ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  10 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  55 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  28 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  29 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਮੁਕਤਸਰ ਸਾਹਿਬ

ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਸਬੰਧੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਰਹਿੰਦ ਫ਼ੀਡਰ ਤੋਂ ਕਿਸਾਨਾਂ ਨੂੰ ਪਾਣੀ ਦੇਣ ਲਈ 2 ਲਿਫ਼ਟ ਪੰਪ ਮਨਜ਼ੂਰ ਕਰਵਾਏ ਸਨ, ਜਿਨ੍ਹਾਂ ਦਾ ਉਦਘਾਟਨ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਿੰਡ ਭੁੱਲਰ ਵਿਖੇ ਕੀਤਾ | ਸਭ ਤੋਂ ਪਹਿਲਾਂ ਪਿੰਡ ਦੇ ਅਕਾਲੀ ਆਗੂ ਗੁਰਲਾਲ ਸਿੰਘ ਭੁੱਲਰ ਮੈਂਬਰ ਪੰਚਾਇਤ ਅਤੇ ਨੌਜਵਾਨ ਆਗੂ ਜੱਗਬੀਰ ਸਿੰਘ ਭੁੱਲਰ ਨੇ ਸ: ਬਰਕੰਦੀ ਨੂੰ ਜੀ ਆਇਆਂ ਆਖਿਆ ਤੇ ਇਹ ਮੰਗ ਪੂਰੀ ਕਰਨ ਤੇ ਧੰਨਵਾਦ ਕੀਤਾ | ਇਸ ਉਪਰੰਤ ਕਿਸਾਨਾਂ ਦੇ ਇਕੱਠ 'ਚ ਬੋਲਦਿਆਂ ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ | ਇਨ੍ਹਾਂ ਲਿਫਟ ਪੰਪਾਂ ਨਾਲ 200 ਦੇ ਕਰੀਬ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮਿਲੇਗਾ ਅਤੇ ਉਕਤ ਪਰਿਵਾਰਾਂ ਨੂੰ ਖੇਤੀਬਾੜੀ ਦੇ ਖੇਤਰ ਵਿਚ ਚੰਗਾ ਹੁਲਾਰਾ ਮਿਲੇਗਾ, ਕਿਉਂਕਿ ਫ਼ਸਲਾਂ ਦੀ ਪ੍ਰਫ਼ੁੱਲਤਾ ਲਈ ਨਹਿਰੀ ਪਾਣੀ ਬਹੁਤ ਸਹਾਈ ਹੁੰਦਾ ਹੈ | ਉਨ੍ਹਾਂ ਕਾਂਗਰਸ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਸਰਕਾਰੀ ਅਤੇ ਆੜ੍ਹਤੀਆਂ ਦਾ ਕਰਜ਼ਾ ਮੁਕੰਮਲ ਮੁਆਫ਼ ਕਰਨ ਦਾ ਐਲਾਨ ਕੀਤਾ ਸੀ ਪਰ ਇਸ 'ਤੇ ਅਮਲ ਕਰਨ ਦੀ ਬਜਾਏ ਥੋੜ੍ਹੀ-ਬਹੁਤੀ ਰਾਹਤ ਦੇ ਕੇ ਪੱਲਾ ਝਾੜ ਲਿਆ | ਉਨ੍ਹਾਂ ਕਿਹਾ ਕਿ ਘਰ-ਘਰ ਨੌਕਰੀ, ਬੁਢਾਪਾ ਪੈਨਸ਼ਨ 2100 ਰੁਪਏ ਕਰਨ, ਸ਼ਗਨ ਸਕੀਮ ਦੀ ਰਾਸ਼ੀ ਵਧਾਉਣ ਤੋਂ ਇਲਾਵਾ ਅਨੇਕਾਂ ਵਾਅਦੇ ਕੀਤੇ ਪਰ ਸੱਤਾ ਵਿਚ ਆਉਣ ਤੋਂ ਬਾਅਦ ਸਭ ਵਾਅਦੇ ਭੁੱਲ ਗਏ | ਹੁਣ ਜੋ ਗਲੀਆਂ-ਨਾਲੀਆਂ ਜਾਂ ਹੋਰ ਥੋੜ੍ਹੇ-ਬਹੁਤੇ ਕੰਮ ਚੱਲ ਰਹੇ ਹਨ, ਉਹ ਸਾਰੇ ਅਕਾਲੀ-ਭਾਜਪਾ ਸਰਕਾਰ ਦੁਆਰਾ ਮਨਜ਼ੂਰ ਕੀਤੇ ਕੰਮ ਹੀ ਚੱਲ ਰਹੇ ਹਨ ਜਦਕਿ ਕਾਂਗਰਸ ਸਰਕਾਰ ਨੇ ਵਿਕਾਸ ਲਈ ਅਜੇ ਫ਼ੁੱਟੀ ਕੌਡੀ ਵੀ ਨਹੀਂ ਦਿੱਤੀ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪਹਿਲਾਂ ਵਾਂਗ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੇਗਾ | ਇਸ ਮੌਕੇ ਪਿੰਡ ਵਾਸੀਆਂ ਨੇ ਸ: ਬਰਕੰਦੀ ਨੂੰ ਇਸ ਮੰਗ ਨੂੰ ਪੂਰਾ ਕਰਨ 'ਤੇ ਧੰਨਵਾਦ ਕੀਤਾ | ਇਸ ਮੌਕੇ ਗੁਰਲਾਲ ਸਿੰਘ ਮੈਂਬਰ, ਗੁਰਪੇਜ ਸਿੰਘ, ਸੁਖਮੰਦਰ ਸਿੰਘ, ਗੁਰਤੇਜ ਸਿੰਘ, ਬੋਹੜ ਸਿੰਘ ਪ੍ਰਧਾਨ, ਗੁਰਪਾਲ ਸਿੰਘ ਔਲਖ, ਨਿਰਮਲ ਸਿੰਘ ਮੈਂਬਰ, ਸੁਖਪਾਲ ਸਿੰਘ, ਬੰਤਾ ਸਿੰਘ ਬਰਾੜ, ਹਾਕਮ ਸਿੰਘ ਔਲਖ, ਗੁਰਚਰਨ ਸਿੰਘ ਚਾਨੀ, ਸੂਬਾ ਸਿੰਘ, ਗੁਰਪਾਲ ਸਿੰਘ, ਅੰਗਰੇਜ ਸਿੰਘ ਭੋਲਾ, ਗੁਰਬਖ਼ਸ਼ ਸਿੰਘ ਖਾਲਸਾ, ਅੰਗਰੇਜ ਸਿੰਘ ਗੇਜਾ, ਅਮਰਜੀਤ ਸਿੰਘ ਅਤੇ ਭੁਪਿੰਦਰ ਸਿੰਘ ਭੁੱਲਰ ਆਦਿ ਹਾਜ਼ਰ ਸਨ |

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਭਰ ਵਿਚ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦਾ ਕੋਈ ਥਹੁ ਪਤਾ ਨਾ ਲੱਗਿਆ

ਲੰਬੀ, 17 ਜੂਨ (ਬਰਾੜ)-ਲੰਬੀ ਹਲਕੇ ਦੇ ਪਿੰਡ ਲਾਲਬਾਈ ਦਾ ਨੌਜਵਾਨ ਬੀਤੇ ਤਿੰਨ ਦਿਨਾਂ ਤੋਂ ਲਾਪਤਾ ਹੈ, ਜਿਸ ਦਾ ਅਜੇ ਤੱਕ ਕੋਈ ਵੀ ਥਹੁ ਪਤਾ ਨਹੀਂ ਲੱਗ ਸਕਿਆ | ਡਾ: ਜਗਸੀਰ ਸਿੰਘ ਨੇ ਦੱਸਿਆ ਕਿ ਉਸ ਦਾ ਨੌਜਵਾਨ ਲੜਕਾ ਰਾਜਦੀਪ ਸਿੰਘ ਘਰੋਂ ਮੋਟਰਸਾਈਕਲ 'ਤੇ ਬਾਜ਼ਾਰ ਗਿਆ ...

ਪੂਰੀ ਖ਼ਬਰ »

ਮੀਂਹ ਨੇ ਦਿਵਾਈ ਗਰਮੀ ਅਤੇ ਧੂੜ ਤੋਂ ਰਾਹਤ

ਮੰਡੀ ਲੱਖੇਵਾਲੀ, 17 ਜੂਨ (ਮਿਲਖ ਰਾਜ)-ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਧੂੜ ਭਰੀ ਹਨੇਰੀ ਅਤੇ ਬੇਹੱਦ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਅੱਜ ਪਏ ਮੀਂਹ ਨੇ ਫ਼ਿਲਹਾਲ ਨਿਜ਼ਾਤ ਦਿਵਾ ਦਿੱਤੀ ਹੈ | ਵਾਤਾਵਰਣ ਵਿਚ ਛਾਏ ਮਿੱਟੀ ਦੇ ਗ਼ੁਬਾਰ ਥੱਲੇ ਡਿੱਗਣ ਕਾਰਨ ਲੋਕਾਂ ...

ਪੂਰੀ ਖ਼ਬਰ »

ਨਹਿਰੀ ਪਾਣੀ ਚੋਰੀ ਦੇ ਦੋਸ਼ਾਂ ਤਹਿਤ ਕਿਸਾਨ 'ਤੇ ਪਰਚਾ

ਮੰਡੀ ਕਿੱਲਿਆਂਵਾਲੀ, 17 ਜੂਨ (ਸ਼ਾਂਤ)-ਲੰਬੀ ਪੁਲਿਸ ਨੇ ਨਹਿਰੀ ਪਾਣੀ ਚੋਰੀ ਦੇ ਦੋਸ਼ਾਂ ਤਹਿਤ ਨਹਿਰੀ ਵਿਭਾਗ ਦੀ ਸ਼ਿਕਾਇਤ 'ਤੇ ਇਕ ਕਿਸਾਨ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ |ਨਹਿਰੀ ਵਿਭਾਗ ਨੂੰ ਮੌਕੇ ਤੋਂ ਚਾਰ ਪਾਈਪਾਂ ਬਰਾਮਦ ਹੋਈਆਂ ਹਨ | ਮਾਮਲੇ 'ਚ ਨਾਮਜ਼ਦ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਪ੍ਰਬੰਧ ਵਿਗੜਨ ਅਤੇ ਅਫ਼ਸਰਸ਼ਾਹੀ ਦੇ ਸਖ਼ਤ ਸੁਭਾਅ ਕਾਰਨ ਪੰਜਾਬੀ ਜਾ ਰਹੇ ਨੇ ਵਿਦੇਸ਼ਾਂ 'ਚ

ਮਲੋਟ, 17 ਜੂਨ (ਗੁਰਮੀਤ ਸਿੰਘ ਮੱਕੜ)-ਪੰਜਾਬ ਵਿਚ ਪਿਛਲੇ ਸਮੇਂ ਤੋਂ ਪ੍ਰਸ਼ਾਸਨਿਕ ਪ੍ਰਬੰਧ ਵਿਗੜਨ,ਪਾਰਦਸ਼ਤਾ ਦੀ ਕਮੀ ਤੇ ਸਖ਼ਤ ਸੁਭਾਅ ਵਾਲੀ ਅਫ਼ਸਰਸ਼ਾਹੀ ਕਾਰਨ ਪ੍ਰਵਾਸੀਆਂ ਦਾ ਪੰਜਾਬ ਨਾਲੋਂ ਮੋਹ ਭੰਗ ਹੋ ਰਿਹਾ ਹੈ ਤੇ ਪਿਛਲੇ ਦਹਾਕੇ ਤੋਂ ਨੌਜਵਾਨੀ ਆਪਣੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਹੱਡੀਆਂ ਵਿਚ ਵਿਗਾੜ ਸਮੇਤ ਹੋਰ ਗੰਭੀਰ ਰੋਗਾਂ ਪ੍ਰਤੀ ਬੱਚਿਆਂ ਦਾ ਕਰਵਾ ਰਿਹਾ ਹੈ ਮੁਫ਼ਤ ਇਲਾਜ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਬੱਚਿਆਂ ਨੂੰ ਸਿੱਖਿਆ ਦਾ ਹੀ ਚਾਨਣ ਨਹੀਂ ਵੰਡ ਰਿਹਾ ਹੈ, ਸਗੋਂ ਉਨ੍ਹਾਂ ਦਾ ਗੰਭੀਰ ਬਿਮਾਰੀਆਂ ਤੋਂ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਦਾ ਤੋਹਫ਼ਾ ਵੀ ਦੇ ਰਿਹਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਕਾਰਨ ਹਰਾ ਚਾਰਾ ਧਰਤੀ 'ਤੇ ਵਿਛਿਆ

ਮੰਡੀ ਬਰੀਵਾਲਾ, 17 ਜੂਨ (ਨਿਰਭੋਲ ਸਿੰਘ)-ਭਾਵੇਂ ਹਲਕੀ ਜਿਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ ਅਤੇ ਬਾਰਿਸ਼ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ ਹਨ ਪਰ ਤੇਜ਼ ਹਵਾਵਾਂ ਕਾਰਨ ਹਰਾ ਚਾਰਾ ਧਰਤੀ 'ਤੇ ਵਿਛ ਗਿਆ ਹੈ | ਕਿਸਾਨ ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਸ਼ਹਿਰ ਹੋਇਆ ਜਲ-ਥਲ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਹਰਮਹਿੰਦਰ ਪਾਲ)-ਅੱਜ ਸਵੇਰੇ ਹੋਈ ਬਾਰਿਸ਼ ਨੇ ਜਿਥੇ ਗਰਮੀ ਤੋਂ ਰਾਹਤ ਦਿਵਾਈ ਉਥੇ ਲੋਕਾਂ ਦੇ ਲਈ ਆਫ਼ਤ ਵੀ ਖੜ੍ਹੀ ਕਰ ਦਿੱਤੀ, ਸ਼ਹਿਰ ਦੀਆਂ ਸਾਰੀਆਂ ਸੜ੍ਹਕਾਂ 'ਤੇ ਪਾਣੀ ਭਰ ਗਿਆ | ਹਾਲਾਂਕਿ ਦੁਪਹਿਰ ਦੇ ਦੋ ਵਜੇ ਤੱਕ ਕੁਝ ਸੜ੍ਹਕਾਂ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀ ਵਿਭਾਗ ਨੇ ਵਿੱਢੀ ਮਿੱਟੀ ਪਰਖ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਜੇਕਰ ਫ਼ਸਲਾਂ ਦੀ ਪੈਦਾਵਾਰ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਕੀਤੀ ਜਾਵੇ ਤਾਂ ਖਾਦਾਂ ਵਿਚਲੇ ਰਸਾਇਣਾਂ ਦੀ ਭੋਜਨ ਲੜੀ ਤੱਕ ਪਹੁੰਚ ਘਟਦੀ ਹੈ ਅਤੇ ਇਸ ਨਾਲ ਮਿੱਟੀ ਦੀ ਸਿਹਤ ਵੀ ਬਰਕਰਾਰ ਰਹਿੰਦੀ ਹੈ ਅਤੇ ਕਿਸਾਨ ...

ਪੂਰੀ ਖ਼ਬਰ »

3582 ਅਧਿਆਪਕ ਯੂਨੀਅਨ ਦੇ ਮਾਸਟਰ ਕੇਡਰ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-3582 ਅਧਿਆਪਕ ਯੂਨੀਅਨ ਦੇ ਮਾਸਟਰ ਕੇਡਰ ਦੀ ਮੀਟਿੰਗ ਇੱਥੇ ਰੈੱਡ ਕਰਾਸ ਵਿਖੇ ਮਨਿੰਦਰ ਕੁਮਾਰ ਨਾਹਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਅਧਿਆਪਕ ਆਗੂਆਂ ਨੇ ਸਟੇਸ਼ਨ ਪਸੰਦ, ਵੇਟਿੰਗ ਅਤੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਤੀਜੇ ਦਿਨ ਕੀਤਾ ਘੜਾ ਭੰਨ ਪ੍ਰਦਰਸ਼ਨ

ਮੰਡੀ ਬਰੀਵਾਲਾ, 17 ਜੂਨ (ਨਿਰਭੋਲ ਸਿੰਘ)-ਨਗਰ ਪੰਚਾਇਤ ਬਰੀਵਾਲਾ ਦੇ ਸਫ਼ਾਈ ਕਰਮਚਾਰੀਆਂ ਨੇ ਤੀਜੇ ਦਿਨ ਘੜਾ ਭੰਨ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਵੀ ਕੀਤੀ | ਇਸ ਸਮੇਂ ਰੁਤਾਸ ਚੰਦ ਪ੍ਰਧਾਨ, ਓਮ ਪ੍ਰਕਾਸ਼ ਵਾਈਸ ਪ੍ਰਧਾਨ, ਗੁਰਦੀਪ ਸਿੰਘ ਪ੍ਰੈੱਸ ਸਕੱਤਰ, ...

ਪੂਰੀ ਖ਼ਬਰ »

ਮਹਿੰਗਾਈ ਦੇ ਮੁੱਦੇ 'ਤੇ ਕਾਂਗਰਸੀਆਂ ਵਲੋਂ ਪਿੰਡਾਂ 'ਚ ਧਰਨਾ ਪ੍ਰਦਰਸ਼ਨ ਜਾਰੀ

ਮੰਡੀ ਲੱਖੇਵਾਲੀ, 17 ਜੂਨ (ਮਿਲਖ ਰਾਜ)-ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਮਹਿੰਗਾਈ ਦੇ ਮੁੱਦੇ 'ਤੇ ਪਿੰਡਾਂ ਵਿਚ ਧਰਨਾ ਪ੍ਰਦਰਸ਼ਨ ਮੁਹਿੰਮ ਜ਼ੋਰ-ਸ਼ੋਰ ਨਾਲ ਜਾਰੀ ਹੈ | ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਮਲਕੋ ਕੀ ਡੱਬਵਾਲੀ ਵਾਸੀਆਂ ਮਾਈਨਰ ਵਿਚੋਂ ਪਾਈਪਾਂ ਲਗਾ ਕੇ ਪਾਣੀ ਚੋਰੀ ਕਰਦੇ ਫੜੇ

ਲੰਬੀ, 17 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਮਲਕੋ ਕੀ ਡੱਬਵਾਲੀ ਵਾਸੀਆਂ ਨੇ ਬੀਤੀ ਰਾਤ ਮਾਈਨਰ ਵਿਚ ਨਾਜਾਇਜ਼ ਪਾਈਪਾਂ ਲਗਾ ਕੇ ਪਾਣੀ ਚੋਰੀ ਕਰਦੇ ਹੋਏ ਕਿਸਾਨਾਂ ਨੂੰ ਮੌਕੇ 'ਤੇ ਫੜ ਲਿਆ | ਪਾਣੀ ਚੋਰੀ ਲਈ ਵਰਤਿਆ ਜਾਣ ਵਾਲਾ ਸਾਮਾਨ ਅਤੇ ...

ਪੂਰੀ ਖ਼ਬਰ »

ਪਿੰਡਾਂ 'ਚ ਮੈਰਿਜ ਪੈਲੇਸ ਤਾਂ ਬਣਾਏ ਪਰ ਵਾਲੀ-ਵਾਰਿਸ ਕੋਈ ਨਹੀਂ

ਲੰਬੀ, 17 ਜੂਨ (ਸ਼ਿਵਰਾਜ ਸਿੰਘ ਬਰਾੜ)- ਸਮੇਂਾ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਪਿੰਡਾਂ ਵਿਚ ਵਿਆਹਾਂ ਦੇ ਸਮਾਗਮ ਕਰਨ ਲਈ ਬਣੇ ਮੈਰਿਜ ਪੈਲੇਸ ਬਿਨਾਂ ਕਿਸੇ ਸਾਂਭ-ਸੰਭਾਲ ਦੇ ਖੰਡਰ ਦਾ ਰੂਪ ਧਾਰਨ ਕਰਦੇ ਜਾ ਰਹੇ ਹਨ ਅਤੇ ਜਾਨਵਰਾਂ ਦਾ ਰਹਿਣ ਬਸੇਰਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਲਈ ਗੰਭੀਰ ਨਹੀਂ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਹਰਮਹਿੰਦਰ ਪਾਲ)-ਮਹਾਨ ਸੂਫ਼ੀ ਸੰਤ ਸ਼ੇਖ਼ ਫ਼ਰੀਦ ਦੇ ਨਾ 'ਤੇ ਬਣੀ ਹੋਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਮੈਡੀਕਲ ਰਿਹਾਇਸ਼ੀ ਕੈਂਪਸ ਵਿਚ ਰਹਿ ਰਹੇ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਦੀ ਬਿਲਕੁਲ ਵੀ ...

ਪੂਰੀ ਖ਼ਬਰ »

ਕੋਟਪਾ ਐਕਟ 2003 ਅਧੀਨ ਤੰਬਾਕੂ ਵਿਰੋਧੀ ਗਤੀਵਿਧੀਆਂ ਕੀਤੀਆਂ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਵਲ ਸਰਜਨ ਡਾ. ਸੁਖਪਾਲ ਸਿੰਘ ਬਰਾੜ ਨੇ ਦੱਸਿਆ ਕਿ ਕੋਟਪਾ ਐਕਟ 2003 ਤਹਿਤ ਜਨਤਕ ਥਾਵਾਂ 'ਤੇ ਤੰਬਾਕੂ ਤੇ ਤੰਬਾਕੂ ਯੁਕਤ ਪਦਾਰਥਾਂ ਦਾ ਸੇਵਨ ਕਰਨ 'ਤੇ ਮਨਾਹੀ ਹੈ | ...

ਪੂਰੀ ਖ਼ਬਰ »

-ਅਬੋਹਰ/ਫ਼ਾਜ਼ਿਲਕਾ ਐਡੀਸ਼ਨ ਵਿਚ ਪ੍ਰਕਾਸ਼ਿਤ ਕਰ ਦੇਣਾ- ਬਲਵੀਰ ਸਿੰਘ ਬਰਾੜ ਕੁੰਡਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਮਲੋਟ, 17 ਜੂਨ (ਰਣਜੀਤ ਸਿੰਘ ਪਾਟਿਲ)-ਲੋਕ ਰੰਗ ਮੰਚ ਰਜਿ: ਪੰਜਾਬ ਦੇ ਬਾਨੀ ਸ: ਸੁਖਵੀਰ ਸਿੰਘ ਸੁੱਖੀ ਕੁੰਡਲ ਦੇ ਭਰਾ ਸ: ਬਲਵੀਰ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਕੁੰਡਲ ਵਿਖੇ ਹੋਇਆ | ਪਾਠ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ...

ਪੂਰੀ ਖ਼ਬਰ »

ਪਿਤਾ ਦਿਵਸ ਮੌਕੇ ਚਾਰ ਨੌਜਵਾਨਾਂ ਨੇ ਦਾਨ ਕੀਤਾ ਖ਼ੂਨ

ਲੰਬੀ, 17 ਜੂਨ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਦਿਉਣਖੇੜਾ ਦੇ ਨਿਵਾਸੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਮਾਨਵਤਾ ਤੇ ਸਮਾਜ ਭਲਾਈ ਸੇਵਾ ਕਾਰਜਾਂ ਤਹਿਤ ਚਾਰ ਯੂਨਿਟ ਖ਼ੂਨਦਾਨ ਕੀਤਾ ਗਿਆ | ਸਮਾਜ ਸੇਵੀ ਸੰਸਥਾ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫ਼ੇਅਰ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਸਬੰਧੀ ਜਾਣਕਾਰੀ ਦਿੱਤੀ

ਲੰਬੀ, 17 ਜੂਨ (ਮੇਵਾ ਸਿੰਘ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਲੰਬੀ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਵਿਚ ਬਲਾਕ ਲੰਬੀ ਦੇ ਪਿੰਡ ਮਹਿਣਾ ਵਿਚ ਪੋਸ਼ਣ ਅਭਿਆਨ ਸਪੋਸ਼ਨ-ਗੋਦ ਭਰਾਈ ਵਜ਼ਨ ਤਿਉਹਾਰ ਮਨਾਇਆ ਗਿਆ | ਇਸ ਸਮੇਂ ਵਿਭਾਗ ਦੇ ਸਰਕਲ ਲੋਹਾਰਾ ਦੀ ਸੁਪਰਵਾਈਜ਼ਰ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਲੋਕਾਂ ਨੂੰ ਮਿਲੀ ਧੂੜ-ਮਿੱਟੀ ਤੋਂ ਰਾਹਤ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਪਿਛਲੇ ਚਾਰ ਦਿਨਾਂ ਤੋਂ ਅਸਮਾਨ ਵਿਚ ਛਾਈ ਧੂੜ-ਮਿੱਟੀ ਕਾਰਨ ਹੋ ਰਹੀ ਪ੍ਰੇਸ਼ਾਨੀ ਤੋਂ ਅੱਜ ਬਾਰਸ਼ ਪੈਣ ਮਗਰੋਂ ਰਾਹਤ ਮਿਲੀ ਹੈ | ਕਈ ਦਿਨਾਂ ਤੋਂ ਅਸਮਾਨ ਵਿਚ ਗਰਦ ਗੁਬਾਰ ਹੋਣ ਕਾਰਨ ...

ਪੂਰੀ ਖ਼ਬਰ »

ਇੰਡੀਅਨ ਫ਼ੋਕ ਡਾਂਸ ਅਕੈਡਮੀ ਵਲੋਂ ਚਲਾਇਆ ਜਾ ਰਿਹਾ 15 ਰੋਜ਼ਾ ਸਮਰ ਕੈਂਪ ਸਮਾਪਤ

ਮਲੋਟ, 17 ਜੂਨ (ਗੁਰਮੀਤ ਸਿੰਘ ਮੱਕੜ)-ਇੰਡੀਅਨ ਫ਼ੋਕ ਡਾਂਸ ਅਕੈਡਮੀ ਵਲੋਂ ਇੰਟਰਨੈਸ਼ਨਲ ਭੰਗੜਾ ਕੋਚ ਸੁਸ਼ੀਲ ਖੁੱਲਰ ਦੀ ਅਗਵਾਈ ਵਿਚ ਸ਼ਹਿਰ ਦੇ ਐਡਵਰਡਗੰਜ਼ ਗੈੱਸਟ ਹਾਊਸ ਵਿਖੇ ਬੀਤੇ ਕਰੀਬ 15 ਰੋਜ਼ ਤੋਂ ਡਾਂਸ, ਭੰਗੜਾ, ਸਕੇਟਿੰਗ, ਕਰਾਟੇ, ਯੋਗਾ ਅਤੇ ਹੋਰ ਸਿਖਲਾਈ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨ ਦਿਵਸ ਮੌਕੇ ਸੰਕਲਪ ਸੁਸਾਇਟੀ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਨੂੰ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ...

ਪੂਰੀ ਖ਼ਬਰ »

10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਮਲੋਟ, 17 ਜੂਨ (ਰਣਜੀਤ ਸਿੰਘ ਪਾਟਿਲ)-ਸ਼ੁੱਭ ਕਰਮਨ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਾਂਝੇ ਤੌਰ ਤੇ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਥਾਨਕ ਐੱਸ.ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਦਵਿੰਦਰਾ ਰੋਡ ਵਿਖੇ ਲਗਾਇਆ ਗਿਆ | ਕੈਂਪ ਵਿਚ 125 ਦੇ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਆਸ਼ਰਮ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਾਧਵੀ ਜਸਪ੍ਰੀਤ ਭਾਰਤੀ ਨੇ ਦੱਸਿਆ ਕਿ ਮਨੁੱਖ ਦੀ ਸੋਚ ਹੈ ਕਿ ਉਹ ਸੰਪੂਰਨ ਕਾਇਨਾਤ ਨੂੰ ਆਪਣੀ ਗ਼ੁਲਾਮ ...

ਪੂਰੀ ਖ਼ਬਰ »

ਬੀਬੀ ਬਰਾੜ ਨੇ ਮਜ਼ਦੂਰਾਂ ਲਈ ਸ਼ੈੱਡ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਹੀਦ ਭਗਤ ਸਿੰਘ ਮਾਰਕੀਟ ਕੋਟਕਪੂਰਾ ਚੌਾਕ ਵਿਖੇ ਮਜ਼ਦੂਰਾਂ ਲਈ ਸ਼ੈੱਡ ਦਾ ਉਦਘਾਟਨ ਬੀਬੀ ਕਰਨ ਕੌਰ ਬਰਾੜ ਵਲੋਂ ਕੀਤਾ ਗਿਆ | ਇਸ ਮੌਕੇ ਬੀਬੀ ਬਰਾੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਜ਼ਦੂਰਾਂ ਦਾ ਸਾਡੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਸਫ਼ਾਈ ਕੀਤੀ

ਗਿੱਦੜਬਾਹਾ, 17 ਜੂਨ (ਬਲਦੇਵ ਸਿੰਘ ਘੱਟੋੋਂ)-ਗਿੱਦੜਬਾਹਾ ਹਲਕੇ ਅਧੀਨ ਆਉਂਦੇ ਪਿੰਡ ਮੱਲਣ ਵਿਖੇ ਨੌਜਵਾਨਾਂ ਵਲੋਂ ਆਉਣ ਵਾਲੇ ਬਰਸਾਤ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਅਤੇ ਮੱਖੀ-ਮੱਛਰ ਤੋਂ ਰਾਹਤ ਪਾਉਣ ਲਈ ਕਲੱਬ ਦੇ ਕੁਝ ਉੱਦਮੀ ਨੌਜਵਾਨਾਂ ਵਲੋਂ ਆਪਣੇ ਤੌਰ 'ਤੇ ...

ਪੂਰੀ ਖ਼ਬਰ »

ਅਮਨ ਕਾਨੂੰਨ ਬਣਾਈ ਰੱਖਣ ਲਈ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟੇ੍ਰਟ ਡਾ: ਸੁਮੀਤ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪਾਬੰਦੀਆਂ ਦੇ ...

ਪੂਰੀ ਖ਼ਬਰ »

ਸੀ. ਸੀ. ਟੀ.ਵੀ. ਕੈਮਰਿਆਂ ਤੋਂ ਵੱਧ ਅਸਰਦਾਰ ਹੁੰਦੇ ਸਨ ਪਹਿਰੇਦਾਰ

ਮਲੋਟ, 17 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ ਸ਼ਹਿਰ ਚ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਜਿੰਨਾ ਇੰਤਜ਼ਾਮ ਅੱਜ ਤੋਂ ਤਿੰਨ-ਚਾਰ ਦਹਾਕੇ ਪਹਿਲਾ ਹੁੰਦਾ ਸੀ, ਉਹ ਹੁਣ ਟੈਕਨਾਲੋਜੀ ਦੇ ਵਧਣ ਦੇ ਕਾਰਨ ਉਲਟਾ ਘੱਟ ਅਸਰ ਵੇਖਣ ਨੂੰ ਮਿਲ ਰਿਹਾ ਹੈ | ਮਲੋਟ ਸ਼ਹਿਰ ਦੋ ...

ਪੂਰੀ ਖ਼ਬਰ »

ਸੜਕ ਵਿਚਾਲੇ ਤੂੜੀ ਦੀ ਟਰਾਲੀ ਪਲਟੀ

ਮੰਡੀ ਲੱਖੇਵਾਲੀ, 17 ਜੂਨ (ਰੁਪਿੰਦਰ ਸਿੰਘ ਸੇਖੋਂ)-ਸ੍ਰੀ ਮੁਕਤਸਰ ਸਾਹਿਬ-ਅਬੋਹਰ ਰੋਡ 'ਤੇ ਪਿੰਡ ਮਹਾਂਬੱਧਰ ਕੋਲ ਤੂੜੀ ਦੀ ਨੱਕੋ-ਨੱਕ ਭਰੀ ਭੁੰਗਵਾਲੀ ਟਰਾਲੀ ਸੜਕ 'ਤੇ ਪਲਟ ਗਈ | ਜ਼ਿਕਰਯੋਗ ਹੈ ਕਿ ਤੂੜੀ ਦੀਆਂ ਟਰਾਲੀਆਂ ਵੱਲੋਂ ਸੜਕ 'ਤੇ ਸਾਈਡ ਨਾ ਦੇਣ ਕਾਰਨ ਕਈ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ ਸੱਤਵੇਂ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਜਾਰੀ ਧਰਨਾ ਅੱਜ ਸੱਤਵੇਂ ਦਿਨ ਵਿਚ ਦਾਖ਼ਲ ਹੋ ਗਿਆ | ਇਹ ਧਰਨਾ ਐਕਸੀਅਨ ਦਫ਼ਤਰ ਸਾਹਮਣੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX