ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550

ਪੰਜਾਬ / ਜਨਰਲ

ਸਿਟੀ ਸੈਂਟਰ ਘੁਟਾਲਾ : ਸ਼ਿਕਾਇਤਕਰਤਾ ਵਲੋਂ ਕੇਸ ਰੱਦ ਕਰਨ ਲਈ ਦਬਾਅ ਪਾਉਣ ਦੇ ਉੱਚ ਅਧਿਕਾਰੀਆਂ 'ਤੇ ਦੋਸ਼

ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿਤ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ ਦੇ ਸ਼ਿਕਾਇਤਕਰਤਾ ਸੇਵਾਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਨੇ ਉੱਚ ਪੁਲਿਸ ਅਧਿਕਾਰੀਆਂ ਅਤੇ ਕੁਝ ਹੋਰ ਪ੍ਰਭਾਵਸ਼ਾਲੀ ਵਿਅਕਤੀਆਂ 'ਤੇ ਵਿਜੀਲੈਂਸ ਵਲੋਂ ਕੇਸ ਨੂੰ ਰੱਦ ਕਰਨ ਲਈ ਅਦਾਲਤ 'ਚ ਦਾਇਰ ਰਿਪੋਰਟ ਦੇ ਹੱਕ ਵਿਚ ਬਿਆਨ ਦੇਣ ਲਈ ਦਬਾਅ ਪਾਉਣ ਦੇ ਗੰਭੀਰ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਸੇਵਾਮੁਕਤ ਵਿਜੀਲੈਂਸ ਅਧਿਕਾਰੀ ਅਤੇ ਸਿਟੀ ਸੈਂਟਰ ਘਪਲੇ ਵਿਚ ਦਰਜ ਕੀਤੀ ਮੁੱਢਲੀ ਰਿਪੋਰਟ ਦੇ ਸ਼ਿਕਾਇਤਕਰਤਾ ਸ: ਕੰਵਰਜੀਤ ਸਿੰਘ ਸੰਧੂ ਨੇ ਇਸ ਮਾਮਲੇ ਨੂੰ ਲੈ ਕੇ ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਸ: ਗੁਰਬੀਰ ਸਿੰਘ ਦੀ ਅਦਾਲਤ 'ਚ ਆਪਣੇ ਵਕੀਲ ਰਾਹੀਂ ਦਰਖਾਸਤ ਦਾਇਰ ਕੀਤੀ ਹੈ, ਜਿਸ 'ਤੇ ਸੁਣਵਾਈ 18 ਜੁਲਾਈ ਦਿਨ ਬੁੱਧਵਾਰ ਨੂੰ ਹੋਵੇਗੀ | ਅਦਾਲਤ ਵਿਚ ਦਾਇਰ ਕੀਤੀ ਦਰਖਾਸਤ ਵਿਚ ਸ: ਕੰਵਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਤੇ ਉੱਚ ਪੁਲਿਸ ਅਧਿਕਾਰੀਆਂ ਅਤੇ ਹੋਰ ਕੁਝ ਪ੍ਰਭਾਵਸ਼ਾਲੀ ਵਿਅਕਤੀਆਂ ਵਲੋਂ ਸਿਟੀ ਸੈਂਟਰ ਘੁਟਾਲੇ ਨੂੰ ਰੱਦ ਕਰਨ ਲਈ ਵਿਜੀਲੈਂਸ ਵਲੋਂ ਅਦਾਲਤ ਵਿਚ ਦਾਇਰ ਰਿਪੋਰਟ ਦੇ ਹੱਕ ਵਿਚ ਬਿਆਨ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹੱਕ ਵਿਚ ਬਿਆਨ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਤੇ ਵਿਜੀਲੈਂਸ ਵਲੋਂ ਝੂਠਾ ਮੁਕੱਦਮਾ ਦਰਜ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ | ਸ: ਸੰਧੂ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਨ੍ਹਾਂ ਦੇ ਨਾਲ ਜਾਂਚ ਵਿਚ ਸ਼ਾਮਿਲ ਰਹੇ ਸੇਵਾਮੁਕਤ ਅਧਿਕਾਰੀ ਸੁਰਜੀਤ ਸਿੰਘ ਗਰੇਵਾਲ ਿਖ਼ਲਾਫ਼ ਦਰਜ ਕੀਤਾ ਮੁਕੱਦਮਾ ਵੀ ਇਸੇ ਕੜੀ ਦਾ ਇਕ ਹਿੱਸਾ ਹੈ | ਸ: ਸੰਧੂ ਨੇ ਦਾਇਰ ਕੀਤੀ ਗਈ ਦਰਖਾਸਤ ਵਿਚ ਅਦਾਲਤ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਉਨ੍ਹਾਂ ਦੇ ਬਿਆਨ ਜ਼ਰੂਰ ਲਏ ਜਾਣ | ਅਦਾਲਤ ਵਲੋਂ ਇਸ ਮਾਮਲੇ ਦੀ ਸੁਣਵਾਈ ਭਲਕੇ 18 ਜੁਲਾਈ ਤੱਕ ਕਰਨ ਦਾ ਹੁਕਮ ਦਿੱਤਾ ਗਿਆ ਹੈ | ਸੂਤਰਾਂ ਅਨੁਸਾਰ ਵਿਜੀਲੈਂਸ ਵਲੋਂ ਸਾਬਕਾ ਐਸ.ਐਸ.ਪੀ ਵਿਜੀਲੈਂਸ ਸ: ਕੰਵਰਜੀਤ ਸਿੰਘ ਸੰਧੂ ਿਖ਼ਲਾਫ਼ ਇਕ ਜਾਂਚ ਸ਼ੁਰੂ ਕੀਤੀ ਗਈ ਹੈ | ਸ: ਸੰਧੂ ਉੱਪਰ ਨੌਕਰੀ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਮੇਤ ਕਈ ਹੋਰ ਗੰਭੀਰ ਦੋਸ਼ ਹਨ | ਵਿਜੀਲੈਂਸ ਵਲੋਂ ਸ਼ੁਰੂ ਕੀਤੀ ਗਈ ਜਾਂਚ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ | ਇੱਥੇ ਵਰਨਣਯੋਗ ਹੈ ਕਿ ਸਿਟੀ ਸੈਂਟਰ ਘੁਟਾਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 37 ਵਿਅਕਤੀਆਂ ਿਖ਼ਲਾਫ਼ ਵਿਜੀਲੈਂਸ ਬਿਊਰੋ ਵਲੋਂ 23 ਮਾਰਚ 2007 ਨੂੰ ਧਾਰਾ 409/420/465/467/468/471/201/120-ਬੀ ਅਤੇ ਰਿਸ਼ਵਤ ਰੋਕੂ ਐਕਟ ਦੀ ਧਾਰਾ 7/8/9/13 (1) ਸੀ.ਡੀ/13 (2)/14 ਅਧੀਨ ਕੇਸ ਦਰਜ ਕੀਤਾ ਸੀ, ਪਰ ਪਿਛਲੇ ਸਾਲ ਕੈਪਟਨ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਲੋਂ ਅਦਾਲਤ ਵਿਚ ਇਸ ਕੇਸ ਨੂੰ ਰੱਦ ਕਰਨ ਲਈ ਅਦਾਲਤ ਵਿਚ ਦਰਖਾਸਤ ਦਿੱਤੀ ਸੀ, ਜੋ ਕਿ ਅਜੇ ਵਿਚਾਰ ਅਧੀਨ ਹੈ |

ਪੇਸ਼ੀ ਭੁਗਤ ਕੇ ਵਾਪਸ ਆ ਰਹੇ ਦੋ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਪਠਾਨਕੋਟ, 17 ਜੁਲਾਈ (ਆਰ. ਸਿੰਘ/ਚੌਹਾਨ/ਆਸ਼ੀਸ਼)-ਅੱਜ ਬਾਅਦ ਦੁਪਹਿਰ ਸਮੇਂ ਸਬ ਜੇਲ੍ਹ ਪਠਾਨਕੋਟ ਵਿਚ ਚੋਰੀ ਅਤੇ ਲੁੱਟ ਦੇ ਮਾਮਲੇ ਵਿਚ ਵਿਚਾਰਾਧੀਨ ਦੋ ਕੈਦੀਆਂ ਦੇ ਪੁਲਿਸ ਨੂੰ ਚਕਮਾ ਦੇ ਕੇ ਭੱਜ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੋਨਾਂ ...

ਪੂਰੀ ਖ਼ਬਰ »

ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ 30 ਤੋਂ ਪੰਜਾਬ ਭਰ 'ਚ ਮੈਡੀਕਲ ਦੀਆਂ ਦੁਕਾਨਾਂ ਬੰਦ ਕਰਨ ਦੀ ਚਿਤਾਵਨੀ

ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)-ਸਰਕਾਰ ਵਲੋਂ ਪੰਜਾਬ 'ਚ ਨਸ਼ਿਆਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਮੈਡੀਕਲ ਦੀਆਂ ਦੁਕਾਨਾਂ 'ਤੇ ਮਾਰੇ ਜਾ ਰਹੇ ਛਾਪਿਆਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ¢ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਛਾਪੇਮਾਰੀ ਿਖ਼ਲਾਫ਼ ਚਿਤਾਵਨੀ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਲੜਕੀ 'ਤੇ ਪਾਇਆ ਤੇਜ਼ਾਬ-ਤਿੰਨ ਗੰਭੀਰ ਜ਼ਖ਼ਮੀ

ਦੀਨਾਨਗਰ, 17 ਜੁਲਾਈ (ਸ਼ਰਮਾ/ ਸੰਧੂ/ਸੋਢੀ)-ਜ਼ਮੀਨੀ ਝਗੜੇ ਨੂੰ ਲੈ ਕੇ ਪਿੰਡ ਝੜੋਲੀ ਵਿਖੇ ਤਕਰੀਬਨ ਇਕ ਦਰਜਨ ਹਥਿਆਰਬੰਦ ਹਮਲਾਵਰਾਂ ਨੇ ਇਕ ਗੁੱਜਰ ਦੇ ਡੇਰੇ 'ਤੇ ਹਮਲਾ ਕਰਕੇ ਪਿਉ-ਪੱੁਤ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਜਦੋਂ ਕਿ ਉਨ੍ਹਾਂ ਦੀ ਇਕ ਭਤੀਜੀ 'ਤੇ ...

ਪੂਰੀ ਖ਼ਬਰ »

ਰਿਮਾਂਡ ਦੇ ਬਾਅਦ ਦਿਲਪ੍ਰੀਤ ਨੂੰ ਅਦਾਲਤ 'ਚ ਕੀਤਾ ਪੇਸ਼-ਹੁਣ ਪੰਜਾਬ ਪੁਲਿਸ ਦੇ ਹਵਾਲੇ

ਚੰਡੀਗੜ੍ਹ, 17 ਜੁਲਾਈ (ਰਣਜੀਤ ਸਿੰਘ)- ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਦੋ ਵਾਰ ਪੁਲਿਸ ਰਿਮਾਂਡ 'ਤੇ ਲੈਣ ਤੋਂ ਬਾਅਦ ਦੋਬਾਰਾ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ | ਜਿੱਥੋਂ ਦਿਲਪ੍ਰੀਤ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਅਤੇ ਵਿਧਾਇਕ ਧੀਮਾਨ ਦੇ ਗਰੁੱਪ ਆਪਸ 'ਚ ਭਿੜੇ

ਧੂਰੀ, ਅਹਿਮਦਗੜ੍ਹ, 17 ਜੁਲਾਈ (ਲਹਿਰੀ, ਸੋਢੀ)-ਮਲੇਰਕੋਟਲਾ ਤੋਂ ਧੂਰੀ ਆਉਂਦੇ ਰਸਤੇ 'ਚ ਸੰਗਰੂਰ ਤੋਂ ਵਿਧਾਇਕ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੇ ਧੜੇ ਨਾਲ ਸਬੰਧਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਅਮਰਗੜ੍ਹ ...

ਪੂਰੀ ਖ਼ਬਰ »

ਕੈਪਟਨ ਦੇ ਓ.ਐਸ.ਡੀ ਮਾਣਨਗੇ ਚੰਡੀਗੜ੍ਹ 'ਚ ਸਰਕਾਰੀ ਮਕਾਨਾਂ ਦਾ ਆਨੰਦ

ਚੰਡੀਗੜ੍ਹ,17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਣਨ ਮਗਰੋਂ ਲਾਏ ਓ.ਐਸ..ਡੀਜ਼ ਨੂੰ ਆਿਖ਼ਰ ਚੰਡੀਗੜ੍ਹ 'ਚ ਰੈਣ ਬਸੇਰਾ ਕਰਨ ਲਈ ਸਰਕਾਰੀ ਰਿਹਾਇਸ਼ ਮਿਲ ਹੀ ਜਾਵੇਗੀ | ਸੂਤਰਾਂ ਅਨੁਸਾਰ ਸਰਕਾਰ ਕੈਪਟਨ ਦੇ ਓ.ਐਸ..ਡੀਜ਼ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਸ਼ੇ੍ਰਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ 4 ਤੋਂ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ 10ਵੀਂ ਸ਼੍ਰੇਣੀ (ਸਮੇਤ ਓਪਨ ਸਕੂਲ/ਵਾਧੂ ਵਿਸ਼ਾ) ਅਤੇ 12ਵੀਂ ਸ਼੍ਰੇਣੀ ਦੇ ਸਾਇੰਸ ਅਤੇ ਕਾਮਰਸ ਗਰੁੱਪ ਨੂੰ ਛੱਡ ਕੇ ਬਾਕੀ ਸਾਰੇ ਗਰੁੱਪਾਂ (ਓਪਨ ਸਕੂਲ ਸਮੇਤ ਸਾਇੰਸ ...

ਪੂਰੀ ਖ਼ਬਰ »

ਇਕ ਹੋਰ ਨੌਜਵਾਨ ਨਸ਼ੇ ਦੀ ਭੇਟ ਚੜਿ੍ਹਆ

ਫਤਿਆਬਾਦ, 17 ਜੁਲਾਈ (ਧੂੰਦਾ)-ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਬਾਬਾ ਮਹਿਤਾ ਕਲਿਆਣ ਦਾਸ ਸੁਸਾਇਟੀ ਦੇ ਪ੍ਰਧਾਨ ਜਗਬੀਰ ਸਿੰਘ ਜੱਗਾ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਬਾਦਲਾ ਨੀਤੀ 'ਸਿਆਸੀ ਤੰਤਰ' ਅੱਗੇ ਹੋਈ 'ਛੂ-ਮੰਤਰ'

ਬਠਿੰਡਾ ਛਾਉਣੀ, 17 ਜੁਲਾਈ (ਪਰਵਿੰਦਰ ਸਿੰਘ ਜੌੜਾ)-ਅਧਿਆਪਕਾਂ ਦੀ ਤਬਾਦਲਾ ਨੀਤੀ 'ਸਿਆਸੀ ਤੰਤਰ' ਅੱਗੇ 'ਛੂ-ਮੰਤਰ' ਹੋ ਗਈ ਹੈ | ਕੈਪਟਨ ਸਰਕਾਰ ਦੇ ਕਾਰਜਕਾਲ ਦੇ ਡੇਢ ਸਾਲ ਬਾਅਦ ਵੀ ਤਬਾਦਲਿਆਂ ਸਬੰਧੀ ਕੋਈ ਠੋਸ ਨੀਤੀ ਨਹੀਂ ਬਣ ਸਕੀ ਹੈ | ਬੀਤੇ ਦਿਨੀਂ ਡਾਇਰੈਕਟਰ ...

ਪੂਰੀ ਖ਼ਬਰ »

ਜੱਜ ਵਲੋਂ ਸਾਬਕਾ ਫ਼ੌਜੀ ਨੂੰ ਪੇਸ਼ ਨਾ ਕਰਨ 'ਤੇ ਫ਼ਿਰੋਜ਼ਪੁਰ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਐੱਸ.ਟੀ.ਐੱਫ. ਵਲੋਂ ਕਪੂਰਥਲਾ ਵਿਖੇ ਤਾਇਨਾਤ ਇੰਸਪੈਕਟਰ ਇੰਦਰਜੀਤ ਸਿੰਘ, ਉਸ ਦੇ ਗੰਨਮੈਨ ਏ. ਐੱਸ. ਆਈ. ਅਜੈਬ ਸਿੰਘ, ਸਾਬਕਾ ਫ਼ੌਜੀ ਸਾਹਿਬ ਸਿੰਘ ਅਤੇ ਉਸ ਦੇ ਸਾਲੇ ਬਲਵਿੰਦਰ ਸਿੰਘ ਿਖ਼ਲਾਫ਼ ਦਰਜ ਮਾਮਲੇ 'ਚ ਵਧੀਕ ...

ਪੂਰੀ ਖ਼ਬਰ »

ਦਿਲਪ੍ਰੀਤ ਦਾ ਸਾਥੀ ਲੱਕੀ ਮੁਹਾਲੀ ਅਦਾਲਤ ਵਲੋਂ ਦਿੱਤਾ ਜਾ ਚੁੱਕਾ ਹੈ ਭਗੌੜਾ ਕਰਾਰ

ਐੱਸ. ਏ. ਐੱਸ. ਨਗਰ, 17 ਜੁਲਾਈ (ਜਸਬੀਰ ਸਿੰਘ ਜੱਸੀ)-ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦਾ ਸਾਥੀ ਗੌਰਵ ਪਟਿਆਲ ਉਰਫ਼ ਲੱਕੀ ਵਾਸੀ ਖੁੱਡਾ ਲਾਹੌਰਾ ਚੰਡੀਗੜ੍ਹ ਜੋ ਕਿ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ 'ਤੇ ਗੋਲੀ ਮਾਰਨ ਤੋਂ ਬਾਅਦ ਚਰਚਾ 'ਚ ਆਇਆ ਸੀ ਨੂੰ ਮੁਹਾਲੀ ਅਦਾਲਤ ...

ਪੂਰੀ ਖ਼ਬਰ »

8 ਜ਼ਿਲ੍ਹਾ ਮਾਲ ਅਫ਼ਸਰਾਂ, 32 ਤਹਿਸੀਲਦਾਰਾਂ ਤੇ 49 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਹੁਸ਼ਿਆਰਪੁਰ, 17 ਜੁਲਾਈ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ 8 ਜ਼ਿਲ੍ਹਾ ਮਾਲ ਅਫ਼ਸਰਾਂ, 32 ਤਹਿਸੀਲਦਾਰਾਂ ਅਤੇ 49 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ | ਜ਼ਿਲ੍ਹਾ ਮਾਲ ਅਫ਼ਸਰ ਜਸਵੰਤ ਸਿੰਘ ਨੂੰ ਗੁਰਦਾਸਪੁਰ ਤੋਂ ਰੂਪ ਨਗਰ, ਗੁਰਜਿੰਦਰ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਲੁਧਿਆਣਾ, 17 ਜੁਲਾਈ (ਸਲੇਮਪੁਰੀ)-ਪਨਬੱਸ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਤੋਂ ਤਿੰਨ ਰੋਜ਼ਾ ਜੋ ਹੜਤਾਲ ਸ਼ੁਰੂ ਕੀਤੀ ਗਈ ਸੀ ਵਾਪਸ ਲੈਣ ਦਾ ਐਲਾਨ ਕੀਤਾ ਹੈ | ਪਨਬੱਸ ਵਰਕਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸਿਕੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਫ਼ਸਲਾਂ ਦੇ ਖ਼ਰਾਬੇ ਲਈ 32.82 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਸਰਕਾਰ ਨੇ ਪਿਛਲੇ ਇਕ ਸਾਲ 'ਚ ਕੁਦਰਤੀ ਆਫ਼ਤਾਂ ਨਾਲ ਕਿਸਾਨਾਂ ਦੀ ਨੁਕਸਾਨੀ ਗਈ ਫ਼ਸਲ ਦੇ ਮੁਆਵਜ਼ੇ ਲਈ 32.82 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਮਨਜ਼ੂਰ ਕੀਤੀ ਹੈ | ਇਹ ਮੁਆਵਜ਼ਾ ਰਾਸ਼ੀ ਉਨ੍ਹਾਂ ਕਿਸਾਨਾਂ ਲਈ ਵੱਡੀ ਰਾਹਤ ...

ਪੂਰੀ ਖ਼ਬਰ »

ਪਟਵਾਰੀ-ਵਿਜੀਲੈਂਸ ਬਹੁਚਰਚਿਤ ਮਾਮਲਾ

ਅਦਾਲਤ ਨੇ ਸੇਵਾ-ਮੁਕਤ ਐੱਸ.ਐੱਸ.ਪੀ. ਸੁਰਜੀਤ ਸਿੰਘ ਗਰੇਵਾਲ ਨੂੰ ਭੇਜਿਆ ਇਕ ਦਿਨਾ ਪੁਲਿਸ ਰਿਮਾਂਡ 'ਤੇ

ਫ਼ਿਰੋਜ਼ਪੁਰ, 17 ਜੁਲਾਈ (ਜਸਵਿੰਦਰ ਸਿੰਘ ਸੰਧੂ)- ਜ਼ਮੀਨੀ ਰਿਕਾਰਡ ਦੀ ਨਕਲ ਦੀ ਬਣਦੀ ਕੀਮਤ 20 ਰੁਪਏ ਮੰਗਣ 'ਤੇ ਪਟਵਾਰੀ ਨੂੰ ਝੂਠੇ ਝੋਨੇ ਦੇ ਘਪਲੇ ਕੇਸ 'ਚ ਫਸਾ ਕੇ ਮਾਨਸਿਕ ਅਤੇ ਸਰੀਰਕ ਅਣਮਨੁੱਖੀ ਤਸ਼ੱਦਦ ਵਿਜੀਲੈਂਸ ਪੁਲਿਸ ਵਲੋਂ ਢਾਹੇ ਜਾਣ ਵਾਲੇ ਚਰਚਿਤ ਮਾਮਲੇ ...

ਪੂਰੀ ਖ਼ਬਰ »

ਮਾਮਲਾ ਕਠੂਆ ਕਤਲ ਕਾਂਡ ਅਤੇ ਜਬਰ ਜਨਾਹ ਦਾ

ਗ਼ਲਤ ਖ਼ਬਰ ਛਾਪਣ 'ਤੇ ਸਰਕਾਰੀ ਵਕੀਲ ਨੇ ਇਕ ਅੰਗਰੇਜ਼ੀ ਅਖ਼ਬਾਰ ਦੀ ਕੀਤੀ ਸ਼ਿਕਾਇਤ

ਪਠਾਨਕੋਟ, 17 ਜੁਲਾਈ (ਆਸ਼ੀਸ਼ ਸ਼ਰਮਾ)-ਕਠੂਆ ਕਤਲ ਕਾਂਡ ਅਤੇ ਜਬਰ ਜ਼ਨਾਹ ਮਾਮਲੇ ਵਿਚ ਦਸਵੇਂ ਗਵਾਹ ਦੀ ਗਵਾਹੀ ਚੱਲੀ ਜਿਸ 'ਤੇ ਬਚਾਓ ਪੱਖ ਦੇ ਵਕੀਲਾਂ ਨੇ ਜਿਰਾਹ ਕੀਤੀ | ਬਚਾਓ ਪੱਖ ਦੇ ਵਕੀਲਾਂ ਨੇ ਦੱਸਿਆ ਕਿ ਪ੍ਰਵੇਸ਼ ਕੁਮਾਰ ਉਰਫ਼ ਮਨੰੂ ਦੇ ਜੂਵੀਨਾਈਲ ਹੋਣ ਦੀ ...

ਪੂਰੀ ਖ਼ਬਰ »

9ਵੀਂ ਤੋਂ 12 ਵੀਂ ਸ਼ੇ੍ਰਣੀ ਤੱਕ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਜੁਲਾਈ

ਐੱਸ. ਏ. ਐੱਸ. ਨਗਰ, 17 ਜੁਲਾਈ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ ਬੋਰਡ ਨਾਲ ਸਬੰਧਿਤ ਸਕੂਲਾਂ ਵਿਚ 9ਵੀਂ ਤੋਂ 12ਵੀਂ ਸ਼ੇ੍ਰਣੀ ਤੱਕ ਦਾਖ਼ਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਲਈ ਦਾਖ਼ਲਾ ...

ਪੂਰੀ ਖ਼ਬਰ »

ਆਉਣ ਵਾਲੇ ਦਿਨਾਂ 'ਚ ਪੰਜਾਬ ਭਰ ਬਾਰਿਸ਼ ਦੀ ਸੰਭਾਵਨਾ

ਲੁਧਿਆਣਾ,17 ਜੁਲਾਈ (ਬੀ.ਐਸ.ਬਰਾੜ)-ਪੀ.ਏ.ਯੂ ਮੌਸਮ ਵਿਭਾਗ ਦੇ ਮਾਹਿਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ 48 ਘੰਟਿਆਂ ਦੌਰਾਨ ਪੰਜਾਬ ਵਿਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼, ਛਿੱਟੇ ਪੈਣ ਦਾ ਅਨੁਮਾਨ ਹੈ | ਮਾਹਿਰਾਂ ਨੇ ਚੇਤਾਵਨੀ ਦਿੱਤੀ ਕਿ ਆਉਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਾਲ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੇ ਕੀਤੇ ਗਿਲੇ-ਸ਼ਿਕਵੇ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 17 ਜੁਲਾਈ -ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਨਾਲ ਗਿਲੇ-ਸ਼ਿਕਵੇ ਕੀਤੇ | ਸ਼ਹੀਦ ਦੇ ਵਾਰਸਾਂ ਨੇ ਇਸ ਮੌਕੇ ਇੰਗਲੈਂਡ ਤੋਂ ਸ਼ਹੀਦ ਦੀਆਂ ਅਣਮੁੱਲੀਆਂ ਨਿਸ਼ਾਨੀਆਂ ਵਾਪਸ ਮੰਗਵਾਉਣ ਦੀ ਮੰਗ ...

ਪੂਰੀ ਖ਼ਬਰ »

ਢੈਪਈ ਦੇ 3 ਵਿਅਕਤੀਆਂ ਵਲੋਂ ਪਿੰਡ ਦੇ ਬੱਚਿਆਂ ਦੀ ਕੁੱਟਮਾਰ

ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਢੈਪਈ ਦੇ ਚਾਰ ਵਿਅਕਤੀਆਂ ਵਲੋਂ ਪਿੰਡ ਦੇ ਹੀ ਦੋ ਬੱਚਿਆਂ ਨੂੰ 6-7 ਘੰਟੇ ਬੰਦਕ ਬਣਾ ਕੇ ਕੁੱਟ ਮਾਰ ਕਰਨੀ ਅਤੇ ਘਰੋ ਕਰੀਬ 70 ਹਜ਼ਾਰ ਰੁਪਏ ਨਕਦੀ ਲਿਜਾਉਣ ਦੇ ਦੋਸ਼ ਪੀੜਤ ਬੱਚਿਆਂ ਦੇ ਪਿਤਾ ਬਲਕਰਨ ...

ਪੂਰੀ ਖ਼ਬਰ »

ਦੇਸ਼ ਲਈ ਕੁਰਬਾਨ ਹੋਇਆ ਜਲਾਲਾਬਾਦ ਦਾ ਸ਼ਹੀਦ ਮੁਖ਼ਤਿਆਰ ਸਿੰਘ ਨੌਜਵਾਨਾਂ ਲਈ ਸੀ ਰੋਲ ਮਾਡਲ

ਜਲਾਲਾਬਾਦ, 17 ਜੁਲਾਈ (ਦਵਿੰਦਰ ਪਾਲ ਸਿੰਘ/ਹਰਪ੍ਰੀਤ ਸਿੰਘ ਪਰੂਥੀ)-ਛੱਤੀਸਗੜ੍ਹ ਸੂਬੇ 'ਚ ਨਕਸਲੀਆਂ ਨਾਲ ਮੁਕਾਬਲਾ ਕਰਦੇ ਹੋਏ ਮੁਖ਼ਤਿਆਰ ਸਿੰਘ ਦੀ ਸ਼ਹਾਦਤ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਬੀ.ਐਸ.ਐਫ਼ ਨੇ ਵੀ ਆਪਣਾ ...

ਪੂਰੀ ਖ਼ਬਰ »

ਸ਼ਰਾਬੀ ਹਾਲਤ 'ਚ ਪੁਲਿਸ ਮੁਲਾਜ਼ਮ ਦੀ ਬੰਨ੍ਹ ਕੇ ਕੁੱਟਮਾਰ, ਔਰਤ ਨੇ ਲਾਏ ਛੇੜਛਾੜ ਕਰਨ ਦੇ ਦੋਸ਼

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਮਚਾਕੀ ਮੱਲ ਸਿੰਘ ਦੇ ਇਕ ਪਰਿਵਾਰ ਵਲੋਂ ਇਕ ਪੁਲਿਸ ਮੁਲਾਜ਼ਮ ਦੀ ਦਰਖ਼ਤ ਨਾਲ ਬੰਨ੍ਹ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰ ਵਲੋਂ ਮੁਲਾਜ਼ਮ ਦੇ ਸ਼ਰਾਬੀ ਹੋਣ ਅਤੇ ਘਰ 'ਚ ਵੜ ਕੇ ...

ਪੂਰੀ ਖ਼ਬਰ »

ਕੀ ਪੁਲਿਸ ਅਤੇ ਸਿਵਲ ਉੱਚ ਅਧਿਕਾਰੀਆਂ ਦੇ ਤਬਾਦਲੇ ਲਿਆਉਣਗੇ ਪ੍ਰਸ਼ਾਸਨਿਕ ਸੁਧਾਰ

ਫ਼ਿਰੋਜ਼ਪੁਰ, 17 ਜੁਲਾਈ (ਜਸਵਿੰਦਰ ਸਿੰਘ ਸੰਧੂ)-ਕਹਿਣੀ ਤੇ ਕਥਨੀ ਵਜੋਂ ਪੂਰੇ ਜਾਣੇ ਜਾਂਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੀ ਲੋਕਾਂ ਦੀਆਂ ਆਸਾਂ ਅਜੇ ਤੱਕ ਪੂਰੀਆਂ ਨਹੀਂ ਕਰ ਸਕੀ | ਨਸ਼ਿਆਂ ਦਾ ਸ਼ਿਕਾਰ ਹੋ ਕੇ ਰੋਜ਼ 2-3 ਗੱਭਰੂਆਂ ਦਾ ਮੌਤ ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਸਿੰਘ ਸਾਹਿਬਾਨ ਨੂੰ ਬਰਗਾੜੀ ਇਨਸਾਫ਼ ਮੋਰਚੇ 'ਤੇ ਡਟੇ ਰਹਿਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਅਰੁਣ ਆਹੂਜਾ)-ਸਰਬੱਤ ਖ਼ਾਲਸਾ ਦੌਰਾਨ ਐਲਾਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇ. ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚਲਾਏ ਜਾ ਰਹੇ ਬਰਗਾੜੀ ਇਨਸਾਫ਼ ਮੋਰਚੇ ਦੀ ਪੂਰਨ ਹਿਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਸ਼ੋ੍ਰਮਣੀ ਕਮੇਟੀ ਦੋ ਹਜ਼ਾਰ ਕਮਰਿਆਂ ਵਾਲੀ ਸਰਾਂ ਦੀ ਕਰੇਗੀ ਉਸਾਰੀ-ਭਾਈ ਲੌਾਗੋਵਾਲ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ੍ਰੀ ਅੰਮਿ੍ਤਸਰ ਸਾਹਿਬ 'ਚ ਸੰਗਤਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਦੇਖਦਿਆਂ 2 ਹੋਰ ਸਰਾਵਾਂ ਦੀ ਉਸਾਰੀ ਕਰਨ ਦਾ ...

ਪੂਰੀ ਖ਼ਬਰ »

ਪਾਕਿ ਕਸਟਮ ਦਾ ਅੜੀਅਲ ਵਤੀਰਾ ਭਾਰਤੀ ਨਿਰਯਾਤਕਾਂ ਲਈ ਬਣਿਆ ਮੁਸੀਬਤ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਲਾਗੂ ਕੀਤੇ ਪਲਾਂਟ ਕੁਆਰੰਟੀਨ ਐਕਟ ਦੇ ਆਧਾਰ 'ਤੇ ਪੇਰਿਸ਼ੇਬਲ ਵਸਤੂਆਂ ਦੀ ਆਯਾਤ ਦਾ ਪਰਮਿਟ ਦੇਣ 'ਤੇ ਲਗਾਈ ਰੋਕ ਦੇ ਚੱਲਦਿਆਂ ਭਾਰਤ ਵਲੋਂ ਸਿਰਫ਼ ਸੂਤੀ ਧਾਗਾ, ਪਲਾਸਟਿਕ ਦਾਨਾ ਅਤੇ ਮੱਝ ਦਾ ਮੀਟ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਹੁਣ ਹੋਇਆ ਆਸਾਨ ਡਾ. ਸ਼ਾਰਦਾ ਮੈਡੀਲਾਈਫ ਹਸਪਤਾਲ

ਬਟਿੰਡਾ, 17 ਜੁਲਾਈ (ਅ.ਬ.)-ਦੇਸ਼ 'ਚ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ | ਜੋੜਾਂ ਦੇ ਦਰਦ ਤੋਂ ਪੀੜਤ ਮਰੀਜ਼ਾਂ ਨੂੰ ਦੇਖਦਿਆਂ ਡਾ. ਸ਼ਾਰਦਾ ਮੈਡੀਲਾਈਫ ਹਸਪਤਾਲ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਉਹ ਦਿਨ ਦੂਰ ...

ਪੂਰੀ ਖ਼ਬਰ »

ਗੰਜੇਪਨ ਤੋਂ ਇਕ ਦਿਨ 'ਚ ਛੁਟਕਾਰਾ ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ

ਜਲੰਧਰ, 17 ਜੁਲਾਈ (ਐੱਮ.ਐੱਸ. ਲੋਹੀਆ)- ਹਰਪ੍ਰੀਤ ਫੇਸ਼ੀਅਲ ਐਸਥੈਟਿਕ ਸੈਂਟਰ, ਨਿਊ ਜਵਾਹਰ ਨਗਰ, ਜਲੰਧਰ 'ਚ ਗੰਜੇਪਨ ਤੋਂ ਇਕ ਦਿਨ 'ਚ ਛੁਟਕਾਰਾ ਪਾਉਣ ਬਾਰੇ ਜਾਗਰੂਕਤਾ ਸੈਮੀਨਾਰ ਚੱਲ ਰਿਹਾ ਹੈ | ਇਸ 'ਚ ਹਸਪਤਾਲ ਦੇ ਨਿਰਦੇਸ਼ਕ ਡਾ. ਹਰਪ੍ਰੀਤ ਸਿੰਘ ਵਲੋਂ ਜਾਣਕਾਰੀ ...

ਪੂਰੀ ਖ਼ਬਰ »

ਵੈਦਨਾਥ ਆਯੁਰਵੇਦ ਵਲੋਂ ਪਾਚਣ ਵਿਕਾਰਾਂ ਲਈ 'ਪੰਚਾਸਵ' ਪੇਸ਼

ਨਵੀਂ ਦਿੱਲੀ, 17 ਜੁਲਾਈ (ਅ.ਬ.)- ਆਯੁਰਵੇਦ ਦੇ ਖੇਤਰ 'ਚ ਇਕ ਸਦੀ ਤੋਂ ਵਿਸ਼ਵਾਸ ਕਰਨ ਵਾਲੀ ਅਤੇ ਮੋਹਰੀ ਵੈਦਨਾਥ ਨੇ ਪਾਚਣ ਵਿਕਾਰਾਂ ਦੇ ਉਪਚਾਰ ਤੇ ਰੋਕਥਾਮ ਲਈ ਹਰਬਲ ਉਤਪਾਦ 'ਪੰਚਾਸਵ' ਪੇਸ਼ ਕੀਤਾ ਹੈ | ਝਾਂਸੀ ਦੀ ਵੈਦਨਾਥ ਕੋਲ ਲਗਪਗ 700 ਪ੍ਰਕਾਰ ਦੇ ਨੁਸਖ਼ੇ ਹਨ | ...

ਪੂਰੀ ਖ਼ਬਰ »

3582 ਪੋਸਟਾਂ ਲਈ 29 ਜੂਨ ਨੂੰ ਪੇਸ਼ਕਸ਼ ਪੱਤਰ ਨਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਇਕ ਹੋਰ ਮੌਕਾ ਦੇਣ ਦਾ ਫ਼ੈਸਲਾ

ਪੋਜੇਵਾਲ ਸਰਾਂ, 17 ਜੁਲਾਈ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ 3582 ਮਾਸਟਰ ਕਾਡਰ ਦੀਆਂ ਸਮਾਜਿਕ ਸਿੱਖਿਆ, ਹਿਸਾਬ, ਸਾਇੰਸ ਅਤੇ ਪੰਜਾਬੀ ਵਿਸ਼ੇ ਲਈ ਪੇਸ਼ਕਸ਼ ਪੱਤਰ ਨਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਇਕ ਹੋਰ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ, ਸਰਕਾਰੀ ਸਕੂਲਾਂ 'ਚ ਹੀ ਮਿਡ ਡੇਅ ਮੀਲ ਪਕਾਉਣ ਦਾ ਐਲਾਨ ਨਿਕਲਿਆ ਕੱਚਾ

ਪਟਿਆਲਾ, 17 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸਿੱਖਿਆ ਮੰਤਰੀ ਪੰਜਾਬ ਵਲੋਂ ਐਨ.ਜੀ.ਓ ਦੀ ਥਾਂ ਹੁਣ ਸਰਕਾਰੀ ਸਕੂਲਾਂ 'ਚ ਹੀ ਮਿਡ ਡੇਅ ਮੀਲ ਪਕਾ ਕੇ ਦੇਣ ਦਾ ਐਲਾਨ ਕੱਚਾ ਨਿਕਲਿਆ ਹੈ | 16 ਜੁਲਾਈ ਤੋਂ ਸ਼ਹਿਰਾਂ ਦੇ ਸਰਕਾਰੀ ਸਕੂਲਾਂ 'ਚ ਬਣਾਏ ਜਾਣ ਵਾਲੇ ਮਿਡ ਡੇਅ ਮੀਲ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ 2142 'ਚੋਂ 1630 ਸੇਵਾ ਕੇਂਦਰਾਂ ਨੂੰ ਲਗਾਇਆ ਜਿੰਦਰਾ

— ਕੁਲਵਿੰਦਰ ਸਿੰਘ ਡਾਂਗੋਂ — ਲੋਹਟਬੱਦੀ, 17 ਜੁਲਾਈ -ਪਿਛਲੀ ਸਰਕਾਰ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸੁਪਨਮਈ ਪ੍ਰੋਜੈਕਟ ਵਜੋਂ ਜਾਣੇ ਗਏ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਹੁਣ ਜਦੋਂ ਲੋਕਾਂ ਨੂੰ ਪਤਾ ਲੱਗਣ ਲੱਗਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੱੁਟੀਆਂ ਦੀਆਂ ਅਰਜ਼ੀਆਂ ਕੇਵਲ ਆਨਲਾਈਨ ਲੈਣ ਦੇ ਆਦੇਸ਼ ਜਾਰੀ

ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੱੁਟੀਆਂ ਦੀਆਂ ਅਰਜ਼ੀਆਂ ਦਸਤੀ ਲੈਣ ਦੀ ਥਾਂ ਹੁਣ ਕੇਵਲ ਆਨਲਾਈਨ ਲੈਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ | ਇਸ ਸਬੰਧੀ ਸਕੱਤਰ ...

ਪੂਰੀ ਖ਼ਬਰ »

ਹੋਦ ਚਿੱਲੜ ਦੇ ਦੋਸ਼ੀ ਉੱਚ ਪੁਲਿਸ ਅਧਿਕਾਰੀਆਂ ਿਖ਼ਲਾਫ਼ ਹਾਈਕੋਰਟ 'ਚ ਸੁਣਵਾਈ ਅੱਜ

ਹਿਸਾਰ, 17 ਜੁਲਾਈ (ਅਜੀਤ ਬਿਊਰੋ)-2 ਨਵੰਬਰ 1984 ਨੂੰ ਹੋਦ ਚਿੱਲੜ 'ਚ ਜਿੰਦਾ ਸਾੜੇ 32 ਸਿੱਖਾਂ ਦੇ ਕਤਲ ਦੇ ਕੇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਿਖ਼ਲਾਫ਼ ਰਿੱਟ ਪਟੀਸ਼ਨ ਨੰਬਰ 17337 ਦੀ ਸੁਣਵਾਈ 18 ਜੁਲਾਈ ਨੂੰ ਹੋਵੇਗੀ | ਜਾਣਕਾਰੀ ਦਿੰਦਿਆਂ ਹੋਦ ਚਿੱਲੜ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਜਲਦੀ ਹੀ ਸ਼ਿਲਾਂਗ ਦੇ ਸਿੱਖਾਂ ਦੀ ਸਹਾਇਤਾ ਲਈ ਭੇਜਿਆ ਜਾਵੇਗਾ ਇਕ ਹੋਰ ਵਫ਼ਦ

ਅੰਮਿ੍ਤਸਰ, 17 ਜੁਲਾਈ (ਜੱਸ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵੱਸਦੇ ਸਿੱਖ ਭਾਈਚਾਰੇ ਨਾਲ ਸਥਾਨਕ ਲੋਕਾਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮਾਮਲੇ 'ਚ ਅੱਗੇ ਹੋ ਕੇ ਸਿੱਖ ਭਰਾਵਾਂ ਦੀ ਬਾਂਹ ਫੜ੍ਹਨ ਦੀ ਫਰਿਆਦ ਲੈ ਕੇ ਪੁੱਜੇ ਗੁਰਦੁਆਰਾ ਗੁਰੂ ਨਾਨਕ ਦਰਬਾਰ ...

ਪੂਰੀ ਖ਼ਬਰ »

ਅਮਰਨਾਥ ਯਾਤਰਾ : ਦੋ ਲੱਖ ਸ਼ਰਧਾਲੂਆਂ ਨੇ ਪਵਿੱਤਰ ਗੁਫ਼ਾ ਵਿਚ ਸ਼ਿਵਿਲੰਗਮ ਦੇ ਕੀਤੇ ਦਰਸ਼ਨ

ਸ੍ਰੀਨਗਰ, 17 ਜੁਲਾਈ (ਮਨਜੀਤ ਸਿੰਘ)- ਸ੍ਰੀ ਅਮਰਨਾਥ ਯਾਤਰਾ ਖ਼ੁਸ਼ਗਵਾਰ ਮੌਸਮ ਦੇ ਚਲਦਿਆਂ ਨਿਰਵਿਘਨ ਜਾਰੀ ਹੈ ਤੇ ਇਸ ਸਮੇਂ ਤੱਕ 197,442 ਦੇ ਕਰੀਬ ਸ਼ਰਧਾਲੂ ਦੱਖਣੀ ਕਸ਼ਮੀਰ ਸਥਿਤ ਹਿਮਾਲਿਆ ਪਹਾੜਾਂ 'ਚ ਕੁਦਰਤੀ ਰੂਪ 'ਚ ਬਣੇ ਪਵਿੱਤਰ ਸ਼ਿਵਲਿੰਗਮ ਦੇ ਦਰਸ਼ਨ ਕਰ ਚੁੱਕੇ ...

ਪੂਰੀ ਖ਼ਬਰ »

ਐਲ.ਪੀ.ਯੂ. 'ਚ ਦਾਖਲੇ ਦੀ ਆਖ਼ਰੀ ਤਰੀਕ 31 ਜੁਲਾਈ

ਜਲੰਧਰ, 17 ਜੁਲਾਈ (ਰਣਜੀਤ ਸਿੰਘ ਸੋਢੀ)–ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਨਵੇਂ ਸੈਸ਼ਨ 'ਚ ਦਾਖਲਾ ਲੈਣ ਦੀ ਆਖ਼ਰੀ ਤਰੀਕ 31 ਜੁਲਾਈ ਨਿਸ਼ਚਿਤ ਕੀਤੀ ਗਈ ਹੈ | ਐਲ.ਪੀ.ਯੂ. ਦੇ 200 ਤੋਂ ਜ਼ਿਆਦਾ ਪੋ੍ਰਗਰਾਮਾਂ 'ਚ ਅਮਰੀਕਾ, ਚੀਨ, ਵੈਂਜ਼ੂਏਲਾ ਸਹਿਤ 70 ਤੋਂ ਜ਼ਿਆਦਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਿੱਦਿਅਕ ਸੈਸ਼ਨ 2018-19 ਦੀ ਹੋਈ ਸ਼ੁਰੂਆਤ

ਐੱਸ. ਏ. ਐੱਸ. ਨਗਰ, 17 ਜੁਲਾਈ (ਕੇ. ਐੱਸ. ਰਾਣਾ)-ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸ਼ਮੂਲੀਅਤ ਦੇ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਨਵੇਂ ਵਿੱਦਿਅਕ ਸੈਸ਼ਨ 2018-19 ਦਾ ਸ਼ਾਨਦਾਰ ਆਗਾਜ਼ ਹੋਇਆ ਹੈ, ਇਸ ਵਰੇ੍ਹ ਵਿਸ਼ਵ ਭਰ ਤੋਂ ਭਾਰਤ ਸਮੇਤ 37 ...

ਪੂਰੀ ਖ਼ਬਰ »

ਖੂਹੀਆਂ ਸਰੋਵਰ ਇਲਾਕੇ 'ਚ ਚਿੱਟੇ ਮੱਛਰ ਦਾ ਹਮਲਾ ਈ.ਟੀ.ਐਲ. ਪੱਧਰ 'ਤੇ

ਪਟਿਆਲਾ, 17 ਜੁਲਾਈ (ਭਗਵਾਨ ਦਾਸ)-ਕਪਾਹ ਪੱਟੀ 'ਚ ਕਿਤੇ-ਕਿਤੇ ਚਿੱਟੇ ਮੱਛਰ ਦਾ ਹਮਲਾ ਸ਼ੁਰੂ ਹੋ ਗਿਆ | ਖੂਹੀਆਂ ਸਰੋਵਰ ਦੇ ਇਲਾਕੇ 'ਚ ਖ਼ਾਸ ਕਰਕੇ ਜਿੱਥੇ ਬਾਗ਼ ਵਗ਼ੈਰਾ ਲੱਗੇ ਹੋਏ ਹਨ ਉੱਥੇ ਤਾਂ ਇਹ ਈ.ਟੀ.ਐਲ ਪੱਧਰ ਤੋਂ ਉੱਪਰ ਪਹੰੁਚ ਗਿਆ | ਜਿਸ 'ਤੇ ਕਾਬੂ ਪਾਉਣ ਲਈ ...

ਪੂਰੀ ਖ਼ਬਰ »

ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਸਾਲਾਨਾ ਬਰਸੀ ਮਨਾਈ

ਸਰਹਾਲੀ ਕਲਾਂ, 17 ਜੁਲਾਈ (ਅਜੈ ਸਿੰਘ ਹੁੰਦਲ)-ਮਹਾਨ ਦੇਸ਼ ਭਗਤ, ਸੁਤੰਤਰਤਾ ਸੰਗਰਾਮੀ ਅਤੇ ਪੰਥ ਦੇ ਸੇਵਾਦਾਰ ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਸਾਲਾਨਾ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਬੁਰਜ ਰਾਏ ਕੇ ਨਜ਼ਦੀਕ ਸਰਹਾਲੀ ਵਿਖੇ ਸ਼ਰਧਾ ਨਾਲ ਮਨਾਈ ਗਈ | ਸੁਤੰਤਰਤਾ ...

ਪੂਰੀ ਖ਼ਬਰ »

ਪਾਕਿ 'ਚ ਸਿਰਕੱਢ ਨੇਤਾਵਾਂ ਨੂੰ ਆਤਮਘਾਤੀ ਹਮਲਿਆਂ 'ਚ ਨਿਸ਼ਾਨਾ ਬਣਾਏ ਜਾਣ ਦੀ ਚਿਤਾਵਨੀ

ਅੰਮਿ੍ਤਸਰ, 17 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਕੌਮੀ ਅੱਤਵਾਦ ਵਿਰੋਧੀ ਸੰਸਥਾ ਨੇ ਪਾਕਿ ਦੇ ਪ੍ਰਮੁੱਖ ਰਾਜਨੀਤਿਕ ਦਲਾਂ ਦੇ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ ਕਿ 25 ਜੁਲਾਈ ਨੂੰ ਹੋਣ ਜਾ ਰਹੀਆਂ ਕੌਮੀ ਤੇ ਅਸੈਂਬਲੀ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਡਾਕ ਟਿਕਟਾਂ ਇਕੱਠੀਆਂ ਕਰਨ ਦੇ ਸ਼ੌਕ ਨੂੰ ਉਤਸ਼ਾਹਿਤ ਕਰਨ ਲਈ ਦੀਨ ਦਿਆਲ ਸਪਰਸ਼ ਯੋਜਨਾ ਸ਼ੁਰੂ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਭਾਰਤ ਸਰਕਾਰ ਨੇ ਡਾਕ ਟਿਕਟਾਂ ਇਕੱਠੀਆਂ ਕਰਨ ਦੇ ਸ਼ੌਕ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੀਨ ਦਿਆਲ ਸਪਰਸ਼ ਯੋਜਨਾ ਨੂੰ ਆਰੰਭ ਕੀਤਾ ਹੈ | ਸੁਪਰਡੈਂਟ ਪੋਸਟ ਆਫਸਿਜ਼ ਸੰਗਰੂਰ ਸ੍ਰੀ ਕ੍ਰਿਸ਼ਨ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

12ਵੀਂ ਤੇ ਗ੍ਰੈਜੂਏਸ਼ਨ 'ਚੋਂ ਰੀਅਪੀਅਰ ਵਿਦਿਆਰਥੀ ਹੁਣ ਲੈ ਸਕਣਗੇ ਅਗਲੀਆਂ ਕਲਾਸਾਂ 'ਚ ਦਾਖ਼ਲਾ

ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਸਾਰੇ ਕਾਲਜਾਂ 'ਚ ਹੁਣ ਉਹ ਵਿਦਿਆਰਥੀ ਵੀ ਅਗਲੀਆਂ ਕਲਾਸਾਂ 'ਚ ਦਾਖਲਾ ਲੈ ਸਕਣਗੇ, ਜਿਨ੍ਹਾਂ ਦੀ ਬਾਰ੍ਹਵੀਂ ਜਾਂ ਗੈ੍ਰਜੂਏਟ ਕਲਾਸ 'ਚੋਂ ਰੀਅਪੀਅਰ ਆਈ ਹੈ | ਇਸ ਮਹੱਤਵਪੂਰਨ ...

ਪੂਰੀ ਖ਼ਬਰ »

ਪੰਜਾਬ 'ਚ ਡੋਪ ਟੈੱਸਟ ਦੀ ਭੇਡ ਚਾਲ ਅਜੇ ਵੀ ਜਾਰੀ

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਵਧ ਰਹੇ ਨਸ਼ਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਪਟਨ ਸਰਕਾਰ ਨੇ ਰਾਜ ਅੰਦਰ ਡੋਪ ਟੈੱਸਟ ਲਾਜ਼ਮੀ ਕਰ ਦਿੱਤਾ ਹੈ | ਡੋਪ ਨੂੰ ਸਿਆਸੀ ਰੰਗਤ ਦਿੰਦਿਆਂ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਡੋਪ ਟੈੱਸਟ ਕਰਵਾਉਣ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਆਈ.ਐਸ. ਆਤਮਘਾਤੀ ਹਮਲੇ ਚ 20 ਮਰੇ

ਤਾਲਿਬਾਨ ਨੇ 9 ਪੁਲਿਸ ਕਰਮੀ ਮਾਰੇ

ਕਾਬੁਲ, 17 ਜੁਲਾਈ (ਏਜੰਸੀ)-ਅਫਗਾਨਿਸਤਾਨ ਵਿਚ ਅੱਤਵਾਦੀ ਸੰਗਠਨ ਆਈ. ਐਸ. ਵਲੋਂ ਕੀਤੇ ਆਤਮਘਾਤੀ ਹਮਲੇ ਵਿਚ ਇਕ ਤਾਲਿਬਾਨ ਕਮਾਂਡਰ ਸਮੇਤ 20 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਦੱਖਣੀ ਹੇਮਮੰਡ ਪ੍ਰਾਂਤ ਵਿਚ ਸਰਕਾਰੀ ਕਮਾਂਡੋਜ਼ ਵਲੋਂ 54 ਲੋਕਾਂ ਨੂੰ ਆਜ਼ਾਦ ਕਰਵਾਇਆ ਗਿਆ ...

ਪੂਰੀ ਖ਼ਬਰ »

ਜਾਧਵ ਮਾਮਲੇ 'ਚ ਪਾਕਿ ਵਲੋਂ ਅੰਤਰਰਾਸ਼ਟਰੀ ਨਿਆ ਅਦਾਲਤ 'ਚ ਦੂਸਰਾ ਜਵਾਬੀ ਉੱਤਰ ਦਾਇਰ

ਇਸਲਾਮਾਬਾਦ, 17 ਜੁਲਾਈ (ਪੀ. ਟੀ. ਆਈ.)-ਪਾਕਿਸਤਾਨ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤ ਦੇ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ 'ਚ ਪਾਕਿਸਤਾਨ ਨੇ ਅੰਤਰਰਾਸ਼ਟਰੀ ਨਿਆ ਅਦਾਲਤ 'ਚ ਭਾਰਤ ਦੀਆਂ ਦਲੀਲਾਂ 'ਤੇ ਦੂਸਰੀ ਵਾਰ ਜਵਾਬੀ ਉੱਤਰ ਦਾਇਰ ਕਰਵਾਇਆ ਹੈ | ...

ਪੂਰੀ ਖ਼ਬਰ »

ਪੁਤਿਨ ਨਾਲ ਇਤਿਹਾਸਕ ਗੱਲਬਾਤ ਬਾਅਦ ਅਮਰੀਕਾ 'ਚ ਟਰੰਪ ਦਾ ਤਿੱਖਾ ਵਿਰੋਧ

ਵਾਸ਼ਿੰਗਟਨ, 17 ਜੁਲਾਈ (ਏਜੰਸੀ)- ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਬੀਤੇ ਦਿਨ ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਖੇ ਆਪਣੇ ਰੂਸੀ ਹਮਰੁਤਬਾ ਪੁਤਿਨ ਨਾਲ ਇਤਿਹਾਸਕ ਗੱਲਬਾਤ ਕਰਨ ਬਾਅਦ ਅਮਰੀਕਾ 'ਚ ਉਨ੍ਹਾਂ ਨੂੰ ਤਿੱਖੇ ਰਾਜਨੀਤਕ ਵਿਰੋਧ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਖ਼ੁਦ ਨੂੰ ਦੱਸਿਆ ਕਾਂਗਰਸ, ਕਿਹਾ: ਕਤਾਰ 'ਚ ਖੜ੍ਹੇ ਆਖ਼ਰੀ ਵਿਅਕਤੀ ਦੇ ਨਾਲ ਹਾਂ

ਨਵੀਂ ਦਿੱਲੀ, 17 ਜੁਲਾਈ (ਏਜੰਸੀਆਂ)-'ਮੁਸਲਿਮ ਪਾਰਟੀ' ਹੋਣ ਸਬੰਧੀ ਆਪਣੇ ਕਥਿਤ ਬਿਆਨ ਨੂੰ ਲੈ ਕੇ ਖੜੇ੍ਹ ਹੋਏ ਵਿਵਾਦ ਦੀ ਪਿੱਠਵਰਤੀ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ੋਸ਼ਣ ਦਾ ਸ਼ਿਕਾਰ, ਦੱਬੇ ਕੁਚਲੇ ਲੋਕਾਂ ਅਤੇ ਕਤਾਰ 'ਚ ...

ਪੂਰੀ ਖ਼ਬਰ »

ਚੀਨ ਨੇ ਤਿੱਬਤ 'ਚ ਭਾਰਤ ਸਰਹੱਦ ਨੇੜੇ ਮਨੁੱਖ ਰਹਿਤ ਮੌਸਮ ਕੇਂਦਰ ਬਣਾਇਆ

ਬੀਜਿੰਗ, 17 ਜੁਲਾਈ (ਪੀ.ਟੀ.ਆਈ.)-ਚੀਨ ਨੇ ਤਿੱਬਤ 'ਚ ਭਾਰਤ ਦੇ ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਨੇੜੇ ਸਵੈਚਾਲਕ ਮਨੁੱਖ ਰਹਿਤ ਮੌਸਮ ਕੇਂਦਰ ਬਣਾਇਆ ਹੈ ਤਾਂ ਕਿ ਫ਼ੌਜ ਨੂੰ ਮੌਸਮ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ ਤੇ 'ਖੇਤਰੀ ਲਾਈਵ ਫਾਇਰ ਟਕਰਾਵਾਂ' ਦੇ ਮਾਮਲੇ 'ਚ ...

ਪੂਰੀ ਖ਼ਬਰ »

ਸਮਿਲੰਗਤਾ ਨੂੰ ਅਪਰਾਧ ਮੰਨਿਆ ਜਾਵੇ ਜਾਂ ਨਹੀਂ-ਸੁਪਰੀਮ ਕੋਰਟ 'ਚ ਸੁਣਵਾਈ ਪੂਰੀ-ਫ਼ੈਸਲਾ ਸੁਰੱਖਿਅਤ

ਨਵੀਂ ਦਿੱਲੀ, 17 ਜੁਲਾਈ (ਏਜੰਸੀਆਂ)-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਕੋਈ ਵੀ ਕਾਨੂੰਨ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ, ਤਾਂ ਅਸੀਂ ਕਾਨੂੰਨ 'ਚ ਸੋਧ ਜਾਂ ਰੱਦ ਕਰਨ ਲਈ ਬਹੁਮਤ ਵਾਲੀ ਸਰਕਾਰ ਦੇ ਫ਼ੈਸਲੇ ਦੀ ਉਡੀਕ ਨਹੀਂ ਕਰ ਸਕਦੇ | ਸੁਪਰੀਮ ਕੋਰਟ ਨੇ ਕਿਹਾ ...

ਪੂਰੀ ਖ਼ਬਰ »

ਖਹਿਰਾ ਦੀ ਅਗਵਾਈ 'ਚ 'ਆਪ' ਵਿਧਾਇਕਾਾ ਵਲੋਂ ਰਾਜਪਾਲ ਪੰਜਾਬ ਨਾਲ ਮੁਲਾਕਾਤ

ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਨੇਤਾ ਸ. ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ | ਰਾਜਪਾਲ ਨੂੰ ਸੌਾਪੇ ਮੰਗ ਪੱਤਰ 'ਚ ਆਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX