ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  7 minutes ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  8 minutes ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  15 minutes ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  19 minutes ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  35 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  52 minutes ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 minute ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  about 1 hour ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  about 1 hour ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 1 hour ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕ ਰੇਹਾਨ ਨੂੰ ਉਸ ਦੇ ਮੈਨੇਜਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਸੀ.ਪੀ ਉੱਤਰੀ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 2 hours ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 2 hours ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 minute ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 3 hours ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 3 hours ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 3 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 3 hours ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 4 hours ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 4 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 5 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 5 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 5 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 5 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 6 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 6 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 7 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 7 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 8 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 8 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 8 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 8 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 8 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 9 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 9 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 10 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 10 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 10 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 1 hour ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  37 minutes ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  57 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਖੰਨਾ / ਸਮਰਾਲਾ

ਲੋਕਾਂ ਨਾਲ ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਂਬਰ ਕਾਬੂ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਡੇਹਲੋ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਲੋਕਾਂ ਨਾਲ ਲੱਖਾ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਗਰੋਹ ਦੇ 6 ਮੈਂਬਰਾਂ ਕਾਬੂ ਕਰ ਲਿਆ ¢ ਇਸ ਸਬੰਧੀ ਦੇਰ ਸ਼ਾਮ ਥਾਣਾ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਪੁਲਿਸ ਪਾਰਟੀ ਦੀ ਮਦਦ ਨਾਲ ਸਾਹਨੇਵਾਲ ਵਾਲੇ ਪਾਸੇ ਤੋਂ ਆ ਰਹੀ ਗੱਡੀ ਨੰਬਰ ਪੀ. ਬੀ. 01-1370 ਨੂੰ ਰੋਕ ਕੇ ਚੈੱਕ ਕੀਤਾ ਤਾਂ ਗੱਡੀ ਵਿਚ ਸਵਾਰ ਸੋਮਾ ਸਿੰਘ ਉਰਫ਼ ਕਮਲ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਸੰਗੋਵਾਲ ਥਾਣਾ ਡੇਹਲੋਂ ਜ਼ਿਲ੍ਹਾ ਲੁਧਿਆਣਾ, ਰਛਪਾਲ ਸਿੰਘ ਉਰਫ਼ ਪਾਲਾ ਪੁੱਤਰ ਕਰਨੈਲ ਸਿੰਘ ਵਾਸੀ ਰਾਏਕੋਟ ਲੁਧਿਆਣਾ, ਬੁੱਧ ਸਿੰਘ ਉਰਫ਼ ਬੁੱਧੂ ਪੁੱਤਰ ਛਿੰਦਰ ਸਿੰਘ ਵਾਸੀ ਮੁਹੱਲਾ ਮੌਲਵੀਆਂ ਰਾਏਕੋਟ ਜ਼ਿਲ੍ਹਾ ਲੁਧਿਆਣਾ, ਨੀਰਜ ਉਰਫ਼ ਜੱਸ ਪੁੱਤਰ ਅਨਿਲ ਕੁਮਾਰ ਵਾਸੀ ਸਮਰਾਲਾ ਰੋਡ ਖੰਨਾ ਜ਼ਿਲ੍ਹਾ ਲੁਧਿਆਣਾ, ਰਾਮ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਰੁੜਕਾ ਕਲਾਂ ਥਾਣਾ ਮੁੱਲਾਪੁਰ ਜ਼ਿਲ੍ਹਾ ਲੁਧਿਆਣਾ, ਡੋਗਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਕੰਗਣਵਾਲ ਥਾਣਾ ਸਾਹਨੇਵਾਲ ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਬੈਗ 'ਚੋਂ ਇਕ ਬੋਤਲ 2 ਲੀਟਰ ਰੰਗਕਾਟ, ਇਕ ਬੋਤਲ ਸਵਾ ਲੀਟਰ ਆਇਓਡੀਨ ਦਾ ਘੋਲ, ਇਕ ਬੋਤਲ 400 ਐਮ ਵਨ ਵਿਕ ਲੋਡਿਨ ਸੋਲੂਸ਼ਨ, ਦੁਸਰੇ ਬੈਗ ਵਿਚੋਂ 18 ਖ਼ਾਕੀ ਪੇਪਰਾਂ ਵਿਚ ਲਪੇਟੀਆਂ 2000 ਰੁਪਏ ਦੇ ਨੋਟਾਂ ਦੇ ਸਾਈਜ਼ ਦੀਆਂ ਗੁੱਟੀਆਂ, 2000 ਰੁਪਏ ਦੇ ਪਿੰ੍ਰਟਡ ਨੋਟ, ਦੋ ਸ਼ੀਸ਼ੇ ਰੰਗ ਕਾਲੇ, ਖ਼ਾਕੀ ਟੇਪ ਦਾ ਰੋਲ, ਕੈਂਚੀ, ਖੁੱਲ੍ਹਾ ਰੂੰ ਅਤੇ ਖ਼ਾਕੀ ਰੰਗ ਦੇ ਪੇਪਰ ਬਰਾਮਦ ਕੀਤੇ ¢ ਥਾਣਾ ਮੁਖੀ ਡੇਹਲੋਂ ਇੰਸਪੈਕਟਰ ਗਿੱਲ ਨੇ ਅੱਗੇ ਦੱਸਿਆ ਕਿ ਦੋਸ਼ੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਅਸੀਂ ਸਾਰਿਆਂ ਨੇ ਮਿਲ ਕੇ ਹੁਸ਼ਿਆਰਪੁਰ 'ਚ 1,50,000/-ਰੁਪਏ, ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ 'ਚ 2,50,000/-ਰੁਪਏ, ਜਲੰਧਰ ਸ਼ਹਿਰ 'ਚ 2,50,000/-ਰੁਪਏ ਦੀ ਠੱਗੀ ਮਾਰੀ ਹੈ ¢ ਥਾਣਾ ਮੁਖੀ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਕਥਿਤ ਉਕਤ 6 ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ਼ ਕਰਕੇ ਅਦਾਲਤ ਪੇਸ਼ ਕੀਤਾ ਜਿੱਥੋਂ ਪੁਲਿਸ ਰਿਮਾਂਡ ਮਿਲਿਆ ¢ ਕਾਬੂ ਕੀਤੇ ਦੋਸ਼ੀਆਂ 'ਚੋਂ ਕੁੱਝ ਦੋਸ਼ੀਆਂ 'ਤੇ ਥਾਣਾ ਖੰਨਾ ਸਿਟੀ ਅਤੇ ਮੋਗਾ ਸਿਟੀ ਵਿਚ ਵੀ ਠੱਗੀ ਮਾਰਨ ਦੇ ਮੁਕੱਦਮੇ ਦਰਜ਼ ਹਨ ¢ ਦੋਸ਼ੀਆਂ ਪਾਸੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ¢

ਨਸ਼ੀਲੇ ਪਦਾਰਥਾਂ ਸਮੇਤ ਵਿਅਕਤੀ ਕਾਬੂ

ਖੰਨਾ, 9 ਅਗਸਤ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ-1 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ-1 ਖੰਨਾ ਦੀ ਮਹਿਲਾ ਥਾਣੇਦਾਰ ਏ. ਐੱਸ. ਆੲਾੀ. ਡਿੰਪਲ ਪਿੰਡ ਰਹੌਣ ਲਲਹੇੜੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੀ ਇਮਾਰਤ ਢਾਹੁਣ ਸਬੰਧੀ ਸ਼ਸ਼ੋਪੰਜ ਜਾਰੀ

ਸਮਰਾਲਾ, 9 ਸਮਰਾਲਾ (ਸੁਰਜੀਤ)- ਨੈਸ਼ਨਲ ਹਾਈਵੇਅ ਅਥਾਰਿਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੀ ਇਮਾਰਤ ਨੂੰ ਢਾਹੁਣ ਸਬੰਧੀ ਸ਼ਸ਼ੋਪੰਜ ਬਣੀ ਹੋਈ ਹੈ ¢ ਇਹ ਸਕੂਲ ਖਰੜ-ਲੁਧਿਆਣਾ 4-6 ਮਾਰਗੀ ਬਣ ਰਹੀ ਹਾਈਵੇਅ ਸੜਕ ਦੇ ਐਨ ਕਿਨਾਰੇ 'ਤੇ ਆਉਂਦਾ ਹੈ, ਇਸ ਥਾਂ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਖੰਨਾ, 9 ਅਗਸਤ (ਲਾਲ/ਧੀਮਾਨ)- ਥਾਣਾ ਸਿਟੀ-2 ਖੰਨਾ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕਰਕੇ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਰਜਨੀਸ਼ ਸੂਦ ਨੇ ਕਿਹਾ ਕਿ ਕਿਸੇ ਮੁਖ਼ਬਰ ਨੇ ਸੂਚਨਾ ...

ਪੂਰੀ ਖ਼ਬਰ »

ਗਰੇਹਾਊਾਡ ਰੇਸਿੰਗ ਬੋਰਡ ਦਾ ਵਫ਼ਦ ਵਿਧਾਇਕ ਢਿੱਲੋਂ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸਿੱਧੂ ਨੂੰ ਮਿਲਿਆ

ਮਲੌਦ, 9 ਅਗਸਤ (ਸਹਾਰਨ ਮਾਜਰਾ)- ਗਰੇਹਾਉਂਡ ਰੇਸਿੰਗ ਬੋਰਡ ਦੇ ਸੂਬਾ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਫ਼ਰੀਦਕੋਟ ਦੀ ਅਗਵਾਈ ਹੇਠ ਇਕ ਵਫ਼ਦ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਮਿਲਿਆ | ਇਸ ਮੌਕੇ ਬੋਰਡ ਦੇ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਵਲੋਂ ਨਸ਼ਾ ਮੁਕਤੀ ਜਾਗਰੂਕਤਾ ਵੈਨ ਰਵਾਨਾ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਅਧੀਨ ਅੱਜ ਕਮਿਊਨਿਟੀ ਹੈਲਥ ਸੈਂਟਰ ਡੇਹਲੋਂ ਤੋਂ ਇਲਾਕੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ...

ਪੂਰੀ ਖ਼ਬਰ »

ਜੰਡਾਲੀ 'ਚ ਹਲਕਾ ਵਿਧਾਇਕ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

ਪਾਇਲ/ਮਲੌਦ, 9 ਅਗਸਤ (ਗੁਰਦੀਪ ਸਿੰਘ ਨਿਜ਼ਾਮਪੁਰ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਜੰਡਾਲੀ ਵਿਖੇ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਯਾਦਵਿੰਦਰ ਸਿੰਘ ਜੰਡਾਲੀ ਤੇ ਸੀਨੀਅਰ ਆਗੂ ਕਮਲਜੀਤ ਸਿੰਘ ਕਮਲ ਸਿਆੜ ਦੀ ਹਾਜ਼ਰੀ ਦੌਰਾਨ ਵਿਧਾਇਕ ਲਖਵੀਰ ਸਿੰਘ ਲੱਖਾ ਨੇ ...

ਪੂਰੀ ਖ਼ਬਰ »

ਸਾਹਨੇਵਾਲ ਵਿਖੇ ਕੌਾਸਲਰ ਬੀਬੀਆਂ ਨੇ ਤੀਆਂ ਦਾ ਤਿਉਹਾਰ ਮਨਾਇਆ

ਸਾਹਨੇਵਾਲ, 9 ਅਗਸਤ (ਹਰਜੀਤ ਸਿੰਘ ਢਿੱਲੋਂ)- ਸਾਹਨੇਵਾਲ ਨਗਰ ਕੌਾਸਲ ਦੇ ਵੱਖ-ਵੱਖ ਵਾਰਡਾਂ ਦੀਆਂ ਕੌਾਸਲਰ ਬੀਬੀਆਂ ਵਲੋਂ ਇਕੱਠੀਆਂ ਹੋ ਕੇ ਬੀਬੀਆਂ ਦਾ ਸਭ ਤੋਂ ਪਸੰਦੀਦਾ ਸਮਝਿਆ ਜਾਂਦਾ ਤਿਉਹਾਰ ਤੀਆਂ ਗਾਰਡਨ ਰਿਜ਼ੋਰਟਸ ਦੇ ਖੁੱਲੇ੍ਹ ਵਿਹੜੇ 'ਚ ਬੜੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਉਣ ਸਬੰਧੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ- ਐੱਸ. ਪੀ.

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਐੱਸ. ਐੱਸ. ਪੀ. ਖੰਨਾ ਧਰੁਵ ਦਹੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐੱਸ. ਪੀ. ਹੈੱਡਕੁਆਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਨੂੰ ਮਨਾਉਣ ਸਬੰਧੀ ਸ਼ਹਿਰ ਵਿਚ ਕਾਨੂੰੂਨ ਵਿਵਸਥਾ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਕੁਸ਼ਤੀ ਚੈਂਪੀਅਨਸ਼ਿਪ 'ਚ ਦਲਮੇਘ ਸਿੰਘ ਨੇ ਵੰਡੇ ਇਨਾਮ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)- ਸੀਨੀਅਰ ਕੁਸ਼ਤੀ ਜ਼ਿਲ੍ਹਾ ਚੈਂਪੀਅਨਸ਼ਿਪ, ਲੁਧਿਆਣਾ ਜ਼ਿਲ੍ਹਾ ਕੁਸ਼ਤੀ ਐਸੋਸੀਏਸ਼ਨ ਵਲੋਂ ਸੰਤ ਸਰਦੂਲ ਸਿੰਘ ਯਾਦਗਾਰੀ ਅਖਾੜਾ ਮਲਕਪੁਰ ਵਿਖੇ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਸ਼ਾ ਸਿੰਘ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਗਰੀਬ ਪਰਿਵਾਰਾਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡੇ

ਪਾਇਲ, 9 ਅਗਸਤ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਵਲੋਂ ਹਲਕਾ ਪਾਇਲ ਦੇ 70 ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਰਿਵਾਰਾਂ ਦਾ ਕਰਜ਼ਾ ਦੋ ਵੱਖ-ਵੱਖ ਪੜਾਵਾਂ ਵਿਚ ਕਰਜ਼ਾ ਮੁਆਫ ਕਰਕੇ ਵੱਡੀ ਰਾਹਤ ਦਿੱਤੀ ਗਈ ਹੈ | ਇਸ ਸਬੰਧੀ ਵਿਧਾਇਕ ਲਖਵੀਰ ...

ਪੂਰੀ ਖ਼ਬਰ »

ਕਿਸਾਨ ਵਿੰਗ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਸਬੰਧੀ ਮੀਟਿੰਗ

ਸਮਰਾਲਾ, 9 ਅਗਸਤ (ਬਲਜੀਤ ਸਿੰਘ ਬਘੌਰ)- ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਗਰੇਵਾਲ ਨੇ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਕਿਸਾਨ ਵਿੰਗ ਦਾ ਜਥੇਬੰਦਕ ਢਾਂਚਾ ...

ਪੂਰੀ ਖ਼ਬਰ »

ਡੇਹਲੋਂ ਵਿਖੇ ਭਾਰਤੀ ਵਾਲੀਬਾਲ ਖਿਡਾਰੀ ਦਿਲਰਾਜ ਸਿੰਘ ਦਾ ਭਰਵਾਂ ਸਵਾਗਤ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਬਹਿਰੀਨ ਵਿਖੇ ਸਮਾਪਤ ਹੋਈ ਅੰਡਰ-20 ਸਾਲ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਕਸਬਾ ਡੇਹਲੋਂ ਦੇ ਜੰਮਪਲ ਨੌਜਵਾਨ ਖਿਡਾਰੀ ਦਿਲਰਾਜ ਸਿੰਘ ਪੁੱਤਰ ...

ਪੂਰੀ ਖ਼ਬਰ »

ਨਿਜ਼ਾਮਪੁਰ 'ਚ ਸਿਲਾਈ ਸੈਂਟਰ ਦੀ ਸ਼ੁਰੂਆਤ

ਮਲੌਦ, 9 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਨਿਜ਼ਾਮਪੁਰ ਵਿਖੇ ਲੜਕੀਆਂ ਨੂੰ ਕਿੱਤਾ ਮੁਖੀ ਕੋਰਸ ਵਿਚ ਹੁਨਰਮੰਦ ਬਣਾਉਣ ਲਈ ਜੀਤ ਫਾੳਾੂਡੇਸ਼ਨ ਵੂਮੈਨ ਸੈੱਲਫ਼ ਹੈਲਪ ਗਰੁੱਪ ਲੁਧਿਆਣਾ ਵਲੋਂ ਸੁਖਵਿੰਦਰ ਕੌਰ ਦੇ ਯਤਨਾਂ ਸਦਕਾ ਚਲਾਏ ਗਏ ਸੈਂਟਰ ਦੀ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਰੁੱਖ ਲਗਾਉਣ ਦੀ ਮੁਹਿੰਮ ਆਰੰਭੀ ਗਈ ¢ ਇਸ ਸਮੇਂ ਟੋਲ ਪਲਾਜ਼ਾ ਦੇ ਮੈਨੇਜਰ ਅਜੈ ਪ੍ਰਤਾਪ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ 100 ਤੋਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਖੰਨਾ ਦੀ ਮੀਟਿੰਗ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਲ ਖੰਨਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਖੰਨਾ, ਡਵੀਜ਼ਨ, ਦੋਰਾਹਾ ਡਵੀਜ਼ਨ, ਅਮਲੋਹ ਡਵੀਜ਼ਨ, ਗੋਬਿੰਦਗੜ੍ਹ, ਡਵੀਜ਼ਨ ਤੇ ...

ਪੂਰੀ ਖ਼ਬਰ »

ਸੱਤਿਆ ਰੇਕੀ ਵਲੋਂ ਬੁੱਧਾ ਆਸ਼ਰਮ ਦਾ ਨਿਰਮਾਣ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)- ਸੱਤਿਆ ਰੇਕੀ ਆਸ਼ਰਮ ਵਲੋਂ ਸੱਤਿਆ ਬੁੱਧਾ ਆਸ਼ਰਮ ਦੇ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਵਾਤਾਵਰਨ ਨੂੰ ਮੁੱਖ ਰੱਖਦੇ ਹੋਏ ਬੂਟੇ ਲਗਾ ਕੇ ਕੀਤੀ ਗਈ | ਇਸ ਆਸ਼ਰਮ ਵਿਚ ਯਾਤਰੂਆਂ ਦੇ ਰਹਿਣ ਲਈ ਥਾਂ ਅਤੇ 24 ਘੰਟੇ ਲੰਗਰ ...

ਪੂਰੀ ਖ਼ਬਰ »

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ 40 ਵੱਡੇ ਕੂੜੇਦਾਨ ਲਗਾਏ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)- 'ਸਵੱਛ ਭਾਰਤ ਮੁਹਿੰਮ' ਅਧੀਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਸਫ਼ਾਈ ਦਾ ਜ਼ਿੰਮਾ ਸਮਾਜ ਸੇਵੀ ਸੰਸਥਾ ਐੱਨ. ਜੀ. ਐੱਮ. ਸੋਸ਼ਲ ਕਲੱਬ ਖੰਨਾ ਨੇ ਚੁੱਕਿਆ ਹੈ | ਸੰਸਥਾ ਨੇ ਇਹ ਜ਼ਿੰਮਾ ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ...

ਪੂਰੀ ਖ਼ਬਰ »

ਚੀਮਾ ਦੀ ਅਗਵਾਈ 'ਚ ਕਿਸਾਨਾਂ ਦਾ ਜਥਾ ਰਵਾਨਾ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)- ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਇਕ ਵਫ਼ਦ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਜਾ ਰਹੀ ਬਾਇਓ ਫਿਊਲ ਕਨਵੋਕੇਸ਼ਨ ਵਿਚ ਭਾਗ ਲੈਣ ਲਈ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਪੁਲਿਸ ਨੇ ਮਾਛੀਵਾੜਾ ਸ਼ਹਿਰ 'ਚ ਫਲੈਗ ਮਾਰਚ ਕੱਢਿਆ

ਮਾਛੀਵਾੜਾ ਸਾਹਿਬ, 9 ਅਗਸਤ (ਸੁਖਵੰਤ ਸਿੰਘ ਗਿੱਲ)- 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਵਸ ਦੇ ਸਬੰਧ ਵਿਚ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਭਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ '100 ਫੇਵਰਟ ਸਕੂਲ ਆਫ਼ ਦੀ ਈਅਰ ਇੰਡੀਅਨ ਸਕੂਲ ਐਵਾਰਡ-2018' ਨਾਲ ਸਨਮਾਨਿਤ

ਦੋਰਾਹਾ, 9 ਅਗਸਤ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)- ਚਿਤਕਾਰਾ ਯੂਨੀਵਰਸਿਟੀ ਵਲੋਂ ਭਾਰਤ ਦੇ ਸਕੂਲਾਂ ਲਈ 4 ਅਗਸਤ 2018 ਨੂੰ '100 ਫੇਵਰਟ ਸਕੂਲ ਆਫ਼ ਦਿ ਈਅਰ ਇੰਡੀਅਨ ਸਕੂਲ ਐਵਾਰਡ-2018' ਸਮਾਗਮ ਕਰਵਾਇਆ ਗਿਆ, ਜਿਸ 'ਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਹਿਮਦਗੜ੍ਹ, 9 ਅਗਸਤ (ਰਣਧੀਰ ਸਿੰਘ ਮਹੋਲੀ)- ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਨ ਲਈ ਪ੍ਰਮਾਤਮਾ ਦਾ ਓਟ ਆਸਰਾ ਲਿਆ ਗਿਆ | ਕਾਲਜ ਡਾਇਰੈਕਟਰ ਸੁਰਿੰਦਰ ਦੂਆ ਅਤੇ ਇੰਚਾਰਜ ਸੁਰਿੰਦਰ ਕੌਰ ਢੀਂਡਸਾ ਦੀ ਅਗਵਾਈ 'ਚ ਕਰਵਾਏ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ 'ਚ ਹਾਈ ਏਮਿੰਗ ਮੋਟੀਵੇਸ਼ਨਲ ਪ੍ਰੋਗਰਾਮ ਕਰਵਾਇਆ

ਸਮਰਾਲਾ, 9 ਅਗਸਤ (ਸੁਰਜੀਤ)- ਸਥਾਨਕ ਨਨਕਾਣਾ ਸਾਹਿਬ ਸਕੂਲ 'ਚ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵੱਧਣ ਲਈ ਪ੍ਰੇਰਨਾਦਾਇਕ 'ਹਾਈ ਏਮਿੰਗ' ਮੋਟੀਵੇਸ਼ਨਲ ਪ੍ਰੋਗਰਾਮ ਕਰਵਾਇਆ ਗਿਆ ¢ ਸਕੂਲ ਦੇ ਦਸਵੀਂ ਤੇ 11ਵੀਂ ਜਮਾਤ ਦੇ ਬੱਚਿਆਂ ਨੇ ਇਸ ਵਿਚ ਭਾਗ ਲਿਆ ¢ ਇਸ ਸਕੂਲ ਵਿਚ ...

ਪੂਰੀ ਖ਼ਬਰ »

ਸੰਗਤਪੁਰਾ ਪਿੰਡ ਵਾਸੀਆਂ ਨੇ ਬਰਸੀ ਮੌਕੇ ਲੰਗਰ ਲਗਾਇਆ

ਸਮਰਾਲਾ, 9 ਅਗਸਤ (ਬਲਜੀਤ ਸਿੰਘ ਬਘੌਰ)- ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ 53ਵੀਂ ਬਰਸੀ ਮੌਕੇ ਨਤਮਸਤਕ ਹੋਣ ਲਈ ਆ ਰਹੀ ਸੰਗਤ ਲਈ ਪਿੰਡ ਸੰਗਤਪੁਰਾ ਦੇ ਸਮੂਹ ਨਿਵਾਸੀਆਂ ਲਈ ਪੂਰੀਆਂ- ਛੋਲਿਆਂ ਦਾ ਲੰਗਰ ਲਗਾਇਆ | ਪ੍ਰਬੰਧਕ ਜਸਵਿੰਦਰ ਸਿੰਘ ਪੱਪੂ ਨੇ ...

ਪੂਰੀ ਖ਼ਬਰ »

ਗੁੰਮ ਹੋਈ ਬੱਚੀ ਪੁਲਿਸ ਨੇ ਕੀਤੀ ਮਾਪਿਆਂ ਹਵਾਲੇ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਥਾਣਾ ਸਿਟੀ ਖੰਨਾ-2 ਦੀ ਪੁਲਿਸ ਨੇ ਇਕ 6 ਸਾਲਾਂ ਦੀ ਗੁੰਮ ਹੋਈ ਬੱਚੀ ਨੂੰ ਲੱਭ ਕੇ ਮਾਪਿਆਂ ਹਵਾਲੇ ਕੀਤਾ | ਥਾਣਾ ਸਿਟੀ 2 ਖੰਨਾ ਦੇ ਐੱਸ. ਐੱਚ. ਓ. ਰਜਨੀਸ਼ ਸੂਦ ਨੇ ਦੱਸਿਆ ਕਿ ਜੀ. ਟੀ. ਰੋਡ 'ਤੇ ਛੋਟੀ ਬੱਚੀ ...

ਪੂਰੀ ਖ਼ਬਰ »

ਪਾਇਲ ਪੁਲਿਸ ਵਲੋਂ ਬਾਜ਼ਾਰਾਂ 'ਚ ਫਲੈਗ ਮਾਰਚ

ਪਾਇਲ, 9 ਅਗਸਤ (ਰਜਿੰਦਰ ਸਿੰਘ, ਨਿਜ਼ਾਮਪੁਰ)- ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਲਾਕੇ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ | ਥਾਣਾ ਪਾਇਲ ਦੇ ਮੁਖੀ ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਪਾਇਲ ਦੇ ...

ਪੂਰੀ ਖ਼ਬਰ »

ਗਰੀਨ ਗਰੋਵ ਵਿਖੇ 'ਭਾਰਤ ਛੱਡੋ ਅੰਦੋਲਨ ਦਿਵਸ' ਮਨਾਇਆ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)- ਗਰੀਨ ਗਰੋਵ ਸਕੂਲ ਦੇ ਕੈਂਪਸ ਵਿਚ 'ਭਾਰਤ ਛੱਡੋ ਅੰਦੋਲਨ ਦਿਵਸ' ਪੂਰੀ ਦੇਸ਼-ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਕਮੇਟੀ ਪ੍ਰਧਾਨ ਜੇ. ਪੀ. ਐੱਸ. ਜੋਲੀ ਨੇ ਚੇਅਰਪਰਸਨ ਸਤਿੰਦਰਜੀਤ ਕੌਰ ਜੋਲੀ ਅਤੇ ਪਿ੍ੰਸੀਪਲ ਮਿਸ ਸੁਜ਼ੀ ...

ਪੂਰੀ ਖ਼ਬਰ »

ਮੱਝ ਦੀ ਮੌਤ ਤੋਂ ਹਤਾਸ਼ ਪ੍ਰਵਾਸੀ ਭਾਰਤੀ ਪਤਨੀ ਸਮੇਤ ਅਮਰੀਕਾ ਤੋਂ ਪਿੰਡ ਪਰਤਿਆ

ਮਾਛੀਵਾੜਾ ਸਾਹਿਬ, 9 ਅਗਸਤ (ਮਨੋਜ ਕੁਮਾਰ)- ਅੱਜ ਦੇ ਇਸ ਬੇਰੁਖ਼ ਸਮਾਜ ਵਿਚ ਜਿੱਥੇ ਖ਼ੂਨੀ ਰਿਸ਼ਤਿਆਂ ਦੀ ਡੋਰ ਪਾਣੀ ਨਾਲੋਂ ਵੀ ਪਤਲੀ ਨਜ਼ਰ ਆਉਂਦੀ ਹੈ ਅਤੇ ਹਰ ਕੋਈ ਪੈਸੇ ਦੀ ਦੌੜ ਵਿਚ ਰੁੱਝਿਆ ਹੋਇਆ ਹੈ, ਉੱਥੇ ਇਸੇ ਸਮਾਜ ਵਿਚ ਵੀ ਇਕ ਅਜੀਬ ਜਿਹਾ ਰਿਸ਼ਤਾ ਤੇ ਉਸ ...

ਪੂਰੀ ਖ਼ਬਰ »

ਡਾ. ਚਾਹਲ ਵਲੋਂ ਕਿਸ਼ਨਗੜ੍ਹ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਬੀਜਾ, 9 ਅਗਸਤ (ਰਣਧੀਰ ਸਿੰਘ ਧੀਰਾ)- 15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਅਤੇ ਸ਼ਹੀਦ ਭੁਪਿੰਦਰ ਸਿੰਘ ਦੀ ਯਾਦ 'ਚ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਵਲੋਂ ਵਿਧਾਇਕ ਗੁਰਕੀਰਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਸ਼ਹੀਦੀ ਕਾਨਫ਼ਰੰਸ ਨੂੰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 90 ਸਾਲਾ ਬਜ਼ੁਰਗ ਦਾ ਗੋਡਾ ਪਾ ਕੇ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਾਲੇ ਔਰਥੋ ਵਿਭਾਗ ਨੇ 12 ਸਾਲਾਂ ਤੋਂ ਲਾਚਾਰ ਇਕ 90 ਸਾਲਾਂ ਦੇ ਬਜ਼ੁਰਗ ਦਾ ਗੋਡਿਆਂ ਦਾ ਆਪੇ੍ਰਸ਼ਨ ...

ਪੂਰੀ ਖ਼ਬਰ »

ਆਨਲਾਈਨ ਈ-ਸਟੈਂਪਿੰਗ ਸਿਸਟਮ ਅਸ਼ਟਾਮ ਪ੍ਰਣਾਲੀ ਦਾ ਸ਼ੁੱਭ ਆਰੰਭ

ਅਹਿਮਦਗੜ੍ਹ, 9 ਅਗਸਤ (ਪੁਰੀ)- ਪੰਜਾਬ ਸਰਕਾਰ ਵਲੋਂ ਮਾਲ ਮਹਿਕਮੇ ਨਾਲ ਸਬੰਧਿਤ ਲੋਕਾਂ ਦੇ ਕੰਮਕਾਜ ਆਸਾਨ ਤਰੀਕੇ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਆਨ-ਲਾਈਨ ਈ ਸਟੈਪਿੰਗ ਸਿਸਟਮ ਦੀ ਅੱਜ ਇੱਥੇ ਵੀ ਸ਼ੁਰੂਆਤ ਹੋ ਗਈ | ਤਹਿਸੀਲਦਾਰ ਸ. ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਦੇ ਨਤੀਜੇ ਸ਼ਾਨਦਾਰ ਰਹੇ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)- ਅੰਤਰਰਾਸ਼ਟਰੀ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਵਾਲਾ ਕੁਲਾਰ ਹਸਪਤਾਲ ਬੀਜਾ ਦੇ ਬੈਨਰ ਹੇਠ ਚੱਲ ਰਹੀ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਾਲਾਨਾ ਜੋੜ ਮੇਲੇ ਸਬੰਧੀ ਮੀਟਿੰਗ

ਬੀਜਾ, 9 ਅਗਸਤ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗਲੀ)- ਸ਼ੇਰ ਸਾਹ ਸੂਰੀ ਮਾਰਗ 'ਤੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਾਲਾਨਾ ਜੋੜ ਮੇਲੇ ਸਬੰਧੀ ਵਿਸ਼ੇਸ਼ ਮੀਟਿੰਗ ਸ਼ੋ੍ਰਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਯੂਥ ਆਗੂ ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਯਾਦਵ ਤੇ ਹੋਰਾਂ ਨੂੰ ਮਿਲੇ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)- ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਯਾਦਵ, ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਕਿ੍ਸ਼ਨਾ ਅਲਾਵਾਰੂ ਤੇ ਹੇਮੰਤ ਓਗਾਲੇ ਇੰਚਾਰਜ ਪੰਜਾਬ ਯੂਥ ਕਾਂਗਰਸ ਦਾ ਪੰਜਾਬ ਪਹੁੰਚਣ 'ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਡਾ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX