ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  5 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  24 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  45 minutes ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  56 minutes ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  about 1 hour ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 1 hour ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 1 hour ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 2 hours ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 3 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 4 hours ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 4 hours ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 4 hours ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 4 hours ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 5 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 5 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 5 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 6 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 6 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 6 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 7 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 7 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 7 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 8 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 8 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਤਰਨਤਾਰਨ

ਸ਼ਹਿਰ 'ਚ ਮੋਟਰਸਾਈਕਲ ਚੋਰੀ ਕਰਨ ਵਾਲਾ ਗਰੋਹ ਸਰਗਰਮ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਮੋਟਰ ਸਾਈਕਲ ਚੋਰੀ ਕਰਨ ਵਾਲਾ ਇਕ ਗਰੋਹ ਪੂਰੀ ਸਰਗਰਮੀ ਨਾਲ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ | ਇਸ ਗਰੋਹ ਦੇ ਮੈਂਬਰ ਸ਼ਹਿਰ ਦੀਆਂ ਵੱਖ ਵੱਖ ਥਾਵਾਂ 'ਤੇ ਦਿਨ ਦਿਹਾੜੇ ਮੋਟਰ ਸਾਈਕਲ ਚੋਰੀ ਕਰਕੇ ਅਸਾਨੀ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਰਹੇ ਹਨ | ਦੂਜੇ ਪਾਸੇ ਥਾਣਾ ਸਿਟੀ ਦੇ ਐੱਸ.ਐਚ.ਓ. ਚੰਦਰ ਭੂਸ਼ਨ ਦਾ ਕਹਿਣਾ ਹੈ ਕਿ ਪੁਲਿਸ ਸਰਗਰਮੀ ਨਾਲ ਇਨ੍ਹਾਂ ਚੋਰਾਂ ਦੀ ਭਾਲ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਜਲਦੀ ਹੀ ਗਿ੍ਫਤਾਰ ਕਰ ਲਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਲੀ ਤੇਜਾ ਸਿੰਘ ਦੇ ਰਹਿਣ ਵਾਲੇ ਮਹਾਂਬੀਰ ਸਿੰਘ ਪੁੱਤਰ ਸੁੱਚਾ ਸਿੰਘ ਨੇ ਦੱਸਿਆ ਕਿ ਉਸਦੀ ਦੁਕਾਨ ਦੇ ਪਿਛੇ ਘਰ ਹੈ ਅਤੇ ਉਸ ਨੇ ਘਰ ਦੇ ਬਾਹਰ ਸਿਲਵਰ ਰੰਗ ਦਾ ਹੀਰੋ ਹਾਂਡਾ ਮੋਟਰ ਸਾਈਕਲ ਲਗਾਇਆ ਹੋਇਆ ਸੀ, ਤਿੰਨ ਮੋਟਰ ਸਾਈਕਲ ਸਵਾਰ ਨੌਜਵਾਨ ਰੇਲਵੇ ਰੋਡ ਸੜਕ 'ਤੇ ਆਏ ਜਿਥੇ ਇਕ ਵਿਅਕਤੀ ਉਨ੍ਹਾਂ ਦੇ ਪਿਛੋਂ ਉਤਰ ਗਿਆ ਅਤੇ ਉਸ ਨੇ ਗਲੀ ਵਿਚ ਲੱਗੇ ਮੋਟਰ ਸਾਈਕਲ ਨੂੰ ਚੋਰੀ ਕਰ ਲਿਆ | ਮੋਟਰ ਸਾਈਕਲ ਚੋਰੀ ਕਰਨ ਵਾਲੇ ਵਿਅਕਤੀਆਂ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈਆਂ, ਜਿਨ੍ਹਾਂ ਨੂੰ ਥਾਣਾ ਸਿਟੀ ਦੀ ਪੁਲਿਸ ਨੂੰ ਦੇ ਦਿੱਤਾ ਗਿਆ ਅਤੇ ਲਿਖਤੀ ਤੌਰ ਤੇ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਗਈ ਹੈ | ਵਰਣਨਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਉਕਤ ਵਿਅਕਤੀ ਦੀ ਦੁਕਾਨ ਤੋਂ ਹੀ ਸਵਿਫਟ ਸਵਾਰ ਲੁਟੇਰਿਆਂ ਵਲੋਂ ਮੋਬਾਇਲ ਅਤੇ ਵਿਦੇਸ਼ੀ ਡਾਲਰ ਪਿਸਤੌਲ ਦੀ ਨੋਕ 'ਤੇ ਖੋਹੇ ਗਏ ਸਨ, ਉਸ ਦਾ ਵੀ ਅਜੇ ਤਕ ਕੋਈ ਥਹੁ ਪਤਾ ਨਹੀਂ ਲੱਗਾ | ਇਕ ਹੋਰ ਘਟਨਾ ਵਿਚ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੰਪਿਊਟਰ ਓਪਰੇਟਰ ਵਜੋਂ ਕੰਮ ਕਰਦੇ ਗੁਰਪ੍ਰੀਤ ਸਿੰਘ ਉਰਫ ਗੋਪੀ ਦਾ ਡਿਊਟੀ ਸਮੇਂ ਹਸਪਤਾਲ ਦੀ ਪਾਰਕਿੰਗ ਵਿਚ ਲੱਗਾ ਮੋਟਰ ਸਾਈਕਲ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ, ਜਿਸਦਾ ਵੀ ਕੋਈ ਪਤਾ ਨਹੀਂ ਚੱਲਿਆ | ਮੋਟਰ ਸਾਈਕਲ ਚੋਰੀ ਕਰਨ ਵਾਲਾ ਇਹ ਗਿਰੋਹ ਪਿਛਲੇ ਕੁਝ ਦਿਨਾਂ ਤੋਂ ਸਰਗਰਮੀ ਦਿਖਾ ਰਿਹਾ ਹੈ ਅਤੇ ਹੋਰ ਥਾਵਾਂ ਤੋਂ ਵੀ ਮੋਟਰ ਸਾਈਕਲ ਚੋਰੀ ਕਰ ਰਿਹਾ ਹੈ | ਇਸ ਸਬੰਧੀ ਥਾਣਾ ਸਿਟੀ ਦੇ ਐੱਸ.ਐੱਚ.ਓ. ਚੰਦਰ ਭੂਸ਼ਨ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਮੋਟਰ ਸਾਈਕਲ ਚੋਰੀ ਕਰਨ ਵਾਲੇ ਵਿਅਕਤੀਆਂ ਦੀਆਂ ਤਸਵੀਰਾਂ ਮਿਲ ਗਈਆਂ ਹਨ ਅਤੇ ਉਨ੍ਹਾਂ ਸਬੰਧੀ ਕੁਝ ਜਾਣਕਾਰੀ ਵੀ ਹਾਸਲ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਸਰਗਰਮੀ ਨਾਲ ਉਨ੍ਹਾਂ ਦੀ ਭਾਲ ਕਰ ਰਹੀ

ਰੰਧਾਵਾ ਚੰਡੀਗੜ੍ਹ ਪੰਜਾਬ ਯੂਨੀਅਨ ਆਫ ਜਰਨਲਿਸਟ ਖਡੂਰ ਸਾਹਿਬ ਦੇ ਤਹਿਸੀਲ ਪ੍ਰਧਾਨ ਬਣੇ

ਖਡੂਰ ਸਾਹਿਬ, 23 ਜੂਨ (ਪ੍ਰਤਾਪ ਸਿੰਘ ਵੈਰੋਵਾਲ)-ਚੰਡੀਗੜ੍ਹ ਪੰਜਾਬ ਯੂਨੀਅਨ ਆਫ ਜਰਨਲਿਸਟ ਦੇ ਜ਼ਿਲ੍ਹਾ ਪ੍ਰਧਾਨ ਜਸਮੇਲ ਸਿੰਘ ਚੀਦਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖਡੂਰ ਸਾਹਿਬ ਦੇ ਭਾਈ ਜੋਧ ਜੀ ਹਾਲ ਵਿਖੇ ਤਹਿਸੀਲ ਦੇ ਸਮੂਹ ਪੱਤਰਕਾਰਾਂ ਦੀ ਮੀਟਿੰਗ ਯੂਨੀਅਨ ਦੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ ਖਡੂਰ ਸਾਹਿਬ ਨੇ ਵੱਖ ਵੱਖ ਪਿੰਡਾਂ ਦੇ ਜੀ.ਓ.ਜੀਜ਼ ਨਾਲ ਮੀਟਿੰਗ

ਖਡੂਰ ਸਾਹਿਬ, 23 ਜੂਨ (ਮਾਨ ਸਿੰਘ)-ਬੀ.ਡੀ.ਪੀ.ਓ. ਖਡੂਰ ਸਾਹਿਬ ਸਰਬਜੀਤ ਸਿੰਘ ਵਲੋਂ ਵੱਖ ਵੱਖ ਪਿੰਡਾਂ ਨਾਲ ਸੰਬੰਧਿਤ ਜੀ.ਓ.ਜੀਜ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ ਗਈ | ਜਿਸ ਦੌਰਾਨ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਵੱਖ ਵੱਖ ...

ਪੂਰੀ ਖ਼ਬਰ »

ਰਾਤ ਦੇ ਹਨੇਰੇ 'ਚ ਮੋਟਰਸਾਈਕਲ ਤੇ ਕਾਰ ਦੀਆਂ ਲਾਈਟਾਂ ਜਗਾ ਕੇ ਨੌਜਵਾਨਾਂ ਨੇ ਨਾਲੇ 'ਚ ਡਿੱਗੀ ਗਾਂ ਨੂੰ ਬਚਾਇਆ

ਝਬਾਲ, 23 ਜੂਨ (ਸਰਬਜੀਤ ਸਿੰਘ)-ਬੀਤੀ ਰਾਤ ਤਰਨ ਤਾਰਨ ਰੋਡ ਕਸਬਾ ਝਬਾਲ ਵਿਖੇ ਸੜਕ ਮਹਿਕਮੇ ਵਲੋਂ ਸੜਕ ਦੀਆਂ ਸਾਈਡਾਂ 'ਤੇ ਪਾਣੀ ਦੇ ਨਿਕਾਸ ਲਈ ਬਣਾਏ ਗਏ ਨਾਲੇ ਉਪਰੋਂ ਟੁੱਟੀ ਹੋਈ ਸਲੈਬ ਕਾਰਨ ਇਕ ਅਵਾਰਾ ਗਾਂ ਅਚਾਨਕ ਪਾਣੀ ਨਾਲ ਭਰੇ ਗੰਦੇ ਨਾਲੇ ਵਿਚ ਡਿੱਗ ਪਈ | ਜਿਸ ...

ਪੂਰੀ ਖ਼ਬਰ »

ਸਾਈਕਲ 'ਤੇ ਪੂਰੇ ਦੇਸ਼ ਵਿਚ ਨਸ਼ਿਆਂ ਖਿਲਾਫ ਹੋਕਾ ਦੇਣ ਵਾਲੇੇ ਅਮਨਦੀਪ ਸਿੰਘ ਦਾ ਭਰਵਾਂ ਸਵਾਗਤ

ਚੋਹਲਾ ਸਾਹਿਬ, 23 ਜੂਨ (ਬਲਵਿੰਦਰ ਸਿੰਘ ਚੋਹਲਾ)-ਕਰਨਾਟਕ ਦੇ ਸ਼ਹਿਰ ਬੰਗਲੋਰ ਦੇ ਜੰਮਪਲ ਮਹਾਂਦੇਵ ਰੈਡੀ ਜੋ ਹੁਣ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਅਮਨਦੀਪ ਸਿੰਘ ਬਣ ਚੁੱਕਾ ਹੈ, ਵਲੋਂ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਪੂਰੇ ਦੇਸ਼ ਦੇ ਛੋਟੇ ਵੱਡੇ ਪਿੰਡਾਂ ਵਿਚ ਪਹੁੰਚ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਦੀ ਯਾਦ 'ਚ ਮੇਲਾ ਮਨਾਇਆ

ਅਮਰਕੋਟ, 23 ਜੂਨ (ਗੁਰਚਰਨ ਸਿੰਘ ਭੱਟੀ)-ਪਿੰਡ ਅਮੀਰਕੇ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਸਾਲਾਨਾ ਜੋੜ ਮੇਲਾ ਸਮੂਹ ਸਾਧ ਸੰਗਤ ਵਲੋਂ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਪੰਜ ਪ੍ਰਸਿੱਧ ਢਾਡੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਨੌਜਵਾਨ ਜ਼ਖਮੀ

ਤਰਨਤਾਰਨ, 23 ਜੂਨ (ਹਰਿੰਦਰ ਸਿੰਘ)-ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਕਾਰ ਦੀ ਟੱਕਰ ਵੱਜਣ ਨਾਲ ਸਕੂਟਰੀ ਸਵਾਰ ਦੇ ਗੰਭੀਰ ਜ਼ਖਮੀ ਹੋਣ ਦੇ ਦੋਸ਼ ਹੇਠ ਕਾਰ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕੈਪ: ਅਮਰਿੰਦਰ ਸਿੰਘ ਤੇ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਜਿੱਤੇਗੀ ਲੋਕ ਸਭਾ ਚੋਣਾਂ¸ਜੱਸ ਲਾਲਪੁਰਾ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਅਗਲੇ ਸਾਲ ਦੇਸ਼ ਵਿਚ ਹੋ ਰਹੀਆਂ ਪਾਰਲੀਮੈਂਟ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਦੀ ਦੇਖ ਰੇਖ ਹੇਠ ਪੰਜਾਬ ਦੀਆਂ 13 ਸੀਟਾਂ 'ਤੇ ਕਾਂਗਰਸ ਪਾਰਟੀ ਸ਼ਾਨਦਾਰ ...

ਪੂਰੀ ਖ਼ਬਰ »

ਨਸ਼ਾ ਕਰਨ ਤੋਂ ਰੋਕਣ 'ਤੇ ਕੀਤੀ ਮਾਰਕੁੱਟ, ਕੇਸ ਦਰਜ

ਤਰਨਤਾਰਨ, 23 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਨਸ਼ਾ ਕਰਨ ਤੋਂ ਰੋਕਣ ਤੇ ਉਸਦੇ ਪਰਿਵਾਰ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ 9 ਵਿਅਕਤੀਆਂ ਤੋਂ ਇਲਾਵਾ 10 ਅਣਪਛਾਤੇ ਵਿਅਕਤੀਆਂ ਖਿਲਾਫ ...

ਪੂਰੀ ਖ਼ਬਰ »

ਪੈਟਰੋਲ ਪਦਾਰਥਾਂ 'ਤੇ ਵਧਾਈਆਂ ਜਾ ਰਹੀਆਂ ਕੀਮਤਾਂ ਨੂੰ ਲੈ ਕੇ ਜ਼ਿਲ੍ਹਾ ਹੈਡਕੁਆਰਟਰਾਂ ਵਿਖੇ ਦਿੱਤੇ ਜਾਣਗੇ ਧਰਨੇ- ਜਥੇ: ਬ੍ਰਹਮਪੁਰਾ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਜਨਤਾ ਨੂੰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਨਾਂ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ | ਪਿਛਲੇ ਕੁਝ ਦਿਨਾਂ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਜਿਸ ...

ਪੂਰੀ ਖ਼ਬਰ »

ਵਿਧਵਾ ਮਾਂ ਦਾ ਇਕਲੌਤਾ ਸਹਾਰਾ ਨਸ਼ੇ ਦੇ ਦੈਂਤ ਨੇ ਨਿਗਲਿਆ

ਭਿੱਖੀਵਿੰਡ, 23 ਜੂਨ (ਬੌਬੀ)-ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਘੁਰਕਵਿੰਡ ਵਿਖੇ ਫੇਰ ਨਸ਼ੇ ਦੇ ਦੈਂਤ ਨੇ ਇਕ ਹੋਰ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਨਿਗਲ ਲਿਆ | ਇਸ ਸਬੰਧੀ ਪਿੰਡ ਘੁਰਕਵਿੰਡ ਵਿਖੇ ਜਾਣਕਾਰੀ ਦਿੰਦਿਆਂ ਗੁਰਚੇਤ ਸਿੰਘ, ਆਇਆ ਸਿੰਘ ਅਤੇ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਡੈਪੋ ਕੈਂਪ ਲਗਾਇਆ

ਫਤਿਅਬਾਦ, 23 ਜੂਨ (ਹਰਵਿੰਦਰ ਸਿੰਘ ਧੂੰਦਾ)-ਪਿੰਡ ਧੂੰਦਾ ਵਿਖੇ ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਐਸ.ਡੀ.ਐਮ. ਖਡੂਰ ਸਾਹਿਬ ਮੈਡਮ ਪਲਵੀਂ ਚੌਧਰੀ ਦੀਆਂ ਹਦਾਇਤਾਂ 'ਤੇ ਡੈਪੋ ਵਲੰਟੀਅਰਾਂ ਦੀ ਇਕ ਮੀਟਿੰਗ ਸਰੰਪਚ ਜਗਤਾਰ ਸਿੰਘ ਧੂੰਦਾ ਅਤੇ ਹੋਰ ਮੈਂਬਰਾਂ ਨਾਲ ਹੋਈ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗਿਆਨ ਅੰਜਨ ਕੈਂਪ

ਸ਼ਾਹਬਾਜ਼ਪੁਰ, 23 ਜੂਨ (ਪਰਦੀਪ ਬੇਗੇਪੁਰ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਚਾਰਕ ਕੁਲਦੀਪ ਸਿੰਘ ਗੁਲਾਲੀਪੁਰ ਦੀ ਅਗਵਾਈ 'ਚ ਬਲਾਕ ਭਿੱਖੀਵਿੰਡ ਦੇ ਪਿੰਡ ਬੇਗੇਪੁਰ ਵਿਖੇ 10 ਰੋਜ਼ਾ ਗਿਆਨ ਅੰਜਨ ਸਮਰ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਸਮਾਪਤੀ ...

ਪੂਰੀ ਖ਼ਬਰ »

ਨੌਜਵਾਨਾਂ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਖਡੂਰ ਸਾਹਿਬ, 23 ਜੂਨ (ਅਮਰਪਾਲ ਸਿੰਘ)-ਖਡੂਰ ਸਾਹਿਬ ਦੀ ਪੱਤੀ ਲੰਮਿਆਂ ਦੀ ਵਿਖੇ ਸਥਿਤ ਪੀਰ ਬਾਬਾ ਸਖੀ ਸੁਲਤਾਨ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਮਨਾਇਆ ਗਿਆ | ਇਸ ਮੌਕੇ ਨੌਜਵਾਨ ਪ੍ਰਬੰਧਕਾਂ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਪੰਜ ਲੜਕੀਆਂ ਦੇ ਸਮਿੂਹਕ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਊਥ ਕੋਰੀਆ 'ਚ ਨਗਰ ਕੀਰਤਨ ਸਜਾਇਆ

ਝਬਾਲ, 23 ਜੂਨ (ਸਰਬਜੀਤ ਸਿੰਘ)-ਪਿਛਲੇ ਦਿਨੀਂ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲੀ ਵਾਰ ਸਾਊਥ ਕੋਰੀਆ ਵਿਚ ਅਜੈ ਸਿੰਘ ਬਿੱਟੂ ਦੇ ਉਦਮ ਸਦਕਾ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ਫੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਨਗਰ ...

ਪੂਰੀ ਖ਼ਬਰ »

ਮੋਮੀ ਲਿਫਾਫੇ ਬੰਦ ਕਰਵਾਉਣ ਸਬੰਧੀ ਈ.ਓ. ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਭਿੱਖੀਵਿੰਡ, 23 ਜੂਨ (ਸੁਰਜੀਤ ਕੁਮਾਰ ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੇ ਕਾਰਜ ਸਾਧਕ ਅਫਸਰ ਰਾਜੇਸ਼ ਖੋਖਰ ਵਲੋਂ ਨਗਰ ਪੰਚਾਇਤ ਦੇ ਦਫਤਰ ਵਿਖੇ ਭਿੱਖੀਵਿੰਡ ਇਲਾਕੇ ਦੇ ਦੁਕਾਨਦਾਰਾਂ ਦੀ ਮੀਟਿੰਗ ਸੱਦੀ, ਜਿਸ ਵਿਚ ਪਲਾਸਟਿਕ ਦੇ ਲਿਫਾਫੇ ਬੰਦ ਕਰਨ ਸਬੰਧੀ ਵਿਚਾਰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸਕੂਲ ਡੇਹਰਾ ਸਾਹਿਬ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਫਤਿਆਬਾਦ, 23 ਜੂਨ (ਧੂੰਦਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਓਪਨ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 25 ਟੀਮਾਂ ਵਲੋਂ ਭਾਗ ਲਿਆ ਗਿਆ, ਜਿਸ ਦੇ ਸੈਮੀਫਾਈਨਲ ਵਿਚ ਡੇਹਰਾ ...

ਪੂਰੀ ਖ਼ਬਰ »

ਬਾਬਾ ਜੰਡ ਪੀਰ ਜੀ ਦਾ ਸਾਲਾਨਾ ਮੇਲਾ ਮਨਾਇਆ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)¸ਬਾਬਾ ਜੰਡ ਪੀਰ ਦਾ ਸਾਲਾਨਾ ਮੇਲਾ ਪਿੰਡ ਜੋਧਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੇਵਾਦਾਰ ਬਾਬਾ ਮਹਿੰਦਰ ਸਿੰਘ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਇਸ ਮੌਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਮੀਡੀਆ ਸਲਾਹਕਾਰ ਕੁਮਾਰ ਗੱਬਰ ...

ਪੂਰੀ ਖ਼ਬਰ »

ਪਿੰਡ ਕਸੇਲ ਵਿਖੇ ਨਿਕਾਸੀ ਪਾਣੀ ਦਾ ਪ੍ਰਬੰਧ ਵੇਖਣ ਸੰਤ ਬਲਬੀਰ ਸਿੰਘ ਸੀਚੇਵਾਲ ਪਹੁੰਚੇ

ਸਰਾਏਾ ਅਮਾਨਤ ਖਾਂ, 23 ਜੂਨ (ਨਰਿੰਦਰ ਸਿੰਘ ਦੋਦੇ)-ਕਾਂਗਰਸੀ ਆਗੂ ਜਥੇਦਾਰ ਗੁਰਬਚਨ ਸਿੰਘ ਕਸੇਲ ਦੀ ਦੇਖ ਰੇਖ ਹੇਠ ਪਿੰਡ ਦੇ ਵਿਕਾਸ ਦੇ ਚੱਲ ਰਹੇ ਗਲੀਆਂ ਦੇ ਪਾਣੀ ਦੇ ਨਿਕਾਸ ਲਈ ਚੱਲ ਰਹੇ ਕੰਮ ਨੂੰ ਵੇਖਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ 'ਤੇ ਪੁੰਹਚੇ | ...

ਪੂਰੀ ਖ਼ਬਰ »

ਕੈਪਟਨ ਦੇ ਝੂਠੇ ਵਾਅਦਿਆਂ ਕਾਰਨ ਲੋਕ ਹੋ ਗਏ ਕਰਜ਼ਾਈ-ਮੰਨਾ

ਮੀਆਂ ਵਿੰਡ, 23 ਜੂਨ (ਗੁਰਪਰਤਾਪ ਸਿੰਘ ਸੰਧੂ)-ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਕਾਰਨ ਕਿਸਾਨ ਹੋਰ ਕਰਜ਼ਾਈ ਹੋ ਗਏ ਹਨ | ਇਹ ਸ਼ਬਦ ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਕਹੇ | ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੇ ਕਿਸਾਨਾਂ ਨੇ ...

ਪੂਰੀ ਖ਼ਬਰ »

ਕਸਬਾ ਵਾਸੀਆਂ ਲਈ ਚਿੱਟਾ ਹਾਥੀ ਸਾਬਿਤ ਹੋ ਰਿਹਾ ਹੈ 'ਕਮਿਊਨਿਟੀ ਹਾਲ'

ਸੁਰ ਸਿੰਘ, 23 ਜੂਨ (ਧਰਮਜੀਤ ਸਿੰਘ)-ਸਥਾਨਕ ਕਸਬੇ ਵਿਖੇ ਤੱਤਕਾਲੀਨ ਅਕਾਲੀ-ਭਾਜਪਾ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੇ ਖੁਸ਼ੀ-ਗਮੀ ਦੇ ਸਮਾਗਮਾਂ ਅਤੇ ਲੋਕਾਂ ਦੇ ਸਾਂਝੇ ਇਕੱਠਾਂ ਲਈ ਬਣਾਇਆ ਗਿਆ 'ਕਮਿਊਨਿਟੀ ਹਾਲ' ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਅਵੇਸਲੇਪਣ ਕਾਰਨ ...

ਪੂਰੀ ਖ਼ਬਰ »

ਡੈਪੋ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਝਬਾਲ, 23 ਜੂਨ (ਸੁਖਦੇਵ ਸਿੰਘ)-ਸੀ.ਐਚ.ਸੀ. ਕਸੇਲ ਅਧੀਨ ਆਉਂਦੇ ਪਿੰਡ ਸੋਹਲ ਤੇ ਐਮਾਂ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਬਲਵਿੰਦਰ ਸਿੰਘ ਦੀ ਦੇਖ ਰੇਖ ਮੀਟਿੰਗ ਕੀਤੀਆਂ ਗਈਆਂ | ਮੀਟਿੰਗ ਦੌਰਾਨ ਡਾ: ਬਲਵਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ...

ਪੂਰੀ ਖ਼ਬਰ »

ਵਡਾਲੀ ਨੇ ਲੋੜਵੰਦ ਪਰਿਵਾਰਾਂ ਨੂੰ ਬਿਜਲੀ ਦੇ ਮੀਟਰ ਲਗਾਉਣ ਲਈ ਨਕਦ ਰਾਸ਼ੀ ਦਿੱਤੀ

ਛੇਹਰਟਾ, 20 ਜੂਨ (ਵਡਾਲੀ)- ਲੋਕਾਂ ਦੀ ਸੇਵਾ ਲਈ ਹਮੇਸ਼ਾ ਵੱਧ ਚੜ੍ਹਕੇ ਕਾਰਜ ਕਰਨ ਵਾਲੇ ਵਾਰਡ ਨੰ. 80 ਦੇ ਇੰਚਾਰਜ ਤੇ ਯੂਥ ਅਕਾਲੀ ਦਲ ਦੇ ਉਪ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਵਾਰਡ ਨੰ.-80 ਦੇ ਇਲਾਕਾ ਗੁਰੂ ਕੀ ਵਡਾਲੀ ਨਾਨਕਪੁਰਾ ਦੇ ਗ਼ਰੀਬ ਪਰਿਵਾਰ ਜੋ ਪਿਛਲੇ ...

ਪੂਰੀ ਖ਼ਬਰ »

ਹਲਕਾ ਖੇਮਕਰਨ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ-ਭੁੱਲਰ

ਸੁਰ ਸਿੰਘ, 23 ਜੂਨ (ਧਰਮਜੀਤ ਸਿੰਘ)-ਕੈਪਟਨ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਖੇਮਕਰਨ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ | ਉਕਤ ਪ੍ਰਗਟਾਵਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਇਥੇ ਇਕ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਪਿੰਡ ਮੰਡਾਲਾ ਦੇ ਕਿਸਾਨ ਪਰਿਵਾਰ ਨੇ ਧੱਕੇ ਨਾਲ ਝੋਨਾ ਲਗਾਉਣ ਦੇ ਲਗਾਏ ਦੋਸ਼

ਖਡੂਰ ਸਾਹਿਬ, 23 ਜੂਨ (ਅਮਰਪਾਲ ਸਿੰਘ, ਮਾਨ ਸਿੰਘ)-ਨੇੜਲੇ ਪਿੰਡ ਮੰਡਾਲਾ ਵਿਖੇ ਇਕ ਕਿਸਾਨ ਮੰਗਲ ਸਿੰਘ ਅਤੇ ਉਸ ਦੇ ਪਿਤਾ ਸਵਰਨ ਸਿੰਘ ਨੇ ਆਪਣੇ ਹੀ ਰਿਸ਼ਤੇਦਾਰ ਗੁਰਮੀਤ ਸਿੰਘ ਅਤੇ ਜੋਗਿੰਦਰ ਸਿੰਘ ਵਲੋਂ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਮਿਲ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸਰਪੰਚ ਤਾਰਾ ਸਿੰਘ ਦਾਸੂਵਾਲਾ ਦੀ ਯਾਦ 'ਚ ਦੂਸਰਾ ਟੂਰਨਾਮੈਂਟ ਕਰਵਾਇਆ

ਅਮਰਕੋਟ, 23 ਜੂਨ (ਗੁਰਚਰਨ ਸਿੰਘ ਭੱਟੀ)-ਇਲਾਕੇ ਦੇ ਨਾਮੀ ਵਿਅਕਤੀ ਰਹੇ ਸਵ: ਸਰਪੰਚ ਤਾਰਾ ਸਿੰਘ ਦਾਸੂਵਾਲ ਦੀ ਬਰਸੀ ਨੂੰ ਸਮਰਪਿਤ ਦੂਸਰਾ ਕ੍ਰਿਕਟ ਟੂਰਨਾਮੈਂਟ ਪਿੰਡ ਦਾਸੂਵਾਲ ਵਿਖੇ ਸਾਬਕਾ ਸਰਪੰਚ ਕਾਬਲ ਸਿੰਘ ਤੇ ਸਰਪੰਚ ਸਾਰਜ ਸਿੰਘ ਦਾਸੂਵਾਲ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਹਰਿਆਵਲ ਫਾਊਾਡੇਸ਼ਨ ਵਲੋਂ ਇਕ ਲੱਖ ਬੂਟੇ ਵੰਡੇ ਜਾਣਗੇ- ਪਰਮਜੀਤ ਸਿੰਘ ਢਿੱਲੋ

ਝਬਾਲ, 23 ਜੂਨ (ਸਰਬਜੀਤ ਸਿੰਘ)-ਇਲਾਕੇ ਵਿਚ ਵਾਤਾਵਰਨ ਦੀ ਸ਼ੁੱਧਤਾ ਨੂੰ ਲੈ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਕਾਰਜ ਨੂੰ ਲੈ ਕੈ ਨਿਰੰਤਰ ਕਾਰਜਸ਼ੀਲ ਹਰਿਆਵਲ ਫਾਊਾਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਗੰਡੀਵਿੰਡ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੇ ਪਿਤਾ ਨੇ ਪਿੰਡ ਕੱਦਗਿੱਲ ਦੇ ਪਹਿਲਵਾਨ ਨੂੰ ਦੇਸੀ ਘਿਓ ਦਾ ਪੀਪਾ ਦੇ ਕੀਤਾ ਸਨਮਾਨਿਤ

ਤਰਨ ਤਾਰਨ, 23 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਪਿੰਡਾਂ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਵਰਗੀ ਭੈੜੀ ਦਲਦਲ 'ਚੋਂ ਕੱਢਣ ਲਈ ਸਾਂਝੇ ਤੌਰ ਤੇ ਯਤਨ ਕਰਨੇ ਚਾਹੀਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਕੱਦਗਿੱਲ ਦੇ ਜੰਮਪਲ ਅਤੇ ਪ੍ਰਵਾਸੀ ਭਾਰਤੀ ਦੇ ਪਿਤਾ ਉਘੇ ...

ਪੂਰੀ ਖ਼ਬਰ »

ਬਾਬਾ ਉੱਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਖਡੂਰ ਸਾਹਿਬ ਨੇ ਉਲੰਪਿਕ ਡੇ ਮਨਾਇਆ

ਖਡੂਰ ਸਾਹਿਬ, 23 ਜੂਨ (ਪ੍ਰਤਾਪ ਸਿੰਘ ਵੈਰੋਵਾਲ)-ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਖਿਡਾਰੀ ਪੈਦਾ ਕਰਨ ਲਈ 2006 ਤੋਂ ਆਰੰਭ ਕੀਤੀ ਬਾਬਾ ਉੱਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਖਡੂਰ ਸਾਹਿਬ ...

ਪੂਰੀ ਖ਼ਬਰ »

ਝਬਾਲ ਵਿਖੇ ਨਵੇਂ ਸ਼ੋਅ ਰੂਮ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ

ਝਬਾਲ, 23 ਜੂਨ (ਸਰਬਜੀਤ ਸਿੰਘ)-ਸਥਾਨਕ ਅੱਡਾ ਝਬਾਲ ਵਿਖੇ ਅੰਮਿ੍ਤਸਰ ਰੋਡ 'ਤੇ ਨਿਸ਼ਾਨ ਸਿੰਘ ਦੋਦੇ, ਕਵਲਜੀਤ ਸਿੰਘ ਵਲੋਂ ਕਾਰਾਂ, ਮੋਟਰਸਾਇਕਲ ਦੇ ਨਵੇਂ ਟਾਇਰਾਂ ਦੇ ਖੋਲੇ ਗਏ ਸ਼ੋਅ ਰੂਮ ਈ.ਸੀ. ਡਰਾਈਵ ਦਾ ਉਦਘਾਟਨ ਕਰਨ ਮੌਕੇ ਧਾਰਮਿਕ ਸਮਾਗਮ ਕਰਾਇਆ ਗਿਆ | ਜਿਥੇ ...

ਪੂਰੀ ਖ਼ਬਰ »

ਅਣਪਛਾਤੇ ਵਿਆਕਤੀ ਦੀ ਲਾਸ਼ ਮਿਲੀ

ਝਬਾਲ, 23 ਜੂਨ (ਸਰਬਜੀਤ ਸਿੰਘ)-ਮੀਆਂਪੁਰ ਰੋਡ 'ਤੇ ਛੱਪੜ ਕੰਢੇ ਤੋਂ ਪੁਲਿਸ ਨੂੰ ਅੱਜ ਸਵੇਰੇ ਇਕ ਅਣਪਛਾਤੇ ਵਿਆਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ 27 ਨੂੰ ਜ਼ਿਮੀਦਾਰ ਬੈਂਕ ਅੱਗੇ ਦਿੱਤਾ ਜਾਵੇਗਾ ਰੋਸ ਧਰਨਾ-ਚੁਤਾਲਾ

ਤਰਨ ਤਾਰਨ, 23 ਜੂਨ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਇਕ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ, ਸਤਨਾਮ ਸਿੰਘ ਖਾਰੇ, ਅਨੂਪ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀਆਂ ਮਾੜੀਆਂ ਨੀਤੀਆਂ ਕਾਰਨ ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਧਿਕਾਰੀਆਂ ਸਮੇਤ ਮੁੰਡਾਪਿੰਡ ਖੇਤਰ ਦਾ ਦੌਰਾ

ਫਤਿਆਬਾਦ, 23 ਜੂਨ (ਹਰਵਿੰਦਰ ਸਿੰਘ ਧੂੰਦਾ)-ਡੀ.ਸੀ. ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਡਰੇਨ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਸਮੇਤ ਮੰਡ ਖੇਤਰ ਦੇ ਪਿੰਡਾਂ ਧੂੰਦਾ ਅਤੇ ਮੁੰਡਾਪਿੰਡ ਦੇ ਮੰਡ ਵਿਚ ਹੜ੍ਹਾਂ ਦੇ ਪਾਣੀ ਨਾਲ ਹਰ ਸਾਲ ਹੁੰਦੇ ਨੁਕਸਾਨ ਤੋਂ ਬਚਾਅ ਲਈ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਬਿਜਲੀ ਬਿੱਲਾਂ 'ਚ ਕੀਤੇ ਵਾਧੇ ਦੀ ਨਿਖੇਧੀ

ਖਡੂਰ ਸਾਹਿਬ, 23 ਜੂਨ (ਪ੍ਰਤਾਪ ਸਿੰਘ ਵੈਰੋਵਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਅਤੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਪੰਜਾਬ ਸਰਕਾਰ ਵਲੋਂ ਦਿਹਾਤੀ ਖੇਤਰ ਦੇ ਬਿਜਲੀ ਖਪਤਕਾਰਾਂ ਦੇ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ 'ਤੇ ਕਾਰਵਾਈ ਦੀ ਮੰਗ

ਮੀਆਂ ਵਿੰਡ 23, ਜੂਨ (ਗੁਰਪਰਤਾਪ ਸਿੰਘ ਸੰਧੂ)-ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਰਾਮਪੁਰ ਨਰੋਤਮਪੁਰ ਦੇ ਵਾਸੀ ਅਵਤਾਰ ਸਿੰਘ ਪੁੱਤਰ ਸਤਨਾਮ ਸਿੰਘ ਨੇ ਪਿੰਡ ਦੇ ਮੋਹਤਬਰ ਨੰਬਰਦਾਰ ਜਸਬੀਰ ਸਿੰਘ, ਮੱਖਣ ਸਿੰਘ, ਗੁਰਭੇਜ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਅਸੀਂ ...

ਪੂਰੀ ਖ਼ਬਰ »

ਪਿੰਡ ਕੋਟ ਸਿਵਿਆ ਵਿਖੇ ਮੇਲੇ 'ਤੇ ਕਬੱਡੀ ਟੂਰਨਾਮੈਂਟ ਕਰਵਾਏ

ਸਰਾਏਾ ਅਮਾਨਤ ਖਾਂ, 23 ਜੂਨ (ਨਰਿੰਦਰ ਸਿੰਘ ਦੋਦੇ) ਪਿੰਡ ਕੋਟ ਸਿਵਿਆ ਵਿਖੇ ਬਾਬਾ ਪੀਰਾਂ ਸ਼ਾਹਬ ਦੇ ਸਲਾਨਾ ਮੇਲੇ 'ਤੇ ਕਬੱਡੀ ਮੈਚ ਕਰਵਾਏ ਗਏ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਅਮੀਸ਼ਾਹ ਸਪੋਰਟਸ ਕਲੱਬ ਅਤੇ ਢੋਟੀਆਂ ਸਪੋਰਟਸ ਕਲੱਬ ਵਿਚ ਕਬੱਡੀ ਮੈਚ ...

ਪੂਰੀ ਖ਼ਬਰ »

ਸੁਖਚੈਨ ਸਿੰਘ ਸਖੀਰਾ ਬਣੇ ਪਾਵਰਕਾਮ ਸਬ-ਡਵੀਜ਼ਨ ਕੈਰੋਂ ਦੇ ਪ੍ਰਧਾਨ

ਸ਼ਾਹਬਾਜ਼ਪੁਰ, 23 ਜੂਨ (ਪਰਦੀਪ ਬੇਗੇਪੁਰ)-ਪੰਜਾਬ ਪਾਵਰਕਾਮ ਸਬ-ਡਵੀਜਨ ਕੈਰੋਂ ਦੀ ਮੀਟਿੰਗ ਡਵੀਜਨ ਪ੍ਰਧਾਨ ਰਾਜਬੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੈਰੋਂ ਸਬ-ਡਵੀਜ਼ਨ ਵਿਖੇ ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਦੀ ਨਵੀਂ ਚੋਣ ਕਰਾਈ ਗਈ, ਜਿਸ ...

ਪੂਰੀ ਖ਼ਬਰ »

ਸਿਟੀਜ਼ਨ ਕੌ ਾਸਲ ਨੇ ਸਿਲਾਈ ਕਢਾਈ ਦਾ ਕੋਰਸ ਮੁਕੰਮਲ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਤਰਨ ਤਾਰਨ, 23 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਟੀਜ਼ਨ ਕੌਾਸਲ ਤਰਨ ਤਾਰਨ ਵਲੋਂ ਪਿਛਲੇ 27 ਸਾਲਾਂ ਤੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਤਹਿਤ ਸਿਟੀਜ਼ਨ ਕੌਾਸਲ ਵਲੋਂ ਸਮੂਹਿਕ ਅਨੰਦ ਕਾਰਜ, ਗਰੀਬ ਕੰਨਿਆਵਾਂ ਦੀਆਂ ਸਮੂਹਿਕ ਸ਼ਾਦੀਆਂ ਅਤੇ ਮੁਫ਼ਤ ਸਿਲਾਈ ਸੈਂਟਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX