ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਜੇਕਰ 15 ਦਿਨਾਂ 'ਚ ਪੁਲਿਸ ਨੇ ਉਨ੍ਹਾਂ ਨੂੰ ਇਨਸਾਫ਼ ਨਾ ਦਿਵਾਇਆ ਤਾਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਥਾਣਾ ਬੁੱਲ੍ਹੋਵਾਲ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਇਹ ਐਲਾਨ ਪਿੰਡ ਖਡਿਆਲਾ ਦੀ ਵਾਸੀ ਸੁਖਵਿੰਦਰ ਕੌਰ ਪਤਨੀ ਸਤਨਾਮ ਸਿੰਘ, ਪਿੰਡ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਸਥਾਨਕ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਸੁਖਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਇੱਕ ਪਰਿਵਾਰ ਨੇ ਆਪਣੇ ਘਰ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਹੋਏ ਹਨ, ਜਿਨ੍ਹਾਂ ਦੀ ਦਿਸ਼ਾ ਹਵੇਲੀ ਵੱਲ ਨੂੰ ਹੋਣ ਕਾਰਨ ਉਹ ਉਸ ਦਾ ਵਿਰੋਧ ਕਰਦੇ ਸਨ | ਉਨ੍ਹਾਂ ਦੱਸਿਆ ਕਿ ਉਕਤ ਕਾਰਨਾਂ ਦੇ ਚੱਲਦਿਆਂ ਸਬੰਧਿਤ ਧਿਰ ਉਨ੍ਹਾਂ ਨਾਲ ਰੰਜਿਸ਼ ਰੱਖਣ ਲੱਗੇ | ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ 3 ਜੁਲਾਈ ਨੂੰ ਕਥਿਤ ਦੋਸ਼ੀਆਂ ਨੇ ਉਨ੍ਹਾਂ ਨੂੰ ਪਿੰਡ ਦੀ ਗਲੀ 'ਚ ਘੇਰ ਲਿਆ ਤਾਂ ਦੋਨਾਂ ਧਿਰਾਂ 'ਚ ਝਗੜਾ ਹੋ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਸੰਬੰਧ ਸ਼ੋ੍ਰਮਣੀ ਅਕਾਲੀ ਦਲ ਨਾਲ ਹੋਣ ਕਾਰਨ ਇੱਕ ਸਾਜ਼ਿਸ਼ ਤਹਿਤ ਇਲਾਕੇ ਦੇ ਵਿਧਾਇਕ ਨੇ ਪੁਲਿਸ 'ਤੇ ਦਬਾਅ ਪਾ ਕੇ ਉਨ੍ਹਾਂ ਿਖ਼ਲਾਫ਼ ਇੱਕ ਝੂਠਾ ਕੇਸ ਦਰਜ ਕਰਵਾ ਦਿੱਤਾ | ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦਾ ਝਗੜਾ ਪਿੰਡ ਦੀ ਗਲੀ 'ਚ ਹੋਇਆ, ਪ੍ਰੰਤੂ ਰਾਜਸੀ ਦਬਾਅ ਕਾਰਨ ਬੁੱਲ੍ਹੋਵਾਲ ਪੁਲਿਸ ਨੇ ਉਨ੍ਹਾਂ 'ਤੇ ਹੀ ਘਰ 'ਚ ਦਾਖਲ ਹੋ ਕੇ ਹਮਲਾ ਕਰਨ ਦੇ ਦੋਸ਼ 'ਚ ਧਾਰਾ 323, 325, 452, 148, 149 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ | ਉਨ੍ਹਾਂ ਦੋਸ਼ ਲਗਾਇਆ ਕਿ ਝੂਠਾ ਮਾਮਲਾ ਦਰਜ ਕਰਕੇ ਪੁਲਿਸ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਹਾਲਾਂਕਿ ਮਾਮਲੇ ਦੀ ਜਾਂਚ ਲਈ ਪੁਲਿਸ ਅਧਿਕਾਰੀਆਂ ਕੋਲ ਉਨ੍ਹਾਂ ਨੇ ਗੁਹਾਰ ਵੀ ਲਗਾਈ, ਪ੍ਰੰਤੂ ਰਾਜਸੀ ਦਬਾਅ ਕਾਰਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਇਸ ਦੌਰਾਨ ਉਨ੍ਹਾਂ ਸਮੂਹਿਕ ਤੌਰ 'ਤੇ ਚਿਤਾਵਨੀ ਦਿੱਤੀ ਕਿ ਜੇਕਰ 15 ਦਿਨਾਂ 'ਚ ਪੁਲਿਸ ਨੇ ਉਨ੍ਹਾਂ ਨੂੰ ਇਨਸਾਫ਼ ਨਾ ਦਿਵਾਇਆ ਤਾਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਥਾਣਾ ਬੁੱਲ੍ਹੋਵਾਲ ਦਾ ਘਿਰਾਓ ਕੀਤਾ ਜਾਵੇਗਾ | ਸਾਬਕਾ ਸਰਪੰਚ ਗੁਰਮੀਤ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦਾ ਹਰਬੰਸ ਕੌਰ ਨਾਲ ਕੇਸ ਚੱਲ ਰਿਹਾ ਹੈ | ਇਸ ਰੰਜਿਸ਼ 'ਚ ਉਸ ਨੇ ਮੇਰਾ, ਮੇਰੇ ਲੜਕੇ ਜਗਤਾਰ ਸਿੰਘ, ਨੂੰਹ ਅਨੀਤਾ ਦੇਵੀ ਅਤੇ ਪੋਤੇ ਸੁਖਦੀਪ ਸਿੰਘ ਦਾ ਨਾਂਅ ਵੀ ਉਕਤ ਮਾਮਲੇ 'ਚ ਪੁਆ ਦਿੱਤੇ, ਜਦਕਿ ਸਾਨੂੰ ਉਕਤ ਲੜਾਈ ਦਾ ਪਤਾ ਵੀ ਨਹੀਂ ਸੀ |
ਮੁਕੇਰੀਆਂ, 17 ਜੁਲਾਈ (ਰਾਮਗੜ੍ਹੀਆ)-ਮੁਕੇਰੀਆਂ ਇਲਾਕੇ ਦੇ ਗੰਨਾ ਉਤਪਾਦਕ ਕਿਸਾਨਾਂ ਦੀ ਗੰਨੇ ਦੀ ਬਕਾਇਆ ਪੇਮੈਂਟ ਜੋ ਸ਼ੂਗਰ ਮਿੱਲ ਮੁਕੇਰੀਆਂ ਵਲੋਂ 80 ਕਰੋੜ ਤੋਂ ਉੱਪਰ ਬਕਾਇਆ ਪਈ ਹੈ | ਕਿਸਾਨ ਸੰਘਰਸ਼ ਕਮੇਟੀ ਮੁਕੇਰੀਆਂ ਤੇ ਹੋਰ ਜਥੇਬੰਦੀਆਂ ਦੇ ਲਗਾਤਾਰ ਯਤਨਾਂ ...
ਹੁਸ਼ਿਆਰਪੁਰ, 17 ਜੁਲਾਈ (ਸ.ਰ.)-ਥਾਣਾ ਗੜ੍ਹਸ਼ੰਕਰ ਪੁਲਿਸ ਨੇ ਲਾਟਰੀ ਦੀ ਆੜ 'ਚ ਦੜਾ-ਸੱਟਾ ਲਗਾਉਣ ਦੇ ਦੋਸ਼ 'ਚ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 13800 ਰੁਪਏ ਦੀ ਨਕਦੀ ਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਹੋਈਆਂ | ਕਥਿਤ ਦੋਸ਼ੀਆਂ ਦੀ ਪਹਿਚਾਣ ਭਗਵੰਤ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਅਤੇ ਭਰਾ ਿਖ਼ਲਾਫ਼ ਕਰੀਬ 2 ਸਾਲ ਪਹਿਲਾਂ ਰਿਲੀਜ਼ ਹੋਈ ਫ਼ਿਲਮ 'ਨਿਲ ਬਟੇ ਸੰਨਾਟਾ' ਦੇ ਸਹਾਇਕ ਨਿਰਮਾਤਾ ਦੇ ਪਿਤਾ ਵਲੋਂ 40 ਲੱਖ ਰੁਪਏ ਦੀ ...
ਦਸੂਹਾ/ਚੌਲਾਂਗ, 17 ਜੁਲਾਈ (ਭੁੱਲਰ/ਸੁਖਦੇਵ ਸਿੰਘ)-ਦਸੂਹਾ ਵਿਖੇ 3 ਈਰਾਨੀ ਨੌਜਵਾਨਾਂ ਵਲੋਂ ਇੱਕ ਮਨੀ ਚੇਜਰ ਦੀ ਦੁਕਾਨ ਤੋਂ ਲਗਭਗ 900 ਤੋਂ ਵੱਧ ਅਮਰੀਕਾ ਦੇ ਡਾਲਰ ਨੌਸਰਬਾਜ਼ੀ ਕਰਕੇ ਠੱਗਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਲਗਭਗ 4 ਦਿਨ ਪਹਿਲਾ ਦੀ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਮੱੁਖ ਖੇਤੀਬਾੜੀ ਅਫ਼ਸਰ ਡਾ. ਵਿਨੇ ਸ਼ਰਮਾ ਦੀ ਅਗਵਾਈ 'ਚ ਖੇਤੀਬਾੜੀ ਵਿਭਾਗ ਦੀ ਟੀਮ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹੇ ਦੇ 105 ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ | ਇਸ ਦੌਰਾਨ ਕੀਟਨਾਸ਼ਕ, ਬੀਜ, ਖਾਦ ਦੇ ...
ਦਸੂਹਾ, 17 ਜੁਲਾਈ (ਭੁੱਲਰ)-ਦਸੂਹਾ ਪੁਲਿਸ ਨੇ ਦਾਜ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਜਗਦੀਸ਼ ਰਾਜ ਅੱਤਰੀ ਤੇ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਪਿੰਡ ਮਹਿਦੀਪੁਰ ਗਾਜੀ ਨੇ ਪੁਲਿਸ ਨੂੰ ਸ਼ਿਕਾਇਤ ...
ਦਸੂਹਾ, 17 ਜੁਲਾਈ (ਭੁੱਲਰ)-ਦਸੂਹਾ ਪੁਲਿਸ ਨੇ ਦੋ ਟਰੈਵਲ ਏਜੰਟਾਂ ਵਿਰੁੱਧ ਠੱਗੀ ਮਾਰਨ ਸਬੰਧੀ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਦਸੂਹਾ ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਸੁਖਜੀਤ ਸਿੰਘ ਪੁੱਤਰ ਰਾਮ ਕਿਸ਼ਨ ਪਿੰਡ ਗੰਭੋਵਾਲ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ...
ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ)-ਮੇਹਟੀਆਣਾ ਥਾਣੇ ਦੇ ਐਸ.ਐਚ.ਓ ਪਲਵਿੰਦਰ ਸਿੰਘ ਤੇ ਉਸ ਦੇ ਗੰਨਮੈਨਾਂ 'ਤੇ ਪਿੰਡ ਮਾਨਾ ਦੇ ਇਕ ਵਿਅਕਤੀ ਨੂੰ ਨਸ਼ਾ ਤਸਕਰੀ 'ਚ ਧਕੇਲਣ ਦੇ ਦੋਸ਼ਾਂ ਦਾ ਮਾਮਲਾ ਵੀ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚ ਗਿਆ ਹੈ | ...
ਤਲਵਾੜਾ, 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਦਾ ਨਾਂਅ ਰੂਪ ਲਾਲ ਪੁੱਤਰ ਮਨੋਹਰ ਲਾਲ ਹੈ ਜੋ ਕਿ ਪਿੰਡ ਕਿਰਾਰੀ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਸਵੇਰੇ ਤੜਕਸਾਰ ਟੈਂਟ ਹਾਊਸ 'ਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਮੁਹੱਲਾ ਅਸਲਾਮਾਬਾਦ 'ਚ ਸਥਿਤ ਨਿਊ ਰਾਜ ਲਾਈਟ ਐਾਡ ਟੈਂਟ ਹਾਊਸ ਦੇ ਮਾਲਕ ...
ਸਮੁੰਦੜਾ, 17 ਜੁਲਾਈ (ਤੀਰਥ ਸਿੰਘ ਰੱਕੜ)-ਪਿੰਡ ਚੱਕ ਫੁੱਲੂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਈ ਮਹੀਨਿਆਂ ਤੋਂ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਭਾਈ ਸਤਨਾਮ ਸਿੰਘ ਨੂੰ ਲੈ ਕੇ ਪਿੰਡ ਦੇ ਇਕ ਧੜੇ ਵਲੋਂ ਖੜ੍ਹੇ ਕੀਤੇ ਗਏ ਵਿਵਾਦ ਦਾ ਨਿਪਟਾਰਾ ਕਰਨ ਲਈ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋ ਤੇ ਦੇਵੀ ਦਾਸ ਮਿਆਣੀ ...
ਟਾਂਡਾ ਉੜਮੁੜ, 17 ਜੁਲਾਈ (ਭਗਵਾਨ ਸਿੰਘ ਸੈਣੀ)-ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੇ ਏ. ਐੱਸ. ਆਈ. ਵਿਪਨ ਕੁਮਾਰ, ਜਸਪਾਲ ਸਿੰਘ ਅਤੇ ਜਸਵਿੰਦਰ ਸਿੰਘ ਦੀ ਟੀਮ ਵਲੋਂ ਇੱਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਨਰਿੰਜਣ ਸਿੰਘ ਫ਼ੌਜੀ ਪੁੱਤਰ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਦਿਵਿਆਂਗ ਵਿਅਕਤੀਆਂ ਵਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਦਾ ਅਹੁਦਾ ਸੰਭਾਲਣ ਮੌਕੇ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਕਾਰਜ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਮੈਨੇਜਮੈਂਟ ਕਾਲਜ ਦੇ 20 ਵਿਦਿਆਰਥੀਆਂ ਨੇ ਪੀ.ਟੀ.ਯੂ. ਦੀ ਸੈਸ਼ਨ 2017-18 ਦੀ ਨਵੰਬਰ 2017 ਦੌਰਾਨ ਲਈ ਗਈ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਸ਼ਾਮਿਲ ਕਰ ਲਿਆ ਹੈ ...
ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ)-ਭਾਈ ਸਰਬਜੀਤ ਸਿੰਘ ਯੂ.ਐਸ.ਏ ਵਾਲਿਆਂ ਨੇ ਆਪਣੀ ਅਵਾਜ਼ 'ਚ 'ਮਾਣ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ' ਸਿੰਗਲ ਟਰੈਕ ਡਿਜ਼ੀਟਲ ਇੰਡੀਆ ਰਿਕਾਰਡਜ਼ ਕੰਪਨੀ ਵਲੋਂ ਜੱਸੀ ਭੋਗਲ ਦੇ ਸੰਗੀਤ 'ਚ ਰਿਕਾਰਡ ਕਰਕੇ ਗੁਰਬਾਣੀ ਪ੍ਰੇਮੀਆਂ ਦੀ ...
ਨੌਸ਼ਿਹਰਾ ਪੱਤਣ, 17 ਜੁਲਾਈ (ਪਰਸ਼ੋਤਮ ਸਿੰਘ ਪੁਰੇਵਾਲ)-ਅੱਜ ਕੱਲ੍ਹ ਮਿਲਾਵਟੀ ਪਦਾਰਥਾਂ ਦੀ ਵਿੱਕਰੀ ਜ਼ੋਰਾਂ 'ਤੇ ਹੈ ਜਿਸ ਕਾਰਨ ਮਿਲਾਵਟੀ ਦੁੱਧ, ਖੋਆ, ਪਨੀਰ ਤੋ ਇਲਾਵਾ ਮਿਲਾਵਟੀ ਮਿਰਚ-ਮਸਾਲੇ, ਨਕਲੀ ਠੰਢੇ ਦੀਆਂ ਬੋਤਲਾਂ ਵੀ ਧੜੱਲੇ ਨਾਲ ਵਿਕਣ ਦੇ ਕਥਿਤ ਚਰਚੇ ...
ਚੱਬੇਵਾਲ, 17 ਜੁਲਾਈ (ਸਖ਼ੀਆ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਹਿਤ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਰਮਿੰਦਰ ਸਿੰਘ ਹੈਪੀ ਸੰਧੂ ਨੂੰ ਹਲਕਾ ਚੱਬੇਵਾਲ ਤੋਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਚੱਬੇਵਾਲ ਤੋਂ 'ਆਪ' ਦੀ ...
ਦਸੂਹਾ, 17 ਜੁਲਾਈ (ਭੁੱਲਰ)-ਦਸੂਹਾ ਪੁਲਿਸ ਨੇ ਕੁੱਟਮਾਰ ਕਰਨ ਸਬੰਧੀ ਕੇਸ ਦਰਜ ਕੀਤਾ ਹੈ | ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਨਿਵਾਸੀ ਵਾਰਡ ਨੰਬਰ 8 ਮੁਹੱਲਾ ਕਹਿਰਵਾਲੀ ਦਸੂਹਾ ਨੇ ਪੁਲਿਸ ਨੂੰ ਦੱਸਿਆ ਕਿ ਕੁੱਝ ਵਿਅਕਤੀਆਂ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਬੇਰੁਜ਼ਗਾਰ ਸਿਹਤ ਵਰਕਰਾਂ ਵਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ-ਪੱਤਰ ਸੌਾਪਿਆ ਗਿਆ | ਇਸ ਮੌਕੇ ਨਵਦੀਪ ਸ਼ਰਮਾ, ਅਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ 'ਚ ਦਸੰਬਰ 2016 'ਚ 1263 ਸਿਹਤ ਵਰਕਰਾਂ ਦੀ ਭਰਤੀ ਦਾ ...
ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ)-ਅੰਗਹੀਣ ਜਾਗਿ੍ਤੀ ਮੰਚ ਪੰਜਾਬ ਦੇ ਮੈਂਬਰਾਂ ਵਲੋਂ ਮੰਚ ਦੇ ਸਰਪ੍ਰਸਤ ਜਰਨੈਲ ਸਿੰਘ ਧੀਰ ਸਟੇਟ ਐਵਾਰਡੀ, ਮੈਂਬਰ ਜ਼ਿਲ੍ਹਾ ਪੱਧਰੀ ਲੋਕਲ ਲੈਵਲ ਕਮੇਟੀ, ਦੀ ਨੈਸ਼ਨਲ ਟਰੱਸਟ ਐਕਟ-1999, (ਮੈਂਟਲ ਡਿਸਏਬਲਟੀ) ਮਨਿਸਟਰੀ ...
ਦਸੂਹਾ, 17 ਜੁਲਾਈ (ਭੁੱਲਰ)-ਦਸੂਹਾ ਪੁਲਿਸ ਨੇ ਹੋਮਗਾਰਡ ਦੇ ਜਵਾਨ ਦੀ ਕੁੱਟਮਾਰ ਕਰਨ ਸਬੰਧੀ ਕੇਸ ਦਰਜ ਕੀਤਾ ਹੈ | ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਰਾਮ ਜੀਤ ਸਿੰਘ ਪੁੱਤਰ ਰਤਨ ਚੰਦ ਪਿੰਡ ਟੇਰਕਿਆਣਾ ਨੇ ਦਸੂਹਾ ਪੁਲਿਸ ਨੂੰ ਦੱਸਿਆ ਕਿ ਉਹ ਥਾਣਾ ਦਸੂਹਾ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਕੁੱਟਮਾਰ ਕਰਕੇ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਿਤਾ-ਪੁੱਤਰ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਅੱਤੋਵਾਲ ਦੇ ਵਾਸੀ ਗੁਰਦੀਪ ਸਿੰਘ ਨੇ ...
ਦਸੂਹਾ, 17 ਜੁਲਾਈ (ਕੌਸ਼ਲ)-ਰੋਟਰੀ ਕਲੱਬ ਦਸੂਹਾ ਦੀ ਚੋਣ ਚੇਅਰਮੈਨ ਰੋਟੇਰੀਅਨ ਐੱਚ. ਪੀ. ਐੱਸ. ਜੋਨੀ ਵਿਰਕ ਦੀ ਅਗਵਾਈ 'ਚ ਹੋਈ | ਜਿਸ 'ਚ ਸਰਬਸੰਮਤੀ ਨਾਲ ਰੋਟੇਰੀਅਨ ਦਿਨੇਸ਼ ਕੌਸ਼ਲ ਨੂੰ ਪ੍ਰਧਾਨ, ਰੋਟੇਰੀਅਨ ਡਾ. ਬਲਵੰਤ ਸਿੰਘ ਨੂੰ ਮੀਤ ਪ੍ਰਧਾਨ, ਰੋਟੇਰੀਅਨ ਵਿਜੇ ...
ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ 8.20 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਹਿਲਪੁਰ ਪੁਲਿਸ ਨੇ ਭਗਤੁਪੁਰ ਵਾਸੀ ਜਸਮਿੰਦਰ ਕੌਰ ਬੈਂਸ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਸਤਨਾਮ ਸਿੰਘ ਵਾਸੀ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਤਸਕਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਥਾਣਾ ਸਦਰ ਪੁਲਿਸ ਨੇ ਨਾਕਾਬੰਦੀ ਦੌਰਾਨ ਪਿੰਡ ਕੋਟਲਾ ਗੋਂਦਪੁਰ 'ਚ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 40 ...
ਚੱਬੇਵਾਲ, 17 ਜੁਲਾਈ (ਰਾਜਾ ਸਿੰਘ ਪੱਟੀ)-ਸਿੱਖਿਆ ਵਿਭਾਗ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਰਕਾਰੀ/ ਏਡਿਡ/ ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖਲ ਹੋਣ ਦੀ ਮਿਤੀ 'ਚ ਵਾਧਾ ਕਰਕੇ ਹੁਣ 31 ਜੁਲਾਈ ਤੱਕ ਦਾਖਲ ਹੋਣ ਦਾ ਮੌਕਾ ...
ਚੱਬੇਵਾਲ, 17 ਜੁਲਾਈ (ਰਾਜਾ ਸਿੰਘ ਪੱਟੀ)-ਪਿੰਡ ਖਨੂਰ ਵਿਖੇ ਬਾਬਾ ਬੁੱਢੜ ਸ਼ਾਹ ਦੀ ਦਰਗਾਹ 'ਤੇ ਸਥਾਨਿਕ ਪ੍ਰਬੰਧਕ ਕਮੇਟੀ ਵਲੋਂ ਮੇਲਾ ਪ੍ਰਧਾਨ ਚਰਨਜੀਤ ਸਿੰਘ ਖਨੂਰ ਦੀ ਅਗਵਾਈ 'ਚ ਦੋ ਰੋਜ਼ਾ ਸਾਲਾਨਾ ਧਾਰਮਿਕ ਮੇਲਾ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਵਿਧਾਇਕ ਡਾ. ...
ਅੱਡਾ ਸਰਾਂ, 17 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਨੇ ਆਪਣੇ ਸਮਾਜ ਸੇਵੀ ਕਾਰਜਾਂ ਦੀ ਕੜੀ ਤਹਿਤ ਪਿੰਡ ਮਸੀਤ ਪਲ ਕੋਟ ਵਿਖੇ ਕੈਂਸਰ ਦੀ ਬਿਮਾਰੀ ਤੋਂ ਪੀੜਤ ਇੱਕ ਔਰਤ ਦੀ ਆਰਥਿਕ ਤੌਰ 'ਤੇ ਮਦਦ ਕੀਤੀ | ਪੀੜਤ ਔਰਤ ਬਲਵਿੰਦਰ ਕੌਰ ...
ਅੱਡਾ ਸਰਾਂ, 17 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਚੋਟਾਲਾ ਵਿਖੇ ਨਸ਼ੇ ਿਖ਼ਲਾਫ਼ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਗੁਰਪ੍ਰੀਤ ਸਿੰਘ ਗਿੱਲ ਡੀ.ਐਸ.ਪੀ. ਟਾਂਡਾ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਨਸ਼ੇ ਦੇ ...
ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਯੰਗ ਖਾਲਸਾ ਗਰੁੱਪ ਦੀ ਮੀਟਿੰਗ ਹੋਈ ਜਿਸ 'ਚ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਭਾਗ ਲਿਆ | ਇਸ ਮੌਕੇ ਭਾਈ ਪਰਮਜੀਤ ਸਿੰਘ ਖਾਲਸਾ, ਡਾ: ਹਰਜਿੰਦਰ ਸਿੰਘ ਓਬਰਾਏ, ਭਾਈ ...
ਗੜ੍ਹਸ਼ੰਕਰ, 17 ਜੁਲਾਈ (ਸੁਮੇਸ਼ ਬਾਲੀ)-ਪਿੰਡ ਇਬਰਾਹੀਮਪੁਰ (ਬਗਵਾਂਈ) ਦੀ ਸਹਿਕਾਰੀ ਸਭਾ (ਕੋਆਪ੍ਰੇਟਿਵ ਸੁਸਾਇਟੀ) ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਜਿਸ 'ਚ ਜਰਨੈਲ ਸਿੰਘ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ | ਨਵੀਂ ਚੁਣੀ ਗਈ ਕਮੇਟੀ ਨੂੰ ਪਿੰਡ ਦੇ ਗੁਰਦੁਆਰਾ ...
ਰਾਮਗੜ੍ਹ ਸੀਕਰੀ, 17 ਜੁਲਾਈ (ਕਟੋਚ)-ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਤਲਵਾੜਾ ਇਕਾਈ ਦੀ ਬੈਠਕ ਜਲ ਯੋਜਨਾ ਭੂੰਬੋਤਾੜ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਸਕੱਤਰ ਰਾਜੀਵ ਸ਼ਰਮਾ ਨੇ ਕੀਤੀ | ਇਸ ਮੌਕੇ ਜਲ ਯੋਜਨਾਵਾਂ ਨੂੰ ਪੰਚਾਇਤਾਂ ਦੇ ਹਵਾਲੇ ਕਰਨ ਦੇ ...
ਮੁਕੇਰੀਆਂ, 17 ਜੁਲਾਈ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੀ ਟੀਮ ਨੇ ਮੁਕੇਰੀਆਂ ਹਲਕੇ ਅੰਦਰ ਜਾ ਕੇ ਪਿੰਡਾਂ ਦੀਆਂ ਸੜਕਾਂ ਦਾ ਦੌਰਾ ਕੀਤਾ | ਜਿਸ ਦੌਰਾਨ ਦੇਖਿਆ ਗਿਆ ਕਿ ਹਾਜੀਪੁਰ ਤੋਂ ਲੈ ਕੇ ਸਰਿਆਨਾ ਰੋਡ ਅਤੇ ਹਾਜੀਪੁਰ ਤੋਂ ਮਾਨਸਰ ਰੋਡ ਜਿਸ ਦਾ ਨਾਂਅ ਸ਼ਹੀਦ ...
ਦਸੂਹਾ, 17 ਜੁਲਾਈ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ ਐੱਸ. ਡੀ. ਐੱਮ. ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐੱਸ. ਵਲੋਂ ਰੋਗੀ ਕਲਿਆਣ ਸੰਮਤੀ ਦਸੂਹਾ ਵਲੋਂ ਨਵੇਂ ਬਣਾਏ ਗਏ ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਕੇਂਦਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ...
ਸਮੁੰਦੜਾ, 17 ਜੁਲਾਈ (ਤੀਰਥ ਸਿੰਘ ਰੱਕੜ)-ਪਿੰਡ ਧਮਾਈ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੋਧੀ ਚਲਾਈ ਜਾ ਰਹੀ ਡੈਪੋ ਮੁਹਿੰਮ ਦੇ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ...
ਤਲਵਾੜਾ, 17 ਜੁਲਾਈ (ਮਹਿਤਾ)-ਦੇਸ਼ ਭਗਤ ਟੈਕਨੀਕਲ ਕਾਲਜ (ਆਈ. ਟੀ. ਆਈ.) ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ 'ਚ ਵੱਸੇ ਬਲਾਕ ਤਲਵਾੜਾ ਦੇ ਪਿੰਡ ਭਟੇੜ ਵਿਖੇ ਸਥਿਤ ਹੈ | ਇਸ ਕਾਲਜ ਵਿਚ ਸਿੱਖਿਆਰਥੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ | ਕਾਲਜ ਵਿਚ ...
ਮੁਕੇਰੀਆਂ, 17 ਜੁਲਾਈ (ਰਾਮਗੜ੍ਹੀਆ)-ਪੀ. ਡਬਲਿਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਤਲਵਾੜਾ ਮੁਕੇਰੀਆਂ ਦੀ ਮੀਟਿੰਗ ਸੂਬਾ ਸਿੰਘ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ, ਜੋ ਕਿ ਜਲ ਪਲਾਈ ਸੈਨੀਟੇਸ਼ਨ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ...
ਗੜ੍ਹਸ਼ੰਕਰ, 17 ਜੁਲਾਈ (ਧਾਲੀਵਾਲ)-ਸਮਾਜ ਸੇਵਾ ਲਈ ਕਾਰਜਸ਼ੀਲ ਰੋਟਰੀ ਕਲੱਬ ਗੜ੍ਹਸ਼ੰਕਰ ਵਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਤਾਜਪੋਸ਼ੀ ਸਮਾਗਮ ਹੋਟਲ ਯੋਕੋਹਾਮਾ ਵਿਖੇ ਕਰਵਾਇਆ ਗਿਆ | ਇਸ ਮੌਕੇ ਕਲੱਬ ਦੇ ਨਵੇਂ ਚੁਣੇ ਪ੍ਰਧਾਨ ਐਕਸੀਅਨ ...
ਗੜ੍ਹਸ਼ੰਕਰ, 17 ਜੁਲਾਈ (ਧਾਲੀਵਾਲ)- ਇਥੇ ਸਾਬਕਾ ਫੌਜੀਆਂ ਵਲੋਂ 'ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਦਾ ਗਠਨ ਕੀਤਾ ਗਿਆ | ਇਸ ਮੌਕੇ ਹਾਜ਼ਰ ਮੈਂਬਰਾਂ ਵਲੋਂ ਜਥੇਦਾਰ ਚੂਹੜ ਸਿੰਘ ਧਮਾਈ ਨੂੰ ਸਰਬਸੰਮਤੀ ਨਾਲ ਟਰਸੱਟ ਦਾ ਪ੍ਰਧਾਨ ਚੁਣਿਆ ਗਿਆ | ...
ਦਸੂਹਾ, 17 ਜੁਲਾਈ (ਭੁੱਲਰ)-ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਿਛਲੇ ਲੰਬੇ ਸਮੇਂ ਤੋ ਾ ਜੋੜਿਆ ਦੀ ਸੇਵਾ ਕਰਦੇ ਆ ਰਹੇ ਸੁੱਚਾ ਸਿੰਘ ਦੁੱਗਲ ਤੇ ਬਹਾਦਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੈਨੇਜਰ ਸਤਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ...
ਟਾਂਡਾ ਉੜਮੁੜ, 17 ਜੁਲਾਈ (ਗੁਰਾਇਆ)-ਕੇਨਰਾ ਬਾੈਕ ਟਾਂਡਾ ਵਲੋਂ ਗਾਹਕਾਂ ਨੂੰ ਚੰਗੀਆਂ ਸੇਵਾਵਾਂ ਦੇਣ ਲਈ ਲੋਨ ਮੇਲਾ ਲਗਾਇਆ ਗਿਆ | ਜਿਸ ਦਾ ਉਦਘਾਟਨ ਸ੍ਰੀ ਆਰ. ਆਰ. ਤਾਰਾ, ਏ. ਜੀ. ਐਮ. ਜਲੰਧਰ ਵੱਲਾੋ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਬੈਂਕ ਵਲੋਂ ਗਾਹਕਾਂ ਨੂੰ ਘੱਟ ਵਿਆਜ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਬਲਬੀਰ ਰਾਜ ਸਿੰਘ ਨੇ ਬਤੌਰ ਕਮਿਸ਼ਨਰ ਦਾ ਚਾਰਜ ਸੰਭਾਲਣ ਉਪਰੰਤ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਗਰ ਨਿਗਮ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ...
ਬੁਲ੍ਹੋਵਾਲ, 17 ਜੁਲਾਈ (ਜਸਵੰਤ ਸਿੰਘ)-ਅੰਤਰਰਾਸ਼ਟਰੀ ਐਵਾਰਡ ਪ੍ਰਾਪਤ ਦੀ ਲਾਂਬੜਾ ਕਾਂਗੜੀ ਮਲਟੀਪਰਪਸ ਕੋ-ਆਪੇ੍ਰਟਿਵ ਸਰਵਿਸ ਸੁਸਾਇਟੀ ਵਲੋ ਪੰਜਾਬ ਨੂੰ ਤੰਦਰੁਸਤ ਅਤੇ ਹਰਿਆ ਭਰਿਆ ਬਣਾਈ ਰੱਖਣ ਦੇ ਲਈ ਕਾਹਨ ਸਿੰਘ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਪਿੰਡ ਚੋਟਾਲਾ ਵਿਖੇ ਸ਼ਰੇਆਮ ਵਿੱਕ ਰਹੇ ਨਸ਼ਿਆਂ ਜਿਸ 'ਚ ਚਿੱਟਾ ਤੇ ਸ਼ਰਾਬ ਸ਼ਾਮਿਲ ਹੈ ਿਖ਼ਲਾਫ਼ ਗੁਰਦੁਆਰਾ ਕਮੇਟੀ ਚੋਟਾਲਾ ਅਤੇ ਗ੍ਰਾਮ ਪੰਚਾਇਤ ਦੇ ਸੱਦੇ 'ਤੇ ਪਿੰਡ ਦੇ ਲੋਕਾਂ ਵਲੋਂ ਮੋਮਬੱਤੀ ਮਾਰਚ ਕੱਢ ਕੇ ਰੋਸ ...
ਹੁਸ਼ਿਆਰਪੁਰ,17 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਮੂਹ ਬ੍ਰਾਂਚਾਂ ਦੇ ਮੁਲਾਜ਼ਮਾਂ ਵਲੋਂ ਨਗਰ ਨਿਗਮ ਦੇ ਦਫਤਰ ਵਿਖੇ ਪੰਜਾਬ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਫਾਈ ਮਜਦੂਰ ਯੂਨੀਅਨ ਦੇ ਪ੍ਰਧਾਨ ਰਾਜਾ ਹੰਸ ...
ਦਸੂਹਾ, 17 ਜੁਲਾਈ (ਭੁੱਲਰ)-ਅੱਜ ਉਪ ਮੰਡਲ ਮਜਿਸਟਰੇਟ ਦਫ਼ਤਰ ਦਸੂਹਾ ਵਿਖੇ ਐੱਸ. ਡੀ. ਐਮ. ਹਰਚਰਨ ਸਿੰਘ ਪੀ. ਸੀ. ਐੱਸ. ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ | ਉਨ੍ਹਾਂ ਦਫ਼ਤਰ ਦੇ ਸਟਾਫ਼ ਨਾਲ ਮੀਟਿੰਗ ਕੀਤੀ ਤੇ ...
ਹੁਸ਼ਿਆਰਪੁਰ, 17 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪਿੰਡ ਬੱਡੋਂ ਵਿਖੇ ਪੰਜਾਬ ਸਰਕਾਰ ਵਲੋਂ ਆਰੰਭੀ ਲਹਿਰ ਤਹਿਤ ਨਸ਼ਾ ਮੁਕਤ ਪੰਜਾਬ ਬਨਾਉਣ ਲਈ ਪਿੰਡ-ਪਿੰਡ ਜਾ ਕੇ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ | ਇਸ ਸਬੰਧੀ ਪਿੰਡ ਬੱਡੋਂ ਵਿਖੇ ਹੋਈ ਇਲਾਕਾ ...
ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ)-ਥਾਣਾ ਟਾਂਡਾ ਦੀ ਚੌਕੀ ਅੱਡਾ ਸਰਾਂ ਇੰਚਾਰਜ ਵਲੋਂ ਪਿੰਡ ਬੈਂਚਾਂ ਦੇ ਇਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਵਧੀਕ ਮੁੱਖ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਕਰਜ਼ੇ ਵਾਲੀ ਕਾਰ ਦੀ ਜਾਅਲੀ ਆਰ.ਸੀ. ਬਣਾ ਕੇ ਪੁਰਾਣੀ ਗੱਡੀ ਨੂੰ ਵੇਚਣ ਤੋਂ ਬਾਅਦ ਨਵੀਂ ਗੱਡੀ ਲੈ ਕੇ ਕਾਰ ਡੀਲਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ ਕਥਿਤ ਦੋਸ਼ੀ ਖਿਲਾਫ਼ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ...
ਮੁਕੇਰੀਆਂ, 17 ਜੁਲਾਈ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਇੱਕ ਏਜੰਟ ਅਤੇ ਉਸ ਦੀ ਪਤਨੀ ਿਖ਼ਲਾਫ਼ 6 ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ. ਐੱਸ. ਆਈ. ਜਗਤ ਸਿੰਘ ਨੇ ਦੱਸਿਆ ਕਿ ਪ੍ਰਸ਼ੋਤਮ ਸਿੰਘ ਪੁੱਤਰ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਪਤੀ ਦੀ ਕੁੱਟਮਾਰ ਦਾ ਸ਼ਿਕਾਰ ਹੋਈ ਨਵ ਵਿਆਹੁਤਾ ਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਉਣ ਤੋਂ ਬਾਅਦ ਸੱਸ ਤੇ ਸਹੁਰਾ ਲਾਪਤਾ ਹੋ ਗਏੇ | ਜਾਣਕਾਰੀ ਅਨੁਸਾਰ ਪਿੰਡ ਢੋਲਣਵਾਲ ਦੀ ਵਾਸੀ ਕਰਿਸ਼ਮਾ ਪੁੱਤਰੀ ਜਗਤ ...
ਮੁਕੇਰੀਆਂ, 17 ਜੁਲਾਈ (ਰਾਮਗੜ੍ਹੀਆ)-ਲੰਬੀ ਛੁੱਟੀਆਂ ਦੇ ਖ਼ਤਮ ਹੁੰਦੇ ਹੀ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ 'ਚ ਜਿੱਥੇ ਬਹੁਤ ਜੋਸ਼ ਤੇ ਉਤਸ਼ਾਹ ਸੀ ਉੱਥੇ ਇਸੀ ਉਤਸ਼ਾਹ ਨੂੰ ਵਧਾਉਂਦੇ ਹੋਏ ਅਧਿਆਪਕਾ ਨੇ ਕਈ ਨਵੇਂ ਢੰਗਾਂ ਨੂੰ ਅਪਣਾਇਆ | ਉਨ੍ਹਾਂ ਨੇ ...
ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ)-ਰਾਜ 'ਚ ਸਤੰਬਰ ਵਿਚ ਹੋਣ ਵਾਲੀਆਂ ਪੰਚਾਇਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਮੱਦੇਨਜ਼ਰ ਹੋਈ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਚ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX