ਤਾਜਾ ਖ਼ਬਰਾਂ


ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  30 minutes ago
ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਦੀ ਦਿਸ਼ਾ 'ਚ ਅਮਲ...
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  57 minutes ago
ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿਚ ਵਧੇਰੇ ਵਿਦਿਆਰਥੀ...
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ...
ਅੱਜ ਦਾ ਵਿਚਾਰ
. . .  about 1 hour ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 1 hour ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 1 hour ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  2 minutes ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  34 minutes ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  38 minutes ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 1 hour ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਹਰਾਜ ਹਾਈ ਸਕੂਲ ਅਤੇ ਆਂਗਣਵਾੜੀ ਮੁਲਾਜ਼ਮਾਂ 'ਚ ਕਮਰੇ ਨੂੰ ਲੈ ਕੇ ਟਕਰਾਅ

ਤਲਵੰਡੀ ਭਾਈ, 10 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਪਿੰਡ ਹਰਾਜ ਵਿਖੇ ਆਂਗਣਵਾੜੀ ਕੇਂਦਰ ਦੇ ਕਮਰੇ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਅਤੇ ਸਰਕਾਰੀ ਹਾਈ ਸਕੂਲ ਦਰਮਿਆਨ ਟਕਰਾਅ ਖੜ੍ਹਾ ਹੋ ਗਿਆ ਹੈ, ਇਸੇ ਟਕਰਾਅ ਦੇ ਚੱਲਦਿਆਂ ਹਾਈ ਸਕੂਲ ਦੇ ਸਟਾਫ਼ ਵਲੋਂ ਆਂਗਣਵਾੜੀ ਕੇਂਦਰ ਦੇ ਕਮਰੇ 'ਤੇ ਕਬਜ਼ਾ ਕਰ ਲਿਆ ਤੇ ਆਂਗਣਵਾੜੀ ਕੇਂਦਰ ਦੇ ਨੰਨ੍ਹੇ-ਮੁੰਨੇ ਬੱਚੇ ਨੀਲੀ ਛੱਤ ਹੇਠ ਬੈਠਣ ਲਈ ਮਜਬੂਰ ਹੋ ਗਏ ਹਨ | ਇਸੇ ਟਕਰਾਅ ਦੇ ਚੱਲਦਿਆਂ ਅੱਜ ਆਂਗਣਵਾੜੀ ਕੇਂਦਰ ਦੇ ਵਰਕਰਾਂ ਤੇ ਉਨ੍ਹਾਂ ਮਾਪਿਆਂ ਵਲੋਂ ਬੱਚਿਆਂ ਨੂੰ ਸਕੂਲ ਦੇ ਅੰਦਰੂਨੀ ਰਸਤੇ 'ਤੇ ਬਿਠਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਮੌਕੇ ਆਂਗਣਵਾੜੀ ਵਰਕਰ ਸਰਬਜੀਤ ਕੌਰ, ਤਰਸੇਮ ਕੌਰ ਅਤੇ ਹੈਲਪਰਾਂ ਅਮਰਜੀਤ ਕੌਰ, ਜਸਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਹਰਾਜ ਅੰਦਰ ਤਿੰਨ ਆਂਗਣਵਾੜੀ ਕੇਂਦਰ ਚੱਲਦੇ ਹਨ | ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਕੇਂਦਰ ਪ੍ਰਾਇਮਰੀ ਸਕੂਲ ਅੰਦਰ ਸ਼ਿਫ਼ਟ ਕਰਨ ਦੇ ਨਿਰਦੇਸ਼ਾਂ 'ਤੇ ਪ੍ਰਾਇਮਰੀ ਸਕੂਲ ਵਲੋਂ ਹਾਈ ਸਕੂਲ ਦੇ ਕੈਂਪਸ ਵੱਲ ਪੈਂਦੇ ਦੋ ਪੁਰਾਣੇ ਕਮਰੇ ਦੇ ਦਿੱਤੇ ਗਏ | ਜਨਵਰੀ ਮਹੀਨੇ ਦੌਰਾਨ ਉਨ੍ਹਾਂ ਵਲੋਂ ਕਮਰਾ ਲੈਣ ਮੌਕੇ ਉਕਤ ਕਮਰੇ ਵਿਚ ਸਰਕਾਰੀ ਹਾਈ ਸਕੂਲ ਦਾ ਕੁਝ ਸਮਾਨ ਰੱਖਿਆ ਹੋਇਆ ਸੀ, ਜਿਸ ਨੰੂ ਆਪਸੀ ਸਹਿਮਤੀ ਨਾਲ ਚੁੱਕ ਲਿਆ ਗਿਆ ਤੇ ਉਦੋਂ ਤੋਂ ਉਹ ਉਕਤ ਕਮਰੇ ਵਿਚ ਦੋ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਦੀ ਦੇਖ-ਭਾਲ ਕਰ ਰਹੀਆਂ ਹਨ, ਪ੍ਰੰਤੂ ਸਨਿੱਚਰਵਾਰ ਨੂੰ ਜਦੋਂ ਉਹ ਕਮਰੇ ਅੰਦਰ ਬੱਚਿਆਂ ਨੂੰ ਲੈ ਕੇ ਬੈਠੀਆਂ ਤਾਂ ਸਰਕਾਰੀ ਹਾਈ ਸਕੂਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਖੋਸਾ ਤੇ ਹੋਰ ਸਟਾਫ਼ ਨੇ ਆ ਕੇ ਕਮਰੇ 'ਤੇ ਜਬਰੀ ਕਬਜ਼ਾ ਕਰਦੇ ਹੋਏ ਉਸ ਵਿਚ ਬੈਂਚ ਰਖਵਾ ਦਿੱਤੇ, ਜਿਸ ਨਾਲ ਛੋਟੇ-ਛੋਟੇ ਬੱਚਿਆਂ ਨੇ ਚੀਕ-ਚਿਹਾੜਾ ਪਾ ਦਿੱਤਾ ਤੇ ਉਨ੍ਹਾਂ ਨੂੰ ਧੱਕੇ ਨਾਲ ਕਮਰੇ 'ਚੋਂ ਬਾਹਰ ਕੱਢ ਦਿੱਤਾ | ਇਸ ਮਾਮਲੇ ਸੰਬੰਧੀ ਸਰਕਾਰੀ ਹਾਈ ਸਕੂਲ ਹਰਾਜ ਦੇ ਇੰਚਾਰਜ ਗੁਰਪ੍ਰੀਤ ਸਿੰਘ ਖੋਸਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਕਮਰਾ ਉਨ੍ਹਾਂ ਦੇ ਸਕੂਲ ਦਾ ਹੈ ਜੋ ਕੁਝ ਸਮੇਂ ਲਈ ਆਂਗਣਵਾੜੀ ਨੂੰ ਚਲਾਉਣ ਵਾਸਤੇ ਦਿੱਤਾ ਗਿਆ ਸੀ ਤੇ ਹੁਣ ਉਨ੍ਹਾਂ ਨੂੰ ਕਮਰੇ ਦੀ ਲੋੜ ਸੀ, ਪ੍ਰੰਤੂ ਆਂਗਣਵਾੜੀ ਵਰਕਰਾਂ ਕਮਰਾ ਖਾਲੀ ਨਹੀਂ ਕਰ ਰਹੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕਮਰਾ ਖਾਲੀ ਕਰਵਾਉਣਾ ਪਿਆ | ਜਦਕਿ ਦੂਜੇ ਪਾਸੇ ਸਰਕਾਰੀ ਪ੍ਰਾਇਮਰੀ ਸਕੂਲ ਹਰਾਜ ਦੀ ਮੁੱਖ ਅਧਿਆਪਕਾ ਊਸ਼ਾ ਰਾਣੀ, ਮਧੂ ਬਾਲਾ, ਜੋਤੀ ਕਟਾਰੀਆ, ਰੀਤੂ ਬਾਲਾ ਤੇ ਬਲਜੀਤ ਕੌਰ ਨੇ ਦਾਅਵਾ ਕੀਤਾ ਕਿ ਉਕਤ ਕਮਰਾ ਪ੍ਰਾਇਮਰੀ ਸਕੂਲ ਦੀ ਪੁਰਾਣੀ ਇਮਾਰਤ ਦਾ ਹੈ ਤੇ ਇਸ ਸੰਬੰਧੀ ਉਨ੍ਹਾਂ ਕੋਲ ਰਿਕਾਰਡ ਵੀ ਮੌਜੂਦ ਹੈ | ਸਕੂਲ ਅੰਦਰ ਪ੍ਰੀ-ਪ੍ਰਾਇਮਰੀ ਜਮਾਤਾਂ ਚਲਾਉਣ ਦੇ ਮਕਸਦ ਨਾਲ ਆਂਗਣਵਾੜੀ ਕੇਂਦਰਾਂ ਨੂੰ ਉਕਤ ਕਮਰਾ ਦਿੱਤਾ ਗਿਆ ਸੀ |

ਡੋਪ ਟੈੱਸਟ ਨੂੰ ਲੈ ਕੇ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀਆਂ ਨੇ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ 'ਤੇ ਥੋਪੇ ਡੋਪ ਟੈੱਸਟ ਅਤੇ ਮੁਲਾਜ਼ਮਾਂ ਤੋਂ 200 ਰੁਪਏ ਮਹੀਨਾ ਜਜ਼ੀਆ ਟੈਕਸ ਵਸੂਲਣ ਦੇ ਵਿਰੋਧ 'ਚ ਕੈਪਟਨ ਦਾ ਪੁਤਲਾ ਫੂਕਿਆ | ਇਸ ਮੌਕੇ ਮੁਲਾਜ਼ਮ ...

ਪੂਰੀ ਖ਼ਬਰ »

ਸ਼ਹਿਰ ਦੀ ਵਿਗੜੀ ਸਫ਼ਾਈ ਵਿਵਸਥਾ ਲਈ ਈ. ਓ. ਜ਼ਿੰਮੇਵਾਰ-ਵਿਧਾਇਕ ਨਾਰੰਗ

ਅਬੋਹਰ, 10 ਮਾਰਚ (ਸੁਖਜੀਤ ਸਿੰਘ ਬਰਾੜ)-ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਹੜਤਾਲ 'ਤੇ ਚੱਲ ਰਹੇ ਸਥਾਨਕ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀਆਂ ਕਾਰਨ ਸ਼ਹਿਰ ਦੀ ਵਿਗੜੀ ਸਫ਼ਾਈ ਵਿਵਸਥਾ ਲਈ ਈ.ਓ. ਜ਼ਿੰਮੇਵਾਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਭਾਜਪਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਅਗਵਾਈ 'ਚ ਸੰਗਤਾਂ ਦਾ ਕਾਫ਼ਲਾ ਬਰਗਾੜੀ ਗਿਆ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ 'ਚ ਸੰਗਤਾਂ 'ਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਸਜ਼ਾਵਾਂ ਦੇਣ ਤੋਂ ਇਲਾਵਾ ਜੇਲ੍ਹਾਂ 'ਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਕਾਰਨ ਲੋਕਾਂ ਵਲੋਂ ਆਵਾਜਾਈ ਠੱਪ

ਤਲਵੰਡੀ ਭਾਈ, 10 ਜੁਲਾਈ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਸਥਾਨਕ ਕਰਮਿੱਤੀ ਰੋਡ ਖੇਤਰ ਅੰਦਰ ਬਿਜਲੀ ਸਪਲਾਈ ਨਾ ਚੱਲਣ ਕਾਰਨ ਰੋਹ ਵਿਚ ਆਏ ਲੋਕਾਂ ਵਲੋਂ ਇੱਥੇ ਪੁਰਾਣਾ ਬੱਸ ਅੱਡਾ ਨਜ਼ਦੀਕ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਾਂ ਨੇ ਭਰਤੀ ਪਵਾ ਕੇ ਪਾਰਕ ਲਈ ਕੀਤਾ ਰਾਹ ਪੱਧਰਾ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)- ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਸ਼ਹਿਰ ਲਾਗੇ ਖੱਡ ਰੂਪੀ ਨੀਵੀਂ ਜਗ੍ਹਾ 'ਚ ਜਿੱਥੇ ਹਮੇਸ਼ਾ ਗੰਦਗੀ ਪਈ ਰਹਿੰਦੀ ਹੈ, ਲਾਗਿਓਾ ਲੰਘਣਾ ਸਭ ਲਈ ਮੁਸ਼ਕਿਲ ਹੁੰਦਾ ਸੀ, ਵੱਲ ਨਗਰ ਕੌਾਸਲ ਨਾ ਹੀ ਰੇਲਵੇ ਕਦੇ ਧਿਆਨ ਦਿੱਤਾ | ...

ਪੂਰੀ ਖ਼ਬਰ »

ਕਿਰਾਏਦਾਰ ਨੇ ਮਾਲਕ ਦੇ ਘਰੋਂ ਨਗਦੀ ਕੀਤੀ ਚੋਰੀ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ 'ਚ ਸਥਿੱਤ ਮਖੂ ਗੇਟ ਨੇੜੇ ਗਲੀ ਸੇਠੀ ਮਾਡਲ ਸਕੂਲ ਦੇ ਘਰ 'ਚ ਰਹਿੰਦੇ ਕਿਰਾਏਦਾਰ ਹੀ ਮਾਲਕ ਮਕਾਨ ਦੇ ਘਰ ਦੀ ਛੱਤ ਰਾਹੀਂ ਦਾਖ਼ਲ ਹੋ ਕੇ ਅਲਮਾਰੀ 'ਚ ਪਏ ਪਰਸ 'ਚੋਂ 20 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ | ਸਿਟੀ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਮਕਾਨ ਢਾਹੁਣ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ

ਫ਼ਿਰੋਜ਼ਪੁਰ, 10 ਜੁਲਾਈ (ਤਪਿੰਦਰ ਸਿੰਘ)- ਜ਼ੀਰਾ ਤਹਿਸੀਲ ਤਹਿਤ ਪੈਂਦੇ ਪਿੰਡ ਲੋਹੁਕਾ ਖੁਰਦ ਦੇ 77 ਮਜਦੂਰਾਂ ਦੇ ਕਾਨੂੰਨੀ ਢੰਗ ਨਾਲ ਦੋ ਏਕੜ 'ਚ ਬਣੇ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੈਂਕੜੇ ਕਾਰਕੁਨਾਂ ਵਲੋਂ ...

ਪੂਰੀ ਖ਼ਬਰ »

ਕੰਧ ਨੂੰ ਪਾੜ ਲਾ ਕੇ ਚੋਰਾਂ ਨੇ ਘਰ 'ਚੋਂ ਨਗਦੀ ਅਤੇ ਸੋਨੇ ਦੇ ਗਹਿਣੇ ਉਡਾਏ

ਮਮਦੋਟ, 10 ਜੁਲਾਈ (ਸੁਖਦੇਵ ਸਿੰਘ ਸੰਗਮ)- ਚੋਰ ਚੁਸਤ, ਪੁਲਿਸ ਸੁਸਤ ਦੀ ਕਹਾਵਤ ਮਮਦੋਟ ਪੁਲਿਸ 'ਤੇ ਐਨ ਢੁਕਵੀਂ ਸਾਬਤ ਹੋ ਰਹੀ ਹੈ, ਕਿਉਂਕਿ ਇਲਾਕੇ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਮਮਦੋਟ ਪੁਲਿਸ ਚੋਰਾਂ ਨੂੰ ਲੱਭਣ 'ਚ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜੇ ਸਬੰਧੀ ਸਿਹਤ ਵਰਕਰਾਂ ਦੀ ਵਰਕਸ਼ਾਪ ਲਗਾਈ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਦੇਸ਼ ਵਿਚ ਦਸਤ ਕਾਰਨ ਹਰੇਕ ਸਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਅਤੇ ਡਾਇਰੀਆ ਰੋਗ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਬਲਾਕ ਪੀ.ਐੱਚ.ਸੀ. ਕੱਸੋਆਣਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਜੀਤ ਸਿੰਘ ਦੀ ਅਗਵਾਈ ਹੇਠ ਸਿਹਤ ...

ਪੂਰੀ ਖ਼ਬਰ »

ਬਰਸਾਤੀ ਨਾਲਿਆਂ ਦਾ ਓਵਰ ਫਲੋਅ ਹੁੰਦਾ ਪਾਣੀ ਕਿਸਾਨਾਂ ਲਈ ਬਣਦਾ ਹੈ ਵੱਡੀ ਮੁਸੀਬਤ

ਮਮਦੋਟ, 10 ਜੁਲਾਈ (ਸੁਖਦੇਵ ਸਿੰਘ ਸੰਗਮ)- ਸਮੇਂ ਦੀਆਂ ਸਰਕਾਰਾਂ ਅਤੇ ਡਰੇਨਜ਼ ਵਿਭਾਗ ਦੀ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਪਿਛਲੇ ਕਈ ਸਾਲਾਂ ਤੋਂ ਨੁਕਸਾਨ ਉਠਾਉਣਾ ਪੈ ਰਿਹਾ ਹੈ | ਇਲਾਕੇ 'ਚੋਂ ਲੰਘਦੀਆਂ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਾਫ਼-ਸਫ਼ਾਈ ਪੱਖੋਂ ...

ਪੂਰੀ ਖ਼ਬਰ »

ਆਨ-ਲਾਈਨ ਬਿੱਲ ਭੁਗਤਾਨ ਦੀ ਸ਼ੁਰੂਆਤ ਹੋਈ

ਮੱਲਾਂਵਾਲਾ, 10 ਜੁਲਾਈ (ਗੁਰਦੇਵ ਸਿੰਘ)- ਪੰਜਾਬ ਵਾਟਰ ਸਪਲਾਈ ਐਾਡ ਸੀਵਰੇਜ ਬੋਰਡ ਦਫ਼ਤਰ ਮੱਲਾਂਵਾਲਾ ਵਿਚ ਰੌਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ ਅਤੇ ਐਕਸੀਅਨ ਸਰਬਜੀਤ ਸਿੰਘ ਨੇ ਆਨ ਲਾਈਨ ਬਿੱਲ ਭੁਗਤਾਨ ਦੀ ਸ਼ੁਰੂਆਤ ਕੀਤੀ | ਐਕਸੀਅਨ ਸਰਬਜੀਤ ...

ਪੂਰੀ ਖ਼ਬਰ »

ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਗੁਰਮਿੰਦਰ ਸਿੰਘ, ਡਾ: ਮੀਨਾਕਸ਼ੀ ਜ਼ਿਲ੍ਹਾ ਐਪੀਡੀਮੋਲੋਜਿਸਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ: ਅਜੀਤ ਸਿੰਘ ਐੱਸ.ਐਮ.ਓ. ਕੱਸੋਆਣਾ ਦੀ ਰਹਿਨੁਮਾਈ ਹੇਠ ਪਿੰਡ ਤਲਵੰਡੀ ਮੰਗੇ ਖ਼ਾਂ ...

ਪੂਰੀ ਖ਼ਬਰ »

ਗੁਰਦੀਪ ਸਿੰਘ ਢਿੱਲੋਂ ਦੇ ਸਿਆਸੀ ਸੈਕਟਰੀ ਬਣਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਵਲੋਂ ਗੁਰਦੀਪ ਸਿੰਘ ਢਿੱਲੋਂ ਨੂੰ ਆਪਣਾ ਸਿਆਸੀ ਸੈਕਟਰੀ ਨਿਯੁਕਤ ਕੀਤੇ ਜਾਣ ਨਾਲ ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਅਨਵਰ ਹੁਸੈਨ ਜ਼ੀਰਾ ਸਕੱਤਰ ਪੰਜਾਬ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ

ਮੱਲਾਂਵਾਲਾ, 10 ਜੁਲਾਈ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮੱਲਾਂਵਾਲਾ ਦੀ ਇਕ ਜ਼ਰੂਰੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ...

ਪੂਰੀ ਖ਼ਬਰ »

ਪਿੰਡ ਸਰਾਂ ਵਾਲੀ 'ਚ ਲੋਕਾਂ ਦੇ ਬੈਠਣ ਲਈ ਸੀਮੈਂਟਿਡ ਕੁਰਸੀਆਂ ਲਾਈਆਂ

ਮੁੱਦਕੀ, 10 ਜੁਲਾਈ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਸਰਾਂ ਵਾਲੀ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲੋਕਾਂ ਦੇ ਬੈਠਣ ਲਈ ਸੀਮੈਂਟਿਡ ਕੁਰਸੀਆਂ ਰੱਖੀਆਂ ਗਈਆਂ | ਕਲੱਬ ਦੇ ਪ੍ਰਧਾਨ ਚਮਕੌਰ ਸਿੰਘ ਬਾਠ ਨੇ ਜਾਣਕਾਰੀ ...

ਪੂਰੀ ਖ਼ਬਰ »

ਯਸ਼ਿਕਾ ਨੇ ਬੀ.ਐੱਸ.ਸੀ. ਨਾਨ ਮੈਡੀਕਲ 6ਵੇਂ ਸਮੈਸਟਰ ਦੀ ਪ੍ਰੀਖਿਆ 'ਚ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈ ਗਈ ਬੀ.ਐੱਸ.ਸੀ. (ਨਾਨ ਮੈਡੀਕਲ) 6ਵੇਂ ਸਮੈਸਟਰ ਦੀ ਪ੍ਰੀਖਿਆ 'ਚ ਸਥਾਨਕ ਦੇਵ ਸਮਾਜ ਕਾਲਜ ਦੀ ਵਿਦਿਆਰਥਣ ਯਸ਼ਿਕਾ ਨੇ 1874 ਅੰਕ ਲੈ ਕੇ 93.70 ਫ਼ੀਸਦੀ ਨਾਲ ਯੂਨੀਵਰਸਿਟੀ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਪੰਜਾਬ ਇੰਟਕ ਸੈੱਲ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਨਸ਼ਿਆਂ ਿਖ਼ਲਾਫ਼ ਲੜਾਈ ਲੜਨ ਦਾ ਐਲਾਨ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)-ਪੰਜਾਬ ਅੰਦਰ ਫੈਲੇ ਨਸ਼ਿਆਂ ਦੇ ਮੱਕੜ ਜਾਲ 'ਚ ਫਸੀ ਜਵਾਨੀ ਨੂੰ ਬਾਹਰ ਕੱਢਣ ਤੇ ਮੌਜੂਦਾ ਹਾਲਾਤਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਇੰਟਕ ਸੈੱਲ ਕਾਂਗਰਸ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਚੇਅਰਮੈਨ ਸਾਰਜ ...

ਪੂਰੀ ਖ਼ਬਰ »

ਯੂਥ ਕਾਂਗਰਸੀਆਂ ਨੇ ਮੀਟਿੰਗ 'ਚ ਲਿਆ ਮਿਸ਼ਨ ਤੰਦਰੁਸਤ ਪੰਜਾਬ ਦੀ ਸਿਰਜਣ ਦਾ ਅਹਿਦ

ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਵਿਚਾਰਨ ਅਤੇ ਲੋਕ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੰੁਚਾਉਣ ਦੇ ਮੰਤਵ ਤਹਿਤ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਰੋਟਰੀ ਕਲੱਬ ਪ੍ਰਧਾਨ ਵਿਜੇ ਮੋਂਗਾ ਦੀ ਹੋਈ ਤਾਜਪੋਸ਼ੀ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਮਾਲ ਰੋਡ ਸਥਿਤ ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਦੀ ਨਵੀਂ ਬਣੀ ਕਮੇਟੀ ਅਤੇ ਨਵੇਂ ਬਣੇ ਪ੍ਰਧਾਨ ਵਿਜੇ ਮੋਂਗਾ ਦੀ ਤਾਜਪੋਸ਼ੀ ਲਈ ਰੋਟਰੀ ਭਵਨ ਵਿਖੇ ਇਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪਿੰਡ ਝੋਕ ਹਰੀ ਹਰ ਦੇ ਸਰਕਾਰੀ ਸਕੂਲ ਵਿਖੇ ਕਾਨੂੰਨੀ ਸੈਮੀਨਾਰ ਲਗਾਇਆ

ਫ਼ਿਰੋਜ਼ਪੁਰ, 10 ਜੁਲਾਈ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਸੰਘਰਸ਼ ਦੇ ਰੌ ਾਅ 'ਚ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਾਬਕਾ ਫ਼ੌਜੀ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਭਾਗ ਸਿੰਘ ਮਰਖਾਈ ਜ਼ੀਰਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵਨ ਰੈਂਕ ਵਨ ਪੈਨਸ਼ਨ ਮੁੱਦੇ 'ਤੇ ਕੇਂਦਰ ਸਰਕਾਰ ਦੀ ਵਾਅਦਾ ਿਖ਼ਲਾਫ਼ੀ ...

ਪੂਰੀ ਖ਼ਬਰ »

ਚੰਡੀਗੜ੍ਹ ਗਈ ਪੈਦਲ ਯਾਤਰਾ ਮੁੱਖ ਮੰਤਰੀ ਨੂੰ ਮਿਲੇ ਬਗੈਰ ਵਾਪਸ ਪਰਤੀ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)- ਪੰਜਾਬ ਵਿਚ ਨਸ਼ੇ ਦੀ ਅਲਾਮਤ ਪੂਰੇ ਜ਼ੋਰਾਂ 'ਤੇ ਹੈ ਤੇ ਕੋਈ ਵੀ ਜ਼ਿਲ੍ਹਾ ਇਸ ਤੋਂ ਵਾਂਝਾ ਨਹੀਂ ਰਿਹਾ | ਫ਼ਿਰੋਜ਼ਪੁਰ ਵਿਖੇ ਵੀ ਨਸ਼ੇ ਨਾਲ ਕਈ ਮੌਤਾਂ ਹੋਣ 'ਤੇ ਨਸ਼ੇ ਦੇ ਖ਼ਾਤਮੇ ਲਈ ਚੰਡੀਗੜ੍ਹ ਤੱਕ ਪੈਦਲ ਯਾਤਰਾ ਕਰਕੇ ...

ਪੂਰੀ ਖ਼ਬਰ »

ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਲੋਕ ਹੋਣ ਲੱਗੇ ਇੱਕਮੁੱਠ

ਫ਼ਿਰੋਜ਼ਸ਼ਾਹ, 10 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਨਸ਼ਿਆਂ 'ਚ ਗ਼ਲਤਾਨ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡਾਂ ਦੇ ਲੋਕ ਹੁਣ ਸਿਆਸੀ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਟੇਕ ਛੱਡ ਆਪ ਮੁਹਾਰੇ ਇਕੱਤਰਤਾ ਕਰ ਨਸ਼ਾ ਤਸਕਰਾਂ ਨਾਲ ਦੋ ਹੱਥ ...

ਪੂਰੀ ਖ਼ਬਰ »

ਮੋਦੀ ਕਿਸਾਨੀ ਕਰਜ਼ਿਆਂ 'ਤੇ ਲੀਕ ਮਾਰ ਕੇ ਜਾਣ-ਜ਼ੀਰਾ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਬਾਰੇ ਆਪਣਾ ਪ੍ਰਤੀਕਰਮ ਕਰਦਿਆਂ ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਇਹ ਰੈਲੀ ਸਿਰਫ਼ ਕਿਸਾਨ ਵਰਗ ਨੂੰ ...

ਪੂਰੀ ਖ਼ਬਰ »

ਗਣਿਤ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਸਮਾਪਤ

ਫ਼ਿਰੋਜ਼ਪੁਰ, 10 ਜੁਲਾਈ (ਪਰਮਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਗੁਣਾਤਮਕ ਸੁਧਾਰ ਪ੍ਰੋਗਰਾਮ ਤਹਿਤ 6ਵੀਂ ਤੋਂ 8ਵੀਂ ਤੱਕ ਗਣਿਤ ਪੜ੍ਹਾ ਰਹੇ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ੁਰੂ ਹੋਈ ...

ਪੂਰੀ ਖ਼ਬਰ »

ਜੀਵਨ ਮੱਲ ਸਕੂਲ 'ਚ ਗਣਿਤ ਵਿਸ਼ੇ ਸਬੰਧੀ ਅਧਿਆਪਕਾਂ ਦਾ ਸੈਮੀਨਾਰ

ਜ਼ੀਰਾ, 10 ਜੁਲਾਈ (ਮਨਜੀਤ ਸਿੰਘ ਢਿੱਲੋਂ)- ਸਥਾਨਿਕ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਜੀਵਨ ਮੱਲ ਸਰਕਾਰੀ ਸੀਨੀ.ਸੈਕੰ. ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਨੂੰ ਗਣਿਤ ਵਿਸ਼ੇ ਨੂੰ ਰੋਚਕ ਬਣਾਉਣ ਲਈ ਦੋ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX