ਤਾਜਾ ਖ਼ਬਰਾਂ


10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  9 minutes ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  13 minutes ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  33 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  35 minutes ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  51 minutes ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  57 minutes ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 1 hour ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 1 hour ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 1 hour ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 1 hour ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 1 hour ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 2 hours ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 2 hours ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 2 hours ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 3 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 4 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 4 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 4 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 5 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 5 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 5 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 5 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 5 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 5 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 3 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 6 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 6 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 7 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 7 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 8 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 9 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 1 hour ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 1 hour ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 1 hour ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  5 minutes ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  12 minutes ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  27 minutes ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  41 minutes ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  55 minutes ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਝੋਨੇ ਦੀ ਲਵਾਈ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ, ਕਿਸਾਨ-ਮਜ਼ਦੂਰ ਡਟੇ ਖੇਤਾਂ 'ਚ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਲਗਾਉਣ 'ਤੇ ਲਗਾਈਆਂ ਗਈਆਂ ਪਾਬੰਦੀਆਂ ਹਟ ਜਾਣ ਨਾਲ ਇਕੋ ਦਮ ਝੋਨਾ ਲਵਾਈ ਨੇ ਜ਼ੋਰ ਫੜ ਲਿਆ ਹੈ | ਰੋਕ ਹਟਦਿਆਂ ਹੀ ਜਿੱਥੇ ਸਿੰਚਾਈ ਵਿਭਾਗ ਨੇ ਨਹਿਰਾਂ 'ਚ ਪਾਣੀ ਛੱਡ ਦਿੱਤਾ ਹੈ, ਉੱਥੇ ਬਿਜਲੀ ਵਿਭਾਗ ਨੇ ਵੀ 8 ਘੰਟੇ ਨਿਰਵਿਘਨ ਬਿਜਲੀ ਦੇਣ ਲਈ ਗਰੁੱਪ ਨੂੰ ਤਿੰਨ ਹਿੱਸਿਆਂ 'ਚ ਵੰਡ ਬਿਜਲੀ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ | ਬੇਸ਼ੱਕ ਬੀਤੇ ਦਿਨੀਂ ਪਏ ਭਾਰੀ ਮੀਂਹ ਨੇ ਜਿੱਥੇ ਅਤਿ ਦੀ ਪੈ ਰਹੀ ਗਰਮੀ ਤੇ ਗਰਦ ਭਰੇ ਆਬੋ-ਹਵਾ ਤੋਂ ਸਭ ਨੂੰ ਛੁਟਕਾਰਾ ਦਵਾਇਆ ਸੀ, ਉੱਥੇ ਕਿਸਾਨਾਂ ਨੂੰ ਝੋਨਾ ਲਗਾਉਣ ਲਈ ਉਤਸ਼ਾਹਿਤ ਕਰਦਿਆਂ ਠੰਢਾ ਤੇ ਸੁਹਾਵਣਾ ਮੌਸਮ ਦੇ ਛੱਡਿਆ ਹੈ | ਸਰਕਾਰੀ ਸਖ਼ਤੀ ਦੇ ਬਾਵਜੂਦ ਵੀ 4-5 ਫ਼ੀਸਦੀ ਕਿਸਾਨਾਂ ਵਲੋਂ ਔਖੇ ਹੋ ਕੇ ਵੀ ਝੋਨਾ ਲਗਾਇਆ, ਪ੍ਰੰਤੂ ਅਨੇਕਾਂ ਕਿਸਾਨਾਂ ਨੇ ਮੀਂਹ ਦੇ ਬਾਅਦ ਖੇਤਾਂ 'ਚ ਖੜ੍ਹੇ ਪਾਣੀ ਦਾ ਲਾਹਾ ਲੈਣ ਲਈ ਮੋਟਰਾਂ ਚਲਾ ਖੇਤ ਭਰ ਛੱਡੇ ਹਨ | ਸਮੂਹ ਕਿਸਾਨਾਂ ਵਲੋਂ ਇਕੋ ਦਮ ਝੋਨਾ ਲਗਾਉਣ ਦਾ ਕਾਰਜ ਸ਼ੁਰੂ ਕਰਨ ਨਾਲ ਮਜ਼ਦੂਰਾਂ ਦੀ ਵੱਡੀ ਘਾਟ ਨਜ਼ਰ ਆ ਰਹੀ ਹੈ | ਪ੍ਰਵਾਸੀ ਮਜ਼ਦੂਰਾਂ ਦੀ ਘੱਟ ਆਮਦ ਕਾਰਨ ਕਿਸਾਨ ਭਾਈਚਾਰਾ ਪੇ੍ਰਸ਼ਾਨੀ ਦੇ ਆਲਮ 'ਚ ਹੈ, ਜੋ ਮਜ਼ਦੂਰਾਂ ਦੀ ਲੋੜ ਨੂੰ ਪੂਰਾ ਕਰਨ ਲਈ ਰੇਲਵੇ ਸਟੇਸ਼ਨਾਂ 'ਤੇ ਗੇੜੀਆਂ ਮਾਰ ਰਿਹਾ ਹੈ |
ਪਿੰਡਾਂ 'ਚ ਸੁੰਨਸਾਨ ਤੇ ਖੇਤਾਂ 'ਚ ਲੱਗੀਆਂ ਰੌਣਕਾਂ
ਬਿਜਲੀ, ਪਾਣੀ ਮਿਲਣ ਉੱਪਰੋਂ ਮੌਸਮ ਸੁਹਾਵਣਾ ਹੋਣ ਨੇ ਖੇਤਾਂ 'ਚ ਰੌਣਕਾਂ ਲਗਾ ਛੱਡੀਆਂ ਹਨ | ਝੋਨਾ ਲਗਾਉਣ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋਣ 'ਤੇ ਪਿੰਡਾਂ ਦੀਆਂ ਸੱਥਾਂ 'ਤੇ ਘੱਟ ਤੇ ਖੇਤਾਂ 'ਚ ਵਧੇਰੇ ਚਹਿਲ-ਪਹਿਲ ਨਜ਼ਰ ਆ ਰਹੀ ਹੈ | ਕਿਧਰੇ ਮੋਟਰਾਂ ਚੱਲਣ ਨਾਲ ਖੇਤਾਂ 'ਚ ਪਾਣੀ-ਪਾਣੀ ਕਰਕੇ ਕੁਝ ਦਿਨ ਪਹਿਲਾਂ ਉੱਡਦੀ ਮਿੱਟੀ ਧੂੜ ਬੰਦ ਹੋ ਕੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਕਿਧਰੇ ਰੰਗ-ਬਰੰਗੇ ਟਰੈਕਟਰ ਚੱਲ ਰਹੇ ਹਨ, ਜਿਨ੍ਹਾਂ ਤੋਂ ਉੱਚੀ ਆਵਾਜ਼ 'ਚ ਤਰ੍ਹਾਂ-ਤਰ੍ਹਾਂ ਦੇ ਵੱਜ ਰਹੇ ਗੀਤ-ਸੰਗੀਤ ਸਭ ਦਾ ਮਨ ਮੋਹ ਰਹੇ ਹਨ | ਨਹੀਂ ਮਿਲ ਰਹੇ ਮਜ਼ਦੂਰ, ਕਿਸਾਨ ਪੇ੍ਰਸ਼ਾਨ
ਝੋਨਾ ਲਗਾਉਣ ਦਾ ਕਾਰਜ ਇਕੋ ਦਮ ਚਾਰੇ ਪਾਸੇ ਸ਼ੁਰੂ ਹੋਣ ਨਾਲ ਜਿੱਥੇ ਪੰਜਾਬੀ ਮਜ਼ਦੂਰ ਖੇਤਾਂ 'ਚ ਡਟੇ ਹੋਏ ਨਜ਼ਰ ਆਉਂਦੇ ਹਨ, ਉੱਥੇ ਐਤਕੀਂ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਵੀ ਵੱਡੇ ਪੱਧਰ 'ਤੇ ਘਟੀ ਹੋਈ ਹੈ, ਜਿਸ ਨੇ ਕਿਸਾਨਾਂ ਨੂੰ ਪੇ੍ਰਸ਼ਾਨੀ ਦੇ ਆਲਮ 'ਚ ਪਾ ਛੱਡਿਆ ਹੈ | ਖੇਤਾਂ 'ਚ ਭਰੇ ਪਾਣੀ ਤੇ ਮਾਰੇ ਕੱਦੂ ਕਿਸਾਨਾਂ ਨੂੰ ਬੈਠਣ ਨਹੀਂ ਦੇ ਰਹੇ ਤੇ ਉਹ ਪੰਜਾਬੀ ਮਜ਼ਦੂਰਾਂ ਦੇ ਘਰਾਂ 'ਚ ਗੇੜੇ ਮਾਰਨ ਤੋਂ ਇਲਾਵਾ ਵੇਲੇ-ਕੁਵੇਲੇ ਰੇਲਵੇ ਸਟੇਸ਼ਨਾਂ 'ਤੇ ਗੇੜੀਆਂ ਮਾਰ ਪ੍ਰਵਾਸੀ ਮਜ਼ਦੂਰ ਉੱਤਰਨ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ | ਜਿਹੜੇ ਮਜ਼ਦੂਰ ਆ ਰਹੇ ਹਨ, ਉਨ੍ਹਾਂ ਦੀ ਗਿਣਤੀ ਘੱਟ ਹੈ ਤੇ ਉਹ ਆਪਣੇ ਪੁਰਾਣੇ ਟਿਕਾਣਿਆਂ 'ਤੇ ਜਾਣ ਨੂੰ ਪਹਿਲ ਦੇ ਰਹੇ ਹਨ | ਉਕਤ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੇ ਜਿੱਥੇ ਰੇਲਵੇ ਸਟੇਸ਼ਨਾਂ 'ਤੇ ਚਾਹ ਵਾਲਿਆਂ ਨਾਲ ਕਾਂਟੀਆਂ ਪਾ ਲਈਆਂ ਹਨ, ਉੱਥੇ ਰੇਲ ਕਰਮਚਾਰੀਆਂ ਨੂੰ ਵੀ ਆਪਣੇ ਨੰਬਰ ਦੇ ਕੇ ਪ੍ਰਵਾਸੀ ਮਜ਼ਦੂਰਾਂ ਨਾਲ ਗੱਲਬਾਤ ਕਰਵਾਉਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ |

ਹਾਨੀਕਾਰਕ ਰਸਾਇਣ ਨਾਲ ਪੱਕੇ ਅੰਬਾਂ ਦਾ ਭਰਿਆ ਟਰੱਕ ਫੜਿਆ 267 ਅੰਬਾਂ ਦੀਆਂ ਪੇਟੀਆਂ ਕੀਤੀਆਂ ਨਸ਼ਟ

ਫ਼ਾਜ਼ਿਲਕਾ, 19 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫ਼ਿਰੋਜ਼ਪੁਰ ਫਾਜ਼ਿਲਕਾ ਰੋਡ 'ਤੇ ਅੰਬਾਂ ਨਾਲ ਭਰੇ ਹੋਏ ਟਰੱਕ ਨੂੰ ਫੜਿਆ ਗਿਆ ਜੋ ਕਿ ਹਾਨੀਕਾਰਕ ਰਸਾਇਣਾਂ ਨਾਲ ਪਕਾਏ ਹੋਏ ਸਨ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕੀਤਾ ਕਿਸਾਨਾਂ ਦਾ ਧੰਨਵਾਦ

ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਨੀਵਾਂ ਜਾਣ ਤੋਂ ਰੋਕਣ ਲਈ ਸਰਕਾਰੀ ਹੁਕਮਾਂ ਦੀ ਹੂ-ਬਹੂ ਪਾਲਣਾ ਕਰ ਸਮਾਜ ਤੇ ਲੋਕ ਹਿੱਤਾਂ 'ਚ ਯੋਗਦਾਨ ਪਾ ਕੇ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਵਾਲੇ 95 ਤੋਂ 97 ਫ਼ੀਸਦੀ ਕਿਸਾਨਾਂ ਦਾ ਧੰਨਵਾਦ ਕਰਦਿਆਂ ਖੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਤਿੰਨ ਗਰੁੱਪਾਂ 'ਚ ਕਿਸਾਨਾਂ ਨੂੰ ਮਿਲੇਗੀ ਨਿਰਵਿਘਨ 8 ਘੰਟੇ ਬਿਜਲੀ- ਨਿਗਰਾਨ ਇੰਜੀ: ਢਿੱਲੋਂ

20 ਜੂਨ ਤੋਂ ਕਿਸਾਨਾਂ ਨੂੰ ਖੇਤਾਂ ਲਈ ਤਿੰਨ ਫੇਸ ਨਿਰਵਿਘਨ 8 ਘੰਟੇ ਬਿਜਲੀ ਦੇਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕਰਦਿਆਂ ਬਿਜਲੀ ਵਿਭਾਗ ਸਰਕਲ ਫ਼ਿਰੋਜ਼ਪੁਰ ਦੇ ਨਿਗਰਾਨ ਇੰਜੀਨੀਅਰ ਐਮ.ਐੱਸ ਢਿੱਲੋਂ ਦਾ ਕਹਿਣਾ ਹੈ ਕਿ ਪਾਵਰਕਾਮ ਵਲੋਂ ਕਿਸਾਨਾਂ ...

ਪੂਰੀ ਖ਼ਬਰ »

ਸਵਾ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 19 ਜੂਨ (ਕਰਨ ਚੁਚਰਾ)-ਥਾਣਾ ਵੈਰੋਕਾ ਪੁਲਿਸ ਨੇ ਇਕ ਵਿਅਕਤੀ ਨੰੂ ਸਵਾ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ ਕਿ ਪਿੰਡ ਕਾਠਗੜ੍ਹ ਨਜ਼ਦੀਕ ਸੇਮਨਾਲੇ ਕੋਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਜਲਾਲਾਬਾਦ 'ਚ ਦਾਖ਼ਲਾ ਪ੍ਰਕਿਰਿਆ ਸ਼ੁਰੂ

ਜਲਾਲਾਬਾਦ, 19 ਜੂਨ(ਹਰਪ੍ਰੀਤ ਸਿੰਘ ਪਰੂਥੀ)-ਵਿੱਦਿਅਕ ਵਰ੍ਹੇ 2018-19 ਲਈ ਸਰਕਾਰੀ ਕਾਲਜ ਲੜਕੀਆਂ ਜਲਾਲਾਬਾਦ 'ਚ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਕਾਲਜ ਅਧਿਕਾਰੀਆਂ ਨੇ ਦੱਸਿਆ ਕਿ ਬੀ.ਏ ਅਤੇ ਬੀ.ਕਾਮ ਦੀਆਂ ਜਮਾਤਾਂ 'ਚ ਦਾਖ਼ਲਾ ...

ਪੂਰੀ ਖ਼ਬਰ »

ਫਾਸਟ ਫੂਡ ਸੈਂਟਰ 'ਚੋਂ ਲੱਖ ਰੁਪਏ ਚੋਰੀ ਕਰਨ ਦੇ ਦੋਸ਼ ਹੇਠ ਦੋ ਕਾਬੂ

ਤਲਵੰਡੀ ਭਾਈ, 19 ਜੂਨ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਦੇ ਇਕ ਫਾਸਟ ਫੂਡ ਸੈਂਟਰ 'ਚੋਂ ਇਕ ਲੱਖ ਰੁਪਏ ਤੋਂ ਵੱਧ ਦੀ ਨਕਦੀ ਚੋਰੀ ਹੋ ਜਾਣ ਦੀ ਸੂਚਨਾ ਹੈ, ਜਦਕਿ ਪੁਲਿਸ ਵਲੋਂ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਦੇ ਹੋਏ ਦੋ ਨੌਜਵਾਨ ਨੂੰ ਕਾਬੂ ...

ਪੂਰੀ ਖ਼ਬਰ »

ਮੈਨੇਜਰ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਅਬੋਹਰ, 19 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾਂ ਇਕ ਦੀ ਪੁਲਸ ਵਲੋਂ ਲੰਮੀ ਉੱਚ ਪੱਧਰੀ ਪੜਤਾਲ ਉਪਰੰਤ ਐੱਸ.ਐੱਸ.ਪੀ. ਫ਼ਾਜ਼ਿਲਕਾ ਦੇ ਹੁਕਮਾਂ 'ਤੇ ਅਤੇ ਪੇ੍ਰਮ ਚੰਦ ਪੁੱਤਰ ਬਨਵਾਰੀ ਲਾਲ ਵਾਸੀ ਦਸਮੇਸ਼ ਨਗਰ ਅਬੋਹਰ ਦੇ ਬਿਆਨਾਂ 'ਤੇ ਉਸ ਦੇ ਐਫ਼.ਡੀ.ਆਰ., ਆਰ.ਡੀ. ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਫੀਡਰ ਨਹਿਰ 'ਤੇ ਬਣ ਰਹੇ ਬਿਜਲੀ ਪ੍ਰੋਜੈਕਟ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਔਕੜਾਂ ਦਾ ਸਾਹਮਣਾ

ਕੁੱਲਗੜ੍ਹੀ, 19 ਜੂਨ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਫੀਡਰ ਨਹਿਰ 'ਤੇ ਪਿੰਡ ਕੁੱਲਗੜ੍ਹੀ ਨਜ਼ਦੀਕ ਬਣੀ ਝਾਲ 'ਤੇ ਇਕ ਨਿੱਜੀ ਕੰਪਨੀ ਵਲੋਂ ਬਿਜਲੀ ਪ੍ਰੋਜੈਕਟ ਬਣਾਇਆ ਜਾ ਰਿਹਾ ਹੈ, ਜਿਸ ਦਾ ਕੰਮ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ | ਇਸ ਪ੍ਰੋਜੈਕਟ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਕਰਨ 'ਤੇ ਜ਼ੋਰ

ਮਖੂ, 19 ਜੂਨ (ਵਰਿੰਦਰ ਮਨਚੰਦਾ) - ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਦੇ ਨੁਮਾਇੰਦੇ ਰਵਿੰਦਰ ਯਾਦਵ ਨੇ ਕਿਸਾਨ ਕਲਿਆਣ ਅਭਿਆਨ ਅਧੀਨ ਬਲਾਕ ਮਖੂ ਦੇ ਪਿੰਡ ਰਸੂਲਪੁਰ 'ਚ ਕਿਸਾਨਾਂ ਨੂੰ ਦਾਲਾਂ ਦੀਆਂ ਮਿੰਨੀ ਕਿੱਟਾਂ ਵੰਡਦਿਆਂ ਦਾਲਾਂ ਹੇਠ ਰਕਬਾ ਵਧਾਉਣ 'ਤੇ ਜ਼ੋਰ ...

ਪੂਰੀ ਖ਼ਬਰ »

ਲਿਬਰਲ ਪਾਰਟੀ ਵਲੋਂ ਤਲਵੰਡੀ ਭਾਈ ਵਿਖੇ ਅਹਿਮ ਮੀਟਿੰਗ

ਤਲਵੰਡੀ ਭਾਈ, 19 ਜੂਨ (ਕੁਲਜਿੰਦਰ ਸਿੰਘ ਗਿੱਲ)- ਲਿਬਰਲ ਪਾਰਟੀ ਵਲੋਂ ਵਿੱਢੀ ਗਈ ਜਨ ਸੰਪਰਕ ਮੁਹਿੰਮ ਤਹਿਤ ਇੱਥੇ ਚੌਹਾਨ ਰਿਜ਼ੋਰਟ ਵਿਖੇ ਅਹਿਮ ਮੀਟਿੰਗ ਕੀਤੀ ਗਈ, ਜਿਸ ' ਚ ਪਾਰਟੀ ਦੇ ਕੌਮੀ ਪ੍ਰਧਾਨ ਡਾ: ਐੱਚ.ਐੱਸ. ਪੰਨੂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਹਾਕਮ ਸਿੰਘ ਵਿਖੇ 23 ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜਿੱਥੇ ਦੇਸ਼ ਤੇ ਵਿਦੇਸ਼ 'ਚ ਵੀ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਸਥਾਨਕ ਸ਼ਹਿਰ ਦੇ ਮਖੂ ਗੇਟ ਸਥਿਤ ਗੁਰਦੁਆਰਾ ਭਾਈ ਹਾਕਮ ਸਿੰਘ ਵਿਖੇ ਵੀ ਇਹ ਦਿਹਾੜਾ ਹਰ ...

ਪੂਰੀ ਖ਼ਬਰ »

ਸਰਕਾਰ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ 'ਤੇ ਪਰਚੇ ਦਰਜ ਕਰਨ ਦੀ ਥਾਂ ਤੁਰੰਤ ਰੈਗੂਲਰ ਭਰਤੀ ਕਰੇ- ਈ.ਟੀ.ਯੂ. ਪੰਜਾਬ

ਗੁਰੂਹਰਸਹਾਏ, 19 ਜੂਨ (ਹਰਚਰਨ ਸਿੰਘ ਸੰਧੂ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ 'ਤੇ ਤਸ਼ੱਦਦ ਢਾਹੁਣ ਤੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਤੋਂ ...

ਪੂਰੀ ਖ਼ਬਰ »

ਬਾਬਾ ਕਰਮ ਚੰਦ ਯੂਥ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ

ਮਖੂ, 19 ਜੂਨ (ਵਰਿੰਦਰ ਮਨਚੰਦਾ)- ਬਾਬਾ ਕਰਮ ਸਿੰਘ ਜੀ ਯੂਥ ਕਲੱਬ ਵਾਰਸਵਾਲਾ ਜੱਟਾਂ ਵਾਲਾ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਇਲਾਕੇ ਦੀਆਂ 14 ਟੀਮਾਂ ਨੇ ਭਾਗ ਲਿਆ | ਕਿ੍ਕਟ ਦਾ ਫਾਈਨਲ ਮੁਕਾਬਲਾ ਸ਼ਾਹਵਾਲਾ ਤੇ ਵਾਰਸਵਾਲਾ ਜੱਟਾਂ ਦੀਆਂ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਮੂੰਗੀ ਦਾ ਬੀਜ ਵੰਡਿਆ

ਮੁੱਦਕੀ, 19 ਜੂਨ (ਭਾਰਤ ਭੂਸ਼ਨ ਅਗਰਵਾਲ)- ਕੇਂਦਰ ਸਰਕਾਰ ਦੀ ਸਰਵੇ ਸਕੀਮ 'ਚ ਆਏ ਬਲਾਕ ਘੱਲ ਖ਼ੁਰਦ ਦੇ ਪਿੰਡ ਭਾਈ ਕਾ ਵਾੜਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਬਲਜਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵਲੋਂ ਮੂੰਗੀ ਦਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਪੈਨਸ਼ਨ ਵੰਡ ਸਮਾਗਮ

ਤਲਵੰਡੀ ਭਾਈ, 19 ਜੂਨ (ਕੁਲਜਿੰਦਰ ਸਿੰਘ ਗਿੱਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਲੋੜਵੰਦਾਂ, ਅੰਗਹੀਣਾਂ ਤੇ ਵਿਧਵਾਵਾਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਸਬੰਧੀ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਇੱਥੇ ਸੰਸਥਾ ਦੇ ...

ਪੂਰੀ ਖ਼ਬਰ »

ਵਿਧਾਇਕ ਬੈਂਸ 'ਤੇ ਦਰਜ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਦਿੱਤਾ ਮੰਗ-ਪੱਤਰ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਵੇਰਕਾ ਡੇਅਰੀ ਲੁਧਿਆਣਾ ਅੰਦਰ ਦੁੱਧ ਪਦਾਰਥ ਤਿਆਰ ਕਰਨ ਸਮੇਂ ਸਫ਼ਾਈ ਤੇ ਮਾਪਦੰਡਾਂ ਦਾ ਧਿਆਨ ਨਾ ਰੱਖਣ ਦੀਆਂ ਮਿਲੀਆਂ ਸੂਚਨਾਵਾਂ 'ਤੇ ਸਾਥੀਆਂ ਨੂੰ ਨਾਲ ਲੈ ਕੇ ਡੇਅਰੀ ਪਹੰੁਚੇ ਵਿਧਾਇਕ ਸਿਮਰਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸਬ-ਡਵੀਜ਼ਨ ਫ਼ਿਰੋਜ਼ਸ਼ਾਹ ਵਿਖੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਫ਼ਿਰੋਜ਼ਸ਼ਾਹ, 19 ਜੂਨ (ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੱਦੇ 'ਤੇ ਚਾਰ ਜ਼ਿਲਿ੍ਹਆਂ 'ਚ ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ, ਬਠਿੰਡਾ ਦੇ ਬਿਜਲੀ ਘਰਾਂ ਦੇ ਦਫ਼ਤਰਾਂ ਅੱਗੇ ਧਰਨੇ ਲਗਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ...

ਪੂਰੀ ਖ਼ਬਰ »

ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਤੇ ਯੋਗ ਨੂੰ ਸਮਰਪਿਤ ਜ਼ਿਲ੍ਹਾ ਯੁਵਾ ਸੰਮੇਲਨ ਭਲਕੇ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਤੇ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਵਿਭਾਗਾਂ ਤੇ ਸੰਸਥਾਵਾਂ ਦੇ ਸਹਿਯੋਗ ਨਾਲ ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਤੇ ਯੋਗ ਨੂੰ ਸਮਰਪਿਤ ਜ਼ਿਲ੍ਹਾ ਯੁਵਾ ਸੰਮੇਲਨ 21 ਜੂਨ ਨੂੰ ਸ਼ਹੀਦ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਕ੍ਰਿਕਟ ਸਟੇਡੀਅਮ ਲਈ 10 ਲੱਖ ਹੋਏ ਮਨਜ਼ੂਰ, ਜਲਦ ਹੋਵੇਗੀ ਕ੍ਰਿਕਟ ਲੀਗ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਕ੍ਰਿਕਟ ਦੇ ਉੱਭਰਦੇ ਸਿਤਾਰਿਆਂ ਨੂੰ ਉਤਸ਼ਾਹਿਤ ਦੇਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫ਼ਿਰੋਜ਼ਪੁਰ ਦੌਰੇ 'ਤੇ ਆਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਖਿਡਾਰੀਆਂ ਨੂੰ ਮਿਲਾਇਆ | ਪਿੰਕੀ ਨੇ ...

ਪੂਰੀ ਖ਼ਬਰ »

ਪਿੰਡ ਛਾਂਗਾ ਰਾਏ ਉਤਾੜ ਦੇ ਨੌਜਵਾਨਾਂ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ

ਗੁਰੂਹਰਸਹਾਏ, 19 ਜੂਨ (ਹਰਚਰਨ ਸਿੰਘ ਸੰਧੂ)- ਅੱਜ ਸਰਵ ਭਾਰਤ ਨੌਜਵਾਨ ਸਭਾ ਤੇ ਬਾਬਾ ਸ਼ੇਖ਼ ਫ਼ਰੀਦ ਯੂਥ ਕਲੱਬ ਛਾਂਗਾ ਰਾਏ ਉਤਾੜ ਦੀ ਇਕ ਵਿਸ਼ੇਸ਼ ਮੀਟਿੰਗ ਯੂਥ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਛਾਂਗਾ ਕਲਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਆਲ ਇੰਡੀਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਾਵਰ ਕਾਮ ਦਫ਼ਤਰ ਵਿਖੇ ਧਰਨਾ

ਤਲਵੰਡੀ ਭਾਈ, 19 ਜੂਨ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਸੂਬਾ ਕਮੇਟੀ ਵਲੋਂ ਕਿਸਾਨਾਂ ਤੇ ਗ਼ਰੀਬ ਲੋਕਾਂ ਦੀਆਂ ਮੰਗਾਂ ਲੈ ਕੇ ਬਿਜਲੀ ਦਫ਼ਤਰਾਂ ਦਾ ਘਿਰਾਓ ਕਰਨ ਦੇ ਸੱਦੇ ਤਹਿਤ ਜਥੇਬੰਦੀ ਦੀ ਬਲਾਕ ਘੱਲ ਖੁਰਦ ਇਕਾਈ ਪਾਵਰ ਕਾਮ ਉਪ ...

ਪੂਰੀ ਖ਼ਬਰ »

ਸੀਨੀਅਰ ਡੀ.ਸੀ.ਐਮ. ਮੋਨੂੰ ਲੂਥਰਾ ਦੀ ਸਮੇਂ ਤੋਂ ਪਹਿਲਾਂ ਹੋਈ ਬਦਲੀ

ਫ਼ਿਰੋਜ਼ਪੁਰ, 19 ਜੂਨ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਰੇਲਵੇ ਡਵੀਜ਼ਨ 'ਚ ਤਾਇਨਾਤ ਸੀਨੀਅਰ ਡਵੀਜ਼ਨ ਕਮਰਸ਼ੀਅਲ ਮੈਨੇਜਰ ਮੋਨੂੰ ਲੂਥਰਾ ਦਾ ਤਬਾਦਲਾ ਜੰਮੂ-ਕਸ਼ਮੀਰ ਵਿਖੇ ਸਮੇਂ ਤੋਂ ਪਹਿਲਾਂ ਹੀ ਕਰ ਦਿੱਤਾ ਗਿਆ | ਮੋਨੂੰ ਲੂਥਰਾ ਦੀ ਜਗ੍ਹਾ ਹੁਣ ਹਰੀ ਮੋਹਨ ਨੇ ਲੈ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜੇਲ੍ਹ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਅਮਨਦੀਪ ਸਿੰਘ ਦਰਗਨ ਮਿੳਾੂਸੀਪਲ ਇੰਪਲਾਈਜ਼ ਯੂਨੀਅਨ ਜ਼ੀਰਾ ਦੇ ਪ੍ਰਧਾਨ ਬਣੇ

ਜ਼ੀਰਾ, 19 ਜੂਨ (ਮਨਜੀਤ ਸਿੰਘ ਢਿੱਲੋਂ)- ਮਿੳਾੂਸੀਪਲ ਇੰਪਲਾਈਜ਼ ਯੂਨੀਅਨ ਜ਼ੀਰਾ ਦੇ ਕਰਮਚਾਰੀਆਂ ਦੀ ਮੀਟਿੰਗ ਨਗਰ ਕੌਾਸਲ ਵਿਖੇ ਹੋਈ, ਜਿਸ ਦੌਰਾਨ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਬੱਚਿਆਂ ਦੀ ਰੇਲ ਟਿਕਟ ਨਾ ਲੈਣ ਕਾਰਨ ਟੀ.ਟੀ. ਨੇ ਫ਼ੌਜੀ ਨੂੰ ਕੀਤਾ ਜੁਰਮਾਨਾ

ਅਬੋਹਰ, 19 ਜੂਨ (ਕੁਲਦੀਪ ਸਿੰਘ ਸੰਧੂ)-ਇੱਥੋਂ ਬੀਕਾਨੇਰ ਜਾਣ ਵਾਲੀ ਸਰਾਏ ਰੁਹੇਲਾ ਰੇਲ ਗੱਡੀ 'ਚ ਟੀ.ਟੀ. ਵਲੋਂ ਰੇਲ ਯਾਤਰੀਆਂ ਦੀ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਨੇ ਕਈ ਬਿਨਾਂ ਟਿਕਟ ਸਫ਼ਰ ਕਰ ਰਹੇ ਯਾਤਰੀਆਂ ਨੂੰ ਜੁਰਮਾਨੇ ਕੀਤੇ | ਇਸ ਦੌਰਾਨ ਟੀ.ਟੀ. ਇੰਚਾਰਜ ਸਤਨਾਮ ...

ਪੂਰੀ ਖ਼ਬਰ »

ਖਾਦ ਘੁਟਾਲਾ ਮਾਮਲੇ 'ਚ ਗਿ੍ਫ਼ਤਾਰ ਅਕਾਲੀ ਨੇਤਾ ਸਤੀਜਾ ਨੂੰ ਜੇਲ੍ਹ ਭੇਜਿਆ

ਅਬੋਹਰ, 19 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਬੀਤੀ 16 ਜੂਨ ਨੂੰ ਖਾਦ ਘੁਟਾਲਾ ਮਾਮਲੇ 'ਚ ਗਿ੍ਫ਼ਤਾਰ ਕੀਤੇ ਅਕਾਲੀ ਨੇਤਾ ਅਤੇ ਕਾਰੋਬਾਰੀ ਸੁਰੇਸ਼ ਸਤੀਜਾ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਾ, 19 ਜੂਨ (ਮਨਜੀਤ ਸਿੰਘ ਢਿੱਲੋਂ)- ਸ਼ਰਾਬ ਤਸਕਰੀ ਕਰਨ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ੀਰਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਛਾਪੇਮਾਰੀ ਕਰਕੇ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੈੱ੍ਰਸ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਬਨਿਟ ਮੰਤਰੀ ਵਲੋਂ ਸੂਰ ਫਾਰਮ ਤੇ ਪੂੰਗ ਮੱਛੀ ਫਾਰਮ ਦਾ ਦੌਰਾ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਕਿਰਤ ਮੰਤਰੀ ਪੰਜਾਬ ਵਲੋਂ ਮੱਛੀ ਪੂੰਗ ਫਾਰਮ, ਸੂਰ ਫਾਰਮ ਫ਼ਿਰੋਜ਼ਪੁਰ ਅਤੇ ਪਿੰਡ ਧੀਰਾ ਪੱਤਰਾ ਵਿਖੇ ਸਾਹੀਵਾਲ ਗਾਵਾਂ ਦੇ ...

ਪੂਰੀ ਖ਼ਬਰ »

ਜ਼ੁਬਾਨ ਤੋਂ ਮੁੱਕਰ ਕੰਬਾਈਨ ਨਿਰਮਾਤਾ ਨਾਲ ਮਾਰੀ ਲੱਖਾਂ ਰੁਪਏ ਦੀ ਠੱਗੀ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਕਣਕ-ਝੋਨਾ ਵੱਢਣ ਵਾਲੀ ਹਾਰਵੈਸਟਰ ਕੰਬਾਈਨ ਨਿਰਮਾਤਾ ਨਾਲ ਧੋਖਾਧੜੀ ਕਮਾਉਂਦਿਆਂ ਇਕ ਵਿਅਕਤੀ ਵਲੋਂ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਪਾਲ ਸਿੰਘ ਨੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਬਨਿਟ ਮੰਤਰੀ ਵਲੋਂ ਸੂਰ ਫਾਰਮ ਤੇ ਪੂੰਗ ਮੱਛੀ ਫਾਰਮ ਦਾ ਦੌਰਾ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਕਿਰਤ ਮੰਤਰੀ ਪੰਜਾਬ ਵਲੋਂ ਮੱਛੀ ਪੂੰਗ ਫਾਰਮ, ਸੂਰ ਫਾਰਮ ਫ਼ਿਰੋਜ਼ਪੁਰ ਅਤੇ ਪਿੰਡ ਧੀਰਾ ਪੱਤਰਾ ਵਿਖੇ ਸਾਹੀਵਾਲ ਗਾਵਾਂ ਦੇ ...

ਪੂਰੀ ਖ਼ਬਰ »

ਮਾਰੂਤੀ ਕੰਪਨੀ ਦੀਆਂ ਕਾਰਾਂ ਜੁਲਾਈ ਤੋਂ ਹੋ ਰਹੀਆਂ ਨੇ ਮਹਿੰਗੀਆਂ-ਕਾਹਲੋਂ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਚਾਰ ਪਹੀਆ ਵਾਹਨਾਂ 'ਚ ਵੱਡਾ ਨਾਮਣਾ ਖੱਟਣ ਵਾਲੀ ਮਾਰੂਤੀ ਸਜੂਕੀ ਇੰਡੀਆ ਕੰਪਨੀ ਦੀਆਂ ਸਮੂਹ ਕਾਰਾਂ ਜੁਲਾਈ 2018 'ਚ ਮਹਿੰਗੀਆਂ ਹੋਣ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਸਹੀ ਦੱਸਦਿਆਂ ਬਾਬਾ ਆਟੋਜ਼ ਮਾਰੂਤੀ ਏਜੰਸੀ ਦੇ ...

ਪੂਰੀ ਖ਼ਬਰ »

ਰੇਲਵੇ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਰੇਲਵੇ ਵਿਭਾਗ 'ਚ ਪੱਕੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ ਪਿਓ-ਧੀ ਵਲੋਂ ਲੱਖਾਂ ਰੁਪਏ ਦੀ ਠੱਗੀ ਮਾਰ ਲੈਣ ਦੀ ਖ਼ਬਰ ਹੈ | ਸਦਰ ਪੁਲਿਸ ਥਾਣਾ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉੱਚ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਜਮਾਉਣ ਲਈ ਵਾਹੀ ਹਰੇ ਚਾਰੇ ਦੀ ਫ਼ਸਲ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਕਸਬਾ ਫ਼ਿਰੋਜ਼ਸ਼ਾਹ ਵਿਖੇ ਕੁਝ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਧੱਕੇ ਨਾਲ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਦੇ ...

ਪੂਰੀ ਖ਼ਬਰ »

ਸਾਂਝੀ ਠੇਕੇ 'ਤੇ ਲਈ ਜ਼ਮੀਨ ਦੀ ਮੋਟਰ ਤੋਂ ਪੈਦਾ ਹੋਏ ਤਕਰਾਰ ਬਾਅਦ ਮਾਰੀਆਂ ਸੱਟਾਂ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਭਾਂਗਰ ਵਿਖੇ ਇਕੱਠੀ ਸਾਂਝੇ ਤੌਰ 'ਤੇ ਜ਼ਮੀਨ ਠੇਕੇ 'ਤੇ ਲੈਣ ਵਾਲੇ ਦੋ ਭਾਈਵਾਲਾਂ 'ਚ ਉਦੋਂ ਖੜਕ ਗਈ, ਜਦੋਂ ਬਿਜਲੀ ਮੋਟਰ ਚਲਾਉਣ ਲੈ ਕੇ ਆਪਸੀ ਮਤਭੇਦ ਪੈਦਾ ਹੋ ਗਏ | ਮਾਮਲਾ ...

ਪੂਰੀ ਖ਼ਬਰ »

ਸੇਮ ਨਾਲੇ 'ਚ ਕਸਬੇ ਤੇ ਹੋਰ ਪਿੰਡਾਂ ਦਾ ਗੰਦਾ ਪਾਣੀ ਸੁੱਟੇ ਜਾਣ 'ਤੇ ਬਸਤੀ ਪਠਾਣਾਂ ਦੇ ਲੋਕਾਂ ਨੇ ਮਾਰਿਆ ਬੰਨ੍ਹ

ਮਮਦੋਟ, 19 ਜੂਨ (ਜਸਬੀਰ ਸਿੰਘ ਕੰਬੋਜ)- ਪਿੰਡ ਟਿੱਬੀ ਕਲਾਂ ਤੋ ਸ਼ੁਰੂ ਹੋ ਕੇ ਬਿਨਾਂ ਕਿਸੇ ਦਰਿਆ ਆਦਿ 'ਚ ਪੈਣ ਤੋਂ ਮਮਦੋਟ ਨਜ਼ਦੀਕ ਪਿੰਡ ਸਾਹਣ ਕੇ ਵਿਖੇ ਖ਼ਤਮ ਹੋਣ ਵਾਲੇ ਸੇਮ ਨਾਲੇ ਦੇ ਗੰਦੇ ਪਾਣੀ ਨਾਲ ਫ਼ਸਲਾਂ ਬਰਬਾਦ ਹੋਣ ਦੇ ਡਰ ਤੋਂ ਬਸਤੀ ਪਠਾਣਾਂ ਦੇ ਨਜ਼ਦੀਕ ...

ਪੂਰੀ ਖ਼ਬਰ »

ਜੀ.ਓ.ਜੀ. ਸੰਸਥਾ ਜ਼ੀਰਾ ਨੇ ਬੇਸਹਾਰਾ ਬਜ਼ੁਰਗ ਨੂੰ ਬਿਰਧ ਆਸ਼ਰਮ ਪਹੁੰਚਾਇਆ

ਜ਼ੀਰਾ, 19 ਜੂਨ (ਜਗਤਾਰ ਸਿੰਘ ਮਨੇਸ)- ਜੀ.ਓ.ਜੀ. ਖ਼ੁਸ਼ਹਾਲੀ ਦੇ ਰਾਖੇ ਸੰਸਥਾ ਬਲਾਕ ਜ਼ੀਰਾ ਵਲੋਂ ਲੰਮੇ ਸਮੇਂ ਤੋਂ ਬੱਸ ਅੱਡਾ ਵਿਚ ਜੀਵਨ ਬਤੀਤ ਕਰ ਰਹੇ ਬੇਸਹਾਰਾ ਬਜ਼ੁਰਗ ਨੂੰ ਬਿਰਧ ਆਸ਼ਰਮ ਕੋਟਕਪੂਰਾ ਵਿਖੇ ਪਹੁੰਚਾਇਆ ਗਿਆ | ਇਸ ਸਬੰਧੀ ਜੀ.ਓ.ਜੀ. ਖ਼ੁਸ਼ਹਾਲੀ ਦੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਮੁਫਤ ਪ੍ਰਦੂਸ਼ਣ ਚੈਕਅੱਪ ਕੈਂਪ ਲਗਾਇਆ

ਫ਼ਿਰੋਜ਼ਪੁਰ, 19 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਰ.ਟੀ.ਏ. ਦਫ਼ਤਰ ਫ਼ਿਰੋਜ਼ਪੁਰ ਵਲੋਂ ਸ਼ਹੀਦ ਊਧਮ ਸਿੰਘ ਚੌਾਕ 'ਚ ਮੁਫਤ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਾਵਰਕਾਮ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰੂਹਰਸਹਾਏ/ਗੋਲੂ ਕਾ ਮੋੜ, 19 ਜੂਨ (ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਲਾਡੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਦੇ ਵੱਡੇ ਵਫ਼ਦ ਨੇ ਪਹਿਲਾਂ ਤੋਂ ਤੈਅ ਹੋਈ ਐੱਸ.ਡੀ.ਓ. ਸ਼ਹਿਰੀ ਅਤੇ ਸਬ-ਅਰਬਨ ਗੁਰੂਹਰਸਹਾਏ ਪਾਵਰ ਕਾਮ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਬਾਸਮਤੀ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਦੀ ਮੰਗ

ਜ਼ੀਰਾ, 19 ਜੂਨ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਢਿੱਲੋਂ ਫਾਰਮ ਐਾਡ ਕੋਲਡ ਸਟੋਰ ਛੂਛਕ ਵਿਖੇ ਹੋਈ, ਜਿਸ ਵਿਚ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਪੰਜਾਬ ਮੀਤ ...

ਪੂਰੀ ਖ਼ਬਰ »

ਇੰਸਪੈਕਟਰ ਯੂਨੀਅਨ ਨੇ ਡੀ.ਐਫ਼. ਐਸ. ਸੀ. ਨੂੰ ਸਮੱਸਿਆਵਾਂ ਸਬੰਧੀ ਦਿੱਤਾ ਮੰਗ-ਪੱਤਰ

ਫ਼ਿਰੋਜ਼ਪੁਰ, 19 ਜੂਨ (ਜਸਵਿੰਦਰ ਸਿੰਘ ਸੰਧੂ)- ਖ਼ੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲਿਆਂ ਅੰਦਰ ਸੇਵਾਵਾਂ ਨਿਭਾਅ ਰਹੇ ਇੰਸਪੈਕਟਰਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਆਵਾਜ਼ ਉਠਾਉਂਦਿਆਂ ਡਾਇਰੈਕਟਰ ਖ਼ੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX