ਬਰਨਾਲਾ, 12 ਜੁਲਾਈ (ਧਰਮਪਾਲ ਸਿੰਘ)- ਭਾਕਿਯੂ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨੀ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਐਮ.ਐਸ.ਪੀ. ਵਿਚ ਫ਼ਸਲਾਂ ਦੇ ਰੇਟਾਂ 'ਤੇ ਮੋਦੀ ਸਰਕਾਰ ਕਿਸਾਨਾਂ ਦਾ ਸੋਸ਼ਣ ਕਰ ਰਹੀ ਹੈ ਕਿਉਂਕਿ ਪਿਛਲੇ ਸਾਲ ਝੋਨੇ ਦੀ ਫ਼ਸਲ ਦਾ ਭਾਅ 1590 ਰੁਪਏ ਸੀ | ਇਸ ਵਾਰ ਏ. ਗ੍ਰੇਡ 'ਤੇ ਸਰਕਾਰ ਨੇ 1750 ਰੁਪਏ ਐਲਾਨ ਕੀਤਾ ਹੈ ਇਸ ਲਈ ਸਿਰਫ਼ ਪੂਸ਼ਾ ਦੀ ਖ਼ਰੀਦ 'ਤੇ 160 ਰੁਪਏ ਦਾ ਨਿਗੂਣਾ ਵਾਧਾ ਕਰ ਕੇ ਅਕਾਲੀ ਦਲ ਤੇ ਬੀ.ਜੇ.ਪੀ. ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਫ਼ਰਜ਼ ਬਣਦਾ ਸੀ ਕਿ ਮਲੋਟ ਵਿਖੇ ਜਸ਼ਨ ਮਨਾਉਣ ਦੀ ਥਾਂ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਤੋਂ ਸਵਾਮੀ ਨਾਥਨ ਰਿਪੋਰਟ ਲਾਗੂ ਕਰਵਾਉਣ ਨਾਲ ਹੀ ਝੋਨੇ ਤੋਂ ਬਿਨਾਂ ਜੇ ਹੋਰ ਜਿਨਸਾਂ 'ਤੇ ਐਮ.ਐਸ.ਪੀ. ਕੀਤੀ ਹੈ ਉਹ ਵੀ ਸਿਰਫ਼ ਅਖ਼ਬਾਰੀ ਬਿਆਨ ਹੀ ਹਨ ਕਿਉਂਕਿ ਇਸ ਭਾਅ ਤਾਂ ਵਪਾਰੀ ਖ਼ੁਦ ਤੈਅ ਕਰਨਗੇ | ਆਗੂਆਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾ ਤੋਂ ਪਹਿਲਾਂ ਕਿਸਾਨਾਂ ਨਾਲ ਜਿਨਸਾਂ ਦੇ ਭਾਅ ਸਵਾਮੀ ਨਾਥਨ ਰਿਪੋਰਟ ਮੁਤਾਬਕ ਤੈਅ ਕਰਨ ਦਾ ਜੋ ਵਾਅਦਾ ਕੀਤਾ ਸੀ ਉਸ ਵਾਅਦੇ ਤੋਂ ਭੱਜ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਕਿਸਾਨਾਂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ ਵਰਕਰਾਰ ਹਨ ਸਗੋਂ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ, ਬੀਜ ਤੇ ਖਾਦਾਂ ਉੱਪਰ ਜੀ.ਐਸ.ਟੀ. ਲਾ ਕੇ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਹੈ | ਸੂਬਾ ਮੀਤ ਪ੍ਰਧਾਨ ਮਹਿੰਦਰ ਸਿੰਘ ਵੜੈਚ ਨੇ ਕਿਹਾ ਕਿ ਸਵਾਮੀਨਾਥਨ ਰਿਪੋਰਟ ਲਾਗੂ ਕਰਵਾਉਣ ਲਈ 23 ਸਤੰਬਰ ਨੂੰ ਆਲ ਇੰਡੀਆ ਦੇ ਪ੍ਰਧਾਨ ਰਾਕੇਸ਼ ਟਿਕੇਤ ਅਤੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਦੇਸ਼ ਭਰ ਦੇ ਕਿਸਾਨ ਹਰਿਦੁਆਰ ਤੋਂ ਪੈਦਲ ਦਿੱਲੀ ਨੂੰ ਮਾਰਚ ਕਰ ਕੇ ਸਵਾਮੀ ਨਾਥਨ ਰਿਪੋਰਟ ਲਾਗੂ ਕਰਵਾਉਣ ਲਈ ਪਾਰਲੀਮੈਂਟ ਦਾ ਘਿਰਾਓ ਕਰਨਗੇ | ਇਸ ਮੌਕੇ ਜਸਮੇਲ ਸਿੰਘ ਜਨਰਲ ਸਕੱਤਰ, ਸਰਪੰਚ ਸਿਕੰਦਰ ਸਿੰਘ ਮੌੜ, ਗੁਰਨਾਮ ਸਿੰਘ ਠੀਕਰੀਵਾਲਾ, ਜਸਵੀਰ ਸਿੰਘ ਸੁਖਪੁਰਾ, ਗੁਰਧਿਆਨ ਸਿੰਘ, ਗਗਨਦੀਪ ਸਿੰਘ ਸਹਿਜੜਾ, ਰਣਧੀਰ ਸਿੰਘ ਸੇਖਾ, ਚੇਅਰਮੈਨ ਜਸਵੀਰ ਸਿੰਘ, ਭਜਨ ਸਿੰਘ ਕਲਾਲਾ, ਹਾਕਮ ਸਿੰਘ ਛੀਨੀਵਾਲ, ਸ਼ਿੰਗਾਰਾ ਸਿੰਘ ਰਾਜੀਆ, ਸੁਖਦੇਵ ਸਿੰਘ ਬੀਹਲਾ, ਗੁਰਜੰਟ ਸਿੰਘ ਵਜੀਦਕੇ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |
ਮਹਿਲ ਕਲਾਂ, 12 ਜੁਲਾਈ (ਤਰਸੇਮ ਸਿੰਘ ਚੰਨਣਵਾਲ)-ਲੰਘੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਤੋਂ ਬਾਗ਼ੀ ਹੋ ਕੇ ਹਲਕੇ ਵਿਚ ਕਾਂਗਰਸ ਵਲੋਂ ਐਲਾਨੇ ਉਮੀਦਵਾਰ ਬੀਬੀ ਹਰਚੰਦ ਕੌਰ ਘਨੌਰੀ ਦੇ ਮੁਕਾਬਲੇ ਵਿਚ ਆਜ਼ਾਦ ...
ਬਰਨਾਲਾ, 12 ਜੁਲਾਈ (ਧਰਮਪਾਲ ਸਿੰਘ)- ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਵੱਖ-ਵੱਖ ਦੁਕਾਨਾਂ ਤੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਲਏ ਗਏ | ਡੀ.ਐਚ.ਓ. ਸ੍ਰੀ ਰਾਜ ਕੁਮਾਰ ਤੇ ਫੂਡ ਸੇਫ਼ਟੀ ਅਫ਼ਸਰ ਗੌਰਵ ਕੁਮਾਰ ਨੇ ਦੱਸਿਆ ਕਿ ਤੰਦਰੁਸਤ ਮਿਸ਼ਨ ...
ਬਰਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਬਰਨਾਲਾ ਦਾ ਇਕ ਨੌਜਵਾਨ ਹਰਮਨਦੀਪ ਸਿੰਘ ਭੁੱਲਰ ਜੋ ਫਗਵਾੜਾ ਵਿਖੇ ਐਮ.ਬੀ.ਏ.- ਦੂਜਾ ਸਾਲ ਦੀ ਪੜ੍ਹਾਈ ਕਰ ਰਿਹਾ ਹੈ ਪਿਛਲੇ ਸਮੇਂ ਤੋਂ ਸਾਈਕਲ ਰਾਹੀਂ ਵੱਖ-ਵੱਖ ਥਾਵਾਂ ਦੀ ਯਾਤਰਾ ਕਰ ਕੇ ਟਰੈਫ਼ਿਕ ਦੀ ਸਮੱਸਿਆ, ...
ਬਰਨਾਲਾ, 12 ਜੁਲਾਈ (ਧਰਮਪਾਲ ਸਿੰਘ)-ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਤੇ ਐਸ.ਐਮ.ਓ. ਧਨੌਲਾ ਡਾ: ਰਿਪਜੀਤ ਕੌਰ ਧਨੌਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਨਾਈਵਾਲਾ ਵਿਖੇ ਡੇਂਗੂ ਬੁਖ਼ਾਰ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਹਤ ...
ਬਰਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੀਤੇ ...
ਹੰਡਿਆਇਆ, 12 ਜੁਲਾਈ (ਗੁਰਜੀਤ ਸਿੰਘ ਖੁੱਡੀ)-ਸਿਹਤ ਵਿਭਾਗ ਬਰਨਾਲਾ ਵਲੋਂ ਪਿੰਡ ਖੁੱਡੀ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਦੇ ਫੈਲਣ ਤੇ ਇਸ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ | ਇਹ ਸੈਮੀਨਾਰ ਸਿਹਤ ਵਿਭਾਗ ਦੇ ...
ਤਪਾ ਮੰਡੀ, 12 ਜੁਲਾਈ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨੇੜਲੇ ਪਿੰਡ ਦਰਾਜ਼ ਅਤੇ ਮਹਿਤਾ 'ਚ ਕਿਸਾਨ ਆਗੂਆਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਆਗੂਆਂ ਨੇ ਕਿਹਾ ਕਿ ਲੰਘੀਆਂ ਵਿਧਾਨ ਸਭਾ ਦੀਆਂ ਚੋਣਾ 'ਚ ...
ਬਰਨਾਲਾ, 12 ਜੁਲਾਈ (ਧਰਮਪਾਲ ਸਿੰਘ)-ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਮਾਮਲੇ ਵਿਚ ਨਾਮਜ਼ਦ ਡਰਾਈਵਰ ਸੁਖਪਾਲ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬੁੱਗਰਾ (ਸੰਗਰੂਰ) ਨੂੰ ਵਕੀਲ ਸ੍ਰੀ ਬਲਰਾਜ ਤਪਾ ਦੀਆਂ ...
ਬਰਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮਪਾਲ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਜ) ਮਨਕੰਵਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ...
ਬਰਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਕੈਮਿਸਟ ਐਸੋਸੀਏਸ਼ਨ ਬਰਨਾਲਾ ਵਲੋਂ ਨਸ਼ਿਆਂ ਦੇ ਵਿਰੋਧ ਵਿਚ ਸ਼ਹਿਰ ਵਿਖੇ ਪੈਦਲ ਮਾਰਚ ਕੱਢਿਆ ਗਿਆ ਜੋ ਸ਼ਹੀਦ ਭਗਤ ਸਿੰਘ ਚੌਾਕ ਤੋਂ ਸ਼ੁਰੂ ਹੋ ਕੇ ਸਦਰ ਬਾਜ਼ਾਰ, ਰੇਲਵੇ ਸਟੇਸ਼ਨ ਹੁੰਦਿਆਂ ਵਾਪਸ ਚੌਕ ਵਿਖੇ ਸਮਾਪਤ ...
ਸ਼ਹਿਣਾ, 12 ਜੁਲਾਈ (ਸੁਰੇਸ਼ ਗੋਗੀ)- ਬਲਾਕ ਸੰਮਤੀ ਸਾਈਡ ਸ਼ਹਿਣਾ ਦੇ ਕਰਮਚਾਰੀਆਂ ਨੇ ਤਿੰਨ ਮਹੀਨੇ ਦੀ ਤਨਖ਼ਾਹ ਨਾ ਬਣਾਏ ਜਾਣ ਦੇ ਰੋਸ ਵਜੋਂ ਬਲਾਕ ਦਫ਼ਤਰ ਸ਼ਹਿਣਾ ਵਿਖੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟ ਕੀਤਾ | ਬਲਾਕ ਪ੍ਰਧਾਨ ਮਹੇਸਇੰਦਰਪਾਲ ਦੀ ਪ੍ਰਧਾਨਗੀ ਹੇਠ ...
ਟੱਲੇਵਾਲ, 12 ਜੁਲਾਈ (ਸੋਨੀ ਚੀਮਾ)- ਸੂਬਾ ਕਮੇਟੀ ਦੇ ਸੱਦੇ 'ਤੇ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਿੰਡ ਭੋਤਨਾ ਵਿਖੇ ਕੈਪਟਨ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਨਸ਼ਿਆਂ ਿਖ਼ਲਾਫ਼ ਨੁੱਕੜ ਨਾਟਕ ਵੀ ਖੇਡਿਆ ਗਿਆ | ...
ਭਦੌੜ, 12 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਪਿੰਡ ਨੈਣੇਵਾਲ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਮੁੱਦੇ ਨੂੰ ਲੈ ਕੇ ਅਤੇ ਇਸ ਦੀ ਰੋਕਥਾਮ ਲਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਮੁੱਖ ਬੁਲਾਰੇ ਵਜੋਂ ਸਮਾਸ ਸੇਵੀ ਲੱਖਾ ਸਿਧਾਣਾ ...
ਟੱਲੇਵਾਲ, 12 ਜੁਲਾਈ (ਸੋਨੀ ਚੀਮਾ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੀ ਅਗਵਾਈ ਵਿਚ ਪ੍ਰਾਇਮਰੀ ਸਿਹਤ ਕੇਂਦਰ ਪਿੰਡ ਟੱਲੇਵਾਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ ...
ਬਰਨਾਲਾ, 12 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਵਰਕਸ਼ਾਪ ਲਾਈ ਗਈ ਜਿਸ ਵਿਚ ਵਿਦਿਆਰਥੀਆਂ ਨੂੰ ਸਰਲ ਤੇ ਰੋਚਕ ਢੰਗ ਨਾਲ ਅੰਗਰੇਜ਼ੀ ਵਿਸ਼ੇ ਸਬੰਧੀ ਰੁਚੀ ਪੈਦਾ ਕਰਨ ਲਈ ਜਾਣਕਾਰੀ ਦਿੱਤੀ ਗਈ | ...
ਰੂੜੇਕੇ ਕਲਾਂ, 12 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਮਰੇਡਾਂ ਦਾ ਗੜ੍ਹ ਮੰਨੇ ਜਾਂਦੇ ਪਿੰਡ ਕਾਹਨੇਕੇ ਦੀ ਸਰਪੰਚੀ ਜ਼ਿਆਦਾ ਸਮਾਂ ਕਾਮਰੇਡ ਪਾਰਟੀ ਦੇ ਨੁਮਾਇੰਦਿਆਂ ਕੋਲ ਰਹਿਣ ਕਰ ਕੇ ਪਿੰਡ ਦੇ ਵਿਕਾਸ ਕਾਰਜ ਕਰਨ ਵਿਚ ਮੌਕੇ ਦੀਆਂ ਸਰਕਾਰਾਂ ਵਲੋਂ ਸਿਆਸੀ ...
ਬਰਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਵਿਚ ਸੀਵਰੇਜ ਦੀ ਪਾਈਪਾਂ ਪਾਉਣ ਤੋਂ ਬਾਅਦ ਸੜਕਾਂ ਨਾ ਬਣਾਏ ਜਾਣ, ਕੁਝ ਵਾਰਡਾਂ ਵਿਚ ਸੀਵਰੇਜ ਦੀ ਸਫ਼ਾਈ ਨਾ ਹੋਣ ਕਾਰਨ ਸੀਵਰੇਜ ਦਾ ਗੰਦੇ ਪਾਣੀ ਓਵਰਫ਼ਲੋ ਹੋਣ ਅਤੇ ਸੀਵਰੇਜ ਠੇਕੇਦਾਰ ਵਲੋਂ ਕੁਝ ਨਗਰ ...
ਰੂੜੇਕੇ ਕਲਾਂ, 12 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਮਰੇਡਾਂ ਦਾ ਗੜ੍ਹ ਮੰਨੇ ਜਾਂਦੇ ਪਿੰਡ ਕਾਹਨੇਕੇ ਦੀ ਸਰਪੰਚੀ ਜ਼ਿਆਦਾ ਸਮਾਂ ਕਾਮਰੇਡ ਪਾਰਟੀ ਦੇ ਨੁਮਾਇੰਦਿਆਂ ਕੋਲ ਰਹਿਣ ਕਰ ਕੇ ਪਿੰਡ ਦੇ ਵਿਕਾਸ ਕਾਰਜ ਕਰਨ ਵਿਚ ਮੌਕੇ ਦੀਆਂ ਸਰਕਾਰਾਂ ਵਲੋਂ ਸਿਆਸੀ ...
ਟੱਲੇਵਾਲ, 12 ਜੁਲਾਈ (ਸੋਨੀ ਚੀਮਾ)-ਸਿੱਖ ਪੰਥ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਲੋਂ ਪੇਂਡੂ ਖੇਤਰ ਵਿਚ ਲੋੜਵੰਦ ਪਰਿਵਾਰਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਮੱਦੇਨਜ਼ਰ ...
ਮਹਿਲ ਕਲਾਂ, 12 ਜੁਲਾਈ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਵਿਚ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਉਮੀਦਵਾਰਾਂ ਤੋਂ ਕਾਗ਼ਜ਼ ਭਰਨ ਵੇਲੇ ਹੀ ਨਸ਼ਾ ਨਾ ਵਰਤੇ ਜਾਣ ਦਾ ਹਲਫ਼ੀਆ ਬਿਆਨ ਲਿਆ ਜਾਵੇ | ਇਹ ਵਿਚਾਰ ਰਾਜੀਵ ਗਾਂਧੀ ...
ਤਪਾ ਮੰਡੀ, 12 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਨਾਮਦੇਵ ਮਾਰਗ ਦੀ ਦਿਨ ਬ ਦਿਨ ਵਿਗੜ ਰਹੀ ਹਾਲਤ ਨੂੰ ਦੇਖਦੇ ਹੋਏ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ 1 ਅਗਸਤ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਰੋਸ ਧਰਨਾ ਲਾਇਆ ਜਾਵੇਗਾ | ਇਨ੍ਹਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX