ਤਾਜਾ ਖ਼ਬਰਾਂ


ਆਈ.ਪੀ.ਐੱਲ 2019 : ਰਾਜਸਥਾਨ ਨੇ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  1 day ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  1 day ago
ਅਜੀਤਵਾਲ, 25 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲ਼ਿਬ) - ਮੋਗਾ ਬਲਾਕ ਦੇ ਪਿੰਡ ਮਟਵਾਣੀ ਵਿਖੇ ਇੱਕ ਟਰੱਕ ਡਰਾਈਵਰ ਨੇ ਸੜਕ 'ਤੇ ਪੈਂਦੇ ਰਜਵਾਹੇ 'ਤੇ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ (ਅਰੁਣ ਅਹੂਜਾ) - ਨਜ਼ਦੀਕੀ ਪਿੰਡ ਪੱਤੋ ਵਿਖੇ ਇਕ ਬਜ਼ੁਰਗ ਕਿਸਾਨ ਵੱਲੋਂ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ...
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਟਿਆਲਾ ਜੇਲ੍ਹ ਦੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ...
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 27 ਅਤੇ 28 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ...
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  1 day ago
ਨਵੀਂ ਦਿੱਲੀ, 25 ਅਪ੍ਰੈਲ - ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਨੂੰ ਸੈਸ਼ੇਲਸ ਗਣਰਾਜ 'ਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ...
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਵਾਰਾਨਸੀ, 25 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕੱਢਿਆ ਗਿਆ। ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ...
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 day ago
ਨਾਗਪੁਰ, 25 ਅਪ੍ਰੈਲ - 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਨਾਗਪੁਰ ਦੇ ਹਸਪਤਾਲ 'ਚ ਮੌਤ ਹੋ ਗਈ। ਉਹ ਨਾਗਪੁਰ ਸੈਂਟਰਲ ਜੇਲ੍ਹ 'ਚ ਬੰਦ...
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  1 day ago
ਮਮਦੋਟ, 25 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਬਲਾਕ ਦੇ ਪਿੰਡ ਸਦਰਦੀਨ ਵਾਲਾ ਵਿਖੇ ਬਿਜਲੀ ਦੀਆਂ ਤਾਰਾਂ ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਇਕ ਕਿਸਾਨ ਦੀ ਤਿੰਨ ਏਕੜ ਕਣਕ ਸੜ ਜਾਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਇਕੱਤਰ ਜਾਣਕਾਰੀ ਅਨੁਸਾਰ ....
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ, 25 ਅਪ੍ਰੈਲ- ਲੋਕ ਸਭਾ ਚੋਣਾਂ 'ਚ ਅੰਮ੍ਰਿਤਸਰ ਤੋਂ ਪੰਜਾਬ ਡੈਮੋਕਰੈਟਿਕ ਪਾਰਟੀ(ਪੀ.ਡੀ.ਏ) ਅਤੇ ਸੀ.ਪੀ.ਆਈ. ਦੀ ਸਾਂਝੀ ਸੀਟ ਤੋਂ ਉਮੀਦਵਾਰ ਦਵਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਸੁਖਪਾਲ ਖਹਿਰਾ ਸਮੇਤ ਹੋਰ ਆਗੂ ਮੌਜੂਦ ....
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  1 day ago
ਲਖਨਊ, 25 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕਰ ਰਹੇ ਹਨ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ਤੋਂ ਬਾਅਦ ਮੋਦੀ ਗੰਗਾ ਆਰਤੀ 'ਚ ਸ਼ਾਮਲ.....
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਅਦਾਲਤ ਨੇ ਥਾਣੇਦਾਰ ਨੂੰ ਰਿਮਾਂਡ 'ਤੇ ਭੇਜਿਆ
. . .  1 day ago
ਐੱਸ.ਏ.ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪਾਦਰੀ ਐਂਥਨੀ ਦੇ 6 ਕਰੋੜ 65 ਲੱਖ ਰੁਪਏ ਗੁੰਮ ਹੋਣ ਦੇ ਮਾਮਲੇ 'ਚ ਥਾਣਾ ਸਟੇਟ ਕ੍ਰਾਈਮ ਸੈਲ ਵੱਲੋਂ ਗ੍ਰਿਫ਼ਤਾਰ ਥਾਣੇਦਾਰ ਦਿਲਬਾਗ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ
ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਮਈ ਨੂੰ ਆਰੰਭ ਕਰੇਗੀ ਤਿੱਖਾ ਸੰਘਰਸ਼ - ਗੁਰਮੀਤ ਕੌਰ
. . .  1 day ago
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-02 ਦੀ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਨੇ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ....
19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' - ਚੋਣ ਕਮਿਸ਼ਨ
. . .  1 day ago
ਡੀ.ਸੀ. ਵੱਲੋਂ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀਆਂ
. . .  1 day ago
ਮੁਕੇਰੀਆਂ : ਅੱਗ ਲੱਗਣ ਕਾਰਨ ਪੰਜ ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸ਼ਹਿਰ 'ਚ ਆਵਾਜਾਈ ਹੋਈ ਪ੍ਰਭਾਵਿਤ
. . .  1 day ago
ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  1 day ago
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  1 day ago
ਤਲਵੰਡੀ ਸਾਬੋ : ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਭਾਰਤੀ ਨੌਜਵਾਨ ਬੀ.ਐੱਸ.ਐਫ. ਵੱਲੋਂ ਕਾਬੂ
. . .  1 day ago
ਚੋਣ ਰੈਲੀ ਦੌਰਾਨ ਘੁਬਾਇਆ ਨੇ ਸੁਖਬੀਰ ਬਾਦਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  1 day ago
ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਹਿਰਾਮ-ਮਾਹਿਲਪੁਰ ਰੋਡ ਕੀਤਾ ਜਾਮ
. . .  1 day ago
'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  1 day ago
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਈਕਲ 'ਤੇ ਆਏ ਮਾਸਟਰ ਬਲਦੇਵ ਸਿੰਘ
. . .  1 day ago
ਡਾ.ਧਰਮਵੀਰ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਟੈਟਿਕ ਸਰਵੀਲਾਂਸ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
. . .  1 day ago
ਵਾਰਾਨਸੀ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਕਾਂਗਰਸ ਦੇ ਅਜੈ ਰਾਏ ਲੜਨਗੇ ਚੋਣ
. . .  1 day ago
'ਆਪ' ਉਮੀਦਵਾਰ ਨੀਨਾ ਮਿੱਤਲ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਆੜ੍ਹਤੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਧਰਨਾ
. . .  1 day ago
ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
. . .  1 day ago
'ਆਪ' ਦੇ ਉਮੀਦਵਾਰ ਜਸਟਿਸ ਜੋਰਾ ਸਿੰਘ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕਿਰਨ ਖੇਰ ਨੇ ਕੀਤਾ ਰੋਡ ਸ਼ੋਅ
. . .  1 day ago
ਲੰਗਾਹ ਦੀ ਮੀਟਿੰਗ ਨੂੰ ਲੈ ਕੇ ਕਲਾਨੌਰ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਸਿਹਤ ਵਿਭਾਗ ਨੇ ਮਲੇਰੀਆ ਬੁਖ਼ਾਰ ਖ਼ਿਲਾਫ਼ ਕੱਢੀ ਜਾਗਰੂਕ ਰੈਲੀ
. . .  1 day ago
ਸੁਖਪਾਲ ਸਿੰਘ ਖਹਿਰਾ ਐਮ.ਐਲ.ਏ. ਦੇ ਅਹੁਦੇ ਤੋਂ ਜਲਦ ਦੇਣਗੇ ਅਸਤੀਫ਼ਾ
. . .  1 day ago
ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ
. . .  1 day ago
ਸ੍ਰੀਲੰਕਾ 'ਚ ਨਹੀਂ ਰੁਕ ਰਿਹਾ ਧਮਾਕਿਆਂ ਦਾ ਸਿਲਸਿਲਾ, ਹੁਣ ਪੁਗੋਡਾ ਟਾਊਨ ਦੇ ਨੇੜੇ ਹੋਇਆ ਧਮਾਕਾ
. . .  1 day ago
ਨਾਬਾਲਗ ਲੜਕੀ ਨੂੰ ਸਾੜ ਕੇ ਮਾਰਨ 'ਤੇ ਮਾਹੌਲ ਤਣਾਅਪੂਰਨ, ਸਕੂਲ ਬੰਦ
. . .  1 day ago
ਪੁਤਿਨ ਤੇ ਕਿਮ ਜੋਂਗ ਉਨ ਵਿਚਕਾਰ ਪਹਿਲੀ ਸਿਖਰ ਵਾਰਤਾ ਅੱਜ
. . .  1 day ago
ਕਬਰ ਲਈ ਜ਼ਮੀਨ ਚਾਹੀਦੀ ਹੈ ਤਾਂ ਭਾਰਤ ਮਾਤਾ ਕੀ ਜੈ ਕਹਿਣਾ ਹੋਵੇਗਾ - ਭਾਜਪਾ ਲੀਡਰ ਗਿਰੀਰਾਜ
. . .  1 day ago
ਅਨੰਤਨਾਗ 'ਚ ਦੋ ਅੱਤਵਾਦੀ ਢੇਰ
. . .  1 day ago
ਵਾਰਾਨਸੀ 'ਚ ਮੋਦੀ ਦਾ ਅੱਜ ਹੋਵੇਗਾ ਸ਼ਕਤੀ ਪ੍ਰਦਰਸ਼ਨ, ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ

ਅੰਮਿ੍ਤਸਰ, 20 ਜੂਨ (ਜਸਵੰਤ ਸਿੰਘ ਜੱਸ)-ਸਥਾਨਕ ਸਰਕਾਰਾਂ, ਸਭਿਆਚਾਰ ਤੇ ਸੈਰਸਪਾਟਾ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਵਲੋਂ ਸਰਕਾਰ ਦੁਆਰਾ ਪੰਜਾਬ 'ਚ ਸੈਰਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਬਣਾਈਆਂ ਜਾ ਰਹੀਆਂ ਯੋਜਨਾਵਾਂ ਦੇ ਕੀਤੇ ਜਾ ਰਹੇ ਦਾਅਵਿਆਂ ਬਾਰੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਜਦੋਂ ਦੀ ਡੇਢ ਸਾਲ ਦੀ ਕਾਂਗਰਸ ਸਰਕਾਰ ਬਣੀ ਹੈ ਕਿ ਸਿੱਧੂ ਦੇ ਸੈਰਸਪਾਟਾ ਵਿਭਾਗ ਵਲੋਂ ਗੁਰੂ ਨਗਰੀ ਸਮੇਤ ਪੰਜਾਬ 'ਚ ਇੱਕ ਰੁਪਈਆ ਵੀ ਵਿਕਾਸ ਕਾਰਜਾਂ ਲਈ ਨਹੀਂ ਖਰਚਿਆ |
ਆਪਣੀ ਪਤਨੀ ਤੇ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਬਾਅਦ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਾਦਲ ਨੇ ਕਿਹਾ ਕਿ ਸਿੱਧੂ ਜਿਹੜੀਆਂ ਸਾਡੀਆਂ ਬਣਾਈਆਂ ਚੀਜ਼ਾਂ ਨੂੰ ਪਹਿਲਾਂ ਮਾੜੀਆਂ ਕਹਿੰਦਾ ਸੀ, ਹੁਣ ਉਨ੍ਹਾਂ ਨੂੰ ਹੀ ਚੰਗੀਆਂ ਸਮਝਦਾ ਹੈ ਤੇ ਕਦੀ ਉਹ ਸਾਡੀਆਂ ਬਣਾਈਆਂ ਹੈਰੀਟੇਜ ਸਟਰੀਟ ਤੇ ਯਾਦਗਾਰਾਂ ਨੂੰ ਦੇਖਣ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਿੱਧੂ ਨੇ ਕੁੱਝ ਨਵਾਂ ਤਾਂ ਕੀ ਬਣਾਉਣਾ ਸੀ ਸਗੋਂ ਪਹਿਲਾਂ ਬਣੀਆਂ ਯਾਦਗਾਰਾਂ ਦੀ ਹਾਲਤ ਵੀ ਬਦਤਰ ਹੋ ਗਈ ਹੈ | ਹੈਰੀਟੇਜ ਸਟਰੀਟ 'ਚ ਗੰਦ ਪਿਆ ਹੋਇਆ, ਲਾਈਟਾਂ ਖ਼ਰਾਬ ਨੇ ਤੇ ਬੀ.ਆਰ.ਟੀ.ਐਸ. ਪ੍ਰਾਜੈਕਟ ਦੀਆਂ ਗਰਿੱਲਾਂ ਟੁੱਟੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਸਿੱਧੂ ਜ਼ੀਰੋ ਹੈ ਤੇ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਦਾਅਵੇ ਉਸ ਦਾ ਕਿਸੇ ਨਾ ਕਿਸੇ ਤਰ੍ਹਾਂ ਮੀਡੀਆ 'ਚ ਛਾਏ ਰਹਿਣ ਦਾ ਹੀ ਮਨੋਰਥ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਭਾਵੇਂ ਕੋਈ ਨਵਾਂ ਵਿਕਾਸ ਕਾਰਜ ਨਾ ਕਰਵਾਏ, ਪਰ ਪਹਿਲਾਂ ਬਣੀਆਂ ਯਾਦਗਾਰਾਂ ਤੇ ਵਿਰਾਸਤੀ ਥਾਵਾਂ ਨੂੰ ਜ਼ਰੂਰ ਮੁੰਰਮਤ ਕਰਵਾਏ | ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਸਾਰੇ ਮੰਤਰੀ ਤੇ ਵਿਧਾਇਕ ਮਾਈਨਿੰਗ 'ਚ ਲੱਗੇ ਹੋਏ ਤੇ ਸੂਬੇ 'ਚ ਮਾਈਨਿੰਗ ਮਾਫੀਆ ਨੂੰ ਕਾਂਗਰਸੀ ਮੰਤਰੀ ਲੀਡ ਕਰ ਰਹੇ ਹਨ | ਕਾਂਗਰਸ 'ਚ ਚੱਲ ਰਹੀ ਧੜੇਬੰਦੀ ਬਾਰੇ ਪੁੱਛੇ ਜਾਣ 'ਤੇ ਸ: ਬਾਦਲ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਮਾਮਲਾ ਹੈ, ਭਾਵੇਂ ਡਾਂਗੋ ਡਾਂਗੀ ਹੁੰਦੇ ਫਿਰਨ, ਅਸੀਂ ਕੀ ਲੈਣਾ |
ਆਮ ਆਦਮੀ ਪਾਰਟੀ ਦੇ ਮੌਜੂਦਾ ਹਾਲਤਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਆਪ ਹੁਣ ਇੱਕ ਨਿਰਾਸ਼ ਟੀਮ ਬਣ ਚੁੱਕੀ ਹੈ ਤੇ ਕੇਜਰੀਵਾਲ ਆਪਣੇ ਮਤਲਬ ਲਈਦੇਸ਼ ਦੀ ਆਜ਼ਾਦੀ ਨੂੰ ਵੀ ਕੁਰਬਾਨ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਚੋਣਾਂ ਮੌਕੇ ਅਕਾਲੀ ਦਲ ਵਿਕਾਸ ਕਾਰਜਾਂ ਕਰਕੇ ਤੀਜੇ ਸਥਾਨ 'ਤੇ ਨਹੀਂ ਸੀ ਆਇਆ, ਬਲਕਿ ਕਾਂਗਰਸ ਤੇ ਆਪ ਵਲੋਂ ਕੀਤੇ ਝੂਠ ਦੇ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ | ਸ਼ਾਹਕੋਟ ਜ਼ਿਮਨੀ ਚੋਣ 'ਚ ਹੋਈ ਹਾਰ ਬਾਰੇ ਉਨ੍ਹਾਂ ਕਿਹਾ ਕਿ ਨਤੀਜਾ ਭਾਵੇਂ ਕੋਈ ਵੀ ਹੋਵੇ ਸਾਡੇ ਵਰਕਰਾਂ ਦੇ ਹੌਾਸਲੇ ਪੂਰੀ ਤਰਾਂ ਬੁਲੰਦ ਹਨ | ਇਸ ਮੌਕੇ ਜ਼ਿਲ੍ਹਾ ਅਕਾਲੀ ਜਥਾ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਨੌਜਵਾਨ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੀ ਹਾਜ਼ਰ ਸਨ |

ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਡੀ. ਸੀ. ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਲਾਹੌਰ ਵਿਖੇ ਸ਼ੇਰੇ-ਪੰਜਾਬ ਦੀ ਬਰਸੀ ਮਨਾਉਣ ਲਈ ਅੱਜ ਰਵਾਨਾ ਕੀਤਾ ਜਾਵੇਗਾ ਜਥਾ

ਅੰਮਿ੍ਤਸਰ, 20 ਜੂਨ (ਜੱਸ)- ਸ਼ੋ੍ਰਮਣੀ ਕਮੇਟੀ ਵਲੋਂ ਲਾਹੌਰ ਵਿਖੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 86 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 21 ਜੂਨ ਨੂੰ ਸਵੇਰੇ 8 ਵਜੇ ਦਫ਼ਤਰ ਸ਼ੋਮ੍ਰਣੀ ਕਮੇਟੀ ਤੋਂ ਰਵਾਨਾ ਹੋਵੇਗਾ | ਸ਼ੋ੍ਰਮਣੀ ਕਮੇਟੀ ਦੇ ...

ਪੂਰੀ ਖ਼ਬਰ »

ਨਿਰਵੈਲ ਸਿੰਘ ਗਿੱਲ ਆੜ੍ਹਤੀ ਸਰਬਸੰਮਤੀ ਨਾਲ ਲੋਪੋਕੇ ਬੈਂਕ ਦੇ ਚੇਅਰਮੈਨ ਚੁਣੇ

ਲੋਪੋਕੇ, 20 ਜੂਨ (ਗੁਰਵਿੰਦਰ ਸਿੰਘ ਕਲਸੀ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਦੇ ਨਵੇਂ ਚੁਣੇ ਗਏ ਡਾਇਰੈਕਟਰਾਂ ਦੀ ਇਕ ਹੰਗਾਮੀ ਮੀਟਿੰਗ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਦਿਲਰਾਜ ਸਿੰਘ ਸਰਕਾਰੀਆ ਦੀ ਪ੍ਰਧਾਨਗੀ ਹੇਠ ਹੋਈ, ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦਿੱਲੀ ਤੋਂ ਬਰਾਮਦ ਕਰਕੇ ਵਾਰਿਸਾਂ ਦੇ ਹਵਾਲੇ ਕੀਤਾ

ਵੇਰਕਾ, 20 ਜੂਨ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਅੱਜ ਤੋਂ 10 ਮਹੀਨੇ ਪਹਿਲਾ ਘਰੋਂ ਬਿਨ੍ਹਾਂ ਦੱਸੇ ਲਾਪਤਾ ਹੋਏ ਨੌਜਵਾਨ ਨੂੰ ਦਿੱਲੀ ਤੋਂ ਬਰਾਮਦ ਕਰਕੇ ਵਾਰਿਸਾਂ ਦੇ ਹਵਾਲੇ ਕਰਨ ਦਾ ਦਾਅਵਾ ਕੀਤਾ ਹੈ | ਅੱਜ ਇੱਥੇ ਪਹੁੰਚੇ ਏ. ਸੀ. ਪੀ. ਪੂਰਬੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਕਾਬੂ, ਮਾਮਲਾ ਦਰਜ

ਮਜੀਠਾ, 20 ਜੂਨ (ਸਹਿਮੀ, ਸੋਖੀ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਦੇ ਮੰਤਵ ਨਾਲ ਦਿੱਤੇ ਗਏ ਹੁਕਮਾਂ ਅਨੁਸਾਰ ਐੱਸ. ਐੱੈਸ. ਪੀ. ਅੰਮਿ੍ਤਸਰ ਦਿਹਾਤੀ ਪਰਮਪਾਲ ਸਿੰਘ ਦੇ ਦਿਸ਼ਾ ਨਰਦੇਸ਼ਾਂ ਤਹਿਤ ਪੁਲਿਸ ਥਾਣਾ ਮਜੀਠਾ ਦੇ ਥਾਣਾ ਮੁਖੀ ਸੁਖਰਾਜ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

90 ਬੋਤਲਾਂ ਦੇਸੀ ਸ਼ਰਾਬ ਸਮੇਤ 1 ਕਾਬੂ

ਰਾਮ ਤੀਰਥ, 20 ਜੂਨ (ਧਰਵਿੰਦਰ ਸਿੰਘ ਔਲਖ)- ਪੁਲਿਸ ਚੌਾਕੀ ਰਾਮ ਤੀਰਥ ਦੇ ਇੰਚਾਰਜ਼ ਬਲਵਿੰਦਰ ਸਿੰਘ ਏ. ਐੱਸ. ਆਈ. ਦੀ ਅਗਵਾਈ ਹੇਠ ਰਾਮ ਤੀਰਥ ਤੋਂ ਖ਼ਾਸਾ ਨੂੰ ਜਾਂਦੇ ਮੋੜ 'ਤੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਲਗਾਏ ਨਾਕੇ ਦੌਰਾਨ ਮੋਟਰਸਾਈਕਲ 'ਤੇ ਦੋਧੀਆਂ ਵਾਲੇ ਡੋਹਨੇ ...

ਪੂਰੀ ਖ਼ਬਰ »

ਖੰਡ ਮਿੱਲ ਦੀ ਸਫ਼ਾਈ ਕਰਦੇ ਸਮੇਂ ਡਿੱਗਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਹਰਸਾ ਛੀਨਾ, 20 ਜੂਨ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿਲਜ਼ ਭਲਾ ਪਿੰਡ' ਵਿਖੇ ਮਿੱਲ ਦੀ ਸਫ਼ਾਈ ਦੌਰਾਨ ਡਿੱਗਣ ਕਾਰਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਡ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਸੂਬੇ ਭਰ 'ਚ ਰੋਡਵੇਜ਼ ਦੇ ਡੀਪੂਆਂ ਅੱਗੇ ਰੋਸ ਰੈਲੀਆਂ ਅੱਜ-ਗਿੱਲ

ਅਜਨਾਲਾ, 20 ਜੂਨ (ਐੱਸ. ਪ੍ਰਸ਼ੋਤਮ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ 'ਚ ਕੀਤੇ ਗਏ ਵਾਅਦਾ ਿਖ਼ਲਾਫ਼ੀ ਦੇ ਰੋਸ ਵਜੋਂ ਅਤੇ ਆਪਣੀਆਂ ਹੱਕੀ ਮੰਗਾਂ ਸਮੂਹ ਕੰਟਰੈਕਟ ਕਾਮਿਆਂ ਨੂੰ ਰੈਗੂਲਰ ...

ਪੂਰੀ ਖ਼ਬਰ »

ਸੁਲਤਾਨਵਿੰਡ ਰੋਡ 'ਤੇ ਹੋਏ ਪਿਓ-ਪੁੱਤਰ ਦੇ ਕਤਲ 'ਚ 3 ਗਿ੍ਫ਼ਤਾਰ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)- ਬੀਤੇ ਹਫ਼ਤੇ ਸੁਲਤਾਨਵਿੰਡ ਰੋਡ 'ਤੇ ਹੋਏ ਇਕ ਨੌਜਵਾਨ ਤੇ ਉਸ ਦੇ ਪਿਤਾ ਦੇ ਕਤਲ ਦੇ ਮਾਮਲੇ 'ਚ ਖ਼ਬਰਾਂ ਲੱਗਣ ਉਪਰੰਤ ਚੌਕਸ ਹੋਈ ਪੁਲਿਸ ਵਲੋਂ ਨਾਮਜਦ ਕੀਤੇ 4 ਵਿਅਕਤੀਆਂ 'ਚੋਂ 3 ਮੁੱਖ ਮੁਜਰਮਾਂ ਨੂੰ ਅੱਜ ਗਿ੍ਫ਼ਤਾਰ ਕਰ ਲਿਆ ਗਿਆ ਹੈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਰਿਕਸ਼ਾ ਚਾਲਕਾਂ ਦੀ ਮੌਤ, 3 ਜ਼ਖ਼ਮੀ

ਟਾਂਗਰਾ, 20 ਜੂਨ (ਹਰਜਿੰਦਰ ਸਿੰਘ ਕਲੇਰ)- ਅੱਜ ਤੜਕੇ ਜੀ. ਟੀ. ਰੋਡ ਮੱਲੀਆਂ ਵਿਖੇ ਵਾਪਰੇ ਇਕ ਸੜਕ ਹਾਦਸੇ 'ਚ ਰੋਡਵੇਜ਼ ਬੱਸ ਨੇ 2 ਰਿਕਸ਼ਾ ਚਾਲਕਾਂ ਨੂੰ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਹਾਦਸੇ 'ਚ ਵੇਖਦੇ ਹੋਏ ਇਕ ਕਾਰ ਦੀ ਕਾਰ ਨਾਲ ਟੱਕਰ ਹੋ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਿਆਂ 'ਚ ਗੁਰਮਤਿ ਕੈਂਪ ਸ਼ੁਰੂ

ਸੁਲਤਾਨਵਿੰਡ, 20 ਜੂਨ (ਗੁਰਨਾਮ ਸਿੰਘ ਬੁੱਟਰ)- ਸਥਾਨਕ ਪਿੰਡ ਸੁਲਤਾਨਵਿੰਡ ਵਿਖੇ ਅੱਜ ਗੁਰਮਤਿ ਕੈਂਪ ਅਰੰਭ ਕੀਤਾ ਗਿਆ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਸੜਕਾਂ ਤੇ ਹੋਰ ਖਾਲੀ ਥਾਵਾਂ 'ਤੇ ਉਗੀ ਭੰਗ ਤੇ ਗਾਜਰ ਬੂਟੀ ਆਮ ਲੋਕਾਂ ਲਈ ਬਣਦੀ ਜਾ ਰਹੀ ਹੈ ਵੱਡੀ ਸਿਰ ਦਰਦੀ

ਮਜੀਠਾ, 20 ਜੂਨ (ਜਗਤਾਰ ਸਿੰਘ ਸਹਿਮੀ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਅਗਵਾਈ ਵਾਲੇ ਸਿੱਖ ਰਾਜ ਵਿਚ ਮੌਜੂਦ ਦਹਾਕੇ ਤੋਂ ਵੱਧ ਜਰਨੈਲਾਂ ਦਾ ਸ਼ਹਿਰ, ਜੋ ਹੁਣ ਵੀ ਪੰਜਾਬ ਦੀ ਸਿਆਸਤ 'ਚ ਆਪਣੀ ਵੱਖਰੀ ਹੋਂਦ ਰੱਖਦਾ ਕਸਬਾ ਮਜੀਠਾ ਤੇ ਆਸ ਪਾਸ ਇਲਾਕੇ ਵਿਚ ਜੰਗੀ ...

ਪੂਰੀ ਖ਼ਬਰ »

ਪਿੰਡਾਂ 'ਚ ਬਣਾਏ ਜਾਣਗੇ ਖੇਡ ਸਟੇਡੀਅਮ- ਡੀ. ਸੀ.

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)- ਤੰਦਰੁਸਤ ਪੰਜਾਬ ਮਿਸ਼ਨ 'ਚ ਨਰੇਗਾ ਸਕੀਮ ਦੌਰਾਨ ਪਿੰਡਾਂ ਵਿਚ ਬੱਚਿਆਂ ਦੇ ਖੇਡਣ ਲਈ ਖੇਡ ਸਟੇਡੀਅਮ ਪਾਰਕਾਂ ਦਾ ਨਿਰਮਾਣ ਕੀਤਾ ਜਾਵੇਗਾ | ਇਹ ਪ੍ਰਗਟਾਵਾ ਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਕਮਲਦੀਪ ...

ਪੂਰੀ ਖ਼ਬਰ »

ਮਹਿੰਗੇ ਪੈਟਰੋਲ ਤੇ ਡੀਜ਼ਲ ਤੋਂ ਛੁਟਕਾਰਾ ਦੇਣਗੀਆਂ ਬੈਟਰੀ ਨਾਲ ਚੱਲਣ ਵਾਲੀਆਂ ਕਾਰਾਂ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)- ਲਗਾਤਾਰ ਵੱਧ ਰਹੇ ਪੈਟਰੋਲ ਡੀਜ਼ਲ ਦੇ ਰੇਟਾਂ ਤੋਂ ਰਾਹਤ ਨਾ ਮਿਲਦੀ ਵੇਖ ਕੇ ਧੜਾਧੜ ਬੈਟਰੀ ਨਾਲ ਚੱਲਣ ਵਾਲੇ ਵਾਹਨ ਬਾਜ਼ਾਰ 'ਚ ਉਤਾਰੇ ਜਾ ਰਹੇ ਹਨ ਤੇ ਮੌਜੂਦਾ ਸਮੇਂ ਇਨ੍ਹਾਂ ਵਾਹਨਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ | ਬਾਜ਼ਾਰ ...

ਪੂਰੀ ਖ਼ਬਰ »

ਸ਼ਹਿਰਾਂ ਦੇ ਵਿਕਾਸ ਤੋਂ ਬਿਨ੍ਹਾਂ ਦੇਸ਼ ਦਾ ਵਿਕਾਸ ਅਸਭੰਵ- ਮਲਿਕ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)- ਗੁਰੂ ਨਗਰੀ ਅੰਮਿ੍ਤਸਰ ਦੇ ਸਮਾਰਟ ਸਿਟੀ ਦੀ ਸੂਚੀ 'ਚ ਆਉਣ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ਵਲੋਂ ਇਸ ਸ਼ਹਿਰ ਨੂੰ ਸਮਾਰਟ ਬਣਾਉਣ ਲਈ ਬੀਤੇ ਸਮੇਂ 'ਚ 25 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਜਿਸ ਤੋਂ ਬਾਅਦ ਇੱਥੇ ਹੋਣ ਵਾਲੇ ...

ਪੂਰੀ ਖ਼ਬਰ »

ਬਾਬਾ ਜੋਗੀ ਪੀਰ ਦੇ ਸਾਲਾਨਾ ਮੇਲੇ ਦੌਰਾਨ ਟਰੈਕਟਰਾਂ ਦੇ ਟੋਚਨ ਮੁਕਾਬਲੇ ਕਰਵਾਏ

ਸੁਲਤਾਨਵਿੰਡ, 20 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿਤ ਗੁਰਦੁਆਰਾ ਬਾਬਾ ਜੋਗੀ ਪੀਰ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਪਿੰਡ ਦੀਆਂ ਸੰਗਤਾਂ ਤੇ ਗੁਰਦੁਆਰਾ ਦੇ ਪ੍ਰਬੰਧਕਾਂ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਅੱਜ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਗੁਰਮਤਿ ਸਮਾਗਮ 24 ਨੂੰ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਅਰਜਨ ਦੇਵ ਜੀ ਤੇ ਨੌਵੇਂ ਪਾਤਿਸਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਮਹਾਨ ਗੁਰਮਤਿ ਸਮਾਗਮ 24 ਜੂਨ ਨੂੰ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ਼ ਵਾਲੇ ਅਤੇ ਬਾਬਾ ਜਗੀਰ ਸਿੰਘ ਗੁਰੂ ਕਾ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰਨ ਹੁੰਦੇ ਸੜਕ ਹਾਦਸਿਆਂ 'ਚ ਸਿਰ ਦੀ ਸੱਟ ਜਾਨ ਲੇਵਾ- ਡਾ: ਥੰਮਨ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)- ਸੜਕਾਂ 'ਤੇ ਵਾਹਨ ਚਾਲਕਾਂ ਲਈ ਤੇਜ਼ ਰਫ਼ਤਾਰ ਜਿਥੇ ਹੋਰ ਗੰਭੀਰ ਸੱਟਾਂ ਦਾ ਕਾਰਨ ਬਣਦੀ ਹੈ ਓਥੇ ਸੜਕ ਹਾਦਸਿਆਂ 'ਚ ਲੱਗੀ ਸਿਰ ਦੀ ਸੱਟ ਜਿਥੇ ਵਾਹਨ ਚਾਲਕ ਨੂੰ ਜ਼ਿੰਦਗੀ ਭਰ ਲਈ ਅਪੰਗ ਕਰ ਸਦਕੀ ਹੈ ਤੇ ਸਿਰ ਦੀ ਗੰਭੀਰ ਸੱਟ ਜਾਨ ਲੇਵਾ ...

ਪੂਰੀ ਖ਼ਬਰ »

ਈ. ਐੱਸ. ਆਈ. ਹਸਪਤਾਲ ਨੂੰ ਸਿੱਧੇ ਤੌਰ 'ਤੇ ਈ. ਐੱਸ. ਆਈ. ਸੀ. ਆਪਣੇ ਅਧਿਕਾਰ 'ਚ ਲਵੇ- ਡਾਲਮੀਆ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)- ਫ਼ੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਕਮਲ ਡਾਲਮੀਆ ਨੇ ਇੰਪਲਾਈਜ਼ ਸਟੇਟ ਇਨਸ਼ੋਰੈਂਸ ਕਾਰਪੋਰੇਸ਼ਨ ਦੇ ਡਾਇਰੈਕਟਰ ਜਨਰਲ ਰਾਜ ਕੁਮਾਰ ਆਈ. ਏ. ਐੱਸ. ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅੰਮਿ੍ਤਸਰ ਸਥਿਤ ਈ. ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ (ਸਮਰਾ) ਵਲੋਂ ਮੰਗਾਂ ਦੇ ਨਿਪਟਾਰੇ ਲਈ ਮਾਲ ਮੰਤਰੀ ਪੰਜਾਬ ਨਾਲ ਮੁਲਾਕਾਤ- ਨਿੱਜਰ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)- ਅੱਜ ਇਥੇ ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਅਜਨਾਲਾ ਦੇ ਪ੍ਰਧਾਨ ਸ: ਕੰਵਲਜੀਤ ਸਿੰਘ ਨਿੱਜਰ ਨੇ ਜਾਣਕਾਰੀ ਦਿੱਤੀ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ 'ਚ ਮਾਲ ਮੰਤਰੀ ਸ: ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ 2 ਨੌਜਵਾਨਾਂ ਕੋਲੋਂ 6 ਚੋਰੀ ਦੇ ਮੋਟਰਸਾਈਕਲ ਤੇ 1 ਐਕਟਿਵਾ ਬਰਾਮਦ

ਛੇਹਰਟਾ, 20 ਜੂਨ (ਵਡਾਲੀ)- ਪੁਲਿਸ ਥਾਣਾ ਛੇਹਰਟਾ ਨੇ ਨਾਕੇ ਦੌਰਾਨ 2 ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ 6 ਵਹੀਕਲ ਤੇ 1 ਐਕਟਿਵਾ ਬਰਾਮਦ ਕੀਤੀ | ਪੁਲਿਸ ਕਮਿਸ਼ਨਰ ਸ੍ਰੀ ਵਾਸਤਵਾ ਵਲੋਂ ਮਾੜੇ ਅਨਸਰਾਂ ਤੇ ਅਪਰਾਧੀਆਂ ਵਿਰੁੱਧ ਵਿੱਢੀ ਗਈ ਮੁਹਿੰਮ ...

ਪੂਰੀ ਖ਼ਬਰ »

'ਆਪ' ਦੇ ਸ਼ਹਿਰੀ ਪ੍ਰਧਾਨ ਨੇ ਮੇਅਰ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮਿ੍ਤਸਰ, 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਕੁਮਾਰ ਸ਼ਰਮਾ ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਕਾਨੂੰਨੀ ਨੋਟਿਸ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰੇਸ਼ ਕੁਮਾਰ ...

ਪੂਰੀ ਖ਼ਬਰ »

ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਵੱਡੀ ਗਿਣਤੀ 'ਚ ਧਾਰਮਿਕ ਤੇ ਸਿਆਸੀ ਆਗੂਆਂ ਨੇ ਕੀਤੀ ਸ਼ਿਰਕਤ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡ ਕੁਆਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ...

ਪੂਰੀ ਖ਼ਬਰ »

ਵੱਟ ਪਾਉਣ ਤੋਂ ਹੋਏ ਝਗੜੇ 'ਚ ਇਕ ਬਜ਼ੁਰਗ ਜ਼ਖ਼ਮੀ, 13 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਮੱਤੇਵਾਲ 20 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)- ਇੱਥੋਂ ਨਜ਼ਦੀਕੀ ਪਿੰਡ ਭੀਲੋਵਾਲ 'ਚ ਬੀਤੇ ਦਿਨੀ ਵੱਟ ਪਾਉਣ ਤੋਂ ਹੋਏ ਝਗੜੇ 'ਚ ਮਲੂਕ ਸਿੰਘ ਪੁੱਤਰ ਲਛਮਣ ਸਿੰਘ ਨਾਮਕ ਇਕ ਬਜੁਰਗ ਨੂੰ ਗੰਭੀਰ ਰੂਪ 'ਚ ਜਖ਼ਮੀ ਹੋਇਆ ਜਿਸ ਨੂੰ ਜਖ਼ਮੀ ਹਾਲਤ 'ਚ ਗੁਰੂ ਨਾਨਕ ਦੇਵ ਹਸਪਤਾਲ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਪ੍ਰਧਾਨ ਮੰਗਲ ਸਿੰਘ ਨਿੱਝਰ ਦੇ ਉੱਦਮ ਤੇ ਨਹਿਰੂ ਯੁਵਾ ਕੇਂਦਰ ਅੰਮਿ੍ਤਸਰ ਦੇ ਸਹਿਯੋਗ ਨਾਲ ਜਾਗਰੂਕਤਾ ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਂਦੇ ਸ਼ਰਧਾਲੂਆਂ ਲਈ ਏ. ਸੀ. ਬੱਸਾਂ ਖਰੀਦੀਆਂ

ਮਾਨਾਂਵਾਲਾ, 20 ਜੂਨ (ਗੁਰਦੀਪ ਸਿੰਘ ਨਾਗੀ)- ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਦੇ ਦਰਸ਼ਨਾਂ ਨੂੰ ਆਉਂਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੇ ਯਤਨਾਂ ਸਦਕਾ ਸ੍ਰੀ ਹਰਿਮੰਦਰ ਸਾਹਿਬ ਦੇ ...

ਪੂਰੀ ਖ਼ਬਰ »

ਵਡਾਲੀ ਨੇ ਲੋੜਵੰਦ ਪਰਿਵਾਰਾਂ ਨੂੰ ਬਿਜਲੀ ਦੇ ਮੀਟਰ ਲਗਾਉਣ ਲਈ ਨਕਦ ਰਾਸ਼ੀ ਦਿੱਤੀ

ਛੇਹਰਟਾ, 20 ਜੂਨ (ਵਡਾਲੀ)- ਲੋਕਾਂ ਦੀ ਸੇਵਾ ਲਈ ਹਮੇਸ਼ਾ ਵੱਧ ਚੜ੍ਹਕੇ ਕਾਰਜ ਕਰਨ ਵਾਲੇ ਵਾਰਡ ਨੰ. 80 ਦੇ ਇੰਚਾਰਜ ਤੇ ਯੂਥ ਅਕਾਲੀ ਦਲ ਦੇ ਉਪ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਵਾਰਡ ਨੰ.-80 ਦੇ ਇਲਾਕਾ ਗੁਰੂ ਕੀ ਵਡਾਲੀ ਨਾਨਕਪੁਰਾ ਦੇ ਗ਼ਰੀਬ ਪਰਿਵਾਰ ਜੋ ਪਿਛਲੇ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦੀਆਂ 5 ਇੰਚਾਰਜ ਨਿਯੁਕਤ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)¸ ਭਾਜਪਾ ਵਲੋਂ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸ 'ਤੇ ਤਹਿਤ ਪਾਰਟੀ ਦਾ ਵਿਸਥਾਰ ਕਰਦੇ ਹੋਏ ਭਾਜਪਾ ਮਹਿਲਾ ਮੋਰਚਾ ਦਾ ਸਥਾਨਕ ਪੱਧਰ 'ਤੇ ਵਿਸਥਾਰ ਕਰਦਿਆ ਅੰਮਿ੍ਤਸਰ ਦੇ 5 ਸ਼ਹਿਰੀ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਨੌਜਵਾਨਾਂ 'ਚ ਮਾਰੂ ਨਸ਼ਿਆਂ ਦਾ ਪ੍ਰਕੋਪ ਅਮਰ ਵੇਲ ਵਾਂਗ ਵਧਣਾ ਚਿੰਤਾ ਦਾ ਵਿਸ਼ਾ

ਗੱਗੋਮਾਹਲ, 20 ਜੂਨ (ਬਲਵਿੰਦਰ ਸਿੰਘ ਸੰਧੂ)- ਸਰਹੱਦੀ ਖੇਤਰ ਦੇ ਨੌਜਵਾਨਾਂ ਅੰਦਰ ਅਮਰਵੇਲ ਦੀ ਤਰ੍ਹਾਂ ਵੱਧ ਰਿਹਾ ਨਸ਼ਿਆਂ ਦਾ ਰੁਝਾਨ ਵੱਡੀ ਚਿੰਤਾ ਦਾ ਵਿਸ਼ਾ ਹੈ | ਭਾਵੇਂ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਦਾਅਵੇ ਕਰਦੀ ਨਹੀਂ ਥੱਕਦੀ ਪਰ ਹੁਣ ਤੱਕ ...

ਪੂਰੀ ਖ਼ਬਰ »

ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਕਸਬਾ ਚਮਿਆਰੀ ਦੀ ਨਹੀਂ ਲਈ ਕਿਸੇ ਵੀ ਸਾਰ

ਚਮਿਆਰੀ, 20 ਜੂਨ (ਜਗਪ੍ਰੀਤ ਸਿੰਘ)-ਪੁਰਾਤਨ ਵਪਾਰਕ ਕੇਂਦਰ ਤੇ ਇਤਿਹਾਸਕ ਪਿੰਡ ਚਮਿਆਰੀ, ਜਿਸ ਨੂੰ ਰਾਣੀ ਲੂਣਾ ਦੇ ਸ਼ਹਿਰ ਨਾਲ ਜਾਣਿਆਂ ਜਾਂਦਾ ਹੈ, ਵਿਸ਼ਵ ਪ੍ਰਸਿੱਧ ਹੋਣ ਦੇ ਬਾਵਜੂਦ ਵੀ ਸਮੇਂ ਦੀਆਂ ਸਰਕਾਰਾਂ, ਧਾਰਮਿਕ ਸ਼ਖਸੀਅਤਾਂ ਤੇ ਸੰਸਥਾਵਾਂ ਵਲੋਂ ਇਸ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਗੁਰਮਤਿ ਬੋਧ ਸਿਖਲਾਈ ਕੈਂਪ

ਮਾਨਾਂਵਾਲਾ, 20 ਜੂਨ (ਗੁਰਦੀਪ ਸਿੰਘ ਨਾਗੀ)- ਸ੍ਰੀ ਗੁੁਰੂ ਰਾਮਦਾਸ ਸੇਵਾ ਸੁਸਾਇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਲਗਾਏ ਜਾ ਰਹੇ ਗੁਰਮਤਿ ਬੋਧ ਸਿਖਲਾਈ ਕੈਂਪਾਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਕਿ੍ਸਚੀਅਨ ਐਾਡ ਆਲ ਪੀਪਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਨਵੀਂ ਕਮੇਟੀ ਦਾ ਗਠਨ

ਚੋਗਾਵਾਂ, 20 ਜੂਨ (ਗੁਰਬਿੰਦਰ ਸਿੰਘ ਬਾਗੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਕਿ੍ਸ਼ਚਅਨ ਐਾਡ ਆਲ ਪੀਪਲ ਵੈੱਲਫੇਅਰ ਐਸੋਸੀਏਸ਼ਨ ਦੇ ਕੌਮੀ ਚੇਅਰਮੈਨ ਰੇਵ. ਬਲਵਿੰਦਰ ਜੌਨ ਚੌਧਰੀ ਵਲੋਂ ਨੌਜਵਾਨ ਯੂਥ ਵਿੰਗ ਦੀ 17 ਮੈਂਬਰੀ ਕਮੇਟੀ ਦਾ ਗਠਨ ਕੀਤਾ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਰੋਸ ਮਾਰਚ ਕਰਕੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਅਜਨਾਲਾ, 20 ਜੂਨ (ਐੱਸ.ਪ੍ਰਸ਼ੋਤਮ)- ਅੱਜ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ ਹੇਠ ਤੇ ਕਾਂਗਰਸ ਪ੍ਰਚਾਰ ਪ੍ਰਸਾਰ ਕਾਫ਼ਲੇ ਦੇ ਪ੍ਰਧਾਨ ਸੰਨ੍ਹੀ ਨਿੱਝਰ ਅਜਨਾਲਾ, ਵਾਰਡ ਅਜਨਾਲਾ-9 ਇੰਚਾਰਜ਼ ਤੇ ਮਨਬੀਰ ਸਿੰਘ ਲੱਕੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸ਼ਹੀਦੀ ਪੁਰਬ ਮਨਾਇਆ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਜਨਾਲਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ | ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਚੌਪਈ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਵਲੋਂ ਰੋਸ ਮੁਜ਼ਾਹਰਾ

ਰਈਆ, 20 ਜੂਨ (ਸ਼ਰਨਬੀਰ ਸਿੰਘ ਕੰਗ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਤੇਲ ਕੀਮਤਾਂ 'ਚ ਕੀਤੇ ਅਥਾਹ ਵਾਧੇ ਿਖ਼ਲਾਫ਼ ਪੰਜਾਬ ਕਾਂਗਰਸ ਵਲੋਂ ਸ਼ੁਰੂ ਕੀਤੇ ਲਗਾਤਾਰ ਅੰਦੋਲਨ ਤਹਿਤ ਅੱਜ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਰਈਆ ਵਿਖੇ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਕੱਥੂਨੰਗਲ, 20 ਜੂਨ (ਡਾ: ਦਲਵਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ ਦੀ ਪ੍ਰੇਰਣਾ ਸਦਕਾ ਅੱਜ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਤੇ ਜਨਰਲ ਕੌਾਸਲ ਦੀਆਂ ਇਕੱਤਰਤਾਵਾਂ 24 ਨੂੰ

ਅੰਮਿ੍ਤਸਰ, 20ਜੂਨ (ਜਸਵੰਤ ਸਿੰਘ ਜੱਸ)- ਸਦੀ ਤੋਂ ਵੱਧ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਸਾਲ 2018-2019 ਲਈ ਅਨੁਮਾਨਤ ਬਜਟ 'ਤੇ ਵਿਚਾਰ ਤੇ ਪ੍ਰਵਾਨਗੀ ਲਈ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਇਕੱਤਰਤਾ ਤੇ ਜਨਰਲ ਇਜਲਾਸ ਹੁਣ ਇਕੋ ਦਿਨ 24 ਜੂਨ ਨੂੰ ਹੋਵੇਗਾ | ...

ਪੂਰੀ ਖ਼ਬਰ »

ਨਿਗਮ ਨੂੰ ਟਰਾਂਸਪੋਰਟ ਵਿਭਾਗ ਤੋਂ ਆਇਆ ਸਾਢੇ ਛੇ ਲੱਖ ਦੇ ਕਰੀਬ 'ਕਾਓ ਸੈਸ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)- ਸ਼ਹਿਰ 'ਚ ਅਵਾਰਾ ਗਾਂਵਾਂ ਤੇ ਹੋਰ ਪਸ਼ੂ ਕਾਰਨ ਹੋਣ ਵਾਲੀਆਂ ਘਟਨਾਵਾਂ ਰੁਕਣ ਤੇ ਅਵਾਰਾ ਜਨਵਾਰਾਂ ਦੀ ਗਿਣਤੀ ਸੜਕਾਂ ਤੋਂ ਘੱਟ ਕੇ ਹੁਣ ਗਾਊਸ਼ਾਲਾ ਵਿਚ ਵੱਧਣ ਦੇ ਅਹਸਾਰ ਵੱਧ ਗਏ ਹਨ, ਕਿਉਂਕਿ ਨਗਰ ਨਿਗਮ ਵਲੋਂ ਦੋ ਤੇ ਚਾਰ ਪਹੀਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX