ਤਾਜਾ ਖ਼ਬਰਾਂ


ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  1 day ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  1 day ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  1 day ago
ਸਵੱਛ ਭਾਰਤ ਮਿਸ਼ਨ ਲਈ 103 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਸਾਊਦੀ ਅਰਬ 'ਚ ਮਰੇ ਭਾਮ ਦੇ ਨੌਜਵਾਨ ਦੀ ਲਾਸ਼ ਪਿੰਡ ਪਹੁੰਚੀ

ਮਾਹਿਲਪੁਰ/ਚੱਬੇਵਾਲ, 11 ਜੁਲਾਈ (ਦੀਪਕ ਅਗਨੀਹੋਤਰੀ, ਸਖੀਆ)-ਪਿੰਡ ਭਾਮ ਦੇ ਸਾਊਦੀ ਅਰਬ ਵਿਖ਼ੇ ਰੋਜ਼ੀ ਰੋਟੀ ਲਈ ਗਏ ਅਤੇ 2015 ਇੱਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਣ ਤੋਂ ਬਾਅਦ ਤਿੰਨ ਸਾਲ ਮੌਤ ਨਾਲ ਲੜਨ ਤੋਂ ਬਾਅਦ ਜੀਵਨ ਦੀ ਲੜਾਈ ਹਾਰੇ ਉਕਤ ਨੌਜਵਾਨ ਦੀ ਲਾਸ਼ ਅੱਜ ਪਿੰਡ ਪਹੁੰਚ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਭਾਮ ਜੋ ਕਿ 8 ਸਾਲ ਪਹਿਲਾਂ ਸਾਊਦੀ ਅਰਬ ਦੀ ਕੰਪਨੀ ਅਰਬੀਅਨ ਗਲਫ਼ ਵਿਚ ਨੌਕਰੀ ਲਈ ਗਿਆ ਸੀ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 2015 ਵਿਚ ਉੱਥੇ ਹੀ ਇੱਕ ਸੜਕ ਹਾਦਸੇ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਪਰੰਤੂ ਕੰਪਨੀ ਪ੍ਰਬੰਧਕਾਂ ਨੇ ਉਸ ਦਾ ਸਹੀ ਤਰੀਕੇ ਨਾਲ ਇਲਾਜ ਨਹੀਂ ਕਰਵਾਇਆ ਜਿਸ ਕਾਰਨ ਉਹ ਪਿਛਲੇ ਤਿੰਨ ਸਾਲਾਂ ਤੋਂ ਮੰਜੇ 'ਤੇ ਹੀ ਸੀ | ਉਨ੍ਹਾਂ ਆਪਣੇ ਪੁੱਤਰ ਦਾ ਇਲਾਜ ਭਾਰਤ ਵਿਚ ਕਰਵਾਉਣ ਅਤੇ ਉਸ ਨੂੰ ਵਾਪਿਸ ਮੰਗਵਾਉਣ ਲਈ ਬਹੁਤ ਭੱਜ ਦੌੜ ਕੀਤੀ ਪਰੰਤੂ ਸਰਕਾਰੀ ਸਹਾਇਤਾ ਨਾ ਮਿਲਣ ਕਾਰਨ ਉਹ ਹਰ ਵਾਰ ਨਿਰਾਸ਼ ਹੁੰਦੇ ਰਹੇ | ਉਨ੍ਹਾਂ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪੁੱਤਰੀ ਅਮਨਜੋਤ ਰਾਮੂਵਾਲੀਆ ਵਲੋਂ ਬਣਾਈ 'ਹੈਲਪ ਲੇਨ' ਸੰਸਥਾ ਨਾਲ ਸੰਪਰਕ ਕੀਤਾ ਜਿਨ੍ਹਾਂ ਨੇ ਸਾਊਦੀ ਅਰਬ ਸੰਪਰਕ ਕਰਕੇ ਉਸ ਨੂੰ ਭਾਰਤ ਮੰਗਵਾਉਣ ਦੇ ਸਾਰੇ ਪ੍ਰਬੰਧ ਕਰ ਲਏ ਸਨ ਪਰੰਤੂ 12 ਜੂਨ ਨੂੰ ਉਸ ਦੀ ਮੌਤ ਹੋ ਗਈ | ਸੰਸਥਾ ਦੇ ਪ੍ਰਬੰਧਕਾਂ ਨੇ ਉਸ ਦੀ ਲਾਸ਼ ਅੱਜ ਵਾਪਿਸ ਮੰਗਵਾ ਕੇ ਪਿੰਡ ਲਿਆਂਦੀ ਜਿੱਥੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ |

ਗੈੱਸ ਸਿਲੰਡਰ ਨਾਲ ਭਰੇ ਟਰੱਕ ਪਿੱਛੇ ਰੋਡਵੇਜ਼ ਦੀ ਬੱਸ ਟਕਰਾਈ

ਮੁਕੇਰੀਆਂ, 11 ਜੁਲਾਈ (ਰਾਮਗੜ੍ਹੀਆ)-ਅੱਜ ਮੁਕੇਰੀਆਂ ਤੋਂ ਥੋੜ੍ਹੀ ਦੂਰ ਪਿੰਡ ਚੱਕ ਅੱਲਾ ਬਖ਼ਸ਼ ਨਜ਼ਦੀਕ, ਜਲੰਧਰ, ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਗੈੱਸ ਸਿਲੰਡਰਾਂ ਨਾਲ ਭਰੇ ਟਰੱਕ ਦੇ ਪਿੱਛੇ ਪੰਜਾਬ ਰੋਡਵੇਜ਼ ਦੀ ਬੱਸ ਜਾ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਲੋਕ ਵੀ ਪੁਲਿਸ ਦਾ ਸਾਥ ਦੇਣ-ਐਸ.ਐਚ.ਓ. ਦਿਲਬਾਗ ਸਿੰਘ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਇਆ ਜਾਵੇਗਾ ਤੇ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰਕੇ ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਕੀਮਤ 'ਤੇ ...

ਪੂਰੀ ਖ਼ਬਰ »

ਨਿਹੰਗ ਸਿੰਘਾਂ ਤੇ ਸਤਿਕਾਰ ਕਮੇਟੀ ਦਰਮਿਆਨ ਖ਼ੂਨੀ ਝੜਪਾਂ ਪੰਥ ਲਈ ਨਮੋਸ਼ੀ-ਪੰਥਕ ਤਾਲਮੇਲ ਸੰਗਠਨ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਸਿੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਕੋਰ ਕਮੇਟੀ ਨੇ ਅੰਮਿ੍ਤਸਰ ਵਿਖੇ ਤਰਨਾ ਦਲ ਨਿਹੰਗ ਸਿੰਘ ...

ਪੂਰੀ ਖ਼ਬਰ »

ਹਲਵਾਈ ਦੀ ਭੱਠੀ ਨਾਲ ਕਾਰ ਟਕਰਾਈ-3 ਕਾਰੀਗਰ ਜ਼ਖ਼ਮੀ

ਹੁਸ਼ਿਆਰਪੁਰ, 11 ਜੁਲਾਈ (ਨਰਿੰਦਰ ਸਿੰਘ ਬੱਡਲਾ)-ਹਲਵਾਈ ਦੀ ਦੁਕਾਨ 'ਤੇ ਲੱਗੀ ਭੱਠੀ ਨਾਲ ਅਚਾਨਕ ਇਕ ਕਾਰ ਦੇ ਟਕਰਾ ਜਾਣ ਨਾਲ 3 ਕਾਰੀਗਰ ਜ਼ਖਮੀ ਹੋ ਗਏ ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਸਥਾਨਕ ਪ੍ਰਭਾਤ ਚੌਕ ਸਥਿਤ ਇਕ ਕਾਰਾਂ ਦੀ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 11 ਲੱਖ ਠੱਗਣ ਵਾਲਾ ਗਿ੍ਫ਼ਤਾਰ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 11 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫਤਾਰ ਕਥਿਤ ਦੋਸ਼ੀ ਨੂੰ ਪੁਲਿਸ ਵਲੋਂ ...

ਪੂਰੀ ਖ਼ਬਰ »

ਵਰਦੀਆਂ ਖ਼ਰੀਦਣ ਲਈ ਖ਼ਾਸ ਦੁਕਾਨਾਂ ਦੇ ਨਾਂਅ ਬਲੈਕ ਬੋਰਡਾਂ 'ਤੇ ਲਿਖ਼ਵਾ ਰਹੇ ਨੇ ਅਧਿਆਪਕ

ਮਾਹਿਲਪੁਰ, 11 ਜੁਲਾਈ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ 'ਚ ਬਣਾਏ ਸਮਾਰਟ ਮਾਡਲ ਸਕੂਲਾਂ ਨੂੰ ਨਿੱਜੀ ਸਕੂਲਾਂ ਵਰਗੀ ਦਿੱਖ਼ ਦੇਣ ਲਈ ਸਰਕਾਰ ਅਤੇ ਸਿੱਿਖ਼ਆ ਵਿਭਾਗ ਨੇ ਇਨ੍ਹਾਂ ਸਕੂਲਾਂ 'ਚ ਵਰਦੀਆਂ ਵੀ ਬਦਲ ਦਿੱਤੀਆਂ ਹਨ | ਨਵੀਆਂ ਲੱਗੀਆਂ ...

ਪੂਰੀ ਖ਼ਬਰ »

ਫ਼ਸਲਾਂ ਦੇ ਮੁੱਲ 'ਚ ਇਤਿਹਾਸਕ ਵਾਧਾ ਮੋਦੀ ਸਰਕਾਰ ਦੀ ਦੇਣ-ਰਸੂਲਪੁਰ

ਟਾਂਡਾ ਉੜਮੁੜ, 11 ਜੁਲਾਈ (ਦੀਪਕ ਬਹਿਲ)-ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਫ਼ਸਲਾਂ ਦੇ ਸਮਰਥਨ ਮੁੱਲ 'ਚ ਕੀਤੇ ਗਏ ਇਤਿਹਾਸਕ ਵਾਧੇ ਨਾਲ ਪੰਜਾਬ ਦੀ ਨਿਰਾਸ਼ ਹੋ ਚੁੱਕੀ ਕਿਸਾਨੀ ਨੂੰ ਇੱਕ ਨਵੀਂ ਆਸ ਤੇ ਉੱਜਵਲ ਭਵਿੱਖ ਦੀ ਉਮੀਦ ਪ੍ਰਾਪਤ ਹੋਈ ਹੈ | ਇਹ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦੀ ਸ਼ਿਕਾਰ ਲੜਕੀ ਦਾ ਆਪ੍ਰੇਸ਼ਨ ਹੋਇਆ

ਦਸੂਹਾ, 11 ਜੁਲਾਈ (ਭੱੁਲਰ)-ਬੀਤੇ ਕੱਲ੍ਹ ਦਸੂਹਾ ਵਿਖੇ ਪ੍ਰਵਾਸੀ ਮਜ਼ਦੂਰ ਦੀ ਪੰਜ ਸਾਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਹੋਇਆ ਸੀ, ਉਸ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਸਫਲਤਾ ਪੂਰਵਕ ਆਪ੍ਰੇਸ਼ਨ ਹੋ ਗਿਆ ਹੈ | ਲੜਕੀ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਹ ਬਹੁਤ ਹੀ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੀ ਵਿਦਿਆਰਥਣ ਹਰਲੀਨ ਕੌਰ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ

ਦਸੂਹਾ, 11 ਜੁਲਾਈ (ਭੁੱਲਰ/ਕੌਸ਼ਲ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੀ ਵਿਦਿਆਰਥਣ ਹਰਲੀਨ ਕੌਰ ਨੇ ਸਟਾਰ ਪਲੱਸ ਦੇ ਪ੍ਰੋਗਰਾਮ 'ਸਬ ਸੇ ਸਮਾਰਟ ਕੌਣ' ਵਿੱਚੋਂ 15 ਲੱਖ ਰੁਪਏ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਹੁੰਚਣ 'ਤੇ ਹਰਲੀਨ ਕੌਰ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 2 ਕਾਬੂ

ਚੱਬੇਵਾਲ, 11 ਜੁਲਾਈ (ਰਾਜਾ ਸਿੰਘ ਪੱਟੀ)-ਚੱਬੇਵਾਲ ਪੁਲਿਸ ਨੇ ਭੀਲੋਵਾਲ ਚੌਕ ਨਜ਼ਦੀਕ ਲਗਾਏ ਨਾਕੇ ਦੌਰਾਨ ਏ.ਐੱਸ.ਆਈ. ਅਵਤਾਰ ਸਿੰਘ ਤੇ ਪੁਲਿਸ ਪਾਰਟੀ ਨੇ ਹਰਜਿੰਦਰ ਸਿੰਘ ਧਾਮੀ ਪੁੱਤਰ ਮੋਹਣ ਸਿੰਘ ਵਾਸੀ ਚੜਿਆਲ ਨੂੰ ਕਾਰ ਨੰ: ਪੀ.ਬੀ. 13 ਏ. ਡਬਲਯੂ.-8034 ਸਮੇਤ ਕਾਬੂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 11 ਜੁਲਾਈ (ਨਰਿੰਦਰ ਸਿੰਘ ਬੱਡਲਾ)-ਬੀਤੀ ਰਾਤ ਪਿੰਡ ਭਟਰਾਣਾ ਦੇ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਮਿ੍ਤਕ ਸੁਰਿੰਦਰਪਾਲ ਉਰਫ਼ ਮੋਚੀ (45) ਪੁੱਤਰ ਨਸੀਬ ਚੰਦ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਉਹ ਰਾਤ ਨੂੰ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ 2 ਕਾਬੂ

ਹੁਸ਼ਿਆਰਪੁਰ, 11 ਜੁਲਾਈ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਰੇਲਵੇ ਮੰਡੀ ਇਲਾਕੇ 'ਚ ਦੜਾ ਸੱਟਾ ਲਗਾਉਂਦੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਦੀ ਪਛਾਣ ਕਪਲੇਸ਼ਵਰ ਮੁਖੀਆ ਵਾਸੀ ਕੀਰਤੀ ਨਗਰ ਅਤੇ ਬੈਜ ਨਾਥ ਸ਼ਾਹ ਵਾਸੀ ਰਹੀਮਪੁਰ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਅਣਪਛਾਤੇ ਰਿਕਸ਼ਾ ਚਾਲਕ ਦੀ ਲਾਸ਼ ਮਿਲੀ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਮੁਹੱਲਾ ਟਿੱਬਾ ਸਾਹਿਬ 'ਚ ਇਕ ਅਣਪਛਾਤੇ ਰਿਕਸ਼ਾ ਚਾਲਕ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਥਾਣਾ ਮਾਡਲ ਟਾਊਨ ਦੇ ਏ.ਐਸ.ਆਈ. ਤਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਹੱਲਾ ਵਾਸੀ ਹਰਪ੍ਰੀਤ ਸਿੰਘ ਨੇ ਸੂਚਿਤ ਕੀਤਾ ਸੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀ ਸਿਮਰਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਜ਼ਿਲ੍ਹੇ 'ਚੋਂ ਦੂਜਾ ਸਥਾਨ

ਮੁਕੇਰੀਆਂ, 11 ਜੁਲਾਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਬੀ.ਐੱਸ. ਸੀ. ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਆਪਣੀ ਵਧੀਆ ਕਾਰਗੁਜ਼ਾਰੀ ਸਦਕਾ ਕਾਲਜ ਨੂੰ ...

ਪੂਰੀ ਖ਼ਬਰ »

ਐੱਸ. ਡੀ. ਐਮ. ਦਸੂਹਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਦਸੂਹਾ, 11 ਜੁਲਾਈ (ਭੁੱਲਰ/ਕੌਸ਼ਲ)-ਐੱਸ. ਡੀ. ਐਮ. ਦਸੂਹਾ ਹਰਚਰਨ ਸਿੰਘ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸਬ ਡਵੀਜ਼ਨ ਪੱਧਰ 'ਤੇ ਬਣਾਈ ਕਮੇਟੀ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ 25 ਜੁਲਾਈ ਤੱਕ ਮੀਟਿੰਗ ...

ਪੂਰੀ ਖ਼ਬਰ »

108 ਐਾਬੂਲੈਂਸ ਯੂਨੀਅਨ ਨੇ ਮੰਗਾਂ ਨੂੰ ਲੈ ਕੇ 12 ਘੰਟੇ ਲਈ ਹੜਤਾਲ ਕੀਤੀ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-108 ਐਾਬੂਲੈਂਸ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 12 ਘੰਟੇ ਲਈ ਸ਼ਾਂਤੀਪੂਰਨ ਢੰਗ ਨਾਲ ਹੜਤਾਲ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਹੀ ਨਾ ਮੰਨੀਆਂ ਗਈਆਂ ਤਾਂ ਅਣਮਿੱਥੇ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਭਜਾਉਣ ਵਾਲੀ ਡੋਗਰਪੁਰ ਦੀ ਸਰਪੰਚ ਸੁਖਵਿੰਦਰ ਕੌਰ ਦਾ ਸਨਮਾਨ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)-ਪਿੰਡ ਡੋਗਰਪੁਰ ਦੀ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਅਕਾਲੀ ਆਗੂ ਸੁਖਵਿੰਦਰ ਕੌਰ ਵਲੋਂ ਪਿੰਡ ਵਿਚ ਨਸ਼ਾ ਸਪਲਾਈ ਕਰਨ ਪਹੁੰਚੇ ਤਸਕਰਾਂ ਨੂੰ ਭਜਾਉਣ ਲਈ ਦਿਖਾਈ ਦਲੇਰੀ ਦੇ ਚੱਲਦੇ ਹੋਏ ਕੰਜ਼ਿਊਮਰ ਰਾਈਟਸ ਪ੍ਰੋਟਕਸ਼ਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵਿਸ਼ਵ ਆਬਾਦੀ ਦਿਵਸ ਸਬੰਧੀ ਈ.ਐਸ.ਆਈ. 'ਚ ਸੈਮੀਨਾਰ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-'ਪਰਿਵਾਰ ਨਿਯੋਜਨ ਇਨਸਾਨ ਦਾ ਅਧਿਕਾਰ' ਥੀਮ ਨੂੰ ਸਮਰਪਿਤ ਵਿਸ਼ਵ ਆਬਾਦੀ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਪੱਧਰੀ ਸਮਾਗਮ ਈ.ਐਸ.ਆਈ. ਹਸਪਤਾਲ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ: ਰੇਨੂੰ ਸੂਦ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਸਮੇਤ 3 ਗੰਭੀਰ ਜ਼ਖ਼ਮੀ

ਮਾਹਿਲਪੁਰ, 11 ਜੁਲਾਈ (ਰਜਿੰਦਰ ਸਿੰਘ)-ਅੱਜ ਸਵੇਰੇ 9 ਵਜੇ ਦੇ ਕਰੀਬ ਭਾਰੇ ਮੀਂਹ ਕਾਰਨ ਪਿੰਡ ਲੰਗੇਰੀ ਵਿਖੇ ਟਾਵਰ ਦੇ ਕੋਲ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਨਾਲ ਬੱਚੇ ਸਮੇਤ ਤਿੰਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਤਰਲੋਚਨ ਸਿੰਘ ਪੁੱਤਰ ਸੁਰਿੰਦਰ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਕਾਰ ਚੋਰੀ

ਮਾਹਿਲਪੁਰ, 11 ਜੁਲਾਈ (ਦੀਪਕ ਅਗਨੀਹੋਤਰੀ)-ਬੀਤੀ ਰਾਤ ਮਾਹਿਲਪੁਰ ਸ਼ਹਿਰ 'ਚ ਹੁਸ਼ਿਆਰਪੁਰ ਰੋਡ 'ਤੇ ਵਾਰਡ ਨੰਬਰ 1 ਵਿਚ ਅਣਪਛਾਤੇ ਚੋਰਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਦੀ ਕਾਰ ਚੋਰੀ ਕਰ ਲਈ | ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਸਾਮਾਨ ਚੋਰੀ

ਮਾਹਿਲਪੁਰ 11 ਜੁਲਾਈ (ਦੀਪਕ ਅਗਨੀਹੋਤਰੀ)- ਪਿੰਡ ਨੰਗਲ ਚੋਰਾਂ ਵਿਖ਼ੇ ਬੀਤੀ ਸ਼ਾਮ ਅਣਪਛਾਤੇ ਚੋਰਾਂ ਨੇ ਇੱਕ ਘਰ ਦੇ ਦਰਵਾਜ਼ੇ ਅਤੇ ਿਖ਼ੜਕੀਆਂ ਤੋੜ ਕੇ 9 ਤੋਲੇ ਦੇ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਹਰਦਿਆਲ ...

ਪੂਰੀ ਖ਼ਬਰ »

ਮੱਛਰੀਵਾਲ ਵਿਖੇ ਨਾਲੀਆਂ ਦਾ ਪਾਣੀ ਚੜ੍ਹਦੇ ਪਾਸੇ ਪਾਉਣ ਨੂੰ ਲੈ ਕੇ ਵਿਧਾਇਕ ਆਦੀਆ ਿਖ਼ਲਾਫ਼ ਰੋਸ ਪ੍ਰਦਰਸ਼ਨ

ਸ਼ਾਮਚੁਰਾਸੀ, 11 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਮੱਛਰੀਵਾਲ ਵਿਖੇ ਪਿੰਡ ਦੇ ਦੋ ਧਿਰਾਂ ਵਿਚਕਾਰ ਗੰਦੇ ਪਾਣੀ ਦੇ ਨਿਕਾਸ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ | ਪਰ ਅੱਜ ਉਸ ਸਮੇਂ ਪਿੰਡ ਦਾ ...

ਪੂਰੀ ਖ਼ਬਰ »

ਫੇਕ ਆਈ.ਡੀ. ਬਣਾ ਕੇ ਪਤੀ ਦੀ ਫੇਸਬੁੱਕ 'ਤੇ ਅਸ਼ਲੀਲ ਫੋਟੋਆਂ ਪਾਉਣ ਵਾਲਾ ਨਾਮਜ਼ਦ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਫੇਕ ਆਈ.ਡੀ. ਬਣਾ ਕੇ ਔਰਤ ਦੀਆਂ ਅਸ਼ਲੀਲ ਫੋਟੋਆਂ ਉਸ ਦੇ ਪਤੀ ਦੀ ਫੇਸਬੁੱਕ 'ਤੇ ਪਾਉਣ ਦੇ ਕਥਿਤ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਸੀਮਾ ਰਾਣੀ ਪਤਨੀ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦੇ 2 ਕਾਬੂ

ਹੁਸ਼ਿਆਰਪੁਰ, 11 ਜੁਲਾਈ (ਸ. ਰ.)-ਥਾਣਾ ਮਾਡਲ ਟਾਊਨ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ-ਸੱਟਾ ਲਗਾਉਂਦੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ | ਕਥਿਤ ਦੋਸ਼ੀਆਂ ਦੀ ਪਹਿਚਾਣ ਕਮਲੇਸ਼ਵਰ ਮੁਖੀਆ ਅਤੇ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਤੇ ਅਸ਼ਲੀਲ ਹਰਕਤਾਂ ਕਰਨ ਵਾਲਾ ਨਾਮਜ਼ਦ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਔਰਤ ਨਾਲ ਕੁੱਟਮਾਰ ਕਰਕੇ ਉਸ ਦੇ ਕੱਪੜੇ ਪਾੜ ਕੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇਕ ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੁਖੀਆਬਾਦ ਦੀ ਵਾਸੀ ਉਰਮਿਲਾ ਦੇਵੀ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਮੁਹੱਲਾ ਨਿਊ ਰਾਮ ਨਗਰ ਵਿਖੇ ਜਾਗਰੂਕਤਾ ਰੈਲੀ

ਹੁਸ਼ਿਆਰਪੁਰ, 11 ਜੁਲਾਈ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਹੁਸ਼ਿਆਰਪੁਰ ਪਿ੍ੰਸ ਵਲੋਂ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਮੁਹੱਲਾ ਨਿਊ ਰਾਮ ਨਗਰ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਕਲੱਬ ਦੇ ਪ੍ਰੈਜੀਡੈਂਟ ਰਣਜੀਤ ਸਿੰਘ ਰਾਣਾ ਨੇ ਵਧ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤੀ ਵਰਤਣੀ ਸ਼ੁਰੂ

ਹੁਸ਼ਿਆਰਪੁਰ, 11 ਜੁਲਾਈ (ਹਰਪ੍ਰੀਤ ਕੌਰ)-ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ | ਚੱਬੇਵਾਲ ਪੁਲਿਸ ਨੇ ਅੱਜ ਸਿਆਸੀ ਰਸੂਖ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 4500 ਨਸ਼ੀਲੀਆਂ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਵਿਸ਼ਵ ਆਬਾਦੀ ਦਿਵਸ ਮਨਾਇਆ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਇਨਕੇਲਵ ਹੁਸ਼ਿਆਰਪੁਰ 'ਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਮਨੁੱਖੀ ਲੜੀ ਬਣਾ ਕੇ ਵਧਦੀ ਜਨਸੰਖਿਆ 'ਤੇ ਰੋਕਥਾਮ ਦਾ ਸੰਦੇਸ਼ ਦਿੱਤਾ | ਇਸ ...

ਪੂਰੀ ਖ਼ਬਰ »

ਵੇਰਕਾ ਡੇਅਰੀ 'ਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਵੇਰਕਾ ਡੇਅਰੀ ਹੁਸ਼ਿਆਰਪੁਰ 'ਚ ਚੇਅਰਮੈਨ ਬਰਿੰਦਰ ਬਿੰਜੋਂ ਦੀ ਅਗਵਾਈ ਹੇਠ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ | ਇਸ ਮੌਕੇ ਪਲਾਂਟ 'ਚ ਖਾਲੀ ਜਗ੍ਹਾ 'ਚ ਬੂਟੇ ਲਗਾਉਣ ਲਈ ਮਤਾ ਪਾਸ ਕੀਤਾ ਗਿਆ | ਇਸ ਮੌਕੇ ਬੂਟੇ ...

ਪੂਰੀ ਖ਼ਬਰ »

ਹਲਕੇ 'ਚ 25 ਸਿੰਚਾਈ ਟਿਊਬਵੈੱਲ ਲੱਗਣ ਦਾ ਕੰਮ ਜਲਦ ਸ਼ੁਰੂ ਹੋਵੇਗਾ-ਗੋਲਡੀ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਵਿਚ 25 ਸਿੰਚਾਈ ਟਿਊਬਵੈੱਲ ਲਗਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਧਿਕਾਰੀਆਂ ਨੂੰ ਜਲਦ ਹੀ ਗ੍ਰਾਂਟ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਗਏ ਹੇ ਤੇ ਹਲਕੇ ਵਿਚ ਜਲਦ ਹੀ ਸਿੰਚਾਈ ਟਿਊਬਵੈੱਲ ...

ਪੂਰੀ ਖ਼ਬਰ »

ਚੋਰੀ ਹੋਈ ਸਕੂਟਰੀ ਲੱਭ ਕੇ ਮੰਡਿਆਲਾਂ ਪੁਲਿਸ ਨੇ ਮਾਲਕ ਨੂੰ ਵਾਪਸ ਦਿੱਤੀ

ਨਸਰਾਲਾ, 11 ਜੁਲਾਈ (ਸਤਵੰਤ ਸਿੰਘ ਥਿਆੜਾ)-ਪਿੰਡ ਖ਼ਾਨਪੁਰ ਥਿਆੜਾ ਦੇ ਇੱਕ ਵਿਅਕਤੀ ਦੀ ਕੁੱਝ ਦਿਨ ਪਹਿਲਾਂ ਚੋਰੀ ਹੋਈ ਸਕੂਟਰੀ ਲੱਭਣ 'ਚ ਮੰਡਿਆਲਾਂ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੁਲਿਸ ਚੌਕੀ ਮੰਡਿਆਲਾਂ ਦੇ ਇੰਚਾਰਜ ਏ.ਐੱਸ.ਆਈ. ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਕੰਪਿਊਟਰ ਸਿੱਖਿਆ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਦਸੂਹਾ, 11 ਜੁਲਾਈ (ਭੁੱਲਰ)- ਯੂਨੀਵਰਸਲ ਇਨਫੋਟੈਕ ਸੈਂਟਰ ਦਸੂਹਾ ਵਿਖੇ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਦੇਣ ਦੇ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੈਂਟਰ ਡਾਇਰੈਕਟਰ ਰਣਵੀਰ ਸਿੰਘ ਅਰੋੜਾ ਨੇ ਕਿਹਾ ਕਿ ਅਜੋਕੇ ਤਕਨੀਕੀ ਯੁੱਗ ਵਿਚ ਕੰਪਿਊਟਰ ਦੀ ...

ਪੂਰੀ ਖ਼ਬਰ »

ਸਕੂਲ 'ਚ ਵਣ ਮਹਾਂਉਤਸਵ ਸਬੰਧੀ ਸਮਾਗਮ

ਦਸੂਹਾ, 11 ਜੁਲਾਈ (ਭੁੱਲਰ)-ਸਰਕਾਰੀ ਐਲੀਮੈਂਟਰੀ ਸਕੂਲ ਕੁਲਾਰ ਵਿਖੇ ਵਣ ਮਹਾਂ ਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ | ਇਸ ਮੌਕੇ ਐੱਸ.ਐੱਸ.ਸੀ. ਕਮੇਟੀ ਦੀ ਚੇਅਰਪਰਸਨ ਦਲਜੀਤ ਕੌਰ ਨੇ ਬੂਟੇ ਲਗਾਉਣ ਦੀ ...

ਪੂਰੀ ਖ਼ਬਰ »

'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਤਹਿਤ ਦੂਜਾ ਕੈਂਪ ਅੱਜ-ਡੀ.ਸੀ.

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜੋ 'ਹਰ ਵੀਰਵਾਰ ਵਿਦਿਆਂਗਾਂ ਦਾ ਸਤਿਕਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ...

ਪੂਰੀ ਖ਼ਬਰ »

ਨਸ਼ਾ ਰੋਕੂ ਮੁਹਿੰਮ ਤਹਿਤ ਐਸ. ਡੀ. ਐਮ. ਮੁਕੇਰੀਆਂ ਵਲੋਂ ਮੀਟਿੰਗ

ਮੁਕੇਰੀਆਂ, 11 ਜੁਲਾਈ (ਰਾਮਗੜ੍ਹੀਆ)-ਨਸ਼ਾ ਰੋਕੂ ਮੁਹਿੰਮ ਤਹਿਤ ਹਰਚਰਨ ਸਿੰਘ ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਦੀ ਪ੍ਰਧਾਨਗੀ 'ਚ ਸਬ-ਡਵੀਜਨ ਮੁਕੇਰੀਆਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਬ-ਡਵੀਜਨ ਪੱਧਰ 'ਤੇ ਬਣਾਈ ਗਈ ...

ਪੂਰੀ ਖ਼ਬਰ »

ਬਿਛੋਹੀ ਤੇ ਤਾਜੇਵਾਲ ਵਿਚਕਾਰ ਪੈਂਦਾ ਕਾਜਵੇ ਚੋਅ 'ਚ ਰੁੜਿ੍ਹਆ

ਚੱਬੇਵਾਲ, 11 ਜੁਲਾਈ (ਸਖ਼ੀਆ)-ਪਿੰਡ ਬਿਛੋਹੀ ਅਤੇ ਤਾਜੇਵਾਲ ਵਿਚਕਾਰ ਪੈਂਦੇ ਚੋਅ ਦੇ ਰਸਤੇ 'ਤੇ ਬਣਿਆ ਕਾਜਵੇ ਅੱਜ ਤੜਕਸਾਰ ਹੀ ਆਏ ਭਾਰੀ ਚੋਅ ਦੇ ਹੜ੍ਹ ਦੀ ਭੇਟ ਚੜ੍ਹ ਗਿਆ | ਪਹਿਲਾਂ ਤਾਂ ਥੋੜੇ-ਬਹੁਤੇ ਚੋਅ ਦੀ ਆਮਦ 'ਤੇ ਸਾਹਸੀ ਲੋਕ ਆਪਣੇ ਸਾਈਕਲ, ਮੋਟਰਸਾਈਕਲ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਆਬਾਦੀ ਦਿਵਸ ਸਬੰਧੀ ਸਮਾਗਮ

ਦਸੂਹਾ, 11 ਜੁਲਾਈ (ਭੁੱਲਰ)-ਅੱਜ ਸਿਵਲ ਹਸਪਤਾਲ ਦਸੂਹਾ ਵਿਖੇ ਆਬਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐੱਸ.ਐਮ.ਓ. ਡਾ. ਆਰ. ਕੇ. ਬੱਗਾ ਨੇ ਕਿਹਾ ਕਿ ਭਾਰਤ ਆਬਾਦੀ ਪੱਖੋਂ ਵਿਸ਼ਵ 'ਚ ਮੋਹਰੀ ਦੇਸ਼ ਬਣ ਚੁੱਕਾ ਹੈ | ਇਸ ਨੂੰ ਕੰਟਰੋਲ ਕਰਨ ਲਈ ਸਰਕਾਰ ਵਲੋਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 3 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਸਤਨਾਮ ਸਿੰਘ ਵਾਸੀ ਦੇਨੋਵਾਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸੈਲਾ ਖੁਰਦ, 11 ਜੁਲਾਈ (ਹਰਵਿੰਦਰ ਸਿੰਘ ਬੰਗਾ)-ਕਾਂਗਰਸ ਸੇਵਾ ਦਲ ਦੀ ਮੀਟਿੰਗ ਜ਼ਿਲ੍ਹਾ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਭੁੱਲਾ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸੂਬਾ ਕਨਵੀਨਰ ਐਡਵੋਕੇਟ ਪੰਕਜ ਕ੍ਰਿਪਾਲ ਤੇ ਪੰਜਾਬ ...

ਪੂਰੀ ਖ਼ਬਰ »

ਬਾਬਾ ਸਮੁੰਦ ਸਿੰਘ ਦੀ ਬਰਸੀ ਸਬੰਧੀ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ

ਮਿਆਣੀ, 11 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਰੜ੍ਹਾਂ ਵਿਖੇ ਗੁਰਦੁਆਰਾ ਸ੍ਰੀ ਕਲਗ਼ੀਧਰ ਕੋਟ ਰੜਾ ਦੀ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਸਮੁੰਦ ਸਿੰਘ ਦੀ ਯਾਦ 'ਚ 90ਵੀਂ ਬਰਸੀ ਤੇ ਕੀਰਤਨ ਦਰਬਾਰ ਤੇ ਕੁਸ਼ਤੀ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਗੜ੍ਹਸ਼ੰਕਰ, 11 ਜੁਲਾਈ (ਸੁਮੇਸ਼ ਬਾਲੀ/ਧਾਲੀਵਾਲ)-ਪਿੰਡ ਬੀਰਮਪੁਰ ਵਿਖੇ ਨਸ਼ਿਆਂ ਵਿਰੁੱਧ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਥਾਣਾ ਮੁਖੀ ਐਸ.ਐਚ.ਓ. ਰੰਜਨਾ ਦੇਵੀ ਨੇ ਕਿਹਾ ਕਿ ...

ਪੂਰੀ ਖ਼ਬਰ »

ਜਗਤ ਜਯੋਤੀ ਪਬਲਿਕ ਸਕੂਲ ਵਿਖੇ ਜਨਸੰਖਿਆ ਦਿਵਸ ਮਨਾਇਆ

ਦਸੂਹਾ, 11 ਜੁਲਾਈ (ਕੌਸ਼ਲ)-ਜਗਤ ਜਯੋਤੀ ਪਬਲਿਕ ਸਕੂਲ ਉਸਮਾਨ ਸ਼ਹੀਦ ਵਿਖੇ ਜਨ ਸੰਖਿਆ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਅੱਠਵੀਂ, ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਜਨ ਸੰਖਿਆ ਰੋਕੋ ਰੈਲੀ ਕੱਢੀ | ਇਸ ਮੌਕੇ ਵਿਦਿਆਰਥੀਆਂ ਨੇ ਚਾਰਟ ਤੇ ਹੋਰਡਿੰਗ ...

ਪੂਰੀ ਖ਼ਬਰ »

ਨਰਸਿੰਗ ਕਾਲਜ ਕੰਧਾਲਾ ਜੱਟਾਂ 'ਚ ਵਿਸ਼ਵ ਜਨਸੰਖਿਆ ਦਿਵਸ ਸਬੰਧੀ ਸੈਮੀਨਾਰ

ਅੱਡਾ ਸਰਾਂ, 11 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਜਨਸੰਖਿਆ ਦਿਵਸ ਸਬੰਧੀ ਸੈਮੀਨਾਰ ਲਗਾਇਆ ਗਿਆ | ਕਮੇਟੀ ਪ੍ਰਧਾਨ ਪਰਮਿੰਦਰ ...

ਪੂਰੀ ਖ਼ਬਰ »

ਜੱਟ ਮਹਾਂਸਭਾ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ-ਚੌਟਾਲਾ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਜੱਟ ਮਹਾਂ ਸਭਾ ਦੋਆਬਾ ਜ਼ੋਨ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਵਲੋਂ ਨਸ਼ਿਆਂ ਦੇ ਮੁੱਦੇ ਸਬੰਧੀ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੈਮੋਰੰਡਮ ਭੇਜਿਆ ਗਿਆ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਰਿਟਾਇਰਡ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਰਿਟਾਇਰਡ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਚੇਅਰਮੈਨ ਰਣਜੀਤ ਸਿੰਘ ਮੁਲਤਾਨੀ ਸਾਬਕਾ ਟਰੈਫ਼ਿਕ ਮੈਨੇਜਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਸ ਸਟੈਂਡ ਵਿਖੇ ਹੋਈ | ...

ਪੂਰੀ ਖ਼ਬਰ »

ਆਦੀਆ ਵਲੋਂ ਦੋਸੜਕਾ ਤੋਂ ਢੋਲਬਾਹਾ ਸੜਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ

ਹਰਿਆਣਾ, 11 ਜੁਲਾਈ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਕੀਤੇ ਗਏ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਤਹਿਤ ਹੀ ਅੱਡਾ ਦੋਸੜਕਾ ਤੋਂ ਢੋਲਬਾਹਾ ਤੱਕ 9 ਕਿਲੋਮੀਟਰ ਸੜਕ ਦੇ ਮੁਰੰਮਤ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ ਦਾ ...

ਪੂਰੀ ਖ਼ਬਰ »

10+2 ਪਾਸ ਵਿਦਿਆਰਥੀ 5.5 ਬੈਂਡ ਨਾਲ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਹਾਸਲ ਕਰੋ-ਅਰੋੜਾ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਰਿਆਤ ਬਾਹਰਾ ਦੇ 12 ਵਿਦਿਆਰਥੀ ਪੀ.ਟੀ.ਯੂ. ਦੀ ਮੈਰਿਟ ਲਿਸਟ 'ਚ ਸ਼ਾਮਿਲ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਜੀਅਨਰਿੰਗ ਦੇ ਵਿਦਿਆਰਥੀਆਂ ਨੇ ਪੀ.ਟੀ.ਯੂ. ਦੇ ਸੈਸ਼ਨ 2017-18 ਦੀ ਪ੍ਰੀਿਖ਼ਆ ਦੇ ਨਤੀਜਿਆਂ ਦੀ ਮੈਰਿਟ ਲਿਸਟ 'ਚ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਐਚ.ਪੀ.ਐਸ. ਧਾਮੀ ਨੇ ...

ਪੂਰੀ ਖ਼ਬਰ »

ਝਗੜਾ ਰੋਕਣ ਆਏ ਪੁਲਿਸ ਕਰਮਚਾਰੀ 'ਤੇ ਹਮਲਾ, 2 ਨਾਮਜ਼ਦ-1 ਕਾਬੂ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)-ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ 'ਚ ਦੋਨਾਂ ਧਿਰਾਂ ਨੂੰ ਰੋਕਣ ਦਾ ਯਤਨ ਕਰਨ ਵਾਲੇ ਪੁਲਿਸ ਕਰਮਚਾਰੀ ਨਾਲ ਹੱਥੋਪਾਈ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਇੱਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲਾ ਮੈਜਿਸਟਰੇਟ ਹੁਸ਼ਿਆਰਪੁਰ ਨੇ 6 ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਕੀਤੇ ਇਨ੍ਹਾਂ ਹੁਕਮਾਂ ਤਹਿਤ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਬਿਨਾਂ ਉਪ ਮੰਡਲ ਮੈਜਿਸਟਰੇਟ ਦੀ ...

ਪੂਰੀ ਖ਼ਬਰ »

ਨਾਜਾਇਜ਼ 142 ਪੇਟੀਆਂ ਸ਼ਰਾਬ ਬਰਾਮਦ

ਚੌਲਾਂਗ, 11 ਜੁਲਾਈ (ਸੁਖਦੇਵ ਸਿੰਘ)- ਥਾਣਾ ਟਾਂਡਾ ਅਧੀਨ ਆਉਂਦੇ ਪਿੰਡ ਮੋਹਕਮਗੜ੍ਹ ਵਿਖੇ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਪੁਲਿਸ ਵਲੋਂ ਬਰਾਮਦ ਕਰਨ ਦਾ ਸਮਾਚਾਰ ਹੈ | ਐਸ. ਐੱਚ. ਓ. ਪ੍ਰਦੀਪ ਸਿੰਘ ਨੇ ਦੱਸਿਆ ਮੋਹਕਮਗੜ੍ਹ ਕਿਸੇ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੁਮੈਨ ਦੀ ਬਲਜਿੰਦਰ ਕੌਰ ਬੀ.ਐਸ.ਸੀ. ਛੇਵੇਂ ਸਮੈਸਟਰ 'ਚੋਂ ਅੱਵਲ

ਦਸੂਹਾ, 11 ਜੁਲਾਈ (ਕੌਸ਼ਲ)- ਪੰਜਾਬ ਯੂਨੀਵਰਸਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਐਸ.ਸੀ. ਸਮੈਸਟਰ ਛੇਵੇਂ ਦੇ ਨਤੀਜਿਆਂ 'ਚ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ¢ ਇਸ ਦੀ ਜਾਣਕਾਰੀ ਦੇਦਿਆਾ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਬਲਜਿੰਦਰ ਕੌਰ ਨੇ 78 ਫ਼ੀਸਦੀ ਅੰਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX