ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  5 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  21 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  31 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  56 minutes ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 6 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  4 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਫਰੀਦਕੋਟ / ਮੁਕਤਸਰ

ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ਼ ਮੋਰਚਾ 41ਵੇਂ ਦਿਨ ਵੀ ਜਾਰੀ

ਬਰਗਾੜੀ, 11 ਜੁਲਾਈ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ਼ ਮੋਰਚਾ ਅੱਜ 41ਵੇਂ ਦਿਨ ਵੀ ਜਾਰੀ ਰਿਹਾ | ਇਸ ਮੋਰਚੇ ਵਿਚ ਰੋਜ਼ਾਨਾ ਦੀ ਤਰ੍ਹਾਂ ਕੀਰਤਨੀ, ਰਾਗੀ, ਢਾਡੀ ਅਤੇ ਕਥਾ ਵਾਚਕਾਂ ਵਲੋਂ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਪੰਥ ਦੋਖੀ ਲੋਕ ਇਸ ਇਨਸਾਫ਼ ਮੋਰਚੇ ਪ੍ਰਤੀ ਸਵਾਲ ਚੁੱਕ ਰਹੇ ਹਨ ਜਿਨ੍ਹਾਂ ਦੀ ਪੰਥਕ ਆਗੂਆਂ ਅਤੇ ਸੰਗਤਾਂ ਨੂੰ ਕੋਈ ਪ੍ਰਵਾਹ ਨਹੀਂ ਇਸ ਮੋਰਚੇ ਤੇ ਕਿਸੇ ਤਰ੍ਹਾਂ ਦੀ ਨੁਕਤਾਚੀਨੀ ਕਰਨ ਦਾ ਕਿਸੇ ਨੂੰ ਕੋਈ ਹੱਕ ਨਹੀਂ ਕਿਉਂਕਿ ਮੋਰਚਾ ਕਿਸੇ ਰਾਜਨੀਤੀ ਤੋਂ ਪ੍ਰੇਰਿਤ ਨਹੀਂ ਅਤੇ ਨਾ ਹੀ ਕਿਸੇ ਵਿਅਕਤੀ ਵਿਸ਼ੇਸ਼ ਦਾ ਹੈ | ਇਹ ਮੋਰਚਾ ਸਮੁੱਚੀ ਮਨੁੱਖਤਾ ਦੇ ਗੁਰੂ ਦਾ ਹੈ | ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕੋਈ ਸਚਾਈ 'ਤੇ ਚੱਲਿਆ ਤਾਂ ਉਸ ਦਾ ਵਿਰੋਧ ਹੋਇਆਂ ਪ੍ਰੰਤੂ ਜਦੋਂ ਸਚਾਈ ਸਾਹਮਣੇ ਆਈ ਤਾਂ ਫਿਰ ਸਭ ਦੀ ਜ਼ਬਾਨ ਬੰਦ ਹੋ ਗਈ | ਉਨ੍ਹਾਂ ਕਿਹਾ ਕਿ ਸਿੱਖ ਕੌਮ ਕੁਰਬਾਨੀਆਂ 'ਚੋਂ ਨਿਕਲੀ ਕੌਮ ਹੈ ਅਤੇ ਮੋਰਚੇ ਲਾ ਕੇ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਨੱਕ 'ਚ ਦਮ ਕਰਕੇ ਆਪਣੀਆਂ ਮੰਗਾਂ ਮਨਵਾਉਣੀਆਂ ਬਾਖ਼ੂਬੀ ਜਾਣਦੀ | ਅੱਜ ਕੁਝ ਲੋਕ ਚੀਚੀ ਨੂੰ ਖ਼ੂਨ ਲਾ ਕੇ ਸ਼ਹੀਦ ਅਖਵਾਉਣ ਨੂੰ ਫਿਰਦੇ ਹਨ, ਜੋ ਕਿਸੇ ਭੁਲੇਖੇ ਦਾ ਸ਼ਿਕਾਰ ਹਨ | ਇਸ ਮੌਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੱਖ-ਵੱਖ ਪਿੰਡਾਂ ਸ਼ਹਿਰਾਂ ਤੋਂ ਇਨਸਾਫ਼ ਮੋਰਚੇ 'ਚ ਸ਼ਮੂਲੀਅਤ ਕਰਨ ਆਏ ਪੰਥਕ ਆਗੂਆਂ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ, ਸੰਗਤਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਜੋ ਇਨਸਾਫ਼ ਮੋਰਚੇ ਦੀ ਆਰਥਿਕ ਸਹਾਇਤਾ ਕਰ ਰਹੀਆਂ ਹਨ ਦਾ ਧੰਨਵਾਦ ਕੀਤਾ | ਸ਼੍ਰੋਮਣੀ ਅਕਾਲੀ ਦਲ (ਅ) ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਵੀ ਮੋਰਚੇ 'ਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਬਾਬਾ ਮਨਪ੍ਰੀਤ ਸਿੰਘ, ਬੂਟਾ ਸਿੰਘ ਰਣਸੀਹ ਕੇ, ਪਰਮਜੀਤ ਸਿੰਘ ਸਹੌਲੀ, ਸੁਰਜੀਤ ਸਿੰਘ ਅਰਾਈਆਂਵਾਲਾ, ਸੁਖਦੇਵ ਸਿੰਘ ਪੰਜਗਰਾਈਾ, ਜਸਵਿੰਦਰ ਸਿੰਘ ਸਾਹੋ ਕੇ, ਬੱਲਮ ਸਿੰਘ ਛਾਜਲੀ ਸਰਕਲ ਪ੍ਰਧਾਨ, ਬਾਬਾ ਮੋਹਨਦਾਸ ਬਰਗਾੜੀ, ਬਾਬਾ ਸੁਰਜੀਤ ਸਿੰਘ, ਜਸਵਿੰਦਰ ਸਿੰਘ ਲੌਗੋਵਾਲ, ਬਚਿੱਤਰ ਸਿੰਘ, ਹਰਦਿਆਲ ਸਿੰਘ, ਦਲੇਰ ਸਿੰਘ ਮੌਜੀਆ, ਗੁਰਬਚਨ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਜਵਾਹਰ ਕੇ, ਅਮਰਜੀਤ ਸਿੰਘ, ਸਾਧੂ ਸਿੰਘ ਧੰਮੂ, ਗੁਰਦੀਪ ਸਿੰਘ ਬਠਿੰਡਾ, ਗੁਰਚਰਨ ਸਿੰਘ ਚੀਦਾ, ਸੁਖਰਾਜ ਸਿੰਘ ਨਿਆਮੀਂਵਾਲਾ, ਸੁਖਦੇਵ ਸਿੰਘ ਪੰਚ, ਰਾਜਵੀਰ ਸਿੰਘ ਢਿੱਲੋਂ, ਬਾਬਾ ਬੂਟਾ ਸਿੰਘ ਜੋਧਪੁਰੀ, ਗੁਰਚਰਨ ਸਿੰਘ ਚੀਦਾ, ਬਾਬਾ ਕੁਲਵੰਤ ਸਿੰਘ ਕਾਰ ਸੇਵਾ ਵਾਲੇ, ਚਮਕੌਰ ਸਿੰਘ ਭਾਈ ਰੂਪਾ, ਰਣਜੀਤ ਸਿੰਘ ਪ੍ਰਧਾਨ ਕੰਬੀਰ ਪੰਥੀ ਸਭਾ ਪੰਜਾਬ, ਅਮੋਲਕ ਸਿੰਘ ਢਿੱਲੋਂ, ਰਣਜੀਤ ਸਿੰਘ ਵਾਂਦਰ, ਸੁਖਪਾਲ ਸਿੰਘ ਬਰਗਾੜੀ, ਗੁਰਭਿੰਦਰ ਸਿੰਘ, ਪਿ੍ਤਪਾਲ ਸਿੰਘ ਬਰਗਾੜੀ, ਗੁਰਮੁਖ ਸਿੰਘ ਬਰਗਾੜੀ, ਭਾਈ ਮੱਖਣ ਸਿੰਘ ਖ਼ਾਲਸਾ ਸਿਵੀਆਂ, ਬਸੰਤ ਸਿੰਘ ਰਣ ਸਿੰਘ ਵਾਲਾ, ਨਾਇਬ ਸਿੰਘ ਢਿੱਲੋਂ, ਜਗਸੀਰ ਸਿੰਘ ਢਿੱਲੋਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਸੰਪਰਦਾਵਾਂ ਦੇ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ |

ਸਿਹਤ ਵਿਭਾਗ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

ਫ਼ਰੀਦਕੋਟ, 11 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਇਕ ਜਾਗਰੂਕਤਾ ਸਭਾ ਸਿਵਲ ਹਸਪਤਾਲ ਫ਼ਰੀਦਕੋਟ ਦੇ ਗਾਇਨੀ ਬਲਾਕ ਵਿਖੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਅਗਵਾਈ 'ਚ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ਼ਹਿਰ ਨਿਵਾਸੀਆਂ ਵਲੋਂ ਕਾਰਜਸਾਧਕ ਅਫ਼ਸਰ ਦੀ ਖ਼ਾਲੀ ਅਸਾਮੀ ਜਲਦੀ ਭਰਨ ਦੀ ਮੰਗ

ਕੋਟਕਪੂਰਾ, 11 ਜੁਲਾਈ (ਮੇਘਰਾਜ)-ਨਗਰ ਕੌਾਸਲ ਕੋਟਕਪੂਰਾ ਦੇ ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੀ ਪੰਚਕੂਲਾ ਵਿਖੇ ਬਦਲੀ ਹੋ ਜਾਣ ਕਾਰਨ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਖ਼ਾਲੀ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਗਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਵਿਸ਼ਵ ਜਨ ਸੰਖਿਆ ਦਿਵਸ ਮਨਾਇਆ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਵਿਸ਼ਵ ਜਨ ਸੰਖਿਆ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਲੇਖ ਮੁਕਾਬਲੇ 'ਚ ਸਕੂਲ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਮੁਲਾਜ਼ਮ ਸੰਘਰਸ਼ ਕਮੇਟੀ ਤੇ ਭਾਵਾਧਸ ਦੀ ਸਾਂਝੇ ਤੌਰ 'ਤੇ ਵਾਈਸ ਚਾਂਸਲਰ ਨਾਲ ਮੀਟਿੰਗ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਮੁਲਾਜ਼ਮ ਸੰਘਰਸ਼ ਕਮੇਟੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਪ੍ਰਧਾਨ ਸਤਪਾਲ ਪੋਲ ਤੇ ਭਾਰਤੀ ਵਾਲਮੀਕੀ ਧਰਮ ਸਮਾਜ (ਭਾਵਾਧਸ) ਦੇ ਪੰਜਾਬ ਪ੍ਰਧਾਨ ਓਮ ਪ੍ਰਕਾਸ਼ ਬੋਹਤ ਦੀ ਅਗਵਾਈ 'ਚ ਇਕ ਵਫ਼ਦ ਦੀ ...

ਪੂਰੀ ਖ਼ਬਰ »

ਚਮੇਲੀ ਤੋਂ ਨੱਥੇਵਾਲਾ ਸੜਕ ਦੀ ਮਾੜੀ ਹਾਲਤ

ਕੋਟਕਪੂਰਾ, 11 ਜੁਲਾਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਪਿੰਡ ਚਮੇਲੀ ਤੋਂ ਨੱਥੇ ਵਾਲਾ ਦੇ ਸਰਕਾਰੀ ਹਾਈ ਸਕੂਲ ਤੱਕ ਬਣੀ ਸੜਕ ਦੀ ਮਾੜੀ ਹਾਲਤ ਹੋਣ ਕਾਰਨ ਲੋਕਾਂ ਨੂੰ ਆਵਾਜਾਈ 'ਚ ਭਾਰੀ ਦਿੱਕਤ ਪੇਸ਼ ਆ ਰਹੀ ਹੈ | ਪਤਾ ਲੱਗਾ ਹੈ ਕਿ ਇਸ ਸੜਕ ਦੀ ਬਣਨ ਉਪਰੰਤ ਕਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ (ਫ਼ਰੀਦਕੋਟ ਬਰਾਂਚ) ਆਈਲੈਟਸ ਦੀਆਂ ਸੇਵਾਵਾਂ ਲਈ ਮੋਹਰੀ-ਡੱਲਾ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਦੇ ਦਫ਼ਤਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਗਰਾਉਂ, ਲੁਧਿਆਣਾ, ਫ਼ਰੀਦਕੋਟ, ਮੋਗਾ, ਰਾਏਕੋਟ, ਬਰਨਾਲਾ, ਨਿਹਾਲ ਸਿੰਘ ਵਾਲਾ, ਬਾਘਾ ਪੁਰਾਣਾ, ਮੁਹਾਲੀ, ਸੰਗਰੂਰ, ਦੋਰਾਹਾ, ਖੰਨਾ, ਮਾਨਸਾ, ਭਗਤਾ ਭਾਈਕਾ ਅਤੇ ...

ਪੂਰੀ ਖ਼ਬਰ »

ਸਬਜ਼ੀਆਂ ਦੇ ਭਾਅ ਚੜੇ੍ਹ ਅਸਮਾਨੀ

ਬਰਗਾੜੀ, 11 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਜਿੱਥੇ ਸਬਜ਼ੀਆਂ ਦੇ ਭਾਅ ਵਧਣ ਕਾਰਨ ਸਬਜ਼ੀ ਉਤਪਾਦਕਾਂ ਦੇ ਚਿਹਰਿਆਂ 'ਤੇ ਕੁਝ ਰੌਣਕ ਆਈ ਹੈ | ਉੱਥੇ ਖਪਤਕਾਰ ਇਨ੍ਹਾਂ ਦੇ ਵਧੇ ਭਾਅ ਤੋਂ ਕਾਫ਼ੀ ਪ੍ਰੇਸ਼ਾਨ ਹਨ | ਕਿਉਂਕਿ ਅੱਜ ਸਾਰੀਆਂ ਸਬਜ਼ੀਆਂ ਗ਼ਰੀਬ ਅਤੇ ਆਮ ਬੰਦੇ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸਾਦਿਕ, 11 ਜੁਲਾਈ (ਆਰ.ਐਸ.ਧੁੰਨਾ)-ਸਾਦਿਕ ਫ਼ਰੀਦਕੋਟ ਵਾਲੀ ਸੜਕ 'ਤੇ ਪੈਂਦੇ ਪਿੰਡ ਮਚਾਕੀ ਕਲਾਂ ਨੇੜਿਉਂ ਲੰਘਦੀ ਕੱਸੀ ਦੇ ਪੁਲ ਨੇੜੇ ਇਕ ਬੱਸ ਤੇ ਮੋਟਰਸਾਈਕਲ 'ਤੇ ਚੜ੍ਹ ਜਾਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਜਾਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮੋਟਰ ਦੇ ਚੁਬੱਚੇ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ

ਸਾਦਿਕ, 11 ਜੁਲਾਈ (ਆਰ.ਐੱਸ.ਧੁੰਨਾ)-ਪਿੰਡ ਸਾਦਿਕ ਤੋਂ ਸੰਗਤਪੁਰੇ (ਸਾਧਾਂਵਾਲਾ) ਨੂੰ ਜਾਣ ਵਾਲੀ ਸੜਕ 'ਤੇ ਇਕ ਖੇਤ ਵਿਚ ਲੱਗੀ ਮੋਟਰ ਦੇ ਚੁਬੱਚੇ ਵਿਚ ਡਿੱਗ ਕੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਾਕਾ ਸਿੰਘ ਪੁੱਤਰ ਮੁਸ਼ਕਾ ...

ਪੂਰੀ ਖ਼ਬਰ »

ਘਰ 'ਚੋਂ 12 ਬੋਰ ਦੀ ਬੰਦੂਕ, ਸੋਨਾ ਤੇ ਨਕਦੀ ਚੋਰੀ

ਜੈਤੋ, 11 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੜ੍ਹਾਕ ਵਿਖੇ ਲੰਘੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਵਿਚ ਵੜ ਕੇ 12 ਬੋਰ ਦੀ ਬੰਦੂਕ, ਸੋਨਾ ਅਤੇ ਨਕਦੀ ਚੋਰੀ ਕਰਕੇ ਲੈ ਜਾਣ ਦਾ ਪਤਾ ਲੱਗਾ ਹੈ | ਬੇਅੰਤ ਸਿੰਘ ਉਰਫ਼ ਭੋਲਾ ਪੁੱਤਰ ਮਿੱਠਾ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਵਿਸ਼ੇਸ਼ ਇਕੱਤਰਤਾ 14 ਨੂੰ

ਕੋਟਕਪੂਰਾ, 11 ਜੁਲਾਈ (ਮੋਹਰ ਸਿੰਘ ਗਿੱਲ)-ਐਕਸ ਸਰਵਿਸਮੈਨ ਵੈੱਲਫੇਅਰ ਸੰਸਥਾ ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਇਕੱਤਰਤਾ 14 ਜੁਲਾਈ ਨੂੰ ਸਵੇਰੇ 10 ਵਜੇ ਡੇਰਾ ਦਰਿਆ ਗਿਰੀ ਨੇੜੇ ਬੱਸ ਅੱਡਾ ਕੋਟਕਪੂਰਾ ਵਿਖੇ ਹੋ ਰਹੀ ਹੈ | ਇਸ ਮੀਟਿੰਗ 'ਚ ਸਾਬਕਾ ਸੈਨਿਕਾਂ ਦੀਆਂ ...

ਪੂਰੀ ਖ਼ਬਰ »

ਇਨਕਲਾਬੀ ਜਥੇਬੰਦੀਆਂ ਵਲੋਂ ਨਸ਼ਾ ਤਸਕਰੀ ਸਖ਼ਤੀ ਨਾਲ ਬੰਦ ਕਰਨ ਦੀ ਮੰਗ

ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਵਲੋਂ ਬਲਰਾਜ ਸਿੰਘ ਅਤੇ ਗੁਰਤੇਜ ਹਰੀ ਨੌਾ ਦੀ ਅਗਵਾਈ 'ਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ...

ਪੂਰੀ ਖ਼ਬਰ »

ਰਿਸ਼ੀ ਸਕੂਲ ਦੇ ਅਧਿਆਪਕਾਂ ਦੋ ਰੋਜ਼ਾ ਸਿੱਖਿਆ ਸੈਮੀਨਾਰ ਲਗਾਇਆ

Êਪੰਜਗਰਾਈਾ ਕਲਾਂ, 11 ਜੁਲਾਈ (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ ਪੰਜਗਰਾਈਾ ਕਲਾਂ ਵਲੋਂ ਅਧਿਆਪਕਾਂ ਦੀ ਅਧਿਆਪਨ ਕੁਸ਼ਲਤਾ ਨੂੰ ਨਿਖਾਰਨ ਦੇ ਉਦੇਸ਼ ਨਾਲ ਦੋ ਰੋਜ਼ਾ ਅਧਿਆਪਨ ਸਿੱਖਿਆ ਸੈਮੀਨਾਰ ਲਗਾਇਆ ਗਿਆ | ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਨੇ 9.0 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਜੋ ਕਿ ਬੱਤੀਆਂ ਵਾਲਾ ਚੌਕ ਦੇ ਨੇੜੇ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਹੈ ਅਤੇ ਇਸ ਦੀ ਇਕ ਬਰਾਂਚ ਫ਼ਰੀਦਕੋਟ ਅਤੇ ਦੂਸਰੀ ਪੰਜਗਰਾਈਾ ਵਿਚ ਹੈ | ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ...

ਪੂਰੀ ਖ਼ਬਰ »

18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

Êਪੰਜਗਰਾਈਾ ਕਲਾਂ, 11 ਜੁਲਾਈ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪੁਲਿਸ ਚੌਕੀ ਵਲੋਂ ਗਸ਼ਤ ਦੌਰਾਨ ਪਿੰਡ ਜਿਊਣ ਵਾਲਾ ਤੋਂ ਇਕ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਚੌਕੀ ਇੰਚਾਰਜ ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਮੈਡੀਕਲ ਕਾਲਜ ਤੇ ਹਸਪਤਾਲ 'ਚੋਂ ਮਿਲਿਆ ਲਾਵਾਰਸ ਪਿਸਟਲ

ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਓ.ਪੀ.ਡੀ. ਵਾਰਡ 'ਚ ਵੀਲ ਚੇਅਰ 'ਚ ਪਿਆ ਲਾਵਾਰਸ ਪਿਸਟਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਪਿਸਟਲ ਨੂੰ ਕਬਜ਼ੇ 'ਚ ਲਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਤੋਖ ਸਿੰਘ ਫ਼ੌਜੀ ਨੂੰ ਸ਼ਰਧਾਂਜਲੀਆਂ ਭੇਟ

Êਪੰਜਗਰਾਈਾ ਕਲਾਂ, 11 ਜੁਲਾਈ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਤੋਖ ਸਿੰਘ ਫ਼ੌਜੀ ਨਮਿਤ ਰੱਖੇ ਹੋਏ ਸ੍ਰੀ ਸਹਿਜ ਪਾਠ ਦੇ ਭੋਗ ਦੀ ਅੰਤਿਮ ਅਰਦਾਸ ਸਥਾਨਕ ਬਾਬਾ ਬਾਲਾ ਜੀ ਗੁਰਦੁਆਰਾ ਸੰਧੂ ਪੱਤੀ ਵਿਖੇ ਹੋਈ | ਅਰਦਾਸ ਉਪਰੰਤ ਹੋਏ ਸ਼ਰਧਾਂਜਲੀ ...

ਪੂਰੀ ਖ਼ਬਰ »

ਮੁਢਲੀਆਂ ਸਹੂਲਤਾਂ ਨੂੰ ਵੀ ਤਰਸ ਰਹੇ ਹਨ ਪਿੰਡ ਕੋਟਭਾਈ ਦੇ ਲੋਕ

ਗਿੱਦੜਬਾਹਾ, 11 ਜੁਲਾਈ (ਬਲਦੇਵ ਸਿੰਘ ਘੱਟੋਂ)-ਅਜ਼ਾਦੀ ਦੇ 71 ਸਾਲ ਬੀਤ ਜਾਣ ਦੇ ਬਾਵਜੂਦ ਵੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ, ਪੰਜਾਬ ਨੂੰ ਤਿੰਨ ਵਿਧਾਇਕ ਦੇਣ ਵਾਲੇ ਪਿੰਡ ਕੋਟਭਾਈ ਦੇ ਵਾਸੀ | ਦੱਸਣਯੋਗ ਹੈ ਕਿ ਪਿੰਡ ਕੋਟਭਾਈ ਦੇ ਵਾਸੀ ਸਵ: ਸੁਜਾਨ ਸਿੰਘ ...

ਪੂਰੀ ਖ਼ਬਰ »

ਗਿੱਦੜਬਾਹਾ ਸਿਵਲ ਹਸਪਤਾਲ 'ਚ ਵਿਸ਼ਵ ਆਬਾਦੀ ਦਿਵਸ 'ਤੇ ਸੈਮੀਨਾਰ ਕਰਵਾਇਆ

ਗਿੱਦੜਬਾਹਾ, 11 ਜੁਲਾਈ (ਬਲਦੇਵ ਸਿੰਘ ਘੱਟੋਂ)-ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਐਸ.ਐਮ.ਓ. ਡਾ: ਪ੍ਰਦੀਪ ਸਚਦੇਵਾ ਦੀ ਯੋਗ ਅਗਵਾਈ 'ਚ ਅੱਜ ਵਿਸ਼ਵ ਅਬਾਦੀ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਔਰਤਾਂ ਦੇ ਰੋਗਾਂ ਦੀ ਮਹਾਰ ਡਾਕਟਰ ਰਾਮਿਤੀ ਵੀ ਹਾਜ਼ਰ ਸਨ | ਇਸ ...

ਪੂਰੀ ਖ਼ਬਰ »

ਮਰਨ ਉਪਰੰਤ ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡੇਰਾ ਪ੍ਰੇਮੀ ਓਮ ਪ੍ਰਕਾਸ਼ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਮਿ੍ਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ | ਇਸ ਮੌਕੇ ਸਮਾਜ ਸੇਵੀ ਡਾ: ਨਰੇਸ਼ ਪਰੂਥੀ ਨੇ ਉਨ੍ਹਾਂ ...

ਪੂਰੀ ਖ਼ਬਰ »

ਈ.ਓ. ਦੀ ਕੋਠੀ 'ਤੇ ਸੀ.ਆਈ.ਏ. ਸਟਾਫ਼ ਦਾ ਕਬਜ਼ਾ

ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ ਜੈਤੋ, 11 ਜੁਲਾਈ-ਸਥਾਨਕ ਈ.ਓ. ਦੀ ਕੋਠੀ 'ਤੇ ਇਕ ਸਾਲ ਤੋਂ ਸੀ.ਆਈ.ਏ. ਸਟਾਫ਼ ਦਾ ਕਬਜ਼ਾ ਹੈ | ਕੌਾਸਲ ਦੇ ਪ੍ਰਬੰਧਕਾਂ ਨੇ ਖ਼ਾਕੀ ਦੀ ਇਸ ਧੱਕੇਸ਼ਾਹੀ ਿਖ਼ਲਾਫ਼ ਕਈ ਮਤੇ ਪਾਸ ਕੀਤੇ ਪਰ ਸਿਵਲ ਜਾਂ ਪੁਲਿਸ ਪ੍ਰਸ਼ਾਸਨ ਦੇ ਕਿਸੇ ਵੀ ਦਰ ...

ਪੂਰੀ ਖ਼ਬਰ »

ਅਚਾਨਕ ਟਾਵਰ 'ਤੇ ਚੜ੍ਹੇ ਵਿਅਕਤੀ ਨੇ ਪ੍ਰਸ਼ਾਸਨ ਤੇ ਆਮ ਲੋਕਾਂ ਦੇ ਭਾਅ ਦੀ ਬਣਾਈ

ਕੋਟਕਪੂਰਾ, 11 ਜੁਲਾਈ (ਮੋਹਰ ਗਿੱਲ, ਮੇਘਰਾਜ)-ਇਕ ਵਿਅਕਤੀ ਵਲੋਂ ਕਿਸੇ ਸਰਕਾਰੀ ਅਧਿਕਾਰੀਆਂ ਨੂੰ ਬਿਨਾਂ ਕੋਈ ਅਗਾਊਾ ਸੂਚਨਾ ਦਿੱਤਿਆਂ ਇੱਥੋਂ ਦੀ ਦੇਵੀ ਵਾਲਾ ਸੜਕ 'ਤੇ ਸਥਿਤ ਇਕ ਨਿੱਜੀ ਮੋਬਾਈਲ ਫ਼ੋਨ ਕੰਪਨੀ ਦੇ ਟਾਵਰ 'ਤੇ ਚੜ੍ਹ ਜਾਣ ਕਾਰਨ ਜਿੱਥੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਪਿੰਡ ਅਰਾਈਆਂ ਵਾਲਾ ਕਲਾਂ 'ਚੋਂ 6 ਸਾਲ ਦਾ ਵਿਦਿਆਰਥੀ ਅਗਵਾ

ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਪਿੰਡ ਅਰਾਈਆਂ ਵਾਲਾ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਹੈਪੀ (6) ਪੁੱਤਰ ਕਰਨੈਲ ਸਿੰਘ ਸਕੂਲ ਵਿਚੋਂ ਛੁੱਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਰੀਦਕੋਟ, 11 ਜੁਲਾਈ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਕੁਲਵੰਤ ਸਿੰਘ ਚਮੇਲੀ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬਲੱਡ ਐਸੋਸੀਏਸ਼ਨ ਪੰਜਾਬ ਨੇ ਖੂਨਦਾਨ ਕੈਂਪ ਲਗਾਇਆ

ਬਰਗਾੜੀ, 11 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਵਿਸ਼ਵ ਖ਼ੂਨਦਾਨ ਦਿਵਸ 'ਤੇ ਬਲੱਡ ਐਸੋਸੀਏਸ਼ਨ ਪੰਜਾਬ ਵਲੋਂ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਕੇ. ਐਾਡ.ਕੇ. ਕਾਲਜ ਵਿਖੇ ਥੈਲਸੀਆ ਅਤੇ ਬੌਨਮੈਰੋ ਦੇ ਮਰੀਜ਼ਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਵਿਸ਼ਾਲ ...

ਪੂਰੀ ਖ਼ਬਰ »

ਸੀਵਰੇਜ ਦੀ ਲੀਕੇਜ ਕਾਰਨ ਬਾਜ਼ੀਗਰ ਬਸਤੀ ਤੇ ਸ਼ਾਹਬਾਜ਼ ਨਗਰ ਦੇ ਨਿਵਾਸੀ ਔਖੇ

ਫ਼ਰੀਦਕੋਟ, 11 ਜੁਲਾਈ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਜ਼ੀਗਰ ਬਸਤੀ ਤੇ ਸ਼ਾਹਬਾਜ਼ ਨਗਰ ਦੇ ਬਾਸ਼ਿੰਦਿਆਂ ਨੂੰ ਜੈਨ ਕਾਲੋਨੀ ਦੇ ਲੀਕ ਹੋ ਰਹੇ ਸੀਵਰੇਜ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਨਿਊ ਮਾਡਲ ਸਕੂਲ ਤੋਂ ਟੀ.ਸੀ.ਪੀ-1 ਤੱਕ ਬਣੀ ...

ਪੂਰੀ ਖ਼ਬਰ »

ਜੇਲ੍ਹ 'ਚ ਹਵਾਲਾਤੀ ਤੋਂ ਮੋਬਾਈਲ ਬਰਾਮਦ

ਫ਼ਰੀਦਕੋਟ, 11 ਜੁਲਾਈ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚ ਮੋਬਾਈਲ ਫੋਨਾਂ ਦੇ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ | ਪੁਲਿਸ ਤੇ ਜੇਲ੍ਹ ਅਧਿਕਾਰੀ ਜੇਲ੍ਹ ਵਿਚ ਮੋਬਾਈਲ ਫ਼ੋਨ ਬਰਾਮਦ ਹੋਣ ਅਤੇ ਮੋਬਾਈਲਾਂ ਦੇ ਜੇਲ੍ਹ 'ਚ ਪਹੁੰਚਣ ਦੀਆਂ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ 'ਤੇ ਜਾਗਰੂਕਤਾ ਕੈਂਪ

ਦੋਦਾ, 11 ਜੁਲਾਈ (ਰਵੀਪਾਲ)-ਵਿਸ਼ਵ ਅਬਾਦੀ ਦਿਵਸ ਦੇ ਸਬੰਧ 'ਚ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸੀ.ਐਚ.ਸੀ. ਦੋਦਾ ਵਿਖੇ ਐਸ.ਐਮ.ਓ. ਡਾ. ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ. ਸ੍ਰੀਮਤੀ ਕੰਬੋਜ ਨੇ ਕਿਹਾ ਕਿ ਅਜੋਕੇ ਸਮੇਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX