ਤਾਜਾ ਖ਼ਬਰਾਂ


ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  1 day ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  1 day ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  1 day ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 day ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  1 day ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  1 day ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  1 day ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  1 day ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  1 day ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  1 day ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  1 day ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  1 day ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  1 day ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  1 day ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  1 day ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  1 day ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  1 day ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  1 day ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  1 day ago
ਮਨੀਪੁਰ 'ਚ 11 ਵਜੇ ਤੱਕ 32 ਫ਼ੀਸਦੀ ਹੋਈ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  1 day ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  1 day ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  1 day ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਸਿਆਸਤਦਾਨਾਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਧਰਮ ਤੇ ਵਿਰਸਾ

ਸਿੱਖੀ ਪ੍ਰਚਾਰ ਵਿਚ ਸ਼੍ਰੋਮਣੀ ਕਮੇਟੀ ਦਾ ਰੋਲ ਕੀ ਹੈ?

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਮਰਹੂਮ ਸ: ਜੋਗਿੰਦਰ ਸਿੰਘ ਮਾਨ ਪੜ੍ਹਾਈ ਦੌਰਾਨ ਜਦੋਂ ਇੰਗਲੈਂਡ ਯਾਤਰਾ 'ਤੇ ਗਏ ਸਨ ਤਾਂ ਇਕ ਪਾਦਰੀ ਕਹਿਣ ਲੱਗਾ ਕਿ ਮੈਂ ਸਾਰੀ ਦੁਨੀਆ ਦਾ ਇਤਿਹਾਸ ਪੜ੍ਹਿਆ ਹੈ, ਕਿਸੇ ਧਰਮ ਕੋਲ ਇਕ ਤੇ ਕਿਸੇ ਕੋਲ ਦੋ ਸ਼ਹੀਦ ਹਨ ਪਰ ਤੁਹਾਡੇ ਕੋਲ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਸੂਰਬੀਰਾਂ, ਸ਼ਹੀਦਾਂ ਅਤੇ ਬਲਿਦਾਨੀਆਂ ਦੀ ਮਹਾਨ ਵਿਰਾਸਤ ਹੈ ਪਰ ਤੁਸੀਂ ਦੁਨੀਆ ਨੂੰ ਤਾਂ ਕੀ, ਆਪਣੀ ਨਵੀਂ ਪੀੜ੍ਹੀ ਨੂੰ ਹੀ ਇਸ ਮਹਾਨ ਇਤਿਹਾਸ ਤੋਂ ਜਾਣੂ ਨਹੀਂ ਕਰਵਾ ਸਕੇ। ਜੇਕਰ ਸਾਡੇ ਕੋਲ ਤੁਹਾਡੇ ਵਰਗਾ ਮਹਾਨ ਇਤਿਹਾਸ ਹੁੰਦਾ ਤਾਂ ਸ਼ਾਇਦ ਸਿੱਖ ਧਰਮ ਅੱਜ ਦੁਨੀਆ ਦਾ ਸਭ ਤੋਂ ਵੱਧ ਗਿਣਤੀ ਵਾਲਾ ਧਰਮ ਹੁੰਦਾ।
ਗੁਰੂ ਸਾਹਿਬਾਨ ਦੇ ਅਦੁੱਤੀ ਕਾਰਜ
ਸੱਚਮੁੱਚ ਧਰਮ ਭਾਵੇਂ ਕੋਈ ਕਿੰਨਾ ਵੀ ਮਹਾਨ ਅਤੇ ਵਿਲੱਖਣ ਹੋਵੇ, ਪਰ ਉਸ ਦੇ ਇਤਿਹਾਸ, ਵਿਰਾਸਤ ਅਤੇ ਫ਼ਲਸਫ਼ੇ ਦੇ ਪ੍ਰਚਾਰ ਤੋਂ ਬਿਨਾਂ ਧਰਮ ਦਾ ਪ੍ਰਸਾਰ ਨਹੀਂ ਹੋ ਸਕਦਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਦੇ ਰੂਪ ਵਿਚ 30 ਮੁਲਕਾਂ ਵਿਚ 48 ਹਜ਼ਾਰ ਮੀਲ ਪੈਦਲ ਸਫ਼ਰ ਕਰਕੇ ਮਰ ਚੁੱਕੀ ਮਨੁੱਖਤਾ ਨੂੰ ਧਰਮ ਦੇ ਪ੍ਰਚਾਰ ਰਾਹੀਂ ਹੀ ਜਗਾਇਆ ਸੀ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿਖੇ ਬੈਠ ਕੇ ਸਿੱਖੀ ਦੀਆਂ ਜੜ੍ਹਾਂ ਮਜ਼ਬੂਤ ਕੀਤੀਆਂ ਸਨ। ਗੁਰਮੁਖੀ ਬੋਲੀ ਦਾ ਪ੍ਰਸਾਰ ਅਤੇ ਮੱਲ ਅਖਾੜੇ ਲਗਾ ਕੇ ਸਿੱਖਾਂ ਵਿਚ ਸਰੀਰਕ ਅਰੋਗਤਾ ਦੀ ਮਹਾਨਤਾ ਉਜਾਗਰ ਕੀਤੀ ਸੀ। ਸ੍ਰੀ ਗੁਰੂ ਅਮਰਦਾਸ ਜੀ ਨੇ 22 ਮੰਜੀਆਂ ਅਤੇ 52 ਪੀੜ੍ਹੇ ਥਾਪ ਕੇ ਸੁਚਾਰੂ ਅਤੇ ਸਮਕਾਲੀ ਸਮਾਜਿਕ ਸੁਧਾਰਾਂ ਨਾਲ ਧਰਮ ਪ੍ਰਚਾਰ ਨੂੰ ਸੰਸਥਾਗਤ ਰੂਪ ਦਿੱਤਾ ਸੀ। ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖੀ ਦੇ ਪ੍ਰਚਾਰ ਲਈ ਮਸੰਦ ਪ੍ਰਥਾ ਆਰੰਭ ਕੀਤੀ ਅਤੇ ਗ਼ਰੀਬਾਂ/ਲੋੜਵੰਦਾਂ ਦੀ ਸਹਾਇਤਾ ਲਈ ਦਸਵੰਧ ਪਰੰਪਰਾ ਨੂੰ ਮਜ਼ਬੂਤ ਕੀਤਾ ਸੀ।
ਇਸੇ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਹਰਿਗੋਬਿੰਦ ਜੀ, ਸ੍ਰੀ ਗੁਰੂ ਹਰਿਰਾਇ ਜੀ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਆਰੰਭ ਕੀਤੇ ਸੱਚ-ਧਰਮ ਦੇ ਪ੍ਰਚਾਰ ਦੀ ਲਹਿਰ ਨੂੰ ਨਿਰੰਤਰ ਜਾਰੀ ਰੱਖਿਆ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਧਰਮ ਪ੍ਰਚਾਰ ਫੇਰੀਆਂ ਲਈ ਮਾਲਵਾ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਆਸਾਮ, ਬੰਗਾਲ ਅਤੇ ਢਾਕਾ (ਬੰਗਲਾਦੇਸ਼) ਆਦਿ ਤੱਕ ਗਏ। ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਪ੍ਰਚਾਰ ਨੂੰ ਸੰਸਥਾਗਤ ਮਜ਼ਬੂਤੀ ਪ੍ਰਦਾਨ ਕਰਦਿਆਂ ਨਿਰਮਲਿਆਂ ਨੂੰ ਧਰਮ ਵਿੱਦਿਆ ਦੇ ਪ੍ਰਚਾਰ ਦਾ ਜ਼ਿੰਮਾ ਸੌਂਪਿਆ, ਹਜ਼ੂਰ ਦੇ ਦਰਬਾਰ ਵਿਚ 52 ਕਵੀਆਂ ਦਾ ਹੋਣਾ, ਭਾਰਤ ਦੇ ਵੱਖ-ਵੱਖ ਖਿੱਤਿਆਂ ਅਤੇ ਵੱਖ-ਵੱਖ ਜਾਤਾਂ ਵਿਚੋਂ ਪੰਜ ਪਿਆਰਿਆਂ ਦੀ ਚੋਣ ਕਰਨੀ, ਬਾਬਾ ਬੰਦਾ ਸਿੰਘ ਬਹਾਦਰ ਨੂੰ ਨਾਂਦੇੜ ਦੀ ਧਰਤੀ ਤੋਂ ਥਾਪੜਾ ਦੇ ਕੇ ਜ਼ੁਲਮ ਦੇ ਰਾਜ ਦਾ ਅੰਤ ਕਰਕੇ ਖ਼ਾਲਸਾ ਰਾਜ ਦੀ ਸਥਾਪਨਾ ਲਈ ਪੰਜਾਬ ਭੇਜਣਾ ਆਦਿ ਧਰਮ ਪ੍ਰਚਾਰ ਦਾ ਹੀ ਹਿੱਸਾ ਸਨ। ਗੁਰੂ ਸਾਹਿਬਾਨ ਤੋਂ ਮਗਰੋਂ ਵੀ ਸਿੱਖਾਂ ਨੇ ਧਰਮ ਦੀ ਧੁਜਾ ਨੂੰ ਉੱਚਾ ਰੱਖਣ ਲਈ ਹੁਣ ਤੱਕ 9 ਲੱਖ ਤੋਂ ਵੱਧ ਲਾਸਾਨੀ ਅਤੇ ਅਦੁੱਤੀ ਸ਼ਹਾਦਤਾਂ ਦਾ ਇਤਿਹਾਸ ਰਚਿਆ ਹੈ।
ਖ਼ਾਲਸਾ ਰਾਜ ਦੇ ਪਤਨ ਤੋਂ ਬਾਅਦ ਦਾ ਸਮਾਂ
ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਦੇ ਪਤਨ ਤੋਂ ਬਾਅਦ ਇਕ ਸਮਾਂ ਇਹੋ ਜਿਹਾ ਵੀ ਆਇਆ ਕਿ ਜਦੋਂ ਸਿੱਖਾਂ ਦੀ ਗਿਣਤੀ ਲੱਖਾਂ ਤੋਂ ਘਟ ਕੇ ਹਜ਼ਾਰਾਂ ਵਿਚ ਰਹਿ ਗਈ। ਸਿੱਖ ਸਮਾਜ 'ਤੇ ਇਸਾਈ ਮਿਸ਼ਨਰੀਆਂ ਅਤੇ ਆਨਮਤਾਂ ਦਾ ਪ੍ਰਭਾਵ ਤੇਜ਼ੀ ਨਾਲ ਵਧਣ ਲੱਗਾ ਸੀ। ਅੰਗਰੇਜ਼ਾਂ ਨੇ ਇਹ ਸੋਚ ਕੇ ਸਿੱਖਾਂ ਦੀਆਂ ਤਸਵੀਰਾਂ ਤੱਕ ਬਣਾ ਦਿੱਤੀਆਂ ਕਿ ਸਿੱਖ ਤਾਂ ਹੁਣ ਸਿਰਫ਼ ਇਤਿਹਾਸ ਦਾ ਹਿੱਸਾ ਬਣ ਜਾਣਗੇ। ਉਸ ਵੇਲੇ ਗੰਭੀਰ ਸਥਿਤੀ ਨੂੰ ਵੇਖਦਿਆਂ ਪੰਥ ਦਰਦੀ ਸਿੱਖਾਂ ਨੇ ਸਿੰਘ ਸਭਾ ਲਹਿਰ ਦਾ ਆਗਾਜ਼ ਕੀਤਾ ਅਤੇ ਧਰਮ ਦੇ ਨਾਲ-ਨਾਲ ਸਿੱਖ ਸਮਾਜ ਅੰਦਰ ਸਿੱਖਿਆ ਦੇ ਪ੍ਰਸਾਰ ਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਮੁੜ ਹਜ਼ਾਰਾਂ ਤੋਂ ਸਿੱਖਾਂ ਦੀ ਗਿਣਤੀ ਲੱਖਾਂ ਵਿਚ ਹੋ ਗਈ। ਗੁਰਦੁਆਰਾ ਸੁਧਾਰ ਲਹਿਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਸਿੰਘ ਸਭਾ ਲਹਿਰ ਦੀ ਹੀ ਦੇਣ ਸਨ।
ਗੁਰੂ ਸਾਹਿਬਾਨ ਦੀ ਮਨੁੱਖਤਾ ਲਈ ਮਹਾਨ ਦੇਣ ਅਤੇ ਲਾਸਾਨੀ ਸਿੱਖ ਇਤਿਹਾਸ ਦੇ ਬਾਵਜੂਦ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਵਿਚ ਅਜੋਕੀਆਂ ਸਿੱਖ ਸੰਸਥਾਵਾਂ ਦੇ ਅਵੇਸਲੇਪਨ ਬਾਰੇ ਇਕ ਵਿਦਵਾਨ ਦੀ ਟਿੱਪਣੀ ਜ਼ਿਕਰਯੋਗ ਹੈ ਕਿ ਲੋਕ ਤਾਂ ਆਪਣੇ ਬਜ਼ੁਰਗਾਂ ਦਾ ਪਿੱਤਲ, ਸੋਨੇ ਦੇ ਭਾਅ ਵੀ ਨਹੀਂ ਵੇਚਦੇ ਪਰ ਸਿੱਖ ਆਪਣਾ ਸੋਨਾ ਪਿੱਤਲ ਦੇ ਭਾਅ ਵੀ ਨਹੀਂ ਵੇਚ ਸਕੇ। ਬੇਸ਼ੱਕ ਪਿਛਲੇ ਸਮੇਂ ਦੌਰਾਨ ਸਿੱਖ ਧਰਮ ਦੇ ਪ੍ਰਚਾਰ ਲਈ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਭਾ-ਸੁਸਾਇਟੀਆਂ ਤੋਂ ਇਲਾਵਾ ਸਿਰਮੌਰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਲਗਾਤਾਰ ਧਰਮ ਪ੍ਰਚਾਰ ਲਈ ਯਤਨ ਕੀਤੇ ਜਾਂਦੇ ਰਹੇ ਹਨ ਪਰ ਧਰਮ ਪ੍ਰਚਾਰ ਨੂੰ ਸਮਕਾਲੀ ਪ੍ਰਸੰਗ ਨਾਲ ਜੋੜ ਕੇ ਲੋਕਾਂ ਤੱਕ ਸਹੀ ਪਹੁੰਚ ਦੀ ਅਸਫ਼ਲਤਾ ਕਾਰਨ ਧਰਮ ਪ੍ਰਚਾਰ ਦੇ ਨਤੀਜੇ ਤਸੱਲੀਬਖ਼ਸ਼ ਨਹੀਂ ਨਿਕਲ ਸਕੇ। ਪਤਿਤਪੁਣਾ, ਨਸ਼ਾਖੋਰੀ, ਡੇਰਾਵਾਦ, ਭਰੂਣ ਹੱਤਿਆ ਅਤੇ ਕਰਮ-ਕਾਂਡ ਸਿੱਖ ਸਮਾਜ ਲਈ ਚੁਣੌਤੀ ਬਣਦੇ ਰਹੇ।
ਸ਼੍ਰੋਮਣੀ ਕਮੇਟੀ ਦੀ ਨਵੀਂ ਵਿਉਂਤਬੰਦੀ
ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਪਲੇਠੇ ਸੰਬੋਧਨ 'ਚ ਹੀ ਇਹ ਗੱਲ ਆਖੀ ਸੀ ਕਿ ਧਰਮ ਪ੍ਰਚਾਰ ਉਨ੍ਹਾਂ ਦੀਆਂ ਮੁਢਲੀਆਂ ਤਰਜੀਹਾਂ ਵਿਚ ਹੈ, ਕਿਉਂਕਿ ਉਹ ਅਹਿਸਾਸ ਕਰਦੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਪ੍ਰਬੰਧਾਂ, ਸਿੱਖਿਆ, ਦਾਰਸ਼ਨਿਕਤਾ ਤੇ ਲੋਕ ਸੇਵਾ ਵਰਗੇ ਹੋਰਨਾਂ ਕਈ ਖੇਤਰਾਂ 'ਚ ਯਾਦਗਾਰੀ ਭੂਮਿਕਾ ਨਿਭਾਈ ਹੈ ਪਰ ਆਮ ਸਿੱਖਾਂ ਦੇ ਮਨ ਵਿਚ ਸੰਸਾ ਹੀ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਓਨੀ ਵੱਡੀ ਪੱਧਰ 'ਤੇ ਕੰਮ ਨਹੀਂ ਕਰਦੀ, ਜਿੰਨੀ ਉਹ ਆਸ ਕਰਦੇ ਹਨ। ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਅਤੇ ਹਰਿਆਣਾ ਨੂੰ ਚਾਰ ਹਿੱਸਿਆਂ ਵਿਚ ਵੰਡ ਕੇ, ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਧਰਮ ਪ੍ਰਚਾਰ ਲਹਿਰ' ਜਨਵਰੀ ਮਹੀਨੇ ਸ਼ੁਰੂ ਕੀਤੀ ਗਈ ਸੀ।
ਮਾਝਾ ਖੇਤਰ ਦਾ ਮੁੱਖ ਕੇਂਦਰ; ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਣਾ ਕੇ ਇਸ ਨਾਲ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਨਾਲ-ਨਾਲ ਜੰਮੂ ਕਸ਼ਮੀਰ ਨੂੰ ਵੀ ਜੋੜਿਆ ਗਿਆ ਸੀ। ਮਾਲਵਾ ਖੇਤਰ ਦਾ ਮੁੱਖ ਕੇਂਦਰ; ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬਣਾ ਕੇ ਇਸ ਨਾਲ ਬਠਿੰਡਾ, ਮਾਨਸਾ, ਮੋਗਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਪਟਿਆਲਾ, ਬਰਨਾਲਾ, ਸੰਗਰੂਰ ਜ਼ਿਲ੍ਹੇ ਅਤੇ ਰਾਜਸਥਾਨ ਦੇ ਕੁਝ ਖੇਤਰਾਂ ਨੂੰ ਸ਼ਾਮਿਲ ਕੀਤਾ ਗਿਆ ਸੀ। ਇਸੇ ਤਰ੍ਹਾਂ ਦੁਆਬਾ ਦਾ ਕੇਂਦਰ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾ ਕੇ ਇਸ ਵਿਚ ਰੂਪਨਗਰ, ਮੁਹਾਲੀ, ਫ਼ਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਨਵਾਂਸ਼ਹਿਰ, ਤੇ ਲੁਧਿਆਣਾ ਜ਼ਿਲ੍ਹੇ ਅਤੇ ਨਾਲ ਹੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਨੂੰ ਸ਼ਾਮਿਲ ਕੀਤਾ ਗਿਆ। ਚੌਥਾ ਕੇਂਦਰ ਕੁਰੂਕਸ਼ੇਤਰ ਵਿਖੇ ਬਣਾ ਕੇ ਪੂਰੇ ਹਰਿਆਣਾ ਰਾਜ ਵਿਚ ਧਰਮ ਪ੍ਰਚਾਰ ਲਹਿਰ ਪ੍ਰਚੰਡ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਹਰੇਕ ਪ੍ਰਚਾਰ ਖੇਤਰ ਵਿਚ 40 ਦੇ ਕਰੀਬ ਸ਼੍ਰੋਮਣੀ ਕਮੇਟੀ ਹਲਕਿਆਂ ਨੂੰ ਸ਼ਾਮਿਲ ਕਰਕੇ 20 ਪ੍ਰਚਾਰ ਜਥੇ ਭੇਜੇ ਗਏ ਸਨ।
ਇਸ ਲਹਿਰ ਦਾ ਉਦੇਸ਼ ਪਾਵਨ ਪਵਿੱਤਰ ਗੁਰਬਾਣੀ, ਗੁਰਮਤਿ ਦਾ ਪ੍ਰਚਾਰ-ਪ੍ਰਸਾਰ, ਸਿੱਖ ਇਤਿਹਾਸ ਦੀ ਜਾਣਕਾਰੀ, ਸਿੱਖ ਰਹਿਤ ਮਰਿਆਦਾ ਦਾ ਗਿਆਨ ਦੇਣ ਅਤੇ ਸਿੱਖ ਕੌਮ ਦੀ ਵਿਲੱਖਣ ਹੋਂਦ-ਹਸਤੀ ਦੀ ਪਛਾਣ ਸਥਾਪਤ ਕਰਨ ਦੇ ਰਵਾਇਤੀ ਪ੍ਰਚਾਰ ਦੇ ਨਾਲ-ਨਾਲ ਸਮਾਜਿਕ ਸੁਧਾਰਾਂ ਜਿਵੇਂ; ਜਾਤ-ਪਾਤ ਦੇ ਖ਼ਾਤਮੇ, ਸਮਾਜਿਕ ਬਰਾਬਰਤਾ, ਭਰੂਣ ਹੱਤਿਆ ਦੀ ਰੋਕਥਾਮ, ਕੁਦਰਤੀ ਵਾਤਾਵਰਨ ਦੀ ਸਵੱਛਤਾ ਅਤੇ ਸਿਹਤ ਜਾਗਰੂਕਤਾ ਤਹਿਤ ਪਿੰਡਾਂ ਵਿਚ ਮੈਡੀਕਲ ਵੈਨਾਂ ਭੇਜਣ ਆਦਿ ਦੇ ਉਪਰਾਲੇ ਵੀ ਸ਼ਾਮਿਲ ਕੀਤੇ ਗਏ ਸਨ। ਇਸ ਲਹਿਰ ਵਿਚ ਜਿੱਥੇ ਪਿੰਡਾਂ-ਸ਼ਹਿਰਾਂ ਵਿਚ ਜਾ ਕੇ ਗੁਰਮਤਿ ਸਮਾਗਮ ਕੀਤੇ ਗਏ, ਉਥੇ ਧਾਰਮਿਕ ਨਾਟਕਾਂ ਅਤੇ ਫ਼ਿਲਮਾਂ ਰਾਹੀਂ ਵੀ ਪ੍ਰਚਾਰ ਕੀਤਾ ਗਿਆ। ਇਸ ਧਰਮ ਪ੍ਰਚਾਰ ਲਹਿਰ ਦੇ ਪਹਿਲੇ ਪੜਾਅ ਵਿਚ ਮਾਲਵਾ ਜ਼ੋਨ ਵਿਚ 1600, ਦੁਆਬਾ ਅਤੇ ਮਾਝਾ ਵਿਚ 1500-1500 ਪਿੰਡਾਂ ਨੂੰ ਹੁਣ ਤੱਕ ਜੋੜਿਆ ਜਾ ਚੁੱਕਾ ਹੈ।
ਇਸ ਪ੍ਰਚਾਰ ਲਹਿਰ ਦੀ ਇਕ ਅਹਿਮ ਕੜੀ ਵਜੋਂ ਇਨ੍ਹਾਂ ਪਿੰਡਾਂ ਵਿਚ ਪ੍ਰਚਾਰ ਜਥਿਆਂ ਨੇ ਧਾਰਮਿਕ ਸਮਾਗਮਾਂ ਤੋਂ ਇਲਾਵਾ ਪਿੰਡਾਂ ਦੀ ਕੁੱਲ ਵਸੋਂ, ਪਿੰਡ ਵਿਚ ਵਸਦੇ ਸਿੱਖ ਪਰਿਵਾਰਾਂ ਵਿਚੋਂ ਅੰਮ੍ਰਿਤਧਾਰੀ ਅਤੇ ਪਤਿਤ ਵਿਅਕਤੀਆਂ ਬਾਰੇ ਜਾਣਕਾਰੀ, ਪਿੰਡ ਵਿਚ ਗੁਰਦੁਆਰਾ ਸਾਹਿਬਾਨ ਦੀ ਗਿਣਤੀ, ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਗਿਣਤੀ, ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰਾਂ, ਮੈਂਬਰਾਂ, ਗ੍ਰੰਥੀ ਸਿੰਘਾਂ ਦੀ ਯੋਗਤਾ ਅਤੇ ਰਹਿਣ-ਸਹਿਣ ਦੇ ਨਾਲ-ਨਾਲ ਧਰਮ ਪ੍ਰਚਾਰ ਲਈ ਯਤਨਸ਼ੀਲ ਸੁਸਾਇਟੀਆਂ ਦਾ ਵੇਰਵਾ ਵੀ ਇਕੱਤਰ ਕੀਤਾ ਗਿਆ। ਹਰੇਕ ਪਿੰਡ ਵਿਚ ਤਾਲਮੇਲ ਕਮੇਟੀਆਂ ਸਥਾਪਤ ਕੀਤੀਆਂ ਗਈਆਂ। ਗੁਰਦੁਆਰਾ ਸਾਹਿਬਾਨ ਅੰਦਰ ਅੰਮ੍ਰਿਤ ਵੇਲੇ ਅਤੇ ਸ਼ਾਮ ਨੂੰ ਹੁੰਦੇ ਨਿੱਤਨੇਮ ਅਤੇ ਕਥਾ-ਵਿਚਾਰ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖ-ਆਸਨ ਅਸਥਾਨ ਦੀ ਸਥਿਤੀ ਦੇ ਨਾਲ-ਨਾਲ ਬਿਜਲੀ ਫਿਟਿੰਗ ਜਿਸ ਵਿਚ; ਏ.ਸੀ., ਕੂਲਰ, ਪੱਖੇ ਅਤੇ ਲਾਈਟਾਂ ਸ਼ਾਮਿਲ ਹਨ, ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ, ਤਾਂ ਜੋੋ ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਅਨਹੋਣੀਆਂ ਨੂੰ ਰੋਕਿਆ ਜਾ ਸਕੇ। ਪਿੰਡਾਂ ਅੰਦਰ ਸਥਾਪਤ ਲਾਇਬ੍ਰੇਰੀਆਂ ਅਤੇ ਵਿੱਦਿਅਕ ਅਦਾਰਿਆਂ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਗਈ। ਇਹ ਸਾਰੇ ਵੇਰਵੇ ਸਮਾਜਿਕ ਪ੍ਰਸੰਗ ਵਿਚ ਸਿੱਖ ਧਰਮ ਦੇ ਪ੍ਰਚਾਰ ਨੂੰ ਵਧੇਰੇ ਅਸਰਦਾਰ ਅਤੇ ਸਿੱਟਾਮੁਖੀ ਬਣਾਉਣ ਦੀ ਭਵਿੱਖਮੁਖੀ ਵਿਉਂਤਬੰਦੀ ਲਈ ਸਹਾਈ ਹੋਣਗੇ।
ਜਨਵਰੀ ਤੋਂ ਲੈ ਕੇ ਜੂਨ ਮਹੀਨੇ ਤੱਕ ਦੀ ਧਰਮ ਪ੍ਰਚਾਰ ਲਹਿਰ ਦੀ ਰਿਪੋਰਟ ਮੁਤਾਬਕ ਸ਼੍ਰੋਮਣੀ ਕਮੇਟੀ ਵਲੋਂ ਪੂਰੇ ਦੇਸ਼ ਵਿਚ ਕੀਤੇ ਗਏ ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 46,321 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ। ਮਾਲਵਾ ਖੇਤਰ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ 91 ਸਥਾਨਾਂ 'ਤੇ ਹੋਏ ਅੰਮ੍ਰਿਤ ਸੰਚਾਰ ਦੌਰਾਨ 12,990, ਦੁਆਬਾ ਖੇਤਰ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ 36 ਸਥਾਨਾਂ 'ਤੇ ਹੋਏ ਅੰਮ੍ਰਿਤ ਸੰਚਾਰ ਦੌਰਾਨ 12,790 ਅਤੇ ਮਾਝੇ ਖੇਤਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ 80 ਸਥਾਨਾਂ 'ਤੇ ਹੋਏ ਅੰਮ੍ਰਿਤ ਸੰਚਾਰ ਦੌਰਾਨ 20,541 ਪ੍ਰਾਣੀਆਂ ਨੇ ਅੰਮ੍ਰਿਤ ਪਾਨ ਕੀਤਾ।
ਬੇਸ਼ੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਮ ਪ੍ਰਚਾਰ ਨੂੰ ਸਿੱਟਾਮੁਖੀ ਬਣਾਉਣ ਲਈ 'ਇਕ ਪਿੰਡ, ਇਕ ਗੁਰਦੁਆਰਾ ਮੁਹਿੰਮ', 'ਇਕ ਪਿੰਡ, ਇਕ ਸ਼ਮਸ਼ਾਨਘਾਟ' ਦਾ ਸੁਨੇਹਾ ਅਤੇ ਵਾਤਾਵਰਨ ਦੀ ਸੰਭਾਲ ਦੀ ਚੇਤਨਾ ਵਰਗੇ ਅਹਿਮ ਤੇ ਸਾਰਥਿਕ ਪ੍ਰੋਗਰਾਮ ਸ਼ੁਰੂ ਕੀਤੇ ਹਨ ਪਰ ਧਰਮ ਪ੍ਰਚਾਰ ਲਹਿਰ ਨੂੰ ਹੋਰ ਜ਼ਿਆਦਾ ਪ੍ਰਚੰਡ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਸਮਾਜਿਕ ਪੱਧਰ 'ਤੇ ਅਜੇ ਹੋਰ ਨਿੱਠ ਕੇ ਕੰਮ ਕਰਨ ਦੀ ਲੋੜ ਹੈ। ਅਜੋਕੇ ਸਮੇਂ ਸੰਸਾਰ ਭਾਈਚਾਰਾ ਵਿਸ਼ਵ ਅਰਥਚਾਰੇ, ਰਾਜਨੀਤੀ, ਸਮਾਜਿਕ ਬਰਾਬਰਤਾ ਅਤੇ ਸਦੀਵੀ ਅਮਨ-ਸ਼ਾਂਤੀ ਦੇ ਪੁੰਜ ਕਿਸੇ 'ਤੀਜੇ ਬਦਲ' ਦੀ ਭਾਲ ਵਿਚ ਹੈ ਅਤੇ ਜੀਵਨ ਦੇ ਹਰ ਖੇਤਰ ਵਿਚ ਅਗਵਾਈ ਕਰਨ ਵਾਲਾ ਇਹ ਬਦਲ ਦੁਨੀਆ ਦਾ ਇਕੋ-ਇਕ ਕੁਦਰਤਵਾਦੀ ਬ੍ਰਹਿਮੰਡੀ ਫ਼ਲਸਫ਼ਾ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਬਣ ਸਕਦਾ ਹੈ। ਜੇਕਰ ਸਿੱਖ ਧਰਮ ਦੇ ਪ੍ਰਚਾਰ ਨੂੰ ਅਜੋਕੇ ਸਮੇਂ ਇਕ ਆਦਰਸ਼ਕ ਜੀਵਨ-ਜਾਚ ਅਤੇ ਸਮਾਜਿਕ ਸੁਧਾਰਾਂ ਦੇ ਏਜੰਡੇ ਵਜੋਂ ਉਭਾਰਿਆ ਜਾਵੇ ਤਾਂ ਯਕੀਨੀ ਤੌਰ 'ਤੇ ਧਰਮ ਪ੍ਰਚਾਰ ਲਹਿਰ ਬਹੁਤ ਵੱਡੀ ਪ੍ਰਾਪਤੀ ਹੋਵੇਗੀ ਅਤੇ ਸ਼੍ਰੋਮਣੀ ਕਮੇਟੀ ਲਈ ਭਵਿੱਖਮੁਖੀ ਵਿਚਾਰ ਪ੍ਰਬੰਧ ਨੂੰ ਵਿਉਂਤਣ ਲਈ ਠੋਸ ਜ਼ਮੀਨ ਮੁਹੱਈਆ ਕਰੇਗੀ। ਜੇਕਰ ਧਰਮ ਪ੍ਰਚਾਰ ਲਹਿਰ ਨੂੰ ਸਮੇਂ ਦੇ ਸਮਾਜਿਕ ਸਰੋਕਾਰਾਂ, ਮਨੁੱਖੀ ਚੁਣੌਤੀਆਂ ਅਤੇ ਸਮੱਸਿਆਵਾਂ ਨਾਲ ਜੋੜ ਕੇ 'ਗੁਰਮਤਿ ਫ਼ਲਸਫ਼ੇ' ਨੂੰ ਬ੍ਰਹਿਮੰਡੀ ਸਰੋਕਾਰਾਂ ਵਿਚ ਮਨੁੱਖਤਾ ਸਾਹਮਣੇ ਪੇਸ਼ ਕੀਤਾ ਜਾਵੇ ਤਾਂ ਯਕੀਨੀ ਤੌਰ 'ਤੇ ਧਰਮ ਪ੍ਰਚਾਰ ਲਹਿਰ ਸਮਾਜਿਕ ਉਥਾਨ ਦਾ ਆਧਾਰ ਬਣ ਸਕਦੀ ਹੈ।


-ਸ਼ਹੀਦ ਬਾਬਾ ਦੀਪ ਸਿੰਘ ਜੀ ਕਾਲੋਨੀ, ਸ੍ਰੀ ਦਸਮੇਸ਼ ਅਕੈਡਮੀ ਰੋਡ, ਸ੍ਰੀ ਅਨੰਦਪੁਰ ਸਾਹਿਬ। ਮੋਬਾ: 98780-70008
e-mail : ts1984buttar@yahoo.com

ਪਾਕਿਸਤਾਨ ਦੀ ਕੌਮੀ ਮਸਜਿਦ ਹੈ ਫੈਸਲ ਮਸਜਿਦ

ਦੂਸਰੇ ਧਰਮਾਂ ਦੇ ਪੈਰੋਕਾਰਾਂ ਦੀ ਨਿਸਬਤ ਮੁਸਲਮਾਨ ਆਪਣੇ ਧਰਮ ਵਿਚ ਵਧੇਰੇ ਪੱਕੇ ਹੁੰਦੇ ਹਨ। ਉਨ੍ਹਾਂ ਨੂੰ ਅੱਲ੍ਹਾ ਉੱਤੇ ਅਥਾਹ ਵਿਸ਼ਵਾਸ ਹੈ। ਆਪਣੇ ਧਾਰਮਿਕ ਗ੍ਰੰਥ 'ਕੁਰਾਨ ਸ਼ਰੀਫ਼' ਉੱਤੇ ਵੀ ਬੜਾ ਵਿਸ਼ਵਾਸ ਹੈ। ਆਮ ਤੌਰ 'ਤੇ ਬਹੁਤੇ ਮੁਸਲਮਾਨ ਬਾਕਾਇਦਗੀ ਨਾਲ ਹਰ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਸ: ਤੇਜਾ ਸਿੰਘ ਸਮੁੰਦਰੀ

ਸ: ਤੇਜਾ ਸਿੰਘ ਸਮੁੰਦਰੀ ਦਾ ਜਨਮ ਅੰਮ੍ਰਿਤਸਰ ਜ਼ਿਲ੍ਹੇ (ਮੌਜੂਦਾ ਜ਼ਿਲ੍ਹਾ ਤਰਨ ਤਾਰਨ) ਦੇ ਪੱਟੀ ਅਤੇ ਸਰਹਾਲੀ ਦੇ ਵਿਚਕਾਰ ਵਸੇ ਪਿੰਡ ਰਾਏ ਕਾ ਬੁਰਜ ਵਿਖੇ ਰਿਸਾਲਦਾਰ ਮੇਜਰ ਸ: ਦੇਵਾ ਸਿੰਘ ਅਤੇ ਮਾਤਾ ਨੰਦ ਕੌਰ ਦੇ ਘਰ ਹੋਇਆ। ਉਹ ਪੱਕੇ ਨਿੱਤਨੇਮੀ ਸਨ, ਬਹੁਤੀ ...

ਪੂਰੀ ਖ਼ਬਰ »

ਹੈਨਰੀ ਹਾਰਡਿੰਗ ਦੇ ਆਉਣ ਨਾਲ ਲਾਹੌਰ ਦਰਬਾਰ 'ਤੇ ਹਮਲੇ ਦਾ ਖ਼ਤਰਾ ਵਧਿਆ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਇਕ ਹੋਰ ਵੱਖਰੀ ਕਿਸਮ ਦਾ ਮਾਮਲਾ ਹੀਰਾ ਸਿੰਘ ਲਈ ਰਾਹਤ ਦਾ ਆ ਗਿਆ ਤੇ ਉਸ ਨੂੰ ਉਸ ਦੇ ਸਿਪਾਹੀਆਂ ਦੇ ਹੱਥੋਂ ਹੋਈ ਤਬਾਹੀ ਵਲੋਂ ਲੋਕਾਂ ਦਾ ਧਿਆਨ ਪਾਸੇ ਕਰਨ ਦਾ ਮੌਕਾ ਮਿਲ ਗਿਆ। ਮਹਾਰਾਜਾ ਦਲੀਪ ਸਿੰਘ ਨੂੰ ਚੇਚਕ ਹੋ ਗਈ ...

ਪੂਰੀ ਖ਼ਬਰ »

ਕੋਹੇਨੂਰ ਹੀਰੇ 'ਤੇ ਦਾਅਵੇਦਾਰੀਆਂ ਦਾ ਸਿਲਸਿਲਾ ਬਾਦਸਤੂਰ ਜਾਰੀ

ਵਿਸ਼ਵ ਪ੍ਰਸਿੱਧ ਕੋਹੇਨੂਰ ਹੀਰੇ ਦੀ ਦਾਅਵੇਦਾਰੀ ਦਾ ਮਾਮਲਾ ਇਕ ਵਾਰ ਫਿਰ ਤੋਂ ਚਰਚਾ 'ਚ ਹੈ। ਇਨ੍ਹਾਂ ਦਾਅਵੇਦਾਰੀਆਂ ਨੂੰ ਲੈ ਕੇ ਸਭ ਤੋਂ ਪ੍ਰਮੁੱਖ ਸਵਾਲ ਇਸ 'ਤੇ ਅਸਲ ਮਾਲਕੀ ਦੇ ਹੱਕ ਦਾ ਹੈ ਅਤੇ ਇਹ ਦਾਅਵੇਦਾਰੀ ਪਾਕਿਸਤਾਨ ਸਹਿਤ ਇਸ ਹੀਰੇ ਨੂੰ ਤਾਕਤ ਤੇ ਛੱਲ ਨਾਲ ...

ਪੂਰੀ ਖ਼ਬਰ »

ਵਰਖਾ ਰੁੱਤ ਦਾ ਪ੍ਰਸਿੱਧ ਮੌਸਮੀ ਰਾਗ-ਰਾਗੁ ਮਲਾਰੁ

ਮਹਾਨ ਭਾਰਤ ਦੇਸ਼ ਵਿਚ ਪ੍ਰਕ੍ਰਿਤਕ ਤੌਰ 'ਤੇ ਬਰਸਾਤੀ ਮੌਸਮ ਦੌਰਾਨ ਅਸਮਾਨ 'ਚ ਬੱਦਲਾਂ ਦੇ ਨਾਲ ਕਾਲੀ ਘਟਾ ਦਾ ਆਉਣਾ, ਬਿਜਲੀ ਦਾ ਚਮਕਣਾ, ਗਰਜਣ ਦੀ ਆਵਾਜ਼ ਦਾ ਹੋਣਾ ਤੇ ਇਕ ਝੜੀ ਦੇ ਰੂਪ ਵਿਚ ਮੀਂਹ ਦਾ ਕਈ ਦਿਨਾਂ ਤੱਕ ਪੈਣਾ ਜਿਥੇ ਸਾਵਣ-ਭਾਦਰੋਂ ਮਹੀਨਿਆਂ ਦੇ ਵਰਣਿਤ ...

ਪੂਰੀ ਖ਼ਬਰ »

ਚਾਰ ਬਾਗ-ਏ-ਪੰਜਾਬ ਦਾ ਸੂਫ਼ੀ ਪ੍ਰਸੰਗ

ਮੁਸਲਮਾਨਾਂ ਦੀ ਆਮਦ ਨਾਲ ਭਾਰਤ ਅਤੇ ਵਿਸ਼ੇਸ਼ ਕਰਕੇ ਪੰਜਾਬ ਵਿਚ ਫ਼ਾਰਸੀ ਜ਼ਬਾਨ ਅਤੇ ਅਦਬ ਨਾਲ ਪੰਜਾਬੀਆਂ ਦੀ ਜਾਣ-ਪਛਾਣ ਹੋਈ ਅਤੇ ਫਿਰ ਫ਼ਾਰਸੀ ਸਰਕਾਰੀ ਜ਼ਬਾਨ ਬਣ ਜਾਣ ਨਾਲ ਇਸ ਦੇ ਪ੍ਰਚਾਰ-ਪ੍ਰਸਾਰ ਨੂੰ ਨਵਾਂ ਹੁਲਾਰਾ ਮਿਲਿਆ। ਮੁਸਲਮਾਨਾਂ ਵਿਚ ਆਪਣੇ ਲੋਕ ਨਾਇਕਾਂ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ॥

ਸਿਰੀਰਾਗੁ ਮਹਲਾ ੧ ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ॥ ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ॥ ੧॥ ਮੁੰਧੇ ਗੁਣ ਦਾਸੀ ਸੁਖੁ ਹੋਇ॥ ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ॥ ੧॥ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਅਧਿਆਤਮਕ ਗਿਆਨ ਹੈ ਜੀਵਨ ਦਾ ਉਦੇਸ਼

ਜੀਵਨ ਦਾ ਉਦੇਸ਼ ਤਾਂ ਅਧਿਆਤਮਕ ਗਿਆਨ ਹੈ, ਨਾ ਕਿ ਭੌਤਿਕ ਖੁਸ਼ੀ। ਸਵਾਮੀ ਵਿਵੇਕਾਨੰਦ ਸ਼ਖ਼ਸੀਅਤ ਨਿਰਮਾਣ ਬਾਰੇ ਲਿਖਦੇ ਹਨ ਕਿ ਸਾਡੀ ਸਭ ਤੋਂ ਵੱਡੀ ਭੁੱਲ ਇਹ ਹੈ ਕਿ ਅਸੀਂ ਕੇਵਲ ਭੌਤਿਕ ਪਦਾਰਥਾਂ ਤੋਂ ਪ੍ਰਾਪਤ ਖੁਸ਼ੀ ਨੂੰ ਹੀ ਆਪਣੇ ਜੀਵਨ ਦਾ ਉਦੇਸ਼ ਸਮਝ ਲੈਂਦੇ ਹਾਂ। ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ

ਗੁਰੂ ਨਾਨਕ ਨੇ ਸੋਚਾਂ 'ਚੋਂ ਅਡੰਬਰ ਚੂਰ ਕੀਤਾ ਹੈ। ਜਗਾ ਕੇ ਸ਼ਬਦਾਂ ਦੇ ਦੀਵੇ ਹਨੇਰਾ ਦੂਰ ਕੀਤਾ ਹੈ। ਹੈ ਇੱਕੋ ਰੱਬ ਐਪਰ ਉਸ ਦੀਆਂ ਬੇਅੰਤ ਰਚਨਾਵਾਂ, ਇਹ ਸਾਗਰ, ਝੀਲਾਂ, ਪਰਬਤ, ਧਰਤ ਤੇ ਅਸਮਾਨ ਕਿੰਨੇ ਨੇ। ਇਹ ਜੰਮਣ-ਮਰਨ ਦਾ ਸਿਧਾਂਤ ਵੇਖੋ ਹੈ ਅਜਬ ਕਿੰਨਾ, ਜ਼ਮੀਂ 'ਤੇ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਰੰਘਰੇਟੇ ਸਿੱਖਾਂ ਦੇ ਇਤਿਹਾਸ ਦੀਆਂ ਪੈੜਾਂ ਸੰਪਾਦਕ : ਧਰਵਿੰਦਰ ਸਿੰਘ ਔਲਖ ਪ੍ਰਕਾਸ਼ਕ : ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ, ਅੰਮ੍ਰਿਤਸਰ। ਪੰਨੇ : 56, ਮੁੱਲ : 170 ਰੁਪਏ ਸੰਪਰਕ : 98152-82283 ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਮਹਾਨ ਮਿਸ਼ਨ ...

ਪੂਰੀ ਖ਼ਬਰ »

24ਵੀਂ ਬਰਸੀ 'ਤੇ ਵਿਸ਼ੇਸ਼

ਵਿੱਦਿਆ ਦਾਨੀ ਸੰਤ ਅਮਰ ਸਿੰਘ ਕ੍ਰਿਤੀ

ਸੰਤ ਬਾਬਾ ਅਮਰ ਸਿੰਘ ਕ੍ਰਿਤੀ ਨੂੰ ਬ੍ਰਹਮਲੀਨ ਹੋਇਆਂ ਭਾਵੇਂ 24 ਸਾਲ ਹੋ ਗਏ ਹਨ ਪਰ ਸ਼ਰਧਾਲੂਆਂ ਦੇ ਮਨਾਂ ਵਿਚ ਉਨ੍ਹਾਂ ਦੀ ਮਿੱਠੀ ਯਾਦ ਅੱਜ ਵੀ ਤਾਜ਼ਾ ਹੈ। ਨਾਮ ਜਪਣ, ਵੰਡ ਛਕਣ ਅਤੇ ਕਿਰਤ ਕਰਨ ਦਾ ਹੋਕਾ ਦੇਣ ਵਾਲੇ ਸੰਤ ਕ੍ਰਿਤੀ ਨੇ ਪੂਰਾ ਜੀਵਨ ਗੁਰਮਤਿ ਦੇ ਪ੍ਰਚਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX