ਤਾਜਾ ਖ਼ਬਰਾਂ


ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  6 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  15 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  43 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 2 hours ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 2 hours ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  4 minutes ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  25 minutes ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਪੰਜਾਬ / ਜਨਰਲ

ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਲੱਗਾ ਸਾਲਾਨਾ ਮੇਲਾ

ਦਵਿੰਦਰ ਪਾਲ ਸਿੰਘ
ਫ਼ਾਜ਼ਿਲਕਾ, 19 ਜੂਨ ()-ਭਾਰਤ ਪਾਕਿ ਅੰਤਰਰਾਸ਼ਟਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਤੇ ਪੈਂਦੀ ਜ਼ੀਰੋ ਲਾਈਨ ਦੀ ਬੁਰਜੀ 'ਤੇ ਪਿੰਡ ਗੁਲਾਬਾ ਭੈਣੀ ਵਿਖੇ ਪੀਰ ਬਾਬਾ ਸ਼ਾਹ ਮੁਹੰਮਦ ਅਲੀ ਦੀ ਦਰਗਾਹ, ਜੋ ਬੁਰਜੀ ਵਾਲਾ ਪੀਰ ਦੇ ਨਾਂਅ ਨਾਲ ਮਸ਼ਹੂਰ ਹੈ, ਵਿਖੇ ਲੱਗਣ ਵਾਲੇ ਮੇਲੇ ਦੀ ਪਰੰਪਰਾ ਕਈ ਦਹਾਕਿਆਂ ਤੋਂ ਅੱਜ ਵੀ ਕਾਇਮ ਹੈ | 5 ਹਾੜ ਨੂੰ ਲੱਗਣ ਵਾਲੇ ਇਸ ਮੇਲੇ 'ਚ ਭਾਵੇਂ ਦੋਵਾਂ ਦੇਸ਼ਾਂ ਵਿਚਾਲੇ ਸਰਹੱਦਾਂ ਦੀਆਂ ਬੰਦਿਸ਼ਾਂ ਹਨ, ਪਰ ਫਿਰ ਵੀ ਪਾਕਿਸਤਾਨ ਅਤੇ ਹਿੰਦੁਸਤਾਨ ਦੇ ਲੋਕ ਇਸ ਸਾਂਝੀ ਦਰਗਾਹ 'ਤੇ ਮੱਥਾ ਟੇਕ ਕੇ ਮੁਰਾਦਾਂ ਮੰਗਦੇ ਹਨ ਤੇ ਪਾਕਿਸਤਾਨੀ ਦੂਰੋਂ ਖੜ੍ਹੇ ਹੋ ਕੇ ਦਰਗਾਹ 'ਤੇ ਸਿਜਦਾ ਕਰਦੇ ਹਨ | ਇਸ ਮੇਲੇ 'ਚ ਦੂਰ ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਮੱਥਾ ਟੇਕਿਆ | ਫ਼ਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ 'ਤੇ ਲਗਾਈ ਕੰਡਿਆਲੀ ਤਾਰ ਤੋਂ ਪਾਰ ਜ਼ੀਰੋ ਲਾਈਨ 'ਤੇ ਬਾਬਾ ਸ਼ਾਹ ਮੁਹੰਮਦ ਅਲੀ ਦੀ ਦਰਗਾਹ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬਜ਼ੁਰਗਾਂ ਦੇ ਦੱਸਣ ਮੁਤਾਬਿਕ ਦੇਸ਼ ਦੀ ਵੰਡ ਤੋਂ ਪਹਿਲਾਂ ਦੀ ਇਸ ਥਾਂ 'ਤੇ ਦਰਗਾਹ ਬਣੀ ਹੈ, ਇਥੇ ਹਰ ਸਾਲ 5 ਹਾੜ ਨੂੰ ਇਕ ਬਹੁਤ ਵੱਡਾ ਮੇਲਾ ਲੱਗਦਾ ਸੀ | ਅੱਜ ਵੀ ਬੀ.ਐਸ.ਐਫ. ਦੀ 169 ਬਟਾਲੀਅਨ ਦੇ ਸਹਿਯੋਗ ਨਾਲ ਇਹ ਮੇਲਾ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ ਬਜ਼ੁਰਗ ਦੱਸਦੇ ਹਨ ਕਿ ਦੇਸ਼ ਦੀ ਵੰਡ ਤੋਂ
ਪਹਿਲਾ ਇਥੇ ਹਿੰਦੁਸਤਾਨ ਤੇ ਪਾਕਿਸਤਾਨ ਵੱਲੋਂ ਸਾਂਝੇ ਤੌਰ 'ਤੇ ਮੇਲਾ ਲਗਾਇਆ ਜਾਂਦਾ ਸੀ, ਲੱਖਾਂ ਦੀ ਤਾਦਾਦ 'ਚ ਲੋਕ ਇਥੇ ਸਿੱਜਦਾ ਕਰਨ ਲਈ ਆਉਂਦੇ ਸਨ ਤੇ ਉਸ ਵੇਲੇ ਕਬੱਡੀ, ਕੁਸ਼ਤੀ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਸਨ | ਦੇਸ਼ ਦੀ ਵੰਡ ਤੋਂ ਬਾਅਦ ਇਹ ਸਮਾਧ ਦੋਹਾਂ ਦੇਸ਼ਾਂ ਵਿਚਾਲੇ ਖਿੱਚੀ ਗਈ ਜ਼ੀਰੋ ਲਾਈਨ 'ਤੇ ਆ ਗਈ | ਗੁਆਂਢੀ ਦੇਸ਼ ਪਾਕਿਸਤਾਨ ਦੇ ਲੋਕ ਵੀ ਜ਼ੀਰੋ ਲਾਈਨ 'ਤੇ ਪੁੱਜ ਕੇ ਪੀਰ ਬਾਬਾ ਸ਼ਾਹ ਮੁਹੰਮਦ ਅਲੀ ਦੀ ਦਰਗਾਹ 'ਤੇ ਸਿਜਦਾ ਕਰਦੇ ਹਨ | ਸਮਾਧ 'ਤੇ ਮੱਥਾ ਟੇਕਣ ਲਈ ਆਏ ਸਰਹੱਦੀ ਲੋਕਾਂ ਬੱਗੂ ਸਿੰਘ, ਬੂਟਾ ਸਿੰਘ ਢਾਣੀ ਸੱਦਾ ਸਿੰਘ, ਕੇਹਰ ਸਿੰਘ ਗੁਲਾਬਾ ਭੈਣੀ, ਬਲਵੀਰ ਸਿੰਘ, ਰਮੇਸ਼ ਸਿੰਘ, ਰੂਪ ਸਿੰਘ, ਭਗਵਾਨ ਸਿੰਘ, ਕ੍ਰਿਸ਼ਨ ਸਿੰਘ, ਭਜਨ ਸਿੰਘ ਨੇ ਦੱਸਿਆ ਕਿ ਸਰਹੱਦ 'ਤੇ ਕੰਡਿਆਲ਼ੀ ਤਾਰ ਲੱਗਣ ਤੋਂ ਪਹਿਲਾ ਪਾਕਿਸਤਾਨ ਦੇ ਵਸਨੀਕ ਆਮ ਹੀ ਮੇਲੇ ਵਾਲੇ ਦਿਨ ਆਪਣੀ ਸ਼ਰਧਾ ਮੁਤਾਬਿਕ ਰਾਸ਼ਨ ਆਦਿ ਲੈ ਕੇ ਆ ਜਾਂਦੇ ਸਨ ਤੇ ਦੁਕਾਨਾਂ 'ਤੇ ਕਣਕ ਆਦਿ ਵੇਚ ਕੇ ਉਹ ਪੈਸੇ ਮੇਲੇ 'ਤੇ ਲਗਾਉਂਦੇ ਸਨ | ਲੋਕਾਂ ਦੇ ਦੱਸਣ ਮੁਤਾਬਿਕ ਕਈ ਵਾਰ ਪਾਕਿਸਤਾਨੀ ਰੇਜ਼ਰਾਂ ਦੇ ਨਰਮ ਰੱਵਈਏ 'ਤੇ ਪਾਕਿਸਤਾਨ ਵਿਚਲੇ ਨੇੜਲੇ ਕਸਬੇ ਫਕੀਰੀਆ, ਟਾਲੀ ਗੁੱਦੜ, ਲਾਲ ਗੁੱਦੜ, ਲਸੂੜ੍ਹੀ, ਚਿਮਨਾ ਚੌਕੀ, ਨਿਓਲਾ, ਵਸੀਲਪੁਰ ਆਦਿ ਤੋਂ ਆਏ ਲੋਕ ਵੀ ਸਿੱਜਦਾ ਕਰਕੇ ਮੁੜਦੇ ਸਨ |

ਮਾਮਲਾ ਸਿੰਚਾਈ ਵਿਭਾਗ 'ਚ ਪੇਪਰ ਲੀਕ ਦਾ

ਅਦਾਲਤ 'ਚ ਦਲਾਲ ਰਿੰਮੀ ਵਲੋਂ ਆਤਮ ਸਮਰਪਣ, 3 ਦਿਨ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 19 ਜੂਨ (ਜਸਬੀਰ ਸਿੰਘ ਜੱਸੀ)- ਵਿਜੀਲੈਂਸ ਬਿਊਰੋ ਵਲੋਂ 16 ਅਕਤੂਬਰ 2016 ਨੂੰ ਥਾਪਰ ਯੂਨੀਵਰਸਿਟੀ ਪਟਿਆਲਾ ਵਿਖੇ ਸਿੰਚਾਈ ਵਿਭਾਗ ਪੰਜਾਬ 'ਚ ਐਸ. ਡੀ. ਓ. (ਸਿਵਲ) ਦੀਆਂ ਅਸਾਮੀਆਂ ਲਈ ਹੋਏ ਪੇਪਰ ਲੀਕ ਮਾਮਲੇ ਤੇ ਲੋਕਲ ਬਾਡੀਜ਼ ਵਿਭਾਗ 'ਚ ਹੋਈ ਭਰਤੀ ਲਈ ...

ਪੂਰੀ ਖ਼ਬਰ »

ਯੋਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੁਹਾਲੀ 'ਚ ਕੱਲ੍ਹ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)- ਵਿਸ਼ਵ ਯੋਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਖੇਡ ਸਟੇਡੀਅਮ ਸੈਕਟਰ-78 ਮੁਹਾਲੀ ਵਿਖੇ 21 ਜੂਨ ਨੂੰ ਸਵੇਰੇ 7 ਵਜੇ ਤੋਂ 8 ਵਜੇ ਤੱਕ ਕਰਵਾਇਆ ਜਾਵੇਗਾ ਤੇ ਇਸ ਦੀ ਰਿਹਰਸਲ 20 ਜੂਨ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਸਪੋਰਟਸ ਕੰਪਲੈਕਸ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਵਲੋਂ ਮੀਟਿੰਗ

ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਸਿਲਸਿਲੇ 'ਚ ਹੀ ਅੱਜ ਸਥਾਨਕ ਸੂਬਾਈ ਮੁੱਖ ਦਫ਼ਤਰ 'ਚ ਦਿਨ ਭਰ ਮੀਟਿੰਗਾਂ ਦਾ ਦੌਰ ਚੱਲਿਆ | ਇਸ ਸਬੰਧੀ ਜਨਰਲ ਸਕੱਤਰ ਰਾਕੇਸ਼ ...

ਪੂਰੀ ਖ਼ਬਰ »

ਮਹਿੰਦਰਪਾਲ ਬਿੱਟੂ ਸਮੇਤ 10 ਡੇਰਾ ਪੇ੍ਰਮੀ 3 ਤੱਕ ਜੇਲ੍ਹ ਭੇਜੇ

ਮੋਗਾ, 19 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੋਗਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮਹਿੰਦਰਪਾਲ ਬਿੱਟੂ ਸਮੇਤ 10 ਡੇਰਾ ਪ੍ਰੇਮੀਆਂ ਨੂੰ ਅੱਜ ਪੁਲਿਸ ਰੀਮਾਂਡ ਖ਼ਤਮ ਹੋਣ ਤੋਂ ਬਾਅਦ ਸੁਰੱਖਿਆ ਦੇ ...

ਪੂਰੀ ਖ਼ਬਰ »

ਪਟਿਆਲਾ ਡਕੈਤੀ ਤੇ ਹੱਤਿਆਵਾਂ ਮਾਮਲੇ ਸਬੰਧੀ ਨੌਜਵਾਨ ਦੀ ਤਸਵੀਰ ਜਾਰੀ

ਬਹਾਦਰਗੜ੍ਹ, 19 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਪੁਲਿਸ ਪ੍ਰਸ਼ਾਸਨ ਵਲੋਂ ਬਹਾਦਰਗੜ੍ਹ ਨੇੜਲੇ ਪਿੰਡ ਚਮਾਰਹੇੜੀ ਸਥਿਤ ਗੁਰੂ ਨਾਨਕ ਪੈਟਰੋਲ ਪੰਪ ਵਿਖੇ 17 ਜੂਨ ਦੀ ਰਾਤ ਨੂੰ ਹੋਈ ਡਕੈਤੀ ਤੇ ਦੋ ਹੱਤਿਆਵਾਂ ਦੇ ਮਾਮਲੇ ਨਾਲ ਸਬੰਧਿਤ ਕਥਿਤ ਤਿੰਨ ਦੋਸ਼ੀਆਂ ...

ਪੂਰੀ ਖ਼ਬਰ »

ਹਰਿਆਣਾ ਗੁ. ਪ੍ਰ. ਕਮੇਟੀ ਸਬੰਧੀ ਅਗਲੀ ਪੇਸ਼ੀ 13 ਅਗਸਤ ਨੂੰ

ਚੰਡੀਗੜ੍ਹ, 19 ਜੂਨ (ਐਨ.ਐਸ. ਪਰਵਾਨਾ)-ਲਗਪਗ 4 ਸਾਲ ਪਹਿਲਾਂ ਹਰਿਆਣਾ ਦੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਨੂੰ ਕਾਨੂੰਨੀ ਤੌਰ 'ਤੇ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਹੁਣ 13 ਅਗਸਤ ...

ਪੂਰੀ ਖ਼ਬਰ »

ਲੁੱਟ-ਖੋਹ ਤੇ ਡਕੈਤੀ ਦੇ ਮਾਮਲੇ 'ਚ ਪੰਜਾਬ ਚੌਥੇ ਨੰਬਰ 'ਤੇ

ਮਲਕੀਅਤ ਸਿੰਘ ਫ਼ਿਰੋਜ਼ਪੁਰ, 19 ਜੂਨ- ਪੰਜਾਬ 'ਚ ਲੁੱਟ-ਖੋਹ ਤੇ ਡਕੈਤੀ ਦੀਆਂ ਘਟਨਾਵਾਂ ਏਨੀ ਤੇਜ਼ੀ ਨਾਲ ਵੱਧ ਰਹੀਆਂ ਹਨ ਕਿ ਰੋਜ਼ਾਨਾ ਹੀ ਕਿਤੇ ਨਾ ਕਿਤੇ ਲੱਖਾਂ ਰੁਪਏ ਦੀ ਲੁੱਟ ਤੇ ਕਾਤਲਾਨਾ ਹਮਲੇ ਹੋ ਰਹੇ ਹਨ | ਲੁੱਟ-ਖੋਹ ਤੇ ਡਕੈਤੀ ਦੇ ਮਾਮਲੇ 'ਚ ਦੇਸ਼ ਭਰ 'ਚੋਂ ...

ਪੂਰੀ ਖ਼ਬਰ »

ਮਲਸੀਆਂ ਵਿਖੇ ਲੁਟੇਰਿਆਂ ਨੇ ਹਮਲਾ ਕਰ ਕੇ ਨੌਜਵਾਨ ਤੋਂ ਸਵਾ 4 ਲੱਖ ਲੁੱਟੇ

ਮਲਸੀਆਂ, 19 ਜੂਨ (ਸੁਖਦੀਪ ਸਿੰਘ) -ਮਲਸੀਆਂ ਵਿਖੇ ਅੱਜ ਸਵੇਰੇ ਬੱਸ ਅੱਡੇ ਦੇ ਸਾਹਮਣੇ ਸਕੂਟਰੀ ਸਵਾਰ 3 ਲੁਟੇਰਿਆਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਕੋਲੋਂ ਸਵਾ 4 ਲੱਖ ਰੁਪਏ ਦੀ ਨਕਦੀ ਵਾਲਾ ਬੈਠ ਖੋਹ ਲਿਆ | ਸਾਰੀ ਘਟਨਾ ਉਥੇ ਇਕ ਦੁਕਾਨ 'ਤੇ ...

ਪੂਰੀ ਖ਼ਬਰ »

'ਹੈਪੀਸੀਡਰ' ਨਾਲ ਬਿਜਾਈ ਨੇ ਕਿਸਾਨਾਂ ਲਈ ਨਵੀਂ ਮੁਸੀਬਤ ਖੜ੍ਹੀ ਕੀਤੀ

ਲੁਧਿਆਣਾ, 19 ਜੂਨ (ਪਰਮੇਸ਼ਰ ਸਿੰਘ)- ਝੋਨੇ ਦੀ ਪਰਾਲ਼ੀ ਨੂੰ ਅੱਗ ਲਾਉਣ ਤੋਂ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਝੋਨੇ ਦੇ ਵੱਢ ਵਾਲ਼ੇ ਖੇਤਾਂ 'ਚ ਕਣਕ ਦੀ ਸਿੱਧੀ ਬਿਜਾਈ ਲਈ ਬਣਾਈ 'ਹੈਪੀਸੀਡਰ' ਨਾਂਅ ਦੀ ...

ਪੂਰੀ ਖ਼ਬਰ »

ਪਾਕਿ ਦੇ ਹਜ਼ਾਰਾ 'ਚ ਅਜੇ ਵੀ ਮੌਜੂਦ ਦੋ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਕਰ ਰਹੇ ਨੇ ਹਿੰਦੂ ਤੇ ਮੁਸਲਿਮ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਦੀ ਹਜ਼ਾਰਾ ਡਵੀਜ਼ਨ ਦੇ ਸ਼ਹਿਰ ਬੜਾਗ੍ਰਾਮ ਤੇ ਸ਼ਿਮਲਈ 'ਚ ਦੋ ਗੁਰਦੁਆਰਾ ਸਾਹਿਬਾਨ ਅੱਜ ਵੀ ਮੌਜੂਦ ਹਨ ਜਦਕਿ ਸਾਲ 2005 'ਚ ਉਪਰੋਕਤ ਇਲਾਕਿਆਂ 'ਚ ਆਏ ਭਿਅੰਕਰ ਤੂਫ਼ਾਨ ਦੇ ਚੱਲਦਿਆਂ ਇਹ ਦੋਵੇਂ ...

ਪੂਰੀ ਖ਼ਬਰ »

ਬਿਜਲੀ ਮੋਰਚੇ ਦੇ 9ਵੇਂ ਦਿਨ ਹਜ਼ਾਰਾਂ ਕਿਸਾਨਾਂ ਨੇ ਅਧਿਕਾਰੀਆਂ ਨੂੰ ਸੌਾਪੇ ਮੰਗ-ਪੱਤਰ

ਚੰਡੀਗੜ੍ਹ 19 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਬਿਜਲੀ ਪਾਣੀ ਸਬੰਧੀ ਮੰਗਾਂ ਨੂੰ ਲੈ ਕੇ ਮੋਰਚੇ ਦੇ 9ਵੇਂ ਦਿਨ ਅੱਜ ਕਿਸਾਨਾਂ ਨੇ ਡੀ.ਸੀ. ਦਫ਼ਤਰਾਂ ਅੱਗੇ ਰੋਸ ਧਰਨੇ ਲਾ ਕੇ ਪੰਜਾਬ ਸਰਕਾਰ ਦੇ ਨਾਮ ਮੰਗ-ਪੱਤਰ ...

ਪੂਰੀ ਖ਼ਬਰ »

'ਆਈ ਹਰਿਆਲੀ' ਐਪ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸੂਬੇ ਨੂੰ ਹਰਾ-ਭਰਾ ਤੇ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੀ 'ਆਈ ਹਰਿਆਲੀ' ਐਪ ਇਕ ਵਿਲੱਖਣ ਤੇ ਮਹਾਨ ਪਹਿਲਕਦਮੀ ਹੈ | ਇਸ ਐਪ ਰਾਹੀਂ ਘਰ ਬੈਠਿਆਂ ਹੀ ਸੂਬੇ ਦਾ ਕੋਈ ਵੀ ਨਾਗਰਿਕ ਇਕ ਬਟਨ ਦੇ ਕਲਿੱਕ ਰਾਹੀਂ ਆਸਾਨੀ ਨਾਲ ਆਪਣੀ ਪਸੰਦ ਦੇ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਠੱਲ੍ਹਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਵੇਕਲੇ ਉਪਰਾਲੇ

ਪਟਿਆਲਾ, 19 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਹੋ ਰਹੇ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਇਸ ਤੋਂ ਪਾਇਰੋ-ਆਇਲ ਕੱਢ ਕੇ ਇਕ ਨਿਵੇਕਲੀ ਲੀਹ ਪਾਈ ਹੈ | ਇਸ ਬਾਰੇ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਲਈ ਵੱਡੀ ਗਿਣਤੀ ਕਿਸਾਨਾਂ ਨੇ ਪਹਿਲਾਂ ਹੀ ਤੋੜੇ ਪਾਣੀ ਦੇ ਨੱਕੇ

ਕੁਲਵਿੰਦਰ ਸਿੰਘ ਡਾਂਗੋਂ ਲੋਹਟਬੱਦੀ, 19 ਜੂਨ-ਪੰਜਾਬ 'ਚ ਝੋਨੇ ਦੀ ਫ਼ਸਲ ਨੂੰ ਸਾਉਣੀ ਦੀ ਮੁੱਖ ਫ਼ਸਲ ਮੰਨਿਆ ਜਾ ਰਿਹਾ ਹੈ | ਭਾਵੇਂ ਸਰਕਾਰ ਵੱਲੋਂ ਪਾਣੀ ਬਚਾਓ, ਧਰਤੀ ਬਚਾਓ ਦੇ ਅਹਿਦ ਨਾਲ ਕਿਹਾ ਗਿਆ ਸੀ ਕਿ ਇਸ ਵਾਰ 20 ਜੂਨ ਨੂੰ ਝੋਨਾ ਲਗਾਉਣਾ ਪ੍ਰਕਿਰਤੀ ਤੇ ...

ਪੂਰੀ ਖ਼ਬਰ »

ਨਿਰਵਿਘਨ ਸਪਲਾਈ ਲਈ ਬਿਜਲੀ ਮੰਤਰੀ ਵਲੋਂ ਪਾਵਰਕਾਮ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਿਤ ਤੌਰ 'ਤੇ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ¢ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੀਆਂ ਜ਼ਰੂਰਤਾਂ ਲਈ ਵਿਭਾਗ ਪੂਰੀ ...

ਪੂਰੀ ਖ਼ਬਰ »

ਕਿਸਾਨਾਂ ਨਾਲ ਗੱਲਬਾਤ ਦੌਰਾਨ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਐਲਾਨ ਕੀਤਾ ਜਾਵੇ-ਕੈਪਟਨ ਵਲੋਂ ਪ੍ਰਧਾਨ ਮੰਤਰੀ ਨੂੰ ਅਪੀਲ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਪ੍ਰਧਾਨ ਮੰਤਰੀ ਵਲੋਂ ਬੱੁਧਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਦੇ ਪ੍ਰਸਤਾਵ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕਰਦੇ ਹੋਏ ਉਮੀਦ ਪ੍ਰਗਟ ਕੀਤੀ ਹੈ ਕਿ ਇਸ ਦੌਰਾਨ ਸਵਾਮੀਨਾਥਨ ਰਿਪੋਰਟ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੁੜਿਆਲ ਘਾਟ ਤੋਂ ਆਰੰਭ ਹੋਵੇਗਾ ਵਿਸ਼ਾਲ ਨਗਰ ਕੀਰਤਨ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਉੜੀਸਾ, ਕਰਨਾਟਕ ਤੇ ਉਤਰਾਖੰਡ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ...

ਪੂਰੀ ਖ਼ਬਰ »

ਬਾਬਾ ਸੁਰਜਨ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਸ਼ਾਹਬਾਜ਼ਪੁਰ, 19 ਜੂਨ (ਪ੍ਰਦੀਪ ਬੇਗੇਪੁਰ)¸ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਸਾਲਾਨਾ ਜੋੜ ਮੇਲਾ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ...

ਪੂਰੀ ਖ਼ਬਰ »

10ਵੀਂ ਦੇ ਨਤੀਜਾ ਕਾਰਡ/ ਸਰਟੀਫਿਕੇਟ 21 ਨੂੰ ਭੇਜੇ ਜਾਣਗੇ

ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟਿ੍ਕ ਪ੍ਰੀਖਿਆ ਮਾਰਚ 2018 ਦੇ ਰੈਗੂਲਰ/ਓਪਨ ਸਕੂਲ ਪ੍ਰੀਖਿਆਰਥੀਆਂ ਦੇ ਨਤੀਜਾ ਕਾਰਡ/ਸਰਟੀਫਿਕੇਟ ਜ਼ਿਲ੍ਹਾ ਪੱਧਰ 'ਤੇ ਸਥਿਤ ਬੋਰਡ ਦੇ ਖੇਤਰੀ ਦਫ਼ਤਰਾਂ 'ਚ 21 ਜੂਨ ਨੂੰ ...

ਪੂਰੀ ਖ਼ਬਰ »

ਭਾਈ ਅਮਰਜੀਤ ਸਿੰਘ ਚਾਵਲਾ ਨੂੰ ਸਦਮਾ, ਮਾਮੇ ਦਾ ਦਿਹਾਂਤ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਮਾ ਜੀ ਤੇ ਡਾ. ਤਜਿੰਦਰ ਸਿੰਘ ਕਾਲੜਾ ਕੈਨੇਡਾ, ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ 21 ਨੂੰ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ 304 ਸਿੱਖ ਸ਼ਰਧਾਲੂਆਂ ਦੇ ਵੱਖ-ਵੱਖ ਜਥੇ 21 ਜੂਨ ਨੂੰ ਰੇਲ ਮਾਰਗ ਰਾਹੀਂ ਅਟਾਰੀ ਤੋਂ ਪਾਕਿਸਤਾਨ ਲਈ ਰਵਾਨਾ ਹੋ ਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਵਾਰ ...

ਪੂਰੀ ਖ਼ਬਰ »

ਕਟਾਸਰਾਜ ਸਰੋਵਰ ਦੀ ਮੌਜੂਦਾ ਹਾਲਤ ਨਾਲ ਪਾਕਿ ਹਿੰਦੂਆਂ 'ਚ ਨਿਰਾਸ਼ਤਾ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਹੋਈਆਂ ਈਦ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹਾ ਚੱਕਵਾਲ ਸਥਿਤ ਹਿੰਦੂਆਂ ਦੇ ਪ੍ਰਾਚੀਨ ਕਟਾਸਰਾਜ ਤੀਰਥ ਦੇ ਦਰਸ਼ਨ ਕਰਨ ਪਹੁੰਚੀ ਪਾਕਿ ਦੀ ਹਿੰਦੂ ਸੰਗਤ ਤੇ ਸੈਲਾਨੀਆਂ ਨੇ ਸਰੋਵਰ ਦੀ ਮੌਜੂਦਾ ਹਾਲਤ ਨੂੰ ਲੈ ਕੇ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ 'ਚ ਪਰਮਿੰਦਰ ਸਿੰਘ ਪਦਉੱਨਤ

ਪਟਿਆਲਾ, 19 ਜੂਨ (ਭਗਵਾਨ ਦਾਸ)- ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਨੂੰ ਪੰਜਾਬ ਸਰਕਾਰ ਨੇ ਪੱਦਉੱਨਤ ਕਰਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ 'ਚ ਸੰਯੁਕਤ ਡਾਇਰੈਕਟਰ ਬਣਾ ਦਿੱਤਾ ਹੈ | ਪਰਮਿੰਦਰ ਸਿੰਘ ਨੇ ਸੰਯੁਕਤ ਡਾਇਰੈਕਟਰ (ਕੈਸ਼ ਕ੍ਰਾਪਸ) ਦਾ ਅਹੁਦਾ ਸੰਭਾਲ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਜਗਜੀਤ ਸਿੰਘ ਵਿਰਕ

ਮਖੂ-ਬਹੁਤ ਹੀ ਮਿਹਨਤੀ ਤੇ ਮਿੱਠ ਬੋਲੜੇ ਸੁਭਾਅ ਦੇ ਮਾਲਕ ਜਗਜੀਤ ਸਿੰਘ ਵਿਰਕ ਦਾ ਜਨਮ ਪਿਤਾ ਦਰਸ਼ਨ ਸਿੰਘ ਭਸੂੜੀ ਦੇ ਗ੍ਰਹਿ ਮਾਤਾ ਹਰਬੰਸ ਕੌਰ ਦੀ ਕੁੱਖੋਂ 1968 ਨੂੰ ਹੋਇਆ | ਆਪ ਨੇ ਮੁੱਢਲੀ ਵਿੱਦਿਆ ਪਿੰਡ ਦੇ ਸਕੂਲ ਤੋਂ ਪ੍ਰਾਪਤ ਕਰ ਕੇ ਪਿਤਾ ਪੁਰਖੀ ਕਿੱਤੇ ...

ਪੂਰੀ ਖ਼ਬਰ »

ਵਿਧਾਇਕ ਬੁੱਧਰਾਮ, ਜਗਦੇਵ ਸਿੰਘ ਕਮਾਲੂ ਤੇ ਜੈ ਕਿ੍ਸ਼ਨ ਰੋੜੀ 'ਆਪ' ਪੰਜਾਬ ਦੇ ਉਪ-ਪ੍ਰਧਾਨ ਬਣੇ

ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁਢਲਾਡਾ ਤੋਂ ਵਿਧਾਇਕ ਪਿ੍ੰ. ਬੁੱਧਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿ੍ਸ਼ਨ ਸਿੰਘ ਰੋੜੀ ਨੂੰ ਪਾਰਟੀ ਦੇ ਉਪ-ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਪਟਵਾਰੀਆਂ ਨਾਲ ਮਿਲੀਭੁਗਤ ਕਰ ਕੇ ਮਾਲਕਾਂ ਨੇ ਵੱਧ ਜ਼ਮੀਨ ਪਵਾ ਕੇ ਕੀਤਾ ਕਰੋੜਾਂ ਦਾ ਘਪਲਾ

ਗੋਨਿਆਣਾ, 19 ਜੂਨ (ਮਨਦੀਪ ਸਿੰਘ ਮੱਕੜ)-ਸਰਕਾਰ ਵਲੋਂ ਨੈਸ਼ਨਲ ਹਾਈਵੈਅ 15/54 ਨੂੰ ਚਾਰ ਮਾਰਗੀ ਕਰਨ ਲਈ ਜ਼ਮੀਨ ਨੂੰ ਐਕਵਾਇਰ ਕੀਤਾ ਗਿਆ ਸੀ | ਉਸ ਬਦਲੇ ਲੋਕਾਂ ਨੂੰ ਜ਼ਮੀਨ ਬਦਲੇ ਸਰਕਾਰ ਵਲੋਂ ਅਸਲ ਕੀਮਤ ਨਾਲੋਂ 7-8 ਗੁਣਾ ਜ਼ਿਆਦਾ ਮੁਆਵਜ਼ਾ ਦਿੱਤਾ ਗਿਆ ਹੈ, ਜਿਨ੍ਹਾਂ 'ਚ ...

ਪੂਰੀ ਖ਼ਬਰ »

ਏ.ਆਈ.ਜੀ. ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈਲ ਨੇ ਪੰਜਾਬ ਪੁਲਿਸ ਦੀ ਇਕ ਏ.ਆਈ.ਜੀ. ਖਿਲਾਫ਼ 3.5 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਸੂਤਰਾਂ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੁਖਦੀਪ ਕੌਰ ...

ਪੂਰੀ ਖ਼ਬਰ »

ਗੈਂਗਸਟਰ ਵਲੋਂ ਫੇਸਬੁਕ 'ਤੇ ਕੀਤੇ ਕਤਲ ਦੇ ਕਬੂਲਨਾਮੇ ਨੇ ਕੱਢੀ ਪੁਲਿਸ ਦੇ ਦਾਅਵਿਆਂ ਦੀ ਹਵਾ

ਚੰਡੀਗੜ੍ਹ, 19 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਕਦੇ ਰਾਜ 'ਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਤੇ ਕਦੇ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਫਿਲਹਾਲ ਇਨ੍ਹਾਂ ਦੋਵਾਂ ਦਾਅਵਿਆਂ ਦੀ ਹਵਾ ...

ਪੂਰੀ ਖ਼ਬਰ »

ਸਿੱਖ ਸੰਗਤਾਂ ਸੋਸ਼ਲ ਮੀਡੀਆ 'ਤੇ ਆਏ ਸੰਦੇਸ਼ਾਂ ਦਾ ਇਤਬਾਰ ਨਾ ਕਰਨ ਤੇ ਇਸ ਪ੍ਰਤੀ ਸੁਚੇਤ ਰਹਿਣ-ਸਿੰਘ ਸਾਹਿਬ

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ ਸੋਸ਼ਲ ਮੀਡੀਆ ਤੋਂ ਸਾਵਧਾਨ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਹੈ ਕਿ 'ਬੋਲੇ ਸੋ ਨਿਹਾਲ' ਤੇ 'ਰਾਜ ਕਰੇਗਾ ਖ਼ਾਲਸਾ' ਸਬੰਧੀ ...

ਪੂਰੀ ਖ਼ਬਰ »

ਪਾਕਿਸਤਾਨ ਕੋਲ ਭਾਰਤ ਨਾਲੋਂ ਜ਼ਿਆਦਾ ਪ੍ਰਮਾਣੂ ਹਥਿਆਰ-ਸਿਪਰੀ

ਲੰਡਨ, 19 ਜੂਨ (ਪੀ. ਟੀ. ਆਈ.)-ਪ੍ਰਮਾਣੂ ਹਥਿਆਰਾਂ ਦੇ ਮਾਮਲੇ ਵਿਚ ਪਾਕਿਸਤਾਨ ਅਜੇ ਵੀ ਭਾਰਤ ਤੋਂ ਅੱਗੇ ਹੈ ਜਦਕਿ ਚੀਨ ਕੋਲ ਇਸ ਤੋਂ ਦੁੱਗਣੀ ਗਿਣਤੀ ਵਿਚ ਪ੍ਰਮਾਣੂ ਹਥਿਆਰ ਹਨ | ਸਵਿਡਸ਼ ਥਿੰਕ ਟੈਂਕ 'ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (ਸਿਪਰੀ) ਦੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਨੂੰ ਲੈ ਕੇ 26 ਦੇ ਰੋਸ ਵਿਖਾਵਿਆਂ ਲਈ ਤਿਆਰੀਆਂ ਮੁਕੰਮਲ-ਡਾ: ਚੀਮਾ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਡੀਜ਼ਲ ਤੇ ਪੈਟਰੋਲ ਦੇ ਟੈਕਸ ਘਟਾਉਣ ਲਈ ਮਜਬੂਰ ਕਰਨ ਵਾਸਤੇ 26 ਜੂਨ ਨੰੂ ਜ਼ਿਲ੍ਹਾ ਪੱਧਰੀ ਰੋਸ ਵਿਖਾਵੇ ਕਰਨ ਦਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ, ਜਿਸ ਤਹਿਤ ਸਾਰੇ ...

ਪੂਰੀ ਖ਼ਬਰ »

ਕਾਨੂੰਨੀ ਤਰੀਕੇ ਨਾਲ ਵੀਜ਼ਾ ਲਗਵਾ ਕੇ ਜਾਓ ਵਿਦੇਸ਼-ਗਲੋਬਲ ਗਾਈਡ

ਜਲੰਧਰ, 19 ਜੂਨ (ਅ. ਬ.)-ਵਿਦੇਸ਼ ਜਾਣ ਦੇ ਇੱਛੁਕ ਵਿਅਕਤੀ ਮਲਟੀਪਲ ਟੂਰਿਸਟ, ਟੂਰਿਸਟ, ਸਟੱਡੀ ਵੀਜ਼ਾ ਪ੍ਰਾਪਤ ਕਰਕੇ ਕਾਨੂੰਨੀ ਤਰੀਕੇ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ | ਵਰਕ ਵੀਜ਼ਾ ਲਈ ਟੂਰਿਸਟ ਜਾਂ ਸਟੱਡੀ ਵੀਜ਼ਾ 'ਤੇ ਪਹੁੰਚ ਕੇ ਉਥੇ ਹੀ ਵਰਕ ...

ਪੂਰੀ ਖ਼ਬਰ »

ਏਮਜ਼ ਦੇ 10 ਟਾਪਰਾਂ 'ਚੋਂ 9 ਵਿਦਿਆਰਥੀ ਐਲਨ ਦੇ

ਕੋਟਾ, 19 ਜੂਨ (ਏਜੰਸੀ)-ਦੇਸ਼ ਦੀ ਸਭ ਤੋਂ ਉੱਚ ਦਰਜੇ ਦੀ ਮੈਡੀਕਲ ਦਾਖਲਾ ਪ੍ਰੀਖਿਆ ਏਮਜ਼ ਦੇ ਨਤੀਜਿਆਂ 'ਚ ਇਕ ਵਾਰ ਫੇਰ ਐਲਨ ਦੇ ਵਿਦਿਆਰਥੀਆਂ ਦਾ ਝੰਡਾ ਬਰਕਰਾਰ ਰਿਹਾ ਹੈ | ਏਮਜ਼ ਵਲੋਂ ਲਈ ਜਾਂਦੀ ਭਾਰਤ ਪੱਧਰ ਦੀੇ ਦਾਖਲਾ ਪ੍ਰੀਖਿਆ ਵਿਚੋਂ ਪਹਿਲੇ 10 ਟਾਪਰਾਂ 'ਚੇਂ 9 ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਵੀਂ ਖੇਡ ਨੀਤੀ ਜਾਰੀ

ਪੋਜੇਵਾਲ ਸਰਾਂ, 19 ਜੂਨ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੀ ਦਿਨੀਂ ਪਹਿਲੀ ਤੋਂ 12ਵੀਂ ਤੱਕ ਦੇ ਬੱਚਿਆ ਲਈ ਨਵੀਂ ਖੇਡ ਨੀਤੀ ਬਣਾਈ ਗਈ | ਡਾਇਰੈਕਟਰ ਸਿੱਖਿਆ ਵਿਭਾਗ (ਐਲੀ.) ਵਲੋਂ ਜਾਰੀ ਨਵੀਂ ਖੇਡ ਨੀਤੀ ਦਾ ਮੁੱਖ ਮਕਸਦ ਬੱਚਿਆਂ ਦਾ ਸਰੀਰਕ, ਨੈਤਿਕ ਤੇ ...

ਪੂਰੀ ਖ਼ਬਰ »

ਗੈਰ-ਮਾਨਤਾ ਪ੍ਰਾਪਤ ਸੰਸਥਾਵਾ ਦੀ ਪੋਸਟ-ਮੈਟਿ੍ਕ ਸਕਾਲਰਸ਼ਿਪ ਦਾ ਆਡਿਟ ਗਲਤ-ਜੁਆਇੰਟ ਐਕਸ਼ਨ ਕਮੇਟੀ

ਜਲੰਧਰ, 19 ਜੂਨ (ਰਣਜੀਤ ਸਿੰਘ ਸੋਢੀ)- ਸੂਬੇ 'ਚ ਸਰਕਾਰੀ ਤੇ ਗੈਰ-ਸਰਕਾਰੀ ਸੰਸਥਾਵਾਂ 'ਚ 3 ਲੱਖ 40 ਹਜ਼ਾਰ ਐੱਸ.ਸੀ. ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ 'ਚੋਂ 1650 ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ 'ਚ 2 ਲੱਖ 30 ਹਜ਼ਾਰ ਦੇ ਕਰੀਬ ਐੱਸ.ਸੀ. ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਭਾਰਤ ਤੇ ਫਰਾਂਸ ਵਿਕਾਸ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ 'ਤੇ ਸਹਿਮਤ-ਸੁਸ਼ਮਾ ਸਵਰਾਜ

ਪੈਰਿਸ, 19 ਜੂਨ (ਏਜੰਸੀ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਦੱਸਿਆ ਹੈ ਕਿ ਭਾਰਤ ਤੇ ਫਰਾਂਸ ਨੇ ਵਿਗਿਆਨ ਤੇ ਤਕਨਾਲੋਜੀ, ਊਰਜਾ ਤੇ ਬੁਨਿਆਦੀ ਢਾਂਚੇ ਜਿਹੇ ਖੇਤਰਾਂ ਦੇ ਵਿਕਾਸ ਲਈ ਆਪਸੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਲਈ ਸਹਿਮਤੀ ...

ਪੂਰੀ ਖ਼ਬਰ »

ਦੁਖੀ ਕਿਸਾਨਾਂ ਨੇ ਰਾਹਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

ਮੁੰਬਈ, 19 ਜੂਨ (ਏਜੰਸੀ)-ਦੇਸ਼ ਦੇ ਖੇਤੀ ਸੰਕਟ ਤੋਂ ਪ੍ਰੇਸ਼ਾਨ ਕਿਸਾਨਾਂ ਦੇ ਇਕ ਗੁੱਟ ਨੇ ਰਾਹਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਮਹਾਰਾਸ਼ਟਰ ਦੇ ਕਿਸਾਨਾਂ ਦੇ ਇਕ ਗੁੱਟ, ਕਿਸਾਨ ਪੁੱਤਰ ਅੰਦੋਲਨ (ਕੇ.ਪੀ.ਏ.) ਦੇ ਕਾਰਕੁੰਨਾਂ ਦਾ ਮੰਨਣਾ ਹੈ ਕਿ ਸੰਵਿਧਾਨ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਆਈ.ਪੀ.ਐਸ. ਅਧਿਕਾਰੀ ਦੀ ਫੈਨ ਬਣੀ ਪੰਜਾਬਣ ਉਜੈਨ ਪੁੱਜੀ, ਮੁਲਾਕਾਤ ਲਈ ਕਰ ਰਹੀ ਹੈ ਜਿੱਦ

ਉਜੈਨ, 19 ਜੂਨ (ਏਜੰਸੀ)- ਮੱਧ ਪ੍ਰਦੇਸ਼ ਪੁਲਿਸ ਨੂੰ ਇਕ ਖਬਤੀ ਕਿਸਮ ਦੀ ਪੰਜਾਬੀ ਲੜਕੀ ਜੋ ਸੋਸ਼ਲ ਮੀਡੀਆ 'ਤੇ ਇਥੋਂ ਦੇ ਇਕ ਆਈ.ਪੀ.ਐਸ. ਅਧਿਕਾਰੀ ਦੀ ਪ੍ਰਸੰਸਕ (ਫੈਨ) ਬਣ ਚੁੱਕੀ ਹੈ, ਉਸ ਨੂੰ ਸਮਝਾਉਣ ਲਈ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਦੇ ...

ਪੂਰੀ ਖ਼ਬਰ »

ਪੈਟਰੋਲ 8 ਪੈਸੇ ਸਸਤਾ, ਡੀਜ਼ਲ ਦੀ ਕੀਮਤ ਸਥਿਰ

ਨਵੀਂ ਦਿੱਲੀ, 19 ਜੂਨ (ਏਜੰਸੀ)-ਅੱਜ ਚਾਰ ਦਿਨਾਂ ਬਾਅਦ ਪੈਟਰੋਲ ਦੀ ਕੀਮਤ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ | ਇਸ ਮਹੀਨੇ ਕੱਚੇ ਤੇਲ ਦੀਆਂ ਕੀਮਤਾਂ 'ਚ ਕਟੌਤੀ ਲਗਾਤਾਰ ਜਾਰੀ ਹੈ | ਪੈਟਰੋਲ ਦੀਆਂ ਕੀਮਤਾਂ 'ਚ 8-12 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਕੌਟਤੀ ਦਰਜ ...

ਪੂਰੀ ਖ਼ਬਰ »

ਚੰਗੇ ਜਾ ਮਾੜੇ ਅੱਤਵਾਦ ਵਿਚ ਫ਼ਰਕ ਨਾ ਕੀਤਾ ਜਾਵੇ-ਕੋਵਿੰਦ

ਏਥਨਜ਼, 19 ਜੂਨ (ਏਜੰਸੀ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਦੇਸ਼ਾਂ 'ਤੇ ਪਾਬੰਦੀਆਂ ਲਗਾਉਣ ਦੀ ਹਮਾਇਤ ਕਰਦਿਆਂ ਦੱਸਿਆ ਕਿ ਅੱਤਵਾਦੀ, ਅੱਤਵਾਦੀ ਹੁੰਦਾ ਹੈ, ਇਸ ਲਈ ਚੰਗੇ ਜਾਂ ਬੁਰੇ ਅੱਤਵਾਦੀਆਂ 'ਚ ਫ਼ਰਕ ਨਹੀਂ ਕੀਤਾ ਜਾਣਾ ...

ਪੂਰੀ ਖ਼ਬਰ »

ਸਰਕਾਰ ਨੇ ਹਾਲ ਦੀ ਘੜੀ ਏਅਰ ਇੰਡੀਆ ਦੀ ਵਿਕਰੀ ਨੂੰ ਟਾਲਿਆ

ਨਵੀਂ ਦਿੱਲੀ, 19 ਜੂਨ(ਏਜੰਸੀ)-ਸਰਕਾਰ ਨੇ ਹਾਲ ਦੀ ਘੜੀ ਲਈ ਜਹਾਜ਼ ਕੰਪਨੀ ਏਅਰ ਇੰਡੀਆ ਦੀ ਵਿਕਰੀ ਯੋਜਨਾ ਨੂੰ ਟਾਲ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਅਗਾਮੀ ਚੋਣ ਵਰ੍ਹੇ ਦੌਰਾਨ ਏਅਰ ਇੰਡੀਆ ਨੂੰ ਚਲਦਾ ਰੱਖਣ ਲਈ ਜ਼ਰੂਰੀ ਧਨ ਮੁਹੱਈਆ ਕਰਵਾਇਆ ਜਾਵੇਗਾ | ਸਰਕਾਰ ਨੇ ...

ਪੂਰੀ ਖ਼ਬਰ »

ਅਮਰੀਕੀ ਸੈਨੇਟ ਵਲੋਂ ਭਾਰਤ ਨਾਲ ਰੱਖਿਆ ਸਬੰਧ ਵਧਾਉਣ ਵਾਲਾ ਬਿੱਲ ਪਾਸ

ਵਾਸ਼ਿੰਗਟਨ, 19 ਜੂਨ (ਪੀ. ਟੀ. ਆਈ.)-ਅੱਜ ਅਮਰੀਕੀ ਸੈਨੇਟ ਨੇ 716 ਅਰਬ ਡਾਲਰ ਦਾ ਰੱਖਿਆ ਬਿੱਲ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਜਿਸ ਵਿਚ ਹੋਰਨਾਂ ਗੱਲਾਂ ਤੋਂ ਇਲਾਵਾ ਅਮਰੀਕਾ ਦੇ ਵੱਡੇ ਰੱਖਿਆ ਭਾਈਵਾਲ ਭਾਰਤ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਮੰਗ ਕੀਤੀ ਗਈ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX