ਤਾਜਾ ਖ਼ਬਰਾਂ


ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  9 minutes ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਨਿਗਮ ਬੋਧ ਘਾਟ 'ਤੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  9 minutes ago
ਮੁੰਬਈ, 21 ਜੁਲਾਈ- ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਟੀ-20 ਅਤੇ ਇੱਕ ਦਿਨਾ ਲੜੀ ਲਈ ਰਿਸ਼ਭ ਪੰਤ ਵਿਕਟਕੀਪਰ ਹੋਣਗੇ, ਜਦੋਂਕਿ ਕਪਤਾਨੀ ਵਿਰਾਟ ਕੋਹਲੀ ਹੀ ਕਰਨਗੇ। ਉੱਥੇ ਹੀ ਟੈਸਟ 'ਚ ਰਿਧੀਮਾਨ ਸਾਹਾ ਨੂੰ ਪੰਤ ਦੇ...
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  46 minutes ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  48 minutes ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  49 minutes ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  53 minutes ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 minute ago
ਨਵੀਂ ਦਿੱਲੀ, 21 ਜੁਲਾਈ- ਬਿਹਾਰ ਤੋਂ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਇੱਕ ਹਸਪਤਾਲ 'ਚ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਮੁੰਬਈ, 21 ਜੁਲਾਈ- ਮੁੰਬਈ ਦੇ ਕੋਲਾਬਾ ਇਲਾਕੇ 'ਚ ਸਥਿਤ ਚਰਚਿਲ ਚੈਂਬਰ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇਸ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਉਨ੍ਹਾਂ ਵਲੋਂ ਅੱਗ...
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਐੱਲ. ਕੇ. ਅਡਵਾਨੀ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ...
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਅੱਜ ਕਾਂਗਰਸ ਹੈੱਡਕੁਆਰਟਰ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਸ਼ੀਲਾ ਦੀਕਸ਼ਿਤ ਉਨ੍ਹਾਂ ਦਾ ਬਹੁਤ...
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 1 hour ago
ਬੰਗਾ, 21 ਜੁਲਾਈ (ਗੁਰਜਿੰਦਰ ਸਿੰਘ ਗੁਰੂ)- ਜੇਕਰ ਘਰ 'ਚ ਲੱਗੇ ਬਿਜਲੀ ਮੀਟਰ ਦੇ ਬਿੱਲ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਮਹਿਕਮੇ ਵਲੋਂ ਕੁਨੈਕਸ਼ਨ ਕੱਟ ਦਿੱਤਾ ਜਾਂਦਾ ਹੈ ਪਰ ਬੰਗਾ ਦੇ ਪਿੰਡ ਬਾਲੋਂ ਦੇ ਉਪਭੋਗਤਾ ਵਲੋਂ ਬਿੱਲ ਭੁਗਤਾਨ ਕਰਨ ਦੇ ਬਾਵਜੂਦ ਵੀ ਮਹਿਕਮੇ...
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 minute ago
ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜ਼ਾਮਉੱਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ 'ਚ ਲਿਆਂਦਾ ਗਿਆ ਹੈ। ਸਸਕਾਰ ਤੋਂ ਪਹਿਲਾਂ ਇੱਥੇ ਉਨ੍ਹਾਂ ਦੀ ਮ੍ਰਿਤਕ...
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  about 2 hours ago
ਰਾਂਚੀ, 21 ਜੁਲਾਈ- ਦੇਸ਼ 'ਚ ਭੀੜਤੰਤਰ ਦੀ ਹਿੰਸਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਝਾਰਖੰਡ ਦੇ ਗੁਮਲਾ ਇਲਾਕੇ ਦਾ ਹੈ, ਜਿੱਥੇ ਜਾਦੂਗਰਨੀ ਦੱਸ ਕੇ ਲੋਕਾਂ ਨੇ ਔਰਤ ਸਣੇ 4 ਲੋਕਾਂ ਨੂੰ ਲਾਠੀਆਂ-ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ...
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 2 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਸ਼ਹੀਦ ਦਿਵਸ' ਮੌਕੇ ਅੱਜ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕਰੇਗੀ। ਇੱਥੇ ਸਾਲ 1993 'ਚ ਮੇਯੋ ਰੋਡ 'ਤੇ ਵਿਰੋਧ ਪ੍ਰਦਰਸ਼ਨ ਦੌਰਾਨ 13 ਲੋਕਾਂ ਦੀ ਮੌਤ ਹੋ ਗਈ ਸੀ। ਇਹ ਮੌਤਾਂ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, ''ਸ਼੍ਰੀ ਮਾਂਗੇ ਰਾਮ ਗਰਗ ਜੀ ਦਾ ਦਿੱਲੀ ਨਾਲ...
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 2 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 3 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 3 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 3 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 4 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 4 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 4 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 4 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 5 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 5 hours ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 6 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 1 hour ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 1 hour ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 1 hour ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਅੰਤਰਰਾਸ਼ਟਰੀ ਯੋਗ ਦਿਵਸ ਵੱਖ-ਵੱਖ ਥਾਈਾ ਉਤਸ਼ਾਹ ਨਾਲ ਮਨਾਇਆ

ਬਟਾਲਾ, 21 ਜੂਨ (ਕਾਹਲੋਂ)-ਮਨੁੱਖੀ ਸਰੀਰ ਨੂੰ ਨਿਰੋਗ ਤੇ ਚੁਸਤ-ਦਰੁਸਤ ਰੱਖਣ ਲਈ ਵਰਦਾਨ ਮੰਨੇ ਜਾਂਦੇ ਯੋਗਾ ਨੂੰ ਅੱਜ ਵਿਸ਼ਵ ਪ੍ਰਸਿੱਧੀ ਪ੍ਰਾਪਤ ਹੈ ਤੇ ਹੁਣ ਬਾਹਰਲੇ ਮੁਲਕਾਂ ਦੇ ਦੇਸ਼ ਵੀ ਇਸ ਭਾਰਤੀ ਸੰਸਕ੍ਰਿਤੀ ਦੇ ਹਿੱਸੇ ਨੂੰ ਵੱਡੇ ਪੱਧਰ 'ਤੇ ਆਪਣਾ ਕੇ ਲਾਹਾ ਲੈ ਰਹੇ ਹਨ | ਅੱਜ ਅੰਤਰਰਾਸ਼ਟਰੀ ਯੋਗ ਦਿਵਸ ਵੱਖ-ਵੱਖ ਥਾਈਾ ਉਤਸ਼ਾਹ ਨਾਲ ਮਨਾਇਆ ਗਿਆ ਤੇ ਵੱਖ-ਵੱਖ ਅਦਾਰਿਆਂ ਤੇ ਸੰਸਥਾਵਾਂ ਵਲੋਂ ਮਨਾਏ ਇਸ ਦਿਵਸ ਮੌਕੇ ਹਾਜ਼ਰ ਲੋਕਾਂ ਨੇ ਯੋਗ ਦੇ ਆਸਣ ਕੀਤੇ |
22 ਪੰਜਾਬ ਬਟਾਲੀਅਨ ਐਨ.ਸੀ.ਸੀ. ਬਟਾਲਾ ਨੇ ਯੋਗ ਦਿਵਸ ਮਨਾਇਆ
ਅੱਜ 22 ਪੰਜਾਬ ਬਟਾਲੀਅਨ ਐਨ.ਸੀ.ਸੀ. ਬਟਾਲਾ ਵਲੋਂ ਯੋਗਾ ਦਿਵਸ ਬੇਰਿੰਗ ਕਾਲਜ ਬਟਾਲਾ ਦੀ ਗਰਾਉਂਡ ਵਿਚ ਮਨਾਇਆ ਗਿਆ | ਇਸ ਮੌਕੇ ਕਰਨਲ ਰਵੀ ਸ਼ਰਮਾ ਤੇ ਲੈਫ. ਕਰਨਲ ਸ਼ਮਸ਼ੇਰ ਸਿੰਘ ਦੀ ਅਗਵਾਈ 'ਚ ਬਟਾਲਾ ਤੇ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਐਨ.ਸੀ.ਸੀ. ਕੈਡਿਟਾਂ ਨੇ ਯੋਗ ਕੀਤਾ | ਇਸ ਦੌਰਾਨ ਕੈਪਟਨ ਸਤਵੰਤ ਸਿੰਘ ਬੇਦੀ ਲੈਫ. ਦਲਜੀਤ ਸਿੰਘ, ਲੈਫ. ਵਿਕਰਮਜੀਤ, ਲੈਫ. ਭੁਪਿੰਦਰ ਸਿੰਘ, ਐਸ.ਓ. ਹਰਜਿੰਦਰ ਸਿੰਘ, ਐਸ.ਓ. ਅਮਰਜੀਤ ਸਿੰਘ, ਐਸ.ਐਮ. ਨਰੇਸ਼ ਧੀਮਾਨ, ਡਾ: ਨਰੇਸ਼ ਕੁਮਾਰ, ਸੂਬੇ: ਰੂਪ ਸਿੰਘ, ਸੂਬੇ: ਨਰਿੰਦਰ ਸਿੰਘ, ਸੂਬੇ: ਜਗਤਾਰ ਸਿੰਘ, ਬੀ.ਐਚ.ਐਮ. ਭੁਪਿੰਦਰ ਸਿੰਘ, ਹਵਾਲਦਾਰ ਰਜੇਸ਼ ਸਿੰਘ, ਹਵਾਲਦਾਰ ਬਲਦੇਵ ਸਿੰਘ, ਹਵਾਲਦਾਰ ਹਰਭਜਨ ਸਿੰਘ, ਹਵਾਲਦਾਰ ਤਰਲੋਕ ਸਿੰਘ, ਹਵਾਲਦਾਰ ਕਰਮਜੀਤ ਸਿੰਘ, ਸੀ. ਐਚ.ਐਮ. ਬਲਜਿੰਦਰ ਸਿੰਘ, ਹਵਾਲਦਾਰ ਹਰਜਿੰਦਰ ਸਿੰਘ, ਸੁਪਰਡੈਂਟ ਧਰਮਬੀਰ ਸਿੰਘ, ਅਮਰਪ੍ਰੀਤ ਸਿੰਘ, ਜਸਵੰਤ ਸਿੰਘ, ਗਗਨ ਦੀਪ ਪ੍ਰਾਸ਼ਰ, ਹਰਪਾਲ ਸਿੰਘ ਢੇਸੀਆਂ, ਸੁਖਦੇਵ ਰਾਜ ਕਾਦੀਆਂ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ |
ਪੈਰਾਡਾਈਜ਼ ਸਕੂਲ ਕੋਟ ਮਜਲਸ 'ਚ ਯੋਗ ਦਿਵਸ ਮਨਾਇਆ
ਕਿਲਾ ਲਾਲ ਸਿੰਘ (ਬਲਬੀਰ ਸਿੰਘ)-ਕੌਮਾਂਤਰੀ ਯੋਗ ਦਿਵਸ ਮੌਕੇ ਪੈਰਾਡਾਈਜ਼ ਮਾਡਰਨ ਸਕੂਲ ਕੋਟ ਮਜਲਸ ਵਿਖੇ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਬਟਾਲਾ ਦੇ ਐਸ.ਡੀ.ਐਮ. ਰੋਹਿਤ ਗੁਪਤਾ ਵਿਸ਼ੇਸ ਤੌਰ 'ਤੇ ਪਹੰੁਚੇ ਤੇ ਯੋਗ ਆਸਨ ਕੀਤਾ | ਬਾਅਦ 'ਚ ਸ੍ਰੀ ਰੋਹਿਤ ਗੁਪਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਕਰਨ ਨਾਲ ਕਈ ਤਰ੍ਹ•ਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਸ ਮੌਕੇ ਪੈਰਾਡਾਈਜ਼ ਮਾਡਰਨ ਵਲੋਂ ਆਏ ਮਹਿਮਾਨਾਂ ਨੂੰ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਨਹਿਰੂ :ਯੁਵਾ ਕੇਂਦਰ ਦੇ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ, ਤਹਿਸੀਲਦਾਰ ਵਰਿਆਮ ਸਿੰਘ, ਐਲ ਕੇ. ਗੁਪਤਾ, ਨਾਇਬ ਯਾਦਵਿੰਦਰ ਸਿੰਘ ਬੁੱਟਰ, ਵਜਿੰਦਰ ਸਿੰਘ ਲਾਡੀ, ਸ਼ਮਸੇਰ ਸਿੰਘ ਸ਼ੈਰੀ, ਵਰਿੰਦਰ ਮਾਨ, ਗੁਰਪਾਲ ਸਿੰਘ ਵਿਸਤਾਰਕ ਆਦਿ ਨੇ ਯੋਗ ਕਰਕੇ ਕੌਮਾਂਤਰੀ ਯੋਗ ਦਿਵਸ ਮਨਾਇਆ |
ਕਲਾਨੌਰ ਦੇ ਸਰਕਾਰੀ ਹਸਪਤਾਲ 'ਚ ਸਿਹਤ ਅਮਲੇ ਵਲੋਂ ਯੋਗ ਕਿਰਿਆਵਾਂ ਕੀਤੀਆਂ
ਕਲਾਨੌਰ (ਪੁਰੇਵਾਲ/ਕਾਹਲੋਂ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ ਤੇ ਯੋਗ ਕਿਰਿਆਵਾਂ ਕੀਤੀਆਂ ਗਈਆਂ | ਇਸ ਸਬੰਧੀ 'ਚ ਆਯੁਰਵੈਦਿਕ ਡਾਕਟਰ ਰਮਨ ਭਾਰਦਵਾਜ ਤੇ ਡਾ. ਰਮਨਜੀਤ ਕੌਰ ਨੇ ਹਸਪਤਾਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਯੋਗ ਕਿਰਿਆਵਾਂ ਦਾ ਅਭਿਆਸ ਕਰਵਾਇਆ ਗਿਆ ਤੇ ਇਨ੍ਹ•ਾਂ ਕਿਰਿਆਵਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ¢ ਇਸ ਮੌਕੇ 'ਤੇ ਡਾ. ਰਮਨ ਭਾਰਦਵਾਜ, ਡਾ. ਰਮਨਜੀਤ ਕੌਰ, ਬੀ.ਈ.ਈ. ਨਵੀਨ ਕਾਲੀਆ, ਹੈਲਥ ਇੰਸਪੈਕਟਰ ਦਿਲਬਾਗ ਸਿੰਘ ਸੰਧੂ, ਫਾਰਮਾਸਿਸਟ ਪ੍ਰਭਜੀਤ ਕੌਰ, ਸੁਖਜਿੰਦਰ ਸਿੰਘ ਔਲਖ, ਰਣਬੀਰ ਸਿੰਘ ਰੰਧਾਵਾ, ਸਤਵੰਤ ਕੌਰ, ਨਵਕਿਰਨ ਕੌਰ, ਅਮਨਦੀਪ ਕੌਰ, ਗੁਰਮੇਜ ਸਿੰਘ, ਸ਼ਿਵਰਾਜ ਸਿੰਘ, ਜਗਰੂਪ ਸਿੰਘ, ਪਲਵਿੰਦਰ ਕੌਰ, ਸਰਬਜੀਤ ਕੌਰ, ਰਵਿੰਦਰਜੀਤ ਸਿੰਘ, ਲਖਵਿੰਦਰ ਕੌਰ, ਕੁਲਜੀਤ ਕੌਰ, ਮਨਦੀਪ ਕੌਰ, ਸੁਲਖਸ਼ਣਾ ਰਾਣੀ ਅਤੇ ਬਲਜੀਤ ਕੌਰ ਆਦਿ ਹਾਜ਼ਰ ਹੋਏ |

ਝੋਨੇ ਦੀ ਲੁਆਈ ਨੂੰ ਲੈ ਕੇ ਕਿਸਾਨ ਮਾਯੂਸੀ 'ਚ

ਕਾਲਾ ਅਫਗਾਨਾ, 21 ਜੂਨ (ਅਵਤਾਰ ਸਿੰਘ ਰੰਧਾਵਾ)-20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ, ਪਰ ਕਿਸਾਨ ਕਈ ਤਰ੍ਹਾਂ ਦੀਆਂ ਮੁਸਕਿਲਾਂ ਦਾ ਸਾਹਮਣਾ ਕਰ ਰਹੇ ਹਨ | ਇਸ ਮੌਕੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਹਿੰਗੇ ਭਾਅ ਦੇ ਤੇਲ ਤੇ ਲਵਾਈ ਲਈ ਖੇਤ ਤਿਆਰ ...

ਪੂਰੀ ਖ਼ਬਰ »

ਸਰਹੱਦੀ ਖੇਤਰ ਅੰਦਰ ਝੋਨੇ ਦੀ ਲੁਆਈ ਦਾ ਕੰਮ ਮੱਠੀ ਰਫ਼ਤਾਰ ਨਾਲ ਸ਼ੁਰੂ

ਡੇਰਾ ਬਾਬਾ ਨਾਨਕ, 21 ਜੂਨ (ਵਿਜੇ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਦੇ ਮਕਸਦ ਨਾਲ ਝੋਨੇ ਦੀ ਲੁਆਈ ਲਈ ਤੈਅ ਕੀਤੀ ਗਈ ਸਮਾਂ-ਸੀਮਾ ਸਮਾਪਤ ਹੋ ਜਾਣ 'ਤੇ ਇਸ ਸਰਹੱਦੀ ਖੇਤਰ ਅੰਦਰ ਝੋਨੇ ਦੀ ਲਵਾਈ ਦਾ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 21 ਜੂਨ (ਕਾਹਲੋਂ)-ਬੀ.ਐਸ.ਐਨ.ਐਲ. ਪੈਨਸ਼ਨਰਜ਼ ਐਸੋਸੀਏਸ਼ਨ ਸੈਂਟਰਲ ਹੈੱਡਕੁਆਰਟਰ ਦੇ ਸੱਦੇ 'ਤੇ ਬਟਾਲਾ ਐਸੋਸ਼ੀਏਸ਼ਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਪੈਨਸ਼ਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਤਨਖਾਹ ਕਮਿਸ਼ਨ ਦੀ ਸ਼ਿਫਾਰਸ ਮੁਤਾਬਿਕ 01-01-2017 ਨੂੰ ਕੀਤਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਬਟਾਲਾ, 21 ਜੂਨ (ਹਰਦੇਵ ਸਿੰਘ ਸੰਧੂ)-ਸਥਾਨਕ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਬਾਰੇ ਪੁਲਿਸ ਚੌਕੀ ਬੱਸ ਸਟੈਂਡ ਇੰਚਾਰਜ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਬੈਂਕ ...

ਪੂਰੀ ਖ਼ਬਰ »

5 ਡੀਪੂ ਹੋਲਡਰਾਂ ਨੇ ਲਗਾਏ ਭਾਜਪਾਈ ਕੌਂਸਲਰ 'ਤੇ ਗੰਭੀਰ ਦੋਸ਼

ਬਟਾਲਾ, 21 ਜੂਨ (ਕਾਹਲੋਂ)-ਬਟਾਲਾ ਦੇ ਵਾਰਡ ਨੰ: 33 ਅਧੀਨ ਆਉਂਦੇ ਖੇਤਰ 'ਚ ਸਸਤੇ ਅਨਾਜ ਦੇ 5 ਸਰਕਾਰੀ ਡੀਪੂ ਹੋਲਡਰਾਂ ਨੇ ਇਕ ਲਿਖਤੀ ਹਲਫ਼ੀਆ ਬਿਆਨ ਰਾਹੀਂ ਇਕ ਵਾਰਡ ਦੇ ਭਾਜਪਾਈ ਕੌਾਸਲਰ 'ਤੇ ਕਥਿਤ ਗੰਭੀਰ ਦੋਸ਼ ਲਗਾਏ ਹਨ | ਇਸ ਸਬੰਧੀ ਡੀਪੂ ਹੋਲਡਰਾਂ ਲਖਵਿੰਦਰ ਕੁਮਾਰ, ...

ਪੂਰੀ ਖ਼ਬਰ »

ਐਸ.ਸੀ./ਐਸ.ਟੀ. ਵਿਦਿਆਰਥੀਆਂ ਨੇ ਪਿੰ੍ਰਸੀਪਲ ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 21 ਜੂਨ (ਆਰਿਫ਼)-ਐਸ.ਸੀ/ਐਸ.ਟੀ ਵਰਗ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਲੋਂ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ, ਬੱਬੇਹਾਲੀ ਦੇ ਪਿ੍ੰਸੀਪਲ ਡਾ: ਸੁਸ਼ੀਲ ਕੁਮਾਰ ਨੰੂ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਨੇ ਪੋਸਟ ...

ਪੂਰੀ ਖ਼ਬਰ »

ਟੀ. ਐਸ. ਯੂ. ਦੀ ਚੇਅਰਮੈਨ ਪਟਿਆਲਾ ਨਾਲ ਮੀਟਿੰਗ

ਗੁਰਦਾਸਪੁਰ, 21 ਜੂਨ (ਆਰਿਫ਼)-ਮੁਲਾਜ਼ਮਾਂ ਮੰਗਾਂ ਸਬੰਧੀ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੀ ਜ਼ਰੂਰੀ ਮੀਟਿੰਗ ਚੇਅਰਮੈਨ ਪਾਵਰ ਕਾਰਪੋਰੇਸ਼ਨ ਪਟਿਆਲਾ ਇੰਜ: ਬਲਦੇਵ ਸਿੰਘ ਸਰਾਂ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਪ੍ਰਧਾਨ ਕੁਲਦੀਪ ਸਿੰਘ ਖੰਨਾ ਦੀ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦੇ 620ਵੇਂ ਜਨਮ ਦਿਹਾੜੇ ਮੌਕੇ ਬਾਜਵਾ ਮੁੱਖ ਮਹਿਮਾਨ ਹੋਣਗੇ

ਧਾਰੀਵਾਲ, 21 ਜੂਨ (ਜੇਮਸ ਨਾਹਰ, ਸਵਰਨ ਸਿੰਘ)-ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਰ ਫੱਜੂਪੁਰ ਦੇ ਪ੍ਰਬੰਧਾਂ ਹੇਠ ਭਗਤ ਕਬੀਰ ਜੀ ਦੇ ਮਨਾਏ ਜਾ ਰਹੇ 620ਵੇਂ ਜਨਮ ਦਿਵਸ ਸਬੰਧੀ ਪ੍ਰਧਾਨ ਅਸ਼ਵਨੀ ਫੱਜੂਪੁਰ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਨੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਅੰਗਹੀਣ ਪਤੀ-ਪਤਨੀ ਬੱਚਿਆਂ ਸਮੇਤ ਪੈਨਸ਼ਨ ਨਾ ਲੱਗਣ ਕਾਰਨ ਹੋ ਰਹੇ ਹਨ ਖੱਜਲ-ਖੁਆਰ

ਹਰਚੋਵਾਲ, 21 ਜੂਨ (ਢਿੱਲੋਂ)-ਪਿੰਡ ਖੁਜਾਲਾ ਦੇ ਵਸਨੀਕ ਅੰਗਹੀਣ ਪਰਗਟ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਉਸ ਦੀ ਪਤਨੀ ਮਨਜੀਤ ਕੌਰ ਨੇ ਆਪਣੀ ਦਾਸਤਾਨ ਸੁਣਾਉਂਦੇ ਤੇ ਕਾਗਜ-ਪੱਤਰ ਵਿਖਾਉਂਦੇ ਦੱਸਿਆ ਕਿ ਅਸੀਂ ਦੋਵੇਂ ਹੀ ਅੰਗਹੀਣ ਹਾਂ ਤੇ ਸਾਡੇ 2 ਬੱਚੇ ਹਨ, ਪਰ ਸਰਕਾਰ ਤੇ ...

ਪੂਰੀ ਖ਼ਬਰ »

ਚੇਅਰਮੈਨ ਪਾਹੜਾ ਵਲੋਂ ਗਲੀਆਂ-ਨਾਲੀਆਂ ਦੇ ਕੰਮ ਦਾ ਉਦਘਾਟਨ

ਗੁਰਦਾਸਪੁਰ, 21 ਜੂਨ (ਆਰਿਫ਼)-ਪਿੰਡ ਬਰਨਾਲਾ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਗਲੀਆਂ ਤੇ ਪਾਣੀ ਦੇ ਨਿਕਾਸ ਲਈ ਪੱਕੀਆਂ ਨਾਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਲਕੇ ਦੀਆਂ ਸਮੁੱਚੀਆਂ ਜ਼ਿਲ੍ਹਾ ਪ੍ਰੀਸ਼ਦ, ਸੰਮਤੀ, ਪੰਚਾਇਤੀ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ : ਵਿਧਾਇਕ ਲਾਡੀ

ਸ੍ਰੀ ਹਰਿਗੋਬਿੰਦਪੁਰ, 21 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗਗੋਬਿੰਦਪੁਰ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਹਲਕੇ ਦੀਆਂ ਸਮੁੱਚੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ, ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੇ ਫ਼ਰਕ ...

ਪੂਰੀ ਖ਼ਬਰ »

ਜ਼ਿਲ੍ਹਾ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਗੁਰਦਾਸਪੁਰ, 21 ਜੂਨ (ਆਰਿਫ਼)-ਜ਼ਿਲ੍ਹਾ ਮੈਜਿਸਟਰੇਟ ਗੁਰਲਵਲੀਨ ਸਿੰਘ ਸਿੱਧੂ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਿਸ ਤਹਿਤ ਜ਼ਿਲ੍ਹੇ ਅੰਦਰ ਸਾਰੇ ਮੈਰਿਜ ਪੈਲੇਸਾਂ 'ਚ ਕਿਸੇ ਵੀ ਵਿਅਕਤੀ ...

ਪੂਰੀ ਖ਼ਬਰ »

ਸਕੂਲਾਂ ਅੰਦਰ ਪਾਣੀ ਤੇ ਪਖਾਨਿਆਂ ਦਾ ਸਾਫ਼-ਸੁਥਰਾ ਪ੍ਰਬੰਧ ਕਰਨ ਦੀ ਹਦਾਇਤ ਜਾਰੀ

ਧਾਰੀਵਾਲ, 21 ਜੂਨ (ਸਵਰਨ ਸਿੰਘ)-ਸਕੂਲੀ ਬੱਚਿਆਂ ਦੀ ਚੰਗੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਸਕੂਲੀ ਪਖਾਨਿਆਂ ਤੇ ਪੀਣ ਵਾਲੇ ਪਾਣੀ ਦਾ ਸਾਫ-ਸੁਥਰਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਹੈ | ਇਸ ਸਬੰਧ 'ਚ ਸਹਾਇਕ ਡਾਇਰੈਕਟਰ (ਈ. ਅਤੇ ਆਈ.) ਪੰਜਾਬ ਵਲੋਂ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਉਜਾੜਨ ਵਾਲੇ ਪਾਸੇ ਡਟੀ : ਪੰਜਾਬ ਪ੍ਰਧਾਨ ਰਾਜੇਵਾਲ

ਹਰਚੋਵਾਲ, 21 ਜੂਨ (ਢਿੱਲੋਂ)-ਸਰਕਾਰ ਭਾਵੇਂ ਅਕਾਲੀ ਦਲ ਜਾਂ ਕਾਂਗਰਸ ਦੀ ਹੋਵੇ, ਹਮੇਸ਼ਾ ਸਰਕਾਰਾਂ ਕਿਸਾਨਾਂ ਨੂੰ ਉਜਾੜਨ ਵੱਲ ਹੀ ਪਹਿਲ ਕਦਮੀ ਕਰਦੀਆਂ ਹਨ | ਜੇਕਰ ਕਿਸਾਨ ਤੇ ਕਿਰਸਾਨੀ ਨੂੰ ਬਚਾਉਣਾ ਹੈ ਤਾਂ ਸਾਨੂੰ (ਕਿਸਾਨਾਂ) ਨੂੰ ਆਪਣੀ ਸੋਚ ਬਦਲਣੀ ਪਵੇਗੀ | ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਮੁਜ਼ਾਹਰਾ

ਪੰਜਗਰਾਈਆਂ, 21 ਜੂਨ (ਬਲਵਿੰਦਰ ਸਿੰਘ)-ਦਿਨੋ-ਦਿਨ ਵਧ ਰਹੀ ਮਹਿੰਗਾਈ ਜਿਸ ਨਾਲ ਕਿਸਾਨ ਮਜ਼ਦੂਰ ਤੇ ਆਮ ਆਦਮੀ ਦਾ ਜੀਣਾ ਦੁੱਭਰ ਹੋਇਆ ਪਿਆ ਹੈ, ਦੇ ਵਿਰੁੱਧ ਨਜ਼ਦੀਕੀ ਅੱਡਾ ਬਹਾਦੁਰ ਹੁਸੈਨ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਿਖ਼ਲਾਫ਼ ਅਰਥੀ ਫੂਕ ...

ਪੂਰੀ ਖ਼ਬਰ »

ਕਸਬਾ ਹਰਚੋਵਾਲ ਨੂੰ ਸਰਕਾਰਾਂ ਨੇ ਵਿਕਾਸ ਪੱਖੋਂ ਅਣਗੌਲਿਆ

ਹਰਚੋਵਾਲ , 21 ਜੂਨ (ਰਜਿੰਦਰਪਾਲ ਸਿੰਘ ਢਿੱਲੋਂ)-ਸਰਕਾਰਾਂ ਦੀ ਬੇਸ਼ੱਕ ਅਦਲਾ-ਬਦਲਾ ਹੁੰਦੀ ਆ ਰਹੀ ਹੈ, ਪਰ ਕਸਬਾ ਹਰਚੋਵਾਲ ਜੋ ਬਹੁਤ ਹੀ ਆਬਾਦੀ ਵਾਲਾ ਇਲਾਕਾ ਹੈ | ਇਹ ਹਰੇਕ ਸਹੂਲਤ ਤੇ ਵਿਕਾਸ ਪੱਖੋਂ ਬਹੁਤ ਹੀ ਪੱਛੜਿਆ ਹੈ | ਇਸ ਨੂੰ ਹਮੇਸ਼ਾ ਸਰਕਾਰ ਦੇ ਨੁਮਾਇੰਦੇ ਵੀ ...

ਪੂਰੀ ਖ਼ਬਰ »

ਅਮਰਨਾਥ ਭੰਡਾਰੇ ਲਈ ਲੰਗਰ ਸਮੱਗਰੀ ਰਵਾਨਾ

ਫਤਹਿਗੜ੍ਹ ਚੂੜੀਆਂ, 21 ਜੂਨ (ਧਰਮਿੰਦਰ ਸਿੰਘ ਬਾਠ)-ਸ਼ਿਵ ਸ਼ਕਤੀ ਸੇਵਾ ਮੰਡਲ ਸਭਾ ਫਤਹਿਗੜ੍ਹ ਚੂੜੀਆਂ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਅਮਰਨਾਥ ਯਾਤਰਾ ਲਈ ਸਤਵਾਂ ਲੰਗਰ ਭੰਡਾਰਾ ਲਗਾਉਣ ਲਈ ਰਾਸ਼ਨ ਸਮੱਗਰੀ ਦਾ ਤੀਸਰਾ ਟਰੱਕ ਰਵਾਨਾ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਦੋ ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 21 ਜੂਨ (ਆਰਿਫ਼)-ਸੰਸਥਾ ਟੀਮ ਗਲੋਬਲ ਵਲੋਂ ਆਪਣੇ ਤਜਰਬੇ ਸਦਕਾ ਇਕ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦਿੰਦਿਆਂ ਦੱਸਿਆ ਕਿ ਜ਼ੋਬਨਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਪੂਰੇ ਉਤਸ਼ਾਹ ਨਾਲ ਮਨਾਇਆ 'ਅੰਤਰਰਾਸ਼ਟਰੀ ਯੋਗ ਦਿਵਸ'

ਗੁਰਦਾਸਪੁਰ, 21 ਜੂਨ (ਆਰਿਫ਼)-ਅੱਜ ਫਿਸ਼ ਪਾਰਕ ਗੁਰਦਾਸਪੁਰ ਵਿਖੇ ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਦੀ ਪ੍ਰਧਾਨਗੀ ਤੇ ਪਤੰਜਲੀ ਯੋਗ ਸਮਿਤੀ ਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਵਧੀਕ ਡਿਪਟੀ ...

ਪੂਰੀ ਖ਼ਬਰ »

ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋਇਆ ਝੋਨੇ ਦੀ ਲੁਆਈ ਦਾ ਕੰਮ ਪੈਣ ਲੱਗਾ ਮੱਠਾ

ਗੁਰਦਾਸਪੁਰ, 21 ਜੂਨ (ਆਰਿਫ਼)-ਜ਼ਿਲ੍ਹੇ ਅੰਦਰ ਝੋਨੇ ਦੀ ਲਵਾਈ ਦਾ ਕੰਮ 20 ਜੂਨ ਨੰੂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋਇਆ ਸੀ | ਪਰ ਇਸ ਵਾਰ ਪੈ ਰਹੀ ਅੰਤਾਂ ਦੀ ਗਰਮੀ ਤੇ ਲੇਬਰ ਦੇ ਵਧੇ ਮੁੱਲ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਵਧਾ ਦਿੱਤੀਆਂ ਹਨ | ਜ਼ਿਕਰਯੋਗ ਹੈ ਕਿ ਪਿਛਲੇ ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹੋਏ ਹਮਲੇ ਦੀ ਸ਼ੈਰੀ ਕਲਸੀ ਵਲੋਂ ਨਿਖੇਧੀ

ਬਟਾਲਾ, 21 ਜੂਨ (ਕਾਹਲੋਂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਨੇ ਰੂਪ ਨਗਰ ਤੋਂ ਪਾਰਟੀ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਸ਼ੈਰੀ ਕਲਸੀ ਨੇ ਕਿਹਾ ਕਿ ਜੇਕਰ ਸੁਰੱਖਿਆ ਮਿਲੀ ਹੋਣ ਦੇ ਬਾਵਜੂਦ ਇਕ ...

ਪੂਰੀ ਖ਼ਬਰ »

ਮਾਂ-ਬੋਲੀ ਪੰਜਾਬੀ ਵਿਕਾਸ ਮੰਚ ਦੀ ਬੈਠਕ

ਬਟਾਲਾ, 21 ਜੂਨ (ਕਾਹਲੋਂ)-ਮਾਂ-ਬੋਲੀ ਪੰਜਾਬੀ ਵਿਕਾਸ ਮੰਚ ਬਟਾਲਾ ਦੀ ਅਹਿਮ ਬੈਠਕ ਸ਼ਹੀਦ ਭਗਤ ਸਿੰਘ ਯਾਦਗਾਰ ਲਾਇਬ੍ਰੇਰੀ ਵਿਖੇ ਨਾਵਲਕਾਰ ਬਲਦੇਵ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਰੰਗੀਲਪੁਰ ਤੇ ਮੰਚ ਦੇ ਪ੍ਰਧਾਨ ਜਤਿੰਦਰ ਭਨੋਟ ਦੀ ਅਗਵਾਈ 'ਚ ਹੋਈ, ਜਿਸ 'ਚ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਮਾਰਕੀਟ ਕਮੇਟੀ ਦਫ਼ਤਰ 'ਚ ਬੂਟੇ ਲਗਾਏ

ਕਲਾਨੌਰ, 21 ਜੂਨ (ਪੁਰੇਵਾਲ/ਕਾਹਲੋਂ)-ਪੰਜਾਬ ਸਰਕਾਰ ਵਲੋਂ ਆਰੰਭੀ ਗਈ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਪੁਹਾਲ ਦੀਆਂ ਹਦਾਇਤਾਂ 'ਤੇ ਸਥਾਨਕ ਕਸਬੇ ਦੀ ਮਾਰਕੀਟ ਕਮੇਟੀ ਦਫ਼ਤਰ 'ਚ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਦੀਨਾਨਗਰ 'ਚ ਦਿਨ ਦਿਹਾੜੇ ਘਰ 'ਚ ਲੁੱਟ

ਦੀਨਾਨਗਰ, 21 ਜੂਨ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਵਾਰਡ ਨੰਬਰ-11 'ਚ ਪੈਂਦੇ ਅਸ਼ੋਕ ਨਗਰ ਵਿਚ ਇਕ ਘਰ 'ਚ ਦਿਨ ਦਿਹਾੜੇ ਲੁੱਟ ਹੋਣ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਡਾ: ਰਾਜਪਾਲ ਜੰਜੂਆ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ...

ਪੂਰੀ ਖ਼ਬਰ »

ਵਾਲੀਬਾਲ ਖੇਡਦੇ ਦਿਲ ਦੀ ਧੜਕਣ ਰੁਕਣ ਨਾਲ ਨੌਜਵਾਨ ਦੀ ਮੌਤ

ਵਡਾਲਾ ਗ੍ਰੰਥੀਆਂ, 21 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਇਕ ਨੌਜਵਾਨ ਲੜਕੇ ਦੀ ਦਿਲ ਦੀ ਧੜਕਣ ਰੁਕਣ ਨਾਲ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 24 ਸਾਲਾ ਨੌਜਵਾਨ ਜੋਗਿੰਦਰਪਾਲ ਪੁੱਤਰ ਗੋਪਾਲ ...

ਪੂਰੀ ਖ਼ਬਰ »

6 ਲੱਖ 40 ਹਜ਼ਾਰ ਰੁਪਏ ਚੋਰੀ

ਗੁਰਦਾਸਪੁਰ, 21 ਜੂਨ (ਆਰਿਫ਼)-ਲੋਕਾਂ ਨੰੂ ਸੁਰੱਖਿਆ ਪ੍ਰਦਾਨ ਕਰਨ ਦਾ ਦਾਅਵਾ ਕਰਨ ਵਾਲਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਦਾਅਵਿਆਂ ਦੀ ਹਵਾ ਉਸ ਸਮੇਂ ਨਿਕਲ ਗਈ ਜਦੋਂ ਬੀਤੀ ਰਾਤ ਪ੍ਰਸ਼ਾਸਨ ਦੀ ਨੱਕ ਹੇਠਾਂ ਤੋਂ ਹੀ ਚੋਰਾਂ ਨੇ 6 ਲੱਖ 40 ਹਜ਼ਾਰ 200 ਰੁਪਏ ਦੀ ਨਕਦੀ ਉੱਪਰ ...

ਪੂਰੀ ਖ਼ਬਰ »

ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਸ਼ਬਜੀ ਮੰਡੀ ਦਾ ਦੌਰਾ

ਬਟਾਲਾ, 21 ਜੂਨ (ਸੁਖਦੇਵ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਤੰਦਰੁਸਤ ਬਣਾਉਣ ਲਈ ਆਰੰਭੀ ''ਮਿਸ਼ਨ ਤੰਦਰੁਸਤ ਪੰਜਾਬ'' ਲਹਿਰ ਤਹਿਤ ਜ਼ਿਲ੍ਹਾ ਮੰਡੀ ਅਫ਼ਸਰ ਗੁਰਦਾਸਪੁਰ ਵਲੋਂ ਸਥਾਨਕ ਸ਼ਬਜੀ ਮੰਡੀ ਦਾ ਦੌਰਾ ਕੀਤਾ ਗਿਆ | ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਨੇ ...

ਪੂਰੀ ਖ਼ਬਰ »

ਥਿੰਕ ਜਰਮਨੀ ਕੰਸਲਟੈਂਸੀ ਵਲੋਂ ਸੈਮੀਨਾਰ ਭਲਕੇ

ਅੰਮਿ੍ਤਸਰ, 21 ਜੂਨ (ਅ.ਬ.)-ਅੰਮਿ੍ਤਸਰ ਦੇ ਮੰਨੇ-ਪ੍ਰਮੰਨੇ ਜਰਮਨੀ ਐਜੂਕੇਸ਼ਨ ਕੰਸਲਟੈਂਟ ਥਿੰਕ ਜਰਮਨੀ ਕੰਸਲਟੈਂਸੀ ਦੁਆਰਾ 23 ਜੂਨ ਨੂੰ ਹੋਟਲ ਇੰਟਰਨੈਸ਼ਨਲ ਨੇੜੇ ਬੱਸ ਅੱਡਾ ਗੁਰਦਾਸਪੁਰ ਵਿਚ ਜਰਮਨੀ ਫ਼੍ਰੀ ਐਜੂਕੇਸ਼ਨ ਸੈਮੀਨਾਰ ਲਗਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਸਕਾਲਰਸ਼ਿਪ ਸਕੀਮ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਈ : ਪਿ੍ੰ: ਅਰੋੜਾ

ਬਟਾਲਾ, 21 ਜੂਨ (ਕਾਹਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਕਾਲਰਸ਼ਿਪ ਸਕੀਮ ਦਾ ਵਿਦਿਆਰਥੀਆਂ ਨੂੰ ਭਾਰੀ ਲਾਭ ਪ੍ਰਾਪਤ ਹੋ ਰਿਹਾ ਹੈ, ਜਿਸ ਦੇ ਤਹਿਤ ਸਰਕਾਰੀ ਪੋਲੀਟੈਕਨਿਕ ਕਾਲਜਾਂ 'ਚ ਵਿਦਿਆਰਥੀਆਂ ਦੀ 70 ਤੋਂ 100 ਫ਼ੀਸਦੀ ਟਿਊਸ਼ਨ ਫ਼ੀਸ ਮੁਆਫ਼ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਅੱਚਲ ਸਾਹਿਬ, 21 ਜੂਨ (ਗੁਰਚਰਨ ਸਿੰਘ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ੋਨ ਇੰਚਾ: ਮਨਜੀਤ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਨਜ਼ਦੀਕੀ ਪਿੰਡ ਦੇ ਕਾਂਗਰਸੀ ਵਰਕਰਾਂ ਵਲੋਂ ਅੱਡਾ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ 'ਤੇ ਵੈਟ ਖ਼ਤਮ ਕਰਨ ਦੀ ਮੰਗ ਨੰੂ ਲੈ ਕੇ ਧਰਨਾ 26 ਨੰੂ-ਹਰਦੀਪ ਕਲੇਰ

ਪਠਾਨਕੋਟ, 21 ਜੂਨ (ਚੌਹਾਨ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ 'ਤੇ ਲਗਾਏ ਜਾ ਰਹੇ ਵੈਟ ਦੀ ਰਾਸ਼ੀ ਨੰੂ ਖ਼ਤਮ ਕਰਨ ਦੀ ਮੰਗ ਨੰੂ ਲੈ ਕੇ ਜ਼ਿਲ੍ਹਾ ਹੈੱਡ ਕਵਾਟਰਾਂ 'ਤੇ ਧਰਨੇ ਲਗਾਏ ਜਾ ਰਹੇ ਹਨ | ਇਸੇ ਕੜੀ ਵਜੋਂ ਪਠਾਨਕੋਟ ਵਿਖੇ ਵੀ ...

ਪੂਰੀ ਖ਼ਬਰ »

ਸਵੈ ਸੇਵੀ ਜਥੇਬੰਦੀ ਨੰੂ ਦਿੱਤਾ ਜਾਵੇਗਾ ਕੈਟਲ ਪਾਊਾਡ

ਪਠਾਨਕੋਟ, 21 ਜੂਨ (ਚੌਹਾਨ)-ਜ਼ਿਲ੍ਹਾ ਪਠਾਨਕੋਟ ਵਿਖੇ ਡਿਸਟਿ੍ਕ ਐਨੀਮਲ, ਵੈੱਲਫੇਅਰ ਸੁਸਾਇਟੀ ਕੈਟਲ ਪਾਊਾਡ ਮੈਨੇਜਮੈਂਟ ਪਿੰਡ ਡੇਅਰੀਵਾਲ ਵਲੋਂ ਪਿੰਡ ਡੇਅਰੀਵਾਲ (ਪਠਾਨਕੋਟ) ਵਿਖੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਇਕ ਕੈਟਲ ਪਾਊਾਡ ਚਲਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ

ਪਠਾਨਕੋਟ, 21 ਜੂਨ (ਸੰਧੂ)-ਜ਼ਿਲ੍ਹਾ ਪਠਾਨਕੋਟ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ...

ਪੂਰੀ ਖ਼ਬਰ »

ਪਠਾਨਕੋਟ ਸ਼ਹਿਰ 'ਚ ਲੱਗੇ 25 ਮੋਬਾਈਲ ਟਾਵਰਾਂ ਤੋਂ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ

ਪਠਾਨਕੋਟ, 21 ਜੂਨ (ਸੰਧੂ)-ਅੱਜ ਦੇ ਤਕਨੀਕੀ ਯੁੱਗ 'ਚ ਜਿੱਥੇ ਪੂਰਾ ਵਿਸ਼ਵ ਇਕ ਛੋਟੀ ਜਿਹੀ ਦੁਨੀਆਂ ਜਾਪਦਾ ਹੈ, ਉੱਥੇ ਇਸ ਤਕਨੀਕੀ ਯੁੱਗ 'ਚ ਦੂਰ ਸੰਚਾਰ ਦੇ ਖੇਤਰ 'ਚ ਲਗਾਤਾਰ ਨਿੱਜੀ ਕੰਪਨੀਆਂ ਦੇ ਹੋ ਰਹੇ ਵਾਧੇ ਨਾਲ ਆਮ ਜਨਤਾ ਨੂੰ ਸਸਤੇ ਰੇਟਾਂ 'ਤੇ ਮੋਬਾਈਲ ਕੰਪਨੀਆਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ਵਿਸ਼ਵ ਯੋਗ ਦਿਵਸ

ਪਠਾਨਕੋਟ, 21 ਜੂਨ (ਸੰਧੂ)-ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਅੰਦਰ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਅਧੀਨ ਅੱਜ ਸਥਾਨਕ ਆਦਰਸ਼ ਭਾਰਤੀ ਕਾਲਜ ਦੀ ਗਰਾਊਾਡ ਵਿਖੇ ਆਯੁਰਵੈਦਿਕ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ, 7 ਐਨ.ਸੀ.ਸੀ. ਬਟਾਲੀਅਨ ...

ਪੂਰੀ ਖ਼ਬਰ »

ਲਾਲ ਵਰਦੀ ਰੇਲਵੇ ਕੁਲੀ ਯੂਨੀਅਨ 27 ਦੀ ਰੈਲੀ 'ਚ ਲਵੇਗੀ ਹਿੱਸਾ-ਸੁਸ਼ੀਲ ਕੁਮਾਰ

ਪਠਾਨਕੋਟ, 21 ਜੂਨ (ਚੌਹਾਨ)-ਆਲ ਇੰਡੀਆ ਰੇਲਵੇ ਲਾਲ ਵਰਦੀ ਯੂਨੀਅਨ ਵਲੋਂ ਪ੍ਰਧਾਨ ਸੁਸ਼ੀਲ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਮੂਹ ਕੁੱਲੀਆਂ ਨੇ ਮੰਗਾਂ ਨੰੂ ਲੈ ਕੇ ਰੇਲ ਮੰਤਰਾਲੇ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕੀਤੀ | ਇਸ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਵਲੋਂ ਨਵੇਂ ਪੁਲ ਦਾ ਉਦਘਾਟਨ

ਸਰਨਾ, 21 ਜੂਨ (ਬਲਵੀਰ ਰਾਜ)-ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਵਲੋਂ ਕਸਬਾ ਸਰਨਾ ਦੇ ਨੇੜੇ ਪੈਂਦੇ ਪਿੰਡ ਫਰੀਦਾਨਗਰ ਤੋਂ ਨਵਾਂ ਪਿੰਡ ਜਾਣ ਵਾਲੇ ਰਸਤੇ 'ਤੇ ਬਣੇ ਨਵੇਂ ਪੁਲ ਨੰੂ ਲੋਕਾਂ ਦੇ ਹਵਾਲੇ ਕਰ ਦਿੱਤਾ ਗਿਆ ਤੇ ਪੁਲ ਦਾ ਉਦਘਾਟਨ ਕਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

5 ਥਾਵਾਂ ਤੋਂ ਮਿਲਿਆ ਡੇਂਗੂ ਤੇ ਮਲੇਰੀਏ ਦਾ ਲਾਰਵਾ

ਪਠਾਨਕੋਟ, 21 ਜੂਨ (ਚੌਹਾਨ)-ਐਸ.ਐਮ.ਓ. ਡਾ: ਸਤੀਸ਼ ਸ਼ਰਮਾ ਦੇ ਆਦੇਸ਼ਾਂ 'ਤੇ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਵਾਰਡ ਨੰਬਰ-46 ਭੜੋਲੀ ਕਲਾਂ ਰੂਲਰ ਡਿਸਪੈਂਸਰੀ ਵਿਚ ਡਾ: ਜੀਵਨ ਪ੍ਰਕਾਸ਼ ਨੇ ਡੇਂਗੂ ਅਤੇ ਮਲੇਰੀਆ ਤੋਂ ਬਚਾਓ ਲਈ ਜਾਗਰੂਕ ਕੀਤਾ | ਇਸ ਤੋਂ ਇਲਾਵਾ ਹੈਲਥ ...

ਪੂਰੀ ਖ਼ਬਰ »

ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ

ਡਮਟਾਲ, 21 ਜੂਨ (ਰਾਕੇਸ਼ ਕੁਮਾਰ)-ਅੱਜ ਇੰਦੌਰਾ ਦੇ ਨਜ਼ਦੀਕ ਪੈਂਦੇ ਪਿੰਡ ਘੋਟਸਾ ਦੇ ਇਕ ਮੈਡੀਕਲ ਸਟੋਰ 'ਚੋਂ ਗੁਪਤਾ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਛਾਪੇਮਾਰੀ ਕਰਕੇ 10150 ਨਸ਼ੀਲੇ ਕੈਪਸੂਲ ਫੜਨ ਵਿਚ ਸਫ਼ਲਤਾ ਹਾਸਲ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਟੇਟ ...

ਪੂਰੀ ਖ਼ਬਰ »

ਅਨੰਤ ਗੁਰੂਕੁਲ ਐਜੂਕੇਸ਼ਨਲ ਸੁਸਾਇਟੀ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

ਪਠਾਨਕੋਟ, 21 ਜੂਨ (ਸੰਧੂ)-ਅਨੰਤ ਗੁਰੂਕੁਲ ਐਜੂਕੇਸ਼ਨਲ ਸੁਸਾਇਟੀ ਵਲੋਂ ਸੁਸਾਇਟੀ ਦੇ ਚੇਅਰਮੈਨ ਅਨੁਜ ਸ਼ਰਮਾ ਦੀ ਦੇਖ ਰੇਖ ਹੇਠ ਪਿੰਡ ਭੱਬਰ ਵਿਖੇ ਪੰਜਾਬ ਸੀ.ਐੱਸ.ਸੀ ਦੇ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪਿੰਡ ਦੇ ਕਿਸਾਨਾਂ ਨੂੰ ਡਿਜੀਟਲ ਪ੍ਰਣਾਲੀ ਨਾਲ ...

ਪੂਰੀ ਖ਼ਬਰ »

ਵਿਧਾਇਕ ਵਲੋਂ ਜੱਚਾ-ਬੱਚਾ ਵਾਰਡ ਦੀ ਇਮਾਰਤ ਦੇ ਨਿਰਮਾਣ ਦੀ ਸ਼ੂਰੁਆਤ

ਪਠਾਨਕੋਟ, 21 ਜੂਨ (ਸੰਧੂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹਾ ਪਠਾਨਕੋਟ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਵਿਧਾਇਕ ਪਠਾਨਕੋਟ ਅਮਿਤ ਵਿਜ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਹੋਰ ਬਿਹਤਰ ਸਿਹਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX