ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਕਾਂਗਰਸ ਸਰਕਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘੱਟ ਕਰਨ ਲਈ ਵੈਟ ਖ਼ਤਮ ਕਰੇ-ਡਾ: ਉਪਿੰਦਰਜੀਤ ਕੌਰ

ਕਪੂਰਥਲਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ)-ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘੱਟ ਕਰਨ ਲਈ ਕਾਂਗਰਸ ਸਰਕਾਰ ਨੂੰ ਡੀਜ਼ਲ ਤੇ ਪੈਟਰੋਲ 'ਤੇ ਲਿਆ ਜਾ ਰਿਹਾ ਵੈਟ ਖ਼ਤਮ ਕਰਨਾ ਚਾਹੀਦਾ ਹੈ | ਇਹ ਸ਼ਬਦ ਡਾ: ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਨੇ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਜ਼ਿਲ੍ਹਾ ਪੱਧਰ 'ਤੇ ਦਿੱਤੇ ਜਾਣ ਵਾਲੇ ਧਰਨੇ ਤੇ ਰੋਸ ਵਿਖਾਵੇ ਦੀ ਤਿਆਰੀ ਸਬੰਧੀ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ 'ਤੇ ਲਗਾਇਆ ਵੈਟ ਘੱਟ ਕਰਨ ਲਈ ਸਰਕਾਰ ਨੂੰ ਮਜ਼ਬੂਤ ਕਰਨ ਦੇ ਮਨੋਰਥ ਨਾਲ ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਜ਼ਿਲ੍ਹਾ ਪੱਧਰ ਧਰਨਾ ਦੇ ਕੇ ਰੋਸ ਵਿਖਾਵੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਜੇ ਸਰਕਾਰ ਪੈਟਰੋਲ ਤੇ ਡੀਜ਼ਲ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲੈ ਆਵੇ ਤਾਂ ਕੀਮਤਾਂ ਵਿਚ ਕਾਫ਼ੀ ਕਮੀ ਆ ਸਕਦੀ ਹੈ | ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਜ਼ਿਲ੍ਹਾ ਪੱਧਰੀ ਧਰਨੇ ਵਿਚ ਵੱਧ ਚੜ੍ਹ ਕੇ ਸ਼ਿਰਕਤ ਕਰਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ ਹੋਈ ਹੈ | ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਹੀ ਦੇਸ਼ ਦਾ ਇਕੋ ਇਕ ਸੂਬਾ ਹੈ, ਜਿੱਥੇ ਪੈਟਰੋਲ ਤੇ ਡੀਜ਼ਲ 'ਤੇ ਵੈਟ ਦੀ ਦਰ ਸਭ ਤੋਂ ਵੱਧ ਹੈ, ਪ੍ਰੰਤੂ ਕਾਂਗਰਸ ਸਰਕਾਰ ਵੈਟ ਦੀ ਦਰ ਘਟਾਉਣ ਦੀ ਬਜਾਏ ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆ ਕੀਮਤਾਂ ਦਾ ਭਾਂਡਾ ਕੇਂਦਰ ਸਰਕਾਰ 'ਤੇ ਭੰਨ ਰਹੀ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਵਿਚ ਜੰਗਲ ਦਾ ਰਾਜ ਹੈ ਤੇ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰ ਰਹੇ ਹਨ | ਮੀਟਿੰਗ ਨੂੰ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਸੰਬੋਧਨ ਕੀਤਾ | ਇਨ੍ਹਾਂ ਆਗੂਆਂ ਨੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਸਮਾਜ ਦਾ ਹਰੇਕ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਬਦਲੇ ਦੀ ਭਾਵਨਾ ਨਾਲ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਤੇ ਝੂਠੇ ਮੁਕੱਦਮੇ ਬਣਾ ਕੇ ਉਨ੍ਹਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ | ਇਨ੍ਹਾਂ ਆਗੂਆਂ ਨੇ ਜ਼ਿਲ੍ਹੇ ਦੇ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਅਹੁਦੇਦਾਰਾਂ, ਪੰਚਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ 26 ਜੂਨ ਨੂੰ ਸਾਢੇ 10 ਵਜੇ ਸਟੇਟ ਗੁਰਦੁਆਰਾ ਸਾਹਿਬ ਪੁੱਜਣ, ਜਿੱਥੋਂ ਜਲੂਸ ਦੀ ਸ਼ਕਲ ਵਿਚ ਪਾਰਟੀ ਆਗੂ ਤੇ ਵਰਕਰ ਰੋਸ ਮਾਰਚ ਕਰਦੇ ਹੋਏ ਪੁਰਾਣੀਆਂ ਜ਼ਿਲ੍ਹਾ ਕਚਹਿਰੀਆਂ ਮੂਹਰੇ ਧਰਨਾ ਦੇ ਕੇ ਰੋਸ ਵਿਖਾਵਾ ਕਰਨਗੇ | ਮੀਟਿੰਗ ਵਿਚ ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਸੰਤੋਖ ਸਿੰਘ ਖੀਰਾਂਵਾਲੀ, ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ, ਸੇਵਾ ਮੁਕਤ ਐਡੀਸ਼ਨਲ ਐਸ.ਸੀ. ਇੰਜੀਨੀਅਰ ਸਵਰਨ ਸਿੰਘ, ਸੀਨੀਅਰ ਅਕਾਲੀ ਆਗੂ ਦਵਿੰਦਰਬੀਰ ਸਿੰਘ ਚਾਹਲ, ਸਰਕਲ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਢੱਪਈ, ਸੀਨੀਅਰ ਅਕਾਲੀ ਆਗੂ ਸੁਖਪਾਲ ਸਿੰਘ ਭਾਟੀਆ, ਜਥੇਦਾਰ ਜਸਵੰਤ ਸਿੰਘ ਕੌੜਾ, ਰਜਿੰਦਰ ਸਿੰਘ ਚੰਦੀ ਫਗਵਾੜਾ, ਯੂਥ ਆਗੂ ਸਤਬੀਰ ਸਿੰਘ ਬਿੱਟੂ ਖੀਰਾਂਵਾਲੀ, ਸੁਖਦੇਵ ਸਿੰਘ ਕਾਦੂਪੁਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਰਜਿੰਦਰ ਸਿੰਘ ਚੰਦੀ ਫਗਵਾੜਾ, ਸਵਰਨ ਸਿੰਘ ਸਰਕਲ ਪ੍ਰਧਾਨ ਸੁਭਾਨਪੁਰ, ਸੀਨੀਅਰ ਅਕਾਲੀ ਆਗੂ ਇੱਛਾ ਸਿੰਘ ਢੋਟ, ਬਲਾਕ ਸੰਮਤੀ ਮੈਂਬਰ ਦਲਵਿੰਦਰ ਸਿੰਘ ਸਿੱਧੂ, ਸੇਵਾ ਮੁਕਤ ਐਸ.ਡੀ.ਓ. ਪ੍ਰਤਾਪ ਸਿੰਘ ਮੋਮੀ, ਮਨਿੰਦਰ ਸਿੰਘ ਸੋਨੂੰ, ਸੁਰਿੰਦਰ ਸਿੰਘ ਢੋਟ, ਇਸਤਰੀ ਅਕਾਲੀ ਦਲ ਦੀ ਪ੍ਰਮੁੱਖ ਆਗੂ ਬੀਬੀ ਦਵਿੰਦਰਪਾਲ ਕੌਰ ਬਾਵਾ, ਬੀਬੀ ਸਤਿੰਦਰ ਕੌਰ ਸੂਜੋਕਾਲੀਆ, ਬਲਦੇਵ ਸਿੰਘ ਦੂਲੋਵਾਲ, ਜਰਨੈਲ ਸਿੰਘ ਬਾਜਵਾ, ਗੁਰਨਾਮ ਸਿੰਘ ਕਾਦੂਪੁਰ, ਕੁਲਬੀਰ ਸਿੰਘ ਵਿਰਕ, ਕੁਲਦੀਪ ਸਿੰਘ ਬੂਲੇ, ਹੰਸ ਰਾਜ ਸਾਬਕਾ ਸਰਪੰਚ ਦਬੁਰਜੀ, ਵਿੱਕੀ ਮਰਵਾਹਾ, ਸ਼ਿੰਗਾਰਾ ਸਿੰਘ ਭੁਲੱਥ, ਮਲਕੀਤ ਸਿੰਘ ਚੰਦੀ, ਬਲਵਿੰਦਰ ਸਿੰਘ ਤੁੜ, ਵੈਦ ਸਿੰਘ ਹਮੀਰਾ ਤੋਂ ਇਲਾਵਾ ਹੋਰ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਗਰੀਬ ਪਰਿਵਾਰਾਂ ਲਈ ਪਿੰਡਾਂ 'ਚ ਮੈਡੀਕਲ ਵੈਨਾਂ ਭੇਜੀਆਂ ਜਾਣਗੀਆਂ-ਬੀਬੀ ਰੂਹੀ

ਸੁਲਤਾਨਪੁਰ ਲੋਧੀ, 23 ਜੂਨ (ਸੋਨੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਿੰਡਾਂ ਦੇ ਗਰੀਬ ਪਰਿਵਾਰਾਂ ਲਈ ਸਿਹਤ ਸੇਵਾਵਾਂ ਦੀ ਸਹੂਲਤ ਦੇਣ ਲਈ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਵਿਚ ਮੈਡੀਕਲ ਵੈਨਾਂ ਭੇਜੀਆਂ ਜਾਣਗੀਆਂ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤੰਬਾਕੂਨੋਸ਼ੀ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ

ਢਿਲਵਾਂ, 23 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਡਾ: ਜਸਵਿੰਦਰ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਤੰਬਾਕੂਨੋਸ਼ੀ ਦੇ ਬੁਰੇ ਪ੍ਰਭਾਵਾਂ ਅਤੇ ਮੂੰਹ ਦੀ ...

ਪੂਰੀ ਖ਼ਬਰ »

35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਸੁਭਾਨਪੁਰ, 23 ਜੂਨ (ਸਤਨਾਮ ਸਿੰਘ, ਜੱਜ)-ਸਪੈਸ਼ਲ ਟਾਸਕ ਫੋਰਸ ਪੁਲਿਸ ਤੇ ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਸਾਂਝੇ ਤੌਰ 'ਤੇ ਗਸ਼ਤ ਦੌਰਾਨ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਹਰਦੀਪ ਸਿੰਘ ਨੇ ਦੱਸਿਆ ਕੇ ਏ.ਐਸ.ਆਈ. ...

ਪੂਰੀ ਖ਼ਬਰ »

ਵਿਆਹੁਤਾ ਤੋਂ ਦਾਜ ਮੰਗਣ ਦੇ ਦੋਸ਼ ਹੇਠ ਪਤੀ ਤੇ ਸੱਸ ਵਿਰੁੱਧ ਕੇਸ ਦਰਜ

ਕਪੂਰਥਲਾ, 23 ਜੂਨ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਉਸਦੇ ਪਤੀ ਤੇ ਸੱਸ ਵਿਰੁੱਧ ਦਾਜ ਮੰਗਣ ਤੇ ਮਾਰਕੁਟਾਈ ਕਰਨ ਦੇ ਕਥਿਤ ਦੋਸ਼ ਹੇਠ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਸ਼ਿਕਾਇਤ ਕਰਤਾ ਮਮਤਾ ਪਤਨੀ ਗੁਰਚਰਨ ਸਿੰਘ ...

ਪੂਰੀ ਖ਼ਬਰ »

ਬਸੰਤ ਨਗਰ ਫਗਵਾੜਾ ਵਿਖੇ ਦੋ ਦਿਨਾ ਜੋੜ ਮੇਲਾ ਸਮਾਪਤ

ਫਗਵਾੜਾ, 23 ਜੂਨ (ਅਸ਼ੋਕ ਕੁਮਾਰ ਵਾਲੀਆ)-ਦਰਬਾਰ ਸਖੀ ਸੁਲਤਾਨ ਪੀਰ ਲੱਖਦਾਤਾ ਜੀ ਦਰਬਾਰ ਪੀਰ ਬੇਰੀ ਵਾਲੇ ਬਾਬਾ ਜੀ ਦਾ ਸਾਲਾਨਾ ਮੇਲਾ ਮੁਹੱਲਾ ਬਸੰਤ ਨਗਰ ਖੇੜਾ ਰੋਡ ਫਗਵਾੜਾ ਵਿਖੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਬਿੱਲਾ ਦੀ ਦੇਖ ਰੇਖ ਹੇਠ ਆਪਣੀਆਂ ਅਮਿੱਟ ਯਾਦਾਂ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਕੇਸ ਦਰਜ

ਕਪੂਰਥਲਾ, 23 ਜੂਨ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ ਇਕ ਵਿਆਹੁਤਾ ਲੜਕੀ ਦੀ ਨਾਨੀ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਮਨਪ੍ਰੀਤ ਸਿੰਘ ਵਿਰੁੱਧ ਤੰਗ ਪ੍ਰੇਸ਼ਾਨ ਕਰਨ ਤੇ ਦਾਜ ਮੰਗਣ ਦੇ ਕਥਿਤ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਬੱਚਿਆਂ ਨੂੰ ਗੁਰਮਤਿ ਨਾਲ ਜੋੜਨਾ ਉੱਤਮ ਕਰਮ-ਸੁਰਜੀਤ ਸਿੰਘ ਚੀਮਾ

ਕਾਲਾ ਸੰਘਿਆਂ, 23 ਜੂਨ (ਸੰਘਾ)-ਪਿੰਡ ਅਠੌਲਾ ਵਿਖੇ ਹਰ ਸਾਲ ਦੀ ਤਰਾਂ ਗਰਮੀਆਂ ਦੀ ਛੁੱਟੀਆਂ ਵਿਚ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਆਸ਼ੇ ਨਾਲ ਪਿਛਲੇ 10 ਦਿਨ ਤੋਂ ਸ਼ੁਰੂ ਹੋਇਆ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਬੱਚਿਆਂ ਉੱਪਰ ਆਪਣੀ ਗੂੜੀ ਛਾਪ ਛੱਡਦਾ ਹੋਇਆ ...

ਪੂਰੀ ਖ਼ਬਰ »

ਰੋਟਰੀ ਕਲੱਬ ਰਾਇਲ ਦੇ ਮਨੋਜ ਡੋਗਰਾ ਪ੍ਰਧਾਨ ਤੇ ਦੀਪਕ ਚਾਵਲਾ ਸੈਕਟਰੀ ਨਿਯੁਕਤ

ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ, ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਰਾਇਲ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਪਿ੍ੰਸੀਪਲ ਰੋਟੇ: ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕਲੱਬ ਵਲੋਂ ਸਾਲ 2017-18 ਵਿਚ ਕੀਤੇ ਗਏ ਸਮਾਜ ਸੇਵੀ ਦੇ ਕਾਰਜਾਂ ਸਬੰਧੀ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਪਰਖ ਕੈਂਪ-21 ਸੈਂਪਲਾਂ ਦੀ ਜਾਂਚ ਕੀਤੀ

ਕਪੂਰਥਲਾ, 23 ਜੂਨ (ਵਿ.ਪ੍ਰ.)-ਡੇਅਰੀ ਵਿਕਾਸ ਵਿਭਾਗ ਵਲੋਂ ਸਥਾਨਕ ਜਗਜੀਤ ਪਾਰਕ ਵਿਚ ਦੁੱਧ ਪਰਖ ਕੈਂਪ ਲਗਾਇਆ ਗਿਆ | ਜਿਸ ਵਿਚ ਲੋਕਾਂ ਵਲੋਂ ਲਿਆਂਦੇ ਗਏ ਦੁੱਧ ਦੇ 21 ਸੈਂਪਲਾਂ ਦੀ ਜਾਂਚ ਕੀਤੀ ਗਈ | ਇਨ੍ਹਾਂ ਵਿਚੋਂ 10 ਸੈਂਪਲਾਂ ਵਿਚ 8.5 ਫ਼ੀਸਦੀ ਤੋਂ ਘੱਟ, ਜਦਕਿ 11 ...

ਪੂਰੀ ਖ਼ਬਰ »

ਲਾਪਤਾ ਬੱਚੀਆਂ ਨੂੰ ਢਿਲਵਾਂ ਪੁਲਿਸ ਨੇ ਲੱਭ ਕੇ ਵਾਰਿਸਾਂ ਹਵਾਲੇ ਕੀਤਾ

ਢਿਲਵਾਂ, 23 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ, ਪ੍ਰਵੀਨ)-ਢਿਲਵਾਂ ਪੁਲਿਸ ਨੇ ਲਾਪਤਾ ਬੱਚੀਆਂ ਨੂੰ ਥੋੜੇ੍ਹ ਹੀ ਸਮੇਂ ਵਿਚ ਲੱਭ ਕੇ ਇੱਕ ਮਿਸਾਲ ਪੈਦਾ ਕੀਤੀ ਹੈ | ਥਾਣਾ ਮੁਖੀ ਭੂਸ਼ਣ ਸੇਖੜੀ ਨੇ ਦੱਸਿਆ ਕਿ ਬੀਤੀ ਦੁਪਹਿਰ ਮੰਗਲ ਸਿੰਘ ਵਾਸੀ ਪਿੰਡ ਮੰਡੇਰ ਬੇਟ ਦੀਆਂ ਦੋ ...

ਪੂਰੀ ਖ਼ਬਰ »

ਧੋਖਾਧੜੀ ਨਾਲ ਏ.ਟੀ.ਐਮ. 'ਚੋਂ ਪੈਸੇ ਕਢਵਾਉਣ ਦੇ ਦੇਸ਼ ਹੇਠ ਸਹੇਲੀ ਵਿਰੁੱਧ ਕੇਸ ਦਰਜ

ਕਪੂਰਥਲਾ, 23 ਜੂਨ (ਵਿ.ਪ੍ਰ.)-ਥਾਣਾ ਸਿਟੀ ਕਪੂਰਥਲਾ ਦੀ ਪੁਲਿਸ ਨੇ ਧੋਖਾਧੜੀ ਕਰਨ ਦੇ ਮਾਮਲੇ ਹੇਠ ਇਕ ਔਰਤ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਮਨਪ੍ਰੀਤ ਕੌਰ ਪੁੱਤਰੀ ਗਿਆਨ ਸਿੰਘ ਵਾਸੀ ਪਿੰਡ ਅਠੌਲਾ ...

ਪੂਰੀ ਖ਼ਬਰ »

ਸਿੱਧੂ ਜਦੋਂ ਮਾਂ ਦੇ ਦੱੁਧ ਤੇ ਪੱਗ ਦੀ ਗੱਲ ਕਰਨ ਲੱਗੇ ਤਾਂ ਸਮਝ ਲਓ 100 ਫ਼ੀਸਦੀ ਝੂਠ ਬੋਲਣ ਲੱਗਾ-ਸੋਮ ਪ੍ਰਕਾਸ਼

ਫਗਵਾੜਾ, 23 ਜੂਨ (ਹਰੀਪਾਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੰਧੂ ਜਦੋਂ ਵੀ ਮਾਂ ਦੇ ਦੁੱਧ ਅਤੇ ਪੱਗ ਦੀ ਗੱਲ ਕਰਨ ਲੱਗੇ ਤਾਂ ਸਮਝ ਲਓ ਕਿ 100 ਫ਼ੀਸਦੀ ਝੂਠ ਬੋਲਣ ਲੱਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਹਲਕਾ ਵਿਧਾਇਕ ਸੋਮ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਲਾਇਨ ਮਨਜੀਤ ਸਿੰਘ ਕਲੱਬ ਦੇ ਪ੍ਰਧਾਨ ਚੁਣੇ

ਰਿਹਾਣਾ ਜੱਟਾਂ, 23 ਜੂਨ (ਜੁਨੇਜਾ)-ਲਾਇਨਜ਼ ਕਲੱਬ ਮੇਹਟੀਆਣਾ ਗੋਲਡ ਬੰਦਗੀ 321ਡੀ ਦੀ ਚੋਣ ਜ਼ੋਨ ਚੇਅਰਮੈਨ ਡਾ: ਮਨੋਹਰ ਸਿੰਘ ਭੋਗਲ ਦੁਆਰਾ ਹਰੀਜ਼ ਰੈਸਟੋਰੈਂਟ ਵਿਖੇ ਕੀਤੀ ਗਈ | ਇਸ ਮੌਕੇ ਸਾਲ 2018-19 ਲਈ ਲਾਇਨ ਮਨਜੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਤੇ ...

ਪੂਰੀ ਖ਼ਬਰ »

ਸ਼ਬਦ ਗੁਰੂ ਪ੍ਰਚਾਰ ਸੰਸਥਾ ਵਲੋਂ ਸਟਾਲ ਲਗਾ ਕੇ ਸੰਗਤਾਂ ਨੂੰ ਗੁਟਕਾ ਸਾਹਿਬ ਭੇਟ

ਕਪੂਰਥਲਾ, 23 ਜੂਨ (ਅ.ਬ.)-ਸ਼ਬਦ ਗੁਰੂ ਪ੍ਰਚਾਰ ਸੰਸਥਾ ਵਲੋਂ ਸ਼ਬਦ ਗੁਰੂ ਦਾ ਸੰਦੇਸ਼ ਸੰਗਤਾਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਭੇਟਾ ਰਹਿਤ ਸ੍ਰੀ ਗੁਟਕਾ ਸਾਹਿਬ, ਸ੍ਰੀ ਸੁਖਮਨੀ ਸਾਹਿਬ, ਨਿੱਤ ਨੇਮ, ਸੁੰਦਰ ਗੁਟਕੇ ਸਾਹਿਬ ਸੰਸਥਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ, ...

ਪੂਰੀ ਖ਼ਬਰ »

ਹਫ਼ਤੇ 'ਚ ਤਿੰਨ ਦਿਨ ਹੋਣਗੇ ਡੋਪ ਟੈੱਸਟ-ਡਾ. ਤਰਸੇਮ ਸਿੰਘ

ਭੁਲੱਥ, 23 ਜੂਨ (ਮੁਲਤਾਨੀ)-ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਹੁਣ ਹਫ਼ਤੇ ਦੇ ਤਿੰਨ ਦਿਨ ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਡੋਪ ਟੈਸਟ ਕੀਤੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਅਤੇ ...

ਪੂਰੀ ਖ਼ਬਰ »

ਖੁਖਰੈਣ ਦਾ ਸਾਲਾਨਾ ਗੁਰਮਤਿ ਤੇ ਸੰਤ ਸੰਮੇਲਨ ਪਹਿਲੀ ਤੋਂ

ਭੰਡਾਲ ਬੇਟ, 23 ਜੂਨ (ਜੋਗਿੰਦਰ ਸਿੰਘ ਜਾਤੀਕੇ)-ਮਹਾਨ ਤਪੱਸਵੀ ਸੰਤ ਬਾਬਾ ਹਰਜੀ ਸਾਹਿਬ ਦੀ ਯਾਦ ਵਿਚ ਸਮੂਹ ਪ੍ਰਵਾਸੀ ਭਾਰਤੀਆਂ, ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਯੋਗ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜਿਆ-ਚੀਮਾ

ਨਡਾਲਾ, 23 ਜੂਨ (ਮਾਨ)-ਕਾਂਗਰਸ ਕਮੇਟੀ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਆਲ ਇੰਡੀਆ ਜਾਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ | ਪੈਟਰੋਲ ਤੇ ਡੀਜ਼ਲ ਦੀਆਂ ...

ਪੂਰੀ ਖ਼ਬਰ »

ਗਾਇਕ ਚੰਗੇ ਗੀਤ ਗਾਉਣ-ਗਾਇਕ ਮਿਥਲੇਸ਼

ਢਿਲਵਾਂ, 23 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਅਸ਼ਲੀਲਤਾ ਸਾਡੇ ਸਮਾਜ ਵਿਚ ਦਿਨੋਂ ਦਿਨ ਆਪਣੇ ਪੈਰ ਪਸਾਰ ਰਹੀ ਹੈ, ਇਸ ਦਾ ਮੁੱਖ ਕਾਰਨ ਕਈ ਗਾਇਕਾਂ ਵਲੋਂ ਗੰਦੇ ਗੀਤ ਗਾਉਣਾ ਹੈ | ਇਹ ਪ੍ਰਗਟਾਵਾ ਗਾਇਕ ਮਿਥਲੇਸ਼ ਨੇ ਪੱਤਰਕਾਰਾਂ ਨਾਲ ਕੀਤਾ | ਗਾਇਕ ਮਿਥਲੇਸ਼ ਨੇ ...

ਪੂਰੀ ਖ਼ਬਰ »

ਮੁਹੱਲਾ ਸਿੱਖਾਂ ਵਿਖੇ ਸਾਲਾਨਾ ਮੇਲਾ ਮਨਾਇਆ

ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ, ਥਿੰਦ)-ਸਥਾਨਕ ਮੁਹੱਲਾ ਸਿੱਖਾਂ ਵਿਖੇ ਪੀਰ ਬਾਬਾ ਕਾਕੇ ਸ਼ਾਹ ਕਬੂਤਰਾਂ ਵਾਲੀ ਸਰਕਾਰ ਦੀ ਦਰਗਾਹ 'ਤੇ ਸਾਲਾਨਾ ਮੇਲਾ ਬਹੁਤ ਮਨਾਇਆ ਗਿਆ | ਪ੍ਰਬੰਧਕ ਕਮੇਟੀ ਨੇ ਦਰਗਾਹ 'ਤੇ ਚਾਦਰ ਤੇ ਝੰਡਾ ਚੜ੍ਹਾਉਣ ਦੀ ਰਸਮ ਨਿਭਾਈ | ਉਪਰੰਤ ...

ਪੂਰੀ ਖ਼ਬਰ »

'ਬੂਟੇ ਲਗਾਓ ਜੀਵਨ ਬਚਾਓ' ਮੁਹਿੰਮ ਇਸ ਸਾਲ ਵੀ ਜਾਰੀ ਰਹੇਗੀ-ਦਲਜੀਤ ਸੈਣੀ

ਖਲਵਾੜਾ, 23 ਜੂਨ (ਮਨਦੀਪ ਸਿੰਘ ਸੰਧੂ)-ਵਿਕਾਸ ਦੇ ਨਾਮ 'ਤੇ ਦਰਖਤਾਂ ਦੀ ਅੰਨੇ੍ਹਵਾਹ ਹੋ ਰਹੀ ਕਟਾਈ ਹਰ ਰੋਜ਼ ਵੱਧ ਰਹੇ ਪ੍ਰਦੂਸ਼ਣ ਕਰਕੇ ਵਾਤਾਵਰਨ ਸਾਫ਼ ਨਹੀਂ ਰਿਹਾ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਘਟਣ ਕਰਕੇ ਹਰ ਸਾਲ ਗਰਮੀ 'ਚ ਵਾਧਾ ਹੋ ਰਿਹਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

26 ਦੇ ਧਰਨੇ 'ਚ ਹਲਕਾ ਭੁਲੱਥ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਣਗੇ-ਤੱਖਰ

ਭੁਲੱਥ, 23 ਜੂਨ (ਮਨਜੀਤ ਸਿੰਘ ਰਤਨ)-ਅਕਾਲੀ ਦਲ ਜਥਾ ਭੁਲੱਥ ਦੇ ਸਰਕਲ ਪ੍ਰਧਾਨ ਜਥੇਦਾਰ ਸੁਖਵੰਤ ਸਿੰਘ ਤੱਖਰ ਨੇ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 26 ਜੂਨ ਨੂੰ ਜੋ ਪੰਜਾਬ ਪੱਧਰ ਦੇ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਅਕਾਲੀ ਦਲ ਵਲੋਂ ਜੋ ਧਰਨੇ ਦਿੱਤੇ ਜਾ ਰਹੇ ਹਨ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਿਜਲੀ ਟੈਕਸ 'ਚ ਕੀਤੇ ਵਾਧੇ ਦੀ ਅਕਾਲੀ ਦਲ ਵਲੋਂ ਨਿੰਦਾ

ਸੁਲਤਾਨਪੁਰ ਲੋਧੀ, 23 ਜੂਨ (ਪੱਤਰ ਪ੍ਰੇਰਕਾਂ ਦੁਆਰਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਦਿਹਾਤੀ ਖਪਤਕਾਰਾਂ 'ਤੇ ਬਿਜਲੀ ਟੈਕਸ 13 ਫ਼ੀਸਦੀ ਤੋਂ ਵਧਾ ਕੇ 15 ਫ਼ੀਸਦੀ ਕੀਤੇ ਜਾਣ 'ਤੇ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਨੇ ਸਰਕਾਰ ਦੀ ਤਿੱਖੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਜੂਨ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਮਾਡਰਨ ਜੇਲ੍ਹ ਕਪੂਰਥਲਾ ਦੇ ਇਕ ਕੈਦੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੇਸ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ | ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਹੈੱਡ ...

ਪੂਰੀ ਖ਼ਬਰ »

ਭੋਗਪੁਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨੂੰ ਅਦਾਲਤ ਵਲੋਂ ਮਿਲਿਆ ਸਟੇਅ

ਖਲਵਾੜਾ, 23 ਜੂਨ (ਮਨਦੀਪ ਸਿੰਘ ਸੰਧੂ)-ਪਿੰਡ ਭੋਗਪੁਰ (ਸ੍ਰੀ ਹਰਿਗੋਬਿੰਦਗੜ ਸਾਹਿਬ) ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦ ਸਾਹਿਬ ਵਿਖੇ ਮੁੱਖ ਸੇਵਾਦਾਰ ਪਰਮੇਸ਼ਰ ਸਿੰਘ ਅਤੇ ਟਰੱਸਟ ਦਰਮਿਆਨ ਚੱਲ ਰਹੇ ਵਿਵਾਦ ਦੇ ਸਬੰਧ 'ਚ ਮਾਨਯੋਗ ਅਦਾਲਤ ਨੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਨਵੇਂ ਨਿਸ਼ਾਨ ਦੀ ਸੇਵਾ ਹੋਈ

ਫਗਵਾੜਾ, 23 ਜੂਨ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਪੁਰਾਣੇ ਨਿਸ਼ਾਨ ਸਾਹਿਬ ਨੂੰ ਬਦਲਕੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ ਗਈ | ਭਾਈ ਲਖਵਿੰਦਰ ਸਿੰਘ ਹੈੱਡਗੰ੍ਰਥੀ ਨੇ ਦੱਸਿਆ ਕਿ ਪਹਿਲਾ ...

ਪੂਰੀ ਖ਼ਬਰ »

ਪਾਂਸ਼ਟਾ 'ਚ ਗੁਰਪੁਰਬ ਦੇ ਸਬੰਧ 'ਚ ਸਮਾਗਮ

ਪਾਂਸ਼ਟਾ, 23 ਜੂਨ (ਸਤਵੰਤ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦਗੰਜ ਪਾਂਸ਼ਟਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪੰਥ-ਪ੍ਰਸਿੱਧ ਰਾਗੀ, ਢਾਡੀ ਅਤੇ ...

ਪੂਰੀ ਖ਼ਬਰ »

ਸੰਤ ਬਾਬਾ ਦੀਵਾਨ ਸਿੰਘ ਦੀ ਬਰਸੀ ਸਬੰਧੀ ਸਾਲਾਨਾ ਸਮਾਗਮ

ਨਡਾਲਾ, 23 ਜੂਨ (ਮਨਜਿੰਦਰ ਸਿੰਘ ਮਾਨ)-ਸੰਤ ਬਾਬਾ ਦੀਵਾਨ ਸਿੰਘ ਨਿਰਮਲੇ ਜੀ ਦੀ ਪਵਿੱਤਰ ਯਾਦ ਵਿਚ ਉਨ੍ਹਾਂ ਦੀ ਬਰਸੀ ਸਬੰਧੀ ਡੇਰਾ ਬਾਬਾ ਦੀਵਾਨ ਸਿੰਘ ਰਾਏਪੁਰ ਅਰਾਈਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਕਾਰਨ ਹੋ ਰਹੀ ਝੋਨੇ ਦੀ ਲੁਆਈ 'ਚ ਦੇਰੀ

ਭੁਲੱਥ, 23 ਜੂਨ (ਮਨਜੀਤ ਸਿੰਘ ਰਤਨ)-ਭਾਵੇਂ ਪਿਛਲੇ ਦੋ ਤਿੰਨ ਦਿਨ ਤੋਂ ਖੇਤਾਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ ਪਰ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲੁਆਈ ਵਿਚ ਦੇਰੀ ਹੋ ਰਹੀ ਹੈ | ਭੁਲੱਥ ਦੇ ਨਜ਼ਦੀਕੀ ਪਿੰਡਾਂ ਦਾ ਦੌਰਾ ਕਰਨ 'ਤੇ ਇਹ ਦੇਖਣ ਵਿਚ ਆਇਆ ...

ਪੂਰੀ ਖ਼ਬਰ »

ਤਨਖ਼ਾਹਾਂ ਨੂੰ ਮਿਲਣ ਕਰਕੇ ਆਤਮਾ ਸਟਾਫ਼ ਦੇ ਵਰਕਰਾਂ 'ਚ ਰੋਸ

ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ, ਥਿੰਦ)-ਖੇਤੀਬਾੜੀ ਵਿਭਾਗ ਵਿਚ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਐਗਰੀਕਲਚਰਲ ਤਕਨਾਲੋਜੀ ਮੈਨੇਜਮੈਂਟ ਦੇ ਏਜੰਸੀ (ਆਤਮਾ) ਵਿਚ ਦਰ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ 15 ਜੂਨ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਟੈਕਸ ਅਦਾ ਕਰਨ ਵਾਲਿਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰੇਗਾ- ਮਿਸ਼ਰਾ

ਭੁਲੱਥ, 23 ਜੂਨ (ਮੁਲਤਾਨੀ)-ਸਥਾਨਕ ਕਸਬੇ ਅੰਦਰ ਆਮਦਨ ਕਰ ਵਿਭਾਗ ਵਲੋਂ ਕਰਦਾਤਾ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਜਲੰਧਰ ਰੇਂਜ 4 ਦੇ ਐਡੀਸ਼ਨ ਕਮਿਸ਼ਨ ਏ.ਐਨ. ਮਿਸ਼ਰਾ ਤੇ ਜ਼ਿਲ੍ਹਾ ਕਪੂਰਥਲਾ ਤੋਂ ਇੰਸਪੈਕਟਰ ਦੇਵ ਰਾਜ ਤੇ ਸੋਮ ਨਾਥ ਨੇ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਬਾਬਾ ਤਾਜੂਦੀਨ ਸ਼ਾਹ ਦਾ 71ਵਾਂ ਸਾਲਾਨਾ ਮੇਲਾ ਮਨਾਇਆ

ਕਪੂਰਥਲਾ, 23 ਜੂਨ (ਵਿ.ਪ੍ਰ.)-ਬਾਬਾ ਤਾਜੂਦੀਨ ਸ਼ਾਹ ਦਾ 71ਵਾਂ ਸਾਲਾਨਾ ਮੇਲਾ ਮੁਹੱਲਾ ਅਰਫ਼ਵਾਲਾ ਵਿਖੇ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਬਾਬਾ ਜੀ ਦੇ ਦਰਬਾਰ 'ਤੇ ਝੰਡਾ ਤੇ ਚਾਦਰ ਚੜ੍ਹਾਉਣ ਦੀ ਰਸਮ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾਈ ਸੀਨੀਅਰ ਆਗੂ ਜਗਦੀਸ਼ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦੀ ਬਰਸੀ ਮੌਕੇ ਧਾਰਮਿਕ ਦੀਵਾਨ ਸਜੇ

ਫਗਵਾੜਾ, 23 ਜੂਨ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਦੀ ਬਰਸੀ 'ਤੇ ਕੀਰਤਨ ਦਰਬਾਰ ਉਨ੍ਹਾਂ ਦੇ ਤਪ ਅਸਥਾਨ ਪਿੰਡ ਲੱਖਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 23 ਜੂਨ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਸੁਰਿੰਦਰ ਸਿੰਘ ਸ਼ੇਰਗਿੱਲ ਬਲਾਕ ਪ੍ਰਧਾਨ ਭੁਲੱਥ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ...

ਪੂਰੀ ਖ਼ਬਰ »

ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਸਰਕਾਰ, ਵਿਭਾਗ ਤੇ ਨਾ ਹੀ ਪੰਜਾਬੀਆਂ ਨੇ ਆਪਣੀ ਜ਼ੰੁਮੇਵਾਰੀ ਸਮਝੀ-ਵਾਤਾਵਰਨ ਪ੍ਰੇਮੀ

ਤਲਵੰਡੀ ਚੌਧਰੀਆਂ, 23 ਜੂਨ (ਪਰਸਨ ਲਾਲ ਭੋਲਾ)-ਪੰਜਾਬ ਦੀ ਧਰਾਤਲ ਨੂੰ ਹਰਿਆ ਭਰਿਆ ਰੱਖਣ ਲਈ ਸਰਕਾਰ ਵਲੋਂ ਜੰਗਲਾਤ ਵਿਭਾਗ ਬਣਾਇਆ ਗਿਆ ਹੈ, ਜਿਸ ਦੀ ਪੰਜਾਬ ਦੇ ਆਬੋ ਹਵਾ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਜ਼ੰੁਮੇਵਾਰੀ ਹੈ | ਇਸ ਤੋਂ ਇਲਾਵਾ ਵਿਭਾਗ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਲੋੜਵੰਦ ਬੱਚੇ ਦੇ ਆਪ੍ਰੇਸ਼ਨ ਲਈ ਲਾਇਨਜ਼ ਕਲੱਬ ਨੇ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

ਬੇਗੋਵਾਲ, 23 ਜੂਨ (ਸੁਖਜਿੰਦਰ ਸਿੰਘ)-ਬੀਤੇ ਦਿਨ ਲਾਇਨਜ਼ ਕਲੱਬ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਪ੍ਰਧਾਨ ਗੁਰਇਕਬਾਲ ਸਿੰਘ ਤੁਲੀ ਦੀ ਅਗਵਾਈ ਹੇਠ ਲੋੜਵੰਦ ਬੱਚੇ ਦੇ ਆਪ੍ਰੇਸ਼ਨ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ | ਇਸ ਸਬੰਧੀ ਪ੍ਰਧਾਨ ਗੁਰਇਕਬਾਲ ...

ਪੂਰੀ ਖ਼ਬਰ »

L ਪ੍ਰਸ਼ਾਸਨ ਦੇ ਨਰਮ ਰਵੱਈਏ ਨੇ ਆਮ ਲੋਕਾਂ ਦਾ ਡਰ ਚੁੱਕ ਦਿੱਤਾ L ਸਿਆਸੀ ਸ਼ਹਿ ਤੇ ਜੰਗਲਾਤ ਵਿਭਾਗ ਦੀ ਮਿਲੀਭੁਗਤ ਨਾਲ ਹੋਰ ਰਹੇ ਨਜਾਇਜ਼ ਕਬਜ਼ੇ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਸਰਕਾਰ, ਵਿਭਾਗ ਤੇ ਨਾ ਹੀ ਪੰਜਾਬੀਆਂ ਨੇ ਆਪਣੀ ਜ਼ੰੁਮੇਵਾਰੀ ਸਮਝੀ-ਵਾਤਾਵਰਨ ਪ੍ਰੇਮੀ

ਤਲਵੰਡੀ ਚੌਧਰੀਆਂ, 23 ਜੂਨ (ਪਰਸਨ ਲਾਲ ਭੋਲਾ)-ਪੰਜਾਬ ਦੀ ਧਰਾਤਲ ਨੂੰ ਹਰਿਆ ਭਰਿਆ ਰੱਖਣ ਲਈ ਸਰਕਾਰ ਵਲੋਂ ਜੰਗਲਾਤ ਵਿਭਾਗ ਬਣਾਇਆ ਗਿਆ ਹੈ, ਜਿਸ ਦੀ ਪੰਜਾਬ ਦੇ ਆਬੋ ਹਵਾ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਜ਼ੰੁਮੇਵਾਰੀ ਹੈ | ਇਸ ਤੋਂ ਇਲਾਵਾ ਵਿਭਾਗ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਦਰਬਾਰ ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਮੇਲਾ

ਕਾਲਾ ਸੰਘਿਆਂ, 23 ਜੂਨ (ਸੰਘਾ)-ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਦਰਬਾਰ ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਗੱਦੀ ਨਸ਼ੀਨ ਬਾਬਾ ਸ਼ਿੰਗਾਰਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ 'ਤੇ ਵੱਖ-ਵੱਖ ਕੱਵਾਲ ਪਾਰਟੀਆਂ ਵੱਲੋਂ ਦਰਬਾਰ 'ਤੇ ਹਾਜ਼ਰੀ ਲਗਵਾਈ ਗਈ | ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਬਲਾਕ ਪੱਧਰੀ ਪ੍ਰੋਗਰਾਮ

ਨਡਾਲਾ, 23 ਜੂਨ (ਮਾਨ)-ਜੇ.ਐਲ. ਨਹਿਰੂ ਕਲਚਰਲ ਤੇ ਸਪੋਰਟਸ ਕਲੱਬ ਜੱਗ ਵਲੋਂ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਯੂਥ ਕੋਆਰਡੀਨੇਟਰ ਸੈਮਸਨ ਮਸੀਹ ਦੇ ਆਦੇਸ਼ਾਂ 'ਤੇ ਬਲਾਕ ਪੱਧਰ 'ਤੇ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੈਮਸਨ ਮਸੀਹ ਯੂਥ ...

ਪੂਰੀ ਖ਼ਬਰ »

ਅਨਾਜ ਮੰਡੀ ਸੁਲਤਾਨਪੁਰ ਲੋਧੀ ਵਿਖੇ ਪਾਣੀ ਦੀ ਸਪਲਾਈ ਠੱਪ ਹੋਣ ਕਰਕੇ ਮਜ਼ਦੂਰਾਂ 'ਚ ਰੋਸ

ਸੁਲਤਾਨਪੁਰ ਲੋਧੀ, 23 ਜੂਨ (ਥਿੰਦ, ਹੈਪੀ)-ਮੁੱਖ ਅਨਾਜ ਮੰਡੀ ਸੁਲਤਾਨਪੁਰ ਲੋਧੀ ਵਿਖੇ ਪਿਛਲੇ 5-6 ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਮਿਲਣ ਕਰਕੇ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰ ਡਾਹਢੇ ਪ੍ਰੇਸ਼ਾਨ ਹਨ | ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਆਗੂਆਂ ਬਿੱਲਾ ਪ੍ਰਧਾਨ ਤੇ ...

ਪੂਰੀ ਖ਼ਬਰ »

ਕੜਾਲ੍ਹ ਖ਼ੁਰਦ 'ਚ ਮੀਆਂ ਹਸਨ ਸ਼ਰੀਫ਼ ਦੀ ਦਰਗਾਹ 'ਤੇ ਮੇਲਾ ਮਨਾਇਆ

ਹੁਸੈਨਪੁਰ, 23 ਜੂਨ (ਸੋਢੀ)-ਪੀਰ ਬਾਬਾ ਮੀਆਂ ਹਸਨ ਸ਼ਰੀਫ਼ ਦੀ ਦਰਗਾਹ 'ਤੇ ਪਿੰਡ ਕੜਾਲ੍ਹ ਖ਼ੁਰਦ ਵਿਖੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਪ੍ਰਵਾਸੀ ਭਾਰਤੀਆਂ, ਪਿੰਡ ਵਾਸੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕ ਹਿਤਾਂ ਲਈ ਸਫਲ ਸਾਬਿਤ ਹੋਈ-ਸਾਬੀ ਵਾਇਸ ਚੇਅਰਮੈਨ

ਢਿਲਵਾਂ, 20 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-'ਕੈਪਟਨ ਸਰਕਾਰ ਲੋਕ ਹਿਤਾਂ ਲਈ ਸਫਲ ਸਾਬਤ ਹੋਈ ਹੈ, ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਤੋਂ ਬਹੁਤ ਖੁਸ਼ ਹਨ | ਇਹ ਪ੍ਰਗਟਾਵਾ ਸਾਹਿਬ ਸਿੰਘ ਸਾਬੀ ਪਹਾੜੀਪੁਰ ਵਾਇਸ ਚੇਅਰਮੈਨ ਕਾਂਗਰਸ ਕਪੂਰਥਲਾ ਨੇ ਕੀਤਾ | ...

ਪੂਰੀ ਖ਼ਬਰ »

ਢਿਲਵਾਂ ਰੇਲਵੇ ਫਾਟਕ 'ਤੇ ਫਲਾਈ ਓਵਰ ਜਾਂ ਅੰਡਰ ਪਾਸ ਬਣਾਉਣ ਦੀ ਮੰਗ

ਢਿਲਵਾਂ, 23 ਜੂਨ (ਪ੍ਰਵੀਨ ਕੁਮਾਰ)-ਜੀ.ਟੀ.ਰੋਡ ਤੋਂ ਢਿਲਵਾਂ ਸ਼ਹਿਰ ਨੂੰ ਜਾਂਦਿਆਂ ਰਸਤੇ ਵਿਚ ਪੈਂਦੇ ਰੇਲਵੇ ਫਾਟਕ ਦੇ ਅਕਸਰ ਬੰਦ ਰਹਿਣ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਲਾਕੇ ਦੇ ਲੋਕਾਂ ਦੀ ਸਰਕਾਰ ਪਾਸੋਂ ਪੁਰਜ਼ੋਰ ਮੰਗ ਹੈ ...

ਪੂਰੀ ਖ਼ਬਰ »

ਕਾਂਗਰਸ ਪੈਟਰੋਲ ਤੇ ਡੀਜ਼ਲ 'ਤੇ ਲਗਾਇਆ ਟੈਕਸ ਘੱਟ ਕਰੇ-ਅਗਰਵਾਲ

ਕਪੂਰਥਲਾ, 23 ਜੂਨ (ਵਿ.ਪ੍ਰ.)-ਭਾਰਤੀ ਜਨਤਾ ਪਾਰਟੀ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸੁੰਦਰ ਅਗਰਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੀਤੇ ਜਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX