ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 4 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੀ, ਅਸਲਾ ਬਾਹਰ ਮਿਲਿਆ ਖਿੱਲਰਿਆ
. . .  1 day ago
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : 45.4 ਓਵਰਾਂ ਤੋਂ ਬਾਅਦ ਭਾਰਤ ਦੀਆਂ 300 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਚੌਥਾ ਝਟਕਾ, ਮਹਿੰਦਰ ਸਿੰਘ ਧੋਨੀ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 45 ਓਵਰਾਂ ਤੋਂ ਬਾਅਦ ਭਾਰਤ 298/3
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਤੀਜਾ ਝਟਕਾ
. . .  1 day ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼
. . .  1 day ago
ਵਿਸ਼ਵ ਕੱਪ 2019 : 40 ਓਵਰਾਂ ਤੋਂ ਬਾਅਦ ਭਾਰਤ 248/2
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਦੂਜਾ ਝਟਕਾ, ਰੋਹਿਤ ਸ਼ਰਮਾ 140 ਦੌੜਾਂ ਬਣਾ ਕੇ ਹੋਏ ਆਊਟ
. . .  1 day ago
ਵਿਸ਼ਵ ਕੱਪ 2019 : 34.2 ਓਵਰਾਂ ਤੋਂ ਬਾਅਦ ਭਾਰਤ ਦੀਆਂ 200 ਦੋੜਾਂ ਪੂਰੀਆਂ
. . .  1 day ago
13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਭਾਰਤ 172/1
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 100 ਦੌੜਾਂ ਪੂਰੀਆਂ
. . .  1 day ago
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93
. . .  1 day ago
ਵਿਸ਼ਵ ਕੱਪ 2019 : 25.4 ਓਵਰਾਂ ਤੋਂ ਬਾਅਦ ਭਾਰਤ ਦੀਆਂ 150 ਦੋੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪਹਿਲਾ ਝਟਕਾ, ਕੇ.ਐਲ ਰਾਹੁਲ 57 ਦੋੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ
. . .  1 day ago
ਭਾਰਤ-ਪਾਕਿਸਤਾਨ ਮੈਚ : ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਭਾਰਤ 105/0
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਭਾਰਤ ਦੀਆਂ 100 ਦੋੜਾਂ ਪੂਰੀਆਂ
. . .  1 day ago
ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ
. . .  1 day ago
ਵਿਸ਼ਵ ਕੱਪ 2019 : 15 ਓਵਰਾਂ ਤੋਂ ਬਾਅਦ ਭਾਰਤ 87/0
. . .  1 day ago
ਭਾਰਤ-ਪਾਕਿਸਤਾਨ ਮੈਚ : ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ
. . .  1 day ago
10 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਆਲ ਇੰਡੀਆ ਗ੍ਰਾਮੀਣ ਡਾਕ ਸੇਵਕਾਂ ਵਲੋਂ ਭੁੱਖ ਹੜਤਾਲ 9ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਡਵੀਜ਼ਨ ਸਕੱਤਰ ਸੋਹਣ ਸਿੰਘ ਦੀ ਅਗਵਾਈ 'ਚ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ 9ਵੇਂ ਦਿਨ 'ਚ ਦਾਖਲ ਹੋ ਗਈ | ਇਸ ਮੌਕੇ ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫ਼ਿਸ ਹੁਸ਼ਿਆਰਪੁਰ ਵਲੋਂ ਗ੍ਰਾਮੀਣ ਡਾਕ ਸੇਵਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਵਲੋਂ ਡਾਕ ਘਰ ਤੱਕ ਰੋਸ ਮਾਰਚ ਵੀ ਕੱਢਿਆ ਗਿਆ, ਉਪਰੰਤ ਡਾਕਘਰ ਸਾਹਮਣੇ ਸੀਨੀਅਰ ਸੁਪਰਡੈਂਟ ਦਾ ਪੁਤਲਾ ਫੂਕਿਆ ਗਿਆ | ਉਨ੍ਹਾਂ ਕਿਹਾ ਕਿ ਸੀਨੀਅਰ ਸੁਪਰਡੈਂਟ ਦੀਆਂ ਧੱਕੇਸ਼ਾਹੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਕਤ ਸੀਨੀਅਰ ਸੁਪਰਡੈਂਟ ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ | ਇਸ ਸਬੰਧੀ ਜਦੋਂ ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫਿਸ ਹੁਸ਼ਿਆਰਪੁਰ ਐਮ.ਐਸ. ਰਾਣਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੇਰੇ ਵਲੋਂ ਯੂਨੀਅਨ ਨੂੰ ਗੱਲਬਾਤ ਕਰਨ ਲਈ ਕਿਹਾ ਗਿਆ, ਪ੍ਰੰਤੂ ਯੂਨੀਅਨ ਆਗੂਆਂ ਵਲੋਂ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ, ਉਨ੍ਹਾਂ ਸਿਰਫ਼ ਉਨ੍ਹਾਂ ਦੀ ਬਦਲੀ ਹੀ ਕਰਵਾਉਣੀ ਹੈ | ਉਨ੍ਹਾਂ ਸਪੱਸ਼ਟ ਕਿਹਾ ਕਿ ਉਨ੍ਹਾਂ ਵਲੋਂ ਗ੍ਰਾਮੀਣ ਡਾਕ ਸੇਵਕਾਂ ਨਾਲ ਕੋਈ ਵੀ ਧੱਕੇਸ਼ਾਹੀ ਜਾਂ ਬਦਸਲੂਕੀ ਨਹੀਂ ਕੀਤੀ ਗਈ |

ਪ੍ਰਵਾਸੀ ਮਜ਼ਦੂਰ ਵਲੋਂ ਆਪਣੇ ਸਾਥੀ ਦਾ ਕਤਲ

ਮੁਕੇਰੀਆਂ, 18 ਜੁਲਾਈ (ਰਾਮਗੜ੍ਹੀਆ)-ਪੁਲਿਸ ਸਟੇਸ਼ਨ ਤਲਵਾੜਾ ਅਧੀਨ ਪੈਂਦੇ ਪਿੰਡ ਦੇਪੁਰ ਵਿਖੇ ਇੱਕ ਕਿਸਾਨ ਦੇ ਕੋਲ ਰਹਿ ਰਹੇ ਤਿੰਨ ਪ੍ਰਵਾਸੀ ਮਜ਼ਦੂਰਾਂ 'ਚ ਪੈਸਿਆਂ ਦੀ ਵੰਡ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਮਜ਼ਦੂਰ ਦਾ ਕਤਲ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਮੁਕੇਰੀਆਂ, 18 ਜੁਲਾਈ (ਰਾਮਗੜ੍ਹੀਆ)-ਤਲਵਾੜਾ ਪੁਲਿਸ ਵਲੋਂ ਇੱਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਤਲਵਾੜਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਲਵਾੜਾ ਦੇ ਸੈਕਟਰ-2 ਨਜ਼ਦੀਕ ਤਲਵਾੜਾ-ਹਾਜੀਪੁਰ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਦੇ 2 ਕੇਸ ਦਰਜ

ਹੁਸ਼ਿਆਰਪੁਰ, 18 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਦਰ ਪੁਲਿਸ ਨੇ ਦੋ ਵੱਖ-ਵੱਖ ਥਾਵਾਂ 'ਤੇ ਹੋਈਆਂ ਦੋ ਚੋਰੀਆਂ ਦੇ ਸਬੰਧ 'ਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਸਥਾਨਕ ਮਿੰਨੀ ਸਕੱਤਰੇਤ ਦੇ ਪਾਰਕਿੰਗ 'ਚੋਂ ਇਕ ਸੈਂਟਰੋ ਕਾਰ ...

ਪੂਰੀ ਖ਼ਬਰ »

ਹੰਬੜਾਂ ਸਕੂਲ 'ਚ ਚੋਰੀ

ਅੱਡਾ ਸਰਾਂ, 18 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪਿੰਡ ਹੰਬੜਾਂ ਵਿਖੇ ਬੀਤੀ ਰਾਤ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਮਿਡ-ਡੇ-ਮੀਲ ਦਾ ਰਾਸ਼ਨ ਤੇ ਹੋਰ ਸਾਮਾਨ ਚੋਰੀ ਕਰ ਲਿਆ | ਚੋਰੀ ਸਬੰਧੀ ਸਕੂਲ ਮੁਖੀ ਸਤਨਾਮ ਸਿੰਘ, ਸਰਪੰਚ ਮੁੰਦਰੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀ ਨੂੰ 7 ਸਾਲ ਦੀ ਸਜ਼ਾ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ਆ ਸੂਦ ਦੀ ਅਦਾਲਤ ਨੇ ਜਬਰ ਜਨਾਹ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 7 ਸਾਲ ਦੀ ਸਜ਼ਾ ਤੇ 1 ਲੱਖ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ਜੁਰਮਾਨਾ ਨਾ ਦੇਣ ਦੀ ਸੂਰਤ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਚੋਰੀ

ਟਾਂਡਾ ਉੜਮੁੜ, 18 ਜੁਲਾਈ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਡੱਡੀਆਂ ਵਿਖੇ ਅਣਪਛਾਤੇ ਚੋਰਾਂ ਵਲੋਂ ਘਰ 'ਚ ਦਾਖ਼ਲ ਹੋ ਕੇ ਸੋਨੇ ਦੇ ਗਹਿਣੇ ਚੋਰੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਰਭਜਨ ਕੌਰ ਪਤਨੀ ਬੂਟਾ ਸਿੰਘ ਵਾਸੀ ਡੱਡੀਆਂ ...

ਪੂਰੀ ਖ਼ਬਰ »

ਇਲਾਕੇ ਦੀਆਂ ਮੁਸ਼ਕਿਲਾਂ ਦਰ-ਕਿਨਾਰ ਕਰ ਰਹੇ ਨੇ ਸਰਕਾਰੀ ਨੁਮਾਇੰਦੇ-ਠੰਡਲ

ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ/ਹਰਪ੍ਰੀਤ ਕੌਰ)-ਗਠਜੋੜ ਸਰਕਾਰ ਸਮੇਂ ਹਲਕਾ ਚੱਬੇਵਾਲ 'ਚ ਜੋ ਵਿਕਾਸ ਦੀ ਲਹਿਰ ਸ਼ੁਰੂ ਕੀਤੀ ਗਈ ਸੀ ਉਹ ਹੁਣ ਖਤਮ ਹੋ ਰਹੀ ਹੈ | ਬਰਸਾਤ ਦੇ ਦਿਨਾਂ 'ਚ ਅਨੇਕਾਂ ਪਿੰਡਾਂ ਦਾ ਸੰਪਰਕ ਸੜਕਾਂ ਦੇ ਟੁੱਟਣ ਕਾਰਨ ਦੂਸਰੇ ਪਿੰਡਾਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ | ਇਸ ਮੌਕੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ, ਮੋਹਣ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਤੰਦਰੁਸਤ ਰੱਖਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਲਗਾਇਆ ਦੂਜਾ 'ਆਕਸੀਜਨ ਦਾ ਲੰਗਰ'

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਅੱਜ ਦੂਜਾ 'ਆਕਸੀਜਨ ਦਾ ਲੰਗਰ' ਲਗਾਇਆ ਗਿਆ, ਜਿਸ ਤਹਿਤ ਹੁਸ਼ਿਆਰਪੁਰ-ਰੋਡ 'ਤੇ ...

ਪੂਰੀ ਖ਼ਬਰ »

ਸਰਕਾਰ ਵਲੋਂ ਬੰਦ ਕੀਤੇ ਸੇਵਾ ਕੇਂਦਰਾਂ ਕਾਰਨ ਲੋਕ ਕੰਮ ਕਰਵਾਉਣ ਲਈ ਹੋ ਰਹੇ ਨੇ ਖੱਜਲ-ਖੁਆਰ

ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ)-ਇਕ ਪਾਸੇ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਹਾਲਾਤ ਕੁਝ ਅਜਿਹੇ ਬਣਦੇ ਜਾ ਰਹੇ ਹਨ ਕਿ ਸਰਕਾਰ ਵਲੋਂ ਵੱਡੀ ਪੱਧਰ 'ਤੇ ਸੇਵਾ ਕੇਂਦਰਾਂ ਨੂੰ ਬੰਦ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀ ਕੈਂਪਸ ਰਿਪੋਰਟ ਰਿਲੀਜ਼

ਦਸੂਹਾ, 18 ਜੁਲਾਈ (ਕੌਸ਼ਲ)-ਇਸ ਸਮਾਗਮ ਦੌਰਾਨ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ 'ਕੈਂਪਸ ਰਿਪੋਰਟ' ਰਿਲੀਜ਼ ਕੀਤਾ ਗਿਆ ¢ ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਕਾਲਜ ਦੇ ਇਸ ਮੈਗਜ਼ੀਨ 'ਚ ਸੈਸ਼ਨ 2017-18 ਦੀਆਂ ਹਰ ਵਿਭਾਗ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ

ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸਿੰਚਾਈ ਵਿਭਾਗ ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਅਤੇ ਮੰਗਾਂ ਨੂੰ ਲੈ ਕੇ ਨਹਿਰੀ ਵਿਭਾਗ ਦਫ਼ਤਰੀ ਕੰਪਲੈਕਸ, ਹੁਸ਼ਿਆਰਪੁਰ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਤੇ ਪਾਣੀ ਨੂੰ ਬਚਾਉਣ ਲਈ ਬੂਟੇ ਲਗਾਉਣੇ ਜ਼ਰੂਰੀ-ਅਜਵਿੰਦਰ ਸਿੰਘ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ 'ਚ ਹੋਏ ਸਾਲਾਨਾ ਯੱਗ ਸਮਾਗਮ ਮੌਕੇ ਸਿੱਖ ਵੈਲਫੇਅਰ ਸੁਸਾਇਟੀ ਤੇ ਹੁਸ਼ਿਆਰਪੁਰ ਆਟੋਮੋਬਾਈਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਣ ਵਿਭਾਗ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਿੰਡ ਭੂਸ਼ਾਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਡੀਕਲ ਕੈਂਪ

ਦਸੂਹਾ, 18 ਜੁਲਾਈ (ਕੌਸ਼ਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸੂਹਾ ਦੇ ਪਿੰਡ ਭੂਸ਼ਾ ਵਿਖੇ ਜਥੇਦਾਰ ਤਾਰਾ ਸਿੰਘ ਸੱਲਾਂ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਗੁਰੂ ਰਾਮਦਾਸ ਮੈਡੀਕਲ ਕਾਲਜ ਵਲੋਂ ਆਏ ਮਾਹਿਰ ਡਾਕਟਰਾਂ ਵਲੋਂ ਕਰੀਬ 120 ...

ਪੂਰੀ ਖ਼ਬਰ »

ਇੰਪਲਾੲ ੀਜ਼ ਫੈਡਰੇਸ਼ਨ ਪੀ.ਐਸ.ਈ.ਬੀ. ਵਲੋਂ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸਰਕਲ ਹੁਸ਼ਿਆਰਪੁਰ ਵਲੋਂ ਆਪਣੀਆਂ ਮੰਗਾਂ ਸਬੰਧੀ ਪ੍ਰਧਾਨ ਮਨਜੀਤ ਸਿੰਘ ਪਲਾਕੀ ਦੀ ਅਗਵਾਈ 'ਚ ਡੀ.ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਉਪਰੰਤ ਡਿਪਟੀ ...

ਪੂਰੀ ਖ਼ਬਰ »

ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਮਿਆਣੀ, 18 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਆਦੇਸ਼ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ (ਲਖਿੰਦਰ) ਮਿਆਣੀ ਵਿਖੇ ਪਿ੍ੰਸੀਪਲ ਰਾਜੇਸ਼ਵਰ ਪ੍ਰਸ਼ਾਦ ਦੀ ਅਗਵਾਈ 'ਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ 'ਚ ਸਾਰੇ ਹਾਊਸਾਂ ਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਵਿਅਕਤੀ ਵਿਰੁੱਧ ਕੇਸ ਦਰਜ

ਦਸੂਹਾ, 18 ਜੁਲਾਈ (ਭੁੱਲਰ)-ਦਸੂਹਾ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਮਾਈਨਿੰਗ ਮਿਨਰਲਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ | ਇਸ ਸਬੰਧੀ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਲਵਦੀਪ ਸਿੰਘ ਬਿਨਾਂ ਨੰਬਰੀ ਟਰਾਲੀ ਟਰੈਕਟਰ ਮਾਰਕਾ ਮਹਿੰਦਰਾ ਪੰਜ ਸੌ ਪਝੱਤਰ ਰੇਤਾ ...

ਪੂਰੀ ਖ਼ਬਰ »

ਰਜਨੀਸ਼ ਕੌਸ਼ਲ ਸਹਿਕਾਰੀ ਬੈਂਕ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਸਹਿਕਾਰੀ ਬੈਂਕ ਹੁਸ਼ਿਆਰਪੁਰ ਦੀ ਮੁਲਾਜ਼ਮ ਯੂਨੀਅਨ ਵਲੋਂ ਸਰਬਸੰਮਤੀ ਨਾਲ ਰਜਨੀਸ਼ ਕੌਸ਼ਲ ਨੂੰ ਪ੍ਰਧਾਨ ਅਤੇ ਕੁਲਦੀਪ ਮੁਸਾਫਿਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਬਿਨਾਂ ਵਰਤੋਂ 'ਚ ਆਏ ਵਿਅਰਥ ਗਏ ਨਗਰ ਪੰਚਾਇਤ ਵਲੋਂ ਬਣਾਏ ਕੂੜਾਦਾਨ

ਮਾਹਿਲਪੁਰ, 18 ਜੁਲਾਈ (ਦੀਪਕ ਅਗਨੀਹੋਤਰੀ)-ਨਵੀਂ ਨਗਰ ਪੰਚਾਇਤ ਕਮੇਟੀ ਦੇ ਹੋਂਦ ਵਿਚ ਆਉਣ ਤੋਂ ਬਾਅਦ ਸ਼ਹਿਰ ਵਾਸੀਆਂ ਲਈ ਜਾਗੀ ਵਿਕਾਸ ਦੀ ਆਸ ਨਗਰ ਪੰਚਾਇਤ ਅਧਿਕਾਰੀਆਂ ਅਤੇ ਨਵੀਂ ਬਣੀ ਕਮੇਟੀ ਦੇ ਲਾਅਰੇ-ਲੱਪੇ ਵਾਲੀ ਨੀਤੀਆਂ ਕਾਰਨ ਚਾਰ ਮਹੀਨਿਆਂ ਵਿਚ ਖ਼ਤਮ ਹੋਣ ...

ਪੂਰੀ ਖ਼ਬਰ »

ਵਿਲੇਜ਼ ਲੈਵਲ ਐਾਟਰਪ੍ਰੇਨਅੋਰ ਬਣਨ ਦੇ ਲਈ ਬਿਨੈ ਪੱਤਰਾਂ ਦੀ ਮੰਗ-ਸਰੀਨ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ 'ਤੇ ਖੜ੍ਹਾ ਕਰਨ ਲਈ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰਾਜ 'ਚ ਵਿਲੇਜ਼ ਲੈਵਲ ਐਾਟਰਪ੍ਰੇਨਅੋਰ ਦੇ ਲਈ ਬਿਨੈ ਪੱਤਰ ਮੰਗੇ ਗਏ | ਇਸ ਦੇ ਤਹਿਤ 10ਵੀਂ ਜਾਂ ਇਸ ਤੋਂ ...

ਪੂਰੀ ਖ਼ਬਰ »

ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਸਬੰਧੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਤਲਵਾੜਾ, 18 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਵਿਖੇ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਜਲ ਸਪਲਾਈ ਵਿਭਾਗ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਕਨਵੀਨਰ ਅਮਰਜੀਤ ਕੁਮਾਰ, ਉਂਕਾਰ ਸਿੰਘ, ਵਿਕਾਸ ਸ਼ਰਮਾ ਅਤੇ ਮਨਜੀਤ ਕੁਮਾਰ ਨੇ ...

ਪੂਰੀ ਖ਼ਬਰ »

ਬੁੱਧੀਜੀਵੀਆਂ ਵਲੋਂ ਨਸ਼ਿਆਂ ਿਖ਼ਲਾਫ਼ ਬੈਠਕ

ਦਸੂਹਾ, 18 ਜੁਲਾਈ (ਕੌਸ਼ਲ)-ਦਸੂਹਾ ਦੇ ਪਿੰਡ ਡੱਫਰ ਵਿਖੇ ਡੇਰਾ ਬਹਾਦਪੁਰ ਵਿਖੇ ਇਕ ਬੈਠਕ ਹੋਈ, ਜਿਸ 'ਚ ਮਹੰਤ ਰਵਿੰਦਰ ਦਾਸ, ਸਾਬਕਾ ਚੇਅਰਮੈਨ ਜਸਜੀਤ ਸਿੰਘ ਥਿਆੜਾ, ਭੁਪਿੰਦਰ ਸਿੰਘ ਜੋਨੀ ਘੰੁਮਣ ਮੀਤ ਪ੍ਰਧਾਨ ਐਨ. ਆਰ. ਆਈ. ਵਿੰਗ ਪੰਜਾਬ, ਕੁਲਵਿੰਦਰ ਸਿੰਘ ਜੰਡਾ ...

ਪੂਰੀ ਖ਼ਬਰ »

ਰੀਨਾ ਜੇਤਲੀ ਅੱਜ ਹਾਜੀਪੁਰ ਵਿਖੇ

ਹਾਜੀਪੁਰ, 18 ਜੁਲਾਈ (ਰਣਜੀਤ ਸਿੰਘ)-ਪੰਜਾਬ ਭਾਜਪਾ ਪ੍ਰਧਾਨ ਰੀਨਾ ਜੇਤਲੀ ਅੱਜ ਹਾਜੀਪੁਰ 'ਚ ਆਉਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਮੰਡਲ ਹਾਜੀਪੁਰ ਦਵਿੰਦਰ ਬਬਲੀ ਨੇ ਦੱਸਿਆ ਕਿ ਰੀਨਾ ਜੇਤਲੀ ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਅੱਜ ਦਿਨ ਵੀਰਵਾਰ ...

ਪੂਰੀ ਖ਼ਬਰ »

ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਦੀਆਂ ਮਾਹਿਰ ਸੇਵਾਵਾਂ ਲਓ-ਅਰੋੜਾ

ਗੜ੍ਹਸ਼ੰਕਰ, 18 ਜੁਲਾਈ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਤੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਸਟੱਡੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਮੁਕੇਰੀਆਂ, 18 ਜੁਲਾਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਵਿਦਿਆਰਥਣਾਂ ਵਲੋਂ ਇਸ ਸਮੇਂ ਰਸ ਭਿੰਨਾਂ ਸ਼ਬਦ ਗਾਇਣ ਕੀਤਾ ਗਿਆ | ਕਾਲਜ ਪਿੰ੍ਰਸੀਪਲ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਦਿਹਾਣਾ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 18 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਆਰੰਭੀ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਨੈਲਸਨ ਮੰਡੇਲਾ ਅੰਤਰਰਾਸ਼ਟਰੀ ਦਿਵਸ ਮਨਾਇਆ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਨੈਲਸਨ ਮੰਡੇਲਾ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ | ਇਸ ਮੌਕੇ ਜੇਲ੍ਹ ਸੁਪਰਡੈਂਟ ਗੁਰਪਾਲ ਸਿੰਘ ਸਰੋਆ ਨੇ ਨੈਲਸਨ ਮੰਡੇਲਾ ਦੇ ਜੀਵਨ ਸਬੰਧੀ ਕੈਦੀਆਂ ਨੂੰ ਵਿਸਥਾਰ ...

ਪੂਰੀ ਖ਼ਬਰ »

ਕੋਹਲੀ ਵਲੋਂ ਜਨਮ ਦਿਨ ਮੌਕੇ 'ਸਾਂਝੀ ਰਸੋਈ' ਲਈ 5100 ਦਾ ਯੋਗਦਾਨ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਪ੍ਰਾਜੈਕਟ ਨੂੰ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਦੂਸਰੇ ਸਾਲ ਵੀ ...

ਪੂਰੀ ਖ਼ਬਰ »

ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਮੂਹ ਬ੍ਰਾਂਚਾਂ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਦਫ਼ਤਰ ਵਿਖੇ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ 'ਚ ਸੰਗੀਤ ਨਾਲ ਸਬੰਧਿਤ ਵਿਦਿਆਰਥੀਆਂ ਦੇ ਆਡੀਸ਼ਨ

ਮੁਕੇਰੀਆਂ, 18 ਜੁਲਾਈ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਲਈ ਪ੍ਰੋਗਰਾਮ ਜ਼ਰੂਰ ਕਰਵਾਏ ਜਾਂਦੇ ਹਨ | ਇਸ ਦੇ ਨਾਲ ਹੀ ਉਨ੍ਹਾਂ ਨੂੰ ਸੰਗੀਤ ਦੀ ਦੁਨੀਆ 'ਚ ਵੀ ਅੱਵਲ ਬਣਾਉਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ | ਇਸ ਹਫ਼ਤੇ ...

ਪੂਰੀ ਖ਼ਬਰ »

ਪਸ਼ੂ ਹਸਪਤਾਲ 'ਚ ਚੋਰੀ

ਚੌਲਾਂਗ, 18 ਜੁਲਾਈ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਗਨੀਪੁਰ ਬੱਧਣ ਵਿਖੇ ਪਸ਼ੂ ਹਸਪਤਾਲ 'ਚੋਂ ਬੀਤੀ ਰਾਤ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਡਾ. ਪਰਮਜੀਤ ਸਿੰਘ ਨੇ ਦੱਸਿਆ ਕਿ ਦੋ ਪੱਖੇ, ਕੁਰਸੀਆਂ ਤੇ ਹੋਰ ਇਸਟਰੂਮੈਂਟ ਤੇ ਕਾਫ਼ੀ ਸਾਰਾ ...

ਪੂਰੀ ਖ਼ਬਰ »

ਜਲ ਸਪਲਾਈ ਯੋਜਨਾਵਾਂ ਦੇ ਪੰਚਾਇਤੀਕਰਨ ਿਖ਼ਲਾਫ਼ ਰੋਸ ਮੁਜ਼ਾਹਰਾ

ਤਲਵਾੜਾ/ਰਾਮਗੜ੍ਹ ਸੀਕਰੀ, 18 ਜੁਲਾਈ (ਓਸ਼ੋ/ਕਟੋਚ)-ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਤਲਵਾੜਾ ਮੋਹਰੇ ਸਰਕਾਰ ਦੇ ਜਲ ਸਪਲਾਈ ਯੋਜਨਾਵਾਂ ਦੇ ਪੰਚਾਇਤੀਕਰਨ ਕਰਨ ਦੇ ਿਖ਼ਲਾਫ਼ ਰੋਸ ਰੈਲੀ ਕੀਤੀ | ਜ਼ਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਈਸ਼ਾ ਕਾਲੀਆ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਐੱਸ.ਡੀ.ਐਮਜ਼ ਅਤੇ ਐੱਸ.ਐੱਚ.ਓਜ਼ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਇਕ ਮੀਟਿੰਗ ਕੀਤੀ, ਜਿਸ 'ਚ ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਐੱਸ.ਡੀ.ਐਮਜ਼ ਅਤੇ ਐੱਸ.ਐੱਚ.ਓਜ਼ ਆਪਸੀ ...

ਪੂਰੀ ਖ਼ਬਰ »

ਗੁਰਦਾਸਪੁਰ ਵਿਖੇ ਦਿੱਤੇ ਜਾ ਰਹੇ ਧਰਨੇ 'ਚ ਟਾਂਡਾ ਤੋਂ ਕਿਸਾਨ ਭਾਰੀ ਗਿਣਤੀ 'ਚ ਕਰਨਗੇ ਸ਼ਮੂਲੀਅਤ

ਟਾਂਡਾ ਉੜਮੁੜ, 18 ਜੁਲਾਈ (ਭਗਵਾਨ ਸਿੰਘ ਸੈਣੀ)- ਪਗੜੀ ਸੰਭਾਲ ਜੱਟਾਂ ਨਹਿਰ ਵਲੋਂ ਉਲੀਕੇ ਧਰਨੇ ਦਾ ਪੁਰਜ਼ੋਰ ਸਮਰਥਨ ਕਰਕੇ ਕਿਸਾਨਾਂ ਦੀਆਂ ਗੰਨੇ ਦੀਆਂ ਬਕਾਇਆ ਰਕਮ ਦਿਵਾਉਣ ਦੇ ਉਦੇਸ਼ ਨਾਲ 20 ਜੁਲਾਈ ਨੂੰ ਸੈਕਟਰੀਏਟ ਦਾ ਘਿਰਾਓ ਅਤੇ ਧਰਨਾ ਲਗਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਪੋਸੀ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ 25 ਨੂੰ

ਸੈਲਾ ਖ਼ੁਰਦ, 18 ਜੁਲਾਈ (ਹਰਵਿੰਦਰ ਸਿੰਘ ਬੰਗਾ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾ ਕਲੇਰਾਂ ਤੇ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਅਮਰੀਕਾ ਦੀ ਸਮਾਜ ਸੇਵੀ ਸੰਸਥਾ 'ਸਵੇਰਾ' ਦੇ ਸਹਿਯੋਗ ਨਾਲ ਪਿੰਡ ਪੋਸੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ 25 ਜੁਲਾਈ ਦਿਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਪਰਿਵਾਰ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਸੈਲਾ ਖੁਰਦ, 18 ਜੁਲਾਈ (ਹਰਵਿੰਦਰ ਸਿੰਘ ਬੰਗਾ)-ਸਮਾਜ ਸੇਵਕ ਸਿਲੰਦਰਪਾਲ ਸਿੰਘ ਸੋਨੀ ਇਟਲੀ ਦੇ ਪਰਿਵਾਰ ਵਲੋਂ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਡਾਨਸੀਵਾਲ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਡਾਨਸੀਵਾਲ ਵਿਖੇ ਬੱਚਿਆਂ ਲਈ ਪੀਣ ...

ਪੂਰੀ ਖ਼ਬਰ »

ਰੜਾਂ 'ਚ ਬਾਬਾ ਸਮੂੰਦ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ

ਮਿਆਣੀ, 18 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਰੜ੍ਹਾਂ ਵਿਖੇ ਗੁਰਦੁਆਰਾ ਸ੍ਰੀ ਕਲਗ਼ੀਧਰ ਕੋਟ ਰੜ੍ਹਾਂ ਵਿਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਸਮੂੰਦ ਸਿੰਘ ਦੀ 90ਵੀਂ ਬਰਸੀ ਦੇ ਸਬੰਧ 'ਚ ਪਹਿਲੇ ਦਿਨ ਧਾਰਮਿਕ ਸਮਾਗਮ ਤੋਂ ਪਹਿਲਾ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੈਮੀਨਾਰ ਕਰਵਾਇਆ

ਨੰਗਲ ਬਿਹਾਲਾਂ, 18 ਜੁਲਾਈ (ਵਿਨੋਦ ਮਹਾਜਨ)-ਪਿੰਡ ਨੰਗਲ ਬਿਹਾਲਾਂ ਦੇ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੈਮੀਨਾਰ ਏ. ਐਨ. ਐਮ. ਮੈਡਮ ਧਰਮਜੀਤ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ 'ਚ ਡਾ. ਦਵਿੰਦਰ ਪੁਰੀ ਐੱਸ. ਐਮ. ਓ. ਮੰਡ ...

ਪੂਰੀ ਖ਼ਬਰ »

ਟਿੰਕਰਿੰਗ ਲੈਬ ਨਾਲ ਵਿਦਿਆਰਥੀਆਾ ਦੀ ਪ੍ਰਤਿਭਾ ਦਾ ਵਿਕਾਸ-ਵਿਜੇ ਸਾਾਪਲਾ

ਤਲਵਾੜਾ, 18 ਜੁਲਾਈ (ਸ਼ਮੀ)-ਵਿਦਿਆਰਥੀਆਾ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਵਿਕਸਿਤ ਕਰਨ ਲਈ ਟਿੰਕਰਿੰਗ ਲੈਬ ਬੇਹੱਦ ਲਾਹੇਵੰਦ ਭੂਮਿਕਾ ਅਦਾ ਕਰੇਗੀ ਤੇ ਭਾਰਤ ਸਰਕਾਰ ਦਾ ਇਹ ਉੱਦਮ ਦੇਸ਼ ਭਰ ਦੇ ਵਿਦਿਆਰਥੀਆਂ 'ਚ ਬੌਧਿਕ ਵਿਕਾਸ ਅਤੇ ਵਿਗਿਆਨਿਕ ਚੇਤਨਾ ਮਜ਼ਬੂਤ ਕਰਨ ...

ਪੂਰੀ ਖ਼ਬਰ »

ਰਾਜਾ ਹਿੰਦੋਸਤਾਨੀ ਯੂਥ ਕਲੱਬ ਟੈਂਟਪਾਲ ਨੇ ਪ੍ਰੋ-ਕਬੱਡੀ ਟੂਰਨਾਮੈਂਟ ਕਰਵਾਇਆ

ਹਰਿਆਣਾ, 18 ਜੁਲਾਈ (ਹਰਮੇਲ ਸਿੰਘ ਖੱਖ)-ਰਾਜਾ ਹਿੰਦੋਸਤਾਨੀ ਯੂਥ ਕਲੱਬ ਟੈਂਟਪਾਲ ਵਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਪਹਿਲਾ ਪ੍ਰੋ-ਕਬੱਡੀ (45 ਕਿਲੋਂਗ੍ਰਾਮ) ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੀ ਅਗਵਾਈ ਰਾਜਵੀਰ ਸਿੰਘ ਕਲੱਬ ਪ੍ਰਧਾਨ ਨੇ ਕੀਤੀ | ਇਸ ਦੋ ਦਿਨਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ (ਲ) ਨੂੰ ਪੱਖੇ ਦਾਨ

ਐਮਾਂ ਮਾਂਗਟ, 18 ਜੁਲਾਈ (ਗੁਰਾਇਆ)- ਅੱਜ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ (ਲ) ਨੂੰ ਦਾਨੀ ਸੱਜਣ ਸ੍ਰੀ ਮੋਨੂੰ ਕੋਲਪੁਰ ਵਲੋਂ ਦੋ ਪੱਖੇ ਦਾਨ ਕੀਤੇ ਗਏ ਤੇ ਅਗਾਂਹ ਤੋਂ ਵੀ ਸਕੂਲ ਨੂੰ ਮਦਦ ਜਾਰੀ ਰੱਖਣ ਦਾ ਭਰੋਸਾ ਦਿੱਤਾ | ਸਕੂਲ ਮੁਖੀ ਸ੍ਰੀਮਤੀ ਰੀਟਾ ਰਾਣੀ ਵਲੋਂ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਏ.ਡੀ.ਸੀ. ਰਾਹੀਂ ਸਿਹਤ ਮੰਤਰੀ ਸਮੇਤ ਹੋਰਨਾਂ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਧਾਨ ਮਨਜੀਤ ਕੌਰ ਮੰਡਿਆਲ ਤੇ ਜਨਰਲ ਸਕੱਤਰ ਸ਼ਿਮਲੋ ਦੇਵੀ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਅਨੂਪਮ ਕਲੇਰ ਰਾਹੀਂ ਸਿਹਤ ਤੇ ਪਰਿਵਾਰ ...

ਪੂਰੀ ਖ਼ਬਰ »

ਡੀ .ਏ .ਵੀ . ਕਾਲਜ ਦਸੂਹਾ ਦੇ ਬੀ. ਏ. ਦੀ ਵਿਦਿਆਰਥਣ ਜ਼ਿਲੇ੍ਹ 'ਚੋ ਤੀਜੇ ਸਥਾਨ 'ਤੇ

ਦਸੂਹਾ, 18 ਜੁਲਾਈ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਏ. ਸਮੈਸਟਰ ਛੇਵਾਂ ਦੇ ਨਤੀਜਿਆਂ 'ਚ ਜੇ .ਸੀ .ਡੀ . ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਨਤੀਜਿਆਂ ਸਬੰਧੀ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਨੇ 15 ਜ਼ਰੂਰਤਮੰਦਾਂ ਨੂੰ ਘਰ ਬਣਾਉਣ ਲਈ 23 ਲੱਖ ਦੇ ਚੈੱਕ ਵੰਡੇ

ਤਲਵਾੜਾ, 18 ਜੁਲਾਈ (ਮਹਿਤਾ)-ਹਲਕਾ ਵਿਧਾਇਕ ਸ੍ਰੀ ਅਰੁਣ ਡੋਗਰਾ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਠਾਕੁਰ ਯੁੱਧਵੀਰ ਸਿੰਘ ਡਡਵਾਲ ਨੇ 15 ਲੋੜਵੰਦ ਪਰਿਵਾਰਾਂ ਨੂੰ 23 ਲੱਖ ਰੁਪਏ ਦੇ ਚੈੱਕ ਤਕਸੀਮ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਚੱਕ ਗੱੁਜਰਾਂ 'ਚ ਲਗਾਇਆ ਕੈਂਪ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਪਿੰਡ ਚੱਕ ਗੁੱਜਰਾਂ ਵਿਖੇ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਰਿਸੋਰਸ ਪਰਸਨ ਡਾ. ਵਿਪਨ ਮਰਵਾਹਾ ਨੇ ਕਿਹਾ ਕਿ ਡੇਅਰੀ ਫਾਰਮ ਦਾ ...

ਪੂਰੀ ਖ਼ਬਰ »

ਖੰਨਾ ਨੇ ਸੁਣੀਆਂ ਖੁੱਲ੍ਹੇ ਦਰਬਾਰ 'ਚ ਲੋਕਾਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਆਪਣੇ ਦਫਤਰ 'ਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਦੀ ਵੰਡ ਲਈ ਜ਼ਿੰਮੇਵਾਰ ਵਰਗਾਂ ਦੇ ਲੋਕ ਅੱਜ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਰਕਰਾਂ ਨਾਲ ਧੱਕਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਰਾਠਾਂ

ਗੜ੍ਹਸ਼ੰਕਰ, 18 ਜੁਲਾਈ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਧੱਕੇਸ਼ਾਹੀ ਕਰਨ ਵਾਲੀ ਅਫ਼ਸਰਸ਼ਾਹੀ ਨੂੰ ਤਾੜਨਾ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਜਿਹੜਾ ਵੀ ਅਫ਼ਸਰ ਜਾਂ ...

ਪੂਰੀ ਖ਼ਬਰ »

ਮੀਡੀਆ ਦੇ ਸਹਿਯੋਗ ਨਾਲ ਹੀ ਸਮਾਜ 'ਚ ਆ ਸਕਦੈ ਸਕਾਰਾਤਮਕ ਬਦਲਾਅ-ਈਸ਼ਾ ਕਾਲੀਆ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਨਸ਼ੇ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡੇ ਪੱਧਰ 'ਤੇ ਅਭਿਆਨ ਚਲਾਇਆ ਹੋਇਆ ਹੈ | ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਰਕਾਰ ਵਲੋਂ ਡੈਪੋ (ਨਸ਼ਾ ਰੋਕੂ ਅਫ਼ਸਰ) ਬਣਾਏ ...

ਪੂਰੀ ਖ਼ਬਰ »

ਸ਼ਹਿਰ 'ਚ ਸਫ਼ਾਈ ਲਈ ਦੁਕਾਨਦਾਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ-ਤਿਵਾੜੀ

ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX