ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 1 hour ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  1 day ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  1 day ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  1 day ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  1 day ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  1 day ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  1 day ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  1 day ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  1 day ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  1 day ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਮਾਨਸਾ

ਮਾਨਸਾ ਜ਼ਿਲ੍ਹੇ 'ਚ ਪਈ ਭਰਵੀਂ ਬਾਰਿਸ਼ ਨੇ ਫ਼ਸਲਾਂ ਤੇ ਲੋਕਾਂ ਦੇ ਚਿਹਰਿਆਂ 'ਤੇ ਲਿਆਂਦਾ ਨਿਖਾਰ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 17 ਜੂਨ- ਬੀਤੀ ਰਾਤ ਤੇ ਅੱਜ ਪਈ ਭਰਵੀਂ ਬਾਰਿਸ਼ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਧੂੜ ਦੇ ਗੁਬਾਰ ਦੇ ਨਾਲ ਹੁੰਮਸ ਭਰੀ ਗਰਮੀ ਤੋਂ ਨਿਜਾਤ ਦਿਵਾ ਦਿੱਤੀ ਹੈ | ਮੀਂਹ ਨੇ ਸਾਉਣੀ ਦੀਆਂ ਫ਼ਸਲਾਂ ਦੇ ਨਾਲ ਹੀ ਲੋਕਾਂ ਦੇ ਚਿਹਰਿਆਂ 'ਤੇ ਨਿਖਾਰ ਲਿਆਂਦਾ ਹੈ | ਕਿਸਾਨ ਵਰਗ ਲਈ ਇਹ ਬਾਰਿਸ਼ ਨਿਆਮਤ ਸਾਬਤ ਹੋਵੇਗੀ | ਮੀਂਹ ਕਾਰਨ ਜਿੱਥੇ ਗਰਮੀ ਕਾਰਨ ਮੱਚ ਰਹੇ ਨਰਮੇ/ਕਪਾਹ ਦੀ ਫ਼ਸਲ ਲਹਿਰਾਉਣ ਲੱਗ ਪਈ ਹੈ ਉੱਥੇ ਝੋਨੇ ਦੀ ਲਵਾਈ 'ਚ ਵੀ ਇਕਦਮ ਤੇਜ਼ੀ ਆਈ ਹੋਈ ਹੈ ਜਦਕਿ ਪਹਿਲਾਂ ਲਗਾਏ ਗਏ ਝੋਨੇ ਲਈ ਵੀ ਪਿਆ ਮੀਂਹ ਬੇਹੱਦ ਲਾਭਦਾਇਕ ਸਾਬਤ ਹੋਵੇਗਾ | ਕਿਸਾਨਾਂ ਤੇ ਖੇਤੀ ਮਾਹਿਰਾਂ ਦਾ ਆਖਣਾ ਹੈ ਕਿ ਅਸਲ ਮਾਅਨਿਆਂ 'ਚ ਇਹ ਬਾਰਿਸ਼ ਸਾਉਣੀ ਦੀਆਂ ਸਭ ਫ਼ਸਲਾਂ ਨੂੰ ਘਿਓ ਵਾਂਗ ਲੱਗੇਗੀ | ਜ਼ਿਕਰਯੋਗ ਹੈ ਕਿ ਪਿਛਲੇ 3 ਦਿਨਾਂ ਤੋਂ ਅਸਮਾਨ 'ਚ ਧੂੜ ਭਰੇ ਗੁਬਾਰ ਅਤੇ ਗ਼ਰਮੀ ਦੀ ਤਪਸ਼ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਮਜ਼ਬੂਰ ਕੀਤਾ ਹੋਇਆ ਸੀ ਅਤੇ ਵੱਡੀ ਗਿਣਤੀ 'ਚ ਲੋਕੀਂ ਕਈ ਬਿਮਾਰੀਆਂ ਦਾ ਵੀ ਸ਼ਿਕਾਰ ਹੋ ਰਹੇ ਸਨ | ਦੱਸਣਾ ਬਣਦਾ ਹੈ ਕਿ ਭਾਵੇਂ ਪੰਜਾਬ ਸਰਕਾਰ ਵਲੋਂ ਇਸ ਵਾਰ ਝੋਨਾ 20 ਜੂਨ ਤੋਂ ਲਗਾਉਣ ਦੇ ਆਦੇਸ਼ ਕੀਤੇ ਹੋਏ ਸਨ ਪਰ ਜ਼ਿਲ੍ਹੇ 'ਚ ਕਿਸਾਨ ਜਥੇਬੰਦੀਆਂ ਦੇ ਥਾਪੜੇ ਨਾਲ ਕਿਸਾਨਾਂ ਨੇ 10 ਜੂਨ ਤੋਂ ਹੀ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਸੀ ਅਤੇ ਹੁਣ ਤੱਕ 3 ਦਰਜਨ ਤੋਂ ਵਧੇਰੇ ਪਿੰਡਾਂ 'ਚ ਸੈਂਕੜੇ ਏਕੜ ਝੋਨਾ ਲਗਾਇਆ ਜਾ ਚੁੱਕਾ ਹੈ | ਨਹਿਰੀ ਪਾਣੀ ਦੀ ਘਾਟ ਅਤੇ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਸਿਰਫ਼ 3 ਘੰਟੇ ਆਉਣ ਕਰ ਕੇ ਬਹੁਤੇ ਕਿਸਾਨਾਂ ਨੂੰ ਜਨਰੇਟਰਾਂ ਰਾਹੀਂ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਝੋਨਾ ਪਾਲਣ ਲਈ ਮਜ਼ਬੂਰ ਹੋਣਾ ਪੈ ਰਿਹਾ ਸੀ | ਆਰਥਿਕ ਮਾਹਿਰਾਂ ਦਾ ਕਹਿਣਾ ਹੈ ਕਿ ਮਾਲਵਾ ਪੱਟੀ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਅੱਜ ਪਿਆ ਮੀਂਹ ਵੱਡਾ ਠੰੁਮਣਾ ਦੇਵੇਗਾ | ਉੱਧਰ ਪਈ ਬਾਰਿਸ਼ ਕਾਰਨ ਝੋਨੇ ਦੀ ਲਵਾਈ ਜ਼ਿਲ੍ਹੇ 'ਚ ਹੋਰ ਤੇਜ਼ ਹੋ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਇਕਬਾਲ ਸਿੰਘ ਫਫੜੇ ਨੇ ਕਿਹਾ ਕਿ ਬਾਰਿਸ਼ ਕਿਸਾਨਾਂ ਲਈ ਲਾਭਦਾਇਕ ਹੋਵੇਗੀ | ਉਨ੍ਹਾਂ ਕਿਸਾਨ ਵਰਗ ਨੂੰ ਅਪੀਲ ਕੀਤੀ ਕਿ ਬਿਨਾਂ ਝਿਜਕ ਝੋਨਾ ਲਗਾਉਣ | ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਵਲੋਂ ਮਿਥੀ ਮਿਤੀ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਨਾਲ ਜਥੇਬੰਦੀਆਂ ਡਟ ਕੇ ਖੜ੍ਹਨਗੀਆਂ ਅਤੇ ਜਿਸ ਵੀ ਪਿੰਡ 'ਚ ਸਰਕਾਰੀ ਅਧਿਕਾਰੀ ਝੋਨਾ ਵਾਹੁਣ ਆਉਣਗੇ, ਦਾ ਖੇਤਾਂ 'ਚ ਹੀ ਘਿਰਾਓ ਕੀਤਾ ਜਾਵੇਗਾ |
ਸ਼ਹਿਰ ਦੇ ਵੱਖ ਵੱਖ ਹਿੱਸਿਆਂ 'ਚ ਮੀਂਹ ਦਾ ਪਾਣੀ ਭਰਿਆ
ਮਾਨਸੂਨ ਤੋਂ ਪਹਿਲਾਂ ਪਈ ਬਾਰਿਸ਼ ਨੇ ਮਾਨਸਾ ਸ਼ਹਿਰ 'ਚ ਸੀਵਰੇਜ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ | ਸ਼ਹਿਰ ਦੇ ਬਹੁਤੇ ਹਿੱਸਿਆਂ 'ਚ ਪਾਣੀ ਭਰਨ ਕਰ ਕੇ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਮੁੱਖ ਬਾਜ਼ਾਰ ਸਮੇਤ ਕੋਈ ਵੀ ਹਿੱਸਾ ਅਜਿਹਾ ਨਹੀਂ ਸੀ, ਜਿੱਥੇ ਮੀਂਹ ਦਾ ਪਾਣੀ ਨਾ ਭਰਿਆ ਹੋਵੇ | ਅੰਡਰ ਬਿ੍ਜ 'ਚ ਏਨਾ ਪਾਣੀ ਖੜ੍ਹਾ ਸੀ ਕਿ ਵਾਹਨ ਚਾਲਕਾਂ ਨੂੰ ਹੋਰ ਰਸਤਿਆਂ ਰਾਹੀਂ ਗੁਜ਼ਰਨਾ ਪਿਆ |
ਕਈ ਥਾਵਾਂ 'ਤੇ ਮੀਂਹ ਦੇ ਪਾਣੀ ਕਾਰਨ ਦੋਪਹੀਆ ਵਾਹਨ ਬੰਦ ਹੁੰਦੇ ਵੀ ਵੇਖੇ ਗਏ | ਸੀਵਰੇਜ ਟਰੀਟਮੈਂਟ ਪਲਾਂਟ ਦੇ ਨੇੜੇ ਘਰਾਂ ਵਾਲਿਆਂ ਨੂੰ ਭਿਆਨਕ ਸਥਿਤੀ ਦਾ ਸਾਹਮਣਾ ਕਰਨਾ ਪਿਆ | ਕਚਹਿਰੀ ਰੋਡ 'ਤੇ ਨਵੀ ਤੇ ਉੱਚੀ ਸੜਕ ਬਣਨ ਕਰ ਕੇ ਲੋਕਾਂ ਨੂੰ ਪਹਿਲਾਂ ਵਾਂਗ ਸਮੱਸਿਆਵਾਂ 'ਚੋਂ ਨਹੀਂ ਗੁਜ਼ਰਨਾ ਪਿਆ ਪਰ ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ ਵਾਲੀ ਗਲੀ ਦੇ ਸਾਹਮਣੇ ਸੀਵਰੇਜ ਦੇ ਮੇਨਹੋਲ 'ਚੋਂ ਗੰਦਾ ਪਾਣੀ ਲੀਕ ਹੋਣ ਕਰ ਕੇ ਮੁਸ਼ਕਿਲ ਪੇਸ਼ ਆਈ | ਇਸ ਸੜਕ 'ਤੇ ਸੀਵਰੇਜ ਪਾਈਪਾਂ ਦੀ ਸਫ਼ਾਈ ਨਾ ਹੋਣ ਕਰ ਕੇ ਟੀਚਰ ਕਾਲੋਨੀ, ਖੀਵਾ ਸਟਰੀਟ ਤੇ ਮਾਨਸਾ ਖੁਰਦ ਵਾਲੀ ਸਾਈਡ 'ਤੇ ਗਲੀ, ਮੁਹੱਲੇ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ 'ਚੋਂ ਗੁਜ਼ਰਨਾ ਪਿਆ ਕਿਉਂਕਿ ਗੰਦਾ ਪਾਣੀ ਵਾਪਸ ਨਾਲੀਆਂ 'ਚ ਮੁੜ ਰਿਹਾ ਸੀ ਅਤੇ ਬਦਬੂ ਫੈਲ ਰਹੀ ਸੀ | ਇਸੇ ਦੌਰਾਨ ਤਿੰਨਕੋਨੀ ਦੇ ਨਜ਼ਦੀਕ ਵੀ ਪਾਣੀ ਭਰ ਗਿਆ ¢ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਦੋਸ਼ ਲਗਾਇਆ ਕਿ ਅਕਾਲੀ ਤੇ ਕਾਂਗਰਸੀ ਨੇਤਾ ਸ਼ਹਿਰ ਦਾ ਵਿਕਾਸ ਕਰਨ ਦੀਆਾ ਡੀਂਗਾਾ ਮਾਰ ਰਹੇ ਨੇ ਪਰ ਸ਼ਹਿਰੀਆਂ ਨੂੰ ਕਿਧਰੇ ਵੀ ਵਿਕਾਸ ਨਜਰ ਨਹੀਂ ਆ ਰਿਹਾ ¢ ਉਨ੍ਹਾਂ ਕਿਹਾ ਕਿ ਥੋੜ੍ਹੀ ਜਿਹੀ ਬਾਰਿਸ਼ ਕਾਰਨ ਹੀ ਸ਼ਹਿਰ ਜਲ ਥਲ ਹੋ ਗਿਆ ¢ ਉਨ੍ਹਾਂ ਦੱਸਿਆ ਕਿ ਤਿੰਨਕੋਨੀ 'ਤੇ ਪਾਣੀ ਖੜ੍ਹਨ ਨਾਲ ਬਿਜਲੀ ਗਰਿੱਡ 'ਚ ਆਉਣ ਵਾਲੇ ਮੁਲਾਜ਼ਮਾਂ ਆਮ ਲੋਕਾਂ ਤੇ ਗਰਿੱਡ ਦੇ ਆਸ-ਪਾਸ ਰਹਿ ਰਹੇ ਲੋਕਾਂ ਨੂੰ ਬਹੁਤ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ¢ ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਨੂੰ ਬਾਰਿਸ਼ਾਂ ਦੇ ਪਾਣੀ ਤੋਂ ਬਚਾਉਣ ਲਈ ਬਿਜਲੀ ਗਰਿੱਡ ਵਾਲੇ ਨਾਲ਼ੇ ਸਮੇਤ ਸਾਰੇ ਨਾਲਿਆਂ ਤੇ ਸੀਵਰੇਜ਼ ਦੀ ਸਫਾਈ ਕਰਵਾਈ ਜਾਵੇ ਤੇ ਭਾਈ ਗੁਰਦਾਸ ਵਾਲੇ ਟੋਭੇ ਦੀ ਪੁਟਾਈ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ ਤਾਾ ਜੋ ਪਿਛਲੀ ਵਾਰ ਵਾਾਗ ਬਾਰਿਸ਼ ਦੇ ਪਾਣੀ ਤੋਂ ਅੱਕੇ ਲੋਕਾਾ ਨੂੰ ਸ਼ੰਘਰਸ ਕਰਨ ਲਈ ਮਜ਼ਬੂਰ ਨਾ ਹੋਣਾ ਪਵੇ ¢
ਚਿੱਟੀ ਮੱਖੀ ਤੋਂ ਫ਼ਸਲਾਂ ਦਾ ਹੋਵੇਗਾ ਬਚਾਅ- ਖੇਤੀਬਾੜੀ ਅਧਿਕਾਰੀ
ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਬਰਾੜ ਨੇ ਦਾਅਵਾ ਕੀਤਾ ਕਿ ਬਾਰਸ਼ ਨਾਲ ਫ਼ਸਲਾਂ ਦਾ ਚਿੱਟੀ ਮੱਖੀ ਤੋਂ ਬਚਾਅ ਹੋਵੇਗਾ ਅਤੇ ਨਾਲ ਹੀ ਸਪਰੇਅ ਦੀ ਵਰਤੋ ਦੀ ਲੋੜ ਘੱਟ ਮਹਿਸੂਸ ਹੋਵੇਗੀ¢ ਉਨ੍ਹਾਾ ਕਿਸਾਨਾਾ ਨੂੰ ਅਪੀਲ ਕੀਤੀ ਕਿ ਕੀਟਨਾਸ਼ਕ ਸਪਰੇਅ ਦੀ ਵਰਤੋ ਤੋਂ ਗੁਰੇਜ਼ ਕਰਨ ¢ ਉਨ੍ਹਾਂ ਕਿਹਾ ਕਿ ਬਿਨਾਂ ਸਪਰੇਅ ਵਾਲੀਆਾ ਫ਼ਸਲਾਂ ਦੀ ਪੈਦਾਵਾਰ ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਨੂੰ ਹੁਲਾਰਾ ਦੇਵੇਗੀ¢
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ ਅਨੁਸਾਰ
ਇਲਾਕੇ ਵਿਚ ਮੀਂਹ ਨਾਲ ਪਿਛਲੇ ਕਈ ਦਿਨਾਂ ਤੋ ਪੈ ਰਹੀ ਅੱਤ ਦੀ ਗਰਮੀ ਅਤੇ ਧੂੜ ਭਰੀਆਂ ਹਵਾਵਾਂ ਤੋ ਰਾਹਤ ਮਿਲੀ ਹੈ | ਇਹ ਮੀਂਹ ਲੋਕਾਂ ਅਤੇ ਫ਼ਸਲਾਂ ਲਈ ਸੰਜੀਵਨੀ ਬਣ ਕੇ ਵਰਿਆ ਹੈ | ਇਸ ਮੀਂਹ ਨਾਲ ਕਿਸਾਨਾਂ ਅਤੇ ਲੋਕਾਂ ਦੇ ਚਿਹਰੇ ਖਿੜ ਗਏ ਹਨ | ਮੀਂਹ ਨਾਲ ਹਰੇ ਚਾਰੇ, ਸਬਜ਼ੀਆਂ ਅਤੇ ਨਰਮੇ ਦੀ ਫ਼ਸਲ ਨੂੰ ਬਹੁਤ ਫ਼ਾਇਦਾ ਹੋਣ ਦੀ ਆਸ ਹੈ |
ਭੀਖੀ ਤੋਂ ਬਲਦੇਵ ਸਿੰਘ ਸਿੱਧੂ/ ਗੁਰਿੰਦਰ ਸਿੰਘ ਔਲਖ ਅਨੁਸਾਰ
ਕਸਬੇ ਅਤੇ ਆਸ ਪਾਸ ਦੇ ਪਿੰਡਾਂ 'ਚ ਸਵੇਰ ਸਮੇਂ ਪਏ ਭਰਵੇਂ ਮੀਂਹ ਕਾਰਨ ਕਿਸਾਨ ਅਤੇ ਲੋਕ ਬਾਗੋ ਬਾਗ਼ ਹੋ ਗਏ ਹਨ | ਰੇਤ ਦੇ ਗ਼ੁਬਾਰ ਅਤੇ ਅੱਤ ਦੀ ਪੈ ਰਹੀ ਗਰਮੀ ਕਾਰਨ ਕਿਸਾਨਾਂ ਦੇ ਨਰਮੇ, ਝੋਨੇ ਦੀ ਪਨੀਰੀ, ਸਬਜ਼ੀਆਂ ਅਤੇ ਹਰੇ ਚਾਰੇ ਦੀਆਂ ਫ਼ਸਲਾਂ ਸੁੱਕ ਰਹੀਆਂ ਸਨ ਨੂੰ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਕਾਫ਼ੀ ਰਾਹਤ ਮਹਿਸੂਸ ਹੋਈ | ਦੂਜੇ ਪਾਸੇ ਆਮ ਲੋਕ ਗਰਮੀ ਨੇ ਸਤਾ ਰੱਖੇ ਸਨ ਅਤੇ ਗਰਮੀ ਕਾਰਨ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਸਨ, ਮੀਂਹ ਪੈਣ ਨਾਲ ਉਨ੍ਹਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਵੇਖੀ ਗਈ | ਇਸ ਮੀਂਹ ਨਾਲ ਕਸਬੇ ਦੀਆਂ ਸੜਕਾਂ ਅਤੇ ਗਲੀਆਂ ਪਾਣੀ ਨਾਲ ਭਰ ਗਈਆਂ |
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ
ਸਥਾਨਕ ਸ਼ਹਿਰ ਤੇ ਇਲਾਕੇ ਦੇ ਪਿੰਡਾਂ ਅੰਦਰ ਬਾਅਦ ਦੁਪਹਿਰ ਹੋਈ ਦਰਮਿਆਨੀ ਬਾਰਿਸ਼ ਨਾਲ ਧੂੜ ਗ਼ੁਬਾਰ ਤੋਂ ਪਰੇਸ਼ਾਨ ਲੋਕਾਂ ਨੇ ਸੁੱਖ ਦਾ ਸਾਹ ਲਿਆ | ਸੰਘਾ ਤੋਂ ਕਿਸਾਨ ਸਾਹਬ ਸਿੰਘ, ਕਰੰਡੀ ਤੋਂ ਰਾਮ ਚੰਦਰ, ਭੂੰਦੜ ਤੋਂ ਨਿੱਕਾ ਸਿੰਘ, ਮੀਰਪੁਰ ਕਲਾਂ ਤੋਂ ਜਸਵੰਤ ਸਿੰਘ, ਰਣਜੀਤਗੜ੍ਹ ਬਾਂਦਰਾਂ ਤੋਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਮੀਂਹ ਸਾਉਣੀ ਦੀ ਫ਼ਸਲ ਵਾਸਤੇ ਬਹੁਤ ਲਾਹੇਵੰਦ ਹੋਵੇਗਾ | ਮੀਂਹ ਦੌਰਾਨ ਸਰਦੂਲੇਵਾਲਾ ਕੈਂਚੀਆਂ ਵਿਖੇ ਸਿਰਸਾ-ਮਾਨਸਾ ਸੜਕ 'ਤੇ ਇਕੱਠੇ ਹੋਏ ਪਾਣੀ 'ਚੋਂ ਆਵਾਜਾਈ ਸਾਧਨਾਂ ਨੂੰ ਬਹੁਤ ਸਾਵਧਾਨੀ ਨਾਲ ਲੰਘਣਾ ਪਿਆ |
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ
ਇਲਾਕੇ ਵਿੱਚ ਬੀਤੀ ਦੇਰ ਰਾਤ ਤੋਂ ਹੋਈ ਭਰਵੀਂ ਬਾਰਸ਼ ਕਾਰਨ ਜਿੱਥੇ ਗਰਮੀ ਤੋਂ ਨਿਜਾਤ ਮਿਲਣ ਕਾਰਨ ਹਰ ਵਰਗ ਖ਼ੁਸ਼ ਹੈ ਉੱਥੇ ਹੀ ਕਿਸਾਨਾਂ ਦੇ ਚਿਹਰੇ 'ਤੇ ਵੀ ਲਾਲੀ ਆ ਗਈ ਹੈ | ਦੋ-ਤਿੰਨ ਵਾਰ ਰੁਕ-ਰੁਕ ਕੇ ਪਏ ਕਿਆਰੇ ਭਰ ਮੀਂਹ ਕਾਰਨ ਖੇਤਾਂ ਵਿੱਚ ਝੋਨਾ ਲਗਾਉਣ ਲਈ ਤਿਆਰੀਆਂ ਨੇ ਜ਼ੋਰ ਫੜ ਲਿਆ ਹੈ | ਭਾਵੇਂ ਕਿ ਪਿੰਡਾਂ ਵਿੱਚ ਗਲੀਆਂ ਨਾਲੀਆਂ ਦੇ ਪਾਣੀ ਨਾ ਝੱਲਣ ਕਾਰਨ ਸੜਕਾਂ ਤੇ ਗਲੀਆਂ ਨੇ ਟੋਭਿਆਂ ਦਾ ਰੂਪ ਧਾਰਨ ਕਰ ਲਿਆ ਪਰ ਲੋਕਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਧੂੜ ਭਰੇ ਮੌਸਮ ਤੋਂ ਖਹਿੜਾ ਛੁੱਟਣ ਕਾਰਨ ਖ਼ੁਸ਼ੀ ਪਾਈ ਜਾ ਰਹੀ ਹੈ |
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ
ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੇ ਧੂੜ ਬਾਅਦ ਅੱਜ ਹੋਈ ਭਰਵੀਂ ਬਰਸਾਤ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ | ਇਸ ਮੀਂਹ ਨਾਲ ਜਿੱਥੇ ਰੇਤਾ ਪੈਣ ਨਾਲ ਸੜ ਰਹੀ ਨਰਮੇ ਦੀ ਨੂੰ ਵੀ ਵੱਡਾ ਫ਼ਾਇਦਾ ਹੋਇਆ ਉੱਥੇ ਸ਼ਹਿਰ ਦੀਆਂ ਸੜਕਾਂ ਜਲ ਮਗਨ ਹੋ ਗਈਆਂ ਅਤੇ ਪੁਰਾਣੀ ਕਚਹਿਰੀ 'ਚ ਬਣੇ ਡੀ.ਐਸ.ਪੀ. ਦਫ਼ਤਰ, ਸਬ-ਡਵੀਜਨਲ ਸਾਂਝ ਕੇਂਦਰ ਤੇ ਡਰੇਨਜ਼ ਵਿਭਾਗ ਦਾ ਦਫ਼ਤਰ ਪਾਣੀ 'ਚ ਘਿਰ ਗਏ ਹਨ | ਸ਼ਹਿਰ ਅੰਦਰ ਸੀਵਰੇਜ ਦੇ ਜਾਰੀ ਕੰਮ ਕਾਰਨ ਪੁੱਟੀਆਂ ਸੜਕਾਂ ਤੇ ਹੋਏ ਚਿੱਕੜ ਕਰ ਕੇ ਪੈਦਲ ਰਾਹਗੀਰਾਂ ਦਾ ਤਾਂ ਲੰਘਣਾ ਵੀ ਮੁਸ਼ਕਿਲ ਹੋਇਆ ਰਿਹਾ |

ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਸ਼ਹੀਦੀ ਪੁਰਬ

ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਸਿੰਘ ਸਭਾ (ਨਵੀਨ) ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦੁਪਹਿਰ ਤੱਕ ਸਜਾਏ ਕੀਰਤਨ ਦੀਵਾਨਾਂ ਚ ...

ਪੂਰੀ ਖ਼ਬਰ »

ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਨੂੰ ਬਣਦਾ ਸਤਿਕਾਰ ਦੇਣ ਦੀ ਮੰਗ

ਝੁਨੀਰ, 17 ਜੂਨ (ਪ. ਪ.)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਬਲਾਕ ਇਕਾਈ ਝੁਨੀਰ ਦੇ ਪ੍ਰਧਾਨ ਅਤੇ ਮੁੱਖ ਅਧਿਆਪਕ ਕੌਰ ਸਿੰਘ ਭੰਮਾ, ਸਾਬਕਾ ਬੀ.ਪੀ.ਈ.ਓ. ਮਹਿੰਦਰ ਸਿੰਘ ਧਾਲੀਵਾਲ ਅਤੇ ਸੇਵਾ ਮੁਕਤ ਮੁੱਖ ਅਧਿਆਪਕ ਗੁਰਜੰਟ ਸਿੰਘ ਝੁਨੀਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ...

ਪੂਰੀ ਖ਼ਬਰ »

ਲੋਕ ਲਾਵਾਰਸ ਕੁੱਤਿਆਂ ਤੋਂ ਭਾਰੀ ਦੁਖੀ

ਝੁਨੀਰ, 17 ਜੂਨ (ਵਸ਼ਿਸ਼ਟ)-ਝੁਨੀਰ ਖੇਤਰ ਦੇ 3 ਦਰਜਨ ਤੋਂ ਵਧੀਕ ਪਿੰਡਾਂ ਦੇ ਲੋਕ ਗਲੀ-ਗਲੀ ਘੁੰਮਦੇ ਲਾਵਾਰਸ ਕੁੱਤਿਆਂ ਤੋਂ ਭਾਰੀ ਦੁਖੀ ਹਨ | ਪਿੰਡਾਂ ਦੀਆਂ ਹੱਡਾ ਰੋੜੀਆਂ ਦੇ ਖੇਤਰ ਵਿਚ ਰਹਿੰਦੇ ਲੋਕ ਖ਼ੰੂਖ਼ਾਰ ਅਤੇ ਮਾਸਾਹਾਰੀ ਕੁੱਤਿਆਂ ਦਾ ਗਿਰੋਹ ਕਈ ਵਾਰ ...

ਪੂਰੀ ਖ਼ਬਰ »

ਯੋਗ ਕੈਂਪ 'ਚ ਵੱਡੀ ਗਿਣਤੀ 'ਚ ਸ਼ਹਿਰੀ ਲੈ ਰਹੇ ਨੇ ਭਾਗ

ਮਾਨਸਾ, 17 ਜੂਨ (ਵਿ. ਪ੍ਰਤੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਤੰਜਲੀ ਦੇ ਸਹਿਯੋਗ ਨਾਲ ਸਥਾਨਕ ਖਾਲਸਾ ਹਾਈ ਸਕੂਲ ਵਿਖੇ ਯੋਗ ਕੈਂਪ ਜਾਰੀ ਹੈ | ਲੰਘੀ 14 ਜੂਨ ਤੋਂ ਇਹ ਕੈਂਪ ਸਵੇਰੇ 5 ਵਜੇ ਤੋਂ 7 ਵਜੇ ਤੱਕ ਲਗਾਇਆ ਜਾਂਦਾ ਹੈ, ਜਿਸ ਵਿਚ ਸ਼ਹਿਰੀ ਵੱਡੀ ਗਿਣਤੀ 'ਚ ਭਾਗ ਲੈ ਰਹੇ ਹਨ | ...

ਪੂਰੀ ਖ਼ਬਰ »

ਭਾਕਿਯੂ (ਡਕੌਾਦਾ) ਇਕਾਈ ਖੀਵਾ ਕਲਾਂ ਦੀ ਚੋਣ ਕੀਤੀ

ਭੀਖੀ, 17 ਜੂਨ (ਔਲਖ)-ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵੱਲੋਂ ਪਿੰਡ ਖੀਵਾ ਕਲਾਂ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਗੁਰਤੇਜ ਸਿੰਘ ਖੀਵਾ ਕਲਾਂ, ਕੇਵਲ ਸਿੰਘ ਅਕਲੀਆ ਆਦਿ ਡਕੌਾਦਾ ਗੁੱਟ 'ਚ ਸ਼ਾਮਿਲ ਹੋਏ | ਜਥੇਬੰਦੀ ਦੇ ਬਲਾਕ ਪ੍ਰਧਾਨ ਰਾਜ ਸਿੰਘ ਅਕਲੀਆ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਰਾਜ ਵਿਚ ਆਪਣਾ ਟੈਕਸ ਵੀ ਘਟਾਵੇ- ਕਿਸਾਨ ਆਗੂ

ਬਰੇਟਾ, 17 ਜੂਨ Ð(ਪ. ਪ.)-ਕਾਂਗਰਸ ਪਾਰਟੀ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਪੁਤਲੇ ਸਾੜਨ ਨੂੰ ਪੰਜਾਬ ਕਿਸਾਨ ਯੂਨੀਅਨ ਵਲੋਂ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਸੂਬੇ 'ਚ ਆਪਣਾ ਟੈਕਸ ਘਟਾ ਕੇ ਲੋਕ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਦੇ ਮਾਮਲੇ 'ਚ ਖੇਤੀ ਅਧਿਕਾਰੀ ਫ਼ੀਲਡ ਕਰਮਚਾਰੀਆਂ ਨੂੰ ਬਣਾ ਰਹੇ ਨੇ ਬਲੀ ਦਾ ਬੱਕਰਾ- ਮੁਲਾਜ਼ਮ ਆਗੂ

ਮਾਨਸਾ, 17 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਝੋਨੇ ਦੀ ਲਵਾਈ ਸਬੰਧੀ ਕਿਸਾਨਾਂ ਨਾਲ ਛਿੜੇ ਵਿਵਾਦ 'ਚ ਜੇਕਰ ਫ਼ੀਲਡ ਕਰਮਚਾਰੀਆਂ ਨੂੰ ਬਲੀ ਦਾ ਬੱਕਰਾ ਬਣਾਉਣਾ ਬੰਦ ਨਾ ਕੀਤਾ ਗਿਆ ਤਾਂ ਤਿੰਨੇ ਵਿਭਾਗਾਂ ਦੇ ਮੁਲਾਜਮਾਂ ...

ਪੂਰੀ ਖ਼ਬਰ »

ਭੀਖੀ 'ਚ ਬਾਲ ਪੁਰਸਕਾਰ ਸਮਾਰੋਹ ਕਰਵਾਇਆ

ਭੀਖੀ, 17 ਜੂਨ (ਬਲਦੇਵ ਸਿੰਘ ਸਿੱਧੂ)-ਸਥਾਨਕ ਨਵਯੁਗ ਸਾਹਿਤ ਕਲਾ ਮੰਚ ਅਤੇ ਤਾਰੇ ਭਲਕ ਦੇ ਬਾਲ ਪ੍ਰਤਿਭਾ ਮੰਚ ਪਟਿਆਲਾ ਵਲੋਂ ਸ਼ਹੀਦ ਭਗਤ ਸਿੰਘ ਲਾਇਬਰੇਰੀ ਭੀਖੀ ਵਿਖੇ ਬਾਲ ਪੁਰਸਕਾਰ ਸਮਾਰੋਹ ਕਰਵਾਇਆ ਗਿਆ | ਨਗਰ ਪੰਚਾਇਤ ਭੀਖੀ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ...

ਪੂਰੀ ਖ਼ਬਰ »

ਮਿੱਟੀ ਪਾਉਣ ਆਈ ਜੇ. ਸੀ. ਬੀ. ਨੇ ਤੀਜੀ ਵਾਰ ਤੋੜੀ ਟੂਟੀ

ਬੋਹਾ, 17 ਜੂਨ (ਸਲੋਚਨਾ ਤਾਂਗੜੀ)-ਅੱਜ ਇੱਥੇ ਪਈ ਹਲਕੀ ਬਾਰਸ਼ ਨਾਲ ਕਈ ਨੀਵੇਂ ਥਾਵਾਂ ਵਿਚ ਪਾਣੀ ਖੜ੍ਹ ਗਿਆ ਅਤੇ ਗਲੀਆਂ ਵਿਚ ਪਈਆਂ ਸੀਵਰੇਜ ਦੀਆਂ ਪਾਈਪਾਂ ਤੇ ਟੂਟੀਆਂ, ਜਲ ਘਰ ਦੀਆਂ ਜ਼ਮੀਨਦੋਜ਼ ਪਾਈਪਾਂ ਨਾਲ ਪਾਈ ਮਿੱਟੀ ਦੀਆਂ ਦਰਾੜਾਂ ਹੋਰ ਚੌੜੀਆਂ ਹੋ ਗਈਆਂ | ਇਸ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਸੈਰ ਕਰਨ ਲਈ ਪ੍ਰੇਰਿਆ

ਜੋਗਾ, 17 ਜੂਨ (ਅਕਲੀਆ)-ਪਿੰਡ ਅਕਲੀਆ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਰਘਬੀਰ ਸਿੰਘ ਮਾਨ ਦੀ ਸਰਪ੍ਰਸਤੀ ਹੇਠ ਯੁਵਕ ਕਲੱਬ ਅਕਲੀਆ ਦੁਆਰਾ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਤੰਦਰੁਸਤੀ ਲਈ ਸੈਰ ਦੇ ਮਹੱਤਵ ਤੋਂ ਜਾਣੂ ਕਰਵਾਇਆ | ਜਥੇਦਾਰ ਜੀਤ ...

ਪੂਰੀ ਖ਼ਬਰ »

ਸੇਵਾ ਮੁਕਤ ਮੁਲਾਜ਼ਮਾਂ ਦੀਆਂ ਅੰਤਿਮ ਅਦਾਇਗੀਆਂ 'ਚ ਦੇਰੀ

ਬੋਹਾ, 17 ਜੂਨ (ਸਲੋਚਨਾ ਤਾਂਗੜੀ)-ਇਕ ਪਾਸੇ ਵੱਖ ਵੱਖ ਸਰਕਾਰੀ ਵਿਭਾਗ ਦੇ ਮੁਖੀਆਂ ਵਲੋਂ ਆਪਣੇ ਸੇਵਾ ਮੁਕਤ ਹੋ ਰਹੇ ਮੁਲਾਜ਼ਮਾਂ ਦੇ ਸੇਵਾਮੁਕਤ ਹੋਣ 'ਤੇ ਉਨ੍ਹਾਂ ਦੀ ਜੀ. ਪੀ. ਐਫ, ਜੀ. ਆਈ. ਐਸ. ਗਰੈਚੁਟੀ ਅਤੇ ਹੋਰ ਬਣਦੇ ਲਾਭ ਸਮੇਂ ਸਿਰ ਦੇਣ ਲਈ ਡੀ. ਡੀ. ਓਜ. ਨੂੰ ਪੱਤਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਬੁਢਲਾਡਾ, 17 ਜੂਨ (ਨਿ.ਪ.ਪ.)-ਪੰਜਾਬ ਨੰਬਰਦਾਰ ਯੂਨੀਅਨ ਬਲਾਕ ਬੁਢਲਾਡਾ ਦੀ ਮੀਟਿੰਗ ਪ੍ਰਧਾਨ ਬਿੱਕਰ ਸਿੰਘ ਹਸਨਪੁਰ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਨੰਬਰਦਾਰਾਂ ਦੇ ਮਾਣ ਭੱਤੇ 'ਚ ਵਾਧੇ ਦੀ ਮੰਗ ਤੋਂ ਇਲਾਵਾ ਹੋਰਨਾਂ ...

ਪੂਰੀ ਖ਼ਬਰ »

ਸ਼ਹਿਰੋਂ ਬਾਹਰ ਉਜਾੜ ਵਿਚ ਬਣੀ ਸਬ ਤਹਿਸੀਲ ਲੋਕਾਂ ਲਈ ਬਣੀ ਪ੍ਰੇਸ਼ਾਨੀਆਂ ਦਾ ਸਬੱਬ

ਰਵਿੰਦਰ ਕੌਰ ਮੰਡੇਰ ਬਰੇਟਾ, 17 ਜੂਨ-ਸ਼ਹਿਰ ਦੇ ਬਾਹਰੋਂ ਬਾਹਰ ਉਜਾੜ ਵਿਚ ਬਣੀ ਬਰੇਟਾ ਸਬ ਤਹਿਸੀਲ ਦੀ ਇਮਾਰਤ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਕੁਝ ਸਾਲ ਪਹਿਲਾਂ ਸਬ-ਤਹਿਸੀਲ ਇਮਾਰਤ ਸ਼ਹਿਰ ਵਿਚਕਾਰ ਬਣੀ ਹੋਈ ਸੀ, ਜਿੱਥੇ ਕੰਮ ਕਾਜ ਕਰਵਾਉਣ ਵਾਲੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਪਿੰਡ ਪੱਧਰੀ ਅਰਥੀ ਫ਼ੂਕ ਮੁਜ਼ਾਹਰੇ ਜਾਰੀ

ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਕਾਂਗਰਸ ਵਲੋਂ ਮੋਦੀ ਸਰਕਾਰ ਵਿਰੁੱਧ ਪਿੰਡ ਪੱਧਰ ਤੇ ਜਾਰੀ ਅਰਥੀ ਫ਼ੂਕ ਰੋਸ ਮੁਜ਼ਾਹਰਿਆਂ ਦੀ ਲੜੀ ਤਹਿਤ ਅੱਜ ਕਾਂਗਰਸ ਦੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਝੁਨੀਰ, 17 ਜੂਨ (ਸੁਰਜੀਤ ਵਸ਼ਿਸ਼ਟ)-ਨੇੜਲੇ ਪਿੰਡ ਬਾਜੇਵਾਲਾ ਵਿਖੇ ਮੁਸਲਮਾਨ ਭੈਣ-ਭਰਾਵਾਂ ਵਲੋਂ ਈਦ ਮਨਾਈ ਗਈ | ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਕੇ ਮੁਸਲਿਮ ਭਾਈਚਾਰੇ ਨੂੰ ...

ਪੂਰੀ ਖ਼ਬਰ »

ਪਿੰਡ ਬਲਾਹੜ ਵਿੰਝੂ ਤੋਂ 300 ਸਿੰਘਾਂ ਦਾ ਜੱਥਾ ਵੱਖ-ਵੱਖ ਵਹੀਕਲਾਂ ਰਾਹੀ ਬਰਗਾੜੀ ਗਿਆ

ਗੋਨਿਆਣਾ, 17 ਜੂਨ (ਬਰਾੜ ਆਰ. ਸਿੰਘ/ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚੋਂ ਅੱਜ ਸਵੇਰੇ 300 ਦੇ ਕਰੀਬ ਨੌਜਵਾਨਾਂ ਦਾ ਜੱਥਾ ਮੋਟਰ ਸਾਇਕਲਾਂ ਅਤੇ ਹੋਰ ਵੱਖ-ਵੱਖ ਵਹੀਕਲਾਂ ਰਾਹੀ ਬਰਗਾੜੀ ਇਨਸਾਫ਼ ਮੋਰਚੇ ਦੇ 16ਵੇਂ ਦਿਨ ਵਿਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰ ਸਾਈਕਲ ਸਵਾਰ ਤੋਂ ਹਜ਼ਾਰਾਂ ਰੁਪਏ ਖੋਹ ਕੇ ਹੋਏ ਫ਼ਰਾਰ

ਬੱਲੂਆਣਾ, 17 ਜੂਨ (ਗੁਰਨੈਬ ਸਾਜਨ)-ਥਾਣਾ ਸਦਰ ਬਠਿੰਡਾ ਦੇ ਇੰਚਾਰਜ ਐਸ.ਐਚ.ਓ. ਇਕਬਾਲ ਸਿੰਘ ਨੇ ਤਿਉਣਾ ਤੋਂ ਝੁੰਬਾ ਨਹਿਰ ਦੇ ਪੁਲ ਨੇੜੇ ਇਕ ਮੋਟਰ ਸਾਈਕਲ ਸਵਾਰ ਤੋਂ ਤਿੰਨ ਮੋਟਰ ਸਾਈਕਲ ਸਵਾਰ ਵਿਅਕਤੀਆਂ ਵਲੋਂ ਨਕਦੀ ਖੋਹਣ ਤੋਂ ਬਾਅਦ ਘਟਨਾ ਸਥਾਨ ਤੋਂ ਫ਼ਰਾਰ ਹੋਏ ਇਕ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਛਾਪੇਮਾਰੀ

ਰਾਮਪੁਰਾ ਫੂਲ, 17 ਜੂਨ (ਗੁਰਮੇਲ ਸਿੰਘ ਵਿਰਦੀ)-ਤੰਦਰੁਸਤ ਪੰਜਾਬ ਤਹਿਤ ਲੋਕਾਂ ਦੀ ਸਿਹਤ ਸੁਰੱਖਿਆ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਨਾਲ ਕੰਮ ਕਰ ਰਿਹਾ ਹੈ | ਇਸ ਸਬੰਧੀ ਅੱਜ ਸੀ.ਐਚ.ਸੀ. ਬਾਲਿਆਂਵਾਲੀ ਦੀਆਂ ਟੀਮਾਂ ਨੇ ਆਪਣੇ ਅਧੀਨ ਆਉਂਦੇ ਸਥਾਨਕ ਬੱਸ ਸਟੈਂਡ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX