ਤਾਜਾ ਖ਼ਬਰਾਂ


ਚੀਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  9 minutes ago
ਨਵੀਂ ਦਿੱਲੀ, 21 ਅਗਸਤ - ਚੀਨ ਦੇ ਰੱਖਿਆ ਮੰਤਰੀ ਤੇ ਸਟੇਟ ਕੌਂਸਲਰ ਵੇਈ ਫੇਂਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ
. . .  20 minutes ago
ਚੰਡੀਗੜ੍ਹ, 21 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਲਤਾਨਪੁਰ ਲੋਧੀ 'ਚ ਸਾਰੇ ਵਿਭਾਗਾਂ ਨੂੰ ...
20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ
. . .  52 minutes ago
ਐਸ.ਏ.ਐਸ. ਨਗਰ, 21 ਅਗਸਤ- ਪਿਛਲੇ ਦਿਨੀਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਨਕਲੀ ਪਨੀਰ ਅਤੇ ਹੋਰ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਨੱਥ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਅਨੁਸਾਰ ਅੱਜ ਡੇਅਰੀ...
ਜਲੰਧਰ ਦੇ ਅਬਾਦਪੁਰਾ 'ਚ ਮਾਮੂਲੀ ਵਿਵਾਦ 'ਤੇ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 1 hour ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ ਦੂਜੀ ਪਾਰੀ 'ਚ 84/4
. . .  about 1 hour ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਦਿਵਿਆ ਕਾਕਰਨ ਨੇ ਜਿਤਿਆ ਕਾਂਸੇ ਦਾ ਤਗਮਾ
. . .  about 1 hour ago
ਮੋਟਰਸਾਈਕਲ -ਬੱਸ ਦੀ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 1 hour ago
ਸਮੁੰਦੜਾ, 21 ਅਗਸਤ(ਤੀਰਥ ਸਿੰਘ ਰੱਕੜ)- ਸਥਾਨਕ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ 'ਤੇ ਪਿੰਡ ਪਨਾਮ ਨੇੜੇ ਮੋਟਰਸਾਈਕਲ ਰੇਹੜੀ 'ਤੇ ਬੱਸ ਦਰਮਿਆਨ ਹੋਈ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕਾਂ ਦੀ ਪਹਿਚਾਣ ਸ਼ਿਵ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੂੰ ਲੱਗਾ ਚੌਥਾ ਝਟਕਾ, ਓਲੀ ਪੋਪ ਨੂੰ ਸ਼ਮੀ ਨੇ ਕੀਤਾ ਆਊਟ
. . .  about 2 hours ago
ਜੰਮੂ ਅਤੇ ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 2 hours ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋਣ ਦੀ ਖ਼ਬਰ ਸਾਹਮਣੇ ਆਈ...
ਕੇਰਲ 'ਚ ਹੜ੍ਹਾਂ ਦੀ ਸਥਿਤੀ 'ਤੇ ਬੁਲਾਈ ਗਈ ਸਰਬ ਦਲ ਬੈਠਕ
. . .  about 2 hours ago
ਤਿਰੂਵਨੰਤਪੁਰਮ, 21 ਅਗਸਤ- ਕੇਰਲ ਦੇ ਤਿਰੂਵਨੰਤਪੁਰਮ 'ਚ ਹੜ੍ਹਾਂ ਦੀ ਸਥਿਤੀ 'ਤੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਦੀ ਪ੍ਰਧਾਨਗੀ ਹੇਠ ਸਰਬ ਦਲ ਦੀ ਬੈਠਕ ਬੁਲਾਈ ਗਈ...
ਸ਼ਹੀਦ ਔਰੰਗਜ਼ੇਬ ਦੇ ਪਿਤਾ ਨੇ ਨਵਜੋਤ ਸਿੰਘ ਸਿੱਧੂ ਦੀ ਕੀਤੀ ਹਿਮਾਇਤ
. . .  about 2 hours ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਜੂਨ ਮਹੀਨੇ 'ਚ ਅੱਤਵਾਦੀਆਂ ਵੱਲੋਂ ਅਗਵਾ ਕਰ ਕੇ ਮਾਰੇ ਗਏ ਭਾਰਤੀ ਫ਼ੌਜ ਦੇ ਦੇ ਜਵਾਨ ਔਰੰਗਜ਼ੇਬ ਦੇ ਪਿਤਾ ਮੁਹੰਮਦ ਹਨੀਫ਼ ਨੇ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਯਾਤਰਾ ਦੀ ਹਿਮਾਇਤ ਕਰਦਿਆ ਕਿਹਾ ਕਿ...
ਬਿਆਸ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਸਵ. ਵਾਜਪਾਈ ਜੀ ਦੀਆਂ ਅਸਥੀਆਂ ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ
. . .  about 3 hours ago
ਅੰਮ੍ਰਿਤਸਰ, 21 ਅਗਸਤ (ਹਰਮਿੰਦਰ ਸਿੰਘ)- ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਵਾਲਾ ਕਲਸ਼ ਕੱਲ੍ਹ (22 ਅਗਸਤ) ਨੂੰ ਬਿਆਸ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ ਪੁੱਜੇਗਾ...
ਮੰਦਸੌਰ ਜਬਰ-ਜਨਾਹ ਮਾਮਲਾ : ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ
. . .  about 3 hours ago
ਭੋਪਾਲ, 21 ਅਗਸਤ- ਮੱਧ ਪ੍ਰਦੇਸ਼ ਦੇ ਮੰਦਸੌਰ 'ਚ ਸੱਤ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਮਾਮਲੇ 'ਚ ਦੋਹਾਂ ਦੋਸ਼ੀਆਂ ਇਰਫਾਨ ਅਤੇ ਆਸਿਫ ਨੂੰ ਅਦਾਲਤ ਨੇ ਦੋਸ਼ੀ ਕਰਾਰਿਆ ਹੈ। ਮੰਦਸੌਰ ਦੀ ਫਾਸਟ ਟਰੈਕ ਅਦਾਲਤ ਨੇ ਅੱਜ ਫੈਸਲਾ ਸੁਣਾਉਂਦਿਆਂ ਦੋਹਾਂ ਦੋਸ਼ੀਆਂ ਨੂੰ...
ਭਾਰਤ 'ਚ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਨੂੰ ਪਹੁੰਚਾ ਰਹੇ ਹਨ ਨੁਕਸਾਨ- ਇਮਰਾਨ ਖਾਨ
. . .  about 3 hours ago
ਇਸਲਾਮਾਬਾਦ, 21 ਅਗਸਤ- ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤ 'ਚ ਵਿਵਾਦਾਂ 'ਚ ਘਿਰੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬਚਾਅ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਉਤਰ ਆਏ ਹਨ। ਇਮਰਾਨ ਖਾਨ ਨੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ...
ਪਾਕਿਸਤਾਨ 'ਚ ਆਈ ਸਿਆਸੀ ਤਬਦੀਲੀ ਨਾਲ ਖ਼ਿੱਤੇ 'ਚ ਅਮਨ ਦੀਆਂ ਸੰਭਾਵਨਾਵਾਂ ਵਧੀਆਂ - ਨਵਜੋਤ ਸਿੱਧੂ
. . .  about 3 hours ago
ਚੰਡੀਗੜ੍ਹ, 21 ਅਗਸਤ(ਅਜਾਇਬ ਔਜਲਾ)- ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ 'ਚ ਆਈ ਨਵੀਂ ਸਿਆਸੀ ਤਬਦੀਲੀ ਤੋਂ ਅਜਿਹੀ ਆਸ ਵੀ ਰੱਖੀ ਜਾ ਸਕਦੀ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਦੋਹਾਂ ਦੇਸ਼ਾਂ ਵਿਚ ਚਲੇ ਆ ...
ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  about 3 hours ago
ਇਮਰਾਨ ਖ਼ਾਨ ਨੇ ਪਾਕਿਸਤਾਨ ਆਉਣ 'ਤੇ ਸਿੱਧੂ ਦਾ ਕੀਤਾ ਧੰਨਵਾਦ
. . .  about 4 hours ago
ਜਨਤਕ ਨਲਕੇ ਤੋਂ ਪਾਣੀ ਪੀਣ ਕਾਰਨ ਲੋਕਾਂ ਵੱਲੋਂ ਦਲਿਤ ਮਹਿਲਾ ਨਾਲ ਕੁੱਟ ਮਾਰ
. . .  about 4 hours ago
ਪਾਕਿ ਯਾਤਰਾ 'ਤੇ ਸਿੱਧੂ ਦੀ ਸਫ਼ਾਈ - ਮੋਦੀ ਵੀ ਬਿਨਾਂ ਆਗਿਆ ਤੋਂ ਗਏ ਸਨ ਪਾਕਿਸਤਾਨ
. . .  about 4 hours ago
ਪਿੰਡ ਦਿਹਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਅਗਨ ਭੇਟ
. . .  about 5 hours ago
ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ - ਜਗਮੀਤ ਸਿੰਘ ਬਰਾੜ
. . .  about 5 hours ago
ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੇ ਮੇਰੇ ਨਾਲ ਸ਼ਾਂਤੀ ਦੀ ਗੱਲ ਕੀਤੀ- ਸਿੱਧੂ
. . .  about 5 hours ago
ਮੋਦੀ ਜੀ ਨੇ ਵੀ ਨਵਾਜ਼ ਸ਼ਰੀਫ਼ ਨੂੰ ਸਹੁੰ ਚੁੱਕ ਸਮਾਗਮ 'ਚ ਬੁਲਾਇਆ ਸੀ- ਸਿੱਧੂ
. . .  about 5 hours ago
ਅਟਲ ਜੀ ਪਾਕਿਸਤਾਨ ਨਾਲ ਸੰਬੰਧ ਸੁਧਾਰਨਾ ਚਾਹੁੰਦੇ ਸਨ- ਸਿੱਧੂ
. . .  about 5 hours ago
ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ- ਸਿੱਧੂ
. . .  about 5 hours ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਦੋ ਲੋਕਾਂ ਦੀ ਮੌਤ, ਪੰਜ ਜ਼ਖ਼ਮੀ
. . .  about 5 hours ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੰਜੀਵ ਰਾਜਪੂਤ ਨੇ 50 ਮੀਟਰ ਏਅਰ ਰਾਈਫਲ ਮੁਕਾਬਲੇ 'ਚ ਜਿਤਿਆ ਚਾਂਦੀ ਦਾ ਤਗਮਾ
. . .  about 6 hours ago
ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਵ੍ਹਟਸਐਪ ਦੇ ਸੀ. ਈ. ਓ. ਨਾਲ ਕੀਤੀ ਮੁਲਾਕਾਤ
. . .  about 6 hours ago
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ ਮਿਲੇਗੀ ਉਮਰ ਕੈਦ ਦੀ ਸਜ਼ਾ
. . .  about 6 hours ago
ਕੇਰਲ ਦੀ ਮਦਦ ਲਈ ਅੱਗੇ ਆਇਆ ਯੂ. ਏ. ਈ., 700 ਕਰੋੜ ਰੁਪਏ ਦੀ ਮਦਦ ਦੀ ਕੀਤੀ ਪੇਸ਼ਕਸ਼
. . .  about 6 hours ago
ਟਰਨਬੁੱਲ ਹੀ ਰਹਿਣਗੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ
. . .  about 7 hours ago
ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ 'ਚ ਨਹੀਂ ਹੋਵੇਗੀ 'ਨੋਟਾ' ਦੀ ਵਰਤੋਂ
. . .  about 7 hours ago
ਇਟਲੀ 'ਚ ਹੜ੍ਹ ਆਉਣ ਕਾਰਨ 10 ਲੋਕਾਂ ਦੀ ਮੌਤ
. . .  about 7 hours ago
ਜੰਮੂ-ਕਸ਼ਮੀਰ : ਸ਼ਰਧਾਲੂਆਂ ਨਾਲ ਭਰੀ ਬੱਸ ਝਨਾਬ ਦਰਿਆ 'ਚ ਡਿੱਗੀ, 11 ਦੀ ਮੌਤ
. . .  about 6 hours ago
ਏਸ਼ੀਅਨ ਖੇਡਾਂ 2018 : 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਭਾਰਤੀ ਨਿਸ਼ਾਨੇਬਾਜ਼ ਅਭਿਸ਼ੇਕ ਵਰਮਾ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਮੁਕਤਸਰ ਸਾਹਿਬ

ਕਿੱਲਿਆਂਵਾਲੀ ਚੌਕੀ ਵਲੋਂ ਸੁਣਵਾਈ ਨਾ ਹੋਣ 'ਤੇ ਸੀ.ਆਈ.ਏ. ਸਟਾਫ਼ ਵਲੋਂ ਜੂਏ ਦੇ ਅੱਡੇ ਦਾ ਪਰਦਾਫ਼ਾਸ਼

ਮੰਡੀ ਕਿੱਲਿਆਂਵਾਲੀ, 22 ਜੁਲਾਈ (ਇਕਬਾਲ ਸਿੰਘ ਸ਼ਾਂਤ)- ਮੰਡੀ ਕਿੱਲਿਆਂਵਾਲੀ ਪੁਲਿਸ ਚੌਕੀ ਵਲੋਂ ਜੂਏ ਦੇ ਅੱਡੇ ਖਿਲਾਫ਼ ਕਾਰਵਾਈ ਨਾ ਕਰਨ 'ਤੇ ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਨੇ ਛਾਪਾ ਮਾਰ ਕੇ ਜੂਏ ਦਾ ਅੱਡੇ ਦਾ ਪਰਦਾਫਾਸ਼ ਕਰ ਦਿੱਤਾ | ਸੀ.ਆਈ.ਏ. ਮੁਕਤਸਰ ਦੀ ਟੀਮ ਨੇ ਛਾਪਾ ਮਾਰ ਕੇ 53440 ਰੁਪਏ ਸਮੇਤ ਜੂਏ ਖੇਡਦੇ ਅੱਡਾ ਸੰਚਾਲਕ ਵਿਨੋਦ ਕਬਾੜੀਆ ਅਤੇ ਇਕ ਕਿੰਨਰ ਸਮੇਤ ਸੱਤ ਵਿਅਕਤੀਆਂ ਨੂੰ ਕਾਬੂ ਕੀਤਾ | ਇਹ ਜੂਏ ਦਾ ਅੱਡਾ ਬੱਸ ਮੰਡੀ ਕਿੱਲਿਆਂਵਾਲੀ ਦੇ ਨੇੜੇ ਗਲੀਆਂ 'ਚ ਮਾਰਕੀਟ ਦੇ ਇਕ ਏ.ਸੀ. ਵਾਲੇ ਚੁਬਾਰੇ 'ਤੇ ਸ਼ਰੇਆਮ ਚੱਲ ਰਿਹਾ ਸੀ | ਜਿੱਥੇ ਰੋਜ਼ਾਨਾ ਹਜ਼ਾਰਾਂ-ਲੱਖਾਂ ਰੁਪਏ ਦਾ ਜੂਆ ਖੇਡਿਆ ਜਾਂਦਾ ਸੀ | ਇਹ ਚੁਬਾਰਾ ਟਰੱਕ ਆਪ੍ਰੇਟਰ ਸਮਾਜ ਸੇਵੀ ਨੇ ਕਈ ਹਜ਼ਾਰ ਰੁਪਏ ਮਹੀਨੇ 'ਚ ਕਿਰਾਏ 'ਤੇ ਦਿੱਤਾ ਹੋਇਆ ਸੀ | ਇਸ ਅੱਡੇ ਦਾ ਸੰਚਾਲਕ ਪਹਿਲਾਂ ਵੀ ਕੰਪਿਊਟਰ ਲਾਟਰੀ ਜਿਹੇ ਮਾਮਲਿਆਂ ਵਿਚ ਪੁਲਿਸ ਅੜਿੱਕੇ ਚੜ੍ਹ ਚੁੱਕਿਆ ਹੈ | ਕਸਬੇ ਵਿਚ ਆਮ ਜਨਤਾ ਵਲੋਂ ਸਥਾਨਕ ਚੌਕੀ ਮੁਖੀ ਅਤੇ ਅਮਲੇ ਨੂੰ ਜੂਏ ਦੇ ਅੱਡੇ ਸ਼ਿਕਾਇਤਾਂ ਕਰਨ ਦੇ ਬਾਅਦ ਵੀ ਕਾਰਵਾਈ ਨਹੀਂ ਹੋ ਰਹੀ ਸੀ | ਨਿਰਾਸ਼ ਹੋ ਕੇ ਜਨਤਾ ਨੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਪੱਧਰ 'ਤੇ ਕਾਰਵਾਈ ਦੀ ਅਪੀਲ ਕੀਤੀ ਸੀ, ਜਿਸ 'ਤੇ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਅਮਰੀਕ ਸਿੰਘ, ਏ.ਐਸ.ਆਈ. ਗੁਰਮੇਜ ਸਿੰਘ, ਏ.ਐਸ.ਆਈ. ਹਰਪਿੰਦਰ ਸਿੰਘ ਦੀ ਅਗਵਾਈ ਹੇਠ ਜੂਏ ਦੇ ਅੱਡੇ 'ਤੇ ਛਾਪਾ ਮਾਰਿਆ | ਸੂਤਰਾਂ ਅਨੁਸਾਰ ਜੂਏ ਦੇ ਅੱਡਾ ਪੁਲਿਸ ਤੰਤਰ ਅਤੇ ਇੱਕ ਸਵੈ-ਭੂ ਸਿਆਸੀ ਸਲਾਹਕਾਰ ਦੇ ਦੋ ਮੌਕਾਪ੍ਰਸਤ ਅਖੌਤੀ ਚੇਲਿਆਂ ਦੀ ਕਥਿਤ ਮਿਲੀਭੁਗਤ ਨਾਲ ਸ਼ਰੇਆਮ ਚੱਲਦਾ ਸੀ | ਸੂਤਰਾਂ ਦਾ ਕਹਿਣਾ ਹੈ ਕਿ ਜੂਏ ਦੇ ਅੱਡੇ ਦੀ ਸਰਪ੍ਰਸਤ ਲਈ ਕਥਿਤ ਤੌਰ 'ਤੇ ਪ੍ਰਤੀ ਮਹੀਨਾ ਖਾਕੀ ਤੰਤਰ ਲਈ 15-15 ਹਜ਼ਾਰ ਦੀਆਂ ਦੋ ਢੇਰੀਆਂ ਪੈਂਦੀਆਂ ਸਨ, ਤੀਜੀ ਢੇਰੀ ਦੇ 20 ਹਜ਼ਾਰ ਰੁਪਏ ਅਖੌਤੀ ਕਾਂਗਰਸੀ ਚੇਲਿਆਂ ਲਈ ਪੈਂਦੇ ਦੱਸੇ ਜਾਂਦੇ ਹਨ | ਜਨਤਾ ਦਾ ਦੋਸ਼ ਹੈ ਕਿ ਕਿੱਲਿਆਂਵਾਲੀ ਚੌਕੀ ਜਨਤਾ ਦੀ ਸ਼ਿਕਾਇਤਾਂ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਕਰਦੀ | ਪਿੱਛੇ ਜਿਹੇ ਇਕ ਪਿੰਡ ਦੇ ਬਜ਼ੁਰਗ ਨੇ ਨਸ਼ਿਆਂ ਬਾਰੇ ਚੌਕੀ ਮੁਖੀ ਨੂੰ ਫੋਨ 'ਤੇ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਤਾਂ ਜਵਾਬ ਮਿਲਿਆ ਸੀ ਕਿ ''ਸਾਨੂੰ ਪਤੈ, ਅਸੀਂ ਫੜ ਲਵਾਂਗੇ |'' ਉਸ ਪਿੰਡ 'ਚ ਅੱਜ ਵੀ ਨਸ਼ਾ ਵਿਕਦਾ ਦੱਸਿਆ ਜਾਂਦਾ ਹੈ | ਆਮ ਜਨਤਾ ਨੇ ਕਸਬਾ ਕਿੱਲਿਆਂਵਾਲੀ ਨੂੰ ਜਰਾਇਮ ਧੰਦਿਆਂ ਤੋਂ ਮੁਕਤ ਕਰਨ ਲਈ ਸੁਖਦੇਵ ਸਿੰਘ ਢਿੱਲੋਂ ਜਿਹੇ ਨਿਰਪੱਖ ਅਤੇ ਇਮਾਨਦਾਰ ਏ.ਐਸ.ਆਈ. ਨੂੰ ਤਾਇਨਾਤ ਕਰਨ ਦੀ ਮੰਗ ਕੀਤੀ ਹੈ | ਸੀ.ਆਈ.ਏ. ਸਟਾਫ਼ ਦੀ ਕਾਰਵਾਈ 'ਤੇ ਵਿਨੋਦ ਕਬਾੜੀਆ, ਭੋਲਾ ਦਾਸ, ਰਮੇਸ਼ ਕੁਮਾਰ, ਜਗਦੀਸ਼ ਕੁਮਾਰ ਅਲੀਕਾਂ, ਸ਼ਿਕੰਦਰ ਕੁਮਾਰ, ਰਾਜ ਕੁਮਾਰ ਅਤੇ ਸੋਨੂੰ ਵਾਸੀ ਡੱਬਵਾਲੀ ਨੂੰ ਗਿ੍ਫ਼ਤਾਰ ਕਰਕੇ ਲੰਬੀ ਥਾਣੇ 'ਚ ਪਰਚਾ ਦਰਜ ਕੀਤਾ ਗਿਆ ਹੈ | ਲੰਬੀ ਥਾਣੇ ਦੇ ਮੁਖੀ ਬੂਟਾ ਸਿੰਘ ਨੇ ਪਰਚੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਨਤਾ ਮੰਡੀ ਕਿੱਲਿਆਂਵਾਲੀ ਸਮੇਤ ਥਾਣਾ ਖੇਤਰ 'ਚ ਹੁੰਦੀਆਂ ਅਪਰਾਧਕ ਗਤੀਵਿਧੀਆਂ ਬਾਰੇ ਉਨ੍ਹਾਂ ਨਾਲ ਸੰਪਰਕ ਕਰੇ, ਤੁਰੰਤ ਕਾਰਵਾਈ ਕੀਤੀ ਜਾਵੇਗੀ |

ਬਾਰਿਸ਼ ਤੋਂ ਬਾਅਦ ਸ਼ਹਿਰ ਵਿਚੋਂ ਤੇਜ਼ੀ ਨਾਲ ਪਾਣੀ ਦੀ ਨਿਕਾਸੀ ਸ਼ੁਰੂ-ਐੱਸ.ਡੀ.ਐੱਮ.

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਵੇਰੇ ਸ੍ਰੀ ਮੁਕਤਸਰ ਸਾਹਿਬ ਵਿਚ ਪਈ ਬਾਰਿਸ਼ ਤੋਂ ਬਾਅਦ ਪ੍ਰਸ਼ਾਸਨ ਵਲੋਂ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਪਾਣੀ ਦੀ ਨਿਕਾਸੀ ਦਾ ਕੰਮ ਤੇਜੀ ਨਾਲ ਸ਼ੁਰੂ ਕਰਵਾ ਦਿੱਤਾ ਗਿਆ। ਪੰਜਾਬ ਸਰਕਾਰ ਵਲੋਂ ਬਰਸਾਤਾਂ ਦੇ ...

ਪੂਰੀ ਖ਼ਬਰ »

ਝੋਨੇ ਦਾ 200 ਰੁਪਏ ਰੇਟ ਵਧਾਉਣਾ ਮੋਦੀ ਦਾ ਕਿਸਾਨਾਂ ਨਾਲ ਕੋਝਾ ਮਜ਼ਾਕ-ਕਿਸਾਨ ਆਗੂ

ਮੰਡੀ ਲੱਖੇਵਾਲੀ, 22 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਵੱਡੇ ਅਖ਼ਬਾਰੀ ਬਿਆਨਾਂ ਬਾਅਦ ਝੋਨੇ ਦੇ ਭਾਅ 'ਚ 200 ਰੁਪਏ ਦੇ ਵਾਧੇ ਨੂੰ ਭਾਜਪਾ ਤੇ ਅਕਾਲੀ ਦਲ ਕਿਸਾਨਾਂ ਲਈ ਵੱਡੀ ਰਾਹਤ ਦੇਣ ਦੇ ਦਮਗਜੇ ਮਾਰ ਕੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਵੋਟਾਂ ਲੈਣ ਦੇ ਹੱਥਕੰਡੇ ਅਪਣਾ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਮਲੋਟ ਵਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਮਲੋਟ, 22 ਜੁਲਾਈ (ਗੁਰਮੀਤ ਸਿੰਘ ਮੱਕੜ)-ਮਲੋਟ ਦੇ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਬਣੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਕੇ ਇੱਥੇ ਨਸ਼ਾ ਛੱਡਣ ਆਉਣ ਵਾਲੇ ਨੌਜਵਾਨਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਇੱਥੇ ...

ਪੂਰੀ ਖ਼ਬਰ »

ਅੱਧ-ਵਿਚਕਾਰ ਲਟਕਾਏ ਵਿਕਾਸ ਕਾਰਜਾਂ ਤੋਂ ਲੋਕਾਂ 'ਚ ਸਰਕਾਰ ਿਖ਼ਲਾਫ਼ ਰੋਸ

ਮੰਡੀ ਲੱਖੇਵਾਲੀ, 22 ਜੁਲਾਈ (ਮਿਲਖ ਰਾਜ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕਰਵਾਏ ਵਿਕਾਸ ਕਾਰਜ ਇਲਾਕੇ ਦੇ ਜ਼ਿਆਦਾਤਰ ਪਿੰਡਾਂ ਵਿਚ ਕਾਂਗਰਸ ਸਰਕਾਰ ਦੇ ਆਉਂਦਿਆਂ ਹੀ ਠੱਪ ਹੋ ਕੇ ਰਹਿ ਗਏ | ਇਨ੍ਹਾਂ ਅੱਧ-ਵਿਚਕਾਰ ਲਟਕ ਰਹੇ ਵਿਕਾਸ ਕਾਰਜਾਂ ਕਾਰਨ ਲੋਕ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨੀ ਵਿਭਾਗ ਦੀ ਨਵੀਂ ਪਹਿਲ ਕਦਮੀ

ਲੰਬੀ, 22 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਬਾਗ਼ਬਾਨੀ ਵਿਭਾਗ ਪੰਜਾਬ ਵਲੋਂ ਇਨ੍ਹੀਂ ਦਿਨੀਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨਾਂ ਨੂੰ ਅਜਿਹੇ ਫਰੂਟ ਫਲਾਈ ਟਰੈਪ ਮੁਹੱਈਆ ਕਰਵਾਏ ਜਾ ਰਹੇ ਹਨ, ਜੋ ਫਲ ਦੀ ਮੱਖੀ ਦੀ ਰੋਕਥਾਮ ਬਿਨਾਂ ਕਿਸੇ ਕੀਟਨਾਸ਼ਕ ਦੇ ਛਿੜਕਾਅ ...

ਪੂਰੀ ਖ਼ਬਰ »

ਮਿਠੜੀ ਮਾਈਨਰ ਦਾ ਪੂਰਿਆ ਪਾੜ ਆਟੇ ਦੀ ਲੇਵੀ ਵਾਂਗ ਦੋ ਹਫ਼ਤਿਆਂ 'ਚ ਖੁਰਿਆ

ਮੰਡੀ ਕਿੱਲਿਆਂਵਾਲੀ, 22 ਜੁਲਾਈ (ਇਕਬਾਲ ਸਿੰਘ ਸ਼ਾਂਤ)-ਨਹਿਰੀ ਵਿਭਾਗ ਵਲੋਂ ਪੂਰੇ ਪਾੜ ਆਟੇ ਦੀ ਲੇਵੀ ਵਾਂਗ ਸਿਰਫ਼ ਹਫ਼ਤਿਆਂ 'ਚ ਖੁਰ ਰਹੇ ਹਨ | ਮਿਠੜੀ ਮਾਈਨਰ 'ਚ ਕਰੀਬ ਢਾਈ ਹਫ਼ਤੇ ਪਹਿਲਾਂ ਪੂਰੇ ਪਾੜ ਦਾ ਪਾਜ਼ ਅੱਜ ਫਿਰ ਖਿੱਲਰ ਗਿਆ | ਮਾਈਨਰ 'ਚ ਕਰੀਬ 40 ਫੁੱਟ ਚੌੜਾ ...

ਪੂਰੀ ਖ਼ਬਰ »

ਘੋਨੇ ਪੁਲਾਂ 'ਤੇ ਗਰਿੱਲਾਂ ਲਗਾਉਣ ਦੀ ਮੰਗ

ਮੰਡੀ ਬਰੀਵਾਲਾ, 22 ਜੁਲਾਈ (ਨਿਰਭੋਲ ਸਿੰਘ)-ਸ਼ਿੰਦਰਪਾਲ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਮ ਨਾਲੇ ਦੇ ਘੋਨੇ ਪੁਲਾਂ 'ਤੇ ਗਰਿੱਲਾਂ ਨਾ ਹੋਣ ਕਾਰਨ ਲੋਕ ਕਾਫੀ ਪੇ੍ਰਸ਼ਾਨ ਹਨ | ਉਨ੍ਹਾਂ ਦੱਸਿਆ ਕਿ ਪੁਲਾਂ 'ਤੇ ਗਰਿੱਲਾਂ ...

ਪੂਰੀ ਖ਼ਬਰ »

ਭਲਵਾਨ ਚੂਹੜ ਸਿੰਘ ਖੋਖਰ ਕੈਂਸਰ ਦੀ ਬਿਮਾਰੀ ਅੱਗੇ ਹਾਰੇ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਖੋਖਰ ਵਾਸੀ ਚੂਹੜ ਸਿੰਘ ਭਲਵਾਨ (45) ਕੈਂਸਰ ਦੀ ਨਾਮੁਰਾਦ ਬਿਮਾਰੀ ਅੱਗੇ ਹਾਰ ਗਏ | 2 ਮਹੀਨੇ ਪਹਿਲਾਂ ਹੀ ਇਨ੍ਹਾਂ ਦੀ ਮਾਤਾ ਕੈਂਸਰ ਦੀ ਬਿਮਾਰੀ ਕਾਰਨ ਚੱਲ ਵਸੇ ਸਨ | ਪਰਿਵਾਰ ਉਸ ਸਦਮੇ ਵਿਚੋਂ ਹੀ ਨਹੀਂ ...

ਪੂਰੀ ਖ਼ਬਰ »

ਸ੍ਰੀ 1008 ਸਿੱਧ ਚੱਕਰ ਮਹਾਂਮੰਡਲ ਵਿਧਾਨ ਸ਼ਰਧਾ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਿਗੰਬਰ ਜੈਨ ਮੰਦਰ ਰਾਮਬਾੜਾ ਬਾਜ਼ਾਰ ਵਿਖੇ ਸ੍ਰੀ 1008 ਸਿੱਧ ਚੱਕਰ ਮਹਾਂਮੰਡਲ ਵਿਧਾਨ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਅੱਠ ਦਿਨਾਂ ਇਹ ਵਿਧਾਨ ਪਰਮ ਪੂਜਨੀਕ ਸੰਤ ਸ਼ਿਰੋਮਨੀ ਆਚਾਰਯ ਵਿਦਿਆ ...

ਪੂਰੀ ਖ਼ਬਰ »

ਸ਼ੋ੍ਰਮਣੀ ਰੰਘਰੇਟਾ ਦਲ ਪੰਜਾਬ ਦੀ ਮੀਟਿੰਗ

ਲੰਬੀ, 22 ਜੁਲਾਈ (ਮੇਵਾ ਸਿੰਘ)-ਸ਼ੋ੍ਰਮਣੀ ਰੰਘਰੇਟਾ ਦਲ ਪੰਜਾਬ ਦੀ ਇਕ ਮੀਟਿੰਗ ਪੰਜਾਬ ਦੇ ਸੀਨੀ: ਮੀਤ ਪ੍ਰਧਾਨ ਮੇਜਰ ਸਿੰਘ ਆਧਨੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੇਜਰ ਸਿੰਘ ਆਧਨੀਆਂ ਨੇ ਦੱਸਿਆ ਕਿ ਸ਼ਹਿਰ ਬੁਢਲਾਡਾ ਵਿਖੇ ਕਾਂਗਰਸੀ ...

ਪੂਰੀ ਖ਼ਬਰ »

ਅੰਗਹੀਣਾਂ ਦੀ ਜ਼ਰੂਰੀ ਮੀਟਿੰਗ 25 ਨੂੰ

ਲੰਬੀ, 22 ਜੁਲਾਈ (ਮੇਵਾ ਸਿੰਘ)-ਇਲਾਕਾ ਲੰਬੀ ਦੇ ਸਾਰੇ ਅੰਗਹੀਣਾਂ ਦੀ ਇਕ ਮੀਟਿੰਗ 25 ਜੁਲਾਈ ਨੂੰ ਲੰਬੀ ਵਿਖੇ ਹੋ ਰਹੀ ਹੈ | ਇਸ ਦੀ ਜਾਣਕਾਰੀ ਦਿੰਦਿਆਂ ਸਤਪਾਲ ਆਧਨੀਆਂ ਤੇ ਗੋਰਖ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਅੰਗਹੀਣਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੇ ਬਣਦੇ ਹੱਕ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਮਹਾਂਬੱਧਰ 'ਚ ਕਿਸਾਨ-ਮਜ਼ਦੂਰਾਂ ਦੀ ਇਕੱਤਰਤਾ

ਮੰਡੀ ਲੱਖੇਵਾਲੀ, 22 ਜੁਲਾਈ (ਰੁਪਿੰਦਰ ਸਿੰਘ ਸੇਖੋਂ)- ਥਾਣਾ ਲੱਖੇਵਾਲੀ ਦੀ ਹਦੂਦ ਅੰਦਰ ਪੈਂਦੇ ਪਿੰਡ ਮਹਾਂਬੱਧਰ ਵਿਖੇ ਨਸ਼ਿਆਂ ਿਖ਼ਲਾਫ਼ ਬੀ.ਕੇ.ਯੂ. ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਮੀਟਿੰਗ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ...

ਪੂਰੀ ਖ਼ਬਰ »

ਪਰਮਜੀਤ ਕੌਰ ਨੇ ਖੋਖਰ ਸਕੂਲ ਦੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਿਆ

ਮੰਡੀ ਬਰੀਵਾਲਾ, 22 ਜੁਲਾਈ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਖਰ ਵਿਖੇ ਪਰਮਜੀਤ ਕੌਰ ਨੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੰੂ ਤਨਦੇਹੀ ਨਾਲ ਨਿਭਾਉਣਗੇ | ਇਸ ਸਮੇਂ ਦਲਜੀਤ ਸਿੰਘ ...

ਪੂਰੀ ਖ਼ਬਰ »

ਨਿਊ ਸਰਬ ਸਾਂਝਾ ਸਪੋਰਟਸ ਕਲੱਬ ਵਲੋਂ ਪੜੋਸ ਯੁਵਾ ਸੰਸਦ ਪ੍ਰੋਗਰਾਮ

ਮਲੋਟ, 22 ਜੁਲਾਈ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡ ਝੋਰੜ ਵਿਖੇ ਨਿਊ ਸਰਬ ਸਾਂਝਾ ਸਪੋਰਟਸ ਕਲੱਬ ਵਲੋਂ ਕਲੱਬ ਦੇ ਪ੍ਰਧਾਨ ਪਾਲ ਸਿੰਘ ਅਗਵਾਈ ਵਿਚ ਪੜੋਸ ਯੁਵਾ ...

ਪੂਰੀ ਖ਼ਬਰ »

ਜਾਗਰੂਕਤਾ ਦਿਵਸ ਮੌਕੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮਲੋਟ, 22 ਜੁਲਾਈ (ਰਣਜੀਤ ਸਿੰਘ ਪਾਟਿਲ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮਲੋਟ ਦੀ ਇਕ ਮੀਟਿੰਗ ਝਾਂਬ ਗੈਸਟ ਹਾਊਸ ਵਿਖੇ ਹੋਈ¢ ਜਾਗਰੂਕਤਾ ਦਿਵਸ ਮੌਕੇ ਕੀਤੀ ਗਈ ਇਸ ਮੀਟਿੰਗ 'ਚ ਸੰਸਥਾ ਦੇ ਮੈਂਬਰਾਂ ਨੇ ਸੀਨੀਅਰ ਸਿਟੀਜ਼ਨਾਂ ਦੇ ਅਧਿਕਾਰਾਂ ਅਤੇ ਉਨ੍ਹਾਂ ...

ਪੂਰੀ ਖ਼ਬਰ »

ਪਿਉਰੀ ਵਿਖੇ ਨਸ਼ਾ ਮੁਕਤ ਪਿੰਡ ਕਮੇਟੀ ਦਾ ਗਠਨ

ਗਿੱਦੜਬਾਹਾ, 22 ਜੁਲਾਈ (ਬਲਦੇਵ ਸਿੰਘ ਘੱਟੋਂ)-ਰੈਡ ਆਰਟਸ ਪੰਜਾਬ ਗਰੁੱਪ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਪਿਉਰੀ ਦੇ ਗੁਰਦੁਆਰਾ ਸਾਹਿਬ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਥੇਬੰਦੀਆਂ ਵਲੋਂ ਸਾਂਝੀ ਮੀਟਿੰਗ

ਦੋਦਾ, 22 ਜੁਲਾਈ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਵਲੋਂ ਸੂਬਾ ਕਮੇਟੀਆਂ ਦੇ ਸੱਦੇ 'ਤੇ ਬਲਾਕ ਗਿੱਦੜਬਾਹਾ ਦੀ ਮੀਟਿੰਗ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਅਤੇ ਰਾਜਾ ਸਿੰਘ ਖੂੰਨਣ ਖੁਰਦ ਦੀ ...

ਪੂਰੀ ਖ਼ਬਰ »

ਗਰਮੀ ਕਾਰਨ ਅਗੇਤਾ ਝੋਨਾ ਪੀਲਾ ਪੈਣਾ ਸ਼ੁਰੂ

ਮੰਡੀ ਲੱਖੇਵਾਲੀ, 22 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਅੱਤ ਦੀ ਪੈ ਰਹੀ ਗਰਮੀ ਕਾਰਨ ਅਗੇਤਾ ਝੋਨਾ ਪੀਲਾ ਪੈ ਕੇ ਖ਼ਰਾਬ ਹੋਣਾ ਸ਼ੁਰੂ ਹੋ ਗਿਆ, ਕਿਉਂਕਿ ਗਰਮੀ ਦੇ ਨਹਿਰੀ ਪਾਣੀ ਦੀ ਕਮੀ ਨਾਲ ਝੋਨੇ ਦੇ ਪੱਤੇ ਪੀਲੇ ਹੋ ਕੇ ਡਿੱਗਣ ਸ਼ੁਰੂ ਹੋ ਗਏ, ਜਿਸ ਨਾਲ ਝਾੜ 'ਤੇ ਅਸਰ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਦਾ ਕੀਤਾ ਸਨਮਾਨ

ਦੋਦਾ, 22 ਜੁਲਾਈ (ਰਵੀਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੈਰੀਅਰ ਗਾਈਡੈਂਸ ਅਤੇ ਕਾਊਾਸਿਲੰਗ ਦੇ ਕਲੰਡਰ ਅਨੁਸਾਰ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਬਲਾਕ ਗਿੱਦੜਬਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੇ ...

ਪੂਰੀ ਖ਼ਬਰ »

ਸਹਾਇਕ ਅਬਜ਼ਰਵਰ ਲਗਾਏ ਜਾਣ 'ਤੇ ਡਿੰਪੀ ਢਿੱਲੋਂ ਦਾ ਸਵਾਗਤ

ਗਿੱਦੜਬਾਹਾ, 22 ਜੁਲਾਈ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ 'ਡਿੰਪੀ ਢਿੱਲੋਂ' ਨੂੰ ਰਾਜਸਥਾਨ ਸਟੇਟ ਵਿਚ ਸਹਾਇਕ ਅਬਜ਼ਰਵਰ ਲਗਾਏ ਜਾਣ ਤੋਂ ਬਾਅਦ ਉਨ੍ਹਾਂ ਦੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਵਲੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਭਰ ਵਿਚ 22 ਜੁਲਾਈ ਤੋਂ 29 ਜੁਲਾਈ ਤੱਕ ਕੀਤੇ ਜਾ ਰਹੇ ਜਥਾ ਮਾਰਚ ਦੀ ਤਿਆਰੀ ਹਿੱਤ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਜੈ ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਪੁਰਾਣੀ ਦਾਣਾ ਮੰਡੀ, ਮੁਕਤੀਸਰ ਵੈੱਲਫੇਅਰ ਸੁਸਾਇਟੀ, ਸ਼ਿਵ ਮੰਦਰ ਪ੍ਰਬੰਧਕ ਕਮੇਟੀ ਕੋਟਕਪੂਰਾ ਰੋਡ, ਸਾਲਾਸਰ ਸੇਵਾ ਸੁਸਾਇਟੀ ਵਲੋਂ ਸਾਂਝੇ ...

ਪੂਰੀ ਖ਼ਬਰ »

ਬਾਲਾ ਮੰਦਰ ਵਿਖੇ ਚੌਾਕੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਹਰਮਹਿੰਦਰ ਪਾਲ)-ਸਥਾਨਕ ਬੂੜਾ ਗੁੱਜਰ ਰੋਡ ਸਥਿਤ ਇੱਛਾ ਪੂਰਨ ਬਾਲਾ ਮੰਦਰ ਵਿਖੇ ਅਗਰਵਾਲ ਸਭਾ ਵਲੋਂ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਤਰੱਕੀ ਲਈ ਪਹਿਲੀ ਵਿਸ਼ਾਲ ਬਾਲਾ ਜੀ ਦੀ ਚੌਾਕੀ ਕਰਵਾਈ, ਜਿਸ ਵਿਚ ਬਾਲਾ ਜੀ ਦਾ ਗੁਣਗਾਨ ਕਰਨ ਲਈ ...

ਪੂਰੀ ਖ਼ਬਰ »

ਬਾਰਿਸ਼ਾਂ ਦੇ ਮੱਦੇਨਜ਼ਰ ਹੜ੍ਹ ਕੰਟਰੋਲ ਰੂਮ ਸਥਾਪਤ

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪੈ ਰਹੀ ਬਾਰਿਸ਼ ਦੇ ਮੱਦੇਨਜ਼ਰ ਕਿਸੇ ਵੀ ਅਪਾਤ ਸਥਿਤੀ ਨਾਲ ਨਜਿੱਠਣ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿੱਥੇ ਹੜ੍ਹਾਂ ਸਬੰਧੀ ਕਿਸੇ ਵੀ ਮੁਸ਼ਕਿਲ ਸਮੇਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਗਰਮੀ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ

ਮਲੋਟ, 22 ਜੁਲਾਈ (ਗੁਰਮੀਤ ਸਿੰਘ ਮੱਕੜ)-ਪੂਰੇ ਜ਼ਿਲ੍ਹੇ ਭਰ ਦੇ ਹੈਲਥ ਸੈਂਟਰਾਂ 'ਚ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀਆ ਹਦਾਇਤਾਂ ਅਨੁਸਾਰ ਮਲੇਰੀਆ, ਡੇਂਗੂ, ਹੈਜ਼ੇ ਅਤੇ ਹੱਥ ਧੋਣ ਆਦਿ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਚਲਾਈ ਗਈ | ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਤੇ ਵੈੱਲਫ਼ੇਅਰ ਕਲੱਬ ਵਲੋਂ ਬੱਚਿਆਂ ਦਾ ਸਨਮਾਨ

ਦੋਦਾ, 22 ਜੁਲਾਈ (ਰਵੀਪਾਲ)-ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸਪੋਰਟਸ ਅਤੇ ਵੈੱਲਫ਼ੇਅਰ ਕਲੱਬ (ਰਜਿ:) ਵਲੋਂ ਪੀ.ਐੱਮ.ਏ.ਜੀ.ਵਾਈ. ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਭਲਾਈ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 50 ਪਿੰਡਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX