ਤਾਜਾ ਖ਼ਬਰਾਂ


ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  1 day ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  1 day ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  1 day ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  1 day ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  1 day ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਹਾੜ ਸੰਮਤ 550
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ
  •     Confirm Target Language  

ਤਾਜ਼ਾ ਖ਼ਬਰਾਂ

ਗੋਦਾਵਰੀ ਨਦੀ 'ਚ ਡੁੱਬੀ ਕਿਸ਼ਤੀ, 15 ਲੋਕ ਲਾਪਤਾ

ਹੈਦਰਾਬਾਦ, 14 ਜੁਲਾਈ- ਆਂਧਰਾ ਪ੍ਰਦੇਸ਼ 'ਚ 40 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ਨਦੀ ਵਿਚ ਡੁੱਬ ਗਈ। ਇਨ੍ਹਾਂ 'ਚੋਂ 15 ਲੋਕ ਲਾਪਤਾ ਹਨ ਜਿਸ 'ਚ ਵਧੇਰੇ ਵਿਦਿਆਰਥੀ ਸ਼ਾਮਲ ਹਨ।

ਲਾਹੌਰ ਪਰਤਣ ਤੋਂ ਪਹਿਲਾ ਨਵਾਜ਼ ਤੇ ਮਰੀਅਮ ਨੂੰ ਦਿੱਤੀ ਗਈ ਭਾਵੁਕ ਵਿਦਾਈ

ਲੰਡਨ, 13 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਆਪਣੀ ਬੇਟੀ ਮਰੀਅਮ ਨਵਾਜ਼ ਨਾਲ ਅੱਜ ਸ਼ਾਮ ਤੱਕ ਲਾਹੌਰ ਪਹੁੰਚਣਗੇ। ਲਾਹੌਰ ਪਹੁੰਚੇ ਦੇ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਨਵਾਜ਼ ਸ਼ਰੀਫ ਨੂੰ 10 ਸਾਲ ਤੇ ...

ਪੂਰੀ ਖ਼ਬਰ »

ਬੱਸ ਪਲਟਣ ਕਾਰਨ ਕਈ ਸਵਾਰੀਆਂ ਫੱਟੜ, ਚਾਲਕ 'ਤੇ ਨਸ਼ਾ ਕੀਤਾ ਹੋਣ ਦਾ ਦੋਸ਼

ਜਲੰਧਰ, 13 ਜੁਲਾਈ - ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸਰਕਾਰੀ ਬੱਸ ਰਈਆ ਦੇ ਕੋਲ ਪਲਟ ਗਈ। ਇਹ ਹਾਦਸਾ ਬੱਸ ਚਾਲਕ ਦੁਆਰਾ ਸੰਤੁਲਨ ਗੁਆ ਲੈਣ ਕਾਰਨ ਵਾਪਰਿਆ ਦੱਸਿਆ ਜਾਂਦਾ ਹੈ। ਸਵਾਰੀਆਂ ਤੇ ਹੋਰ ਰਾਹਗੀਰਾਂ ਦਾ ਕਹਿਣਾ ਹੈ ਕਿ ਬੱਸ ਚਾਲਕ ਦਾ ਨਸ਼ਾ ਕੀਤਾ ਹੋਇਆ ਸੀ। ਜਿਸ ...

ਪੂਰੀ ਖ਼ਬਰ »

ਚੀਨ ਦੇ ਰਸਾਇਣਿਕ ਪਲਾਂਟ 'ਚ ਧਮਾਕਾ, 19 ਮੌਤਾਂ

ਬੀਜਿੰਗ, 13 ਜੁਲਾਈ - ਚੀਨ 'ਚ ਇਕ ਕੈਮੀਕਲ ਪਲਾਂਟ 'ਚ ਹੋਏ ਜ਼ੋਰਦਾਰ ਧਮਾਕੇ ਵਿਚ 19 ਲੋਕਾਂ ਦੀ ਮੌਤ ਹੋ ਗਈ ਹੈ ਤੇ 12 ਲੋਕ ਜ਼ਖਮੀ ਹੋਏ ਹਨ। ਚੀਨ ਦੁਨੀਆ 'ਚ ਸਭ ਤੋਂ ਵੱਧ ਕੈਮੀਕਲ ਦਾ ਉਤਪਾਦ ਕਰਦਾ ...

ਪੂਰੀ ਖ਼ਬਰ »

ਹਿਮਾ ਦੀ ਪ੍ਰਾਪਤੀ ਨੌਜਵਾਨਾਂ ਲਈ ਪ੍ਰੇਰਨਾ - ਮੋਦੀ

ਟੈਮਪੇਅਰ (ਫਿਨਲੈਂਡ), 13 ਜੁਲਾਈ - ਭਾਰਤ ਦੀ ਹਿਮਾ ਦਾਸ ਨੇ ਇਤਿਹਾਸ ਰਚਦੇ ਹੋਏ ਆਈ.ਏ.ਏ.ਐਫ. ਵਿਸ਼ਵ ਅੰਡਰ 20 ਅਥਲੈਟਿਕਸ ਚੈਂਪੀਅਨਸ਼ਿਪ ਦੇ ਮਹਿਲਾ 400 ਮੀਟਰ ਫਾਈਨਲ 'ਚ ਖਿਤਾਬ ਦੇ ਨਾਲ ਵਿਸ਼ਵ ਪੱਧਰ 'ਤੇ ਗੋਲਡ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਅਥਲੀਟ ਬਣ ਗਈ। 18 ...

ਪੂਰੀ ਖ਼ਬਰ »

ਉਤਰ ਪ੍ਰਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਪੈ ਸਕਦੈ ਭਾਰੀ ਮੀਂਹ- ਮੌਸਮ ਵਿਭਾਗ

ਲਖਨਊ, 13 ਜੁਲਾਈ- ਮੌਸਮ ਵਿਭਾਗ ਨੇ ਅਗਲੇ ਆਉਣ ਵਾਲੇ ਤਿੰਨ ਘੰਟਿਆਂ ਦੌਰਾਨ ਉਤਰ ਪ੍ਰਦੇਸ਼ ਦੇ ਕਈ ਇਲਾਕਿਆਂ ਮੁਰਾਦਾਬਾਦ, ਬਲਰਾਮਪੁਰ, ਕਾਨਪੁਰ ਨਗਰ, ਲਖੀਮਪੁਰ ਖੀਰੀ, ਸ਼ਾਹਜਹਾਂ ਪੁਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ...

ਪੂਰੀ ਖ਼ਬਰ »

ਅਨੰਤਨਾਗ 'ਚ ਸੀ.ਆਰ.ਪੀ.ਐਫ.'ਤੇ ਅੱਤਵਾਦੀ ਹਮਲਾ, ਦੋ ਜਵਾਨ ਜ਼ਖਮੀ

ਸ੍ਰੀਨਗਰ, 13 ਜੁਲਾਈ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੀ.ਆਰ.ਪੀ.ਐਫ ਦੀ ਟੁਕੜੀ 'ਤੇ ਅੱਤਵਾਦੀ ਹਮਲਾ ਹੋਣ ਖ਼ਬਰ ਮਿਲੀ ਹੈ ਜਿਸ 'ਚ ਸੀ.ਆਰ.ਪੀ.ਐਫ ਦੇ ਦੋ ਜਵਾਨ ਜ਼ਖਮੀ ਹੋਏ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਹਿਰ 'ਚ ਟਰੈਫ਼ਿਕ ਜਾਮ

ਲੁਧਿਆਣਾ, 13 ਜੁਲਾਈ (ਅਮਰੀਕ ਬਤਰਾ)- ਸ਼ੁੱਕਰਵਾਰ ਤੜਕੇ ਤੋਂ ਲੁਧਿਆਣਾ 'ਚ ਪੈ ਰਹੇ ਭਾਰੀ ਮੀਂਹ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ ਹੈ ਅਤੇ ਲਗਭਗ ਸਾਰੇ ਸ਼ਹਿਰ 'ਚ ਟਰੈਫ਼ਿਕ ਜਾਮ ਹੋ ਗਿਆ ਹੈ। ਵਾਹਨਾਂ ਦੀਆਂ ਲੰਬੀਆਂ ਲਾਈਨਾਂ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਕੁੱਝ ਲੋਕਾਂ ਨੇ ਨਿੱਜੀ ਲਾਹੇ ਲਈ ਨੌਜਵਾਨੀ ਨੂੰ ਨਸ਼ੇ 'ਚ ਝੋਕਿਆ- ਜਥੇਦਾਰ ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 13 ਜੁਲਾਈ - ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਜੀ ਨੇ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ, ਸੰਗਤਾਂ ਨੂੰ ਨਸ਼ਾ ਕੇਵਲ ਪ੍ਰਸ਼ਾਦੇ ਦਾ ਰੱਖਣ ਵਾਸਤੇ ਹੁਕਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਮੈਡਮ ਤੁਸਾਦ ਮਿਊਜ਼ੀਅਮ 'ਚ ਲੱਗੇਗਾ ਦਿਲਜੀਤ ਦੁਸਾਂਝ ਦਾ ਪੁਤਲਾ

ਨਵੀਂ ਦਿੱਲੀ, 13 ਜੁਲਾਈ- ਬਾਲੀਵੁੱਡ ਅਦਾਕਾਰ ਅਤੇ ਗਾਇਕ ਦਿਲਜੀਤ ਦੁਸਾਂਝ ਦਾ ਮੈਡਮ ਤੁਸਾਦ ਮਿਊਜ਼ੀਅਮ 'ਚ ਮੋਮ ਦਾ ਪੁਤਲਾ ਲਗਾਇਆ ਜਾਵੇਗਾ। ਮੈਡਮ ਤੁਸਾਦ ਵਲੋਂ ਇਸ ਦਾ ਸੰਕੇਤ ਅਧਿਕਾਰਕ ਟਵਿੱਟਰ ਹੈਂਡਲ 'ਤੇ ਦਿੱਤਾ ਗਿਆ ਹੈ। ਮਿਊਜ਼ੀਅਮ ਵਲੋਂ ਕੀਤੇ ਗਏ ਟਵੀਟ 'ਚ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪਨਾਹ ਦੇਣ ਵਾਲਾ ਕਾਬੂ

ਚੰਡੀਗੜ੍ਹ, 13 ਜੁਲਾਈ- ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪਨਾਹ ਦੇਣ ਵਾਲੇ ਇੱਕ ਵਿਅਕਤੀ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਕਾਬੂ ਕੀਤਾ ਗਿਆ ਹੈ। ਅਰੁਣ ਕੁਮਾਰ ਨਾਮੀ ਇਹ ਵਿਅਕਤੀ ਨਗਲ ਦੇ ਭਾਲਾਨ ਪਿੰਡ ਦਾ ਰਹਿਣ ਵਾਲਾ ਹੈ। ਅਰੁਣ 'ਤੇ ਇਹ ਦੋਸ਼ ਹੈ ਕਿ ਦਿਲਪ੍ਰੀਤ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ : ਅਨੰਤਨਾਗ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਸ਼ਹੀਦ

ਸ੍ਰੀਨਗਰ, 13 ਜੁਲਾਈ- ਅਨੰਤਨਾਗ ਦੇ ਸ਼ੀਰਪੋਰਾ ਇਲਾਕੇ 'ਚ ਅੱਤਵਾਦੀਆਂ ਵਲੋਂ ਸ਼ੁੱਕਰਵਾਰ ਨੂੰ ਸੀ. ਆਰ. ਪੀ. ਐਫ. ਦੀ ਟੁਕੜੀ 'ਤੇ ਕੀਤੀ ਗਈ ਗੋਲੀਬਾਰੀ 'ਚ ਦੋ ਜਵਾਨ ਸ਼ਹੀਦ ਹੋ ਗਏ। ਹਮਲੇ ਤੋਂ ਬਾਅਦ ਅੱਤਵਾਦੀ ਫਰਾਰ ਹੋ ਗਏ। ਫਿਲਹਾਲ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ...

ਪੂਰੀ ਖ਼ਬਰ »

ਕੈਸ਼ ਵੈਨ 'ਤੇ ਲੁਟੇਰਿਆਂ ਨੇ ਗੋਲੀਬਾਰੀ ਕਰਕੇ ਲੁੱਟੇ 5 ਲੱਖ ਰੁਪਏ

ਸੰਗਰੂਰ, 13 ਜੁਲਾਈ (ਦਮਨਜੀਤ ਸਿੰਘ)- ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ ਸਥਿਤ ਭਾਈ ਗੁਰਦਾਸ ਕਾਲਜ ਨਜ਼ਦੀਕ ਇੱਕ ਬੈਂਕ ਦੀ ਕੈਸ਼ ਵੈਨ 'ਤੇ 2 ਨਾਕਾਬਪੋਸ਼ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਬਾਰੀ ਕਰਕੇ 5 ਲੱਖ ਰੁਪਏ ਦੀ ਲੁੱਟ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ 'ਚ ...

ਪੂਰੀ ਖ਼ਬਰ »

ਪਤੀ ਵਲੋਂ ਪਤਨੀ ਦਾ ਕਤਲ

ਜ਼ੀਰਕਪੁਰ, 13 ਜੁਲਾਈ (ਅਵਤਾਰ ਸਿੰਘ)- ਜ਼ੀਰਕਪੁਰ' ਚ ਇੱਕ ਪਤੀ ਵਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦਾ ਵਿਆਹ ਸਾਲ 2017 'ਚ ਹੋਇਆ ਸੀ ਅਤੇ ਬੀਤੇ ਕੁਝ ਦਿਨਾਂ ਤੋਂ ਪਤੀ-ਪਤਨੀ ...

ਪੂਰੀ ਖ਼ਬਰ »

ਪਾਕਿਸਤਾਨ 'ਚ ਚੋਣ ਰੈਲੀ ਦੌਰਾਨ ਧਮਾਕਾ, 4 ਲੋਕਾਂ ਦੀ ਮੌਤ

ਇਸਲਾਮਾਬਾਦ, 13 ਜੁਲਾਈ- ਪਾਕਿਸਤਾਨ 'ਚ ਇੱਕ ਚੋਣ ਰੈਲੀ ਦੌਰਾਨ ਹੋਏ ਬੰਬ ਧਮਾਕੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 14 ਹੋਰ ਜ਼ਖ਼ਮੀ ਹੋ ਗਏ। ਉੱਤਰੀ ਵਜੀਰਿਸਤਾਨ ਕਬਾਇਲੀ ਜ਼ਿਲ੍ਹੇ ਨਾਲ ਲੱਗਦੇ ਬੰਨੂ ਜ਼ਿਲ੍ਹੇ 'ਚ ਹੋਏ ਧਮਾਕੇ 'ਚ ਜਮੀਅਤ-ਉਲੇਮਾ-ਏ-ਇਸਲਾਮ (ਫਜ਼ਲ) ਦੇ ਨੇਤਾ ਅਤੇ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਜੰਡਿਆਲਾ ਮੰਜਕੀ, 13 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਜੰਡਿਆਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਦੇ ਰੂਪ 'ਚ ਹੋਈ ਹੈ ਅਤੇ ਉਸ ਦੀ ਲਾਸ਼ ਸਥਾਨਕ ਕਸਬੇ ਤੋਂ ਭਾਰਦਵਾਜੀਆਂ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ ਦਾ ਪੋਤਾ ਅਤੇ ਦੋਹਤਾ ਲੰਡਨ 'ਚ ਗ੍ਰਿਫ਼ਤਾਰ

ਲੰਡਨ, 13 ਜੁਲਾਈ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਪੋਤੇ ਜ਼ਕਾਰੀਆ ਹੁਸੈਨ ਅਤੇ ਦੋਹਤੇ ਜੁਨੈਦ ਸਫਦਰ ਨੂੰ ਲੰਡਨ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਅਸਲ 'ਚ ਇਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨਕਾਰੀ ਪ੍ਰਦਰਸ਼ਨ ਕਰ ਰਹੇ ਸਨ, ਜਿਸ ਕਾਰਨ ਨਾਰਾਜ਼ ਸਫਦਰ ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਮਾਂ-ਪੁੱਤਰ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 13 ਜੁਲਾਈ (ਰਣਜੀਤ ਸਿੰਘ ਢਿੱਲੋਂ)- ਗਿੱਦੜਬਾਹਾ ਦੇ ਬਾਬਾ ਗੰਗਾ ਰਾਮ ਇਨਕਲੇਵ ਵਿਖੇ ਗੋਲੀ ਲੱਗਣ ਨਾਲ ਭੇਦਭਰੀ ਹਾਲਤ ਵਿਚ ਮਾਂ-ਪੁੱਤਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ, ਸੁਗਰੀਵ ਸਿੰਘ ਸੇਖੋਂ (23) ਅਤੇ ਉਸ ਦੀ ਮਾਤਾ ਸ਼ਰਨਜੀਤ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਨੂੰ ਪੀ. ਜੀ. ਆਈ. ਤੋਂ ਅਦਾਲਤ 'ਚ ਪੇਸ਼ੀ ਲਈ ਲਿਆਂਦਾ

ਚੰਡੀਗੜ੍ਹ, 13 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਦਿਲਪ੍ਰੀਤ ਬਾਬਾ ਨੂੰ ਅੱਜ ਪੀ. ਜੀ. ਆਈ. ਤੋਂ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਦਿਲਪ੍ਰੀਤ ਦੇ ਨਾਲ ...

ਪੂਰੀ ਖ਼ਬਰ »

ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਜੰਡਿਆਲਾ ਗੁਰੂ, 13 ਜੁਲਾਈ (ਪਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਦੇ ਪਿੰਡ ਮੱਲ੍ਹੀਆ ਦੇ ਜੀ. ਟੀ. ਰੋਡ 'ਤੇ ਬਣੇ ਪਖਾਨਿਆਂ 'ਚੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਲੈਣਾ ਦੱਸਿਆ ਜਾ ਰਿਹਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਮਾਨਸਾ, 13 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਨਜ਼ਦੀਕੀ ਪਿੰਡ ਖੋਖਰ ਖੁਰਦ ਦੇ ਨੌਜਵਾਨ ਕਿਸਾਨ ਜਗਦੀਪ ਸਿੰਘ (22)ਵੱਲੋਂ ਬੀਤੀ ਰਾਤ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਪਰਿਵਾਰ ਦੀ 4 ਏਕੜ ਜ਼ਮੀਨ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਭਾਰੀ ਮੀਂਹ

ਚੰਡੀਗੜ੍ਹ, 13 ਜੁਲਾਈ - ਇਕ ਹਫ਼ਤੇ ਦੇ ਸੋਕੇ ਮਗਰੋਂ ਪੰਜਾਬ ਤੇ ਹਰਿਆਣਾ ਦੇ ਕਈ ਥਾਈਂ ਭਾਰੀ ਮੀਂਹ ਪਿਆ ਹੈ। ਚੰਡੀਗੜ੍ਹ 'ਚ ਭਰਪੂਰ ਮੀਂਹ ਸਮੇਤ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਲੁਧਿਆਣਾ, ਮੁਹਾਲੀ, ਰੋਪੜ ਤੇ ਗੁਰਦਾਸਪੁਰ 'ਚ ਵੀ ਭਾਰੀ ਮੀਂਹ ਪਿਆ ...

ਪੂਰੀ ਖ਼ਬਰ »

ਸੀਰੀਆ 'ਚ ਹੋਏ ਹਵਾਈ ਹਮਲੇ 'ਚ 28 ਲੋਕਾਂ ਦੀ ਮੌਤ

ਬੇਰੂਤ, 13 ਜੁਲਾਈ- ਉੱਤਰੀ ਸੀਰੀਆ 'ਚ ਇਸਲਾਮਿਕ ਸਟੇਟ ਦੇ ਕਬਜ਼ੇ ਵਾਲੇ ਇਲਾਕੇ 'ਚ ਹੋਏ ਹਵਾਈ ਹਮਲੇ 'ਚ 28 ਲੋਕਾਂ ਦੀ ਮੌਤ ਹੋ ਗਈ। ਇਸ ਗੱਲ ਦੀ ਪੁਸ਼ਟੀ ਇੰਗਲੈਂਡ ਸਥਿਤ ਸੰਗਠਨ 'ਸੀਰੀਅਨ ਆਬਰਜ਼ਰਵੇਟਰੀ ਫਾਰ ਹਿਊਮਨ ਰਾਈਟਜ਼' ਵਲੋਂ ਕੀਤੀ ਗਈ ਹੈ। ਸੀਰੀਆ ਦੀ ਮੀਡੀਆ ਰਿਪੋਰਟਾਂ ...

ਪੂਰੀ ਖ਼ਬਰ »

ਦਿਲਪ੍ਰੀਤ ਦਾ ਦੋ ਦਿਨ ਦਾ ਰਿਮਾਂਡ

ਚੰਡੀਗੜ੍ਹ, 13 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਦਿਲਪ੍ਰੀਤ ਬਾਬਾ ਨੂੰ ਅੱਜ ਪੀ. ਜੀ. ਆਈ. ਤੋਂ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਦਿਲਪ੍ਰੀਤ ਦੇ ਨਾਲ ਸੀ। ਜਿਥੇ ਅਦਾਲਤ ਨੇ ਦਿਲਪ੍ਰੀਤ ਦਾ ਦੋ ਦਿਨ ਦਾ ਰਿਮਾਂਡ ਦਿੱਤਾ ...

ਪੂਰੀ ਖ਼ਬਰ »

ਵਿਆਹ ਦੀ ਚਾਹਤ 'ਚ ਲੜਕੀ ਨੂੰ ਬਣਾਇਆ ਬੰਧਕ

ਭੋਪਾਲ, 13 ਜੁਲਾਈ- ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਇੱਕ ਵਿਅਕਤੀ ਨੇ ਇੱਕ ਲੜਕੀ ਨੂੰ ਉਸੇ ਦੇ ਘਰ 'ਚ ਬੰਦੀ ਬਣਾ ਕੇ ਰੱਖਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਦਾ ਦਾਅਵਾ ਹੈ ਕਿ ਉਹ ਉਸ ਲੜਕੀ ਨੂੰ ਪਿਆਰ ਕਰਦਾ ਹੈ ਅਤੇ ਉਸ ਨਾਲ ਵਿਆਹ ਕਰਨਾ ਚਾਹੁੰਦਾ ...

ਪੂਰੀ ਖ਼ਬਰ »

ਅਯੁੱਧਿਆ ਮਾਮਲੇ 'ਤੇ 20 ਜੁਲਾਈ ਤੋਂ ਲਗਾਤਾਰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ, 13 ਜੁਲਾਈ- ਅਯੁੱਧਿਆ ਬਾਬਰੀ ਮਸਜਿਦ ਮਾਮਲੇ 'ਤੇ ਸੁਪਰੀਮ ਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ 20 ਜੁਲਾਈ ਤੋਂ ਇਸ ਮਾਮਲੇ ਦੀ ਲਗਾਤਾਰ ਸੁਣਵਾਈ ...

ਪੂਰੀ ਖ਼ਬਰ »

ਮੈਂ ਪਾਕਿਸਤਾਨ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ੁਦ ਨੂੰ ਕੁਰਬਾਨ ਕਰ ਰਿਹਾ ਹਾਂ- ਨਵਾਜ਼

ਇਸਲਾਮਾਬਾਦ, 13 ਜੁਲਾਈ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦਾ ਕਹਿਣਾ ਹੈ ਕਿ ਉਹ ਜਾਣਦੇ ਹਨ ਕਿ ਪਾਕਿਸਤਾਨ ਪਹੁੰਚਣ 'ਤੇ ਉਨ੍ਹਾਂ ਨੂੰ ਜੇਲ੍ਹ 'ਚ ਲਿਜਾਇਆ ਜਾਵੇਗਾ ਪਰ ਉਹ ਇਹ ਸਭ ਕੁਝ ਪਾਕਿਸਤਾਨ ਦੇ ਲੋਕਾਂ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਨੂੰ ਪਨਾਹ ਦੇਣ ਵਾਲੇ ਨੂੰ ਅਦਾਲਤ ਨੇ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਐਸ. ਏ. ਐਸ. ਨਗਰ, 13 ਜੁਲਾਈ- ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪਨਾਹ ਦੇਣ ਦੋ ਦੋਸ਼ੀ ਅਰੁਣ ਕੁਮਾਰ ਉਰਫ਼ ਸਨੀ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਸ਼ੁੱਕਰਵਾਰ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਲੈ ਲਿਆ ਹੈ। ਡੀ. ਐਸ. ਪੀ. ...

ਪੂਰੀ ਖ਼ਬਰ »

ਸਕੂਲ ਦੇ ਹੋਸਟਲ 'ਚ ਜ਼ਹਿਰੀਲਾ ਭੋਜਨ ਖਾਣ ਪਿੱਛੋਂ 120 ਬੱਚੇ ਬਿਮਾਰ

ਪਟਨਾ, 13 ਜੁਲਾਈ- ਬਿਹਾਰ ਦੇ ਲਖੀਸਰਾਏ ਜ਼ਿਲ੍ਹੇ 'ਚ ਇਕ ਸਰਕਾਰੀ ਸਕੂਲ ਦੇ ਹੋਸਟਲ 'ਚ ਜ਼ਹਿਰੀਲਾ ਭੋਜਨ ਖਾਣ ਨਾਲ 120 ਬੱਚੇ ਬਿਮਾਰ ਹੋ ਗਏ। ਜਾਣਕਾਰੀ ਅਨੁਸਾਰ, ਸਕੂਲ ਦੇ ਹੋਸਟਲ 'ਚ ਰਾਤ ਦਾ ਭੋਜਨ ਖਾਣ ਮਗਰੋਂ ਬੱਚਿਆ ਨੇ ਪੇਟ 'ਚ ਦਰਦ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਸਕੂਲ ...

ਪੂਰੀ ਖ਼ਬਰ »

ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵਿਰੋਧੀ ਕਰੇਗੀ ਬੈਠਕ

ਨਵੀਂ ਦਿੱਲੀ, 13 ਜੁਲਾਈ - ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ 16 ਜੁਲਾਈ ਨੂੰ ਵਿਰੋਧੀ ਧਿਰ ਬੈਠਕ ...

ਪੂਰੀ ਖ਼ਬਰ »

ਸਾਨ੍ਹ ਵਲੋਂ ਟੱਕਰ ਮਾਰ ਕੇ ਜ਼ਖ਼ਮੀ ਕੀਤੇ ਵਿਅਕਤੀ ਨੂੰ ਮਿਲਣਗੇ 30 ਲੱਖ ਰੁਪਏ- ਅਦਾਲਤ

ਬਠਿੰਡਾ, 13 ਜੁਲਾਈ- ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਹਾਦਸਿਆਂ ਦੀ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇੱਕ ਅਜਿਹਾ ਹੀ ਮਾਮਲਾ ਬਠਿੰਡਾ ਦੀ ਧੋਬੀਆਣਾ ਬਸਤੀ ਦਾ ਹੈ, ਜਿੱਥੇ ਕਿ ਸਾਲ 2016 'ਚ ਰਮੇਸ਼ ਨਾਮੀ ਇੱਕ ਵਿਅਕਤੀ 'ਤੇ ਅਵਾਰਾ ਸਾਨ੍ਹ ਨੇ ਇੰਨੀ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਮੁਫ਼ਤ ਦਿੱਤੀਆਂ ਜਾਣ ਵਾਲੀਆਂ ਕਿਤਾਬਾਂ ਕਬਾੜੀਏ ਨੂੰ ਵੇਚਣ ਦੇ ਦੋਸ਼ 'ਚ ਇਕ ਗ੍ਰਿਫਤਾਰ

ਸੰਗਰੂਰ, 13 ਜੁਲਾਈ- ਸੰਗਰੂਰ ਧੂਰੀ ਪੁਲਿਸ ਨੇ ਸਰਵ ਸਿੱਖਿਆ ਅਭਿਆਨ ਦੇ ਅਧੀਨ ਗਰੀਬ ਬੱਚਿਆ ਨੂੰ ਦਿੱਤੀਆਂ ਜਾਣ ਵਾਲੀਆਂ ਸਾਲ 2018 ਦੀਆਂ 10 ਕੁਇੰਟਲ ਦੇ ਕਰੀਬ ਕਿਤਾਬਾਂ ਇਕ ਕਬਾੜੀਏ ਨੂੰ ਵੇਚੇ ਜਾਣ ਦੇ ਦੋਸ਼ 'ਚ ਇਕ ਪੁਸਤਕ ਡਿਪੂ ਦੇ ਕਰਮਚਾਰੀ ਨੂੰ ਗ੍ਰਿਫਤਾਰ ਕੀਤਾ ਹੈ। ...

ਪੂਰੀ ਖ਼ਬਰ »

ਤਿੰਨ ਦਿਨਾਂ ਦੌਰੇ 'ਤੇ ਬੰਗਲਾਦੇਸ਼ ਰਵਾਨਾ ਹੋਏ ਰਾਜਨਾਥ ਸਿੰਘ

ਨਵੀਂ ਦਿੱਲੀ, 13 ਜੁਲਾਈ- ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਤਿੰਨ ਦਿਨਾਂ ਦੌਰੇ 'ਤੇ ਬੰਗਲਾਦੇਸ਼ ਰਵਾਨਾ ਹੋ ਗਏ। ਆਪਣੀ ਇਸ ਯਾਤਰਾ ਦੌਰਾਨ ਗ੍ਰਹਿ ਮੰਤਰੀ ਅੱਤਵਾਦ ਵਿਰੋਧੀ ਸਹਿਯੋਗ ਅਤੇ ਰੋਹਿੰਗਿਆ ਸ਼ਰਣਾਰਥੀਆਂ ਆਦਿ ਸਮੇਤ ਵੱਖ-ਵੱਖ ਮੁੱਦਿਆਂ ਮੁੱਦਿਆਂ 'ਤੇ ਚਰਚਾ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 13 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਨੇੜੇ ਪੈਂਦੇ ਪਿੰਡ ਗੁਲਾਮੀ ਵਾਲਾ ਵਿਖੇ 20 ਸਾਲਾ ਜੁਝਾਰ ਸਿੰਘ ਨਾਂਅ ਦੇ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਮੁਤਾਬਿਕ, ਜੁਝਾਰ ਸਿੰਘ ਨਸ਼ੇ ਕਰਨ ਦਾ ਆਦੀ ਸੀ। ਬੀਤੀ ਰਾਤ ਓਵਰਡੋਜ਼ ਲੈਣ ਕਾਰਨ ਉਸ ਨੂੰ ਫ਼ਰੀਦਕੋਟ ...

ਪੂਰੀ ਖ਼ਬਰ »

ਵਾਤਾਵਰਣ ਮੰਤਰੀ ਸੋਨੀ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦਾ ਮੁਲਾਂਕਣ

ਚੰਡੀਗੜ੍ਹ, 13 ਜੁਲਾਈ- ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰਾ ਪੌਣ-ਪਾਣੀ ਅਤੇ ਸ਼ੁੱਧ ਖੁਰਾਕੀ ਵਸਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਚੱਲ ਰਹੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਲਈ ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਅਣਪਛਾਤੇ ਵਾਹਨਾਂ ਵੱਲੋਂ ਟੱਕਰ ਮਾਰੇ ਜਾਣ ਕਾਰਨ ਤਿੰਨ ਮੌਤਾਂ

ਕੋਟਕਪੂਰਾ, 13 ਜੁਲਾਈ (ਮੋਹਰ ਗਿੱਲ)- ਬੀਤੀ ਰਾਤ ਅਣਪਛਾਤੇ ਵਾਹਨਾਂ ਵੱਲੋਂ ਅਚਾਨਕ ਟੱਕਰ ਮਾਰੇ ਜਾਣ ਕਾਰਨ ਕੋਟਕਪੂਰਾ 'ਚ ਤਿੰਨ ਵਿਅਕਤੀਆਂ ਦੀ ਦੁਖਦਾਈ ਮੌਤ ਹੋ ਗਈ। ਅਬੋਹਰ ਤੋਂ ਟਰੈਕਟਰ 'ਤੇ ਬੂਰਾ ਟਰਾਲੀ ਵਿਚ ਭਰ ਕੇ ਆਪਣੇ ਪਿੰਡ ਸੰਧਵਾਂ ਆ ਰਹੇ ਹਰਦੀਪ ਸਿੰਘ (28) ਅਤੇ ...

ਪੂਰੀ ਖ਼ਬਰ »

ਪਾਕਿਸਤਾਨ : ਸਿਰਾਜ ਰਾਏਸਾਨੀ ਦੀ ਚੋਣ ਰੈਲੀ 'ਚ ਧਮਾਕਾ, 15 ਲੋਕਾਂ ਦੀ ਮੌਤ

ਇਸਲਾਮਾਬਾਦ, 13 ਜੁਲਾਈ- ਪਾਕਿਸਤਾਨ ਦੇ ਮਸਤੁੰਗ ਸੂਬੇ 'ਚ ਸ਼ੁੱਕਰਵਾਰ ਨੂੰ ਬੋਲਚਿਸਤਾਨ ਦੇ ਅਮਾਮੀ ਪਾਰਟੀ (ਬੀ. ਏ. ਪੀ.) ਦੇ ਨੇਤਾ ਸਿਰਾਜ ਰਾਏਸੈਨੀ ਦੀ ਚੋਣ ਰੈਲੀ 'ਚ ਹੋਏ ਧਮਾਕੇ 'ਚ 15 ਲੋਕਾਂ ਦੀ ਮੌਤ ਹੋ ਗਈ। ਧਮਾਕੇ 'ਚ ਸਿਰਾਜ ਰਾਏਸਾਨੀ ਦੀ ਵੀ ਮੌਤ ਹੋ ਗਈ ਹੈ।ਹਮਲੇ 'ਚ ...

ਪੂਰੀ ਖ਼ਬਰ »

ਕਾਂਗਰਸ ਧਰਮ ਦਾ ਕਾਰਡ ਖੇਡ ਰਹੀ ਹੈ- ਨਿਰਮਲਾ ਸੀਤਾਰਮਣ

ਨਵੀਂ ਦਿੱਲੀ, 13 ਜੁਲਾਈ- ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਦਾ ਕਹਿਣਾ ਹੈ ਕਿ ਕਾਂਗਰਸ ਇੱਕ ਖ਼ਤਰਨਾਕ ਖੇਡ ਖੇਲ ਰਹੀ ਹੈ। ਸੀਤਾਰਮਣ ਮੁਤਾਬਕ ਕਾਂਗਰਸ ਧਰਮ ਦਾ ਕਾਰਡ ਖੇਡ ਰਹੀ ਹੈ, ਜਿਹੜਾ ਕਿ ਦੇਸ਼ ਨੂੰ ਵੱਖਵਾਦ ਅਤੇ ਫਿਰਕੂ ਅਸੰਗਤੀ ਵੱਲ ਲਿਜਾ ਸਕਦਾ ਹੈ, ਜਿਵੇਂ ਕਿ ਸਾਲ ...

ਪੂਰੀ ਖ਼ਬਰ »

2 ਕਰੋੜ ਦੇ ਸੋਨੇ ਸਮੇਤ ਦੋ ਗ੍ਰਿਫ਼ਤਾਰ

ਆਈਜ਼ੋਲ, 13 ਜੁਲਾਈ- ਮਿਜ਼ੋਰਮ ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ ਦੋ ਵਿਅਕਤੀਆਂ ਨੂੰ 2 ਕਰੋੜ ਤੋਂ ਵੱਧ ਦੀ ਕੀਮਤ ਵਾਲੇ ਸੋਨੇ ਨਾਲ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਵਿਭਾਗ ਨੇ ਇਨ੍ਹਾਂ ਵਿਅਕਤੀਆਂ ਕੋਲੋਂ 49 ਸੋਨੇ ਦੇ ਬਿਸਕੁਟ ਜ਼ਬਤ ਕੀਤੇ ਹਨ। 8.147 ...

ਪੂਰੀ ਖ਼ਬਰ »

ਜਬਰ ਜਨਾਹ ਦੇ ਤਿੰਨ ਦੋਸ਼ੀਆਂ ਨੂੰ 20-20 ਸਾਲ ਕੈਦ

ਸੰਗਰੂਰ, 13 ਜੁਲਾਈ(ਧੀਰਜ ਪਸ਼ੌਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਦੀ ਅਦਾਲਤ ਨੇ ਇਕ ਗੁੰਗੀ-ਬੋਲੀ ਲੜਕੀ ਨਾਲ ਜਬਰ ਜਨਾਹ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ 20-20 ਸਾਲ ਕੈਦ ਦੀ ਸਜਾ ਸੁਣਾਈ ...

ਪੂਰੀ ਖ਼ਬਰ »

ਅਗਲੇ ਸਾਲ ਗਣਤੰਤਰ ਦਿਵਸ ਪਰੇਡ 'ਚ ਟਰੰਪ ਹੋ ਸਕਦੇ ਨੇ ਮੁੱਖ ਮਹਿਮਾਨ

ਨਵੀਂ ਦਿੱਲੀ, 13 ਜੁਲਾਈ (ਉਪਮਾ ਡਾਗਾ ਪਾਰਥ) - ਅਗਲੇ ਸਾਲ 2019ਵਿਚ ਗਣਤੰਤਰ ਦਿਵਸ ਪਰੇਡ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਮੁੱਖ ਮਹਿਮਾਨ ਹੋ ਸਕਦੇ ਹਨ। ਜੇਕਰ ਅਮਰੀਕੀ ਰਾਸ਼ਟਰਪਤੀ ਭਾਰਤ ਦਾ ਇਹ ਸੱਦਾ ਸਵੀਕਾਰ ਕਰ ਲੈਂਦੇ ਹਨ ਤਾਂ ਭਾਰਤ ਲਈ ਇਹ ਵੱਡੀ ਸਫਲਤਾ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵੱਲੋਂ ਡਿਮਾਂਡ ਡਰਾਫ਼ਟ ਦੇ ਨਿਯਮਾਂ 'ਚ ਬਦਲਾਅ

ਨਵੀਂ ਦਿੱਲੀ, 13 ਜੁਲਾਈ - ਮਨੀ ਲਾਂਡਰਿੰਗ 'ਤੇ ਨਕੇਲ ਕੱਸਣ ਲਈ ਰਿਜ਼ਰਵ ਬੈਂਕ ਨੇ ਵੱਡਾ ਕਦਮ ਚੁੱਕਿਆ ਹੈ। ਨਵਾਂ ਬਦਲਾਅ 15 ਸਤੰਬਰ ਨੂੰ ਹੋਵੇਗਾ ਜਿਸ ਦੇ ਤਹਿਤ ਜੇਕਰ ਕੋਈ ਵਿਅਕਤੀ ਡਿਮਾਂਡ ਡਰਾਫ਼ਟ ਬਣਵਾਉਂਦਾ ਹੈ ਤਾਂ ਡਿਮਾਂਡ ਡਰਾਫ਼ਟ 'ਤੇ ਉਸ ਦਾ ਨਾਂਅ ਵੀ ਹੋਵੇਗਾ। ...

ਪੂਰੀ ਖ਼ਬਰ »

ਦੋਰਾਹਾ ਸ਼ਹਿਰ ਦੇ ਸਾਰੇ ਮੈਡੀਕਲ ਸਟੋਰ ਅਚਾਨਕ ਬੰਦ

ਦੋਰਾਹਾ, 13 ਜੁਲਾਈ (ਜਸਵੀਰ ਝੱਜ)- ਦੋਰਾਹਾ ਸ਼ਹਿਰ ਦੇ ਕੁੱਲ ਮੈਡੀਕਲ ਸਟੋਰ ਢਲਦੀ ਸ਼ਾਮ ਅਚਾਨਕ ਬੰਦ ਹੋ ਗਏ । ਪਤਾ ਲੱਗਾ ਕਿ ਮੈਡੀਕਲ ਸਟੋਰ ਮਾਲਕਾਂ ਵਿਚ ਇਸ ਗੱਲ ਦਾ ਰੋਸ ਹੈ ਕਿ ਪੰਜਾਬ ਸਰਕਾਰ ਦੇ ਅਧਿਕਾਰੀ ਦਵਾਈਆਂ ਵਿਕਰੇਤਾਵਾਂ ਨੂੰ ਬਿਨ ਵਜਾ ਬੇਲੋੜਾ ਤੰਗ ...

ਪੂਰੀ ਖ਼ਬਰ »

ਆਸਟਰੇਲੀਅਨ ਡਾਲਰ ਦੀ ਮੰਗ ਕਰਕੇ ਦੋ ਲੱਖ ਰੁਪਏ ਖੋਹੇ

ਬਲਾਚੌਰ , 13 ਜੁਲਾਈ [ ਦੀਦਾਰ ਸਿੰਘ ਬਲਾਚੌਰੀਆ ]-ਅੱਜ ਦੇਰ ਸ਼ਾਮ ਬਲਾਚੌਰ ਦੀ ਮਾਰਕੀਟ ਵਿਖੇ ਸਥਿਤ ਆਰ.ਕੇ ਫੌਰੈਕਸ ਵਿਖੇ ਇਕ ਵਿਅਕਤੀ ਨੇ ਆਸਟਰੇਲੀਅਨ ਡਾਲਰ ਦੀ ਮੰਗ ਕੀਤੀ,ਇਸ ਉਪਰੰਤ ਉਸ ਨੇ ਦੋ ਹਜ਼ਾਰ ਰੁਪਏ ਖੁੱਲ੍ਹੇ ਕਰਾਉਣ ਦੀ ਗੱਲ ਕਰਦਿਆਂ ਕਰਦਿਆਂ ਉਸ ਦੇ ਥੱਪੜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX