ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 16 ਜੁਲਾਈ ਨੂੰ ਭੁੱਖ ਹੜਤਾਲ 'ਤੇ ਨਾ ਬੈਠਣ ਦੀ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਰਾਜੋਆਣਾ ਮਾਮਲੇ ਵਿਚ 18 ਜੁਲਾਈ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਨੂੰ ਨਾਲ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨੂੰ 12 ਵਜੇ ਮਿਲਣ ਲਈ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਅਪੀਲ ਕੀਤੀ ਜਾਵੇਗੀ ਕਿ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿਚ ਬਦਲਣ ਦਾ ਫ਼ੈਸਲਾ ਜਲਦੀ ਲੈਣ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿਚ ਬਦਲਿਆ ਜਾਵੇ | ਇਸ ਮਾਮਲੇ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜੇਲ੍ਹ ਸੁਪਰਡੈਂਟ ਸ੍ਰੀ ਰਾਜਨ ਕਪੂਰ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਤੱਕ ਸੁਨੇਹਾ ਵੀ ਪਹੁੰਚਾਇਆ ਹੈ | ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਰਾਜੋਆਣਾ ਮਾਮਲੇ ਵਿਚ ਅਕਾਲੀ ਦਲ ਤੇ ਸ਼ੋ੍ਰਮਣੀ ਕਮੇਟੀ ਹਰ ਹਾਲ ਵਿਚ ਪੈਰਵਾਈ ਕਰੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜਦੋਂ ਰਾਜੋਆਣਾ ਭੁੱਖ ਹੜਤਾਲ 'ਤੇ ਬੈਠੇ ਸਨ ਤਾਂ ਸ. ਪ੍ਰਕਾਸ਼ ਸਿੰਘ ਬਾਦਲ ਨੇ ਬਤੌਰ ਮੁੱਖ ਮੰਤਰੀ ਦੇਸ਼ ਦੇ ਰਾਸ਼ਟਰਪਤੀ ਨੂੰ ਇਸ ਮਾਮਲੇ ਵਿਚ ਪੱਤਰ ਵੀ ਲਿਖਿਆ ਸੀ ਤੇ ਸ਼ੋ੍ਰਮਣੀ ਕਮੇਟੀ ਦੇ ਉਸ ਸਮੇਂ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੰੂਗਰ ਰਾਸ਼ਟਰਪਤੀ ਨੂੰ ਇਸ ਮਾਮਲੇ ਵਿਚ ਮਿਲ ਕੇ ਵੀ ਆਏ ਸੀ ਤੇ ਰਾਸ਼ਟਰਪਤੀ ਨੇ ਇਹ ਕੇਸ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਸੀ | ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਮਸਲਾ ਕਿਸੇ ਧਰਮ ਜਾਂ ਵਿਅਕਤੀ ਦਾ ਨਹੀਂ ਸਗੋਂ ਮਾਨਵੀ ਕਦਰਾਂ ਕੀਮਤਾਂ ਦਾ ਹੈ ਤੇ ਸਾਲ 2012 ਵਿਚ ਜਦੋਂ ਰਾਜੋਆਣਾ ਦੇ ਡੈੱਥ ਵਾਰੰਟ ਜਾਰੀ ਹੋਏ ਸਨ ਤਾਂ ਉਦੋਂ ਸਮੁੱਚੇ ਧਰਮਾਂ ਦੇ ਲੋਕਾਂ, ਰਾਜਨੀਤਕ ਪਾਰਟੀਆਂ ਅਤੇ ਵੱਖ-ਵੱਖ ਸੰਗਠਨਾਂ ਨੇ ਸੜਕਾਂ 'ਤੇ ਉਤਰ ਕੇ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ | ਉਨ੍ਹਾਂ ਬਲਵੰਤ ਸਿੰਘ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ ਤਿਆਗ ਦੇਣ ਕਿਉਂਕਿ ਅਕਾਲੀ ਦਲ ਤੇ ਸ਼ੋ੍ਰਮਣੀ ਕਮੇਟੀ ਉਨ੍ਹਾਂ ਦੇ ਕੇਸ ਦੀ ਪੂਰੀ ਪੈਰਵਾਈ ਕਰੇਗੀ |
ਸਮਾਣਾ, 15 ਜੁਲਾਈ (ਸਾਹਿਬ ਸਿੰਘ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਐਲਾਨ ਕੀਤਾ ਹੈ ਕਿ ਪਟਿਆਲਾ ਹਲਕੇ ਦੀਆਂ ਸੜਕਾਂ 'ਤੇ 150 ਕਰੋੜ ਰੁਪਏ ਖ਼ਰਚ ਕਰਕੇ ਉਨ੍ਹਾਂ ਦੀ ਨੁਹਾਰ ਬਦਲੀ ਜਾਏਗੀ | ਉਹ ਪੰਜਾਬ ਦੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ...
ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ)-ਇੱਥੋਂ ਦੇ ਭਾਜਪਾ ਕੌਾਸਲਰ ਸ੍ਰੀ ਪਵਨ ਮੁਖੀਜਾ ਨੇ ਨਗਰ ਕੌਾਸਲ ਤੇ ਉਸ ਦੇ ਵਾਰਡ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾ ਕੇ ਵਿਦਰੋਹ ਦਾ ਝੰਡਾ ਚੁੱਕ ਲਿਆ ਹੈ | ਇਸ ਗੱਲ ਨੂੰ ਲੈ ਕੇ ਅੱਜ ਉਨ੍ਹਾਂ ਨੇ ਮੁਹੱਲਾ ਵਾਸੀਆਂ ਦੇ ...
ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਾਉਮਾਜਰਾ ਦੇ ਕੋਲ ਕਾਰ ਦੀ ਟੱਕਰ ਵੱਜਣ ਕਰਕੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਦੇ ਕਾਫ਼ੀ ਸੱਟਾਂ ਵੱਜੀਆਂ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿਖੇ ਦਾਖਲ ...
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਦੁਨੀਆ ਭਰ ਵਿਚ ਸੱਪ ਦੇ ਕੱਟਣ ਨਾਲ ਸਭ ਤੋਂ ਵੱਧ ਮੌਤਾਂ ਹਿੰਦੁਸਤਾਨ ਵਿਚ ਹੋ ਰਹੀਆਂ ਹਨ ਤੇ ਹਰ ਸਾਲ 10 ਹਜ਼ਾਰ ਤੋਂ ਵੱਧ ਵਿਅਕਤੀ ਸੱਪਾਂ ਦੀ ਭੇਟ ਚੜ੍ਹ ਜਾਂਦੇ ਹਨ | ਸੱਪ ਦੇ ਕੱਟਣ ਸਬੰਧੀ ਮੁੱਢਲੀ ਸਹਾਇਤਾ ਦੀ ਜਾਣਕਾਰੀ ਹਰ ...
ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪ੍ਰਭਜੋਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭਟੇੜੀ ਨੇ ਸ਼ਿਕਾਇਤ ਦਰਜ ਕਰਵਾਈ ...
ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਇੱਥੇ ਅਫ਼ਸਰ ਇਨਕਲੇਵ ਫੇਜ਼-2 ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਔਰਤਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਇਸ ਸਬੰਧੀ ਮੱਲ ਸਿੰਘ ਪੁੱਤਰ ਚੰਨਣ ਸਿੰਘ ਨੇ ਥਾਣਾ ਸਿਵਲ ਲਾਈਨ ਵਿਖੇ ਸ਼ਿਕਾਇਤ ਕਰਦਿਆਂ ਦੱਸਿਆ ਕਿ ਕੁੱਝ ...
• ਆਤਿਸ਼ ਗੁਪਤਾ
ਪਟਿਆਲਾ, 15 ਜੁਲਾਈ-ਸੂਬੇ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਦੇ ਨਾਲ ਭੈੜੇ ਅਨਸਰਾਂ ਦੇ ਿਖ਼ਲਾਫ਼ ਨੱਥ ਪਾਉਣ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਪਰ ਸੂਬੇ ਦੇ ਥਾਣਿਆਂ 'ਚ ਖੜ੍ਹੇ 32000 ਤੋਂ ਵੱਧ ਵਾਹਨਾਂ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ ...
ਭਾਦਸੋਂ, 15 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਅਕਾਲੀ-ਭਾਜਪਾ ਦੇ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਨੇ ਭਾਦਸੋਂ ਵਿਖੇ ਅਕਾਲੀ-ਭਾਜਪਾ ਦੇ ਵਰਕਰਾਂ ਨਾਲ ਬੈਠਕ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ | ਇਸ ਮੌਕੇ ਸੰਬੋਧਨ ਕਰਦੇ ਹੋਏ ...
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਗੌਰਮਿੰਟ ਕੁਆਰਟਰਜ਼ ਰੈਜ਼ੀਡੈਂਟਸ ਐਸੋਸੀਏਸ਼ਨ ਘਲੋੜੀ ਗੇਟ ਦੇ ਕਾਰਜਕਾਰੀ ਪ੍ਰਧਾਨ ਬਿਕਰਮਜੀਤ ਸਿੰਘ ਨੇ ਕੁਆਰਟਰਾਂ ਵਿਚ ਕਮਿਊਨਿਟੀ ਹਾਲ ਬਣਾਉਣ ਸਬੰਧੀ ਸ੍ਰੀਮਤੀ ਪ੍ਰਨੀਤ ਕੌਰ ਤੇ ਲੋਕ ਨਿਰਮਾਣ ਮੰਤਰੀ ...
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਡੀ.ਐਮ.ਡਬਲਿਊ. ਕਾਲੋਨੀ ਪਟਿਆਲਾ ਵਿਖੇ ਸੀਨੀਅਰ ਰੇਲਵੇ ਅਧਿਕਾਰੀ ਰਮੇਸ਼ ਕੁਮਾਰ ਦੀ ਦੇਖ-ਰੇਖ 'ਚ ਮੈਰਿਜ ਪੈਲੇਸ 'ਚ ਬਣਾਏ ਗਏ ਆਧੁਨਿਕ ਰਸੋਈ ਘਰ ਦਾ ਉਦਘਾਟਨ ਏਸ਼ੀਅਨ ਖੇਡਾਂ 'ਚੋਂ ਜੇਤੂ ਮਨਪ੍ਰੀਤ ਕੌਰ ਵਲੋਂ ਕੀਤਾ ਗਿਆ ...
ਸਮਾਣਾ, 15 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਅਗਰਸੈਨ ਚੌਕ ਨੇੜੇ ਬਾਬੂ ਰਾਮ ਪੈਟਰੋਲ ਪੰਪ ਦੇ ਸਾਹਮਣੇ ਇਕ ਮੈਡੀਕਲ ਸਟੋਰ ਅਤੇ ਦੋ ਸਪੇਅਰ ਪਾਰਟਸ ਦੀਆਂ ਦੁਕਾਨਾਂ 'ਚ ਚੋਰਾਂ ਵਲੋਂ ਬੀਤੀ ਰਾਤ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ | ਸਾਹਿਲ ...
ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੀਆਂ ਸੜਕਾਂ ਦਾ ਬਹੁਤ ਹੀ ਮੰਦਾ ਹਾਲ ਹੈ | ਸਾਰੇ ਹੀ ਸ਼ਹਿਰ ਦੀਆਂ ਸੜਕਾਂ ਵਿਚ ਟੋਏ ਹੀ ਟੋਏ ਹਨ ਸੜਕ ਤਾਂ ਕਿਤੇ ਕਿਤੇ ਹੀ ਵਿਖਾਈ ਦਿੰਦੀ ਹੈ | ਇਨ੍ਹਾਂ ਟੁੱਟੀਆਂ ਫੁੱਟੀਆਂ ਅਤੇ ਥਾਂ-ਥਾਂ ਤੋਂ ਜ਼ਖ਼ਮੀ ਹੋਈਆਂ ...
ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਜ਼ਮੀਨ ਵੇਚਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਤਿ੍ਪੜੀ ਪਟਿਆਲਾ ਦੀ ਪੁਲਿਸ ਨੇ ਦੋ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਸਰਦਾਰਾ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ...
ਸ਼ੁਤਰਾਣਾ, 15 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੰਜਾਬ ਵਿਚ ਸਕੂਲੀ ਵਾਹਨਾਂ ਦੇ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਟਰਾਂਸਪੋਰਟ ਵਿਭਾਗ ਸਖ਼ਤ ਹੋਇਆ ਹੈ ਕਿਉਂਕਿ ਅਣਅਧਿਕਾਰਤ ਸਕੂਲੀ ਵਾਹਨਾਂ ਕਾਰਨ ਜਿੱਥੇ ਸਰਕਾਰ ਤੇ ਵਿਭਾਗ ਨੂੰ ਖੋਰਾ ਲੱਗ ਰਿਹਾ ਹੈ, ਉੱਥੇ ਹੀ ...
ਪਟਿਆਲਾ, 15 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬਿ੍ਟਿਸ਼ ਕੋ ਐਡ ਸਕੂਲ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਵੱਖੋ ਵੱਖਰੀ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਲਈ ਇਕ ਦੂਜੇ ਦੀ ਮਦਦ ਤੇ ਅਧਿਆਪਕਾਂ ਲਈ ਭਾਵਨਾਤਮਕ ਗਿਆਨ ਰੱਖਿਆ ਗਿਆ | ...
ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ੇ ਦੇ ਟੀਕਿਆਂ ਅਤੇ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਕੁਲਵਿੰਦਰ ਸਿੰਘ ...
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਭਾਸ਼ਾ ਨੂੰ ਪੰਜਾਬ ਵਿਚ ਬਣਦਾ ਮਾਣ ਸਤਿਕਾਰ ਦਿਵਾਉਣ ਦੀ ਲੜਾਈ ਲੜਨ ਵਾਲੇ ਕੰਨੜ ਪ੍ਰੋ. ਪੰਡਿਤ ਰਾਓ ਧਰੇਨਵਰ ਨੇ ਹੁਣ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੁਹਿੰਮ ਦੀ ਪਟਿਆਲਾ ਦੇ ਬੱਸ ਅੱਡੇ ਤੋਂ ...
ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਨਾਭਾ ਬਲਾਕ ਦੇ ਪਿੰਡ ਚੱਠਾ ਦੇ ਪ੍ਰਾਇਮਰੀ ਸਕੂਲ ਵਿਚ ਚੱਲ ਰਹੇ ਆਂਗਣਵਾੜੀ ਕੇਂਦਰ ਵਿਚ ਚੋਰੀ ਹੋ ਗਈ | ਇਸ ਸਬੰਧੀ ਆਂਗਣਵਾੜੀ ਵਰਕਰ ਮਨਦੀਪ ਕੌਰ ਪਤਨੀ ਦਲਜੀਤ ਸਿੰਘ ਵਾਸੀ ਪਿੰਡ ਚੱਠੇ ਨੇ ਥਾਣਾ ਸਦਰ ਨਾਭਾ ਵਿਖੇ ਸ਼ਿਕਾਇਤ ਦਰਜ਼ ...
ਬਨੂੜ, 15 ਜੁਲਾਈ (ਭੁਪਿੰਦਰ ਸਿੰਘ)-ਨਸ਼ੇ ਦੀ ਓਵਰਡੋਜ਼ ਨਾਲ 16 ਸਾਲਾ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਸੁਰਖ਼ੀਆਂ ਵਿਚ ਆਏ ਕਸਬੇਨੁਮਾ ਮਾਣਕਪੁਰ ਦੇ ਸਮੁੱਚੇ ਖੇਤਰ 'ਚੋਂ ਚਿੱਟੇ ਅਤੇ ਹੋਰ ਮੈਡੀਕਲ ਨਸ਼ਿਆਂ ਦੀ ਤਸਕਰੀ ਦੇ ਦੋਸ਼ ਵਿਚ ਸਥਾਨਕ ਪੁਲਿਸ ਨੇ ਮਾਣਕਪੁਰ ਦੇ ...
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਬਧੌਛੀ ਵਿਖੇ ਔਰਤ ਰੋਗਾਂ ਦੀ ਜਾਂਚ ਲਈ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਸਚਿਨ ਕਲੀਨਿਕ ਦੀ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਸੀਨਮ ਦੁਆਰਾ ਗਰਭਵਤੀ ਮਹਿਲਾਵਾਂ ਦਾ ਚੈੱਕਅਪ ਕੀਤਾ ਗਿਆ | ਇਸ ...
ਬਨੂੜ, 15 ਜੁਲਾਈ (ਭੁਪਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਪਿੰਡ ਹੁਲਕਾ ਅਤੇ ਗੀਗੇਮਾਜਰਾ ਵਿਖੇ ਯੁਵਕ ਸੇਵਾਵਾਂ ਕਲੱਬਾਂ ਵਲੋਂ ਦੋਵੇਂ ਪਿੰਡਾਂ ਵਿਚ 300 ਤੋਂ ਵੱਧ ਬੂਟੇ ਲਗਾਏ ਗਏ | ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਦੀ ...
ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਸਿੱਖਿਆ ਬਚਾਓ ਮੰਚ ਤੇ ਸਾਂਝੇ ਅਧਿਆਪਕ ਮੋਰਚੇ ਦੀਆਂ ਮੀਟਿੰਗਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਓ.ਪੀ. ਸੋਨੀ ਨਾਲ ਹੋ ਚੁੱਕੀਆਂ ਹਨ | ਮੁੱਖ ਮੰਤਰੀ ਤੇ ਸਿੱਖਿਆ ...
ਦੇਵੀਗੜ੍ਹ, 15 ਜੁਲਾਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਲੋਕ ਕਾਂਗਰਸ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਜਿਸ ਤੋਂ ਇਹ ਸਾਬਤ ਹੋ ਰਿਹਾ ਹੈ ਕਿ ਆਗਾਮੀ ਚੋਣਾਂ ਵਿਚ ਜ਼ਿਲ੍ਹਾ ...
ਘਨੌਰ, 15 ਜੁਲਾਈ (ਬਲਜਿੰਦਰ ਸਿੰਘ ਗਿੱਲ)-ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਕਿ੍ਸ਼ਨ ਕੁਮਾਰ ਸ਼ਰਮਾ, ਕਾਰਜਕਾਰੀ ਪ੍ਰਧਾਨ ਬਲਵੰਤ ਰਾਏ ਦੀ ਸਾਂਝੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਜਾਗਰ ਸਿੰਘ, ਮੋਹਨ ਸਿੰਘ, ਗੁਰਨਾਮ ਸਿੰਘ, ਲਾਲ ...
ਪਾਤੜਾਂ, 15 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਮਹਿਲਾ ਸੇਵਾ ਵੈੱਲਫੇਅਰ ਸੁਸਾਇਟੀ ਦੀ ਪ੍ਰਧਾਨ ਕੁਲਦੀਪ ਕੌਰ ਦੀ ਅਗਵਾਈ 'ਚ ਆਸ਼ਾ ਵਰਕਰਾਂ ਅਤੇ ਸਕੂਲੀ ਬੱਚਿਆਂ ਨੂੰ ਲੈ ਕੇ ਪਾਤੜਾਂ ਦੇ ਬਾਜ਼ਾਰਾਂ ਵਿਚ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ | ...
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਓਰੇਨ ਇੰਟਰਨੈਸ਼ਨਲ ਸਕੂਲ ਆਫ਼ ਬਿਊਟੀ ਐਾਡ ਵੈਲਨੈੱਸ ਪਟਿਆਲਾ ਬਰਾਂਚ ਨੇ ਅੰਤਰਰਾਸ਼ਟਰੀ ਨੌਜਵਾਨ ਹੁਨਰ ਦਿਵਸ ਮਨਾਇਆ ਗਿਆ | ਇਸ ਮੌਕੇ ਆਈ.ਟੀ.ਆਈ. ਔਰਤਾਂ ਦੇ ਪਿ੍ੰਸੀਪਲ ਮਨਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ...
ਪਾਤੜਾਂ, 15 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਜੇਲ੍ਹ 'ਚ ਉਮਰ ਕੈਦ 'ਚ ਬੰਦੀ ਆਪਣੇ ਪੁੱਤਰ ਨੂੰ ਸਮੈਕ ਦੇਣ ਗਈ ਪੁਲਿਸ ਵਲੋਂ ਕਾਬੂ ਕੀਤੀ ਗਈ ਔਰਤ ਪਾਤੜਾਂ ਦੇ ਨਾਲ ਲੱਗਦੇ ਨਸ਼ਾ ਵੇਚਣ 'ਚ ਚਰਚਿਤ ਪਿੰਡ ਨਿਆਲ ਦੀ ਹੈ | ਇਸ ਦੇ ਫੜੇ ਜਾਣ ਨਾਲ ਜਿੱਥੇ ਇਸ ਪਿੰਡ 'ਚ ...
ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਦਾਜ-ਦਹੇਜ ਦੇ ਵੱਖ-ਵੱਖ ਮਾਮਲਿਆਂ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਸਰਸਵਤੀ ਰਾਣੀ ਪੁੱਤਰੀ ਜਯਨੰਦ ਵਾਸੀ ਆਦਰਸ਼ ਕਾਲੋਨੀ ਪਟਿਆਲਾ ਦੀ ...
ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ)-ਇਥੋਂ ਦੀ ਸਿਵਲ ਅਦਾਲਤ ਵਿਖੇ ਕੌਮੀ ਲੋਕ ਅਦਾਲਤ ਲਾਈ ਗਈ ਜਿਸ ਵਿਚ 562 ਕੇਸ ਸੁਣਵਾਈ ਅਧੀਨ ਰੱਖੇ ਗਏ ਅਤੇ ਇਨ੍ਹਾਂ ਵਿਚੋਂ 362 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਲੋਕ ਅਦਾਲਤ ਵਿਚ ਗੈਰ ਰਾਜ਼ੀਨਾਮੇ ਯੋਗ ਤੇ ਫ਼ੌਜਦਾਰੀ ...
ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਸੁਰਿੰਦਰ ਸੈਣੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ ਹੇਠ ਸ਼ਿਵ ਯੂਥ ਸਪੋਰਟਸ ਕਲੱਬ ਕੋਟਲੀ ਦੇ ਸਹਿਯੋਗ ਨਾਲ ਸੰਕਲਪ ਸੁਸਾਇਟੀ ਪੰਜਾਬ ਦੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਾਟਕ ...
ਦੇਵੀਗੜ੍ਹ, 15 ਜੁਲਾਈ (ਮੁਖ਼ਤਿਆਰ ਸਿੰਘ ਨੋਗਾਵਾਂ)-ਜਲ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਪੰਚਾਇਤੀਕਰਨ ਿਖ਼ਲਾਫ਼ ਸਰਕਲ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਦੀ ਪ੍ਰਧਾਨਗੀ ਹੇਠ ਪਿੰਡ ਜਲਾਲਾਬਾਦ, ਅਕਬਰਪੁਰ ਅਫ਼ਗਾਨਾਂ, ਭਗਵਾਨਪੁਰ ਜੱਟਾਂ ਅਤੇ ਘੜਾਮ ...
ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਸਥਿਤ ਦਾਣਾ ਮੰਡੀ ਵਿਖੇ ਸਥਿਤ ਘਰ 'ਚ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ...
ਸ਼ੁਤਰਾਣਾ, 15 ਜੁਲਾਈ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਲੋਕਾਂ ਦਾ ਇਲਾਜ ਕਰਨ ਵਾਲਾ ਹਲਕੇ ਦਾ ਮੁੱਖ ਹਸਪਤਾਲ ਖ਼ੁਦ ਹੀ ਬਿਮਾਰ ਪਿਆ ਹੈ ਅਤੇ ਇਸ ਦੇ ਆਲੇ-ਦੁਆਲੇ ਖੁੱਲ੍ਹੀਆਂ ਹੋਈਆਂ ਕਬਾੜੀਆਂ ਦੀਆਂ ਦੁਕਾਨਾਂ ਦਾ ਸਾਰਾ ਸਮਾਨ ਹਸਪਤਾਲ ਦੇ ਅੰਦਰ ਅਤੇ ਉਸ ਦੀ ...
ਕਸਬਾ ਸ਼ੁਤਰਾਣਾ ਵਿਖੇ 30 ਬਿਸਤਰਿਆਂ ਵਾਲਾ ਇਹ ਹਸਪਤਾਲ ਹਲਕੇ ਦੇ 3 ਦਰਜਨ ਤੋਂ ਵੱਧ ਪਿੰਡਾਂ ਨੂੰ ਸਿਹਤ ਸੇਵਾਵਾਂ ਦਿੰਦਾ ਹੈ ਪਰ ਡਾਕਟਰਾਂ ਦੀ ਵੱਡੀ ਘਾਟ ਹੋਣ ਕਾਰਨ ਪਿਛਲੇ ਕਾਫ਼ੀ ਸਮੇਂ ਤੋਂ 24 ਘੰਟੇ ਐਮਰਜੈਂਸੀ ਸੇਵਾਵਾਂ ਬੰਦ ਹੋ ਗਈਆਂ ਹਨ ਤੇ ਹੁਣ ਮਰੀਜ਼ਾਂ ਨੂੰ ...
ਪਟਿਆਲਾ, 15 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਦੁਆਰਾ 2018 ਬੈਚ ਦੇ ਵਿਦਿਆਰਥੀਆਂ ਲਈ ਓਰੀਐਾਟੇਸ਼ਨ ਹਫ਼ਤੇ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮਾਨਯੋਗ ਚੀਫ਼ ਜਸਟਿਸ ਕ੍ਰਿਸ਼ਨ ਮੁਰਾਰੀ ਪੰਜਾਬ ਐਾਡ ਹਰਿਆਣਾ ...
ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 460 ਗੋਲੀਆਂ, 510 ਗਰਾਮ ਗਾਂਜਾ ਤੇ 56 ਬੋਤਲਾਂ ਸ਼ਰਾਬ ਬਰਾਮਦ ਕਰਕੇ ਔਰਤ ਸਮੇਤ 6 ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਲਾਹੌਰੀ ...
ਬਨੂੜ, 15 ਜੁਲਾਈ (ਭੁਪਿੰਦਰ ਸਿੰਘ)-ਹਾਲ ਵਿਚ ਗੁਜਰਾਤ ਵਿਖੇ ਹੋਈਆਂ ਨੈਸ਼ਨਲ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਰਮਨਦੀਪ ਸਿੰਘ ਨੇ ਅੰਡਰ-14 ਲੜਕਿਆਂ ਦੀ ਫੁੱਟਬਾਲ ਦੀ ਟੀਮ ਵਿਚ ਪ੍ਰਤੀਨਿਧਤਾ ਕੀਤੀ, ਜਿਸ ਵਿਚ ਉਸ ਨੇ ...
ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 460 ਗੋਲੀਆਂ, 510 ਗਰਾਮ ਗਾਂਜਾ ਤੇ 56 ਬੋਤਲਾਂ ਸ਼ਰਾਬ ਬਰਾਮਦ ਕਰਕੇ ਔਰਤ ਸਮੇਤ 6 ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਲਾਹੌਰੀ ...
ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅਚੱਲ ਕੋਲ ਬਿਨਾਂ ਨੰਬਰ ਦੇ ...
ਪਟਿਆਲਾ, 15 ਜੁਲਾਈ (ਆਤਿਸ਼ ਗੁਪਤਾ)-ਇਥੋਂ ਦੇ ਨਜ਼ਦੀਕੀ ਪਿੰਡ ਧਰੇੜੀ ਜੱਟਾਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਨੂੰ ਕੁੱਝ ਨੌਜਵਾਨਾਂ ਵਲੋਂ ਘੇਰ ਕੇ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਕਰਦਿਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX