ਤਾਜਾ ਖ਼ਬਰਾਂ


ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  10 minutes ago
ਨਵੀਂ ਦਿੱਲੀ, 17 ਨਵੰਬਰ- ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਿਰਫ਼ ਉਹੀ ਲੋਕ ਸੀ.ਬੀ.ਆਈ .ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕ ਸਕਦੇ ਹਨ ਜਿਨ੍ਹਾਂ ਤੋਂ ਲੁਕਾਉਣ ਲਈ ਬਹੁਤ ਕੁੱਝ...
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  36 minutes ago
ਲੁਧਿਆਣਾ, 17 ਨਵੰਬਰ (ਰੁਪੇਸ਼) -ਲੁਧਿਆਣਾ ਪੁਲਿਸ ਦੀ ਐਸ.ਟੀ.ਐਫ. ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ ਲਗਭਗ 5 ਕਰੋੜ ਰੁਪਏ ....
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  44 minutes ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਹਨ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ...
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  about 1 hour ago
ਦਸੂਆ, 17 ਨਵੰਬਰ - ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਹੁਸ਼ਿਆਰਪੁਰ ਤੇ ਦਸੂਆ 'ਚ ਕੌਮੀ ਹਾਈਵੇ ਜਾਮ ਕਰ ਦਿੱਤਾ ਹੈ ਤੇ ਦੋਵਾਂ ਪਾਸਿਆਂ ਤੋਂ ਟ੍ਰੈਫਿਕ ਰੋਕਿਆ ਗਿਆ ਹੈ। ਕੁਝ ਦੇਰ ਮਗਰੋਂ ਕਿਸਾਨ ਰੇਲ ਟਰੈਕ ਰੋਕਣ ਜਾ ਰਹੇ...
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  about 1 hour ago
ਚੰਡੀਗੜ੍ਹ, 17 ਨਵੰਬਰ - ਲੌਂਗੋਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਮਹਾਂਵੀਰ ਚੱਕਰ ਜੇਤੂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਮੁਹਾਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 78 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ...
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 2 hours ago
ਪੰਚਕੂਲਾ, 17 ਨਵੰਬਰ - ਹਰਿਆਣਾ ਦੇ ਪੰਚਕੂਲਾ ਸਥਿਤ ਖਾਟੌਲੀ ਪਿੰਡ ਵਿਚ ਲੰਘੀ ਰਾਤ ਇਕ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫੋਰੈਂਸਿਕ ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਜਾਂਚ ਜਾਰੀ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 2 hours ago
ਚੋਹਲਾ ਸਾਹਿਬ, 17 ਨਵੰਬਰ (ਬਲਵਿੰਦਰ ਸਿੰਘ ਚੋਹਲਾ) - ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦੀ ਬੀਤੀ ਰਾਤ ਅੰਮ੍ਰਿਤਸਰ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰ ਮੁਤਾਬਿਕ ਬੀਤੀ ਸ਼ਾਮ ਸੁਖਮਨ ਆਪਣੇ ਕਿਸੇ ਕੰਮ ਲਈ ਘਰੋਂ ਅੰਮ੍ਰਿਤਸਰ...
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 2 hours ago
ਚੰਡੀਗੜ੍ਹ, 17 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕਰਨ ਪਾਲ ਸਿੰਘ ਸੇਖੋਂ ਦੀ ਬੀਤੀ ਲੰਘੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਰਿਵਾਰ ਦੇ ਨਾਲ ਮਿਸਰ ਵਿਚ ਛੁੱਟੀਆਂ ਬਿਤਾਉਣ ਲਈ ਗਏ ਹੋਏ ਸਨ। ਉਹ...
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  about 3 hours ago
ਹੁਬਲੀ, 17 ਨਵੰਬਰ - ਕਰਨਾਟਕਾ 'ਚ ਹੁਬਲੀ ਨੇੜੇ ਕੌਮੀ ਹਾਈਵੇ 63 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਹੈ ਤੇ 10 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਟਰੱਕ ਤੇ ਬੱਸ ਵਿਚਕਾਰ ਹੋਈ ਟਕਰ ਦੌਰਾਨ...
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  about 3 hours ago
ਨਵੀਂ ਦਿੱਲੀ, 17 ਨਵੰਬਰ - ਨੋਇਡਾ 'ਚ ਸਕੂਲੀ ਬੱਸ ਹਾਦਸਾਗ੍ਰਸਤ ਹੋਣ ਕਾਰਨ 12 ਵਿਦਿਆਰਥੀ ਜ਼ਖਮੀ ਹੋ ਗਏ ਹਨ। ਜਦਕਿ ਬੱਸ ਚਾਲਕ ਤੇ ਸਹਾਇਕ ਗੰਭੀਰ ਹਾਲਤ 'ਚ ਦੱਸੇ ਜਾਂਦੇ ਹਨ। ਇਸ ਬੱਸ ਵਿਚ 30 ਤੋਂ ਵਧੇਰੇ ਵਿਦਿਆਥੀ ਬੈਠੇ ਹੋਏ ਸਨ। ਇਹ ਸਕੂਲੀ ਬੱਸ ਨੋਇਡਾ...
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  about 3 hours ago
ਕਰਾਚੀ, 17 ਨਵੰਬਰ - ਪਾਕਿਸਤਾਨ ਦੀ ਵਪਾਰਿਕ ਰਾਜਧਾਨੀ ਕਰਾਚੀ 'ਚ ਬੀਤੇ ਕੱਲ੍ਹ ਹੋਏ ਬੰਬ ਧਮਾਕੇ 'ਚ ਘੱਟੋ ਘੱਟ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਹੋਰ ਜ਼ਖਮੀ ਹੋਏ ਹਨ। ਪੁਲਿਸ ਤੇ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਸੂਚਨਾ ਦਿੱਤੀ ਹੈ। ਮਲਿਰ ਜ਼ਿਲ੍ਹੇ 'ਚ ਹੋਏ...
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  about 4 hours ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ 'ਚ ਅੱਜ ਪਹਿਲੇ ਪੜਾਅ ਦੀਆਂ ਪੰਚਾਇਤੀ ਚੋਣਾਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਸੂਬੇ ਵਿਚ 9 ਗੇੜਾਂ ਤਹਿਤ ਹੋਣਗੀਆਂ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ ਹਨ, ਲੋਕਾਂ ਵਿਚ ਵੋਟਿੰਗ...
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਮਾਲਦੀਵ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ। ਸਾਲ 2011 ਤੋਂ ਬਾਅਦ ਪਹਿਲੀ...
ਅੱਜ ਦਾ ਵਿਚਾਰ
. . .  about 4 hours ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  1 day ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  1 day ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  1 day ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  1 day ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  1 day ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  about 1 hour ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  about 1 hour ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  about 1 hour ago
ਔਰਤ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  18 minutes ago
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  29 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  38 minutes ago
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  50 minutes ago
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  about 1 hour ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  about 1 hour ago
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਖੰਨਾ / ਸਮਰਾਲਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਖੰਨਾ, 17 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ, ਸਮਰਾਲਾ, ਮਲੌਦ, ਮਾਛੀਵਾੜਾ ਸਾਹਿਬ, ਦੋਰਾਹਾ, ਮੰਜੀ ਸਾਹਿਬ ਕੋਟਾਂ, ਜਰਗ, ਸਾਹਨੇਵਾਲ, ਕੁਹਾੜਾ ਆਦਿ ਇਲਾਕਿਆਂ ਵਿਚ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਖੰਨਾ ਸ਼ਹਿਰ ਵਿਚ ਗੁਰਦੁਆਰਾ ਸਿੰਘ ਸਭਾ, ਗੁ: ਕਲਗ਼ੀਧਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਗੁਰਦੁਆਰਾ ਸੁੱਖ ਸਾਗਰ ਸਾਹਿਬ ਅਤੇ ਕਈ ਹਰ ਗੁਰਦੁਆਰਿਆਂ ਵਿਚ ਗੁਰੂ ਸਾਹਿਬ ਦੀ ਸ਼ਹੀਦੀ ਸਬੰਧੀ ਕਥਾ ਕੀਰਤਨ ਕੀਤੇ ਗਏ | ਇਸ ਮੌਕੇ ਕਈ ਥਾਈਾ ਬੱਚਿਆਂ ਨੇ ਕਵਿਤਾ ਤੇ ਗੁਰਬਾਣੀ ਪਾਠ ਕੀਤਾ ਤੇ ਇਸਤਰੀ ਸੁਖਮਨੀ ਸਭਾਵਾਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਵੀ ਕੀਤੇ ਗਏ | ਇਸ ਮੌਕੇ ਨੌਜਵਾਨਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ |
ਗੁਰਦੁਆਰਾ ਸਿੰਘ ਸਭਾ ਵਿਖੇ ਲੰਗਰ, ਕੀਰਤਨ ਤੇ ਕਥਾ
ਇਸੇ ਤਰ੍ਹਾਂ ਖੰਨਾ ਦੇ ਗੁਰਦੁਆਰਾ ਸ੍ਰੀ ਗੁਰ ਸਿੰਘ ਸਭਾ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਇਸ ਸ਼ਹੀਦੀ ਦਿਵਸ ਮੌਕੇ ਸ਼ਹਿਰ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਨਗਰ ਕੀਰਤਨ ਕੱਢਣ ਲਈ ਗੁਰੂ ਸਿੰਘ ਸਭਾ ਦੀ ਕਮੇਟੀ ਦਾ ਸਾਥ ਦਿੱਤਾ | ਸ਼ਹਿਰ ਵਿਚ ਸਿਰਫ਼ ਇਕ ਹੀ ਨਗਰ ਕੀਰਤਨ ਕੱਢਿਆ ਗਿਆ | ਅੱਜ ਦੇ ਸ਼ਹੀਦੀ ਸਮਾਗਮ ਵਿਚ ਸਵੇਰੇ ਹਜ਼ੂਰੀ ਰਾਗੀ ਨੇ ਕੀਰਤਨ ਅਤੇ ਗ੍ਰੰਥੀ ਸਾਹਿਬ ਨੇ ਗੁਰਬਾਣੀ ਕਥਾ ਕੀਤੀ | ਬਾਅਦ ਵਿਚ ਗੁਰਬਾਣੀ ਸਾਹਿਬ ਦੀ ਸੰਗਤ ਵਿਚ ਸ਼ਾਮਲ ਬੀਬੀਆਂ ਦੇ ਰਾਗੀ ਜਥਿਆਂ ਨੇ ਕੀਰਤਨ ਕੀਤਾ | ਦੁਪਹਿਰ ਬਾਅਦ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਕਲਗ਼ੀਧਰ ਸਾਹਿਬ ਵਿਚ ਮਨਾਇਆ ਸ਼ਹੀਦੀ ਦਿਵਸ
ਇਸੇ ਤਰ੍ਹਾਂ ਸਥਾਨਕ ਜੀ. ਟੀ.ਰੋਡ 'ਤੇ ਸਥਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਚ ਸ਼ਹੀਦੀ ਗੁਰਪੁਰਬ ਮੌਕੇ ਇਸਤਰੀ ਸਤਿਸੰਗ ਸਭਾ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਗੁਰਦੁਆਰਾ ਸਾਹਿਬ ਦੇ ਰਾਗੀਆਂ ਅਤੇ ਕਥਾ ਵਾਚਕਾਂ ਨੇ ਗੁਰਬਾਣੀ ਅਤੇ ਇਤਿਹਾਸ ਦੀ ਕਥਾ ਕੀਤੀ | ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰੂ ਸਾਹਿਬ ਨੂੰ ੂ ਸਿਰ ਝੁਕਾਇਆ ਅਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਰੁਪਿੰਦਰ ਸਿੰਘ ਰਾਜਾ ਗਿੱਲ, ਮੈਨੇਜਰ ਅਮਰਜੀਤ ਸਿੰਘ, ਪ੍ਰਧਾਨ ਅਵਤਾਰ ਸਿੰਘ ਕੈਂਥ, ਰਵਿੰਦਰ ਸਿੰਘ ਬਬਲੂ, ਰਘਵੀਰ ਸਿੰਘ ਬੋਪਾਰਾਏ, ਬੀਬੀ ਹਰਦੇਵ ਕੌਰ ਪੂਰੇਵਾਲ, ਬੀਬੀ ਗੁਰਮੀਤ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਬਖ਼ਸ਼ੀ ਜੀ, ਬੀਬੀ ਹਰਜੀਤ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਰਾਜਿੰਦਰ ਕੌਰ, ਬੀਬੀ ਗੁਰਮੇਲ ਕੌਰ ਆਦਿ ਹਾਜ਼ਰ ਸਨ |
ਗੁਰਦੁਆਰਾ ਗੁਰੂ ਹਰਿਕਿ੍ਸ਼ਨ ਸਾਹਿਬ ਵਿਚ ਸ਼ਹੀਦੀ ਦਿਵਸ ਸਬੰਧੀ ਸਮਾਗਮ
ਇਸੇ ਤਰ੍ਹਾਂ ਗੁਰਦੁਆਰਾ ਗੁਰੂ ਹਰਿਕਿ੍ਸ਼ਨ ਸਾਹਿਬ ਵਿਚ ਸ਼ਹੀਦੀ ਦਿਵਸ ਸਬੰਧੀ ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਬੱਚਿਆਂ ਦੇ ਗੁਰਬਾਣੀ ਪਾਠ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਕੀਤੇ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਰਾਗੀਆਂ ਨੇ ਕਥਾ ਕੀਰਤਨ ਕੀਤੇ | ਜਦੋਂ ਕਿ ਉਚੇਚੇ ਤੌਰ 'ਤੇ ਪੁੱਜੇ ਪ੍ਰਸਿੱਧ ਢਾਡੀ ਜਸਪਾਲ ਸਿੰਘ ਤਾਣ ਦੇ ਜੱਥੇ ਨੇ ਢਾਡੀ ਵਾਰਾਂ ਤੇ ਸਿੱਖ ਇਤਿਹਾਸ ਸੁਣਾਇਆ | ਬਾਅਦ ਵਿਚ ਲੰਗਰ ਵਰਤਾਇਆ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਮਾਨਵਤਾ ਲਈ ਚਾਨਣ ਮੁਨਾਰਾ ਹੈ, ਸਿੱਖ ਕੌਮ ਵਿਚ ਸ਼ਹੀਦੀਆਂ ਦੀ ਸ਼ੁਰੂਆਤ ਗੁਰੂ ਅਰਜਨ ਦੇਵ ਜੀ ਪਾਤਸ਼ਾਹ ਤੋਂ ਹੋਈ | ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੰਦੇਸ਼ ਤੇਰਾ ਭਾਣਾ ਮੀਠਾ ਲਾਗੇ 'ਤੇ ਚੱਲਣਾ ਚਾਹੀਦਾ ਹੈ | ਇਸ ਗੁਰਪੁਰਬ ਦੇ ਸਬੰਧ ਵਿਚ ਇਸ ਗੁਰਦੁਆਰਾ ਸਾਹਿਬ ਵਿਚ ਬੀਬੀਆਂ ਨੇ ਚਾਲੀ ਸੁਖਮਨੀ ਸਾਹਿਬ ਦੇ ਪਾਠ ਵੀ ਕੀਤੇ |
ਗੁਰਦੁਆਰਾ ਗੁਰੂ ਤੇਗ਼ ਬਹਾਦਰ ਲਲਹੇੜੀ ਵਿਚ ਮਨਾਇਆ ਗਿਆ ਸ਼ਹੀਦੀ ਦਿਹਾੜਾ
ਇਸੇ ਤਰ੍ਹਾਂ ਸਥਾਨਕ ਗੁਰਦੁਅਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਲਲਹੇੜੀ ਰੋਡ ਖੰਨਾ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜ੍ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਕਥਾ ਕੀਰਤਨ ਕਰਨ ਵਾਲੇ ਜੱ ਥਿਆਂ ਨੇ ਗੁਰੂ ਸਾਹਿਬ ਦੀ ਜੀਵਨੀ ਬਾਰੇ ਅਤੇ ਸ਼ਹਾਦਤ ਬਾਰੇ ਦੱਸਿਆ | ਇਸ ਮੌਕੇ ਬੱਚਿਆਂ ਨੇ ਗੁਰਬਾਣੀ ਅਤੇ ਕਵਿਤਾ ਪਾਠ ਕੀਤਾ | ਬਾਅਦ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬੀਬੀ ਦਲਜੀਤ ਕੌਰ, ਜਨਰਲ ਸਕੱਤਰ ਉਜਾਗਰ ਸਿੰਘ, ਤਾਰਾ ਸਿੰਘ, ਜਤਿੰਦਰਪਾਲ ਸਿੰਘ ਐਡਵੋਕੇਟ, ਬਾਬਾ ਬੁੱਧ ਸਿੰਘ, ਅਜੈਬ ਸਿੰਘ, ਸੁਖਦੇਵ ਸਿੰਘ, ਬਲਜੋਰ ਸਿੰਘ, ਮਾ: ਇੰਦਰਪਾਲ ਸਿੰਘ ਅਤੇ ਹੋਰ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ |
ਨਾਮਦੇਵ ਭਵਨ ਖੰਨਾ ਵਿਖੇ ਸ਼ਹੀਦੀ ਦਿਹਾੜਾ
ਇਸੇ ਤਰ੍ਹਾਂ ਅੱਜ ਨਾਮਦੇਵ ਭਵਨ ਖੰਨਾ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਪਿਆਰ ਸਹਿਤ ਮਨਾਇਆ ਗਿਆ ਜਿਸ ਵਿਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ | ਉਪਰੰਤ ਹਜ਼ੂਰੀ ਰਾਗੀ ਭਾਈ ਸਾਹਿਬ ਨਰਿੰਦਰ ਸਿੰਘ ਅਤੇ ਸਾਥੀਆਂ ਨੇ ਆਪਣੇ ਮਨੋਰਥ ਕਥਾ ਅਤੇ ਕੀਰਤਨ ਰਾਗੀ ਗੁਰੂ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਮੀਂਹ ਪੈਣ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਹਾਜ਼ਰ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਖੰਨਾ ਦੇ ਚੇਅਰਮੈਨ ਅਮੋਲਕ ਸਿੰਘ, ਪ੍ਰਧਾਨ ਦਰਸ਼ਨ ਸਿੰਘ ਕੈਂਥ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ, ਸਕੱਤਰ ਦਵਿੰਦਰ ਸਿੰਘ ਤੱਗੜ, ਮੰਗਤ ਸਿੰਘ ਬੇਦੀ, ਗੁਰਦਰਸ਼ਨ ਸਿੰਘ ਸੋਹਲ, ਦੇਵਿੰਦਰ ਸਿੰਘ ਸੋਹਲ, ਗੁਰਮੀਤ ਸਿੰਘ, ਪ੍ਰਦੀਪ ਸਿੰਘ, ਕੇ. ਕੇ. ਸਿੰਘ, ਪਰਮੀਤ ਸਿੰਘ ਭੰਵਰਾ, ਪ੍ਰੇਮ ਸਿੰਘ ਭੰਵਰਾ, ਮਨਜੀਤ ਕੌਰ, ਕਰਨੈਲ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ |
ਇਸੇ ਤਰ੍ਹਾਂ ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆ ਵਿਖੇ ਬਾਬਾ ਵਿਸ਼ਵਕਰਮਾ-ਰਾਮਗੜ੍ਹੀਆ ਭਵਨ ਸਭਾ ਖੰਨਾ ਵਿਚ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸ਼੍ਰੀ ਸਹਿਜ ਪਾਠ ਦੇ ਭੋਗ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਵਲੋਂ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਵਿਸ਼ਵਕਰਮਾ-ਰਾਮਗੜ੍ਹੀਆ ਭਵਨ ਸਭਾ ਦੇ ਪ੍ਰਧਾਨ ਪੁਸ਼ਕਰ ਰਾਜ ਸਿੰਘ ਦੀ ਅਗਵਾਈ ਵਿਚ ਸਭਾ ਵਲੋਂ ਰਣਜੀਤ ਨਗਰ ਵਿਚ ਨਿਰਮਾਣ ਅਧੀਨ ਜੱਸਾ ਸਿੰਘ ਰਾਮਗੜ੍ਹੀਆ ਭਵਨ ਦੇ ਹਾਲ ਲਈ ਵਿਸ਼ੇਸ਼ ਯੋਗਦਾਨ ਪਾਉਣ ਲਈ ਸਮਾਜਸੇਵੀ ਭੁਪਿੰਦਰ ਸਿੰਘ ਭੰਵਰਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਰਛਪਾਲ ਸਿੰਘ ਧੰਜਲ, ਸਰਪ੍ਰਸਤ ਬਾਬਾ ਭਗਵਾਨ ਸਿੰਘ ਧੰਜਲ, ਜਨਰਲ ਸਕੱਤਰ ਇੰਜ. ਬਲਦੇਵ ਸਿੰਘ ਮਠਾੜੂ, ਮੀਤ ਪ੍ਰਧਾਨ ਵਰਿੰਦਰ ਸਿੰਘ ਦਹੇਲੇ, ਗੁਰਨਾਮ ਸਿੰਘ ਭਮਰਾ, ਸੁਖਚਰਨ ਸਿੰਘ ਚਾਨੇ, ਸੁਖਦੇਵ ਸਿੰਘ ਕਲਸੀ, ਪਰਮਜੀਤ ਸਿੰਘ ਧੀਮਾਨ, ਪ੍ਰਕਾਸ਼ ਚੰਦ ਧੀਮਾਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਵਸ ਮਨਾਇਆ
ਸਮਰਾਲਾ, (ਬਲਜੀਤ ਸਿੰਘ ਬਘੌਰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਹਿੰਮਤ ਨਗਰ ਸਮਰਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ | ਕਮੇਟੀ ਦੇ ਪ੍ਰਧਾਨ ਬੂਟਾ ਸਿੰਘ ਤੇ ਜਨਰਲ ਸਕੱਤਰ ਰਣਜੀਤ ਸਿੰਘ ਸਾਬਕਾ ਕੌਾਸਲਰ ਨੇ ਦੱਸਿਆ ਕਿ ਸ਼ਰਧਾਲੂਆਂ ਵਲੋਂ 41 ਦਿਨਾਂ ਤੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਕੀਤਾ ਅਤੇ ਅੱਜ ਗੁਰੂ ਘਰ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ | ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਵਲੋਂ ਪੰਜਵੇਂ ਪਾਤਸ਼ਾਹ ਦੀ ਅਦੁੱਤੀ ਲਾਸਾਨੀ ਬਾਰੇ ਚਾਨਣਾ ਪਾਇਆ ਅਤੇ ਅਜੋਕੀ ਪੀੜ੍ਹੀ ਨੂੰ ਗੁਰੂਆਂ ਦੇ ਪਾਏ ਪੂਰਨਿਆਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸ਼ਰਧਾਲੂਆਂ ਵਿਚ ਸੇਵਾ ਕਰਨ ਵਾਲਿਆਂ ਵਿਚ ਕੌਾਸਲਰ ਅਵਤਾਰ ਸਿੰਘ ਸੀਨੀਅਰ ਵਾਈਸ ਪ੍ਰਧਾਨ, ਸੋਹਣ ਸਿੰਘ ਰਾਏ ਸਲਾਹਕਾਰ, ਅਮਰਜੀਤ ਸਿੰਘ ਨੰਬਰਦਾਰ ਸਰਪ੍ਰਸਤ, ਬਲਵੀਰ ਸਿੰਘ ਕੈੜੇ, ਕਾਲਾ ਸਿੰਘ, ਭੁਪਿੰਦਰ ਸਿੰਘ (ਤਿੰਨੋ ਮੈਂਬਰ), ਸਾਗੂ ਸਿੰਘ ਖ਼ਜ਼ਾਨਚੀ, ਮੈਡਮ ਕੌਫ਼ੀ, ਛਿੰਦਰ ਕੌਰ, ਜਗਮੀਤ ਕੌਰ, ਕਰਨੈਲ ਕੌਰ ਤੇ ਸੁਰਿੰਦਰ ਕੌਰ ਆਦਿ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ |
ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਸ਼ਹੀਦੀ ਦਿਹਾੜੇ 'ਤੇ ਦੀਵਾਨ ਸਜੇ
ਸਾਹਨੇਵਾਲ, (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼ਹੀਦਾਾ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਮੱੁਖ ਗੰ੍ਰਥੀ ਭਾਈ ਜਗਤਾਰ ਸਿੰਘ ਨੇ ਸਰਬੱਤ ਦੇ
ਲਈ ਅਰਦਾਸ ਕੀਤੀ, ਉਪਰੰਤ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਜੱਗੀ,ਭਾਈ ਸਤਵਿੰਦਰ ਸਿੰਘ ਅਤੇ ਭਾਈ ਬਲਰਾਜ ਸਿੰਘ ਦੇ ਜਥਿਆਂ ਨੇ ਗੁਰਬਾਣੀ ਦਾ ਮਧੁਰ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ, ਭਾਈ ਨਿਰਮਲ ਸਿੰਘ ,ਭਾਈ ਬਲਵਿੰਦਰ ਸਿੰਘ ਅਤੇ ਬੀਬੀ ਜਸਵੀਰ ਕੌਰ ਖਾਲਸਾ ਦੇ ਢਾਡੀ ਕਵੀਸ਼ਰੀ ਜਥਿਆਂ ਨੇ ਇਤਿਹਾਸਕ ਵਾਰਾਂ ਰਾਹੀਂ ਗੁਰੂ ਜੱਸ ਗਾਇਣ ਕੀਤਾ।ਕਾਰਜਕਾਰੀ ਪ੍ਰਧਾਨ ਮਲਕੀਤ ਸਿੰਘ ਹਰਾ, ਕਮੇਟੀ ਮੈਂਬਰ ਜਸਵੀਰ ਸਿੰਘ,ਚਰਨਜੀਤ ਸਿੰਘ,ਸੁਰਿੰਦਰ ਸਿੰਘ, ਪਰਮਿੰਦਰ ਸਿੰਘ,ਕੁਲਜੀਤ ਸਿੰਘ, ਸਰਦਾਰਾ ਸਿੰਘ,ਜਸਵਿੰਦਰ ਸਿੰਘ ,ਅਵਤਾਰ ਸਿੰਘ ਹਾਜ਼ਰ ਰਹੇ।
ਰਾਜੇਵਾਲ ਵਿਖੇ ਸ਼ਹੀਦੀ ਦਿਵਸ ਮਨਾਇਆ
ਜੌੜੇਪੁਲ ਜਰਗ, (ਪਾਲਾ ਰਾਜੇਵਾਲੀਆ)-ਜੌੜੇਪੁਲ ਜਰਗ ਇਲਾਕੇ ਵਿਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਰਾਜੇਵਾਲ ਵਿਖੇ ਬਾਬਾ ਜਸਵੀਰ ਸਿੰਘ ਰਾਜੇਵਾਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਬਾਰੇ ਕੀਰਤਨ ਵਿਖਿਆਨ ਦੁਆਰਾ ਚਾਨਣਾ ਪਾਇਆ। ਇਸੇ ਤਰ੍ਹਾਂ ਰੌਣੀ, ਟੌਂਸਾ, ਇਸ਼ਨਪੁਰ, ਰੋਹਣੋਂ ਕਲਾਂ ਅਤੇ ਪੰਜਰੁੱਖਾ ਵਿਖੇ ਵੀ ਸ਼ਹੀਦੀ ਦਿਵਸ ਸ਼ਰਧਾ ਲਾਲ ਮਨਾਇਆ ਗਿਆ।
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਪਾਇਲ, (ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਸੰਗਤ ਸਰ ਸਾਹਿਬ ਵਾਰਡ ਨੰ: 3 ਪਾਇਲ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਬਾਬਾ ਅਮਰਜੀਤ ਸਿੰਘ ਫਰੀਦਪੁਰ ਅਤੇ ਬਾਬਾ ਹਰਦੇਵ ਸਿੰਘ ਮਕਸੂਦੜਾ ਨੇ ਸੰਗਤ ਨੂੰ ਕੀਰਤਨ ਰਾਹੀ ਚਾਨਣਾ ਪਿਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸੀਤਲ ਸਿੰਘ, ਬਾਬਾ ਹਰਦੀਪ ਸਿੰਘ, ਹੈੱਡ ਗ੍ਰੰਥੀ ਸੁਖਦੇਵ ਸਿੰਘ, ਹਕੀਕਤ ਸਿੰਘ, ਫ਼ੌਜੀ ਗਿਆਨ ਸਿੰਘ, ਪਟਵਾਰੀ ਗੁਰਮੇਲ ਸਿੰਘ, ਸਤਨਾਮ ਸਿੰਘ, ਮੇਜਰ ਸਿੰਘ ਤੇ ਸੁਰਿੰਦਰ ਸਿੰਘ ਆਦਿ ਸੇਵਾਦਾਰ ਤੇ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ।
ਡੇਹਲੋਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ
ਡੇਹਲੋਂ, (ਅੰਮ੍ਰਿਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਸਮੇਂ ਸਾਹਿਬ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ, ਜਦਕਿ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਏ ਸਮਾਗਮ ਦੌਰਾਨ ਢਾਡੀ ਜਥਾ ਕੁੰਡਾਂ ਸਿੰਘ ਮਹੋਲੀ, ਕਵੀਸ਼ਰੀ ਜਥਾ ਗਿਆਨ ਸਿੰਘ ਬੂਲ ਨੇ ਸੰਗਤਾਂ ਨੂੰ ਵਾਰਾਂ ਸੁਣਾ ਕੇ ਨਿਹਾਲ ਕੀਤਾ, ਜਦਕਿ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮੇਂ ਪ੍ਰਧਾਨ ਬਚਿੱਤਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ, ਸੈਕਟਰੀ ਚਰਨ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ, ਮੈਨੇਜਰ ਭਾਈ ਜਸਵਿੰਦਰ ਸਿੰਘ, ਹੈੱਡ ਗ੍ਰੰਥੀ ਬਾਬਾ ਬਲਵਿੰਦਰ ਸਿੰਘ, ਸੈਕਟਰੀ ਚਰਨ ਸਿੰਘ, ਮੈਂਬਰ ਰਾਜਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।
ਸ਼ਹੀਦੀ ਦਿਹਾੜਾ ਮਨਾਇਆ
ਅਹਿਮਦਗੜ੍ਹ, (ਸੋਢੀ)-ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ।ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬੱਚਿਆਂ ਦੇ ਕਵਿਤਾ, ਕਵੀਸ਼ਰੀ ਅਤੇ ਸ਼ਬਦ ਗਾਇਣ ਉਪਰੰਤ ਬੀਬੀ ਜਸਵਿੰਦਰ ਕੌਰ ਦੁੱਗਰੀ ਢਾਡੀ ਅਤੇ ਅਬਦੁਲ ਗੁਫਾਰ ਰੋਹੀੜੇ ਵਾਲਿਆਂ ਦੇ ਕਵੀਸ਼ਰੀ ਜਥੇ ਵਲੋਂ ਗੁਰੂ ਸਾਹਿਬ ਦੇ ਸ਼ਹੀਦੀ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਪ੍ਰਬੰਧਕਾ ਵਲ਼ੋਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਸ ਸਮਾਗਮ ਦੌਰਾਨ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ ਖ਼ਾਲਸਾ, ਕੌਂਸਲਰ ਕਮਲਜੀਤ ਸਿੰਘ ਉੱਭੀ, ਕ੍ਰਿਸ਼ਨ ਸਿੰਘ ਰਾਜੜ੍ਹ, ਡਾ. ਰੁਪਿੰਦਰ ਸਿੰਘ ਬ੍ਰਹਮਪੁਰੀ, ਡਾ. ਜੋਰਾ ਸਿੰਘ, ਭੁਪਿੰਦਰ ਸਿੰਘ ਭਰਪੂਰ, ਗੁਰਪ੍ਰੀਤ ਸਿੰਘ ਪੀਤਾ ਆਦਿ ਪ੍ਰਬੰਧਕ ਹਾਜ਼ਰ ਸਨ।
ਬੀਜਾ, (ਰਣਧੀਰ ਸਿੰਘ ਧੀਰਾ)-ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਿੱਥੇ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸਨਾਨ ਕੀਤਾ ਅਤੇ ਦਰਬਾਰ ਸਾਹਿਬ ਅਤੇ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅੰਤਰਰਾਸ਼ਟਰੀ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ, ਕਥਾਵਾਚਕ ਭਾਈ ਹਰਪ੍ਰੀਤ ਸਿੰਘ ਖ਼ਾਲਸਾ, ਢਾਡੀ ਬਲਵਿੰਦਰ ਸਿੰਘ ਰੌਣੀ, ਢਾਡੀ ਰੂਪ ਸਿੰਘ ਅਲਬੇਲਾ ਅਤੇ ਢਾਡੀ ਕੁਲਜੀਤ ਕੌਰ ਲਲਤੋਂ ਸਮੇਤ ਹੋਰ ਜਥਿਆਂ ਨੇ ਕੀਰਤਨ ਕਥਾ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆਂ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਜਥੇ ਹਰਪਾਲ ਸਿੰਘ ਜੱਲਾ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਸ਼ਹਾਦਤ ਦੇ ਕੇ ਸ਼ਹੀਦਾਂ ਦੀ ਪਰੰਪਰਾ ਦਾ ਮੁੱਢ ਬੰਨ੍ਹਿਆ, ਕਿਉਂਕਿ ਗੁਰੂ ਜੀ ਸਿੱਖ ਧਰਮ ਦੇ ਪਹਿਲੇ ਸਹੀਦ ਸਨ। ਮੈਨੇਜਰ ਜਸਵਿੰਦਰ ਸਿੰਘ ਮਾਂਗੇਵਾਲ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜੋਰਾ ਸਿੰਘ ਸਹਾਰਨ ਮਾਜਰਾ, ਗੁਰਚਰਨ ਸਿੰਘ ਨੰਦੀ, ਜਸਮੇਲ ਸਿੰਘ ਭੀਖੀ, ਜਗਦੀਪ ਸਿੰਘ ਟਿਵਾਣਾ, ਗੁਰਦੀਪ ਸਿੰਘ ਈਸੜੂ, ਸੁਖਵਿੰਦਰ ਸਿੰਘ ਸੁੱਖਾ, ਜਸਵੀਰ ਸਿੰਘ ਘੁੰਗਰਾਲੀ, ਚੇਅਰਮੈਨ ਭਗਵਾਨ ਸਿੰਘ ਰੁਪਾਲੋਂ, ਰਣਜੀਤ ਸਿੰਘ ਕੋਟ ਪਨੈਚ, ਕੈਪਟਨ ਰਘਬੀਰ ਸਿੰਘ, ਜਿਊਣ ਸਿੰਘ ਲਿਬੜਾ, ਸਰਪੰਚ ਕਮਿੱਕਰ ਸਿੰਘ, ਚਰਨਜੀਤ ਸਿੰਘ ਪਨੈਚ, ਮਾ. ਜਗਦੇਵ ਸਿੰਘ, ਮਨਜੀਤ ਕੌਰ ਸੇਖੋਂ, ਸੁਖਵਿੰਦਰ ਸਿੰਘ ਬਿੱਟੂ ਕੋਟ ਸੇਖੋਂ, ਬਲਦੇਵ ਸਿੰਘ ਪਨੈਚ, ਕਿਸਾਨ ਆਗੂ ਪਰਗਟ ਸਿੰਘ, ਰਾਜਿੰਦਰ ਸਿੰਘ, ਪ੍ਰਧਾਨ ਜਸਵੰਤ ਸਿੰਘ ਬੀਜਾ, ਦਰਸਨ ਸਿੰਘ ਚੀਮਾ, ਗੰਗਾ ਸਿੰਘ ਸੇਖੋਂ, ਗੁਰਮੁਖ ਸਿੰਘ ਮਾਂਗਟ, ਪ੍ਰਧਾਨ ਜਸਵੰਤ ਸਿੰਘ ਬੀਜਾ, ਅਮਰੀਕ ਸਿੰਘ ਕੋਟ ਸੇਖੋਂ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ।
ਜੌੜੇਪੁਲ ਜਰਗ/ਪਾਇਲ, (ਪਾਲਾ ਰਾਜੇਵਾਲੀਆ/ ਨਿਜ਼ਾਮਪੁਰ/ ਰਜਿੰਦਰ ਸਿੰਘ)-ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਪਿੰਡ ਗੋਬਿੰਦਪੁਰਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਇਸ ਮੌਕੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਬੱਚਿਆਂ ਨੇ ਧਾਰਮਿਕ ਰਚਨਾਵਾਂ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਬਾਰੇ ਕਵਿਤਾਵਾਂ ਪੇਸ਼ ਕੀਤੀਆਂ। ਵੱਖ ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਬੀਬੀ ਕੁਲਦੀਪ ਕੌਰ ਚੱਠਾ ਨੇ ਦੱਸਿਆ ਕਿ ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਤੁੱਟ ਵਰਤੇ।

ਖੰਭੇ ਵਿਚ ਆਏ ਬਿਜਲੀ ਦੇ ਕਰੰਟ ਦੀ ਲਪੇਟ ਵਿਚ ਆਇਆ ਨੌਜਵਾਨ

ਖੰਨਾ, 17 ਜੂਨ (ਮਨਜੀਤ ਸਿੰਘ ਧੀਮਾਨ)-ਸਥਾਨਕ ਜੀ. ਟੀ. ਰੋਡ 'ਤੇ ਸਥਿਤ ਮਲੇਰਕੋਟਲਾ ਚੌਾਕ ਦੇ ਨੇੜੇ ਸਥਿਤ ਬੀ. ਡੀ. ਪੀ. ਓ. ਦਫ਼ਤਰ ਦੇ ਸਾਹਮਣੇ ਲੱਗੇ ਇਕ ਬਿਜਲੀ ਦੇ ਖੰਭੇ ਵਿਚ ਆਏ ਕਰੰਟ ਨੇ ਕੋਲੋਂ ਲੰਘਦੇ ਇਕ ਰੇਹੜੀ 'ਤੇ ਕੰਮ ਕਰਨ ਵਾਲੇ ਨੌਜਵਾਨ ਨੂੰ ਆਪਣੀ ਲਪੇਟ ਵਿਚ ਲੈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਦੀ ਮੌਤ

ਖੰਨਾ, 17 ਜੂਨ (ਦਵਿੰਦਰ ਸਿੰਘ ਗੋਗੀ)-ਬੀਤੀ ਰਾਤ ਕਰੀਬ ਦੋ ਵਜੇ ਟਰੱਕ ਨੰਬਰ ਯੂ. ਪੀ. 19 ਟੀ. 3813 ਜੋ ਯੂ. ਪੀ. ਤੋਂ ਟਰੱਕ ਵਿਚ ਚੀਨੀ ਲੱਦ ਕੇ ਲੁਧਿਆਣਾ ਜਾ ਰਹੇ ਸੀ | ਅਚਾਨਕ ਖੰਨਾ ਦੇ ਖਾਲਸਾ ਪੈਟਰੋਲ ਪੰਪ ਦੇ ਸਾਹਮਣਾ ਹਾਦਸੇ ਦਾ ਸ਼ਿਕਾਰ ਹੋ ਗਿਆ | ਪਤਾ ਨਹੀਂ ਲੱਗਿਆ ਕਿ ਇਸ ...

ਪੂਰੀ ਖ਼ਬਰ »

ਨਸ਼ੇ ਵਿਚ ਧੁੱਤ ਪ੍ਰਵਾਸੀ ਮਜ਼ਦੂਰ ਨੇ ਪਤਨੀ ਨੂੰ ਕੁੱਟ-ਕੁੱਟ ਕੇ ਮਾਰਿਆ

ਮਾਛੀਵਾੜਾ ਸਾਹਿਬ, 17 ਜੂਨ (ਮਨੋਜ ਕੁਮਾਰ)-ਪਿੰਡ ਜੁਲਫਗੜ੍ਹ ਵਿਚ ਕਿਾਨ ਸੇਵਾ ਸਿੰਘ ਦੀ ਮੋਟਰ 'ਤੇ ਕਮਰੇ ਵਿਚ ਰਹਿੰਦੇ 40 ਸਾਲਾ ਸੰਤੋਸ਼ ਕੁਮਾਰ ਨੇ ਸ਼ਰਾਬ ਦੇ ਨਸ਼ੇ ਵਿਚ ਧੁੱਤ ਹੋ ਕੇ ਲੱਕੜੀ ਦੇ ਡੰਡੇ ਨਾਲ ਬੜੀ ਬੇਰਹਿਮੀ ਨਾਲ ਆਪਣੀ 32 ਸਾਲਾ ਪਤਨੀ ਗੀਤਾ ਨੂੰ ਮੌਤ ਦੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਆਪਣੇ ਜੱਦੀ ਪਿੰਡ ਕੱਦੋਂ ਦੇ ਵਿਕਾਸ ਲਈ ਆਏ ਅੱਗੇ

ਦੋਰਾਹਾ, 17 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਇਲਾਕੇ ਦੇ ਵੱਡੇ ਪਿੰਡ ਕੱਦੋਂ ਦੇ ਕਈ ਪਰਿਵਾਰ ਕੈਨੇਡਾ, ਅਮਰੀਕਾ ਤੇ ਹੋਰਨਾਂ ਮੁਲਕਾਂ ਵਿਚ ਸਫਲਤਾਪੂਰਵਕ ਕਾਰੋਬਾਰ ਕਰਕੇ ਪੰਜਾਬੀਅਤ ਦਾ ਨਾਮ ਰੌਸ਼ਨ ਕਰ ਰਹੇ ਹਨ, ਪਰ ਉਨ੍ਹਾਂ ਵਿਚ ਅਜਿਹੇ ਬਹੁਤ ਸਾਰੇ ਵਿਅਕਤੀ ਵੀ ਹਨ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਿਖ਼ਲਾਫ਼ ਧਰਨਾ

ਈਸੜੂ, 17 ਜੂਨ (ਬਲਵਿੰਦਰ ਸਿੰਘ)-ਪੈਟਰੋਲ ਅਤੇ ਡੀਜ਼ਲ ਦੀਆਂ ਹਰ ਦਿਨ ਵਧਦੀਆਂ ਕੀਮਤਾਂ ਿਖ਼ਲਾਫ਼ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਧਰਨਿਆਂ ਦੀ ਲੜੀ ਤਹਿਤ ਕਾਂਗਰਸੀ ਆਗੂ ਗੁਰਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਪਿੰਡ ਚੀਮਾ ਵਿਖੇ ਵੱਖ ਵੱਖ ਪਿੰਡਾਂ ਦੇ ਕਾਂਗਰਸੀ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬੈਨੀਪਾਲ ਨੂੰ ਹਜ਼ਾਰਾਂ ਨਮ ਅੱਖਾਂ ਵਲੋਂ ਸ਼ਰਧਾਂਜਲੀਆਂ ਭੇਟ

ਸਮਰਾਲਾ/ਬੀਜਾ, 17 ਜੂਨ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ/ਰਣਧੀਰ ਸਿੰਘ ਧੀਰਾ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਤੇ ਬਲਾਕ ਸਮਿਤੀ ਸਮਰਾਲਾ ਦੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬੈਨੀਪਾਲ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਗ੍ਰਾਂਟ ਦੇ ਬਾਵਜੂਦ ਪਿੰਡ ਜ਼ੁਲਫਗੜ੍ਹ ਕਈ ਮੁਸ਼ਕਿਲਾਂ ਦਾ ਬਣਿਆ ਗੜ੍ਹ

ਮਾਛੀਵਾੜਾ ਸਾਹਿਬ, 17 ਜੂਨ (ਮਨੋਜ ਕੁਮਾਰ)-ਇਸ ਗੱਲ ਤੋ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਸਰਕਾਰ ਚਾਹੇ ਕਿਸੇ ਵੀ ਰਾਜਨੀਤਿਕ ਦਲ ਦੀ ਕਿਉਂ ਨਾ ਹੋਵੇ, ਰੁਟੀਨ ਵਿਚ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਹੰੁਦੀਆਂ ਰਹਿੰਦਿਆਂ ਹਨ | ਪਰ ਅਫ਼ਸੋਸ ਜਾਣ ਬੁਝ ਕੇ ...

ਪੂਰੀ ਖ਼ਬਰ »

ਮੁਲਾਜ਼ਮਾਂ ਨੂੰ ਇਕਜੁੱਟ ਕਰੇਗੀ ਟਰੇਡ ਯੂਨੀਅਨ ਕੌਾਸਲ-ਕਾਮਰੇਡ ਭਗਵਾਨ ਸਿੰਘ

ਮਲੌਦ, 17 ਜੂਨ (ਦਿਲਬਾਗ ਸਿੰਘ ਚਾਪੜਾ)-ਵੱਖ-ਵੱਖ ਅਦਾਰਿਆਂ ਦੇ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਹੋਂਦ ਵਿਚ ਆਈ ਟਰੇਡ ਯੂਨੀਅਨ ਕੌਾਸਲ ਮਲੌਦ ਦੇ ਨਵਨਿਯੁਕਤ ਪ੍ਰਧਾਨ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਨੇ ਕਿਹਾ ਕਿ ਸਰਕਾਰੀ, ਅਰਧ ਸਰਕਾਰੀ ...

ਪੂਰੀ ਖ਼ਬਰ »

ਖੜ੍ਹੇ ਗੰਦੇ ਪਾਣੀ ਨੂੰ ਲੈ ਕੇ ਕਾਂਗਰਸ ਤੇ ਭਾਜਪਾ ਨੇ ਕੀਤਾ ਇਕ ਦੂਜੇ ਵਿਰੁੱਧ ਪ੍ਰਦਰਸ਼ਨ

ਖੰਨਾ, 17 ਜੂਨ (ਹਰਜਿੰਦਰ ਸਿੰਘ ਲਾਲ)-ਸਥਾਨਕ ਅਮਲੋਹ ਰੋਡ 'ਤੇ ਸਥਿਤ ਵਾਰਡ ਨੰਬਰ 14 ਦੇ ਗੁਰੂ ਗੋਬਿੰਦ ਸਿੰਘ ਨਗਰ ਵਿਚ ਸੜਕ 'ਤੇ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਕਾਂਗਰਸੀਆਂ ਨੇ ਭਾਜਪਾ ਕੌਾਸਲਰ ਸੁਧੀਰ ਸੋਨੂੰ ਸੋਨੂੰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਵਿਧਾਇਕ ਵੈਦ ਸਮੇਤ ਕਾਂਗਰਸੀਆਂ ਵਲੋਂ ਮੋਦੀ ਸਰਕਾਰ ਵਿਰੁੱਧ ਧਰਨਾ

ਡੇਹਲੋਂ, 17 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਤੇਲ ਕੀਮਤਾਂ ਵਿਚ ਭਾਰੀ ਵਾਧੇ ਕਾਰਨ ਮੋਦੀ ਸਰਕਾਰ ...

ਪੂਰੀ ਖ਼ਬਰ »

ਸਰਪੰਚ ਰਣਜੀਤ ਕੌਰ ਦਹਿੜੂ ਨੂੰ ਸ਼ਰਧਾਂਜਲੀਆਂ

ਬੀਜਾ, 17 ਜੂਨ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਦਹਿੜੂ ਦੀ ਸਾਬਕਾ ਸਰਪੰਚ ਰਣਜੀਤ ਕੌਰ (38) ਪਤਨੀ ਯੂਥ ਅਕਾਲੀ ਆਗੂ ਜਗਪਾਲ ਸਿੰਘ ਜੋਗੀ ਜਿਹੜੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਿੰਡ ਦਹਿੜੂ ਵਿਖੇ ...

ਪੂਰੀ ਖ਼ਬਰ »

ਕੋਟਲੀ ਦੀ ਨਿਯੁਕਤੀ ਨਾਲ ਕਾਂਗਰਸ ਹੋਰ ਵਧੇਰੇ ਮਜ਼ਬੂਤ ਹੋਵੇਗੀ-ਵਿਧਾਇਕ ਲੱਖਾ

ਦੋਰਾਹਾ, 17 ਜੂਨ (ਮਨਜੀਤ ਸਿੰਘ ਗਿੱਲ)-ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਗਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਪਾਇਲ ਦੇ ਵਿਧਾਨਕਾਰ ਲਖਵੀਰ ਸਿੰਘ ਲੱਖਾ ਨੇ ਆਖਿਆ ਕਿ ਇਸ ...

ਪੂਰੀ ਖ਼ਬਰ »

ਜਨਤਕ ਪਖਾਨਿਆਂ ਦੀ ਘਾਟ, ਸੜਕਾਂ ਦੀ ਬਦਤਰ ਹਾਲਤ, ਪਾਰਕਾਂ ਦੇ ਨਾਂਅ 'ਤੇ ਗੋਡੇ ਗੋਡੇ ਘਾਹ ਤੇ ਹੋਰ ਵੀ ਕਈ ਮੁਸ਼ਕਿਲਾਂ ਨਾਲ ਜੂਝ ਰਹੇ ਨੇ ਮਾਛੀਵਾੜਾ ਸ਼ਹਿਰ ਵਾਸੀ

ਮਾਛੀਵਾੜਾ ਸਾਹਿਬ, 17 ਜੂਨ (ਮਨੋਜ ਕੁਮਾਰ)-ਕਾਗ਼ਜ਼ਾਂ ਵਿਚ 37 ਹਜਾਰ ਤੇ ਅਸਲ ਵਿਚ 40 ਹਜਾਰ ਤੋਂ ਵੀ ਉੱਪਰ ਟੱਪ ਚੁੱਕੀ ਮਾਛੀਵਾੜਾ ਸ਼ਹਿਰ ਦੀ ਆਬਾਦੀ ਰਾਜਨੀਤੀ ਦੇ ਦਿੱਗਜ ਚਿਹਰਿਆਂ ਤੋਂ ਬਾਦ ਵੀ ਅਜੇ ਤੱਕ ਕਈ ਮੁਸ਼ਕਲਾਂ ਨਾਲ ਬੱਝੀ ਹੋਈ ਨਜ਼ਰ ਆ ਰਹੀ ਹੈ | ਹਾਲਾਤ ਇਹ ਹਨ ...

ਪੂਰੀ ਖ਼ਬਰ »

ਅਚਾਨਕ ਦਰੱਖ਼ਤ ਡਿੱਗਣ ਨਾਲ 1 ਵਿਅਕਤੀ ਜ਼ਖ਼ਮੀ

ਖੰਨਾ, 17 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਮਰਾਲਾ ਰੋਡ 'ਤੇ ਦਾਣਾ ਮੰਡੀ ਵਿਚ ਬਣੇ ਤੰਬੂ ਉੱਪਰ ਇਕ ਦਰਖਤ ਡਿਗ ਜਾਣ ਕਰ ਕੇ ਅੰਦਰ ਬੈਠਾ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜਦੋਂ ਕਿ ਉਸ ਦੇ ਨਾਲ ਹੋਰ ਬੈਠੇ ਵਿਅਕਤੀਆਂ ਦਾ ਬਚਾਅ ਹੋ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਗੁਰਕੀਰਤ ਨੂੰ ਏ. ਆਈ. ਸੀ. ਸੀ. ਸਕੱਤਰ ਤੇ ਹਿਮਾਚਲ ਦਾ ਇੰਚਾਰਜ ਬਣਾਏ ਜਾਣ ਦਾ ਦਹੇਲੇ ਤੇ ਧੰਜਲ ਵਲੋਂ ਸਵਾਗਤ

ਖੰਨਾ, 17 ਜੂਨ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਦੇ ਤੌਰ 'ਤੇ ਨਿਯੁਕਤ ਕੀਤੇ ਜਾਣ ਦਾ ਵਾਰਡ ਨੰਬਰ 25 ਤੋਂ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵੱਲੋਂ ਸੇਵਾ ਕੇਂਦਰ ਤੇ ਸਹੂਲਤਾਂ ਬੰਦ ਕਰਨ ਦੀ ਨਿਖੇਧੀ

ਬੀਜਾ, 17 ਜੂਨ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਨਰਲ ਸਕੱਤਰ ਜਥੇਦਾਰ ਗੁਰਚਰਨ ਸਿੰਘ ਬਗਲੀ, ਚੇਅਰਮੈਨ ਭਗਵਾਨ ਸਿੰਘ ਰੁਪਾਲੋਂ, ਚੇਅਰਮੈਨ ਸੁਖਵਿੰਦਰ ਸਿੰਘ ਨਾਗਰਾ ਅਤੇ ਹਲਕਾ ਸਮਰਾਲਾ ਐੱਸ. ਸੀ. ਵਿੰਗ ਦੇ ਪ੍ਰਧਾਨ ਬਲਵਿੰਦਰ ਸਿੰਘ ਬੰਬ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX