ਤਾਜਾ ਖ਼ਬਰਾਂ


ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  11 minutes ago
ਲਖਨਊ, 19 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਮੈਨਪੁਰੀ 'ਚ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਰਾਸ਼ਟਰੀ ਲੋਕ ਦਲ (ਰਾਲੋਦ) ਦੀ ਅੱਜ ਸਾਂਝੀ ਰੈਲੀ ਹੋਈ। ਇਸ ਰੈਲੀ 'ਚ ਸਪਾ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਅਤੇ ਬਸਪਾ ਮੁਖੀ...
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  38 minutes ago
ਮੁੰਬਈ, 19 ਅਪ੍ਰੈਲ- ਪ੍ਰਿਅੰਕਾ ਚਤੁਰਵੇਦੀ ਅੱਜ ਸ਼ਿਵ ਸੈਨਾ 'ਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਮੁੰਬਈ 'ਚ ਪਾਰਟੀ ਪ੍ਰਧਾਨ ਊਧਵ ਠਾਕਰੇ ਦੀ ਮੌਜੂਦਗੀ 'ਚ ਸ਼ਿਵ ਸੈਨਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼...
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  53 minutes ago
ਰਾਏਪੁਰ, 19 ਅਪ੍ਰੈਲ- ਛੱਤੀਸਗੜ੍ਹ ਦੇ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੇ ਇੱਕ ਬੱਸ ਦੇ ਪਲਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੌਦਾ ਬਾਜ਼ਾਰ ਜ਼ਿਲ੍ਹੇ 'ਚ ਬੀਤੀ ਰਾਤ ਕਸਡੋਰ...
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਭੋਪਾਲ, 19 ਅਪ੍ਰੈਲ- ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵਲੋਂ ਮਹਾਰਾਸ਼ਟਰ ਦੇ ਸ਼ਹੀਦ ਅਤੇ ਸੀਨੀਅਰ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਇਸ ਸੰਬੰਧੀ ਸਾਧਵੀ ਦੀ ਅੱਜ ਸੋਸ਼ਲ ਮੀਡੀਆ...
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੀ ਪ੍ਰਿਅੰਕਾ ਚਤੁਰਵੇਦੀ ਹੁਣ ਸ਼ਿਵ ਸੈਨਾ 'ਚ ਸ਼ਾਮਲ ਹੋਵੇਗੀ। ਇਸ ਗੱਲ ਦੀ ਜਾਣਕਾਰੀ ਪਾਰਟੀ ਨੇਤਾ ਸੰਜੈ ਰਾਊਤ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਿਅੰਕਾ ਅੱਜ ਹੀ ਪਾਰਟੀ...
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  38 minutes ago
ਓਠੀਆ, 19 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ 'ਚ ਅੱਜ ਇੱਕ ਦਰਜੀ ਦੀ ਦੁਕਾਨ 'ਚ ਰੱਖੇ ਗੈਸ ਸਲੰਡਰ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਨੂੰ ਵੀ ਭਾਜੜਾਂ ਪੈ ਗਈਆਂ। ਇਸ ਹਾਦਸੇ 'ਚ ਕਿਸੇ...
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  about 1 hour ago
ਨਵੀਂ ਦਿੱਲੀ, 19 ਅਪ੍ਰੈਲ- ਕਾਂਗਰਸ ਪਾਰਟੀ 'ਚ 'ਗੁੰਡਿਆਂ' ਨੂੰ ਤਰਜ਼ੀਹ ਮਿਲਣ ਦਾ ਦੋਸ਼ ਲਾਉਣ ਵਾਲੇ ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਨੇ ਪਾਰਟੀ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ...
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  about 2 hours ago
ਨਵੀਂ ਦਿੱਲੀ, 19 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪਾਰਟੀ ਦੇ ਮਹਿਲਾ ਬੁਲਾਰੇ ਪ੍ਰਿਅੰਕਾ ਚਤੁਰਵੇਦੀ ਪਾਰਟੀ ਤੋਂ ਅਸਤੀਫ਼ਾ ਦੇ ਸਕਦੀ ਹੈ। ਅਸਲ 'ਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੋਂ...
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਘਰ 'ਚ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹੁੰਚ ਚੁੱਕੇ ਹਨ। ਕੁਝ ਸਮੇਂ ਬਾਅਦ ਹੀ ਸਮਾਗਮ ਦੌਰਾਨ...
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  about 2 hours ago
ਦੇਵੀਗੜ੍ਹ, 19 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)- ਬੀਤੀ ਰਾਤ ਲੁਟੇਰੇ ਦੁਧਨ ਸਾਧਾਂ (ਪਟਿਆਲਾ) ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਇੱਕ ਬਰਾਂਚ ਨੂੰ ਤੋੜ ਕੇ ਉਸ 'ਚੋਂ 2 ਲੱਖ ਅਤੇ 81 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਇਸੇ ਰਾਤ ਲੁਟੇਰਿਆਂ...
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਪ੍ਰੈਲ (ਗਗਨਦੀਪ ਸ਼ਰਮਾ)- ਇੱਥੇ ਇੱਕ ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਅਨੁਰਾਧਾ (31) ਪਤਨੀ ਅਨਮੋਲ ਸਹਦੇਵ ਵਾਸੀ ਗੁਰਬਖ਼ਸ਼ ਨਗਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ...
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  about 2 hours ago
ਗਾਂਧੀਨਗਰ, 19 ਅਪ੍ਰੈਲ- ਭਾਜਪਾ ਬੁਲਾਰੇ ਜੀ. ਵੀ. ਐੱਲ. ਨਰਸਿਮਹਾ ਰਾਓ 'ਤੇ ਜੁੱਤੀ ਸੁੱਟਣ ਦੀ ਘਟਨਾ ਦੇ ਦੂਜੇ ਦਿਨ ਭਾਵ ਅੱਜ ਗੁਜਰਾਤ 'ਚ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਇੱਕ ਵਿਅਕਤੀ ਨੇ ਥੱਪੜ ਮਾਰਿਆ ਹੈ। ਹਾਰਦਿਕ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ ਹੋਏ...
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 3 hours ago
ਭੁਲੱਥ, 19 ਅਪ੍ਰੈਲ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਬੀਤੀ ਰਾਤ ਸੈਨੇਟਰੀ ਅਤੇ ਬੋਰਿੰਗ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਬਮਾਕੋ, 19 ਅਪ੍ਰੈਲ- ਪੱਛਮੀ ਅਫ਼ਰੀਕੀ ਦੇਸ਼ ਮਾਲੀ ਦੇ ਪ੍ਰਧਾਨ ਮੰਤਰੀ ਨੇ ਦੇਸ਼ 'ਚ ਵਧਦੀ ਹਿੰਸਾ ਨਾਲ ਨਜਿੱਠਣ ਅਤੇ ਬੀਤੇ ਮਹੀਨੇ ਹੋਏ ਕਤਲੇਆਮ ਨੂੰ ਲੈ ਕੇ ਹੋਈ ਆਲੋਚਨਾ ਤੋਂ ਬਾਅਦ ਲੰਘੇ ਦਿਨ ਆਪਣੀ ਪੂਰੀ ਸਰਕਾਰ ਸਣੇ ਅਸਤੀਫ਼ਾ ਦੇ ਦਿੱਤਾ। ਰਾਸ਼ਟਰਪਤੀ...
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  about 3 hours ago
ਪਟਿਆਲਾ, 19 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਦੇ ਬੱਸ ਅੱਡ ਦੇ ਬਾਹਰ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇੱਥੇ ਬੱਸ ਨੇ ਇੱਕ ਬਜ਼ੁਰਗ ਔਰਤ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ...
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  about 4 hours ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  about 4 hours ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  about 5 hours ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  about 5 hours ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  1 day ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  7 minutes ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  17 minutes ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  38 minutes ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਬਠਿੰਡਾ /ਮਾਨਸਾ

ਠੇਕੇ 'ਤੇ ਦੇਣ ਦੇ ਵਿਰੋਧ 'ਚ ਬਠਿੰਡਾ ਦੀ ਸਬਜ਼ੀ ਮੰਡੀ ਅਣਮਿਥੇ ਸਮੇਂ ਲਈ ਬੰਦ

ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਮੰਡੀਕਰਨ ਬੋਰਡ ਦੁਆਰਾ ਬਠਿੰਡਾ ਦੀ ਵੱਡੀ ਸਬਜ਼ੀ ਮੰਡੀ ਨੂੰ ਠੇਕੇ 'ਤੇ ਦੇਣ ਦੇ ਵਿਰੋਧ ਵਿਚ ਹੱਥ ਰੇਹੜੀ ਫੜੀ ਯੂਨੀਅਨ ਬਠਿੰਡਾ ਨੇ ਅੱਜ ਸਬਜ਼ੀ ਮੰਡੀ ਨੂੰ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਹੈ ਅਤੇ ਹੱਥ ਰੇਹੜੀ ਫੜੀ ਵਾਲੇ ਉਥੇ ਹੀ ਧਰਨਾ ਲਾ ਕੇ ਬੈਠ ਗਏ ਹਨ | ਮੰਡੀ ਬੰਦ ਹੋਣ ਕਾਰਨ ਜਿਥੇ ਫਲਾਂ-ਸਬਜ਼ੀਆਂ ਆਦਿ ਦੀ ਵਿਕਰੀ ਬੰਦ ਹੋ ਗਈ ਹੈ ਉਥੇ ਫਲਾਂ ਤੇ ਸਬਜ਼ੀਆਂ ਦੀ ਖਰੀਦ-ਵੇਚ ਕਾਰਨ ਹੁੰਦਾ ਲੱਖਾਂ ਰੁਪਏ ਦਾ ਵਪਾਰ ਰੁਕ ਗਿਆ | ਰੇਹੜੀ ਫੜੀ ਵਾਲਿਆਂ ਦੀ ਹਮਾਇਤ 'ਤੇ ਸਬਜ਼ੀ ਮੰਡੀ ਦੀ ਆੜ੍ਹਤੀਆਂ ਐਸੋਸੀਏਸ਼ਨ ਵੀ ਆ ਖੜ੍ਹੀ ਹੈ | ਸਬਜ਼ੀ ਮੰਡੀ ਦਾ ਠੇਕਾ ਰੱਦ ਕਰਵਾਉਣ ਲਈ ਰੇਹੜੀ ਫੜੀ ਵਾਲਿਆਂ ਨੇ ਦਿਨ ਭਰ ਸਬਜ਼ੀ ਮੰਡੀ ਵਿਚ ਧਰਨਾ ਲਗਾ ਕੇ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਰੇਹੜੀ ਫੜੀ ਵਾਲਿਆਂ ਦਾ ਦੋਸ਼ ਹੈ ਕਿ ਸਬਜ਼ੀ ਮੰਡੀ ਨੂੰ ਠੇਕੇ ਉਪਰ ਦਿੱਤੇ ਜਾਣ ਕਾਰਨ ਜਿਥੇ ਪ੍ਰਾਈਵੇਟ ਠੇਕੇਦਾਰ ਗੁੰਡਾਗਰਦੀ ਕਰਕੇ ਮਨਮਰਜ਼ੀ ਦੀ ਫ਼ੀਸ ਵਸੂਲਣਗੇ, ਉਥੇ ਰੇਹੜੀ ਫੜੀ ਵਾਲਿਆਂ ਨੂੰ ਵੱਡਾ ਆਰਥਿਕ ਘਾਟਾ ਝੱਲਣਾ ਪਵੇਗਾ | ਹੱਥ ਰੇਹੜੀ ਫੜੀ ਵਾਲਿਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਚਿਰ ਸਬਜ਼ੀ ਮੰਡੀ ਦਾ ਠੇਕਾ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਚਿਰ ਸਬਜ਼ੀ ਮੰਡੀ ਮੁਕੰਮਲ ਤੌਰ 'ਤੇ ਬੰਦ ਰਹੇਗੀ | ਆੜ੍ਹਤੀਆ ਐਸੋਸੀਏਸ਼ਨ ਦੇ ਸਰਪ੍ਰਸਤ ਮਹਿੰਦਰ ਕੁਮਾਰ ਨੇ ਕਿਹਾ ਕਿ ਆੜ੍ਹਤੀਆਂ ਐਸੋਸੀਏਸ਼ਨ ਠੇਕੇਦਾਰੀ ਸਿਸਟਮ ਦੇ ਵਿਰੁੱਧ ਹੈ ਕਿਉਂਕਿ ਠੇਕੇਦਾਰੀ ਸਿਸਟਮ 'ਚ ਧੱਕੇਸ਼ਾਹੀ ਹੋਣੀ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਮੰਡੀਕਰਨ ਬੋਰਡ ਫ਼ੀਸ 'ਚ ਥੋੜ੍ਹਾ ਬਹੁਤਾ ਵਾਧਾ ਕਰਕੇ ਸਰਕਾਰੀ ਮੁਲਾਜ਼ਮ ਰਾਹੀਂ ਦੁਕਾਨਦਾਰਾਂ ਕੋਲੋਂ ਫ਼ੀਸ ਵਸੂਲ ਲਵੇ | ਇਸ ਦਾ ਦੁਕਾਨਦਾਰਾਂ ਨੂੰ ਕੋਈ ਇਤਰਾਜ਼ ਨਹੀਂ ਪਰ ਠੇਕੇਦਾਰ ਧੱਕੇਸ਼ਾਹੀਆਂ ਕਰਨਗੇ ਤੇ ਲੁੱਟ ਮਚਾਉਣਗੇ | ਕੁਝ ਸਾਲ ਪਹਿਲਾਂ ਹੀ ਮੰਡੀ ਨੂੰ ਠੇਕੇ 'ਤੇ ਦਿੱਤਾ ਗਿਆ ਸੀ ਪਰ ਪਿੱਛੋਂ ਦੁਕਾਨਦਾਰਾਂ ਦੇ ਵਿਰੋਧ ਦੇ ਚਲਦਿਆਂ ਮੰਡੀਕਰਨ ਬੋਰਡ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ | ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਆੜ੍ਹਤੀਆ ਐਸੋਸੀਏਸ਼ਨ ਰੇਹੜੀ ਫੜੀ ਵਾਲਿਆਂ ਦੇ ਨਾਲ ਖੜੀ ਹੈ ਅਤੇ ਜਿਨ੍ਹਾਂ ਚਿਰ ਠੇਕੇਦਾਰੀ ਸਿਸਟਮ ਬੰਦ ਨਹੀਂ ਹੁੰਦਾ, ਉਨ੍ਹਾਂ ਚਿਰ ਮੰਡੀ ਨੂੰ ਪੂਰਨ ਤੌਰ 'ਤੇ ਬੰਦ ਰੱਖ ਕੇ ਹਮਾਇਤ ਦੇਵੇਗੀ | ਦੁਕਾਨਦਾਰਾਂ ਨੇ ਆਖਿਆ ਕਿ ਸਬਜ਼ੀ ਮੰਡੀ ਬੰਦ ਹੋਣ ਕਾਰਨ ਛੋਟੇ ਦੁਕਾਨਦਾਰਾਂ ਤੋਂ ਇਲਾਵਾ ਆਮ ਲੋਕ ਵੀ ਪ੍ਰਭਾਵਿਤ ਹੋਣਗੇ ਪਰ ਉਹ ਠੇਕੇਦਾਰੀ ਸਿਸਟਮ ਨੂੰ ਲਾਗੂ ਨਹੀਂ ਹੋਣ ਦੇਣਗੇ |

ਖਿਡੌਣਾ ਪਿਸਤੌਲਾਂ ਨਾਲ ਰੇਲ ਗੱਡੀ ਮੁਸਾਫ਼ਿਰਾਂ ਨੂੰ ਲੁੱਟਣ ਵਾਲੇ 3 ਕਾਬੂ

ਬਠਿੰਡਾ, 16 ਜੁਲਾਈ (ਅਜੀਤ ਪ੍ਰਤੀਨਿਧ)- ਰੇਲਵੇ ਪੁਲਿਸ ਨੇ ਮਿਲੀਆਂ ਸ਼ਿਕਾਇਤਾਂ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਖਿਡੌਣਾ ਪਿਸਤੌਲਾਂ ਦੇ ਸਹਾਰੇ ਰੇਲ ਗੱਡੀ ਮੁੁਸਾਫ਼ਿਰਾਂ ਨੂੰ ਡਰਾ ਧਮਕਾ ਕੇ ਲੁੱਟ ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਲੋਕਾਂ ਨੂੰ ਮਹਿੰਗੀ ਪੈ ਰਹੀ ਹੈ ਨਸ਼ੇੜੀਆਂ ਖਿਲਾਫ ਆਵਾਜ਼ ਉਠਾਉਣੀ

ਬਲਦੇਵ ਸੰਧੂ ਮਹਿਮਾ ਸਰਜਾ, 16 ਜੁਲਾਈ -ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਨੂੰ ਪੁਲਿਸ ਅਧਿਕਾਰੀ ਹੀ ਅੰਦਰਖਾਤੇ ਖੋਰਾ ਲਗਾਉਣ ਵਿਚ ਲੱਗੇ ਹੋਏ ਹਨ | ਬੇਸ਼ੱਕ ਪੁਲਿਸ ਨੂੰ ਨਸ਼ਾ ਤਸਕਰਾਂ ਿਖ਼ਲਾਫ਼ ਹੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਬਾਗਬਾਨ ਸੁਖਪਾਲ ਸਿੰਘ ਭੁੱਲਰ ਕੌਮੀ ਖਾਦ ਸਲਾਹਕਾਰ ਪੈਨਲ ਦੇ ਮੈਂਬਰ ਨਾਮਜ਼ਦ

ਬਠਿੰਡਾ, 16 ਜੁਲਾਈ (ਸਟਾਫ਼ ਰਿਪੋਰਟਰ)- ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਰਪ੍ਰਸਤ ਸੁਖਪਾਲ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਵਲੋਂ ਕੌਮੀ ਖਾਦ ਸਲਾਹਕਾਰੀ ਪੈਨਲ ਲਈ ਨਾਮਜ਼ਦ ਕੀਤਾ ਗਿਆ ਹੈ¢ ਸ: ਭੁੱਲਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੰਮਣ ਕਲਾਂ ਦੇ ...

ਪੂਰੀ ਖ਼ਬਰ »

ਖੂਈਆਂ ਮਲਕਾਣਾ ਦੀ ਮਹਿਲਾ ਸਰਪੰਚ ਦਾ ਪਤੀ 2 ਕਿਲੋ ਅਫੀਮ ਸਮੇਤ ਕਾਬੂ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪਤਵੰਤੇ ਅਖਵਾਉਂਦੇ ਵਿਅਕਤੀ ਆਪਣੀਆਂ ਤਿਜੌਰੀਆਂ ਭਰਨ ਦੀ ਚਾਹਤ 'ਚ ਸਮਾਜ ਨੂੰ ਨਸ਼ਿਆਂ ਦੇ ਗਰਕ ਵਿਚ ਸੁੱਟ ਰਹੇ ਹਨ | ਡੱਬਵਾਲੀ ਬਲਾਕ ਦੇ ਪਿੰਡ ਖੂਈਆਂ ਮਲਕਾਣਾ ਦੀ ਔਰਤ ਸਰਪੰਚ ਸਵਿਤਾ ਮਹਿਤਾ ਦਾ ਪਤੀ ਸੰਜੈ ਮਹਿਤਾ 2 ...

ਪੂਰੀ ਖ਼ਬਰ »

ਨਾਟਕ 'ਆਜ਼ਾਦ ਹੋ ਰਹੇ ਗ਼ੁਲਾਮ' ਅਤੇ ਨਾਵਲ 'ਡਬਲ ਮਰਡਰ' ਲੋਕ ਅਰਪਣ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)-ਬਲਵਿੰਦਰ ਸ਼ਰਮਾ ਵਲੋਂ ਲਿਖੇ ਪਲੇਠੇ ਨਾਟਕ 'ਆਜ਼ਾਦ ਹੋ ਰਹੇ ਗ਼ੁਲਾਮ' ਅਤੇ ਨਾਵਲ 'ਡਬਲ ਮਰਡਰ' ਦਾ ਟੀਚਰਜ਼ ਹੋਮ ਬਠਿੰਡਾ ਵਿਖੇ ਕਰਵਾਏ ਗਏ ਇਕ ਸਮਾਗਮ ਵਿਚ ਆਦੇਸ਼ ਯੂਨੀਵਰਸਿਟੀ ਦੇ ਪਬਲਿਕ ਰਿਲੇਸ਼ਨ ਅਫ਼ਸਰ ...

ਪੂਰੀ ਖ਼ਬਰ »

30 ਨੂੰ ਬੰਦ ਰਹਿਣਗੇ ਸੂਬੇ ਭਰ ਦੇ ਮੈਡੀਕਲ ਹਾਲ

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- ਤੰਦਰੁਸਤ ਮਿਸ਼ਨ ਪੰਜਾਬ ਦੀ ਦੁਰਵਰਤੋਂ ਤੋਂ ਤੰਗ ਸੂਬੇ ਦੇ ਕੈਮਿਸਟਾਂ ਵਲੋਂ 30 ਜੁਲਾਈ ਨੂੰ ਪੂਰਨ ਤੌਰ 'ਤੇ ਮੈਡੀਕਲ ਹਾਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਇਹ ਫ਼ੈਸਲਾ ਪੰਜਾਬ ਕੈਮਿਸਟ ਐਸੋਸੀਏਸ਼ਨ (ਪੀ.ਸੀ.ਏ.) ਦੇ ...

ਪੂਰੀ ਖ਼ਬਰ »

ਬੀਬੀਆਂ ਨਸ਼ਿਆਂ ਪ੍ਰਤੀ ਹੋਣ ਸੁਚੇਤ-ਜਸਕਰਨ ਸਿੰਘ ਸਿਵੀਆਂ

ਰਾਮਾਂ ਮੰਡੀ, 16 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵੱਲੋਂ ਵੱਖ-ਵੱਖ ਪਿੰਡਾਂ ਵਿਚ ਸਮਾਗਮ ਆਯੋਜਨ ਕੀਤੇ ਗਏ ਹਨ | ਇਸ ਮੌਕੇ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਅਪੀਲ ਕੀਤੀ ਕਿ ਸਾਡਾ ਸਾਰਿਆਂ ਦਾ ਫ਼ਰਜ਼ ...

ਪੂਰੀ ਖ਼ਬਰ »

ਡੀ. ਐਮ. ਕਾਲਜ ਕਰਾੜਵਾਲਾ ਦਾ ਬੀ. ਐਡ. ਦਾ ਨਤੀਜਾ ਰਿਹਾ ਸ਼ਾਨਦਾਰ

ਚਾਉਕੇ, 16 ਜੁਲਾਈ (ਮਨਜੀਤ ਸਿੰਘ ਘੜੈਲੀ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐਡ ਦੇ ਪਹਿਲੇ ਸਮੈਸਟਰ ਦੇ ਨਤੀਜੇ 'ਚ ਡੀ. ਐਮ. ਕਾਲਜ ਕਰਾੜਵਾਲਾ ਦਾ ਨਤੀਜਾ ਸੌ ਫੀਸਦੀ ਰਿਹਾ | ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਕਾਲਜ ਵਿਚਾੋ ਪਹਿਲਾ ਸਥਾਨ ਵਿਦਿਆਰਥਣ ਟਵਿੰਕਲ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਕਾਂਗੜ

ਭਗਤਾ ਭਾਈਕਾ, 16 ਜੁਲਾਈ (ਸੁਖਪਾਲ ਸਿੰਘ ਸੋਨੀ)-ਸੂਬਾ ਸਰਕਾਰ ਨੇ ਨਸ਼ੇ ਖਿਲਾਫ਼ ਮੁਹਿੰਮ ਛੇੜਕੇ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਜੋ ਉਪਰਾਲਾ ਕੀਤਾ ਹੈ, ਉਹ ਇਤਿਹਾਸਕ ਸਾਬਿਤ ਹੋਵੇਗਾ | ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਚੋਣਾਂ ...

ਪੂਰੀ ਖ਼ਬਰ »

ਪਿੰਡ ਕੋਟਬਖਤੂ ਵਿਖੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਰਾਮਾਂ ਮੰਡੀ, 16 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਕੋਟਬਖਤੂ ਵਿਖੇ ਪਿੰਡ ਵਾਸੀਆਂ ਨੇ ਨਸ਼ਾ ਿਖ਼ਲਾਫ਼ ਰੈਲੀ ਕੱਢੀ ਗਈ | ਇਸ ਰੈਲੀ ਵਿਚ ਪਿੰਡ ਦੇ ਨੌਜਵਾਨਾਂ, ਬੱਚਿਆਂ ਅਤੇ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਿਖ਼ਲਾਫ਼ ਲਿਖੇ ਮਾਟੋ ਚੁੱਕੇ ਹੋਏ ਸਨ | ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਆਪਣੇ ਤੌਰ 'ਤੇ ਸਕੂਲੀ ਕਮਰਾ ਉਸਾਰਿਆ

ਨਥਾਣਾ, 16 ਜੁਲਾਈ (ਗੁਰਦਰਸ਼ਨ ਲੁੱਧੜ)-ਨੇੜਲੇ ਪਿੰਡ ਗੰਗਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਲਈ ਇਮਾਰਤ ਦੀ ਘਾਟ ਨੂੰ ਮਹਿਸੂਸ ਕਰਦਿਆਂ ਪਿੰਡ ਵਾਸੀਆਂ ਨੇ ਆਪਣੇ ਤੌਰ 'ਤੇ ਫੰਡ ਇਕੱਠਾ ਕਰਕੇ ਕਮਰੇ ਦੀ ਉਸਾਰੀ ਕੀਤੀ ਹੈ | ਸਕੂਲ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦਾ ਖ਼ਾਤਮਾ ਹੋ ਸਕਦਾ ਹੈ-ਡੀ. ਐੱਸ. ਪੀ.

ਰਾਮਪੁਰਾ ਫੂਲ, 16 ਜੁਲਾਈ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸਬ ਡਵੀਜ਼ਨ ਦੇ ਡੀ. ਐਸ. ਪੀ. ਜਸਵਿੰਦਰ ਸਿੰਘ ਚਹਿਲ ਦਾ ਇਥੋਂ ਤਬਾਦਲਾ ਹੋ ਜਾਣ 'ਤੇ ਹੀ ਉਨ੍ਹਾਂ ਦੀ ਥਾਂ 'ਤੇ ਟ੍ਰੈਫ਼ਿਕ ਵਿਭਾਗ ਬਠਿੰਡਾ ਤੋਂ ਬਦਲਕੇ ਆਏ ਨਵੇਂ ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਆਪਣਾ ਚਾਰਜ ...

ਪੂਰੀ ਖ਼ਬਰ »

ਆਕਸਫੋਰਡ ਸਕੂਲ 'ਚ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਭਗਤਾ ਭਾਈਕਾ, 16 ਜੁਲਾਈ (ਸੁਖਪਾਲ ਸਿੰਘ ਸੋਨੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਿਤ ਸਮਰ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮਰੀਜ਼ ਦੇ ਇਲਾਜ ਲਈ ਦਿੱਤੀ ਵਿੱਤੀ ਸਹਾਇਤਾ

ਰਾਮਾਂ ਮੰਡੀ, 16 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕ ਕਮੇਟੀ ਨੇ ਨਿਵੇਕਲੀ ਪਿਰਤ ਪਾਉਂਦਿਆਂ ਸਕੂਲ ਦੀ ਦਰਜਾਚਾਰ ਕਰਮਚਾਰੀ ਰਾਣੀ ਕੌਰ ਦੇ ਇਲਾਜ ਲਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਸੰਗਤ ਮੰਡੀ, 16 ਜੁਲਾਈ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ ਬਾਦਲ ਰੋਡ 'ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਹਰ ਘਰ ਮਸ਼ਾਲ ਨਸ਼ਾ ਮੁਕਤ ਪੰਜਾਬ' ਤਹਿਤ ਕੈਂਡਲ ਮਾਰਚ ਕੱਢਿਆ

ਰਾਮਾਂ ਮੰਡੀ, 16 ਜੁਲਾਈ (ਤਰਸੇਮ ਸਿੰਗਲਾ)-ਪ੍ਰਜਾਪਿਤਾ ਬ੍ਰਹਮਾਕੁੰਮਾਰੀ ਇਸ਼ਵਰੀਆ ਵਿਸ਼ਵ ਵਿਦਿਆਲਿਆ ਰਾਮਾਂ ਮੰਡੀ ਦੀ ਸੰਚਾਲੀਕਾ ਬ੍ਰਹਮਕੁੰਮਾਰੀ ਮਧੂ ਦੀਦੀ ਦੀ ਅਗਵਾਈ ਹੇਠ ਸੈਂਕੜੇ ਸ਼ਰਧਾਲੂਆਂ ਵਲੋਂ 'ਹਰ ਘਰ ਮਸ਼ਾਲ ਨਸ਼ਾ ਮੁਕਤ ਪੰਜਾਬ' ਤਹਿਤ ਬਜ਼ਾਰਾਂ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 16 ਜੁਲਾਈ (ਲਛਮਣ ਦਾਸ ਗਰਗ)-ਪੰਜਾਬੀ ਸਹਿਤ ਸਭਾ ਗੋਨਿਆਣਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਲਾਇਨਜ਼ ਭਵਨ ਵਿਖੇ ਹੋਈ | ਮੀਟਿੰਗ ਦੌਰਾਨ ਸੂਬੇ ਵਿਚ ਹੋ ਰਹੀਆਂ ਖ਼ੁਦਕੁਸ਼ੀਆਂ ਅਤੇ ਨਸ਼ਿਆਂ ਦੇ ਨਾਲ ਜਾ ਰਹੀਆਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਚ ਐਾਟੀ ਡੇਂਗੂ ਵਰਕਸ਼ਾਪ ਲਗਾਈ

ਤਲਵੰਡੀ ਸਾਬੋ, 16 ਜੁਲਾਈ (ਰਣਜੀਤ ਸਿੰਘ ਰਾਜੂ)- ਡਾ. ਅਸ਼ਵਨੀ ਕੁਮਾਰ ਐਸ.ਐਮ.ਓ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਜੁਲਾਈ ਮਹੀਨਾ ਐਾਟੀ ਡੇਂਗੂ ਮਹੀਨੇ ਵਜੋਂ ਮਨਾਉਣ ਸਬੰਧੀ ਡੇਂਗੂ ਜਾਗਰੂਕਤਾ ਕੈਂਪ ਸਥਾਨਕ ਸ਼੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਬਠਿੰਡਾ (ਦਿਹਾਤੀ) ਦੀ ਪਲੇਠੀ ਮੀਟਿੰਗ ਚੜ੍ਹੀ ਗੁੱਟਬਾਜ਼ੀ ਦੀ ਭੇਟ

ਸੰਗਤ ਮੰਡੀ, 16 ਜੁਲਾਈ (ਅੰਮਿ੍ਤਪਾਲ ਸ਼ਰਮਾ)- ਆਗਾਮੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਕੀਤੀ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੀ ਪਲੇਠੀ ਮੀਟਿੰਗ ਗੁੱਟਬਾਜ਼ੀ ਦੀ ਭੇਟ ਚੜ੍ਹ ਗਈ | ਪਿੰਡ ਨਰੂਆਣਾ ਵਿਖੇ ਪਾਰਟੀ ਦਫ਼ਤਰ 'ਚ ਹੋਣ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਵਲੋਂ ਕੈਪਟਨ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ

ਲਹਿਰਾ ਮੁਹੱਬਤ, 16 ਜੁਲਾਈ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਧੂਰਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਚੋਣਾਂ ਸਮੇਂ ਕੀਤੇ ਵਾਅਦਿਆਂ 'ਚ ਨਾਕਾਮੀ ਤੇ ਵਾਅਦਾ ਖਿਲਾਫ਼ੀ ਕਰਕੇ ਪਿੰਡ 'ਚ ਖੂਹ ...

ਪੂਰੀ ਖ਼ਬਰ »

ਲਾਇਨਜ਼ ਕਲੱਬ (ਆਸਥਾ) ਨੇ ਦਿਲ ਦੀਆਂ ਬਿਮਾਰੀਆਂ ਦਾ ਕੈਂਪ ਲਗਾਇਆ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਲਾਇਨਜ ਕਲੱਬ (ਆਸਥਾ) ਵੱਲੋਂ ਦਿਲ ਦੀਆਂ ਬਿਮਾਰੀਆਂ ਦਾ ਮੁਫਤ ਕੈਂਪ ਵੈਸ਼ਣੂ ਮਾਤਾ ਮੰਦਿਰ ਵਿਖੇ ਲਗਾਇਆ ਗਿਆ | ਜਿਸ ਵਿੱਚ ਮੁਫਤ ਡਾਕਟਰੀ ਸਲਾਹ, ਆਰ.ਬੀ.ਐਸ, ਈ.ਸੀ.ਜੀ, ਸ਼ੂਗਰ ਚੈਕਅੱਪ, ਬਲੱਡ ਪੈ੍ਰਸ਼ਰ ਜਾਂਚ ਦੇ ਇਲਾਵਾ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਬਿਜਲੀ ਮੰਤਰੀ ਨੂੰ ਮੰਗਾਂ ਸਬੰਧੀ ਕਰਵਾਇਆ ਜਾਣੂ

ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ (ਪਾਵਰਕਾਮ) ਜ਼ੋਨ ਬਠਿੰਡਾ ਥਰਮਲ ਪਲਾਂਟ ਦੀ ਕਮੇਟੀ ਅਤੇ ਪਾਵਰਕਾਮ ਐਾਡ ਟਰਾਂਸਕੋ ਵਲੋਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੂੰ ਮਿਲ ...

ਪੂਰੀ ਖ਼ਬਰ »

22 ਨੂੰ ਰੋਜ਼ ਗਾਰਡਨ ਵਿਖੇ ਬਜ਼ੁਰਗਾਂ ਲਈ ਵਾਕਾਥਨ ਸਮਾਗਮ ਮਨਾਇਆ ਜਾ ਰਿਹਾ ਹੈ- ਏ. ਡੀ. ਸੀ.

ਬਠਿੰਡਾ, 16 ਜੁਲਾਈ (ਸੁਖਵਿੰਦਰ ਸਿੰਘ ਸੁੱਖਾ)- 22 ਜੁਲਾਈ 2018 ਨੂੰ ਜ਼ਿਲ੍ਹਾ ਬਠਿੰਡਾ ਦੇ ਬਜ਼ੁਰਗਾਂ ਲਈ ਸਮਾਗਮ ਵਾਕਾਥਨ ਬਠਿੰਡਾ ਰੋਜ਼ ਗਾਰਡਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ 'ਚ ਬਜ਼ੁਰਗਾਂ ਲਈ ਅੱਧਾ ਕਿੱਲੋਮੀਟਰ ਦੀ ਦੌੜ ਕਰਵਾਈ ਜਾ ਰਹੀ ਹੈ ਜਿਹੜੀ ਕਿ ...

ਪੂਰੀ ਖ਼ਬਰ »

ਕਲਾ ਕੁੰਜ ਪ੍ਰੋਗਰਾਮ 'ਚ ਉੱਭਰਦੇ ਕਲਾਕਾਰਾਂ ਨੇ ਜੌਹਰ ਵਿਖਾਏ

ਡੱਬਵਾਲੀ, 16 ਜੁਲਾਈ (ਇਕਬਾਲ ਸਿੰਘ ਸ਼ਾਂਤ)-ਵਰਚਊਸ ਕਲੱਬ (ਇੰਡੀਆ) ਵਲੋਂ ਕਲਾ ਕੁੰਜ ਪ੍ਰੋਗਰਾਮ ਤਹਿਤ ਉਭਰਦੇ ਕਲਾਕਾਰਾਂ ਨੂੰ ਸਟੇਜ ਪ੍ਰਦਾਨ ਕੀਤੀ | ਇਸ ਦੌਰਾਨ ਸਟੇਜ 'ਤੇ ਕਲਾਕਾਰਾਂ ਨੇ ਗੀਤ, ਨਾਚ, ਗ਼ਜ਼ਲ, ਕਹਾਣੀਆਂ ਅਤੇ ਅਦਾਕਾਰੀ ਪੇਸ਼ ਕੀਤੀਆਂ | ਛੋਟੇ-ਛੋਟੇ ...

ਪੂਰੀ ਖ਼ਬਰ »

ਵਿਧਾਇਕ ਕੋਟਭਾਈ ਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ ਵੰਡੇ

ਮਹਿਮਾ ਸਰਜਾ, 16 ਜੁਲਾਈ (ਬਲਦੇਵ ਸੰਧੂ)- ਪਿੰਡ ਸਿਵੀਆਂ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਸਭਾ ਵਿਖੇ ਘਰੇਲੂ ਵਰਤੋਂ ਦੀਆਂ ਜ਼ਰੂਰੀ ਵਸਤਾਂ ਦਾ ਸਟੋਰ ਖੋਲਿਆ ਗਿਆ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਖੰਡਰ ਬਣੀ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਓਣ (ਬਠਿੰਡਾ) ਸੰਸਥਾ ਅੰਦਰ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਬੱਲੂਆਣਾ, 16 ਜੁਲਾਈ (ਗੁਰਨੈਬ ਸਾਜਨ)- ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਓਣ ਬਠਿੰਡਾ ਬੁਨਿਆਦੀ ਸਹੂਲਤਾਂ ਤੋਂ ਸੱਖਣੀ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਹੈ | ਸਾਲ 1995'ਚ ਕਰੋੜ ਰੁਪਏ ਦੀ ਲਾਗਤ ਨਾਲ ਹੋਂਦ 'ਚ ਆਈ ਇਸ ਸੰਸਥਾ ਲਈ ਉਸ ਸਮੇਂ ਦੀ ਪੰਚਾਇਤ ਵਲੋਂ ਕਰੋੜਾਂ ...

ਪੂਰੀ ਖ਼ਬਰ »

ਨਸ਼ਾ ਮੌਤ ਨੂੰ ਬੁਲਾਵਾ ਦਿੰਦਾ ਹੈ- ਕਿਸ਼ੋਰੀ ਲਾਲ

ਕਾਲਾਂਵਾਲੀ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਸੀਨੀਅਰ ਸਕੈਂਡਰੀ ਸਕੂਲ ਵਿਚ ਪਿ੍ੰਸੀਪਲ ਕੁਲਦੀਪ ਕੌਰ ਆਨੰਦ ਦੀ ਪ੍ਰਧਾਨਗੀ ਹੇਠ ਨਸ਼ੇ ਦੇ ਿਖ਼ਲਾਫ਼ ਯੁਵਾਵਾਂ ਨੂੰ ਇਨਸਾਫ਼ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਡੀਐਸਪੀ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਨਾ ਹੋਣ 'ਤੇ ਪੁਲਿਸ ਚੌਕੀ ਅੱਗੇ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 16 ਜੁਲਾਈ (ਬਿੱਕਰ ਸਿੰਘ ਸਿੱਧੂ)- ਪਿੰਡ ਚੱਕ ਫ਼ਤਿਹ ਸਿੰਘ ਵਾਲਾ ਦੇ ਵਾਸੀਆਂ ਵਲੋਂ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਇੱਕ ਔਰਤ ਦੀ ਘਰ ਅੰਦਰ ਦਾਖਲ ਹੋ ਕੇ ਚਾਰ ਵਿਅਕਤੀਆਂ ਵੱਲ ਕੀਤੀ ਗਈ ਕੁੱਟਮਾਰ ਦੇ ਦਰਜ ਹੋਏ ਮਾਮਲੇ ਬਾਅਦ ਵੀ ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਡੀਜ਼ਲ ਸਮੇਤ 2 ਕਾਰ ਸਵਾਰ ਕਾਬੂ

ਸੰਗਤ ਮੰਡੀ, 16 ਜੁਲਾਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਦੁਨੇਵਾਲਾ ਵਿਖੇ ਨਾਕੇ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਨੂੰ ਚੋਰੀ ਦੇ ਡੀਜ਼ਲ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਦੇ ਹੌਲਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਰੂਰਲ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪਰਚੀ ਤੋਂ ਬਿਨਾਂ ਸਰਿੰਜ ਨਾ ਦੇਣ ਦਾ ਅਹਿਦ ਲਿਆ

ਸੀਂਗੋ ਮੰਡੀ, 16 ਜੁਲਾਈ (ਲੱਕਵਿੰਦਰ ਸ਼ਰਮਾ)- ਸਮਾਜ ਵਿਚ ਨਸ਼ੇ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਰੂਰਲ ਕਮਿਸਟ ਐਸੋਸੀਏਸ਼ਨ ਵੀ ਨਸ਼ੇ ਦੇ ਵਿਰੋਧ ਕਰ ਦਿੱਤਾ ਹੈ ਜਿਨ੍ਹਾਂ ਨੂੰ ਰੂਰਲ ਕਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਜੇਠੂਕੇ ਨੇ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖੇ ਪੰਜਾਬ ਸਰਕਾਰ ਦਾ ਸਭ ਤੋਂ ਅਹਿਮ ਹਿੱਸਾ- ਲੈਫ. ਜਨਰਲ ਸ਼ੇਰਗਿੱਲ

ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਖ਼ੁਸ਼ਹਾਲੀ ਦੇ ਰਾਖੇ (ਗਾਰਜ਼ੀਨੈਸ ਆਫ਼ ਗਵਰਨੈਂਸ) ਬੋਰਡ ਦੇ ਚੇਅਰਮੈਨ ਲੈਫ. ਜਨਰਲ ਟੀ.ਐਸ. ਸ਼ੇਰਗਿੱਲ (ਸੇਵਾ ਮੁਕਤ) ਨੇ ਅੱਜ ਪਿੰਡ ਬਾਲਿਆਂਵਾਲੀ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਹੈਰੋਇਨ ਅਤੇ ਚਿੱਟੇ ਸਮੇਤ 3 ਕਾਬੂ-ਮਾਮਲਾ ਦਰਜ

ਤਲਵੰਡੀ ਸਾਬੋ, 16 ਜੁਲਾਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਤਲਵੰਡੀ ਸਾਬੋ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਤਿੰਨ ਲੋਕਾਂ ਨੰੂ ਹੈਰੋਇਨ ਅਤੇ ਚਿੱਟੇ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦੋਂ ਕਿ ਦੋ ਲੋਕ ਅਜੇ ਪੁਲਿਸ ਦੀ ਗਿ੍ਫ਼ਤ ਵਿਚੋਂ ...

ਪੂਰੀ ਖ਼ਬਰ »

ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ 'ਚ 3 ਜ਼ਖ਼ਮੀ

ਸੰਗਤ ਮੰਡੀ, 16 ਜੁਲਾਈ (ਅੰਮਿ੍ਤਪਾਲ ਸ਼ਰਮਾ/ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪਿੰਡ ਮਛਾਣਾ ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ 'ਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਪ੍ਰੰਤੂ ਜਾਨੀ ਨੁਕਸਾਨ ਤੋਂ ਬਚਾਅ ਹੋ ...

ਪੂਰੀ ਖ਼ਬਰ »

5 ਵਿਅਕਤੀ ਹਰਿਆਣਾ ਦੀ ਸ਼ਰਾਬ ਦੀਆਂ 276 ਬੋਤਲਾਂ ਸਮੇਤ ਗਿ੍ਫ਼ਤਾਰ

ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਦੇ ਤਹਿਤ 2 ਕਾਰਾਂ 'ਤੇ ਸਵਾਰ 5 ਜਣਿਆਂ ਨੂੰ ਹਰਿਆਣਾ ਦੀ ਸ਼ਰਾਬ ਦੀਆਂ 276 ਬੋਤਲਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਵਿਅਕਤੀਆਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਕਾਲਾਂਵਾਲੀ ਨੇ ਕਰਵਾਈ ਤਰਕ ਚੇਤਨਾ ਪ੍ਰੀਖਿਆ

ਕਾਲਾਂਵਾਲੀ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਤਰਕਸ਼ੀਲ ਸੁਸਾਇਟੀ ਕਾਲਾਂਵਾਲੀ ਵਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਚ ਖੇਤਰ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਤਰਕ ਚੇਤਨਾ ਪ੍ਰੀਖਿਆ ਕਰਵਾਈ ਗਈ | ਜਿਸ ਵਿਚ ਖੇਤਰ ਦੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਮੰਗਾਂ ਪ੍ਰਵਾਨ ਹੋਣ 'ਤੇ ਸਫ਼ਾਈ ਸੇਵਕਾਂ ਵਲੋਂ ਧਰਨਾ ਤੇ ਹੜਤਾਲ ਖ਼ਤਮ

ਭਗਤਾ ਭਾਈਕਾ, 16 ਜੁਲਾਈ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਭਗਤਾ ਭਾਈਕਾ ਦੇ ਸਫ਼ਾਈ ਸੇਵਕਾਂ ਦੀਆਂ ਠੇਕੇਦਾਰ ਵਲੋਂ ਮੰਗਾਂ ਪ੍ਰਵਾਨ ਕਰਨ ਉਪਰੰਤ ਅੱਜ ਤੀਜੇ ਦਿਨ ਉਹ ਆਪਣੀ ਹੜਤਾਲ ਖ਼ਤਮ ਕਰਕੇ ਕੰਮ ਉਪਰ ਪਰਤ ਆਏ ਹਨ | ਸਫ਼ਾਈ ਸੇਵਕਾਂ ਦੇ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਤਲਵੰਡੀ ਸਾਬੋ, 16 ਜੁਲਾਈ (ਰਵਜੋਤ ਸਿੰਘ ਰਾਹੀ)-ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਇਕ ਨੌਕਰੀ ਮੇਲਾ ਲਗਾਇਆ ਗਿਆ | ਚੋਣ ਪ੍ਰਕਿ੍ਆ ਦੌਰਾਨ ਗਰੁੱਪ ਡਿਸਕਸ਼ਨ ਅਤੇ ਇੰਟਰਵਿਊ ਦੇ ਅਲੱਗ- ਅਲੱਗ ਪੜਾਵਾਂ ਤੋਂ ਬਾਅਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ

ਤਲਵੰਡੀ ਸਾਬੋ, 16 ਜੁਲਾਈ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੁੱਖ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਕੈਂਟਰ ਚੋਰੀ

ਕਾਲਾਂਵਾਲੀ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਸਿੰਘਪੁਰਾ ਵਿਚ ਇੱਕ ਘਰ ਦੇ ਬਾਹਰ ਖੜ੍ਹਾ ਕੀਤਾ ਟਾਟਾ 4018 ਕੈਂਟਰ ਚੋਰੀ ਹੋ ਗਿਆ | ਸਿੰਘਪੁਰਾ ਚੌਾਕੀ ਵੱਲੋਂ ਕੈਂਟਰ ਮਾਲਕ ਦੀ ਸ਼ਿਕਾਇਤ ਉੱਤੇ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਰੂੰ ਸੜ ਕੇ ਸੁਆਹ

ਕਾਲਾਂਵਾਲੀ, 16 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਥਾਨਕ ਗੁਦਰਾਣਾ ਰੋਡ 'ਤੇ ਸਥਿਤ ਸ਼੍ਰੀ ਰਾਮ ਕਾਟਨ ਫ਼ੈਕਟਰੀ ਵਿਚ ਬੀਤੀ ਰਾਤ ਅੱਗ ਲੱਗਣ ਨਾਲ ਲਗਭਗ ਛੇ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਫ਼ੈਕਟਰੀ ਮਾਲਕ ਸਾਹਿਲ ਅਰੋੜਾ ਨੇ ਦੱਸਿਆ ਕਿ ਫ਼ੈਕਟਰੀ ਵਿਚ ਮਜ਼ਦੂਰ ਕੰਮ ...

ਪੂਰੀ ਖ਼ਬਰ »

20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਗੋਨਿਆਣਾ, 16 ਜੁਲਾਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ੇੜੀ ਨੂੰ ਪਿੰਡ ਹਰਰਾਏਪੁਰ ਕੋਲੋਂ ਕਾਬੂ ਕਰਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਪੁਲਿਸ ਅਨੁਸਾਰ ਨਸ਼ੇੜੀ ਦੀ ਪਹਿਚਾਣ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੇ ਕੀਤਾ ਰਾਮਾਂ ਮੰਡੀ ਦੇ ਲੋਕਾਂ ਦਾ ਜਿਊਣਾ ਦੁੱਭਰ

ਰਾਮਾਂ ਮੰਡੀ, 16 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਨਿਵਾਸੀ ਆਵਾਰਾ ਪਸ਼ੂਆਂ ਦੀ ਭਰਮਾਰ ਤੋਂ ਢਾਹਡੇ ਦੁਖੀ ਨਜ਼ਰ ਆ ਰਹੇ ਹਨ | ਸ਼ਹਿਰ ਵਿਚ ਥਾਂ-ਥਾਂ ਤੇ ਆਵਾਰਾ ਪਸ਼ੂਆਂ ਦੇ ਝੁੰਡਾਂ ਨੇ ਸਥਾਨਕ ਵਸਨੀਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਇਹ ਆਵਾਰਾ ਪਸ਼ੂ ...

ਪੂਰੀ ਖ਼ਬਰ »

ਲਾਈਨਮੈਨ ਫਰੰਟ ਵਲੋਂ ਬਿਜਲੀ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਯਾਦ ਪੱਤਰ

ਬਠਿੰਡਾ, 16 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ. ਐਸ. ਪੀ. ਸੀ. ਐਲ. ਅਸਿਸਟੈਂਟ ਲਾਈਨਮੈਨ ਫਰੰਟ ਵਲੋਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੈਮੋਰੰਡਮ ਦਿੱਤਾ ਗਿਆ | ਇਸ ਮੌਕੇ ਫਰੰਟ ਦੇ ਪ੍ਰਧਾਨ ਦਲਜੀਤ ਸਿੰਘ ਮਹਿਮਾ ਨੇ ਮੈਮੋਰੰਡਮ 'ਚ ਦਰਜ ਮੰਗਾਂ ਦਾ ...

ਪੂਰੀ ਖ਼ਬਰ »

ਗੋਬਿੰਦਪੁਰਾ-ਬਠਿੰਡਾ ਦਾ ਬੱਸ ਕਿਰਾਇਆ ਦਰੁੱਸਤ ਹੋਇਆ

ਨਥਾਣਾ, 16 ਜੁਲਾਈ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਤੋਂ ਬਠਿੰਡਾ ਤੱਕ ਜਾਂਦੀਆਂ ਬੱਸਾਂ ਦੇ ਕਿਰਾਏ ਸਬੰਧੀ ਪਿੰਡ ਵਾਸੀਆਂ ਦੀ ਇਹ ਸ਼ਿਕਾਇਤ ਕਾਫ਼ੀ ਸਮੇਂ ਤੋਂ ਚੱਲ ਰਹੀ ਸੀ ਕਿ ਇਸ 11 ਕਿੱਲੋਮੀਟਰ ਦੇ ਫ਼ਫਾਸਲੇ ਦਾ ਬੱਸ ਮਾਲਕਾਂ ਵਲੋਂ ਗੈਰ ਨਿਯਮਿਤ ਢੰਗ ਨਾਲ 15 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX