ਤਾਜਾ ਖ਼ਬਰਾਂ


ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  1 day ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  1 day ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  1 day ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  1 day ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  1 day ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ
  •     Confirm Target Language  

ਸੰਪਾਦਕੀ

ਕਿਸਾਨ ਕਲਿਆਣ ਰੈਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਲੋਟ ਦੀ ਰੈਲੀ ਵਿਸ਼ੇਸ਼ ਤੌਰ 'ਤੇ ਖਿੱਤੇ ਦੇ ਕਿਸਾਨਾਂ ਨੂੰ ਸੰਬੋਧਿਤ ਸੀ। ਪਿਛਲੇ ਸਮੇਂ ਤੋਂ ਸ੍ਰੀ ਮੋਦੀ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੇ ਉਚਿਤ ਭਾਅ ਦਿੱਤੇ ਜਾਣ ਦੀ ਗੱਲ ਕਰਦੇ ਰਹੇ ਹਨ। ਉਨ੍ਹਾਂ ਨੇ ਕਈ ਵਾਰ ਤਾਂ ਇਹ ਵੀ ਐਲਾਨ ਕੀਤਾ ਸੀ ਕਿ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਏਗੀ। ਪਿਛਲੇ ਦਿਨੀਂ ਖਰੀਫ਼ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਗਿਆ ਸੀ। ਇਸ ਸਮੇਂ ਖਰੀਫ਼ ਦੀ ਵੱਡੀ ਫ਼ਸਲ ਝੋਨਾ ਹੈ। ਬਿਨਾਂ ਸ਼ੱਕ ਇਸ ਵਾਰ ਸਰਕਾਰ ਨੇ ਝੋਨੇ ਦੇ ਘੱਟੋ-ਘੱਟ ਖਰੀਦ ਮੁੱਲ ਵਿਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਐਲਾਨੀਆਂ 14 ਫ਼ਸਲਾਂ, ਜਿਨ੍ਹਾਂ ਵਿਚ ਦਾਲਾਂ, ਮੂੰਗਫਲੀ, ਸੂਰਜਮੁਖੀ, ਸੋਇਆਬੀਨ ਅਤੇ ਤੇਲ ਦੇ ਬੀਜ ਆਦਿ ਸ਼ਾਮਿਲ ਹਨ, ਦੇ ਖਰੀਦ ਮੁੱਲ ਵਿਚ ਵੀ ਵੱਡੇ ਵਾਧੇ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੇ ਐਲਾਨ ਮੁਤਾਬਿਕ ਇਕੱਲੇ ਝੋਨੇ ਦੀ ਫ਼ਸਲ ਦਾ ਭਾਅ ਵਧਾਉਣ ਨਾਲ ਸਰਕਾਰੀ ਖਜ਼ਾਨੇ 'ਤੇ 15,000 ਕਰੋੜ ਰੁਪਏ ਦਾ ਭਾਰ ਪਵੇਗਾ। ਇਸ ਤੋਂ ਪਹਿਲਾਂ ਕਦੀ ਵੀ ਸਰਕਾਰ ਨੇ ਏਨੇ ਵੱਡੇ ਵਾਧੇ ਦਾ ਐਲਾਨ ਨਹੀਂ ਸੀ ਕੀਤਾ।
ਕੇਂਦਰ ਦੀ ਕੌਮੀ ਜਮਹੂਰੀ ਗੱਠਜੋੜ ਸਰਕਾਰ ਆਪਣੇ ਕਾਰਜਕਾਲ ਦੇ ਪਹਿਲੇ ਚਾਰ ਸਾਲਾਂ ਵਿਚ ਝੋਨੇ ਦੇ ਭਾਅ ਵਿਚ 50 ਰੁਪਏ ਤੋਂ ਲੈ ਕੇ 80 ਰੁਪਏ ਤੱਕ ਪ੍ਰਤੀ ਕੁਇੰਟਲ ਦੇ ਵਾਧੇ ਦਾ ਹੀ ਐਲਾਨ ਕਰਦੀ ਰਹੀ ਹੈ। ਚਾਹੇ ਪ੍ਰਧਾਨ ਮੰਤਰੀ ਨੇ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਏਨਾ ਵੱਡਾ ਵਾਧਾ ਕਰਕੇ ਆਪਣਾ ਵਾਅਦਾ ਪੁਗਾਇਆ ਹੈ ਅਤੇ ਅੱਗੋਂ ਵੀ ਉਨ੍ਹਾਂ ਦੀ ਮਨਸ਼ਾ ਅਜਿਹੀ ਹੀ ਹੋਵੇਗੀ। ਪਰ ਅਜਿਹਾ ਕਰਦਿਆਂ ਕੇਂਦਰ ਸਰਕਾਰ ਨੇ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦਾ ਜ਼ਰੂਰ ਖਿਆਲ ਰੱਖਿਆ ਜਾਪਦਾ ਹੈ, ਕਿਉਂਕਿ ਪਿਛਲੇ ਕੁਝ ਸਾਲਾਂ ਤੋਂ ਦੇਸ਼ ਭਰ ਵਿਚ ਖੇਤੀ ਅਤੇ ਕਿਸਾਨੀ ਦੀ ਮਾੜੀ ਹੁੰਦੀ ਜਾ ਰਹੀ ਆਰਥਿਕਤਾ ਦਾ ਮੁੱਦਾ ਕਾਫੀ ਉੱਭਰ ਕੇ ਸਾਹਮਣੇ ਆਇਆ ਸੀ। ਕਿਸਾਨ ਜਥੇਬੰਦੀਆਂ ਥਾਂ ਪੁਰ ਥਾਂ ਧਰਨੇ ਅਤੇ ਮੁਜ਼ਾਹਰੇ ਕਰਦੀਆਂ ਰਹੀਆਂ ਹਨ। ਇਸੇ ਸਮੇਂ ਦੇਸ਼ ਭਰ ਵਿਚ ਸੈਂਕੜੇ ਹੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਆਰਥਿਕ ਤੰਗੀਆਂ-ਤੁਰਸ਼ੀਆਂ ਕਰਕੇ ਆਤਮ-ਹੱਤਿਆਵਾਂ ਵੀ ਕੀਤੀਆਂ ਹਨ। ਚਾਹੇ ਕੁਝ ਕਿਸਾਨ ਜਥੇਬੰਦੀਆਂ ਇਸ ਵਾਧੇ ਤੋਂ ਵੀ ਸੰਤੁਸ਼ਟ ਨਹੀਂ ਜਾਪਦੀਆਂ, ਕਿਉਂਕਿ ਉਨ੍ਹਾਂ ਦੀ ਮੰਗ ਐਮ.ਐਸ. ਸਵਾਮੀਨਾਥਨ ਦੀ ਅਗਵਾਈ ਵਾਲੇ ਕੌਮੀ ਕਿਸਾਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਦੀ ਫ਼ਸਲ ਦੀ ਉੱਕਾ-ਪੁੱਕਾ ਲਾਗਤ 'ਤੇ 50 ਫ਼ੀਸਦੀ ਮੁਨਾਫ਼ਾ ਜਮ੍ਹਾਂ ਕਰਕੇ ਸਮਰਥਨ ਮੁੱਲ ਨਿਸਚਿਤ ਕਰਨ ਦੀ ਰਹੀ ਹੈ। ਪਰ ਇਸ ਵਾਰ ਦੇ ਵੱਡੇ ਵਾਧੇ ਦਾ ਸਿਆਸੀ ਲਾਭ ਕੇਂਦਰ ਸਰਕਾਰ ਜ਼ਰੂਰ ਲੈ ਸਕਦੀ ਹੈ। ਇਸੇ ਨੂੰ ਹੀ ਮੁੱਖ ਰੱਖਦਿਆਂ ਮਲੋਟ ਵਿਚ ਕਿਸਾਨ ਕਲਿਆਣ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਅਤੇ ਕਾਰਕੁਨਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਸ਼ਾਮਿਲ ਹੋਏ ਹਨ। ਸ: ਪ੍ਰਕਾਸ਼ ਸਿੰਘ ਬਾਦਲ ਨੇ ਇਸ ਰੈਲੀ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਤਾਰੀਫ਼ ਕਰਦਿਆਂ ਐਲਾਨ ਕੀਤਾ ਕਿ ਕਾਂਗਰਸ ਦੀ ਅਗਵਾਈ ਵਾਲੀ ਸਾਂਝਾ ਪ੍ਰਗਤੀਸ਼ੀਲ ਗੱਠਜੋੜ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਬਹੁਤੀ ਵਾਰ ਫ਼ਸਲਾਂ ਦੀ ਕੀਮਤ ਵਿਚ 10 ਰੁਪਏ ਤੋਂ ਲੈ ਕੇ 50 ਰੁਪਏ ਤੱਕ ਹੀ ਵਾਧਾ ਕੀਤਾ ਜਾਂਦਾ ਰਿਹਾ ਹੈ।
ਇਸ ਰੈਲੀ ਵਿਚ ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਵਲੋਂ ਚਲਾਈ ਜਨ ਧਨ ਯੋਜਨਾ ਅਤੇ ਉੱਜਵਲਾ ਯੋਜਨਾ ਦਾ ਜ਼ਿਕਰ ਵੀ ਕੀਤਾ ਗਿਆ ਪਰ ਪੰਜਾਬ ਦੇ ਕਿਸਾਨਾਂ ਸਿਰ ਚੜ੍ਹੇ ਵੱਡੇ ਕਰਜ਼ੇ ਅਤੇ ਪੰਜਾਬ ਵਿਚ ਵਧ ਰਹੇ ਨਸ਼ਿਆਂ ਦਾ ਕੋਈ ਜ਼ਿਕਰ ਨਹੀਂ ਕੀਤਾ ਅਤੇ ਨਾ ਹੀ ਸੁਖਬੀਰ ਸਿੰਘ ਬਾਦਲ ਵਲੋਂ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਹੀ ਕਿਸੇ ਤਰ੍ਹਾਂ ਦੀ ਕੋਈ ਗੱਲ ਕੀਤੀ ਗਈ। ਸਮੁੱਚੇ ਰੂਪ ਵਿਚ ਇਸ ਰੈਲੀ ਦਾ ਪ੍ਰਭਾਵ ਚੰਗਾ ਹੀ ਪਿਆ ਹੈ। ਇਸ ਤੋਂ ਇਹ ਉਮੀਦ ਬੱਝੀ ਹੈ ਕਿ ਆਉਂਦੇ ਸਮੇਂ ਵਿਚ ਸਰਕਾਰ ਇਸ ਦਿਸ਼ਾ ਵਿਚ ਹੋਰ ਕਦਮ ਉਠਾ ਕੇ ਕਿਸਾਨ ਵਰਗ ਦੀ ਆਰਥਿਕਤਾ ਨੂੰ ਹਰ ਪੱਖੋਂ ਸੁਧਾਰਨ ਲਈ ਹੋਰ ਵੀ ਯਤਨਸ਼ੀਲ ਹੋਵੇਗੀ।


-ਬਰਜਿੰਦਰ ਸਿੰਘ ਹਮਦਰਦ

ਕਿੱਥੋਂ ਤੱਕ ਵਾਜਬ ਹਨ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ?

ਕੇਂਦਰ ਸਰਕਾਰ ਨੇ ਆਖ਼ਿਰ ਸਾਉਣੀ ਦੀਆਂ ਫ਼ਸਲਾਂ ਦੇ ਭਾਅ ਐਲਾਨ ਕਰ ਹੀ ਦਿੱਤੇ ਹਨ। ਇਸ ਵਿਚ ਮੁੱਖ ਫ਼ਸਲ ਝੋਨੇ ਦੀਆਂ ਮੋਟੀਆਂ ਕਿਸਮਾਂ ਦੇ ਭਾਅ ਵਿਚ 200 ਰੁਪਏ ਅਤੇ ਏ ਗਰੇਡ ਝੋਨੇ ਦੀਆਂ ਕਿਸਮਾਂ ਵਿਚ ਜੋ ਕੁੱਲ ਫ਼ਸਲ ਦਾ 95 ਪ੍ਰਤੀਸ਼ਤ ਹੁੰਦਾ ਹੈ, ਉਸ ਦੇ ਭਾਅ ਵਿਚ 180 ਰੁਪਏ ...

ਪੂਰੀ ਖ਼ਬਰ »

ਕੌਮਾਂਤਰੀ ਮਲਾਲਾ ਦਿਵਸ 'ਤੇ ਵਿਸ਼ੇਸ਼

ਮਲਾਲਾ ਤੇਰੀ ਸੋਚ ਨੂੰ ਸਲਾਮ...

ਮਲਾਲਾ ਯੂਸਫ਼ਜ਼ਈ ਦਾ ਜਨਮ 12 ਜੁਲਾਈ 1997 ਨੂੰ ਪਾਕਿਸਤਾਨ ਦੀ ਸਵਾਤ ਘਾਟੀ (ਜਿਸ ਨੂੰ ਕਿ ਏਸ਼ੀਆ ਮਹਾਂਦੀਪ ਦਾ ਸਵਿਟਜ਼ਰਲੈਂਡ ਵੀ ਕਿਹਾ ਜਾਂਦਾ ਹੈ) ਦੇ ਛੋਟੇ ਜਿਹੇ ਕਸਬੇ ਮਿੰਗੋਰਾ 'ਚ ਪਿਤਾ ਜਿਉਦੀਨ ਯੂਸਫ਼ਜ਼ਈ ਅਤੇ ਮਾਤਾ ਤੂਰ ਪੇਕਾਈ ਯੂਸਫਜ਼ਈ ਦੇ ਘਰ ਹੋਇਆ। ਆਪਣੇ ਤੋਂ ਉਮਰ ...

ਪੂਰੀ ਖ਼ਬਰ »

ਟਰੰਪ ਦੀਆਂ ਨੀਤੀਆਂ ਕਾਰਨ ਵਧ ਰਹੇ ਹਨ ਅਮਰੀਕਾ ਤੇ ਯੂਰਪ ਦੇ ਮਤਭੇਦ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 16 ਮਹੀਨੇ ਪਹਿਲਾਂ ਜਦੋਂ ਸੱਤਾ ਵਿਚ ਆਏ ਸਨ, ਉਦੋਂ ਤੋਂ ਹੀ ਆਪਣੇ ਪ੍ਰਸੰਸਕਾਂ ਅਤੇ ਆਲੋਚਕਾਂ ਲਈ ਇਕ ਬੁਝਾਰਤ ਬਣੇ ਰਹੇ ਹਨ। ਬਹੁਤੇ ਵਿਸ਼ਲੇਸ਼ਕਾਂ ਮੁਤਾਬਿਕ ਘਰੇਲੂ ਅਤੇ ਵਿਦੇਸ਼ੀ ਮੁਹਾਜ਼ਾਂ ਦੋਵਾਂ 'ਤੇ ਉਨ੍ਹਾਂ ਦੀ ਕਾਰਗੁਜ਼ਾਰੀ ਜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX