ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  1 day ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  1 day ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  1 day ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  1 day ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  1 day ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  1 day ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  2 days ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  2 days ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  2 days ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 26 ਸਾਉਣ ਸੰਮਤ 550

ਮਾਨਸਾ

ਭਾਰਤ ਛੱਡੋ ਅੰਦੋਲਨ ਦੀ 76ਵੀਂ ਵਰ੍ਹੇਗੰਢ ਮੌਕੇ ਵੱਖ-ਵੱਖ ਜਥੇਬੰਦੀਆਂ ਤੇ ਕਿਸਾਨ, ਮਜ਼ਦੂਰ ਯੂਨੀਅਨਾਂ ਵਲੋਂ ਰੋਸ ਮਾਰਚ

ਗੁਰਚੇਤ ਸਿੰਘ ਫੱਤੇਵਾਲੀਆ
ਮਾਨਸਾ, 9 ਅਗਸਤ- ਭਾਰਤ ਛੱਡੋ ਅੰਦੋਲਨ ਦੀ 76ਵੀਂ ਵਰ੍ਹੇਗੰਢ ਮੌਕੇ ਮੋਦੀ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਤੇ ਕਿਸਾਨ, ਮਜ਼ਦੂਰ ਯੂਨੀਅਨਾਂ ਵਲੋਂ ਅੱਜ ਇਥੇ ਆਪਣੇ ਆਪ ਨੂੰ ਗਿ੍ਫ਼ਤਾਰੀ ਲਈ ਪੇਸ਼ ਕੀਤਾ ਗਿਆ ਪਰ ਪੁਲਿਸ ਵਲੋਂ ਸੰਕੇਤਕ ਗਿ੍ਫ਼ਤਾਰੀ ਉਪਰੰਤ ਹਜ਼ਾਰਾਂ ਦੀ ਗਿਣਤੀ 'ਚ ਆਗੂਆਂ ਤੇ ਵਰਕਰਾਂ ਨੇ ਰਿਹਾਅ ਕਰ ਦਿੱਤਾ ਗਿਆ | ਵੱਖ ਵੱਖ ਤੌਰ 'ਤੇ ਗਿ੍ਫ਼ਤਾਰੀ ਲਈ ਆਈਆਂ ਯੂਨੀਅਨਾਂ ਵਲੋਂ 'ਮੋਦੀ ਹਟਾਓ, ਦੇਸ਼ ਬਚਾਓ' ਦੇ ਜੋਸ਼ੀਲੇ ਨਾਅਰੇ ਲਗਾਏ ਗਏ | ਸਵੇਰ ਤੋਂ ਲੈ ਕੇ ਦੁਪਹਿਰ ਤੱਕ ਪੁਲਿਸ ਦੇ ਭਾਅ ਦੀ ਬਣੀ ਰਹੀ | ਪੰਜਾਬ ਕਿਸਾਨ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਏਕਟੂ, ਆਇਸਾ ਅਤੇ ਇਨਕਲਾਬੀ ਨੌਜਵਾਨ ਸਭਾ ਦੀ ਅਗਵਾਈ ਹੇਠ ਮਾਲ ਗੋਦਾਮ ਮਾਨਸਾ ਵਿਚ ਭਰਵਾਂ ਇਕੱਠ ਕਰ ਕੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਡੀ ਗਿਣਤੀ ਵਿਚ ਆਗੂਆਂ ਤੇ ਵਰਕਰਾਂ ਨੇ ਆਪਣੇ ਆਪ ਨੂੰ ਗਿ੍ਫ਼ਤਾਰੀ ਲਈ ਪੇਸ਼ ਕੀਤਾ | ਇਸ ਮੌਕੇ ਕੀਤੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ (ਐ ੱਲ. ਐ ੱਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਜਿਲ੍ਹਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਨੰਦਗੜ੍ਹ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਮਜ਼ਦੂਰਾਂ, ਕਿਸਾਨਾਂ, ਔਰਤਾਂ, ਦਲਿਤਾਂ, ਗਰੀਬਾਂ ਅਤੇ ਘੱਟ ਗਿਣਤੀਆਂ ਉੱਤੇ ਫਿਰਕੂ ਹਮਲੇ ਕਰ ਕੇ ਦੇਸ਼ ਦੇ ਭਾਈਚਾਰੇ ਨੂੰ ਤੋੜਿਆ ਜਾ ਰਿਹਾ ਹੈ | ਦੇਸ਼ ਦੇ ਛੋਟੇ ਕਾਰੋਬਾਰਾਂ ਨੂੰ ਤਬਾਹ ਕਰ ਕੇ ਵਿਦੇਸ਼ੀ ਬਹੁਕੌਮੀ ਕਾਰਪੋਰੇਟ ਘਰਾਣਿਆਂ ਦੇ ਹੱਥ ਵਿਚ ਸੌਾਪ ਕੇ ਮੁੜ ਗੁਲਾਮੀ ਵੱਲ ਧੱਕਿਆ ਜਾ ਰਿਹਾ ਹੈ | 1942 ਭਾਰਤ ਛੱਡੋ ਮੁਹਿੰਮ ਦੀ 76ਵੀਂ ਵਰ੍ਹੇਗੰਢ ਸਮੇਂ ਸੰਕਲਪ ਲੈਂਦਿਆਂ 'ਮੋਦੀ ਹਟਾਓ ਦੇਸ਼ ਬਚਾਓ' ਅੰਦੋਲਨ ਇਤਿਹਾਸਕ ਸਾਬਤ ਹੋਵੇਗਾ | ਇਸ ਮੌਕੇ ਬਾਬਾ ਬੂਝਾ ਸਿੰਘ ਯਾਦਗਾਰੀ ਟਰੱਸਟ ਦੇ ਚੇਅਰਮੈਨ ਨਛੱਤਰ ਸਿੰਘ ਖੀਵਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਗੋਰਾ ਸਿੰਘ ਭੈਣੀਬਾਘਾ, ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ, ਏਕਟੂ ਦੇ ਜ਼ਿਲ੍ਹਾ ਆਗੂ ਅਮਰੀਕ ਸਮਾਉਂ, ਮਜ਼ਦੂਰ ਮੁਕਤੀ ਮੋਰਚਾ ਦੇ ਨਿੱਕਾ ਸਿੰਘ ਬਹਾਦਰਪੁਰ, ਗੁਰਸੇਵਕ ਸਿੰਘ ਮਾਨ, ਇਨਕਲਾਬੀ ਨੌਜਵਾਨ ਸਭਾ ਦੇ ਸੂਬਾ ਆਗੂ ਗੁਰਪਿਆਰ ਸਿੰਘ ਗੇਹਲੇ ਤੇ ਵਿੰਦਰ ਸਿੰਘ ਅਲਖ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਂਨੰਦੀ, ਪ੍ਰਦੀਪ ਗੁਰੂ, ਜਮਹੂਰੀ ਅਧਿਕਾਰ ਸਭਾ ਦੇ ਬਲਕਰਨ ਸਿੰਘ ਬੱਲੀ, ਰਣਜੀਤ ਸਿੰਘ ਸਰਪੰਚ ਤਾਮਕੋਟ, ਨਰਿੰਦਰ ਕੌਰ ਬੁਰਜ ਹਮੀਰਾ, ਬਲਵਿੰਦਰ ਕੌਰ ਖਾਰਾ ਆਦਿ ਹਾਜ਼ਰ ਸਨ |
ਮੋਦੀ ਸਰਕਾਰ ਨੇ ਅੰਗਰੇਜ਼ਾਂ ਵਾਂਗ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ
ਸੀਟੂ, ਆਲ ਇੰਡੀਆ ਕਿਸਾਨ ਸਭਾ ਤੇ ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਂਕੜਿਆਂ ਦੀ ਗਿਣਤੀ ਵਿਚ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਦੇਣ ਲਈ ਪੇਸ਼ ਕੀਤਾ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ, ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦਾਤੇਵਾਸ, ਚਰਨਜੀਤ ਕੌਰ ਮਾਨਸਾ, ਅਵਿਨਾਸ਼ ਕੌਰ ਮਾਨਸਾ, ਪੰਜਾਬ ਕਿਸਾਨ ਸਭਾ ਦੇ ਬਲਦੇਵ ਸਿੰਘ ਬਾਜੇਵਾਲਾ, ਰਜਿੰਦਰ ਸਿੰਘ ਹੀਰੇਵਾਲਾ, ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਤੇਜਾ ਸਿੰਘ ਹੀਰਕੇ ਤੇ ਗੁਰਪਿਆਰ ਸਿੰਘ ਫੱਤਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਾਢੇ 4 ਸਾਲਾਂ ਵਿਚ ਅੰਗਰੇਜ਼ਾਂ ਵਾਂਗ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾ ਕੇ ਹਿੰਦੂ ਮੁਸਲਿਮਾਂ ਨੂੰ ਲੜਾਇਆ ਹੈ ਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਛੋਟੇ ਕਾਰੋਬਾਰੀਆਂ ਨੂੰ ਤਹਿਸ ਨਹਿਸ ਕਰਨ ਵਾਲੀਆਂ ਉਦਾਰਵਾਦੀਆਂ ਨੀਤੀਆਂ ਧੜੱਲੇ ਨਾਲ ਲਾਗੂ ਕੀਤੀਆਂ ਹਨ | ਉਕਤ ਆਗੂਆਂ ਕਿਹਾ ਕਿ ਪਬਲਿਕ ਸੈਕਟਰ ਨੂੰ ਕੌਡੀਆਂ ਦੇ ਭਾਅ ਬਹੁਰਾਸ਼ਟਰੀ ਕੰਪਨੀਆਂ ਨੂੰ ਵੇਚਿਆ ਜਾ ਰਿਹਾ ਹੈ ਜਿਸ ਨਾਲ ਦੇਸ਼ ਵਿਚ ਇਨ੍ਹਾਂ ਅਦਾਰਿਆਂ ਵਿੱਚ ਕੰਮ ਕਰਦੇ ਕਰੋੜਾਂ ਵਰਕਰਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਭੁੱਖਮਰੀ ਵੱਲ ਧੱਕਣ ਦਾ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਜੇਲ੍ਹ ਭਰੋ ਅੰਦੋਲਨ ਤੋਂ ਬਾਅਦ 5 ਸਤੰਬਰ ਨੂੰ ਕਿਰਤੀ ਕਿਸਾਨ ਦਿੱਲੀ ਵਿਖੇ ਮੋਦੀ ਸਰਕਾਰ ਨੂੰ ਘੇਰਨ ਲਈ ਪ੍ਰਦਰਸ਼ਨ ਕਰਨਗੇ ਤੇ 2014 ਵਿਚ ਕੀਤੇ ਵਾਅਦੇ ਯਾਦ ਕਰਾਉਣ ਦੇ ਯਤਨ ਕਰਨਗੇ | ਇਸ ਮੌਕੇ ਦਰਸ਼ਨ ਸਿੰਘ ਧਲੇਵਾਂ, ਰਾਜ ਕੁਮਾਰ ਗਰਗ, ਨਿਰਮਲ ਸਿੰਘ ਬੱਪੀਆਣਾ, ਕਾਲਾ ਖਾਂ ਭੰਮੇ, ਸਿਮਰੂ ਸਿੰਘ ਬਰਨ, ਪ੍ਰਦੀਪ ਖੋਖਰ, ਕਰਨੈਲ ਸਿੰਘ ਮਾਖਾ, ਰਾਜੂ ਗੋਸਵਾਮੀ, ਜਗਤਾਰ ਸਿੰਘ ਬੋਹਾ, ਸਤਨਾਮ ਸਿੰਘ ਬੋਹਾ, ਜਿੰਦਰ ਸਿੰਘ ਜੋਗਾ, ਹਰਦਿਆਲ ਸਿੰਘ ਭੋਲਾ, ਅਮਨਦੀਪ ਕੌਰ ਮਾਨਸਾ, ਬਲਵਿੰਦਰ ਕੌਰ ਸਰਦੂਲਗੜ੍ਹ, ਮਾਨਵ ਮਾਨਸਾ ਸ਼ੰਕਰ ਸਿੰਘ ਜਟਾਣਾ, ਮੇਲਾ ਸਿੰਘ ਬੁਰਜ, ਕਾਲਾ ਸਿੰਘ ਮੀਰਪੁਰ, ਰਾਜ ਕੌਰ ਝੰਡੂਕੇ, ਜੰਟਾ ਸਿੰਘ ਕੋਟੜਾ ਤੇ ਗੁਰਮੇਲ ਸਿੰਘ ਖੀਵਾ ਆਦਿ ਨੇ ਵੀ ਸੰਬੋਧਨ ਕੀਤਾ |

ਅਕਾਦਮੀ ਵਲੋਂ 'ਸਾਵਣ ਕਵੀ ਦਰਬਾਰ' ਕੱਲ੍ਹ ਨੂੰ

ਮਾਨਸਾ, 9 ਅਗਸਤ (ਫੱਤੇਵਾਲੀਆ)- ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਤੀਆਂ ਨੂੰ ਸਮਰਪਿਤ 'ਸਾਵਣ ਕਵੀ ਦਰਬਾਰ' 11 ਅਗਸਤ ਨੂੰ ਸਵੇਰੇ 10 ਵਜੇ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸਮਾਗਮ ਦੇ ਕਨਵੀਨਰ ...

ਪੂਰੀ ਖ਼ਬਰ »

ਮੋਦੀ ਸਰਕਾਰ ਿਖ਼ਲਾਫ਼ ਲਾਮਬੰਦੀ ਤੇ ਸੰਘਰਸ਼ ਸਮੇਂ ਦੀ ਮੁੱਖ ਲੋੜ- ਦੇਵੀ ਕੁਮਾਰੀ

ਮਾਨਸਾ, 9 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤ ਛੱਡੋ ਅੰਦੋਲਨ ਦੀ 76ਵੀਂ ਵਰ੍ਹੇਗੰਢ ਮੌਕੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਵਲੋਂ ਸਥਾਨਕ ਸੀ.ਪੀ.ਆਈ. ਦਫ਼ਤਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕੱਢਿਆ ਗਿਆ | ਖੇਤ ਮਜ਼ਦੂਰਾਂ, ਨਰੇਗਾ ਵਰਕਰਾਂ ਅਤੇ ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਵਿਖੇ ਵਾਟਰ ਵਰਕਸ ਦਾ ਪਾਣੀ ਨਾ ਪਹੁੰਚਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਝੁਨੀਰ, 9 ਅਗਸਤ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਭੰਮੇ ਕਲਾ ਵਿਖੇ ਵਾਰਡ ਨੰ: 2 ਅਤੇ ਕੁਝ ਢਾਣੀਆਂ ਵਿਚ ਪਾਣੀ ਨਹੀ ਪਹੁੰਚ ਰਿਹਾ, ਜਿਸ ਕਰ ਕੇ ਪਿੰਡ ਵਾਸੀਆਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੂੰ ਮਜਬੂਰਨ ਦੂਰ ਦੁਰਾਡੇ ਜਾ ਕੇ ਪਾਣੀ ਦਾ ...

ਪੂਰੀ ਖ਼ਬਰ »

ਸੜਕ ਕਿਨਾਰਿਆਂ 'ਤੇ ਬੂਟੇ ਲਗਾਉਣ ਦੀ ਮੰਗ

ਝੁਨੀਰ, 9 ਅਗਸਤ (ਨਿ. ਪ. ਪ.)- ਕਸਬਾ ਝੁਨੀਰ ਦੀ ਮੁੱਖ ਸਿਰਸਾ-ਮਾਨਸਾ ਸੜਕ ਤੇ ਨੇੜਲੇ ਪਿੰਡਾਂ ਦੀਆਂ ਲਿੰਕ ਸੜਕਾਂ 'ਤੇ ਬੂਟੇ ਲਗਾਏ ਜਾਣ ਕਿਉਂਕਿ ਸੜਕਾਂ ਦੇ ਕਿਨਾਰੇ ਬੂਟਿਆਂ ਤੋ ਸੱਖਣੇ ਹੋ ਚੁਕੇ ਹਨ | ਨਵੀਆਂ ਸੜਕਾਂ ਬਣਾਉਣ ਸਮੇਂ ਕਈ ਦਰਖ਼ਤ ਕੱਟੇ ਜਾ ਚੁੱਕੇ ਹਨ | ਹੁਣ ...

ਪੂਰੀ ਖ਼ਬਰ »

ਬੋਹਾ ਦੀਆਂ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਲੋਕਾਂ ਦਾ ਗ਼ੁੱਸਾ ਬਾਹਰ ਆਇਆ

ਬੋਹਾ, 9 ਅਗਸਤ (ਸਲੋਚਨਾ ਤਾਂਗੜੀ)- ਕਸਬਾ ਬੋਹਾ ਅਤੇ ਇਸ ਦੇ ਨਜ਼ਦੀਕੀ 3 ਦਰਜਨ ਪਿੰਡਾਂ ਦੇ ਲੋਕਾਂ ਅੰਦਰ ਇੱਥੋਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਾ ਦਿੱਤੇ ਜਾਣ ਕਰ ਕੇ ਪਣਪ ਰਿਹਾ ਗ਼ੁੱਸਾ ਉਦੋਂ ਲਾਟ ਬਣ ਬਾਹਰ ਆਇਆ ਜਦੋਂ ਇਕ ਸਾਧਾਰਨ ਸੱਦੇ 'ਤੇ 150 ਤੋਂ ਵੱਧ ਮੋਹਤਬਰ ...

ਪੂਰੀ ਖ਼ਬਰ »

ਭਾਈ ਬਹਿਲੋ ਪਬਲਿਕ ਸਕੂਲ ਦੇ ਖਿਡਾਰੀਆਂ ਨੇ 14 ਮੈਡਲ ਜਿੱਤੇ

ਮਾਨਸਾ, 9 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਕਰਾਟੇ ਡੂ ਐਸੋਸੀਏਸ਼ਨ ਮਾਨਸਾ ਵਲੋਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਜੋ ਝੁਨੀਰ ਵਿਖੇ ਕਰਵਾਈ ਗਈ, 'ਚ ਭਾਈ ਬਹਿਲੋ ਪਬਲਿਕ ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ 14 ਮੈਡਲ ਜਿੱਤੇ ਹਨ | ...

ਪੂਰੀ ਖ਼ਬਰ »

ਗੁਰੂਕੁਲ ਉੱਭਾ ਅਕੈਡਮੀ ਵਿਖੇ ਤੀਆਂ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ

ਜੋਗਾ, 9 ਅਗਸਤ (ਬਲਜੀਤ ਸਿੰਘ ਅਕਲੀਆ)- ਗੁਰੂਕੁਲ ਅਕੈਡਮੀ ਉੱਭਾ ਵਿਖੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ ਕੋਰੀਓਗ੍ਰਾਫੀ ਵਿਚੋਂ ਸੰਸਕਾਰ, ਕਰਮ ਤੇ ਗਿਆਨ ਨੇ, ਸਕਿੱਟ ਵਿਚੋਂ ਕਲਾ, ਗਿਆਨ ਅਤੇ ਕਰਮ ਨੇ ਮਾਈਮ ਵਿਚੋਂ ਕਲਾ, ਸੰਸਕਾਰ ਤੇ ਗਿਆਨ ...

ਪੂਰੀ ਖ਼ਬਰ »

ਗਾਇਕ ਬਿੰਦਰ ਸਾਰਸ ਦੀ ਭੇਟ ਦਾ ਵੀਡੀਓ ਮੁਕੰਮਲ

ਬੋਹਾ, 9 ਅਗਸਤ (ਪ. ਪ.)- ਇਸ ਖੇਤਰ ਦੇ ਗਾਇਕ ਦਵਿੰਦਰ ਸਰਦਾਰੇਵਾਲਾ, ਮਾਤਾ ਦੇ ਭਗਤਾਂ ਲਈ ਇਕ ਨਵੀਂ ਭੇਟ ਸਾਉਣ ਦਾ ਮਹੀਨਾ ਲੈ ਕੇ ਹਾਜ਼ਰ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਉਸ ਦੁਆਰਾ ਲਿਖੀ ਇਸ ਮਾਤਾ ਦੀ ਭੇਟ ਨੂੰ ਗਾਇਕ ਬਿੰਦਰ ਸਾਰਸ ਅਤੇ ਗਾਇਕ ਹਰਮੀਤ ਜੱਸੀ ਨੇ ਆਪਣੀ ...

ਪੂਰੀ ਖ਼ਬਰ »

ਅੰਗਰੇਜ਼ੀ ਅਧਿਆਪਕਾ ਦਾ ਆਰਜ਼ੀ ਪ੍ਰਬੰਧ ਹੋਰ ਸਟੇਸ਼ਨ 'ਤੇ ਕਰਨ ਦਾ ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਰੋਧ

ਭੀਖੀ, 9 ਅਗਸਤ (ਗੁਰਿੰਦਰ ਸਿੰਘ ਔਲਖ)- ਸਥਾਨਕ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ (ਮੁੰਡੇ) 'ਚੋਂ ਅੰਗਰੇਜ਼ੀ ਦੀ ਅਧਿਆਪਕਾ ਦਾ ਇੱਥੋਂ ਆਰਜ਼ੀ ਪ੍ਰਬੰਧ ਕਰ ਕੇ ਹੀਰਕੇ ਭੇਜਣ ਦਾ ਸਕੂਲ ਪ੍ਰਬੰਧਕ ਕਮੇਟੀ, ਮਾਪੇ ਅਧਿਆਪਕ ਕਮੇਟੀ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਿੰਡਾਂ ਦੇ ਵਸਨੀਕਾਂ ਨੂੰ ਪੁਲਿਸ ਨੇ ਨਸ਼ਿਆਂ ਦੇ ਪ੍ਰਭਾਵ ਤੋਂ ਦੂਰ ਰਹਿਣ ਲਈ ਪ੍ਰੇਰਿਆ

ਭੀਖੀ, 9 ਅਗਸਤ (ਬਲਦੇਵ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਜਾਰੀ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਹੀਰੋਂ ਖ਼ੁਰਦ ਅਤੇ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਪੰਜਾਬ ਪੁਲਿਸ ਦੀ ਨਸ਼ਾ ਮੁਕਤੀ ਟਾਸਕ ਵਹੀਕਲ ਟੀਮ ਵਲੋਂ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਨਿੱਘਰਦੀ ਜਾ ਰਹੀ ਹੈ ਸਰਦੂਲਗੜ੍ਹ ਦੇ ਕੈਪਟਨ ਸੁਰਜੀਤ ਸਿੰਘ ਮਾਰਗ ਦੀ ਹਾਲਤ

ਸਰਦੂਲਗੜ੍ਹ, 9 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਵਿਖੇ ਸਵਰਗੀ ਕੈਪਟਨ ਸੁਰਜੀਤ ਸਿੰਘ ਦੇ ਨਾਂਅ 'ਤੇ ਬਣੀ ਸੜਕ ਦੀ ਹਾਲਤ ਦਿਨੋ ਦਿਨ ਨਿੱਘਰਦੀ ਜਾ ਰਹੀ ਹੈ | ਨੇੜਲੇ ਘਰਾਂ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਨਾ ਹੋਣ ਤੇ ਪਾਣੀ ਨੇ ਸੜਕ ਦਾ ਸੱਤਿਆਨਾਸ ਕਰ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ 32 ਸ਼ਰਧਾਲੂਆ ਨੇ ਗਊਮੁੱਖ ਹਰਿਦੁਆਰ ਤਾੋ ਪੈਦਲ ਜਲ ਲਿਆ ਕੇ ਸ਼ਿਵ ਮੰਦਿਰ ਕੀਤਾ ਭੇਟ

ਸਰਦੂਲਗੜ੍ਹ, 9 ਅਗਸਤ (ਜੀ.ਐਮ.ਅਰੋੜਾ)- ਪਿੰਡ ਬਰਨ ਵਿਖੇ ਬਾਬਾ ਸਤਨਾਮ ਦਾਸ ਤਿਆਗੀ ਦੇ ਡੇਰੇ ਵਿਖੇ ਬਣੇ ਸ਼ਿਵ ਮੰਦਿਰ ਵਿਖੇ ਸ਼ਿਵਰਾਤਰੀ ਮੌਕੇ 32 ਸ਼ਿਵ ਭਗਤਾਂ ਦੇ ਜਥੇ ਨੇ ਪਹੰੁਚ ਕੇ ਸ਼ਿਵ ਮੰਦਿਰ 'ਤੇ ਜਲ ਚੜ੍ਹਾ ਕੇ ਪੂਜਾ ਕੀਤੀ | ਜਲ ਚੜ੍ਹਾਉਣ ਮੌਕੇ ਡੇਰੇ ਦੇ ਸੰਚਾਲਕ ...

ਪੂਰੀ ਖ਼ਬਰ »

ਗਰਲਜ਼ ਹੋਸਟਲ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾਏ

ਝੁਨੀਰ, 9 ਅਗਸਤ (ਨਿ. ਪ. ਪ.)- ਸਥਾਨਕ ਰਮਸਾ ਅਧੀਨ ਅਤੇ ਕੇ ਜੀ. ਬੀ. ਵੀ. ਗਰਲਜ਼ ਹੋਸਟਲਾਂ ਵਿਚ 16 ਦੇ ਕਰੀਬ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ | ਪਿ੍ੰਸੀਪਲ ਬਿਆਸ ਦੇਵ ਸਿੰਘ ਨੇ ਦੱਸਿਆ ਕੇ ਦੋਵਾਂ ਗਰਲਜ਼ ਹੋਸਟਲਾਂ ਲਈ ਮੋਹਤਬਰ ਵਿਅਕਤੀਆਂ ਵਲੋਂ 16 ਸੀ. ਸੀ. ਟੀ. ਵੀ. ਕੈਮਰੇ ਦਾਨ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਹੁੰਗਾਰਾ

ਸਰਦੂਲਗੜ੍ਹ, 9 ਅਗਸਤ (ਪ. ਪ.)- ਸਥਾਨਕ ਸ਼ਹਿਰ ਵਿਖੇ ਭਾਰਤ ਬੰਦ ਦੇ ਸੱਦੇ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ | ਬਾਜ਼ਾਰ ਆਮ ਵਾਂਗ ਖੱੁਲ੍ਹੇ ਤੇ ਲੋਕਾਂ ਦੀ ਆਵਾਜਾਈ ਬਣੀ ਰਹੀ | ਸੁਰੱਖਿਆ ਦੇ ਪੱਖ ਤੋਂ ਬੱਸ ਅੱਡੇ ਤੇ ਪੁਲਿਸ ਦੇ ਜਵਾਨ ਤਾਇਨਾਤ ਸਨ | ਜ਼ਿਕਰਯੋਗ ਹੈ ਕਿ ਐਸ. ...

ਪੂਰੀ ਖ਼ਬਰ »

ਨਿਮਰਤਾ ਨਾਲ ਹੀ ਵਿਅਕਤੀ ਆਪਣੇ ਟੀਚੇ ਨੂੰ ਹਾਸਲ ਕਰ ਸਕਦੈ- ਸਾਧਵੀ ਮੀਨਾ

ਸਰਦੂਲਗੜ੍ਹ, 9 ਅਗਸਤ (ਜੀ.ਐਮ.ਅਰੋੜਾ)- ਸਥਾਨਕ ਜੈਨ ਸਭਾ ਵਿਚ ਚਤੁਰਮਾਸ ਲਈ ਕੋਕਿਲਾ ਕੰਠੀ ਸੰਯਮ ਸਾਧਿਕਾ ਜੈਨ ਭਾਰਤੀ ਮਹਾਸਾਧਵੀ ਸ੍ਰੀ ਮੀਨਾ ਮਹਾਰਾਜ, ਸੇਵਾਭਾਵੀ ਸ੍ਰੀ ਮੁਕਤਾ ਮਹਾਰਾਜ, ਪ੍ਰਵਚਨ ਪ੍ਰਭਾਵਿਕਾ ਮਹਾਸਾਧਵੀ ਸ੍ਰੀ ਮਹਿਕ ਮਹਾਰਾਜ ਠਾਣੇ 9 ਸਰਦੂਲਗੜ੍ਹ ...

ਪੂਰੀ ਖ਼ਬਰ »

ਬਾਸਮਤੀ ਝੋਨੇ ਦਾ ਭਾਅ ਕੇਂਦਰ ਸਰਕਾਰ 3 ਹਜ਼ਾਰ ਪ੍ਰਤੀ ਕੁਇੰਟਲ ਨਿਸਚਿਤ ਕਰੇ- ਕੋਟਧਰਮੂ

ਝੁਨੀਰ, 9 ਅਗਸਤ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਇਕਾਈ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਅਤੇ ਬਲਾਕ ਜਨਰਲ ਸਕੱਤਰ ਪਰਮਪ੍ਰੀਤ ਸਿੰਘ ਮਾਖਾ ਨੇ ਕਿਹਾ ਕਿ ਝੋਨਾ ਉਤਪਾਦਕਾਂ ਨੂੰ ਆਏ ਸਾਲ ਹੀ ...

ਪੂਰੀ ਖ਼ਬਰ »

ਅੱਜ ਮੁਫ਼ਤ ਖਵਾਈਆਂ ਜਾਣਗੀਆਂ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ

ਮਾਨਸਾ, 9 ਅਗਸਤ (ਸ.ਰਿ.)- ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਕੌਮੀ ਦਿਵਸ ਮੌਕੇ ਮਾਨਸਾ ਜ਼ਿਲੇ੍ਹ ਵਿਚ ਮਾਨਸਾ ਸ਼ਹਿਰੀ ਖੇਤਰ ਅਤੇ ਸਰਦੂਲਗੜ੍ਹ ਬਲਾਕ ਵਿਖੇ 10 ਅਗਸਤ ਨੂੰ 70 ਹਜ਼ਾਰ ਬੱਚਿਆਂ ਨੂੰ ਗੋਲੀਆਂ ਖਵਾਈਆਂ ਜਾਣਗੀਆਂ | ਬਲਾਕ ਬੁਢਲਾਡਾ ਅਤੇ ਖਿਆਲਾ ਕਲਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗਾਂ ਮਨਵਾਉਣ ਸਬੰਧੀ ਧਰਨਾ ਲਗਾਇਆ

ਮਾਨਸਾ, 9 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਪੈਨਸ਼ਨਰਜ ਐਸੋਸੀਏਸ਼ਨ ਮੰਡਲ ਮਾਨਸਾ ਦੇ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਮੰਡਲ ਦਫਤਰ ਵਿਖੇ ਧਰਨਾ ਲਗਾਇਆ ਗਿਆ | ਇਸ ਮੌਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ | ਬੁਲਾਰਿਆਂ ਨੇ ਮੰਗ ਕੀਤੀ ਕਿ ਤਰਸ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਦੂਜੀ ਰਿਹਰਸਲ ਦਾ ਜਾਇਜ਼ਾ ਲਿਆ

ਮਾਨਸਾ, 9 ਅਗਸਤ (ਸ.ਰਿ.)- 15 ਅਗਸਤ ਨੂੰ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਰੋਹ ਸਬੰਧੀ ਦੂਜੀ ਰਿਹਰਸਲ ਸੱਭਿਆਚਾਰ ਕਮੇਟੀ ਦੇ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਭਾਜਪਾ ਮੰਡਲ ਸਰਦੂਲਗੜ੍ਹ ਦੀ ਇਕੱਤਰਤਾ ਹੋਈ

ਸਰਦੂਲਗੜ੍ਹ, 9 ਅਗਸਤ (ਪ. ਪ.)- ਭਾਰਤੀ ਜਨਤਾ ਪਾਰਟੀ ਮੰਡਲ ਸਰਦੂਲਗੜ੍ਹ ਦੀ ਇਕੱਤਰਤਾ ਮੰਡਲ ਪ੍ਰਧਾਨ ਪ੍ਰੇਮ ਗਰਗ ਦੀ ਪ੍ਰਧਾਨਗੀ'ਚ ਸਥਾਨਕ ਸ਼ਹਿਰ ਵਿਖੇ ਹੋਈ | ਜਿਸ ਦੌਰਾਨ ਆਉਣ ਵਾਲੀਆਂ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਵਿਚਾਰ ਚਰਚਾ ...

ਪੂਰੀ ਖ਼ਬਰ »

ਹੀਰੇਵਾਲਾ ਤੇ ਸਹਾਰਨਾ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕ ਪ੍ਰੋਗਰਾਮ ਕੀਤੇ

ਮਾਨਸਾ, 9 ਅਗਸਤ (ਵਿ.ਪ੍ਰਤੀ.)-ਪਿੰਡ ਹੀਰੇਵਾਲਾ ਅਤੇ ਸਹਾਰਨਾ ਵਿਖੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਸੰਬੋਧਨ ਕਰਦਿਆਂ ਏ.ਐਸ.ਆਈ. ਬਲਵੰਤ ਸਿੰਘ ਭੀਖੀ ਨੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋ ਉਖਾੜ ਸੁੱਟਣ ਦਾ ਸੱਦਾ ਦਿੱਤਾ | ...

ਪੂਰੀ ਖ਼ਬਰ »

ਬਠਿੰਡਾ 'ਚ ਮੋਟਰ ਸਾਈਕਲਾਂ 'ਤੇ ਕੱਢਿਆ ਦਲਿਤਾਂ 'ਤੇ ਜਬਰ ਵਿਰੋਧੀ ਮਾਰਚ

ਬਠਿੰਡਾ, 9 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦਲਿਤਾਂ 'ਤੇ ਜ਼ਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ ਇਕਾਈ ਬਠਿੰਡਾ ਵਲੋਂ ਸਥਾਨਕ ਰੋਜ਼ ਗਾਰਡਨ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ 'ਦਲਿਤਾਂ 'ਤੇ ਜ਼ਬਰ ਵਿਰੋਧੀ ਮਾਰਚ ਕੱਢਿਆ ਗਿਆ, ਜਿਸ ਵਿਚ ਸ਼ਾਮਲ ਵੱਡੀ ...

ਪੂਰੀ ਖ਼ਬਰ »

ਸੁਖਾਨੰਦ ਗਰਲਜ਼ ਕਾਲਜ ਦੇ ਸਾਇੰਸ ਵਿਭਾਗ ਦਾ ਨਤੀਜਾ ਸ਼ਾਨਦਾਰ

ਭਗਤਾ ਭਾਈਕਾ, 9 ਅਗਸਤ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਬੀ. ਐਸ. ਸੀ. ਭਾਗ ਤੀਜਾ (ਮੈਡੀਕਲ ਅਤੇ ਨਾਨ ਮੈਡੀਕਲ) ਦਾ ਨਤੀਜਾ ਸੌ ਫ਼ੀਸਦੀ ਰਿਹਾ | ਬੀ. ਐਸ. ਸੀ. ਨਾਨ-ਮੈਡੀਕਲ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ 87.05 ਫ਼ੀਸਦੀ ...

ਪੂਰੀ ਖ਼ਬਰ »

ਦਲਿਤਾਂ ਅਤੇ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਵਲੋਂ ਰੋਸ ਮਾਰਚ

ਰਾਮਪੁਰਾ ਫੂਲ, 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਦਲਿਤਾਂ ਅਤੇ ਜਬਰ ਵਿਰੋਧੀ ਐਕਸ਼ਨ ਕਮੇਟੀ ਪੰਜਾਬ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ਵਿਚ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਦੀ ਸ਼ੁਰੂਆਤ ਪਿੰਡ ਰਾਮਪੁਰਾ ਦੇ ਗੁਰਦੁਆਰਾ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਤੁਲਸੀ ਦੇ ਬੂਟੇ ਵੰਡੇ

ਮਾਨਸਾ, 9 ਅਗਸਤ (ਸੱਭਿ. ਪ੍ਰਤੀ.)- ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਥਾਨਕ ਸ਼ਹਿਰ ਵਿਖੇ 200 ਤੁਲਸੀ ਦੇ ਬੂਟੇ ਮੁਫ਼ਤ ਵੰਡੇ ਗਏ | ਪ੍ਰੋਜੈਕਟ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਬਾਂਸਲ ਨੇ ਤੁਲਸੀ ਦੀ ਮਹੱਤਤਾ ਬਾਰੇ ਦੱਸਦੇ ਕਿਹਾ ਕਿ ਤੁਲਸੀ ਦੇ ਸੇਵਨ ਨਾਲ ਮਨੁੱਖੀ ਸਰੀਰ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਚ ਚੋਰੀ

ਮਾਨਸਾ, 9 ਅਗਸਤ (ਧਾਲੀਵਾਲ)- ਸਥਾਨਕ ਖੋਖਰ ਰੋਡ 'ਤੇ ਮੋਬਾਈਲਾਂ ਦੀ ਦੁਕਾਨ 'ਤੇ ਚੋਰੀ ਹੋਣ ਦੀ ਖ਼ਬਰ ਹੈ | ਦੁਕਾਨ ਮਾਲਕ ਸ਼ਵੀ ਕੁਮਾਰ ਨੇ ਦੱਸਿਆ ਕਿ ਚੋਰਾਂ ਨੇ ਉਸ ਦੀ ਦੁਕਾਨ ਦੀ ਕੰਧ 'ਚ ਪਾੜ ਲਗਾ ਕੇ ਦੁਕਾਨ 'ਚ ਪਏ 50 ਹਜ਼ਾਰ ਰੁਪਏ ਦੀ ਨਕਦੀ ਤੇ ਕੁਝ ਨਵੇਂ ਮੋਬਾਈਲ ਚੋਰੀ ...

ਪੂਰੀ ਖ਼ਬਰ »

ਰਾਜ ਪੱਧਰੀ ਸੁਲੇਖ ਮੁਕਾਬਲਿਆਂ 'ਚ ਸਰਕਾਰੀ ਸਕੂਲ ਰਾਮਪੁਰਾ ਦੀ ਬੱਚੀ ਅੱਵਲ

ਰਾਮਪੁਰਾ ਫੂਲ , 9 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਪਿੰਡ ਰਾਮਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਸੂਬਾ ਪੱਧਰੀ ਅੰਗਰੇਜ਼ੀ ਦੇ ਸੁਲੇਖ ਮੁਕਾਬਲਿਆਂ ਵਿਚ ਪਹਿਲੀ ਪੁਜੀਸ਼ਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX