ਤਾਜਾ ਖ਼ਬਰਾਂ


ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  12 minutes ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  19 minutes ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  33 minutes ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  47 minutes ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  1 minute ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  56 minutes ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 1 hour ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 1 hour ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  1 minute ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 3 hours ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 3 hours ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 4 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 4 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 4 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 5 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 5 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 5 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 6 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 6 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 7 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 7 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫ਼ਤਹਿਗੜ੍ਹ ਸਾਹਿਬ

ਸ਼ਰਾਬ ਦੇ ਠੇਕੇਦਾਰਾਂ ਨੇ ਐਸ.ਐਚ.ਓ. ਵਲੋਂ ਕਥਿਤ ਤੰਗ ਪ੍ਰੇਸ਼ਾਨ 'ਤੇ ਕੀਤਾ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 23 ਜੂਨ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਜਖ਼ਵਾਲੀ ਸਰਕਲ ਦੇ ਠੇਕੇਦਾਰ ਰਜਿੰਦਰ ਸਿੰਘ ਤੇ ਹਰਿੰਦਰ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਦੇ ਨਾਂਅ ਐਸ.ਪੀ.ਐਚ. ਰਵਿੰਦਰਪਾਲ ਸਿੰਘ ਸੰਧੂ ਨੂੰ ਐਸ.ਐਚ.ਓ. ਿਖ਼ਲਾਫ਼ ਸ਼ਿਕਾਇਤ ਦੇ ਕਿਹਾ ਹੈ ਕਿ ਥਾਣਾ ਮੂਲੇਪੁਰ ਦਾ ਇੰਚਾਰਜ ਉਨ੍ਹਾਂ ਨੂੰ ਕਥਿਤ ਤੌਰ 'ਤੇ ਨਜਾਇਜ਼ ਤੰਗ ਪ੍ਰੇਸ਼ਾਨ ਕਰ ਰਿਹਾ ਹੈ, ਜਿਸ ਦੇ ਚੱਲਦਿਆਂ ਉਸ ਵਲੋਂ ਬੀਤੀ ਕੱਲ੍ਹ ਪਿੰਡ ਰੁੜਕੀ ਦਾ ਠੇਕਾ ਬੰਦ ਕਰਵਾ ਦਿੱਤਾ ਗਿਆ, ਤੇ ਕਰਿੰਦੇ ਨੂੰ ਆਪਣੇ ਨਾਲ ਥਾਣੇ ਲੈ ਗਏ | ਠੇਕੇਦਾਰਾਂ ਨੇ ਦੱਸਿਆ ਕਿ ਐਸ.ਐਚ.ਓ. ਕਥਿਤ ਤੌਰ 'ਤੇ ਉਨ੍ਹਾਂ ਤੋਂ ਵਗਾਰ ਦੇ ਰੂਪ ਵਿਚ ਸ਼ਰਾਬ ਦੀ ਮੰਗ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਰੁੜਕੀ ਠੇਕੇ ਅੱਗੇ ਜਾਣ ਬੁੱਝ ਕੇ ਨਾਕਾ ਲਗਾ ਕੇ ਉਨ੍ਹਾਂ ਦੇ ਗਾਹਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ 16 ਜੂਨ 2018 ਨੂੰ ਐਕਸਾਈਜ਼ ਵਿਭਾਗ ਦੁਆਰਾ 4 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਥਾਣਾ ਮੂਲੇਪੁਰ ਦਿੱਤਾ ਗਿਆ ਸੀ ਪਰ ਐਸ.ਐਚ.ਓ. ਨੇ ਬਿਨਾਂ ਕਾਰਵਾਈ ਕੀਤੇ ਉਕਤ ਵਿਅਕਤੀਆਂ ਨੂੰ ਛੱਡ ਦਿੱਤਾ | ਉਨ੍ਹਾਂ ਕਿਹਾ ਕਿ ਉਹ ਸਮਰੱਥਾ ਅਨੁਸਾਰ ਵਗਾਰ ਦੇ ਰਹੇ ਹਨ, ਪਰ ਐਸ.ਐਚ.ਓ. ਉਨ੍ਹਾਂ ਤੋਂ ਜ਼ਿਆਦਾ ਵਗਾਰ ਦੀ ਮੰਗ ਕਰ ਰਿਹਾ ਹੈ ਤੇ ਵਗਾਰ ਨਾ ਦੇਣ 'ਤੇ ਉਨ੍ਹਾਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਿਹਾ ਹੈ, ਜਿਸ ਦੇ ਚੱਲਦਿਆਂ ਬੀਤੀ 22 ਜੂਨ ਨੂੰ ਐਸ.ਐਚ.ਓ. ਦੁਆਰਾ ਸਾਡਾ ਰੁੜਕੀ ਪਿੰਡ ਦਾ ਠੇਕਾ ਬੰਦ ਕਰਵਾ ਦਿੱਤਾ ਗਿਆ ਤੇ ਠੇਕੇ ਦੇ ਕਰਿੰਦੇ ਪ੍ਰਦੀਪ ਰਾਣਾ ਨੂੰ ਫੜ ਕੇ ਆਪਣੇ ਨਾਲ ਲੈ ਗਏ | ਉਨ੍ਹਾਂ ਦੱਸਿਆ ਕਿ ਪੁਲਿਸ ਦੇ ਡਰ ਦੇ ਮਾਰੇ ਸਾਡੇ ਕਰਿੰਦੇ ਕੰਮ ਕਰਨ ਤੋਂ ਇਨਕਾਰ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਥਾਣੇਦਾਰ ਵਲੋਂ ਕਥਿਤ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਕਾਰਨ ਉਨ੍ਹਾਂ ਦੁਆਰਾ ਅੱਜ ਰੋਸ ਵਜੋਂ ਆਪਣੇ ਠੇਕੇ ਬੰਦ ਕੀਤੇ ਗਏ ਹਨ ਤੇ ਜੇਕਰ ਥਾਣੇਦਾਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਨਹੀਂ ਹਟਦਾ ਤਾਂ ਉਹ ਠੇਕਿਆਂ ਦੀਆਂ ਚਾਬੀਆਂ ਡਿਪਟੀ ਕਮਿਸ਼ਨਰ ਨੂੰ ਸੌਾਪਣਗੇ |
ਕੀ ਕਹਿੰਦੇ ਹਨ ਐਸ.ਪੀ.ਐਚ. ਰਵਿੰਦਰ ਪਾਲ ਸਿੰਘ
ਇਸ ਸਬੰਧੀ ਐਸ.ਪੀ.ਐਚ. ਰਵਿੰਦਰ ਪਾਲ ਸਿੰਘ ਨਾਲ ਗੱਲ ਕਰਨ ਤੇ ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਵਲੋਂ ਉਨ੍ਹਾਂ ਨੂੰ ਥਾਣਾ ਮੂਲੇਪੁਰ ਦੇ ਐਸ.ਐਚ.ਓ. ਿਖ਼ਲਾਫ਼ ਸ਼ਿਕਾਇਤ ਕੀਤੀ ਗਈ ਹੈ, ਜਿਸ ਸਬੰਧੀ ਉਨ੍ਹਾਂ ਦੁਆਰਾ ਏ.ਐਸ.ਪੀ. ਰਵਜੋਤ ਗਰੇਵਾਲ ਦੀ ਡਿਊਟੀ ਲਗਾਈ ਗਈ ਹੈ ਤੇ ਜਾਂਚ ਤੋਂ ਬਾਅਦ ਹੀ ਉਹ ਇਸ ਸਬੰਧੀ ਪੂਰੀ ਜਾਣਕਾਰੀ ਦੇ ਸਕਣਗੇ |

ਐਸ.ਡੀ.ਐਮ. ਵਲੋਂ ਗਠਿਤ ਟੀਮ ਨੇ ਸਬਜ਼ੀ ਮੰਡੀ ਦੀ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਆਮ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਤੇ ਖਾਣ ਪੀਣ ਵਾਲੀਆਂ ਮਿਲਾਵਟ ਰਹਿਤ ਵਸਤਾਂ ਦਵਾਉਣ ਲਈ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਮਨਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਟੀਮ ਨੇ ਸਬਜ਼ੀ ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਇੱਟਾਂ ਚੋਰੀ ਕਰਨ 'ਤੇ 8 ਨਾਮਜ਼ਦ

ਰਾਜਪੁਰਾ, 23 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਇੱਟਾਂ 'ਤੇ ਹੋਰ ਸਮਾਨ ਚੋਰੀ ਕਰਨ ਦੇ ਮਾਮਲੇ 'ਚ 1 ਔਰਤ ਸਣੇ 8 ਜਣਿਆਂ ਿਖ਼ਲਾਫ਼ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਵਦੀਪ ਬਾਵਾ ਬਣੇ ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ

ਨਾਭਾ, 23 ਜੂਨ (ਕਰਮਜੀਤ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਨਾਭਾ ਮੰਡਲ ਦੀ ਬੈਠਕ ਸ੍ਰੀ ਰਵਿੰਦਰ ਸਿੰਘ ਢਿੱਲੋਂ ਗਿੰਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਖ਼ਾਲੀ ਪਈ ਮੰਡਲ ਪ੍ਰਧਾਨਗੀ ਦੇ ਪਦ ਨੂੰ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਨਵਦੀਪ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਜੱਲ੍ਹਾ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਦਰੱਖ਼ਤਾਂ ਦਾ ਸਾਡੇ ਧਾਰਮਿਕ ਗ੍ਰੰਥਾਂ ਵਿਚ ਵੀ ਉੱਚ ਸਥਾਨ ਹੈ ਅਤੇ ਇਸ ਧਰਤੀ 'ਤੇ ਜੀਵਨ ਜਿਊਣ ਲਈ ਵੱਧ ਤੋਂ ਵੱਧ ਦਰੱਖ਼ਤਾਂ ਦਾ ਹੋਣਾ ਅਤਿ ਜ਼ਰੂਰੀ ਹੈ ਕਿਉਂਕਿ ਦਰਖ਼ੱਤ ਜਿਥੇ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ ਉਥੇ ਹੀ ...

ਪੂਰੀ ਖ਼ਬਰ »

ਅਮਲੋਹ ਦੇ ਨੌਜਵਾਨਾਂ ਨੇ ਪਾਣੀ ਬਚਾਓ ਮਾਰਚ ਕੱਢਿਆ

ਅਮਲੋਹ, 23 ਜੂਨ (ਪ.ਪ.)-'ਜਲ ਹੀ ਜੀਵਨ ਹੈ, ਜਲ ਹੈ ਤਾਂ ਕੱਲ੍ਹ ਹੈ, ਪਾਣੀ ਦੀ ਹਰ ਇਕ ਬੂੰਦ ਕੀਮਤੀ ਹੈ' ਆਦਿ ਦੇ ਮਾਟੋ ਹੱਥਾਂ ਵਿਚ ਫੜ ਕੇ ਪਾਣੀ ਬਚਾਉਣ ਦਾ ਸੁਨੇਹਾ ਦੇਣ ਲਈ ਜੋ ਬੀ ਪੋਜਟਿਵ ਵੈੱਲਫੇਅਰ ਸੁਸਾਇਟੀ ਅਤੇ ਨਿਰਵੈਰ ਵੈੱਲਫੇਅਰ ਸੇਵਾ ਸੁਸਾਇਟੀ ਦੇ ਨੌਜਵਾਨਾਂ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਨੇ ਪਾਣੀ ਦੀ ਸੰਭਾਲ ਬਾਰੇ ਲਗਾਇਆ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਅਮਲੋਹ ਸਬ ਡਵੀਜ਼ਨ ਦੇ ਪਿੰਡ ਦੀਵਾ ਗੰਢੂਆਂ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਕੀਤਾ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੁੰਨ੍ਹੀ, 23 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਮਨੋਜ ਕਪੂਰ ਬਬਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਦੀ ਅਗਵਾਈ ਹੇਠ ਪਿੰਡ ਰਸੂਲਪੁਰ ਵਿਖੇ ਕਾਂਗਰਸੀ ਵਰਕਰਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਮਨੋਜ ਕਪੂਰ ਬਬਲਾ ਨੇ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ

ਖਮਾਣੋਂ, 23 ਜੂਨ (ਜੋਗਿੰਦਰ ਪਾਲ)-ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ ਨਗਰ ਪੰਚਾਇਤ ਦਫ਼ਤਰ ਖਮਾਣੋਂ ਵਿਖੇ ਪ੍ਰਧਾਨ ਕੁਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਖਮਾਣੋਂ ਖ਼ੁਰਦ ਵਿਖੇ ਬਣੀ ਪਾਣੀ ਦੀ ਟੈਂਕੀ ਅਤੇ ਪੁਰਾਣੀ ਲਗਵਾਈ ਹੋਈ ਮਸ਼ੀਨ ਖ਼ਰਾਬ ...

ਪੂਰੀ ਖ਼ਬਰ »

ਹਲਕੇ ਦੀਆਂ 207.51 ਕਿਲੋਮੀਟਰ 65 ਸੜਕਾਂ ਦੀ ਮੁਰੰਮਤ 'ਤੇ 21.46 ਕਰੋੜ ਖ਼ਰਚੇ ਜਾਣਗੇ-ਨਾਗਰਾ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਹਲਕੇ ਦੀਆਂ 207.51 ਕਿੱਲੋਮੀਟਰ ਲੰਮੀਆਂ 65 ਸੜਕਾਂ ਜਿਨ੍ਹਾਂ ਵੱਲ ਪਿਛਲੇ 10 ਸਾਲਾਂ ਵਿਚ ਅਕਾਲੀਆਂ ਨੇ ਧਿਆਨ ਹੀ ਨਹੀਂ ਦਿੱਤਾ, ਉਨ੍ਹਾਂ ਸੜਕਾਂ ਦੀ ਮੁਰੰਮਤ ਲਈ ਪੰਜਾਬ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ...

ਪੂਰੀ ਖ਼ਬਰ »

ਅਮਲੋਹ ਰੋਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਮੰਡੀ ਗੋਬਿੰਦਗੜ੍ਹ, 23 ਜੂਨ (ਪੱਤਰ ਪ੍ਰੇਰਕ)-ਮੰਡੀ ਗੋਬਿੰਦਗੜ੍ਹ ਪੁਲਿਸ ਨੂੰ ਸਥਾਨਕ ਅਮਲੋਹ ਰੋਡ 'ਤੇ ਪੈਂਦੇ ਬਲਦੇਵ ਢਾਬੇ ਨੇੜਿਉਂ ਭੇਦਭਰੀ ਹਾਲਤ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਬਿਨਾਂ ਮੁਆਵਜ਼ਾ ਦਿੱਤੇ ਮਕਾਨ ਢਾਹੁਣ ਆਏ ਸੜਕ ਨਿਰਮਾਣ ਠੇਕੇਦਾਰ ਦਾ ਲੋਕਾਂ ਨੇ ਕੀਤਾ ਵਿਰੋਧ

ਜਟਾਣਾ ਉੱਚਾ, 23 ਜੂਨ (ਮਨਮੋਹਣ ਸਿੰਘ ਕਲੇਰ)-ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਲੁਧਿਆਣਾ-ਖਰੜ ਸੜਕ ਨੂੰ ਛੇ ਮਾਰਗੀ ਬਣਾਉਣ ਦੇ ਚੱਲਦਿਆਂ ਅੱਜ ਪਿੰਡ ਜਟਾਣਾ ਉੱਚਾ ਵਿਖੇ ਸੜਕ ਦਾ ਨਿਰਮਾਣ ਕਰ ਰਹੀ ਕੰਪਨੀ ਦੇ ਕਰਮਚਾਰੀਆਂ ਵਲੋਂ ਜਦੋਂ ਪਿੰਡ ਦੀ ਰਿਹਾਇਸ਼ੀ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ-ਕਰਮਜੀਤ ਸਿੰਘ ਢੀਂਡਸਾ

ਬਸੀ ਪਠਾਣਾ, 23 ਜੂਨ (ਗੁਰਬਚਨ ਸਿੰਘ ਰੁਪਾਲ)-ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਕਰਮਜੀਤ ਸਿੰਘ ਢੀਂਡਸਾ ਨੇ ਪੰਜਾਬ ਦੀ ਕੈਪਟਨ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕੀਤੀ ਹੈ | ਅੱਜ ਇੱਥੇ 'ਅਜੀਤ' ਦੇ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਆਈ.ਜੀ. ਰਾਏ ਨੇ ਗ੍ਰੀਨ ਮੁਹਿੰਮ ਤਹਿਤ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 23 ਜੂਨ (ਅਰੁਣ ਆਹੂਜਾ)-ਨਵੇਂ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਵੀ ਜ਼ਰੂਰੀ ਹੈ, ਕਿਉਂਕਿ ਬੂਟੇ ਲਗਾਉਣੇ ਤਾਂ ਬਹੁਤ ਸੌਖੇ ਹਨ ਪ੍ਰੰਤੂ ਉਨ੍ਹਾਂ ਨੂੰ ਦਰਖ਼ਤ ਬਣਨ ਤੱਕ ਉਨ੍ਹਾਂ ਦੀ ਸਾਂਭ ਸੰਭਾਲ ਕਰਨਾ ਉਸੇ ਤਰ੍ਹਾਂ ਹੈ ਜਿਵੇਂ ...

ਪੂਰੀ ਖ਼ਬਰ »

27 ਲੱਖ ਦੀ ਲਾਗਤ ਨਾਲ ਅਨਾਜ ਮੰਡੀ ਅਮਲੋਹ ਤੋਂ ਬੁੱਗਾ ਕੈਂਚੀਆਂ ਤੱਕ ਸੜਕ ਦਾ ਕੰਮ ਸ਼ੁਰੂ

ਅਮਲੋਹ, 23 ਜੂਨ (ਸੂਦ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਦੇ ਪੀ.ਏ. ਰਾਮ ਕਿਸ਼ਨ ਭੱਲਾ ਵਲੋਂ ਅੱਜ ਅਨਾਜ ਮੰਡੀ ਅਮਲੋਹ ਤੋਂ ਲੈ ਕੇ ਬੁੱਗਾ ਕੈਂਚੀਆਂ ਤੱਕ 950 ਮੀਟਰ ਲੰਮੀ ਅਤੇ 22 ਫੁੱਟ ਚੌੜੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਤੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਮੇਂ ਸੂਬੇ ਦਾ ਬਹੁਪੱਖੀ ਵਿਕਾਸ ਹੋਇਆ-ਡਾ. ਸਿਕੰਦਰ

ਫ਼ਤਹਿਗੜ੍ਹ ਸਾਹਿਬ, 23 ਜੂਨ (ਰਾਜਿੰਦਰ ਸਿੰਘ)-ਪੰਜਾਬ ਵਿਚ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਹੈ ਉਸ ਨੇ ਸੂਬੇ ਦਾ ਬਹੁਪੱਖੀ ਵਿਕਾਸ ਕੀਤਾ ਹੈ | ਇਹ ਗੱਲ ਡਾ. ਸਿਕੰਦਰ ਸਿੰਘ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਇੱਥੇ ਗੱਲ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕੈਪਟਨ ...

ਪੂਰੀ ਖ਼ਬਰ »

ਨੰਦਪੁਰ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਿਖਲਾਈ ਜਮਾਤ ਸ਼ੁਰੂ

ਨੰਦਪੁਰ ਕਲੌੜ, 23 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਨੰਦਪੁਰ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸਥਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਵਿਚ ਬੱਚਿਆਂ ਅਤੇ ਸੰਗਤ ਨੂੰ ਗੁਰਬਾਣੀ ਸ਼ੁੱਧ ਪੜ੍ਹਨ ਦੀ ਸਿਖਲਾਈ ਦੇਣ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਲਈ ਲੰਗਰ ਲਾਉਣ ਲਈ ਦੂਜਾ ਜਥਾ ਰਵਾਨਾ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਸ੍ਰੀ ਅਮਰਨਾਥ ਬਰਫ਼ਾਨੀ ਸੇਵਾ ਦਲ ਸਰਹਿੰਦ ਵਲੋਂ ਸ੍ਰੀ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਲਈ 22ਵਾਂ ਵਿਸ਼ਾਲ ਭੰਡਾਰਾ ਲਾਉਣ ਲਈ ਦੂਜਾ ਜਥਾ ਸੰਸਥਾ ਦੇ ਖ਼ਜ਼ਾਨਚੀ ਅਰੁਣ ਸੂਰੀ ਦੀ ਰਹਿਨੁਮਾਈ ਹੇਠ ਸਰਹਿੰਦ ਸ਼ਹਿਰ ਤੋਂ ...

ਪੂਰੀ ਖ਼ਬਰ »

ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਇਕ ਮੀਟਿੰਗ ਗੁਰਦਰਸ਼ਨ ਸਿੰਘ ਬੱਲਾ ਦੀ ਪ੍ਰਧਾਨਗੀ ਹੇਠ ਇੱਥੇ ਹੋਈ ਜਿਸ ਦੀ ਕਾਰਵਾਈ ਪੈੱ੍ਰਸ ਦੇ ਨਾਂਅ ਜਾਰੀ ਕਰਦਿਆਂ ਸਕੱਤਰ ਜਗਤਾਰ ਸਿੰਘ ਖੇੜੀ ਨੇ ਦੱਸਿਆ ਕਿ ਮੀਟਿੰਗ ਵਿਚ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਲਵਾਈ ਦੀ ਮਜ਼ਦੂਰੀ ਦਾ ਭਾਅ ਨਿਯਤ ਕਰਨ ਦੀ ਮੰਗ

ਨੰਦਪੁਰ ਕਲੌੜ, 23 ਜੂਨ (ਜਰਨੈਲ ਸਿੰਘ ਧੁੰਦਾ)-ਅਕਾਲੀ ਦਲ (ਅੰਮਿ੍ਤਸਰ) ਸਰਕਲ ਬਸੀ ਪਠਾਣਾ (ਦਿਹਾਤੀ) ਦੇ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਘੁਮੰਡਗੜ੍ਹ ਨੇ ਹੋਰਨਾਂ ਕਿਸਾਨਾਂ ਦੀ ਹਾਜ਼ਰੀ ਵਿਚ ਗੱਲਬਾਤ ਕਰਦਿਆਂ ਕਿਹਾ ਕਿਹਾ ਕਿ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਇੰਜ. ਸਰਾਂ ਦਾ ਸਨਮਾਨ

ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਨਵੇਂ ਬਣੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਰਵੀਇੰਦਰ ਸਿੰਘ ਸਿੱਧੂ ਸਾਬਕਾ ਸਰਪੰਚ (ਨਿਊ ਮਾਲਵਾ ਬੱਸ ਟਰਾਂਸਪੋਰਟ), ...

ਪੂਰੀ ਖ਼ਬਰ »

ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਜਖ਼ਵਾਲੀ, 23 ਜੂਨ (ਨਿਰਭੈ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਇਕਾਈ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਨਲੀਨਾਂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਦੇ ਮੁੱਖ ਸਲਾਹਕਾਰ ਮਲਾਗਰ ਸਿੰਘ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਆਪਣੇ ਦੁੱਧ ਉਤਪਾਦਕਾਂ ਤੇ ਗਾਹਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਚੇਅਰਮੈਨ ਡੂਮੇਵਾਲ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਚੇਅਰਮੈਨ ਮੋਹਨ ਸਿੰਘ ਡੂਮੇਵਾਲ ਨੇ ਪਿਛਲੇ ਦਿਨੀਂ ਮਿਲਕ ਪਲਾਂਟ ਵਿਖੇ ਵਿਜੀਲੈਂਸ ਵਲੋਂ ਕੀਤੀ ਛਾਪੇਮਾਰੀ ਸਬੰਧੀ ਦੋਸ਼ ਲਗਾਇਆ ਕਿ ਇਹ ਸਭ ਕੁਝ ਮੁਕਾਬਲੇ ਦੇ ਬ੍ਰਾਂਡਾਂ ਜਿਵੇਂ ਅਮੂਲ ...

ਪੂਰੀ ਖ਼ਬਰ »

ਭਾਂਬਰੀ ਤੇ ਜੀ.ਪੀ. ਵਲੋਂ ਸਨਅਤ ਮੰਤਰੀ ਨਾਲ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ, ਅਰੁਣ ਆਹੂਜਾ)-ਪੰਜਾਬ ਦੇ ਸਨਅਤ ਮੰਤਰੀ ਸੁੰਦਰ ਸ਼ਿਆਮ ਅਰੋੜਾ ਜਲਦੀ ਹੀ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਸਨਅਤਕਾਰਾਂ ਤੇ ਵਪਾਰੀਆਂ ਦੀਆਂ ਮੰਗਾਂ ਸੁਣਨ ਲਈ ਆ ਰਹੇ ਹਨ | ਇਹ ਗੱਲ ਅੱਜ ...

ਪੂਰੀ ਖ਼ਬਰ »

ਸਟੇਟ ਬੈਂਕ ਦੇ ਚੀਫ਼ ਮੈਨੇਜਰ ਕੈਂਥ ਨੰੂ ਵੱਖ-ਵੱਖ ਸੰਸਥਾਵਾਂ ਵਲੋਂ ਵਿਦਾਇਗੀ ਪਾਰਟੀਆਂ

ਬਸੀ ਪਠਾਣਾ, 23 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਖੇਤੀਬਾੜੀ ਸ਼ਾਖਾ ਦੇ ਚੀਫ਼ ਮੈਨੇਜਰ ਰਾਕੇਸ਼ ਕੁਮਾਰ ਕੈਂਥ ਜਿਨ੍ਹਾਂ ਦਾ ਤਬਾਦਲਾ ਸਟੇਟ ਬੈਂਕ ਆਫ਼ ਇੰਡੀਆ ਦੀ ਪਟਿਆਲਾ ਸਥਿਤ ਕਿਲ੍ਹਾ ਚੌਾਕ ਸ਼ਾਖਾ ਦਾ ਹੋਇਆ ਹੈ, ਹਰਦਿਲ ...

ਪੂਰੀ ਖ਼ਬਰ »

ਮਿਸ਼ਨ ਇੰਦਰ ਧਨੁਸ਼ ਸਰਵੇ ਦਾ ਆਸ਼ਾ ਫੈਸਲੀਟੇਟਰਾਂ ਵਲੋਂ ਬਾਈਕਾਟ ਕੀਤਾ ਜਾਵੇਗਾ- ਪੰਜੋਲਾ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਆਸ਼ਾ ਫੈਸਲੀਟੇਟਰਾਂ ਅਤੇ ਆਸ਼ਾ ਵਰਕਰਾਂ ਵਲੋਂ ਬਿਨਾਂ ਕਿਸੇ ਭੁਗਤਾਨ ਦੇ ਜਬਰੀ ਮਿਸ਼ਨ ਇੰਦਰ ਧਨੁਸ਼ ਸਰਵੇ ਦੇ ਬਾਈਕਾਟ ਅਤੇ ਯੂਨੀਅਨ ਦੀਆਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਪੰਜਾਬ ਭਰ ਵਿਚ ਪੜਾਵਾਰ ਸੰਘਰਸ਼ ਕਰਨ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 29 ਨੂੰ ਮਨਾਇਆ ਜਾਵੇਗਾ

ਫ਼ਤਹਿਗੜ੍ਹ ਸਾਹਿਬ, 23 ਜੂਨ (ਰਾਜਿੰਦਰ ਸਿੰਘ)-ਇਸ ਵਾਰ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਨਾਨਕਸ਼ਾਹੀ ਕਲੰਡਰ ਮੁਤਾਬਿਕ 29 ਜੂਨ ਦਿਨ ਸ਼ੁੱਕਰਵਾਰ ਨੰੂ ਗੁਰਦੁਆਰਾ 6ਵੀਂ ਪਾਤਸ਼ਾਹੀ ਪੁਲਾਂ ਅਤੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ...

ਪੂਰੀ ਖ਼ਬਰ »

ਰੁਪਾਲਹੇੜੀ ਮੇਲੇ 'ਚ ਪਹਿਲੇ ਦਿਨ ਵੱਛਿਆਂ ਦੀਆਂ ਦੌੜਾਂ ਕਰਵਾਈਆਂ

ਨੰਦਪੁਰ ਕਲੌੜ, 23 ਜੂਨ (ਜਰਨੈਲ ਸਿੰਘ ਧੁੰਦਾ)-ਉਪ ਮੰਡਲ ਬਸੀ ਪਠਾਣਾ ਦੇ ਪਿੰਡ ਰੁਪਾਲਹੇੜੀ ਵਿਖੇ 3 ਦਿਨਾਂ ਬਾਬਾ ਰੰਗੀ ਰਾਮ ਯਾਦਗਾਰੀ ਸਾਲਾਨਾ ਮੇਲੇ ਵਿਚ ਪਹਿਲੇ ਦਿਨ ਵੱਛਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਸ ਦਾ ਉਦਘਾਟਨ ਡਾ: ਗੁਰਪ੍ਰੀਤ ਸਿੰਘ ਧਨੋਆ ਨੇ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਚਨਾਰਥਲ ਤੇ ਬੀਬੀ ਹੁੰਦਲ ਨੇ ਕੀਤੀ ਮੀਟਿੰਗ

ਅਮਲੋਹ, 23 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਉਪਰ ਲਗਾਏ ਟੈਕਸਾਂ ਦੇ ਵਿਰੋਧ ਵਿਚ 26 ਜੂਨ ਨੂੰ ਜ਼ਿਲ੍ਹਾ ਹੈੱਡਕੁਆਟਰ ਤੇ ...

ਪੂਰੀ ਖ਼ਬਰ »

ਰਾਮ ਕਿਸ਼ਨ ਭੱਲਾ ਨੇ ਨਰਾਇਣਗੜ੍ਹ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਮਲੋਹ, 23 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਪੀ.ਏ. ਰਾਮ ਕਿਸ਼ਨ ਭੱਲਾ ਨੇ ਪਿੰਡ ਨਰਾਇਣਗੜ੍ਹ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਵੰਡੇ ਘਰੇਲੂ ਗੈਸ ਕੁਨੈਕਸ਼ਨ

ਮੰਡੀ ਗੋਬਿੰਦਗੜ੍ਹ, 23 ਜੂਨ (ਮੁਕੇਸ਼ ਘਈ)-ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ 'ਤੇ ਸਥਿਤ ਸੁਰਭੀ ਗੈਸ ਸਰਵਿਸ ਵਲੋਂ ਇੱਥੋਂ ਦੇ ਵਾਰਡ ਨੰਬਰ-12 ਦੀ ਕੌਾਸਲਰ ਸਿਮਰਨ ਦੇਵੀ ਦੀਆਂ ਕੋਸ਼ਿਸ਼ਾਂ ਨਾਲ ਇਲਾਕੇ ਦੇ ਕਰੀਬ 42 ਦਲਿਤ ਤੇ ਅਨੁਸੂਚਿਤ ਜਾਤੀ ਅਤੇ ਗ਼ਰੀਬ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਚੁੰਨ੍ਹੀ, 23 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਿੰਡ ਅਨਾਇਤਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਪੀਣ ਯੋਗ ਸਾਫ਼ ਪਾਣੀ ਬਾਰੇ ਚਰਚਾ ਕੀਤੀ ਗਈ | ਇਸ ਦੇ ਨਾਲ ਹੀ ਸਫ਼ਾਈ, ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੇ ਖੇਤ ਦਾ ਕੀਤਾ ਦੌਰਾ

ਸਲਾਣਾ, 23 ਜੂਨ (ਗੁਰਚਰਨ ਸਿੰਘ ਜੰਜੂਆ)-ਖੇਤੀਬਾੜੀ ਵਿਕਾਸ ਅਫ਼ਸਰ ਅਮਲੋਹ ਡਾ. ਗੁਰਦੇਵ ਸਿੰਘ ਦੀ ਨਿਗਰਾਨੀ ਹੇਠ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦੇ ਕਿਸਾਨ ਰਣਧੀਰ ਸਿੰਘ ਵਲੋਂ ਕੁਝ ਦਿਨ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਕਿਸਮ ਪੀ-ਆਰ 127 ਦਾ ਖੇਤੀਬਾੜੀ ...

ਪੂਰੀ ਖ਼ਬਰ »

ਬਲਾਕ ਕਾਂਗਰਸ ਨੇ ਸਾੜਿਆ ਮੋਦੀ ਸਰਕਾਰ ਦਾ ਪੁਤਲਾ

ਮੰਡੀ ਗੋਬਿੰਦਗੜ੍ਹ, 23 ਜੂਨ (ਨਿੱਜੀ ਪੱਤਰ ਪ੍ਰੇਰਕ)-ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਪਿੰਡ ਲਾਡਪੁਰ ...

ਪੂਰੀ ਖ਼ਬਰ »

ਰਿਊਣਾ ਉੱਚਾ ਵਿਖੇ ਕਰਵਾਇਆ ਵਿਸ਼ਾਲ ਭੰਡਾਰਾ

ਜਖਵਾਲੀ, 23 ਜੂਨ (ਨਿਰਭੈ ਸਿੰਘ)-ਪਿੰਡ ਰਿਊਣਾ ਉੱਚਾ ਵਾਸੀਆਂ ਵਲੋਂ ਲੱਖ ਦਾਤਾ ਪੀਰ ਲਾਲਾਂ ਵਾਲੀ ਸਰਕਾਰ ਦੀ ਯਾਦ ਵਿਚ 21ਵਾਂ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਰਾਏ ਮੁੱਖ ਮਹਿਮਾਨ, ਜਦਕਿ ...

ਪੂਰੀ ਖ਼ਬਰ »

ਨਬੀਪੁਰ ਵਿਖੇ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਡਾ. ਹਰਮਿੰਦਰ ਕੌਰ ਸੋਢੀ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਅਤੇ ਡਾ. ਰਮਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਚਨਾਰਥਲ ਕਲਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿੰਨੀ ਪੀ.ਐਚ.ਸੀ. ਨਬੀਪੁਰ ਵਿਖੇ ਐਾਟੀ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਚਿੱਤਰਕਲਾ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 23 ਜੂਨ (ਭੂਸ਼ਨ ਸੂਦ)-ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਰਿਮਟ ਯੂਨੀਵਰਸਿਟੀ ਨੇ ਆਈ.ਟੀ.ਆਈ. ਨਾਭਾ ਵਿਚ ਵਿਸ਼ੇਸ਼ ਕਲਾ ਕੈਂਪ ਲਗਾਇਆ | ਇਸ ਕੈਂਪ ਵਿਚ ਯੂਨੀਵਰਸਿਟੀ ਵਲੋਂ ਸਕੂਲ ਆਫ਼ ਡਿਜ਼ਾਈਨ ਦੀ ਮੁਖੀ ਮੋਨਿਕਾ ਅਤੇ ਹੋਰ 3 ਅਧਿਆਪਕਾਂ ...

ਪੂਰੀ ਖ਼ਬਰ »

ਪੈਸਿਆਂ ਦੀ ਹਿੱਸਾ ਪੱਤੀ ਝਗੜੇ ਦਾ ਮੁੱਖ ਕਾਰਨ ਬਣੀ-ਮਨੈਲਾ

ਖਮਾਣੋਂ, 23 ਜੂਨ (ਜੋਗਿੰਦਰ ਪਾਲ)-ਕਾਂਗਰਸ ਦੇ ਪੇਂਡੂ ਵਿਕਾਸ ਸੈੱਲ ਪੰਜਾਬ ਦੇ ਚੇਅਰਮੈਨ ਰਵਿੰਦਰ ਸਿੰਘ ਮਨੈਲਾ ਨੇ ਪ੍ਰੈੱਸ ਨੂੰ ਦਿੱਤੀ ਇਕ ਜਾਣਕਾਰੀ ਰਾਹੀਂ ਕਿਹਾ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਢਹਿੰਦੀ ਕਲਾ ਤੋਂ ਬੌਖਲਾਹਟ ਵਿਚ ਆ ਕੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਪੁਕਾਰ ਫਾਊਾਡੇਸ਼ਨ ਵਲੋਂ ਪਿੰਡ ਬਹਿਲੋਲਪੁਰ ਨੂੰ ਫ੍ਰੀਜਰ ਭੇਟ

ਫ਼ਤਹਿਗੜ੍ਹ ਸਾਹਿਬ, 23 ਜੂਨ (ਅਰੁਣ ਆਹੂਜਾ)-ਪੁਕਾਰ ਫਾਊਾਡੇਸ਼ਨ ਪੰਜਾਬ ਵਲੋਂ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਦੀ ਪੰਚਾਇਤ ਨੂੰ ਮਿ੍ਤਕ ਦੇਹ ਦੀ ਸਾਂਭ-ਸੰਭਾਲ ਲਈ ਇਕ ਫ੍ਰੀਜ਼ਰ ਭੇਟ ਕੀਤਾ ਗਿਆ | ਫਾਊਾਡੇਸ਼ਨ ਦੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਵਾਲੀਆ ਤੇ ਚੇਅਰਮੈਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX