ਤਾਜਾ ਖ਼ਬਰਾਂ


ਫ਼ਾਜ਼ਿਲਕਾ 'ਚ 12 ਵਜੇ ਤੱਕ 28 ਫ਼ੀਸਦੀ ਵੋਟਿੰਗ
. . .  0 minutes ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਰਾਜਪੂਤ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੱਲ ਰਹੀਆਂ ਚੋਣਾਂ ਦੌਰਾਨ ਫ਼ਾਜ਼ਿਲਕਾ ਇਲਾਕੇ ਅੰਦਰ ਦੁਪਹਿਰ 12 ਵਜੇ ਤੱਕ 28 ਫ਼ੀਸਦੀ ਵੋਟਿੰਗ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਸੁਭਾਸ਼ ਖਟਕ ਨੇ...
ਬੰਗਾ ਹਲਕੇ 'ਚ 42 ਫ਼ੀਸਦੀ ਪੋਲਿੰਗ
. . .  6 minutes ago
ਬੰਗਾ 19 ਸਤੰਬਰ (ਜਸਬੀਰ ਸਿੰਘ ਨੂਰਪੁਰ) ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਚੋਣਾ ਦੌਰਾਨ ਬੰਗਾ ਹਲਕੇ ਚ 42 ਫ਼ੀਸਦੀ ਵੋਟ 12.30 ਤਕ ਪੋਲਿੰਗ ਹੋਈ । ਕਈ ਪਿੰਡਾ 'ਚ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ....
ਪਠਾਨਕੋਟ ਦੇ ਵਿਧਾਨਸਭਾ ਹਲਕਿਆਂ 'ਚ ਨਹੀਂ ਦਿੱਖ ਰਿਹਾ ਵੋਟਰਾਂ 'ਚ ਉਤਸ਼ਾਹ
. . .  6 minutes ago
ਮਾਧੋਪੁਰ 19 ਸਤੰਬਰ (ਨਰੇਸ਼ ਮਹਿਰਾ):- ਜ਼ਿਲ੍ਹਾ ਪਠਾਨਕੋਟ ਦੇ ਅਧੀਨ ਪੈਂਦੇ ਤਿੰਨੋ ਵਿਧਾਨਸਭਾ ਹਲਕੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਪੈ ਰਹੀਆਂ ਵੋਟਾਂ ਦੇ ਲਈ ਵੋਟਰਾਂ 'ਚ ਉਤਸ਼ਾਹ ਦਿਖਾਈ ਨਹੀਂ ਦਿੱਖ ਰਿਹਾ ਹੈ। ਚਾਰ ਘੰਟੇ ਬੀਤ ਜਾਣ ਪਿੱਛੋਂ ਤਕਰੀਬਨ ਹਰ .....
ਕਰਤਾਰਪੁਰ ਲਾਂਘੇ 'ਤੇ ਕਿਸੇ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ- ਸਿੱਧੂ
. . .  13 minutes ago
ਚੰਡੀਗੜ੍ਹ, 19 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਨੇ ਸਿੱਧੂ ਨੇ ਅੱਜ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ...
ਬਾਘਾ ਪੁਰਾਣਾ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲਈ 12 ਵਜੇ ਤੱਕ 22 ਫੀਸਦੀ ਵੋਟਿੰਗ
. . .  16 minutes ago
ਬਾਘਾ ਪੁਰਾਣਾ, 19 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਲਈ ਹਲਕੇ ਦੇ 115 ਬੂਥਾਂ 'ਤੇ ਪੈਣ ਵਾਲੀਆਂ ਕੁੱਲ 144750 ਵੋਟਾਂ 'ਚੋਂ ਦੁਪਹਿਰ 12 ਵਜੇ ਤੱਕ 22 ਫੀਸਦੀ ਮਤਦਾਨ...
ਬੱਲਾਂ 'ਚ ਅਕਾਲੀਆਂ ਵੱਲੋਂ ਚੋਣਾਂ ਦਾ ਕੀਤਾ ਜਾ ਰਿਹਾ ਵਿਰੋਧ
. . .  21 minutes ago
ਕਿਸ਼ਨਗੜ੍ਹ, 19 ਸਤੰਬਰ (ਹਰਬੰਸ ਸਿੰਘ ਹੋਠੀ) - ਬੱਲਾਂ ਵਿਖੇ ਪੈ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਅਕਾਲੀ ਦਲ ਦਾ ਕਿਧਰੇ ਨਾਮ ਨਿਸ਼ਾਨ ਨਜ਼ਰ ਨਹੀਂ ਆ ਰਿਹਾ ਅਤੇ ਕਾਂਗਰਸੀਆਂ ਦਾ ਦੱਬ ਦਬਾ ਬਣਿਆ ਹੋਇਆ ਹੈ। ਜਿਸ ਦਾ ਅਕਾਲੀਆਂ ਵੱਲੋਂ ....
ਅੰਮ੍ਰਿਤਸਰ : ਓਠੀਆ 'ਚ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਝਗੜਾ
. . .  34 minutes ago
ਓਠੀਆ, 19 ਸਤੰਬਰ (ਗੁਰਵਿੰਦਰ ਸਿੰਘ)- ਅੰਮ੍ਰਿਤਸਰ ਦੇ ਓਠੀਆ 'ਚ ਵੋਟਾਂ ਦੌਰਾਨ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਝਗੜਾ ਹੋਣ ਦੀ ਸੂਚਨਾ ਪ੍ਰਾਪਤ...
ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ
. . .  36 minutes ago
ਪਟਿਆਲਾ, 19 ਸਤੰਬਰ- ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਵੱਲੋਂ ਪਿੰਡ ਬਹਿਲ ਬਲਾਕ ਭੁਨਰਹੇੜੀ ਵਿਖੇ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਜਾ ਰਿਹਾ
ਵੋਟਾਂ ਦੌਰਾਨ ਤਿੰਨ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨਾਲ ਕੁੱਟਮਾਰ
. . .  38 minutes ago
ਬਠਿੰਡਾ, 19 ਸਤੰਬਰ (ਕਮਲਜੀਤ ਸਿੰਘ) - ਬਠਿੰਡਾ 'ਚ ਪੈ ਰਹੀਆਂ ਵੋਟਾਂ ਦੌਰਾਨ ਤਿੰਨ ਵਿਅਕਤੀਆਂ ਨੇ ਪਿੰਡ ਦੇ ਹੀ ਇੱਕ ਵਿਅਕਤੀ ਨਾਲ ਕੁੱਟਮਾਰ ....
ਅੰਮ੍ਰਿਤਸਰ 'ਚ 12 ਵਜੇ ਤੱਕ 27 ਫੀਸਦੀ ਮਤਦਾਨ
. . .  40 minutes ago
ਬੰਗਾ ਹਲਕੇ 'ਚ 12.30 ਵਜੇ ਤੱਕ 42 ਫ਼ੀਸਦੀ ਮਤਦਾਨ
. . .  49 minutes ago
ਸੰਗਰੂਰ ਦੇ ਹਲਕਿਆਂ 'ਚ ਦੁਪਹਿਰ 12 ਵਜੇ ਤੱਕ 24 ਫੀਸਦੀ ਵੋਟਿੰਗ
. . .  42 minutes ago
ਮਲੇਰਕੋਟਲਾ,19 ਸਤੰਬਰ (ਹਨੀਫ ਥਿੰਦ)- ਜ਼ਿਲ੍ਹਾ ਸੰਗਰੂਰ ਅਧੀਨ ਪੈਂਦੇ ਹਲਕਿਆਂ ਜਿਵੇਂ ਮਲੇਰਕੋਟਲਾ-1, ਸ਼ੇਰਪੁਰ, ਸੁਨਾਮ, ਭਵਾਨੀਗੜ੍ਹ, ਸੰਗਰੂਰ, ਦਿੜ੍ਹਬਾ, ਮਲੇਰਕੋਟਲਾ-2, ਧੂਰੀ, ਲਹਿਰਾਗਾਗਾ ਅਤੇ ਅਨਦਾਨਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ...
ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਦੇ ਪੁੱਤਰ ਤੇ ਪਰਚਾ ਦਰਜ਼
. . .  52 minutes ago
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ) - ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਦੇ ਪੁੱਤਰ ਰੁਪਿੰਦਰਜੀਤ ਸਿੰਘ ਹੈਪੀ ਤੇ ਦਿਲਪ੍ਰੀਤ ਸਿੰਘ, ਭਤੀਜਾ ਹਰਮਨ ਸਿੰਘ ਵਾਸੀ ਲੱਖੇਵਾਲ,ਬਲਜੀਤ ਮਾਲਵਾ ਵਾਸੀ ਫ਼ਿਰੋਜਪੁਰ ਅਤੇ....
ਫ਼ਾਜ਼ਿਲਕਾ : ਪਿੰਡ ਹਸਤਾ ਕਲਾਂ ਦੇ ਲੋਕਾਂ ਨੇ ਵੋਟਾਂ ਦਾ ਬਾਈਕਾਟ ਕਰਦਿਆਂ ਸ਼ੁਰੂ ਕੀਤੀ ਭੁੱਖ ਹੜਤਾਲ
. . .  59 minutes ago
ਫ਼ਾਜ਼ਿਲਕਾ, 19 ਸਤੰਬਰ, (ਪ੍ਰਦੀਪ ਰਾਜਪੂਤ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਹਸਤਾ ਕਲਾਂ ਦੇ ਲੋਕਾਂ ਨੇ ਪਿੰਡ ਵੱਖਰਾ ਕਰਨ ਦੇ ਰੋਹ ਵਜੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੈ ਅਤੇ ਵੋਟਾਂ ਦਾ ਬਾਈਕਾਟ ਕਰ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿਆਸੀ ਆਗੂਆਂ ਨੇ...
ਬਲਾਕ ਗੜ੍ਹਸ਼ੰਕਰ 'ਚ 11 ਵਜੇ ਤੱਕ 18 ਫ਼ੀਸਦੀ ਮਤਦਾਨ
. . .  about 1 hour ago
ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ) - ਬਲਾਕ ਗੜ੍ਹਸ਼ੰਕਰ 'ਚ 11 ਵਜੇ ਤੱਕ 18 ਫ਼ੀਸਦੀ ਮਤਦਾਨ ਹੋਇਆ ਹੈ। ਪਿੰਡ ਬੋੜਾ, ਮੋਰਾਂਵਾਲੀ ਸਮੇਤ ਕੁੱਝ ਪਿੰਡਾਂ ਦੇ ਬੂਥਾਂ ਤੇ ਰੌਣਕ ਵੇਖਣ ਨੂੰ ਮਿਲ ਰਹੀ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਮਤਦਾਨ ਸ਼ਾਂਤਮਈ ਢੰਗ ਨਾਲ ਜਾਰੀ
. . .  about 1 hour ago
ਸਬ ਡਵੀਜ਼ਨ ਖਰੜ 'ਚ ਹੁਣ ਤੱਕ 12 ਫ਼ੀਸਦੀ ਪਈਆਂ ਵੋਟਾਂ
. . .  about 1 hour ago
ਕੈਬਨਿਟ ਮੰਤਰੀ ਸਰਕਾਰੀਆ ਨੇ ਪਰਿਵਾਰ ਸਮੇਤ ਪਾਈਆਂ ਵੋਟਾਂ
. . .  about 1 hour ago
ਰਾਜਪੁਰਾ 'ਚ 11.30 ਵਜੇ ਤੱਕ 40 ਫ਼ੀਸਦੀ ਦੇ ਕਰੀਬ ਮਤਦਾਨ, ਵੋਟਿੰਗ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ
. . .  about 1 hour ago
ਫ਼ਾਜ਼ਿਲਕਾ : ਪਿੰਡ ਸ਼ਮਸ਼ਾਬਾਦ ਦੇ ਵਸਨੀਕਾਂ ਨੇ ਵੋਟਾਂ ਦਾ ਕੀਤਾ ਬਾਈਕਾਟ
. . .  about 1 hour ago
ਲੋਪੋਕੇ : ਪਿੰਡ ਭੀਲੋਵਾਲ ਵਿਖੇ ਵੋਟਾਂ ਨੂੰ ਲੈ ਕੇ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਹੋਈ ਝੜਪ, 4 ਜ਼ਖ਼ਮੀ
. . .  about 1 hour ago
ਵੋਟਾਂ ਦੌਰਾਨ ਹੋਈ ਝੜਪ 'ਚ ਅਕਾਲੀ ਵਰਕਰ ਜ਼ਖਮੀ
. . .  about 1 hour ago
ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਬੂਥਾਂ 'ਤੇ ਹੁਣ ਤੱਕ 15 ਫ਼ੀਸਦੀ ਹੋਇਆ ਮਤਦਾਨ
. . .  about 1 hour ago
ਸਰਹੱਦੀ ਇਲਾਕੇ 'ਚ ਵੋਟਾਂ ਪੈਣ ਦਾ ਕੰਮ ਮੱਠਾ, 15 ਫ਼ੀਸਦੀ ਹੋਈ ਪੋਲਿੰਗ
. . .  about 1 hour ago
ਹੁਸ਼ਿਆਰਪੁਰ ਜ਼ਿਲ੍ਹੇ 'ਚ ਹੁਣ ਤੱਕ 14 ਫ਼ੀਸਦੀ ਹੋਈ ਪੋਲਿੰਗ
. . .  about 1 hour ago
ਗਿੱਦੜਬਾ ਪੰਚਾਇਤ ਸੰਮਤੀ ਲਈ ਹੁਣ ਤੱਕ 11.50 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਵੋਟਾਂ ਪਵਾਉਣ ਸਬੰਧੀ ਅਕਾਲੀ ਤੇ ਕਾਂਗਰਸੀ ਸਮਰਥਕਾਂ ਵਿਚਕਾਰ ਹੋਈ ਤੂੰ-ਤੂੰ ਮੈਂ-ਮੈਂ
. . .  about 1 hour ago
ਲੁਧਿਆਣਾ : ਜ਼ਿਲ੍ਹਾ ਪਰੀਸ਼ਦ ਤੇ ਬਲਾਕ ਸੰਮਤੀ ਲਈ 12 ਫ਼ੀਸਦੀ ਵੋਟਿੰਗ
. . .  about 2 hours ago
ਬਾਘਾ ਪੁਰਾਣਾ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਲਈ 10 ਵਜੇ ਤੱਕ 15 ਫ਼ੀਸਦੀ ਵੋਟਿੰਗ
. . .  about 2 hours ago
ਮੋਗਾ ਦੇ 15 ਜ਼ੋਨਾਂ 'ਚ ਸਵੇਰੇ 11 ਵਜੇ ਤੱਕ 10.11 ਫ਼ੀਸਦੀ ਵੋਟਿੰਗ ਹੋਈ
. . .  about 2 hours ago
ਬਲਾਕ ਭੂੰਗਾ 'ਚ ਹੁਣ ਤੱਕ 15 ਫ਼ੀਸਦੀ ਹੋਈ ਵੋਟਿੰਗ
. . .  about 2 hours ago
ਰਾਏਕੋਟ ਹਲਕੇ 'ਚ ਸਵੇਰੇ ਦਸ ਵਜੇ ਤੱਕ 9.2 ਫ਼ੀਸਦੀ ਮਤਦਾਨ
. . .  about 2 hours ago
ਫ਼ਰੀਦਕੋਟ ਬਲਾਕ 'ਚ ਹੁਣ ਤੱਕ 10 ਫ਼ੀਸਦੀ, ਜੈਤੋ 'ਚ 15 ਫ਼ੀਸਦੀ ਅਤੇ ਕੋਟਕਪੂਰਾ 'ਚ 12 ਫ਼ੀਸਦੀ ਹੋਈ ਵੋਟਿੰਗ
. . .  about 2 hours ago
ਮਾਨਸਾ ਜ਼ਿਲ੍ਹੇ 'ਚ 10 ਵਜੇ ਤਕ 14 ਫ਼ੀਸਦੀ ਮਤਦਾਨ
. . .  about 2 hours ago
ਲ਼ਹਿਰਾ ਬੇਗਾ ਬੂਥ 'ਤੇ ਅਕਾਲੀ ਤੇ ਕਾਂਗਰਸੀ ਵਰਕਰਾਂ 'ਚ ਵੋਟ ਪਾਉਣ 'ਤੇ ਤਕਰਾਰ, ਪੁਲਿਸ ਨੇ ਸ਼ਾਂਤ ਕਰਾਇਆ ਮਾਮਲਾ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਵਿਦੇਸ਼ਾਂ 'ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ਼ਹੀਦੀ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਪਾਰਕ ਐਵੇਨਿਊ ਅਤੇ ਗੁਰਦੁਆਰਾ ਹੈਵਲਾਕ ਰੋਡ ਵਿਖੇ ਸਾਰਾ ਦਿਨ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਅਤੇ ਢਾਡੀ ਗਾਇਣ ਹੋਏ | ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦਾਂ ਦੇ ਸਿਰਤਾਜ ਕਿਹਾ ਜਾਂਦਾ ਹੈ, ਜਿਨ੍ਹਾਂ ਨੇ ਸ਼ਾਂਤੀ ਰੱਖਦਿਆਂ ਜਾਬਰ ਦੇ ਜ਼ੁਲਮ ਅੱਗੇ ਨਹੀਂ ਝੁਕੇ ਅਤੇ ਸ਼ਹਾਦਤ ਦਾ ਜਾਮ ਪੀਤਾ | ਇੱਥੋਂ ਹੀ ਸਿੱਖ ਕੌਮ ਅੰਦਰ ਸ਼ਹੀਦੀਆਂ ਦੀ ਅਜਿਹੀ ਪਿਰਤ ਚੱਲੀ ਜੋ ਅੱਜ ਵੀ ਚੱਲ ਰਹੀ ਹੈ | ਬੁਲਾਰਿਆਂ ਕਿਹਾ ਕਿ ਸਿੱਖ ਕੌਮ ਸ਼ਹੀਦਾਂ ਦੀ ਕੌਮ ਹੈ, ਘੱਲੂਘਾਰਿਆਂ ਦੌਰਾਨ ਹਜ਼ਾਰਾਂ ਸਿੱਖਾਂ ਨੇ ਇਕ-ਇਕ ਦਿਨ ਵਿਚ ਕੁਰਬਾਨੀਆਂ ਕੀਤੀਆਂ ਹਨ | ਗੁਰੂ ਘਰ ਦੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲ੍ਹੀ ਨੇ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ, ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਇਕੱਠੇ ਹੋ ਕੇ ਚੱਲਣ ਦੀ ਲੋੜ ਹੈ |
ਗੁਰਦੁਆਰਾ ਰੈਂਟਨ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਸਿਆਟਲ, (ਹਰਮਨਪ੍ਰੀਤ ਸਿੰਘ)-ਅੱਜ ਇੱਥੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਸਿੱਧ ਕੀਰਤਨੀਏ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਵਰਿਆਮ ਸਿੰਘ ਤੇ ਭਾਈ ਪਰਮਜੀਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਹੈੱਡ ਗ੍ਰੰਥੀ ਗਿਆਨੀ ਸ਼ੇਰ ਸਿੰਘ ਨੇ ਕਥਾ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤੇ ਅਤੇ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ |
ਗੁਰਦੁਆਰਾ ਸੱਚਾ ਮਾਰਗ ਵਿਖੇ ਸਮਾਗਮ
ਸਿਆਟਲ, (ਹਰਮਨਪ੍ਰੀਤ ਸਿੰਘ)-ਗੁਰਦੁਆਰਾ ਸੱਚਾ ਮਾਰਗ ਵਿਖੇ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਹਰਸ਼ਿੰਦਰ ਸਿੰਘ ਸੰਧੂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਹੈੱਡ ਗ੍ਰੰਥੀ ਗਿਆਨੀ ਗੁਰਮੀਤ ਸਿੰਘ ਨੇ ਅਰਦਾਸ ਕੀਤੀ ਤੇ ਮੁੱਖ ਵਾਕ ਲਿਆ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ |
ਨਿਊਯਾਰਕ ਵਿਖੇ ਸ਼ਹੀਦੀ ਦਿਵਸ ਮਨਾਇਆ
ਨਿਊਯਾਰਕ, (ਸੂਰਤ ਸਿੰਘ ਪੱਡਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਰਿਚਮੰਡ ਦੇ ਗੁਰੂਘਰ ਸਿੱਖ ਕਲਚਰਲ ਸੁਸਾਇਟੀ ਵਿਖੇ ਬਹੁਤ ਸ਼ਰਧਾ ਸਹਿਤ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦੀਵਾਨ ਸਜਾਏ ਗਏ | ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਗੁਰੂ ਜੀ ਨੂੰ ਸ਼ਰਧਾਂਜਲੀਆਂ ਅਰਪਨ ਕੀਤੀਆਂ | ਕਥਾ ਵਾਚਕ ਗਿਆਨੀ ਲਖਵਿੰਦਰ ਸਿੰਘ ਖ਼ਾਲਸਾ ਨੇ ਗੁਰੂ ਸਾਹਿਬ ਜੀ ਦੀ ਸ਼ਹੀਦੀ ਦਾ ਸਿਲਸਿਲੇਵਾਰ ਵਰਣਨ ਕਰਕੇ ਸੰਗਤਾਂ ਨੂੰ ਗੁਰੂ ਜੀ ਦੀ ਬਾਣੀ ਨਾਲ ਜੋੜਿਆ | ਗੁਰ ੂਘਰ ਦੇ ਬਾਹਰ ਸੰਗਤਾਂ ਨੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ | ਇਸ ਤੋਂ ਇਲਾਵਾ ਹੋਰ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਸੰਗਤਾਂ ਨੇ ਭਾਰੀ ਗਿਣਤੀ 'ਚ ਸ਼ਿਰਕਤ ਕੀਤੀ | ਇਸ ਮੌਕੇ ਬੁਲਾਰਿਆਂ ਜਿਨ੍ਹਾਂ ਵਿਚ ਕੈਪਟਨ ਹਰਚਰਨ ਸਿੰਘ ਰੋਡੇ ਨੇ ਗੁਰੂ ਜੀ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਗੁਰੂ ਜੀ ਨੇ ਅਤੇ ਬਾਕੀ ਗੁਰੂਆਂ ਨੇ ਗੁਰੂ ਨਾਨਕ ਮਿਸ਼ਨ ਨੂੰ ਅੱਗੇ ਵਧਾਇਆ | ਉਨ੍ਹਾਂ ਕਿਹਾ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਵੀ ਗੁਰੂ ਨਾਨਕ ਮਿਸ਼ਨ ਅਨੁਸਾਰ ਹੀ ਸ਼ਹੀਦੀ ਦਿੱਤੀ | ਅੰਤ ਵਿਚ ਸਿੱਖ ਕਲਚਰਲ ਸੁਸਾਇਟੀ ਵਲੋਂ ਕੈਪ. ਹਰਚਰਨ ਸਿੰਘ ਰੋਡੇ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ | ਸਟੇਜ ਦੀ ਕਾਰਵਾਈ ਕੁਲਦੀਪ ਸਿੰਘ ਵੜੈਚ ਨੇ ਨਿਭਾਈ | ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਨੇ ਕੈਪ. ਹਰਚਰਨ ਸਿੰਘ ਨੂੰ ਜੀ ਆਇਆਂ ਕਿਹਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ |
ਸਪੇਨ 'ਚ ਸਮਾਗਮ
ਬਾਰਸੀਲੋਨਾਂ (ਸਪੇਨ), (ਹਰਪਾਲ ਸਿੰਘ ਖਾਨਪੁਰੀ)-ਬੀਤੇ ਦਿਨੀਂ ਸਪੇਨ ਦੇ ਸ਼ਹਿਰ ਸੰਤ ਆਦਰੀਆ ਦੇ ਬੇਸੋਸ (ਬਾਦਾਲੋਨਾਂ) 'ਚ ਗੁਰਦੁਆਰਾ ਗੁਰਸੰਗਤ ਸਾਹਿਬ ਵਿਖੇ ਨੌਜਵਾਨ ਸਭਾ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਮਿਲ ਕੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਜੂਨ 84 ਦਾ ਘੱਲੂਘਾਰਾ ਦਿਵਸ ਮਨਾਇਆ ਗਿਆ | ਇਸ ਸਬੰਧ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ੍ਹ ਦੀਵਾਨ ਸਜਾਏ ਗਏ, ਜਿਸ 'ਚ ਸ਼ਬਦ ਕੀਰਤਨ ਤੋਂ ਉਪਰੰਤ ਸਮਾਗਮ 'ਚ ਉਚੇਚੇ ਤੌਰ 'ਤੇ ਆਏ ਭਾਈ ਫ਼ੌਜਾ ਸਿੰਘ ਸਾਗਰ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੇ ਜੂਨ 84 ਦੇ ਘੱਲੂਘਾਰੇ ਦੇ ਸਬੰਧ 'ਚ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਜੂਨ ਚੁਰਾਸੀ ਦੀ ਯਾਦ ਤਾਜ਼ਾ ਕਰਵਾ ਦਿੱਤੀ | ਸੰਗਤਾਂ ਵਲੋਂ ਠੰਢੇ ਪਾਣੀ ਦੀ ਛਬੀਲ ਲਗਾਈ ਗਈ | ਇਸ ਮੌਕੇ ਸ: ਰਣਜੀਤ ਸਿੰਘ ਰਾਣਾ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਸਾਬ ਸਿੰਘ, ਰੂਪ ਸਿੰਘ,ਗੁਰਵਿੰਦਰ ਸਿੰਘ ਸ਼ਾਹੀ, ਸੁਖਚੈਨ ਸਿੰਘ, ਮਨਜੀਤ ਸਿੰਘ ਬਰਾੜ, ਪ੍ਰਭਜੋਤ ਸਿੰਘ ਜੋਧਾਂ, ਮਹਿੰਦਰ ਸਿੰਘ ਲਾਡੀ, ਸੁਰਜੀਤ ਸਿੰਘ ਕੰਗ, ਪਰਮਿੰਦਰ ਸਿੰਘ ਪਿੰਦਾਂ, ਤਲਵਿੰਦਰ ਸਿੰਘ ਪੱਪੀ, ਅਮਰੀਕ ਸਿੰਘ ਮਾਛੀਵਾੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਬਾਰਸੀਲੋਨਾਂ, ਜੋਰਦੀਮਾਰ, ਵਿਕ, ਤੌਰੀਪਾਚੀਕੋ ਤੋਂ ਹਾਜ਼ਰ ਸਨ |
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
ਵੀਨਸ (ਇਟਲੀ), (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਸਿੰਘ ਸਭਾ ਕਾਸਤਲਗੌਮਬੈਰਤੋ (ਵਿਚੈਂਸਾ) ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਸ਼ਬਦਾਂ ਦਾ ਰਸ-ਭਿੰਨਾ ਕੀਰਤਨ ਕੀਤਾ ਗਿਆ¢ ਉਪਰੰਤ ਪ੍ਰਸਿੱਧ ਢਾਡੀ ਭਾਈ ਮਨਦੀਪ ਸਿੰਘ ਹੀਰਾਂ ਵਾਲਿਆਂ ਦੇ ਢਾਡੀ ਜਥੇ ਵਲੋਂ ਸੰਗਤ ਨੂੰ ਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ¢
ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਇਸ ਮਹਾਨ ਦਿਹਾੜੇ ਮੌਕੇ ਸ਼ਰਧਾ ਪ੍ਰਗਟ ਕੀਤੀ¢ ਸਮਾਪਤੀ ਤੇ ਪ੍ਰਬੰਧਕਾ ਦੁਆਰਾ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ¢

ਬੈਂਕਾਕ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਬੈਂਕਾਕ, 18 ਜੂਨ (ਬੈਂਕਾਂਕ ਤੋਂ ਸੁਖਜੀਤ ਸਿੰਘ ਬਰਾੜ ਦੀ ਵਿਸ਼ੇਸ਼ ਰਿਪੋਰਟ)-ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਬੈਂਕਾਕ ਦੀਆਂ ਸਮੂਹ ਸਿੱਖ ਸੰਗਤਾਂ ਤੇ ਸ਼ਰਧਾਲੂਆਂ ਵਲੋਂ ਪੰਜਵੇਂ ਪਾਤਸਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਮਿਲਾਨ (ਇਟਲੀ), 18 ਜੂਨ (ਇੰਦਰਜੀਤ ਸਿੰਘ ਲੁਗਾਣਾ)-ਭਾਰਤ ਦੀ ਵਿਦੇਸ਼ ਮੰਤਰੀ ਮੈਡਮ ਸੁਸ਼ਮਾ ਸਵਰਾਜ ਅੱਜ-ਕੱਲ੍ਹ ਆਪਣੀ 7 ਦਿਨਾਂ ਵਿਸ਼ੇਸ਼ ਯੂਰਪ ਫੇਰੀ 'ਤੇ ਹਨ | ਇਸ ਫੇਰੀ ਦੇ ਪਹਿਲੇ ਦੌਰ ਵਿਚ ਅੱਜ ਸੁਸ਼ਮਾ ਸਵਰਾਜ ਨੇ ਰੋਮ ਵਿਖੇ ਇਟਲੀ ਦੇ ਪ੍ਰਧਾਨ ਮੰਤਰੀ ਜੂਸੇਪੇ ...

ਪੂਰੀ ਖ਼ਬਰ »

ਰਾਸ਼ਟਰੀ-ਅੰਤਰਰਾਸ਼ਟਰੀ

...

ਪੂਰੀ ਖ਼ਬਰ »

ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਪਿਤਾ ਦਿਵਸ 'ਤੇ ਅਦਾਕਾਰ ਗੁਰਮੀਤ ਸਾਜਨ ਦਾ ਸਨਮਾਨ

ਕੈਲਗਰੀ, 18 ਜੂਨ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਫਾਦਰਸ ਡੇਅ ਦੇ ਸਬੰਧ ਵਿਚ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਨਾਮਵਰ ਅਦਾਕਾਰ ਗੁਰਮੀਤ ਸਾਜਨ ਨੇ ਸ਼ਿਰਕਤ ਕੀਤੀ | ਇਸ ਸਮੇਂ ਵੱਖ-ਵੱਖ ਵਿਸ਼ਿਆਂ 'ਤੇ ਖ਼ੂਬ ਚਰਚਾ ਕੀਤੀ ...

ਪੂਰੀ ਖ਼ਬਰ »

ਭਾਰਤੀ ਕਾਰੋਬਾਰੀ ਹੀਥਰੋ ਹਵਾਈ ਅੱਡੇ 'ਤੇ ਪਾਰਕਿੰਗ ਬਣਾਉਣ ਲਈ ਲੜ ਰਿਹੈ ਲੜਾਈ

ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਮਸ਼ਹੂਰ ਭਾਰਤੀ ਮੂਲ ਦੇ ਹੋਟਲ ਕਾਰੋਬਾਰੀ ਸੁਰਿੰਦਰ ਅਰੋੜਾ ਦੁਨੀਆ ਦੇ ਸਭ ਤੋਂ ਵੱਡੇ ਹਵਾਈ ਅੱਡਿਆਂ 'ਚੋਂ ਇਕ ਜਾਣੇ ਜਾਂਦੇ ਹੀਥਰੋ ਹਵਾਈ ਅੱਡੇ ਨੇੜੇ ਬਹੁ-ਮੰਜ਼ਿਲਾ ਕਾਰ ਪਾਰਕਿੰਗ ਬਣਾਉਣ ਦੇ ਅਧਿਕਾਰ ਲਈ ...

ਪੂਰੀ ਖ਼ਬਰ »

ਸਿਆਟਲ ਵਿਖੇ ਪਿਤਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਹੋਇਆ

ਸਿਆਟਲ, 18 ਜੂਨ (ਹਰਮਨਪ੍ਰੀਤ ਸਿੰਘ)-ਅੱਜ ਇੱਥੇ ਪਿਤਾ ਦਿਵਸ ਨੂੰ ਸਮਰਪਿਤ ਪੰਜਾਬੀ ਲਿਖਾਰੀ ਸਭਾ ਵਲੋਂ ਇਕ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸਿਆਟਲ ਦੇ ਕਵੀਆਂ ਨੇ ਪਿਤਾ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕਰ ਕੇ ਚੰਗਾ ਸਮਾਂ ਬੰਨਿ੍ਹਆ | ਇਸ ਮੌਕੇ ਵਰਿੰਦਰ ਸਿੰਘ ...

ਪੂਰੀ ਖ਼ਬਰ »

ਕੋਲੰਬੀਆ ਚੋਣਾਂ 'ਚ ਜਿੱਤੀ ਕੰਜਰਵੇਟਿਵ ਪਾਰਟੀ

ਬੋਗਾਟਾ, 18 ਜੂਨ (ਏਜੰਸੀ)-ਕੰਜਰਵੇਟਿਵ ਪਾਰਟੀ ਦੇ ਈਵਾਨ ਡਿਊਕ ਨੇ ਇਕ ਅਭਿਆਨ ਤੋਂ ਬਾਅਦ ਅੱਜ ਕੋਲੰਬੀਆ ਦੇ ਰਾਸ਼ਟਰਪਤੀ ਅਹੁਦੇ ਲਈ ਚੋਣਾਂ 'ਚ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਦਾ ਇਹ ਅਭਿਆਨ ਫਾਰਸ ਵਿਦਰੋਹੀਆਂ ਨਾਲ 2016 ਦੇ ਇਤਿਹਾਸਕ ਸ਼ਾਂਤੀ ਸਮਝੌਤੇ 'ਤੇ ਲੋਕਮਤ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਬਰੇਸ਼ੀਆ (ਇਟਲੀ), 18 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਕੈਪਟਨ ਦੇ ਰਾਜ ਵਿਚ ਕਿਸਾਨਾਂ ਦੀ ਹਾਲਤ ਤਰਸਯੋਗ-ਰੱਖੜਾ

ਸਿਆਟਲ, 18 ਜੂਨ (ਹਰਮਨਪ੍ਰੀਤ ਸਿੰਘ)-'ਪੰਜਾਬ ਸਰਕਾਰ ਕਿਸਾਨਾਂ ਦਾ ਮਜ਼ਾਕ ਬਣਾਉਣਾ ਬੰਦ ਕਰੇ ਤੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਪੂਰੀ ਬਿਜਲੀ ਮੁਹੱਈਆ ਕਰਵਾਏ ਅਤੇ ਉਨ੍ਹਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ...

ਪੂਰੀ ਖ਼ਬਰ »

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਇਟਲੀ ਪੁੱਜਣ 'ਤੇ ਨਿੱਘਾ ਸਵਾਗਤ

ਮਿਲਾਨ (ਇਟਲੀ), 16 ਜੂਨ (ਇੰਦਰਜੀਤ ਸਿੰਘ ਲੁਗਾਣਾ)-ਭਾਰਤ ਸਰਕਾਰ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਆਪਣੀ ਵਿਸ਼ੇਸ਼ ਯੂਰਪ ਫੇਰੀ ਮੌਕੇ ਪਹਿਲੇ ਪੜਾਅ ਦੌਰਾਨ ਰੋਮ ਹਵਾਈ ਅੱਡੇ ਪੁੱਜਣ 'ਤੇ ਰੋਮ 'ਚ ਭਾਰਤੀ ਰਾਜਦੂਤ ਰੀਨਤ ਸੰਧੂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਗਲਾਸਗੋ ਵਲੋਂ ਨਵੀਂ ਕਮੇਟੀ ਗਠਿਤ

ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਸੱਥ ਗਲਾਸਗੋ ਵਲੋਂ ਭਰਵੀਂ ਗਿਣਤੀ ਮੈਂਬਰਾਂ ਦੀ ਹਾਜ਼ਰੀ ਵਿਚ ਪੰਜਾਬੀ ਸਾਹਿਤ ਸਭਾ ਗਲਾਸਗੋ ਦੀ ਪੁਰਾਣੀ ਕਮੇਟੀ ਭੰਗ ਕਰਕੇ ਜਿਸ ਦੀ ਮਿਆਦ ਬੀਤੇ ਮਹੀਨੇ ਮਈ ਨੂੰ ਸਮਾਪਤ ਹੋ ਗਈ ਸੀ, ਸਾਲ 2018-19 ਲਈ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸ਼ਹੀਦੀ ਗੁਰਪੁਰਬ 'ਤੇ ਸੰਗਤ ਵਲੋਂ ਫੂਡ ਬੈਂਕ ਦੀ ਮਦਦ

ਲੈਸਟਰ (ਇੰਗਲੈਂਡ), 18 ਜੂਨ (ਸੁਖਜਿੰਦਰ ਸਿੰਘ ਢੱਡੇ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰੂ ਹਰਕਿ੍ਸ਼ਨ ਗੁਰਦੁਆਰਾ ਓਡਬੀ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਜੇ ਦਰਬਾਰ ਵਿਚ ਕੀਰਤਨ ਤੇ ਕਥਾ ਦੇ ...

ਪੂਰੀ ਖ਼ਬਰ »

ਨਿਰਮਾਣ ਕੰਪਨੀਆਂ ਨਾਲ ਧੋਖਾਧੜੀ ਕਰਨ ਵਾਲੇ ਪੰਜਾਬੀ ਮੂਲ ਦੇ ਪਾਲ ਪਰਮਾਰ ਨੂੰ 6 ਸਾਲ ਕੈਦ

ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਿਰਮਾਣ ਕੰਪਨੀਆਂ ਨਾਲ ਧੋਖਾਧੜੀ ਕਰਨ ਵਾਲੇ 51 ਸਾਲਾ ਪਾਲ ਪਰਮਾਰ ਨੂੰ ਆਈਜ਼ਲਵਰਥ ਅਦਾਲਤ ਨੇ 6 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੋਂਡਸਬਰੀ ਕੰਸਟਰੱਕਸ਼ਨ ਕੰਪਨੀ ਨੇ ਪਰਮਾਰ ਨੂੰ ਬਤੌਰ ਸਰਵੇਅਰ ਨਿਯੁਕਤ ਕੀਤਾ ਸੀ, ਜਿਸ ...

ਪੂਰੀ ਖ਼ਬਰ »

ਆਈ.ਐਸ.ਆਈ.ਐਸ ਨਾਲ ਸਬੰਧਿਤ ਪਾਕਿਸਤਾਨੀ ਮੂਲ ਦਾ ਬਿ੍ਟਿਸ਼ ਨਾਗਰਿਕ ਹੀ ਸੀ ਉਡਾਣਾਂ 'ਚ ਲੈਪਟਾਪ 'ਤੇ ਪਾਬੰਦੀ ਦਾ ਕਾਰਨ

ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਮ. ਆਈ. 6 ਦੇ ਇਕ ਜਾਸੂਸ ਨੇ ਇਕ ਨਵੀਂ ਆਤਮਕਥਾ ਵਿਚ ਖ਼ੁਲਾਸਾ ਕੀਤਾ ਹੈ ਕਿ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ ਮਾਸਟਰ ਬੰਬ ਨਿਰਮਾਤਾ ਦੇ ਨਾਂਅ ਨਾਲ ਮਸ਼ਹੂਰ ਪਾਕਿਸਤਾਨੀ ਮੂਲ ਦਾ ਇਕ ਬਿ੍ਟਿਸ਼ ਨਾਗਰਿਕ ਹੀ ਪਿਛਲੇ ਸਾਲ ...

ਪੂਰੀ ਖ਼ਬਰ »

ਇੰਗਲੈਂਡ ਅਤੇ ਵੇਲਸ ਦੇ ਚੈਰਿਟੀ ਕਮਿਸ਼ਨ ਵਲੋਂ ਅਸਥਾਨ ਬਾਬੇ ਕੇ ਟਰੱਸਟ ਦੀ ਜਾਂਚ ਸ਼ੁਰੂ

ਲੰਡਨ, 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਚੈਰਿਟੀ ਕਮਿਸ਼ਨ ਇੰਗਲੈਂਡ ਅਤੇ ਵੇਲਸ ਵਲੋਂ ਸਿੱਖ ਸੰਸਥਾ ਅਸਥਾਨ ਬਾਬੇ ਕੇ ਟਰੱਸਟ ਦੀ ਜਾਂਚ ਸ਼ੁਰੂ ਕੀਤੀ ਗਈ ਹੈ | ਇਹ ਜਾਂਚ 11 ਮਈ 2018 ਨੂੰ ਖੋਲੀ ਗਈ ਹੈ | ਇਸ ਸੰਸਥਾ ਵਲੋਂ ਸਿੱਖ ਧਰਮ ਅਤੇ ਸਿੱਖਿਆ, ਗ਼ਰੀਬਾਂ ਦੀ ਮਦਦ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX