ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  46 minutes ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  about 3 hours ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 minute ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  about 4 hours ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  about 4 hours ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  about 4 hours ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 5 hours ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 5 hours ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  about 6 hours ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  about 6 hours ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  about 6 hours ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 7 hours ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 7 hours ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 7 hours ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  about 8 hours ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 8 hours ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  about 8 hours ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  about 8 hours ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  about 9 hours ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 9 hours ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 9 hours ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  about 9 hours ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  about 10 hours ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  about 10 hours ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 10 hours ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 10 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 11 hours ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 9 hours ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 11 hours ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 11 hours ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 12 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 12 hours ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 12 hours ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 12 hours ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 12 hours ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 13 hours ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 13 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 14 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 14 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 14 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 15 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 15 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 15 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 minute ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵਾਹਨਾਂ ਦੀ ਗ਼ੈਰਕਾਨੰੂਨੀ ਪਾਰਕਿੰਗ ਤੇ ਇਸ਼ਤਿਹਾਰਬਾਜ਼ੀ ਨੂੰ ਹਟਾਉਣ ਲਈ ਵਿੱਢੀ ਮੁਹਿੰਮ

ਚੰਡੀਗੜ੍ਹ, 18 ਜੂਨ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਨੇ ਵਾਹਨਾਂ ਦੀ ਗ਼ੈਰਕਾਨੰੂਨੀ ਪਾਰਕਿੰਗ ਤੇ ਇਸ਼ਤਿਹਾਰਬਾਜ਼ੀ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੈ | ਬੁਲਾਰੇ ਅਨੁਸਾਰ ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਵਿਚ ਵਾਹਨਾਂ ਦੀ ਗ਼ੈਰਕਾਨੰੂਨੀ ਪਾਰਕਿੰਗ ਨੂੰ ਹਟਾਉਣ ਦੇ ਨਾਲ ਸ਼ਹਿਰ ਦੀਆਂ ਸੜਕਾਂ ਤੇ ਬਾਜ਼ਾਰਾਂ ਵਿਚ ਅਣ-ਅਧਿਕਾਰਤ ਸਥਾਨਾਂ 'ਤੇ ਲਗਾਏ ਹੋਰਡਿੰਗਜ ਅਤੇ ਇਸ਼ਤਿਹਾਰਾਂ ਨੂੰ ਵਿਸ਼ੇਸ਼ ਮੁਹਿੰਮ ਅਧੀਨ ਹਟਾਏ ਜਾਣ ਦਾ ਹੁਕਮ ਜਾਰੀ ਕੀਤਾ ਹੈ | ਸ਼ਹਿਰ ਵਿਚ ਗ਼ੈਰਕਾਨੰੂਨੀ ਹੋਰਡਿੰਗ ਅਤੇ ਹੋ ਰਹੀ ਇਸ਼ਤਿਹਾਰਬਾਜ਼ੀ ਬਾਰੇ ਕਮਿਸ਼ਨਰ ਨੇ ਕਿਹਾ ਕਿ ਇਸ ਲਈ ਪਹਿਲਾਂ ਹੀ ਟੀਮਾਂ ਲਗਾ ਦਿੱਤੀਆਂ ਗਈਆਂ ਸਨ ਜੋ ਗੈਰ ਕਾਨੂੰਨੀ ਹੋਰਡਿੰਗ ਤੇ ਇਸ਼ਤਿਹਾਰ ਹਟਾ ਰਹੀਆਂ ਹਨ, ਜੋ ਸੜਕਾਂ 'ਤੇ ਆਵਾਜਾਈ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਬੋਰਡਾਂ ਜ਼ਰੀਏ ਕੀਤੀ ਗਈ ਇਸ਼ਤਿਹਾਰਬਾਜ਼ੀ ਵਾਹਨ ਡਰਾਈਵਰਾਂ ਦਾ ਧਿਆਨ ਭੰਗ ਕਰਦੀ ਹੈ ਜਿਸ ਨਾਲ ਹਾਦਸੇ ਹੋ ਸਕਦੇ ਹਨ, ਇਨ੍ਹਾਂ ਦੇ ਯਕੀਨੀ ਅਮਲ ਲਈ ਲੋੜ ਪੈਣ 'ਤੇ ਪੁਲਿਸ ਦੀ ਸਹਾਇਤਾ ਵੀ ਲਈ ਜਾਵੇਗੀ ਦੋਸ਼ੀਆਂ ਿਖ਼ਲਾਫ਼ ਕਾਨੂੰੂਨੀ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਕੀਤੀ ਜਾ ਸਕਦੀ ਹੈ | ਜ਼ਿਕਰਯੋਗ ਹੈ ਕਿ ਹੁਕਮਾਂ ਦੇ ਤੁਰੰਤ ਬਾਅਦ ਹਰਕਤ ਵਿਚ ਆਈ ਟੀਮ ਨੇ ਸੈਕਟਰ 17 ਦੇ ਆਲੇ ਦੁਆਲੇ ਦੇ ਇਲਾਕਿਆਂ ਤੋਂ 6 ਕਾਰਾਂ ਨੂੰ ਚੁੱਕਿਆ | ਇਸ ਤੋਂ ਇਲਾਵਾ ਨਗਰ ਨਿਗਮ ਨੇ ਡਾ. ਲਾਲ ਪਾਥ ਲੈਬ, ਐਸਸੀਓ 16, ਸੈਕਟਰ 16-ਡੀ ਅਤੇ ਐਾਟੀ ਡੀਫੇਟੇਸਨ ਡਰਾਈਵ ਦੇ ਤਹਿਤ ਗ਼ੈਰਕਾਨੰੂਨੀ ਇਸ਼ਤਿਹਾਰ ਲਈ ਿਖ਼ਲਾਫ਼ ਸ਼ਿਕਾਇਤ ਦਰਜ ਕਰਵਾਈ ਹੈ | ਸ੍ਰੀ ਕੇ.ਕੇ. ਯਾਦਵ ਆਈਏਐਸ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੇ ਕਿਹਾ ਕਿ ਸੜਕੀ ਸੁਰੱਖਿਆ ਯਤਨਾਂ ਨੂੰ ਧਿਆਨ ਵਿਚ ਰੱਖਦਿਆਂ, ਪੂਰੇ ਸ਼ਹਿਰ ਵਿਚ ਕੀਤੇ ਜਾ ਰਹੇ ਗੈਰ-ਕਾਨੂੰਨੀ ਵਾਹਨ ਪਾਰਕਿੰਗਾਂ ਨੂੰ ਹਟਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ | ਉਨ੍ਹਾਂ ਨਾਲ ਹੀ ਸ਼ਹਿਰ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਆਵਾਜਾਈ ਲਈ ਸੜਕਾਂ ਨੂੰ ਸਾਫ਼ ਰੱਖਣ ਲਈ ਸਹਿਯੋਗ ਕਰਨ ਅਧਿਕਾਰਤ ਪਾਰਕਿੰਗਾਂ ਵਿਚ ਹੀ ਆਪਣੇ ਵਾਹਨ ਪਾਰਕ ਕਰਨ |

-ਭਾਜਪਾ ਹਰਾਓ ਮੁਹਿੰਮ' ਅੱਜ ਤੋਂ- ਕਾਂਗਰਸ ਘਰ ਘਰ ਸ਼ੁਰੂ ਕਰੇਗੀ 19 ਤੋਂ 22 ਜੁਲਾਈ ਤਕ ਸਾਈਕਲ ਯਾਤਰਾ ਕਿਲੋਈ ਤੋਂ-ਤੰਵਰ

ਚੰਡੀਗੜ੍ਹ, 18 ਜੂਨ (ਐਨ.ਐਸ.ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ੋਕ ਤੰਵਰ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਕੱਲ੍ਹ 19 ਜੂਨ ਜੋ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਹੈ ਤੋਂ ਰਾਜ ਭਰ ਵਿਚ ਘਰ ਘਰ ਜਾ ਕੇ 'ਭਾਜਪਾ ਹਰਾਉ' ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ 'ਚ 'ਮਹਿਲਾਵਾਂ ਲਈ ਡਿਜੀਟਲ ਸਾਖਰਤਾ ਪੋ੍ਰਗਰਾਮ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ 'ਮਹਿਲਾਵਾਂ ਦੇ ਲਈ ਡਿਜੀਟਲ ਸਾਖਰਤਾ ਪੋ੍ਰਗਰਾਮ' ਵਿਸ਼ੇ 'ਤੇ ਸਮਾਰੋਹ ਕਰਵਾਇਆ ਗਿਆ | ਇਸ ਦਾ ਉਦਘਾਟਨ ਹਰਿਆਣਾ ਦੇ ਰਾਜਪਾਲ ਪੋ੍ਰਫ਼ੈਸਰ ਕਪਤਾਨ ਸਿੰਘ ਸੋਲੰਕੀ ਵੱਲੋਂ ਕੀਤਾ ਗਿਆ | ਉਨ੍ਹਾਂ ਇਸ ...

ਪੂਰੀ ਖ਼ਬਰ »

ਧਨਾਸ 'ਚ ਮਿਲੀ ਵਿਅਕਤੀ ਦੀ ਲਾਸ਼

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਧਨਾਸ ਵਿਚ ਕਬਾੜ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਦੀ ਲਾਸ਼ ਧਨਾਸ ਮਾਰਕੀਟ ਨੇੜੇ ਮਿਲੀ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੀੜਤ ਦੀ ਪਛਾਣ ਰਘੂਨਾਥ (55) ਵਜੋਂ ਹੋਈ ਹੈ ਜੋ ਖੁਸ਼ੀਨਗਰ ਯੂਪੀ ਦਾ ਰਹਿਣ ਵਾਲਾ ਸੀ | ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪੱਤਰਕਾਰ ਦੇ ਇਲਾਜ ਲਈ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਵਾਨ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ 'ਤੇ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ-ਕਮ-ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕਿ੍ਪਾਲ ਸਿੰਘ ਨੇ ਅੱਜ ਇਕ ਪੱਤਰਕਾਰ, ਜੋ ਪੀ.ਜੀ.ਆਈ. ਦੇ ਐਡਵਾਂਸਡ ਟਰੌਮਾ ...

ਪੂਰੀ ਖ਼ਬਰ »

ਅੱਜ ਤੋਂ 25 ਤੱਕ ਨਹਿਰੀ ਪਾਣੀ ਦਾ ਪ੍ਰੋਗਰਾਮ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)- ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਅੱਜ ਤੋਂ 25 ਜੂਨ ਤੱਕ ਰੋਪੜ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ...

ਪੂਰੀ ਖ਼ਬਰ »

ਅਕਾਲੀ ਦਲ ਸਰਕਾਰ ਤੋਂ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਘੱਟ ਕਰਵਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦੇਵੇਗਾ ਮੰਗ-ਪੱਤਰ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਉੱਤੇ ਪੈਟਰੋਲ ਅਤੇ ਡੀਜ਼ਲ ਸੂਬਾਈ ਟੈਕਸ ਘਟਾਉਣ ਵਾਸਤੇ ਦਬਾਅ ਪਾਉਣ ਲਈ ਇਕ ਰਾਜ ਪੱਧਰੀ ਮੁਹਿੰਮ ਸ਼ੁਰੂ ਕਰੇਗਾ ਤਾਂ ਕਿ ਇਹਨਾਂ ਦੋਵੇਂ ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਘੱਟੋ ਘੱਟ 10 ...

ਪੂਰੀ ਖ਼ਬਰ »

ਪਾਣੀ ਦੀ ਬਾਲਟੀ 'ਚ ਡਿਗ ਕੇ ਦੋ ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ, 18 ਜੂਨ ( ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 36 ਵਿਚ ਰਹਿਣ ਵਾਲੇ ਇਕ ਦੋ ਸਾਲਾਂ ਬੱਚੇ ਦੀ ਪਾਣੀ ਵਿਚ ਡੁੱਬਣ ਕਰਕੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੇ ਦੀ ਪਹਿਚਾਣ ਦਿਪਾਂਸ਼ੂ ਵਜੋਂ ਹੋਈ ਹੈ | ਇਹ ਘਟਨਾ ਸਮੇਂ ਬੱਚੇ ਦੀ ਮਾਤਾ ਘਰ ਵਿਚ ਕੰਮ ਕਰ ਰਹੀ ...

ਪੂਰੀ ਖ਼ਬਰ »

ਸਮਾਰਟ ਸਿਟੀ ਦਾ ਨਵਾਂ ਚਿਹਰਾ... ਰਾਤ ਨੂੰ ਸੈਂਕੜੇ ਭੁੱਖੇ ਆਵਾਰਾ ਪਸ਼ੂ ਪਾਲੀਥੀਨ-ਪਲਾਸਟਿਕ ਨੂੰ ਖਾਣ ਲਈ ਮਜਬੂਰ

ਚੰਡੀਗੜ੍ਹ, 18 ਜੂਨ (ਰਣਜੀਤ ਸਿੰਘ, ਜਾਗੋਵਾਲ)- ਇਕ ਜਾਣਕਾਰੀ ਅਨੁਸਾਰ ਭਾਰਤ ਦੇ ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਨੂੰ ਕਿਹਾ ਸੀ ਕਿ ਉਹ ਜਾਨਵਰਾਂ ਦੇ ਪ੍ਰਤੀ ਸੰਵੇਦਨਾ ਰੱਖਦੇ ਹੋਏ ਪਲਾਸਟਿਕ ਦੀਆਂ ਥੈਲੀਆਂ 'ਤੇ ਰੋਕ ਲਗਾ ਕੇ ਆਵਾਰਾ ਜਾਨਵਰਾਂ ਨੂੰ ਪਲਾਸਟਿਕ ਦੀਆਂ ...

ਪੂਰੀ ਖ਼ਬਰ »

ਕਰਨ ਸਿੰਘ ਬਣੇ ਚੇਅਰਮੈਨ

ਚੰਡੀਗੜ੍ਹ, 18 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਹਿਸਾਰ ਦੇ ਕਰਨ ਸਿੰਘ ਰਣਨੋਲੀਆ ਨੂੰ ਹਰਿਆਣਾ ਮਿੱਟੀ ਕਲਾ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਸ੍ਰੀ ਗੁਰਦੇਵ ਸਿੰਘ ਰਾਹੀ ਨੇ ਨਿੱਜੀ ਕਾਰਨਾਂ ਕਰਕੇ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਆਪਣਾ ...

ਪੂਰੀ ਖ਼ਬਰ »

ਪ੍ਰੀਖਿਆ ਹਿੰਦੀ ਤੇ ਅੰਗਰੇਜ਼ੀ 'ਚ ਵੀ

ਚੰਡੀਗੜ੍ਹ, 18 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੇ ਪੁਲਿਸ ਵਿਭਾਗ ਦੀਆਂ ਵੱਖ-ਵੱਖ ਅਸਾਮੀਆਂ ਲਈ ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਦੋਵੇਂ ਭਾਸ਼ਾਵਾਂ ਵਿਚ ਕਰਨ ਦਾ ਫ਼ੈਸਲਾ ਕੀਤਾ ਹੈ | ਕਮਿਸ਼ਨ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡਿਊਟੀ 'ਚ ਕੋਤਾਹੀ - 4 ਮੁਅੱਤਲ

ਚੰਡੀਗੜ੍ਹ, 18 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਸ਼ਲ ਮੀਡੀਆ ਗਿ੍ਵੇਂਸਿਜ ਟ੍ਰੇਰਕ 'ਤੇ ਆਈ ਸ਼ਿਕਾਇਤਾਂ 'ਤੇ ਜਲਦੀ ਤੋਂ ਜਲਦੀ ਫ਼ੈਸਲਾ ਲੈਂਦੇ ਹੋਏ ਪੁਲਿਸ ਵਿਭਾਗ ਦੇ ਏ.ਐਸ.ਆਈ. ਇਸ਼ਵਰ ਸਿੰਘ, ਹੈੱਡ ਕਾਂਸਟੇਬਲ ਪਵਨ ...

ਪੂਰੀ ਖ਼ਬਰ »

-ਮਾਮਲਾ ਬੱਸ ਤੋਂ ਡਿੱਗ ਕੇ ਹੋਈ ਵਿਅਕਤੀ ਦੀ ਮੌਤ ਦਾ- ਪਰਿਵਾਰ ਨੂੰ 21 ਲੱਖ ਮੁਆਵਜ਼ੇ ਦੇ ਹੁਕਮ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- 25 ਸਾਲਾ ਦਾ ਵਿਅਕਤੀ ਜਿਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ ਉਸ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮਸ ਟ੍ਰੀਬਿਊਨਲ (ਐਮ.ਏ.ਸੀ.ਟੀ) ਨੇ 21.11 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਸੁਣਾਇਆ ਹੈ | ਪੀੜਤ ਸਾਲ 2017 ਵਿਚ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ

ਮੁਹਾਲੀ, 18 ਜੂਨ (ਨਰਿੰਦਰ ਸਿੰਘ ਝਾਮਪੁਰ)-ਮੁਹਾਲੀ ਦੇ ਸੈਕਟਰ-63 ਵਿਖੇ ਰੈਜ਼ੀਡੈਂਟ ਸੁਸਾਇਟੀ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਿੱਸੇ ਪ੍ਰਸ਼ਾਦਿਆਂ ਦਾ ਲੰਗਰ ਤੇ ਠੰਢੇ ਮਿੱਠੇ ਜਲ ਦੀ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀ ਕਾਰ ਵਿੱਚੋਂ ਪੈਸੇ ਤੇ ਸਮਾਨ ਚੋਰੀ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੁਖਨਾ ਝੀਲ ਘੁੰਮਣ ਆਏ ਵਿਅਕਤੀ ਦੀ ਕਾਰ ਵਿਚੋਂ ਕਿਸੇ ਨੇ ਪੈਸੇ ਅਤੇ ਸਾਮਾਨ ਦੇ ਦੋ ਬੈਗ ਚੋਰੀ ਕਰ ਲਏ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਮੰਡੀ ਹਿਮਾਚਲ ਦੇ ਰਹਿਣ ਵਾਲੇ ਗੋਪਾਲ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪੁਆਧੀ ਗਾਇਕੀ ਦੇ ਨਾਲ ਸਮਰ ਸਿੰਘ ਛੰਮੀ ਨੇ ਬੰਨਿ੍ਹਆ ਰੰਗ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)- ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਪਿੰਡ ਮੀਆਂਪੁਰ ਚੰਗਰ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਨਗਰ ਖੇੜੇ 'ਤੇ ਕੜ੍ਹੀ ਚਾਵਲ ਅਤੇ ਮਿੱਠੇ ਚਾਵਲਾਂ ਦਾ ਭੰਡਾਰਾ ਲਗਾਇਆ ਗਿਆ | ਇਸ ਮੌਕੇ ਬਾਅਦ ਦੁਪਹਿਰ ਪੁਆਧੀ ਗਾਇਕੀ ਦਾ ਅਖਾੜਾ ਵੀ ...

ਪੂਰੀ ਖ਼ਬਰ »

ਖੱਟਰ ਵਲੋਂ ਇੰਡੀਆ ਸਕੀਲ ਕੰਪੀਟੀਸ਼ਨ ਵੇਸਟ ਦੇ 15 ਕੌਸ਼ਲ ਨੌਜੁਆਨ ਸਨਮਾਨਿਤ

ਚੰਡੀਗੜ੍ਹ, 18 ਜੂਨ (ਐਨ.ਐਸ.ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇੰਡੀਆ ਸਕੀਲ ਕੰਪੀਟੀਸ਼ਨ ਵੇਸਟ ਦੇ ਹਰਿਆਣਾ ਸੂਬੇ ਦੇ 15 ਕੌਸ਼ਲ ਨੌਜੁਆਨਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਹਰਿਆਣਾ ਰਾਜ ਵਿਚ ਕੌਸ਼ਲ ਵਿਕਾਸ ਦੇ 150 ਸਿਖਲਾਈ ਪੋ੍ਰਗਰਾਮ ...

ਪੂਰੀ ਖ਼ਬਰ »

-ਮਾਮਲਾ ਡੇਢ ਸਾਲਾ ਬੱਚੇ ਨੂੰ ਆਵਾਰਾ ਕੁੱਤਿਆ ਵਲੋਂ ਨੋਚ-ਨੋਚ ਕੇ ਖਾਣ ਦਾ- ਜ਼ਿੰਮੇਵਾਰ ਅਧਿਕਾਰੀਆਂ 'ਤੇ ਬਣਦੀ ਕਾਰਵਾਈ ਕਰਨ ਤੱਕ ਪੋਸਟਮਾਰਟਮ ਨਾ ਕਰਵਾਉਣ 'ਤੇ ਅੜੇ ਮਾਪੇ

ਚੰਡੀਗੜ੍ਹ, 18 ਜੂਨ (ਆਰ.ਐਸ.ਲਿਬਰੇਟ)- ਬੀਤੇ ਕੱਲ੍ਹ ਡੇਢ ਸਾਲਾ ਬੱਚੇ ਨੂੰ ਆਵਾਰਾ ਕੁੱਤਿਆ ਵੱਲੋਂ ਨੋਚ-ਨੋਚ ਕੇ ਮਾਰਨ ਦੀ ਵਾਪਰੀ ਦਰਦਨਾਕ ਘਟਨਾ 'ਤੇ ਜ਼ਿੰਮੇਵਾਰ ਅਧਿਕਾਰੀਆਂ 'ਤੇ ਬਣਦੀ ਕਾਰਵਾਈ ਕਰਨ ਤੱਕ ਪੋਸਟਮਾਰਟਮ ਨਾ ਕਰਵਾਉਣ 'ਤੇ ਮਾਪੇ ਅੜ ਗਏ ਹਨ | ਡਿਪਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਔਰਤਾਂ ਨੂੰ ਹਮੇਸ਼ਾ ਮਾਣ ਬਖ਼ਸ਼ਿਆ-ਰਿੰਕੂ ਵਰਮਾ

ਕੁਰਾਲੀ, 18 ਜੂਨ (ਬਿੱਲਾ ਅਕਾਲਗੜ੍ਹੀਆ)-ਇਸਤਰੀ ਅਕਾਲੀ ਦਲ ਦੀ ਸ਼ਹਿਰ ਕੁਰਾਲੀ ਦੀ ਪ੍ਰਧਾਨ ਬੀਬੀ ਰਿੰਕੂ ਵਰਮਾ ਵਲੋਂ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨਾਲ ਉਨ੍ਹਾਂ ਦੇ ਮੁਹਾਲੀ ਸਥਿਤ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਬੀਤੇ 24 ਘੰਟਿਆਂ ਦੌਰਾਨ ਡੇਰਾਬੱਸੀ ਇਲਾਕੇ 'ਚੋਂ ਮਿਲੀਆਂ ਦੋ ਲਾਸ਼ਾਂ

ਡੇਰਾਬੱਸੀ, 18 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਘੱਗਰ ਨਦੀ 'ਤੇ ਬਣਾਏ ਜਾ ਰਹੇ ਬਨੂੰੜ ਵੀਅਰ ਦੇ ਪਾਣੀ 'ਚ ਤੈਰਦੀ ਇਕ ਵਿਅਕਤੀ ਗਲੀ-ਸੜੀ ਲਾਸ਼ ਬਰਾਮਦ ਕੀਤੀ ਹੈ | ਕਾਲੀ ਪੈ ਚੁੱਕੀ ਲਾਸ਼ ਨੂੰ ਦੇਖ ਇੰਝ ਪ੍ਰਤੀਤ ਹੁੰਦਾ ਹੈ ਕਿ ਉਹ ਕਈ ਦਿਨ ਪੁਰਾਣੀ ਹੈ | ...

ਪੂਰੀ ਖ਼ਬਰ »

ਬੈਂਕ ਦਾ ਏ. ਟੀ. ਐੱਮ. ਤੋੜ ਕੇ ਚੋਰੀ ਦੀ ਕੀਤੀ ਨਾਕਾਮ ਕੋਸ਼ਿਸ਼

ਡੇਰਾਬੱਸੀ, 18 ਜੂਨ (ਸ਼ਾਮ ਸਿੰਘ ਸੰਧੂ)-ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਡੇਰਾਬੱਸੀ ਨੇੜਲੇ ਪਿੰਡ ਅਮਲਾਲਾ ਦੇ ਬਾਹਰ ਸੜਕ 'ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਦੇ ਤਾਲੇ ਅਤੇ ਸ਼ਟਰ ਤੋੜ ਕੇ ਨਕਦੀ 'ਤੇ ਹੱਥ ਸਾਫ਼ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਇਸ ...

ਪੂਰੀ ਖ਼ਬਰ »

ਲਖਨੌਰ ਵਿਖੇ ਸੀਵਰੇਜ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ 'ਚ ਰਲਣ ਲੱਗਾ

ਐੱਸ. ਏ. ਐੱਸ. ਨਗਰ, 18 ਜੂਨ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਲਖਨੌਰ ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਸੀਵਰੇਜ ਦਾ ਸਥਾਈ ਪ੍ਰਬੰਧ ਨਾ ਹੋਣ ਕਰਕੇ ਗੰਦਾ ਪਾਣੀ ਗਲੀਆਂ ਵਿਚ ਘੁੰਮ ਰਿਹਾ ਹੈ ਅਤੇ ਇਸ ਪਾਣੀ ਦੇ ਪੀਣ ਵਾਲੇ ਪਾਣੀ ਨਾਲ ਮਿਲ ਜਾਣ ਕਰਕੇ ਟੂਟੀਆਂ ...

ਪੂਰੀ ਖ਼ਬਰ »

ਰੇਹੜੀ-ਫੜ੍ਹੀ ਵਾਲਿਆਂ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਦਾ ਘਿਰਾਓ

ਪੰਚਕੂਲਾ, 18 ਜੂਨ (ਕਪਿਲ)-ਰੇਹੜੀ-ਫੜ੍ਹੀ ਵਰਕਰ ਯੂਨੀਅਨ ਅਤੇ ਰੁਜ਼ਗਾਰ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਚਕੂਲਾ ਦੇ ਰੇਹੜੀ-ਫੜ੍ਹੀ ਵਾਲਿਆਂ ਵਲੋਂ ਸਥਾਨਕ ਸੈਕਟਰ-4 ਸਥਿਤ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਦੇ ਬਾਹਰ ਜਬਰਦਸਤ ਰੋਸ ...

ਪੂਰੀ ਖ਼ਬਰ »

ਸੋਹਾਣਾ ਵਿਖੇ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਰੁਜ਼ਗਾਰ ਲੈਣ ਲਈ ਸੰਘਰਸ਼ ਕਰ ਰਹੇ ਪੰਜਾਬ ਦੇ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਅੱਜ ਤੜਕੇ 4 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨੇੜੇ ਪੈਂਦੀ ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਪੁਲਿਸ ...

ਪੂਰੀ ਖ਼ਬਰ »

-ਮਾਮਲਾ ਲੜਕੀ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦਾ- ਪੀੜਤਾ ਦੀ ਸ਼ਿਕਾਇਤ 'ਤੇ ਮਨੋਜ ਕੁਮਾਰ ਿਖ਼ਲਾਫ਼ ਜਬਰ ਜਨਾਹ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਘੜੂੰਆਂ ਦੀ ਰਹਿਣ ਵਾਲੀ ਇਕ ਲੜਕੀ ਨੇ ਮਨੋਜ ਕੁਮਾਰ ਵਾਸੀ ਹਿਸਾਰ ਹਰਿਆਣਾ ਹਾਲ ਵਾਸੀ ਪਿੰਡ ਸ਼ਾਹੀਮਾਜਰਾ ਫੇਜ਼-5 ਮੁਹਾਲੀ ਨਾਂਅ ਦੇ ਇਕ ਨੌਜਵਾਨ ਵਲੋਂ ਉਸ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੀਆਂ ਕੁੰਭੜਾ ਚੌਕ ਵਿਚਲੀਆਂ ਟ੍ਰੈਫ਼ਿਕ ਲਾਈਟਾਂ ਨੇੜੇ ਇਕ ਬੋਲੀਨੋ ਕਾਰ ਅਤੇ ਓਲਾ ਕਾਰ 'ਚ ਹੋਈ ਟੱਕਰ ਦੌਰਾਨ ਜ਼ਖ਼ਮੀ ਹੋਈ ਬਜ਼ੁਰਗ ਦੀ ਹਸਪਤਾਲ 'ਚ ਜ਼ੇਰੇ ਇਲਾਜ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਮੋਟਰਾਂ ਤੋਂ ਕੇਬਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖਰੜ, 18 ਜੂਨ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਖਰੜ ਪੁਲਿਸ ਨੇ ਖੇਤਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਕੇਬਲਾਂ ਚੋਰੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਹੈ | ਪੁਲਿਸ ਚੌਕੀ ਮਜਾਤ ਦੇ ਹੌਲਦਾਰ ਅਵਤਾਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਰੁਪਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਬੇਕਰੀਆਂ ਦੀ ਚੈਕਿੰਗ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਦੇ ਟੀਚੇ ਨਾਲ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਲਈ ਖਾਣ-ਪੀਣ ਦੀਆਂ ਮਿਆਰੀ ਵਸਤਾਂ ਦੀ ਵਿਕਰੀ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ...

ਪੂਰੀ ਖ਼ਬਰ »

ਬਰਸਾਤ ਦੇ ਬਾਵਜੂਦ ਚਿੜੀਆਘਰ 'ਚ ਸੈਲਾਨੀਆਂ ਦੀ ਰਿਕਾਰਡ ਆਮਦ ਦਰਜ

ਜ਼ੀਰਕਪੁਰ, 18 ਜੂਨ (ਅਵਤਾਰ ਸਿੰਘ)-ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਬਣੇ ਸੁਹਾਣੇ ਮੌਸਮ ਦਾ ਅੱਜ ਸੈਲਾਨੀਆਂ ਨੇ ਉੱਤਰ ਭਾਰਤ ਦੇ ਪ੍ਰਸਿੱਧ ਛੱਤਬੀੜ ਚਿੜੀਆਘਰ ਵਿਖੇ ਖੂਬ ਅਨੰਦ ਮਾਣਿਆ | ਬਰਸਾਤ ਦੇ ਬਾਵਜੂਦ ਚਿੜੀਆਘਰ ਵਿਚ ਸੈਲਾਨੀਆਂ ਦੀ ਰਿਕਾਰਡ ਆਮਦ ਦਰਜ ਕੀਤੀ ...

ਪੂਰੀ ਖ਼ਬਰ »

ਫਾਇਰ ਵਿਭਾਗ ਦੇ ਅਫ਼ਸਰਾਂ ਵਲੋਂ ਜ਼ੀਰਕਪੁਰ ਦੀਆਂ ਸੁਸਾਇਟੀਆਂ 'ਚ ਜਾਂਚ ਆਰੰਭ

ਜ਼ੀਰਕਪੁਰ, 18 ਜੂਨ (ਅਵਤਾਰ ਸਿੰਘ)-ਬਿਨਾਂ ਫਾਇਰ ਸੇਫਟੀ ਇਮਾਰਤਾਂ ਬਣਾ ਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਬਿਲਡਰਾਂ ਿਖ਼ਲਾਫ਼ ਫਾਇਰ ਵਿਭਾਗ ਵਲੋਂ ਸ਼ਿਕੰਜਾ ਕੱਸਣਾ ਆਰੰਭ ਕਰ ਦਿੱਤਾ ਗਿਆ ਹੈ¢ ਡੇਰਾਬੱਸੀ ਫਾਇਰ ਵਿਭਾਗ ਦੇ ਅਧਿਕਾਰੀਆਂ ਵਲੋਂ ਅੱਜ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਪੰਜਾਬ 'ਚ ਸਥਾਪਤ ਕੀਤਾ ਖੇਤਰ ਦਾ ਪਹਿਲਾ ਟੈੱਕ-ਆਧਾਰਿਤ ਡੇਅਰੀ ਫਾਰਮ

• ਕਰਮਜੀਤ ਸਿੰਘ ਨਾਭਾ, 18 ਜੂਨ-50 ਸਾਲਾ ਦੀਪਕ ਗੁਪਤਾ ਹਾਲ ਹੀ ਤੱਕ ਸਿੰਗਾਪੁਰ 'ਚ ਰਹਿੰਦੇ ਹੋਏ ਖੇਤੀ ਦੀ ਮੋਹਰੀ ਬਹੁਰਾਸ਼ਟਰੀ ਕੰਪਨੀ-ਕਾਰਗਿਲ ਦੇ ਲਈ ਏਸ਼ੀਆ 'ਚ ਕਮੋਡਿਟੀਜ ਕਾਰੋਬਾਰ ਚਲਾ ਰਹੇ ਸਨ | ਉਨ੍ਹਾਂ ਦਾ ਸੁਪਨਾ ਸੀ ਪੰਜਾਬ 'ਚ ਇਕ ਟੈਕਨਾਲੋਜੀ ਆਧਾਰਤ ਆਧੁਨਿਕ ...

ਪੂਰੀ ਖ਼ਬਰ »

ਵਿਅਕਤੀ ਨੂੰ ਮਰਨ ਲਈ ਮਜਬੂਰ ਕਰਨ ਦੇ ਮਾਮਲੇ 'ਚ 2 ਔਰਤਾਂ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਵਾਸੀ ਸਤਿੰਦਰ ਸਿੰਘ (28) ਜੋ ਕਿ 5 ਜੂਨ ਤੋਂ ਲਾਪਤਾ ਸੀ ਦੀ ਅੰਬਾਲਾ ਹਰਿਆਣਾ ਨੇੜਲੀ ਨਹਿਰ 'ਚੋਂ ਲਾਸ਼ ਮਿਲਣ ਤੋਂ ਬਾਅਦ ਮਿ੍ਤਕ ਦੀ ਪਤਨੀ ਦੇ ਬਿਆਨਾਂ 'ਤੇ ਅੰਮਿ੍ਤਸਰ ਵਾਸੀ ਮਾਂ ਅਤੇ ਉਸ ...

ਪੂਰੀ ਖ਼ਬਰ »

ਨਾਜਾਇਜ਼ ਅੰਗਰੇਜ਼ੀ ਸ਼ਰਾਬ ਸਮੇਤ ਇਕ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਕਾਲੋਮਾਜਰਾ (ਪਟਿਆਲਾ) ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ...

ਪੂਰੀ ਖ਼ਬਰ »

ਪੁਲਿਸ ਨੇ 2 ਨਸ਼ੇੜੀਆਂ ਦੀ ਖੁੰਭ ਠੱਪੀ

ਡੇਰਾਬੱਸੀ, 18 ਜੂਨ (ਸੰਧੂ)-ਡੇਰਾਬੱਸੀ ਦੇ ਗੁਲਾਬਗੜ੍ਹ ਰੋਡ 'ਤੇ ਸਥਿਤ ਪੈਰਡਾਈਜ਼ ਸਕੂਲ ਨੇੜੇ ਐਤਵਾਰ ਦੀ ਰਾਤ ਕਰੀਬ 8 ਵਜੇ ਇਕ ਮਕਾਨ 'ਚ ਦੋ ਨਸ਼ੇੜੀ ਦਾਖ਼ਲ ਹੋ ਗਏ | ਉਸ ਵੇਲੇ ਮਕਾਨ ਮਾਲਕ ਵੀ ਘਰ ਅੰਦਰ ਮੌਜੂਦ ਸੀ | ਉਸ ਨੂੰ ਵੇਖ ਕੇ ਇਕ ਨਸ਼ੇੜੀ ਤਾਂ ਮੌਕੇ ਤੋਂ ਫ਼ਰਾਰ ...

ਪੂਰੀ ਖ਼ਬਰ »

ਗੈਂਗਸਟਰ ਸੰਪਤ ਨਹਿਰਾ ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ 'ਚ

ਪੰਚਕੂਲਾ, 18 ਜੂਨ (ਕਪਿਲ)-ਲਾਰੇਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਗੈਂਗਸਟਰ ਸੰਪਤ ਨਹਿਰਾ ਨੂੰ ਹਰਿਆਣਾ ਪੁਲਿਸ ਵਲੋਂ ਅੱਜ ਭਾਰੀ ਸੁਰੱਖਿਆ ਹੇਠ ਪੰਚਕੂਲਾ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ | ...

ਪੂਰੀ ਖ਼ਬਰ »

ਭਾਣਜੇ ਵਲੋਂ ਮਾਮੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ

ਕੁਰਾਲੀ, 18 ਜੂਨ (ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਖੇ ਅੱਜ ਦਿਨ ਦਿਹਾੜੇ ਭਾਣਜੇ ਵਲੋਂ ਮਾਮੀ 'ਤੇ ਜਾਨਲੇਵਾ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਟੀਨੂੰ ਨਾਮਕ ਨੌਜਵਾਨ ਆਪਣੇ ਇਕ ਹੋਰ ਸਾਥੀ ਸਮੇਤ ਆਪਣੀ ਮਾਮੀ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮ ਦੇ ਘਰੋਂ ਗਹਿਣੇ ਚੋਰੀ

ਡੇਰਾਬੱਸੀ, 18 ਜੂਨ (ਸੰਧੂ)-ਕਾਲਜ ਕਾਲੋਨੀ ਡੇਰਾਬੱਸੀ ਦੇ ਇਕ ਬੰਦ ਮਕਾਨ 'ਚੋਂ ਚੋਰਾਂ ਵਲੋਂ ਕੀਮਤੀ ਗਹਿਣਿਆਂ ਸਮੇਤ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਕਾਲਜ ਕਾਲੋਨੀ ਦੇ ਮ: ਨੰ: 1473 ਦੀ ਦੂਜੀ ਅਤੇ ਤੀਸਰੀ ਮੰਜ਼ਿਲ 'ਤੇ ਆਪਣੇ ਪਰਿਵਾਰ ਸਮੇਤ ਰਹਿਣ ਵਾਲੇ ਨਰੇਸ਼ ਪੁੱਤਰ ...

ਪੂਰੀ ਖ਼ਬਰ »

ਹੁਣ ਬਿਨਾਂ ਆਇਲਟਸ ਕੈਨੇਡਾ ਵਿਚ ਪੜ੍ਹਾਈ

ਚੰਡੀਗੜ੍ਹ, 18 ਜੂਨ (ਅ.ਬ.)-ਉਨ੍ਹਾਂ ਵਿਦਿਆਰਥੀਆਂ ਲਈ ਸੁਨਹਿਰਾ ਮੌਕਾ ਜੋ ਆਇਲਟਸ ਨਹੀਂ ਕਰ ਸਕਦੇ ਜਾਂ ਉਹ ਐਸ.ਪੀ.ਪੀ. ਦੇ ਅਨੁਸਾਰ ਬੈਂਡ ਨਹੀਂ ਲਿਆ ਸਕਦੇ | ਹੁਣ ਕੈਨੇਡਾ ਵਿਚ ਜਾ ਕੇ ਪਹਿਲਾਂ ਆਇਲਟਸ ਫਿਰ ਪੜੋ੍ਹ ਅੱਗੇ | ਹੁਣ ਜੀ.ਐਸ.ਓ.ਆਈ.ਕੰਪਨੀ ਅਜਿਹੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੇ 148 ਵਿਦਿਆਰਥੀਆਂ ਨੇ ਆਈ. ਆਈ. ਟੀ. ਮੁੰਬਈ ਤੇ ਸਵੈਮ ਦੇ ਕੋਰਸ ਕੀਤੇ ਪਾਸ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਦੇ 148 ਵਿਦਿਆਰਥੀਆਂ ਨੇ ਆਈ. ਆਈ. ਟੀ. ਮੁੰਬਈ ਅਤੇ ਸਵੈਮ ਵਲੋਂ ਕਰਵਾਏ ਗਏ ਕੋਰਸ ਪਾਸ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX