ਤਾਜਾ ਖ਼ਬਰਾਂ


ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਰਾਏਕੋਟ ,22 ਜਨਵਰੀ (ਸੁਸ਼ੀਲ)- ਅੱਜ ਦੇਰ ਸ਼ਾਮ ਸਥਾਨਕ ਮੁਹੱਲਾ ਵਾਲਮੀਕਿ ਨੇੜੇ ਬਿਜਲੀ ਠੀਕ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ .ਖ਼ਬਰ ਲਿਖੇ ਜਾਣ ਤੱਕ ...
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਖਨੌਰੀ, 22 ਜਨਵਰੀ ( ਬਲਵਿੰਦਰ ਸਿੰਘ ਥਿੰਦ )- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ...
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਸੰਦੌੜ , 22 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਕਸਬਾ ਸੰਦੌੜ ਵਿਖੇ ਅੱਜ ਸ਼ਾਮ ਹੁੰਦੇ ਸਾਰ ਹੀ ਲਗਾਤਾਰ ਇਕ ਘੰਟੇ ਭਾਰੀ ਗੜੇਮਾਰੀ ਹੋਈ ਹੈ ਭਾਰੀ ਗੜੇਮਾਰੀ ਦੇ ਕਾਰਨ ਸੜਕਾਂ 'ਤੇ ਚਿੱਟੀ ਚਾਦਰ ਵਿਛ ਗਈ ਭਾਰੀ ਗੜੇਮਾਰੀ ਦੇ ਨਾਲ ਭਾਰੀ ਤੇ ਮੁਹਲੇਧਾਰ ਬਾਰਸ਼ ਨੇ ਜਨਜੀਵਨ...
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ) - ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅੱਜ ਕਾਂਗਰਸੀਆ ਵੱਲੋਂ ਕਾਲੀਆ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੀ ਨਵ ਨਿਯੁਕਤ ਪ੍ਰਧਾਨ ਜਤਿੰਦਰ...
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵੀਂ ਦਿੱਲੀ, 22 ਜਨਵਰੀ - ਲੰਡਨ ਵਿਖੇ ਭਾਰਤੀ ਸਾਈਬਰ ਮਾਹਿਰ ਸਈਦ ਸੂਜਾ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ ਹੈਕ ਹੋਣ ਸਬੰਧੀ ਕੀਤੀ ਗਈ ਪ੍ਰੈੱਸ ਵਾਰਤਾ...
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਨਵਾਂ ਸ਼ਹਿਰ, 22 ਜਨਵਰੀ - ਪਿੰਡ ਉਸਮਾਨਪੁਰ ਨਜ਼ਦੀਕ ਬੁਲਟ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ 'ਚ ਬੁਲਟ ਮੋਟਰਸਾਈਕਲ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਿੰਡ ਜਲਵਾਹਾ ਦੇ ਰਹਿਣ ਵਾਲੇ ਸੁਖਵਿੰਦਰ...
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬੈਂਗਲੁਰੂ, 22 ਜਨਵਰੀ - ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਟੁਮਕਰ ਵਿਖੇ ਕੀਤਾ...
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ) - ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਉਤਰ ਪ੍ਰਦੇਸ਼ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਜੋ ਕਿ ਇਸ ਸਮੇਂ ਯੂ.ਪੀ ਦੀ ਜੇਲ 'ਚ ਬੰਦ ਹੈ ਨੂੰ ਪ੍ਰੋਡਕਸ਼ਨ ਵਾਰੰਟ...
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਨਵੀਂ ਦਿੱਲੀ, 22 ਜਨਵਰੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਸਬੰਧੀ ਉਨ੍ਹਾਂ ਵੱਲੋਂ ਅੱਜ ਸਮੀਖਿਆ ਕੀਤੀ ਗਈ ਹੈ। ਕਰਤਾਰਪੁਰ ਲਾਂਘੇ ਨੂੰ ਲੈ ਕੇ ਉਨ੍ਹਾਂ...
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਬਾਲੀਵੁੱਡ ਅਦਾਕਾਰ ਵਰੁਨ ਧਵਨ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ .....
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਤਲਵੰਡੀ ਸਾਬੋ / ਸੀਂਗੋ ਮੰਡੀ 22 ਜਨਵਰੀ (ਲਕਵਿੰਦਰ ਸ਼ਰਮਾ) - ਉਪ ਮੰਡਲ ਤਲਵੰਡੀ ਸਾਬੋ ਦੇ ਪੰਜਾਬ ਤੇ ਹਰਿਆਣੇ ਦੀ ਸਰਹੱਦ ਤੇ ਪੈਂਦੇ ਪਿੰਡ ਫੱਤਾਬਾਲੂ 'ਚ ਪਿਛਲੇ ਦੋ ਦਿਨਾਂ ਤੋ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਪਿੰਡ ਦੇ ਮੌਜੂਦਾ ਪੰਚ ਦੇ ਦੋ ਕਮਰਿਆਂ ਦੀਆਂ ਛੱਤਾਂ .....
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ)- ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ .....
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਬਾਰਡਰ ਮੈਨੇਜਮੈਂਟ ਦੀ ਸਕੱਤਰ ਨਿਧੀ ਖਰੇ ਵੱਲੋਂ ਆਏ ਹੋਏ ਵੱਖ-ਵੱਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜਨਾਥ ਸਿੰਘ ਨੂੰ 'ਗਾਰਡ ਆਫ ਆਨਰ' ਨਾਲ ਵੀ ਨਿਵਾਜਿਆ....
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਮਾਸਕੋ, 22 ਜਨਵਰੀ- ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਰਚ ਸਟਰੇਟ 'ਚ ਸਮੁੰਦਰ ਅੰਦਰ ਦੋ ਜਹਾਜ਼ਾਂ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ 'ਚ ਭਾਰਤ, ਤੁਰਕੀ ਅਤੇ ਲਿਬੀਆ...
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ ਬਣਾਈ ਜਾ ਰਹੀ ਰਿਹਾਇਸ਼ ਬਲਾਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ......
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  1 day ago
ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ
. . .  1 day ago
ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਮਾਲਦਾ ਪਹੁੰਚੇ ਅਮਿਤ ਸ਼ਾਹ
. . .  1 day ago
ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ
. . .  1 day ago
ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ
. . .  1 day ago
ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ
. . .  1 day ago
ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ
. . .  1 day ago
ਤਰਨਤਾਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
. . .  1 day ago
ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਵਰਕਰ ਰੈਲੀ ਕਰਨ ਲਈ ਖਡੂਰ ਸਾਹਿਬ ਪਹੁੰਚੇ ਸੁਖਬੀਰ ਬਾਦਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਕੀਤਾ ਉਦਘਾਟਨ
. . .  1 day ago
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ
. . .  1 day ago
ਅਮਰੀਕੀ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੌਤਾਂ
. . .  1 day ago
ਬਰਨਾਲਾ : ਪਿੰਡ ਖੁੱਡੀ ਕਲਾ ਦੇ ਨਵੇਂ ਚੁਣੇ ਗਏ ਪੰਚ ਦੀ ਸੜਕ ਹਾਦਸੇ 'ਚ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਆਈ.ਸੀ.ਸੀ ਪੁਰਸਕਾਰ : ਇਕ ਦਿਨਾ ਅਤੇ ਟੈੱਸਟ 'ਚੋਂ ਕ੍ਰਿਕਟਰ ਆਫ਼ ਦ ਈਅਰ' ਬਣੇ ਵਿਰਾਟ ਕੋਹਲੀ
. . .  1 day ago
1984 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ 'ਚ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ
. . .  1 day ago
ਆਈ.ਸੀ.ਸੀ. ਵੱਲੋਂ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ, ਵਿਰਾਟ ਕੋਹਲੀ ਸੰਭਾਲਣਗੇ ਦੋਨਾਂ ਟੀਮਾਂ ਦੀ ਕਮਾਨ
. . .  1 day ago
ਰਾਜਨਾਥ ਸਿੰਘ ਅੱਜ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕਰਨਗੇ ਉਦਘਾਟਨ
. . .  1 day ago
ਬੱਚਿਆ ਨੂੰ ਪ੍ਰਭਾਵਿਤ ਕਰਨ ਲਈ ਆਈ.ਐਸ. ਮਦਰਸਿਆਂ ਦਾ ਕਰ ਰਹੀ ਹੈ ਇਸਤੇਮਾਲ- ਵਸੀਮ ਰਿਜ਼ਵੀ
. . .  1 day ago
ਭਾਰੀ ਮੀਂਹ ਕਾਰਨ ਪਾਣੀ-ਪਾਣੀ ਹੋਈਆਂ ਦਿੱਲੀ ਦੀਆਂ ਸੜਕਾਂ, ਯਾਤਰੀ ਪਰੇਸ਼ਾਨ
. . .  1 day ago
ਬੱਸ ਦੇ ਖੱਡ 'ਚ ਡਿੱਗਣ ਕਾਰਨ 26 ਲੋਕ ਜ਼ਖਮੀ, 8 ਦੀ ਹਾਲਤ ਗੰਭੀਰ
. . .  1 day ago
ਸੀ.ਬੀ.ਆਈ. ਨਿਰਦੇਸ਼ਕ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ
. . .  1 day ago
ਤੇਲ ਦੇ ਟੈਂਕਰ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, 26 ਲੋਕਾਂ ਦੀ ਮੌਤ
. . .  1 day ago
ਭਾਰੀ ਮੀਂਹ ਕਾਰਨ ਸੁਲਤਾਨਪੁਰ ਲੋਧੀ 'ਚ ਜਨਜੀਵਨ ਪ੍ਰਭਾਵਿਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਰਨਤਾਰਨ

ਐਕਸਾਈਜ਼ ਵਿਭਾਗ ਵਲੋਂ ਪਿੰਡ ਸ਼ੱਕਰੀ ਵਿਖੇ ਛਾਪਾਮਾਰੀ-ਲਾਹਣ ਦਾ ਜ਼ਖੀਰਾ ਬਰਾਮਦ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਐਕਸਾਈਜ ਵਿਭਾਗ ਅਤੇ ਪੁਲਿਸ ਦੀ ਟੀਮ ਵਲੋਂ ਸੂਚਨਾ ਦੇ ਅਧਾਰ 'ਤੇ ਮਾਰੇ ਗਏ ਛਾਪੇ ਦੌਰਾਨ ਪੁਲਿਸ ਨੂੰ ਜਿਥੇ ਭਾਰੀ ਸਫ਼ਲਤਾ ਮਿਲੀ, ਉਥੇ ਪੁਲਿਸ ਨੇ ਪਿੰਡ ਦੇ ਕਈ ਘਰਾਂ ਵਿਚੋਂ ਸ਼ਰਾਬ ਬਰਾਮਦ ਕਰਨ ਦੇ ਨਾਲ ਨਾਲ ਪਿੰਡ ਦੇ ਛੱਪੜ ਵਿਚੋਂ ਲਾਹਣ ਦਾ ਜਖੀਰਾ ਬਰਾਮਦ ਕੀਤਾ ਹੈ, ਜਿਸ ਤੋਂ ਇਹ ਗੱਲ ਸਾਫ਼ ਦਿਖਾਈ ਦਿੰਦੀ ਹੈ ਕਿ ਨਾਜਾਇਜ਼ ਸ਼ਰਾਬ ਕੱਢਣ ਵਜੋਂ ਬਦਨਾਮ ਇਸ ਪਿੰਡ ਵਿਚ ਵੱਡੀ ਪੱਧਰ 'ਤੇ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੱਖ-ਵੱਖ ਥਾਵਾਂ 'ਤੇ ਵੇਚੀ ਜਾਂਦੀ ਹੈ | ਇਸ ਸਬੰਧ ਵਿਚ ਭਾਵੇਂ ਐਕਸਾਈਜ ਵਿਭਾਗ ਵਲੋਂ ਕਾਰਵਾਈ ਕੀਤੇ ਜਾਣ ਸਬੰਧੀ ਭਾਵੇਂ ਕਿਹਾ ਗਿਆ ਹੈ ਪਰ ਇਹ ਮੰਨਿਆ ਜਾ ਰਿਹਾ ਹੈ ਕਿ ਉਕਤ ਬਰਾਮਦਗੀ ਦੇ ਸਬੰਧ ਵਿਚ ਪਿੰਡ ਦੇ ਵਿਅਕਤੀਆਂ ਉਪਰ ਨਾਂਅ 'ਤੇ ਕੇਸ ਦਰਜ ਕਰਨ ਦੀ ਬਜਾਇ ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਜਾ ਸਕਦਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐਕਸਾਈਜ਼ ਇੰਸਪੈਕਟਰ ਹਰਭਜਨ ਸਿੰਘ ਮੰਡ ਅਤੇ ਐਕਸਾਈਜ ਪੁਲਿਸ ਦੇ ਇੰਚਾਰਜ ਇੰਸ: ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸ਼ੱਕਰੀ ਪਿੰਡ ਵਿਖੇ ਪਿੰਡ ਦੇ ਕੁਝ ਲੋਕ ਵੱਡੇ ਪੱਧਰ 'ਤੇ ਨਾਜਾਇਜ਼ ਸ਼ਰਾਬ ਤਿਆਰ ਕਰਨ ਦਾ ਕਾਰੋਬਾਰ ਕਰ ਰਹੇ ਹਨ, ਜਿਸ 'ਤੇ ਉਨ੍ਹਾਂ ਜਦ ਛਾਪਾਮਾਰੀ ਕੀਤੀ ਤਾਂ ਪਿੰਡਾਂ ਦੇ ਕਈ ਘਰਾਂ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੀ ਖ਼ਲਾਈ ਕਰਨ 'ਤੇ ਉਸ ਵਿਚੋਂ ਲਾਹਣ ਦੇ ਭਰੇ ਭਾਰੀ ਮਾਤਰਾ ਵਿਚ ਕਈ ਡਰੰਮ ਬਰਾਮਦ ਹੋਏ, ਜੋ ਕੁੱਲ 90 ਹਜ਼ਾਰ ਲੀਟਰ ਦੇ ਲਗਪਗ ਲਾਹਣ ਸੀ | ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ ਅਤੇ ਇਸ ਸਬੰਧ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਐਕਸਾਈਜ ਵਿਭਾਗ ਦੀ ਟੀਮ ਜਦ ਪਿੰਡ ਵਿਚ ਛਾਪਾਮਾਰੀ ਕਰ ਰਹੀ ਸੀ ਤਾਂ ਪਿੰਡ ਦੇ ਹੀ ਕੁਝ ਲੋਕ ਐਕਸਾਈਜ ਵਿਭਾਗ ਨੂੰ ਸਿਆਸੀ ਵਿਅਕਤੀਆਂ ਦੀ ਧਮਕੀਆਂ ਦਿੰਦੇ ਦਿਖਾਈ ਦਿੱਤੇ | ਜੇਕਰ ਪੂਰੀ ਸਰਗਰਮੀ ਨਾਲ ਪੁਲਿਸ ਇਸ ਪਿੰਡ ਵਿਚ ਤਲਾਸ਼ੀ ਲੈਂਦੀ ਤਾਂ ਹੋਰ ਵੀ ਵੱਡੇ ਪੱਧਰ 'ਤੇ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਹੋ ਸਕਦੀ ਸੀ | ਇਸ ਸਬੰਧ ਵਿਚ ਐਕਸਾਈਜ ਵਿਭਾਗ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |


ਤਰਨ ਤਾਰਨ 'ਚ ਪਖ਼ਾਨੇ ਬਣਾਉਣ ਲਈ ਆ ਰਹੀ ਮੁਸ਼ਕਿਲ ਸਬੰਧੀ ਵਿਧਾਇਕ ਡਾ: ਅਗਨੀਹੋਤਰੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਪਖ਼ਾਨੇ ਬਣਾਉਣ ਲਈ ਆ ਰਹੀ ਮੁਸ਼ਕਿਲ ਦੇ ਸਬੰਧ ਵਿਚ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਭਵਨ ਵਿਖੇ ਵਾਟਰ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਚੋਰਾਂ ਨੇ ਰਾਤ ਸਮੇਂ ਮਕੈਨੀਕਲ ਵਰਕਸ਼ਾਪ ਨੂੰ ਸੰਨ ਲਗਾਈ

ਝਬਾਲ, 18 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਮੋੜ ਬਾਬਾ ਬੁੱਢਾ ਜੀ ਦੇ ਨਜ਼ਦੀਕ ਬਣੀ ਮਕੈਨੀਕਲ ਵਰਕਸ਼ਾਪ ਦੇ ਬਾਹਰੋਂ ਚੋਰ ਰਾਤ ਸਮੇਂ ਟਰਾਲੀ, ਤਵੀਆਂ ਤੇ ਦੋ ਸੁਹਾਗੇ ਚੋਰੀ ਕਰਕੇ ਲੈ ਗਏ | ਇਸ ਸਬੰਧੀ ਮਕੈਨੀਕਲ ਅਮਰੀਕ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਦੇ ਬਾਹਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਹੈਰੋਇਨ ਸਮੇਤ ਭਗੌੜਾ ਵਿਅਕਤੀ ਕਾਬੂ

ਮੀਆਂਵਿੰਡ, 18 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਥਾਣਾ ਵੈਰੋਵਾਲ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਐੱਸ.ਆਈ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਲੋਹੇ ਦੀਆਂ ਪਾਈਪਾਂ ਚੋਰੀ ਕਰਨ 'ਤੇ ਚਾਰ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 18 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲੋਹੇ ਦੀਆਂ ਪਾਈਪਾਂ ਚੋਰੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ (ਡੀ.) ਤਿਲਕ ਰਾਜ ਨੇ ਦੱਸਿਆ ਕਿ ਰਾਤ ਸਮੇਂ ਉਹ ਆਪਣੇ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪਾ ਕੇ ਪੱਠੇ ਸਾੜੇ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਜ਼ਹਿਰੀਲੀ ਦਵਾਈ ਪਾ ਕੇ ਪੱਠੇ ਸਾੜਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, 7 ਖਿਲਾਫ਼ ਕੇਸ ਦਰਜ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਏਕ ਵਿਅਕਤੀ ਨੂੰ ਸੱਟਾਂ ਮਾਰਨ ਦੇ ਦੋਸ਼ ਹੇਠ ਸੱਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਪੱਟੀ ਤਹਿਸੀਲ ਅੰਦਰ ਕਿਸਾਨਾਂ ਦੀ ਹੋ ਰਹੀ ਹੈ ਅੰਨ੍ਹੀ ਲੁੱਟ ਪਰ ਅਧਿਕਾਰੀ ਚੁੱਪ-ਇੰਦਰਜੀਤ ਕੋਟ ਬੁੱਢਾ

ਪੱਟੀ, 18 ਜੂਨ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਤਹਿਸੀਲ ਪੱਟੀ 'ਚ ਫੈਲੇ ਭਿ੍ਸ਼ਟਾਚਾਰ ਵਿਰੁੱਧ ਨਾਇਬ ਤਹਿਸੀਲਦਾਰ ਤੋਂ ਲੈ ਕੇ ਡਿਪਟੀ ਕਮਿਸ਼ਨਰ ਤੱਕ ਆਵਾਜ਼ ਉਠਾਈ ਗਈ ਸੀ ਪ੍ਰੰਤੂ ਅੱਜ ਤੱਕ ਕਿਸੇ ਵੀ ਅਧਿਕਾਰੀ ਨੇ ਇਸ ਨੂੰ ...

ਪੂਰੀ ਖ਼ਬਰ »

ਵਿਕਾਸ ਦਾ ਮੂੰਹ ਦੇਖਣ ਲਈ ਤਰਸੇ ਨੇ ਪੱਟੀ ਸ਼ਹਿਰ ਨਿਵਾਸੀ

ਪੱਟੀ, 18 ਜੂਨ (ਪ੍ਰਭਾਤ ਮੌਾਗਾ)¸ ਪੰਜਾਬ ਵਿਚ ਪਿਛਲੇ ਦਸ ਸਾਲ ਅਕਾਲੀ ਪਾਰਟੀ ਦੀ ਸਰਕਾਰ ਰਹੀ ਤੇ ਪੱਟੀ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਆਈ ਪਰ ਪਿਛਲੇ ਦਸ ਸਾਲਾਂ 'ਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਦੀ ਕੋਈ ਵੀ ਸੜਕ ਦੀ ਨਾ ਤਾਂ ਮੁਰੰਮਤ ਕਰਵਾਈ ਗਈ ਅਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਫ਼ੈਸਲੇ ਲੋਕ ਮਾਰੂ ਸਾਬਿਤ ਹੋ ਰਹੇ-ਰਾਣਾ ਗੰਡੀਵਿੰਡ

ਝਬਾਲ, ਸਰਾਏ ਅਮਾਨਤ ਖਾਂ, 18 ਜੂਨ (ਸਰਬਜੀਤ ਸਿੰਘ, ਨਰਿੰਦਰ ਸਿੰਘ)-ਤਰਨ ਤਾਰਨ ਹਲਕੇ ਦੇ ਝਬਾਲ ਅਟਾਰੀ ਸੜਕ 'ਤੇ ਪੈਂਦੇ ਪ੍ਰਸਿੱਧ ਕਸਬਾ ਗੰਡੀਵਿੰਡ ਵਿਖੇ ਕਾਂਗਰਸ ਕਿਸਾਨ ਮਜ਼ਦੂਰ ਸੈੱਲ ਦੇ ਸੂਬਾ ਵਾਈਸ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ 'ਚ ਕੀਤੇ ਰੋਸ ਮੁਜ਼ਾਹਰੇ ਜਾਰੀ

ਮੀਆਂਵਿੰਡ, 18 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਬਾਬਾ ਬਕਾਲਾ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਅੱਜ ਦੂਸਰੇ ਦਿਨ ਵੀ ਰੋਸ ਮੁਜ਼ਾਹਰੇ ਜ਼ਾਰੀ ਰਹੇ | ਅੱਜ ਪਿੰਡ ਭਲਾਈਪੁਰ, ਗਗੜੇਵਾਲ, ਵੈਰੋਵਾਲ ਬਾਵਿਆਂ ਵਿਖੇ ਮੋਦੀ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਨਾਟਕਕਾਰ ਕਰਨੈਲ ਸਿੰਘ ਸਭਰਾ ਹਾਦਸੇ 'ਚ ਗੰਭੀਰ ਜ਼ਖ਼ਮੀ

ਹਰੀਕੇ ਪੱਤਣ, 18 ਜੂਨ (ਸੰਜੀਵ ਕੁੰਦਰਾ)-ਸਿੱਖ ਵਿਰਸਾ ਵਿਯੂਅਲ ਨਾਟਕ ਟੀਮ ਸਭਰਾ ਦੇ ਡਾਇਰੈਕਟਰ ਕਰਨੈਲ ਸਿੰਘ ਸਭਰਾ ਸੜਕ ਹਾਦਸੇ ਵਿਚ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਨਾਟਕਕਾਰ ਕਰਨੈਲ ਸਿੰਘ ਜੋ ਕਿ ਪਿਡੰ ਸਭਰਾ ਦੇ ਗੁਰਦੁਆਰਾ ਸਾਹਿਬ ਤੋਂ ਘਰ ਨੂੰ ਜਾ ਰਹੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਕਨੀਕੀ ਸੈਸ਼ਨ ਲਗਾਇਆ

ਪੱਟੀ, 18 ਜੂਨ (ਅਵਤਾਰ ਸਿੰਘ ਖਹਿਰਾ)¸ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਿਸ਼ਨ 'ਤੰਦਰੁਸਤ ਪੰਜਾਬ, ਤੰਦਰੁਸਤ ਤਰਨ ਤਾਰਨ' ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਨੇ ਪਾਣੀ ਦੀ ਸੁਚੱਜੀ ਵਰਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਐੱਸ.ਆਈ. ...

ਪੂਰੀ ਖ਼ਬਰ »

ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਨੂੰ ਸਦਮਾ- ਚਚੇਰੇ ਭਰਾ ਦੀ ਮੌਤ

ਗੋਇੰਦਵਾਲ ਸਾਹਿਬ, 18 ਜੂਨ (ਵਰਿੰਦਰ ਸਿੰਘ ਰੰਧਾਵਾ)¸ਗੋਇੰਦਵਾਲ ਸਾਹਿਬ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਅਤੇ ਕਸਬੇ ਦੇ ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਚੇਰੇ ਭਰਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਤੀ ਪਤਨੀ ਨੂੰ ਦਾਤਰ ਦੀ ਨੋਕ 'ਤੇ ਲੁੱਟਿਆ

ਝਬਾਲ,18 ਜੂਨ (ਸਰਬਜੀਤ ਸਿੰਘ)-ਅੱਜ ਦੇਰ ਸ਼ਾਮ ਐਕਟਿਵਾ 'ਤੇ ਜਾ ਰਹੇ ਪਤੀ ਪਤਨੀ ਨੂੰ ਰਸਤੇ ਵਿਚ ਜਬਰਦਸਤੀ ਰੋਕ ਕੇ ਦਾਤਰ ਦਿਖਾ ਕੇ ਨਗਦੀ ਲੁੱਟਣ ਦੀ ਅੱਜ ਇਕ ਹੋਰ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਸਕੂਲ ਮੁਖੀਆਂ ਦਾ ਸੈਮੀਨਾਰ ਕਰਵਾਇਆ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਜ਼ਿਲ੍ਹ•ਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਨਿਰਮਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਉਪ-ਜ਼ਿਲ੍ਹ•ਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਰਜਿੰਦਰ ਕੌਰ ਨੋਡਲ ਅਫਸਰ ਤੰਦਰੁਸਤ ਪੰਜਾਬ ਮਿਸ਼ਨ ਦੀ ਅਗਵਾਈ 'ਚ ਪੰਜਾਬ ਸਰਕਾਰ ਦੁਆਰਾ ...

ਪੂਰੀ ਖ਼ਬਰ »

ਹੜ੍ਹਾਂ ਦੀ ਸਥਿਤੀ ਨਾਲ ਟਾਕਰੇ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਆਉਣ ਵਾਲੇ ਬਰਸਾਤੀ ਮੌਸਮ ਅਤੇ ਸੰਭਾਵੀ ਹੜ੍ਹਾਂ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਕੂਲੀ ਸਿੱਖਿਆ ਤੇ ਸਿਹਤ ਸੇਵਾਵਾਂ ਦੀ ਅਣਦੇਖੀ ਸੂਬੇ ਲਈ ਖ਼ਤਰੇ ਦੀ ਘੰਟੀ-ਗੋਰਾ ਭਲਾਈਪੁਰ

ਮੀਆਂਵਿੰਡ, 18 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਕਿਸੇ ਵੀ ਰਾਜ ਜਾਂ ਦੇਸ਼ ਦੀ ਸਿੱਖਿਆ ਪ੍ਰਣਾਲੀ ਤੇ ਉਥੋਂ ਦੇ ਲੋਕਾਂ ਦੀਆਂ ਸਿਹਤ ਸੇਵਾਵਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਨੂੰ ਹੀ ਵਿਕਾਸ ਸਮਝਿਆ ਜਾਂਦਾ ਹੈ ਪਰ ਸੱਤਾ 'ਤੇ ਕਾਬਜ਼ ਸਰਕਾਰਾਂ ਨੇ ਕਦੀ ਵੀ ਇਸ ਪਾਸੇ ਧਿਆਨ ...

ਪੂਰੀ ਖ਼ਬਰ »

ਚੋਹਲਾ ਸਾਹਿਬ ਆਗਮਨ ਦਿਵਸ ਮੌਕੇ ਪਿੰਡ ਸਰਹਾਲੀ ਤੋਂ ਚੋਹਲਾ ਸਾਹਿਬ ਤੱਕ ਨਗਰ ਕੀਰਤਨ ਸਜਾਇਆ

ਸਰਹਾਲੀ ਕਲਾਂ, ਚੋਹਲਾ ਸਾਹਿਬ, 18 ਜੂਨ (ਅਜੈ ਸਿੰਘ ਹੁੰਦਲ, ਬਲਵਿੰਦਰ ਸਿੰਘ ਚੋਹਲਾ)-ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਗਮਨ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਸਹਰਾਲੀ ਤੋਂ ਚੋਹਲਾ ਸਾਹਿਬ ਤੱਕ ਸਜਾਇਆ ਗਿਆ | ਸੰਪਰਦਾਇ ਕਾਰ ਸੇਵਾ ਸਰਹਾਲੀ ...

ਪੂਰੀ ਖ਼ਬਰ »

ਝਬਾਲ ਨੇੜੇ ਐਕਟਿਵਾ ਸਵਾਰ ਦਾਦੇ ਪੋਤਰੇ ਤੋਂ ਨਕਦੀ ਤੇ ਮੋਬਾਈਲ ਖੋਹਿਆ

ਝਬਾਲ, 18 ਜੂਨ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਝਬਾਲ ਤੋਂ ਨਜਦੀਕ ਪੈਂਦੇ ਠੱਠਾ ਮੋੜ ਨੇੜੇ ਬੀਤੇ ਕੱਲ੍ਹ ਦਿਨ ਦਿਹਾੜੇ ਇਕ ਐਕਟਿਵਾ ਸਵਾਰ ਦਾਦੇ ਪੋਤਰੇ ਤੋਂ ਮੋਟਰਸਾਈਕਲ ਸਵਾਰ ਲੁਟੇਰਿਆ ਵਲੋਂ ਨਗਦੀ ਤੇ ਮੋਬਾਈਲ ਖੋਹਣ ਸਮੇਤ ਹੋਰ ਕਾਗਜਾਤ ਲੈ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ 'ਤੇ ਪਲਾਸਟਿਕ ਦੇ ਲਿਫ਼ਾਫ਼ੇ ਬੰਦ

ਖੇਮਕਰਨ, 18 ਜੂਨ (ਰਾਕੇਸ਼ ਬਿੱਲਾ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਪਾਬੰਦੀ ਦੇ ਹੁਕਮਾਂ ਵਜੋਂ ਖੇਮਕਰਨ ਸ਼ਹਿਰ ਅੰਦਰ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਮੁਕੰਮਲ ਪਾਬੰਦੀ ...

ਪੂਰੀ ਖ਼ਬਰ »

ਹੋਮਿਓਪੈਥਿਕ ਸੈਮੀਨਾਰ 'ਚ ਯੋਗਾ ਸਬੰਧੀ ਦਿੱਤੀ ਜਾਣਕਾਰੀ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਹੋਮਿਓਪੈਥਿਕ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਹੋਮਿਓਪੈਥੀ ਅਧਿਕਾਰੀ ਡਾ. ਬਲਿਹਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ 21 ਜੂਨ ਨੂੰ ਮਨਾਏ ਜਾ ਰਹੇ ਵਿਸ਼ਵ ਯੋਗਾ ਦਿਵਸ ਸੰਬੰਧੀ ਸੈਮੀਨਾਰ ਸਰਵਹਿੱਤਕਾਰੀ ...

ਪੂਰੀ ਖ਼ਬਰ »

ਪਿੰਡ ਛਾਪਾ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਝਬਾਲ/ਸਰਾਏਾ ਅਮਾਨਤ ਖਾਂ, 18 ਜੂਨ (ਸਰਬਜੀਤ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ)- ਪਿੰਡ ਛਾਪਾ ਵਿਖੇ ਪਿੰਡ ਵਾਸੀਆਂ ਵਲੋਂ ਪੀਰ ਬਾਬਾ ਮੇਹਰ ਸ਼ਾਹ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕ ...

ਪੂਰੀ ਖ਼ਬਰ »

ਬੁਰਜ ਦੇਵਾ ਸਿੰਘ ਤੇ ਧੱਤਲ ਚੌਾਕ 'ਚ ਮੋਦੀ ਸਰਕਾਰ ਿਖ਼ਲਾਫ਼ ਕਾਂਗਰਸੀਆਂ ਵਲੋਂ ਧਰਨਾ

ਹਰੀਕੇ ਪੱਤਣ, 18 ਜੂਨ (ਸੰਜੀਵ ਕੁੰਦਰਾ)-ਪੈਟਰੋਲ ਡੀਜ਼ਲ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਧੱਤਲ ਚੌਾਕ ਅਤੇ ਬੁਰਜ ਦੇਵਾ ਸਿੰਘ ਵਿਖੇ ਕਾਂਗਰਸੀ ਵਰਕਰਾਂ ਨੇ ...

ਪੂਰੀ ਖ਼ਬਰ »

ਪੱਟੀ ਤੇ ਕੈਰੋਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਪੱਟੀ, 19 ਜੂਨ (ਪ੍ਰਭਾਤ ਮੌਗਾ)¸ਪੱਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਐੱਸ.ਆਈ. ਕਰਨਜੀਤ ਸਿੰਘ ਵਲੋਂ ਸਰਕਾਰੀ ਹਸਪਤਾਲ ਪੱਟੀ ਤੋਂ ਆਸਲ ਚੌਾਕ ਵਿਚ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰ ਲਿਆ, ਜਿਸ ਨੇ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫਾਫੇ ਬਣਾਉਣ ਤੇ ਵਰਤਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ¸ਈ.ਓ. ਅਨਿਲ ਕੁਮਾਰ

ਪੱਟੀ, 18 ਜੂਨ (ਅਵਤਾਰ ਸਿੰਘ ਖਹਿਰਾ)-ਪੰਜਾਬ 'ਚ ਪਲਾਸਟਿਕ ਦੇ ਲਿਫਾਫੇ ਬਣਾਉਣ ਅਤੇ ਵਰਤਣ 'ਤੇ ਪੂਰਨ ਪਾਬੰਧੀ ਲਗਾਈ ਗਈ ਸੀ ਪਰ ਕੁਝ ਪਲਾਸਟਿਕ ਦੇ ਲਿਫਾਫੇ ਬਣਾਉਣ ਵਾਲੇ ਕਾਰੋਬਾਰੀ ਅਤੇ ਦੁਕਾਨਦਾਰ ਕਾਨੂੰਨ ਦੀਆਂ ਧੱਜੀਆਂ ਉਡਾਉਂਦਿਆਂ ਹੋਇਆਂ ਲਿਫਾਫਿਆਂ ਦੀ ਵਰਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX