ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਸੰਗਰੂਰ

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਵਿਰੁੱਧ ਕੀਤਾ ਅਰਥੀ ਫੂਕ ਮੁਜ਼ਾਹਰਾ

ਸੰਗਰੂਰ, 22 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਰੇਤ ਕਾਰੋਬਾਰੀਆਂ ਵਲੋਂ ਕੀਤੀ ਗਈ ਕੁੱਟਮਾਰ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਵਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਅਰਥੀ ਫੂਕ ਮੁਜ਼ਹਾਰਾ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਹਲਕਾ ਦਿੜ੍ਹਬਾ ਤੋਂ ਵਿਧਾਇਕ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਅਰਥੀ ਫੂਕ ਮੁਜਾਹਰੇ ਨੰੂ ਸੰਬੋਧਨ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਇਸ ਮਾਮਲੇ ਦੀ ਤੁਰੰਤ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਅਤੇ ਉੱਚ ਪੁਲਿਸ ਅਫ਼ਸਰ ਰੇਤ ਮਾਫੀਆ ਨਾਲ ਰਲੇ ਹੋਏ ਹਨ ਅਤੇ ਇਨ੍ਹਾਂ ਅਧਿਕਾਰੀਆਂ ਦੀ ਸ਼ਹਿ 'ਤੇ ਹੀ ਵਿਧਾਇਕ ਸੰਦੋਆ 'ਤੇ ਹਮਲਾ ਹੋਇਆ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਸੰਦੋਆ 'ਤੇ ਹਮਲਾ ਕਰਨ ਵਾਲਾ ਵਿਅਕਤੀ ਪੇਸ਼ੇਵਰ ਮੁਜ਼ਰਿਮ ਹੈ ਅਤੇ ਉਸ 'ਤੇ ਲਗਪਗ 10 ਮੁਕੱਦਮੇ ਚੱਲ ਰਹੇ ਹਨ ਅਤੇ ਉਹ ਜੇਲ੍ਹ ਕੱਟ ਕੇ ਆਇਆ ਹੈ ਪਰ ਅਜਿਹੇ ਵਿਅਕਤੀ ਨੂੰ ਸੁਰੱਖਿਆ ਗਾਰਡ ਮੁਹੱਈਆ ਕਰਵਾਉਣਾ ਸਰਕਾਰ ਦੀ ਰੇਤ ਮਾਫੀਆ ਨਾਲ ਮਿਲੀਭੁਗਤ ਦਾ ਪ੍ਰਤੱਖ ਪ੍ਰਮਾਣ ਹੈ | ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਖੁਦ ਪਹਾੜਾਂ ਦੀ ਸੈਰ 'ਚ ਮਸ਼ਰੂਫ ਹਨ ਅਤੇ ਸੂਬੇ ਅੰਦਰ ਬਾਬੂ ਰਾਜ ਆਪਣੀ ਮਨਮਰਜ਼ੀ ਕਰ ਕੇ ਲੁੱਟ ਮਚਾ ਰਿਹਾ ਹੈ | ਅਕਾਲੀ ਦਲ ਵਲੋਂ ਵਿਧਾਇਕ ਸੰਦੋਆ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਸੰਦੋਆ ਦੇ ਹੀ ਸਾਥੀ ਕਰਾਰ ਦਿੱਤੇ ਜਾਣ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਸੰਦੋਆ 'ਤੇ ਹਮਲਾ ਕਰਨ ਵਾਲੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦੀ ਸ਼ਰਣ 'ਚ ਹਨ ਕਿਉਂਕਿ ਭਗੌੜਾ ਹੋਣ ਉਪਰੰਤ ਦਲਜੀਤ ਸਿੰਘ ਚੀਮਾ ਉਸ ਵਿਅਕਤੀ ਵਲੋਂ ਬਣਾਈ ਉਹ ਵੀਡੀਓ ਜਾਰੀ ਕਰ ਰਹੇ ਹਨ ਜਿਸ ਵਿਚ ਉਹ ਵਿਧਾਇਕ ਸੰਦੋਆ 'ਤੇ ਪੈਸੇ ਮੰਗਣ ਦਾ ਇਲਜ਼ਾਮ ਲਗਾ ਰਿਹਾ ਹੈ | ਉਨ੍ਹਾਂ ਇਸ ਮੁੱਦੇ ਨੰੂ ਅਕਾਲੀ ਆਗੂ ਦਲਜੀਤ ਚੀਮਾ ਦੀ ਸਾਜਿਸ਼ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਚੀਮਾ ਵਿਰੁੱਧ ਵੀ ਸਾਜਿਸ਼ ਰਚਣ ਅਤੇ ਗੁਨੇਹਗਾਰਾਂ ਨੰੂ ਪਨਾਹ ਦੇਣ ਦੇ ਜੁਰਮਾਂ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਹੈ | ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ ਕਿਉਂਕਿ ਇਸ ਸਮੇਂ ਸਰਕਾਰੀ ਅਧਿਕਾਰੀਆਂ ਅਤੇ ਪੁਲਿਸ ਨੰੂ ਮਾਰਿਆ ਕੁੱਟਿਆ ਜਾ ਰਿਹਾ ਹੈ | ਉਨ੍ਹਾਂ ਕੈਪਟਨ ਸਰਕਾਰ ਨੰੂ ਅਕਾਲੀ ਸਰਕਾਰ ਤੋਂ ਵੀ ਮਾੜੀ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਘੱਟੋ-ਘੱਟ ਸਰਕਾਰੀ ਅਧਿਕਾਰੀ ਤਾਂ ਸੁਰੱਖਿਅਤ ਸਨ | ਉਨ੍ਹਾਂ ਕਿਹਾ ਕਿ ਰੇਤ ਮਾਫ਼ੀਆ ਵਿਚ ਪਿਛਲੀ ਸਰਕਾਰ ਨਾਲੋਂ ਸਿਰਫ਼ ਏਨਾ ਕੁ ਵੱਖਰੇਵਾਂ ਹੈ ਕਿ ਉਸ ਸਮੇਂ ਅਕਾਲੀ ਆਗੂ ਰੇਤ ਦਾ ਨਜਾਇਜ਼ ਕਾਰੋਬਾਰ ਖੁਦ ਚਲਾ ਰਹੇ ਸਨ ਅਤੇ ਹੁਣ ਉਨ੍ਹਾਂ ਕਾਰੋਬਾਰਾਂ ਵਿਚ ਕਾਂਗਰਸੀ ਆਗੂਆਂ ਨੇ ਹਿੱਸੇ ਪਾ ਲਏ ਹਨ | 'ਆਪ' ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਇਸ ਸਮੇਂ ਪੰਜਾਬ ਅੰਦਰ ਡਰੱਗ ਮਾਫ਼ੀਆ ਅਤੇ ਰੇਤ ਮਾਫੀਆ ਪੂਰੀ ਤਰ੍ਹਾਂ ਨਾਲ ਕਾਬਜ਼ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਮੌਜੂਦਾ ਮਾਹੌਲ ਨੰੂ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਆਗੂਆਂ ਨੇ ਦੱਸਿਆ ਕਿ ਅੱਜ ਪਾਰਟੀ ਦੀ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਮੀਟਿੰਗ ਵਿਚ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਦਿਨੇਸ਼ ਬਾਂਸਲ ਹਲਕਾ ਪ੍ਰਧਾਨ, ਇੰਦਰਪਾਲ ਸਿੰਘ, ਅਵਤਾਰ ਸਿੰਘ ਈਲਵਾਲ, ਡਾ. ਅਮਨਦੀਪ ਕੌਰ ਗੋਸ਼ਲ, ਡਾ. ਅਨਵਰ ਭਸੌੜ, ਮਨੀਸ਼ ਬਾਂਸਲ ਸੁਨਾਮ, ਕ੍ਰਿਸ਼ਨ ਤਿਵਾੜੀ, ਨਿਰਮਲ ਸਿੰਘ, ਰਮੇਸ਼ ਸ਼ਰਮਾ ਧੂਰੀ, ਘਾਨਾ ਸਿੰਘ ਸੋਹੀ ਧੂਰੀ, ਗੁਰਮੀਤ ਸਿੰਘ ਮਲੇਰਕੋਟਲਾ, ਗੁਰਦੇਵ ਸਿੰਘ ਸੰਘਲਾ ਅਮਰਗੜ੍ਹ, ਜਸਬੀਰ ਸਿੰਘ ਕੁਦਨੀ ਲਹਿਰਾਗਾਗਾ ਅਤੇ ਹਰਦੀਪ ਸਿੰਘ ਭਰੂਰ ਆਦਿ ਮੌਜੂਦ ਸਨ |

ਗੱਡੀ 'ਚੋਂ ਡਿੱਗਣ ਨਾਲ ਨਿਪਾਲੀ ਦੀ ਮੌਤ

ਸੰਗਰੂਰ, 22 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੀ ਰਾਤ ਰੇਲਵੇ ਸਟੇਸ਼ਨ ਬਹਾਦਰ ਸਿੰਘ ਵਾਲਾ ਅਤੇ ਧੂਰੀ ਸਟੇਸ਼ਨ ਵਿਚਕਾਰ ਰੇਲ ਗੱਡੀ ਵਿਚੋਂ ਡਿੱਗ ਕੇ ਇਕ ਨਿਪਾਲੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਮਲੇ ਦੀ ਤਫ਼ਤੀਸ਼ ਕਰ ਰਹੇ ਰੇਲਵੇ ...

ਪੂਰੀ ਖ਼ਬਰ »

ਏ.ਡੀ.ਸੀ. ਕੋਲ ਮਿੱਠੂ ਲੱਡਾ ਨੇ ਕਰਵਾਏ ਬਿਆਨ ਦਰਜ, ਆਪਣੇ ਨਾਲ ਹੋਈ ਪੁਲਿਸ ਵਧੀਕੀ ਨੂੰ ਕੀਤਾ ਬਿਰਤਾਂਤ ਨਾਲ ਬਿਆਨ

ਸੰਗਰੂਰ, 22 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬਹੁਚਰਚਿਤ ਧੂਰੀ ਯੂਥ ਕਾਂਗਰਸ ਦੇ ਪ੍ਰਧਾਨ ਮਿੱਠੂ ਲੱਡਾ ਦੇ ਮਾਮਲੇ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਉਪਰੋਕਤ ਕਾਂਗਰਸੀ ਆਗੂ ਨੇ ਏ.ਡੀ.ਸੀ. ਸ੍ਰੀ ਉਪਕਾਰ ਸਿੰਘ ਦੀ ਅਦਾਲਤ ਵਿਚ ਆਪਣੇ ਬਿਆਨ ਦਰਜ ਕਰਵਾਏ | ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਸੰਦੌੜ, 22 ਜੂਨ (ਗੁਰਪ੍ਰੀਤ ਸਿੰਘ ਚੀਮਾ)-ਕਾਂਗਰਸ ਪਾਰਟੀ ਵਲੋਂ ਆਪਣੇ ਵਰਕਰਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਦਿੱਤੇ ਅਰਥੀ ਫੂਕ ਮੁਜਾਹਰੇ ਦੇ ਦਿੱਤੇ ਸੱਦੇ ਤਹਿਤ ਅੱਜ ਕਸਬਾ ਸੰਦੌੜ ਵਿਖੇ ਕੈਬਨਿਟ ਮੰਤਰੀ ਮੈਡਮ ਰਜ਼ੀਆ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਬੰਨ੍ਹਾਂ ਦੀ ਮਜ਼ਬੂਤੀ ਲਈ ਕਿਸਾਨਾਂ ਨੇ ਪੱਲਿਓਾ ਪੈਸੇ ਪਾ ਕੇ ਕੀਤਾ ਕੰਮ ਸ਼ੁਰੂ

ਮੂਣਕ, 22 ਜੂਨ (ਕੇਵਲ ਸਿੰਗਲਾ)-ਘੱਗਰ ਦਰਿਆ ਦੇ ਸੰਭਾਵੀ ਹੜ੍ਹ ਨੂੰ ਲੈ ਕੇ ਅਗਾਉ ਪ੍ਰਬੰਧਾਂ ਤੋਂ ਚਿੰਤਤ ਕਿਸਾਨਾਂ ਨੇ ਆਪਣੇ ਵਲੋਂ ਪੈਸੇ ਇਕੱਠੇ ਕਰ ਕੇ ਘੱਗਰ ਦਰਿਆ ਦੀਆਂ ਨਾਜ਼ੁਕ ਥਾਵਾਂ 'ਤੇ ਮਿੱਟੀ ਪਾ ਕੇ ਘੱਗਰ ਦਰਿਆ ਦੇ ਬੰਨ੍ਹਾਂ ਦੀ ਮੁਰੰਮਤ ਕਰਨੀ ਸ਼ੁਰੂ ਕਰ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦਿਵਾਉਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਸੰਗਰੂਰ, 22 ਜੂਨ (ਦਮਨ, ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਦੇ ਮੁੱਖ ਮੁਨਸ਼ੀ ਗੁਰਚਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੈਕਿੰਗ ਦੌਰਾਨ ਵੱਡੀ ਗਿਣਤੀ 'ਚ ਅਧਿਕਾਰੀ ਅਤੇ ਕਰਮਚਾਰੀ ਗੈਰ ਹਾਜ਼ਰ ਪਾਏ

ਮਲੇਰਕੋਟਲਾ, 22 ਜੂਨ (ਹਨੀਫ਼ ਥਿੰਦ) - ਐਸ.ਡੀ.ਐਮ. ਮਲੇਰਕੋਟਲਾ ਡਾ: ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਤਹਿਤ ਤਹਿਸੀਲਦਾਰ ਸ਼ਿਰਾਜ਼ ਅਹਿਮਦ ਨੇ ਅੱਜ ਵੱਖ-ਵੱਖ ਦਫ਼ਤਰਾਂ ਦੀ ਸਵੇਰੇ 9.10 ਵਜੇ ਅਚਨਚੇਤ ਚੈਕਿੰਗ ਕੀਤੀ | ਚੈਕਿੰਗ ਦੌਰਾਨ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ...

ਪੂਰੀ ਖ਼ਬਰ »

ਸੜਕ ਜਾਮ ਕਰ ਕੇ ਧੂਰੀ ਇਕਾਈ ਦੇ 'ਆਪ' ਵਰਕਰਾਂ ਕੀਤਾ ਰੋਸ ਪ੍ਰਦਰਸ਼ਨ

ਧੂਰੀ, 22 ਜੂਨ (ਸੁਖਵੰਤ ਸਿੰਘ ਭੁੱਲਰ)-ਆਮ ਆਦਮੀ ਪਾਰਟੀ ਦੀ ਧੂਰੀ ਇਕਾਈ ਵਲੋਂ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਧਵਾਂ ਨਾਲ ਕੁੱਟਮਾਰ ਅਤੇ ਪੱਗ ਲਾਉਣ ਦੀ ਘਟਨਾ ਨੂੰ ਲੈ ਕੇ ਧੂਰੀ ਦੇ ਮਲੇਰਕੋਟਲਾ ਰੋਡ 'ਤੇ ਰੋਸ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ...

ਪੂਰੀ ਖ਼ਬਰ »

ਕਰਜ਼ਾ ਨਾ ਮੋੜਨ 'ਤੇ ਕਿਸਾਨ ਨੂੰ ਭੇਜਿਆ ਜੇਲ੍ਹ

ਮੂਲੋਵਾਲ, 22 ਜੂਨ (ਰਤਨ ਭੰਡਾਰੀ)-ਪਿੰਡ ਪੁੰਨਾਵਾਲ ਦੇ ਕਿਸਾਨ ਜਨਕ ਰਾਜ ਸਿੰਘ ਪੁੱਤਰ ਅਜੀਤ ਸਿੰਘ ਨੂੰ ਖੇਤੀ ਵਿਕਾਸ ਬੈਂਕ ਦੇ ਅਧਿਕਾਰੀਆਂ ਵਲੋਂ ਝੋਨਾ ਲਗਾਉਣ ਦੀ ਤਿਆਰੀ ਕਰਦੇ ਹੋਏ ਨੂੰ ਫੜ ਕੇ ਜੀਪ ਵਿਚ ਸੁੱਟ ਲਿਆ | ਉਸ ਨੂੰ ਕੱਪੜੇ ਵੀ ਪਾਉਣ ਨਹੀਂ ਦਿੱਤੇ | ਜਦੋਂ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਲਹਿਰਾਗਾਗਾ, 22 ਜੂਨ (ਗਰਗ, ਗੋਇਲ, ਢੀਂਡਸਾ) - ਲਹਿਰਾਗਾਗਾ ਇਲਾਕੇ ਦੀਆਂ ਸਮਾਜ ਸੇਵੀ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਯੂਥ ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਗੋਇਲ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਵਿਚ ਰੱਖੇ ਇਕ ਸਨਮਾਨ ਸਮਾਰੋਹ ਦੌਰਾਨ ਸ਼ਹਿਰ ਦੀਆਂ 5 ...

ਪੂਰੀ ਖ਼ਬਰ »

ਮਨਦੀਪ ਸਿੰਘ ਸਲਾਰ ਸਰਕਲ ਪ੍ਰਧਾਨ ਨਿਯੁਕਤ

ਅਮਰਗੜ੍ਹ, 22 ਜੂਨ (ਸੁਖਜਿੰਦਰ ਸਿੰਘ ਝੱਲ) - ਪਿਛਲੇ ਦਿਨੀਂ ਅਕਾਲੀ ਦਲ ਛੱਡ ਲੋਕ ਇਨਸਾਫ਼ ਵਿਚ ਸ਼ਾਮਲ ਹੋਏ ਮਨਦੀਪ ਸਿੰਘ ਸਲਾਰ ਨੂੰ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਨੇ ਸਰਕਲ ਅਮਰਗੜ੍ਹ ਤੋਂ ਯੂਥ ਵਿੰਗ ਦਾ ਪ੍ਰਧਾਨ ਥਾਪਿਆ ਹੈ | ਇਸ ਸਮੇਂ ਪ੍ਰੋ: ਜਸਵੰਤ ਸਿੰਘ ...

ਪੂਰੀ ਖ਼ਬਰ »

ਬਿਜਲੀ ਕੱਟਾਂ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦੀ ਦੋ ਦਿਨਾਂ 'ਚ ਹੀ ਕੱਢੀ ਫੂਕ-ਬੇਗੋਵਾਲ

ਕੁੱਪ ਕਲਾਂ, 22 ਜੂਨ (ਰਵਿੰਦਰ ਸਿੰਘ ਬਿੰਦਰਾ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਡੀਆ ਸਲਾਹਕਾਰ ਕੁਲਵੰਤ ਸਿੰਘ ਬੇਗੋਵਾਲ ਨੇ ਕਿਹਾ ਕਿ ਸੂਬੇ ਅੰਦਰ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੁੰਦਿਆਂ ਹੀ ਘਰੇਲੂ ਬਿਜਲੀ ਨੂੰ ਕੱਟ ਲੱਗਣੇ ਸ਼ੁਰੂ ਹੋ ਗਏ ਹਨ ਜਿਸ ਤੋਂ ...

ਪੂਰੀ ਖ਼ਬਰ »

ਵਿੱਦਿਆ ਦਾਨੀ ਪਿ੍ੰ: ਸਾਧੂ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਮਲੇਰਕੋਟਲਾ, 22 ਜੂਨ (ਕੁਠਾਲਾ)-ਲੰਘੀ 14 ਜੂਨ ਨੂੰ ਅਕਾਲ ਚਲਾਣਾ ਕਰ ਗਏ ਜ਼ਿਲ੍ਹਾ ਸੰਗਰੂਰ ਦੀ ਨਾਮਵਰ ਵਿੱਦਿਅਕ ਸ਼ਖ਼ਸੀਅਤ ਪਿ੍ੰਸੀਪਲ ਸਾਧੂ ਸਿੰਘ ਢੀਂਡਸਾ ਦੇ ਸਦੀਵੀ ਵਿਛੋੜੇ 'ਤੇ ਵੱਖ ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ ਤੇ ਵਿੱਦਿਅਕ ਸ਼ਖ਼ਸੀਅਤਾਂ ਨੇ ਗਹਿਰੇ ...

ਪੂਰੀ ਖ਼ਬਰ »

ਸੁਨਾਮ ਨਗਰ ਕੌ ਾਸਲ ਪ੍ਰਧਾਨ ਨੂੰ ਕੁਰਸੀ ਤੋਂ ਲਾਹੁਣ ਦੀਆਂ ਕੋਸਿਸ਼ਾਂ ਹੋਈਆਂ ਨਾਕਾਮ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਭੁੱਲਰ, ਧਾਲੀਵਾਲ, ਸੱਗੂ) - ਸਥਾਨਕ ਨਗਰ ਕੌਾਸਲ ਵਿਚ ਅਕਾਲੀ ਪੱਖੀ ਪ੍ਰਧਾਨ ਬਘੀਰਥ ਰਾਏ ਗੋਇਲ ਨੂੰ ਕੁਰਸੀ ਤੋਂ ਲਾਹੁਣ ਲਈ ਵਿਰੋਧੀਆਂ ਦੀਆਂ ਸਿਰ ਤੋੜ ਕੋਸ਼ਿਸ਼ਾਂ ਉਸ ਸਮੇ ਨਾਕਾਮ ਹੋ ਗਈਆਂ ਜਦੋਂ ਉਹ ਸਦਨ ਵਿਚ ਦਿੱਤੇ ਗਏ ਸਮੇ ਤੇ ...

ਪੂਰੀ ਖ਼ਬਰ »

ਬਿੱਟੂ ਬਣੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਰੁਪਿੰਦਰ ਸਿੰਘ ਸੱਗੂ) - ਸਥਾਨਕ ਨਵੀਂ ਅਨਾਜ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਹੋਏ ਇਜਲਾਸ ਵਿਚ ਸਰਬ-ਸੰਮਤੀ ਨਾਲ ਸਥਾਨਕ ਆੜ੍ਹਤੀ ਐਸੋਸੀਏਸ਼ਨ ਦਾ ਪ੍ਰਧਾਨ ਦਲਜੀਤ ਸਿੰਘ ਬਿੱਟੂ ਨੂੰ ਚੁਣਿਆ ਗਿਆ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 22 ਜੂਨ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸ੍ਰੀਰਾਮ ਮੰਦਰ ਪਟਿਆਲਾ ਗੇਟ ਦੇ ਸ਼ਕਤੀ ਭਵਨ ਵਿਖੇ ਸ਼ਿਵ ਸ਼ੰਕਰ ਸੇਵਾ ਦਲ ਵੱਲੋਂ ਮਾਂ ਭਗਵਤੀ ਜੀ ਦੀ ਵਿਸ਼ਾਲ ਚੌਾਕੀ ਲਗਾਈ ਗਈ | ਇਸ ਮੌਕੇ ਤੇ ਸ੍ਰੀ ਗਣੇਸ਼ ਪੂਜਣ ਠੇਕੇਦਾਰ ਪੂਰਨ ਚੰਦ ਅਰੋੜਾ ਪ੍ਰਧਾਨ ਸ੍ਰੀ ਰਾਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਨੇ ਕਾਂਗਰਸੀ ਵਰਕਰਾਂ ਨੂੰ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਦਾ ਦਿੱਤਾ ਸੱਦਾ

ਮਸਤੂਆਣਾ ਸਾਹਿਬ, 22 ਜੂਨ (ਦਮਦਮੀ) - ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਪਾਰਟੀ ਵਿਚ ਸਮਾਜ ਸੇਵੀ ਕੰਮ ਕਰਨ ਲਈ ਅੱਗੇ ਆਉਣ | ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜਾ ਨੇ ਇੱਥੋਂ ਨੇੜਲੇ ...

ਪੂਰੀ ਖ਼ਬਰ »

ਸਵਰਨਕਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਐਲਾਨ

ਧੂਰੀ, 22 ਜੂਨ (ਸੰਜੇ ਲਹਿਰੀ) - ਸਵਰਨਕਾਰ ਐਸੋਸੀਏਸ਼ਨ ਧੂਰੀ ਦੀ ਇੱਕ ਮੀਟਿੰਗ ਦਰਸ਼ਨ ਕੁਮਾਰ ਖੁਰਮੀ ਦੀ ਪ੍ਰਧਾਨਗੀ ਹੇਠ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਦਰਸ਼ਨ ...

ਪੂਰੀ ਖ਼ਬਰ »

ਇਕ ਨਹੀਂ ਅਨੇਕਾਂ ਕਠਿਨਾਈਆਂ ਨਾਲ ਜੂਝ ਰਹੇ ਨੇ ਮੰਡਵੀ ਇਲਾਕੇ ਦੇ ਲੋਕ

ਮੰਡਵੀ, 22 ਜੂਨ (ਰਣਜੀਤ ਸਿੰਘ ਧਾਲੀਵਾਲ) - ਮੰਡਵੀ ਕਸਬੇ ਅਤੇ ਆਲੇ-ਦੁਆਲੇ ਦੇ ਲੋਕ ਭਾਰਤ ਦੀ ਆਜ਼ਾਦੀ ਦੇ 70 ਸਾਲ ਹੋਣ 'ਤੇ ਵੀ ਅਨੇਕਾਂ ਕਠਨਾਈਆਂ ਨਾਲ ਜੂਝ ਰਹੇ ਹਨ | ਘੱਗਰ ਦਰਿਆ ਦਾ ਡਰ ਕਈ ਦਹਾਕਿਆਂ ਤੋਂ ਲੋਕਾਂ ਨੂੰ ਡਰਾ ਰਿਹਾ ਹੈ, ਸਿੱਖਿਆ, ਸਿਹਤ ਅਤੇ ਬੱਸਾਂ ਦੇ ਘੱਟ ...

ਪੂਰੀ ਖ਼ਬਰ »

ਵਿਧਾਇਕ ਗੋਲਡੀ ਖੰਗੂੜਾ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ

ਧੂਰੀ, 22 ਜੂਨ (ਸੰਜੇ ਲਹਿਰੀ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਪੰਜਾਬ ਯੂਥ ਕਾਂਗਰਸ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਹਲਕਾ ਨਿਵਾਸੀਆਂ ਅਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦਾ ਆਲਮ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਿੱਧੂ ਬਣੇ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ

ਲਹਿਰਾਗਾਗਾ, 22 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਚੰਦ ਯਾਦਵ ਨੇ ਪਾਰਟੀ ਦੇ ਦਿੱਲੀ ਸਥਿਤ ਦਫ਼ਤਰ ਵਿਖੇ ਦੁਰਲੱਭ ਸਿੰਘ ਸਿੱਧੂ ਨੂੰ ਆਲ ਇੰਡੀਆ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਵਜੋਂ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰ ਕੇ ਲੋਕਾਂ ਨਾਲ ਧੋਖਾ ਕੀਤਾ-ਢੀਂਡਸਾ

ਦਿੜ੍ਹਬਾ ਮੰਡੀ, 22 ਜੂਨ (ਹਰਬੰਸ ਸਿੰਘ ਛਾਜਲੀ)- ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ | ਜਿਸ ਕਰ ਕੇ ਕਾਂਗਰਸ ਪ੍ਰਤੀ ਲੋਕਾਂ ਵਿਚ ਭਾਰੀ ਰੋਸ ਹੈ | ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਲੋਕ ਤੰਗ ਆ ਚੁੱਕੇ ਹਨ | ...

ਪੂਰੀ ਖ਼ਬਰ »

ਬਾਕਸਿੰਗ ਦਾ ਸ਼ੋਅ ਮੈਚ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਧਾਲੀਵਾਲ, ਭੁੱਲਰ)-ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ' ਪ੍ਰੋਗਰਾਮ ਅਧੀਨ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX