ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  4 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  49 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  57 minutes ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  22 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  23 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  58 minutes ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਸੰਗਰੂਰ

ਸੰਗਰੂਰ 'ਚ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

 ਭਵਾਨੀਗੜ੍ਹ, 17 ਜੂਨ (ਜਰਨੈਲ ਸਿੰਘ ਮਾਝੀ) - ਗੁਰਦੁਆਰਾ ਸੰਗਤਸਰ ਬਿਸਨ ਨਗਰ ਭਵਾਨੀਗੜ੍ਹ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਹੁੰਚੇ ਐਸ.ਆਰ ਲੱਧੜ ਮੁੱਖ ਸਕੱਤਰ ਪੰਜਾਬ ਸਰਕਾਰ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਦਿੱਤਾ ਮਹਾਨ ਬਲਿਦਾਨ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਨਾਂਅ ਭਾਰਤ ਅਤੇ ਦੁਨੀਆ ਦੇ ਇਤਿਹਾਸ ਵਿਚ ਚੜ੍ਹਦੇ ਸੂਰਜ ਵਾਂਗ ਚਮਕਦਾ ਰਹੇਗਾ। ਦੁਨੀਆਂ ਦੇ ਇਤਿਹਾਸ ਵਿਚ ਕਿਤੇ ਵੀ ਕਿਸੇ ਹੋਰ ਵਿਅਕਤੀ ਜਾਂ ਮਹਾਂਪੁਰਸ਼ ਨੇ ਏਨੇ ਅਕਹਿ ਅਤੇ ਅਸਹਿ ਤਸੀਹੇ ਸਹਿ ਕੇ ਦੇਸ਼ ਕੌਮ ਅਤੇ ਧਰਮ ਲਈ ਸ਼ਹੀਦੀ ਨਹੀਂ ਦਿੱਤੀ। ਅੱਜ ਇਸ ਮੌਕੇ ਭਾਰੀ ਗਿਣਤੀ ਸੰਗਤਾਂ ਪਹੁੰਚੀਆਂ ਹੋਈਆਂ ਸਨ ਜਿਨ੍ਹਾਂ ਵਿਚ ਐਸ.ਆਰ. ਲੱਧੜ ਤੋਂ ਇਲਾਵਾ ਪਲਾਨਿੰਗ ਡਾਇਰੈਕਟਰ ਪੰਜਾਬ ਸਰਕਾਰ ਬਲਵੰਤ ਸਿੰਘ, ਗੁਰੂ ਘਰ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਿੰਦਰ ਸਿੰਘ ਖਾਲਸਾ ਸਾਬਕਾ ਏ.ਆਰ, ਐਸ.ਡੀ.ਐਮ. ਭਵਾਨੀਗੜ੍ਹ ਅਮਰਿੰਦਰ ਸਿੰਘ ਟਿਵਾਣਾ, ਤਹਿਸੀਲਦਾਰ ਮਨਜੀਤ ਸਿੰਘ, ਸੁਲੱਖਣ ਸਿੰਘ, ਸੂਬੇਦਾਰ ਸੰਗਾਰਾ ਸਿੰਘ, ਲਾਲ ਸਿੰਘ, ਰਣਧੀਰ ਸਿੰਘ, ਗੰਡਾ ਸਿੰਘ, ਧਰਮ ਸਿੰਘ, ਜਸਵਿੰਦਰ ਸਿੰਘ ਜੱਸਾ, ਸਰੂਪ ਸਿੰਘ ਕਪਿਆਲ ਵਾਲੇ, ਰੂਪ ਸਿੰਘ ਬਹਿਲਾ, ਜੀਤ ਸਿੰਘ ਨਟਕੇ, ਜਗਦੇਵ ਸਿੰਘ, ਜਥੇਦਾਰ ਬਲਵੀਰ ਸਿੰਘ, ਪ੍ਰਧਾਨ ਚਰਨਾ ਰਾਮ ਤੋਂ ਇਲਾਵਾ ਭਾਰੀ ਗਿਣਤੀ ਸੰਗਤ ਪਹੁੰਚੀ ਹੋਈ ਸੀ।
ਅਹਿਮਦਗੜ੍ਹ, (ਸੋਢੀ) - ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ। ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬੱਚਿਆਂ ਦੇ ਕਵਿਤਾ, ਕਵੀਸ਼ਰੀ ਅਤੇ ਸ਼ਬਦ ਗਾਇਨ ਉਪਰੰਤ ਬੀਬੀ ਜਸਵਿੰਦਰ ਕੌਰ ਦੁੱਗਰੀ ਢਾਡੀ ਅਤੇ ਅਬਦੁਲ ਗੁਫਾਰ ਰੋਹੀੜੇ ਵਾਲਿਆਂ ਦੇ ਕਵੀਸ਼ਰੀ ਜਥੇ ਵਲੋਂ ਗੁਰੂ ਸਾਹਿਬ ਦੇ ਸ਼ਹੀਦੀ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਪ੍ਰਬੰਧਕਾ ਵਲੋਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਸਬੀਲ ਲਗਾਈ ਗਈ। ਇਸ ਸਮਾਗਮ ਦੌਰਾਨ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ ਖ਼ਾਲਸਾ, ਕੌਂਸਲਰ ਕਮਲਜੀਤ ਸਿੰਘ ਉੱਭੀ, ਕ੍ਰਿਸ਼ਨ ਸਿੰਘ ਰਾਜੜ੍ਹ, ਡਾ. ਰੁਪਿੰਦਰ ਸਿੰਘ ਬ੍ਰਹਮਪੁਰੀ, ਡਾ. ਜ਼ੋਰਾਂ ਸਿੰਘ, ਭੁਪਿੰਦਰ ਸਿੰਘ ਭਰਪੂਰ, ਗੁਰਪ੍ਰੀਤ ਸਿੰਘ ਪੀਤਾ ਆਦਿ ਪ੍ਰਬੰਧਕ ਹਾਜ਼ਰ ਸਨ।
ਸ਼ੇਰਪੁਰ, (ਦਰਸ਼ਨ ਸਿੰਘ ਖੇੜੀ) -ਗੁਰਦੁਆਰਾ ਨਾਨਕ ਦਰਬਾਰ ਸਾਹਿਬ ਖੇੜੀ ਕਲਾਂ ਵਿਖੇ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਾ ਧਰਮ ਪ੍ਰਚਾਰ ਲਹਿਰ ਭਾਈ ਬਲਵੰਤ ਸਿੰਘ ਅਤੇ ਭਾਈ ਰਾਜਵੰਤ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ। ਇਸ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਬਿੱਕਰ ਸਿੰਘ ਵਲੋਂ ਵੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਸਬੰਧੀ ਚਾਨਣਾ ਪਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗਜੀਤ ਕੌਰ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਕਵਿਤਾ ਪੇਸ਼ ਕੀਤੀ ਅਤੇ ਕਮੇਟੀ ਵਲੋਂ ਸੁਖਮਨੀ ਸਾਹਿਬ ਦਾ ਪਾਠ ਕਰਨ ਵਾਲੀਆਂ ਬੀਬੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮਾਗਮ ਜਸਵੰਤ ਸਿੰਘ, ਜਗਰੂਪ ਸਿੰਘ, ਕੌਰ ਸਿੰਘ, ਰਣ ਸਿੰਘ, ਰਾਮ ਸਿੰਘ, ਦਰਸ਼ਨ ਸਿੰਘ, ਚੰਦ ਸਿੰਘ, ਰਾਣਾ ਸਿੰਘ, ਲਾਲ ਸਿੰਘ, ਬਲਦੇਵ ਸਿੰਘ, ਭਗਵਾਨ ਸਿੰਘ, ਨਿਰਮਲ ਸਿੰਘ ਅਤੇ ਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ) - ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਝੱਲ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਮੁੱਖ ਗ੍ਰੰਥੀ ਸਿੰਘ ਭਾਈ ਹਰਜਿੰਦਰ ਸਿੰਘ ਲੱਧਾਹੇੜੀ ਵਾਲਿਆਂ ਵਲੋਂ ਕੀਰਤਨ ਕੀਤਾ ਗਿਆ। ਗੁਰੂ ਘਰ ਵਿਖੇ ਇਕੱਤਰ ਹੋਈ ਸੰਗਤ ਨੇ ਪਹਿਲਾਂ ਗੁਰੂ ਕਾ ਲੰਗਰ ਤਿਆਰ ਕੀਤਾ ਅਤੇ ਫਿਰ ਪੰਗਤਾਂ ਵਿਚ ਬੈਠ ਕੇ ਪਰਸ਼ਾਦਾ ਛਕਿਆ। ਗੁਰੂ ਘਰ ਵਿਖੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਪ੍ਰਧਾਨ ਜਗਤਾਰ ਸਿੰਘ ਬਾਜਵਾ ਨੇ ਕੀਤਾ।
ਲੌਂਗੋਵਾਲ, ਜੂਨ (ਵਿਨੋਦ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸੰਤ ਅਤਰ ਸਿੰਘ ਜੀ ਪਿੰਡ ਸ਼ੇਰੋਂ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਜਿਸ ਵਿਚ ਕਾਕਾ ਨਵਇੰਦਰ ਸਿੰਘ ਲੌਂਗੋਵਾਲ ਅਤੇ ਜਥੇ. ਉਦੇ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀਆਂ ਨੇ ਹਾਜ਼ਰੀ ਲਵਾਈ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰੇਸ਼ਮ ਸਿੰਘ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ ਅਤੇ ਭਾਈ ਅਮਰੀਕ ਸਿੰਘ ਵਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਨਗਰ ਦੀਆਂ ਬੀਬੀਆਂ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿਛਲੇ ਸਵਾ ਮਹੀਨੇ ਤੋਂ ਚੱਲ ਰਹੀ ਸੁਖਮਣੀ ਸਾਹਿਬ ਦੇ ਪਾਠਾਂ ਦੀ ਲੜੀ ਵੀ ਸੰਪੂਰਨ ਕੀਤੀ ਗਈ।
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਪਹਿਲੀ ਵਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਕ ਨਗਰ ਕੀਰਤਨ ਸਜਾਇਆ ਗਿਆ। ਇਸ ਸਮੇਂ ਬੀਬੀ ਰਾਜਵੰਤ ਕੌਰ ਫਤਹਿਗੜ੍ਹ ਸਾਹਿਬ ਦੇ ਢਾਡੀ ਜਥੇ ਨੇ ਸਿੱਖ ਇਤਿਹਾਸ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਰਾਜਿੰਦਰ ਸਿੰਘ ਕੈਫੀ, ਕੁਲਦੀਪ ਸਿੰਘ ਬੋਦਾ, ਸਵਿੰਦਰ ਸਿੰਘ ਗੋਗੀ, ਪ੍ਰੇਮ ਸਿੰਘ ਜੰਮੂ, ਜੰਗੀਰ ਸਿੰਘ, ਇੰਦਰ ਸਿੰਘ, ਹਰਿੰਦਰ ਸਿੰਘ, ਹਰਵਿੰਦਰ ਸਿੰਘ ਹਨੀ ਹਾਂਡਾ, ਨਰੰਜਣ ਸਿੰਘ ਅਤੇ ਜਗਦੀਪ ਸਿੰਘ ਸ਼ਾਮਲ ਸਨ।
ਮਹਿਲਾਂ ਚੌਕ, (ਬੜਿੰਗ)-ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਮਹਿਲਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ। ਜਿੱਥੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਗੁਰਦੁਆਰਾ ਮੰਜੀ ਸਾਹਿਬ ਦੇ ਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਕਰਮਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਤੋਂ ਢਾਡੀ ਤਰਸੇਮ ਸਿੰਘ ਖੇਤਲਾ ਦਾ ਜੱਥਾ, ਕਵਿਸ਼ਰੀ ਜੱਥੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ। ਇਸ ਮੌਕੇ ਪਿਆਰਾ ਸਿੰਘ ਮਾਨ, ਕੇਵਲ ਸਿੰਘ ਮਹਿਲਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਰਾ ਸਿੰਘ ਡੁੱਲਟ, ਪ੍ਰਗਟ ਸਿੰਘ ਮਾਨ ਖ਼ਜ਼ਾਨਚੀ, ਭਾਈ ਵਿਧੀ ਚੰਦ ਦੇ ਖ਼ਾਨਦਾਨ ਵਿਚੋਂ ਪ੍ਰੀਤਮ ਸਿੰਘ ਡਾਲ੍ਹਾ, ਗੁਰਮੇਲ ਸਿੰਘ ਵਾਹਿਗੁਰੂ, ਗਿਆਨੀ ਅਵਤਾਰ ਸਿੰਘ, ਗੁਰਚਰਨ ਸਿੰਘ ਧਾਲੀਵਾਲ, ਨਾਹਰ ਸਿੰਘ ਬਾੜੈਵਾਲਾ, ਰਾਮ ਸਿੰਘ ਧਾਲੀਵਾਲ, ਕਿਸਾਨ ਯੂਨੀਅਨ ਦੇ ਪ੍ਰਧਾਨ ਸੁਖਵੀਰ ਸਿੰਘ ਡੁੱਲਟ, ਸੁਰਿੰਦਰ ਸਿੰਘ ਮੱਲ੍ਹੀ, ਨਛੱਤਰ ਸਿੰਘ ਮੱਲ੍ਹੀ, ਦਰਸ਼ਨ ਸਿੰਘ ਮਾਨ, ਜੋਗਾ ਸਿੰਘ ਕੱਪੜੇ ਵਾਲਾ, ਬਲਜੀਤ ਸਿੰਘ ਢਿੱਲੋਂ, ਜਗਜੀਤ ਸਿੰਘ ਦਿਉਲ ਤੋਂ ਇਲਾਵਾ ਬਹੁਤ ਸਾਰੀਆਂ ਸਿੱਖ ਸੰਗਤਾਂ ਮੌਜੂਦ ਸਨ।
ਘਰਾਚੋਂ, (ਘੁਮਾਣ) - ਨੇੜਲੇ ਪਿੰਡ ਕਲੌਦੀ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਸਰਵਨ ਸਿੰਘ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫ਼ਲਾ ਬਣਾਉਣ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਛੱਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲੜ ਲੱਗਣ। ਇਸ ਮੌਕੇ ਗੁਰਚਰਨ ਸਿੰਘ ਸਮਾਣੇ ਵਾਲਿਆਂ ਦੇ ਰਾਗੀ ਜਥੇ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਬੰਧੀ ਪ੍ਰਸੰਗ ਸੁਣਾ ਕੇ ਸਿੱਖੀ ਸਿਧਾਂਤਾਂ 'ਤੇ ਚਾਨਣਾ ਪਾਇਆ। ਇਸ ਮੌਕੇ ਸਰਵਨ ਸਿੰਘ ਪ੍ਰਧਾਨ, ਸੀਤਲ ਸਿੰਘ ਮੀਤ ਪ੍ਰਧਾਨ, ਬਲਦੇਵ ਸਿੰਘ ਮੈਂਬਰ, ਹਰਜੀਤ ਸਿੰਘ ਸਾਬਕਾ ਪ੍ਰਧਾਨ, ਮਲਕੀਤ ਦਾਸ ਸਰਪੰਚ, ਬਲਕਾਰ ਸਿੰਘ ਫ਼ੌਜੀ, ਹਰਚਰਨ ਸਿੰਘ ਕਿਸਾਨ ਯੂਨੀਅਨ ਪ੍ਰਧਾਨ, ਭਿੰਦਰ ਸਿੰਘ ਬਾਸੀ, ਅਵਤਾਰ ਸਿੰਘ ਭੰਗੂ, ਜੰਗ ਸਿੰਘ ਮਾਸਟਰ, ਕੁਲਜੀਤ ਸਿੰਘ ਸਰਪੰਚ ਤੋਂ ਇਲਾਵਾ ਭਾਰੀ ਗਿਣਤੀ 'ਚ ਸਿੱਖ ਸੰਗਤਾਂ ਹਾਜ਼ਰ ਸਨ।
ਮਲੇਰਕੋਟਲਾ, (ਹਨੀਫ ਥਿੰਦ) - ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕਾਲਜ ਰੋਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਭਾਈ ਜਸਕਰਨ ਸਿੰਘ ਪਟਿਆਲਾ ਵਾਲੇ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਨਾਨੂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਮੌਕੇ ਸਮਾਜ ਸੇਵੀ ਮਹਿੰਦਰ ਸਿੰਘ ਪਰੂਥੀ ਦੀ ਅਗਵਾਈ ਵਿਚ ਨੌਜਵਾਨ ਸੇਵਾ ਸੁਸਾਇਟੀ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਰਣਧੀਰ ਸਿੰਘ, ਦਰਬਾਰਾ ਸਿੰਘ, ਅੰਮ੍ਰਿਤਪਾਲ ਸਿੰਘ, ਵਿੱਕੀ ਧੀਮਾਨ ਆਦਿ ਨੇ ਸੇਵਾ ਨਿਭਾਈ।

ਮੰਡੀਕਰਨ ਸਭਾਵਾਂ ਨੂੰ ਮਰਜ਼ ਕਰਨ ਦੀ ਮੰਗ

ਧਰਮਗੜ੍ਹ, 17 ਜੂਨ (ਗੁਰਜੀਤ ਸਿੰਘ ਚਹਿਲ)-ਪੰਜਾਬ ਸਟੇਟ ਸਹਿਕਾਰੀ ਮਾਰਕੀਟਿੰਗ ਸੁਸਾਇਟੀ ਇੰਪਲਾਈਜ਼ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਜਸਪਾਲ ਸ਼ਰਮਾ ਕਣਕਵਾਲ ਭੰਗੂਆਂ ਨੇ ਮਾਰਕਫੈੱਡ ਵਲੋਂ ਕਣਕ ਅਤੇ ਝੋਨੇ ਦਾ ਕੰਮ ਬੰਦ ਕਰਨ ਦੇ ਕੰਢੇ ਖੜ੍ਹੇ ਹੋਣ ਦੀ ਚਿੰਤਾ ...

ਪੂਰੀ ਖ਼ਬਰ »

ਤੂੜੀ ਵਾਲੀ ਟਰਾਲੀ ਦੇ ਪਲਟਣ ਨਾਲ ਡਰਾਈਵਰ ਅਤੇ ਮਜ਼ਦੂਰ ਵਾਲ-ਵਾਲ ਬਚੇ

ਚੀਮਾਂ ਮੰਡੀ, 17 ਜੂਨ (ਜਸਵਿੰਦਰ ਸਿੰਘ ਸ਼ੇਰੋਂ) - ਇੱਥੋਂ ਥੋੜ੍ਹੀ ਦੂਰ ਪਿੰਡ ਬੀਰ ਕਲਾਂ ਅਤੇ ਢੈਪਈ ਦੇ ਵਿਚਕਾਰ ਸੁਨਾਮ-ਮਾਨਸਾ ਮੁੱਖ ਮਾਰਗ 'ਤੇ ਤੇਜ਼ ਆ ਰਹੀ ਇਕ ਤੂੜੀ ਨਾਲ ਓਵਰਲੋਡ ਟਰਾਲੀ ਦਾ ਸੰਤੁਲਨ ਵਿਗੜਨ ਨਾਲ ਪਲਟ ਗਈ, ਜਿਸ ਦੇ ਡਰਾਈਵਰ ਅਤੇ ਉਸ 'ਤੇ ਸਵਾਰ ...

ਪੂਰੀ ਖ਼ਬਰ »

ਹਰਿਆਣਾ 'ਚੋਂ ਚੋਰੀ ਕੀਤਾ ਮੋਟਰਸਾਈਕਲ ਪੰਜਾਬ 'ਚੋਂ ਬਰਾਮਦ

ਮੂਣਕ, 17 ਜੂਨ (ਗਮਦੂਰ ਧਾਲੀਵਾਲ) - ਸਥਾਨਕ ਪੁਲਿਸ ਨੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਮੁਕੱਦਮਾ ਦਰਜ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮਹੀਪਾਲ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਕਿ ਅਜੈ ਪੁੱਤਰ ਰਮੇਸ਼ ਉਰਫ ਮੇਸਾ, ...

ਪੂਰੀ ਖ਼ਬਰ »

ਦਲਿਤ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਹੋਈ

ਨਦਾਮਪੁਰ/ਚੰਨੋਂ, 17 ਜੂਨ (ਹਰਜੀਤ ਸਿੰਘ ਨਿਰਮਾਣ)-ਪਿੰਡ ਭੜ੍ਹੋ ਵਿਖੇ ਪੰਚਾਇਤੀ ਜ਼ਮੀਨ 'ਚੋਂ ਤੀਜੇ ਹਿੱਸੇ ਦੀ ਜ਼ਮੀਨ ਦੀ ਬੋਲੀ ਅੱਜ ਦਲਿਤ ਭਾਈਚਾਰੇ ਨੇ 10 ਤੋਂ 20 ਰੁਪਏ ਪ੍ਰਤੀ ਪਲਾਟ ਵਧਾਕੇ ਪ੍ਰਾਪਤ ਕੀਤੀ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਕਿ੍ਸਨ ਸਿੰਘ, ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਗਹਿਲੀ ਕਾਰਨ ਘੱਗਰ ਦਰਿਆ ਵੰਡ ਰਿਹਾ ਕੈਂਸਰ ਜਿਹੀਆਂ ਭਿਆਨਕ ਬਿਮਾਰੀਆਂ

ਮੂਣਕ, 17 ਜੂਨ (ਵਰਿੰਦਰ ਭਾਰਦਵਾਜ) - ਹਿਮਾਚਲ ਪ੍ਰਦੇਸ ਸ਼ਿਵਾਲਿਕ ਦੀਆਂ ਪਹਾੜੀਆਂ ਚੋਂ' ਨਿਕਲਿਆ ਘੱਗਰ ਦਰਿਆ ਚੰਡੀਗੜ੍ਹ, ਪੰਜਾਬ, ਹਰਿਆਣਾ, ਰਾਜਸਥਾਨ, ਰਾਜਾਂ ਦੇ ਅਨੇਕਾਂ ਸ਼ਹਿਰਾਂ ਅਤੇ ਪਿੰਡਾਂ ਕੋਲੋ ਲੰਗਦੇ ਘੱਗਰ ਦਰਿਆ 'ਚ ਕੈਮੀਕਲ ਯੁਕਤ ਗੰਦਾ ਪਾਣੀ ਡਿੱਗਣ ਨਾਲ ...

ਪੂਰੀ ਖ਼ਬਰ »

ਮੀਂਹ ਨਾਲ ਲੋਕਾਂ ਨੇ ਧੂੜ ਭਰੇ ਗ਼ੁਬਾਰ ਤੋਂ ਲਿਆ ਸੁੱਖ ਦਾ ਸਾਹ

ਸੁਨਾਮ ਊਧਮ ਸਿੰਘ ਵਾਲਾ, 17 ਜੂਨ (ਧਾਲੀਵਾਲ, ਭੁੱਲਰ)-ਅੱਜ ਸਵੇਰ ਵੇਲੇ ਪਏ ਭਰਵੇਂ ਮੀਂਹ ਨਾਲ ਜਿੱਥੇ ਲੋਕਾਂ ਨੇ ਪਿਛਲੇ ਕਈ ਦਿਨਾਂ ਤੋਂ ਅਸਮਾਨੀ ਚੜ੍ਹੇ ਧੂੜ ਭਰੇ ਗੁਬਾਰ ਤੋਂ ਸੁੱਖ ਦਾ ਸਾਹ ਲਿਆ ਹੈ, ਉੱਥੇ ਹੀ ਇਸ ਮੀਂਹ ਨਾਲ ਕਿਸਾਨਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ ...

ਪੂਰੀ ਖ਼ਬਰ »

ਨਾਲੀਆਂ ਦਾ ਗੰਦਾ ਪਾਣੀ ਗਲੀਆਂ 'ਚ ਖੜ੍ਹਨ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਮਸਤੂਆਣਾ ਸਾਹਿਬ, 17 ਜੂਨ (ਦਮਦਮੀ) - ਨੇੜਲੇ ਪਿੰਡ ਚੱਠੇ ਸ਼ੇਖਵਾਂ ਵਿਖੇ ਵਿਹੜੇ ਦੇ ਲੋਕਾਂ ਦੀਆਂ ਨਾਲੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਗੰਦੇ ਨਾਲੇ ਵਿਚੋਂ ਜਾਣ ਦੀ ਬਿਜਾਏ ਰਸਤੇ ਵਿਚ ਜ਼ਿਮੀਦਾਰਾਂ ਵਲੋਂ ਨਾਲੇ ਨੂੰ ਮਿੱਟੀ ਨਾਲ ਬੰਦ ਕਰਨ ਕਰ ਕੇ ਬਾਹਰ ਸੜਕਾਂ ਤੇ ...

ਪੂਰੀ ਖ਼ਬਰ »

ਮੀਂਹ 'ਚ ਧਰਨੇ 'ਤੇ ਸੱਤਵੇਂ ਦਿਨ ਵੀ ਡਟੇ ਰਹੇ ਕਿਸਾਨ

ਸੁਨਾਮ ਊਧਮ ਸਿੰਘ ਵਾਲਾ, 17 ਜੂਨ (ਭੁੱਲਰ, ਧਾਲੀਵਾਲ) - ਪਿਛਲੇ ਸੱਤ ਦਿਨ ਤੋਂ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਸਥਾਨਕ ਐਕਸੀਅਨ ਦਫ਼ਤਰ ਅੱਗੇ ਧਰਨਾ ਦੇ ਰਹੇ ਸੈਂਕੜੇ ਕਿਸਾਨ ਮੀਂਹ ਦੇ ਬਾਵਜੂਦ ਵੀ ਬੈਠੇ ...

ਪੂਰੀ ਖ਼ਬਰ »

ਜੁਲਾਈ ਮਹੀਨੇ ਘੱਟ ਗਿਣਤੀ ਸੈੱਲ ਜਾਖੜ ਦੀ ਅਗਵਾਈ ਹੇਠ ਕਰੇਗਾ ਕਾਨਫ਼ਰੰਸ-ਖ਼ਾਨ

ਸੰਗਰੂਰ, 17 ਜੂਨ (ਅਮਨਦੀਪ ਸਿੰਘ ਬਿੱਟਾ) - ਕਾਂਗਰਸ ਘੱਟ ਗਿਣਤੀ ਸੈੱਲ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਸ੍ਰੀ ਰਿਆਜ਼ ਖ਼ਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਘੱਟ ਗਿਣਤੀ ਸੈੱਲ ਵਿਸ਼ੇਸ਼ ਮੁਹਿੰਮ ਵਿੱਢੇਗਾ | ਉਨ੍ਹਾਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਨਿਯੁਕਤੀਆਂ 'ਤੇ ਖ਼ੁਸ਼ੀ ਪ੍ਰਗਟਾਈ

ਸੰਗਰੂਰ, 17 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੀ ਹਾਈਕਮਾਂਡ ਜਿਨ੍ਹਾਂ ਵਿਚ ਸਕੱਤਰ ਜਨਰਲ ਸ: ਸੁਖਦੇਵ ਸਿੰਘ ਢੀਂਡਸਾ, ਸਾਬਕਾ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਇਕਬਾਲ ਸਿੰਘ ਝੂੰਦਾਂ ਵਲੋਂ ...

ਪੂਰੀ ਖ਼ਬਰ »

ਹੁਣ ਸਾਈਕਲ ਚਲਾਉਣਾ ਸਮਝਿਆ ਜਾਂਦੈ ਸ਼ਾਨ

ਸੰਗਰੂਰ, 17 ਜੂਨ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਸਾਈਕਿਲੰਗ ਕਲੱਬ ਵਲੋਂ ਚਾਰ ਕੁ ਵਰੇ੍ਹ ਪਹਿਲਾਂ ਸਾਈਕਲ ਦੀ ਸਵਾਰੀ ਨੂੰ ਉਤਸ਼ਾਹਿਤ ਕਰਨ ਲਈ ਕਲੱਬ ਦਾ ਗਠਨ ਮਹਿਜ਼ ਅੱਧੀ ਕੁ ਦਰਜਨ ਵਿਅਕਤੀਆਂ ਦੇ ਸਹਿਯੋਗ ਨਾਲ ਕੀਤਾ ਗਿਆ ਸੀ | ਕਲੱਬ ਦੇ ਸੰਸਥਾਪਕਾਂ ਵਿਚ ਸ਼ਾਮਲ ...

ਪੂਰੀ ਖ਼ਬਰ »

ਮੂਣਕ, ਲਹਿਰਾਗਾਗਾ, ਖਨੋਰੀ ਦੇ ਸਰਕਲ ਪ੍ਰਧਾਨ ਸਨਮਾਨਿਤ

ਮੂਣਕ 17 ਜੂਨ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਮੂਣਕ ਵਿਖੇ, ਲਹਿਰਾਗਾਗਾ, ਖਨੋਰੀ, ਮੂਣਕ ਦੇ ਸਰਕਲ ਪ੍ਰਧਾਨਾਂ ਦੇ ਸਨਮਾਨ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਕਿਸਾਨਾਂ ਨੇ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 17 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਛਾਉਣੀ ਨਿਹੰਗ ਸਿੰਘ ਅਕਾਲਗੜ੍ਹ ਵਿਖੇ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨਾਂ ਵਲੋਂ ਪਿੰਡ ਬੰਦ ਦੀ ਸਫਲਤਾ ਉੱਤੇ ਸੰਤੁਸ਼ਟੀ ਪ੍ਰਗਟਾਈ ...

ਪੂਰੀ ਖ਼ਬਰ »

ਗੀਤਕਾਰ ਗੁਰਦਿਆਲ ਨਿਰਮਾਣ ਨੇ ਨਸ਼ਿਆਂ ਵਿਰੁੱਧ ਦਿੱਤਾ ਹੋਕਾ

ਸੰਗਰੂਰ, 17 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਲੇਖਕ ਗੁਰਦਿਆਲ ਨਿਰਮਾਣ ਨੇ ਸਥਾਨਕ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਾ ਮੁਕਤ ਹੋ ਰਹੇ ਮਰੀਜ਼ਾਂ ਨੂੰ ਜਿੱਥੇ ਮਾਨਸਿਕ ਅਤੇ ਸਰੀਰਕ ਤੰਦਰੁਸਤ ਰਹਿਣ ਦੇ ਉਪਾਅ ਦੱਸੇ, ਉੱਥੇ ਹੀ ਆਪਣੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਅਲੀਪੁਰ ਨੂੰ ਲਾਇਆ ਸਰਕਲ ਪ੍ਰਧਾਨ

ਅਮਰਗੜ੍ਹ, 17 ਜੂਨ (ਸੁਖਜਿੰਦਰ ਸਿੰਘ ਝੱਲ) - ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਲ ਹੋਏ ਗੁਰਦੀਪ ਸਿੰਘ ਅਲੀਪੁਰ ਨੂੰ ਹਲਕਾ ਇੰਚਾਰਜ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਨੇ ਯੂਥ ਵਿੰਗ ਸਰਕਲ ਬਾਗੜੀਆਂ ਦਾ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਮੁਲਾਜ਼ਮਾਂ ਦਾ ਕਰੋੜਾਂ ਰੁਪਏ ਦਾ ਬਕਾਇਆ ਦੇਣ ਤੋਂ ਕਰ ਰਹੀ ਟਾਲ-ਮਟੋਲ-ਸੱਜਣ ਸਿੰਘ

ਧੂਰੀ, 17 ਜੂਨ (ਸੰਜੇ ਲਹਿਰੀ) - ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਇੱਕ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਧੂਰੀ ਵਿਖੇ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਸੱਜਨ ਸਿੰਘ, ਰਣਜੀਤ ਸਿੰਘ ਰਾਣਵਾਂ ਸਕੱਤਰ ਜਨਰਲ, ਜਸਵਿੰਦਰ ਪਾਲ ਸੀਨੀਅਰ ਮੀਤ ਪ੍ਰਧਾਨ ਨੇ ...

ਪੂਰੀ ਖ਼ਬਰ »

ਦਸਤਾਰ ਮੁਕਾਬਲਿਆਂ ਦੌਰਾਨ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਦਿਖਾਈ ਰੁਚੀ

ਸੰਗਰੂਰ, 17 ਜੂਨ (ਦਮਨਜੀਤ ਸਿੰਘ)-ਸਥਾਨਕ ਨਗਨ ਬਾਬਾ ਸਾਹਿਬ ਦਾਸ ਜੀ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਵਿਸ਼ਵਜੀਤ ਸਿੰਘ ਲਿਟਲੂ ਗਰੇਵਾਲ ਦੀ ਅਗਵਾਈ ਹੇਠ ਦਸਤਾਰ ਮੁਕਾਬਲੇ ਕਰਵਾਏ ਗਏ | 12 ਤੋਂ 16 ਜੂਨ ਤੱਕ ਚੱਲੇ ਇਸ ਦਸਤਾਰ ਸਿਖਲਾਈ ਕੈਂਪ ਉਪਰੰਤ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੰਸਥਾ ਦੇ ਗੁਪਤਾ ਬਣੇ ਪ੍ਰਧਾਨ

ਸੰਗਰੂਰ, 17 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੀਨੀਅਰ ਸਿਟੀਜਨਜ਼ ਭਲਾਈ ਸੰਸਥਾ ਦੀ ਹੋਈ ਚੋਣ ਵਿਚ ਸ੍ਰੀ ਸੁਰੇਸ਼ ਗੁਪਤਾ 169 ਵੋਟਾਂ ਲੈ ਕੇ ਸੰਸਥਾ ਦੇ ਪ੍ਰਧਾਨ ਚੁਣੇ ਗਏ | ਉਨ੍ਹਾਂ ਦੇ ਵਿਰੋਧੀ ਉਮੀਦਵਾਰ ਆਰ.ਐਸ. ਮੈਦਾਨ ਨੂੰ 56 ਵੋਟਾਂ ਮਿਲੀਆਂ | ਸੰਸਥਾ ਦੇ ...

ਪੂਰੀ ਖ਼ਬਰ »

ਪ੍ਰਸਿੱਧ ਵਿੱਦਿਆ ਦਾਨੀ ਪਿ੍ੰਸੀਪਲ ਸਾਧੂ ਸਿੰਘ ਨਹੀਂ ਰਹੇ

ਮਲੇਰਕੋਟਲਾ, 17 ਜੂਨ (ਕੁਠਾਲਾ)-ਜ਼ਿਲ੍ਹਾ ਸੰਗਰੂਰ ਦੀ ਨਾਮਵਰ ਵਿੱਦਿਅਕ ਸ਼ਖ਼ਸੀਅਤ ਪਿ੍ੰਸੀਪਲ ਸਾਧੂ ਸਿੰਘ ਨਹੀਂ ਰਹੇ | ਉਹ ਕਰੀਬ 86 ਵਰਿ੍ਹਆਂ ਦੇ ਸਨ | ਉਹ ਆਪਣੇ ਪਿੱਛੇ ਦੋ ਬੇਟੇ ਅਤੇ ਇਕ ਬੇਟੀ ਛੱਡ ਗਏ ਹਨ | ਇਕ ਸਕੂਲ ਅਧਿਆਪਕ ਤੋਂ ਨੌਕਰੀ ਸ਼ੁਰੂ ਕਰ ਕੇ ਸਲਾਰ, ਮੰਨਵੀ, ...

ਪੂਰੀ ਖ਼ਬਰ »

ਮੋਦੀ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਦੇਸ਼ ਦਾ ਹਰ ਵਰਗ ਪੂਰੀ ਤਰ੍ਹਾਂ ਨਿਰਾਸ਼-ਸਿੰਗਲਾ

ਭਵਾਨੀਗੜ੍ਹ, 17 ਜੂਨ (ਰਣਧੀਰ ਸਿੰਘ ਫੱਗੂਵਾਲਾ) - ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਨ ਦੇਸ਼ ਦਾ ਹਰ ਵਰਗ ਪੂਰੀ ਤਰ੍ਹਾਂ ਨਿਰਾਸ਼ ਹੈ, ਇਹ ਵਿਚਾਰ ਕਾਂਗਰਸ ਵਲੋਂ ਡੀਜ਼ਲ ਅਤੇ ਪੈਟਰੋਲ ਦੇ ਰੇਟਾਂ ਨੂੰ ਲੈ ਕੇ ਪਿੰਡ ਪੱਧਰ 'ਤੇ ਕੇਂਦਰ ਸਰਕਾਰ ਿਖ਼ਲਾਫ਼ ਵਿੱਢੀ ...

ਪੂਰੀ ਖ਼ਬਰ »

ਅਕਾਲੀ ਦਲ 'ਚ ਨਿਯੁਕਤੀਆਂ ਦਾ ਸਵਾਗਤ

ਲੌਾਗੋਵਾਲ, 17 ਜੂਨ (ਵਿਨੋਦ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵਲੋਂ ਡਾ. ਰੂਪ ਸਿੰਘ ਸ਼ੇਰੋਂ ਅਤੇ ਜਥੇ. ਜਸਵੰਤ ਸਿੰਘ ਸ਼ਾਹਪੁਰ ਨੂੰ ਜ਼ਿਲ੍ਹੇ ਦਾ ਸੀਨੀਅਰ ਮੀਤ ਪ੍ਰਧਾਨ, ਸਤਵੰਤ ਸਿੰਘ ਲਖਮੀਰਵਾਲਾ ਨੰੂ ਮੀਤ ਪ੍ਰਧਾਨ ...

ਪੂਰੀ ਖ਼ਬਰ »

ਥੋੜੇ੍ਹ ਜਿਹੇ ਮੀਂਹ ਨਾਲ ਦਿੜ੍ਹਬਾ ਸ਼ਹਿਰ ਹੋਇਆ ਜਲ-ਥਲ

ਦਿੜ੍ਹਬਾ ਮੰਡੀ, 17 ਜੂਨ (ਹਰਬੰਸ ਸਿੰਘ ਛਾਜਲੀ) - ਥੋੜੇ੍ਹ ਜਿਹੇ ਮੀਂਹ ਨਾਲ ਦਿੜ੍ਹਬਾ ਸ਼ਹਿਰ ਜਲ-ਥਲ ਹੋ ਗਿਆ | ਸ਼ਹਿਰ ਦੀਆ ਵੱਖ -ਵੱਖ ਗਲੀਆਂ ਵਿਚ ਪਾਣੀ-ਹੀ ਪਾਣੀ ਹੋ ਗਿਆ | ਥੋੜੇ੍ਹ ਜਿਹੇ ਮੀਂਹ ਨੇ ਸ਼ਹਿਰ ਵਿਚ ਨਿਕਾਸੀ ਪਾਣੀ ਦੇ ਪ੍ਰਬੰਧਾਂ ਦੀ ਪੋਲ ਵੀ ਖੋਲ੍ਹ ਕੇ ਰੱਖ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿੱਟ ਵਰਦਾਨ ਬਣੀ-ਸਿੱਧੂ

ਜਲੰਧਰ, 17 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX