ਤਾਜਾ ਖ਼ਬਰਾਂ


ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 2 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 3 hours ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 3 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 4 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 4 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 4 hours ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 4 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 5 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 5 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 5 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 5 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 6 hours ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 6 hours ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 6 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 7 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 7 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 7 hours ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 7 hours ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 8 hours ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 8 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 9 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  about 5 hours ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 9 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 9 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 10 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 10 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 10 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 11 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 11 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 11 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 12 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 12 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 12 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 13 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 14 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  about 1 hour ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 1 hour ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 1 hour ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਪਹਿਲਾ ਸਫ਼ਾ

ਕਸ਼ਮੀਰ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

* 2 ਜਵਾਨ ਜ਼ਖ਼ਮੀ * ਵਾਦੀ 'ਚ ਅੱਤਵਾਦ ਵਿਰੋਧੀ ਆਪ੍ਰੇਸ਼ਨ ਮੁੜ ਸ਼ੁਰੂ

ਸ੍ਰੀਨਗਰ, 18 ਜੂਨ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੁਰਾ ਦੇ ਪੰਨਾਰ ਜੰਗਲੀ ਇਲਾਕੇ 'ਚ ਫ਼ੌਜ ਵਲੋਂ ਸੋਮਵਾਰ ਤੜਕੇ ਤੋਂ ਜਾਰੀ ਆਪ੍ਰੇਸ਼ਨ ਦੌਰਾਨ 2 ਅੱਤਵਾਦੀ ਹਲਾਕ ਕਰ ਦਿੱਤੇ ਗਏ। ਫ਼ੌਜੀ ਸੂਤਰਾਂ ਅਨੁਸਾਰ 14, 22.18. 28, 52, 27, 31 ਆਰ.ਆਰ. ਯੂਨਿਟਾਂ ਤੋਂ ਇਲਾਵਾ ਪੁਲਿਸ ਤੇ 3 ਪੈਰਾ ਕਮਾਂਡੋ ਦਸਤਿਆਂ ਸਮੇਤ ਹੈਲੀਕਾਪਟਰ ਸੇਵਾ ਵੀ ਲਈ ਜਾ ਰਹੀ ਹੈ। ਪੰਨਾਰ ਦੇ ਜੰਗਲੀ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਕਾਰਨ ਪਿਛਲੇ ਹਫ਼ਤੇ ਤੋਂ ਜਾਰੀ ਆਪ੍ਰੇਸ਼ਨ 'ਚ ਫ਼ੌਜੀ ਤੇ ਅੱਤਵਾਦੀਆਂ ਦਾ ਮੁੜ ਸੋਮਵਾਰ ਸਾਹਮਣਾ ਹੋ ਗਿਆ, ਜਿਸ ਦੌਰਾਨ 2 ਅਣਪਛਾਤੇ ਅੱਤਵਾਦੀ ਮਾਰੇ ਗਏ, ਜਦਕਿ ਮੁਕਾਬਲੇ ਦੌਰਾਨ ਫ਼ੌਜ ਦੇ 2 ਜਵਾਨ ਵੀ ਜ਼ਖ਼ਮੀ ਹੋ ਗਏ। ਫ਼ੌਜ ਨੇ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਦੇ ਫ਼ਰਾਰ ਹੋਣ ਦੇ ਰਸਤੇ ਸੀਲ ਕੀਤੇ ਹੋਏ ਹਨ। ਜੰਗਲੀ ਇਲਾਕੇ ਨਾਲ ਕਈ ਬਸਤੀਆਂ ਵੀ ਘੇਰੇ 'ਚ ਹਨ। ਫ਼ੌਜੀ ਬੁਲਾਰੇ ਅਨੁਸਾਰ ਉਕਤ ਜੰਗਲੀ ਇਲਾਕੇ 'ਚ 9 ਜੂਨ ਤੋਂ ਤਲਾਸ਼ੀ ਮੁਹਿੰਮ ਜਾਰੀ ਹੈ। ਵੀਰਵਾਰ ਨੂੰ ਫ਼ੌਜ ਨੇ 2 ਅੱਤਵਾਦੀਆਂ ਨੂੰ ਉਕਤ ਇਲਾਕੇ 'ਚ ਮੁਕਾਬਲੇ ਦੌਰਾਨ ਢੇਰ ਕਰ ਦਿੱਤਾ ਸੀ। ਮੁਕਾਬਲੇ 'ਚ 14 ਆਰ.ਆਰ. ਨਾਲ ਸਬੰਧਿਤ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਹੁਣ ਤੱਕ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਤੇ ਫ਼ੌਜ ਵਿਚਾਲੇ ਜੰਗਲ 'ਚ 4 ਵਾਰ ਸਾਹਮਣਾ ਹੋ ਚੁੱਕਿਆ ਹੈ, ਜਿਸ 'ਚ ਪਿਛਲੇ ਹਫ਼ਤੇ ਤੋਂ ਜਾਰੀ ਆਪ੍ਰੇਸ਼ਨ 'ਚ ਫ਼ੌਜ ਦੇ ਇਕ ਅਧਿਕਾਰੀ ਸਮੇਤ 6 ਜਵਾਨ ਜ਼ਖ਼ਮੀ ਹੋਏ ਤੇ ਇਕ ਜਵਾਨ ਸ਼ਹੀਦ ਹੋ ਚੁੱਕਾ ਹੈ, ਜਦਕਿ ਹੁਣ ਤੱਕ 4 ਅੱਤਵਾਦੀ ਮਾਰੇ ਜਾ ਚੁੱਕੇ ਹਨ। ਮਾਰੇ ਗਏ ਅੱਤਵਾਦੀਆਂ ਬਾਰੇ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਉਹ ਵਿਦੇਸ਼ੀ ਹਨ। ਸੂਤਰਾਂ ਅਨੁਸਾਰ ਲਗਭਗ ਡੇਢ ਦਰਜਨ ਅੱਤਵਾਦੀਆਂ ਨੇ ਕੁਪਵਾੜਾ ਤੋਂ ਘੁਸਪੈਠ ਕਰਕੇ ਬਾਂਦੀਪੁਰਾ ਦੇ ਆਲੇ-ਦੁਆਲੇ ਦੇ ਜੰਗਲਾਂ 'ਚ ਪਨਾਹ ਲਈ ਹੋਈ ਹੈ। ਫ਼ੌਜ ਵਲੋਂ ਇਨ੍ਹਾਂ ਦਾ ਪਿੱਛਾ ਕਰਦੇ ਹੋਏ ਪੰਨਾਰ ਦੇ ਆਸ-ਪਾਸ ਦੇ ਜੰਗਲੀ ਇਲਾਕੇ 'ਚ ਪੁਲਿਸ, ਪੈਰਾ ਕਮਾਂਡੋ ਨਾਲ ਸਾਂਝੀ ਮੁਹਿੰਮ ਚਲਾਈ ਹੋਈ ਹੈ। ਇਸ ਦੌਰਾਨ ਕੇਂਦਰ ਵਲੋਂ ਰਮਜ਼ਾਨ ਦੌਰਾਨ ਐਲਾਨੀ ਇਕ ਪਾਸੜ ਜੰਗਬੰਦੀ ਬੇਨਤੀਜਾ ਰਹਿਣ ਦੇ ਬਾਅਦ ਵਾਪਸ ਲੈਣ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਅੱਤਵਾਦ ਵਿਰੋਧੀ ਆਪ੍ਰੇਸ਼ਨ ਮੁੜ ਸ਼ੁਰੂ ਕਰ ਦਿੱਤੇ ਹਨ। ਦੱਖਣੀ ਕਸ਼ਮੀਰ ਦੇ ਬਿਜਬਹਾੜਾ ਇਲਾਕੇ ਦੇ ਵਘਹਾਮਾ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ 3 ਆਰ.ਆਰ. ਅਤੇ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਨੇ ਤਲਾਸ਼ੀ ਮੁਹਿੰਮ ਛੇੜੀ, ਜਿਸ ਦੌਰਾਨ ਅੱਤਵਾਦੀਆਂ ਦਾ ਫ਼ੌਜ ਨਾਲ ਸਾਹਮਣਾ ਨਹੀਂ ਹੋਇਆ। ਪੁਲਵਾਮਾ ਕਸਬੇ ਦੇ ਯਾਅਰ ਇਲਾਕੇ ਤੋਂ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਨੂੰ ਕਰ ਲਿਆ ਹੈ।
ਸੈਨਾ ਮੁਖੀ ਵਲੋਂ ਸ਼ਹੀਦ ਜਵਾਨ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ
ਫ਼ੌਜ ਮੁਖੀ ਜਨਰਲ ਬਿਪਨ ਰਾਵਤ ਸੋਮਵਾਰ ਨੂੰ 44 ਆਰ.ਆਰ. ਦੇ ਸ਼ਹੀਦ ਜਵਾਨ ਔਰੰਗਜ਼ੇਬ ਜਿਹੜੇ ਕਿ ਉਸ ਕਮਾਂਡੋ ਗਰੁੱਪ ਦਾ ਹਿੱਸਾ ਸੀ ਜਿਸ ਨੇ ਦੱਖਣੀ ਕਸ਼ਮੀਰ 'ਚ ਕਈ ਸਫ਼ਲ ਆਪ੍ਰੇਸ਼ਨਾਂ ਦੌਰਾਨ ਹਿਜ਼ਬੁਲ ਦੇ ਨਾਮੀ ਕਮਾਂਡਰ ਸਮੀਰ ਟਾਈਗਰ ਸਣੇ ਕਈ ਅੱਤਵਾਦੀਆਂ ਨੂੰ ਹਲਾਕ ਕਰਨ 'ਚ ਅਹਿਮ ਭੂਮਿਕਾ ਨਿਭਾਈ ਸੀ ਦੇ ਪਰਿਵਾਰ ਨੂੰ ਮਿਲਣ ਜ਼ਿਲ੍ਹੇ ਪੁਣਛ ਦੇ ਮੇਂਢਰ ਇਲਾਕੇ ਸਥਿਤ ਦੂਰ ਦਰਾਜ਼ ਦੇ ਪਿੰਡ ਸੈਲਾਨੀ ਪਹੁੰਚੇ। ਜ਼ਿਕਰਯੋਗ ਹੈ ਕਿ ਔਰੰਗਜ਼ੇਬ ਨੂੰ ਅੱਤਵਾਦੀਆਂ ਨੇ ਈਦ ਦੀ ਛੁੱਟੀ ਕੱਟਣ ਘਰ ਜਾਣ ਵੇਲੇ ਪੁਲਵਾਮਾ ਦੇ ਕਲਮਪੋਰਾ ਇਲਾਕੇ ਤੋਂ ਅਗਵਾ ਕਰ ਲਿਆ ਸੀ ਜਿਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸ ਦੀ ਗੋਲੀਆਂ ਨਾਲ ਵਿੰਨੀ ਲਾਸ਼ ਨੇੜੇ ਗੂਸੂ ਪਿੰਡ ਤੋਂ ਬਰਾਮਦ ਹੋਈ ਸੀ। ਮੁਲਾਕਾਤ ਦੌਰਾਨ ਜਨਰਲ ਬਿਪਨ ਰਾਵਤ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਈ ਤੇ ਉਨ੍ਹਾਂ ਨੂੰ ਦਿਲਾਸਾ ਦਿੰਦੇ ਹੋਏ ਕਿਹਾ ਕਿ ਸ਼ਹੀਦ ਜਵਾਨ ਤੁਹਾਡਾ ਬੇਟਾ ਹੋਣ ਦੇ ਨਾਲ ਦੇਸ਼ ਦਾ ਬੇਟਾ ਵੀ ਸੀ ਅਤੇ ਉਸ ਦੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪਰਿਵਾਰ ਅਤੇ ਬੱਚਿਆਂ ਨਾਲ ਕੁਝ ਸਮਾਂ ਬਤੀਤ ਕੀਤਾ ਅਤੇ ਫ਼ੌਜ ਵਲੋਂ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਦਾ ਯਕੀਨ ਦਿੱਤਾ। ਇਸ ਮੌਕੇ ਜਨਰਲ ਰਾਵਤ ਨੇ ਵਾਦੀ ਵਿਚ ਮੋਹਰਲੀਆਂ ਚੌਕੀਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਜਨਰਲ ਬਿਪਨ ਰਾਵਤ ਨਾਲ ਉੱਤਰੀ ਕਮਾਨ ਦੇ ਜੀ.ਓ.ਸੀ. ਲੈਫ. ਜਨਰਲ ਰਣਬੀਕ ਸਿੰਘ ਤੇ ਇਲਾਕੇ ਕਈ ਉੱਚ ਫ਼ੌਜੀ ਅਧਿਕਾਰੀ ਮੌਜੂਦ ਸਨ।

ਹਰੀਕੇ ਪੱਤਣ ਨੂੰ ਸੈਰ ਸਪਾਟੇ ਲਈ ਵਿਕਸਤ ਕੀਤਾ ਜਾਵੇਗਾ-ਸਿੱਧੂ

ਹਰੀਕੇ ਪੱਤਣ/ਮਖੂ, 18 ਜੂਨ (ਸੰਜੀਵ ਕੁੰਦਰਾ, ਵਰਿੰਦਰ ਮਨਚੰਦਾ, ਮੁਖਤਿਆਰ ਸਿੰਘ ਧੰਜੂ)-ਦੋ ਦਰਿਆਵਾਂ ਸਤਲੁਜ ਤੇ ਬਿਆਸ ਦੇ ਸੰਗਮ ਹਰੀਕੇ ਪੱਤਣ ਜੋ ਕਿ ਕੁਦਰਤੀ ਸੁੰਦਰਤਾ ਨਾਲ ਲਬਰੇਜ਼ ਹੈ, ਨੂੰ ਵਿਸ਼ਵ ਪੱਧਰੀ ਸੈਰਗਾਹ ਵਜੋਂ ਵਿਕਸਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਹੁਤ ਗੰਭੀਰ ਹਨ ਤੇ ਬਤੌਰ ਸੈਰ-ਸਪਾਟਾ ਮੰਤਰੀ ਮੈਂ ਇਸ ਨੂੰ ਵਿਕਸਤ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਤੇ ਸੈਰ-ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਰੀਕੇ ਪੱਤਣ ਵਿਖੇ ਪੰਛੀ ਰੱਖ, ਵੈੱਟਲੈਂਡ, ਜੰਗਲਾਤ ਵਿਭਾਗ ਦੇ ਖੇਤਰ ਤੇ ਹੋਰ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ ਸਿੰਘ, ਡਾਇਰੈਕਟਰ ਸ਼ਿਵਦੁਲਾਰ ਸਿੰਘ ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਸਭਰਵਾਲ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ, ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਨਾਲ ਉੱਚ ਪੱਧਰੀ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਸਿੱਧੂ ਨੇ ਸੀਨੀਅਰ ਅਧਿਕਾਰੀਆਂ ਨਾਲ ਕਿਸ਼ਤੀ 'ਤੇ ਚੜ੍ਹ ਕੇ ਕੁਦਰਤੀ ਝੀਲ ਦਾ ਦੌਰਾ ਕੀਤਾ ਤੇ ਹੋਰ ਥਾਵਾਂ ਵੇਖੀਆਂ, ਜਿਨ੍ਹਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਮਾਹਰਾਂ ਦੀ ਰਾਏ ਇਸ ਪ੍ਰਾਜੈਕਟ ਨੂੰ ਤਿਆਰ ਕਰਨ ਲਈ ਲੈਣਗੇ ਤੇ ਤਿੰਨ ਤੋਂ ਚਾਰ ਮਹੀਨੇ ਬਾਅਦ ਇੱਥੇ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਜਨਤਕ ਕਰਨਗੇ। ਉਨ੍ਹਾਂ ਕਿਹਾ ਕਿ ਇਹ ਜਿੱਥੇ ਦੋ ਦਰਿਆਵਾਂ ਦਾ ਸੰਗਮ ਹੋਣ ਕਾਰਨ ਪਵਿੱਤਰ ਸਥਾਨ ਹੈ, ਉੱਥੇ ਕੁਦਰਤੀ ਸੁੰਦਰਤਾ ਨਾਲ ਵੀ ਭਰਿਆ ਪਿਆ ਹੈ ਪਰ ਅਜੇ ਤੱਕ ਕਿਸੇ ਸਰਕਾਰ ਨੇ ਇਸ ਨੂੰ ਵਿਕਸਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਾਰੇ ਸਬੰਧਿਤ ਵਿਭਾਗ, ਜਿਸ 'ਚ ਜੰਗਲਾਤ, ਸਿੰਚਾਈ, ਸੈਰ-ਸਪਾਟਾ ਆਦਿ ਮੁੱਖ ਤੌਰ 'ਤੇ ਸ਼ਾਮਿਲ ਹਨ, ਨੂੰ ਸਾਂਝੇ ਤੌਰ 'ਤੇ ਟੀਮ ਵਜੋਂ ਲੈ ਕੇ ਇਸ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਲਗਪਗ 90 ਵਰਗ ਕਿੱਲੋਮੀਟਰ ਦੀ ਕੁਦਰਤੀ ਝੀਲ, ਇਕ ਲੱਖ ਦੇ ਕਰੀਬ ਪ੍ਰਵਾਸੀ ਪੰਛੀਆਂ ਦੀ ਸੈਰਗਾਹ, ਕੁਦਰਤੀ ਜੰਗਲ, ਜੀ.ਟੀ. ਰੋਡ ਦੇ ਕੋਲ, ਡਾਲਫਿਨ ਦੀ ਰਿਹਾਇਸ਼ ਤੇ ਹੋਰ ਕੁਦਰਤੀ ਦੇਣ ਨਾਲ ਭਰਪੂਰ ਅਜਿਹਾ ਸਥਾਨ ਸ਼ਾਇਦ ਦੇਸ਼ 'ਚ ਕਿਧਰੇ ਵੀ ਨਹੀਂ ਪਰ ਸਾਡੀਆਂ ਸਰਕਾਰਾਂ ਨੇ ਅਜੇ ਤੱਕ ਇਸ ਦੀ ਸਾਰ ਹੀ ਨਹੀਂ ਲਈ। ਉਨ੍ਹਾਂ ਕਿਹਾ ਕਿ ਇਸ ਨੂੰ ਤਿੰਨ ਹਿੱਸਿਆਂ ਵਿਚ ਵੰਡ ਕੇ ਵਿਕਸਤ ਕੀਤਾ ਜਾਵੇਗਾ, ਜਿਸ 'ਚ ਇਕ ਹਿੱਸਾ ਬੋਟਿੰਗ, ਇਕ ਡਾਲਫਿਨ ਦਰਸ਼ਨ ਤੇ ਇਕ ਪੰਛੀ ਰੱਖ ਵਜੋਂ ਹੋਵੇਗਾ। ਇਸ ਤੋਂ ਇਲਾਵਾ ਫਲੋਟਿੰਗ ਰੈਸਟੋਰੈਂਟ, ਹੋਟਲ, ਰਹਿਣ ਲਈ ਝੌਂਪੜੀ ਤੇ ਟੈਂਟ ਆਦਿ ਦਾ ਪ੍ਰਬੰਧ ਕਰਕੇ ਜਿੱਥੇ ਦੁਰਲੱਭ ਪੰਛੀਆਂ ਦੇ ਦਰਸ਼ਨ ਕਰਵਾਏ ਜਾਣਗੇ, ਉੱਥੇ ਕੁਦਰਤ ਦੀ ਗੋਦ ਦਾ ਨਿੱਘ ਮਿਲੇਗਾ। ਉਨ੍ਹਾਂ ਕਿਹਾ ਕਿ ਹਰੀਕੇ ਨੂੰ ਅੰਮ੍ਰਿਤਸਰ ਸਰਕਟ ਨਾਲ ਜੋੜਿਆ ਜਾਵੇਗਾ ਤਾਂ ਜੋ ਅੰਮ੍ਰਿਤਸਰ ਆਉਣ ਵਾਲਾ ਸ਼ਰਧਾਲੂ ਇਸ ਕੁਦਰਤੀ ਸੁੰਦਰਤਾ ਨੂੰ ਮਾਣਨ ਲਈ ਇੱਥੇ ਵੀ ਇਕ-ਦੋ ਦਿਨ ਦੀ ਠਹਿਰ ਰੱਖ ਸਕੇ। ਇਸ ਮੌਕੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਰਾਕੇਸ਼, ਐੱਸ.ਡੀ.ਐੱਮ. ਸੁਰਿੰਦਰ ਸਿੰਘ, ਐੱਸ.ਡੀ.ਐੱਮ. ਜ਼ੀਰਾ ਅਮਿਤ, ਕਾਂਗਰਸੀ ਆਗੂ ਗੁਰਮਹਾਂਵੀਰ ਸਿੰਘ ਸਰਹਾਲੀ, ਸੁਖਵਿੰਦਰ ਸਿੰਘ ਸਿੱਧੂ, ਸੁਖਰਾਜ ਸਿੰਘ ਕਿਰਤੋਵਾਲ, ਹਰਮਨ ਸੇਖੋਂ, ਰੌਸ਼ਨ ਲਾਲ ਚੌਧਰੀ, ਜਥੇ: ਅਮਰੀਕ ਸਿੰਘ, ਜੋਗਿੰਦਰਪਾਲ ਵੇਦੀ, ਵਿਜੈ ਕੁਮਾਰ, ਠੇਕੇਦਾਰ ਜਗਬੀਰ ਸਿੰਘ ਸੋਨੂੰ, ਦਵਿੰਦਰ ਸਿੰਘ ਮਾਨ, ਠੇਕੇਦਾਰ ਕਾਬਲ ਸਿੰਘ ਹਰੀਕੇ, ਸੁਰਿੰਦਰ ਮਲਹੋਤਰਾ, ਠੇਕੇਦਾਰ ਕ੍ਰਿਪਾਲ ਸਿੰਘ, ਡਾ: ਮਨਜੀਤ ਸਿੰਘ ਮਰਹਾਣਾ, ਮੋਹਿਤ ਪੁਰੀ, ਮਾਨਵਜੋਤ ਮਰਹਾਣਾ, ਗੁਲਸ਼ਨ ਮਲਹੋਤਰਾ, ਨਛੱਤਰ ਸਿੰਘ ਪੱਟੀ, ਡੀ.ਐਮ. ਜੰਗਲਾਤ ਚਰਨਜੀਤ ਸਿੰਘ, ਡੀ.ਐੱਫ.ਓ. ਜਰਨੈਲ ਸਿੰਘ ਤੇ ਹੋਰ ਅਧਿਕਾਰੀ ਤੇ ਨੇਤਾ ਵੀ ਹਾਜ਼ਰ ਸਨ।

ਖਿਲਚੀਆਂ ਨੇੜੇ ਭਿਆਨਕ ਸੜਕ ਹਾਦਸਾ-7 ਮੌਤਾਂ

ਸਕਾਰਪੀਓ ਖੜ੍ਹੇ ਟਰਾਲੇ 'ਚ ਵੱਜੀ

ਰਈਆ/ਖਿਲਚੀਆਂ, 18 ਜੂਨ (ਸ਼ਰਨਬੀਰ ਸਿੰਘ ਕੰਗ, ਅਮਰਜੀਤ ਸਿੰਘ ਬੁੱਟਰ)-ਅੱਜ ਸਵੇਰੇ ਤੜਕੇ ਕਰੀਬ 5:45 ਵਜੇ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਪਿੰਡ ਫੱਤੂਵਾਲ ਨਜ਼ਦੀਕ ਸੰਧੂ ਮੱਲੀ ਢਾਬੇ ਦੇ ਕੋਲ ਸਕਾਰਪੀਓ ਗੱਡੀ ਦਾ ਜੀ. ਟੀ. ਰੋਡ 'ਤੇ ਖੜ੍ਹੇ ਟਰਾਲੇ ਦੇ ਪਿੱਛੇ ਟਕਰਾਉਣ ਨਾਲ ਦੋ ਪਰਿਵਾਰਾਂ ਦੇ 2 ਮਾਸੂਮ ਬੱਚਿਆਂ, 3 ਔਰਤਾਂ ਸਮੇਤ 7 ਜੀਆਂ ਦੀ ਮੌਤ ਅਤੇ ਇਕ 4 ਸਾਲਾ ਬੱਚੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਟਰਾਲੇ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਦਿੱਲੀ ਅਤੇ ਹਰਿਆਣਾ ਨਿਵਾਸੀ ਜੋ ਸਕਾਰਪੀਓ ਗੱਡੀ ਨੰ: ਐਚ. ਆਰ. 19 ਜੇ 6831 'ਤੇ ਸਵਾਰ ਹੋ ਕੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਕੇ ਅੰਮ੍ਰਿਤਸਰ ਤੋਂ ਵਾਪਸ ਦਿੱਲੀ ਨੂੰ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਗੱਡੀ ਪਿੰਡ ਫੱਤੂਵਾਲ ਨੇੜੇ ਜੀ. ਟੀ. ਰੋਡ 'ਤੇ ਖੜ੍ਹੇ ਮਿਨਹਾਸ ਕੰਪਨੀ ਦੇ ਟਰਾਲਾ ਨੰ: ਪੀ. ਬੀ. 06-2299 ਨਾਲ ਪਿੱਛੇ ਤੋਂ ਟਕਰਾ ਗਈ, ਜਿਸ ਨਾਲ ਸਕਾਰਪੀਓ 'ਚ ਸਵਾਰ 2 ਬੱਚੇ, 3 ਔਰਤਾਂ ਅਤੇ 2 ਵਿਅਕਤੀਆਂ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ, ਜਦ ਕਿ ਇਕ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਕਿਸੇ ਨਿੱਜੀ ਹਸਪਤਾਲ 'ਚ ਦਾਖ਼ਲ ਭਰਤੀ ਕਰਵਾ ਦਿੱਤਾ ਗਿਆ ਹੈ। ਟੱਕਰ ਏਨੀ ਜ਼ਬਰਦਸਤ ਸੀ ਕਿ ਸਕਾਰਪੀਓ ਗੱਡੀ ਦੇ ਚੀਥੜੇ ਉੱਡ ਗਏ ਅਤੇ ਅਗਲਾ ਕੁਝ ਹਿੱਸਾ ਟਰਾਲੇ ਦੇ ਪਿੱਛੇ ਵੜ ਗਿਆ। ਇਸ ਹਾਦਸੇ 'ਚ ਮਰਨ ਵਾਲਿਆਂ ਦੀ ਪਛਾਣ ਅਰਵਿੰਦ ਸ਼ਰਮਾ (35) ਪੁੱਤਰ ਐਸ. ਡੀ. ਸ਼ਰਮਾ ਵਾਸੀ 261, ਵਿਪਨ ਗਾਰਡਨ ਉੱਤਮ ਨਗਰ ਨਵੀਂ ਦਿੱਲੀ, ਸਵਿਤਾ ਸ਼ਰਮਾ (30) ਪਤਨੀ ਅਰਵਿੰਦ ਸ਼ਰਮਾ, ਮਨੀ ਸ਼ਰਮਾ (22) ਪੁੱਤਰੀ ਅਰਵਿੰਦ ਸ਼ਰਮਾ, ਸ਼ੀਵਾਂਸ਼ ਸ਼ਰਮਾ (12) ਪੁੱਤਰ ਅਰਵਿੰਦ ਸ਼ਰਮਾ, ਸੁਨੀਲ ਵਾਸੀ ਜਰਕਾਦਪੁਰ ਝੱਬਰ (ਹਰਿਆਣਾ), ਪੂਨਮ (30) ਪਤਨੀ ਸੁਨੀਲ, ਇਕ ਬੱਚਾ ਵਿਰਾਜ ਪੁੱਤਰ ਸੁਨੀਲ (4) ਵਜੋਂ ਹੋਈ ਹੈ ਅਤੇ ਗੰਭੀਰ ਜ਼ਖ਼ਮੀ ਬੱਚੀ ਈਸਟਾ ਪੁੱਤਰੀ ਸੁਨੀਲ ਅਮਨਦੀਪ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਲਖਵਿੰਦਰ ਸਿੰਘ ਮੱਲ, ਥਾਣਾ ਖਿਲਚੀਆਂ ਦੇ ਮੁਖੀ ਅਵਤਾਰ ਸਿੰਘ, ਥਾਣਾ ਮੁਖੀ ਬਿਆਸ ਕਿਰਨਬੀਰ ਸਿੰਘ ਸੰਧੂ, ਬਿਕਰਮਜੀਤ ਸਿੰਘ ਐਸ. ਐਚ. ਓ. ਤਰਸਿੱਕਾ, ਟ੍ਰੈਫ਼ਿਕ ਸੈਲ ਦੇ ਇੰਚਾਰਜ ਕਵਲਜੀਤ ਸਿੰਘ ਵਾਲੀਆ ਪੁਲਿਸ ਪਾਰਟੀਆਂ ਸਮੇਤ ਪਹੁੰਚੇ। ਥਾਣਾ ਖਿਲਚੀਆਂ ਦੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ। ਥਾਣਾ ਖਿਲਚੀਆਂ ਪੁਲਿਸ ਨੇ ਟਰਾਲਾ ਡਰਾਈਵਰ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਪੁਲਿਸ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਫ਼ੋਨ 'ਤੇ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ। ਜ਼ਖ਼ਮੀ ਬੱਚੇ ਨੂੰ ਪੀ. ਸੀ. ਆਰ. ਗੱਡੀ ਨੰ: 19 ਦੇ ਮੁਲਾਜ਼ਮਾਂ ਜਗਜੀਤ ਸਿੰਘ, ਦਿਲਬਾਗ, ਜਸਪਾਲ ਸਿੰਘ, ਸੁਖਰਾਜ ਸਿੰਘ ਚਾਰੇ ਹਵਾਲਦਾਰ ਨੇ ਹਸਪਤਾਲ ਪਹੁੰਚਾਇਆ।
ਮੁੱਖ ਮੰਤਰੀ ਵਲੋਂ ਦੁੱਖ ਪ੍ਰਗਟ
ਚੰਡੀਗੜ੍ਹ, (ਅਜੀਤ ਬਿਊਰੋ)-ਖਿਲਚੀਆਂ ਨੇੜੇ ਵਾਪਰੇ ਸੜਕ ਹਾਦਸੇ ਵਿਚ 7 ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਪ੍ਰਸ਼ਾਸਨ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਭਿਆਨਕ ਸੜਕ ਹਾਦਸੇ 'ਚ ਬਚੇ ਬੱਚੇ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਆਖਿਆ। ਮੁੱਖ ਮੰਤਰੀ ਨੇ ਟ੍ਰੈਫਿਕ ਪੁਲਿਸ ਨੂੰ ਵੀ ਹਦਾਇਤ ਕੀਤੀ ਕਿ ਕੌਮੀ ਅਤੇ ਰਾਜ ਮਾਰਗਾਂ 'ਤੇ ਸਪੀਡ ਲਿਮਟ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਹਰ ਵੇਲੇ ਸਖ਼ਤ ਨਿਗਰਾਨੀ ਰੱਖੀ ਜਾਵੇ।
ਮ੍ਰਿਤਕਾਂ 'ਚ 3 ਝੱਜਰ ਅਤੇ 4 ਦਿੱਲੀ ਨਾਲ ਸਬੰਧਿਤ
ਕੁਰੂਕਸ਼ੇਤਰ/ਝੱਜਰ, (ਜਸਬੀਰ ਸਿੰਘ ਦੁੱਗਲ)-ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਵਾਪਰੇ ਹਾਦਸੇ ਦੇ ਸ਼ਿਕਾਰ ਮ੍ਰਿ੍ਰਤਕਾਂ ਦੀ ਸ਼ਨਾਖ਼ਤ ਹਰਿਆਣਾ ਦੇ ਜ਼ਿਲ੍ਹਾ ਝੱਜਰ ਦੇ ਪਿੰਡ ਜਗਰਤਪੁਰ ਦੇ ਵਾਸੀ ਸੁਨੀਲ ਕੁਮਾਰ, ਉਸ ਦੀ ਪਤਨੀ ਪੂਨਮ ਅਤੇ ਉਨ੍ਹਾਂ ਦਾ ਇਕ ਪੁੱਤਰ ਅਤੇ ਉੱਤਮ ਨਗਰ ਵਿਪਿਨ ਗਾਰਡਨ ਨਵੀਂ ਦਿੱਲੀ ਵਾਸੀ ਅਰਵਿੰਦ ਸ਼ਰਮਾ, ਉਸ ਦੀ ਪਤਨੀ ਸਵੀਤਾ ਸ਼ਰਮਾ, ਪੁੱਤਰੀ ਮਾਨੀ ਸ਼ਰਮਾ ਅਤੇ ਸ਼ਿਵਾਂਸ਼ ਸ਼ਰਮਾ ਵਜੋਂ ਹੋਈ ਹੈ, ਜਦਕਿ ਝੱਜਰ ਵਾਸੀ ਸੁਨੀਲ ਕੁਮਾਰ ਦੀ ਪੁੱਤਰੀ ਗੰਭੀਰ ਜ਼ਖ਼ਮੀ ਹੈ। ਦੱਸਿਆ ਜਾਂਦਾ ਹੈ ਕਿ ਸੁਨੀਲ ਕੁਮਾਰ ਅਤੇ ਅਰਵਿੰਦ ਸ਼ਰਮਾ ਦੋਸਤ ਸਨ ਅਤੇ ਉਹ ਆਪਣੇ ਪਰਿਵਾਰਾਂ ਨਾਲ ਇਕ ਗੱਡੀ 'ਚ ਮਨਾਲੀ ਅਤੇ ਅੰਮ੍ਰਿਤਸਰ ਗਏ ਸਨ।

ਕੈਪਟਨ ਵਲੋਂ 31 ਹਜ਼ਾਰ ਕਰੋੜ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਤੋਂ ਦਖ਼ਲ ਦੀ ਮੰਗ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਕੇਂਦਰੀ ਮਦਦ ਮੰਗੀ

ਨਵੀਂ ਦਿੱਲੀ, 18 ਜੂਨ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ। ਅੱਜ ਨਵੀਂ ਦਿੱਲੀ 'ਚ ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ 'ਚ ਇਹ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਰਕਮ 2003-04 ਤੋਂ ਭਾਰਤੀ ਖ਼ੁਰਾਕ ਨਿਗਮ (ਐਫ਼. ਸੀ. ਆਈ.) ਲਈ ਸੂਬਾ ਏਜੰਸੀਆਂ ਵਲੋਂ ਕੀਤੀ ਗਈ ਖਰੀਦ ਨਾਲ ਸਬੰਧਿਤ ਹੈ, ਜਿਨ੍ਹਾਂ 'ਚੋਂ 12 ਹਜ਼ਾਰ ਕਰੋੜ ਰੁਪਏ ਮੂਲ ਰਕਮ ਅਤੇ 19 ਹਜ਼ਾਰ ਕਰੋੜ ਰੁਪਏ ਵਿਆਜ ਦੀ ਰਕਮ ਹੈ, ਜਿਸ ਨੂੰ ਪਿਛਲੀ ਸਰਕਾਰ ਵਲੋਂ ਨਿਪਟਾਇਆ ਨਹੀਂ ਗਿਆ। ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਆਰਥਿਕ ਮੁਸ਼ਕਿਲਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ 324 ਕਰੋੜ ਰੁਪਏ ਦੇ ਸਾਲਾਨਾ ਵਿਆਜ ਦੇ ਭੁਗਤਾਨ ਦੀ ਦੇਣਦਾਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੁੱਲ ਭੁਗਤਾਨ 65 ਹਜ਼ਾਰ ਕਰੋੜ ਤੱਕ ਪਹੁੰਚ ਜਾਵੇਗਾ ਅਤੇ ਸੂਬਾ ਏਨਾ ਬੋਝ ਸਹਾਰਨਯੋਗ ਨਹੀਂ ਹੈ। ਦੱਸਣਯੋਗ ਹੈ ਕਿ ਇਸ ਵੇਲੇ ਇਹ ਮੁੱਦਾ ਕੇਂਦਰੀ ਵਿੱਤ ਮੰਤਰਾਲੇ ਕੋਲ ਬਕਾਇਆ ਹੈ। ਮੁੱਖ ਮੰਤਰੀ ਨੇ ਨਵੰਬਰ 2019 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਵੀ ਕੇਂਦਰੀ ਸਹਾਇਤਾ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਬੰਧ 'ਚ ਪਹਿਲਾਂ ਵੀ ਪ੍ਰਧਾਨ ਮੰਤਰੀ ਨੂੰ ਯਾਦ ਪੱਤਰ ਭੇਜਿਆ ਗਿਆ ਹੈ, ਜਿਸ 'ਚ 2145 ਕਰੋੜ ਰੁਪਏ ਦੀ ਮਾਲੀ ਮਦਦ ਦੀ ਮੰਗ ਕੀਤੀ ਗਈ ਹੈ। ਇਸ ਸਮਾਗਮ ਲਈ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਪੱਧਰ 'ਤੇ ਇਕ ਪ੍ਰਬੰਧਕੀ ਕਮੇਟੀ ਦੇ ਗਠਨ ਦੀ ਵੀ ਮੰਗ ਕੀਤੀ ਅਤੇ ਪਹਿਲੀ ਪਾਤਸ਼ਾਹੀ ਦੀ ਯਾਦ 'ਚ ਸਮਰਪਿਤ ਕੁਝ ਰਾਸ਼ਟਰੀ ਪ੍ਰਾਜੈਕਟ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਮੁੱਖ ਮੰਤਰੀ ਨੇ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਸਰਹੱਦੀ ਇਲਾਕੇ ਦੇ ਵਿਕਾਸ ਪੈਕੇਜ ਦੀ ਮੰਗ ਵੀ ਦੁਹਰਾਈ। ਇਸ ਦੇ ਨਾਲ ਹੀ 13 ਅਪ੍ਰੈਲ, 2019 ਨੂੰ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੇ 100 ਸਾਲ ਮੁਕੰਮਲ ਹੋਣ 'ਤੇ ਅੰਮ੍ਰਿਤਸਰ ਲਈ 100 ਕਰੋੜ ਦੀ ਗ੍ਰਾਂਟ ਮਨਜ਼ੂਰ ਕਰਨ ਦੀ ਵੀ ਅਪੀਲ ਕੀਤੀ। ਇਥੇ ਜ਼ਿਕਰਯੋਗ ਹੈ ਕਿ ਜਲ੍ਹਿਆਂਵਾਲਾ ਬਾਗ ਟਰੱਸਟ ਦੇ ਚੇਅਰਮੈਨ ਪ੍ਰਧਾਨ ਮੰਤਰੀ ਹਨ। ਮੀਟਿੰਗ 'ਚ ਚੁੱਕੇ ਹੋਰ ਮੁੱਦਿਆਂ 'ਚ ਮੁੱਖ ਮੰਤਰੀ ਨੇ ਮੱਕੀ, ਦਾਲਾਂ ਅਤੇ ਤੇਲ ਬੀਜਾਂ ਜਿਹੀਆਂ ਬਦਲਵੀਆਂ ਫ਼ਸਲਾਂ ਦੀ ਖ਼ਰੀਦ ਕੇਂਦਰੀ ਏਜੰਸੀਆਂ ਵਲੋਂ ਪਾਸ ਕਰਵਾਉਣ ਦੀ, ਸ਼ਾਹਪੁਰ ਕੰਢੀ ਦੇ ਪ੍ਰਾਜੈਕਟ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਵੀ ਮੰਗ ਕੀਤੀ।
ਕੈਪਟਨ ਵਲੋਂ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੀ ਜਲਦੀ ਪ੍ਰਵਾਨਗੀ ਦੀ ਮੰਗ
ਗਡਕਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ-ਕੰਢੀ ਡੈਮ ਪ੍ਰਾਜੈਕਟ ਦੀ ਛੇਤੀ ਪ੍ਰਵਾਨਗੀ ਦਿੱਤੇ ਜਾਣ ਅਤੇ ਇਸ ਨੂੰ ਛੇਤੀ ਮੁਕੰਮਲ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਇਸ ਪ੍ਰਾਜੈਕਟ ਨੂੰ 90:10 ਦੇ ਅਨੁਪਾਤ ਨੂੰ ਕਾਇਮ ਰੱਖਣ ਅਤੇ ਪ੍ਰਾਥਮਿਕਤਾ ਦਿੱਤੇ ਜਾਣ ਅਤੇ ਇਸ ਪ੍ਰਾਜੈਕਟ ਦੀ ਸੋਧੀ ਅਨੁਮਾਨਿਤ ਲਾਗਤ 2738 ਕਰੋੜ ਰੁਪਏ ਦੀ ਪ੍ਰਵਾਨਗੀ ਦੇਣ ਦੀ ਵੀ ਮੰਗ ਕੀਤੀ। ਕੈਪਟਨ ਨੇ ਇਹ ਮੁੱਦਾ ਅੱਜ ਦੁਪਹਿਰ ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਦੌਰਾਨ ਉਠਾਇਆ। ਉਨ੍ਹਾਂ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰ ਪ੍ਰਾਜੈਕਟਾਂ ਦੀ ਛੇਤੀ ਮਨਜ਼ੂਰੀ ਦੀ ਮੰਗ ਵੀ ਕੀਤੀ। ਉਨ੍ਹਾਂ ਪੀ. ਐਮ. ਕੇ. ਐਸ. ਵਾਈ. ਤਹਿਤ ਦੋਵਾਂ ਪ੍ਰਾਜੈਕਟਾਂ ਵਾਸਤੇ ਕੇਂਦਰੀ ਫ਼ੰਡ ਮੁਹੱਈਆ ਕਰਵਾਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਨਹਿਰਾਂ 'ਚੋਂ ਪਾਣੀ ਦੇ ਰਿਸਣ ਨੂੰ ਰੋਕਣਾ ਰਾਸ਼ਟਰ ਦੀ ਡਿਊਟੀ ਹੈ ਅਤੇ ਨਹਿਰਾਂ ਦੇ ਅਖੀਰ ਤੱਕ ਪੂਰਾ ਪਾਣੀ ਪਹੁੰਚਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਡਬਲਯੂ. ਆਰ., ਆਰ. ਡੀ. ਤੇ ਜੀ.ਆਰ. ਮੰਤਰਾਲੇ ਦੁਆਰਾ ਉਪਰੋਕਤ ਪ੍ਰਸਤਾਵਾਂ ਦੀ ਪ੍ਰਵਾਨਗੀ ਨਾਲ ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਰੋਕਿਆ ਜਾ ਸਕੇਗਾ। ਮੁੱਖ ਮੰਤਰੀ ਨੇ ਭਾਰਤ ਮਾਲਾ ਪਰਿਯੋਜਨਾ 'ਚ ਸੂਬੇ ਦੇ 13 ਸੜਕੀ ਪ੍ਰਾਜੈਕਟਾਂ ਨੂੰ ਸ਼ਾਮਿਲ ਕਰਨ ਤੇ 7 ਨਵੇਂ ਸੜਕੀ ਪ੍ਰਾਜੈਕਟਾਂ ਨੂੰ ਕੌਮੀ ਰਾਜ ਮਾਰਗ ਵਜੋਂ ਐਲਾਨਣ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਮੰਡੀ ਗੋਬਿੰਦਗੜ੍ਹ ਨੂੰ 800 ਕਰੋੜ ਰੁਪਏ ਦੀ ਲਾਗਤ ਨਾਲ ਆਰਥਿਕ ਗਲਿਆਰੇ ਨਾਲ ਜੋੜਨ ਦਾ ਮੁੱਦਾ ਵੀ ਉਠਾਇਆ। ਮੁੱਖ ਮੰਤਰੀ ਨੇ ਦਿੱਲੀ-ਕਟਰਾ ਐਕਸਪੈ੍ਰੱਸ ਵੇਅ ਬਰਾਸਤਾ ਅੰਮ੍ਰਿਤਸਰ ਨੂੰ ਗ੍ਰੀਨਫੀਲਡ ਪ੍ਰਾਜੈਕਟ ਵਜੋਂ ਐਲਾਨਣ ਵਾਸਤੇ ਪ੍ਰਵਾਨਗੀ ਦੇਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਫੀਡਰ ਰੂਟ ਬਰਾਸਤਾ ਅਮਲੋਹ-ਬਾਬਰਪੁਰ-ਛੀਂਟਾਂਵਾਲਾ-ਭਲਵਾਨ ਰਾਹੀਂ ਸੰਗਰੂਰ ਨੇੜੇ ਸਿੱਧਾ ਸੰਪਰਕ ਮੁਹੱਈਆ ਕਰਵਾਇਆ ਜਾ ਸਕਦਾ ਹੈ।

ਪਟਿਆਲਾ 'ਚ ਪੈਟਰੋਲ ਪੰਪ ਤੋਂ 5 ਹਜ਼ਾਰ ਦੀ ਲੁੱਟ ਪਿੱਛੇ ਦੋ ਦੀ ਹੱਤਿਆ

ਬੁਲਟ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਬਹਾਦਰਗੜ੍ਹ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ-ਰਾਜਪੁਰਾ ਮੁੱਖ ਸੜਕ 'ਤੇ ਪੈਂਦੇ ਕਸਬਾ ਬਹਾਦਰਗੜ੍ਹ ਦੇ ਨੇੜਲੇ ਪਿੰਡ ਚਮਾਰਹੇੜੀ ਸਥਿਤ ਗੁਰੂ ਨਾਨਕ ਪੈਟਰੋਲ ਪੰਪ 'ਤੇ ਬੀਤੀ ਦੇਰ ਰਾਤ ਬੁਲਟ ਸਵਾਰ ਤਿੰਨ ਨੌਜਵਾਨਾਂ ਵਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਉੱਥੋਂ 5 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਤੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦੇਰ ਰਾਤ 10 ਵਜੇ ਦੇ ਕਰੀਬ ਤਿੰਨ ਨੌਜਵਾਨ, ਜਿਨ੍ਹਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ। ਇਨ੍ਹਾਂ 'ਚੋਂ ਦੋ ਨੌਜਵਾਨਾਂ ਕੋਲ ਪਿਸਤੌਲ ਸਨ ਜਿਨ੍ਹਾਂ ਨੇ ਪੈਟਰੋਲ ਪੰਪ 'ਤੇ ਰਾਤ ਦੀ ਡਿਊਟੀ ਦੇ ਕਰਿੰਦੇ ਤੋਂ ਨਕਦੀ ਦੀ ਮੰਗ ਕੀਤੀ। ਇਸ ਵਾਰਦਾਤ ਦੌਰਾਨ ਕੈਂਟਰ ਡਰਾਈਵਰ ਕੁਲਦੀਪ ਸਿੰਘ ਵਾਸੀ ਦੌਣ ਕਲਾਂ, ਜੋ ਕਿ ਆਪਣੇ ਕੈਂਟਰ 'ਚ ਤੇਲ ਪਵਾਉਣ ਆਇਆ ਸੀ ਤੇ ਪੈਟਰੋਲ ਪੰਪ ਦੇ ਕਰਿੰਦੇ ਨਾਲ ਚਾਹ ਪੀ ਰਿਹਾ ਸੀ 'ਤੇ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ ਤੇ ਕਰਿੰਦੇ ਕੋਲ ਮੌਜੂਦ ਲਗਪਗ ਪੰਜ ਹਜ਼ਾਰ ਦੀ ਨਕਦੀ ਲੈ ਲਈ। ਇਹ ਵਾਰਦਾਤ ਕਰਕੇ ਜਦੋਂ ਲੁਟੇਰੇ ਭੱਜ ਰਹੇ ਹਨ ਤਾਂ ਪੈਟਰੋਲ ਪੰਪ ਨੇੜਲੇ ਢਾਬੇ 'ਤੇ ਬੈਠੇ ਦਵਿੰਦਰ ਸਿੰਘ ਵਾਸੀ ਆਲਮਪੁਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਉਸ ਉੱਪਰ ਵੀ ਗੋਲੀ ਚਲਾ ਦਿੱਤੀ ਜਿਸ ਕਾਰਨ ਕੁਲਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦਵਿੰਦਰ ਸਿੰਘ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਗੁਰਮੀਤ ਸਿੰਘ ਚੌਹਾਨ, ਪੁਲਿਸ ਕਪਤਾਨ ਪੜਤਾਲ ਹਰਵਿੰਦਰ ਸਿੰਘ ਵਿਰਕ, ਪੁਲਿਸ ਕਪਤਾਨ ਸ਼ਹਿਰੀ ਕੇਸਰ ਸਿੰਘ, ਉਪ ਪੁਲਿਸ ਕਪਤਾਨ ਜਾਂਚ ਸੁਖਮਿੰਦਰ ਸਿੰਘ ਚੌਹਾਨ, ਉਪ ਪੁਲਿਸ ਕਪਤਾਨ ਸ਼ਹਿਰੀ 2 ਸੁਖਅੰਮ੍ਰਿਤ ਸਿੰਘ ਰੰਧਾਵਾ ਤੇ ਥਾਣਾ ਸਦਰ ਪਟਿਆਲਾ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਨੇ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਪੈਟਰੋਲ ਪੰਪ ਦੇ ਕਰਿੰਦੇ ਬਲਰਾਜ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਪਿੰਡ ਬੋਹੜਪੁਰ ਜਨਹੇੜੀਆ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਪਟਿਆਲਾ 'ਚ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ 'ਤੇ ਜਾਂਚ 'ਚ ਜੁਟੀ-ਪੁਲਿਸ ਕਪਤਾਨ
ਇਸ ਮਾਮਲੇ ਸਬੰਧੀ ਦੇਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਪਤਾਨ ਸਥਾਨਕ ਕੰਵਰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੈਟਰੋਲ ਪੰਪ ਸਮੇਤ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੁਟੇਰਿਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਜਦਕਿ ਇਸ ਮਾਮਲੇ 'ਚ ਕਿਸੇ ਦੀ ਗ੍ਰਿਫ਼ਤਾਰੀ ਜਾਂ ਸ਼ਨਾਖ਼ਤ ਸਬੰਧੀ ਉਨ੍ਹਾਂ ਵਲੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਪੈਟਰੋਲ ਪੰਪ 'ਤੇ ਲੁੱਟ ਦੀ ਘਟਨਾ ਸਬੰਧੀ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਇਕ ਸਰਦਾਰ ਤੇ ਦੋ ਮੋਨੇ ਨੌਜਵਾਨਾਂ ਦੀ ਸ਼ੱਕ ਦੇ ਆਧਾਰ 'ਤੇ ਸ਼ਨਾਖ਼ਤ ਕੀਤੀ ਗਈ ਹੈ, ਜਿਨ੍ਹਾਂ ਦੀ ਪੁਲਿਸ ਵਲੋਂ ਪੜਤਾਲ ਕੀਤੀ ਜਾ ਰਹੀ ਹੈ, ਜਦਕਿ ਇਸ ਮਾਮਲੇ 'ਚ ਪੁਲਿਸ ਵਲੋਂ ਕੁਝ ਵਿਅਕਤੀਆਂ ਨੂੰ ਰਾਊਂਡਅਪ ਵੀ ਕੀਤਾ ਗਿਆ ਹੈ।
ਪਰਿਵਾਰ 'ਚ ਇਕੱਲਾ ਕਮਾਉਣ ਵਾਲਾ ਸੀ ਕੁਲਦੀਪ ਸਿੰਘ
ਮਾਰੇ ਗਏ ਕੁਲਦੀਪ ਸਿੰਘ ਵਾਸੀ ਦੌਣ ਕਲਾਂ ਪਰਿਵਾਰ 'ਚ ਕਮਾਉਣ ਵਾਲਾ ਇਕੱਲਾ ਹੀ ਸੀ, ਜਿਸ ਦੇ ਘਰ ਇਕ ਛੋਟੀ ਜਿਹੀ ਧੀ, ਉਸ ਦੀ ਪਤਨੀ ਤੇ ਮਾਤਾ ਰਹਿੰਦੇ ਹਨ। ਇਸ ਘਟਨਾ ਤੋਂ ਬਾਅਦ ਕੁਲਦੀਪ ਸਿੰਘ ਦੇ ਘਰ ਕਮਾਉਣ ਵਾਲਾ ਕੋਈ ਨਹੀਂ ਰਿਹਾ, ਜਿਸ ਕਾਰਨ ਪਰਿਵਾਰ ਨੂੰ ਵੱਡੀ ਸੱਟ ਵੱਜੀ ਹੈ।

ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ 'ਚ ਟਰੱਕ ਮਾਲਕਾਂ ਵਲੋਂ ਦੇਸ਼ ਵਿਆਪੀ ਹੜਤਾਲ

ਨਵੀਂ ਦਿੱਲੀ, 18 ਜੂਨ (ਏਜੰਸੀ)-ਟਰੱਕ ਮਾਲਕਾਂ ਅਤੇ ਆਪ੍ਰੇਟਰਾਂ ਨੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਥਰਡ ਪਾਰਟੀ ਬੀਮਾ ਪ੍ਰੀਮੀਅਰ 'ਚ ਵਾਧੇ ਖ਼ਿਲਾਫ਼ ਸੋਮਵਾਰ ਤੋਂ ਦੇਸ਼ ਵਿਆਪੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਆਲ ਇੰਡੀਆ ਕਨਫ਼ੈਡਰੇਸ਼ਨ ਆਫ਼ ਗੁਡਜ਼ ਵਹੀਕਲਜ਼ ਆਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਚੰਨਾ ਰੈਡੀ ਨੇ ਦੱਸਿਆ ਕਿ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਥਰਡ ਪਾਰਟੀ ਬੀਮਾ ਪ੍ਰੀਮੀਅਰ 'ਚ ਵਾਧੇ ਖ਼ਿਲਾਫ਼ ਅੱਜ ਸਵੇਰੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ। ਦੇਸ਼ ਵਿਆਪੀ ਹੜਤਾਲ ਦੌਰਾਨ ਤਤਕਾਲ ਪ੍ਰਭਾਵ ਨਾਲ ਕਰੀਬ 90 ਲੱਖ ਟਰੱਕਾਂ ਦੀ ਸੜਕਾਂ ਤੋਂ ਦੂਰ ਰਹਿਣ ਦੀ ਉਮੀਦ ਹੈ ਅਤੇ ਦੇਸ਼ ਭਰ 'ਚ ਕਰੀਬ 60 ਫ਼ੀਸਦੀ ਤੋਂ ਵੱਧ ਟਰੱਕ ਸੜਕਾਂ 'ਤੇ ਨਹੀਂ ਉਤਰਨਗੇ। ਰੈਡੀ ਨੇ ਕਿਹਾ ਕਿ ਸਰਕਾਰ ਦਾ ਤਰਕ ਇਹ ਹੈ ਕਿ ਤੇਲ ਦੀਆਂ ਕੀਮਤਾਂ 'ਚ ਵਾਧਾ ਅੰਤਰਰਾਸ਼ਟਰੀ ਕੀਮਤਾਂ ਕਾਰਨ ਹੋਇਆ ਹੈ। ਪਰ ਸਾਨੂੰ ਲੱਗਦਾ ਹੈ ਕਿ ਕੀਮਤਾਂ 'ਚ ਵਾਧੇ ਦਾ ਕਾਰਨ ਅੰਤਰਰਾਸ਼ਟਰੀ ਕੀਮਤਾਂ ਨਹੀਂ ਬਲਕਿ ਕੇਂਦਰ ਅਤੇ ਸੂਬਿਆਂ ਵਲੋਂ ਲਗਾਏ ਉੱਚ ਟੈਕਸ ਹਨ। ਡੀਜ਼ਲ ਦੀਆਂ ਕੀਮਤਾਂ ਅਤੇ ਪੈਟਰੋਲੀਅਮ ਉਤਪਾਦਾਂ ਨੂੰ ਜੀ. ਐਸ. ਟੀ. ਦੇ ਘੇਰੇ 'ਚ ਸ਼ਾਮਿਲ ਕਰਨ ਦੀ ਮੰਗ ਕਰਦਿਆਂ ਪੱਛਮੀ ਬੰਗਾਲ ਟਰੱਕ ਆਪ੍ਰੇਟਰ ਐਸੋਸੀਏਸ਼ਨ ਦੇ ਸੰਯੁਕਤ ਸਕੱਤਰ ਸਜਲ ਘੋਸ਼ ਨੇ ਕਿਹਾ ਕਿ ਸੂਬੇ 'ਚ ਹੜਤਾਲ ਨੂੰ ਲੈ ਕੇ ਚੰਗਾ ਹੁੰਗਾਰਾ ਮਿਲਿਆ ਹੈ, ਜਿੱਥੇ ਕਰੀਬ 3.5 ਲੱਖ ਟਰੱਕ ਸੜਕਾਂ 'ਤੇ ਨਦਾਰਦ ਹਨ। ਰੈਡੀ ਨੇ ਕਿਹਾ ਕਿ ਇਸ ਦੇ ਇਲਾਵਾ ਟਰੱਕ ਮਾਲਕਾਂ ਨੇ ਬੀਮਾ ਕੰਟਰੋਲ ਵਿਕਾਸ ਅਥਾਰਿਟੀ ਨੂੰ ਥਰਡ ਪਾਰਟੀ ਬੀਮਾ ਪ੍ਰੀਮੀਅਮ 'ਚ ਕਟੌਤੀ ਕਰਨ ਦੀ ਵੀ ਬੇਨਤੀ ਕੀਤੀ ਹੈ। ਹੜਤਾਲ ਕਾਰਨ ਰੋਜ਼ਾਨਾ ਵਰਤਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ 'ਚ ਵਾਧਾ ਹੋਣ ਦੀ ਸੰਭਾਵਨਾ ਹੈ।

ਝੋਨੇ ਦੇ ਸੀਜ਼ਨ ਲਈ ਪਾਵਰਕਾਮ ਵਲੋਂ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ

ਸਰਹੱਦੀ ਫੀਡਰਾਂ 'ਤੇ ਦਿਨ ਨੂੰ ਮਿਲੇਗੀ 8 ਘੰਟੇ ਬਿਜਲੀ

ਸ਼ਿਵ ਸ਼ਰਮਾ
ਜਲੰਧਰ, 18 ਜੂਨ-20 ਜੂਨ ਨੂੰ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ ਕਰਦੇ ਹੋਏ ਪਾਵਰਕਾਮ ਨੇ ਖੇਤੀ ਵਰਗ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ ਕਰ ਲਿਆ ਹੈ ਤੇ ਦਾਅਵਾ ਕੀਤਾ ਹੈ ਕਿ ਇਸ ਸਮੇਂ ਦੌਰਾਨ ਤਾਪ ਘਰਾਂ ਲਈ ਕੋਲੇ ਦੀ ਵੀ ਕੋਈ ਘਾਟ ਨਹੀਂ ਰਹੇਗੀ। ਪਾਵਰਕਾਮ ਤੋਂ ਮਿਲੀ ਜਾਣਕਾਰੀ ਮੁਤਾਬਿਕ 20 ਜੂਨ ਤੋਂ ਝੋਨੇ ਦੇ ਸੀਜ਼ਨ ਵਿਚ ਪਾਵਰਕਾਮ ਨੇ ਆਸ ਲਗਾਈ ਹੈ ਕਿ ਬਿਜਲੀ ਦੀ ਮੰਗ 12500 ਮੈਗਾਵਾਟ ਤੱਕ ਰਹੇਗੀ ਪਰ ਇਸ ਦੇ ਬਾਵਜੂਦ ਉਸ ਨੇ 13000 ਮੈਗਾਵਾਟ ਬਿਜਲੀ ਦਾ ਪ੍ਰਬੰਧ ਕੀਤਾ ਹੈ। ਰਾਜ ਵਿਚ ਪਹਿਲਾਂ 10 ਤੋਂ 15 ਜੂਨ ਤੋਂ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਹੁੰਦੀ ਸੀ ਪਰ ਇਸ ਵਾਰ ਪਾਵਰਕਾਮ ਨੇ ਵੀ ਸਰਕਾਰ ਦੀ ਹਦਾਇਤ ਮੁਤਾਬਿਕ 20 ਜੂਨ ਤੋਂ ਖੇਤੀ ਵਰਗ ਲਈ 8 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੇ ਪ੍ਰਬੰਧ ਕੀਤੇ ਹਨ। ਬਿਜਲੀ ਦੇ ਥਰਮਲ ਪਲਾਂਟ ਲਈ ਕੋਲੇ ਦੀ ਸਪਲਾਈ ਦਾ ਕੇਂਦਰ ਅਤੇ ਕੋਲ ਇੰਡੀਆ ਨਾਲ ਗੱਲਬਾਤ ਕਰਨ ਤੋਂ ਬਾਅਦ ਇਸ ਦੀ ਸਪਲਾਈ ਵਿਚ ਸੁਧਾਰ ਹੋਇਆ ਹੈ, ਜਿਸ ਕਰ ਕੇ ਹੁਣ ਬਿਜਲੀ ਤਾਪ ਘਰ ਕੋਲ ਸਮਰੱਥਾ ਮੁਤਾਬਿਕ ਕੋਲਾ ਮੌਜੂਦ ਹੈ। ਇਸ ਦੇ ਬਾਵਜੂਦ ਕੇਂਦਰ ਕੋਲ ਕੋਲੇ ਦੀ ਸਪਲਾਈ ਹੋਰ ਵਧਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਕ ਜਾਣਕਾਰੀ ਮੁਤਾਬਿਕ ਲਹਿਰਾ ਮੁਹੱਬਤ ਥਰਮਲ ਪਲਾਂਟ ਵਿਚ 23 ਦਿਨ, ਰੋਪੜ ਥਰਮਲ ਪਲਾਂਟ ਵਿਚ 27 ਦਿਨ, ਰਾਜਪੁਰਾ ਵਿਚ 7 ਦਿਨ, ਤਲਵੰਡੀ ਸਾਬੋ ਥਰਮਲ ਪਲਾਂਟ ਵਿਚ 5 ਦਿਨ ਦਾ ਕੋਲਾ ਮੌਜੂਦ ਹੈ। ਪਾਵਰਕਾਮ ਦੇ ਸੂਤਰਾਂ ਨੇ ਦੱਸਿਆ ਕਿ ਇਸ ਵਾਰ ਡੈਮਾਂ ਵਿਚ ਪਾਣੀ ਦੀ ਘਾਟ ਕਰ ਕੇ ਬਿਜਲੀ ਦਾ ਉਤਪਾਦਨ ਘੱਟ ਹੋਣ ਦੀ ਸੂਰਤ ਵਿਚ 700 ਮੈਗਾਵਾਟ ਜ਼ਿਆਦਾ ਬਿਜਲੀ ਦਾ ਪ੍ਰਬੰਧ ਕੀਤਾ ਗਿਆ ਹੈ। ਪਾਵਰਕਾਮ ਦੇ ਚੇਅਰਮੈਨ ਇੰਜੀ. ਬਲਦੇਵ ਸਿੰਘ ਸਰਾਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਬਿਜਲੀ ਥਰਮਲ ਪਲਾਂਟ ਵਿਚ ਝੋਨੇ ਦੇ ਸੀਜ਼ਨ ਵਿਚ ਕੋਲੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਕੋਲ ਇੰਡੀਆ ਨੇ ਇਸ ਲਈ ਸਪਲਾਈ ਹੋਰ ਵਧਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਵਰਕਾਮ ਕੋਲ ਲੋੜ ਮੁਤਾਬਿਕ ਬਿਜਲੀ ਦਾ ਪੂਰਾ ਪ੍ਰਬੰਧ ਹੈ ਤੇ ਝੋਨੇ ਦੇ ਸੀਜ਼ਨ ਵਿਚ ਇਸ ਵਾਰ ਕਿਸੇ ਵੀ ਵਰਗ 'ਤੇ ਕਿਸੇ ਤਰਾਂ ਦਾ ਕੋਈ ਕੱਟ ਨਹੀਂ ਲਗਾਇਆ ਜਾਵੇਗਾ। ਉਂਜ ਇਸ ਵਾਰ ਮੌਨਸੂਨ ਚੰਗੀ ਹੋਣ ਦਾ ਵੀ ਝੋਨੇ ਦੇ ਸੀਜ਼ਨ 'ਤੇ ਇਸ ਦਾ ਅਸਰ ਪਵੇਗਾ। ਸਰਹੱਦੀ ਗਰੁੱਪ ਨੂੰ ਸਪਲਾਈ ਰੋਜ਼ਾਨਾ ਦਿਨ ਸਮੇਂ ਹੀ ਦਿੱਤੀ ਜਾਵੇਗੀ। ਪੰਜਾਬ ਦੇ ਬਾਕੀ ਸਾਰੇ ਖੇਤਰਾਂ ਵਿਚ ਹਰੇਕ ਬਿਜਲੀ ਘਰ ਦੇ ਖੇਤੀਬਾੜੀ ਫੀਡਰਾਂ ਨੂੰ ਤਿੰਨ ਗਰੁੱਪਾਂ 'ਚ ਵੰਡਿਆ ਗਿਆ ਹੈ ਅਤੇ ਹਰੇਕ ਚਾਰ ਦਿਨਾਂ ਬਾਅਦ ਸਮੇਂ ਵਿਚ ਤਬਦੀਲੀ ਕਰ ਕੇ ਹੀ ਬਿਜਲੀ ਸਪਲਾਈ ਦਿੱਤੀ ਜਾਵੇਗੀ। ਜੇਕਰ ਕਿਸੇ ਵੀ ਗਰੁੱਪ ਵਿਚ ਉਸ ਦੇ ਸੂਚਿਤ ਸਮੇਂ ਦੌਰਾਨ ਨੁਕਸ ਪੈ ਜਾਂਦਾ ਹੈ ਤਾਂ ਉਸ ਦੀ ਰਹਿੰਦੀ ਸਪਲਾਈ ਦੀ ਭਰਪਾਈ 24 ਘੰਟੇ ਦੇ ਅੰਦਰ ਕੀਤੀ ਜਾਵੇਗੀ।
ਝੋਨੇ ਦੇ ਸੀਜ਼ਨ ਲਈ ਸ਼ਿਕਾਇਤ ਕੇਂਦਰਾਂ ਦੇ ਨੰਬਰ ਜਾਰੀ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਸੀ.ਐਮ.ਡੀ. ਇੰਜ: ਸਰਾਂ ਨੇ ਕਿਹਾ ਕਿ ਪੀ.ਐਸ.ਪੀ.ਸੀ.ਐੱਲ ਦੇ ਸਾਰੇ ਕਰਮਚਾਰੀ ਤੇ ਅਧਿਕਾਰੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਹੈੱਡ ਕੁਆਟਰ 'ਤੇ ਹਾਜ਼ਰ ਰਹਿਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਬਾਰੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜ਼ੋਨਲ ਪੱਧਰ 'ਤੇ ਕੰਟਰੋਲ ਰੂਮ ਅਤੇ ਇਕ ਕੰਟਰੋਲ ਰੂਮ ਹੈੱਡ ਆਫ਼ਿਸ ਪਟਿਆਲਾ ਵਿਖੇ ਸਥਾਪਿਤ ਕੀਤਾ ਗਿਆ ਹੈ। ਇਨ੍ਹਾਂ ਨੰਬਰਾਂ 'ਤੇ ਖਪਤਕਾਰ ਸੰਪਰਕ ਕਰ ਸਕਦੇ ਹਨ ਬਾਰਡਰ ਜ਼ੋਨ ਅੰਮ੍ਰਿਤਸਰ ਟੈਲੀਫ਼ੋਨ ਨੰ: 9646182959,0183-2212425 ਇਸ ਜ਼ੋਨ ਅਧੀਨ ਤਰਨ ਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸਰਕਲ ਆਉਂਦੇ ਹਨ। ਉਤਰੀ ਜ਼ੋਨ ਜਲੰਧਰ ਦੇ ਟੈਲੀਫ਼ੋਨ ਨੰ: 96461-16679, 0181-2220924 ਇਸ ਜ਼ੋਨ ਅਧੀਨ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਸਰਕਲ ਪੈਂਦੇ ਹਨ। ਦੱਖਣੀ ਜ਼ੋਨ ਪਟਿਆਲਾ ਦਾ ਫ਼ੋਨ ਨੰ: 96461-46400, 96461-48833, ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਵਿਚ ਬਠਿੰਡਾ, ਫ਼ਰੀਦਕੋਟ, ਮੁਕਤਸਰ ਅਤੇ ਫ਼ਿਰੋਜ਼ਪੁਰ ਸਰਕਲ ਪੈਂਦੇ ਹਨ। 96461-18039, 9646185267 ਕੇਂਦਰੀ ਜ਼ੋਨ ਲੁਧਿਆਣਾ ਦਾ ਫ਼ੋਨ ਨੰ: 96461-22070, 96461-81129 ਇਸ ਜ਼ੋਨ ਵਿਚ ਲੁਧਿਆਣਾ ਅਤੇ ਖੰਨਾ ਸਰਕਲ ਆਉਂਦੇ ਹਨ। ਉਪਰੋਕਤ ਫੋਨਾਂ ਤੋਂ ਇਲਾਵਾ ਖਪਤਕਾਰ ਸੈਂਟਰਲਾਇਜ਼ਡ ਕੰਪਲੇਂਟ ਸੈਂਟਰ ਹੈੱਡ ਆਫ਼ਿਸ ਦੇ ਇਨ੍ਹਾਂ ਫ਼ੋਨ ਨੰਬਰਾਂ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਏਮਜ਼ ਦੀ ਦਾਖ਼ਲਾ ਪ੍ਰੀਖਿਆ 'ਚ ਲਹਿਰਾਗਾਗਾ ਦੀ ਐਲੀਜ਼ਾ ਦੇਸ਼ ਭਰ 'ਚੋਂ ਅੱਵਲ

ਬਠਿੰਡਾ ਦੀ ਰਮਨੀਕ ਕੌਰ ਦੂਸਰੇ ਤੇ ਚੰਡੀਗੜ੍ਹ ਦੀ ਮਹਿਕ ਅਰੋੜਾ ਤੀਸਰੇ ਸਥਾਨ 'ਤੇ

ਲਹਿਰਾਗਾਗਾ, 18 ਜੂਨ (ਗਰਗ, ਗੋਇਲ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਦੀ ਦਾਖਲਾ ਪ੍ਰੀਖਿਆ 'ਚੋਂ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਲਹਿਰਾਗਾਗਾ ਦੀ ਵਿਦਿਆਰਥਣ ਐਲੀਜ਼ਾ ਨੇ ਦੇਸ਼ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੰਸਥਾ ਵਲੋਂ ਐਲਾਨੇ ਨਤੀਜੇ ...

ਪੂਰੀ ਖ਼ਬਰ »

ਉਪ ਰਾਜਪਾਲ ਦੇ ਦਫ਼ਤਰ 'ਚ ਧਰਨੇ ਦੀ ਇਜਾਜ਼ਤ ਕਿਸ ਨੇ ਦਿੱਤੀ-ਹਾਈਕੋਰਟ

ਕੇਜਰੀਵਾਲ ਦੇ ਧਰਨੇ ਨੂੰ ਲੈ ਕੇ ਕੀਤੀ ਸਖ਼ਤ ਟਿੱਪਣੀ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੰਤਰੀਆਂ ਵਲੋਂ ਉਪ ਰਾਜਪਾਲ ਦੇ ਨਿਵਾਸ ਵਿਖੇ ਧਰਨੇ 'ਤੇ ਬੈਠਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਦੀ ਪਟੀਸ਼ਨ ਸਣੇ ਦੋ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਅਵਤਾਰ ਸਿੰਘ ਖ਼ਾਲਸਾ ਬਣਨਗੇ ਸੰਸਦ ਮੈਂਬਰ

ਕਾਬੁਲ, 18 ਜੂਨ (ਏ. ਪੀ.)-ਅਫ਼ਗਾਨਿਸਤਾਨ ਦੀ ਅਗਲੀ ਸੰਸਦ 'ਚ ਸਿੱਖ ਨੇਤਾ ਅਵਤਾਰ ਸਿੰਘ ਖ਼ਾਲਸਾ ਅਫ਼ਗਾਨਿਸਤਾਨ ਦੇ ਘੱਟ-ਗਿਣਤੀ ਸਿੱਖ ਅਤੇ ਹਿੰਦੂ ਭਾਈਚਾਰੇ ਦੀ ਪ੍ਰਤੀਨਿਧਤਾ ਕਰਨਗੇ ਜਦਕਿ ਅਵਤਾਰ ਸਿੰਘ ਖ਼ਾਲਸਾ ਦਾ ਕਹਿਣਾ ਕਿ ਉਹ ਆਸ ਕਰਦੇ ਹਨ ਕਿ ਉਹ ਸਮੁੱਚੇ ਦੇਸ਼ ਦੀ ਸੇਵਾ ...

ਪੂਰੀ ਖ਼ਬਰ »

ਦਿੱਲੀ 'ਚ ਗੈਂਗਵਾਰ ਦੌਰਾਨ 3 ਮੌਤਾਂ

ਨਵੀਂ ਦਿੱਲੀ, 18 ਜੂਨ (ਏਜੰਸੀ)-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ 'ਚ ਅੱਜ ਦੁਪਹਿਰ ਸਮੇਂ ਦੋ ਗਰੋਹਾਂ 'ਚ ਜਾਰੀ ਗੈਂਗਵਾਰ ਦੌਰਾਨ ਇਕ ਔਰਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਗੋਗੀ ਅਤੇ ਟਿੱਲੂ ਗਰੋਹਾਂ ਦੇ ਮੈਂਬਰਾਂ 'ਚ ਹੋਈ ਗੋਲੀਬਾਰੀ ਦੌਰਾਨ ਪੰਜ ਵਿਅਕਤੀ ਜ਼ਖ਼ਮੀ ...

ਪੂਰੀ ਖ਼ਬਰ »

ਘੁੰਮਣ-ਫਿਰਨ ਤੋਂ ਵੀ ਲਾਚਾਰ ਹੈ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ

ਢਾਕਾ, 18 ਜੂਨ (ਏਜੰਸੀ)-ਜੇਲ੍ਹ ਦੀ ਸਜ਼ਾ ਕੱਟ ਰਹੀ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐਨ.ਪੀ. ਦੀ ਆਗੂ ਖਾਲਿਦਾ ਜ਼ਿਆ (72) ਦੀ ਹਾਲਤ ਬੇਹੱਦ ਗੰਭੀਰ ਹੈ ਅਤੇ ਉਹ ਘੁੰਮਣ ਫਿਰਨ ਤੋਂ ਵੀ ਲਾਚਾਰ ਹਨ, ਇਹ ਖੁਲਾਸਾ ਦੇਸ਼ ਦੀ ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ...

ਪੂਰੀ ਖ਼ਬਰ »

ਜੇਤਲੀ ਵਲੋਂ ਤੇਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਨਾ ਕਰਨ ਦਾ ਸੰਕੇਤ

ਕਿਹਾ, ਭਾਰਤ ਵਿਸ਼ਵ ਦੀ ਸਭ ਤੋਂ ਤੇਜ਼ ਵਿਕਾਸ ਕਰਨ ਵਾਲੀ ਵੱਡੀ ਅਰਥ ਵਿਵਸਥਾ

ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ)-ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਰੈਵੀਨਿਊ ਵਸੀਲੇ ਵਜੋਂ ਤੇਲ 'ਤੇ ਨਿਰਭਰਤਾ ਘਟਾਉਣ ਲਈ ਉਹ ਆਪਣਾ ਬਣਦਾ ਟੈਕਸ ਇਮਾਨਦਾਰੀ ਨਾਲ ਅਦਾ ਕਰਨ ਅਤੇ ਉਨ੍ਹਾਂ ਇਹ ਕਹਿੰਦੇ ਹੋਏ ਇਕ ਤਰ੍ਹਾਂ ਨਾਲ ਪੈਟਰੋਲ ਤੇ ...

ਪੂਰੀ ਖ਼ਬਰ »

ਈ. ਡੀ. ਵਲੋਂ ਮਾਲਿਆ ਖ਼ਿਲਾਫ਼ ਤਾਜ਼ਾ ਦੋਸ਼ ਪੱਤਰ ਦਾਇਰ

ਮੁੰਬਈ, 18 ਜੂਨ (ਏਜੰਸੀ)-ਈ. ਡੀ. ਨੇ ਅੱਜ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ, ਉਸ ਨਾਲ ਸਬੰਧਿਤ ਦੋ ਕੰਪਨੀਆਂ ਅਤੇ ਹੋਰਨਾਂ ਖ਼ਿਲਾਫ਼ ਬੈਂਕਾਂ ਦੇ ਸੰਘ ਨਾਲ 6 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਹਵਾਲਾ ਦੇ ਦੋਸ਼ਾਂ 'ਚ ਤਾਜ਼ਾ ਦੋਸ਼ ਪੱਤਰ ਦਾਇਰ ਕੀਤਾ। ਏਜੰਸੀ ਨੇ ਇਹ ...

ਪੂਰੀ ਖ਼ਬਰ »

ਜਾਪਾਨ 'ਚ ਭੁਚਾਲ ਨਾਲ 3 ਮੌਤਾਂ-200 ਜ਼ਖ਼ਮੀ

ਟੋਕੀਓ, 18 ਜੂਨ (ਏਜੰਸੀ)-ਜਾਪਾਨ ਦੇ ਓਸਾਕਾ ਸ਼ਹਿਰ 'ਚ ਆਏ 5.3 ਤੀਬਰਤਾ ਵਾਲੇ ਭੁਚਾਲ ਦੇ ਕਾਰਨ ਇਕ 9 ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 200 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਹਾਲਾਂਕਿ ਇਸ ਨਾਲ ਕੋਈ ਵੱਡੇ ਪੱਧਰ ਦੀ ਤਬਾਹੀ ਦੀ ਖ਼ਬਰ ਨਹੀਂ ਹੈ ਤੇ ਨਾ ਹੀ ...

ਪੂਰੀ ਖ਼ਬਰ »

ਸ਼ਿਲਾਂਗ 'ਚ ਜਨ-ਜੀਵਨ ਪਟੜੀ 'ਤੇ ਆਇਆ

ਸ਼ਿਲਾਂਗ, 18 ਜੂਨ (ਏਜੰਸੀ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ 'ਚ ਇਸ ਮਹੀਨੇ ਦੇ ਸ਼ੁਰੂ 'ਚ ਫ਼ੈਲੀ ਹਿੰਸਾ ਦੇ ਬਾਅਦ ਹੁਣ ਜਨ-ਜੀਵਨ ਪਟੜੀ 'ਤੇ ਆ ਗਿਆ ਹੈ ਅਤੇ ਸੂਬੇ 'ਚ ਸੈਲਾਨੀਆਂ ਦੀ ਆਮਦ ਵੀ ਵਧ ਗਈ ਹੈ। ਸੂਬੇ ਦੇ ਸੈਰ ਸਪਾਟਾ ਮੰਤਰੀ ਮਿਤਬਾਹ ਲਿੰਗਦੋਹ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਸਮੇਤ 20 ਭਾਸ਼ਾਵਾਂ 'ਚ ਹੋਵੇਗੀ ਸੀ. ਟੀ. ਈ. ਟੀ. ਪ੍ਰੀਖਿਆ-ਜਾਵੜੇਕਰ

ਨਵੀਂ ਦਿੱਲੀ, 18 ਜੂਨ (ਪੀ. ਟੀ. ਆਈ.)-ਕੇਂਦਰੀ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸੀ. ਬੀ. ਐੱਸ. ਈ. ਨੂੰ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (ਸੀ. ਟੀ. ਈ. ਟੀ.) ਪਹਿਲਾਂ ਦੀ ਤਰ੍ਹਾਂ 20 ਭਾਸ਼ਾਵਾਂ 'ਚ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਹ ਬਿਆਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX