ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  9 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  54 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  27 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  28 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡੀ. ਸੀ. ਵਲੋਂ ਡੇਪੋ ਮਿਸ਼ਨ ਤੇ ਤੰਦਰੁਸਤ ਪੰਜਾਬ ਦੀ ਪ੍ਰਗਤੀ ਦਾ ਮੁਲਾਂਕਣ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਵਿਚ ਚੱਲ ਰਹੀ ਨਸ਼ਿਆਂ ਦੀ ਰੋਕਥਾਮ ਿਖ਼ਲਾਫ਼ ਮੁਹਿੰਮ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੋ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਉਪਰੰਤ ਆਖਿਆ ਕਿ ਸਬ ਡਵੀਜ਼ਨਾਂ ਵਿਚ ਨਸ਼ਿਆਂ ਦੀ ਰੋਕਥਾਮ ਤੇ ਡੇਪੋ ਮਿਸ਼ਨ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਐੱਸ.ਡੀ.ਐੱਮਜ਼ ਤੇ ਡੀ.ਐੱਸ.ਪੀਜ਼. ਆਪਸੀ ਤਾਲਮੇਲ ਨਾਲ ਚਲਾਉਣ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਪ੍ਰਵਾਹ ਿਖ਼ਲਾਫ਼ ਅਪਣਾਈ ਸਖ਼ਤੀ ਤੋਂ ਬਾਅਦ ਜਿੱਥੇ ਨਸ਼ਾ ਤਸਕਰ ਭੱਜਣੇ ਸ਼ੁਰੂ ਹੋ ਗਏ ਹਨ ਉੱਥੇ ਨਸ਼ਾ ਪੀੜਤਾਂ ਦੇ ਇਲਾਜ ਲਈ ਭੀੜ ਲੱਗਣੀ ਸ਼ੁਰੂ ਹੋ ਗਈ ਹੈ, ਜਿਸ ਨੂੰ ਸੰਭਾਲਣ ਲਈ ਸਿਹਤ ਵਿਭਾਗ ਨੂੰ ਠੋਸ ਰਣਨੀਤੀ ਬਣਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪਿੰਡਾਂ ਵਿਚ ਜਾਗਰੂਕਤਾ ਸਮਾਗਮਾਂ ਰਾਹੀਂ ਜਿਨ੍ਹਾਂ ਨਸ਼ਾ ਪੀੜਤਾਂ ਨੂੰ ਇਲਾਜ ਲਈ ਹਸਪਤਾਲਾਂ ਵਿਚ ਲਿਆਂਦਾ ਜਾ ਰਿਹਾ ਹੈ, ਉਨ੍ਹਾਂ ਦਾ ਇਲਾਜ ਤੁਰੰਤ ਸ਼ੁਰੂ ਕੀਤਾ ਜਾਵੇ ਤਾਂ ਜੋ ਉਹ ਦੁਬਾਰਾ ਨਸ਼ੇ ਵੱਲ ਨਾ ਮੁੜਨ | ਸਿਵਲ ਸਰਜਨ ਡਾ. ਗੁਰਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਰਕਾਰ ਵਲੋਂ ਦੋ ਓਟ ਸੈਂਟਰ ਚਲਾਏ ਜਾ ਰਹੇ ਹਨ, ਜਿੱਥੇ 256 ਨਸ਼ਾ ਪੀੜਤਾਂ ਨੂੰ ਇਲਾਜ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਓਟ ਸੈਂਟਰ ਜੋ ਕਿ ਬਲਾਚੌਰ ਹਸਪਤਾਲ ਤੇ ਪੁਰਾਣਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੰਮ ਕਰ ਰਹੇ ਹਨ, ਬਿਲਕੁਲ ਮੁਫ਼ਤ ਇਲਾਜ ਦੇ ਰਹੇ ਹਨ | ਉਨ੍ਹਾਂ ਦੱਸਿਆ ਕਿ ਅਗਸਤ ਦੇ ਅਖੀਰ ਤੱਕ ਪੰਜ ਹੋਰ ਕਮਿਊਨਿਟੀ ਸੈਂਟਰਾਂ ਰਾਹੋਂ, ਬੰਗਾ, ਮੁਕੰਦਪੁਰ, ਸੜੋਆ ਤੇ ਕਾਠਗੜ੍ਹ 'ਚ ਵੀ ਓਟ ਸੈਂਟਰ ਕੰਮ ਕਰਨਾ ਸ਼ੁਰੂ ਕਰ ਦੇਣਗੇ | ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਤੋਂ ਇਲਾਵਾ ਜ਼ਿਲ੍ਹੇ ਵਿਚ 5 ਇਲਾਜ ਕੇਂਦਰ ਤੇ ਇਕ ਪੁਨਰ ਵਸੇਬਾ ਕੇਂਦਰ ਨਿੱਜੀ ਅਦਾਰਿਆਂ ਵਲੋਂ ਚਲਾਏ ਜਾ ਰਹੇ ਹਨ | ਵਧੀਕ ਡਿਪਟੀ ਕਮਿਸ਼ਨਰ ਅਮਿ੍ਤ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਨੂੰ ਨਸ਼ਾ ਰੋਕਥਾਮ ਮੁਹਿੰਮ ਪ੍ਰਤੀ ਲੋਕਾਂ ਨੂੰ ਨਾਲ ਜੋੜਨ ਅਤੇ ਉਤਸ਼ਾਹ ਪੈਦਾ ਕਰਨ ਲਈ ਨਸ਼ਾ ਮੁਕਤ ਮੁਹੱਲਾ ਤੇ ਨਸ਼ਾ ਮੁਕਤ ਥਾਣਾ ਏਰੀਆ ਬਣਾਉਣ ਵੱਲ ਚੱਲਣਾ ਪਵੇਗਾ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਉੱਪਰ ਉਮਰ ਦਾ ਕੋਈ ਵੀ ਵਿਅਕਤੀ ਜਿਸ 'ਤੇ ਸੰਗੀਨ ਜੁਰਮ ਅਧੀਨ ਪਰਚਾ ਨਾ ਹੋਵੇ, ਡੇਪੋ ਬਣ ਸਕਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਦੋ ਪੜਾਵੀ ਐਕਸ਼ਨ ਉਲੀਕਣਾ ਪਵੇਗਾ, ਇਕ ਤਾਂ ਨਸ਼ਾ ਪੀੜਤਾਂ ਨੂੰ ਬਚਾਉਣ ਦਾ ਤੇ ਦੂਸਰਾ ਨਸ਼ੇ ਦੇ ਪ੍ਰਭਾਵ ਹੇਠ ਆਉਣ ਤੋਂ ਮੌਜੂਦਾ ਪੀੜ੍ਹੀ ਨੂੰ ਰੋਕਣ ਦਾ | ਮੀਟਿੰਗ ਵਿਚ ਮੌਜੂਦ ਐੱਸ.ਪੀ. (ਡੀ) ਮਨਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮਹਿਕਮੇ ਵਲੋਂ ਪਿੰਡਾਂ ਵਿਚ ਹਰੇਕ ਥਾਣੇ ਅਧੀਨ ਰੋਜ਼ਾਨਾ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਆਪਣੇ ਬੱਚਿਆਂ ਨੂੰ ਨਸ਼ਾ ਛੁਡਾਉਣ ਲਈ ਅੱਗੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਿਖ਼ਲਾਫ਼ ਪੁਲਿਸ ਕੋਈ ਕਾਰਵਾਈ ਨਹੀਂ ਕਰੇਗੀ ਪਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ੇਗੀ ਨਹੀਂ | ਉਨ੍ਹਾਂ ਕਿਹਾ ਕਿ ਸਾਨੂੰ ਬਤੌਰ ਨਾਗਰਿਕ ਆਪਣੇ ਫ਼ਰਜ਼ਾਂ ਨੂੰ ਸਮਝਦੇ ਹੋਏ ਹਵਾ ਤੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਦਾ ਕੋਈ ਵੀ ਯਤਨ ਨਹੀਂ ਕਰਨਾ ਚਾਹੀਦਾ ਤੇ ਖਾਣ-ਪੀਣ ਵਾਲੀਆਂ ਵਸਤਾਂ ਮਿਲਾਵਟ ਰਹਿਤ ਵੇਚਣੀਆਂ ਚਾਹੀਦੀਆਂ ਹਨ | ਮੀਟਿੰਗ ਵਿਚ ਏ.ਡੀ.ਸੀ. ਅਮਿ੍ਤ ਸਿੰਘ, ਐੱਸ.ਡੀ.ਐੱਮ. ਬਲਾਚੌਰ ਜਗਜੀਤ ਸਿੰਘ, ਐੱਸ.ਡੀ.ਐੱਮ. ਨਵਾਂਸ਼ਹਿਰ ਡਾ: ਵਿਨੀਤ ਕੁਮਾਰ, ਐੱਸ.ਡੀ.ਐੱਮ. ਬੰਗਾ ਅਨਮਜੋਤ ਕੌਰ, ਸਹਾਇਕ ਕਮਿਸ਼ਨਰ ਡਾ: ਸੰਜੀਵ ਕੁਮਾਰ, ਡੀ.ਡੀ.ਪੀ.ਓ. ਅਜੇ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਦਿਆਲ ਸਰੂਪ, ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਮਨੋਜ ਖੋਸਲਾ, ਡਰੱਗ ਇੰਸਪੈਕਟਰ ਤਜਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ |

ਦੇਸ਼ ਭਰ ਦੇ ਵਪਾਰੀਆਂ ਨੂੰ ਇਕ ਹੋਣਾ ਚਾਹੀਦਾ ਹੈ-ਮਹਿੰਦਰ ਪਾਲ ਸਿੰਘ ਖ਼ਾਲਸਾ

ਨਵਾਂਸ਼ਹਿਰ, 18 ਜੁਲਾਈ (ਹਰਵਿੰਦਰ ਸਿੰਘ)- ਸੀਡਜ਼ ਪੈਸਟੀਸਾਈਡ ਐਾਡ ਫਰਟੀਲਾਈਜ਼ਰਸ ਐਸੋਸੀਏਸ਼ਨ ਪੰਜਾਬ ਵਲੋਂ ਇਕ ਵਿਸ਼ੇਸ਼ ਮੀਟਿੰਗ ਬੰਗਾ ਰੋਡ ਨਵਾਂਸ਼ਹਿਰ ਵਿਖੇ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਪੰਜਾਬ ਭਰ ਵਿਚੋਂ ਅਹੂਦੇਦਾਰਾਂ ਨੇ ਹਾਜ਼ਰੀ ਭਰੀ | ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਸਰਕਾਰੀ ਹਸਪਤਾਲ ਸੜੋਆ ਦੀ ਅਚਨਚੇਤ ਚੈਕਿੰਗ

ਸੜੋਆ, 18 ਜੁਲਾਈ (ਨਾਨੋਵਾਲੀਆ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਸੜੋਆ ਦਾ ਅਚਨਚੇਤ ਦੌਰਾ ਕਰਕੇ ਹਸਪਤਾਲ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ | ਉਨ੍ਹਾਂ ਇਸ ਮੌਕੇ ਹਸਪਤਾਲ ਦੇ ਵਾਰਡ ਦਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਘੁੰਮਣਾਂ, 18 ਜੁਲਾਈ (ਮਹਿੰਦਰ ਪਾਲ ਸਿੰਘ)- ਪਿੰਡ ਮੇਹਲੀਆਣਾ ਦੇ ਨੌਜਵਾਨ ਕੁਲਵਿੰਦਰ ਸਿੰਘ ਪੁੱਤਰ ਸਵ: ਕਮਲਜੀਤ ਦੀ ਬਿਜਲੀ ਦੀ ਤਾਰ ਖੰਬੇ ਨਾਲੋਂ ਟੁੱਟਣ ਕਰਕੇ ਅਚਾਨਕ ਉਸ ਦਾ ਹੱਥ ਲੱਗ ਜਾਣ 'ਤੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਆਮ ਲੋਕਾਂ ਦੀ ਵਰਤੋਂ ਲਈ ਬਣਾਏ ਸ਼ਹਿਰੀ ਖੇਤਰ ਦੇ ਪਖਾਨੇ ਆਖ਼ਰ ਕਦੋਂ ਚਾਲੂ ਹੋਣਗੇ

ਨਵਾਂਸ਼ਹਿਰ, 18 ਜੁਲਾਈ (ਹਰਵਿੰਦਰ ਸਿੰਘ)- ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਚਲਾਈਆਂ ਜਾਂਦੀਆਂ ਸਫ਼ਾਈ ਮੁਹਿੰਮਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ 'ਤੇ ਦੇਖੀਏ ਤਾਂ ਵੱਖ-ਵੱਖ ਜਨਤਕ ਥਾਵਾਂ 'ਤੇ ਲੱਗੇ ...

ਪੂਰੀ ਖ਼ਬਰ »

ਆਈ. ਟੀ. ਆਈ. ਵਿਖੇ ਡੇਂਗੂ ਤੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)- ਆਈ. ਟੀ. ਆਈ. (ਲੜਕਿਆਂ) ਨਵਾਂਸ਼ਹਿਰ ਵਿਖੇ ਐਾਟੀ ਡੇਂਗੂ ਮਹੀਨਾ ਦੇ ਤਹਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਸੰਬੰਧੀ ਜਾਗਰੂਕਤਾ ਹਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਡਾ: ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਕੌਾਸਲ ਬੰਗਾ ਵਿਖੇ ਐਕਸ਼ਨ ਕਮੇਟੀ ਵਲੋਂ ਅਰਥੀ ਫੂਕ ਮੁਜ਼ਾਹਰਾ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)– ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਇਕਾਈ ਬੰਗਾ ਵਲੋਂ ਨਗਰ ਕੌਾਸਲ ਬੰਗਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਘੜਾ ਭੰਨ• ਤੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ | ਮੁਲਾਜ਼ਮਾਂ ਨੇ ਮੰਗ ਕੀਤੀ ਕਿ ਪੈਨਸ਼ਨ ਸਕੀਮ ਲਾਗੂ ਕੀਤੀ ...

ਪੂਰੀ ਖ਼ਬਰ »

ਤਹਿਸੀਲਦਾਰ ਪ੍ਰਵੀਨ ਛਿਬਰ ਨੇ ਅਹੁਦਾ ਸੰਭਾਲਿਆ

ਬੰਗਾ, 18 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਪ੍ਰਵੀਨ ਛਿੱਬਰ ਨੇ ਨਵੇਂ ਤਹਿਸੀਲਦਾਰ ਵਜੋਂ ਅਹੁੱਦਾ ਸੰਭਾਲਿਆ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਧਾਰ ਕਲਾ ਵਿਖੇ ਤਹਿਸੀਲਦਾਰ ਦੀਆਂ ਸੇਵਾਵਾਂ ਨਿਭਾ ਰਹੇ ਸਨ | ਉਨ੍ਹਾਂ ਕਿਹਾ ਕਿ ਮੈਨੂੰੂ ਬੜਾ ਫਖ਼ਰ ...

ਪੂਰੀ ਖ਼ਬਰ »

ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਦੀਆਂ ਮਾਹਿਰ ਸੇਵਾਵਾਂ ਲਓ-ਅਰੋੜਾ

ਗੜ੍ਹਸ਼ੰਕਰ, 18 ਜੁਲਾਈ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਤੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਸਟੱਡੀ ...

ਪੂਰੀ ਖ਼ਬਰ »

ਜਥੇ. ਮਹਿੰਦਰ ਵਲੋਂ ਭਾਈ ਅਮਰਜੀਤ ਸਿੰਘ ਝਾਂਸੀ ਦੇ ਪਰਿਵਾਰ ਦੀ ਆਰਥਿਕ ਸਹਾਇਤਾ

ਨਵਾਂਸ਼ਹਿਰ, 18 ਜੁਲਾਈ (ਹਰਵਿੰਦਰ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਜੋ ਕਿ ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਰਤਨ ਦੀ ਸੇਵਾ ਨਿਭਾਉਂਦਿਆਂ ਹੀ ਗੁਰੂ ਚਰਨਾਂ ਵਿਚ ਲੀਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਸਬੰਧੀ ਕਾਂਗਰਸ ਵਲੋਂ ਮੀਟਿੰਗ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਪਾਰਟੀ ਵਲੋਂ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀਆਂ ਤਿਆਰੀਆਂ ਸਬੰਧੀ ਬੰਗਾ ਵਿਖੇ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਤੇ ਹਲਕਾ ਇੰਚਾਰਜ ਬੰਗਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬਿ੍. ਰਾਜ ਕੁਮਾਰ ਦੀ ਬੇਟੀ ਨੇਹਾ ਚੌਧਰੀ ਵਿਸਤਾਰਾ ਏਅਰਲਾਈਨਜ਼ 'ਚ ਬਣੀ ਕਮਾਂਡਰ

ਰੱਤੇਵਾਲ, 18 ਜੁਲਾਈ (ਜੌਨੀ ਭਾਟੀਆ)- ਬਲਾਚੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਿ੍ਗੇਡੀਅਰ ਰਾਜ ਕੁਮਾਰ ਦੀ ਬੇਟੀ ਨੇਹਾ ਚੌਧਰੀ ਦੀ ਵਿਸਤਾਰਾ ਏਅਰਲਾਈਨਜ਼ 'ਚ ਬਤੌਰ ਕਮਾਂਡਰ ਨਿਯੁਕਤੀ ਹੋਣ 'ਤੇ ਸਮੁੱਚੇ ਹਲਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ...

ਪੂਰੀ ਖ਼ਬਰ »

ਬਿਜਲੀ ਯੰਤਰਾਂ ਕੋਲ ਕੂੜਾ ਕਰਕਟ ਨਾ ਸੁੱਟਿਆ ਜਾਵੇ

ਬਹਿਰਾਮ, 18 ਜੁਲਾਈ (ਨਛੱਤਰ ਸਿੰਘ ਬਹਿਰਾਮ)- ਬੱਸ ਅੱਡਾ ਬਹਿਰਾਮ ਕੋਲ ਪਾਵਰਕਾਮ ਵਿਭਾਗ ਦਾ ਉਹ ਟਰਾਂਸਫਾਰਮਰ ਜਿਸ ਵਿਚ ਨੁਕਸ ਪੈਣ ਕਾਰਨ ਵਿਭਾਗ ਦੇ ਕਰਮਚਾਰੀਆਂ ਨੂੰ ਟਰਾਂਸਫਾਰਮਰ ਠੀਕ ਕਰਨ ਲਈ ਉਸ ਤੱਕ ਪਹੁੰਚਣਾ ਮੁਸ਼ਕਿਲ ਹੈ ਕਿਉਂਕਿ ਲੋਕਾਂ ਨੇ ਉਕਤ ਬਿਜਲੀ ...

ਪੂਰੀ ਖ਼ਬਰ »

ਨਸ਼ੇ ਦੇ ਕੋਹੜ ਨੂੰ ਸਮਾਜ 'ਚੋਂ ਖ਼ਤਮ ਕਰਨ ਲਈ ਲੋਕ ਸਹਿਯੋਗ ਦੇਣ-ਡੀ. ਐੱਸ. ਪੀ.

ਨਵਾਂਸ਼ਹਿਰ, 18 ਜੁਲਾਈ (ਹਰਵਿੰਦਰ ਸਿੰਘ)- ਪਿੰਡ ਜਾਫਰਪੁਰ ਵਿਖੇ ਨਸ਼ੇ ਿਖ਼ਲਾਫ਼ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਡੀ. ਐੱਸ. ਪੀ. ਨਵਾਂਸ਼ਹਿਰ ਮੁਖ਼ਤਿਆਰ ਰਾਏ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਨਸ਼ੇ ਦੇ ...

ਪੂਰੀ ਖ਼ਬਰ »

ਗੁਰੂ ਘਰ ਦੀ ਉਸਾਰੀ ਹਿੱਤ ਯੋਗਦਾਨ ਪਾਉਣ ਵਾਲੇ ਸ਼ਰਧਾਲੂ ਸਨਮਾਨਿਤ

ਬੰਗਾ, 18 ਜੁਲਾਈ (ਕਰਮ ਲਧਾਣਾ)- ਗੁਰਦੁਆਰਾ ਦਸਮੇਸ਼ ਦਰਬਾਰ ਲਧਾਣਾ ਉੱਚਾ ਦੀ ਸ਼ਾਨਦਾਰ ਇਮਾਰਤ ਦੀ ਉਸਾਰੀ ਵਿਚ ਆਰਥਿਕ ਸੇਵਾਵਾਂ ਨਿਭਾਉਣ ਵਾਲੇ ਸ਼ਰਧਾਲੂਆਂ ਦਾ ਗੁਰੂ ਘਰ ਦੇ ਪ੍ਰਬੰਧਕ ਸੇਵਾਦਾਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਮੁੱਖ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਪੱਲੀ ਝਿੱਕੀ, 18 ਜੁਲਾਈ (ਕੁਲਦੀਪ ਸਿੰਘ ਪਾਬਲਾ)- ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਭੋਗ ਉਪਰੰਤ ਭਾਈ ਹਰਬੰਸ ਸਿੰਘ ਤੇ ਬਾਬਾ ਮੰਗਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਡਰੇਨ ਤੇ ਪਾਣੀ ਨਾਲ ਭਰੇ ਖੇਤਾਂ ਦਾ ਜਾਇਜ਼ਾ

ਸੰਧਵਾਂ, 18 ਜੁਲਾਈ (ਪ੍ਰੇਮੀ ਸੰਧਵਾਂ)- ਗਦਾਣੀ, ਬਲਾਕੀਪੁਰ, ਸੂੰਢ ਮਕਸੂਦਪੁਰ, ਸੰਧਵਾਂ ਆਦਿ ਪਿੰਡਾਂ ਦੇ ਨੇੜਿਓਾ ਗੁਜਰਦੀ ਡਰੇਨ ਦੀ ਕਾਫ਼ੀ ਚਿਰ ਤੋਂ ਸਫ਼ਾਈ ਨਾ ਹੋਣ ਕਰਕੇ ਆਏ ਹੜ੍ਹ ਨਾਲ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੇ 300 ਦੇ ਕਰੀਬ ਝੋਨੇ ਦੇ ਖੇਤ ਪਾਣੀ ਵਿਚ ...

ਪੂਰੀ ਖ਼ਬਰ »

ਸਾੲੀਂ ਅਮਰਜੀਤ ਦੀ ਯਾਦ 'ਚ ਮੇਲਾ ਸਮਾਪਤ

ਸੰਧਵਾਂ, 18 ਜੁਲਾਈ (ਪ੍ਰੇਮੀ ਸੰਧਵਾਂ)- ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਦੇ ਮੁਰੀਦ ਸਾੲੀਂ ਅਮਰਜੀਤ ਸ਼ਾਹ ਦੀ ਯਾਦ 'ਚ ਪਿੰਡ ਸੰਧਵਾਂ ਵਿਖੇ ਦਰਬਾਰ ਦੇ ਗੱਦੀ ਨਸ਼ੀਨ ਬੀਬੀ ਬਿਮਲਾ ਦੇਵੀ ਦੀ ਰਹਿਨੁਮਾਈ ਹੇਠ ਸਲਾਨਾ ਜੋੜ ਮੇਲਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਤੇ ਕਾਨੂੰਗੋ ਯੂਨੀਅਨ ਵਲੋਂ ਡੀ. ਸੀ. ਨੂੰ ਗੁਲਦਸਤਾ ਭੇਟ

ਨਵਾਂਸ਼ਹਿਰ, 18 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਯੂਨੀਅਨ ਵਲੋਂ ਨਵੇਂ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਨੇ ...

ਪੂਰੀ ਖ਼ਬਰ »

ਲੱਖਦਾਤਾ ਦਰਬਾਰ 'ਤੇ ਸਾਲਾਨਾ ਮੇਲਾ ਮਨਾਇਆ

ਘੁੰਮਣਾ, 18 ਜੁਲਾਈ (ਮਹਿੰਦਰ ਪਾਲ ਸਿੰਘ)- ਪਿੰਡ ਮਾਣਕਾ ਦੇ ਲੱਖਦਾਤਾ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ ਸਾੲੀਂ ਰਾਮ ਪ੍ਰਕਾਸ਼ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਹਵਨ ਯੱਗ 'ਤੇ ਝੰਡੇ ਦੀ ਰਸਮ ਕਰਨ ਉਪਰੰਤ ਗਾਇਕ ਗੁਰਪਾਲ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ 'ਚ ਅਹੁਦਿਆਂ ਦੀ ਵੰਡ

ਸਾਹਲੋਂ, 18 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅ. ਮਨਜੀਤ ਸਿੰਘ ਢਾਹ ਤੇ ਪਿ੍ੰ: ਸਪਨਾ ਸਹਿਗਲ ਦੀ ਅਗਵਾਈ 'ਚ ਵਿਦਿਆਰਥੀਆਂ ਨੂੰ ਅਹੁਦਿਆਂ ਦੀ ਵੰਡ ਕਰਕੇ ਸਹੰੁ ਚੁਕਵਾਈ ਗਈ | ਪਿ੍ੰ: ਸਪਨਾ ਸਹਿਗਲ ਨੇ ਦੱਸਿਆ ਕਿ ਸਕੂਲ ਵਿਚ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਫਲਾਂ ਨੂੰ ਸੁਰੱਖਿਅਤ ਤਰੀਕੇ ਨਾਲ ਪਕਾਉਣ ਲਈ ਜਾਗਰੂਕ ਕੀਤਾ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਾਗਬਾਨੀ ਵਿਕਾਸ ਅਫ਼ਸਰ ਜਗਦੀਸ਼ ਸਿੰਘ ਕਾਹਮਾ ਨੇ ਬਲਾਕ ਬੰਗਾ ਵਿਚ ਵੱਖ-ਵੱਖ ਫਲ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦਾ ਦੌਰਾ ਕੀਤਾ | ਉਨ੍ਹਾਂ ਫਲ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਫਲ ...

ਪੂਰੀ ਖ਼ਬਰ »

ਵਤਨ ਦੇ ਵਾਰਿਸ ਸੁਸਾਇਟੀ ਵਲੋਂ ਬਾਬਾ ਰਤਨ ਸਿੰਘ ਦਾ ਸਨਮਾਨ

ਨਵਾਂਸ਼ਹਿਰ, 18 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਤਨ ਦੇ ਵਾਰਿਸ ਯੂਥ ਅਵੇਅਰਨੈੱਸ ਵੈੱਲਫੇਅਰ ਐਾਡ ਕਲਚਰ ਸੋਸਾਇਟੀ ਨੇ ਨਿਸ਼ਕਾਮ ਸੇਵਕ ਬਾਬਾ ਰਤਨ ਸਿੰਘ ਕਾਹਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਨੀਵੇਂ ਨਾਲੇ ਕਾਰਨ ਬਰਸਾਤੀ ਪਾਣੀ ਲੋਕਾਂ ਦੇ ਘਰਾਂ 'ਚ ਦਾਖ਼ਲ

ਬਹਿਰਾਮ, 18 ਜੁਲਾਈ (ਨਛੱਤਰ ਸਿੰਘ ਬਹਿਰਾਮ)- ਬਾਹਰਲੀ ਅਬਾਦੀ ਬਹਿਰਾਮ ਦੇ ਵਸਨੀਕਾਂ ਨੇ ਦੱਸਿਆ ਕਿ ਗੰਦੇ ਪਾਣੀ ਦੇ ਨਿਕਾਸ ਲਈ ਬਣਿਆ ਨਾਲਾ ਨੀਵਾਂ ਹੋਣ ਕਾਰਨ ਬਰਸਾਤੀ ਪਾਣੀ ਲੋਕਾਂ ਦੇ ਘਰਾਂ ਅੱਗੇ ਜਮ੍ਹਾਂ ਹੁੰਦਾ ਹੋਇਆ ਅੰਦਰ ਵੀ ਦਾਖ਼ਲ ਹੋ ਜਾਂਦਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਲੋਕਾਂ ਨਾਲ ਮੀਟਿੰਗ

ਸਾਹਲੋਂ, 18 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਲੋਧੀਪੁਰ ਵਿਖੇ ਥਾਣਾ ਸਦਰ ਬੰਗਾ ਦੀ ਪੁਲਿਸ ਪਾਰਟੀ ਵਲੋਂ ਏ.ਐੱਸ.ਆਈ. ਕੁਲਵਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਵਾਸੀਆਂ ਨਾਲ ਨਸ਼ਿਆਂ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿਚ ਪੁਲਿਸ ਪਾਰਟੀ ਵਲੋਂ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀਆਂ ਦਾ ਧਰਨਾ 24ਵੇਂ ਦਿਨ ਵੀ ਰਿਹਾ ਜਾਰੀ

ਨਵਾਂਸ਼ਹਿਰ, 18 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਮਨਰੇਗਾ ਕਰਮਚਾਰੀਆਂ ਦਾ ਧਰਨਾ ਅੱਜ 24 ਵੇਂ ਦਿਨ ਵਿਚ ਸ਼ਾਮਿਲ ਹੋਇਆ | ਮਨਰੇਗਾ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ | ਦੱਸਣਯੋਗ ਹੈ ਕਿ ਪਿਛਲੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਐੱਮ.ਆਰ. ਆਟੋਜ਼ ਐਕਸੇਲੈਂਟ ਪੁਰਸਕਾਰ ਨਾਲ ਸਨਮਾਨਿਤ

ਬਲਾਚੌਰ, 18 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਨਾਮਵਰ ਦੋ ਪਹੀਆ ਵਾਹਨਾਂ ਦਾ ਨਿਰਮਾਣ ਕਰਨ ਵਾਲੀ ਕੰਪਨੀ ਹੀਰੋ ਮੋਟੋ ਕੋਰਪ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਬਲਾਚੌਰ ਤੋਂ ਹੀਰੋ ਦੇ ਡੀਲਰ ਬੀ.ਐੱਸ ਆਟੋਜ਼ ਦੇ ਮਾਲਕ ਬਲਵਿੰਦਰ ਸਿੰਘ ਨੂੰ ਐਕਸੇਲੈਂਟ ਪੁਰਸਕਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹੇੜੀਆਂ ਵਿਖੇ ਸਾਇੰਸ ਐਕਟੀਵਿਟੀ ਰੂਮ ਦਾ ਉਦਘਾਟਨ

ਔੜ/ਝਿੰਗੜਾਂ, 18 ਜੁਲਾਈ (ਕੁਲਦੀਪ ਸਿੰਘ ਝਿੰਗੜ)- ਸਾਇੰਸ ਵਿਸ਼ੇ ਦੀ ਮਹੱਤਤਾ ਨੂੰ ਸਮਝਦਿਆਂ ਹੋਇਆ ਇੰਦਰਪੁਰੀ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਵਿਖੇ ਪਿ੍ੰ: ਤਰਨਜੀਤ ਸਿੰਘ ਦੀ ਅਗਵਾਈ 'ਚ ਸੁਰਿੰਦਰਪਾਲ ਅਗਨੀ ਹੋਤਰੀ ਜ਼ਿਲ੍ਹਾ ਸਾਇੰਸ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਸੈਂਕੜੇ ਏਕੜ ਝੋਨਾ ਤਬਾਹ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸੀ. ਪੀ. ਆਈ. ਐੱਮ. ਦੇ ਸੂਬਾਈ ਆਗੂ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਡ੍ਰੇਨ ਵਿਭਾਗ ਦੀ ਅਣਗਹਿਲੀ ਕਾਰਨ ਪਿੰਡ ਗੋਬਿੰਦਪੁਰ, ਬਾਲੋਂ, ਪੱਦੀ ਮੱਠਵਾਲੀ ਆਦਿ ਦੀ ਦਰਜਨਾਂ ਏਕੜ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ...

ਪੂਰੀ ਖ਼ਬਰ »

ਰਾਣਾ ਬਣੇ ਆਈ. ਬੀ. ਐੱਫ਼. ਐੱਫ਼ ਗਲੋਬਲ ਦੇ ਜ਼ਿਲ੍ਹਾ ਪ੍ਰਧਾਨ

ਬੰਗਾ, 18 ਜੁਲਾਈ (ਲਾਲੀ ਬੰਗਾ)- ਬਾਡੀ ਬਿਲਡਿੰਗ ਫਿਟਨੈੱਸ ਫੈਡਰੇਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਚੋਣ ਕੀਤੀ ਗਈ, ਜਿਸ ਵਿਚ ਕੁਲਦੀਪ ਸਿੰਘ ਰਾਣਾ ਨੂੰ ਪ੍ਰਧਾਨ ਚੁਣਿਆ ਗਿਆ | ਰਾਣਾ ਨੇ ਕਿਹਾ ਕਿ ਅੱਜ ਨਸ਼ਿਆਂ ਦੀ ਬਲਦੀ ਅੱਗ ਤੋਂ ਨੌਜਵਾਨਾਂ ਨੂੰ ਦੂਰ ਰਹਿਣਾ ...

ਪੂਰੀ ਖ਼ਬਰ »

ਗਿਆਨ ਗੁਰੂਕੁਲ ਦੀ ਵਿਦਿਆਰਥਣ ਰੀਮਾ ਦੀ ਆਈ. ਆਈ. ਟੀ. ਕਾਨਪੁਰ ਲਈ ਚੋਣ

ਨਵਾਾਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)- ਗਿਆਨ ਗੁਰੂਕੁਲ ਸਲੋਹ ਰੋਡ ਨਵਾਂਸ਼ਹਿਰ ਦੀ ਵਿਦਿਆਰਥਣ ਰੀਮਾ ਨੇ ਜੁਆਇੰਟ ਇੰਟਰੇਂਸ ਪ੍ਰੀਖਿਆ ਐਡਵਾਾਸ ਟੈੱਸਟ 'ਚ ਉੱਚ ਸਥਾਨ ਹਾਸਲ ਕਰਕੇ ਨਵਾਂਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਰੀਮਾ ਨੂੰ ਆਈ.ਆਈ.ਟੀ. ਕਾਨਪੁਰ 'ਚ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਸੰਸਥਾ 'ਖੁਸ਼ਹਾਲੀ ਦੇ ਰਾਖੇ' ਵਲੋਂ ਝਿੱਕਾ ਸਕੂਲ 'ਚ ਸੈਮੀਨਾਰ

ਬੰਗਾ, 18 ਜੁਲਾਈ (ਕਰਮ ਲਧਾਣਾ) - ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਸੂਬਾ ਪੱਧਰ 'ਤੇ ਗਠਿਤ ਸਾਬਕਾ ਸੈਨਿਕਾਂ ਦੀ ਸੰਸਥਾ 'ਖੁਸ਼ਹਾਲੀ ਦੇ ਰਾਖੇ ਯੂਨਿਟ ਤਹਿਸੀਲ ਬੰਗਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਪੰਜਾਬ ਸਰਕਾਰ ਦੇ ਪੋ੍ਰਗਰਾਮ ...

ਪੂਰੀ ਖ਼ਬਰ »

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਸੂਬਾ ਸਰਕਾਰ ਦਾ ਮੁੱਖ ਮੰਤਵ- ਵਿਧਾਇਕ ਮੰਗੂਪੁਰ

ਸੜੋਆ, 18 ਜੁਲਾਈ (ਨਾਨੋਵਾਲੀਆ)- ਇਲਾਕਾ ਨਿਵਾਸੀਆਂ ਨੂੰ ਉੱਚ ਪਾਏ ਦੀ ਸਿੱਖਿਆ ਪ੍ਰਦਾਨ ਕਰਵਾਉਣਾ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ | ਇਹ ਵਿਚਾਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਹਲਕਾ ਬਲਾਚੌਰ ਨੇ ਸਰਕਾਰੀ ਸੈਕੰਡਰੀ ਸਕੂਲ ਸੜੋਆ ਵਿਖੇ ਸਾਇੰਸ ਗਰੁੱਪ ਦਾ ...

ਪੂਰੀ ਖ਼ਬਰ »

ਪ੍ਰੇਮ ਤੇ ਸ਼ਰਧਾ ਵਿਸ਼ਵਾਸ ਨਾਲ ਹੀ ਪ੍ਰਮਾਤਮਾ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ- ਸਵਾਮੀ ਗੋਪਾਲਾ ਨੰਦ

ਪੋਜੇਵਾਲ ਸਰਾਂ, 18 ਜੁਲਾਈ (ਰਮਨ ਭਾਟੀਆ)- ਮਨੁੱਖ ਪ੍ਰਮਾਤਮਾ ਪ੍ਰਤੀ ਸੱਚੇ ਪ੍ਰੇਮ, ਵਿਸ਼ਵਾਸ ਅਤੇ ਸੱਚ ਦੇ ਮਾਰਗ 'ਤੇ ਚੱਲ ਕੇ ਹੀ ਪ੍ਰਮਾਤਮਾ ਦੀ ਪ੍ਰਾਪਤੀ ਕਰ ਸਕਦਾ ਹੈ | ਇਹ ਪ੍ਰਵਚਨ ਸਵਾਮੀ ਗੋਪਾਲਾ ਨੰਦ ਨੈਨੀਤਾਲ ਵਾਲਿਆਂ ਨੇ ਇਤਿਹਾਸਿਕ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਸਰਕਾਰੀ ਸਕੂਲ (ਲੜਕੀਆਂ) ਬਲਾਚੌਰ ਵਿਖੇ ਗਣਿਤ ਵਿਸ਼ੇ ਦਾ ਦੋ ਰੋਜ਼ਾ ਸੈਮੀਨਾਰ ਕਰਵਾਇਆ

ਬਲਾਚੌਰ, 18 ਜੁਲਾਈ (ਗੁਰਦੇਵ ਸਿੰਘ ਗਹੂੰਣ)- 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਦੇ ਗੁਣਾਤਮਿਕ ਸੁਧਾਰ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਲਾਚੌਰ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਗਣਿਤ ਵਿਸ਼ਾ ਪੜ੍ਹਾ ਰਹੇ ਅਧਿਆਪਕਾਂ ਦਾ ਦੋ ਰੋਜ਼ਾ ...

ਪੂਰੀ ਖ਼ਬਰ »

ਪਿੰਡ ਧੌਲ ਵਿਖੇ ਲਗਾਇਆ ਵਿਸ਼ੇਸ਼ ਕੈਂਪ

ਭੱਦੀ, 18 ਜੁਲਾਈ (ਨਰੇਸ਼ ਧੌਲ)- ਹਰ ਤਰ੍ਹਾਂ ਦੇ ਲੋੜਵੰਦ ਵਿਅਕਤੀਆਂ ਨੂੰ ਪਿੰਡ-ਪਿੰਡ ਵੱਖ-ਵੱਖ ਵਿਭਾਗਾਂ ਦੇ ਵਿਸ਼ੇਸ਼ ਕੈਂਪ ਲਗਾ ਕੇ ਬਣਦੀਆਂ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣਗੀਆਂ | ਇਹ ਸ਼ਬਦ ਸੀਨੀਅਰ ਕਾਂਗਰਸੀ ਆਗੂ ਚੌਧਰੀ ਅਜੈ ਕੁਮਾਰ ਮੰਗੂਪੁਰ ਪੁੱਤਰ ਹਲਕਾ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਸੀਨੀਅਰ ਅਧਿਕਾਰੀਆਂ ਦਾ ਸਨਮਾਨ

ਨਵਾਂਸ਼ਹਿਰ, 18 ਜੁਲਾਈ (ਹਰਮਿੰਦਰ ਸਿੰਘ ਪਿੰਟੂ)- ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਨੇ ਨਵੇਂ ਆਏ ਐੱਸ.ਡੀ.ਐੱਮ. ਡਾ: ਵਨੀਤ ਕੁਮਾਰ ਤੇ ਤਹਿਸੀਲਦਾਰ ਸੰਜੀਵ ਗੁਪਤਾ ਨੂੰ ਜੀ ਆਇਆ ਨੂੰ ਆਖਿਆ ਤੇ ਇੱਥੋਂ ਬਦਲ ਚੁੱਕੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੇ ਨਾਇਬ ਤਹਿਸੀਲਦਾਰ ਬੰਗਾ ਵਜੋਂ ਅਹੁਦਾ ਸੰਭਾਲਿਆ

ਬੰਗਾ, 18 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿਛਲੇ ਲਗਪਗ ਦੋ ਮਹੀਨੇ ਤੋਂ ਖਾਲੀ ਪਏ ਨਾਇਬ ਤਹਿਸੀਲਦਾਰ ਬੰਗਾ ਦੇ ਅਹੁੱਦੇ 'ਤੇ ਪਰਮਜੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਅਹੁਦਾ ਸੰਭਾਲ ਲਿਆ ਹੈ | ਖਾਲੀ ਪਏ ਅਹੁਦੇ ਦੀ ਪੂਰਤੀ ਹੋਣ ਨਾਲ ਆਮ ਜਨਤਾ ਨੂੰ ਕੰਮ ਕਰਾਉਣ ਵਿਚ ...

ਪੂਰੀ ਖ਼ਬਰ »

ਗੜ੍ਹਸ਼ੰਕਰ ਚੌਾਕ ਬੰਗਾ ਨੇੜੇ ਮਾਰਗ 'ਤੇ ਹੋਈ ਖੱਡਿਆਂ ਦੀ ਭਰਮਾਰ, ਲੋਕ ਪ੍ਰੇਸ਼ਾਨ

ਬੰਗਾ, 18 ਜੁਲਾਈ (ਲਾਲੀ ਬੰਗਾ) - ਬੇਸ਼ੱਕ ਸਰਕਾਰਾਂ ਵਲੋਂ ਆਪਣੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ ਤੇ ਇਨ੍ਹਾਂ ਯਤਨਾਂ ਦੀ ਵਿਦੇਸ਼ਾਂ ਦੀਆਂ ਸਰਕਾਰਾਂ ਦੇ ਵਿਕਾਸ ਕਾਰਜਾਂ ਦੇ ਨਾਲ ਵੀ ਤੁਲਨਾ ਕੀਤੀ ਜਾਂਦੀ ਹੈ ...

ਪੂਰੀ ਖ਼ਬਰ »

ਆਸਟੇ੍ਰਲੀਆ ਸਟੱਡੀ ਵੀਜ਼ਾ ਲੈਣ ਲਈ ਵਿਸ਼ੇਸ਼ ਸੈਮੀਨਾਰ ਅੱਜ

ਨਵਾਂਸ਼ਹਿਰ, 18 ਜੁਲਾਈ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਬੰਗਾ ਰੋਡ ਸਥਿਤ ਕਰਾਸ ਕਲਚਰ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਵਲੋਂ ਆਸਟੇ੍ਰਲੀਆ ਵਿਖੇ ਸਟੱਡੀ ਵੀਜ਼ਾ ਲੈਣ ਲਈ ਵਿਸ਼ੇਸ਼ ਸੈਮੀਨਾਰ 19 ਜੁਲਾਈ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਬੰਗਾ ਰੋਡ ਸਥਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX