ਤਾਜਾ ਖ਼ਬਰਾਂ


ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  1 day ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਸਾਉਣ ਸੰਮਤ 550

ਖੰਨਾ / ਸਮਰਾਲਾ

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜਥੇ: ਸਹਾਰਨਮਾਜਰਾ ਦੀ ਅਗਵਾਈ 'ਚ ਪਹਿਲੀ ਜ਼ਿਲ੍ਹਾ ਪੱਧਰੀ ਮੀਟਿੰਗ


ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਖੰਨਾ ਦੀ ਵਿਸ਼ਾਲ ਮੀਟਿੰਗ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ ਰਘਵੀਰ ਸਿੰਘ ਸਹਾਰਨ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਰਟੀ ਵਲੋਂ ਨਾਮਜ਼ਦ ਆਬਜ਼ਰਬਰ ਬਲਦੇਵ ਸਿੰਘ ਮਾਨ ਅਤੇ ਸਹਾਇਕ ਆਬਜ਼ਰਬਰ ਦਰਬਾਰਾ ਸਿੰਘ ਗੁਰੂ ਉਚੇਚੇ ਤੌਰ 'ਤੇ ਸ਼ਾਮਿਲ ਹੋਏ¢ ਮੀਟਿੰਗ 'ਚ ਚਾਰ ਹਲਕੇ ਸਾਹਨੇਵਾਲ, ਪਾਇਲ, ਖੰਨਾ ਅਤੇ ਸਮਰਾਲਾ ਦੇ ਹਲਕਾ ਇੰਚਾਰਜ, ਸਰਕਲ ਪ੍ਰਧਾਨ, ਚੇਅਰਮੈਨ, ਸਾਬਕਾ ਚੇਅਰਮੈਨ, ਅਕਾਲੀ ਵਰਕਰ ਅਤੇ ਪੰਚ-ਸਰਪੰਚ ਸ਼ਾਮਿਲ ਹੋਏ ¢ ਮੀਟਿੰਗ 'ਚ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਪੰਚਾਇਤ ਚੋਣਾਂ, ਅਕਾਲੀ ਦਲ ਦੀ ਭਰਤੀ, ਈਸੜੂ ਕਾਨਫ਼ਰੰਸ ਅਤੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਵਿਚਾਰਾਂ ਹੋਈਆਂ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਬਜ਼ਰਵਰ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ | ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਵਰਕਰਾਂ ਨੂੰ ਅਪੀਲ ਕਰਦੇ ਹਨ ਕਿ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਇਕਮੁੱਠ ਹੋ ਕੇ ਲੜੀਆਂ ਜਾਣ ¢ ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਭੁਪਿੰਦਰ ਸਿੰਘ ਈਸੜੂ ਦੀ ਯਾਦ 'ਚ ਈਸੜੂ ਵਿਖੇ ਹੋਣ ਵਾਲੀ ਸ਼ਹੀਦੀ ਕਾਨਫ਼ਰੰਸ ਵਿਚ ਵੱਧ ਤੋਂ ਵੱਧ ਇਕੱਠ ਕਰਨ ਦੀ ਅਪੀਲ ਕੀਤੀ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਆਬਜ਼ਰਵਰ ਦਰਬਾਰਾ ਸਿੰਘ ਗੁਰੂ ਨੇ ਕਿਹਾ ਪਾਰਟੀ ਇਕ ਮਾਂ ਹੈ ਤੇ ਸਾਨੂੰ ਇਕਮੁੱਠਤਾ ਲਈ ਪਹਿਰਾ ਦੇਣਾ ਚਾਹੀਦਾ ਹੈ | ਪੰਜਾਬ ਦੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਤਬਾਹ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਚੋਣਾਂ ਵਿਚ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ¢ ਹਲਕਾ ਸਮਰਾਲਾ ਦੇ ਇੰਚਾਰਜ ਜਥੇ. ਸੰਤਾ ਸਿੰਘ ਉਮੈਦਪੁਰੀ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਉਹ ਹਲਕਾ ਸਮਰਾਲਾ ਵਿਚ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨਗੇ ਅਤੇ ਪੰਚਾਇਤੀ ਚੋਣਾਂ ਇਕਮੁੱਠ ਹੋ ਕੇ ਲੜਨਗੇ ¢ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਈਸੜੂ ਕਾਨਫ਼ਰੰਸ ਦੀ ਕਾਮਯਾਬੀ ਲਈ ਨੌਜਵਾਨਾਂ ਦਾ ਅਹਿਮ ਯੋਗਦਾਨ ਹੋਵੇਗਾ | ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਈਸ਼ਰ ਸਿੰਘ ਮਿਹਰਬਾਨ ਨੇ ਆਬਜ਼ਰਬਰਾਂ ਨੂੰ ਅਪੀਲ ਕੀਤੀ ਕਿ ਹਲਕਾ ਪਾਇਲ 'ਚੋਂ ਬਾਹਰੀ ਦਖ਼ਲ ਬੰਦ ਕੀਤਾ ਜਾਵੇ ਤੇ ਉਹ ਪਾਰਟੀ ਵਿਰੁੱਧ ਕੰਮ ਕਰਨ ਵਾਲਿਆਂ ਦੀ ਪਹਿਚਾਣ ਕਰਨ ¢ ਮੀਟਿੰਗ ਨੂੰ ਇਕਬਾਲ ਸਿੰਘ ਚੰਨੀ, ਰਣਜੀਤ ਸਿੰਘ ਖੰਨਾ, ਜਥੇ. ਹਰਪਾਲ ਸਿੰਘ ਜੱਲਾ, ਜਥੇ. ਦਵਿੰਦਰ ਸਿੰਘ ਖੱਟੜਾ, ਪੀ. ਏ. ਇੰਦਰਪਾਲ ਸਿੰਘ ਕਮਾਲਪੁਰਾ, ਐਡਵੋਕੇਟ ਜਤਿੰਦਰਪਾਲ ਸਿੰਘ, ਗੁਰਜੀਤ ਸਿੰਘ ਪੰਧੇਰਖੇੜੀ, ਜਸਵੀਰ ਸਿੰਘ ਨਿਜ਼ਾਮਪੁਰ, ਮੋਹਨ ਸਿੰਘ ਜਟਾਣਾ, ਹਰਜਤਿੰਦਰ ਸਿੰਘ ਬਾਜਵਾ ਅਤੇ ਰਾਜਿੰਦਰ ਸਿੰਘ ਜੀਤ ਅਤੇ ਦਲਜੀਤ ਕੌਰ ਨੇ ਵੀ ਸੰਬੋਧਨ ਕੀਤਾ ¢ ਇਸ ਮੌਕੇ ਚੇਅਰਮੈਨ ਸ਼ਿਵਰਾਜ ਸਿੰਘ ਜੱਲਾ, ਚੇਅਰਮੈਨ ਇੰਦਰਜੀਤ ਸਿੰਘ ਲੋਪੋਂ, ਗੁਰਮੀਤ ਸਿੰਘ ਭੌਰਲਾ, ਦਵਿੰਦਰ ਸਿੰਘ ਹਰਿਓਾ, ਚਰਨਜੀਤ ਸਿੰਘ ਬਿਜਲੀਪੁਰ, ਬਰਜਿੰਦਰ ਸਿੰਘ ਬਬਲੂ, ਸਵਰਨ ਸਿੰਘ ਸੰਧੂ, ਸੁੱਖਾ ਕਰੌਦੀਆਂ, ਗੁਰਦੀਪ ਸਿੰਘ ਅੜੈਚਾ, ਹਰੀ ਸਿੰਘ ਮੰਡਿਆਲਾ, ਸੁਖਵਿੰਦਰ ਸਿੰਘ ਮਾਂਗਟ, ਮਨਜੀਤ ਸਿੰਘ ਮਦਨੀਪੁਰ, ਦਵਿੰਦਰ ਸਿੰਘ ਟਿੰਬਰਵਾਲ, ਪਰਮਜੀਤ ਸਿੰਘ ਢਿੱਲੋਂ, ਰਾਜਿੰਦਰ ਸਿੰਘ ਕਾਹਲੋਂ, ਜਗਜੀਵਨ ਸਿੰਘ ਮਿੰਟਾਂ, ਡਾ. ਅਮਰੀਕ ਸਿੰਘ ਚੱਕ ਆਦਿ ਹਾਜ਼ਰ ਸਨ ¢ ਮੀਟਿੰਗ ਦੇ ਅੰਤ 'ਚ ਜ਼ਿਲ੍ਹਾ ਪ੍ਰਧਾਨ ਰਘਬੀਰ ਸਿੰਘ ਸਹਾਰਨਮਾਜਰਾ ਨੇ ਮੀਟਿੰਗ 'ਚ ਪੁੱਜੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਸਟੇਜ਼ ਸਕੱਤਰ ਦੀ ਸੇਵਾ ਯੂਥ ਆਗੂ ਸਰਪੰਚ ਜਗਦੀਪ ਸਿੰਘ ਲਹਿਲ ਨੇ ਨਿਭਾਈ¢


2 ਵਿਅਕਤੀਆਂ ਿਖ਼ਲਾਫ਼ ਲਗਾਇਆ ਕੁੱਟਮਾਰ ਦਾ ਦੋਸ਼

ਖੰਨਾ, 21 ਜੁਲਾਈ (ਅਮਰਜੀਤ ਸਿੰਘ)- ਦੋ ਪ੍ਰਵਾਸੀ ਮਜ਼ਦੂਰਾਂ ਨੇ ਉਧਾਰੇ ਪੈਸੇ ਨਾ ਦੇਣ ਦੀ ਰੰਜਿਸ਼ ਨੂੰ ਲੈ ਕੇ ਆਪਣੇ ਸਾਥੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ 'ਚ ਦਾਖ਼ਲ ਅਸ਼ੋਕ ਕੁਮਾਰ ਵਾਸੀ ਬਿਹਾਰ ਹਾਲ ਕੋਟਾਂ ਨੇ ਆਪਣੇ ਸਾਥੀ ...

ਪੂਰੀ ਖ਼ਬਰ »

ਮੱਤੇਵਾੜਾ ਦੇ ਜੰਗਲਾਂ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਪਿੰਡ ਰੌੜ ਦੇ ਨਿਵਾਸੀ ਜਸਵੰਤ ਸਿੰਘ (35) ਦੀ ਮੱਤੇਵਾੜਾ ਦੇ ਜੰਗਲਾਂ 'ਚੋਂ ਭੇਦਭਰੀ ਹਾਲਤ 'ਚ ਲਾਸ਼ ਮਿਲੀ ਜਦਕਿ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਸ ਦਾ ਕਤਲ ਕੀਤਾ ਗਿਆ ਹੈ | ਮਿ੍ਤਕ ਦੇ ਭਰਾ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)- ਕਰਜ਼ੇ ਦੇ ਸਤਾਏ ਅਤੇ ਬੈਂਕ ਵਲੋਂ ਕਿਸ਼ਤਾਂ ਭਰਾਉਣ ਦੇ ਦਬਾਅ ਕਾਰਨ ਪਿੰਡ ਕਾਲਸ ਕਲਾਂ ਦੇ ਕਿਸਾਨ ਗੁਲਾਬ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕ ਕਿਸਾਨ ...

ਪੂਰੀ ਖ਼ਬਰ »

ਸਮਝੌਤੇ ਲਈ ਥਾਣੇ 'ਚ ਆਏ ਲੜਕੇ ਨੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਔਰਤ ਵਲੋਂ ਆਪਣੇ ਪਤੀ ਦੇ ਿਖ਼ਲਾਫ਼ ਕੁੱਟਮਾਰ ਕਰਨ ਦੀ ਸ਼ਿਕਾਇਤ ਦੇ ਬਾਅਦ ਥਾਣਾ ਸਿਟੀ-1 ਦੀ ਪੁਲਿਸ ਵਲੋਂ ਲੜਕੇ ਵਾਲਿਆਂ ਨੂੰ ਥਾਣੇ ਵਿਚ ਬੁਲਾਇਆ ਗਿਆ ਪਰ ਥਾਣੇ ਵਿਚ ਹੀ ਦੋਨੋਂ ਪੱਖ ਆਪਸ ਵਿਚ ਉਲਝ ਪਏ | ਬਾਅਦ 'ਚ ਲੜਕਾ ਸਥਾਨਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਥਾਣੇ ਦੀ ਹਦੂਦ ਅੰਦਰ ਪੈਂਦੇ ਗੜੀ ਤੋਂ ਨੀਲੋਂ ਨੂੰ ਜਾਂਦੀ ਸੜਕ 'ਤੇ ਬਣੇ ਪੰਜਾਬੀ ਢਾਬੇ ਕੋਲ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਮਨਿੰਦਰ ਸਿੰਘ (27) ਵਾਸੀ ਰਾਮਗੜ੍ਹ ਰਾਏਕੋਟ ਦੀ ਮੌਤ ਹੋ ਗਈ | ਜਾਂਚ ਮੁਲਾਜ਼ਮ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ 75 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਟੈਂਪੂ ਟਰੈਵਲਰ ਚਾਲਕ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਕੁਲਵਰਨ ਸਿੰਘ ਵਾਸੀ ਝੰਡੋਰ ਕਲਾਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-2 ਵਲੋਂ ਖੰਨਾ ਦੀ ਮਿਲਟਰੀ ਗਰਾਂਉਂਡ ਵਿਖੇ ਨਾਜਾਇਜ਼ ਟਰੱਕ ਅਤੇ ਟਰਾਲੀਆਂ ਖੜ੍ਹਾਉਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-2 ਦੇ ...

ਪੂਰੀ ਖ਼ਬਰ »

ਮਾਸੂਮ ਦੀ ਖੇਡਦੇ ਸਮੇਂ ਬੈੱਡ ਤੋਂ ਡਿੱਗ ਕੇ ਮੌਤ

ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਨਨਕਾਣਾ ਸਾਹਿਬ ਪਬਲਿਕ ਸ. ਸ. ਸਕੂਲ ਰਾਮਪੁਰ ਦੇ ਦੂਸਰੀ ਜਮਾਤ ਦੇ ਮਾਸੂਮ ਵਿਦਿਆਰਥੀ ਅਨਵੀਰ ਮਾਂਗਟ ਪੁੱਤਰ ਉਦਮ ਸਿੰਘ (ਮਾਹੀਏਕਾ ਪਰਿਵਾਰ) ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਕਮੇਟੀ ਦੇ ਵਾਈਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਬੀਤੀ ਸ਼ਾਮ ਕਰੀਬ ਸਾਢੇ ਸੱਤ ਵਜੇ ਗੜੀ ਪੁਲ ਤੋਂ ਨੀਲੋਂ ਜਾਂਦੇ ਰਸਤੇ 'ਤੇ ਆਉਂਦੇ ਢਾਬੇ ਕੋਲ ਵਾਪਰੇ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਨ੍ਹਾਂ ਦਾ ਤੀਸਰਾ ...

ਪੂਰੀ ਖ਼ਬਰ »

ਘਰੋਂ ਭੱਜਿਆ ਲੜਕਾ ਪੁਲਿਸ ਨੇ ਕੀਤਾ ਵਾਰਸਾਂ ਹਵਾਲੇ

ਕੁਹਾੜਾ, 21 ਜਲਾਈ (ਤੇਲੂ ਰਾਮ ਕੁਹਾੜਾ)- ਰਾਤ ਨੂੰ ਘਰੋਂ ਭੱਜਿਆ 15 ਸਾਲ ਦੇ ਲਗਭਗ ਉਮਰ ਦਾ ਇਕ ਲੜਕਾ ਪੁਲਿਸ ਵਲੋਂ ਉਸ ਦੇ ਵਾਰਿਸਾਂ ਦੇ ਹਵਾਲੇ ਕਰਨ ਦੀ ਖ਼ਬਰ ਹੈ¢ ਕੁਹਾੜਾ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚ ਪੀ. ਸੀ. ਆਰ. ਦੀ ਡਿਊਟੀ ਨਿਭਾਅ ਰਹੇ ਹਵਾਲਦਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਦੇ ਬੱਚਿਆਂ ਵਲੋਂ ਨਸ਼ਿਆਂ ਵਿਰੁੱਧ ਰੈਲੀ

ਮਲੌਦ, 21 ਜੁਲਾਈ (ਸਹਾਰਨ ਮਾਜਰਾ)- ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ-ਮਲੌਦ ਦੇ ਬੱਚਿਆਂ ਵਲੋਂ ਸਮਾਜ ਵਿਚ ਪਨਪ ਰਹੇ ਨਸ਼ਿਆਂ ਵਿਰੁੱਧ ਅਤੇ ਜਨਤਕ ਸੁਨੇਹਾ ਦੇਣ ਲਈ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਸ਼ਹਿਰ ਮਲੌਦ, ਨਗਰ ਰੋੜੀਆਂ ...

ਪੂਰੀ ਖ਼ਬਰ »

ਸੜਕ ਕਿਨਾਰੇ ਲੱਗੇ ਸਾਈਨ ਬੋਰਡ ਹੀ ਆਪਣੀਆਂ ਥਾਂਵਾਂ ਤੋਂ ਉੱਖੜੇ

ਮਾਛੀਵਾੜਾ ਸਾਹਿਬ, 21 ਜੁਲਾਈ (ਮਨੋਜ ਕੁਮਾਰ)- ਕਾਫੀ ਖ਼ਰਚ ਕਰਕੇ ਆਮ ਲੋਕਾਂ ਤੇ ਰਾਹਗੀਰਾਂ ਦੀ ਸਹੂਲਤ ਲਈ ਲਿੰਕ ਸੜਕਾਂ ਕਿਨਾਰੇ ਲਗਾਏ ਗਏ ਵੱਖ-ਵੱਖ ਜਾਣਕਾਰੀ ਚਿੰਨ੍ਹ ਦਰਸਾਉਂਦੇ ਸਾਈਨ ਬੋਰਡ ਹੀ ਆਪਣੀਆਂ ਥਾਵਾਂ ਤੋਂ ਉੱਖੜ ਕੇ ਖੇਤਾਂ ਦੇ ਕਿਨਾਰੇ ਡਿੱਗੇ ਪਏ ਹਨ, ...

ਪੂਰੀ ਖ਼ਬਰ »

ਸਾਹਨੇਵਾਲ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਸਾਹਨੇਵਾਲ, 21 ਜੁਲਾਈ (ਹਰਜੀਤ ਸਿੰਘ ਢਿੱਲੋਂ)- ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਸਾਹਨੇਵਾਲ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਗੁਰਦੀਪ ਸਿੰਘ ਕੌਲ ਈ. ਟੀ. ਓ. ਦੀ ਅਗਵਾਈ ਵਿਚ ਵਣ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਤਵਿੰਦਰ ਕੌਰ ਬਿੱਟੀ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ

ਕੁਹਾੜਾ, 21 ਜੁਲਾਈ (ਤੇਲੂ ਰਾਮ ਕੁਹਾੜਾ)- ਕਾਂਗਰਸੀ ਆਗੂ ਮਲਕੀਤ ਸਿੰਘ ਗਿੱਲ ਜੰਡਿਆਲੀ ਦੇ ਮਾਤਾ ਗੁਰਦਿਆਲ ਕੌਰ ਦੇ ਸਵਰਗਵਾਸ ਹੋ ਜਾਣ 'ਤੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਬੀਬੀ ਸਤਵਿੰਦਰ ਕੌਰ ਬਿੱਟੀ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ...

ਪੂਰੀ ਖ਼ਬਰ »

ਚਣਕੋਈਆਂ ਖ਼ੁਰਦ ਵਿਖੇ ਕਾਹਲ਼ੋਂ ਦੀ ਅਗਵਾਈ ਹੇਠ ਜੀ. ਓ. ਜੀ. ਦੀ ਮੀਟਿੰਗ

ਦੋਰਾਹਾ, 21 ਜੁਲਾਈ (ਜਸਵੀਰ ਝੱਜ)- ਪਿੰਡ ਚਣਕੋਈਆਂ ਖ਼ੁਰਦ ਵਿਖੇ 3 ਪਿੰਡਾਂ ਚਣਕੋਈਆਂ ਕਲਾਂ, ਜੈਪੁਰਾ, ਚਣਕੋਈਆਂ ਖ਼ੁਰਦ ਵਿਖੇ ਕਰਨਲ ਐੱਚ. ਐੱਸ. ਕਾਹਲ਼ੋਂ ਦੀ ਅਗਵਾਈ ਹੇਠ ਜੀ. ਓ. ਜੀ. ਦੀ ਮੀਟਿੰਗ ਕੀਤੀ ਗਈ | ਕਰਨਲ ਕਾਹਲ਼ੋਂ ਨੇ ਕਿਹਾ ਕਿ ਜੇਕਰ ਨਸ਼ਾ ਕਰ ਰਿਹਾ ਕੋਈ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਨੇ ਆਪਣਾ ਸਥਾਪਨਾ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)- ਬੈਂਕ ਆਫ਼ ਬੜੌਦਾ ਬਰਾਂਚ ਮਾਛੀਵਾੜਾ ਨੇ 111ਵੇਂ ਸਥਾਪਨਾ ਦਿਵਸ 'ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਸਰਕਾਰ ਸਕੂਲ ਬਾਲਿਓ ਵਿਖੇ ਬੱਚਿਆਂ ਨੂੰ ਸਕੂਲ ਬੈਗ ਅਤੇ ਬੂਟੇ ਲਗਾ ਕੇ ਮਨਾਇਆ ਗਿਆ | ਬੈਂਕ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਸਮਰਾਲਾ, 21 ਜੁਲਾਈ (ਸੁਰਜੀਤ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਲੋਕ ਸਭਾ ਹਲਕਾ ਦੇ ਇੰਚਾਰਜ ਡਾ. ਜਸਪ੍ਰੀਤ ਸਿੰਘ ਬੀਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐੱਸ. ਸੀ. ਵਿਦਿਆਰਥੀਆਂ ਕੋਲੋਂ ਫ਼ੀਸਾਂ ਬਟੋਰਨ ਵਾਲੇ ਵਿੱਦਿਅਕ ਅਦਾਰਿਆਂ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਸ਼ਰਾਬ ਪਿਲਾਉਣ ਦੇ ਦੋਸ਼ 'ਚ ਕੇਸ ਦਰਜ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਸਥਾਨਕ ਨਾਵਲਟੀ ਸਿਨੇਮਾ ਰੋਡ 'ਤੇ ਸਥਿਤ ਫੂਡੀਜ਼ ਟਾਊਨ ਨਾਂਅ ਦੀ ਦੁਕਾਨ ਦੇ ਮਾਲਕ 'ਤੇ ਸ਼ਰਾਬ ਪਰੋਸਣ ਦੇ ਤਹਿਤ ਮਾਮਲਾ ਦਰਜ ਕਰਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ | ਥਾਣਾ ਸ਼ਹਿਰੀ-1 ਦੇ ਸਹਾਇਕ ਥਾਣੇਦਾਰ ਸੋਹਣ ਸਿੰਘ ...

ਪੂਰੀ ਖ਼ਬਰ »

ਸ਼ਿਕਾਇਤਾਂ ਦੇ ਨਿਪਟਾਰੇ ਲਈ ਅਕਾਲੀ ਦਲ ਵਲੋਂ ਹੈਲਪ ਨੰਬਰ ਜਾਰੀ- ਜਥੇ: ਉਮੈਦਪੁਰੀ

ਸਮਰਾਲਾ, 21 ਜੁਲਾਈ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ)- ਹਲਕਾ ਸਮਰਾਲਾ ਦੇ ਨਿਵਾਸੀਆਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਜਾਂ ਅਰਧ-ਸਰਕਾਰੀ ਦਫ਼ਤਰਾਂ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਵਲੋਂ ਇਕ ਹੈਲਪ ਨੰਬਰ 01628-262121 ਜਾਰੀ ਕੀਤਾ ...

ਪੂਰੀ ਖ਼ਬਰ »

ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਸੰਧੂ 'ਤੇ ਰਿਸ਼ਤੇਦਾਰ ਨੇ ਲਗਾਏ ਕਰੋੜਾਂ ਦੀ ਜ਼ਮੀਨ ਹੜੱਪਣ ਦੇ ਦੋਸ਼

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਬਹੁ-ਚਰਚਿਤ ਸੇਵਾ-ਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਦੇ ਰਿਸ਼ਤੇਦਾਰ ਨੇ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ ਲਗਾਏ ਹਨ ਜਦਕਿ ਸੰਧੂ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਤੇ ਹੋਰ ਜਥੇਬੰਦੀਆਂ ਵਲੋਂ ਨਸ਼ਿਆਂ ਿਖ਼ਲਾਫ਼ ਪ੍ਰਦਰਸ਼ਨ

ਜੋਧਾਂ, 21 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਜਨਵਾਦੀ ਇਸਤਰੀ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਸ਼ਾਖਾ ਕੋਟ ਆਗਾ ਵਲੋਂ ਹੋਰ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਰਪੰਚ ਮਨਜੀਤ ਕੌਰ, ਰਣਜੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ, ਭਗਵੰਤ ਕੌਰ, ਸਵਰਨ ਕੌਰ, ਕੁਲਵੰਤ ਕੌਰ, ...

ਪੂਰੀ ਖ਼ਬਰ »

ਲੋਕਾਂ ਨੂੰ ਭਲਾਈ ਸਕੀਮਾਂ ਦਾ ਸਮੇਂ ਸਿਰ ਲਾਭ ਦੇਣਾ ਸਰਕਾਰ ਦੀ ਜ਼ਿੰਮੇਵਾਰੀ-ਲੱਖਾ ਪਾਇਲ

ਬੀਜਾ, 21 ਜੁਲਾਈ (ਰਣਧੀਰ ਸਿੰਘ ਧੀਰਾ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾਂ ਪਾਇਲ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ, ਲਾਭਪਾਤਰੀਆਂ ਨੂੰ ਸਮੇਂ ਸਿਰ ਦੇਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸਰਕਾਰ ਦੀਆਂ ...

ਪੂਰੀ ਖ਼ਬਰ »

ਜੂਆ ਖੇਡਦੇ ਨਕਦੀ ਸਣੇ 4 ਕਾਬੂ

ਖੰਨਾ, 21 ਜੁਲਾਈ (ਮਨਜੀਤ ਸਿੰਘ ਧੀਮਾਨ)- ਪੁਲਿਸ ਥਾਣਾ ਸ਼ਹਿਰੀ-1 ਦੀ ਪੁਲਿਸ ਨੇ ਸੱਟਾ ਲਗਾਉਣ ਦੇ ਦੋਸ਼ ਤਹਿਤ 4 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਮਾਮਲੇ ਸਬੰਧੀ ਥਾਣਾ ਸ਼ਹਿਰੀ-1 ਖੰਨਾ ਦੇ ਸਹਾਇਕ ਥਾਣੇਦਾਰ ਸੁਰਾਜਦੀਨ ਨੇ ਕਿਸੇ ਮੁਖ਼ਬਰ ਦੀ ...

ਪੂਰੀ ਖ਼ਬਰ »

ਐਡਵੋਕੇਟ ਮਹਿਤਾ ਏ. ਐੱਸ. ਸਕੂਲਾਂ-ਕਾਲਜਾਂ ਨੂੰ ਚਲਾਉਣ ਵਾਲੀ ਸੰਸਥਾ ਦੇ ਮੁੜ ਪ੍ਰਧਾਨ ਬਣੇ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੀਆਂ 7 ਸਿੱਖਿਆ ਸੰਸਥਾਵਾਂ ਜਿਨ੍ਹਾਂ ਵਿਚ 4 ਕਾਲਜ 3 ਸਕੂਲ ਸ਼ਾਮਿਲ ਹਨ, ਨੂੰ ਚਲਾਉਣ ਵਾਲੀ ਪ੍ਰਮੁੱਖ ਸੰਸਥਾ ਏ. ਐੱਸ. ਮੈਨੇਜਮੈਂਟ ਦੇ ਅਹੁਦੇਦਾਰਾਂ ਦੀ ਚੋਣ ਵਿਚ ਐਡਵੋਕੇਟ ਰਾਜੀਵ ਰਾਏ ਮਹਿਤਾ ਨੂੰ ਦੁਬਾਰਾ ਤੋਂ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਝੋਨੇ ਦੇ ਨੁਕਸਾਨ ਸਬੰਧੀ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ

ਪਾਇਲ, 21 ਜੁਲਾਈ (ਪ. ਪ. ਰਾਹੀਂ)- ਪਿਛਲੇ ਦਿਨੀਂ ਪਏ ਭਾਰੀ ਮੀਂਹ ਨਾਲ ਜਿੱਥੇ ਕਿਸਾਨਾਂ ਨੂੰ ਪਾਣੀ ਤੋਂ ਵੱਡੀ ਰਾਹਤ ਦਿੱਤੀ, ਉੱਥੇ ਕੁੱਝ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵਧੀਆਂ ਅਤੇ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ | ਕਿਸਾਨ ਸੁਖਮਨ ਸਿੰਘ ਚੀਮਾ ਪੁੱਤਰ ...

ਪੂਰੀ ਖ਼ਬਰ »

ਸ਼ਹਿਰ 'ਚ ਜਗਾੜੂ ਰਿਕਸ਼ਿਆਂ ਦੀ ਭਰਮਾਰ, ਪੁਲਿਸ ਖ਼ਾਮੋਸ਼-ਬੈਨੀਪਾਲ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਵਿਚ ਸ਼ਰ੍ਹੇਆਮ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ | ਸ਼ਹਿਰ ਵਿਚ ਧੜੱਲੇ ਨਾਲ ਪ੍ਰੈਸ਼ਰ ਹਾਰਨ ਵੱਜ ਰਹੇ ਹਨ ਜੋ ਕਿ ਲੋਕਾਂ ਦੀ ਸਿਹਤ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪਾਉਂਦੇ ਹਨ | ਸ਼ਹਿਰ ਵਿਚ ...

ਪੂਰੀ ਖ਼ਬਰ »

ਵਾਰਡ ਨੰਬਰ-5 ਵਿਖੇ ਕਬੱਡੀ ਕੱਪ ਕਰਵਾਇਆ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਬਾਬਾ ਨਾਥ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ ਬਾਹਰਲੇ ਸ਼ਹਿਰਾਂ ਤੋਂ ਵੀ ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਯਾਦਵਿੰਦਰ ਸਿੰਘ ਯਾਦੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ...

ਪੂਰੀ ਖ਼ਬਰ »

ਮੀਂਹ ਨਾਲ ਤਬਾਹ ਝੋਨੇ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ- ਕੇ. ਡੀ. ਵੈਦ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਹਲਕਾ ਅੰਦਰ ਜਿਨ੍ਹਾਂ ਕਿਸਾਨਾਂ ਦੇ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਦੀ ਮਾਰ ਹੇਠ ਆ ਕੇ ਤਬਾਹ ਹੋ ਗਈ, ਉਸ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX