ਤਾਜਾ ਖ਼ਬਰਾਂ


ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  1 day ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  1 day ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  1 day ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  1 day ago
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  1 day ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  1 day ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  1 day ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  1 day ago
ਹਰਸਿਮਰਤ ਬਾਦਲ ਨੇ ਬਠਿੰਡਾ 'ਚ ਏਮਜ਼ ਦੀ ਉਸਾਰੀ ਅਧੀਨ ਇਮਾਰਤ ਦਾ ਲਿਆ ਜਾਇਜ਼ਾ
. . .  1 day ago
ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਜ਼ਖ਼ਮੀ
. . .  1 day ago
ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ- ਚੀਮਾ
. . .  1 day ago
ਐੱਸ.ਪੀ.ਸਲਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ
. . .  1 day ago
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  1 day ago
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਪੰਜਾਬ ਦੇ ਸਕੂਲਾਂ 'ਚ ਅਜੇ ਤੱਕ ਵੀ ਨਹੀਂ ਸੁਧਰੇ ਹਾਲਾਤ- ਰਾਜਾ ਵੜਿੰਗ
. . .  1 day ago
ਬਠਿੰਡਾ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ
. . .  1 day ago
ਮੁੱਖ ਮੰਤਰੀ ਦੇ ਓ. ਐੱਸ. ਡੀ. ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ
. . .  1 day ago
ਸੁਖਬੀਰ ਬਾਦਲ ਮਲੌਦ ਵਿਖੇ ਰੂਬਰੂ ਸਮਾਗਮ 'ਚ ਹੋਏ ਸ਼ਾਮਲ
. . .  1 day ago
ਆਬਕਾਰੀ ਵਿਭਾਗ ਦਾ ਹਵਾਲਦਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਮਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ ਦੇ ਕੰਮ ਦਾ ਕੀਤਾ ਜਾਵੇਗਾ ਮੁਕੰਮਲ ਬਾਈਕਾਟ - ਪਰਗਟ ਹੇਰ
. . .  1 day ago
ਐੱਸ.ਜੀ.ਪੀ.ਸੀ. ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  1 day ago
ਬਿਜਲੀ ਦੇ ਬਿੱਲਾਂ ਦੀ ਅਦਾਇਗੀ ਕਰਨ ਦੇ ਲਈ ਲੋਕਾਂ ਨੂੰ ਵੇਚਣੇ ਪੈ ਰਹੇ ਹਨ ਆਪਣੇ ਘਰ - ਕੁਲਤਾਰ ਸੰਧਵਾਂ
. . .  1 day ago
ਆਮਦਨ ਕਰ ਵਿਭਾਗ ਵੱਲੋਂ ਏ. ਸੀ. ਮਾਰਕੀਟ ਵਿਖੇ ਦਸਤਕ
. . .  1 day ago
ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਦੇਹਾਂਤ
. . .  1 day ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ' (2)
. . .  1 day ago
ਸਰਹੱਦੀ ਖੇਤਰ 'ਚ ਰਾਤ ਭਰ ਪਏ ਮੀਂਹ ਨੇ ਕਰਾਈ ਜਲ-ਥਲ
. . .  1 day ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'(1)
. . .  1 day ago
ਡੀ. ਪੀ. ਆਰ. ਓ. ਵਿਭਾਗ 'ਚ ਕੀਤੇ ਗਏ ਤਬਾਦਲੇ
. . .  1 day ago
ਜੋਧਪੁਰ ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਦਲਿਤ ਭਾਈਚਾਰੇ ਨੂੰ ਦਿੱਤੀ ਜਾਂਦੀ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਚ ਹੇਰ ਫੇਰ ਕਰਨ ਦੇ ਮਸਲੇ 'ਤੇ ਅਕਾਲੀ-ਭਾਜਪਾ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਅਕਾਲੀ ਦਲ ਵੱਲੋਂ ਐੱਸ.ਸੀ/ਐੱਸ.ਟੀ. ਭਾਈਚਾਰੇ ਦੇ ਬਿਜਲੀ ਦੇ ਬਿੱਲਾਂ ਦੇ ਮਸਲੇ 'ਤੇ ਸਦਨ 'ਚ ਨਾਅਰੇਬਾਜ਼ੀ
. . .  1 day ago
ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੇਖਣ ਆਏ ਹਰਿਆਣਾ ਦੇ ਖ਼ਜ਼ਾਨਾ ਮੰਤਰੀ
. . .  1 day ago
ਪੰਜਾਬ ਵਿਧਾਨ ਸਭਾ 'ਚ ਬਿਕਰਮ ਮਜੀਠੀਆ ਨੇ ਚੁੱਕਿਆ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮੁੱਦਾ
. . .  1 day ago
ਨਿੱਜੀ ਕਾਲਜਾਂ ਵੱਲੋਂ ਕਸ਼ਮੀਰ ਸਮੇਤ ਹੋਰ ਸੂਬਿਆਂ ਤੋਂ ਆਏ ਵਿਦਿਆਰਥੀਆਂ ਨਹੀਂ ਕੀਤੀ ਜਾਂਦੀ ਤਸਦੀਕ- ਮਾਣੂਕੇ
. . .  1 day ago
ਰਾਜਾ ਵਡਿੰਗ ਨੇ ਸਦਨ 'ਚ ਅਕਾਲੀ ਆਗੂ ਦੀ ਬੱਸ ਹੇਠਾਂ ਆਉਣ ਕਾਰਨ ਹੋਈ ਵਿਅਕਤੀ ਦੀ ਮੌਤ ਦਾ ਚੁੱਕਿਆ ਮੁੱਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਪੰਜਾਬ / ਜਨਰਲ

ਝੋਨੇ ਦੀ ਲੁਆਈ 'ਚ ਰੁਕਾਵਟ ਬਣੀ ਮਜ਼ਦੂਰਾਂ ਦੀ ਘਾਟ

ਜਲੰਧਰ, 20 ਜੂਨ (ਜਸਪਾਲ ਸਿੰਘ)-ਸੂਬੇ 'ਚ ਝੋਨੇ ਦੀ ਲੁਆਈ 'ਤੇ ਲਗਾਈ ਗਈ ਸਰਕਾਰੀ ਰੋਕ ਹਟਣ ਦੇ ਪਹਿਲੇ ਦਿਨ ਹੀ ਝੋਨੇ ਦੀ ਲੁਆਈ ਦੇ ਕੰਮ 'ਚ ਇਕਦਮ ਤੇਜ਼ੀ ਆਈ, ਪਰ ਕਈ ਥਾਵਾਂ 'ਤੇ ਕਿਸਾਨਾਂ ਦੀ ਕਾਹਲ ਦੇ ਬਾਵਜੂਦ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ | ਮਿੱਥੀ ਤਰੀਕ 'ਤੇ ਇਕਦਮ ਸਾਰੇ ਕਿਸਾਨਾਂ ਵਲੋਂ ਇਕੱਠਿਆਂ ਝੋਨੇ ਦੀ ਲੁਆਈ ਲਈ ਤਿਆਰੀ ਕੱਸੇ ਜਾਣ ਕਾਰਨ ਕਿਸਾਨਾਂ ਨੂੰ ਮਜ਼ਦੂਰਾਂ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੇਲਵੇ ਸਟੇਸ਼ਨਾਂ 'ਤੇ ਵੀ ਅਜੀਬ ਹੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ ਤੇ ਮਜ਼ਦੂਰਾਂ ਦੀ ਭਾਲ 'ਚ ਸਟੇਸ਼ਨਾਂ 'ਤੇ ਮਜ਼ਦੂਰਾਂ ਦੀ ਉਡੀਕ ਕਰਦੇ ਕਿਸਾਨਾਂ ਨੂੰ ਆਮ ਦੇਖਿਆ ਜਾ ਰਿਹਾ ਹੈ | ਜਦੋਂ ਵੀ ਉੱਤਰ ਪ੍ਰਦੇਸ਼, ਬਿਹਾਰ ਜਾਂ ਉਤਰਾਖੰਡ ਆਦਿ ਸੂਬਿਆਂ ਤੋਂ ਕੋਈ ਰੇਲ ਗੱਡੀ ਆਉਂਦੀ ਹੈ ਤਾਂ ਕਿਸਾਨ ਇਨ੍ਹਾਂ ਗੱਡੀਆਂ ਵੱਲ ਇਕ ਉਮੀਦ ਦੀ ਨਜ਼ਰ ਨਾਲ ਦੇਖਦੇ ਹਨ ਤੇ ਜਿਉਂ ਹੀ ਇਨ੍ਹਾਂ ਗੱਡੀਆਂ 'ਚੋਂ ਮਜ਼ਦੂਰ ਉਤਰਦੇ ਹਨ ਤਾਂ ਕਿਸਾਨ ਉਨ੍ਹਾਂ ਕੋਲ ਭੱਜਦੇ ਹਨ | ਬਹੁਤੀ ਵਾਰ ਤਾਂ ਮਜ਼ਦੂਰੀ ਦੀ ਗੱਲ ਨਾ ਨਿਬੜਨ ਕਾਰਨ ਤੇ ਪਹਿਲਾਂ ਹੀ ਉੱਥੋਂ ਕਿਸਾਨਾਂ ਨਾਲ ਗੱਲ ਕਰਕੇ ਤੁਰੇ ਹੋਣ ਕਾਰਨ ਮਜ਼ਦੂਰਾਂ ਦੀ ਸਟੇਸ਼ਨ 'ਤੇ ਪਹੁੰਚੇ ਕਿਸਾਨਾਂ ਨਾਲ ਗੱਲ ਸਿਰੇ ਨਹੀਂ ਲਗਦੀ ਤੇ ਕਿਸਾਨਾਂ ਨੂੰ ਨਿਰਾਸ਼ ਹੀ ਵਾਪਸ ਮੁੜਨਾ ਪੈਂਦਾ ਹੈ, ਪਰ ਕਈ ਵਾਰ ਉਨ੍ਹਾਂ ਦੀ ਗੱਲ ਬਣ ਜਾਂਦੀ ਹੈ ਤੇ ਉਹ ਚਾਈਾ-ਚਾਈਾ ਮਜ਼ਦੂਰਾਂ ਨੂੰ ਨਾਲ ਲੈ ਕੇ ਘਰ ਨੂੰ ਚੱਲ ਪੈਂਦੇ ਹਨ | ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਸ਼ੀਨਾਂ ਨਾਲ ਝੋਨੇ ਦੀ ਲੁਆਈ ਪ੍ਰਤੀ ਤਿਆਰ ਨਹੀਂ ਕਰ ਸਕਿਆ ਹੈ ਤੇ ਅਜੇ ਵੀ ਜ਼ਿਆਦਾਤਰ ਕਿਸਾਨਾਂ ਵਲੋਂ ਝੋਨੇ ਦੀ ਹੱਥੀਂ ਲੁਆਈ ਨੂੰ ਹੀ ਪਹਿਲ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵਲੋਂ ਝੋਨੇ ਦੀ ਲੁਆਈ ਲਈ ਖੇਤ ਪਹਿਲਾਂ ਹੀ ਤਿਆਰ ਕਰ ਲਏ ਗਏ ਸਨ, ਪਰ ਹੁਣ ਇਕਦਮ ਮਜ਼ਦੂਰ ਨਾ ਮਿਲਣ ਕਾਰਨ ਉਹ ਮਜ਼ਦੂਰਾਂ ਦੀ ਭਾਲ 'ਚ ਏਧਰ-ਉਧਰ ਭਟਕ ਰਹੇ ਹਨ | ਸਿਤਮ ਜ਼ਰੀਫੀ ਇਹ ਹੈ ਕਿ ਮਿੱਥੀ ਤਰੀਕ 'ਤੇ ਝੋਨੇ ਦੀ ਲੁਆਈ ਸ਼ੁਰੂ ਹੋਣ ਦਾ ਪਤਾ ਮਜ਼ਦੂਰਾਂ ਨੂੰ ਵੀ ਲੱਗ ਗਿਆ ਹੈ ਤੇ ਹੁਣ ਉਹ ਕਿਸਾਨਾਂ ਕੋਲੋਂ ਮਨਮਰਜ਼ੀ ਦੀ ਮਜ਼ਦੂਰੀ ਵਸੂਲ ਰਹੇ ਹਨ ਤੇ ਕਿਸਾਨਾਂ ਦੀ ਮਜ਼ਬੂਰੀ ਦਾ ਫਾਇਦਾ ਵੀ ਉਠਾ ਰਹੇ ਹਨ | ਜਿਹੜੇ ਮਜ਼ਦੂਰ ਪਿਛਲੇ ਸਮੇਂ ਦੌਰਾਨ 2 ਹਜ਼ਾਰ ਤੋਂ 2200 ਰੁਪਏ ਤੱਕ ਪ੍ਰਤੀ ਏਕੜ ਲੁਆਈ ਲੈਂਦੇ ਸੀ ਅੱਜ ਉਹ ਆਪਣੇ ਹਿਸਾਬ ਨਾਲ ਰੇਟ ਤੈਅ ਕਰਦੇ ਹਨ ਤੇ ਇਸ ਵਾਰ ਤਾਂ ਸ਼ੁਰੂਆਤ ਹੀ ਉਨ੍ਹਾਂ ਵਲੋਂ 2800 ਰੁਪਏ ਪ੍ਰਤੀ ਏਕੜ ਤੋਂ ਕੀਤੀ ਗਈ ਹੈ ਤੇ ਆਉਣ ਵਾਲੇ ਸਮੇਂ 'ਚ ਉਹ ਮੋਟੀ ਰਕਮ ਮੰਗਣਗੇ | ਇਥੇ ਹੀ ਬੱਸ ਨਹੀਂ ਇਸ ਵਾਰ ਮਜ਼ਦੂਰਾਂ ਵਲੋਂ ਕਿਸਾਨਾਂ ਦੀ ਮਜ਼ਬੂਰੀ ਨੂੰ ਦੇਖਦੇ ਹੋਏ ਉਨ੍ਹਾਂ ਉੱਪਰ ਆਪਣੀਆਂ ਸ਼ਰਤਾਂ ਵੀ ਥੋਪੀਆਂ ਜਾਣ ਲੱਗੀਆਂ ਹਨ | ਕਈ ਥਾਵਾਂ 'ਤੇ ਤਾਂ ਮਜ਼ਦੂਰਾਂ ਵਲੋਂ ਸਾਫ ਤੌਰ 'ਤੇ ਕਿਸਾਨਾਂ ਨਾਲ ਇਹ ਗੱਲ ਤੈਅ ਕੀਤੀ ਜਾ ਰਹੀ ਹੈ ਕਿ ਮੀਂਹ ਜਾਂ ਕਿਸੇ ਹੋਰ ਕਾਰਨ ਕੰਮ ਰੁਕਣ 'ਤੇ ਉਹ ਦਿਹਾੜੀ ਦੇ ਹਿਸਾਬ ਨਾਲ ਪੈਸੇ ਲੈਣਗੇ | ਇਸੇ ਤਰ੍ਹਾਂ 'ਲਾਲ ਪਰੀ' ਤੇ ਮੋਬਾਈਲ ਫੋਨ ਆਦਿ ਦੀਆਂ ਸ਼ਰਤਾਂ ਵੀ ਕਿਸਾਨਾਂ ਕੋਲੋਂ ਮੰਨਵਾਈਆਂ ਜਾ ਰਹੀਆਂ ਹਨ | ਅਸਲ 'ਚ ਝੋਨੇ ਦੀ ਲੁਆਈ ਦੇ ਕੰਮ 'ਚ ਪਹਿਲਾਂ ਹੀ 10 ਦਿਨ ਦੀ ਦੇਰੀ ਹੋਣ ਨਾਲ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਦੀ ਫਿਕਰ ਸਤਾ ਰਹੀ ਹੈ ਤੇ ਦੂਸਰਾ ਆਲੂ ਤੇ ਸਬਜ਼ੀਆਂ ਦੀ ਬਿਜਾਈ ਦਾ ਸਮਾਂ ਨਿਕਲਣ ਦਾ ਡਰ ਵੀ ਉਨ੍ਹਾਂ ਨੂੰ ਵੱਢ-ਵੱਢ ਖਾ ਰਿਹਾ ਹੈ ਤੇ ਅਜਿਹੇ 'ਚ ਉਹ ਮਹਿੰਗੀ ਮਜ਼ਦੂਰੀ ਦੇ ਬਾਵਜੂਦ ਝੋਨੇ ਦੀ ਲੁਆਈ ਜਲਦ ਤੋਂ ਜਲਦ ਕਰਵਾਉਣਾ ਚਾਹੁੰਦੇ ਹਨ | ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਸਰਕਾਰ ਵਲੋਂ ਝੋਨੇ ਦੀ ਲੁਆਈ ਲਈ ਤਰੀਕ ਮਿੱਥਣ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ ਤੇ ਉਹ ਮਹਿੰਗੇ ਮੁੱਲ ਦੀ ਮਜ਼ਦੂਰੀ 'ਤੇ ਝੋਨਾ ਦੀ ਲੁਆਈ ਲਈ ਮਜ਼ਬੂਰ ਹਨ | ਉਨ੍ਹਾਂ ਕਿਹਾ ਕਿ ਅਜੇ ਤਾਂ ਸ਼ੁਰੂਆਤ 'ਚ ਹੀ ਮਜ਼ਦੂਰਾਂ ਵਲੋਂ ਮਨਮਰਜ਼ੀ ਕੀਤੀ ਜਾਣ ਲੱਗੀ ਹੈ ਤਾਂ ਆਉਣ ਵਾਲੇ ਸਮੇਂ 'ਚ ਤਾਂ ਹਾਲਾਤ ਹੋਰ ਗੰਭੀਰ ਹੋਣਗੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਪੂਰੀ ਮਿਲਦੀ ਹੈ ਕਿ ਨਹੀਂ ਇਹ ਵੀ ਆਉਣ ਵਾਲੇ ਸਮੇਂ 'ਚ ਪਤਾ ਲੱਗੇਗਾ | ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਬੈਂਸ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਸਰਕਾਰ ਦੀ ਪਾਣੀ ਬਚਾਉਣ ਲਈ ਕੀਤੀ ਪਹਿਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ ਤੇ ਮਾਲਵਾ ਖੇਤਰ ਦੇ ਕੁਝ ਹਿੱਸੇ ਨੂੰ ਛੱਡ ਕੇ ਬਾਕੀ ਥਾਵਾਂ 'ਤੇ ਕਿਸਾਨਾਂ ਵਲੋਂ ਝੋਨੇ ਦੀ ਬਿਲਕੁਲ ਵੀ ਲੁਆਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮਹਿਕਮੇ ਵਲੋਂ ਕਿਸਾਨਾਂ ਨੂੰ ਦਾਲਾਂ ਤੇ ਮੱਕੀ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤੇ ਉਨ੍ਹਾਂ ਦੀ ਕੋਸ਼ਿਸ਼ ਮੱਕੀ ਹੇਠ ਰਕਬਾ ਵਧਾਉਣ ਤੇ ਬਾਸਮਤੀ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਹੈ |

ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇਗੀ-ਸੀ.ਐਮ.ਡੀ.

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਦੇ ਸੀ. ਐਮ. ਡੀ. ਇੰਜੀ: ਬਲਦੇਵ ਸਿੰਘ ਸਰਾਂ ਨੇ ਦੱਸਿਆ ਹੈ ਕਿ ਪੰਜਾਬ 'ਚ ਅੱਜ ਤੋਂ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਜਾਰੀ ਕਰਾਉਣੀ ਸ਼ੁਰੂ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਫ਼ਦ ਨੇ ਜ਼ਖ਼ਮੀ ਜੰਗਲਾਤ ਅਧਿਕਾਰੀਆਂ ਦਾ ਪੀ.ਜੀ.ਆਈ. 'ਚ ਹਾਲ-ਚਾਲ ਪੁੱਛਿਆ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਾਝੇ ਵਫ਼ਦ ਨੇ ਅੱਜ ਪੀ.ਜੀ.ਆਈ. 'ਚ ਉਨ੍ਹਾਂ ਦੋ ਜੰਗਲਾਤ ਅਧਿਕਾਰੀਆਾ ਦੀ ਖ਼ੈਰ-ਖ਼ਬਰ ਪੱੁਛੀ, ਜਿਨ੍ਹਾਂ 'ਤੇ ਕੱਲ੍ਹ ਮੁਹਾਲੀ ਦੇ ਮਾਜਰੀ ਬਲਾਕ 'ਚ ਰੇਤ ਮਾਫ਼ੀਆ ਵੱਲੋਂ ਜਾਨਲੇਵਾ ਹਮਲਾ ਕੀਤਾ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਬਲਾਕ ਅਫ਼ਸਰ ਸਮੇਤ ਹੋਰਨਾਂ 'ਤੇ ਹਮਲਾ ਕਰਨ ਵਾਲੇ 4 ਕਾਬੂ

ਐੱਸ. ਏ. ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)-ਪੁਲਿਸ ਨੇ ਪਿੰਡ ਸੂੰਕ ਵਿਖੇ ਜੰਗਲਾਤ ਵਿਭਾਗ ਦੇ ਬਲਾਕ ਅਫ਼ਸਰ ਦਵਿੰਦਰ ਸਿੰਘ, ਵਣ ਗਾਰਡ ਰਵਿੰਦਰ ਸਿੰਘ ਤੇ ਬੇਲਦਾਰ ਕਰਨੈਲ ਸਿੰਘ 'ਤੇ ਕੀਤੇ ਹਮਲੇ ਦੇ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨਾਲ ਜਬਰ ਜਨਾਹ ਮਗਰੋਂ ਉਸ ਦੇ 12 ਸਾਲਾ ਭਰਾ ਨੂੰ ਕਤਲ ਕਰ ਕੇ ਪੱਖੇ ਨਾਲ ਟੰਗਿਆ

ਘੱਗਾ/ਬਾਦਸ਼ਾਹਪੁਰ, 20 ਜੂਨ (ਵਿਕਰਮਜੀਤ ਸਿੰਘ ਬਾਜਵਾ/ਰਛਪਾਲ ਸਿੰਘ ਢੋਟ)-ਕੁਝ ਦਿਨ ਪਹਿਲਾਂ ਇਥੋਂ ਨੇੜਲੇ ਪਿੰਡ ਸਧਾਰਨਪੁਰ 'ਚ ਇਕ ਨਾਬਾਲਗ ਬੱਚੇ ਦੀ ਲਾਸ਼ ਭੇਦਭਰੀ ਹਾਲਤ 'ਚ ਉਸ ਦੇ ਘਰ 'ਚ ਹੀ ਪੱਖੇ ਨਾਲ ਲਟਕਦੀ ਹੋਈ ਮਿਲੀ ਸੀ, ਪਰ ਕਹਾਣੀ ਇਕ ਰਾਜ ਬਣੀ ਹੋਈ ਸੀ ਤੇ ਉਸ ...

ਪੂਰੀ ਖ਼ਬਰ »

6 ਮਹੀਨੇ ਤੋਂ ਵੱਧ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਦੇ ਪਰਖ ਕਾਲ ਸਮੇਂ 'ਚ ਹੋਵੇਗਾ ਵਾਧਾ

ਲੁਧਿਆਣਾ, 20 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਨਵੇਂ ਭਰਤੀ ਹੋਏ ਮੁਲਾਜ਼ਮ ਦਾ ਪਰਖ ਕਾਲ ਦਾ ਸਮਾਂ 2 ਸਾਲ ਹੈ, ਪਰ ਜੇਕਰ ਇਸ ਸਮੇਂ ਦੌਰਾਨ ਮੁਲਾਜ਼ਮ 6 ਮਹੀਨੇ ਤੋਂ ਵੱਧ ਛੁੱਟੀਆਂ ਕਰਦਾ ਹੈ ਤਾ ਉਸ ਦੇ ਪਰਖ ਕਾਲ ਦੇ ਸਮੇਂ 'ਚ ਵਾਧਾ ਹੋ ਜਾਵੇਗਾ | ...

ਪੂਰੀ ਖ਼ਬਰ »

ਕੌਾਸਲਰ ਗੁਰਦੀਪ ਪਹਿਲਵਾਨ ਕਤਲ ਕਾਂਡ 'ਚ ਦਿੱਲੀ ਤੋਂ 2 ਗਿ੍ਫ਼ਤਾਰ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਕਾਂਗਰਸੀ ਨੇਤਾ ਤੇ ਕੌਾਸਲਰ ਗੁਰਦੀਪ ਸਿੰਘ ਪਹਿਲਵਾਨ ਨੂੰ ਗੈਂਗਸਟਰਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਚਰਚਿਤ ਮਾਮਲੇ 'ਚ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਤੋਂ ਪੁਲਿਸ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 27 ਨੂੰ

ਚੰਡੀਗੜ੍ਹ, 20 ਜੂਨ (ਐਨ. ਐਸ. ਪਰਵਾਨਾ)-ਉਚ ਮਿਆਰੀ ਸਰਕਾਰੀ ਹਲਕਿਆਂ ਤੋਂ ਮਿਲੇ ਸੰਕੇਤ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦੀ ਮੀਟਿੰਗ 27 ਜੂਨ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਭਵਨ ਵਿਚ ਬੁਲਾਉਣ ਦਾ ਫੈਸਲਾ ਕੀਤਾ ਹੈ | ਜਿਸ ਵਿਚ ਕਈ ਅਹਿਮ ...

ਪੂਰੀ ਖ਼ਬਰ »

ਕਰਜ਼ੇ ਤੋਂ ਪੇ੍ਰਸ਼ਾਨ 3 ਕਿਸਾਨਾਂ ਵਲੋਂ ਖੁਦਕੁਸ਼ੀ

ਗੋਨਿਆਣਾ/ਮਹਿਮਾ ਸਰਜਾ, 20 ਜੂਨ (ਲਛਮਣ ਦਾਸ ਗਰਗ/ਰਾਮਜੀਤ ਸ਼ਰਮਾ)-ਇਥੋਂ ਦੇ ਵਸਨੀਕ ਇਕ ਕਿਸਾਨ ਨੇ ਆਪਣੇ ਪਿੰਡ ਦੇ ਬੱਸ ਅੱਡੇ 'ਤੇ ਦਰੱਖਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ | ਪਰਿਵਾਰਕ ਸੂਤਰਾਂ ਅਨੁਸਾਰ ਇਕਬਾਲ ਸਿੰਘ (46) ਪੁੱਤਰ ਜੀਤ ਸਿੰਘ ਵਾਸੀ ਕੋਠੇ ਫੂਲਾ ...

ਪੂਰੀ ਖ਼ਬਰ »

ਸ਼ਿਲਾਂਗ ਦੇ ਸਿੱਖਾਂ ਵਲੋਂ ਕਾਲੋਨੀ ਦੀ ਥਾਂ ਬਦਲਣ ਲਈ ਉੱਚ-ਪੱਧਰੀ ਕਮੇਟੀ ਦੀ ਤਜਵੀਜ਼ ਰੱਦ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਸ਼ਿਲਾਂਗ ਦੇ ਸਿੱਖਾਂ ਨੇ ਮੇਘਾਲਿਆ ਸਰਕਾਰ ਵਲੋਂ ਝਗੜੇ ਦੇ ਨਿਪਟਾਰੇ ਲਈ ਬਣਾਈ ਹਾਈ ਲੈਵਲ ਕਮੇਟੀ, ਜਿਸ ਦੇ ਮੁਖੀ ਮੇਘਾਲਿਆ ਦੇ ਉਪ-ਮੁੱਖ ਮੰਤਰੀ ਪ੍ਰੈਸਟੋਨ ਟਾਈਨਸੌਾਗ ਹਨ, ਦੀ ਪੰਜਾਬੀ ਲੇਨ ਏਰੀਆ 'ਚ ਬੜਾ ਬਾਜ਼ਾਰ ਨੇੜੇ ਸਥਿਤ ...

ਪੂਰੀ ਖ਼ਬਰ »

ਪਾਕਿ ਚੋਣ ਕਮਿਸ਼ਨ ਵਲੋਂ ਅੱਬਾਸੀ ਤੇ ਇਮਰਾਨ ਖ਼ਾਨ ਦੀ ਨਾਮਜ਼ਦਗੀ ਖ਼ਾਰਜ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)¸ਪਾਕਿ ਚੋਣ ਕਮਿਸ਼ਨ ਵਲੋਂ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖ਼ਾਕਾਨ ਅੱਬਾਸੀ ਤੇ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਪ੍ਰਮੁੱਖ ਇਮਰਾਨ ਖ਼ਾਂ ਦੇ ਨਾਮਜ਼ਦਗੀ ਕਾਗ਼ਜ਼ ਰੱਦ ਕਰ ਦਿੱਤੇ ਗਏ ਹਨ | ਵੇਰਵਿਆਂ ਅਨੁਸਾਰ ਪਾਕਿਸਤਾਨ ...

ਪੂਰੀ ਖ਼ਬਰ »

ਭਾਰਤੀ ਸੰਗੀਤ ਨਾਟਕ ਅਕਾਦਮੀ ਵਲੋਂ ਸਰਬਜੀਤ ਕੌਰ ਕੋਕੇਵਾਲੀ ਸਮੇਤ ਹੋਰ ਸਾਹਿਤਕਾਰਾਂ ਨੂੰ ਪੁਰਸਕਾਰ ਦੇਣ ਦਾ ਐਲਾਨ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤੀ ਸੰਗੀਤ ਨਾਟਕ ਅਕਾਦਮੀ ਵਲੋਂ ਹੋਰ ਭਾਸ਼ਾਵਾਂ ਦੇ ਨਾਲ-ਨਾਲ ਪੰਜਾਬੀ ਸਾਹਿਤ ਨਾਲ ਜੁੜੇ ਕਲਮਕਾਰਾਂ ਤੇ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਨੇੜਿਓਾ ਕਰੀਬ 22 ਕਰੋੜ ਦੀ ਹੈਰੋਇਨ ਬਰਾਮਦ

ਬੱਚੀਵਿੰਡ/ਰਾਮ ਤੀਰਥ, 20 ਜੂਨ (ਬਲਦੇਵ ਸਿੰਘ ਕੰਬੋ, ਧਰਵਿੰਦਰ ਸਿੰਘ ਔਲਖ)-ਸੀਮਾ ਸੁਰੱਖਿਆ ਬਲ ਨੇ ਅੰਮਿ੍ਤਸਰ ਸੈਕਟਰ ਤਹਿਤ ਪਿੰਡ ਕੱਕੜ ਵਿਖੇ ਕੌਮਾਂਤਰੀ ਸਰਹੱਦ ਨੇੜਿਓਾ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ | ਵੇਰਵਿਆਂ ਅਨੁਸਾਰ 17 ਬਟਾਲੀਅਨ ਬੀ.ਐਸ.ਐਫ. ਦੇ ...

ਪੂਰੀ ਖ਼ਬਰ »

ਰਜਿਸਟਰੀਆਂ ਦੇ ਆਨਲਾਈਨ ਸਿਸਟਮ ਨੇ ਵਧਾਈਆਂ ਖਪਤਕਾਰਾਂ ਦੀਆਂ ਮੁਸ਼ਕਿਲਾਂ

ਮੂਣਕ, 20 ਜੂਨ (ਕੇਵਲ ਸਿੰਗਲਾ) -ਆਮ ਜਨਤਾ ਨੂੰ ਸਾਫ਼ ਸੁਥਰਾ ਪ੍ਰਸ਼ਾਸਨਿਕ ਪ੍ਰਬੰਧ ਦੇਣ ਲਈ ਸੂਬਾ ਸਰਕਾਰ ਵਲੋਂ ਪਲਾਟਾਂ ਵਗੈਰਾ ਦੀਆਂ ਰਜਿਸਟਰੀਆਂ ਆਨ-ਲਾਈਨ ਕਰਨੀਆਂ ਸ਼ੁਰੂ ਕੀਤੀਆਂ ਗਈਆਂ ਹਨ, ਪਰ ਜ਼ਮੀਨੀ ਪੱਧਰ 'ਤੇ ਰਜਿਸਟਰੀਆਂ ਕਰਵਾਉਣ ਵਾਲੇ ਖਪਤਕਾਰਾਂ ਦੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਚਰਨਜੀਤ ਕੌਰ ਬਰਾੜ ਵਾਸੀ ਪਿੰਡ ਭਾਗਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਚੋਣ

ਠਾਕਰ ਸਿੰਘ ਪ੍ਰਧਾਨ, ਲਾਲ ਸਿੰਘ ਢਿੱਲੋਂ ਜਨਰਲ ਸਕੱਤਰ ਤੇ ਪਿੰ੍ਰ. ਕੇਵਲ ਸਿੰਘ ਸਰਪ੍ਰਸਤ ਬਣੇ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦਾ ਸੂਬਾਈ ਡੈਲੀਗੇਟ ਇਜਲਾਸ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਪਿ੍ੰ. ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਜਲਾਸ ਦੇ ਆਰੰਭ 'ਚ ਵਿੱਛੜੇ ਪੈਨਸ਼ਨਰ ਸਾਥੀਆਂ ਨੂੰ ਦੋ ...

ਪੂਰੀ ਖ਼ਬਰ »

ਕਰਜ਼ੇ 'ਚ ਡੁੱਬੇ ਕਿਸਾਨਾਂ 'ਤੇ ਹੁਣ ਮੱਕੀ ਦੀ ਮਾਰ

ਜਲੰਧਰ, 20 ਜੂਨ (ਜਸਪਾਲ ਸਿੰਘ)- ਪਹਿਲਾਂ ਹੀ ਕਰਜ਼ੇ 'ਚ ਡੁੱਬੀ ਕਿਸਾਨੀ 'ਤੇ ਹੁਣ ਮੱਕੀ ਦੀ ਮਾਰ ਪੈ ਰਹੀ ਹੈ ਤੇ ਸਰਕਾਰ ਵਲੋਂ ਮਿੱਥਿਆ ਗਿਆ ਭਾਅ ਵੀ ਕਿਸਾਨਾਂ ਨੂੰ ਨਹੀਂ ਮਿਲ ਰਿਹਾ | ਹਾਲਾਂਕਿ ਸਰਕਾਰ ਵਲੋਂ 1425 ਰੁਪਏ ਮੱਕੀ ਦਾ ਭਾਅ ਤੈਅ ਕੀਤਾ ਗਿਆ ਹੈ, ਪਰ ਮੰਡੀ 'ਚ ਕੋਈ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 24ਵੀਂ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਰਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ...

ਪੂਰੀ ਖ਼ਬਰ »

ਜੋਧਪੁਰ ਨਜ਼ਰਬੰਦਾਂ ਦੇ ਮੁਆਵਜ਼ੇ ਵਿਰੁੱਧ ਪਾਈ ਅਪੀਲ ਵਾਪਸ ਲਈ ਜਾਵੇ-ਕੈਪਟਨ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਰੇਸ਼ਨ ਬਲੂ ਸਟਾਰ ਉਪਰੰਤ ਜੋਧਪੁਰ ਜੇਲ੍ਹ 'ਚ ਨਜ਼ਰਬੰਦ ਕੀਤੇ ਸਿੱਖਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਵਿਰੁੱਧ ਕੇਂਦਰ ਸਰਕਾਰ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਦਾਇਰ ਕੀਤੀ ਅਪੀਲ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਅਰਕਾਨਸਾਸ ਸਟੇਟ ਯੂਨੀਵਰਸਿਟੀ ਅਮਰੀਕਾ ਨੇ ਖੋਲਿ੍ਹਆ ਕੌ ਾਸਲੇਟ ਦਫ਼ਤਰ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਅਰਕਾਨਸਾਸ ਸਟੇਟ ਯੂਨੀਵਰਸਿਟੀ ਅਮਰੀਕਾ, ਜੋ ਕਿ ਦੁਨੀਆ ਦੀ ਟਾਪ 1200 ਯੂਨੀਵਰਸਿਟੀਆਂ 'ਚ ਸ਼ੁਮਾਰ ਹੈ, ਨੇ ਉੱਤਰੀ ਭਾਰਤ ਦਾ ਆਪਣਾ ਪਹਿਲਾ ਖੇਤਰੀ ਕੌਾਸਲੇਟ ਦਫ਼ਤਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਥਾਪਿਤ ਕੀਤਾ ਹੈ, ...

ਪੂਰੀ ਖ਼ਬਰ »

ਪਾਣੀ ਦੇ ਟੋਭੇ 'ਚ ਡੁੱਬਣ ਕਾਰਨ 2 ਸਕੇ ਭਰਾਵਾਂ ਦੀ ਮੌਤ

ਡੇਰਾਬੱਸੀ, 20 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਖੇੜੀ ਗੁੱਜਰਾਂ ਵਿਖੇ ਬੀ.ਆਈ.ਕੇ. ਇੱਟਾਂ ਦੇ ਭੱਠੇ 'ਤੇ ਇਕੱਠੇ ਹੋਏ ਮੀਂਹ ਦੇ ਪਾਣੀ ਕਾਰਨ ਬਣੇ ਟੋਭੇ 'ਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ | ਘਟਨਾ ਬਾਰੇ ਜਾਣਕਾਰੀ ਮਿਲਣ ਮਗਰੋਂ ਬੱਚਿਆਂ ...

ਪੂਰੀ ਖ਼ਬਰ »

ਚੰਡੀਗੜ੍ਹ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ ਲਈ ਛੋਟੀਆਂ ਫ਼ਿਲਮਾਂ ਨੂੰ ਸੱਦਾ

ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ ਦੇ ਪਹਿਲੇ ਸੀਜ਼ਨ ਲਈ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਫ਼ਿਲਮ ਨਿਰਮਾਤਾਵਾਂ ਲਈ ਛੋਟੀਆਂ ਫ਼ਿਲਮਾਂ ਦੇ ਮੁਕਾਬਲੇ ਦਾ ਐਲਾਨ ਕੀਤਾ ਗਿਆ ਹੈ | ਇਸ ਸੈਕਸ਼ਨ ਦਾ ਟਾਈਟਲ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਵਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਟੋਹਾਣਾ, 20 ਜੂਨ (ਗੁਰਦੀਪ ਸਿੰਘ ਭੱਟੀ)-ਜਾਖ਼ਲ ਦਿੱਲੀ ਰੇਲ ਲਾਈਨ 'ਤੇ ਬਲੀਆਂਵਾਲਾ ਹੈੱਡ ਦੇ ਸਾਹਮਣੇ ਨੌਜਵਾਨ ਪ੍ਰੇਮੀ ਜੋੜੇ ਨੇ ਅੱਜ ਸਵੇਰੇ ਮੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ | ਗੱਡੀ ਦੇ ਚਾਲਕ ਵਲੋਂ ਸੂਚਨਾ ਦੇਣ 'ਤੇ ਰੇਲਵੇ ਪੁਲਿਸ ਮੌਕੇ 'ਤੇ ਪੁੱਜੀ ਤੇ ...

ਪੂਰੀ ਖ਼ਬਰ »

ਪਿਰਾਮਿਡ ਵਲੋਂ ਗਲੋਬਲ ਐਜੂਕੇਸ਼ਨ ਸੈਮੀਨਾਰ ਅੱਜ ਤੋਂ

ਜਲੰਧਰ, 20 ਜੂਨ (ਅ. ਬ.)-14 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸਟੱਡੀ ਵੀਜ਼ਾ 'ਚ ਆਪਣੀਆਂ ਸੇਵਾਵਾਂ ਦੇ ਰਹੀ ਕੰਪਨੀ ਪਿਰਾਮਿਡ ਈ ਸਰਵਿਸਜ਼ 21 ਜੂਨ ਤੋਂ ਲੈ ਕੇ 27 ਜੂਨ ਤੱਕ ਜਲੰਧਰ, ਮੋਗਾ, ਲੁਧਿਆਣਾ, ਚੰਡੀਗੜ੍ਹ, ਬਠਿੰਡਾ, ਪਟਿਆਲਾ ਤੇ ਕਰਨਾਲ 'ਚ ਸਥਿਤ ਆਪਣੇ ਦਫ਼ਤਰਾਂ 'ਚ ਗਲੋਬਲ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਹਟਾਉਣ ਦਾ ਮਾਮਲਾ

ਸਿੱਧੂ ਤੇ ਕਾਂਗਰਸੀ ਵਿਧਾਇਕਾਂ ਵਿਚਕਾਰ ਰੇੜਕਾ ਮੀਟਿੰਗ ਤੋਂ ਬਾਅਦ ਖ਼ਤਮ

ਮੇਜਰ ਸਿੰਘ ਜਲੰਧਰ, 20 ਜੂਨ: ਜਲੰਧਰ ਸ਼ਹਿਰ ਦੇ ਵਿਧਾਇਕਾਂ, ਮੇਅਰਾਂ, ਲੋਕ ਸਭਾ ਮੈਂਬਰ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਿਚਕਾਰ ਨਾਜਾਇਜ਼ ਉਸਾਰੀਆਂ ਹਟਾਉਣ ਦੇ ਮਾਮਲੇ ਨੂੰ ਲੈ ਕੇ ਪੈਦਾ ਹੋਇਆ ਰੇੜਕਾ ਚੰਡੀਗੜ੍ਹ ਵਿਖੇ ਹੋਈ ਮੀਟਿੰਗ ...

ਪੂਰੀ ਖ਼ਬਰ »

ਰਾਜਪਾਲ ਵੋਹਰਾ ਵਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ

ਸ੍ਰ੍ਰੀਨਗਰ : ਮੌਜੂਦਾ ਰਾਜਪਾਲ ਐਨ.ਐਨ ਵੋਹਰਾ ਦੇ ਕਾਰਜਕਾਲ ਦੌਰਾਨ ਇਹ ਚੌਥੀ ਵਾਰ ਹੈ ਜਦ ਰਾਜ 'ਚ ਰਾਜਪਾਲ ਸ਼ਾਸਨ ਲਾਗੂ ਹੋਇਆ | ਜੰਮੂ-ਕਸ਼ਮੀਰ ਦੇ ਆਪਣੇ ਵੱਖਰੇ ਸੰਵਿਧਾਨ ਦੀ ਧਾਰਾ 92 ਤਹਿਤ ਰਾਜ 'ਚ 6 ਮਹੀਨੇ ਲਈ ਰਾਜਪਾਲ ਸ਼ਾਸਨ ਲਾਗੂ ਕਰਨ ਦੀ ਵਿਵਸਥਾ ਹੈ | ਰਾਜਪਾਲ ...

ਪੂਰੀ ਖ਼ਬਰ »

ਗੁਰਮਤਿ ਮਿਸ਼ਨਰੀ ਕਾਲਜ ਰੋਪੜ ਦੇ ਨਵੇਂ ਬੈਚ ਲਈ ਟੈਸਟ ਅਤੇ ਇੰਟਰਵਿਊ 24 ਨੂੰ

ਜਲੰਧਰ, 20 ਜੂਨ (ਅ. ਬ.)-ਸ: ਜੁਗਿੰਦਰ ਸਿੰਘ ਚੇਅਰਮੈਨ ਅਤੇ ਗਿਆਨੀ ਬਲਜੀਤ ਸਿੰਘ ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਰੋਪੜ ਨੇ ਜਾਣਕਾਰੀ ਦਿੱਤੀ ਕਿ ਕਾਲਜ ਦੇ ਨਵੇਂ ਬੈਚ 2018 ਤੋਂ 2021 ਦੀ ਭਰਤੀ ਲਈ ਟੈਸਟ ਅਤੇ ਇੰਟਰਵਿਊ 24 ਜੂਨ ਐਤਵਾਰ ਨੂੰ ...

ਪੂਰੀ ਖ਼ਬਰ »

ਛੱਤੀਸਗੜ੍ਹ ਕੇਡਰ ਦੇ ਆਈ.ਏ.ਐਸ. ਅਧਿਕਾਰੀ ਸੁਬਰਾਮਣੀਅਮ ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਨਿਯੁਕਤ

ਨਵੀਂ ਦਿੱਲੀ, 20 ਜੂਨ (ਏਜੰਸੀ)-ਛੱਤੀਸਗੜ੍ਹ ਕੇਡਰ ਦੇ ਆਈ. ਏ. ਐਸ. ਅਧਿਕਾਰੀ ਬੀ. ਵੀ. ਆਰ. ਸੁਬਰਾਮਣੀਅਮ ਨੂੰ ਬੁੱਧਵਾਰ ਨੂੰ ਬੀ.ਬੀ. ਵਿਆਸ ਦੀ ਜਗ੍ਹਾ ਜੰਮੂ-ਕਸ਼ਮੀਰ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ | ਇਕ ਸਰਕਾਰੀ ਸੂਚਨਾ ਅਨੁਸਾਰ ਬੀ. ਬੀ. ਵਿਆਸ, ਜਿਨ੍ਹਾਂ ਦੇ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਜ਼ਾਕਿਰ ਨਾਇਕ ਨੂੰ ਰਾਹਤ ਦੇਣ ਤੋਂ ਇਨਕਾਰ

ਮੁੰਬਈ, 20 ਜੂਨ (ਪੀ. ਟੀ. ਆਈ.)-ਬੰਬੇ ਹਾਈਕੋਰਟ ਨੇ ਅੱਜ ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕ ਉਹ ਜਾਂਚ 'ਚ ਏਜੰਸੀਆਂ ਨਾਲ ਸਹਿਯੋਗ ਨਹੀਂ ਕਰ ਰਿਹਾ | ਜ਼ਾਕਿਰ ਨਾਇਕ ਯੂ. ਏ. ਪੀ. ਏ. ਤਹਿਤ ਧਾਰਮਿਕ ਭਾਵਨਾਵਾਂ ...

ਪੂਰੀ ਖ਼ਬਰ »

ਜੀ.ਐਸ.ਟੀ. ਦੇ ਘੇਰੇ 'ਚ ਆ ਸਕਦੈ ਪੈਟਰੋਲ-ਡੀਜ਼ਲ ਪਰ ਟੈਕਸ ਨਹੀਂ ਹੋਵੇਗਾ ਘੱਟ-ਅਧਿਕਾਰੀ

ਨਵੀਂ ਦਿੱਲੀ, 20 ਜੂਨ (ਏਜੰਸੀ)-ਪੈਟਰੋਲ ਤੇ ਡੀਜ਼ਲ ਨੂੰ ਜੀ.ਐਸ.ਟੀ. ਦੇ ਤਹਿਤ ਲਿਆਉਣ ਦੀ ਮੰਗ ਨੂੰ ਦੇਖਦਿਆਂ ਸੰਕੇਤ ਮਿਲੇ ਹਨ ਕਿ ਜੇਕਰ ਇਸ ਮੁੱਦੇ 'ਤੇ ਆਪਸੀ ਸਹਿਮਤੀ ਬਣਦੀ ਹੈ ਤਾਂ ਤੇਲ 'ਤੇ ਜੀ.ਐਸ.ਟੀ. ਕਿਸ ਤਰ੍ਹਾਂ ਵਸੂਲਿਆ ਜਾ ਸਕਦਾ ਹੈ | ਹਾਲਕਿ ਇਹ ਫ਼ਾਰਮੂਲਾ ...

ਪੂਰੀ ਖ਼ਬਰ »

ਤਿੰਨ ਪੱਖੀ ਗੱਲਬਾਤ ਸਬੰਧੀ ਆਪਣੇ ਰਾਜਦੂਤ ਦੇ ਬਿਆਨ ਤੋਂ ਪਿੱਛੇ ਹਟਿਆ ਚੀਨ

ਬੀਜਿੰਗ, 20 ਜੂਨ (ਏਜੰਸੀ)-ਭਾਰਤ 'ਚ ਚੀਨ ਦੇ ਰਾਜਦੂਤ ਨੇ ਹਾਲ ਹੀ 'ਚ ਪਾਕਿਸਤਾਨ, ਭਾਰਤ ਅਤੇ ਚੀਨ ਦਰਮਿਆਨ ਤਿੰਨ ਪੱਖੀ ਸਹਿਯੋਗ ਵਧਾਉਣ ਅਤੇ ਗੱਲਬਾਤ ਕਰਨ ਦਾ ਵਿਚਾਰ ਸਾਹਮਣੇ ਰੱਖਿਆ ਸੀ | ਇਸ 'ਤੇ ਭਾਰਤ ਵਲੋਂ ਸਖ਼ਤ ਇਤਰਾਜ਼ ਉਠਾਏ ਜਾਣ ਦੇ ਬਾਅਦ ਅੱਜ ਚੀਨ ਨੇ ਆਪਣੇ ...

ਪੂਰੀ ਖ਼ਬਰ »

ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਦੇ ਵਾਹਨਾਂ 'ਤੇ ਹਮਲਾ, 1 ਜ਼ਖ਼ਮੀ

ਸ੍ਰੀਨਗਰ, 20 ਜੂਨ (ਪੀ. ਟੀ . ਆਈ.)-ਗਲੰਧਰ ਦੇ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜ ਮਾਰਗ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਦੇ ਵਾਹਨਾਂ 'ਤੇ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਇਕ ਪੁਲਿਸ ਕਰਮਚਾਰੀ ਦੇ ਜ਼ਖ਼ਮੀ ਹੋ ਗਿਆ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਗੀਤਾ ਦਾ ਨਵੇਂ ਸਿਰੇ ਤੋਂ ਹੋਵੇਗਾ ਡੀ.ਐਨ.ਏ. ਟੈਸਟ

ਇੰਦੌਰ, 20 ਜੂਨ (ਪੀ. ਟੀ. ਆਈ.)-ਪਾਕਿਸਤਾਨ ਤੋਂ 2015 'ਚ ਵਾਪਸ ਪਰਤੀ ਗੂੰਗੀ-ਬੋਲੀ ਗੀਤਾ ਨਾਂਅ ਦੀ ਲੜਕੀ ਦਾ ਸਰਕਾਰ ਵਲੋਂ ਨਵੇਂ ਸਿਰੇ ਤੋਂ ਤਾਜ਼ੇ ਖ਼ੂਨ ਦਾ ਨਮੂਨਾ ਡੀ.ਐਨ.ਏ. ਟੈਸਟ ਹੈਦਰਾਬਾਦ ਭੇਜਿਆ ਗਿਆ ਹੈ | ਪਹਿਲਾਂ ਵੀ ਉਸ ਦਾ ਡੀ.ਐਨ.ਏ. ਟੈਸਟ ਭਾਰਤ ਪਹੁੰਚਣ 'ਤੇ ਕਰਵਾਇਆ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰੀ 'ਚ ਤਿੰਨ ਦਿਨ ਪਹਿਲਾਂ ਕਾਬੂ ਕੀਤੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)-ਪੰਜਾਬ ਪੁਲਿਸ ਨੇ ਤਿੰਨ ਦਿਨ ਪਹਿਲਾਂ ਬਦਨਾਮ ਤਸਕਰਾਂ ਨੂੰ ਕਾਬੂ ਕਰਕੇ ਅੱਜ ਇਕ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ ਤੇ ਇਸ ਸਬੰਧੀ ਦਰਜ ਮੁਕਦਮੇ 'ਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਕੋਲਕਾਤਾ ਨਾਲ ਸਬੰਧਿਤ ਨਸ਼ੇ ਦੇ ...

ਪੂਰੀ ਖ਼ਬਰ »

ਪੰਜਾਬ 'ਚ ਮਾਨਸੂਨ 1 ਨੂੰ ਦੇ ਸਕਦਾ ਹੈ ਦਸਤਕ

ਚੰਡੀਗੜ੍ਹ, 20 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਮਾਨਸੂਨ 1 ਜੁਲਾਈ ਨੂੰ ਦਸਤਕ ਦੇ ਸਕਦਾ ਹੈ, ਜਿਸ ਦੇ ਚੱਲਦੇ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਸਰਕਾਰ ਨੇ ਮਾਨਸੂਨ ਨੂੰ ਧਿਆਨ 'ਚ ਰਖਦਿਆਂ ਹੜ੍ਹਾਂ ਦੀ ਰੋਕਥਾਮ ਲਈ ਸਬੰਧਿਤ ਸਾਰੇ ਵਿਭਾਗਾਂ ਨੂੰ ਕਮਰ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਕੌਾਸਲ ਤੋਂ ਵੱਖ ਹੋਇਆ ਅਮਰੀਕਾ

ਵਾਸ਼ਿੰਗਟਨ, 20 ਜੂਨ (ਏਜੰਸੀ)-ਅਮਰੀਕਾ ਨੇ ਅੱਜ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਾਸਲ (ਯੂ.ਐਨ.ਐਚ.ਆਰ.ਸੀ.) 'ਚੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਹੈ | ਅਮਰੀਕਾ ਵਲੋਂ ਇਹ ਐਲਾਨ ਸੰਯੁਕਤ ਰਾਸ਼ਟਰ 'ਚ ਅਮਰੀਕੀ ਰਾਜਦੂਤ ਨਿਕੀ ਹੇਲੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX