ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  1 day ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  1 day ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  1 day ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  1 day ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  1 day ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  1 day ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  1 day ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  1 day ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  1 day ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  1 day ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  1 day ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  1 day ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  1 day ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  1 day ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  1 day ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  1 day ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  1 day ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 day ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  1 day ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  1 day ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  1 day ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  1 day ago
ਬਹਿਬਲ ਕਲਾਂ ਗੋਲੀ ਕਾਂਡ ਸੰਬੰਧੀ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਤੋਂ ਮੰਗੇ ਮੁਆਫ਼ੀ ਬਲਵਿੰਦਰ ਬੈਂਸ
. . .  1 day ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  1 day ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  1 day ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਹਾੜ ਸੰਮਤ 550
ਿਵਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂੰ ਖਾਨਾਜੰਗੀ ਤੇ ਖ਼ੂਨ-ਖਰਾਬੇ ਵੱਲ ਹੀ ਧੱਕਦੇ ਹਾਂ। -ਆਰਚੀ ਲੀਮੂਰ

ਮਾਨਸਾ

ਪਿੰਡ ਪੱਧਰ 'ਤੇ ਕਮੇਟੀਆਂ ਬਣਾ ਕੇ ਚੋਣਾਂ ਜਿੱਤਣ ਲਈ ਯੋਜਨਾ ਉਲੀਕੀ ਜਾਵੇਗੀ-ਮੋਫਰ

ਝੁਨੀਰ, 14 ਜੁਲਾਈ (ਸੁਰਜੀਤ ਵਸ਼ਿਸ਼ਟ)- ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਅਗਲੀਆ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਿਕਰਮਜੀਤ ਸਿੰਘ ਮੋਫਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਨੇ ਭਾਗ ਲਿਆ | ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਪੰਚਾਇਤੀ ਚੋਣਾਂ ਪਾਰਟੀ ਦੇ ਦਾਇਰੇ ਵਿਚ ਰਹਿ ਕੇ ਹਾਈਕਮਾਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਲੜੀਆਂ ਜਾਣਗੀਆਂ | ਉਨ੍ਹਾਂ ਪਾਰਟੀ ਦੇ ਸਾਰੇ ਵਰਕਰਾਂ ਨੂੰ ਮਿਲ ਕੇ ਰਹਿਣ ਅਤੇ ਇਕ ਦੂਸਰੇ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਕਮੇਟੀਆਂ ਬਣਾ ਕੇ ਹਰ ਪਿੰਡ ਪੱਧਰ 'ਤੇ ਚੋਣਾਂ ਜਿੱਤਣ ਲਈ ਯੋਜਨਾ ਉਲੀਕੀ ਜਾਵੇਗੀ | ਉਨ੍ਹਾਂ ਕਿਹਾ ਕਿ ਹਰ ਪਿੰਡ 'ਚ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇਗਾ ਤਾਂ ਕਿ ਵੱਖ ਵੱਖ ਪਿੰਡਾਂ ਵਿਚੋਂ ਯੋਗ ਉਮੀਦਵਾਰ ਹੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਲੜਨ | ਮੀਟਿੰਗ ਦੌਰਾਨ ਬਿਕਰਮਜੀਤ ਸਿੰਘ ਮੋਫਰ ਨੇ ਕਿਹਾ ਕਿ ਪਾਰਟੀ ਵਰਕਰ ਪੰਜਾਬ ਸਰਕਾਰ ਦੁਆਰਾ ਕੀਤੇ ਕੰਮਾਂ ਦਾ ਪ੍ਰਚਾਰ ਘਰ-ਘਰ ਕਰਨ ਤਾਂ ਕਿ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰ ਸਕੇ | ਉਨ੍ਹਾਂ ਕਿਹਾ ਕੇ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਸਾਫ਼-ਸੁਥਰੇ, ਪੜ੍ਹੇ-ਲਿਖੇ ਅਤੇ ਕਾਂਗਰਸ ਪਾਰਟੀ ਦੇ ਮਿਹਨਤੀ ਆਗੂਆਂ ਅਤੇ ਵਰਕਰਾਂ ਨੂੰ ਹੀ ਚੋਣਾਂ ਲੜਾਏਗੀ | ਉਨ੍ਹਾਂ ਮੀਟਿੰਗ ਦੌਰਾਨ ਪਹੁੰਚੇ ਵੱਡੀ ਗਿਣਤੀ ਕਾਂਗਰਸ ਪਾਰਟੀ ਦੇ ਜੂਝਾਰੂ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੱਤਪਾਲ ਵਰਮਾ ਸਰਦੂਲਗੜ੍ਹ, ਮਹਿਲਾ ਮੰਡਲ ਦੀ ਜ਼ਿਲ੍ਹਾ ਪ੍ਰਧਾਨ ਆਯੂਸੀ ਸ਼ਰਮਾ ਮਾਨਸਾ, ਸੀਨੀਅਰ ਕਾਂਗਰਸੀ ਆਗੂ ਅਮਰੀਕ ਸਿੰਘ ਢਿੱਲੋਂ, ਬਲਾਕ ਪ੍ਰਧਾਨ ਬਲਵੰਤ ਸਿੰਘ ਕੋਰਵਾਲਾ, ਜਗਸੀਰ ਸਿੰਘ ਮੀਰਪੁਰ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਬਠਿੰਡਾ, ਯੂਥ ਆਗੂ ਕੁਲਦੀਪ ਸਿੰਘ ਫੱਤਾ ਮਾਲੋਕਾ, ਐਡਵੋਕੇਟ ਗੁਰਸੇਵਕ ਸਿੰਘ, ਮਿੱਠੂ ਸਿੰਘ, ਜਸਵਿੰਦਰ ਸਿੰਘ ਜੌੜਕੀਆਂ, ਮਾਸਟਰ ਸਿਕੰਦਰ ਸਿੰਘ ਬੀਰੇਵਾਲਾ, ਅਜੈਬ ਸਿੰਘ ਚਚੋਹਰ, ਕੁਛਪਿੰਦਰ ਸਿੰਘ ਰਾਏ ਝੁਨੀਰ, ਪੋਲੋਜੀਤ ਸਿੰਘ ਬਾਜੇਵਾਲਾ, ਗੁਰਵਿੰਦਰ ਸਿੰਘ ਪੰਮੀ ਰਾਏਪੁਰ, ਬਿੱਲੂ ਸਿੰਘ ਬੁਰਜ, ਬਿੰਦਰ ਕੋਰਵਾਲਾ, ਕਾਲਾ ਦਸੌਦੀਆ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਦੇ ਵਾਧੇ ਵਾਪਸ ਲਏ ਜਾਣ-ਬਸਪਾ

ਮਾਨਸਾ, 14 ਜੁਲਾਈ (ਸ. ਰਿ.)- ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਰਾਠੀ, ਹਰਪ੍ਰੀਤ ਸਿੰਘ, ਧਰਮਿੰਦਰ ਸਿੰਘ, ਪੂਰਨ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਰਟੀ ਵਲੋਂ ਮੰਗ ਕੀਤੀ ਗਈ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਫ਼ੀਸਾਂ 'ਚ ਵਾਧੇ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਦੇ ਦੋਸ਼ 'ਚ ਡਾਕਟਰ ਸਮੇਤ ਪਰਿਵਾਰਕ ਮੈਂਬਰਾਂ 'ਤੇ ਪਰਚਾ ਦਰਜ

ਮਾਨਸਾ, 14 ਜੁਲਾਈ (ਸਟਾਫ਼ ਰਿਪੋਰਟਰ)-ਦਾਜ ਲਈ ਡਾਕਟਰ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਸ਼ਹਿਰੀ-1 ਮਾਨਸਾ ਦੀ ਪੁਲਿਸ ਨੇ ਡਾਕਟਰ ਰਜਨੀਸ਼ ਸਿੱਧੂ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਡਾਕਟਰ ਨਵਨੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਜੂਆ ਖੇਡਦੇ 8 ਵਿਅਕਤੀ 71 ਹਜ਼ਾਰ ਦੀ ਰਕਮ ਸਮੇਤ ਕਾਬੂ

ਸਰਦੂਲਗੜ੍ਹ, 14 ਜੁਲਾਈ (ਨਿ. ਪ. ਪ.)-ਸਥਾਨਕ ਸਬਜ਼ੀ ਮੰਡੀ ਵਿਚੋਂ ਪੁਲਿਸ ਨੇ ਤਾਸ਼ 'ਤੇ ਪੈਸੇ ਲਗਾ ਕੇ ਜੂਆ ਖੇਡਦੇ 8 ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰੀ ਮਿਲੀ ਸੀ ਕਿ ...

ਪੂਰੀ ਖ਼ਬਰ »

ਲੈਕਚਰਾਰਾਂ ਦੀ ਘਾਟ ਕਾਰਨ ਗੁਣਾਤਮਕ ਸਿੱਖਿਆ ਦੇਣ ਤੋਂ ਪਛੜਿਆ ਸ. ਸ. ਸਕੂਲ (ਲੜਕੇ) ਬੁਢਲਾਡਾ

ਸਵਰਨ ਸਿੰਘ ਰਾਹੀ ਬੁਢਲਾਡਾ, 14 ਜੁਲਾਈ-ਕਿਸੇ ਸਮੇਂ ਇਲਾਕੇ ਦੇ ਨਾਮਵਰ ਸਕੂਲਾਂ 'ਚ ਗਿਣੇ ਜਾਂਦੇ ਸਥਾਨਕ ਸ਼ਹਿਰ ਦੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਲਈ ਲੋੜੀਂਦੀ ਇਮਾਰਤ ਦੀ ਸਹੂਲਤ ਅਤੇ ਲੋੜੀਂਦੇ ਸਟਾਫ਼ ਦੀ ਘਾਟ ਦੇ ਚੱਲਦਿਆਂ ਇਹ ਸਕੂਲ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਰੌਸ਼ਨ ਲਾਲ ਗਰਗ ਮੁੜ ਪ੍ਰਧਾਨ ਚੁਣੇ

ਮਾਨਸਾ, 14 ਜੁਲਾਈ (ਸ. ਰਿ.)-ਗਊਸ਼ਾਲਾ ਭਵਨ ਚੈਰੀਟੇਬਲ ਟਰੱਸਟ ਮਾਨਸਾ ਦੀ ਜਨਰਲ ਬਾਡੀ ਦੀ ਮੀਟਿੰਗ ਮੱਘਰ ਮੱਲ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਟਰੱਸਟ ਦੇ ਅਹੁਦੇਦਾਰਾਂ ਦੀ ਅਗਲੇ ਤਿੰਨ ਸਾਲਾਂ ਲਈ ਚੋਣ ਕੀਤੀ ਗਈ | ਰੌਸ਼ਨ ਲਾਲ ਗਰਗ ਨੂੰ ਨੂੰ ਮੁੜ ਪ੍ਰਧਾਨ ...

ਪੂਰੀ ਖ਼ਬਰ »

ਪਰਲਜ਼ ਚਿੱਟ-ਫ਼ੰਡ ਕੰਪਨੀ ਦੇ ਖਾਤੇ ਧਾਰਕਾਂ ਨੇ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਮਾਨਸਾ, 14 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਪਰਲਜ਼ ਚਿੱਟ-ਫ਼ੰਡ ਕੰਪਨੀ ਦੇ ਖਾਤੇ ਧਾਰਕਾਂ ਵਲੋਂ ਬਣਾਈ ਗਈ ਇਨਸਾਫ਼ ਦੀ ਆਵਾਜ਼ ਜਥੇਬੰਦੀ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਏਜੰਟਾਂ ਅਤੇ ਖਾਤੇ ਧਾਰਕਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਪਿਸ਼ਾਬ ਘਰ ਬਣਾਉਣ ਵਿਚ ਹੋ ਰਹੀ ਦੇਰੀ ਕਾਰਨ ਦੁਕਾਨਦਾਰ ਦੁਖੀ

ਬਰੇਟਾ, 14 ਜੁਲਾਈ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਪਿਸ਼ਾਬ ਘਰ ਬਣਾਉਣ ਵਿਚ ਹੋ ਰਹੀ ਦੇਰੀ ਕਾਰਨ ਦੁਕਾਨਦਾਰਾਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਦੁਕਾਨਦਾਰ ਲਾਭ ਸਿੰਘ ਨੇ ਦੱਸਿਆ ਕਿ ਮੇਨ ਬਜ਼ਾਰ ਵਿਚ ਪੁਰਾਣੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 763 ਮੁਕੱਦਮਿਆਂ ਦਾ ਕੀਤਾ ਨਿਪਟਾਰਾ

ਮਾਨਸਾ, 14 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਲਗਾਈ ਕੌਮੀ ਲੋਕ ਅਦਾਲਤ ਦੌਰਾਨ 763 ਕੇਸਾਂ ਦਾ ਨਿਪਟਾਰਾ ਕਰ ਕੇ 2 ਕਰੋੜ 90 ਲੱਖ 78 ਹਜ਼ਾਰ 581 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ | ਜ਼ਿਲ੍ਹਾ ਤੇ ਸੈਸ਼ਨ ਜੱਜ ਜਸਪਾਲ ਵਰਮਾ ਨੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਹੈਲਮਟ ਦੇ ਮੁੱਦੇ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਗੁੰਮਰਾਹਕੁਨ-ਰੈਡੀਕਲ ਫੋਰਮ

ਮਾਨਸਾ, 14 ਜੁਲਾਈ (ਸ. ਰਿ.)-ਦੋ ਪਹੀਆ ਵਹੀਕਲ ਚਲਾਉਂਦੇ ਸਮੇਂ ਹੁੰਦੇ ਸੰਭਾਵਿਤ ਸੜਕ ਹਾਦਸਿਆਾ ਵਿਚ ਸਿਰ ਦੀਆਂ ਜਾਨ ਲੇਵਾ ਸੱਟਾਂ ਤੋਂ ਬਚਾਅ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪਗੜੀ ਧਾਰੀ ਵਿਅਕਤੀਆਂ ਤੋਂ ਬਿਨਾਂ ਸਭਨਾਂ ਲਈ ਹੈਲਮਟ ਪਹਿਨਣਾ ਜ਼ਰੂਰੀ ਕੀਤੇ ਜਾਣ ...

ਪੂਰੀ ਖ਼ਬਰ »

ਨਵ ਵਿਆਹੁਤਾ ਨੂੰ ਦਾਜ-ਦਹੇਜ ਖ਼ਾਤਰ ਕੁੱਟਮਾਰ ਕਰ ਕੇ ਘਰੋਂ ਕੱਢਿਆ

ਮਾਨਸਾ, 14 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਨਵ ਵਿਆਹੁਤਾ ਨੂੰ ਸਹੁਰੇ ਪਰਿਵਾਰ ਵਲੋਂ ਦਾਜ-ਦਹੇਜ ਦੀ ਖ਼ਾਤਰ ਕੁੱਟਮਾਰ ਕਰ ਕੇ ਘਰੋਂ ਕੱਢ ਦੇਣ ਦੇ ਦੋਸ਼ ਹੇਠ ਥਾਣਾ ਸ਼ਹਿਰੀ-1 ਮਾਨਸਾ ਦੀ ਪੁਲਿਸ ਨੇ ਪਤੀ ਸਮੇਤ 8 ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਥਾਨਕ ...

ਪੂਰੀ ਖ਼ਬਰ »

ਹਾਦਸੇ ਦਾ ਕਾਰਨ ਬਣ ਸਕਦੈ ਸੜਕ 'ਤੇ ਝੁਕਿਆ ਸਫੈਦਾ

ਸਰਦੂਲਗੜ੍ਹ, 14 ਜੁਲਾਈ (ਪ. ਪ.)-ਸਥਾਨਕ ਸ਼ਹਿਰ ਤੋਂ ਸਿਰਸਾ ਜਾਂਦੇ ਸਮੇਂ ਝੰਡਾ ਖੁਰਦ ਪਿੰਡ ਤੋਂ ਪਹਿਲਾਂ ਸੜਕ ਦੇ ਕਿਨਾਰੇ ਖੜ੍ਹਾ ਸਫੈਦੇ ਦਾ ਦਰਖ਼ਤ ਕਦੇ ਵੀ ਹਾਦਸੇ ਦਾ ਕਾਰਨ ਬਣ ਸਕਦਾ ਹੈ | ਹਨੇਰੀਆਂ ਤੇ ਝੱਖੜ ਦਾ ਝੰਬਿਆ ਇਹ ਰੁੱਖ ਪੂਰੀ ਤਰਾਂ ਸੜਕ ਤੇ ਝੁਕ ਗਿਆ ਹੈ, ...

ਪੂਰੀ ਖ਼ਬਰ »

ਬੁਰਜ ਢਿੱਲਵਾਂ ਵਿਖੇ ਸਾਂਝ ਕੇਂਦਰ ਥਾਣਾ ਜੋਗਾ ਵਲੋਂ ਨਸ਼ਾ ਮੁਕਤੀ ਲਈ ਪ੍ਰੇਰਿਆ

ਜੋਗਾ, 14 ਜੁਲਾਈ (ਬਲਜੀਤ ਸਿੰਘ ਅਕਲੀਆ)-ਪਿੰਡ ਬੁਰਜ ਢਿੱਲਵਾਂ ਵਿਖੇ ਮਨਧੀਰ ਸਿੰਘ ਐਸ. ਐਸ. ਪੀ. ਮਾਨਸਾ ਦੇ ਦਿਸਾ ਨਿਰਦੇਸ਼ਾਂ ਅਤੇ ਸਚਿਨ ਗੁਪਤਾ ਐਸ. ਪੀ. ਮਾਨਸਾ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਮੁਹਿੰਮ ਤਹਿਤ ਨਸ਼ਾ ਮੁਕਤੀ ਲਈ ਲੋਕਾਂ ਨੂੰ ਪ੍ਰੇਰਿਤ ...

ਪੂਰੀ ਖ਼ਬਰ »

ਗਰੀਨ ਵੈਦੇਆ ਆਯੁਰਵੈਦਿਕ ਕੇਂਦਰ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਜੋਗਾ, 14 ਜੁਲਾਈ (ਬਲਜੀਤ ਸਿੰਘ ਅਕਲੀਆ)-ਸਥਾਨਕ ਨਵਾਂ ਗੁਰਦੁਆਰਾ ਸਾਹਿਬ ਵਿਖੇ ਗਰੀਨ ਵੈਦੇਆ ਆਯੁਰਵੈਦਿਕ ਕੇਂਦਰ ਰਾਏਕੋਟ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਜਪਾਨੀ ਮਸ਼ੀਨਾਂ, ਫੀਜੀਓਥਰੈਪੀ ਅਤੇ ਮੈਗਨੇਟ ਥਰੈਪੀ ਰਾਹੀਂ ਵੱਖ-ਵੱਖ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਪਿੰਡਾਂ ਵਿਚ ਕੀਤੀਆਂ ਇਕੱਤਰਤਾਵਾਂ

ਝੁਨੀਰ, 14 ਜੁਲਾਈ (ਸੰਧੂ)-ਕਸਬਾ ਝੁਨੀਰ, ਭੰਮੇ ਕਲਾਂ, ਸਾਹਨੇਵਾਲੀ, ਰਾਮਾਨੰਦੀ ਪਿੰਡਾਂ ਵਿਚ ਨਰਿੰਦਰਪਾਲ ਸਿੰਘ ਐੱਸ. ਪੀ. ਡੀ. ਮਾਨਸਾ, ਲਤੀਫ਼ ਅਹਿਮਦ ਐੱਸ. ਡੀ. ਐੱਮ. ਸਰਦੂਲਗੜ੍ਹ ਨੇ ਪਿੰਡ ਵਾਸੀਆਂ ਨਾਲ ਨਸ਼ਿਆ ਖਿਲਾਫ਼ ਇਕੱਤਰਤਾਵਾਂ ਕੀਤੀਆਂ | ਨਰਿੰਦਪਰਪਾਲ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕ੍ਰਿਕਟ ਖੇਡ ਮੈਦਾਨ 'ਚ ਟੀ-20 ਕ੍ਰਿਕਟ ਮੁਕਾਬਲੇ ਸ਼ੁਰੂ

ਮਾਨਸਾ, 14 ਜੁਲਾਈ (ਰਾਵਿੰਦਰ ਸਿੰਘ ਰਵੀ)-ਸ਼ਹੀਦ ਬਾਬਾ ਦੀਪ ਸਿੰਘ ਕਲੱਬ ਅਤੇ ਮਾਸਟਰਜ਼ ਕਿ੍ਕਟ ਕਲੱਬ ਵਲੋਂ ਸਥਾਨਕ ਖ਼ਾਲਸਾ ਸਕੂਲ ਦੇ ਕ੍ਰਿਕਟ ਖੇਡ ਮੈਦਾਨ ਵਿਖੇ ਕਰਵਾਏ ਜਾ ਰਹੇ ਕਿ੍ਕਟ ਪ੍ਰੀਮੀਅਰ ਲੀਗ ਟੀ 20 ਕਿ੍ਕਟ ਮੈਚਾਂ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ | ਉਦਘਾਟਨ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬੁਢਲਾਡਾ, 14 ਜੁਲਾਈ (ਰਾਹੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਹੇਠ ਹੋਈ | ਪੈੱ੍ਰਸ ਸਕੱਤਰ ਸ਼ਾਮ ਲਾਲ ਨੇ ਦੱਸਿਆ ਕਿ ਵਿੱਛੜੀਆਂ ਸ਼ਖ਼ਸੀਅਤਾਂ ਅਤੇ ਪੈਨਸ਼ਨਰਜ਼ ਸਾਥੀਆਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪਰਖ ਪ੍ਰੀਖਿਆ ਕਰਵਾਈ

ਮਾਨਸਾ, 14 ਜੁਲਾਈ (ਰਵਿੰਦਰ ਸਿੰਘ ਰਵੀ)-ਤਰਕਸ਼ੀਲ ਸੁਸਾਇਟੀ ਵੱਲੋ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਹਰੀ ਵਿਖੇ ਵਿਦਿਆਰਥੀਆਂ ਦੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ | ਇਸ ਪ੍ਰੀਖਿਆ 'ਚ ਲੱਗਪਗ 85 ਵਿਦਿਆਰਥੀਆਂ ...

ਪੂਰੀ ਖ਼ਬਰ »

ਸੋਸ਼ਲ ਆਡਿਟ ਮਨਰੇਗਾ ਟੀਮ ਵਲੋਂ ਬੁਰਜ ਝੱਬਰ ਦਾ ਦੌਰਾ

ਜੋਗਾ, 14 ਜੁਲਾਈ (ਬਲਜੀਤ ਸਿੰਘ ਅਕਲੀਆ)-ਪਿੰਡ ਬੁਰਜ ਝੱਬਰ ਵਿਖੇ ਸੋਸ਼ਲ ਆਡਿਟ ਮਨਰੇਗਾ ਟੀਮ ਵਲੋਂ ਦੌਰਾ ਕਰ ਕੇ ਬੀਤੇ ਵਰ੍ਹੇ ਮਨਰੇਗਾ ਤਹਿਤ ਕੰਮਾਂ ਦਾ ਲੇਖਾ-ਜੋਖਾ ਤੇ ਆਉਣ ਵਾਲੇ ਸਮੇਂ 'ਚ ਮਨਰੇਗਾ ਤਹਿਤ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ | ਡਾ. ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਕੁਲਾਣਾ ਸਕੂਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਬੁਢਲਾਡਾ, 14 ਜੁਲਾਈ (ਰਾਹੀ)-ਸਰਕਾਰੀ ਹਾਈ ਸਕੂਲ ਕੁਲਾਣਾ ਦੇ ਮੁਖੀ ਮੁਹੰਮਦ ਯਾਕੂਬ ਦੀ ਅਗਵਾਈ ਹੇਠ ਸੰਜੀਵਨੀ ਵੈੱਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਉੱਘੇ ਸਾਹਿਤਕਾਰ ਨਿਰੰਜਨ ਬੋਹਾ ਨੇ ਕਿਹਾ ਕਿ ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਉਤਸ਼ਾਹਿਤ ਕਰਨ ਦੀ ਲੋੜ

ਬਰੇਟਾ, 14 ਜੁਲਾਈ (ਰਵਿੰਦਰ ਕੌਰ ਮੰਡੇਰ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਤੰਦਰੁਸਤ ਮਿਸ਼ਨ ਅਧੀਨ ਸੰਸਥਾਵਾਂ, ਕਲੱਬਾਂ ਅਤੇ ਕੁਝ ਲੋਕਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਦਰੱਖਤ ਲਗਾਏ ਜਾ ਰਹੇ ਹਨ | ਵਣ ਵਿਭਾਗ ਵਲੋਂ ਇਸ ਵਿਚ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਤੰਦਰੁਸਤ ਮਿਸ਼ਨ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਉਤਸ਼ਾਹਿਤ ਕਰਨ ਦੀ ਲੋੜ

ਬਰੇਟਾ, 14 ਜੁਲਾਈ (ਰਵਿੰਦਰ ਕੌਰ ਮੰਡੇਰ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਤੰਦਰੁਸਤ ਮਿਸ਼ਨ ਅਧੀਨ ਸੰਸਥਾਵਾਂ, ਕਲੱਬਾਂ ਅਤੇ ਕੁਝ ਲੋਕਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਦਰੱਖਤ ਲਗਾਏ ਜਾ ਰਹੇ ਹਨ | ਵਣ ਵਿਭਾਗ ਵਲੋਂ ਇਸ ਵਿਚ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਨੂੰ ਬੱਸਾਂ ਮੁਫ਼ਤ ਚਲਾਉਣ ਦੀ ਮੰਗ

ਸਰਦੂਲਗੜ੍ਹ, 14 ਜੁਲਾਈ (ਨਿ. ਪ. ਪ.)-ਸਥਾਨਕ ਸ਼ਹਿਰ ਦੇ ਲੋਕਾਂ ਨੇ ਸ਼ਹਿਰ ਦੇ ਲੋਕਾਂ ਵਲੋਂ ਇਕ ਮੰਗ-ਪੱਤਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋ ਮੰਗ ਕੀਤੀ ਹੈ ਕਿ ਉਹ ਪਿਛਲੀ ਬਾਦਲ ਸਰਕਾਰ ਦੀ ਤਰਾਂ ਧਾਰਮਿਕ ਸਥਾਨ ਸਾਲਾਸਰ ਰਾਜਸਥਾਨ, ਸ੍ਰੀ ...

ਪੂਰੀ ਖ਼ਬਰ »

ਰਣਜੀਤਗੜ੍ਹ ਬਾਂਦਰਾਂ ਵਿਖੇ ਸੰਤ ਮੁਖ਼ਤਾ ਨੰਦ ਦੀ ਬਰਸੀ ਮਨਾਈ

ਸਰਦੂਲਗੜ੍ਹ, 14 ਜੁਲਾਈ (ਪ. ਪ.)-ਪਿੰਡ ਰਣਜੀਤਗੜ੍ਹ ਬਾਂਦਰਾਂ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਦਾਸੀ ਸੰਪਰਦਾਇ ਦੇ ਸੰਤ ਬਾਬਾ ਮੁਖ਼ਤਾ ਨੰਦ ਜੀ ਦੀ 39ਵੀਂ ਬਰਸੀ ਮਨਾਈ ਗਈ | ਪੰਜਾਬ ਹਰਿਆਣਾ ਦੇ ਵੱਖ ਵੱਖ ਸਥਾਨਾਂ ਤੋਂ ਸਨਿਆਸੀ ਤੇ ਉਦਾਸੀ ਪੰਥ ਦੇ ਸਾਧੂਆਂ ...

ਪੂਰੀ ਖ਼ਬਰ »

ਪਰਿਆਸ ਟਰੱਸਟ ਦੇ ਗੁਰਲਾਲ ਸਿੰਘ ਸੋਨੀ ਦੂਜੀ ਵਾਰ ਪ੍ਰਧਾਨ ਬਣੇ

ਸਰਦੂਲਗੜ੍ਹ, 14 ਜੁਲਾਈ (ਜੀ.ਐਮ.ਅਰੋੜਾ)-ਪਰਿਆਸ ਟਰੱਸਟ ਦੀ ਇੱਕ ਇਕੱਤਰਤਾ ਟਰੱਸਟ ਦੇ ਚੇਅਰਮੈਨ ਦੇਵੀ ਲਾਲ ਮੱਕੜ ਦੀ ਪ੍ਰਧਾਨਗੀ ਹੇਠ ਟਰੱਸਟ ਦੇ ਦਫ਼ਤਰ ਵਿਖੇ ਹੋਈ | ਜਿਸ ਵਿਚ ਟਰੱਸਟ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਦੌਰਾਨ ਪ੍ਰਧਾਨ ਗੁਰਲਾਲ ਸਿੰਘ ਸੋਨੀ ਦੀ ...

ਪੂਰੀ ਖ਼ਬਰ »

ਮਿਸ ਅਪਨੀਤ ਰਿਆਤ ਮਾਨਸਾ ਦੇ 28ਵੇਂ ਡਿਪਟੀ ਕਮਿਸ਼ਨਰ ਹੋਣਗੇ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 14 ਜੁਲਾਈ- ਮਿਸ ਅਪਨੀਤ ਰਿਆਤ ਮਾਨਸਾ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ | 2011 ਬੈਚ ਦੇ ਆਈ. ਏ. ਐਸ. ਅਧਿਕਾਰੀ ਰਿਆਤ ਇਸ ਤੋਂ ਪਹਿਲਾਂ ਅਡੀਸ਼ਨਲ ਸਕੱਤਰ ਪਰਸੋਨਲ ਅਤੇ ਏ. ਐਮ. ਡੀ. ਮਾਰਕਫੈੱਡ ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ | ...

ਪੂਰੀ ਖ਼ਬਰ »

ਪਿੰਡ ਦੀ ਸੁੱਖ ਸ਼ਾਂਤੀ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਸਰਦੂਲਗੜ੍ਹ, 14 ਜੁਲਾਈ (ਪ. ਪ.)-ਕੌੜੀਵਾੜਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਪਿੰਡ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ | ਭੋਗ ਪਾਉਣ ਉਪਰੰਤ ਪ੍ਰਬੰਧਕੀ ਕਮੇਟੀ ਵਲੋਂ ਸ਼ਲਾਘਾ ਯੋਗ ਕਾਰਗੁਜ਼ਾਰੀ ਬਦਲੇ ਸਰਕਾਰੀ ਪ੍ਰਾਇਮਰੀ ਸਕੂਲ ਦੇ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਕਿਸਾਨ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਮੀਟਿੰਗ

ਝੁਨੀਰ, 14 ਜੁਲਾਈ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਕਿਸਾਨ ਮੰਗਾਂ ਅਤੇ ਮੁਸ਼ਕਿਲਾਂ ਸਬੰਧੀ ਮੀਟਿੰਗ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕਾ ਨੇ ਕਿਹਾ ਕਿ ...

ਪੂਰੀ ਖ਼ਬਰ »

48 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਬੁਢਲਾਡਾ, 14 ਜੁਲਾਈ (ਰਾਹੀ)-ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਪਾਸੋਂ 48 ਬੋਤਲਾਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਫੜੀ ਹੈ | ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਤੇ ...

ਪੂਰੀ ਖ਼ਬਰ »

ਸੋਮ ਨਾਥ ਮਹਿਤਾ ਸੂਬਾ ਜਨਰਲ ਸਕੱਤਰ ਨਿਯੁਕਤ

ਭੀਖੀ, 14 ਜੁਲਾਈ (ਪ. ਪ.)-ਐੱਸ.ਐੱਸ. ਗਰੁੱਪ ਆਫ਼ ਕਾਲਜ ਭੀਖੀ ਦੇ ਚੇਅਰਮੈਨ ਸੋਮ ਨਾਥ ਮਹਿਤਾ ਨੂੰ ਨੈਸ਼ਨਲ ਹਿਊਮਨ ਰਾਈਟਸ ਕੌਾਸਲ (ਮਾਨਵ ਅਧਿਕਾਰ ਕੌਾਸਲ) ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਸ੍ਰ੍ਰੀ ਮਹਿਤਾ ਦੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਵੇਖਦੇ ...

ਪੂਰੀ ਖ਼ਬਰ »

ਐਮ.ਐਸ.ਸੀ. ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 14 ਜੁਲਾਈ (ਨਿ. ਪ. ਪ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਐਸ.ਸੀ. (ਮੈਥੇਮੈਟਿਕਸ) ਭਾਗ ਦੂਜਾ (ਸਮੈਸਟਰ ਤੀਜਾ) ਦੇ ਨਤੀਜੇ 'ਚੋਂ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਫ਼ਸਲਾਂ ਦੇ ਭਾਅ ਵਿਚ ਕੀਤਾ ਵਾਧਾ ਕਿਸਾਨਾਂ ਦੇ ਹਿਤਾਂ ਨਾਲ ਖਿਲਵਾੜ

ਝੁਨੀਰ, 14 ਜੁਲਾਈ (ਪ. ਪ.)-ਪੰਜਾਬ ਕਿਸਾਨ ਯੂਨੀਅਨ ਦੀ ਕੇਂਦਰੀ ਕਮੇਟੀ ਦੇ ਮੈਂਬਰ ਹਾਕਮ ਸਿੰਘ ਢਿੱਲੋਂ, ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟਧਰਮੂ ਅਤੇ ਖ਼ਜ਼ਾਨਚੀ ਕਰਮਜੀਤ ਸਿੰਘ ਨੰਦਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਡਾਕਟਰ ਸਵਾਮੀਨਾਥਨ ਦੀ ...

ਪੂਰੀ ਖ਼ਬਰ »

ਪਿੰਡ ਧਲੇਵਾਂ ਵਿਖੇ ਸੋਸ਼ਲ ਆਡਿਟ ਤਹਿਤ ਗ੍ਰਾਮ ਸਭਾ

ਭੀਖੀ, 14 ਜੁਲਾਈ (ਪ. ਪ.)-ਪਿੰਡ ਧਲੇਵਾਂ ਵਿਖੇ ਮਗਨਰੇਗਾ ਦੇ ਸੋਸ਼ਲ ਆਡਿਟ ਤਹਿਤ ਗ੍ਰਾਮ ਸਭਾ ਕੀਤੀ ਗਈ | ਪਿੰਡ ਦੇ ਮਗਨਰੇਗਾ ਅਧੀਨ ਚੱਲ ਰਹੇ ਕੰਮਾਂ ਦੀ ਪੜਤਾਲੀਆ ਰਿਪੋਰਟ ਦੀ ਜਾਂਚ ਕਰਨ ਤੋਂ ਬਾਅਦ ਸੋਸ਼ਲ ਆਡਿਟ ਦੇ ਕੋਆਰਡੀਨੇਟਰ ਕਿਰਨਦੀਪ ਕੌਰ ਸੇਖੋਂ ਟੀਮ ਦੇ ਮੈਂਬਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX