ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  1 day ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  1 day ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  1 day ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  1 day ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  1 day ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  1 day ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  1 day ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  1 day ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  1 day ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  1 day ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  1 day ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  1 day ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  1 day ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  1 day ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  1 day ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  1 day ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  1 day ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  1 day ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  1 day ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਸੰਪਾਦਕੀ

ਦਲਿਤ ਨੌਜਵਾਨਾਂ ਵਿਚ ਵਰਗ ਸੰਘਰਸ਼ ਸਬੰਧੀ ਵਧ ਰਹੀ ਹੈ ਚੇਤਨਾ

ਦਲਿਤ ਰਾਜਨੀਤੀ ਦੇ ਬਦਲ ਰਹੇ ਮੁਹਾਂਦਰੇ ਅਤੇ ਸੁਭਾਅ ਤੋਂ ਬੇਖ਼ਬਰ ਆਰ.ਐਸ.ਐਸ. ਅਤੇ ਇਸ ਦੇ ਮੋਹਰੀ ਸੰਗਠਨ ਅਜੇ ਵੀ ਦਲਿਤਾਂ ਨੂੰ ਹਰ ਹੀਲੇ ਨੀਵਾਂ ਦਿਖਾਉਣ ਦੀ ਪੁਰਾਣੀ ਰਣਨੀਤੀ ਨੂੰ ਹੀ ਅੱਗੇ ਵਧਾ ਰਹੇ ਹਨ। ਉਨ੍ਹਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਕਥਨ ਕਿ ਦਲਿਤ ਹਿੰਦੂ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ, ਨੂੰ ਵੀ ਮੰਨਣ ਤੋਂ ਇਨਕਾਰੀ ਰਹਿਣਾ ਇਹੀ ਸਾਬਤ ਕਰਦਾ ਹੈ ਕਿ ਸੰਘ ਪਰਿਵਾਰ ਦੇ ਮੈਂਬਰ ਦਲਿਤਾਂ ਪ੍ਰਤੀ ਸਨਮਾਨ ਦੀ ਕੋਈ ਭਾਵਨਾ ਨਹੀਂ ਰੱਖਦੇ।
ਸੰਘ ਦੇ ਕੇਡਰਾਂ ਅਤੇ ਰੱਖਿਅਕਾਂ ਆਦਿ ਵਲੋਂ ਪ੍ਰਧਾਨ ਮੰਤਰੀ ਦੀ ਸਲਾਹ ਵੱਲ ਕੰਨ ਨਾ ਧਰਨਾ ਇਸ ਤੱਥ ਨੂੰ ਵੀ ਉਭਾਰਦਾ ਹੈ ਕਿ ਪ੍ਰਧਾਨ ਮੰਤਰੀ ਆਪਣੀ ਪਹੁੰਚ ਵਿਚ ਸੰਜੀਦਾ ਨਹੀਂ ਹਨ। ਇਸ ਦੀ ਪੁਸ਼ਟੀ ਇਸ ਗੱਲ ਤੋਂ ਵੀ ਹੁੰਦੀ ਹੈ ਕਿ ਉਨ੍ਹਾਂ ਦੇ ਚਾਰ ਸਾਲ ਦੇ ਸ਼ਾਸਨ ਕਾਲ ਦੌਰਾਨ ਦਲਿਤਾਂ ਉੱਤੇ ਅੱਤਿਆਚਾਰਾਂ ਅਤੇ ਭੀੜ ਵਲੋਂ ਕੁੱਟ-ਕੁੱਟ ਕੇ ਮਾਰੇ ਜਾਣ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਅਜਿਹਾ ਵੀ ਨਹੀਂ ਹੈ ਕਿ ਸੰਘ ਦੇ 'ਥਿੰਕ-ਟੈਂਕ' ਅਤੇ ਵਿਚਾਰਕ ਦੇਸ਼ ਦੇ ਦਲਿਤਾਂ ਵਿਚ ਆ ਰਹੇ ਨਵੇਂ ਉਭਾਰ, ਜੋ ਕਿ ਪ੍ਰਤੀਬਿੰਬਤ ਅਤੇ ਦਰਸ਼ਨ-ਸ਼ਾਸਤਰੀ ਕਿਸਮ ਦਾ ਹੈ, ਤੋਂ ਅਨਜਾਣ ਹਨ। ਗੱਲ ਅਸਲ ਵਿਚ ਹੋਰ ਹੈ : ਆਰ.ਐਸ.ਐਸ. ਦੇ 'ਥਿੰਕ-ਟੈਂਕ' ਇਸ ਤਬਦੀਲੀ ਅਤੇ ਇਸ ਦੇ ਪ੍ਰਭਾਵਾਂ ਦੇ ਗੂੜ੍ਹ ਅਰਥ ਸਮਝ ਸਕਣ ਵਿਚ ਨਾਕਾਮ ਰਹੇ ਹਨ। ਇਹੀ ਕਾਰਨ ਹੈ ਕਿ ਉਹ ਇਸ ਦਾ ਟਾਕਰਾ ਕਰਨ ਲਈ ਕੋਈ ਠੋਸ ਰਣਨੀਤੀ ਨਹੀਂ ਘੜ੍ਹ ਸਕੇ। ਉਹ ਅਜੇ ਵੀ ਪੁਰਾਣੀ ਕਿਸਮ ਦੀ ਜਗੀਰੂ ਰਾਜਨੀਤੀ ਅਤੇ ਤਸ਼ੱਦਦ ਤੇ ਦਮਨ ਦੇ ਪੁਰਾਣੇ ਪੈਂਤੜਿਆਂ ਨਾਲ ਹੀ ਚਿੰਬੜੇ ਹੋਏ ਹਨ। ਜੇ ਅਜਿਹਾ ਨਾ ਹੁੰਦਾ ਤਾਂ ਭੁਪਾਲ ਵਿਚ ਇਕ 30 ਵਰ੍ਹਿਆਂ ਦੇ ਦਲਿਤ ਨੂੰ ਸਿਰਫ ਇਸੇ ਗੱਲੋਂ ਕੁੱਟਣ ਦੀ ਘਟਨਾ ਨਾ ਵਾਪਰੀ ਹੁੰਦੀ ਕਿ ਉਹ ਸਰਪੰਚ ਦੇ ਘਰ ਅੱਗਿਉਂ ਦੀ ਮੋਟਰਸਾਈਕਲ 'ਤੇ ਚੜ੍ਹ ਕੇ ਕਿਉਂ ਲੰਘਦਾ ਹੈ। ਦਯਾ ਰਾਮ ਅਹੀਰਵਾਰ ਨਾਂਅ ਦੇ ਇਸ ਵਿਅਕਤੀ ਨੇ ਪੁਲਿਸ ਕੋਲ ਦਰਜ ਸ਼ਿਕਾਇਤ ਵਿਚ ਦੱਸਿਆ ਕਿ ਸਰਪੰਚ, ਜੋ ਜਾਤ ਦਾ ਕੁਰਮੀ ਹੈ, ਉਸ ਦੇ ਭਰਾਵਾਂ ਅਤੇ ਇਕ ਹੋਰ ਗੁਆਂਢੀ ਵਲੋਂ 21 ਜੂਨ ਵਾਲੇ ਦਿਨ ਉਸ ਦੀ ਗੰਭੀਰ ਕੁੱਟਮਾਰ ਕੀਤੀ ਗਈ। ਦੋਸ਼ੀਆਂ ਦਾ ਕਹਿਣਾ ਸੀ ਕਿ ਉਹ ਉਨ੍ਹਾਂ ਦੇ ਘਰਾਂ ਅੱਗਿਉਂ ਦੀ ਲੰਘਣ ਵੇਲੇ ਮੋਟਰਸਾਈਕਲ 'ਤੇ ਚੜ੍ਹ ਕੇ ਨਹੀਂ ਸਗੋਂ ਇਸ ਨੂੰ ਰੇੜ੍ਹ ਕੇ ਲੰਘੇ।
ਇਕ ਹੋਰ ਘਟਨਾ ਵਿਚ ਗੁਜਰਾਤ ਵਿਚ ਇਕ ਹਜ਼ਾਮ ਨੂੰ ਸਿਰਫ ਇਸ ਕਰਕੇ ਕੁੱਟਿਆ ਮਾਰਿਆ ਗਿਆ ਕਿ ਉਹ ਦਲਿਤਾਂ ਦੇ ਵਾਲ ਕਿਉਂ ਕੱਟਦਾ ਹੈ। ਜਿਗਰ ਨਾਂਅ ਦੇ ਇਸ ਹਜ਼ਾਮ ਨੂੰ 10 ਦਿਨ ਪਹਿਲਾਂ ਚਿਤਾਵਨੀ ਦਿੱਤੀ ਗਈ ਸੀ ਕਿ ਉਹ ਆਪਣੀ ਦੁਕਾਨ 'ਤੇ ਦਲਿਤਾਂ ਦੀ ਹਜ਼ਾਮਤ ਆਦਿ ਨਾ ਕਰੇ। ਪਰ ਜਿਗਰ ਨੇ ਇਸ ਧਮਕੀ ਵੱਲ ਕੋਈ ਧਿਆਨ ਨਾ ਦਿੱਤਾ। ਜਿਸ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਗਈ। ਇਹ ਘਟਨਾ ਗੁਜਰਾਤ ਦੇ ਮੇਹਸਾਨਾ ਜ਼ਿਲ੍ਹੇ ਦੀ ਸਤਲਾਸਨਾ ਤਾਲੁਕਾ ਦੇ ਪਿੰਡ ਉਮਰੇਚਾ ਵਿਚ ਵਾਪਰੀ ਅਤੇ ਇਸ ਮਾਮਲੇ ਵਿਚ ਉੱਚੀ ਜਾਤੀ ਦੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਸ ਮਹੀਨੇ ਦੇ ਸ਼ੁਰੂ ਵਿਚ 13 ਸਾਲ ਦੇ ਇਕ ਦਲਿਤ ਲੜਕੇ ਨੂੰ ਉੱਚੀ ਜਾਤੀ ਦੇ ਪੰਜ ਵਿਅਕਤੀਆਂ ਵਲੋਂ ਇਸ 'ਕਸੂਰ' ਕਰਕੇ ਕੁੱਟਿਆ ਗਿਆ ਸੀ ਕਿ ਉਹ 'ਦਰਬਾਰ' (ਇਕ ਉੱਚੀ ਜਾਤੀ) ਵਾਂਗ ਦਿਸਣ ਦੀ ਕੋਸ਼ਿਸ਼ ਕਰਦਾ ਹੈ, ਕਿਉਂਕਿ ਉਸ ਨੇ ਰਾਜਵਾੜੀ ਮੋਜਾਰੀ (ਰਵਾਇਤੀ ਜੁੱਤੀ) ਅਤੇ ਸੋਨੇ ਦੀ ਮੋਟੀ ਚੇਨ ਪਹਿਨੀ ਹੋਈ ਸੀ, ਜੋ ਕਿ ਆਮ ਕਰਕੇ ਉੱਚੀ ਜਾਤੀ ਵਾਲੇ ਪਹਿਨਦੇ ਹਨ। ਜਗੀਰੂ ਅਤੇ ਉੱਚ ਜਾਤੀ ਦੇ ਲੋਕਾਂ ਵਲੋਂ ਦਲਿਤਾਂ 'ਤੇ ਦੱਬਿਆਂ-ਕੁਚਲਿਆਂ ਨੂੰ ਅਪਮਾਨਿਤ ਤੇ ਪੀੜਤ ਕਰਨ ਦੀਆਂ ਘਟਨਾਵਾਂ ਸਦਾ ਤੋਂ ਹੀ ਵਾਪਰਦੀਆਂ ਆ ਰਹੀਆਂ ਹਨ। ਪਰ ਪਿਛਲੇ ਕੁਝ ਵਰ੍ਹਿਆਂ ਤੋਂ ਦਲਿਤ ਆਪਣੀ ਪਛਾਣ 'ਤੇ ਯੋਜਨਾਬੱਧ ਹਮਲੇ ਹੁੰਦੇ ਵੇਖ ਰਹੇ ਹਨ।
ਦਲਿਤਾਂ ਖ਼ਿਲਾਫ਼ ਹੁੰਦੇ ਅਪਰਾਧਾਂ ਦੇ ਮਾਮਲਿਆਂ ਅੰਦਰ ਝਾਤ ਮਾਰਿਆਂ ਪਤਾ ਲਗਦਾ ਹੈ ਕਿ ਦਲਿਤਾਂ ਦੀ ਮੌਜੂਦਾ ਪੀੜ੍ਹੀ, ਖ਼ਾਸ ਕਰਕੇ ਨੌਜਵਾਨ ਪੀੜ੍ਹੀ, ਇਨ੍ਹਾਂ ਨੂੰ ਜਾਤੀ ਟਕਰਾਅ ਜਾਂ ਜਾਤੀ ਹਿੰਸਾ ਵਜੋਂ ਨਹੀਂ ਵੇਖਦੀ। ਇਸ ਹਿੰਸਾ ਦੀ ਪ੍ਰਕਿਰਤੀ ਵਿਚ ਇਕ ਵੱਡੀ ਤਬਦੀਲੀ ਆ ਚੁੱਕੀ ਹੈ। ਦਲਿਤਾਂ ਨੂੰ ਇਹ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ ਕਿ ਇਹ ਅਸਲ ਵਿਚ ਵਰਗ ਸੰਘਰਸ਼ ਦੇ ਮੁਢਲੇ ਤੱਤ ਹਨ। ਸੋ, ਸੁਭਾਵਿਕ ਤੌਰ 'ਤੇ ਦਲਿਤ ਵਿਰੋਧੀ ਹਿੰਸਾ ਦੇ ਪ੍ਰਭਾਵਾਂ ਤੇ ਸਿੱਟਿਆਂ ਨੂੰ ਗੰਭੀਰਤਾ ਨਾਲ ਵਿਚਾਰੇ ਜਾਣ ਦੀ ਲੋੜ ਹੈ। ਨੌਜਵਾਨ ਇਕ ਨਵਾਂ ਦ੍ਰਿਸ਼ਟੀਕੋਣ ਹਾਸਲ ਕਰ ਰਹੇ ਹਨ ਅਤੇ ਸਾਖ਼ਰਤਾ ਤੇ ਪੜ੍ਹਾਈ-ਲਿਖਾਈ ਦੇ ਮਹੱਤਵ ਤੋਂ ਪੂਰੀ ਤਰ੍ਹਾਂ ਸੁਚੇਤ ਹਨ। ਉਹ ਸੰਚਾਰ ਅਤੇ ਹਾਂ-ਪੱਖੀ ਕਾਰਵਾਈ ਦੇ ਮਹੱਤਵ ਨੂੰ ਵੀ ਸਮਝਦੇ ਹਨ। ਪਿਛਲੇ ਚਾਰ-ਪੰਜ ਵਰ੍ਹਿਆਂ ਦੌਰਾਨ ਉੱਭਰੀਆਂ ਦਲਿਤ ਜਥੇਬੰਦੀਆਂ ਦੇ ਕਾਰਜ-ਢੰਗ 'ਤੇ ਝਾਤ ਮਾਰਿਆਂ ਪਤਾ ਲਗਦਾ ਹੈ ਕਿ ਦਲਿਤ ਨੌਜਵਾਨ ਵਰਗ ਪ੍ਰਤੀ ਵਧੇਰੇ ਸੁਚੇਤ ਹਨ ਅਤੇ ਸਮਾਜਿਕ ਤੇ ਆਰਥਿਕ ਪੱਧਰ 'ਤੇ ਆਪਣੀ ਪਛਾਣ ਹਰ ਪੱਖ ਤੋਂ ਜ਼ਾਹਰ ਕਰਨ ਦੀ ਵਡੇਰੀ ਇੱਛਾ ਰੱਖਦੇ ਹਨ। ਇਹ ਸਿਲਸਿਲਾ ਭਾਰਤ ਪੱਧਰੀ ਹੈ। ਦਲਿਤਾਂ ਦੀ ਪੁਰਾਣੀ ਪੀੜ੍ਹੀ ਲਈ ਡਾ: ਅੰਬੇਡਕਰ ਸਿਰਫ ਪੂਜਣ ਅਤੇ ਸਤਿਕਾਰਨ ਲਈ ਸਨ ਪਰ ਨਵੀਂ ਪੀੜ੍ਹੀ ਨੇ ਉਨ੍ਹਾਂ ਦੇ ਸਿਧਾਂਤਾਂ, ਲਿਖਤਾਂ ਅਤੇ ਭਾਸ਼ਣਾਂ ਦਾ ਅਧਿਐਨ ਤੇ ਮੁਲਾਂਕਣ ਕਰਨਾ ਸ਼ੁਰੂ ਕੀਤਾ ਹੈ। ਦਲਿਤ ਮੁਕਤੀ ਵਿਚ ਡਾ: ਅੰਬੇਡਕਰ ਵਲੋਂ ਪਾਏ ਗਏ ਅਕਾਦਮਿਕ ਯੋਗਦਾਨ ਨੇ ਭਾਈਚਾਰੇ ਅੰਦਰ ਵਿਸ਼ਵਾਸ ਦੀ ਅਤੇ ਖ਼ੁਦ ਨੂੰ ਜ਼ਾਹਰ ਕਰਨ ਦੀ ਭਾਵਨਾ ਪੈਦਾ ਕੀਤੀ ਹੈ।
ਸੰਨ 2017 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਨੇ ਸਾਫ਼ ਕਰ ਦਿੱਤਾ ਕਿ ਦਲਿਤ ਹੁਣ ਇਕ ਵਡੇਰੀ ਤਸਵੀਰ ਨੂੰ ਵੇਖ ਰਹੇ ਹਨ। ਆਪਸੀ ਤਾਣੇ-ਬਾਣੇ ਅਤੇ ਸੰਚਾਰ ਲਈ ਸੋਸ਼ਲ ਮੀਡੀਆ ਦੀ ਵਰਤੋਂ ਵਧੀ ਹੈ, ਖੱਬੀਆਂ ਪਾਰਟੀਆਂ ਅਤੇ ਇਨ੍ਹਾਂ ਦੀਆਂ ਹੱਦਾਂ ਦੀ ਨਜ਼ਰਸਾਨੀ ਹੋਣ ਲੱਗੀ ਹੈ। ਇਹ ਕਹਿਣਾ ਵੀ ਗ਼ਲਤ ਨਹੀਂ ਹੋਵੇਗਾ ਕਿ ਉਨ੍ਹਾਂ ਨੇ ਰਵਾਇਤੀ ਕਮਿਊਨਿਸਟ ਪਾਰਟੀਆਂ ਤੋਂ ਦੂਰੀ ਬਣਾ ਲਈ ਹੈ। ਨਕਸਲਵਾਦੀ ਹੀ ਉਨ੍ਹਾਂ ਨੂੰ ਆਕਰਸ਼ਿਤ ਕਰਨ ਵਾਲੀ ਇਕੋ-ਇਕ ਸਿਆਸੀ ਤਾਕਤ ਹਨ। ਸੰਨ 2015 ਦੀਆਂ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਵਿਚ ਵੀ ਆਰ.ਜੇ.ਡੀ.-ਜਨਤਾ ਦਲ (ਯੂ) ਦੇ ਮਹਾਗੱਠਜੋੜ ਨੇ ਜਿਥੇ ਭਾਜਪਾ ਨੂੰ ਬੁਰੀ ਤਰ੍ਹਾਂ ਮਾਤ ਦਿੱਤੀ, ਉਥੇ ਸੀ.ਪੀ.ਆਈ.-ਐਮ.ਐਲ. ਸਿਰਫ ਤਿੰਨ ਸੀਟਾਂ ਹੀ ਜਿੱਤ ਸਕੀ, ਉਹ ਵੀ ਮਹਾਂਦਲਿਤ ਆਬਾਦੀ ਵਾਲੀਆਂ।
ਇਹ ਗੱਲ ਵੀ ਵਿਸ਼ੇਸ਼ ਮਹੱਤਵ ਦੀ ਧਾਰਨੀ ਹੈ ਕਿ ਦਲਿਤਾਂ ਅਤੇ ਖੇਤ ਮਜ਼ਦੂਰਾਂ ਦੇ ਉਨ੍ਹਾਂ ਲਹਿਰਾਂ ਪ੍ਰਤੀ ਰਵੱਈਏ ਵਿਚ ਵੀ ਵੱਡੀ ਤਬਦੀਲੀ ਆ ਚੁੱਕੀ ਹੈ, ਜੋ ਉਨ੍ਹਾਂ ਦੀਆਂ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਹੋਂਦ ਵਿਚ ਆਈਆਂ ਹਨ। ਪਿਛਲੇ ਦੋ ਵਰ੍ਹਿਆਂ ਦੌਰਾਨ ਦਲਿਤਾਂ ਦੇ ਕਤਲੇਆਮ ਦੇ ਤਿੰਨ ਮਾਮਲਿਆਂ ਵਿਚ ਪਟਨਾ ਹਾਈ ਕੋਰਟ ਵਲੋਂ ਜਗੀਰਦਾਰਾਂ ਆਦਿ ਦੇ ਗੁੰਡਿਆਂ ਨੂੰ ਬਰੀ ਕੀਤਾ ਜਾ ਚੁੱਕਾ ਹੈ। ਪਰ ਦਲਿਤਾਂ ਵਲੋਂ ਇਨ੍ਹਾਂ ਦੇ ਵਿਰੋਧ ਵਿਚ ਸੜਕਾਂ ਆਦਿ 'ਤੇ ਕੋਈ ਮੁਜ਼ਾਹਰੇ ਨਹੀਂ ਕੀਤੇ ਗਏ ਕਿ ਸਰਕਾਰ ਨੇ ਕੇਸ ਚੰਗੀ ਤਰ੍ਹਾਂ ਨਹੀਂ ਲੜੇ ਜਾਂ ਕਮਜ਼ੋਰ ਵਕੀਲ ਆਦਿ ਚੁਣੇ। ਰੋਸ ਮੁਜ਼ਾਹਰੇ ਦੇ ਪੁਰਾਣੇ ਢੰਗ-ਤਰੀਕੇ ਵਿਚ ਇਹ ਇਕ ਵੱਡੀ ਰਣਨੀਤਕ ਤਬਦੀਲੀ ਹੈ।
ਦਲਿਤ ਹੁਣ ਮਾਮਲਿਆਂ ਨੂੰ ਆਪਣੇ ਹੱਥਾਂ ਵਿਚ ਲੈਣ ਦੀ ਸੋਚ ਵਧੇਰੇ ਰੱਖਣ ਲੱਗੇ ਹਨ। ਪਰ ਉਹ ਇਸ ਗੱਲ ਬਾਰੇ ਸਾਫ਼ ਨਹੀਂ ਹਨ ਕਿ ਅਜਿਹਾ ਕਰਨ ਲਈ ਢੰਗ-ਤਰੀਕਾ ਕਿਹੜਾ ਅਪਣਾਇਆ ਜਾਣਾ ਚਾਹੀਦਾ ਹੈ। ਭਾਵੇਂ ਖ਼ੁਦ ਨੂੰ ਜ਼ਾਹਰ ਕਰਨ ਦਾ ਮੁੱਖ ਸੂਚਕ-ਅੰਕ ਉਨ੍ਹਾਂ ਲਈ ਅਜੇ ਵੀ ਜਾਤ ਹੀ ਹੈ ਪਰ ਉਹ ਜਾਤ ਰਾਜਨੀਤੀ ਤੋਂ ਨਿਰਾਸ਼ ਹਨ। ਉਨ੍ਹਾਂ ਦੀ ਮਜ਼ਬੂਤ ਧਾਰਨਾ ਹੈ ਕਿ ਉਨ੍ਹਾਂ ਦੇ ਜਾਤੀ ਆਗੂਆਂ ਨੇ ਸਿਰਫ ਉਨ੍ਹਾਂ ਦਾ ਸ਼ੋਸ਼ਣ ਹੀ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਫਾਇਦੇ ਲਈ ਵਰਤਿਆ ਹੈ। ਮਾਇਆਵਤੀ ਅਤੇ ਉਨ੍ਹਾਂ ਦੀ ਕਿਸਮ ਵਾਲੀ ਰਾਜਨੀਤੀ 'ਤੇ ਸੋਸ਼ਲ ਮੀਡੀਆ ਵਿਚ ਵੱਡੀ ਬਹਿਸ ਹੁੰਦੀ ਹੈ। ਬਹੁਤ ਸਾਰੇ ਦਲਿਤ ਸੰਗਠਨਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਇਕ ਵਿਆਪਕ ਸਿਆਸੀ ਮੁਹਾਜ਼ ਅਪਣਾਉਣਾ ਚਾਹੀਦਾ ਹੈ।
ਹਿੰਦੂ ਇਕਜੁਟਤਾ, ਦਲਿਤਾਂ ਤੇ ਮੁਸਲਮਾਨਾਂ ਨੂੰ ਗਊ ਰੱਖਿਅਕਾਂ ਆਦਿ ਵਲੋਂ ਕੁੱਟ-ਕੁੱਟ ਮਾਰੇ ਜਾਣ ਅਤੇ ਨੈਤਿਕ ਪੁਲਿਸਿੰਗ ਆਦਿ ਦੇ ਵਿਵਾਦਾਂ ਵਾਲੇ ਪਿਛੋਕੜ ਵਿਚ ਦਲਿਤਾਂ ਅੰਦਰ ਇਹ ਸੋਚ ਵਧਣ ਲੱਗੀ ਹੈ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਇਕ-ਦੂਜੇ ਦੇ ਹੋਰ ਨੇੜੇ ਆਉਣ ਦੀ ਜ਼ਰੂਰਤ ਹੈ। ਮਾਇਆਵਤੀ ਨੂੰ ਇਸ ਜਟਿਲਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਨਵਾਂ ਵਿਚਾਰਧਾਰਕ ਪੈਂਤੜਾ ਅਖ਼ਤਿਆਰ ਕਰਨਾ ਚਾਹੀਦਾ ਹੈ। ਸੰਨ 2017 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਦਲਿਤ ਇਕ ਵਡੇਰੇ 'ਕੈਨਵਸ' ਵੱਲ ਵੇਖ ਰਹੇ ਹਨ। ਆਪਣੀਆਂ ਖ਼ੁਦ ਦੀਆਂ ਜਥੇਬੰਦੀਆਂ ਅਤੇ ਲਹਿਰਾਂ ਪ੍ਰਤੀ ਉਨ੍ਹਾਂ ਦੇ ਰਵੱਈਏ ਵਿਚ ਵੀ ਇਕ ਵੱਡੀ ਤਬਦੀਲੀ ਆ ਰਹੀ ਹੈ।
(ਮੰਦਿਰਾ ਪਬਲੀਕੇਸਨਜ਼)

ਅੱਜ ਵੀ ਸਹੀ ਹੈ ਮਿਹਨਤ ਦਾ ਪਹਾੜਾ

ਬੁੱਧੀਜੀਵੀ ਕਿਹਾ ਕਰਦੇ ਹਨ, ਉਮੀਦਾਂ ਜਿਊਂਦੀਆਂ-ਮਰਦੀਆਂ ਰਹਿੰਦੀਆਂ ਹਨ, ਮਨ ਨਹੀਂ ਮਰਨਾ ਚਾਹੀਦਾ। ਭਾਵ ਕਦੇ ਧੁੱਪ ਕਦੇ ਛਾਂ ਬਣੀ ਰਹਿਣੀ ਹੈ, ਸਫ਼ਰ ਜਾਰੀ ਰਹਿਣਾ ਚਾਹੀਦਾ ਹੈ। ਕੁਝ ਕੁ ਦਿਨ ਪਹਿਲਾਂ ਟੀ.ਵੀ. ਦੇ ਇਕ ਪ੍ਰੋਗਰਾਮ ਵਿਚ ਨਸ਼ਾ ਤਸਕਰੀ 'ਤੇ ਵਿਚਾਰ-ਚਰਚਾ ...

ਪੂਰੀ ਖ਼ਬਰ »

ਪਾਕਿਸਤਾਨ ਵਿਚ ਚੋਣ ਪ੍ਰਚਾਰ ਦਾ ਆਖ਼ਰੀ ਦੌਰ ਆਰੰਭ

ਵੱਖ-ਵੱਖ ਢੰਗਾਂ ਨਾਲ ਵੋਟਰਾਂ ਨੂੰ ਰਿਝਾਉਣ ਦਾ ਯਤਨ ਕਰ ਰਹੇ ਹਨ ਸਿਆਸੀ ਦਲ

ਪਾਕਿਸਤਾਨ ਨੂੰ ਇਸ ਵਾਰੀ 2018 ਦੀਆਂ ਚੋਣਾਂ ਵਿਚ ਭ੍ਰਿਸ਼ਟਾਚਾਰ ਤੇ ਅੱਤਵਾਦ ਦੇ ਦੋ ਵੱਡੇ ਮਸਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਪਾਸੇ ਰਾਜਨੀਤਕ ਪਾਰਟੀਆਂ ਚੋਣ ਮੁਹਿੰਮ ਵਿਚ ਰੁਕਾਵਟਾਂ ਦੀਆਂ ਸ਼ਿਕਾਇਤਾਂ ਕਰ ਰਹੀਆਂ ਹਨ, ਧਾਂਦਲੀਆਂ ਹੋਣ ਦੀ ਸ਼ੰਕਾ ਪ੍ਰਗਟ ...

ਪੂਰੀ ਖ਼ਬਰ »

ਪੰਚਾਇਤੀ ਅਦਾਰਿਆਂ ਦੀ ਸਾਰਥਿਕਤਾ

ਪੰਜਾਬ ਸਰਕਾਰ ਵਲੋਂ ਪੰਚਾਇਤੀ ਸੰਸਥਾਵਾਂ ਭੰਗ ਕਰ ਕੇ ਉਨ੍ਹਾਂ ਦੀ ਥਾਂ 'ਤੇ ਪ੍ਰਸ਼ਾਸਕ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਆਉਣ ਵਾਲੇ ਕੁਝ ਮਹੀਨਿਆਂ ਵਿਚ ਪੰਚਾਇਤਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਵੀ ਹੋਣੀਆਂ ਹਨ। ਸਰਕਾਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX