ਤਾਜਾ ਖ਼ਬਰਾਂ


ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  0 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  12 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  19 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  57 minutes ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 1 hour ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 2 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 4 hours ago
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 5 hours ago
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 5 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 5 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 6 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 6 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਸਾਉਣ ਸੰਮਤ 550

ਕਪੂਰਥਲਾ / ਫਗਵਾੜਾ

ਨਸ਼ਾਂ ਵਿਰੋਧੀ ਮੰਚ ਵਲੋਂ ਹਾਈ ਸਕੂਲ ਖਾਨੋਵਾਲ ਵਿਖੇ ਸੈਮੀਨਾਰ

ਕਪੂਰਥਲਾ, 18 ਜੁਲਾਈ (ਅਮਰਜੀਤ ਕੋਮਲ)- ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਉਣੇ ਚਾਹੀਦੇ ਹਨ | ਇਹ ਸ਼ਬਦ ਡਾ: ਨਯਨ ਭੁੱਲਰ ਐਸ. ਡੀ. ਐਮ. ਕਪੂਰਥਲਾ ਨੇ ਨਸ਼ਾ ਵਿਰੋਧੀ ਮੰਚ ਵਲੋਂ ਸਰਕਾਰੀ ਹਾਈ ਸਕੂਲ ਖਾਨੋਵਾਲ ਵਿਚ ਨਸ਼ਿਆਂ ਬਾਰੇ ਸਕੂਲਾਂ ਦੇ ਬੱਚਿਆਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਹ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਤੇ ਮਾੜੀ ਸੰਗਤ ਵਾਲੇ ਲੋਕਾਂ ਤੋਂ ਦੂਰ ਰਹਿਣ | ਡਾ: ਭੁੱਲਰ ਨੇ ਕਿਹਾ ਕਿ ਬੱਚਿਆਂ ਲਈ ਇਹ ਬਹੁਤ ਸੁਨਹਿਰੀ ਸਮਾਂ ਹੈ, ਜੇ ਇਹ ਸਮਾਂ ਉਨ੍ਹਾਂ ਮਾੜੇ ਕੰਮਾਂ ਵਿਚ ਗੁਜ਼ਾਰ ਦਿੱਤਾ ਤਾਂ ਭਵਿੱਖ ਵਿਚ ਉਨ੍ਹਾਂ ਨੂੰ ਪਛਤਾਉਣਾ ਪਵੇਗਾ | ਉਨ੍ਹਾਂ ਜਗਜੀਤ ਸਿੰਘ ਖਾਲ਼ੂ ਦੀ ਨਾਟਕ ਮੰਡਲੀ ਵਲੋਂ ਖੇਡੇ ਗਏ ਨਾਟਕ ਦੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਅਜਿਹੇ ਨਾਟਕ ਜਿੱਥੇ ਲੋਕਾਂ ਨੂੰ ਭਾਵੁਕ ਕਰਦੇ ਹਨ ਉੱਥੇ ਭਾਵਪੂਰਤ ਸੰਦੇਸ਼ ਵੀ ਦਿੰਦੇ ਹਨ | ਇਸ ਮੌਕੇ ਬੋਲਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਿਕਰਮਜੀਤ ਸਿੰਘ ਥਿੰਦ ਨੇ ਕਿਹਾ ਕਿ ਹੁਣ ਸੋਚਣ ਦਾ ਸਮਾਂ ਨਹੀਂ ਸਗੋਂ ਅਮਲੀ ਰੂਪ ਵਿਚ ਕੰਮ ਕਰਨ ਦੀ ਲੋੜ ਹੈ, ਕਿਉਂਕਿ ਨਸ਼ਿਆਂ ਦੇ ਮਾਮਲੇ ਵਿਚ ਜਿਸ ਪੜਾਅ 'ਤੇ ਅਸੀਂ ਪਹੁੰਚ ਗਏ ਹਾਂ, ਉਸ ਹਾਲਤ ਵਿਚ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਦੀ ਲਾਹਨਤ ਦੇ ਖ਼ਾਤਮੇ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ | ਪਿ੍ੰਸੀਪਲ ਮੱਸਾ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਸਿੱਖਿਆ ਤੇ ਸਿਹਤ ਵਿਚ ਨਿਘਾਰ ਆ ਰਿਹਾ ਹੈ | ਸਿੱਖਿਆ ਤੋਂ ਵਾਂਝੇ ਲੋਕ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ ਤੇ ਜਿਹੜੇ ਕੁਝ ਹੋਣਹਾਰ ਵਿਦਿਆਰਥੀ ਹਨ ਉਹ ਵਿਦੇਸ਼ਾਂ ਨੂੰ ਜਾ ਰਹੇ ਹਨ ਤੇ ਪੰਜਾਬ ਦਾ ਭਵਿੱਖ ਬਹੁਤਾ ਵਧੀਆ ਨਜ਼ਰ ਨਹੀਂ ਆ ਰਿਹਾ | ਸੈਮੀਨਾਰ ਨੂੰ ਉੱਘੇ ਵਾਤਾਵਰਨ ਪ੍ਰੇਮੀ ਏ.ਐਸ.ਆਈ. ਗੁਰਬਚਨ ਲਾਲ ਬੰਗੜ, ਨਸ਼ਾ ਵਿਰੋਧੀ ਮੰਚ ਦੇ ਆਗੂ ਚੇਤਨ ਸੂਰੀ ਕੌਾਸਲਰ, ਨਸ਼ਾ ਵਿਰੋਧੀ ਮੰਚ ਦੇ ਪ੍ਰਧਾਨ ਹਰਜੀਤ ਸਿੰਘ ਕਾਕਾ, ਜਨਰਲ ਸਕੱਤਰ ਅਸ਼ੋਕ ਮਾਹਲਾ ਤੇ ਫੁੰਮਣ ਸਿੰਘ ਨੇ ਵੀ ਸੰਬੋਧਨ ਕੀਤਾ | ਇਸੇ ਦੌਰਾਨ ਹੀ ਉੱਘੇ ਸ਼ਾਇਰ ਕੰਵਰ ਇਕਬਾਲ ਸਿੰਘ ਨੇ ਨਸ਼ਿਆਂ ਸਬੰਧੀ ਇਕ ਨਜ਼ਮ ਪੇਸ਼ ਕੀਤੀ | ਇਸ ਤੋਂ ਇਲਾਵਾ ਚੇਤੂ ਖਾਨੋਵਾਲੀਆ ਨੇ ਵੀ ਆਪਣੇ ਗੀਤਾਂ ਰਾਹੀਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸੈਮੀਨਾਰ ਦੌਰਾਨ ਹੀ ਜਗਜੀਤ ਸਿੰਘ ਖਾਲ਼ੂ ਦੀ ਨਾਟਕ ਮੰਡਲੀ ਨੇ 'ਮੈਂ ਪੰਜਾਬ ਬੋਲਦਾ ਹਾਂ' ਨਾਟਕ ਦਾ ਮੰਚਨ ਕੀਤਾ | ਨਾਟਕ ਦੇ ਦਿ੍ਸ਼ ਦੇਖ ਕੇ ਦਰਸ਼ਕਾਂ ਦੀਆਂ ਅੱਖਾਂ ਨਮ ਹੋ ਗਈਆਂ | ਮੰਚ ਸੰਚਾਲਨ ਦੇ ਫ਼ਰਜ਼ ਸੁਖਦੇਵ ਸਿੰਘ ਸਿੱਧੂ ਸੀਨੀਅਰ ਨੇ ਬਾਖ਼ੂਬੀ ਨਾਲ ਅਦਾ ਕੀਤੇ | ਨਸ਼ਾ ਵਿਰੋਧੀ ਮੰਚ ਦੇ ਪ੍ਰੈੱਸ ਸਕੱਤਰ ਹਰਦੇਵ ਸਿੰਘ ਖਾਨੋਵਾਲ ਦੇ ਉਪਰਾਲੇ ਤੇ ਸਕੂਲ ਦੇ ਇੰਚਾਰਜ ਸਰਬਜੀਤ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ਦੌਰਾਨ ਸਕੂਲ ਦੇ ਸਟਾਫ਼ ਤੇ ਪਿੰਡ ਦੀ ਪੰਚਾਇਤ ਵਲੋਂ ਐਸ.ਡੀ.ਐਮ. ਡਾ: ਨਯਨ ਭੁੱਲਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ, ਪਿ੍ੰਸੀਪਲ ਮੱਸਾ ਸਿੰਘ ਸਿੱਧੂ, ਪਿ੍ੰਸੀਪਲ ਤਜਿੰਦਰਪਾਲ ਸਿੰਘ ਨੱਥੂ ਚਾਹਲ, ਡਾ: ਧਿਆਨ ਸਿੰਘ, ਮੁੱਖ ਅਧਿਆਪਕ ਨੰਦ ਗੋਪਾਲ, ਏ.ਐਸ.ਆਈ. ਗੁਰਬਚਨ ਸਿੰਘ ਬੰਗੜ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸੈਮੀਨਾਰ ਨੂੰ ਸਫ਼ਲ ਬਣਾਉਣ ਵਿਚ ਪਿੰਡ ਦੀ ਸਰਪੰਚ ਕਰਮਜੀਤ ਕੌਰ, ਲਖਬੀਰ ਸਿੰਘ ਰਾਣੂ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮੁਲਾਜ਼ਮ ਦਲ ਦੇ ਪ੍ਰਧਾਨ ਭਜਨ ਸਿੰਘ ਮਾਨ, ਤਰਲੋਚਨ ਸਿੰਘ ਸਰਪੰਚ ਸੁੰਨੜਵਾਲ, ਸਕੂਲ ਇੰਚਾਰਜ ਸਰਬਜੀਤ ਸਿੰਘ, ਜਸਪਾਲ ਸਿੰਘ ਸਿੱਧਵਾਂ ਦੋਨਾ, ਰਮੇਸ਼ ਕੁਮਾਰ ਭੇਟਾਂ, ਰਜਵੰਤ ਕੌਰ, ਸੁਨੀਲ ਨਾਹਰ, ਰਜਿੰਦਰ ਸਿੰਘ, ਕਮਲੇਸ਼ ਰਾਣੀ, ਪਰਮਜੀਤ ਸਿੰਘ, ਪ੍ਰੇਮ ਕੁਮਾਰ, ਪ੍ਰਮੋਦ ਕੁਮਾਰ, ਸਰਬਜੀਤ ਕੌਰ ਮੁੱਖ ਅਧਿਆਪਕਾ ਨੇ ਯੋਗਦਾਨ ਪਾਇਆ | ਇਸ ਮੌਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਜਿੰਦਰ ਖ਼ਾਨੋਵਾਲੀਆ, ਨਗਿੰਦਰ ਸਿੰਘ ਚਾਹਲ, ਅਧਿਆਪਕ ਦਲ ਦੇ ਆਗੂ ਗੁਰਮੁੱਖ ਸਿੰਘ ਬਾਬਾ ਆਦਿ ਹਾਜ਼ਰ ਸਨ |

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਫਗਵਾੜਾ, 18 ਜੁਲਾਈ (ਟੀ. ਡੀ. ਚਾਵਲਾ)- ਬਲੱਡ ਬੈਂਕ ਵਿਚ ਦੰਦਾਂ ਦੇ ਮੁਫ਼ਤ ਇਲਾਜ ਤੇ ਜਬਾੜੇ ਦੇਣ ਦਾ 351ਵਾਂ ਕੈਂਪ ਸਾਬਕਾ ਪ੍ਰਧਾਨ ਨਗਰ ਕੌਾਸਲ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਵਿਚ ਲਗਾਇਆ ਗਿਆ ਜਿਸ ਵਿਚ ਸੀ.ਐਮ.ਸੀ. ਡੈਂਟਲ ਹਸਪਤਾਲ ਤੇ ਕਾਲਜ ਦੀ 25 ਮੈਂਬਰੀ ਮੋਬਾਈਲ ...

ਪੂਰੀ ਖ਼ਬਰ »

ਟੀ. ਐਸ. ਮਦਾਨ ਦਾ ਨੌਜਵਾਨ ਉੱਦਮੀ ਐਵਾਰਡ ਨਾਲ ਸਨਮਾਨ

ਫਗਵਾੜਾ, 18 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਐਮ.ਵਾਈ.ਐਲ. ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਕੁੰਜੀਵਤ ਬੁਲਾਰੇ ਟੀ.ਐਸ. ਮਦਾਨ ਨੂੰ ਜੇ.ਸੀ.ਆਈ. ਨੌਜਵਾਨ ਉੱਦਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਐਵਾਰਡ ਜੇ. ਸੀ. ਆਈ. ਜਲੰਧਰ ਸਿਟੀ ਵਲੋਂ ਕਰਵਾਏ ਗਏ ਮਿਲਾਪ ...

ਪੂਰੀ ਖ਼ਬਰ »

ਮਿਊਾਸਪਲ ਇੰਪਲਾਈਜ਼ ਯੂਨੀਅਨ ਭੁਲੱਥ ਵਲੋਂ ਰੋਸ ਧਰਨਾ

ਭੁਲੱਥ, 18 ਜੁਲਾਈ (ਮਨਜੀਤ ਸਿੰਘ ਰਤਨ)- ਪੰਜਾਬ ਮਿਉਂਸਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਮਿਉਂਸਪਲ ਇੰਪਲਾਈਜ਼ ਯੂਨੀਅਨ ਭੁਲੱਥ ਦੇ ਪ੍ਰਧਾਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ਚੰਦਰ ਸ਼ੇਖਰ ਤੇ ਸੂਬੇ ਸਿੰਘ ਪ੍ਰਧਾਨ ਸਫ਼ਾਈ ਸੇਵਕ ਦੀ ਅਗਵਾਈ ਹੇਠ ਨਗਰ ਪੰਚਾਇਤ ਦਫ਼ਤਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, 3 ਜ਼ਖ਼ਮੀ

ਫਗਵਾੜਾ, 18 ਜੁਲਾਈ (ਹਰੀਪਾਲ ਸਿੰਘ)- ਸਥਾਨਕ ਬੰਗਾ ਰੋਡ 'ਤੇ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਔਰਤ ਸਮੇਤ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ | ਇਸ ਹਾਦਸੇ ਦਾ ਕਾਰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਪਿੱਛਾ ਕਰ ਰਿਹਾ ਇਕ ਪੁਲਿਸ ਮੁਲਾਜ਼ਮ ਦੱਸਿਆ ਜਾ ...

ਪੂਰੀ ਖ਼ਬਰ »

ਮਿਊਾਸੀਪਲ ਇੰਪਲਾਈਜ਼ ਯੂਨੀਅਨ ਵਲੋਂ ਦੂਸਰੇ ਦਿਨ ਵੀ ਮੁਕੰਮਲ ਹੜਤਾਲ

ਸੁਲਤਾਨਪੁਰ ਲੋਧੀ, 18 ਜੁਲਾਈ (ਹੈਪੀ, ਥਿੰਦ)- ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ 2 ਦਿਨਾਂ ਹੜਤਾਲ ਦੇ ਸੱਦੇ 'ਤੇ ਸੁਲਤਾਨਪੁਰ ਲੋਧੀ ਵਿਖੇ ਦੂਸਰੇ ਦਿਨ ਮੁਕੰਮਲ ਹੜਤਾਲ ਕੀਤੀ ਗਈ ਜਿਸ ਦੌਰਾਨ ਕਰਮਚਾਰੀਆਂ ਵਲੋਂ ਸਰਕਾਰ ਦੇ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਜੰਮ ਕੇ ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਲਾਪਤਾ ਹੋਇਆ ਬੱਚਾ ਸਿਟੀ ਪੁਲਿਸ ਨੇ ਵਾਰਸਾਂ ਹਵਾਲੇ ਕੀਤਾ

ਕਪੂਰਥਲਾ, 18 ਜੁਲਾਈ (ਸਡਾਨਾ)- ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੋਹਨਪੁਰਾ ਤੋਂ ਲਾਪਤਾ ਹੋਇਆ ਇਕ ਬੱਚਾ ਥਾਣਾ ਸਿਟੀ ਪੁਲਿਸ ਨੇ ਉਸ ਦੇ ਵਾਰਸਾਂ ਨੂੰ ਲੱਭ ਕੇ ਉਨ੍ਹਾਂ ਦੇ ਹਵਾਲੇ ਕੀਤਾ | ਜਾਣਕਾਰੀ ਅਨੁਸਾਰ ਬੀਤੇ 4-5 ਦਿਨ ਪਹਿਲਾਂ ਕਾਂਗਰਸੀ ਆਗੂ ਮਨਜਿੰਦਰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ 'ਚ ਦਾਖ਼ਲੇ ਲਈ ਵਿਦਿਆਰਥੀਆਂ 'ਚ ਉਤਸ਼ਾਹ- ਬਲਬੀਰ ਕੌਰ

ਕਪੂਰਥਲਾ, 18 ਜੁਲਾਈ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਕੈਂਪਸ ਵਿਚ ਕਾਲਜ ਦੀ ਗਵਰਨਿੰਗ ਕੌਾਸਲ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਨੇ ਬੂਟਾ ਲਗਾਇਆ | ਬੂਟਾ ਲਗਾਉਣ ਉਪਰੰਤ ਉਨ੍ਹਾਂ ਕਿਹਾ ਕਿ ਕਾਲਜ ਦੇ ਕੈਂਪਸ ਵਿਚ ਪਹਿਲਾਂ ਹੀ ਬਹੁਤ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਹੁਸੈਨ ਦੇ ਤਿੰਨ ਰੋਜ਼ਾ ਜੋੜ ਮੇਲੇ ਦੌਰਾਨ ਸਮੂਹਿਕ ਵਿਆਹ ਕਰਵਾਏ

ਤਲਵੰਡੀ ਚੌਧਰੀਆਂ, 18 ਜੁਲਾਈ (ਪਰਸਨ ਲਾਲ ਭੋਲਾ)- ਗੁਰੂ ਅਮਰ ਦਾਸ ਜੀ ਦੇ ਸਮਕਾਲੀ ਮੀਆਂ ਪਾਤਸ਼ਾਹ ਪੀਰ ਬਾਬਾ ਸ਼ਾਹ ਹੁਸੈਨ ਦਾ ਤਿੰਨ ਰੋਜ਼ਾ ਜੋੜ ਮੇਲਾ ਬਾਬਾ ਜੀ ਦੀ ਦਰਗਾਹ 'ਤੇ ਸੁਖਜੀਤ ਸਿੰਘ ਜੋਗੀ ਤੇ ਸੇਵਾਦਾਰਾਂ ਦੀ ਡਢੌਤ ਬੰਦਨਾ ਕਰਨ ਉਪਰੰਤ ਮੁਸਲਮਾਨ ਬਰਾਦਰੀ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਪਿੰਡ ਪੱਧਰ 'ਤੇ ਕਾਰਜ ਯੋਜਨਾ ਤਿਆਰ ਕੀਤੀ ਜਾਵੇ- ਡੀ. ਸੀ.

ਕਪੂਰਥਲਾ, 18 ਜੁਲਾਈ (ਅਜੀਤ ਬਿਊਰੋ)- ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਸਿਹਤ ਅਧਿਕਾਰੀਆਂ ਨੂੰ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਡੇਂਗੂ ਤੋਂ ਬਚਾਅ ਲਈ ਪਿੰਡ ਪੱਧਰ 'ਤੇ ਕਾਰਜ ਯੋਜਨਾ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ | ਸਥਾਨਕ ਯੋਜਨਾ ਭਵਨ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਫਗਵਾੜਾ, 18 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਗਵਾੜਾ ਦੀ ਟੀਮ ਵਲੋਂ ਲੁਧਿਆਣਾ ਵਿਖੇ ਹੋਈ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਵੇਸਟ ਮੈਨਜਮੈਂਟ ਐਾਡ ਵਾਟਰ ਬਾਡੀ ਮੁਕਾਬਲੇ ਵਿਚੋਂ ਸਕਲੇਨ ਮਹੁੰਮਦ ਨੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਕਪੂਰਥਲਾ, 18 ਜੁਲਾਈ (ਵਿ. ਪ੍ਰ.)- ਇੰਪਲਾਈਜ਼ ਫੈਡਰੇਸ਼ਨ ਵਲੋਂ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਥੇਬੰਦੀ ਦੇ ਸਰਪ੍ਰਸਤ ਸ਼ਵਿੰਦਰ ਸਿੰਘ ਬੁਟਾਰੀ, ਪ੍ਰਧਾਨ ਸੁਖਦੇਵ ਸਿੰਘ ਖਹਿਰਾ ਤੇ ਸਕੱਤਰ ਇਕਬਾਲ ਸਿੰਘ ਦੀ ਅਗਵਾਈ ਵਿਚ ਮੁਲਾਜ਼ਮਾਂ ਨੇ ਡਿਪਟੀ ...

ਪੂਰੀ ਖ਼ਬਰ »

ਡੇਂਗੂ ਦੇ ਲੱਛਣ, ਕਾਰਨ ਤੇ ਇਲਾਜ ਸਬੰਧੀ ਕੀਤਾ ਜਾਗਰੂਕ

ਭੁਲੱਥ, 18 ਜੁਲਾਈ (ਮੁਲਤਾਨੀ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੁਲੱਥ ਵਿਖੇ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਡੇਂਗੂ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਐਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੌਰਵ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਸੁਲਤਾਨਪੁਰ ਲੋਧੀ, 18 ਜੁਲਾਈ (ਨਰੇਸ਼ ਹੈਪੀ, ਥਿੰਦ)- ਲਾਇਨਜ਼ ਕਲੱਬ ਗੌਰਵ ਵਲੋਂ ਪ੍ਰਧਾਨ ਲਾਇਨ ਜਗਜੀਤ ਸਿੰਘ ਚੰਦੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਖੇ ਨਸ਼ਿਆਂ ਿਖ਼ਲਾਫ਼ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸੈਨ ਤਲਵੰਡੀ ਚੌਧਰੀਆਂ ਦਾ ਤਿੰਨ ਰੋਜ਼ਾ ਮੇਲਾ ਸ਼ੁਰੂ

ਤਲਵੰਡੀ ਚੌਧਰੀਆਂ, 18 ਜੁਲਾਈ (ਪਰਸਨ ਲਾਲ ਭੋਲਾ)- ਮੇਲਾ ਪ੍ਰਬੰਧਕ ਕਮੇਟੀ ਬਾਬਾ ਸ਼ਾਹ ਹੁਸੈਨ ਤਲਵੰਡੀ ਚੌਧਰੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼. ਵੀਰਾਂ ਤੇ ਨਿਹੰਗ ਛਾਉਣੀ ਦੇ ਮੁਖੀ ਨਿਹੰਗ ਬਾਬਾ ਗੁਰਬਖ਼ਸ਼ ਸਿੰਘ ਦੇ ਸਹਿਯੋਗ ਨਾਲ ਪੀਰ ਬਾਬਾ ਸ਼ਾਹ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਘਨੱਈਆ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ

ਫਗਵਾੜਾ, 18 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਸਤਰੀ ਸਤਿਸੰਗ ਸਭਾ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਗੁਰਮਿਤ ਸੰਗੀਤ ...

ਪੂਰੀ ਖ਼ਬਰ »

ਗੁਰਦੁਆਰਾ ਚੌੜਾ ਖੂਹ ਵਿਖੇ ਸ਼ੁਕਰਾਨਾ ਸਮਾਗਮ

ਫਗਵਾੜਾ, 18 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਚੌੜਾ ਖੂਹ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਕਰਵਾਏ ਗਏ ਸਮਾਗਮਾਂ ਦੀ ਖੁਸ਼ੀ 'ਚ ਸ਼ੁਕਰਾਨਾ ਸਮਾਗਮ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਥਾਣਾ ਮੁਖੀ ਢਿਲਵਾਂ ਵਲੋਂ ਇਲਾਕਾ ਵਾਸੀਆਂ ਨਾਲ ਮੀਟਿੰਗ

ਢਿਲਵਾਂ, 18 ਜੁਲਾਈ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਢਿਲਵਾਂ ਦੇ ਥਾਣਾ ਮੁਖੀ ਭੂਸ਼ਨ ਸੇਖੜੀ ਵਲੋਂ ਕਸਬਾ ਢਿਲਵਾਂ ਦੇ ਕੌਾਸਲਰਾਂ ਤੇ ਇਲਾਕੇ ਦੀਆਂ ਪ੍ਰਮੁੱਖ ...

ਪੂਰੀ ਖ਼ਬਰ »

ਡਾ: ਆਸਾ ਘੁੰਮਣ ਦੇ ਲੇਖ ਸੰਗ੍ਰਹਿ 'ਅਤੀਤ ਦੇ ਪਰਛਾਵੇਂ' ਦੀ ਘੁੰਡ ਚੁਕਾਈ 22 ਨੂੰ

ਕਪੂਰਥਲਾ, 18 ਜੁਲਾਈ (ਵਿ. ਪ੍ਰ.)- ਸਿਰਜਣਾ ਕੇਂਦਰ ਵਲੋਂ ਬਹੁਪੱਖੀ ਲੇਖਕ ਡਾ: ਆਸਾ ਸਿੰਘ ਘੁੰਮਣ ਦੇ ਲੇਖ ਸੰਗ੍ਰਹਿ 'ਅਤੀਤ ਦੇ ਪਰਛਾਵੇਂ' ਦੀ ਘੁੰਡ ਚੁਕਾਈ ਤੇ ਵਿਚਾਰ ਚਰਚਾ ਸਬੰਧੀ ਸਮਾਗਮ 22 ਜੁਲਾਈ ਨੂੰ 10 ਵਜੇ ਵਿਰਸਾ ਵਿਹਾਰ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ ਜਿਸ ...

ਪੂਰੀ ਖ਼ਬਰ »

ਸੋਮਰਸਐਟ ਇੰਟਰਨੈਸ਼ਨਲ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ

ਜਲੰਧਰ, 18 ਜੁਲਾਈ (ਰਣਜੀਤ ਸਿੰਘ ਸੋਢੀ)- ਸੋਮਰਸੈਟ ਇੰਟਰਨੈਸ਼ਨਲ ਸਕੂਲ ਵਿਖੇ ਅੰਗਰੇਜ਼ੀ ਭਾਸ਼ਾ ਦੀ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਪਹਿਲੀ ਜਮਾਤ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਚੇਅਰਮੈਨ ਮਹਿੰਦਰ ਸਿੰਘ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ

ਕਪੂਰਥਲਾ, 18 ਜੁਲਾਈ (ਵਿ. ਪ੍ਰ.)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਕਪੂਰਥਲਾ ਦੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਸੁਪਰਡੈਂਟ ਰਾਮ ਅਵਤਾਰ, ਪੈਰਾ ਮੈਡੀਕਲ ਯੂਨੀਅਨ ਦੀ ਪ੍ਰਧਾਨ ਸਰੋਜ ਬਾਲਾ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਪਵਨਦੀਪ ਸਿੰਘ ਤੇ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਬੱੁਧ ਦਰਸ਼ਨ 'ਤੇ ਕਿਤਾਬ ਜਾਰੀ

ਫਗਵਾੜਾ, 18 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਬੁੱਧ ਦਰਸ਼ਨ ਉਤੇ ਪੰਜ ਕਿਤਾਬਾਂ ਜਾਰੀ ਕਰਨ ਲਈ ਸਮਾਗਮ ਕਰਵਾਇਆ ਗਿਆ | ਇਹ ਕਿਤਾਬਾਂ ਹਨ-ਬੱੁਧ ਤੇ ਵਿਗਿਆਨ, ਮਹਾਂਮਾਨਵ ਬੁੱਧ ਅਤੇ ਕਦਰਾਂ-ਕੀਮਤਾਂ, ਯੁੱਧ ਨਹੀਂ ਬੁੱਧ ...

ਪੂਰੀ ਖ਼ਬਰ »

ਖਾਨੋਵਾਲ ਪੰਚਾਇਤ ਵਲੋਂ ਸਕੂਲ ਤੇ ਹੋਰ ਜਨਤਕ ਥਾਵਾਂ 'ਤੇ 500 ਬੂਟੇ ਲਗਾਏ

ਕਪੂਰਥਲਾ, 18 ਜੁਲਾਈ (ਵਿ. ਪ੍ਰ.)- ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦੇ ਮਨੋਰਥ ਨਾਲ ਪਿੰਡ ਖਾਨੋਵਾਲ ਦੀ ਪੰਚਾਇਤ ਵਲੋਂ ਪਿੰਡ ਦੇ ਸਰਪੰਚ ਲਖਬੀਰ ਸਿੰਘ ਰਾਣੂ ਤੇ ਜੀ. ਓ. ਜੀ. ਦੇ ਸੁਪਰਵਾਈਜ਼ਰ ਸਰਵਣ ਸਿੰਘ ਮੰਨਣ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਤੇ ਦਲਿਤ ਭਾਈਚਾਰੇ ਵਲੋਂ ਐਸ. ਡੀ. ਐਮ. ਨੂੰ ਮੰਗ ਪੱਤਰ

ਸੁਲਤਾਨਪੁਰ ਲੋਧੀ, 18 ਜੁਲਾਈ (ਹੈਪੀ, ਥਿੰਦ)- ਪੇਂਡੂ ਮਜ਼ਦੂਰ ਯੂਨੀਅਨ ਤੇ ਦਲਿਤ ਭਾਈਚਾਰੇ ਵਲੋਂ ਪਿੰਡ ਝੱਲ ਲੇਈ ਵਾਲਾ ਦੇ ਦਲਿਤ ਭਾਈਚਾਰੇ ਦੀ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਨੂੰ ਹੜੱਪਣ ਦੇ ਇਰਾਦੇ ਨਾਲ ਕਥਿਤ ਫ਼ਰਜ਼ੀ ਬੋਲੀ ਰਾਹੀਂ ਪ੍ਰਵਾਸੀ ਮਜ਼ਦੂਰ ਨੂੰ ...

ਪੂਰੀ ਖ਼ਬਰ »

ਫਗਵਾੜਾ ਦੇ ਨਗਰ ਨਿਗਮ ਮੁਲਾਜ਼ਮਾਂ ਵਲੋਂ ਰੋਸ ਧਰਨਾ

ਫਗਵਾੜਾ, 18 ਜੁਲਾਈ (ਹਰੀਪਾਲ ਸਿੰਘ)- ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਨਗਰ ਨਿਗਮ ਫਗਵਾੜਾ ਦੀਆਂ ਸਮੂਹ ਜਥੇਬੰਦੀਆਂ ਦੇ ਮੁਲਾਜ਼ਮਾਂ ਨੇ ਦੋ ਘੰਟੇ ਧਰਨਾ ਕੇ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ | ਇਸ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਿਖ਼ਲਾਫ਼ ਮਨਿਸਟਰੀਅਲ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਕਪੂਰਥਲਾ, 18 ਜੁਲਾਈ (ਸਡਾਨਾ)- ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਮੂਹਰੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਕੀਤੀ ਗਈ ਰੋਸ ਰੈਲੀ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਕਲਾਂ 'ਚ ਬਾਬਾ ਜੱਗੂ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ

ਮੱਲ੍ਹੀਆਂ ਕਲਾਂ, 18 ਜੁਲਾਈ (ਮਨਜੀਤ ਮਾਨ)-ਪਿੰਡ ਰਸੂਲਪੁਰ ਕਲਾਂ (ਜਲੰਧਰ) ਵਿਖੇ ਪੀਰ ਬਾਬਾ ਜੱਗੂ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਮੇਲਾ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਪਾਲਾ ਸ਼ਾਹ ਦੀ ਰਹਿਨੁਮਾਈ ਹੇਠ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ...

ਪੂਰੀ ਖ਼ਬਰ »

ਖੈੜਾ ਬੇਟ ਵਿਖੇ ਜੋੜ ਮੇਲਾ 28 ਤੋਂ

ਭੰਡਾਲ ਬੇਟ, 18 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਬਾਬਾ ਚਰਨ ਦਾਸ ਬਰਸੀ ਦੇ ਸਬੰਧ ਵਿਚ ਸਾਲਾਨਾ ਜੋੜ ਮੇਲਾ ਡੇਰਾ ਬਾਬਾ ਚਰਨ ਦਾਸ ਖੈੜਾ ਬੇਟ ਵਿਖੇ 28, 29 ਤੇ 30 ਜੁਲਾਈ ਨੂੰ ਮੁੱਖ ਸੇਵਾਦਾਰ ਸੰਤ ਮਹਾਤਮਾਂ ਮੁਨੀ ਜੀ ਖੈੜਾ ਬੇਟ ਵਾਲਿਆਂ ਦੀ ਯੋਗ ਅਗਵਾਈ ਹੇਠ ਬੜੇ ਹੀ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ 'ਚ ਭਾਸ਼ਣ ਮੁਕਾਬਲੇ

ਬੇਗੋਵਾਲ, 18 ਜੁਲਾਈ (ਸੁਖਜਿੰਦਰ ਸਿੰਘ)- ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਅਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਅੰਤਰ ਸਕੂਲ 'ਇੰਗਲਿਸ਼ ਐਕਸਟੈਪਰ' ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਛੇਵੀਂ ਤੋਂ ਅੱਠਵਾਂ ...

ਪੂਰੀ ਖ਼ਬਰ »

ਤੱਜਪੁਰ ਦਾ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

ਭੰਡਾਲ ਬੇਟ, 18 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਪੀਰ ਬਾਬਾ ਝੰਡੇ ਸ਼ਾਹ ਦਾ ਸਾਲਾਨਾ ਸੱਭਿਆਚਾਰਕ ਮੇਲਾ ਪਿੰਡ ਤੱਜਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਸੁੱਖਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸੱਭਿਆਚਾਰਕ ਸਟੇਜ ਦੀ ਸ਼ੁਰੂਆਤ ਨੌਜਵਾਨ ਗਾਇਕ ਲਵ ਦੋਲੋਰਾਈਆ ...

ਪੂਰੀ ਖ਼ਬਰ »

ਐਮ. ਜੀ. ਐਨ. ਪਬਲਿਕ ਸਕੂਲ 'ਚ ਅਧਿਆਪਕਾਂ ਦਾ ਸੈਮੀਨਾਰ

ਕਪੂਰਥਲਾ, 18 ਜੁਲਾਈ (ਵਿ. ਪ੍ਰ.)- ਅਧਿਆਪਕ ਬੱਚਿਆਂ ਦੀ ਮਾਨਸਿਕਤਾ ਨੂੰ ਸਮਝਦੇ ਹੋਏ ਉਨ੍ਹਾਂ ਨਾਲ ਮਿੱਤਰਤਾ ਵਾਲਾ ਵਿਵਹਾਰ ਕਰਨ ਤਾਂ ਜੋ ਵਿਦਿਆਰਥੀ ਪੜ੍ਹਾਈ ਦੇ ਦਬਾਅ ਨੂੰ ਇਕ ਪਾਸੇ ਕਰਦੇ ਹੋਏ ਆਪਣੇ ਜੀਵਨ ਦੇ ਆਦੇਸ਼ ਨੂੰ ਸਫ਼ਲਤਾ ਪੂਰਵਕ ਪ੍ਰਾਪਤ ਕਰ ਸਕਣ | ਇਹ ...

ਪੂਰੀ ਖ਼ਬਰ »

ਫਗਵਾੜਾ ਦੀਆਂ ਮੱੁਖ ਸੜਕਾਂ ਦੀ ਹਾਲਤ ਬਣੀ ਤਰਸਯੋਗ

ਹਰੀਪਾਲ ਸਿੰਘ ਫਗਵਾੜਾ, 18 ਜੁਲਾਈ- ਫਗਵਾੜਾ ਵਿਚ ਪਿਛਲੇ ਸਮੇਂ ਬਣਾਈਆਂ ਸੜਕਾਂ ਦੀ ਮੀਂਹ ਦੇ ਨਾਲ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ ਤੇ ਇਨ੍ਹਾਂ ਸੜਕਾਂ ਦੇ ਕਾਰਨ ਨਿੱਤ ਦਿਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਤੇ ਸਬੰਧਿਤ ਮਹਿਕਮੇ ਕੁੰਭਕਰਨੀ ਨੀਂਦ ਸੁੱਤੇ ਪਏ | ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਨੰਗਲ ਲੁਬਾਣਾ ਨੂੰ ਇਨਵਰਟਰ ਭੇਟ

ਬੇਗੋਵਾਲ, 18 ਜੁਲਾਈ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਕਲੱਬ ਦੇ ਪ੍ਰਧਾਨ ਰਕੇਸ਼ ਕੁਮਾਰ ਜੁਲਕਾ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਲੁਬਾਣਾ ਨੂੰ ਇਨਵਰਟਰ ਦਾਨ ਵਜੋਂ ਦਿੱਤਾ ਗਿਆ | ...

ਪੂਰੀ ਖ਼ਬਰ »

ਅੰਗਹੀਣ ਤੇ ਬਲਾਇੰਡ ਯੂਨੀਅਨ ਦਾ ਵਫ਼ਦ ਐਸ. ਪੀ. ਨੂੰ ਮਿਲਿਆ

ਫਗਵਾੜਾ, 18 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਅੰਗਹੀਣ ਅਤੇ ਬਲਾਇੰਡ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਲਖਬੀਰ ਸਿੰਘ ਸੈਣੀ ਦੀ ਅਗਵਾਈ ਹੇਠ ਯੂਨੀਅਨ ਦਾ ਇਕ ਵਫ਼ਦ ਐਸ. ਪੀ. ਫਗਵਾੜਾ ਪੀ.ਐਸ. ਭੰਡਾਲ ਨੂੰ ਮਿਲਿਆ | ਇਸ ਮੌਕੇ ਲਖਬੀਰ ਸਿੰਘ ਸੈਣੀ ਨੇ ਐਸ. ਪੀ. ਭੰਡਾਲ ਨੂੰ ...

ਪੂਰੀ ਖ਼ਬਰ »

ਫਗਵਾੜਾ ਦੀਆਂ ਮੱੁਖ ਸੜਕਾਂ ਦੀ ਹਾਲਤ ਬਣੀ ਤਰਸਯੋਗ

ਹਰੀਪਾਲ ਸਿੰਘ ਫਗਵਾੜਾ, 18 ਜੁਲਾਈ- ਫਗਵਾੜਾ ਵਿਚ ਪਿਛਲੇ ਸਮੇਂ ਬਣਾਈਆਂ ਸੜਕਾਂ ਦੀ ਮੀਂਹ ਦੇ ਨਾਲ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ ਤੇ ਇਨ੍ਹਾਂ ਸੜਕਾਂ ਦੇ ਕਾਰਨ ਨਿੱਤ ਦਿਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਤੇ ਸਬੰਧਿਤ ਮਹਿਕਮੇ ਕੁੰਭਕਰਨੀ ਨੀਂਦ ਸੁੱਤੇ ਪਏ | ...

ਪੂਰੀ ਖ਼ਬਰ »

ਡਰਾਈਵਰਾਂ ਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਕਪੂਰਥਲਾ, 18 ਜੁਲਾਈ (ਸਡਾਨਾ)- ਕ੍ਰਾਈਸਟ ਕਿੰਗ ਕਾਨਵੈਂਟ ਜੂਨੀਅਰ ਸਕੂਲ ਕਪੂਰਥਲਾ ਦੇ ਡਰਾਈਵਰਾਂ, ਸਹਾਇਕਾਂ ਤੇ ਵਿਦਿਆਰਥੀਆਂ ਨੂੰ ਦੁਰਘਟਨਾ ਤੋਂ ਬਚਣ ਲਈ ਇਕ ਜਾਗਰੂਕਤਾ ਫ਼ਿਲਮ ਦਿਖਾਈ ਗਈ | ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ ਆਈ. ਗੁਰਬਚਨ ...

ਪੂਰੀ ਖ਼ਬਰ »

ਹੈਲਪ ਲਾਈਨ ਐਟੀਕੁਰੱਪਸ਼ਨ ਦੀ ਮੀਟਿੰਗ

ਨਡਾਲਾ, 18 ਜੁਲਾਈ (ਮਾਨ)- ਹੈਲਪ ਲਾਈਨ ਐਾਟੀਕੁਰੱਪਸ਼ਨ ਪੰਜਾਬ ਜ਼ੋਨ ਜਲੰਧਰ ਦੀ ਮੀਟਿੰਗ ਜ਼ੋਨ ਚੇਅਰਮੈਨ ਬਲਵਿੰਦਰ ਸਿੰਘ ਬਿੱਟੂ ਖੱਖ ਦੀ ਅਗਵਾਈ ਹੇਠ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਖੱਖ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਨੌਜਵਾਨ ਮਜਬੂਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX