ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਆਪਣੀ ਹਾਲਤ 'ਤੇ ਹੰਝੂ ਵਹਾ ਰਿਹੈ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਗੋਦ ਲਿਆ ਪਿੰਡ 'ਮਾਨ'

-ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਦਾ 5200 ਦੇ ਕਰੀਬ ਅਬਾਦੀ ਤੇ 2400 ਵੋਟਾਂ ਵਾਲੇ ਪਿੰਡ 'ਮਾਨ' ਨੂੰ ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗੋਦ ਲਿਆ ਸੀ, ਤਾਂ ਜੋ ਇਸ ਪਿੰਡ ਦੀ ਕਾਇਆ ਕਲਪ ਕੀਤੀ ਜਾ ਸਕੇ, ਪਰ ਇਸ ਪਿੰਡ ਦੇ ਵਿਕਾਸ ਲਈ ਭਾਵੇਂ ਯਤਨ ਕੀਤੇ ਗਏ ਪਰ ਬਹੁਤ ਕੰਮ ਅਧੂਰੇ ਪਏ ਹਨ ਅਤੇ ਜਿਨ੍ਹਾਂ ਸਹੂਲਤਾਂ ਦੇ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਪਿੰਡ ਵਾਸੀਆਂ 'ਚ ਨਿਰਾਸ਼ਾ ਹੈ | ਪਿੰਡ ਵਿਚ ਬੈਂਕ ਸਥਾਪਿਤ ਕਰਨ, ਸੁਵਿਧਾ ਸੈਂਟਰ ਬਨਾਉਣ ਤੇ ਪਸ਼ੂ ਹਸਪਤਾਲ ਦੀ ਉਸਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਤਿੰਨ ਵੱਡੀਆਂ ਸਹੂਲਤਾਂ ਪਿੰਡ ਨੂੰ ਨਹੀਂ ਮਿਲੀਆਂ | ਪਿੰਡ ਵਿਖੇ ਬਣਾਏ ਗਏ ਕਮਿਊਨਟੀ ਹਾਲ ਵੀ ਸੰਭਾਲ ਪੱਖੋਂ ਉਜੜ ਰਿਹਾ ਹੈ ਅਤੇ ਨੌਜਵਾਨਾਂ ਦੀ ਕਸਰਤ ਸਬੰਧੀ ਜਿੰਮ ਲਈ ਦੋ ਕਮਰੇ ਬਣਾਏ ਗਏ ਹਨ ਅਤੇ ਇਕ ਹਾਲ ਦੀ ਉਸਾਰੀ ਲਟਕ ਰਹੀ ਹੈ | ਪਿੰਡ ਦਾ ਵਾਟਰ ਵਰਕਸ ਵੀ ਚਿੱਟਾ ਹਾਥੀ ਸਾਬਿਤ ਹੋ ਰਿਹਾ ਹੈ, ਕਿਉਂਕਿ ਇਸ ਦਾ ਰੱਖ-ਰਖਾਵ ਦਾ ਕੰਮ ਗ੍ਰਾਮ ਪੰਚਾਇਤ ਨੂੰ ਦਿੱਤਾ ਗਿਆ ਸੀ, ਪਰ ਬਿੱਲ ਨਾ ਭਰੇ ਜਾਣ ਕਾਰਨ ਇਸ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ | ਇਸ ਮਗਰੋਂ ਇਕ ਕਮੇਟੀ ਬਣਾ ਕੇ ਜਲ-ਘਰ ਚਲਾਇਆ ਜਾ ਰਿਹਾ ਹੈ, ਪਰ ਇਸ ਦੁਆਰਾ ਦਿੱਤੀ ਪਾਣੀ ਦੀ ਸਪਲਾਈ ਲੋਕਾਂ ਦੀ ਸਿਹਤ ਲਈ ਠੀਕ ਨਹੀਂ | ਵਾਟਰ ਵਰਕਸ ਦੇ ਸਫ਼ਾਈ ਟੈਂਕ ਅਤੇ ਵਾਟਰ ਫਿਲਟਰ ਬੰਦ ਹੋਣ ਕਾਰਨ ਰਜਬਾਹੇ ਤੋਂ ਆਉਂਦਾ ਗੰਧਲਾ ਪਾਣੀ ਉਸੇ ਤਰ੍ਹਾਂ ਹੀ ਅੱਗੇ ਪਿੰਡ ਨੂੰ ਸਪਲਾਈ ਕੀਤਾ ਜਾ ਰਿਹਾ ਹੈ, ਜਿਸ ਕਾਰਨ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਹੈ | ਲੋਕ ਪੀਣ ਵਾਲੇ ਸਾਫ਼ ਪਾਣੀ ਨੂੰ ਤਰਸ ਰਹੇ ਹਨ | ਪਿੰਡ ਦੇ ਇਕ ਛੱਪੜ ਦੀ ਚਾਰਦੀਵਾਰੀ ਅਧੂਰੀ ਪਈ ਹੈ, ਜਦਕਿ ਦੂਜੇ ਛੱਪੜ ਦੀ ਚਾਰਦੀਵਾਰੀ ਨਹੀਂ ਕਰਵਾਈ ਜਾ ਸਕੀ, ਕਿਉਂਕਿ ਛੱਪੜ ਦੀ ਜਗ੍ਹਾਂ ਦੇ ਨੇੜੇ ਨਾਜ਼ਾਇਜ ਕਬਜ਼ੇ ਹੋਣ ਕਾਰਨ ਵਿਵਾਦ ਦੇ ਡਰੋਂ ਨਿਸ਼ਾਨਦੇਹੀ ਨਹੀਂ ਕਰਵਾਈ ਗਈ | ਕਮਿਊਨਟੀ ਹਾਲ ਦੇ ਬਾਹਰ ਸਫਾਈ ਦਾ ਮੰਦਾ ਹਾਲ ਹੈ ਅਤੇ ਟੁੱਟੀ ਸੜਕ ਤੇ ਅਧੂਰੇ ਪਏ ਨਿਕਾਸੀ ਨਾਲਿਆਂ ਕਾਰਨ ਗੰਦਾ ਪਾਣੀ ਸੜਕ 'ਤੇ ਆ ਰਿਹਾ ਹੈ | ਪਿੰਡ ਵਾਸੀ ਹਰਚਰਨ ਸਿੰਘ ਭੋਲਾ ਪੰਚ ਅਤੇ ਅਮਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਨੂੰ ਕੋਈ ਖਾਸ ਸਹੂਲਤ ਨਹੀਂ ਮਿਲੀ ਅਤੇ ਵਿਕਾਸ ਕੰਮ ਅਧੂਰੇ ਪਏ ਹਨ | ਲੋੜ ਵਾਲੀਆਂ ਜਗ੍ਹਾਂ 'ਤੇ ਸਟਰੀਟ ਲਾਈਟਾਂ ਨਹੀਂ ਲਾਈਆਂ ਗਈਆਂ ਅਤੇ ਬੈਠਣ ਲਈ ਬੈਂਚ ਰੱਖਣ 'ਚ ਵੀ ਵਿਤਕਰੇਬਾਜ਼ੀ ਕੀਤੀ ਗਈ ਹੈ | ਸ਼ਮਸਾਨਘਾਟ 'ਚ ਵੀ ਦੋ-ਤਿੰਨ ਬੈਂਚ ਹੀ ਰੱਖੇ ਗਏ ਹਨ | ਸੜਕਾਂ ਕਿਨਾਰੇ ਲੱਗੀਆਂ ਰੂੜੀਆਂ ਪਿੰਡ ਦੀ ਸੁੰਦਰਤਾ ਨੂੰ ਗ੍ਰਹਿਣ ਲਾ ਰਹੀਆਂ ਹਨ | ਪਿੰਡ ਵਾਸੀ ਗੁਰਦੇਵ ਸਿੰਘ ਅਤੇ ਸਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਨੂੰ ਗੋਦ ਲੈਣ ਮਗਰੋਂ 48 ਸਿਲਾਈ ਮਸ਼ੀਨਾਂ ਆਈਆਂ ਸਨ ਅਤੇ 36 ਸਾਇਕਲ ਵੰਡਣ ਲਈ ਆਏ ਸਨ, ਉਹ ਵੀ ਲੋੜਵੰਦਾਂ ਨੂੰ ਨਹੀਂ ਮਿਲੇ | ਪਿੰਡ ਪਾਣੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ | ਪਿੰਡ ਦੇ ਵਿਕਾਸ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਤੇਜਾ ਸਿੰਘ ਅਤੇ ਐਡਵੋਕੇਟ ਭੁਪਿੰਦਰ ਸਿੰਘ ਸਿੱਧੂ ਪੰਚ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੀ ਦੇਖਰੇਖ ਹੇਠ ਪਿੰਡ ਦਾ ਬਹੁਪੱਖੀ ਵਿਕਾਸ ਹੋਇਆ ਹੈ ਅਤੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਸਭ ਗਲੀਆਂ ਸੀ.ਸੀ ਫਲੋਰਿੰਗ ਰਾਹੀਂ ਬਣੀਆਂ ਹਨ | ਪਾਣੀ ਦੇ ਨਿਕਾਸ ਲਈ ਜ਼ਮੀਨ ਅਕਵਾਇਰ ਕਰ ਕੇ ਪਾਈਪ ਲਾਈਨ ਪਾਈ ਗਈ ਹੈ, ਜਿਸ ਦਾ 1 ਕਰੋੜ 8 ਲੱਖ 'ਚ ਟੈਂਡਰ ਹੋਇਆ ਸੀ | ਪਰ ਕਾਂਗਰਸ ਸਰਕਾਰ ਆਉਣ ਮਗਰੋਂ ਇਹ ਕੰਮ ਅਧੂਰਾ ਛੱਡ ਦਿੱਤਾ ਗਿਆ ਤੇ ਠੇਕੇਦਾਰ ਨੇ ਟਰਾਂਸਫਾਰਮਰ ਨਹੀਂ ਲਗਾਏ ਅਤੇ ਪੰਪ ਵੀ ਫਿੱਟ ਨਹੀਂ ਕੀਤਾ, ਜਿਸ ਕਾਰਨ ਇਹ ਕੰਮ ਅਧੂਰਾ ਹੈ, ਪਰ ਬਾਰਿਸ਼ ਵੇਲੇ ਮੋਟਰਾਂ ਚਲਾ ਕੇ ਪਾਣੀ ਦਾ ਨਿਕਾਸ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਪਿੰਡ 'ਚ ਜਲ ਸਪਲਾਈ ਦੇ 800 ਕੁਨੈਕਸ਼ਨ ਹਨ, ਪਰ ਸਮੂਹ ਉਪਭੋਗਤਾਵਾਂ ਵਲੋਂ ਬਿੱਲ ਨਾ ਭਰੇ ਜਾਣ ਕਾਰਨ ਮੁਸ਼ਕਿਲ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਨੂੰ ਗੋਦ ਲੈਣ ਮਗਰੋਂ ਜਲ ਸਪਲਾਈ ਦੀਆਂ ਸਾਰੀਆਂ ਪਾਈਪਾਂ ਪਿੰਡ 'ਚ ਨਵੀਆਂ ਪਾਈਆਂ ਗਈਆ ਹਨ | ਉਨ੍ਹਾਂ ਦੱਸਿਆ ਕਿ ਕੋਆਪਰੇਟਿਵ ਸੁਸਾਇਟੀ ਦਾ ਦਫ਼ਤਰ ਅਤੇ ਗੁਦਾਮ ਬਣਾਉਣ ਦਾ ਕੰਮ ਵੀ ਅਧੂਰਾ ਰਹਿ ਗਿਆ ਹੈ | ਪਿੰਡ 'ਚ ਬੀਬੀ ਬਾਦਲ ਵਲੋਂ 150 ਸੋਲਰ ਲਾਈਟਾਂ ਲਵਾਈਆਂ ਗਈਆਂ ਹਨ | ਇਸ ਤੋਂ ਇਲਾਵਾ 25 ਲੱਖ ਰੁਪਏ ਦੀ ਲਾਗਤ ਨਾਲ ਡੇਰਾ ਬਾਬਾ ਮਨੀ ਰਾਮ ਦੀ ਚੇਨ ਿਲੰਕ ਫੈਨਸਿੰਗ ਕਰਵਾਈ ਗਈ ਹੈ, ਤਾਂ ਜੋ ਇਥੇ ਲੱਗੇ ਪੁਰਾਤਨ ਬੂਟਿਆਂ ਨੂੰ ਬਚਾਇਆ ਜਾ ਸਕੇ ਤੇ ਇਸ ਜਗ੍ਹਾ ਨੂੰ ਹਰਿਆ-ਭਰਿਆ ਰੱਖਿਆ ਜਾ ਸਕੇ | ਸ਼ਮਸਾਨਘਾਟ ਵਿਖੇ ਸਾਢੇ ਤਿੰਨ ਲੱਖ ਰੁਪਏ ਦੀ ਲਾਗਤ ਨਾਲ 2 ਭੱਠੀਆਂ ਸਸਕਾਰ ਲਈ ਬਣਾਈਆਂ ਹਨ ਅਤੇ ਸੈੱਡ ਵੀ ਬਣਾਇਆ ਗਿਆ ਹੈ | ਜਿੰਮ, ਪੰਚਾਇਤ ਘਰ ਤੇ ਕਮਿਊਨਟੀ ਹਾਲ ਬਣਾ ਕੇ ਪਿੰਡ ਦੀ ਦਿੱਖ ਬਦਲੀ ਗਈ ਹੈ | ਜੋ ਵਿਕਾਸ ਹਰਸਿਮਰਤ ਕੌਰ ਬਾਦਲ ਵਲੋਂ ਕਰਵਾਏ ਗਏ ਹਨ ਜੋ ਉਹ ਕਦੀ ਸੁਪਨੇ 'ਚ ਵੀ ਨਹੀਂ ਸੋਚੇ ਸਨ | ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ 'ਚ ਕਾਂਗਰਸ ਸਰਕਾਰ ਬਣੀ ਹੈ, ਉਸ ਸਮੇਂ ਤੋਂ ਵਿਕਾਸ ਕੰਮਾਂ ਨੂੰ ਬਰੇਕ ਲੱਗ ਗਈ ਹੈ | ਇਸ ਸਬੰਧੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅਜੀਤ ਵੈੱਬ ਟੀ.ਵੀ. ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ 'ਮਾਨ' ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ 'ਚ ਪੈਂਦਾ ਹੈ, ਇਸ ਪਿੰਡ ਨੂੰ ਗੋਦ ਲੈਣ ਮਗਰੋਂ ਵੱਡੀ ਪੱਧਰ 'ਤੇ ਵਿਕਾਸ ਕੰਮ ਕਰਵਾਏ ਗਏ ਹਨ, ਪਰ ਹੁਣ ਕਾਂਗਰਸ ਸਰਕਾਰ ਆਉਣ ਮਗਰੋਂ ਕੰਮ 'ਚ ਜ਼ਰੂਰ ਖੜੋਤ ਆਈ ਹੈ, 'ਪਰ ਮੇਰੀ ਇੱਛਾ ਹੈ ਕਿ ਉਹ ਅਧੂਰੇ ਪਏ ਕੰਮ ਵੀ ਨੇਪਰੇ ਚਾੜੇ ਜਾਣ' | ਜਦਕਿ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਗੋਦ ਲੈਣ ਸਮੇਂ ਜੋ ਸਬਜ਼ਬਾਗ ਵਿਖਾਏ ਗਏ ਸਨ, ਉਹ ਝੂਠੇ ਸਾਬਿਤ ਹੋਏ | ਪਿੰਡ ਦੀਆਂ ਲੜਕੀਆਂ ਨੂੰ ਸਵੈ-ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਸਿਲਾਈ, ਕਟਾਈ ਅਤੇ ਦਰੀਆਂ ਬੁਣਨ ਤੋਂ ਇਲਾਵਾ ਹੋਰ ਸਹਾਇਕ ਧੰਦਿਆਂ ਦੀ ਸਿਖਲਾਈ ਦੇਣ ਦੇ ਵਾਅਦੇ ਕਾਗ਼ਜੀ ਸਾਬਤ ਹੋਏ ਹਨ | ਪਿੰਡ ਵਾਸੀਆਂ ਦੀ ਮੰਗ ਹੈ ਕਿ ਪਿੰਡ ਦੇ ਅਧੂਰੇ ਪਏ ਵਿਕਾਸ ਕਾਰਜ ਪੂਰੇ ਕੀਤੇ ਜਾਣ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆ |

ਡਰਾਈਵਿੰਗ ਸਮੇਂ ਮੋਬਾਈਲ ਸੁਣਨ ਵਾਲੇ ਪੁਲਿਸ ਮੁਲਾਜ਼ਮ ਦਾ ਚਲਾਨ ਕੱਟਿਆ

ਮੰਡੀ ਕਿੱਲਿਆਂਵਾਲੀ, 14 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੁਲਿਸ ਸਿਸਟਮ ਨੇ ਟਰੈਫ਼ਿਕ ਨਿਯਮ ਦੀ ਉਲੰਘਣਾ ਕਰਨ ਵਾਲੇ ਵਹੀਕਲ ਸਵਾਰਾਂ ਿਖ਼ਲਾਫ਼ ਕਾਰਵਾਈ ਵਿੱਢੀ ਹੋਈ ਹੈ | ਜਿਸ ਤਹਿਤ ਪੁਲਿਸ ਮੁਲਾਜ਼ਮਾਂ ਵੀ ਨਹੀਂ ਬਖ਼ਸ਼ੇ ਜਾ ਰਹੇ | ਮਲੋਟ ਦੇ ਐੱਸ.ਪੀ. ਇਕਬਾਲ ਸਿੰਘ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਕੀਤਾ ਚੱਕਾ ਜਾਮ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਅਤੇ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਨਹਿਰੀ ਬੰਦੀ ਦੇ ਿਖ਼ਲਾਫ਼ ਕੋਟਕਪੂਰਾ ਰੋਡ 'ਤੇ ਜਾਮ ਲਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਗੋਪਾਲ ਸਿੰਘ ਐੱਸ.ਡੀ.ਐੱਮ. ਮਲੋਟ ਨਿਯੁਕਤ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਸ.ਡੀ.ਐੱਮ ਨਰਿੰਦਰ ਸਿੰਘ ਧਾਲੀਵਾਲ ਦਾ ਤਬਾਦਲਾ ਫ਼ਿਰੋਜ਼ਪੁਰ ਹੋ ਗਿਆ ਹੈ | ਉਨ੍ਹਾਂ ਦੀ ਜਗ੍ਹਾ ਤੇ ਮੁਕਤਸਰ ਤੋਂ ਗੋਪਾਲ ਸਿੰਘ ਨੂੰ ਮਲੋਟ ਦਾ ਐੱਸ.ਡੀ.ਐੱਮ. ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਰੋਸ ਪ੍ਰਦਰਸ਼ਨ

ਮੰਡੀ ਲੱਖੇਵਾਲੀ, 14 ਜੁਲਾਈ (ਮਿਲਖ ਰਾਜ)-ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ 'ਚ ਪਿੰਡ ਮੌੜ ਦੇ ਖੇਤ ਮਜ਼ਦੂਰਾਂ ਵਲੋਂ ਪਿੰਡ ਦੀ ਪੰਚਾਇਤ ਵਲੋਂ 5-5 ਮਰਲੇ ਦੇ ਪਲਾਟਾਂ ਨੂੰ ਪੱਕਾ ਕਰਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਐੱਸ.ਸੀ. ਵਰਗ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਰਕਾਰੀ ਅਦਾਰਿਆਂ ਦੇ ਕੂਲਰ ਅਤੇ ਪਾਣੀ ਵਾਲੀਆਂ ਟੈਂਕੀਆਂ ਸਾਫ਼ ਕਰਵਾਈਆਂ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਹੁਕਮਾਂ ਅਤੇ ਐੱਸ.ਐੱਮ.ਓ. ਗਿੱਦੜਬਾਹਾ ਡਾ: ਪ੍ਰਦੀਪ ਸੱਚਦੇਵਾ ਦੀ ਯੋਗ ਅਗਵਾਈ 'ਚ ਸੀ.ਐੱਚ.ਸੀ. ਦੋਦਾ ਦੇ ਸਿਹਤ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਡਰਾਈ ਡੇਅ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨੱਥਾ ਸਿੰਘ ਦੀ ਪ੍ਰਧਾਨਗੀ ਹੇਠ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ | ਮੀਟਿੰਗ ਦੌਰਾਨ ਪੰਜਾਬ ਰੋਡਵੇਜ਼ ਪੈਨਸ਼ਨਰਜ਼ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਬੀ.ਐੱਸ.ਸੀ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐੱਸ.ਸੀ. ਭਾਗ ਤੀਜੇ ਦੇ ਛੇਵੇਂ ਸਮੈਸਟਰ ਦੇ ਨਤੀਜੇ 'ਚ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਬੀ.ਐੱਸ.ਸੀ. ਦੇ ਛੇਵੇਂ ਸਮੈਸਟਰ ਦੇ ਵਿਦਿਆਰਥੀ ਅਮਨਦੀਪ ਕੌਰ ...

ਪੂਰੀ ਖ਼ਬਰ »

ਬਾਮਸੇਫ਼ ਅਤੇ ਭਾਰਤੀ ਮੁਕਤੀ ਮੋਰਚੇ ਵਲੋਂ ਨਸ਼ਾ ਵਿਰੋਧੀ ਮੀਟਿੰਗ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਬਾਮਸੇਫ਼ ਅਤੇ ਭਾਰਤੀ ਮੁਕਤੀ ਮੋਰਚੇ ਵਲੋਂ ਗਿੱਦੜਬਾਹਾ 'ਚ ਨਸ਼ਾ ਵਿਰੋਧੀ ਮੀਟਿੰਗ ਕਰਕੇ ਨੌਜਵਾਨਾਂ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੀਟਿੰਗ ਨੂੰ ਬਾਮਸੇਫ਼ ਦੇ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਦੀ ਭਰਤੀ ਜਲਦੀ ਪੂਰੀ ਕਰਨ ਦੀ ਮੰਗ

ਗਿੱਦੜਬਾਹਾ, 14 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਮਲਟੀਪਰਪਜ਼ ਹੈਲਥ ਹੈਲਥ ਵਰਕਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਭਾਰੂ ਦੀ ਅਗਵਾਈ 'ਚ ਗਿੱਦੜਬਾਹਾ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਭਾਰੂ ਨੇ ਦੱਸਿਆ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਗਰੀਨ ਵੈਜੀਟੇਬਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਗਰੀਨ ਵੈਜੀਟੇਬਲ ਦਿਵਸ ਮਨਾਇਆ ਗਿਆ, ਜਿਸ 'ਚ ਨਰਸਰੀ, ਐੱਲ.ਕੇ.ਜੀ., ਯੂ.ਕੇ.ਜੀ. ਦੇ ਬੱਚਿਆਂ ਨੇ ਭਾਗ ਲਿਆ | ਇਸ ਦੌਰਾਨ ਬੱਚਿਆਂ ਨੂੰ ਵੱਖ-ਵੱਖ ਹਰੀਆਂ ਸਬਜ਼ੀਆਂ ਬਾਰੇ ...

ਪੂਰੀ ਖ਼ਬਰ »

ਭਾਗਸਰ ਦੀਆਂ 90 ਵਿਦਿਆਰਥਣਾਂ ਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 'ਚ ਭਾਗ ਲਿਆ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਮਿਲਖ ਰਾਜ)-ਤਰਕਸ਼ੀਲ ਸੁਸਾਇਟੀ (ਰਜਿ:) ਪੰਜਾਬ ਵਲੋਂ ਅੱਜ ਸੂਬੇ ਭਰ 'ਚ ਕਰਵਾਈ ਗਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੌਰਾਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਭਾਗਸਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਭਾਗਸਰ ਦੀਆਂ ...

ਪੂਰੀ ਖ਼ਬਰ »

ਭਲਾਈਆਣਾ ਵਾਸੀਆਂ ਵਲੋਂ ਗਲੀ 'ਚ ਭਰਤ ਪਾ ਕੇ ਨਾਲੀਆਂ ਬੰਦ ਕਰਨ ਦਾ ਦੋਸ਼

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਪਿੰਡ ਭਲਾਈਆਣਾ ਵਾਸੀਆਂ ਨੇ ਅੱਜ ਐੱਸ.ਡੀ.ਐੱਮ. ਗਿੱਦੜਬਾਹਾ ਨਰਿੰਦਰ ਸਿੰਘ ਧਾਲੀਵਾਲ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਖਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੁਝ ...

ਪੂਰੀ ਖ਼ਬਰ »

ਪੁਲਿਸ ਮੁਖੀ ਸੁਸ਼ੀਲ ਕੁਮਾਰ ਵਲੋਂ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 13 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਵਾ ਸਾਲ ਤੋਂ ਵੱਧ ਸੇਵਾ ਨਿਭਾਉਣ ਉਪਰੰਤ ਤਬਦੀਲ ਹੋ ਗਏ | ਇਸ ਮੌਕੇ ਸ੍ਰੀ ਸੁਸ਼ੀਲ ਕੁਮਾਰ ਨੇ ਇਲਾਕਾ ਵਾਸੀਆਂ ਦਾ ਸਹਿਯੋਗ ਦੇਣ ਲਈ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਪਿੰਡ ਮਧੀਰ 'ਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਹਲਕੇ ਦੇ ਪਿੰਡ ਮਧੀਰ ਵਿਖੇ ਪਿਛਲੇ ਦਿਨੀਂ ਹੋਈਆਂ ਅਚਾਨਕ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਲੋਕ ਅਦਾਲਤ 'ਚ 46 ਕੇਸਾਂ ਦਾ ਨਿਪਟਾਰਾ

ਗਿੱਦੜਬਾਹਾ, 14 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਅੱਜ ਕੋਰਟ ਕੰਪਲੈਕਸ ਗਿੱਦੜਬਾਹਾ ਵਿਖੇ ਲੋਕ ਅਦਾਲਤ ਲਗਾਈ ਗਈ | ਇਸ ਲੋਕ ਅਦਾਲਤ ਵਿਚ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਐੱਸ.ਡੀ.ਜੇ.ਐੱਮ. ਮੈਡਮ ਪਰਵਿੰਦਰ ਕੌਰ ਦੀ ਅਦਾਲਤ 'ਚ ਕੁੱਲ 173 ਕੇਸਾਂ ਵਿਚੋਂ 46 ਕੇਸਾਂ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਹੋਟਲ 'ਤੇ ਕਬਜ਼ਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਹਰਮਹਿੰਦਰ ਪਾਲ)-ਜਾਅਲੀ ਦਸਤਾਵੇਜ਼ ਤਿਆਰ ਕਰਕੇ ਹੋਟਲ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਹੋਟਲ ਮਾਲਕ ਗੌਰਵ ਮਦਾਨ ਦੇ ਬਿਆਨਾਂ 'ਤੇ ਉਸ ਦੇ ਤਾਇਆ ਨੰੂ ਗੋਦ ਦਿੱਤੇ ਭਰਾ 'ਤੇ ਮਾਮਲਾ ਦਰਜ਼ ਕੀਤਾ ਹੈ | ਗੌਰਵ ਮਦਾਨ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਵਧੀਆ ਸੇਵਾਵਾਂ ਲਈ ਡਾ: ਰਾਣਾ ਚਾਵਲਾ ਨੂੰ ਮਿਲਿਆ ਸੂਬਾ ਪੱਧਰੀ ਪੁਰਸਕਾਰ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਮਨ ਕੁਮਾਰ ਵਧਾਵਨ ਦੀ ਅਗਵਾਈ ਵਿਚ ਸਾਰੇ ਸਟਾਫ਼ ਦੀ ਮਿਹਨਤ ਸਦਕਾ ਸਿਵਲ ਹਸਪਤਾਲ ਨੂੰ 2018 'ਚ ਸਿਹਤ ਵਿਭਾਗ ...

ਪੂਰੀ ਖ਼ਬਰ »

ਬੀ.ਏ. ਸਮੈਸਟਰ-6 ਦੇ ਨਤੀਜੇ 'ਚ ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਪੰਨੀਵਾਲਾ ਫ਼ੱਤਾ, 14 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਬੀ.ਏ. ਭਾਗ ਤੀਜਾ ਸਮੈਸਟਰ-6 ਦੇ ਨਤੀਜੇ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਕਾਲਜ 'ਚ ਪਹਿਲਾ ਸਥਾਨ ਵਿਦਿਆਰਥਣ ਗਗਨਦੀਪ ਕੌਰ ਨੇ 67 ਫ਼ੀਸਦੀ, ਦੂਜਾ ...

ਪੂਰੀ ਖ਼ਬਰ »

ਨਸ਼ਿਆਂ ਨੂੰ ਰੋਕਣ ਲਈ 50 ਮੈਂਬਰੀ ਕਮੇਟੀ ਦਾ ਗਠਨ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਜੀ.ਓ.ਜੀ. ਅਵਤਾਰ ਸਿੰਘ ਫ਼ਕਰਸਰ ਦੇ ਉਪਰਾਲੇ ਸਦਕਾ ਪਿੰਡ ਫ਼ਕਰਸਰ ਦੇ ਸਮੂਹ ਨਗਰ ਨਿਵਾਸੀਆਂ, ਸਮਾਜ ਸੇਵੀ ਕਲੱਬਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ, ਸਿਆਸੀ, ਗ਼ੈਰ ਸਿਆਸੀ ਅਤੇ ...

ਪੂਰੀ ਖ਼ਬਰ »

ਜਥੇਬੰਦੀ ਵਲੋਂ ਜਲ-ਘਰਾਂ ਦੇ ਪੰਚਾਇਤੀਕਰਨ ਿਖ਼ਲਾਫ਼ ਰੋਸ ਰੈਲੀ 18 ਨੂੰ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀਆਂ ਤਿੰਨ ਬਰਾਂਚਾਂ ਮਲੋਟ, ਗਿੱਦੜਬਾਹਾ ਅਤੇ ਕਿੱਲਿਆਂਵਾਲੀ ਦੀ ਹੰਗਾਮੀ ਮੀਟਿੰਗ ਪਵਨ ਕੁਮਾਰ ਮੋਂਗਾ, ਜਰਨਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਵਿਖੇ ਹੋਈ, ਜਿਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਵਲੋਂ ਨਸ਼ਿਆਂ ਵਿਰੁੱਧ ਚੇਤਨਾ ਮਾਰਚ

ਮੰਡੀ ਬਰੀਵਾਲਾ, 14 ਜੁਲਾਈ (ਨਿਰਭੋਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਪੰਜਾਬ ਬਲਾਕ ਬਰੀਵਾਲਾ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚੇਤਨਾ ਮਾਰਚ ਕੱਢਿਆ ਗਿਆ | ਇਹ ਚੇਤਨਾ ਮਾਰਚ ਬਾਬਾ ਮੋਢਾ ਜੀ ਦੀ ਸਮਾਧ ਤੋਂ ਸ਼ੁਰੂ ਹੋਇਆ ਅਤੇ ਬਰੀਵਾਲਾ ਦੇ ...

ਪੂਰੀ ਖ਼ਬਰ »

ਵਾਤਾਵਰਨ ਸਬੰਧੀ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਸਿਵਲ ਹਸਪਤਾਲ ਬਾਦਲ ਵਿਖੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਨਰਿੰਦਰਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਹੇਠ ਵਾਤਾਵਰਨ ਨੂੰ ਸ਼ੁੱਧ ਕਰਨ ਸਬੰਧੀ ...

ਪੂਰੀ ਖ਼ਬਰ »

ਮੈਡੀ ਲਾਈਫ ਆਯੂਰਵੈਦਿਕ ਵਲੋਂ ਮਰੀਜਾਂ ਦੀ ਜਾਂਚ 16 ਤੇ 17 ਨੂੰ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾ ਦਾ ਹਸਪਤਾਲ ਮਾਨਸਾ ਕਲੌਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 16 ਅਤੇ 17 ਜੁਲਾਈ (ਸੋਮਵਾਰ ਤੇ ਮੰਗਲਵਾਰ) ਨੂੰ ...

ਪੂਰੀ ਖ਼ਬਰ »

ਝਗੜੇ ਦੇ ਸਮਝੌਤੇ ਦੌਰਾਨ ਗੋਲੀ ਚੱਲਣ ਨਾਲ 1 ਜ਼ਖ਼ਮੀ

ਮੰਡੀ ਕਿੱਲਿਆਂਵਾਲੀ, 14 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖੇਤਰ ਦੇ ਪਿੰਡ ਕੱਖਾਂਵਾਲੀ ਵਿਖੇ ਘਰ 'ਚ ਵੜ ਕੇ ਔਰਤਾਂ ਦੀ ਮਾਰਕੁੱਟ ਅਤੇ ਭੰਨ੍ਹ-ਤੋੜ ਦੇ ਸਮਝੌਤੇ ਸਬੰਧੀ ਸੱਦੀ ਪੰਚਾਇਤ ਦੌਰਾਨ 2 ਧਿਰਾਂ 'ਚ ਟਕਰਾਅ ਤਹਿਤ ਗੋਲੀ ਲੱਗਣ ਕਰਕੇ ਨੌਜਵਾਨ ਜ਼ਖ਼ਮੀ ਹੋ ਗਿਆ | ਲੰਬੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਭੈ ਢਿੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਯੂਥ ਅਕਾਲੀ ਆਗੂ ਸੁਖਵਿੰਦਰ ਚੀਮਾ ਦੀ ਅਗਵਾਈ ਹੇਠ ਹਲਕੇ ਦੀ ਸੁੱਖ ਸ਼ਾਂਤੀ ਅਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਭੈ ਢਿੱਲੋਂ ਨੌਜਵਾਨਾਂ ਸਮੇਤ ਸ੍ਰੀ ਦਰਬਾਰ ...

ਪੂਰੀ ਖ਼ਬਰ »

ਲਵਿੰਗ ਲਿਟਲ ਪਲੇਵੇ ਸਕੂਲ ਵਿਖੇ ਨੈਸ਼ਨਲ ਆਈਸਕ੍ਰੀਮ ਦਿਵਸ ਮਨਾਇਆ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਅੱਜ ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਨੈਸ਼ਨਲ ਆਈਸਕ੍ਰੀਮ ਦਿਵਸ ਮਨਾਇਆ ਗਿਆ | ਇਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੇ ਸਟਾਫ਼ ਨਾਲ ਮਿਲ ਕੇ ਆਈਸਕ੍ਰੀਮ ਖਾਧੀ ਤੇ ਗਰਮੀ ਤੋਂ ਰਾਹਤ ਮਹਿਸੂਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਮਤਿਆਂ ਨੂੰ ਪਾਸ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਸਿਹਤ ਵਿਭਾਗ ਵਲੋਂ ਕੀਤਾ ਗਿਆ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਹਰਮਹਿੰਦਰ ਪਾਲ)-ਡਾ.ਐਸ.ਪੀ. ਸਿੰਘ ਓਬਰਾਏ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਅਤੇ ਉੱਘੇ ਉਦਯੋਗਪਤੀ ਦੀ ਯੋਗ ਅਗਵਾਈ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸ੍ਰੀ ਮੁਕਤਸਰ ਸਾਹਿਬ ਇਕਾਈ ਦੀ ਟੀਮ ਦੇ ਮੈਂਬਰਾਂ ਨੂੰ ਸਿਵਲ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਛੇਵਾਂ ਦੇ ਨਤੀਜਿਆਂ ਵਿਚ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਦਾ ਆੜ੍ਹਤੀ ਤੇ ਕਿਸਾਨ ਆਗੂਆਂ ਵਲੋਂ ਸਵਾਗਤ

ਮਲੋਟ, 14 ਜੁਲਾਈ (ਰਣਜੀਤ ਸਿੰਘ ਪਾਟਿਲ)-ਭਾਜਪਾ ਦੇ ਹਰਿਆਣਾ ਪ੍ਰਦੇਸ਼ ਦੇ ਪ੍ਰਧਾਨ ਸੁਭਾਸ਼ ਬਰਵਾਲਾ ਦਾ ਮਲੋਟ ਪੁੱਜਣ 'ਤੇ ਆੜ੍ਹਤੀਆਂ ਅਤੇ ਕਿਸਾਨਾਂ ਨੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਥਾਨ ਇਕ ਪੈਲੇਸ ਵਿਚ ਕੀਤੇ ਸਮਾਰੋਹ ਵਿਚ ਆੜ੍ਹਤੀ ਐੱਸ: ਦੇ ਪ੍ਰਧਾਨ ...

ਪੂਰੀ ਖ਼ਬਰ »

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਭਲਾਈਆਣਾ 'ਚ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਗਿੱਦੜਬਾਹਾ, 14 ਜੁਲਾਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਹਲਕੇ ਦੇ ਪਿੰਡ ਭਲਾਈਆਣਾ ਵਿਖੇ ਪਿਛਲੇ ਦਿਨੀਂ ਹੋਈਆਂ ਅਚਾਨਕ ਮੌਤਾਂ ਤੇ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ...

ਪੂਰੀ ਖ਼ਬਰ »

ਨਸਬੰਦੀ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੀ.ਐੱਚ.ਸੀ ਬਰੀਵਾਲਾ ਵਿਖੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਕੀਮਤੀ ਲਾਲ ਆਨੰਦ, ਐੱਸ.ਐੱਮ.ਓ ਬਰੀਵਾਲਾ ਅਤੇ ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਯੋਗ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪ੍ਰਦਰਸ਼ਨੀ ਲਗਾਈ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਸਕੱਤਰ ਸਕੂਲ ਕਿ੍ਸ਼ਨ ਕੁਮਾਰ, ਐੱਸ.ਪੀ.ਡੀ. ਮੈਡਮ ਸ੍ਰੀਮਤੀ ਨਿਰਮਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ...

ਪੂਰੀ ਖ਼ਬਰ »

ਕੇਂਦਰ ਅਤੇ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ-ਕਾਮਰੇਡ ਮੋਹਨ ਸਿੰਘ

ਮਲੋਟ, 14 ਜੁਲਾਈ (ਗੁਰਮੀਤ ਸਿੰਘ ਮੱਕੜ)-ਭਾਰਤੀ ਕਮਿਊਨਿਸਟ ਪਾਰਟੀ ਦੀ ਇਕ ਅਹਿਮ ਮੀਟਿੰਗ ਕਾਮਰੇਡ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੀ.ਪੀ.ਆਈ. ਦੇ ਵਰਕਰ ਅਤੇ ਨਰੇਗਾ ਕਾਮੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਮੀਟਿੰਗ ਦੌਰਾਨ ਸਕੱਤਰ ਕਾਮਰੇਡ ਮੋਹਨ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਧੀਆ ਸੇਵਾਵਾਂ ਬਦਲੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਰੰਜੂ ਸਿੰਗਲਾ, ਡੀ.ਐੱਫ਼.ਈ.ਓ, ਡਾ: ਵਿਕਰਮ ਅਸੀਜਾ ਦੀ ਅਗਵਾਈ ਹੇਠ ਵਿਸ਼ਵ ਜਨਸੰਖਿਆ ਦਿਵਸ ਅਤੇ ਡੇਂਗੂ ਵਿਰੋਧੀ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਚਾਰਟ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਿਖੇ ਪਿ੍ੰਸੀਪਲ ਸੁਖਦਰਸ਼ਨ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ ਹੇਠ ਲੈਕ: ਪ੍ਰਵੀਨ ਸੁਖੀਜਾ ਦੀ ਨਿਗਰਾਨੀ ਹੇਠ ਚਾਰਟ ਮੁਕਾਬਲੇ ਕਰਵਾਏ ਗਏ | ਇਸ ਸਮੇਂ 10ਵੀਂ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ ਛੇਵੇਂ ਦੇ ਨਤੀਜਿਆਂ 'ਚ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਕਾਲਜ ਦੇ ਵਿਦਿਆਰਥੀਆਂ ਵਿਚੋਂ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਲਗਾਏ ਬੂਟਿਆਂ ਦੀ ਸੰਭਾਲ ਦਾ ਪ੍ਰਣ ਲਿਆ

ਲੰਬੀ, 14 ਜੁਲਾਈ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਆਸ-ਪਾਸ ਫ਼ੈਲੇ ਗੰਧਲੇ ਵਾਤਾਵਰਨ ਨੂੰ ਦੂਰ ਕਰਨ ਲਈ ਚਲਾਈ ਗਈ ਮੁਹਿੰਮ ਘਰ-ਘਰ ਹਰਿਆਲੀ ਲਹਿਰ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਘਰਾਂ ਅੰਦਰ ਛਾਂਦਾਰ ਜਾਂ ਫ਼ਲਦਾਰ ਬੂਟੇ ਲਾਕੇ ਸਰਕਾਰ ਦੀ ...

ਪੂਰੀ ਖ਼ਬਰ »

ਚੰਗੀ ਕਾਰਗੁਜ਼ਾਰੀ ਵਾਲੇ ਨੌਜਵਾਨ ਕਲੱਬਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਐੱਸ.ਐੱਸ. ਬੇਦੀ

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਵਲੰਟੀਅਰ ਅਤੇ ਸਟਾਫ਼ ਦੀ ਮੀਟਿੰਗ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਬਲਾਕ ਤੋਂ ਆਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX