ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਲੁਧਿਆਣਾ

ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਸਬੰਧੀ ਫੁਲ ਡਰੈੱਸ ਰਿਹਰਸਲ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ 15 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ 'ਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਲਈ ਮੀਟਿੰਗ ਵੀ ਕੀਤੀ | ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ | ਜਿਸ 'ਚ ਵੱਖ-ਵੱਖ ਸਕੂਲਾਂ ਦੇ ਕਰੀਬ 2000 ਤੋਂ ਵਧੇਰੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਇਸ ਦਿਨ ਮੁੱਖ ਮੰਤਰੀ ਵਲੋਂ ਬੱਡੀ ਪ੍ਰੋਗਰਾਮ, ਕਰਜ਼ਾ ਰਾਹਤ ਯੋਜਨਾ ਦੇ ਅਗਲੇ ਗੇੜ ਦੀ ਸ਼ੁਰੂਆਤ ਕਰਨਗੇ, ਉਥੇ ਹੀ ਕਈ ਯੋਜਨਾਵਾਂ ਦੇ ਲਾਭਪਾਤਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ | ਵੱਖ-ਵੱਖ ਖੇਤਰਾਂ 'ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਰਾਜ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਸ੍ਰੀ ਅਗਰਵਾਲ ਨੇ ਦੱਸਿਆ ਕਿ ਸਮਾਗਮ (ਬਾਕੀ ਸਫ਼ਾ 8 'ਤੇ)
ਦੌਰਾਨ ਸੱਭਿਆਚਾਰਕ ਪ੍ਰੋਗਰਾਮ, ਮਾਰਚ ਪਾਸਟ, ਪੀ. ਟੀ. ਸ਼ੋਅ. ਅਤੇ ਲੇਜ਼ੀਅਮ ਦਾ ਪ੍ਰਦਰਸ਼ਨ ਕੀਤਾ ਜਾਵੇਗਾ | ਰਿਹਰਸਲ ਦੌਰਾਨ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ, ਡਿਪਟੀ ਕਮਿਸ਼ਨਰ ਪੁਲਿਸ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਖੰਨਾ ਅਜੇ ਸੂਦ ਤੋਂ ਇਲਾਵਾ ਕਈ ਅਧਿਕਾਰੀ ਸ਼ਾਮਿਲ ਸਨ |

ਆਜ਼ਾਦੀ ਦੀ ਦੌੜ 'ਚ ਉਚ ਅਧਿਕਾਰੀਆਂ, ਡਾ. ਭੱਲਾ ਤੇ ਬੀਨੂੰ ਢਿੱਲੋਂ ਦੀ ਵੀ ਘਾਟ ਰੜਕਦੀ ਰਹੀ ਬੁੱਢੇ ਨਾਲੇ ਦੀ ਬਦਬੂ ਤੋਂ ਕਾਂਗਰਸੀ ਵਿਧਾਇਕਾਂ ਤੇ ਲੋਕ ਸਭਾ ਮੈਂਬਰ ਨੇ ਪਾਸਾ ਵੱਟਿਆ

ਲੁਧਿਆਣਾ, 13 ਅਗਸਤ (ਬੀ. ਐਸ. ਬਰਾੜ) - ਪੰਜਾਬ ਸਰਕਾਰ ਨੇ ਮਿਸ਼ਨ ਸਵੱਛ ਅਤੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਾਸਰਾਸ ਕਲਾਕਾਰ ਅਤੇ ਫ਼ਿਲਮੀ ਅਦਾਕਾਰ ਡਾ. ਜਸਵਿੰਦਰ ਸਿੰਘ ਭੱਲਾ ਅਤੇ ਬੀਨੂੰ ਢਿੱਲੋਂ ਨੂੰ ਮਿਸ਼ਨ ਸਵੱਛ ਅਤੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ 12 ਸਾਲ ਦਾ ਲੜਕਾ ਲਾਪਤਾ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੇਰਬਾਨ ਦੇ ਇਲਾਕੇ ਰਾਧਾਸਵਾਮੀ ਕਾਲੋਨੀ 'ਚ 12 ਸਾਲ ਦੇ ਲੜਕੇ ਦੇ ਸ਼ੱਕੀ ਹਾਲਤ 'ਚ ਲਾਪਤਾ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਲਾਪਤਾ ਹੋਏ ਲੜਕੇ ਕ੍ਰਿਸ਼ਨਾ ਦੇ ਪਿਤਾ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਫਾਈਨਾਂਸਰ ਨੂੰ ਜ਼ਖ਼ਮੀ ਕਰਨ ਉਪਰੰਤ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਇਲਾਕੇ ਗੁਰੂ ਗੋਬਿੰਦ ਸਿੰਘ ਨਗਰ 'ਚ ਬੀਤੀ ਦੇਰ ਰਾਤ ਦੋ ਹਥਿਆਰਬੰਦ ਲੁਟੇਰੇ ਇਕ ਫਾਈਨਾਂਸਰ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ 22 ਹਜ਼ਾਰ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਸਰਕਾਰੀ ਤੰਤਰ ਦਾ ਪੰਜਾਬੀ ਭਾਸ਼ਾ ਤੋਂ ਮੋਹ ਭੰਗ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਪੰਜਾਬੀ ਬੋਲੀ ਤੋਂ ਸਰਕਾਰੀ ਤੰਤਰ ਦੀ ਬੇਮੁਖੀ ਵਾਲੀ ਨੀਤੀ ਦਿਨ ਪ੍ਰਤੀ ਦਿਨ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ | ਪੰਜਾਬ ਰਾਜ ਭਾਸ਼ਾ ਐਕਟ 1967 ਅਤੇ ਸਾਲ 2008 'ਚ ਹੋਈ ਇਸ ਦੀ ਤਰਮੀਮ ਨੂੰ ਛਿੱਕੇ ਟੰਗਦੇ ਹੋਏ, ਪੰਜਾਬ ਸਰਕਾਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਜੰਡਿਆਲੀ 'ਚ ਸ਼ੱਕੀ ਹਲਾਤ 'ਚ ਇਕ ਨੌਜਵਾਨ ਦੀ ਮੌਤ ਹੋਣ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਗੁਰਨਾਮ ਸਿੰਘ (47) ਵਜੋਂ ਕੀਤੀ ਗਈ ਹੈ | ਗੁਰਨਾਮ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਅੰਗਹੀਣਾਂ ਦੀ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਰੀਰਕ ਪੱਖੋਂ ਕਮਜ਼ੋਰ (ਅੰਗਹੀਣਾਂ) ਦੀ ਜਥੇਬੰਦੀ ''ਅਸੁਲਗੰਜ'' ਵਲੋਂ ਅੱਜ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਰਨ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਬੈਂਸ ਨੇ ...

ਪੂਰੀ ਖ਼ਬਰ »

ਰੂਪਨਗਰ ਕਾਲੋਨੀ ਦੀਆਂ ਗਲੀਆਂ 'ਚ ਲੱਗੇ ਪਾਣੀ ਦੇ ਛੱਪੜ ਬਿਮਾਰੀਆਂ ਨੂੰ ਦੇ ਰਹੇ ਨੇ ਸੱਦਾ

ਫੁੱਲਾਂਵਾਲ, 13 ਅਗਸਤ (ਮਨਜੀਤ ਸਿੰਘ ਦੁੱਗਰੀ)- ਧਾਂਦਰਾ ਰੋਡ ਸਥਿਤ ਰੂਪਨਗਰ ਕਾਲੋਨੀ ਦੀਆਂ ਗਲੀਆਂ 'ਚ ਲੱਗੇ ਪਾਣੀ ਦੇ ਛੱਪੜ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ, ਨਾਲ ਹੀ ਤੰਦਰੁਸਤ ਮਿਸ਼ਨ ਪੰਜਾਬ ਮੁਹਿੰਮ ਦੀਆਂ ਧੱਜੀਆਂ ਉਡਾ ਰਹੇ ਹਨ | ਰੂਪ ਨਗਰ ਕਾਲੋਨੀ ਦੀਆਂ ...

ਪੂਰੀ ਖ਼ਬਰ »

ਸਤੰਬਰ ਤੱਕ ਡਾਕਟਰਾਂ ਦੀਆਂ ਸਾਰੀਆਂ ਅਸਾਮੀਆਂ ਪੁਰ ਕੀਤੀਆਂ ਜਾਣਗੀਆਂ -ਸਿਹਤ ਮੰਤਰੀ

ਲੁਧਿਆਣਾ , 13 ਅਗਸਤ (ਸਲੇਮਪੁਰੀ) -ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਆਪਣੀ ਲੁਧਿਆਣਾ ਫੇਰੀ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਆਰਥਿਕ ਹਾਲਤ ਸੁਧਾਰਨ ਲਈ ਹਰ ਸੰਭਵ ਕੋਸਿਸ਼ ਕਰ ਰਹੀ ਹੈ ਇਸ ਮੌਕੇ ਸਿਵਲ ਹਸਪਤਾਲ 'ਚ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ...

ਪੂਰੀ ਖ਼ਬਰ »

ਛੱਤ ਤੋਂ ਡਿਗਣ ਕਾਰਨ ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਨਅਤੀ ਇਲਾਕੇ 'ਚ ਛੱਤ ਤੋਂ ਡਿਗਣ ਕਾਰਨ ਇਕ ਫੈਕਟਰੀ ਵਰਕਰ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਤਿ੍ਵੇਣੀ (28) ਵਜੋਂ ਕੀਤੀ ਗਈ ਹੈ | ਤਿ੍ਵੇਣੀ ਸਨਅਤੀ ਇਲਾਕੇ 'ਚ ਇਕ ਫੈਕਟਰੀ 'ਚ ਕੰਮ ਕਰਦਾ ਸੀ ਅਤੇ ੳੱੁਥੇ ਹੀ ਰਹਿੰਦਾ ...

ਪੂਰੀ ਖ਼ਬਰ »

ਬਖਸ਼ੀਖ਼ਾਨੇ 'ਚ ਬੰਦੀਆਂ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਨਸ਼ਾ ਸਪਲਾਈ ਕਰਨ ਦੇ ਮਾਮਲੇ 'ਚ ਉਚ ਪੱਧਰੀ ਜਾਂਚ ਦੇ ਹੁਕਮ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਵਲੋਂ ਪੇਸ਼ੀ ਦੌਰਾਨ ਕੁਝ ਪੁਲਿਸ ਮੁਲਾਜ਼ਮਾਂ ਵਲੋਂ ਬੰਦੀਆਂ ਨੂੰ ਨਸ਼ਾ ਸਪਲਾਈ ਕਰਨ ਦੇ ਮਾਮਲੇ ਦੀ ਪੁਲਿਸ ਕਮਿਸ਼ਨਰ ਵਲੋਂ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਜ਼ੋਨ-ਬੀ ਇਮਾਰਤੀ ਸ਼ਾਖਾ ਨੇ ਅਣਅਧਿਕਾਰਤ ਉਸਾਰੀ ਢਾਹੀ

ਲੁਧਿਆਣਾ, 13 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਧਿਕਾਰਤ ਉਸਾਰੀਆਂ ਿਖ਼ਲਾਫ਼ ਸ਼ੁਰੂ ਕੀਤੀ ਕਾਰਵਾਈ ਤਹਿਤ ਸੋਮਵਾਰ ਨੂੰ ਜ਼ੋਨ-ਬੀ ਇਮਾਰਤੀ ਵਲੋਂ ਰਣਜੀਤ ਨਗਰ ਗਲੀ ਨੰਬਰ-1 ਨੇੜੇ ਰੇਲਵੇ ਲਾਈਨ ਸ਼ੇਰਪੁਰ 'ਚ ਬਿਨਾਂ ਮਨਜ਼ੂਰੀ ਬਣ ਰਹੀਆਂ ਦੋ ...

ਪੂਰੀ ਖ਼ਬਰ »

ਬੁੱਢੇ ਨਾਲੇ ਦੀ ਬਦਬੂ ਤੋਂ ਕਾਂਗਰਸੀ ਵਿਧਾਇਕਾਂ ਤੇ ਲੋਕ ਸਭਾ ਮੈਂਬਰ ਨੇ ਪਾਸਾ ਵੱਟਿਆ

ਲੁਧਿਆਣਾ, 13 ਅਗਸਤ (ਬੀ. ਐਸ. ਬਰਾੜ) - ਪੰਜਾਬ ਸਰਕਾਰ ਨੇ ਮਿਸ਼ਨ ਸਵੱਛ ਅਤੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਾਸਰਾਸ ਕਲਾਕਾਰ ਅਤੇ ਫ਼ਿਲਮੀ ਅਦਾਕਾਰ ਡਾ. ਜਸਵਿੰਦਰ ਸਿੰਘ ਭੱਲਾ ਅਤੇ ਬੀਨੂੰ ਢਿੱਲੋਂ ਨੂੰ ਮਿਸ਼ਨ ਸਵੱਛ ਅਤੇ ...

ਪੂਰੀ ਖ਼ਬਰ »

'ਢਾਬਾ ਮਾਲਕ ਵਲੋਂ ਕੀਤੀ ਖੁਦਕੁਸ਼ੀ ਦਾ ਮਾਮਲਾ' ਦੁਕਾਨਦਾਰ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰ ਨੇ ਸੜਕ 'ਤੇ ਲਾਸ਼ ਰੱਖ ਕੇ ਕੀਤਾ ਪ੍ਰਦਰਸ਼ਨ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਮਾਡਲ ਗਰਾਮ 'ਚ ਬੀਤੇ ਦਿਨ ਢਾਬਾ ਮਾਲਕ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰ ਵਲੋਂ ਸੜਕ 'ਤੇ ਲਾਸ਼ ਰੱਖ ਕੇ ਪੁਲਿਸ ਿਖ਼ਲਾਫ਼ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ

ਲੁਧਿਆਣਾ, 13 ਅਗਸਤ (ਭੁਪਿੰਦਰ ਸਿੰਘ ਬਸਰਾ)- ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਇੰਪਲਾਈਜ਼ ਫੈਡਰੇਸ਼ਨ ਅਤੇ ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਆਫਿਸਰਜ਼ ਐਸੋਸੀਏਸ਼ਨ ਦੀ ਅਗਵਾਈ 'ਚ ਅੱਜ ਪੰਜਾਬ ਨੈਸ਼ਨਲ ਬੈਂਕ ਦੇ ਕਰਮਚਾਰੀਆਂ ਵਲੋਂ ਸਰਕਲ ਦਫ਼ਤਰ, ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ 'ਚ ਸੁਰੱਖਿਆ ਦੇ ਜ਼ਬਰਦਸਤ ਪ੍ਰਬੰਧ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ 'ਚ ਸੁਰੱਖਿਆ ਦੇ ਜਬਰਦਸਤ ਪ੍ਰਬੰਧ ਕੀਤੇ ਹਨ | ਆਜ਼ਾਦੀ ਦਿਵਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰੂ ਨਾਨਕ ਸਟੇਡੀਅਮ 'ਚ ਝੰਡਾਂ ਲਹਿਰਾਉਣਾ ਹੈ | ੳੱੁਥੇ ...

ਪੂਰੀ ਖ਼ਬਰ »

ਹੱਡੀ ਰੋਗਾਂ ਤੋਂ ਬਚਾਓ ਲਈ ਕਸਰਤ ਜ਼ਰੂਰੀ-ਡਾ: ਮਦਾਨ

ਲੁਧਿਆਣਾ , 13 ਅਗਸਤ ਸਲੇਮਪੁਰੀ - ਹੱਡੀ ਰੋਗਾਂ ਤੋਂ ਬਚਾਓ ਲਈ ਹਰੇਕ ਵਿਅਕਤੀ ਨੂੰ ਹਰ ਰੋਜ ਕਸਰਤ ਕਰਨੀ ਚਾਹੀਦੀ ਹੈ , ਕਿਉਂਕਿ ਕਸਰਤ ਜਿੱਥੇ ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ, ੳੱੁਥੇ ਇਹ ਸਾਡੇ ਸਰੀਰ ਨੂੰ ਸੁਡੌਲ ਬ ਣਾਉਣ 'ਚ ਸਹਾਈ ਹੁੰਦੀ ਹੈ | ਇਹ ਵਿਚਾਰ ਹੱਡੀ ...

ਪੂਰੀ ਖ਼ਬਰ »

ਪਤਨੀ ਤੋਂ ਦੁਖੀ ਪਤੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਸਵਾਲ ਕਾਲੋਨੀ 'ਚ ਪਤਨੀ ਤੋਂ ਦੁਖੀ ਹੋਏ ਪਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਦੀਪਕ ਕੁਮਾਰ (50) ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰੱਸਟ ਰਕਬਾ ਦੀ ਮੀਟਿੰਗ

ਲੁਧਿਆਣਾ, 13 ਅਗਸਤ (ਕਵਿਤਾ ਖੁਲੱਰ)-ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰੱਸਟ ਰਕਬਾ ਲੁਧਿਆਣਾ ਦੀ ਮੀਟਿੰਗ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਟਰੱਸਟੀ ਗੁਰਮੀਤ ਸਿੰਘ ਗਿੱਲ ਯੂ.ਐਸ.ਏ., ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਪਦ-ਉਨਤ ਕੀਤੇ ਨਸ਼ਾ ਛੁਡਾਊ ਕੇਂਦਰ ਦਾ ਉਦਘਾਟਨ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਲੁਧਿਆਣਾ ਦੇ ਸਿਵਲ ਹਸਪਤਾਲ ਸਥਿਤ ਨਸ਼ਾ ਛੁਡਾਊ ਕੇਂਦਰ ਨੂੰ ਪਦ-ਉਨਤ ਕਰ ਦਿੱਤਾ ਗਿਆ ਹੈ | 10 ਬਿਸਤਰਿਆਂ ਤੋਂ 50 ਬਿਸਤਰਿਆਂ ਦੀ ਸਹੂਲਤ ਨਾਲ ਲੈਸ ਕਰਨ ਉਪਰੰਤ ਇਸ ...

ਪੂਰੀ ਖ਼ਬਰ »

ਝੁੱਗੀ ਵਾਸੀਆਂ ਨੂੰ ਅਲਾਟ ਕੀਤੇ ਜਾਣ ਵਾਲੇ ਫਲੈਟਾਂ ਲਈ ਕੱਢਿਆ ਡਰਾਅ

ਲੁਧਿਆਣਾ, 13 ਅਗਸਤ (ਅਮਰੀਕ ਸਿੰਘ ਬੱਤਰਾ)- ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਵਿਕਸਤ ਕੀਤੀ ਕਾਲੋਨੀ 'ਚ ਬਣੀਆਂ ਝੁੱਗੀਆਂ ਦੇ ਵਸਨੀਕਾਂ ਨੂੰ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰੀ ਗਰੀਬਾਂ ਲਈ ਪਿੰਡ ਮੁੰਡੀਆਂ 'ਚ ਬਣਾਏ ਜਾ ਰਹੇ ਫਲੈਟ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਟਰਾਂ 'ਤੇ 24 ਘੰਟੇ ਲਈ ਭੁੱਖ ਹੜਤਾਲ ਸ਼ੁਰੂ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ 'ਚ ਕੰਮ ਕਰ ਰਹੇ ਚੌਥਾ ਦਰਜਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ ਅਤੇ ਇਸ ਤਹਿਤ ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਕਲਾਸ ਫੋਰ ਗੌਰਮਿੰੰਟ ਇੰਪਲਾਈਜ਼ ...

ਪੂਰੀ ਖ਼ਬਰ »

ਸੰਵਿਧਾਨ ਜਲਾਉਣ ਤੇ ਡਾ. ਅੰਬੇਡਕਰ ਦਾ ਅਪਮਾਨ ਕਰਨ ਵਾਲਿਆਂ ਿਖ਼ਲਾਫ਼ ਵਾਲਮੀਕਿ ਸਮਾਜ 'ਚ ਰੋਸ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਦਿੱਲੀ 'ਚ ਕੇਂਦਰ ਸਰਕਾਰ ਦੀ ਪੁਲਿਸ ਸਾਹਮਣੇ ਭਾਰਤੀ ਸੰਵਿਧਾਨ ਨੂੰ ਜਲਾਉਣ ਅਤੇ ਡਾ. ਅੰਬੇਡਕਰ ਿਖ਼ਲਾਫ਼ ਅਪਮਾਨਜਨਕ ਸ਼ਬਦਾਂ ਦਾ ਇਸਤੇਮਾਲ ਕਰਨ, ਸੰਵਿਧਾਨ ਵਿਰੋਧੀ ਤੇ ਰਿਜ਼ਰਵੇਸ਼ਨ ਵਿਰੋਧੀ ਨਾਅਰੇਬਾਜ਼ੀ ਕਰਨ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨਹੀਂ ਹੋ ਰਹੀ ਇਨ੍ਹਾਂ ਦਿਨਾਂ 'ਚ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ

ਲੁਧਿਆਣਾ, 13 ਅਗਸਤ (ਜੋਗਿੰਦਰ ਸਿੰਘ ਅਰੋੜਾ)-ਇਨ੍ਹਾਂ ਦਿਨਾਂ 'ਚ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਨਾ ਕਰਨ ਕਾਰਨ ਲੋਕਾਂ ਵਲੋਂ ਸਬੰਧਤ ਵਿਭਾਗ ਦੀ ਨੁਕਤਾਚੀਨੀ ਵੀ ਕੀਤੀ ਜਾਂਦੀ ਹੈ | ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੇ ਜਾਣ ...

ਪੂਰੀ ਖ਼ਬਰ »

ਡੀ. ਪੀ. ਐਸ. ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਆਲਮਗੀਰ, 13 ਅਗਸਤ (ਜਰਨੈਲ ਸਿੰਘ ਪੱਟੀ)-ਦੱਖਣੀ ਬਾਈਪਾਸ ਨਹਿਰ ਕਿਨਾਰੇ ਸਥਿਤ ਦਿੱਲੀ ਪਬਲਿਕ ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਪਿ੍ਸੀਪਲ ਮੈਡਮ ਅੰਮਿਤਾ ਮਿੱਤਲ ਦੀ ਰਹਿਨੁਮਾਈ ਹੇਠ ਮਨਾਇਆ ਗਿਆ, ਜਿਸ 'ਚ ਨੰਨੇ ਮੁੰਨੇ੍ਹ ਬੱਚਿਆਂ ਨੇ ਰੰਗ ਬਿਰੰਗੀਆਂ ਪੰਜਾਬੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਠੇਕੇਦਾਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਉਮਕੈਸ਼ ਪਲਾਜਾ ਦੇ ਬਾਹਰ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਪੁਲਿਸ ਨੇ ਪਾਰਕਿੰਗ ਦੇ ਠੇਕੇਦਾਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿ੍ੰਸ ਨਵਦੀਪ ਸਿੰਘ ਵਾਸੀ ਸੱਤੋਵਾਲ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਵਧਦੇ ਤਾਪਮਾਨ ਨੂੰ ਸਹਾਰਨ ਲਈ ਕਣਕ ਦੀ ਖੋਜ ਸਬੰਧੀ ਪੀ.ਏ.ਯੂ. ਨੂੰ ਮਿਲਿਆ ਪ੍ਰੋਜੈਕਟ

ਲੁਧਿਆਣਾ,13 ਅਗਸਤ (ਬੀ.ਐਸ.ਬਰਾੜ)- ਕਣਕ ਦੇ ਪੱਕਣ ਸਮੇਂ ਲੋੜ ਤੋਂ ਵੱਧ ਤਾਪਮਾਨ ਹੋਣ ਕਰਕੇ ਦਾਣੇ ਸੁੰਗੜ ਜਾਂਦੇ ਹਨ | ਇਸ ਸਮੱਸਿਆ ਨਾਲ ਨਜਿੱਠਣ ਲਈ ਇਕ ਖੋਜ ਪ੍ਰੋਜੈਕਟ ਪੀ.ਏ.ਯੂ. ਦੇ ਸਕੂਲ ਆਫ਼ ਐਗਰੀਕਲਚਰ ਬਾਇਓਟੈਕਨਾਲੋਜੀ ਦੀ ਵਿਗਿਆਨੀ ਡਾ. ਸਤਿੰਦਰ ਕੌਰ ਨੂੰ ...

ਪੂਰੀ ਖ਼ਬਰ »

ਬੈਸਟਵੇਅ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਬੈਸਟਵੇਅ ਵੈੱਲਫੇਅਰ ਸੁਸਾਇਟੀ ਦੀ ਸਰਕਟ ਹਾਊਸ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਹੇਠ ਹੋਈ ਇਸ ਬੈਠਕ 'ਚ ਵਿਧਾਇਕ ਅਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 13 ਅਗਸਤ (ਬੀ. ਐਸ. ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਮਈ ਮਹੀਨੇ 'ਚ ਲਈ ਗਈ ਪ੍ਰੀਖਿਆ ਐਮ. ਐਸ. ਸੀ. ਕਮਿਸਟਰੀ, ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 86 ਫੀਸਦੀ ਅੰਕ ਪ੍ਰਾਪਤ ਕਰਕੇ ਯੂਨਿਵਰਸਿਟੀ 'ਚੋਂ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਸਾੜਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਲੁਧਿਆਣਾ, 13 ਅਗਸਤ (ਅਮਰੀਕ ਸਿੰਘ ਬੱਤਰਾ)-9 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਭਾਰਤੀ ਸੰਵਿਧਾਨ ਦੀ ਕਾਪੀ ਸਾੜਨ ਅਤੇ ਭੜਕਾਊ ਨਾਅਰੇਬਾਜ਼ੀ ਕਰਨ ਦੀ ਨਿੰਦਾ ਕਰਦਿਆਂ ਭਾਰਤੀਯ ਵਾਲਮੀਕ ਸਮਾਜ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਡਾਇੰਗ ਮਿੱਲ ਵਿਚੋਂ ਨਿਕਲ ਰਹੇ ਪ੍ਰਦੂਸ਼ਤ ਪਾਣੀ ਕਰਕੇ ਸੁੰਦਰ ਪਾਰਕ ਛੱਪੜ 'ਚ ਤਬਦੀਲ

ਢੰਡਾਰੀ ਕਲਾਂ, 13 ਅਗਸਤ (ਪਰਮਜੀਤ ਸਿੰਘ ਮਠਾੜੂ)-ਸਮਾਰਟ ਸਿਟੀ ਦੇ ਸੁਪਨੇ ਦਿਖਾਉਣ ਵਾਲੀ ਸਰਕਾਰ ਦੇ ਉਦਯੋਗਿਕ ਇਲਾਕਿਆਂ 'ਚ ਹਾਲਾਤ ਬਦ ਤੋਂ ਬਦਤਰ ਬਣੇ ਹੋਏ ਹਨ¢ ਢੰਡਾਰੀ ਖੁਰਦ ਇਲਾਕੇ ਦੇ ਨਜ਼ਦੀਕ ਨਗਰ ਨਿਗਮ ਦੁਆਰਾ ਬਣਾਏ ਗਏ ਪਾਰਕ ਦੀ ਦਸ਼ਾ ਬਹੁਤ ਹੀ ਤਰਸਯੋਗ ਬਣੀ ...

ਪੂਰੀ ਖ਼ਬਰ »

ਮੱੁਖ ਮੰਤਰੀ ਅੱਜ ਕਰਨਗੇ ਸਨਅਤਕਾਰਾਂ ਤੇ ਕਾਰੋਬਾਰੀਆਂ ਨਾਲ ਮੀਟਿੰਗ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 14 ਅਗਸਤ ਨੂੰ ਲੁਧਿਆਣਾ ਵਿਖੇ ਪੁੱਜ ਰਹੇ ਹਨ, ਜਿਸ ਦੌਰਾਨ ਉਹ ਸ਼ਾਮ 5 ਵਜੇ ਹੋਟਲ ਪਾਰਕ ਪਲਾਜਾ ਵਿਖੇ ਮਹਾਂਨਗਰ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਦੇ ਨਾਲ ਮੀਟਿੰਗ ਕਰਨਗੇ | ਮੀਟਿੰਗ 'ਚ ਸਨਅਤੀ ...

ਪੂਰੀ ਖ਼ਬਰ »

ਭਾਰਤ 'ਚ ਜਾਗਰੂਕਤਾ ਦੀ ਘਾਟ ਕਾਰਨ ਹਲਕਾਅ ਦੇ ਪਾਏ ਜਾਂਦੇ ਹਨ ਵੱਧ ਕੇਸ

ਲੁਧਿਆਣਾ, 13 ਅਗਸਤ (ਬੀ. ਐਸ. ਬਰਾੜ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਕੈਨੇਡਾ ਦੀ ਮੈਕਮਾਸਟਰ ਯੂਨੀਵਰਸਿਟੀ ਦੇ ਸਹਿਯੋਗ ਨਾਲ 14 ਅਗਸਤ ਨੂੰ ਹਲਕਾਅ ਤੋਂ ਬਚਾਅ ਅਤੇ ਕੁੱਤਿਆਂ ਨੂੰ ਕਿਰਮ ਰਹਿਤ ਕਰਨ ਸਬੰਧੀ ਇਕ ਕੈਂਪ ...

ਪੂਰੀ ਖ਼ਬਰ »

ਨਗਰ ਨਿਗਮ 'ਚ ਵਿਰੋਧੀ ਧਿਰ ਦਾ ਆਗੂ ਬਣਾਉਣ ਲਈ ਜਥੇਦਾਰ ਡੰਗ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਨਗਰ ਨਿਗਮ ਲੁਧਿਆਣਾ 'ਚ ਵਿਰੋਧੀ ਧਿਰ ਦੇ ਨਵੇਂ ਬਣੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਤਿਕਾਰ ਦੇਣ ...

ਪੂਰੀ ਖ਼ਬਰ »

ਪੰਜਾਬ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਆਸ਼ੂ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਪਾਕਿਸਤਾਨ ਦੀ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ 'ਤੇ ਕੰਮ ਕਰ ਰਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਪੰਜਾਬ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਭੋਗ ਸਮਾਗਮ ਅੱਜ

ਡੇਹਲੋਂ, 13 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸੱਚਖੰਡ ਵਾਸੀ ਮਾਤਾ ਸਾਹਿਬ ਕੌਰ ਦੇ 113ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਪ੍ਰਸਤ ਹਰਪਾਲ ਸਿੰਘ ਲਹਿਲ ਅਤੇ ਪ੍ਰਧਾਨ ਦਿਲਬਾਗ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਭੋਗ ਸਮਾਗਮ ਅੱਜ

ਡੇਹਲੋਂ, 13 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸੱਚਖੰਡ ਵਾਸੀ ਮਾਤਾ ਸਾਹਿਬ ਕੌਰ ਦੇ 113ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਪ੍ਰਸਤ ਹਰਪਾਲ ਸਿੰਘ ਲਹਿਲ ਅਤੇ ਪ੍ਰਧਾਨ ਦਿਲਬਾਗ ...

ਪੂਰੀ ਖ਼ਬਰ »

2019 ਦੀਆਂ ਚੋਣਾਂ 'ਚ ਖੱਬੀਆਂ ਪਾਰਟੀਆਂ ਅਹਿਮ ਰੋਲ ਅਦਾ ਕਰਨਗੀਆਂ-ਸੀ.ਪੀ.ਆਈ.

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਮੋਦੀ ਸਰਕਾਰ ਨੂੰ ਹਟਾਉਣ ਲਈ ਦਿੱਤੇ ਸੀ.ਪੀ.ਆਈ. ਦੇ ਸੱਦੇ ਨੂੰ ਘਰ-ਘਰ ਪਹੁੰਚਾਉਣ ਦੀ ਮੁਹਿੰਮ ਜਾਰੀ ਹੈ | ਅੱਜ ਪਾਰਟੀ ਦੀ ਸਲੇਮ ਟਾਬਰੀ ਲੁਧਿਆਣਾ ਇਕਾਈ ਵਲੋਂ ਕਰਵਾਏ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪੁੱਜੇ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਜੀ.ਆਰ.ਡੀ. ਅਕੈਡਮੀ 'ਚ ਲੱਗਿਆ ਤੀਆਂ ਦਾ ਮੇਲਾ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਸਮਾਜ ਸੇਵਿਕਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਜੀ.ਆਰ.ਡੀ.ਅਕੈਡਮੀ ਦੀ ਪ੍ਰਬੰਧਕ ਕਮੇਟੀ ਅਤੇ ਸਟਾਫ ਮੈਂਬਰਾਨ ਵਲੋਂ ਅਕੈਡਮੀ ਦੇ ਕੈਂਪਸ ਅੰਦਰ ਲਗਾਏ ਗਏ ਤੀਆਂ ਦੇ ਮੇਲੇ ਦੌਰਾਨ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਅਕੈਡਮੀ ਦੀਆਂ ...

ਪੂਰੀ ਖ਼ਬਰ »

ਤੀਆਂ ਦਾ ਮੇਲਾ ਰਵਾਇਤੀ ਸੱਭਿਆਚਾਰ ਤੇ ਵਿਰਸੇ ਨਾਲ ਜੋੜਨ ਦਾ ਉਪਰਾਲਾ-ਬੀਬੀ ਰਾਮੂਵਾਲੀਆ ਜੀ.ਆਰ.ਡੀ. ਅਕੈਡਮੀ 'ਚ ਲੱਗਿਆ ਤੀਆਂ ਦਾ ਮੇਲਾ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)- ਸਮਾਜ ਸੇਵਿਕਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਜੀ.ਆਰ.ਡੀ.ਅਕੈਡਮੀ ਦੀ ਪ੍ਰਬੰਧਕ ਕਮੇਟੀ ਅਤੇ ਸਟਾਫ ਮੈਂਬਰਾਨ ਵਲੋਂ ਅਕੈਡਮੀ ਦੇ ਕੈਂਪਸ ਅੰਦਰ ਲਗਾਏ ਗਏ ਤੀਆਂ ਦੇ ਮੇਲੇ ਦੌਰਾਨ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਅਕੈਡਮੀ ਦੀਆਂ ...

ਪੂਰੀ ਖ਼ਬਰ »

ਪੰਜਾਬ ਵਪਾਰ ਮੰਡਲ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਸੰਘਰਸ਼ ਆਰੰਭਣ ਦਾ ਐਲਾਨ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)- ਪੰਜਾਬ ਵਪਾਰ ਮੰਡਲ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਸੰਘਰਸ਼ ਆਰੰਭਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਤਹਿਤ 16 ਅਗਸਤ ਨੂੰ ਪੰਜਾਬ ਭਰ 'ਚ ਡੀ.ਈ.ਟੀ.ਸੀ. ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਾਪੇ ਜਾਣਗੇ | ...

ਪੂਰੀ ਖ਼ਬਰ »

ਵਲੀਪੁਰ ਕਲਾਂ ਨੇੜੇ ਬੁੱਢੇ ਦਰਿਆ 'ਚ 2 ਮੱਝਾਂ ਤੇ ਝੋਟਾ ਲਾਪਤਾ

ਹੰਬੜਾਂ, 13 ਅਗਸਤ (ਕੁਲਦੀਪ ਸਿੰਘ ਸਲੇਮਪੁਰੀ)- ਪਿੰਡ ਵਲੀਪੁਰ ਕਲਾਂ ਲਾਗੇ ਬੁੱਢੇ ਦਰਿਆ 'ਚ 9 ਮੱਝਾਂ ਜਾ ਵੜੀਆਂ, ਜਿਨ੍ਹਾਂ 'ਚੋਂ 2 ਮੱਝਾਂ ਤੇ ਝੋਟਾ ਲਾਪਤਾ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਪਿੰਡ ਖਹਿਰਾ ਬੇਟ ਦੇ ਵਸਨੀਕ ਮੋਹਣ ਸਿੰਘ ਪੁੱਤਰ ਮਿਲਖਾ ਸਿੰਘ ਨੇ ਦੁਖੀ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਬਣਾਉਣ ਦੇ ਮਾਮਲੇ 'ਚ 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਨਾਜਾਇਜ਼ ਕਾਲੋਨੀਆਂ ਬਣਾਉਣ ਦੇ ਮਾਮਲੇ 'ਚ 6 ਵਿਅਕਤੀਆਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗਲਾਡਾ ਦੇ ਅਧਿਕਾਰੀ ਗੁਰਚਰਨ ਸਿੰਘ ਦੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਉਮਰ ਕੈਦ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮੀਰਾ (ਅਸਲ ਨਾਮ ਨਹੀਂ) ਦੇ ਪਿਤਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਇਕ ਜ਼ਖ਼ਮੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਮਾਂਗਟ 'ਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਨੇ ਇਸ ਸਬੰਧੀ ਗੁਰਜੰਟ ਸਿੰਘ ਵਾਸੀ ਮਾਂਗਟ ਦੀ ਸ਼ਿਕਾਇਤ 'ਤੇ ਗੁਰਦੇਵ ...

ਪੂਰੀ ਖ਼ਬਰ »

ਅੰਗਦਾਨ ਦਿਵਸ ਮੌਕੇ ਅੰਗਦਾਨ ਸੰਸਥਾ ਗਲੋਡਸ ਵਲੋਂ ਰਾਜ ਪੱਧਰੀ ਸਮਾਗਮ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ, ਸਲੇਮਪੁਰੀ)- ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ: ਬਲਦੇਵ ਸਿੰਘ ਔਲਖ ਨੂੰ ਪਿਛਲੇ 24 ਸਾਲਾਂ ਦੌਰਾਨ 15000 ਤੋਂ ਵੱਧ ਗੁਰਦਾ ਟਰਾਂਪਲਾਂਟ ਤੇ ਸਰਜਰੀ ਕਰਨ 'ਤੇ ਮੁਬਾਰਕ ਦਿੱਤੀ ¢ ਉਨ੍ਹਾਂ ਡਾ: ...

ਪੂਰੀ ਖ਼ਬਰ »

ਹਲਕਾ ਪੂਰਬੀ 'ਚ ਸ਼ੁਰੂ ਹੋਏ ਸਰਕਾਰੀ ਕਾਲਜ 'ਚ ਪੜ੍ਹਾਈ ਸ਼ੁਰੂ

ਲੁਧਿਆਣਾ, 13 ਅਗਸਤ (ਬੀ.ਐਸ.ਬਰਾੜ)-ਹਲਕਾ ਪੂਰਬੀ 'ਚ ਸ਼ੁਰੂ ਹੋਏ ਸਰਕਾਰੀ ਕਾਲਜ 'ਚ ਪੜ੍ਹਾਈ ਸ਼ੁਰੂ ਹੋ ਗਈ ਹੈ ਅਤੇ ਅੱਜ ਪਹਿਲੇ ਦਿਨ ਵਿਧਾਇਕ ਸੰਜੇ ਤਲਵਾੜ ਅਤੇ ਪਰਿਵਾਰਕ ਮੈਂਬਰਾਂ ਨੇ ਕਾਲਜ 'ਚ ਦਾਖ਼ਲ ਹੋਏ 80 ਨਵੇਂ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ | ਵਿਦਿਆਰਥੀਆਂ ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ ਦੇ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਜਨਤਕ ਕਰੇ ਸਰਕਾਰ-ਬੈਂਸ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬਹਿਬਲ ਗੋਲੀ ਕਾਂਡ ਦੇ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਸਰਕਾਰ ਵਲੋਂ ਜਨਤਕ ਕਰਨਾ ਚਾਹੀਦਾ ਹੈ | ਅੱਜ ਪੱਤਰਕਾਰਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ 'ਜਸਵੰਤ ਸਿੰਘ ਕੰਵਲ' ਨਾਲ ਮਿਲਣੀ

ਲੁਧਿਆਣਾ, 13 ਅਗਸਤ (ਬੀ. ਐਸ. ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ ਗੁਜਰਖਾਨ ਕੈਂਪ ਦੇ ਪੰਜਾਬੀ ਵਿਭਾਗ ਵਲੋਂ ਇਕ ਵਿਦਿਅਕ ਟੂਰ ਪਿੰਡ ਢੁੱਡੀਕੇ ਪ੍ਰਸਿੱਧ ਨਾਵਲਕਾਰ 'ਜਸਵੰਤ ਸਿੰਘ ਕੰਵਲ' ਦੇ ਨਿਵਾਸ ਸਥਾਨ ਵਿਖੇ ਕੀਤਾ ਗਿਆ | ਜਿਸ 'ਚ ਚੋਣਵੇਂ ਪੰਜਾਬੀ ਵਿਸ਼ੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਪੱਖੋਵਾਲ ਰੋਡ ਵਿਖੇ ਕੈਰੀਅਰ ਕਾਊਾਸਿਲੰਗ ਸੈਮੀਨਾਰ

ਲੁਧਿਆਣਾ, 13 ਅਗਸਤ (ਪਰਮੇਸ਼ਰ ਸਿੰਘ)- ਡੀ. ਏ. ਵੀ. ਸਕੂਲ ਪੱਖੋਵਾਲ ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਚੰਗੇ ਭਵਿੱਖ ਲਈ ਉਚ ਸਿੱਖਿਆ 'ਚ ਢੁਕਵਾਂ ਕੋਰਸ ਚੁਣਨ ਲਈ ਅਗਵਾਈ ਦੇਣ ਵਾਸਤੇ ਕੈਰੀਅਰ ਕਾਊਾਸਿਲੰਗ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਸਿਹਤਯਾਬੀ ਲਈ ਸਮਾਗਮ

ਲੁਧਿਆਣਾ, 13 ਅਗਸਤ (ਅਮਰੀਕ ਸਿੰਘ ਬੱਤਰਾ)-ਕੇਂਦਰੀ ਮੰਤਰੀ ਅਰੁਣ ਜੇਤਲੀ ਦੀ ਸਿਹਤਯਾਬੀ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਕਰਾਏ ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਸਿੰਗਲਾ ਵਾਲਿਆਂ ਵਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਾਇਆ | ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਲਾਇਆ ਕੈਂਪ

ਲੁਧਿਆਣਾ, 13 ਅਗਸਤ (ਬੀ. ਐਸ. ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਦੋ ਦਿਨਾਂ ਸਿਖਲਾਈ ਕੈਂਪ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਰੀ ਦੀ ਵਰਤੋਂ ਬਾਰੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਵਲੋਂ ਲਗਾਇਆ ਗਿਆ | ਕੈਂਪ ਐਗਰੀਕਲਚਰਲ ...

ਪੂਰੀ ਖ਼ਬਰ »

ਲਕਸ਼ੈ ਸ਼ਰਮਾ ਅਤੇ ਅਰਨਾਮ ਜੈਨ ਨੇ ਮੁੜ ਕੀਤੀ ਬੈਡਮਿੰਟਨ 'ਚ ਅਹਿਮ ਪ੍ਰਾਪਤੀ

ਲੁਧਿਆਣਾ, 13 ਅਗਸਤ (ਪਰਮੇਸ਼ਰ ਸਿੰਘ)- ਨੌਜਵਾਨ ਖਿਡਾਰੀ ਲਕਸ਼ੈ ਸ਼ਰਮਾ ਨੇ ਅੰਡਰ-15 ਸਿੰਗਲ ਤੇ ਡਬਲ ਦੋਵਾਂ ਮੁਕਾਬਲਿਆਂ 'ਚ ਸੋਨ ਤਗਮੇ ਜਿੱਤ ਕੇ ਮੁੜ ਬੈਡਮਿੰਟਨ 'ਚ ਆਪਣਾ ਲੋਹਾ ਮਨਵਾਇਆ | ਸਬ ਜੂਨੀਅਰ ਪੰਜਾਬ ਰਾਜ ਰੈਂਕਿੰਗ ਦੇ ਮੁਕਾਬਲਿਆਂ 'ਚ ਲਕਸ਼ੈ ਨੇ ਸਿੰਗਲ ...

ਪੂਰੀ ਖ਼ਬਰ »

ਆਪਣੇ ਚੌਗਿਰਦੇ ਨੂੰ ਹਰਿਆ-ਭਰਿਆ ਤੇ ਸਾਫ਼-ਸੁਥਰਾ ਰੱਖਿਆ ਜਾਵੇ-ਰਾਜਧਾਨੀ

ਲੁਧਿਆਣਾ, 13 ਅਗਸਤ(ਜੁਗਿੰਦਰ ਸਿੰਘ ਅਰੋੜਾ)-ਗਿੱਲ ਰੋਡ ਪਟੇਲ ਅਤੇ ਸਟੀਲ ਟਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਗਿਆਨ ਵਿਹਾਰ ਸ਼ਾਪਕੀਪਰ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਹਰਪ੍ਰੀਤ ਸਿੰਘ ਰਾਜਧਾਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਜਿੱਥੇ ...

ਪੂਰੀ ਖ਼ਬਰ »

ਦਾਨ ਕੀਤੇ ਅੰਗਾਂ ਨਾਲ ਭਾਰਤ ਅਤੇ ਪਾਕਿਸਤਾਨ ਦੇ ਲੱਖਾਂ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ ਜਾ ਸਕਦੀ ਹੈ-ਡਾ. ਔਲਖ

ਲੁਧਿਆਣਾ, 13 ਅਗਸਤ (ਸਲੇਮਪੁਰੀ)- ਦੇਸ਼ 'ਚ ਹਰ ਸਾਲ ਵੱਡੀ ਗਿਣਤੀ 'ਚ ਮਰੀਜ਼ ਇਸ ਕਰਕੇ ਦਮ ਤੋੜ ਜਾਂਦੇ ਹਨ ਕਿ ਉਨ੍ਹਾਂ ਨੂੰ ਗੁਰਦਾ ਦਾਨ ਨਹੀਂ ਮਿਲਦਾ, ਇਹ ਵਿਚਾਰ ਗੁਰਦਾ ਰੋਗਾਂ ਦੇ ਮਾਹਿਰ ਡਾ. ਬਲਦੇਵ ਸਿੰਘ ਔਲਖ ਮੁੱਖ ਪ੍ਰਬੰਧਕ ਏਕਾਈ ਹਸਪਤਾਲ ਨੇ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਮੋਟਾਪੇ ਦੇ ਸਫ਼ਲ ਇਲਾਜ ਲਈ ਦੂਰਬੀਨ ਵਿਧੀ ਦੇ ਨਤੀਜੇ ਵਧੇਰੇ ਸਾਰਥਿਕ-ਡਾ: ਸਿੱਧੂ

ਜਲੰਧਰ, 13 ਅਗਸਤ (ਅ. ਬ.)-ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਕਾਰਨ ਜੀਵਨ ਸ਼ੈਲੀ 'ਚ ਬਦਲਾਓ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਮਨੁੱਖ ਦਿਨ-ਪ੍ਰਤੀ-ਦਿਨ ਜਾਨਲੇਵਾ ਬਿਮਾਰੀਆਂ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ, ਜਿਨ੍ਹਾਂ 'ਚੋਂ ਮੋਟਾਪਾ ਅਤੇ ਸ਼ੂਗਰ ਟਾਈਪ 2 ਦੀ ਬਿਮਾਰੀ ਸਭ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX