ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਬਠਿੰਡਾ /ਮਾਨਸਾ

ਪੈਰਾਬਿਲਟ ਨਾਮੀ ਬਿਮਾਰੀ ਨੇ ਨਰਮਾ ਉਤਪਾਦਕ ਕਿਸਾਨਾਂ ਦੇ ਚਿਹਰਿਆਂ ਤੇ ਲਿਆਂਦੀਆਂ ਚਿੰਤਾ ਦੀਆਂ ਲਕੀਰਾਂ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਮਾਲਵੇ ਦੀ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਿਖ਼ੱਤੇ ਦੇ ਨਰਮਾ ਉਤਪਾਦਕ ਕਿਸਾਨਾਂ ਉੱਪਰ ਇੱਕ ਵਾਰ ਫਿਰ ਖ਼ਤਰੇ ਦੇ ਬੱਦਲ ਮੰਡਰਾਉਂਦੇ ਦਿਖਾਈ ਦੇ ਰਹੇ ਹਨ | ਪਹਿਲਾਂ ਵੀ ਨਰਮੇ ਦੀ ਫ਼ਸਲ ਚਿੱਟੀ ਮੱਖੀ ਸਮੇਤ ਦੋ ਤਿੰਨ ਵਾਰ ਹੋਰਨਾਂ ਬਿਮਾਰੀਆਂ ਦੀ ਭੇਟ ਚੜ ਜਾਣ ਕਾਰਨ ਉਕਤ ਪੱਟੀ ਦੇ ਨਰਮਾ ਉਤਪਾਦਕ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ | ਉਕਤ ਬਿਮਾਰੀ ਦਾ ਸਭ ਤੋਂ ਵੱਧ ਅਸਰ ਨੇੜਲੇ ਪਿੰਡ ਮਲਕਾਣਾ ਵਿਖੇ ਦੇਖਣ ਨੂੰ ਮਿਲ ਰਿਹਾ ਹੈ | ਪਿੰਡ ਦੇ ਕਿਸਾਨ ਰਾਜਿੰਦਰ ਸਿੰਘ ਤੇ ਹਰਬੰਸ ਸਿੰਘ ਦੀ ਨਰਮੇ ਦੀ ਫ਼ਸਲ ਜਿੱਥੇ ਇਸ ਬਿਮਾਰੀ ਦੀ ਪੂਰੀ ਤਰ੍ਹਾਂ ਮਾਰ ਹੇਠ ਆਈ ਹੈ ਉੱਥੇ ਪਿੰਡ ਦੇ ਮੌਜੂਦਾ ਪੰਚ ਗੁਰਪਾਲ ਸਿੰਘ ਦੀ ਫ਼ਸਲ ਵੀ ਇਸ ਬਿਮਾਰੀ ਕਾਰਨ ਸੁੱਕਣੀ ਸ਼ੁਰੂ ਹੋ ਗਈ ਹੈ | ਮਲਕਾਣੇ ਦੇ ਨਾਲ ਨਾਲ ਉਕਤ ਬਿਮਾਰੀ ਦੇ ਤਲਵੰਡੀ ਸਾਬੋ ਬਲਾਕ ਦੇ ਪਿੰਡਾਂ ਤੰਗਰਾਲੀ ਅਤੇ ਸ਼ੇਖਪੁਰਾ ਤੱਕ ਫੈਲ ਜਾਣ ਦੀ ਵੀ ਖ਼ਬਰ ਹੈ | ਉਕਤ ਪੱਤਰਕਾਰ ਵਲੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਸ਼ੇਖਪੁਰਾ ਦੇ ਕਿਸਾਨਾਂ ਨਰਦੇਵ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਨਰਮੇ ਦੀ ਫ਼ਸਲ ਇਸ ਬਿਮਾਰੀ ਕਾਰਨ ਸੁੱਕਣੀ ਸ਼ੁਰੂ ਹੋ ਗਈ ਹੈ | ਉੱਧਰ ਮਾਮਲੇ ਸਬੰਧੀ ਜਦੋਂ ਬਲਾਕ ਖੇਤੀਬਾੜੀ ਅਫ਼ਸਰ ਤਲਵੰਡੀ ਸਾਬੋ ਗੁਰਮੇਲ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪਹਿਲਾਂ ਤਲਵੰਡੀ ਸਾਬੋ ਬਲਾਕ ਦੇ ਮਲਕਾਣਾ, ਸੀਂਗੋ ਅਤੇ ਜੋਗੇਵਾਲਾ ਪਿੰਡਾਂ ਵਿਚ ਉਕਤ ਬਿਮਾਰੀ ਫੈਲਣ ਬਾਰੇ ਪਤਾ ਲੱਗਾ ਸੀ | ਉਨ੍ਹਾਂ ਅਨੁਸਾਰ ਪਿੰਡ ਮਲਕਾਣਾ ਵਿਚ ਨੁਕਸਾਨ ਜ਼ਿਆਦਾ ਹੈ ਤੇ ਉੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਵੀ ਪੁੱਜ ਗਈ ਸੀ ਤੇ ਪ੍ਰਭਾਵਿਤ ਖੇਤਾਂ ਵਿਚੋਂ ਮਿੱਟੀ ਤੇ ਪਾਣੀ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਦੀ ਰਿਪੋਰਟ ਸੋਮਵਾਰ ਤੱਕ ਆਉਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਲੱਗਦਾ ਹੈ ਕਿ ਜਿੱਥੇ ਧਰਤੀ ਹੇਠਲਾ ਪਾਣੀ ਮਾੜਾ ਹੈ ਪਾਣੀ ਲੱਗਣ ਉਪਰੰਤ ਉਸ ਵਿਚ ਮੌਜੂਦ ਸਾਲਟ (ਇਕ ਕਿਸਮ ਦਾ ਲੂਣ) ਨਰਮੇ ਦੇ ਬੂਟਿਆਂ ਦੀਆਂ ਜੜਾਂ ਕੋਲ ਜਮਾਂ ਹੋ ਜਾਂਦਾ ਹੈ ਜਿਸ ਨਾਲ ਉਕਤ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ |

ਮੋਟਰ ਸਾਈਕਲ ਸਵਾਰ ਵਿਅਕਤੀਆਂ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਸੰਗਤ ਮੰਡੀ, 23 ਜੂਨ (ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਜੱਸੀ ਬਾਗ਼ ਵਾਲੀ ਵਿਖੇ ਮੋਟਰ ਸਾਈਕਲ ਸਵਾਰ ਵਿਅਕਤੀਆਂ ਪਾਸੋਂ 500 ਪੱਤੇ ਨਸ਼ੀਲੀਆਂ ਗੋਲੀਆਂ ਡਰਾਮਾਡੋਲ ਬਰਾਮਦ ਕੀਤੀਆਂ ਹਨ | ਸਹਾਇਕ ਥਾਣੇਦਾਰ ਪਰਮਜੀਤ ਸਿੰਘ ਅਨੁਸਾਰ ਪੁਲਿਸ ਪਾਰਟੀ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਥਾਣੇ ਅੱਗੇ ਰੋਸ ਧਰਨਾ

ਰਾਮਪੁਰਾ ਫੂਲ, 23 ਜੂਨ (ਨਰਪਿੰਦਰ ਸਿੰਘ ਧਾਲੀਵਾਲ)-ਪਿੰਡ ਲਹਿਰਾ ਧੂਰਕੋਟ ਦੇ ਕਿਸਾਨ ਗੁਰਸੇਵਕ ਸਿੰਘ ਦੀ ਖ਼ੁਦਕੁਸ਼ੀ ਦਾ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ | ਕਿਸਾਨ ਯੂਨੀਅਨ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਖ਼ੁਦਕੁਸ਼ੀ ਦੇ ਮਾਮਲੇ ਵਿਚ ਨਾਮਜ਼ਦ ਕਥਿਤ ...

ਪੂਰੀ ਖ਼ਬਰ »

ਝੋਨਾ ਲਗਾਉਣ ਆਏ ਨੌਜਵਾਨ ਦੀ ਪਾਣੀ ਵਾਲੀ ਡਿੱਗੀ 'ਚ ਡੁੱਬਣ ਨਾਲ ਮੌਤ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਨੇੜੇ ਪਿੰਡ ਮੁਹਾਲਾਂ ਤੋਂ ਜੱਸੀ ਬਾਗਵਾਲੀ ਿਲੰਕ ਰੋਡ 'ਤੇ ਬੀਤੀ ਸ਼ਾਮ ਝੋਨਾ ਲਗਾਉਣ ਆਏ ਨੌਜਵਾਨ ਦੀ ਪਿੰਡ ਦੇ ਕਿਸਾਨ ਦੇ ਖੇਤ 'ਚ ਪੁੱਟੀ ਡਿੱਗੀ 'ਚ ਨਹਾਉਣ ਦੌਰਾਨ ਡੁੱਬਣ ਕਾਰਨ ਮੌਤ ਹੋ ਗਈ | ਇਕੱਤਰ ਕੀਤੀ ...

ਪੂਰੀ ਖ਼ਬਰ »

ਦੁਖੀ ਕਿਸਾਨ ਨੇ ਦੋ ਏਕੜ ਨਰਮੇ ਦੀ ਖਰਾਬ ਹੋਈ ਫ਼ਸਲ ਵਾਹੀ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)-ਬੀਤੇ ਦਿਨੀਂ ਪਏ ਹਲਕੇ ਮੀਂਹ ਅਤੇ ਹਨ੍ਹੇਰੀ ਨਾਲ ਨੇੜਲੇ ਪਿੰਡ ਮਲਕਾਣਾ ਦੇ ਕਿਸਾਨਾਂ ਰਜਿੰਦਰ ਸਿੰਘ ਪੁੱਤਰ ਹਰਬੰਸ ਸਿੰਘ, ਗੁਰਪਾਲ ਸਿੰਘ ਪੁੱਤਰ ਭੂਰਾ ਸਿੰਘ, ਅ੍ਰੰਮਿਤਪਾਲ ਸਿੰਘ ਪੁੱਤਰ ਗੁਰਲਾਲ ਸਿੰਘ, ਮੇਵਾ ਸਿੰਘ ਪੁੱਤਰ ...

ਪੂਰੀ ਖ਼ਬਰ »

26 ਜੂਨ ਨੂੰ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਉਣ ਸਬੰਧੀ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 23 ਜੂਨ (ਸੁਖਵਿੰਦਰ ਸਿੰਘ ਸੁੱਖਾ)-26 ਜੂਨ 2018 ਨੂੰ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਉਣ ਸਬੰਧੀ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਹ ਦਿਵਸ ਜਿਥੇ ਜ਼ਿਲ੍ਹਾ ਪੱਧਰ 'ਤੇ ਮਨਾਇਆ ...

ਪੂਰੀ ਖ਼ਬਰ »

ਰੈੱਡ ਕਰਾਸ ਭਵਨ ਵਿਖੇ ਲੋੜਵੰਦ ਬੱਚਿਆਂ ਲਈ ਲਾਇਬ੍ਰੇਰੀ ਸ਼ੁਰੂ

ਬਠਿੰਡਾ, 23 ਜੂਨ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਤੰਦਰੁਸਤ ਮਿਸ਼ਨ ਤਹਿਤ ਸਥਾਨਕ ਰੈੱਡ ਕਰਾਸ ਭਵਨ ਵਿਖੇ 2000 ਕਿਤਾਬਾਂ ਨਾਲ ਲੈਸ ਲੋੜਵੰਦ ਬੱਚਿਆਂ ਲਈ ਖੋਲ੍ਹੀ ਗਈ ਲਾਇਬ੍ਰੇਰੀ ਦਾ ਅੱਜ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਰੈੱਡ ...

ਪੂਰੀ ਖ਼ਬਰ »

ਬਠਿੰਡਾ-ਬਾਦਲ ਰੋਡ ਉਤੇ ਵਾਪਰੇ ਭਿਆਨਕ ਹਾਦਸੇ 'ਚ ਇਕ ਦੀ ਮੌਤ ਤਿੰਨ ਗੰਭੀਰ ਜ਼ਖ਼ਮੀ

ਸੰਗਤ ਮੰਡੀ, 23 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ/ਅੰਮਿ੍ਤਪਾਲ ਸਿੰਘ)-ਅੱਜ ਦੁਪਹਿਰ ਸਮੇਂ ਬਠਿੰਡਾ-ਬਾਦਲ ਰੋਡ ਉਤੇ ਪਿੰਡ ਚੱਕ ਅੱਤਰ ਸਿੰਘ ਵਾਲਾ ਨਜ਼ਦੀਕ ਗੈਸ ਸਿਲੰਡਰਾਂ ਨਾਲ ਭਰੇ ਪਿੱਕ-ਅੱਪ ਡਾਲੇ ਅਤੇ ਹਾਂਡਾ ਸਿਟੀ ਕਾਰ ਦੀ ਭਿਆਨਕ ਟੱਕਰ ਹੋ ਗਈ | ਇਸ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਵਾਧੇ ਦੇ ਰੋਸ ਵਿਚ ਅਕਾਲੀ ਦਲ ਵਲੋਂ ਬਿਜਲੀ ਮੰਤਰੀ ਦਾ ਪੁਤਲਾ ਸਾੜਿਆ

ਭਗਤਾ ਭਾਈਕਾ, 23 ਜੂਨ (ਸੁਖਪਾਲ ਸਿੰਘ ਸੋਨੀ)-ਪਾਵਰਕਾਮ ਵਲੋਂ ਬਿਜਲੀ ਦਰ ਵਧਾਉਣ ਦੇ ਰੋਸ ਵਿਚ ਅੱਜ ਸਥਾਨਕ ਸ਼ਹਿਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਬਿਜਲੀ ਮੰਤਰੀ ਦਾ ਪੁਤਲਾ ਸਾੜਿਆ ਗਿਆ, ਇਸ ਸਮੇਂ ਸਮਰਥਕਾਂ ਵਲੋਂ ਬਿਜਲੀ ਮੰਤਰੀ ਅਤੇ ਪੰਜਾਬ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਸਕੂਟਰ ਸਵਾਰ ਜ਼ਖ਼ਮੀ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)-ਬੀਤੀ ਸ਼ਾਮ ਬਠਿੰਡਾ-ਬਾਦਲ ਸੜਕ 'ਤੇ ਪਿੰਡ ਨਰੂਆਣਾ ਨੇੜੇ ਸਕੂਟਰ ਸਵਾਰ ਆਵਾਰਾ ਪਸ਼ੂ ਨਾਲ ਟਕਰਾ ਕੇ ਗੰਭੀਰ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਇਕ ਸਕੂਟਰ ਸਵਾਰ ਬਜ਼ੁਰਗ ਆਪਣੇ ਸਕੂਟਰ 'ਤੇ ਜਾ ਰਿਹਾ ਸੀ ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ 'ਤੇ ਨਸ਼ੀਲੀ ਦਵਾਈਆਂ ਵੇਚਣ ਵਾਲਿਆਂ ਿਖ਼ਲਾਫ਼ ਪੁਲਿਸ ਦੀ ਛਾਪੇਮਾਰੀ

ਕਾਲਾਂਵਾਲੀ, 23 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਜ਼ਿਲ੍ਹਾ ਪੁਲਿਸ ਕਪਤਾਨ ਹਾਮਿਦ ਅਖ਼ਤਰ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਵਲੋਂ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਦੇ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਸੰਯੁਕਤ ਟੀਮਾਂ ...

ਪੂਰੀ ਖ਼ਬਰ »

ਲੋਕ ਜਨਸ਼ਕਤੀ ਪਾਰਟੀ ਵਲੋਂ ਸ਼ੁਰੂ ਕੀਤੀ ਜਨ ਚੇਤਨਾ ਮੁਹਿੰਮ ਤਹਿਤ ਬਠਿੰਡਾ ਸ਼ਹਿਰ ਤੇ ਰਾਮਪੁਰਾ ਵਿਖੇ ਸੰਮੇਲਨ

ਬਠਿੰਡਾ, 23 ਜੂਨ (ਸਟਾਫ਼ ਰਿਪੋਰਟਰ)-ਬਠਿੰਡਾ ਵਿਚ ਲੋਕ ਜਨਸ਼ਕਤੀ ਪਾਰਟੀ ਵਲੋਂ ਸ਼ੁਰੂ ਕੀਤੀ ਜਨ ਚੇਤਨਾ ਮੁਹਿੰਮ ਤਹਿਤ ਬਠਿੰਡਾ ਸ਼ਹਿਰ ਤੇ ਰਾਮਪੁਰਾ ਵਿਖੇ ਸੰਮੇਲਨ ਕੀਤੇ ਗਏ ਜਿਸ ਦੇ ਮੁੱਖ ਮਹਿਮਾਨ ਕਿਰਨਜੀਤ ਸਿੰਘ ਗਹਿਰੀ ਸੂਬਾ ਪ੍ਰਧਾਨ ਲੋਕ ਜਨਸ਼ਕਤੀ ਪਾਰਟੀ ...

ਪੂਰੀ ਖ਼ਬਰ »

ਪਿੰਡ ਭੁੱਚੋ ਕਲਾਂ ਵਿਖੇ ਬਾਬਾ ਦਲ ਸਿੰਘ ਜੀ ਦੀ 175ਵੀਂ ਬਰਸੀ ਸਬੰਧੀ ਸਮਾਗਮ ਕਰਵਾਇਆ

ਭੁੱਚੋ ਮੰਡੀ 23 ਜੂਨ (ਬਲਵਿੰਦਰ ਸਿੰਘ ਸੇਠੀ)-ਪਿੰਡ ਭੁੱਚੋ ਕਲਾਂ ਵਿਖੇ ਸਿੱਖ ਇਤਿਹਾਸਕ ਅਸਥਾਨ ਗੁਰਦੂਆਰਾ ਬਾਬਾ ਦਲ ਸਿੰਘ ਸਾਹਿਬ ਵਿਖੇ ਬਾਬਾ ਦਲ ਸਿੰਘ ਜੀ ਦੀ 175ਵੀਂ ਬਰਸੀ ਦੇ ਸਬੰਧ ਵਿਚ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ...

ਪੂਰੀ ਖ਼ਬਰ »

ਅਣਕਿਆਸੀ ਪੈਰਾਬਿਲਟ ਬਿਮਾਰੀ ਕਾਰਨ ਨਰਮੇ ਦੀ ਫ਼ਸਲ ਦਾ ਭਾਰੀ ਨੁਕਸਾਨ

ਮੌੜ ਮੰਡੀ 23 ਜੂਨ (ਲਖਵਿੰਦਰ ਸਿੰਘ ਮੌੜ)-ਨਰਮੇ ਨੂੰ ਅਹਿਜੀ ਬਿਮਾਰੀ ਨੇ ਘੇਰ ਲਿਆ ਹੈ,ਜੋ ਕਿਸਾਨਾਂ ਨੇ ਕਦੇ ਚਿਤਵੀ ਵੀ ਨਹੀਂ ਸੀ | ਇਹ ਬਿਮਾਰੀ ਨਰਮੇ ਨੂੰ ਪਾਣੀ ਲਾ ਦੇਣ ਜਾਂ ਮੀਂਹ ਪੈਣ ਨਾਲ ਪੈਂਦੀ ਹੈ,ਜਿਸ ਕਾਰਨ ਬੂਟਾ ਮੁਰਝਾਉਂਣਾ ਸ਼ੁਰੂ ਹੋ ਜਾਂਦਾ ਹੈ ਅਤੇ ਅਖ਼ੀਰ ...

ਪੂਰੀ ਖ਼ਬਰ »

ਸੂਬਾਖੇੜਾ ਦੇ ਕੋਲ ਮੰਮੜ ਖੇੜਾ ਡਿਸਟ੍ਰੀਬਿਊਟਰੀ ਵਿਚ ਪਾੜ ਪੈਣ ਨਾਲ ਫ਼ਸਲਾਂ ਡੁੱਬੀਆਂ

ਕਾਲਾਂਵਾਲੀ, 23 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਸੂਬਾਖੇੜਾ ਦੇ ਕੋਲ ਅਚਾਨਕ ਮੰਮੜ ਖੇੜਾ ਨਹਿਰ ਟੁੱਟਣ ਨਾਲ ਪਿੰਡ ਸੂਬਾਖੇੜਾ ਅਤੇ ਬੜਾਗੁੜਾ ਦੀ ਕਰੀਬ ਸੌ ਏਕੜ ਨਰਮੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਸੂਬਾਖੇੜਾ ਵਿਚ ...

ਪੂਰੀ ਖ਼ਬਰ »

ਚਾਉਕੇ ਕ੍ਰਿਕਟ ਟੂਰਨਾਮੈਂਟ 'ਤੇ ਰਾਮਪੁਰਾ ਮੰਡੀ ਦੇ ਖਿਡਾਰੀਆਂ ਦਾ ਕਬਜ਼ਾ

ਚਾਉਕੇ, 23 ਜੂਨ (ਮਨਜੀਤ ਸਿੰਘ ਘੜੈਲੀ)-ਕਸਬਾ ਚਾਉਕੇ ਦੇ ਨੌਜਵਾਨਾਂ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਚਾਉਕੇ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ (ਅੰਡਰ 17) ਕਾਸਕੋ ਕ੍ਰਿਕਟ ਟੂਰਨਾਮੈਂਟ ਸਮਾਪਿਤ ਹੋ ਗਿਆ | ਇਸ ਟੂਰਨਾਮੈਂਟ 'ਚ ਰਾਮਪੁਰਾ ਮੰਡੀ ਦੇ ਖਿਡਾਰੀਆਂ ਨੇ ...

ਪੂਰੀ ਖ਼ਬਰ »

ਨਗਰ ਨਿਗਮ ਬਠਿੰਡਾ ਨੇ ਡੀ. ਏ. ਵੀ. ਸਕੂਲ ਨਜ਼ਦੀਕ ਛੱਪੜ ਦਾ ਲਿਆ ਕਬਜ਼ਾ

ਬਠਿੰਡਾ, 23 ਜੂਨ (ਕੰਵਲਜੀਤ ਸਿੰਘ ਸਿੱਧੂ)-ਨਗਰ ਨਿਗਮ ਬਠਿੰਡਾ ਨੇ ਅੱਜ ਲੰਬੀ ਭੱਜ ਦੌੜ ਦੇ ਬਾਅਦ ਆਖ਼ਰ ਡੀ. ਏ. ਵੀ. ਸਕੂਲ/ਕਾਲਜ ਨਜ਼ਦੀਕ ਸਥਿਤ ਗੰਦੇ ਪਾਣੀ ਦੇ ਛੱਪੜ 'ਤੇ ਦੀਵਾਰ ਕੱਢਕੇ ਕਬਜ਼ਾ ਲੈ ਲਿਆ | ਇਸ ਮੌਕੇ ਐਕਸੀਅਨ ਦਵਿੰਦਰ ਜੌੜਾ, ਸੰਦੀਪ ਗੁਪਤਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਿਏਟ ਨੇ ਉੱਤਰੀ ਭਾਰਤ ਵਿਚ ਖੋਲਿ੍ਹਆ ਆਪਣਾ ਪਹਿਲਾ ਟਰੱਕ ਸਰਵਿਸ ਹੱਬ

ਬਠਿੰਡਾ, 23 ਜੂਨ (ਅ.ਬ.)-ਟਾਇਰ ਨਿਰਮਾਤਾ ਕੰਪਨੀ ਸਿਏਟ ਨੇ ਉੱਤਰੀ ਭਾਰਤ ਦਾ ਆਪਣਾ ਪਹਿਲਾ ਟਰੱਕ ਸਰਵਿਸ ਹੱਬ ਬਠਿੰਡਾ ਵਿਚ ਖੋਲਿ੍ਹਆ ਹੈ, ਜੋ ਕਿ ਟਰੱਕ ਮਾਲਕਾਂ ਅਤੇ ਚਾਲਕਾਂ ਦੇ ਲਈ ਵਨ ਪੁਆਇੰਟ ਡੇਸਟੀਨੇਸ਼ਨ ਦੇ ਲੋੜਾਂ ਦੀ ਪੂਰਤੀ ਕਰੇਗਾ | ਇੱਥੇ ਦਿੱਤੀਆਂ ਜਾਣ ...

ਪੂਰੀ ਖ਼ਬਰ »

ਲਹਿਰਾ ਧੂਰਕੋਟ ਕੋਲ ਮੁੱਖ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ

ਲਹਿਰਾ ਮੁਹੱਬਤ, 23 ਜੂਨ (ਸੁਖਪਾਲ ਸਿੰਘ ਸੁੱਖੀ)- ਅੱਜ ਪਿੰਡ ਲਹਿਰਾ ਧੂਰਕੋਟ ਦੇ ਬੱਸ ਅੱਡੇ ਕੋਲ ਬਾਅਦ ਦੁਪਹਿਰ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ- 7 'ਤੇ ਕਾਰ ਅਤੇ ਬੱਸ ਵਿਚਕਾਰ ਹੋਈ ਟੱਕਰ 'ਚ ਕਾਰ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ...

ਪੂਰੀ ਖ਼ਬਰ »

ਦੇਵਿੰਦਰ ਕੁਮਾਰ ਚਿੰਟੂ ਸ਼ਰਮਾ ਬ੍ਰਾਹਮਣ ਸਭਾ ਰਾਮਾਂ ਦੇ ਪ੍ਰਧਾਨ ਬਣੇ

ਰਾਮਾਂ ਮੰਡੀ, 23 ਜੂਨ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਗੀਤਾ ਭਵਨ ਵਿਖੇ ਬ੍ਰਾਹਮਣ ਸਭਾ ਰਾਮਾਂ ਦੇ ਵਿਸ਼ੇਸ਼ ਮੀਟਿੰਗ ਪੰਡਤ ਸੋਮ ਦੱਤ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਡੀ ਦੇ ਸਮੂਹ ਬ੍ਰਾਹਮਣਾ ਨੇ ਸ਼ਿਰਕਤ ਕੀਤੀ | ਮੀਟਿੰਗ ਵਿਚ ਬ੍ਰਾਹਮਣਾਂ ਭਾਈਚਾਰੇ ...

ਪੂਰੀ ਖ਼ਬਰ »

ਪਿੰਡ ਢਪਾਲੀ ਤੋਂ ਸ਼੍ਰੀ ਹਜ਼ੂਰ ਸਾਹਿਬ ਲਈ ਕਣਕ ਦਾ ਟਰਾਲਾ ਰਵਾਨਾ

ਭਾਈਰੂਪਾ, 23 ਜੂਨ (ਵਰਿੰਦਰ ਲੱਕੀ)-ਨੇੜਲੇ ਪਿੰਡ ਢਪਾਲੀ ਦੀ ਸੰਗਤ ਦੇ ਸਹਿਯੋਗ ਨਾਲ ਆਸ-ਪਾਸ ਦੀ ਸੰਗਤ ਵਲੋਂ ਕਣਕ ਦਾ ਇਕ ਟਰਾਲਾ ਸੱਚ ਖੰਡ ਸ਼੍ਰੀ ਹਜ਼ੂਰ ਸਾਹਿਬ ਬਾਬਾ ਨਿਧਾਨ ਸਿੰਘ ਗੁਰਦੁਆਰਾ ਸਾਹਿਬ ਲਈ ਭੇਜਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਪਿੰਡ ਢਪਾਲੀ ਦੇ ...

ਪੂਰੀ ਖ਼ਬਰ »

ਜਿਉਂਦ 'ਚ ਹੱਡਾਂ ਰੋੜੀ ਦੇ ਮਾਮਲੇ ਸਬੰਧੀ ਪੁਲਿਸ ਿਖ਼ਲਾਫ਼ ਲੋਕਾਂ ਵਲੋਂ ਥਾਣਾ ਸਦਰ ਅੱਗੇ ਰੋਸ ਪ੍ਰਦਰਸ਼ਨ

ਚਾਉਕੇ, 23 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਂਦ 'ਚ ਹੱਡਾਂ-ਰੋੜੀ ਤੇ ਕਥਿਤ ਤੌਰ ਤੇ ਕਬਜ਼ਾ ਕਰਨ ਦਾ ਮਾਮਲਾ ਦਿਨੋਂ-ਦਿਨ ਤੂਲ ਫੜ੍ਹਦਾ ਜਾ ਰਿਹਾ ਹੈ ਅਤੇ ਪਿੰਡ ਵਾਸੀਆਂ 'ਚ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਅੱਜ ਪਿੰਡ ਵਾਸੀਆਂ ਨੇ ਭਾਕਿਯੂ ...

ਪੂਰੀ ਖ਼ਬਰ »

ਡੇਰੇ ਦੀ ਜ਼ਮੀਨ ਉੱਪਰ ਕਬਜ਼ਾ ਕਰਨ ਦੀ ਨੀਯਤ ਨਾਲ ਮਹੰਤ ਦੇ ਸੱਟਾਂ ਮਾਰੀਆਂ

ਸੰਗਤ ਮੰਡੀ, 23 ਜੂਨ (ਸ਼ਾਮ ਸੁੰਦਰ ਜੋਸ਼ੀ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬੰਬੀਹਾ ਵਿਖੇ ਡੇਰੇ ਦੀ ਜ਼ਮੀਨ ਉੱਪਰ ਕਬਜ਼ਾ ਕਰਨ ਦੀ ਨੀਯਤ ਨਾਲ ਡੇਰੇ ਦੇ ਮਹੰਤ ਦੇ ਸੱਟਾਂ ਮਾਰਨ ਦੇ ਦੋਸ਼ਾਂ ਤਹਿਤ ਪਿੰਡ ਬੰਬੀਹਾ ਦੇ ਕੁਝ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ਼ ਕੀਤਾ ਹੈ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਵੱਖ-ਵੱਖ ਵਾਰਡਾਂ ਦਾ ਕੀਤਾ ਦੌਰਾ

ਬਠਿੰਡਾ, 23 ਜੂਨ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਦੇ ਵੱਖ-ਵੱਖ ਵਾਰਡਾਂ ਅਤੇ ਕਾਰੋਬਾਰੀ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਤੇ ਸੂਬੇ ਦੀ ਵਿਕਾਸ ਲਈ ਵਪਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੂੰ ਪਰਾਲੀ ਸਾਾਭਣ, ਪੜਾਈ 'ਚ ਕਮਜ਼ੋਰ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਕਾਚ ਗੋਲਡ ਐਵਾਰਡ ਨਾਲ ਨਿਵਾਜਿਆ

ਬਠਿੰਡਾ, 23 ਜੂਨ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੇ ਪਰਾਲੀ ਸਾਂਭਣ (ਬਿਨ੍ਹਾਂ ਜਲਾਏ) ਅਤੇ ਸਰਕਾਰੀ ਸਕੂਲਾਂ ਦੇ ਪੜਾਈ 'ਚ ਕਮਜ਼ੋਰ ਵਿਦਿਆਰਥੀਆਂ ਨੂੰ ਪੜ੍ਹਾਕੇ ਉਨ੍ਹਾਂ ਦੇ ਸ਼ਾਨਦਾਰ ਨਤੀਜਿਆਂ ਲਈ ਗੋਲਡ ਸਕਾਚ ਅਵਾਰਡ 2018 ਨਾਲ ਨਿਵਾਜਿਆ ...

ਪੂਰੀ ਖ਼ਬਰ »

ਸੰਗਤ ਖੁਰਦ ਤੋਂ ਤਿਉਣਾ ਪੁਜਾਰੀਆਂ ਨੂੰ ਨਵੀਂ ਬਨਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਹਲਕੇ ਅੰਦਰ ਪਿਛਲੇ ਸਮੇਂ ਤੋਂ ਆਰੰਭੀ ਵਿਕਾਸ ਦੀ ਲੜੀ ਤਹਿਤ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਯਤਨਾਂ ਸਦਕਾਂ ਮਿਲੇ ਫੰਡਾਂ ਨਾਲ ਨੇੜਲੇ ਪਿੰਡਾਂ ਸੰਗਤ ਖੁਰਦ ...

ਪੂਰੀ ਖ਼ਬਰ »

ਗੁਰਬਾਣੀ ਦੀ ਸੇਧ ਤੇ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਉਣੇ ਜ਼ਰੂਰੀ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)-ਪਿੰਡ ਬਲਾਹੜ੍ਹ ਵਿੰਝੂ ਦੇ ਰਹਿਣ ਵਾਲੇ ਪ੍ਰੀਤਮ ਸਿੰਘ ਫੌਜੀ ਅਤੇ ਉਸ ਦੇ ਪਰਿਵਾਰ ਵਲੋਂ ਪਿੰਡ ਦੇ ਗੁਰਦੁਆਰਾ ਸ਼੍ਰੀ ਨਾਨਕਸ਼ਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਜਿਥੇ ਚਾਹ, ਪਾਣੀ ਦਾ ਲੰਗਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਦਾ ਬੀ. ਐਸ. ਸੀ. (ਨਾਨ-ਮੈਡੀਕਲ) ਦਾ ਨਤੀਜਾ ਸ਼ਾਨਦਾਰ ਰਿਹਾ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲਾੋ ਐਲਾਨੇ ਗਏ ਬੀ. ਐਸ. ਸੀ. (ਨਾਨ-ਮੈਡੀਕਲ) ਸਮੈਸਟਰ ਪਹਿਲਾ ਦੇ ਨਤੀਜੇ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦਾ ਨਤੀਜਾ 100 ਫੀਸਦੀ ਰਿਹਾ | ਸਾਇੰਸ ਵਿਭਾਗ ਅਤੇ ਮੈਥ ਵਿਭਾਗ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਵੇਂ ਉਪ-ਕੁਲਪਤੀ ਡਾ: ਜਸਵਿੰਦਰ ਸਿੰਘ ਢਿੱਲੋਂ ਦੀ ਨਿਯੁਕਤੀ ਤੇ ਕਿਸਾਨ ਗੋਸ਼ਟੀ ਕਰਵਾਈ

ਤਲਵੰਡੀ ਸਾਬੋ, 23 ਜੂਨ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਵੇਂ ਉਪ-ਕੁਲਕਪਤੀ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਨਿਯੁੱਕਤੀ ਸਮਾਗਮ ਅਤੇ ਕਿਸਾਨ ਗੋਸ਼ਟੀ ਕਰਵਾਈ ਗਈ | ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਗੁਰਲਾਭ ਸਿੰਘ ਸਿੱਧੂ ਚੇਅਰਮੈਨ, ਗੁਰੂ ...

ਪੂਰੀ ਖ਼ਬਰ »

ਤਖ਼ਤ ਸਾਹਿਬ ਦੇ ਪ੍ਰਬੰਧ ਖਿਲਾਫ ਆਡੀਓ ਪਾਉਣ ਵਾਲੇ ਨੇ ਤਖ਼ਤ ਸਾਹਿਬ ਵਿਖੇ ਮੰਗੀ ਮੁਆਫ਼ੀ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨੀਂ ਅੰਮਿ੍ਤ ਸੰਚਾਰ ਕਰਨ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦਾ ਦਾਅਵਾ ਕਰਦਿਆਂ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਤੇ ਅੰਮਿ੍ਤ ਸੰਚਾਰ ਵੇਲੇ ਜਾਤੀ ਪੁੱਛੇ ਜਾਣ ਦੇ ਗੰਭੀਰ ਇਲਜਾਮ ਲਾ ਕੇ ਉਸਦੀ ਆਡੀਓ ਸ਼ੋਸਲ ...

ਪੂਰੀ ਖ਼ਬਰ »

ਤੇਲ ਕੀਮਤਾਂ ਵਿਰੁੱਧ ਮਹਿਰਾਜ ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਹਿਰਾਜ, 21 ਜੂਨ (ਸੁਖਪਾਲ ਮਹਿਰਾਜ)-ਤੇਲ ਦੀਆਂ ਵਧੀਆਂ ਕੀਮਤਾਂ 'ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਕਸਬਾ ਮਹਿਰਾਜ ਵਿਖੇ ਮੁੱਖ ਕੋਟਲੀ ਬਜ਼ਾਰ 'ਚ ਇਕੱਤਰ ਹੋਏ ਯੂਥ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਦਿਵਸ ਨੂੰ ਸੰਗਤਾਂ ਨੇ ਸ਼ਰਧਾ ਪੂਰਵਕ ਮਨਾਇਆ

ਬਠਿੰਡਾ, 23 ਜੂਨ (ਭਰਪੂਰ ਸਿੰਘ)-ਸ਼ਹਿਰ ਦੀਆਂ ਸਮੱੁਚੀਆਂ ਸੰਗਤਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਹਾਜੀ ਰਤਨ ਸਾਹਿਬ ਦੇ ਮੈਨੇਜਰ ਭਾਈ ਇਕਬਾਲ ਸਿੰਘ ਛੀਨੀਵਾਲ ਦੇ ਸਹਿਯੋਗ ਨਾਲ ਪੂਰੇ ਸ਼ਰਧਾ ਪੂਰਵਕ ਤਰੀਕੇ ਨਾਲ ਮਨਾਇਆ¢ ਜ਼ਿਕਰਯੋਗ ...

ਪੂਰੀ ਖ਼ਬਰ »

ਵਿਧਵਾ ਅਗਰਵਾਲ ਮਹਿਲਾ ਵਲੋਂ ਆਪਣੀ ਜਾਇਦਾਦ ਗਊਸ਼ਾਲਾ ਨੂੰ ਦਾਨ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)-ਸਥਾਨਕ ਸੁਪਰ ਮਾਰਕੀਟ ਵਿਖੇ ਇਕ ਅਗਰਵਾਲ ਵਿਧਵਾ ਮਹਿਲਾ ਸ਼੍ਰੀਮਤੀ ਸੀਤਾ ਦੇਵੀ ਪਤਨੀ ਓਮ ਪ੍ਰਕਾਸ਼ ਬਾਂਸਲ ਕਣਕਵਾਲ ਵਾਲੇ ਜਿਸ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਨੇ ਆਪਣੀ ਜਾਇਦਾਦ ਜੋ ਕਿ ਸੁਪਰ ਮਾਰਕੀਟ ਵਿਖੇ ਇਕ ...

ਪੂਰੀ ਖ਼ਬਰ »

ਫ਼ਤਿਹ ਕਾਲਜ (ਲੜਕੀਆਂ) ਰਾਮਪੁਰਾ ਦੇ ਗਰੈਜੂਏਸ਼ਨ ਕਲਾਸਾਂ ਦੇ ਨਤੀਜੇ ਸ਼ਾਨਦਾਰ ਰਹੇ

ਰਾਮਪੁਰਾ ਫੂਲ, 23 ਜੂਨ (ਗੁਰਮੇਲ ਸਿੰਘ ਵਿਰਦੀ)-ਲੜਕੀਆਂ ਦੀ ਸਿੱਖਿਆ ਵਿਚ ਉੱਚੀਆਂ ਬੁਲੰਦੀਆਂ ਪੁੱਟਣ ਵਾਲੇ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੇ ਗਰੇਜੂਏਟ ਕਲਾਸਾਂ ਦੇ ਸ਼ਾਨਦਾਰ ਨਤੀਜਿਆਂ ਕਾਰਨ ਸਫ਼ਲਤਾ ਦੇ ਇਕ ਵਾਰ ਫੇਰ ਝੰਡੇ ਗੱਡ ਦਿੱਤੇ ਹਨ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਵਿਪਨ ਕੰਬੋਜ਼ ਦਾ ਸਟੱਡੀ ਵੀਜ਼ਾ ਲਗਵਾਇਆ

ਭਗਤਾ ਭਾਈਕਾ, 23 ਜੂਨ (ਸੁਖਪਾਲ ਸਿੰਘ ਸੋਨੀ)-ਮੈਕਰੋ ਗਲੋਬਲ ਮੋਗਾ ਆਈਲੈਟਸ ਅਤੇ ਸਟੂਡੈਂਟ ਅਤੇ ਵਿਜ਼ਟਰ ਵੀਜ਼ਾ ਲਗਵਾਉਣ ਵਾਲੀ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਗਈ ਹੈ | ਸੰਸਥਾ ਵਲੋਂ ਵਿਦਿਆਰਥੀਆਂ ਆਈਲੈਟਸ ਦੀ ਸ਼ਾਨਦਾਰ ਤਿਆਰੀ ਕਰਵਾਕੇ ਉਨ੍ਹਾਂ ਦਾ ਵਿਦੇਸ਼ ...

ਪੂਰੀ ਖ਼ਬਰ »

ਦਵਿੰਦਰ ਚਿੰਟੂ ਸ਼ਰਮਾ ਬ੍ਰਾਹਮਣ ਸਭਾ ਦੇ ਪ੍ਰਧਾਨ ਬਣੇ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)-ਬ੍ਰਾਹਮਣ ਸਭਾ ਰਾਮਾਂ ਮੰਡੀ ਦੀ ਇਕ ਮੀਟਿੰਗ ਸ਼੍ਰੀ ਗੀਤਾ ਭਵਨ ਰਾਮਾਂ ਮੰਡੀ ਵਿਖੇ ਹੋਈ | ਮੀਟਿੰਗ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਪ੍ਰਧਾਨ ਦੇ ਅਹੁੱਦੇ ਤੇ ਸੇਵਾ ਕਰਦੇ ਆ ਰਹੇ ਪੰਡਿਤ ਸੋਮ ਦੱਤ ਸ਼ਰਮਾ ਵਲੋਂ ਘਰੇਲੂ ਮਜ਼ਬੂਰੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਸਿਰੀਏਵਾਲਾ ਦਾ ਚਾਰ ਰੋਜਾਂ ਕਿ੍ਕਟ ਟੂਰਨਾਮੈਂਟ

ਭਗਤਾ ਭਾਈਕਾ, 23 ਜੂਨ (ਸੁਖਪਾਲ ਸਿੰਘ ਸੋਨੀ)-ਕਾਸਕੋ ਕਿ੍ਕਟ ਕਮੇਟੀ ਸਿਰੀਏਵਾਲਾ ਵੱਲੋਂ ਕਰਵਾਇਆ ਗਿਆ ਚਾਰ ਰੋਜਾਂ ਅੰਡਰ-22 ਕਿ੍ਕਟ ਟੂਰਨਾਮੈਂਟ ਯਾਦਗਾਰੀ ਹੋ ਨਿਬੜਿਆ ਹੈ | ਟੂਰਨਾਮੈਂਟ ਵਿੱਚ ਇਲਾਕੇ ਦੀਆਂ ਕਰੀਬ 50 ਟੀਮਾਂ ਨੇ ਹਿੱਸਾ ਲਿਆ | ਜਾਣਕਾਰੀ ਅਨੁਸਾਰ ਫਾਈਨਲ ...

ਪੂਰੀ ਖ਼ਬਰ »

ਅਕਾਲੀ ਦਲ ਦੇ 26 ਦੇ ਜ਼ਿਲ੍ਹਾ ਪੱਧਰੀ ਧਰਨੇ ਵਿਚ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਰਕਰ ਕਰਨਗੇ ਸ਼ਿਰਕਤ- ਅਕਾਲੀ ਆਗੂ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਪੈਟਰੋਲ ਅਤੇ ਡੀਜ਼ਲ ਤੇ ਪੰਜਾਬ ਸਰਕਾਰ ਵਲੋਂ ਲਏ ਜਾਂਦੇ ਟੈਕਸਾਂ ਵਿਚ ਛੋਟ ਦੇ ਕੇ ਲੋਕਾਂ ਨੂੰ ਰਾਹਤ ਦੁਆਉਣ ਲਈ ਸੂਬਾ ਸਰਕਾਰ ਤੇ ਦਬਾਅ ਬਣਾਉਣ ਵਾਸਤੇ ਅਤੇ ਸੂਬੇ ਦੇ ਲੋਕਾਂ ਦੀਆਂ ਹੋਰਨਾਂ ਹੱਕੀ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX