ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  1 day ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  1 day ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  1 day ago
ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਪਟਿਆਲਾ

ਸਿਹਤ ਵਿਭਾਗ ਦੀ ਟੀਮ ਵਲੋਂ ਬਹਾਦਰਗੜ੍ਹ ਦੇ ਨਿੱਜੀ ਹਸਪਤਾਲ 'ਤੇ ਛਾਪੇਮਾਰੀ

ਬਹਾਦਰਗੜ੍ਹ, 20 ਜੂਨ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਦੇ ਘਨੌਰ ਸੜਕ 'ਤੇ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਅਤੇ ਹਰਿਆਣਾ ਰਾਜ ਤੋਂ ਡਿਪਟੀ ਸਿਵਲ ਸਰਜਨ ਡਾ.ਨੀਲਮ ਕੱਕੜ ਦੀ ਅਗਵਾਈ ਵਿਚ ਬਣਾਈ ਗਈ ਟੀਮ ਵਲੋਂ ਸਾਂਝੇ ਤੌਰ 'ਤੇ ਛਾਪੇਮਾਰੀ ਕੀਤੀ ਗਈ | ਇਸ ਛਾਪੇਮਾਰੀ ਦੌਰਾਨ ਟੀਮ ਵਲੋਂ ਇਕ ਚਾਰ ਮਹੀਨੇ ਦਾ ਭਰੂਣ, 15 ਹਜ਼ਾਰ ਦੇ ਨੰਬਰੀ ਨੋਟ ਅਤੇ ਹੋਰ ਇਤਰਾਜ਼ਯੋਗ ਸਮਾਨ ਬਰਾਮਦ ਕੀਤਾ ਗਿਆ | ਡਾ.ਨੀਲਮ ਕੱਕੜ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਕੈਂਥਲ ਵਿਖੇ ਸੂਚਨਾ ਮਿਲੀ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਕਸਬਾ ਬਹਾਦਰਗੜ੍ਹ ਦੇ ਬਾਦੀਜ ਹਸਪਤਾਲ ਵਿਖੇ ਭਰੂਣ ਦੇ ਲਿੰਗ ਦੀ ਜਾਂਚ ਕੀਤੀ ਜਾਂਦੀ ਹੈ ਜਿਸ ਦੇ ਆਧਾਰ ਤੇ ਉਨਾਂ ਵਲੋਂ ਕੈਂਥਲ ਦੀ ਇੱਕ ਟੀਮ ਤਿਆਰ ਕੀਤੀ ਗਈ ਅਤੇ ਇਸ ਦੀ ਸੂਚਨਾ ਸਿਹਤ ਵਿਭਾਗ ਪਟਿਆਲਾ ਨੂੰ ਦਿੱਤੀ ਗਈ ਜਿਸ ਉਪਰੰਤ ਬਣਾਈ ਗਈ ਇਕ ਸਾਂਝੀ ਟੀਮ ਵਲੋਂ ਇਕ ਫ਼ਰਜ਼ੀ ਔਰਤ ਮਰੀਜ਼ ਨੂੰ 15 ਹਜ਼ਾਰ ਰੁਪਏ ਦੇ ਨੰਬਰੀ ਨੋਟਾਂ ਸਮੇਤ ਉਪਰੋਕਤ ਹਸਪਤਾਲ ਵਿਖੇ ਅਲਟਰਾਸਾਉਡ ਕਰਵਾਉਣ ਲਈ ਭੇਜਿਆ ਗਿਆ | ਉਨ੍ਹਾਂ ਕਿਹਾ ਕਿ ਹਸਪਤਾਲ ਦੇ ਮਾਲਕ ਡਾਕਟਰ ਨੇ ਪਹਿਲਾਂ ਫਰਜੀ ਔਰਤ ਮਰੀਜ਼ ਨੂੰ ਹਸਪਤਾਲ ਵਿਖੇ ਰੱਖਿਆ ਅਤੇ ਫਿਰ ਉਸ ਨੂੰ ਅਰਬਨ ਅਸਟੇਟ ਪਟਿਆਲਾ ਵਿਖੇ ਆਪਣੇ ਘਰ ਲਿਜਾ ਕੇ ਉਸ ਦੀ ਜਾਂਚ ਕੀਤੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਟੀਮ ਨੇ ਪਹੰੁਚ ਕੇ ਛਾਪੇਮਾਰੀ ਕੀਤੀ ਜਿਸ ਦੌਰਾਨ 15 ਹਜ਼ਾਰ ਦੇ ਨੰਬਰੀ ਨੋਟ, ਇਕ ਲੱਖ ਰੁਪਏ ਕੈਸ਼, ਇਕ ਲੈਪਟਾਪ ਜਿਸ ਵਿਚ ਭਰੂਣ ਸੰਬੰਧੀ ਵੀਡੀਓ ਰਿਕਾਰਡ ਹੈ ਅਤੇ ਹੋਰ ਇਤਰਾਜ਼ਯੋਗ ਸਮਾਨ ਜਿਸ ਵਿਚ ਗਰਭਪਾਤ ਕਰਨ ਵਾਲੀ ਕਿੱਟ ਅਤੇ ਔਜ਼ਾਰ ਸ਼ਾਮਿਲ ਸਨ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਬਾਦੀਜ ਹਸਪਤਾਲ ਤੋ ਇਕ ਚਾਰ ਮਹੀਨੇ ਦਾ ਭਰੂਣ ਅਤੇ ਕੁਝ ਇਤਰਾਜ਼ਯੋਗ ਅਤੇ ਪਾਬੰਦੀਸ਼ੁਦਾ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਉਨਾਂ ਵਲੋਂ ਇਹ ਕੇਸ ਅਤੇ ਇਹ ਸਾਰਾਂ ਇਤਰਾਜ਼ਯੋਗ ਸਮਾਨ ਪਟਿਆਲਾ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਗਿਆ ਹੈ ਜਿਸ ਤੇ ਕਾਰਵਾਈ ਜਾਰੀ ਹੈ | ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਨ ਅਤੇ ਇਸ ਦੀ ਆੜ ਵਿਚ ਭੋਲੇ ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਛਾਪੇਮਾਰੀ ਕਰਨ ਵਾਲੀ ਟੀਮ ਵਿਚ ਹਰਿਆਣਾ ਤੋਂ ਸੀਨੀਅਰ ਮੈਡੀਕਲ ਅਫਸਰ ਗੁਲ੍ਹਾ ਡਾ. ਸੰਜੀਵ ਗੋਇਲ, ਡਾ. ਗੋਰਵ ਪੂਨੀਆਂ, ਮੀਡੀਆ ਅਫਸਰ ਰਾਜੇਸ਼, ਪਟਿਆਲਾ ਤੋਂ ਜਿਲਾ ਪਰਿਵਾਰ ਭਲਾਈ ਅਫਸਰ ਡਾ. ਸੁਖਮਿੰਦਰ ਸਿੰਘ, ਡਾ. ਅੰਜਨਾ ਗੁਪਤਾ,ਡਾ. ਕਿਰਨ ਵਰਮਾ, ਰਘਬੀਰ ਸਿੰਘ, ਡਾ.ਜਸਪ੍ਰੀਤ ਕੌਰ, ਕਿ੍ਸ਼ਨ ਕੁਮਾਰ ਅਤੇ ਸਪਨਾ ਰਾਣੀ ਮੌਜੂਦ ਸਨ |

ਕਿਸਾਨ ਝੋਨਾ ਲਾਉਣ ਲਈ ਪ੍ਰਵਾਸੀ ਮਜ਼ਦੂਰਾਂ ਦਾ ਵੇਖ ਰਿਹੈ ਰਾਹ

• ਰਣਜੀਤ ਸਿੰਘ ਰਾਜਪੁਰਾ, 20 ਜੂਨ -ਭਾਵੇਂ ਕਿ ਪੰਜਾਬ ਵਿਚ ਸਰਕਾਰੀ ਤੌਰ 'ਤੇ ਝੋਨੇ ਦੀ ਲੁਆਈ ਦੀ ਪਾਬੰਦੀ ਦੀ ਲਟਕਦੀ ਤਲਵਾਰ ਤਾਂ ਹੱਟ ਗਈ ਹੈ ਪਰ ਹੁਣ ਕਿਸਾਨਾਂ ਨੂੰ ਪ੍ਰਵਾਸੀ ਮਜਦੂਰਾਂ ਦੀ ਉਡੀਕ ਵਿਚ ਰੇਲਵੇ ਸਟੇਸ਼ਨ 'ਤੇ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਪਟਿਆਲਾ ਜ਼ਿਲੇ੍ਹ ਅੰਦਰ 1037 ਪੰਚਾਇਤਾਂ ਲਈ 6387 ਵਾਰਡ ਬਣਾਏ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 20 ਜੂਨ- ਪਟਿਆਲਾ ਜ਼ਿਲੇ੍ਹ ਅੰਦਰ ਪੰਚਾਇਤਾਂ ਦੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜਾਣਕਾਰੀ ਮੁਤਾਬਿਕ ਜ਼ਿਲੇ੍ਹ ਅੰਦਰ 1037 ਪੰਚਾਇਤਾਂ ਲਈ ਕੁੱਲ 6387 ਵਾਰਡ ਬਣਾਏ ਗਏ ਹਨ | ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਲਟੀ ਕਾਰ 'ਚੋਂ 30 ਪੇਟੀਆਂ ਸ਼ਰਾਬ ਬਰਾਮਦ

ਪਟਿਆਲਾ, 20 ਜੂਨ (ਆਤਿਸ਼, ਮਨਦੀਪ)-ਸਥਾਨਕ ਜੇਲ੍ਹ ਰੋਡ ਪਟਿਆਲਾ 'ਤੇ ਇਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਦੇ ਨਾਲ ਜਾ ਟਕਰਾਈ ਜਿਸ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 30 ਪੇਟੀਆਂ ਸ਼ਰਾਬ (120 ਬੋਤਲਾਂ) ਬਰਾਮਦ ਕੀਤੀਆਂ ਗਈਆਂ | ਥਾਣਾ ਤਿ੍ਪੜੀ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ...

ਪੂਰੀ ਖ਼ਬਰ »

ਲਿੰਗ ਟੈਸਟ ਕਰਾਉਣ ਦੇ ਨਾਂਅ 'ਤੇ ਠੱਗੀਆਂ ਮਾਰਨ ਵਾਲੇ ਗਰੋਹ ਿਖ਼ਲਾਫ਼ ਮੁਕੱਦਮਾ ਦਰਜ

ਸਮਾਣਾ, 20 ਜੂਨ (ਅ.ਪ੍ਰ.)-ਬੀਤੇ ਕੱਲ੍ਹ ਸ਼ਾਮ ਵੜੈਚਾਂ ਰੋਡ ਵਿਖੇ ਸਥਿਤ ਐੱਸ.ਐਲ. ਸਕੈਨ ਸੈਂਟਰ ਵਿਖੇ ਡਾਕਟਰਾਂ ਦੀ ਟੀਮ ਵਲੋਂ ਕੀਤੀ ਛਾਪੇਮਾਰੀ ਦੋਰਾਨ ਗਰਭਵਤੀ ਔਰਤਾਂ ਦੇ ਪੇਟ ਵਿਚ ਪਲ ਰਹੇ ਬੱਚੇ ਦਾ ਲਿੰਗ ਟੈਸਟ ਕਰਾਉਣ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਤਿੰਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਦਾਖ਼ਲਿਆਂ ਲਈ ਆਨਲਾਈਨ ਪੋਰਟਲ ਦਾ ਉਦਘਾਟਨ

ਪਟਿਆਲਾ, 20 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਪਣੇ ਨਾਲ ਸਬੰਧਿਤ ਸਾਰੇ ਕਾਲਜਾਂ ਵਿਚ ਸੈਸ਼ਨ 2018-19 ਦੇ ਗ੍ਰੈਜ਼ੂਏਸ਼ਨ ਕੋਰਸਾਂ ਦੇ ਦਾਖਲੇ ਲਈ ਆਨ-ਲਾਈਨ ਪੋਰਟਲ ਸ਼ੁਰੂ ਕੀਤਾ ਗਿਆ ਹੈ | ਇਸ ਆਨਲਾਈਨ ਪੋਰਟਲ ਦਾ ਉਦਘਾਟਨ ਸਿੰਡੀਕੇਟ ...

ਪੂਰੀ ਖ਼ਬਰ »

ਕੈਦੀਆਂ ਵਲੋਂ ਹੱਥੀਂ ਬਣਾਇਆ ਖਾਣਾ ਤੇ ਸਾਮਾਨ ਖ਼ਰੀਦ ਸਕਣਗੇ ਆਮ ਲੋਕ

ਪਟਿਆਲਾ, 20 ਜੂਨ (ਮਨਦੀਪ ਸਿੰਘ ਖਰੋੜ)-ਜਿੱਥੇ ਪੰਜਾਬ ਦੀਆਂ ਜੇਲ੍ਹਾਂ ਕਿਸੇ ਨਾ ਕਿਸੇ ਕਾਰਨਾਂ ਕਰਕੇ ਸੁਰਖ਼ੀਆਂ 'ਚ ਰਹਿੰਦੀਆਂ ਹਨ, ਉੱਥੇ ਹੀ ਕੇਂਦਰੀ ਜੇਲ੍ਹ ਪਟਿਆਲਾ ਵਿਲੱਖਣ ਉਪਰਾਲੇ ਕਰਕੇ ਚਰਚਾ 'ਚ ਆਈ ਹੈ | ਇਸ ਉਪਰਾਲੇ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਦੇ ਮੁੱਖ ...

ਪੂਰੀ ਖ਼ਬਰ »

ਨੌਜਵਾਨ ਨਸ਼ੇ ਲਈ ਪੈਸਿਆਂ ਦਾ ਜੁਗਾੜ ਕਰਨ ਕਰ ਰਹੇ ਹਨ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਪਟਿਆਲਾ 'ਚ ਵਿਕ ਰਹੇ ਹਨ ਨਸ਼ੇ-ਪੁਲਿਸ ਖਾਮੋਸ਼ ਬੈਠੀ

• ਆਤਿਸ਼ ਗੁਪਤਾ ਪਟਿਆਲਾ, 20 ਜੂਨ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਭਰ 'ਚ ਨਸ਼ੇ ਦੇ ਖ਼ਾਤਮੇ ਲਈ ਨਸ਼ਾ ਤਸਕਰਾਂ ਦੇ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਰਤੀ ਤੀਰ ਅੰਦਾਜ਼ੀ ਟੀਮ 'ਚ ਚਾਰ ਪੰਜਾਬੀ ਖਿਡਾਰੀਆ ਦੀ ਚੋਣ

ਪਟਿਆਲਾ, 20 ਜੂਨ (ਪਰਗਟ ਸਿੰਘ ਬਲਬੇੜ੍ਹਾ)-ਜਕਾਰਤਾ (ਇੰਡੋਨੇਸ਼ੀਆ) 'ਚ 18 ਅਗਸਤ ਤੋਂ ਸ਼ੁਰੂ ਹੋ ਰਹੀ ਏਸ਼ੀਆਈ ਖੇਡਾਂ ਲਈ ਭਾਰਤੀ ਤੀਰ ਅੰਦਾਜ਼ੀ ਟੀਮ ਦੀ ਹੋਈ ਚੋਣ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੀਰ ਅੰਦਾਜ਼ੀ ਅਕੈਡਮੀ ਦੇ ਚਾਰ ਖਿਡਾਰੀਆ ਨੂੰ ਸ਼ਾਮਿਲ ਕੀਤਾ ਗਿਆ ...

ਪੂਰੀ ਖ਼ਬਰ »

ਹਰਮਨਵੀਰ ਸਿੰਘ ਪਾਹਲ ਨੂੰ ਸ਼ਰਧਾਂਜਲੀਆਂ ਭੇਟ

ਭਾਦਸੋਂ, 20 ਜੂਨ (ਪਰਦੀਪ ਦੰਦਰਾਲ਼ਾ)-ਪਾਹਲ ਪਰਿਵਾਰ ਦੀ ਫੁਲਵਾੜੀ ਵਿਚੋਂ ਟੁੱਟੇ ਫ਼ੁਲ ਅਤੇ ਹੋਣਹਾਰ ਛੋਟੇ ਬੱਚੇ ਹਰਮਨਵੀਰ ਸਿੰਘ ਨੂੰ ਅੱਜ ਗੁਰਦੁਆਰਾ ਗੁਰ ਕਿਰਪਾ ਸਾਹਿਬ ਡਕੌਾਦਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਸੈਂਕੜੇ ਨਮ ਅੱਖਾਂ ਨੇ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਮਰੀਜ਼ ਨੇ ਰਜਿੰਦਰਾ ਹਸਪਤਾਲ 'ਚ ਲੈਬ ਅਟੈਂਡੈਂਟ 'ਤੇ ਲਾਇਆ ਪੈਸੇ ਲੈਣ ਦਾ ਦੋਸ਼

ਪਟਿਆਲਾ, 20 ਜੂਨ (ਮਨਦੀਪ ਸਿੰਘ ਖਰੋੜ)-ਰਜਿੰਦਰਾ ਹਸਪਤਾਲ 'ਚ ਇਲਾਜ ਕਰਾਉਣ ਲਈ ਆਏ ਵਿਅਕਤੀ ਵਲੋਂ ਟੈਸਟ ਲੈਬ 'ਚ ਲੈਬ ਅਟੈਂਡੈਂਟ 'ਤੇ ਟੈੱਸਟਾਂ ਸਬੰਧੀ ਪੈਸੇ ਲੈਣ ਦਾ ਕਥਿਤ ਦੋਸ਼ ਲਗਾਇਆ ਹੈ | ਕੁਲਦੀਪ ਸਿੰਘ ਵਾਸੀ ਪਿੰਡ ਮੁਹੱਬਤਪੁਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਦੇ ...

ਪੂਰੀ ਖ਼ਬਰ »

60 ਗਰਾਮ ਨਸ਼ੀਲਾ ਪਾਊਡਰ ਸਣੇ ਦੋ ਕਾਬੂ

ਰਾਜਪੁਰਾ, 20 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁਖੀ ਥਾਣੇਦਾਰ ਐੱਸ.ਪੀ. ਸਿੰਘ ਨੇ ਦੱਸਿਆ ਕਿ ਥਾਣੇਦਾਰ ਬਲਵਿੰਦਰ ਸਿੰਘ ਪੁਲਿਸ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਜਲ ਸਪਲਾਈ ਵਿਭਾਗ ਵਲੋਂ ਪਾਣੀ ਬਚਾਉਣ ਦਾ ਹੋਕਾ

ਰਾਜਪੁਰਾ, 20 ਜੂਨ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਐਕਸੀਅਨ ਜਸਵੀਰ ਸਿੰਘ ਦੀ ਅਗਵਾਈ 'ਚ ਘਨੌਰ ਹਲਕੇ ਦੇ ਪਿੰਡਾਂ ਦੇ ਪੰਚਾਂ ਸਰਪੰਚਾਂ ਦੀ ਬੈਠਕ ਕਰ ਪਾਣੀ ਦੀ ਦੁਰਵਰਤੋਂ ਰੋਕਣ ਦਾ ਸੱਦਾ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਰਕਰਾਂ ਨੇ ਰਾਹੁਲ ਗਾਧੀ ਦਾ ਜਨਮ ਦਿਨ ਮਨਾਇਆ

ਨਾਭਾ, 20 ਜੂਨ (ਅਮਨਦੀਪ ਸਿੰਘ ਲਵਲੀ)-ਨਾਭਾ ਵਿਖੇ ਕਾਂਗਰਸ ਦੇ ਮੁੱਖ ਦਫ਼ਤਰ ਅੰਦਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਧੀ ਦਾ ਜਨਮ ਦਿਨ ਦਿਹਾਤੀ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢੀਂਗੀ, ਰਜਨੀਸ਼ ਮਿੱਤਲ ਸ਼ੈਂਟੀ ਪ੍ਰਧਾਨ ਨਗਰ ਕੌਾਸਲ, ਅਮਰਦੀਪ ਖੰਨਾ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਦਾ ਕੈਂਪ ਸਮਾਪਤ

ਸਮਾਣਾ, 20 ਜੂਨ (ਸਾਹਿਬ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਸਮਾਣਾ (ਲੜਕੇ) ਵਿਖੇ ਗਰਮੀ ਦੀ ਛੁੱਟੀਆਂ ਦੌਰਾਨ ਪਰਮਜੀਤ ਲਾਲ ਮੁੱਖ ਅਧਿਆਪਕ (ਰਾਜ ਅਤੇ ਰਾਸ਼ਟਰੀ ਇਨਾਮ ਪ੍ਰਾਪਤ) ਦੀ ਅਗਵਾਈ ਵਿਚ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ 'ਸਮਰਕੈਂਪ' ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਸਮਾਜ-ਸੇਵਾ ਦੇ ਕੰਮਾਂ ਵਿਚ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ-ਬੰਟੀ ਸਿੰਘ

ਰਾਜਪੁਰਾ, 20 ਜੂਨ (ਰਣਜੀਤ ਸਿੰਘ)-ਸਮਾਜ ਸੇਵਾ ਦੇ ਕੰਮਾਂ ਵਿਚ ਭਾਗ ਲੈਣ ਵਾਲੇ ਵਿਅਕਤੀਆਂ ਨੂੰ ਸਨਮਾਨ ਦੇਣਾ ਸਾਡਾ ਮੁੱਢਲਾ ਫ਼ਰਜ਼ ਹੈ | ਇਸ ਤਰ੍ਹਾਂ ਕਰਨ ਨਾਲ ਹੋਰ ਲੋਕਾਂ ਵਿਚ ਵੀ ਜਾਗਰੂਕਤਾ ਆਉਂਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਸਕੂਲ ਪੇਰੈਂਟਸ ...

ਪੂਰੀ ਖ਼ਬਰ »

ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ 'ਤੇ ਆਰ.ਓ. ਲਾਏ ਜਾ ਰਹੇ ਹਨ-ਹੈਰੀਮਾਨ

ਦੇਵੀਗੜ੍ਹ, 20 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਹਲਕਾ ਸਨੌਰ ਦੇ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਿੱਥੇ ਵੱਡੇ ਪੱਧਰ 'ਤੇ ਪਾਣੀ ਦੀਆਂ ਟੈਂਕੀਆਂ ...

ਪੂਰੀ ਖ਼ਬਰ »

ਗੁਰਦੁਆਰਾ ਕੰਬਲੀਵਾਲਾ ਵਿਖੇ ਸ਼ਹੀਦੀ ਗੁਰਪੁਰਬ ਮਨਾਇਆ

ਪਟਿਆਲਾ, 20 ਜੂਨ (ਵਿ.ਪ੍ਰ.)-ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ-ਸੁਰਿੰਦਰ ਮਿੱਤਲ

ਡਕਾਲਾ, 20 ਜੂਨ (ਪ.ਪ.)-ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਰਕਾਰ ਖੇਡ ਕਲੱਬਾਂ ਨੂੰ ਵਿਸ਼ੇਸ਼ ਸਹਿਯੋਗ ਕਰ ਰਹੀ ਹੈ ਤਾਂ ਕਿ ਸੂਬੇ ਅੰਦਰ ਚੰਗੇ ਖਿਡਾਰੀ ਪੈਦਾ ਹੋ ਸਕਣ | ਇਸ ਦੇ ਨਾਲ ਹੀ ਖੇਡਾਂ 'ਚ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਕੈਪਟਨ ...

ਪੂਰੀ ਖ਼ਬਰ »

ਲਾਵਾਰਸ ਖੜ੍ਹੀ ਕਾਰ 'ਚੋਂ 96 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ

ਰਾਜਪੁਰਾ, 20 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੂੰ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਖੜ੍ਹੀ ਲਾਵਾਰਸ ਕਾਰ ਵਿਚੋਂ 96 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਕੇ ਅਣਪਛਾਤੇ ਕਾਰ ਸਵਾਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕੇ ਬਿਨਾਂ ਨਹੀਂ ਸਫਲ ਹੋ ਸਕਦਾ ਮਿਸ਼ਨ ਤੰਦਰੁਸਤ ਪੰਜਾਬ

• ਰਾਜਿੰਦਰ ਸਿੰਘ ਮੌਜੀ ਦੇਵੀਗੜ੍ਹ 20 ਜੂਨ-ਇਕ ਪਾਸੇ ਪੰਜਾਬ ਸਰਕਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਨੂੰ ਕਹਿ ਰਹੀ ਹੈ ਜਦੋਂਕਿ ਦੂਜੇ ਪਾਸੇ ਇਲਾਕੇ ਵਿੱਚ ਪਾਣੀ ਦੀ ਸ਼ਰੇਆਮ ਦੁਰਵਰਤੋਂ ਹੋ ਰਹੀ ਹੈ ਅਤੇ ਸਬੰਧਿਤ ਅਧਿਕਾਰੀ ...

ਪੂਰੀ ਖ਼ਬਰ »

ਨਬਾਰਡ ਪ੍ਰੋਗਰਾਮ ਅਧੀਨ ਝੋਨਾ ਛੱਡ ਕੇ ਮੱਕੀ ਲਗਾਉਣ 'ਤੇ ਮਿਲੇਗੀ 23,500 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ

ਪਟਿਆਲਾ, 20 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਨਬਾਰਡ ਦੇ ਪ੍ਰੋਜੈਕਟ ਅਧੀਨ ਸੂਬੇ ਵਿਚ ਮੱਕੀ ਹੇਠ ਰਕਬਾ ਇਕ ਹਜ਼ਾਰ ਹੈਕਟੇਅਰ ਲਿਆਂਦਾ ਜਾਵੇਗਾ ਅਤੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ 23500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਦਿੱਤੀ ...

ਪੂਰੀ ਖ਼ਬਰ »

ਪੀ.ਡੀ.ਏ. ਵਲੋਂ ਪਟਿਆਲਾ ਵਿਖੇ ਅਰਬਨ ਅਸਟੇਟ ਫੇਜ਼ ਚਾਰ ਦੇ ਪਲਾਟਾਂ ਦੀ ਅਲਾਟਮੈਂਟ ਲਈ ਸਕੀਮ ਸ਼ੁਰੂ

ਪਟਿਆਲਾ, 20 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ) ਵਲੋਂ ਪਟਿਆਲਾ ਵਿਖੇ ਅਰਬਨ ਅਸਟੇਟ ਦਾ ਚੌਥਾ ਫ਼ੇਜ਼ ਵਿਕਸਤ ਕੀਤਾ ਜਾ ਰਿਹਾ ਹੈ | ਅੱਜ ਪੁੱਡਾ ਭਵਨ ਅਰਬਨ ਅਸਟੇਟ ਫ਼ੇਜ਼ ਦੋ ਪਟਿਆਲਾ ਵਿਖੇ ਪੀ.ਡੀ.ਏ ਦੇ ਮੁੱਖ ...

ਪੂਰੀ ਖ਼ਬਰ »

ਸਲੇਮਪੁਰ ਨੱਗਲ ਪਿੰਡ ਦੇ ਘਾਟ 'ਚੋਂ ਸਟੇਅ ਹੋਣ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਨਾਜਾਇਜ਼ ਮਾਈਨਿੰਗ

ਬਨੂੜ, 20 ਜੂਨ (ਭੁਪਿੰਦਰ ਸਿੰਘ)-ਪਿੰਡ ਸਲੇਮਪੁਰ ਨੱਗਲ ਦੇ ਪਿੰਡ ਵਾਸੀਆਂ ਨੇ ਘੱਗਰ ਨਦੀ ਵਿਚੋਂ ਅਦਾਲਤੀ ਸਟੇਅ ਹੋਣ ਦੇ ਬਾਵਜੂਦ ਪਿੰਡ ਦੀ ਪੰਚਾਇਤੀ ਜ਼ਮੀਨ ਵਿਚੋਂ ਸਿਆਸੀ ਸ਼ਹਿ 'ਤੇ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਨਜਾਇਜ਼ ਮਾਈਨਿੰਗ ਕਰਨ ਦਾ ਦੋਸ਼ ਲਾਇਆ ਹੈ ਅਤੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਦੇ ਰਾਹ 'ਚ ਰੋੜਾ ਬਣੀ ਅਮਲੇ ਦੀ ਘਾਟ

ਗੁਰਵਿੰਦਰ ਸਿੰਘ ਔਲਖ ਪਟਿਆਲਾ, 20 ਜੂਨ-ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਸਥਾਪਿਤ ਕੀਤਾ ਭਾਸ਼ਾ ਵਿਭਾਗ ਪੰਜਾਬ ਜਿੱਥੇ ਵਿੱਤੀ ਘਾਟੇ ਕਾਰਨ ਜੱਦੋ ਜਹਿਦ ਕਰ ਰਿਹਾ ਹੈ, ਉਥੇ ਹੀ ਪੰਜਾਬ ਦੇ ਬਹੁਤੇ ਜਿਲਿ੍ਹਆਂ 'ਚ ਅਮਲੇ ਦੀ ਘਾਟ ਵੀ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਦੇ ...

ਪੂਰੀ ਖ਼ਬਰ »

ਥਰਮਲ ਪਲਾਟਾਂ ਦੇ ਯੂਨਿਟ ਬੰਦ ਕਰਨ ਦੇ ਮੁੱਦੇ 'ਤੇ ਜੁਆਇੰਟ ਫੋਰਮ ਦੇ ਆਗੂਆਂ ਨੇ ਕੀਤੀ ਬਿਜਲੀ ਮੰਤਰੀ ਅਤੇ ਪਾਵਰ ਮੈਨੇਜਮੈਂਟ ਨਾਲ ਬੈਠਕ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ(ਸੁਰਿੰਦਰ ਸਿੰਘ), ਬਿਜਲੀ ਮੁਲਾਜ਼ਮ ਫ਼ਰੰਟ, ਮਨਿਸਟਰੀਅਲ ਸਰਵਿਸਿਜ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX