ਤਾਜਾ ਖ਼ਬਰਾਂ


ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  1 day ago
ਨਾਭਾ, 2 ਅਪ੍ਰੈਲ (ਕਰਮਜੀਤ ਸਿੰਘ)- ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਪੂਰਾ ਪੰਜਾਬ ਲੌਕ ਡਾਊਨ ਕੀਤਾ ਹੋਇਆ...
ਫ਼ਾਜ਼ਿਲਕਾ ਜ਼ਿਲ੍ਹੇ ਦੇ 10 ਸ਼ੱਕੀ ਲੋਕਾਂ ਦੇ ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਫ਼ਾਜ਼ਿਲਕਾ, 2 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾਵਾਇਰਸ ਨੂੰ ਲੈ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਸਿਹਤ ਵਿਭਾਗ ਵੱਲੋਂ ਪਟਿਆਲਾ ਲੈਬ ਵਿਚ ਭੇਜੇ ਗਏ 10 ਦੇ ਕਰੀਬ ਸ਼ੱਕੀ ਲੋਕਾਂ ਦੇ ਨਮੂਨਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਸੁਰਿੰਦਰ ਸਿੰਘ...
ਊਨਾ 'ਚ ਨਿਜਾਮੁਦੀਨ ਮਰਕਜ਼ ਤੋਂ ਪਰਤੇ 3 ਦੀ ਰਿਪੋਰਟ ਕੋਰੋਨਾ ਪਾਜ਼ੀਟਿਵ
. . .  1 day ago
ਊਨਾ, 2 ਅਪ੍ਰੈਲ (ਹਰਪਾਲ ਸਿੰਘ ਕੋਟਲਾ) - ਊਨਾ ਵਿਚ ਤਿੰਨ ਕੋਰੋਨਾ ਦੇ ੩ ਮਾਮਲਿਆਂ ਦੇ ਪਾਜ਼ੀਟਿਵ ਪਾਏ ਜਾਣ ਦੀ ਖ਼ਬਰ ਹੈ। ਇਸ ਤੋਂ ਸਮੁੱਚੇ ਸੂਬੇ ਵਿਚ ਹੜਕੰਪ ਮੱਚ ਗਿਆ ਹੈ । ਜਾਣਕਾਰੀ ਦੇ ਮੁਤਾਬਿਕ ਪਿਛਲੇ 24 ਘੰਟਿਆਂ ਵਿਚ ਊਨਾ ਜ਼ਿਲ੍ਹੇ ਵਿਚੋਂ 6 ਸ਼ੱਕੀਆਂ...
ਫ਼ੌਜ ਚ ਤਾਇਨਾਤ ਡਾਕਟਰ ਨੂੰ ਰੱਖਿਆ ਇਕਾਂਤਵਾਸ 'ਚ
. . .  1 day ago
ਪਠਾਨਕੋਟ, 2 ਅਪ੍ਰੈਲ (ਸੰਧੂ) - ਫ਼ੌਜ ਦੇ ਅਧਿਕਾਰੀਆਂ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਵਿਖੇ ਫ਼ੌਜ ਚ ਤਾਇਨਾਤ ਡਾਕਟਰ ਦੇ ਕਰੋੜਾਂ ਵਾਇਰਸ ਦੀ ਜਾਂਚ ਸਬੰਧੀ ਸੈਂਪਲ ਦੇਣ ਲਈ ਲਿਆਂਦਾ...
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਰੱਖਿਆ ਇਕਾਂਤਵਾਸ 'ਚ
. . .  1 day ago
ਕਪੂਰਥਲਾ, 2 ਅਪ੍ਰੈਲ (ਅਮਰਜੀਤ ਸਿੰਘ ਕੋਮਲ, ਹੈਪੀ, ਥਿੰਦ) - ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਸ਼ਾਸਨ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਇਕਾਂਤਵਾਸ 'ਚ ਰੱਖਿਆ ਹੈ। ਇਸ ਦੀ...
ਪਦਮਸ੍ਰੀ ਭਾਈ ਖ਼ਾਲਸਾ ਦੇ ਸੇਵਦਾਰ, ਸਾਥੀ ਰਾਗੀ ਤੇ ਰਿਸ਼ਤੇਦਾਰ ਔਰਤ ਦੀ ਰਿਪੋਰਟ ਵੀ ਪਾਜ਼ੀਟਿਵ
. . .  1 day ago
ਅੰਮ੍ਰਿਤਸਰ, 2 ਅਪ੍ਰੈਲ (ਰੇਸ਼ਮ ਸਿੰਘ) - ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਵਾਇਰਸ ਕਾਰਨ ਪਾਜਟਿਵ ਹੋਣ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਲਏ ਨਮੂਨਿਆਂ 'ਚੋਂ ਤਿੰਨ ਹੋਰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਹਨ । ਇਨ੍ਹਾਂ 'ਚ ਸੇਵਾਦਾਰ ਬਲਬੀਰ ਸਿੰਘ...
ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਭਾਈ ਨਿਰਮਲ ਸਿੰਘ ਦਾ ਹੋਇਆ ਅੰਤਿਮ ਸੰਸਕਾਰ
. . .  1 day ago
ਵੇਰਕਾ, 2 ਅਪ੍ਰੈਲ (ਪਰਮਜੀਤ ਸਿੰਘ ਬੱਗਾ)- ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਜੋ ਕਿ ਕੋਰੋਨਾ ਦੀ ਬਿਮਾਰੀ ਨਾਲ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ...
ਭਾਈ ਨਿਰਮਲ ਸਿੰਘ ਖ਼ਾਲਸਾ ਤੇ ਉਨ੍ਹਾਂ ਦੇ ਪਰਿਵਾਰ ਦੇ ਸੰਪਰਕ ਵਿਚ ਆਉਣ ਵਾਲੇ 38 ਲੋਕ ਹੋਮ ਕੁਆਰੰਟਾਇਨ
. . .  1 day ago
ਸੁਲਤਾਨਪੁਰ ਲੋਧੀ, 2 ਅਪ੍ਰੈਲ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸੰਪਰਕ ਵਿਚ ਆਉਣ ਵਾਲੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਰਪੁਰ ਸੋਧਾ, ਫਰੀਦ ਸਰਾਏ, ਮਹੀਜੀਤਪੁਰ...
ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ ਹੁਣ ਤੱਕ 569 ਮੌਤਾਂ
. . .  1 day ago
ਲੰਡਨ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ ਹੁਣ ਤੱਕ 569 ਲੋਕਾਂ ਦੀ ਮੌਤ ਹੋ ਚੁੱਕੀ...
ਕਵੀਸ਼ਰ ਗੁਰਸੇਵਕ ਸਿੰਘ ਪੱਧਰੀ ਵੱਲੋਂ ਵੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਲਈ ਆਪਣ ਜਗ੍ਹਾ ਦੇਣ ਦੀ ਪੇਸ਼ਕਸ਼
. . .  1 day ago
ਅਜਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ ਕਵੀਸ਼ਰ ਗੁਰਸੇਵਕ ਸਿੰਘ ਪੱਧਰੀ ਨੇ ਵੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਅੰਤਿਮ ਸੰਸਕਾਰ ਕਰਨ ਲਈ...
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਲਈ ਜਗ੍ਹਾ ਨਾ ਦੇਣ 'ਤੇ ਜਥੇਦਾਰ ਸ੍ਰੀ ਅਕਾਲ ਤਖਤ ਨੇ ਜਤਾਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ਦਾ ਉਨ੍ਹਾਂ...
ਜਗ੍ਹਾ ਨਾ ਮਿਲੀ ਤਾਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਲਈ ਐੱਸ.ਜੀ.ਪੀ.ਸੀ ਦੇਵੇਗੀ ਜਗ੍ਹਾ - ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 2 ਅਪ੍ਰੈਲ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਵੀ ਕਿਹਾ ਕਿ ਜੇਕਰ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਲਈ ਜਗ੍ਹਾ...
ਚੰਡੀਗੜ੍ਹ 'ਚ ਕੋਰੋਨਾ ਦੇ 2 ਹੋਰ ਮਾਮਲੇ ਪਾਜ਼ੀਟਿਵ
. . .  1 day ago
ਚੰਡੀਗੜ੍ਹ, 2 ਅਪ੍ਰੈਲ (ਰਾਜੇਸ਼ ਪਠਾਣੀਆਂ) - ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 2 ਹੋਰ ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 18...
ਗੁਲਜ਼ਾਰ ਸਿੰਘ ਰਣੀਕੇ ਵੱਲੋਂ ਵੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਲਈ ਆਪਣੀ ਜਗ੍ਹਾ ਦੇਣ ਦੀ ਪੇਸ਼ਕਸ਼
. . .  1 day ago
ਅੰਮ੍ਰਿਤਸਰ, 2 ਅਪ੍ਰੈਲ - ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ ਦਾ ਕਹਿਣਾ ਹੈ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਉੱਠੇ ਵਿਵਾਦ ਕਾਰਨ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ। ਜੇਕਰ...
ਜਥੇਦਾਰ ਦੋਬਲੀਆਂ ਵੱਲੋਂ ਭਾਈ ਨਿਰਮਲ ਸਿੰਘ ਦੇ ਅੰਤਿਮ ਸੰਸਕਾਰ ਲਈ ਆਪਣੀ ਨਿੱਜੀ ਜਗ੍ਹਾ ਦੇਣ ਦਾ ਐਲਾਨ
. . .  1 day ago
ਝਬਾਲ, 2 ਅਪ੍ਰੈਲ (ਸਰਬਜੀਤ ਸਿੰਘ) - ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਜਿਨ੍ਹਾਂ ਦਾ ਕੋਰੋਨਾ ਵਾਈਰਸ ਨਾਲ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ...
ਅਕਾਲੀ-ਭਾਜਪਾ ਵੱਲੋਂ ਰਾਸ਼ਨ ਵੰਡ ਪ੍ਰਣਾਲੀ 'ਚ ਪੱਖਪਾਤ ਦਾ ਦੋਸ਼
. . .  1 day ago
ਸਿਹਤ ਵਿਭਾਗ ਵੱਲੋਂ ਯੂ.ਪੀ. ਤੋਂ ਆਏ ਪਰਿਵਾਰ ਦੀ ਚੈਕਿੰਗ
. . .  1 day ago
ਲੌਂਗੋਵਾਲ ਕਸਬੇ ਨੂੰ ਲਗਾਤਾਰ ਕੀਤਾ ਜਾ ਰਿਹੈ ਸੈਨੀਟਾਇਜ਼
. . .  1 day ago
ਪੰਜਾਬ ਰਾਈਸ ਐਕਸਪੋਰਟਸ ਐਸੋਸੀਏਸ਼ਨ ਅਤੇ ਫਿੱਕੀ ਫਲੋਂ ਵੱਲੋਂ ਸ਼ਹਿਰ 'ਚ ਵੰਡਿਆ ਗਿਆ ਰਾਸ਼ਨ
. . .  1 day ago
ਪੁਲਿਸ ਤੇ ਬਸਤੀ ਦੇ ਲੋਕਾਂ 'ਚ ਦਰਖਤ ਵੱਢਣ ਨੂੰ ਲੈ ਕੇ ਹੋਏ ਆਹਮਣੇ-ਸਾਹਮਣੇ
. . .  1 day ago
ਸਮਾਜ ਸੇਵਕ ਰਾਜ ਗਿੱਲ ਯੂ.ਕੇ ਵੱਲੋਂ ਜ਼ਿਲ੍ਹਾ ਜਲੰਧਰ ਦੇ ਪ੍ਰਸ਼ਾਸਨ ਨੂੰ 50 ਲੱਖ ਦਾ ਯੋਗਦਾਨ
. . .  1 day ago
ਜਾਂਚ ਲਈ ਭੇਜੇ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ 7 ਦੇ ਸੈਂਪਲ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 9 ਵਜੇ ਦੇਸ਼ ਨੂੰ ਕਰਨਗੇ ਸੰਬੋਧਨ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 47 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਜਾਅਲੀ ਕਰੰਸੀ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ
. . .  1 day ago
ਰਾਧਾ ਸੁਆਮੀ ਸਤਿਸੰਗ ਘਰ 'ਚ ਜੰਮੂ-ਕਸ਼ਮੀਰ ਨਾਲ ਸਬੰਧਿਤ 56 ਵਿਅਕਤੀਆਂ ਦੀ ਰਿਹਾਇਸ਼ ਦਾ ਕੀਤਾ ਗਿਆ ਪ੍ਰਬੰਧ
. . .  1 day ago
ਦੇਸ਼ ਭਰ ਦੇ 1965 ਕੋਰੋਨਾ ਪਾਜ਼ੀਟਿਵ 'ਚੋਂ ਨਿਜ਼ਾਮੁਦੀਨ ਮਰਕਜ਼ ਨਾਲ ਜੁੜੇ ਹੋਏ ਹਨ 400 ਮਾਮਲੇ : ਸਿਹਤ ਮੰਤਰਾਲੇ
. . .  1 day ago
ਭਾਈ ਨਿਰਮਲ ਸਿੰਘ ਜੀ ਦੇ ਦਿਹਾਂਤ 'ਤੇ ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦੇਸ਼ 'ਚ 24 ਘੰਟਿਆਂ ਦੌਰਾਨ 12 ਮੌਤਾਂ ਅਤੇ 328 ਕੋਰੋਨਾ ਦੇ ਹੋਰ ਮਾਮਲੇ ਆਏ ਸਾਹਮਣੇ : ਸਿਹਤ ਮੰਤਰਾਲੇ
. . .  1 day ago
ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹੋਈ 6
. . .  1 day ago
ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਠੁੱਲੀਵਾਲ ਵਾਸੀਆਂ ਨੇ ਪਿੰਡ ਕੀਤਾ ਸੀਲ
. . .  1 day ago
ਇਕੋ ਪਰਿਵਾਰ ਦੇ 6 ਮੈਂਬਰਾਂ ਸਮੇਤ ਸੱਤ ਨੂੰ ਕੋਰੋਨਾ ਵਾਇਰਸ ਦੇ ਸ਼ੱਕ 'ਚ ਸਿਵਲ ਹਸਪਤਾਲ ਸੰਗਰੂਰ ਕਰਵਾਇਆ ਗਿਆ ਦਾਖਲ
. . .  1 day ago
ਸੜਕ ਹਾਦਸੇ 'ਚ ਇਕ ਮੌਤ, 2 ਔਰਤਾਂ ਗੰਭੀਰ ਜ਼ਖਮੀ
. . .  1 day ago
ਘਰ ਦੇ ਨੇੜਿਉਂ ਭੇਦਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮੁੱਖ ਮੰਤਰੀਆਂ ਨਾਲ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
. . .  1 day ago
ਦਿੱਲੀ ਏਮਜ਼ ਦਾ ਡਾਕਟਰ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  1 day ago
ਰਾਗੀ ਭਾਈ ਨਿਰਮਲ ਸਿੰਘ ਦੇ ਸਸਕਾਰ ਦਾ ਵਿਰੋਧ
. . .  1 day ago
ਸੂਰੀ ਹਸਪਤਾਲ ਵੱਲੋਂ ਮੁਫ਼ਤ ਐਂਬੂਲੈਂਸ ਸੇਵਾ ਦੇਣ ਦਾ ਫ਼ੈਸਲਾ
. . .  1 day ago
ਕੋਰੋਨਾ ਦੇ ਡਰ ਕਾਰਨ ਪਿੰਡਾਂ 'ਚ ਦਾਖ਼ਲ ਹੋਣ ਵਾਲਿਆਂ 'ਤੇ ਰੱਖ ਜਾ ਰਹੀ ਹੈ ਤਿੱਖੀ ਨਜ਼ਰ
. . .  1 day ago
ਅਤਿ ਸੁਰੱਖਿਅਤ ਜੇਲ੍ਹ 'ਚੋਂ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ
. . .  1 day ago
15 ਦਿਨਾਂ ਤੋਂ ਹੋਟਲ 'ਚ ਰੁਕੀਆਂ ਸਨ ਵਿਦੇਸ਼ੀ ਔਰਤਾਂ, ਮਾਲਕ ਖ਼ਿਲਾਫ਼ ਪਰਚਾ ਦਰਜ
. . .  1 day ago
ਭਗਵਾਨ ਕਾਲੋਨੀ ਵਾਸੀਆਂ ਨੇ ਵੀ ਕੀਤੇ ਕਾਲੋਨੀ ਦੇ ਰਸਤੇ ਬੰਦ
. . .  1 day ago
ਪਿੰਡਾਂ ਤੋਂ ਬਾਅਦ ਹੁਣ ਪਾਤੜਾਂ ਸ਼ਹਿਰ ਅੰਦਰ ਵੀ ਵੱਖ-ਵੱਖ ਵਾਰਡਾਂ ਅੰਦਰ ਲੋਕਾਂ ਨੇ ਕੀਤਾ ਲਾਕਡਾਊਨ
. . .  1 day ago
ਡੋਡਾ ਅਫ਼ੀਮ ਦੀ ਖੇਤੀ ਕਰ ਰਹੇ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲਾਕ ਡਾਊਨ ਤੋਂ ਬਾਅਦ ਵੀ ਪਾਬੰਦੀ ਰਹੇਗੀ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੇ ਸੰਕੇਤ
. . .  1 day ago
ਅੰਬ ਕੋਟਲੀ ਦੇ ਰਹਿਣ ਵਾਲੇ 36 ਸਾਲਾਂ ਨੌਜਵਾਨ ਦੀ ਸਾਉਦੀ ਅਰਬ 'ਚ ਸੜਕ ਹਾਦਸੇ ਦੌਰਾਨ ਹੋਈ ਮੌਤ
. . .  1 day ago
ਕੋਰੋਨਾ ਦਾ ਸ਼ੱਕੀ ਮਰੀਜ਼ ਕਪੂਰਥਲਾ ਤੋਂ ਅੰਮ੍ਰਿਤਸਰ ਰੈਫ਼ਰ
. . .  1 day ago
ਨਸ਼ਾ ਤਸਕਰੀ ਮਾਮਲਿਆਂ ਚ ਕਾਂਗਰਸੀ ਸਰਪੰਚ ਤੇ ਹੋਰਨਾਂ ਵਿਰੁੱਧ ਮੁਕੱਦਮੇ ਦਰਜ
. . .  1 day ago
ਪਦਮ ਸ਼੍ਰੀ ਭਾਈ ਨਿਰਮਲ ਸਿੰਘ ਦੇ ਨਾਨਕੇ ਪਿੰਡ ਵਿਚ ਸੋਗ ਦੀ ਲਹਿਰ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਸਖ਼ਤ, ਕਬਜ਼ੇ 'ਚ ਲਏ ਜਾ ਰਹੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਪਟਿਆਲਾ

ਸਨੌਰ ਪੁਲਿਸ ਵਲੋਂ ਨੌਜਵਾਨਾਂ ਦੀ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਵਲੋਂ ਕੀਤੀ ਕਾਰਵਾਈ ਤੋਂ ਸੰਤੁਸ਼ਟ ਨਹੀਂ: ਚੰਦੂਮਾਜਰਾ

ਸਨੌਰ, 9 ਅਗਸਤ (ਸੁਖਵਿੰਦਰ ਸਿੰਘ ਸੋਖਲ)-ਸਨੌਰ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ­ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ­ ਜਥੇਦਾਰ ਜਸਮੇਰ ਸਿੰਘ ਲਾਛੜੂ­ ਦੋਵੇਂ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਕਾਰਵਾਈ ਤੋਂ ਸੰਤੁਸ਼ਟ ਨਾ ਹੋਣ ਕਾਰਨ ਰੋਸ ਵਜੋਂ ਵੱਡੀ ਗਿਣਤੀ ਵਿਚ ਸੰਗਤਾਂ ਦੀ ਇਕੱਤਰਤਾ ਹੋਈ ਅਤੇ ਬਾਅਦ ਵਿਚ ਸਨੌਰ ਦੇ ਹਜ਼ਾਰਾਂ ਵਿਚੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਿਖ਼ਲਾਫ਼ ਥਾਣਾ ਸਨੌਰ ਦੇ ਅੰਦਰ ਤੱਕ ਸਖ਼ਤ ਸ਼ਬਦਾਂ 'ਚ ਨਾਅਰੇਬਾਜ਼ੀ ਕੀਤੀ ਗਈ | ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਨੌਰ ਦੇ ਨੌਜਵਾਨਾਂ ਤੇ ਸਨੌਰ ਦੀ ਪੁਲਿਸ ਨੇ ਬੇਹੱਦ ਅਣਮਨੁੱਖੀ ਤਸ਼ੱਦਦ ਕੀਤੇ ਹਨ ਜਿਸ ਕਾਰਨ ਅਮਰਦੀਪ ਸਿੰਘ ਅੱਜ ਵੀ ਜ਼ੇਰੇ ਇਲਾਜ ਪਟਿਆਲਾ ਵਿਖੇ ਮੁੱਖ ਮੰਤਰੀ ਪਟਿਆਲਾ ਦੀ ਰਿਹਾਇਸ਼ ਨੇੜੇ ਰਜਿੰਦਰਾ ਹਸਪਤਾਲ ਵਿਖੇ ਦਾਖਲ ਹੈ ਹਾਲਾਂਕਿ ਇਹ ਪੂਰਾ ਮਾਮਲਾ ਦੇਸ਼ ਵਿਦੇਸ਼ ਵਿਚ ਤਾਂ ਗੂੰਜ ਗਿਆ ਪਰ ਪੰਜਾਬ ਸਰਕਾਰ ਦੇ ਕੰਨ 'ਚ ਅਜੇ ਤੱਕ ਜੂੰ ਨਹੀਂ ਸਰਕ ਰਹੀ ਜੋ ਕਿ ਲੋਕਤੰਤਰ ਦੇ ਲਈ ਮੰਦਭਾਗੀ ਗੱਲ ਹੈ | ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪਟਿਆਲਾ 'ਚ ਪੰਜਾਬ ਦੇ ਤਿੰਨ ਵਜ਼ੀਰ ਹਨ ਪਰ ਕਿਸੇ ਨੇ ਪੀੜਤ ਨੌਜਵਾਨ ਦੀ ਸਾਰ ਨਹੀਂ ਲਈ ਅਤੇ ਖ਼ੁਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਤੇ ਚੁੱਪੀ ਧਾਰ ਕੇ ਬੈਠੇ ਹਨ | ਸ. ਚੰਦੂਮਾਜਰਾ ਨੇ ਆਖਿਆ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਲਈ ਹਰ ਤਰ੍ਹਾਂ ਨਾਲ ਸੰਘਰਸ਼ ਕਰਨਗੇ ਜਿਸ ਤਹਿਤ 11 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਪਟਿਆਲਾ ਵਿਖੇ 10 ਵਜੇ ਧਰਨਾ ਦੇਣਗੇ | ਇਸ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਮਾਮਲੇ 'ਚ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਵਲੋਂ ਬਣਾਈ ਜਾਂਚ ਟੀਮ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ­ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਆਖਿਆ ਕਿ ਇਸ ਮਾਮਲੇ 'ਚ ਕਮੇਟੀ ਪੂਰੀ ਤਰਾਂ ਨਾਲ ਪੀੜਤ ਪਰਿਵਾਰ ਦੇ ਨਾਲ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਦੇ ਲਈ ਕਾਨੰੂਨੀ ਮਦਦ ਕਰਨਗੇ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਵਾਲੇ ਪੁਲਸੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ | ਇਸ ਮੌਕੇ ਜਗਜੀਤ ਸਿੰਘ ਕੋਹਲੀ,­ ਇੰਦਰ ਸਿੰਘ ਛਿੰਦੀ,­ ਦਵਿੰਦਰ ਸਿੰਘ ਭਾਂਖਰ, ਰਾਮ ਸਿੰਘ ਰੰਧਾਵਾ,­ ਭੋਲਾ ਸਿੰਘ ਈਸਰਹੇੜੀ,­ ਅੰਕੁਰ­, ਤੇਜਾ ਸਿੰਘ ਕਾਨ੍ਹਾਹੇੜੀ,­ ਗੁਰਦੀਪ ਸਿੰਘ ਸ਼ੇਖਪੁਰਾ,­ ਨਿਰਮਲ ਮੰਜਾਲੀਆ,­ ਸੁਖਬੀਰ ਸਨੌਰ­ ਜਸਵਿੰਦਰ ਸਿੰਘ,­ ਕਰਮ ਸਿੰਘ,­ ਪ੍ਰੀਤਮ ਸਿੰਘ,­ ਮਹਾਂਵੀਰ ਸਿੰਘ,­ ਭਰਤ ਗੋਇਲ,­ ਬਿੰਦਰ ਸਿੰਘ,­ ਨਿੱਕਾ ਸਿੰਘ,­ ਜਥੇਦਾਰ ਜਗੀਰ ਸਿੰਘ, ਗੁਰਮੇਲ ਸਿੰਘ ਬੋਸਰ,­ ਜਸਪਾਲ ਸਿੰਘ ਗੰਗਰੌਲੀ,­ ਭੁਪਿੰਦਰ ਸਿੰਘ,­ ਬਖਸ਼ੀਸ ਸਿੰਘ ਸੁਨਿਆਰਹੇੜੀ ਤੇ ਹੋਰ ਆਗੂ ਵੀ ਮੌਜੂਦ ਸਨ |

ਕੈਪਟਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਦਾ ਚੌਤਰਫ਼ਾ ਵਿਕਾਸ-ਪ੍ਰਨੀਤ ਕੌਰ

ਸ਼ੁਤਰਾਣਾ/ਅਰਨੋਂ/ਖਨੌਰੀ, 9 ਅਗਸਤ (ਬਲਦੇਵ ਸਿੰਘ ਮਹਿਰੋਕ/ਦਰਸ਼ਨ ਪਰਮਾਰ/ਬਲਵਿੰਦਰ ਸਿੰਘ ਥਿੰਦ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਸ਼ੁਤਰਾਣਾ ਹਲਕੇ ਦੇ ਆਪਣੇ ਦੂਜੇ ਦਿਨ ਦੇ ਦੌਰੇ ਦੌਰਾਨ ਹਲਕਾ ਵਿਧਾਇਕ ਨਿਰਮਲ ਸਿੰਘ ਦੀ ...

ਪੂਰੀ ਖ਼ਬਰ »

ਨਸ਼ਾ ਤਸਕਰ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਨਾਭਾ, 9 ਅਗਸਤ (ਕਰਮਜੀਤ ਸਿੰਘ)-ਸੁਖਮਿੰਦਰ ਸਿੰਘ ਚੌਹਾਨ ਡੀ.ਐਸ.ਪੀ. (ਡੀ) ਤੇ ਦਵਿੰਦਰ ਕੁਮਾਰ ਅੱਤਰੀ ਡੀ.ਐਸ.ਪੀ. ਸਰਕਲ ਨਾਭਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ੇ ਦੇ ਤਸਕਰਾਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ...

ਪੂਰੀ ਖ਼ਬਰ »

ਉਦਯੋਗ ਕੇਂਦਰ 'ਚ ਨਵੇਂ ਪੋਰਟਲ ਸਬੰਧੀ 7 ਜ਼ਿਲਿਆਂ ਦੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ

ਪਟਿਆਲਾ, 9 ਅਗਸਤ (ਜ.ਸ ਢਿੱਲੋਂ)-ਦਫ਼ਤਰ ਜਨਰਲ ਮੈਨੇਜਰ ਪਟਿਆਲਾ ਵਿਖੇ ਨਵੀਂ ਉਦਯੋਗਿਕ ਨੀਤੀ ਦੇ ਸਬੰਧ 'ਚ ਵਪਾਰ ਸਬੰਧੀ ਨਵੇਂ ਫਰਸਟ ਪੋਰਟਲ 'ਚ ਅਪਲਾਈ ਕਰਨ ਸਬੰਧੀ 7 ਜ਼ਿਲਿਆਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਅਤੇ ਉਦਯੋਗਿਕ ਇਕਾਈਆਂ ਨਾਲ ਸਬੰਧਿਤ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਦੀਆਂ 13 ਪੇਟੀਆਂ ਬਰਾਮਦ

ਰਾਜਪੁਰਾ, 9 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਕਾਰ ਸਵਾਰ ਵਿਅਕਤੀ ਦੇ ਕਬਜ਼ੇ ਵਿਚੋਂ 13 ਪੇਟੀਆਂ ਸ਼ਰਾਬ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਬਿਜਲੀ ਬੋਰਡ ...

ਪੂਰੀ ਖ਼ਬਰ »

ਖੇਤੀ ਵਿਭਾਗ ਆਜ਼ਾਦੀ ਦਿਵਸ ਮੌਕੇ ਪਰਾਲੀ ਨੂੰ ਸਾਂਭਣ ਵਾਲੀ ਮਸ਼ੀਨਰੀ ਆਧਾਰਿਤ ਜਾਗਰੂਕਤਾ ਝਾਕੀ ਪੇਸ਼ ਕਰੇਗਾ : ਮੁੱਖ ਖੇਤੀਬਾੜੀ ਅਫਸਰ

• ਜਸਪਾਲ ਸਿੰਘ ਢਿੱਲੋਂ ਪਟਿਆਲਾ 9 ਅਗਸਤ: ਪੰਜਾਬ ਅੰਦਰ ਇਸ ਵੇਲੇ ਪਰਾਲੀ ਤੇ ਕਣਕ ਦੇ ਨਾੜ ਨੂੰ ਸਾੜਣ ਦਾ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ ਇਸ ਮਾਮਲੇ 'ਚ ਜਿੱਥੇ ਅਦਾਲਤਾਂ ਸਖ਼ਤ ਹੋਈਆਂ ਹਨ, ਉੱਥੇ ਕੇਂਦਰੀ ਗਰੀਨ ਟਿ੍ਬਿਊਨਲ ਨੇ ਵੀ ਡੰਡਾ ਚੁੱਕਿਆ ਹੋਇਆ ਹੈ | ਪੰਜਾਬ ...

ਪੂਰੀ ਖ਼ਬਰ »

ਅਣਮਿਥੇ ਸਮੇਂ ਲਈ ਰੋਸ ਧਰਨੇ 'ਤੇ ਬੈਠੇ ਕਰਮਚਾਰੀ

ਪੰਚਾਇਤ ਸੰਮਤੀ ਮੁਲਾਜ਼ਮ ਜਥੇਬੰਦੀ ਨੇ ਇਕ ਵਿਸ਼ੇਸ਼ ਮਤਾ ਪਾ ਕੇ ਗਰਾਮ ਸੇਵਕ ਯੂਨੀਅਨ ਦਾ ਮੁਕੰਮਲ ਬਾਈਕਾਟ ਕਰਨ ਦੇ ਐਲਾਨ ਕੀਤੇ ਸੀ ਮੁਲਾਜ਼ਮ ਜਥੇਬੰਦੀ ਦੇ ਬਲਾਕ ਪ੍ਰਧਾਨ ਅਨੁਸਾਰ ਕੁਝ ਗਰਾਮ ਸੇਵਕ ਸਾਡੀਆਂ ਮੰਗਾਂ ਵਿਚ ਰੁਕਾਵਟ ਬਣ ਰਹੇ ਹਨ¢ ਜਿਸ ਕਾਰਨ ਅਸੀਂ ...

ਪੂਰੀ ਖ਼ਬਰ »

ਕਿਸਾਨ ਤੇ ਮਜ਼ਦੂਰ ਸਭਾ ਸੀਟੂ ਵਲੋਂ ਡੀ.ਸੀ. ਦਫ਼ਤਰ ਮੂਹਰੇ ਧਰਨਾ

ਪਟਿਆਲਾ, 9 ਅਗਸਤ (ਜ.ਸ. ਢਿੱਲੋਂ)-ਕਿਸਾਨ ਤੇ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਅੱਜ ਇੱਥੇ ਸੀਟੂ, ਕਿਸਾਨ ਸਭਾ ਅਤੇ ਖੇਤ ਮਜ਼ਦੂਰ ਨਾਲ ਸਬੰਧਿਤ ਜਥੇਬੰਦੀਆਂ ਦੇ ਕਾਰਕੁਨਾਂ ਨੇ ਇੱਥੇ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਸੀਟੂ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਭੁਨਰਹੇੜੀ 'ਚ ਮੁਲਾਜ਼ਮਾਂ ਦੀ ਹੜਤਾਲ

ਭੁਨਰਹੇੜੀ, 9 ਅਗਸਤ (ਧਨਵੰਤ ਸਿੰਘ)-ਬੀ.ਡੀ.ਪੀ.ਓ. ਦਫ਼ਤਰ ਭੁਨਰਹੇੜੀ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕਰਮਚਾਰੀ ਮੁਲਾਜ਼ਮਾਂ ਦਾ ਧਰਨਾ ਜਾਰੀ ਹੈ। ਸੰਮਤੀ ਮੁਲਾਜ਼ਮ ਪੰਚਾਇਤ ਸਕੱਤਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ। ਪੰਚਾਇਤ ਸਕੱਤਰ ਯੂਨੀਅਨ, ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਰੋਗਾਂ ਤੋਂ ਬਚਣ ਲਈ ਐਸ. ਡੀ. ਐਮ. ਨੇ ਸਕੂਲੀ ਅਧਿਆਪਕਾਂ ਨਾਲ ਕੀਤੀ ਬੈਠਕ

ਰਾਜਪੁਰਾ, 9 ਅਗਸਤ (ਜੀ.ਪੀ. ਸਿੰਘ)-ਪੰਜਾਬ ਸਰਕਾਰ ਦੀ ਤੰਦਰੁਸਤ ਮੁਹਿੰਮ ਤਹਿਤ ਐਸ.ਡੀ.ਐਮ. ਰਾਜਪੁਰਾ ਸ਼ਿਵ ਕੁਮਾਰ ਨੇ ਸਥਾਨਕ ਸਕੱਤਰੇਤ ਵਿਖੇ ਅੱਜਕੱਲ੍ਹ ਖੇਤਰ ਵਿਚ ਮੱਛਰਾਂ ਕਾਰਨ ਫੈਲ ਰਹੀ ਡੇਂਗੂ ਤੇ ਚਿਕਨਗੁਨੀਆ ਦੀ ਬਿਮਾਰੀ ਤੋਂ ਬਚਾਅ ਲਈ ਰਾਜਪੁਰਾ ਦੇ ਸਕੂਲਾਂ ...

ਪੂਰੀ ਖ਼ਬਰ »

ਇੰਗਲੈਂਡ ਤੋਂ ਆਏ ਨੌਜਵਾਨਾਂ ਵਲੋਂ ਪਟਿਆਲਾ ਦੇ ਇਤਿਹਾਸਕ ਤੇ ਵਿੱਦਿਅਕ ਸਥਾਨਾਂ ਦਾ ਦੌਰਾ ਕੀਤਾ

ਪਟਿਆਲਾ, 9 ਅਗਸਤ (ਗੁਰਵਿੰਦਰ ਸਿੰਘ ਔਲਖ)-ਪਿਛਲੇ ਸਮੇਂ ਦੌਰਾਨ ਵਿਦੇਸ਼ਾਂ 'ਚ ਜਾ ਵਸੇ ਪੰਜਾਬੀਆਂ ਦੇ ਬੱਚਿਆਂ ਨੂੰ ਆਪਣੇ ਪਿਛੋਕੜ ਨਾਲ ਜੋੜਨ ਤੇ ਪੰਜਾਬ ਦੇ ਅਮੀਰ ਵਿਰਸੇ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪਣੀਆਂ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਤੋਂ ਬਚਾਓ ਸਬੰਧੀ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਮਾਣਾ, 9 ਅਗਸਤ (ਸਾਹਿਬ ਸਿੰਘ)-ਗਰਮੀ ਦੇ ਮੌਸਮ ਦੌਰਾਨ ਪੈਣ ਵਾਲੀਆਂ ਬਰਸਾਤਾਂ ਮੌਕੇ ਫੈਲਣ ਵਾਲੀਆਂ ਸੰਭਾਵੀ ਬਿਮਾਰੀਆਂ ਡੇਂਗੂ, ਮਲੇਰੀਆ ਆਦਿ ਤੋਂ ਲੋਕਾਂ ਨੂੰ ਬਚਾਉਣ ਤੇ ਜਾਗਰੂਕ ਕਰਨ ਲਈ ਸਿਵਲ ਹਸਪਤਾਲ 'ਚੋਂ ਇੱਕ ਪ੍ਰਚਾਰ ਵੈਨ ਨੂੰ ਰਵਾਨਾ ਕੀਤਾ ਗਿਆ | ਜਿਸ ਨੂੰ ...

ਪੂਰੀ ਖ਼ਬਰ »

8 ਕਿੱਲੋ ਗਾਂਜੇ ਸਮੇਤ ਇਕ ਕਾਬੂ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਭੂਸ਼ਨ ਸੂਦ)-ਰੇਲਵੇ ਪੁਲਿਸ ਦੇ ਸੀ.ਆਈ.ਏ. ਰਾਜਪੁਰਾ ਦੇ ਸਟਾਫ਼ ਵਲੋਂ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਸਰਹਿੰਦ ਰੇਲਵੇ ਸਟੇਸ਼ਨ ਤੋਂ 8 ਕਿੱਲੋ ਗਾਂਜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਰਹਿੰਦ ਰੇਲਵੇ ...

ਪੂਰੀ ਖ਼ਬਰ »

ਪਟਿਆਲਾ ਵਿਚ ਗ਼ੈਰਕਾਨੂੰਨੀ ਮਾਈਨਿੰਗ ਸਬੰਧੀ 14 ਮਾਮਲੇ ਦਰਜ

ਪਟਿਆਲਾ, 9 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ ਵਿਚ ਗ਼ੈਰਕਾਨੂੰਨੀ ਮਾਈਨਿੰਗ ਰੋਕਣ ਅਤੇ ਨਦੀਆਂ ਦੇ ਕੁਦਰਤੀ ਵਹਾਅ ਨਾਲ ਛੇੜ-ਛਾੜ ਕਰਨ ਕਾਰਨ ਇੰਡਸਟਰੀ ਵਿਭਾਗ ਵਲੋਂ ਕੀਤੀ ਗਈ ਕਾਰਵਾਈ ਵਿਚ ਹੁਣ ਤੱਕ 14 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ | ਰਾਜ ਸਰਕਾਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਚੌਕ ਵਿਖੇ ਗੁਰਦੀਪ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਧਰਨਾ

ਸਮਾਣਾ, 9 ਅਗਸਤ (ਸਾਹਿਬ ਸਿੰਘ)-ਦਲਿਤ ਸੰਗਠਨਾਂ ਵੱਲੋਂ ਅੱਜ ਅੰਬੇਦਕਰ ਚੌਾਕ ਸਮਾਣਾ ਵਿਖੇ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਐਸ.ਸੀ., ਐਸ.ਟੀ. ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਭੀਮ ਆਰਮੀ ਦੇ ਪ੍ਰਧਾਨ ਚੰਦਰ ਸ਼ੇਖਰ ਐਡਵੋਕੇਟ 'ਤੇ ਦਰਜ ਮੁਕੱਦਮੇ ...

ਪੂਰੀ ਖ਼ਬਰ »

ਈ.ਟੀ.ਓ. ਜੀ.ਐਸ.ਟੀ. ਵਜੋਂ ਮਨਿੰਦਰਪਾਲ ਸਿੰਘ ਨੇ ਅਹੁਦਾ ਸੰਭਾਲਿਆ

ਪਟਿਆਲਾ, 9 ਅਗਸਤ (ਅ.ਸ. ਆਹਲੂਵਾਲੀਆ)-ਆਬਕਾਰੀ ਤੇ ਕਰ ਵਿਭਾਗ ਪਟਿਆਲਾ ਦੇ ਏ.ਈ.ਟੀ.ਸੀ. ਦਫ਼ਤਰ ਵਿਖੇ ਮਨਿੰਦਰਪਾਲ ਸਿੰਘ ਵਲੋਂ ਬਤੌਰ ਈ.ਟੀ.ਓ. ਜੀ.ਐੱਸ.ਟੀ. ਅਹੁਦਾ ਸੰਭਾਲ ਲਿਆ ਗਿਆ | ਉਨ੍ਹਾਂ ਲੰਬਾ ਸਮਾਂ ਈ.ਟੀ.ਓ. ਟੈਕਸ ਵਜੋਂ ਲੁਧਿਆਣਾ ਵਿਖੇ ਵੀ ਇਮਾਨਦਾਰੀ ਨਾਲ ਆਪਣੀਆਂ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਤੋਂ ਪੰਜਾਬ ਦੀ ਜਨਤਾ ਦਾ ਮੋਹ ਪੂਰੀ ਤਰਾਂ ਨਾਲ ਭੰਗ ਹੋ ਚੁੱਕਾ-ਧਾਰੋਕੀ

ਭਾਦਸੋਂ, 9 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦੀ ਕਾਂਗਰਸ ਸਰਕਾਰ ਤੋਂ ਪੰਜਾਬ ਦੀ ਜਨਤਾ ਦਾ ਮੋਹ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਂਕੀ ਨੇ ਭਾਦਸੋਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਵਿਕਾਸ ਪੱਖੋਂ ਮੁੱਖ ਮੰਤਰੀ ਦੇ ਜ਼ਿਲੇ੍ਹ 'ਚੋ ਫਾਡੀ ਹੋ ਕੇ ਰਹਿ ਗਿਆ ਹੈ ਕਸਬਾ ਦੇਵੀਗੜ੍ਹ

ਦੇਵੀਗੜ੍ਹ, 9 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਪਟਿਆਲਾ ਜ਼ਿਲੇ੍ਹ ਦੀ ਨਵੀਂ ਬਣੀ ਸਬ ਡਵੀਜ਼ਨ ਦੁਧਨਸਾਧਾਂ ਦੇ ਨਾਂਅ ਨਾਲ ਜਾਣਿਆਂ ਜਾਂਦਾ ਕਸਬਾ ਦੇਵੀਗੜ੍ਹ ਵਿਕਾਸ ਪੱਖੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲੇ੍ਹ ਵਿਚੋਂ ਪਛੜ ਕੇ ਰਹਿ ਗਿਆ ਹੈ | ਇਹ ...

ਪੂਰੀ ਖ਼ਬਰ »

ਬੀ.ਸੀ. ਤੇ ਕਿਸਾਨ ਵਿੰਗ ਦੇ ਨਵ-ਨਿਯੁਕਤ ਪ੍ਰਧਾਨਾਂ ਦਾ ਸਨਮਾਨ

ਬਨੂੜ, 9 ਅਗਸਤ (ਭੁਪਿੰਦਰ ਸਿੰਘ)-ਅਕਾਲੀ ਦਲ ਅਤੇ ਭਾਜਪਾ ਦੇ ਸਰਕਲ ਬਨੂੜ ਦੇ ਆਗੂਆਂ ਵਲੋਂ ਅੱਜ ਸਨਮਾਨ ਸਮਾਰੋਹ ਰੱਖਿਆ ਗਿਆ | ਜਿਸ ਵਿਚ ਬੀਸੀ ਵਿੰਗ ਦੇ ਸ਼ਹਿਰੀ ਤੇ ਦਿਹਾਤੀ ਪ੍ਰਧਾਨਾਂ ਤੋਂ ਇਲਾਵਾ ਕਿਸਾਨ ਵਿੰਗ ਦੇ ਪ੍ਰਧਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦਾ ...

ਪੂਰੀ ਖ਼ਬਰ »

ਸਨੌਰ 'ਚ ਪੁਲਿਸ ਵਲੋਂ ਨੌਜਵਾਨਾਂ ਦੀ ਕੁੱਟਮਾਰ ਦਾ ਮਾਮਲਾ ਹੈਰੀਮਾਨ ਨੇ ਜਥੇਦਾਰ ਗੁਰਬਚਨ ਸਿੰਘ ਤੇ ਚੰਦੂਮਾਜਰਾ ਤੇ ਉਠਾਏ ਸਵਾਲ

ਪਟਿਆਲਾ, 9 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸਨੌਰ ਵਿਖੇ ਪੁਲਿਸ ਵਲੋਂ ਕੀਤੀ ਨੌਜਵਾਨਾਂ ਦੀ ਕੁੱਟਮਾਰ ਤੇ ਦੁਰਵਿਵਹਾਰ ਦਾ ਮਾਮਲਾ ਦਿਨੋਂ ਦਿਨ ਗਰਮਾਉਂਦਾ ਜਾ ਰਿਹਾ ਹੈ | ਅੱਜ ਜਿੱਥੇ ਚੰਦੂਮਾਜਰਾ ਧੜੇ ਨੇ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵਿਰੁੱਧ ਧਰਨਾ ਦਿੱਤਾ | ਉਥੇ ...

ਪੂਰੀ ਖ਼ਬਰ »

ਬਿਜਲੀ ਦੀ ਬੱਚਤ ਕਰਨ ਸਬੰਧੀ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ

ਪਟਿਆਲਾ, 9 ਅਗਸਤ (ਧਰਮਿੰਦਰ ਸਿੰਘ ਸਿੱਧੂ)-ਉਪ ਮੁੱਖ ਇੰਜੀਨੀਅਰ/ਡਿਮਾਂਡ ਸਾਈਡ ਮੈਨੇਜਮੈਂਟ, ਪੀ.ਐਸ.ਪੀ.ਸੀ.ਐਲ ਪਟਿਆਲਾ ਵਲੋਂ ਵੱਖ-ਵੱਖ ਸਕੂਲਾਂ ਵਿਚ ਬਿਜਲੀ ਦੀ ਬੱਚਤ 'ਕਿਉਂ ਅਤੇ ਕਿਵੇਂ ਕਰੀਏ' ਬਾਰੇ ਪੇਪਰ ਰੀਡਿੰਗ ਮੁਕਾਬਲੇ ਕਰਵਾਏ ਗਏ | ਅੱਜ ਸਿਪਾਹੀ ਜਸਵੰਤ ...

ਪੂਰੀ ਖ਼ਬਰ »

ਡਾਕਘਰ ਵਿਚ ਜਮ੍ਹਾਂ ਕਰਵਾਉਣ ਲਈ ਦਿੱਤੇ ਪੈਸੇ ਨਿੱਜੀ ਕੰਪਨੀਆਂ ਵਿਚ ਜਮ੍ਹਾਂ ਕਰਵਾਉਣ ਦਾ ਦੋਸ਼

ਸਮਾਣਾ, 9 ਅਗਸਤ (ਸਾਹਿਬ ਸਿੰਘ)-ਉਪ-ਮੰਡਲ ਸਮਾਣਾ ਦੇ ਪਿੰਡ ਗੱਜੂ ਮਾਜਰਾ ਦੇ ਡਾਕਘਰ ਵਿਚ 20 ਪਿੰਡਾਂ ਦੀਆਂ ਔਰਤਾਂ ਵਲੋਂ ਡਾਕਘਰ ਵਿਚ ਜਮ੍ਹਾ ਕਰਵਾਉਣ ਲਈ ਦਿੱਤੇ ਪੈਸੇ ਨਿੱਜੀ ਕੰਪਨੀਆਂ ਵਿਚ ਜਮਾਂ ਕਰਵਾ ਕੇ ਡਾਕਘਰ ਦੇ ਕਰਮਚਾਰੀ ਵਲੋਂ ਕਥਿਤ ਧੋਖਾਧੜੀ ਕਰਨ ਦਾ ਮਾਮਲਾ ...

ਪੂਰੀ ਖ਼ਬਰ »

ਘਨੌਰ ਹਲਕੇ 'ਚ 500 ਕਰੋੜ ਰੁਪਇਆ ਵਿਕਾਸ ਕਾਰਜਾਂ ਉੱਤੇ ਖ਼ਰਚ ਕੀਤਾ : ਜਲਾਲਪੁਰ

ਘਨੌਰ, 9 ਅਗਸਤ (ਬਲਜਿੰਦਰ ਸਿੰਘ ਗਿੱਲ)-ਪਿੰਡ ਗੁਰਨਾ ਖੇੜੀ ਵਿਖੇ ਗੁੱਗਾ ਜਾਹਰ ਪੀਰ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਦੱਸਿਆ ਕਿ ਕੈਪਟਨ ਸਰਕਾਰ ਦੇ ਰਾਜ ਕਾਲ ਵਿਚ ਹੁਣ ਤੱਕ ਹਲਕਾ ਘਨੌਰ ਵਿਖੇ ਕਰੀਬ 500 ...

ਪੂਰੀ ਖ਼ਬਰ »

ਕਰਾਟੇ 'ਚ ਪਟਿਆਲਵੀ ਕੌਮੀ ਪੱਧਰ 'ਤੇ ਚਮਕੇ

ਪਟਿਆਲਾ, 9 ਅਗਸਤ (ਚਹਿਲ)-ਵਿਸ਼ਵ ਕਰਾਟੇ ਫੈਡਰੇਸ਼ਨ ਦੇ ਬੈਨਰ ਹੇਠ ਲੀਓ ਗੋਆ ਗੂਜ਼ੋ ਰੀਓ ਕਰਾਟੇ ਡੂ ਐਸੋਸੀਏਸ਼ਨ ਵਲੋਂ ਕਰਵਾਈ ਗਈ ਓਪਨ ਕਰਾਟੇ ਚੈਂਪੀਅਨਸ਼ਿਪ 'ਚ ਪਟਿਆਲਾ ਜ਼ਿਲੇ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਟੂਰਨਾਮੈਂਟ 'ਚ ਸਿਵਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਤੇ ਪੰਚਾਇਤ ਸੰਮਤੀਆਂ ਦੇ ਸਾਬਕਾ ਚੇਅਰਮੈਨ ਸਨਮਾਨਿਤ

ਪਟਿਆਲਾ, 9 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ. ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਮੈਂਬਰ ਅਤੇ ਪੰਚਾਇਤ ਸੰਮਤੀਆਂ ਦੇ ਸਾਬਕਾ ਚੇਅਰਮੈਨ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ: ਸੁਰਜੀਤ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਰਾਜੇਵਾਲ ਵਲੋਂ ਧਰਨਾ

ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਧਰਨੇ ਮੁਜ਼ਾਹਰੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਨੇ ਪਰ ਕਿਸਾਨਾਂ ਨੂੰ ਨਕਲੀ ਦਵਾਈਆਂ ਜਾ ਹੋਰ ਅਜਿਹੀ ਸਮਗਰੀ ਜੋ ਕਿਸਾਨ ਨੂੰ ਆਰਥਿਕ ਪੱਖੋਂ ਢਾਹ ਲਾਉਣ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਨਹਿਰੂ ਪਾਰਕ ਵਿਖੇ ਇਕੱਠੇ ਹੋਕੇ ਕੱਢੀ ਰੋਸ ਰੈਲੀ

ਪਟਿਆਲਾ, 9 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਕੁੱਲ ਹਿੰਦ ਏਟਕ ਦੇ ਸੱਦੇ 'ਤੇ ਜ਼ਿਲ੍ਹਾ ਏਟਕ ਪਟਿਆਲਾ ਨਾਲ ਸਬੰਧਤ ਵੱਖ-ਵੱਖ ਜੱਥੇਬੰਦੀਆਂ ਨੇ ਨਹਿਰੂ ਪਾਰਕ ਵਿਖੇ ਇਕੱਠੇ ਹੋਕੇ ਰੈਲੀ ਕੀਤੀ | ਇਸ ਉਪਰੰਤ ਮੋਦੀ ਸਰਕਾਰ ਦੀਆਂ ਮਜਦੂਰ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਕਾਰ ਦੀ ਟੱਕਰ ਵਿਚ ਦੋ ਜ਼ਖ਼ਮੀ

ਰਾਜਪੁਰਾ, 9 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਰਾਜਪੁਰਾ-ਪਟਿਆਲਾ ਜੀ.ਟੀ. ਰੋਡ 'ਤੇ ਬੀਤੀ ਰਾਤ ਇਕ ਕਾਰ ਨਾਲ ਆਵਾਰਾ ਪਸ਼ੂ ਦੀ ਟੱਕਰ ਹੋ ਜਾਣ ਕਾਰਨ ਕਾਰ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ ਤੇ ਕਾਰ ਦਾ ਵੀ ਕਾਫ਼ੀ ਜ਼ਿਆਦਾ ਨੁਕਸਾਨ ਹੋ ਗਿਆ ਹੈ | ਇਸ ਸਬੰਧੀ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਫੜੀ ਪੰਜਾਬ ਦੇ ਕਿਸਾਨਾਾ ਤੇ ਕਿਰਤੀਆਾ ਦੀ ਬਾਂਹ-ਪ੍ਰਨੀਤ ਕੌਰ

ਬਾਦਸ਼ਾਹਪੁਰ/ਘੱਗਾ, 9 ਅਗਸਤ (ਰਛਪਾਲ ਸਿੰਘ ਢੋਟ, ਵਿਕਰਮਜੀਤ ਸਿੰਘ ਬਾਵਾ)-ਹਲਕਾ ਸ਼ੁਤਰਾਣਾ ਦੇ ਪਿੰਡ ਬਾਦਸ਼ਾਹਪੁਰ ਵਿਖੇ ਵਿਧਾਇਕ ਸ. ਨਿਰਮਲ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਲੋਕ ਦਰਬਾਰ ਮੌਕੇ ਹਲਕੇ ਦੇ 31 ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ 'ਤੇ ਦੁੱਖ ...

ਪੂਰੀ ਖ਼ਬਰ »

ਰਾਸ਼ਟਰਪਤੀ ਨੂੰ ਐਸ.ਸੀ./ਐਸ.ਟੀ. ਐਕਟ ਦੇ ਸਮਰਥਨ ਵਿਚ ਉਪ ਮੰਡਲ ਮੈਜਿਸਟ੍ਰੇਟ ਰਾਹੀਂ ਮੰਗ ਪੱਤਰ ਦਿੱਤਾ

ਨਾਭਾ, 9 ਅਗਸਤ (ਕਰਮਜੀਤ ਸਿੰਘ)-ਅੱਜ ਇੱਥੇ ਪਟਿਆਲਾ ਗੇਟ ਨਾਭਾ ਵਿਖੇ ਦਲਿਤ ਸਮਾਜ ਤੇ ਸਮਾਜ ਦੀਆਂ ਸਮੂਹ ਭਰਾਤਰੀ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਸ਼ਾਂਤਮਈ ਰੋਸ ਧਰਨਾ ਤੇ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਇੱਕ ਮੰਗ ਪੱਤਰ ਉਪ ਮੰਡਲ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 9 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਧਿਆਨ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਪਿੰਡ ਸੁਹਰੋਂ ...

ਪੂਰੀ ਖ਼ਬਰ »

ਪੇਂਡੂ ਸੇਵਾ ਸੁਵਿਧਾ ਕੇਂਦਰ ਬੰਦ ਹੋਣ ਨਾਲ ਲੋਕ ਹੋਣ ਲੱਗੇ ਖ਼ੱਜਲ ਖ਼ੁਆਰ-ਚੰਦੂਮਾਜਰਾ

ਭੁਨਰਹੇੜੀ, 9 ਅਗਸਤ (ਧਨਵੰਤ ਸਿੰਘ)-ਪੰਜਾਬ ਅੰਦਰ ਪੇਂਡੂ ਸੇਵਾ ਸੁਵਿਧਾ ਕੇਂਦਰ ਅਕਾਲੀ-ਭਾਜਪਾ ਦੀ ਸਰਕਾਰ ਨੇ ਲੋਕਾਂ ਨੂੰ ਸਥਾਨਕ ਪੱਧਰ 'ਤੇ ਸਹੂਲਤਾਂ ਦੇਣ ਲਈ ਖੋਲੇ ਸਨ¢ ਜਿੱਥੋਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲਿਆ ਸੀ ਪਰ ਕਾਂਗਰਸ ਦੀ ਸਰਕਾਰ ਨੇ ਨਾਦਰਸ਼ਾਹੀ ...

ਪੂਰੀ ਖ਼ਬਰ »

ਵਾਤਾਵਰਨ ਮੰਤਰੀ ਓ. ਪੀ. ਸੋਨੀ ਵਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁੱਖ ਦਫ਼ਤਰ ਦਾ ਦੌਰਾ

ਪਟਿਆਲਾ, 9 ਅਗਸਤ (ਜ.ਸ. ਢਿੱਲੋਂ)-ਪੰਜਾਬ ਦੇ ਵਾਤਾਵਰਣ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਬਾਅਦ ਦੁਪਹਿਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਭਾਈ ਸਾਹਿਬ ਸ. ਗੁਰਬਖ਼ਸ਼ ਸਿੰਘ ਮੈਮੋਰੀਅਲ ਟਰੱਸਟ ਮਾਜਰੀ ਅਕਾਲੀਆਂ ਲੰਗਰ ਕਮੇਟੀ ਦੀ ਮੀਟਿੰਗ ਹੋਈ

ਭਾਦਸੋਂ, 9 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਭਾਈ ਸਾਹਿਬ ਗੁਰਬਖ਼ਸ਼ ਸਿੰਘ ਮੈਮੋਰੀਅਲ ਟਰੱਸਟ ਮਾਜਰੀ ਅਕਾਲੀਆਂ ਲੰਗਰ ਕਮੇਟੀ ਦੀ ਮੀਟਿੰਗ ਚੇਅਰਮੈਨ ਕਰਨੈਲ ਸਿੰਘ ਦੀ ਪ੍ਰਧਾਨਗੀ 'ਚ ਗੁਰਦੀਪ ਸਿੰਘ ਪੇਧਨ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਮੀਟਿੰਗ 'ਚ ਕਰਨੈਲ ਸਿੰਘ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX