ਤਾਜਾ ਖ਼ਬਰਾਂ


ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  5 minutes ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  12 minutes ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  26 minutes ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  40 minutes ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  54 minutes ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  49 minutes ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  1 minute ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 1 hour ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 2 hours ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 3 hours ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 3 hours ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 3 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 4 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 4 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  1 minute ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 5 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 5 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 6 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 6 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 6 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 7 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ
  •     Confirm Target Language  

ਸੰਗਰੂਰ

ਬੀ.ਐੱਡ. ਪਾਸ ਸੁਨੀਤਾ ਸਿੰਗਲਾ ਬਣੀ ਬੇਰੁਜ਼ਗਾਰ ਨੌਜਵਾਨਾਂ ਲਈ ਚਾਨਣ ਮੁਨਾਰਾ

ਮਲੇਰਕੋਟਲਾ, 21 ਜੂਨ (ਕੁਠਾਲਾ) - ਹੱਥਾਂ ਵਿਚ ਡਿਗਰੀਆਂ ਚੁੱਕੀ ਦਫ਼ਤਰਾਂ ਦੇ ਚੱਕਰ ਮਾਰ ਮਾਰ ਥੱਕ ਚੁੱਕੇ ਨੌਜਵਾਨਾਂ ਲਈ ਚਾਨਣ ਮੁਨਾਰਾ ਬਣਦਿਆਂ ਮਲੇਰਕੋਟਲਾ ਦੀ ਇੱਕ ਬੇਰੁਜ਼ਗਾਰ ਅਧਿਆਪਕਾ ਨੇ ਆਪਣੀ ਮਿਹਨਤ ਤੇ ਦਿ੍ੜ ਇਰਾਦੇ ਨਾਲ ਜਿੱਥੇ ਸਵੈ ਰੋਜ਼ਗਾਰ ਸਿਰਜਨਾ ਦੀ ਇੱਕ ਵਿਲੱਖਣ ਇਬਾਰਤ ਲੀਖ ਦਿੱਤੀ ਹੈ ਉੱਥੇ ਉਹ ਕਰੀਬ ਇੱਕ ਦਰਜਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਪਰਿਵਾਰਾਂ ਲਈ ਸ਼ਾਨਦਾਰ ਜ਼ਿੰਦਗੀ ਜਿਊਣ ਦਾ ਸਬੱਬ ਵੀ ਬਣ ਗਈ ਹੈ | ਯੋਗਤਾ ਪੱਖੋਂ ਬੀ.ਏ.ਬੀ.ਐੱਡ. ਪਾਸ ਸ੍ਰੀ ਮਤੀ ਸੁਨੀਤਾ ਸਿੰਗਲਾ ਨੇ ਸਰਕਾਰੀ ਨੌਕਰੀ ਪਿੱਛੇ ਭੱਜਣ ਦੀ ਬਜਾਏ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਸਥਾਨਕ ਜ਼ਿਲ੍ਹਾ ਉਦਯੋਗ ਕੇਂਦਰ ਦੇ ਪ੍ਰਸਾਰ ਅਫ਼ਸਰ ਹਰਮਿੰਦਰਪਾਲ ਸਿੰਘ ਸਹਾਰਨਮਾਜਰਾ ਦੇ ਸਹਿਯੋਗ ਤੇ ਪ੍ਰੇਰਨਾ ਸਦਕਾ ਸਰਕਾਰੀ ਮਦਦ ਨਾਲ ਹਾਰਡ ਵੇਅਰ ਦਾ ਕੰਮ ਸ਼ੁਰੂ ਕੀਤਾ | ਦਿੜ੍ਹ ਇਰਾਦੇ ਨਾਲ ਕੀਤੀ ਦਿਨ ਰਾਤ ਸਖ਼ਤ ਮਿਹਨਤ ਸਦਕਾ ਉਸ ਦੀ ਕਿਸਮਤ ਦਿਨੋਂ ਦਿਨ ਬਦਲਦੀ ਗਈ ਅਤੇ ਇਸ ਵੇਲੇ ਉਸ ਨੇ ਆਪਣੇ ਅਦਾਰੇ ਵਿਚ ਇੱਕ ਦਰਜਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਦਿੱਤਾ ਹੋਇਆ ਹੈ | ਬੇਰੁਜ਼ਗਾਰ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੀ ਸ੍ਰੀ ਮਤੀ ਸੁਨੀਤਾ ਸਿੰਗਲਾ ਅਤੇ ਉਨ੍ਹਾਂ ਦੇ ਪਤੀ ਸ੍ਰੀ ਰਾਜੇਸ਼ ਸਿੰਗਲਾ ਮੁਤਾਬਿਕ ਉਨ੍ਹਾਂ ਸਰਕਾਰੀ ਨੌਕਰੀ ਪਿੱਛੇ ਦੌੜਨ ਦੀ ਬਜਾਏ ਅਪਣਾ ਕਾਰੋਬਾਰ ਸ਼ੁਰੂ ਕਰਨ ਨੂੰ ਤਰਜ਼ੀਹ ਦਿੱਤੀ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਪ੍ਰਸਾਰ ਅਫ਼ਸਰ ਹਰਮਿੰਦਰਪਾਲ ਸਿੰਘ ਕੋਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਬਾਰੇ ਜਾਣਕਾਰੀ ਹਾਸਿਲ ਕਰ ਕੇ ਪਿਛਲੇ ਵਰ੍ਹੇ 2017 ਵਿਚ ਇਸ ਯੋਜਨਾ ਤਹਿਤ ਵਿੱਤੀ ਮਦਦ ਲਈ ਆਨ ਲਾਈਨ ਅਰਜ਼ੀ ਦਾਇਰ ਕਰ ਦਿੱਤੀ | ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਇਸ ਸਬੰਧੀ ਇੰਟਰਵਿਊ ਲਈ ਗਈ ਅਤੇ 25 ਲੱਖ ਰੁਪਏ ਦਾ ਲੋਨ ਮਨਜ਼ੂਰ ਕਰ ਦਿੱਤਾ ਗਿਆ | ਇਸ ਯੋਜਨਾ ਤਹਿਤ ਸਰਕਾਰ ਵਲੋਂ 35 ਪ੍ਰਤੀਸ਼ਤ ਸਬਸਿਡੀ ਵੀ ਦਿੱਤੀ ਗਈ | ਇਸ ਵੇਲੇ ਮਲੇਰਕੋਟਲਾ ਦੇ ਨਾਭਾ ਰੋਡ ਵਿਖੇ ਉਹ ਵਰੁਨ ਹਾਰਡਵੇਅਰ ਦੇ ਨਾਂ ਹੇਠ ਅਪਣਾ ਯੂਨਿਟ ਚਲਾ ਰਹੇ ਹਨ ਜਿੱਥੇ ਕੰੁਡੇ, ਕਬਜ਼ੇ, ਵਿੰਡੋ ਚਟਿੱਕਣੀਆਂ, ਅਰਲਾਂ ਤੇ ਹੈਂਗਰ ਆਦਿ ਬਣਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਇਸ ਵੇਲੇ ਇੱਕ ਦਰਜਨ ਨੌਜਵਾਨ ਕੰਮ ਕਰ ਰਹੇ ਹਨ | ਉਨ੍ਹਾਂ ਦੇ ਤਿਆਰ ਕੀਤੇ ਸਮਾਨ ਦੀ ਬਾਜ਼ਾਰ ਵਿਚ ਬਹੁਤ ਮੰਗ ਹੈ |ਕੱਲ੍ਹ ਤੱਕ ਜੋ ਖ਼ੁਦ ਬੇਰੁਜ਼ਗਾਰ ਸੀ ਅੱਜ ਉਹ ਇੱਕ ਦਰਜਨ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਪਰਿਵਾਰਾਂ ਲਈ ਰੋਟੀ ਰੋਜ਼ੀ ਦਾ ਸਬੱਬ ਬਣ ਗਈ ਹੈ |
ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਮਿਲ ਸਕਦਾ ਹੈ 25 ਲੱਖ ਦਾ ਕਰਜ਼ਾ - ਜੀ.ਐਮ. ਪੰਨੂ
ਜ਼ਿਲ੍ਹਾ ਉਦਯੋਗ ਕੇਂਦਰ ਮਲੇਰਕੋਟਲਾ ਦੇ ਜਨਰਲ ਮੈਨੇਜਰ ਹਰਜਿੰਦਰ ਸਿੰਘ ਪੰਨੂ ਮੁਤਾਬਿਕ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਸਕੀਮ ਅਧੀਨ ਮੈਨੂਫੈਕਚਰਿੰਗ ਕੈਟਾਗਰੀ ਅਤੇ ਸਰਵਿਸ ਕੈਟਾਗਰੀ ਨਾਲ ਸਬੰਧਿਤ ਨਵੇਂ ਉਦਮੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ 'ਤੇ ਸਬਸਿਡੀ ਦੇ ਕੇ ਉਦਯੋਗਿਕ ਇਕਾਈ ਸਥਾਪਤ ਕਰਨ ਲਈ ਮੌਕਾ ਦਿੱਤਾ ਜਾ ਰਿਹਾ ਹੈ | ਇਸ ਸਕੀਮ ਅਧੀਨ ਮੈਨੂਫੈਕਚਰਿੰਗ ਯੂਨਿਟ ਲਈ 25 ਲੱਖ ਤੱਕ ਅਤੇ ਸਰਵਿਸ ਯੂਨਿਟ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਮੁਹੱਈਆ ਕਰਵਾਉਣ ਦੀ ਸੁਵਿਧਾ ਹੈ | ਇਸ ਯੋਜਨਾ ਤਹਿਤ ਆਮ ਸ਼੍ਰੇਣੀ ਲਈ ਸ਼ਹਿਰੀ ਖੇਤਰ ਵਿਚ 15 ਅਤੇ ਦਿਹਾਤੀ ਖੇਤਰਾਂ ਵਿਚ 25 ਫ਼ੀਸਦੀ ਅਤੇ ਐਸ.ਸੀ., ਐਸ.ਟੀ., ਬੀ.ਸੀ., ਮਨਿਉਰਟੀ, ਸਾਬਕਾ ਫ਼ੌਜੀ ਅਤੇ ਅੰਗਹੀਣ ਵਿਅਕਤੀਆਂ ਅਤੇ ਕਿਸੇ ਵੀ ਵਰਗ ਨਾਲ ਸਬੰਧਿਤ ਔਰਤਾਂ ਨੂੰ ਸ਼ਹਿਰੀ ਖੇਤਰ ਵਿਚ 25 ਅਤੇ ਦਿਹਾਤੀ ਖੇਤਰ ਵਿਚ 35 ਫ਼ੀਸਦੀ ਸਬਸਿਡੀ ਦਾ ਸਹੂਲਤ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ ਬੈਂਕ ਕੋਲ ਕੋਈ ਗਾਰੰਟੀ ਦੀ ਵੀ ਲੋੜ ਨਹੀਂ ਹੈ | ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲਾਭ ਲੈਣ ਵਾਲਾ ਘੱਟੋ-ਘੱਟ ਅੱਠਵੀਂ ਫ਼ੇਲ੍ਹ ਜਾਂ ਉੱਪਰਲੀ ਜਿੰਨੀ ਵੀ ਯੋਗਤਾ ਰੱਖਣ ਵਾਲਾ ਮੈਨੂਫੈਕਚਰਿੰਗ ਕਰਨ ਦਾ ਹੁਨਰ ਰੱਖਦਾ ਹੋਣਾ ਚਾਹੀਦਾ ਹੈ | ਜੀ.ਐਮ. ਪੰਨੂ ਨੇ ਸਪਸ਼ਟ ਕੀਤਾ ਕਿ ਇਸ ਸਕੀਮ ਅਧੀਨ ਕਿਸੇ ਵੀ ਟ੍ਰੇਡਿੰਗ ਦੇ ਕੰਮ ਅਤੇ ਪਸੂਆਂ ਸਬੰਧੀ ਕਰਜ਼ੇ ਦੇਣ ਦੀ ਕੋਈ ਸਹੂਲਤ ਨਹੀਂ ਹੈ | ਉਨ੍ਹਾਂ ਉੱਦਮੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਸਕੀਮ ਦਾ ਲਾਭ ਲੈਣ ਲਈ ਸਬੰਧਿਤ ਬੈਂਕ ਬਰਾਂਚ ਨਾਲ ਤਾਲਮੇਲ ਕਰ ਕੇ ਸਰਕਾਰ ਦੀ ਆਨਲਾਈਨ ਸਾਈਟ ਉੱਪਰ ਆਨਲਾਈਨ ਅਪਲਾਈ ਕਰਨ | ਕਿਸੇ ਕਿਸਮ ਦੀ ਦਿੱਕਤ ਲਈ ਜ਼ਿਲ੍ਹਾ ਉਦਯੋਗ ਕੇਂਦਰ ਮਲੇਰਕੋਟਲਾ ਵਿਖੇ ਲੋੜੀਂਦੇ ਸਾਰੇ ਦਸਤਾਵੇਜ਼ਾਂ ਸਮੇਤ ਸੰਪਰਕ ਕੀਤਾ ਜਾ ਸਕਦਾ ਹੈ |

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਵਲੋਂ ਖ਼ੁਦਕੁਸ਼ੀ

ਲਹਿਰਾਗਾਗਾ, 21 ਜੂਨ (ਸੂਰਜ ਭਾਨ ਗੋਇਲ)-ਪਿੰਡ ਸੰਗਤਪਰਾ ਦੇ ਇਕ ਮਜ਼ਦੂਰ ਨੇ ਆਰਥਿਕ ਤੰਗੀ ਕਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਕੇ ਆਪਣੇ ਤਿੰਨ ਨਾਬਾਲਗ ਪੁੱਤਰਾਂ ਅਤੇ ਪਤਨੀ ਨੂੰ ਬੇਸਹਾਰੇ ਛੱਡ ਗਿਆ ਹੈ | ਥਾਣਾ ਲਹਿਰਾਗਾਗਾ ਦੇ ਏ.ਐਸ.ਆਈ. ਸੱਤਪ੍ਰਕਾਸ਼ ਨੇ ਦੱਸਿਆ ...

ਪੂਰੀ ਖ਼ਬਰ »

ਟਰੱਕ ਨੂੰ ਲੱਗੀ ਅੱਗ 'ਤੇ ਲੋਕਾਂ ਨੇ ਕਾਬੂ ਪਾਇਆ

ਮੂਣਕ, 21 ਜੂਨ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਨਜ਼ਦੀਕੀ ਪਿੰਡ ਮਕੋਰੜ ਸਾਹਿਬ ਤੋਂ ਕੰਬੋਜ ਰਾਇਸ ਮਿਲ ਵਿਚੋਂ ਭਰੇ ਜੀਰੀ ਦੇ ਫੂਸ ਦੇ ਟਰੱਕ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਟਰੱਕ ਦਾ ਕੈਬਿਨ ਅਤੇ ਹੋਰ ਸਾਮਾਨ ਸੜ ਕੇ ਸਵਾਹ ਹੋ ਗਿਆ | ਪਿੰਡ ਵਾਸੀਆਂ ਦੀ ਮਦਦ ...

ਪੂਰੀ ਖ਼ਬਰ »

ਕਮਿਸ਼ਨ ਵਲੋਂ ਤੇਜ਼ਾਬ ਮਾਮਲੇ ਵਿਚ ਡੀ.ਸੀ. ਸੰਗਰੂਰ ਤਲਬ

ਅਮਰਗੜ੍ਹ, 21 ਜੂਨ (ਸੁਖਜਿੰਦਰ ਸਿੰਘ ਝੱਲ) - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਲ 2010 ਤੋਂ ਤੇਜ਼ਾਬ ਹਮਲੇ ਦੇ ਪੀੜਤ ਗੁਰਸਿੱਖ ਦਲਿਤ ਵਿਅਕਤੀ ਲਾਲ ਸਿੰਘ ਕਾਤਰੋਂ ਨੂੰ ਇਨਸਾਫ਼ ਨਾ ਮਿਲਣ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਤਲਬ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਹੋਟਲ-ਰੈਸਟੋਰੈਂਟ ਆਪਣਾ ਕੂੜਾ ਆਪ ਸਮੇਟਣ ਨਹੀਂ ਤਾਂ ਜੁਰਮਾਨਾ ਭੁਗਤਣਾ ਪਵੇਗਾ

ਸੰਗਰੂਰ, 21 ਜੂਨ (ਧੀਰਜ ਪਸ਼ੌਰੀਆ) - ਸਵੱਛ ਭਾਰਤ ਅਭਿਆਨ ਸੰਗਰੂਰ ਦੀ ਟੀਮ ਨੇ ਕੋਆਰਡੀਨੇਟਰ ਮੈਡਮ ਰਿਤੂ ਸ਼ਰਮਾ ਦੀ ਅਗਵਾਈ ਵਿਚ ਸੰਗਰੂਰ ਸ਼ਹਿਰ ਦੇ ਹੋਟਲ-ਰੈਸਟੋਰੈਂਟਾਂ ਵਿਚ ਜਾ ਕੇ ਮਾਲਕਾਂ ਨੂੰ ਜਾਗਰੂਕ ਕੀਤਾ ਕਿ ਉਹ ਆਪਣਾ ਕੂੜਾ ਕਰਕਟ ਆਪ ਸਮੇਟਣ | ਮੈਡਮ ਸ਼ਰਮਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਛਾਪਾਮਾਰੀ

ਮਲੇਰਕੋਟਲਾ, 21 ਜੂਨ (ਪਾਰਸ ਜੈਨ, ਹਨੀਫ਼ ਥਿੰਦ)- ਸਥਾਨਕ ਸਥਿਤ ਸਬਜ਼ੀ ਮੰਡੀ ਅਤੇ ਕੁਝ ਵਿਕ੍ਰੇਤਾਵਾਂ 'ਤੇ ਛਾਪਾਮਾਰੀ ਕਰਦਿਆਂ ਸਿਹਤ ਵਿਭਾਗ ਦੀ ਉੱਚ ਪੱਧਰੀ ਟੀਮ ਨੇ ਵੱਖ-ਵੱਖ ਵਸਤਾਂ ਦੇ ਨਮੂਨੇ ਇਕੱਤਰ ਕੀਤੇ ਜੋ ਕਿ ਜਾਂਚ ਲਈ ਲੈਬਾਰਟਰੀ ਵਿਚ ਭੇਜੇ ਜਾਣਗੇ | ...

ਪੂਰੀ ਖ਼ਬਰ »

ਹੜ੍ਹਾਂ ਦੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ

ਮੂਣਕ, 21 ਜੂਨ (ਭਾਰਦਵਾਜ, ਸਿੰਗਲਾ) - ਹੜ੍ਹਾਂ ਦੇ ਅਗਾਉਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਸਰਕਾਰੀ ਮਸ਼ੀਨਰੀ ਨੂੰ ਮੁਸਤੈਦ ਕਰਨ ਲਈ ਐਸ.ਡੀ.ਐਮ. ਸ: ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਡਰੇਨਜ਼, ਸਿਹਤ, ਪੰਚਾਇਤੀ ਰਾਜ ਸਮੇਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਮਨਾਇਆ ਗੱਤਕਾ ਦਿਵਸ

ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਅੱਜ ਗੱਤਕਾ ਦਿਵਸ ਗੁਰਦੁਆਰਾ ਅਕਾਲਸਰ ਸਾਹਿਬ ਵਿਖੇ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਦੇਸ਼ ਵਿਆਪੀ ...

ਪੂਰੀ ਖ਼ਬਰ »

ਖੇਤੀ ਮੋਟਰਾਂ ਦਾ ਲੋਡ ਚੈੱਕ ਕਰਨ ਆਈ ਪਾਵਰਕਾਮ ਟੀਮ ਦਾ ਘਿਰਾਓ

ਸੰਗਰੂਰ, 21 ਜੂਨ (ਧੀਰਜ ਪਸ਼ੌਰੀਆ)-ਪਿੰਡ ਥਲੇਸਾਂ ਵਿਖੇ ਖੇਤੀ ਟਿਊਬਵੈੱਲਾਂ 'ਤੇ ਲੱਗੀਆਂ ਮੋਟਰਾਂ ਦਾ ਲੋਡ ਚੈੱਕ ਕਰਨ ਆਈ ਪਾਵਰਕਾਮ ਦੀ ਟੀਮ ਦਾ ਵੱਡੀ ਗਿਣਤੀ ਕਿਸਾਨਾਂ ਵਲੋਂ ਘਿਰਾਓ ਕੀਤਾ ਗਿਆ | ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਰਾਜਪਾਲ ਸਿੰਘ ਮੰਗਵਾਲ ਅਤੇ ਨਾਨਕ ...

ਪੂਰੀ ਖ਼ਬਰ »

ਐਕਟਿਵਾ ਸਵਾਰ ਨੌਜਵਾਨ ਤੇ ਮਹਿਲਾ ਨਸ਼ੇ ਸਮੇਤ ਕਾਬੂ

ਕੁੱਪ ਕਲਾਂ, 21 ਜੂਨ (ਰਵਿੰਦਰ ਸਿੰਘ ਬਿੰਦਰਾ)-ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਨੇ ਇਕ ਨੌਜਵਾਨ ਤੇ ਇਕ ਮਹਿਲਾ ਨੂੰ 11 ਕਿੱਲੋ ਡੋਡਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਹੌਲਦਾਰ ਜਸਪਾਲ ਸਿੰਘ, ...

ਪੂਰੀ ਖ਼ਬਰ »

ਯੋਗ ਦਿਵਸ ਮੌਕੇ ਲੋਕਾਂ ਨੇ ਯੋਗ 'ਚ ਵਿਖਾਈ ਦਿਲਚਸਪੀ

ਸੰਗਰੂਰ, 21 ਜੂਨ (ਫੁੱਲ, ਦਮਨ, ਅਮਨ, ਚੌਧਰੀ) - ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਰੇਨੂਕਾ ਕਪੂਰ ਦੀ ਅਗਵਾਈ ਹੇਠ ਸਥਾਨਕ ਸਿਟੀ ਪਾਰਕ ਵਿਖੇ ਯੋਗ ਦਿਵਸ ਮਨਾਇਆ ਗਿਆ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਾਮ ...

ਪੂਰੀ ਖ਼ਬਰ »

ਨਿਕਾਸੀ ਨਾ ਹੋਣ ਕਾਰਨ ਗਲੀ ਨਰਕ 'ਚ ਤਬਦੀਲ

ਲੌਾਗੋਵਾਲ, 21 ਜੂਨ (ਵਿਨੋਦ) - ਪਿੰਡ ਸ਼ੇਰੋਂ ਦੀ ਹੰਦੂ ਪੱਤੀ ਸਥਿਤ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਮੁੱਖ ਗਲੀ ਵਿਖੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਰਾਹਗੀਰਾਂ ਅਤੇ ਨੇੜਲੇ ਘਰਾਂ ਦੇ ਵਾਸੀਆਂ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣੀ ਹੋਈ ਹੈ | ਇਸ ਗਲੀ ਦੇ ਨਿਵਾਸੀਆਂ ...

ਪੂਰੀ ਖ਼ਬਰ »

ਖੱਤਰੀ ਸਭਾ ਨੇ ਭੱਲਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸੰਗਰੂਰ, 21 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸੰਗਰੂਰ ਖੱਤਰੀ ਸਭਾ ਦੇ ਸੀਨੀਅਰ ਮੈਂਬਰ ਅਤੇ ਪੁਲਿਸ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਰਵਿੰਦਰ ਭੱਲਾ, ਸੁਰਿੰਦਰ ਭੱਲਾ ਅਤੇ ਨਰਿੰਦਰ ਭੱਲਾ ਦੇ ਪਿਤਾ ਸ੍ਰੀ ਰੌਸ਼ਨ ਲਾਲ ਭੱਲਾ ਦੇ ਅਚਾਨਕ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਚੀਮਾ ਵਿਖੇ ਆਨਲਾਈਨ ਰਜਿਸਟਰੀ ਦਾ ਕੰਮ ਸ਼ੁਰੂ

ਚੀਮਾ ਮੰਡੀ, 21 ਜੂਨ (ਮਾਨ, ਸ਼ੇਰੋਂ)- ਚੀਮਾ ਮੰਡੀ ਸਬ ਤਹਿਸੀਲ ਦੇ ਦਫ਼ਤਰ ਵਿਖੇ ਆਨਲਾਈਨ ਰਜਿਸਟਰੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ | ਆਨ ਲਾਈਨ ਰਜਿਸਟਰੀਆਂ ਕਰਨ ਦੀ ਰਸਮੀ ਸ਼ੁਰੂਆਤ ਇਸ ਸਬ ਤਹਿਸੀਲ ਦੇ ਨਾਇਬ ਤਹਿਸੀਲਦਾਰ ਪ©ਮੋਦ ਚੰਦਰ ਵੱਲੋਂ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਭਗਵਾਨ ਹਾਂਸ ਦਾ ਨਵਾਂ ਗੀਤ 'ਪੰਜਾਬ' ਜਾਰੀ

ਸੰਗਰੂਰ, 21 ਜੂਨ (ਅਨਮਦੀਪ ਸਿੰਘ ਬਿੱਟਾ)- ਹਾਂਸ ਰਿਕਾਰਡਜ਼ ਵਲੋਂ ਗੀਤਕਾਰ ਪ੍ਰਗਟ ਘੁੰਮਾਣ ਰੇਤਗੜ੍ਹ ਅਤੇ ਦਵਿੰਦਰ ਕੈਂਥ ਦੇ ਸੰਗੀਤ ਨਾਲ ਤਿਆਰ ਪੰਜਾਬੀ ਗਾਇਕ ਭਗਵਾਨ ਹਾਂਸ ਦਾ ਨਵਾਂ ਗੀਤ 'ਪੰਜਾਬ' ਅੱਜ ਇੱਥੇ ਹਰਬੰਸ ਸਿੰਘ ਗਰਚਾ, ਪ੍ਰਗਟ ਘੁੰਮਾਣ ਰੇਤਗੜ੍ਹ, ...

ਪੂਰੀ ਖ਼ਬਰ »

ਮੂਲਾਬੱਧਾ ਕ੍ਰਿਕਟ ਟੂਰਨਾਮੈਂਟ 'ਤੇ ਬਾਜਵਾ ਕਲੱਬ ਦਾ ਕਬਜ਼ਾ

ਅਮਰਗੜ੍ਹ, 21 ਜੂਨ (ਸੁਖਜਿੰਦਰ ਸਿੰਘ ਝੱਲ)-ਬਾਜਵਾ ਸਪਰੋਟਸ ਅਤੇ ਵੈੱਲਫੇਅਰ ਕਲੱਬ ਮੂਲਾਬੱਧਾ ਵਲੋਂ ਕਰਵਾਏਗਏ ਕ੍ਰਿਕਟ ਟੂਰਨਾਮੈਂਟ ਵਿਚ ਪਹਿਲਾਂ ਸਥਾਨ ਬਾਜਵਾ ਕਲੱਬ, ਦੂਜਾ ਪਿੰਡ ਅਲੀਪੁਰ ਅਤੇ ਤੀਸਰਾ ਸਥਾਨ ਪਿੰਡ ਚੀਮਾਂ ਨੇ ਪ੍ਰਾਪਤ ਕੀਤਾ | ਟੀਮਾਂ ਨੂੰ ਇਨਾਮਾਂ ...

ਪੂਰੀ ਖ਼ਬਰ »

ਲੱਡਾ ਮਾਮਲੇ 'ਚ ਮੁਅੱਤਲ ਇੰਸਪੈਕਟਰ ਅਤੇ ਜ਼ਖ਼ਮੀ ਮਹਿਲਾ ਸਿਪਾਹੀ ਦੇ ਹੱਕ 'ਚ ਉੱਤਰੇ ਸਾਬਕਾ ਪੁਲਿਸ ਮੁਲਾਜ਼ਮ

ਸੰਗਰੂਰ, 21 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਬੀਤੇ ਦਿਨੀਂ ਪਿੰਡ ਲੱਡਾ ਵਿਖੇ ਇਕ ਘਰ ਦੇ ਬਾਹਰ ਬਣੇ ਰੈਂਪ ਨੂੰ ਢਾਹੁਣ ਦੇ ਚਲਦਿਆਂ ਹੋਏ ਝਗੜੇ ਉਪਰੰਤ ਥਾਣਾ ਸਦਰ ਧੂਰੀ ਦੀ ਪੁਲਿਸ ਅਤੇ ਯੂਥ ਕਾਂਗਰਸ ਦੇ ਆਗੂ ਮਿੱਠੂ ਲੱਡਾ ਵਿਚਾਲੇ ਛਿੜਿਆ ਵਿਵਾਦ ਥਮਣ ਦੀ ...

ਪੂਰੀ ਖ਼ਬਰ »

ਉਸਾਰੂ ਪਹਿਲ: ਸੰਗਰੂਰ ਦੇ ਵਾਰਡ ਨੰ: 25 ਨੂੰ ਸਾਫ਼ ਸੁਥਰਾ ਰੱਖਣ ਲਈ ਗਿੱਲੇ ਕੂੜੇ ਤੋਂ ਕੰਪੋਜ਼ਿਟ ਖਾਦ ਬਣਾਉਣ ਦਾ ਪ੍ਰੋਜੈਕਟ ਸ਼ੁਰੂ

ਸੰਗਰੂਰ, 21 ਜੂਨ (ਧੀਰਜ ਪਸ਼ੌਰੀਆ)-ਸਵੱਛ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਵਕ ਸੈਂਸ ਮੋਟੀਵੇਟਰਜ਼ ਗਰੁੱਪ ਵਲੋਂ ਸੰਗਰੂਰ ਸ਼ਹਿਰ ਨੰੂ ਸਾਫ਼ ਸੁਥਰਾ ਰੱਖਣ ਲਈ ਮੁਹਿੰਮ ਅਧੀਨ ਗਿੱਲੇ ਕੂੜੇ ਤੋਂ ਕੰਪੋਜਿਟ ਖ਼ਾਦ ਬਣਾਉਣ ਦਾ ਪ੍ਰੋਜੈਕਟ ਸੰਗਰੂਰ ਦੇ 25 ...

ਪੂਰੀ ਖ਼ਬਰ »

ਮੁਫ਼ਤ ਕਲਾਸਾਂ ਆਇਲਟਸ ਦੇ ਬੈਂਡ ਵਧਾਉਣ ਲਈ ਹੋ ਰਹੀਆਂ ਹਨ ਸਹਾਈ-ਸੁਖਵਿੰਦਰ ਸਿੰਘ

ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਇਲਟਸ ਦੇ ਨਤੀਜੇ ਪਿਛਲੇ 5 ਵਰਿ੍ਹਆਂ ਤੋਂ 100 ਫ਼ੀਸਦੀ ਰਹੇ ਹਨ ਅਤੇ ਅਕੈਡਮੀ ਨੂੰ ਇਸ ਗੱਲ ਦਾ ਮਾਣ ਹੈ ਕਿ ਮੌਜੂਦਾ ਸਮੇਂ ਸਾਡੇ ਵਿਦਿਆਰਥੀ 7 ਤੋਂ 8 ਬੈਂਡ ਲੈ ...

ਪੂਰੀ ਖ਼ਬਰ »

ਨਗਰ ਪੰਚਾਇਤ ਖਨੌਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਜੂਨੀਅਰ ਮੀਤ ਪ੍ਰਧਾਨ ਦੀ ਚੋਣ

ਖਨੌਰੀ, 21 ਜੂਨ (ਬਲਵਿੰਦਰ ਸਿੰਘ ਥਿੰਦ) - ਨਗਰ ਪੰਚਾਇਤ ਖਨੌਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਜੂਨੀਅਰ ਮੀਤ ਪ੍ਰਧਾਨ ਦੀ ਚੋਣ ਦੇ ਲਈ ਅੱਜ ਨਗਰ ਪੰਚਾਇਤ ਦਫ਼ਤਰ ਖਨੌਰੀ ਵਿਖੇ ਐਸ.ਡੀ.ਐਮ. ਮੂਨਕ ਕਮ ਚੋਣ ਕਨਵੀਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਹੋਈ ਸ਼ਹਿਰ ...

ਪੂਰੀ ਖ਼ਬਰ »

ਮਾ: ਮਨਜੀਤ ਸਿੰਘ ਭੁੱਲਰਾਂ ਨੂੰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਬਾਲੇਵਾਲ ਨੂੰ ਦਫ਼ਤਰ ਇੰਚਾਰਜ ਨਿਯੁਕਤ ਕਰਨ 'ਤੇ ਪਾਰਟੀ ਦਾ ਧੰਨਵਾਦ

ਅਮਰਗੜ੍ਹ, 21 ਜੂਨ (ਸੁਖਜਿੰਦਰ ਸਿੰਘ ਝੱਲ)-ਅਧਿਆਪਕ ਦਲ ਦੇ ਲੰਮਾ ਸਮਾਂ ਜ਼ਿਲ੍ਹਾ ਪ੍ਰਧਾਨ ਰਹੇ ਮਾਸਟਰ ਮਨਜੀਤ ਸਿੰਘ ਭੁੱਲਰਾਂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਉਨ੍ਹਾਂ ਦੇ ਅਧਿਆਪਕ ਸਾਥੀਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦਾ ਧੰਨਵਾਦ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਵੱਧ ਧਿਆਨ ਦੇਣ-ਢੀਂਡਸਾ

ਲਹਿਰਾਗਾਗਾ, 21 ਜੂਨ (ਸੂਰਜ ਭਾਨ ਗੋਇਲ) - 'ਲਹਿਰਾਗਾਗਾ ਚੋਂ ਅਜਿਹੇ ਖਿਡਾਰੀਆਂ ਪੈਦਾ ਹੋਣ ਜੋ ਵਧੀਆ ਖਿਡਾਰੀ ਬਣ ਕੇ ਸ਼ਹਿਰ ਦਾ ਨਾਮ ਉੱਚਾ ਕਰਨ, ਨੌਜਵਾਨ ਖੇਡਾਂ ਵੱਲ ਵੱਧ ਧਿਆਨ ਦੇਣ ਅਤੇ ਨਸ਼ਿਆਂ ਤੋ ਦੂਰ ਰਹਿਣ' | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਅਸਫਲ ਰਹਿਣ ਦਾ ਦੋਸ਼

ਧਰਮਗੜ੍ਹ, 21 ਜੂਨ (ਗੁਰਜੀਤ ਸਿੰਘ ਚਹਿਲ) - ਪੰਜਾਬ ਦੀ ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਚ ਅਸਫਲ ਰਹੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਹਰਪਾਲ ਸਿੰਘ ਖਡਿਆਲ ਅਤੇ ਸਰਕਲ ...

ਪੂਰੀ ਖ਼ਬਰ »

ਸਾਈਕਲ ਰੈਲੀ ਰਾਹੀਂ ਦਿੱਤਾ ਤੰਦਰੁਸਤੀ ਦਾ ਹੋਕਾ

ਸੰਗਰੂਰ, 21 ਜੂਨ (ਫੁੱਲ, ਦਮਨ, ਅਮਨ, ਚੌਧਰੀ)-ਅੱਜ ਵਿਸ਼ਵ ਯੋਗ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਸਰੀਰ ਦੀ ਤੰਦਰੁਸਤੀ ਦਾ ਹੋਕਾ ਦੇਣ ਲਈ ਸਾਈਕਲ ਰੈਲੀ ਕੀਤੀ ਗਈ | ਸਾਈਕਲ ਰੈਲੀ ਨੰੂ ਝੰਡੀ ਦੇਣ ਦੀ ਰਸਮ ਡਿਪਟੀ ਕਮਿਸ਼ਨਰ ਸੰਗਰੂਰ ਘਣਸਿਆਮ ਥੋਰੀ ਨੇ ਕੀਤੀ | ਰਾਇਲ ...

ਪੂਰੀ ਖ਼ਬਰ »

ਧੂਰੀ ਸਦਰ ਪੁਲਿਸ ਸਬੰਧੀ ਮਾਮਲੇ ਦੀ ਜਾਂਚ ਨਿਰਪੱਖ ਹੋਵੇ-ਗਿੱਲ

ਧੂਰੀ, 21 ਜੂਨ (ਸੁਖਵੰਤ ਸਿੰਘ ਭੁੱਲਰ)-ਪਿਛਲੇ ਦਿਨੀਂ ਧੂਰੀ ਤੋਂ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਮਿੱਠੂ ਲੱਡਾ ਦੀ ਪੁਲਿਸ ਕੁੱਟਮਾਰ ਦੇ ਦੋਸ਼ਾਂ ਪ੍ਰਤੀ ਵੱਖ-ਵੱਖ ਸਿਆਸੀ ਪਾਰਟੀ ਦੇ ਆਗੂਆਂ ਵਲੋਂ ਪ੍ਰਤੀਕਿਰਿਆ ਵਿਚ ਅਕਾਲੀ ਦਲ (ਬ) ਦੇ ਯੂਥ ਸਰਕਲ ਪ੍ਰਧਾਨ ਸ. ...

ਪੂਰੀ ਖ਼ਬਰ »

ਤੈਰਾਕੀ 'ਚ ਸੰਗਰੂਰ ਬਣਿਆ ਪੰਜਾਬ ਜੇਤੂ

ਸੰਗਰੂਰ, 21 ਜੂਨ (ਸੁਖਵਿੰਦਰ ਸਿੰਘ ਫੁੱਲ) - ਸ: ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਸੰਗਰੂਰ ਨੇ ਦੱਸਿਆ ਕਿ ਪੁਲਿਸ ਲਾਈਨ ਸੰਗਰੂਰ ਵਿਖੇ ਸਥਾਪਿਤ ਸਵੀਮਿੰਗ ਪੂਲ ਵਿਖੇ ਪ੍ਰੈਕਟਿਸ ਕਰਦੇ ਬੱਚਿਆਂ ਵਲੋਂ ਪੰਜਾਬ ਪੱਧਰ 'ਤੇ ਕੀਤੇ ਚੰਗੇ ਪ੍ਰਦਰਸ਼ਨ ਦੀ ਬਦੌਲਤ 03 ਸੋਨਾ, 20 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX