ਤਾਜਾ ਖ਼ਬਰਾਂ


ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  0 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  5 minutes ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  7 minutes ago
ਬਠਿੰਡਾ, 18 ਜਨਵਰੀ (ਕਮਲਜੀਤ ਸਿੰਘ)- ਬਠਿੰਡਾ 'ਚ ਅੱਜ ਸੱਤ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਧਰਨਾ ਲਾਇਆ ਗਿਆ ਹੈ। ਇਹ ਧਰਨਾ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਲਾਇਆ...
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  7 minutes ago
ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਲਾਲ ਚੌਂਕ 'ਚ ਅੱਜ ਗਰਨੇਡ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਮਲੇ 'ਚ ਅਜੇ ਤੱਕ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  19 minutes ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  19 minutes ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਰਾਸ਼ਟਰ ਕਮੇਟੀ(ਟੀ.ਆਰ.ਐਸ) ਦੇ ਨੇਤਾ ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਸਪੀਕਰ ਚੁਣਿਆ ਗਿਆ.....
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  31 minutes ago
ਬੋਗੋਟਾ, 18 ਜਨਵਰੀ- ਕੋਲੰਬੀਆ ਦੀ ਰਾਜਧਾਨੀ ਬੋਗੋਟਾ 'ਚ ਲੰਘੇ ਦਿਨ ਇੱਕ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ ਹੋ ਗਈ, ਜਦਕਿ 68 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਪੁਲਿਸ ਕੈਡੇਟ ਸਿਖਲਾਈ ਅਕਾਦਮੀ 'ਤੇ ਕੀਤਾ ਗਿਆ ਸੀ। ਇਸ ਹਮਲੇ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  39 minutes ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  33 minutes ago
ਨਵਾਂਸ਼ਹਿਰ, 18 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਅਤੇ ਉਸ ਨਾਲ ਤਸਕਰੀ ਦੇ ਧੰਦੇ 'ਚ ਸਹਾਇਕ ਔਰਤ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੱਤਰਕਾਰਾਂ....
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  55 minutes ago
ਲਖਨਊ, 18 ਜਨਵਰੀ- ਆਰ.ਐਸ.ਐਸ. ਦੇ ਜਨਰਲ ਸਕੱਤਰ ਭੈਆਜੀ ਜੋਸ਼ੀ ਨੇ ਰਾਮ ਮੰਦਰ 'ਤੇ ਬਿਆਨ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਸਾਡੀ ਇੱਛਾ ਹੈ ਕਿ ਰਾਮ ਮੰਦਰ 2025 ਤੱਕ ਬਣ ਕੇ ਤਿਆਰ ਹੋ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਦਰ ਦੀ ਉਸਾਰੀ ਅੱਜ ਸ਼ੁਰੂ .....
ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ
. . .  55 minutes ago
ਨਵੀਂ ਦਿੱਲੀ, 18 ਜਨਵਰੀ- 19 ਜਨਵਰੀ ਨੂੰ ਕੋਲਕਾਤਾ 'ਚ ਟੀ. ਐੱਮ. ਸੀ. ਵਲੋਂ ਬੁਲਾਈ ਗਈ ਮੈਗਾ ਰੈਲੀ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਮਰਥਨ ਦਿੱਤਾ ਹੈ। ਇਸ ਸੰਬੰਧ 'ਚ ਰਾਹੁਲ ਨੇ ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 27/1
. . .  about 1 hour ago
ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 9 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 9/0
. . .  about 1 hour ago
ਸਬਰੀਮਾਲਾ ਮੰਦਰ 'ਚ ਦਾਖਲ ਹੋਈਆਂ ਦੋ ਔਰਤਾਂ ਨੂੰ ਦਿੱਤੀ ਜਾਵੇ ਢੁਕਵੀਂ ਸੁਰੱਖਿਆ - ਸੁਪਰੀਮ ਕੋਰਟ
. . .  about 1 hour ago
ਤਿਰੂਵਨੰਤਪੁਰਮ, 18 ਜਨਵਰੀ- ਸੁਪਰੀਮ ਕੋਰਟ ਨੇ ਕੇਰਲ ਸਰਕਾਰ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਸਬਰੀਮਾਲਾ ਮੰਦਰ 'ਚ 2 ਜਨਵਰੀ ਨੂੰ ਦਾਖਲ ਹੋਈਆਂ ਦੋ ਔਰਤਾਂ ਨੂੰ ਢੁਕਵੀਂ ਸੁਰੱਖਿਆ ਦਿੱਤੀ ਜਾਵੇ.....
ਲਦਾਖ਼ 'ਚ ਬਰਫ਼ੀਲੇ ਤੂਫ਼ਾਨ ਕਾਰਨ 3 ਲੋਕਾਂ ਦੀ ਮੌਤ, 7 ਅਜੇ ਵੀ ਲਾਪਤਾ
. . .  about 1 hour ago
ਤੇਜ਼ ਰਫ਼ਤਾਰ ਬੱਸ ਨੇ ਬੱਚੇ ਨੂੰ ਦਰੜਿਆ, ਰੋਹ 'ਚ ਆਏ ਲੋਕਾਂ ਵਲੋਂ ਬੱਸ ਦੀ ਭੰਨ-ਤੋੜ
. . .  about 1 hour ago
ਤੇਲੰਗਾਨਾ 'ਚ ਸਿਲੰਡਰ ਫਟਣ ਕਾਰਨ ਇੱਕ ਦੀ ਮੌਤ ਅਤੇ ਕਈ ਜ਼ਖ਼ਮੀ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਜਿੱਤ ਲਈ ਮਿਲਿਆ 231 ਦੌੜਾਂ ਦਾ ਟੀਚਾ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਦੀ ਪੂਰੀ ਟੀਮ 230 ਦੌੜਾਂ 'ਤੇ ਆਊਟ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਲੱਗਾ 9ਵਾਂ ਝਟਕਾ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 47 ਓਵਰਾਂ ਤੋਂ ਬਾਅਦ ਆਸਟ੍ਰੇਲੀਆ 228/8
. . .  about 2 hours ago
ਲਦਾਖ਼ 'ਚ ਆਇਆ ਬਰਫ਼ੀਲਾ ਤੂਫ਼ਾਨ, ਕਈ ਲੋਕ ਦੱਬੇ
. . .  about 2 hours ago
ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ
. . .  about 2 hours ago
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ :40 ਓਵਰਾਂ ਤੋਂ ਬਾਅਦ ਆਸਟ੍ਰੇਲੀਆ 190/6
. . .  about 2 hours ago
ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ
. . .  about 3 hours ago
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 163/6
. . .  about 3 hours ago
ਪੰਜਾਬ ਅੰਦਰ ਨਵੀਆਂ ਬਣ ਰਹੀਆਂ ਪਾਰਟੀਆਂ ਦਾ ਮਕਸਦ ਕਾਂਗਰਸ ਨੂੰ ਲਾਭ ਪਹੁੰਚਾਉਣਾ- ਮਜੀਠੀਆ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 26 ਓਵਰਾਂ ਤੋਂ ਬਾਅਦ ਆਸਟ੍ਰੇਲੀਆ 110/4
. . .  about 3 hours ago
ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਕਾਰਨ ਟਰੇਨਾਂ ਅਤੇ ਉਡਾਣਾਂ 'ਤੇ ਅਸਰ
. . .  about 4 hours ago
ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  about 4 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  1 minute ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  about 5 hours ago
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 5 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਮੁਕਤਸਰ ਸਾਹਿਬ

ਭਾਗਸਰ ਰਜਬਾਹੇ ਦੇ ਬੰਦ ਕਾਰਨ ਕਿਸਾਨਾਂ ਨੇ ਝੀਂਡਵਾਲਾ ਸੜਕ 'ਤੇ ਲਾਇਆ ਧਰਨਾ

ਮੰਡੀ ਲੱਖੇਵਾਲੀ, 13 ਅਗਸਤ (ਰੁਪਿੰਦਰ ਸਿੰਘ ਸੇਖੋਂ)-ਕਈ ਦਿਨਾਂ ਤੋਂ ਬੰਦ ਭਾਗਸਰ ਰਜਬਾਹੇ ਨਾਲ ਸਬੰਧਿਤ ਕਿਸਾਨਾਂ ਨੇ ਝੀਂਡਵਾਲਾ ਹੈੱਡਵਰਕਸ ਕੋਲ ਅਬੋਹਰ-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਵੇਰੇ 9 ਕੁ ਵਜੇ ਦੇ ਕਰੀਬ ਧਰਨਾ ਲਾ ਦਿੱਤਾ ਤੇ ਮੰਗ ਕੀਤੀ ਕਿ ਅਰਨੀਵਾਲਾ ਨਹਿਰ ਵਾਂਗ ਸਾਡੇ ਰਜਬਾਹੇ 'ਚ ਪਾਣੀ ਛੱਡਿਆ ਜਾਵੇ | ਧਰਨਾਕਾਰੀਆਂ ਨੇ ਕਿਹਾ ਕਿ ਫ਼ਸਲਾਂ ਸੁੱਕ ਰਹੀਆਂ ਨੇ, ਅਤੇ ਹਰਾ-ਚਾਰਾ ਖ਼ਤਮ ਹੋ ਗਿਆ ਹੈ | ਵਾਟਰ ਵਰਕਸ ਵੀ ਨਹਿਰੀ ਖੁਣੋਂ ਚਿੱਟੇ ਹਾਥੀ ਸਾਬਤ ਹੋ ਰਹੇ ਹਨ | ਪਾਕਾਂ, ਬੰਨਾਵਾਲੀ, ਤੇਲੂਪੁਰਾ, ਮਦਰੱਸਾ, ਜੰਡਵਾਲਾ, ਭੀਮੇਸ਼ਾਹ, ਟਾਹਲੀਵਾਲਾ, ਮਾਹੂਆਣਾ, ਨੂਰਪੁਰਾ, ਸ਼ਾਹਪੁਰਾ ਤੇ ਲੱਖੇਵਾਲੀ-ਨੰਦਗੜ੍ਹ ਦੇ ਕਿਸਾਨਾਂ ਨੇ ਤੁਰੰਤ ਪਾਣੀ ਛੱਡਣ ਦੀ ਮੰਗ ਕੀਤੀ | ਘਟਨਾ ਦਾ ਪਤਾ ਲੱਗਦਿਆਂ ਐੱਸ.ਐੱਚ.ਓ. ਲੱਖੇਵਾਲੀ ਪਰਮਜੀਤ ਸਿੰਘ ਪੁਲਿਸ ਪਾਰਟੀ ਨਾਲ ਪਹੰੁਚੇ | ਡੀ.ਐੱਸ.ਪੀ. ਮਲੋਟ ਨੇ ਵੀ ਪਹੁੰਚ ਕੇ ਕਿਸਾਨਾਂ ਨੂੰ ਧਰਨਾ ਚੁੱਕਣ ਲਈ ਪ੍ਰੇਰਿਆ | ਬਾਅਦ 'ਚ ਐਕਸੀਅਨ ਮੁਖ਼ਤਿਆਰ ਸਿੰਘ, ਐੱਸ.ਡੀ.ਓ. ਰਮਨਦੀਪ ਸਿੰਘ ਸਿੱਧੂ ਧਰਨੇ 'ਚ ਪਹੰੁਚੇ | ਉਨ੍ਹਾਂ ਰੋਟੇਸ਼ਨ ਮੁਤਾਬਿਕ ਪਾਣੀ ਛੱਡਣ ਬਾਰੇ ਸਮਝਾਇਆ, ਪਰ ਕਿਸਾਨ ਨਹੀਂ ਮੰਨੇ | ਕਿਸਾਨਾਂ ਵਲੋਂ ਪਾਣੀ ਤੁਰੰਤ ਛੱਡਣ ਦੀ ਅੜੀ ਵਾਲੀ ਮੰਗ ਨਾਲ ਐਕਸੀਅਨ ਨੇ ਗੇਟ ਖੋਲ੍ਹ ਕੇ ਝੀਂਡਵਾਲਾ ਤੋਂ ਭਾਗਸਰ ਮਾਈਨਰ 'ਚ ਅਰਨੀਵਾਲਾ ਰਜਬਾਹੇ ਵਾਂਗ ਪਾਣੀ ਛੱਡ ਦਿੱਤਾ, ਫਿਰ ਜਾ ਕੇ ਕਿਸਾਨ ਸ਼ਾਂਤ ਹੋਏ ਤੇ ਧਰਨਾ ਚੁੱਕਿਆ ਗਿਆ | ਸਵੇਰ ਤੋਂ ਲੈ ਕੇ ਮੁੱਖ ਸੜਕ 'ਤੇ ਟ੍ਰੈਫ਼ਿਕ ਦਾ ਮੰਦਾ ਹਾਲ ਰਿਹਾ, ਲੋਕ ਪ੍ਰੇਸ਼ਾਨ ਹੁੰਦੇ ਰਹੇ, ਦੁਪਹਿਰ ਕਰੀਬ 2 ਵਜੇ ਸਮਝੌਤੇ ਤੋਂ ਬਾਅਦ ਪਾਣੀ ਛੱਡ ਕੇ ਆਵਾਜਾਈ ਬਹਾਲ ਕੀਤੀ |

ਦਿਹਾਤੀ ਮਜ਼ਦੂਰ ਸਭਾ ਨੇ ਪ੍ਰਸ਼ਾਸਨ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਰਿਹਾਇਸ਼ੀ ਪਲਾਟਾਂ ਨੂੰ ਅਲਾਟ ਕਰਵਾਉਣ ਲਈ ਪਿੰਡਾਂ ਵਿਚ ਚੱਲ ਰਹੇ ਅੰਦੋਲਨ ਤਹਿਤ ਪਿੰਡ ਮੌੜ, ਬੱਲਮਗੜ੍ਹ ਅਤੇ ਚੱਕ ਮਦਰੱਸਾ ਵਿਖੇ ਪੰਚਾਇਤੀ ਸ਼ਾਮਲਾਟ ਜ਼ਮੀਨ ਵਿਚ ਮਜ਼ਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ 'ਚੋਂ ਦਿਉਰ-ਭਰਜਾਈ ਬਰੀ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਹਰਮਹਿੰਦਰ ਪਾਲ)-ਵਧੀਕ ਸੈਸ਼ਨ ਜੱਜ ਕਵਲਜੀਤ ਸਿੰਘ ਦੀ ਅਦਾਲਤ ਨੇ ਆਤਮਹੱਤਿਆ ਲਈ ਮਜਬੂਰ ਕਰਨ ਦੇ ਇਕ ਮਾਮਲੇ 'ਚ ਦਿਉਰ-ਭਰਜਾਈ ਨੂੰ ਬਰੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਰਖਾਣਵਾਲਾ ਦੀ ਰਾਜਵੀਰ ਕੌਰ ਨੇ ਫਾਹਾ ਲੈ ...

ਪੂਰੀ ਖ਼ਬਰ »

ਸ਼ਿਸ਼ੂ ਪਬਲਿਕ ਸਕੂਲ ਥੇੜ੍ਹੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 13 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸ਼ਿਸ਼ੂ ਪਬਲਿਕ ਸਕੂਲ ਥੇੜ੍ਹੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਦੇ ਸੱਭਿਆਚਾਰਕ ਪ੍ਰੋਗਰਾਮ ਵਿਚ ਗਿੱਧਾ, ਭੰਗੜਾ, ਮਹਿੰਦੀ ਦੇ ਮੁਕਾਬਲੇ ਫ਼ੈਂਸੀ ਡਰੈੱਸ ਮੁਕਾਬਲੇ, ...

ਪੂਰੀ ਖ਼ਬਰ »

ਕੱਚਾ ਥਾਂਦੇਵਾਲਾ ਰੋਡ ਦੀ ਮਾੜੀ ਹਾਲਤ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਗੁਲਵਿੰਦਰ ਸਿੰਘ)-ਪੰਜਾਬ ਸਰਕਾਰ ਦੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਥਾਂਦੇਵਾਲਾ ਰੋਡ 'ਤੇ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੇ ਵੀ ਵਧ-ਚੜ੍ਹ ...

ਪੂਰੀ ਖ਼ਬਰ »

ਜੀ.ਜੀ.ਐੱਸ. ਕਾਲਜ ਦੀਆਂ ਵਲੰਟੀਅਰਜ਼ ਨੇ ਕਾਲਜ ਦਾ ਨਾਂਅ ਚਮਕਾਇਆ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸੂਬੇ ਦੀਆਂ ਕਾਲਜ ਵਿਦਿਆਰਥਣਾਂ ਦਾ ਕੁੱਲੂ ਹਿਮਾਚਲ ਪ੍ਰਦੇਸ਼ ਵਿਖੇ 10 ਦਿਨਾਂ ਦਾ ਹਾਈਕਿੰਗ ਅਤੇ ਟਰੈਕਿੰਗ ਕੈਂਪ ਲਗਾਇਆ ਗਿਆ | ਜਿਸ ਵਿਚ ਪੰਜਾਬ ਭਰ ਤੋਂ ਵੱਖ-ਵੱਖ ਕਾਲਜਾਂ ਦੀਆਂ ...

ਪੂਰੀ ਖ਼ਬਰ »

180 ਨਸ਼ੀਲੀਆਂ ਗੋਲੀਆਂ ਤੇ 612 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਗਿੱਦੜਬਾਹਾ/ਦੋਦਾ, 13 ਅਗਸਤ (ਪਰਮਜੀਤ ਸਿੰਘ ਥੇੜ੍ਹੀ/ਰਵੀਪਾਲ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਅਤੇ ਥਾਣਾ ਕੋਟਭਾਈ ਦੀ ਪੁਲਿਸ ਨੇ 180 ਨਸ਼ੀਲੀਆਂ ਗੋਲੀਆਂ ਅਤੇ 612 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ 'ਤੇ ਮਾਮਲੇ ਦਰਜ ਕੀਤੇ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਰੋਸ ਰੈਲੀ ਤੇ ਭੁੱਖ ਹੜਤਾਲ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਹਰਮਹਿੰਦਰ ਪਾਲ)-ਦੀ ਕਲਾਸ ਫ਼ੋਰ ਯੂਨੀਅਨ ਜ਼ਿਲ੍ਹਾ ਕਮੇਟੀ ਵਲੋਂ ਸੂਬਾ ਕਮੇਟੀ ਦੇ ਰੱਖੇ ਗਏ ਪ੍ਰੋਗਰਾਮ ਤਹਿਤ ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਪੰਜਾਬ ਸਰਕਾਰ ਦੇ ਿਖ਼ਲਾਫ਼ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ...

ਪੂਰੀ ਖ਼ਬਰ »

ਡੀ.ਸੀ. ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਅੰਤਿਮ ਰਿਹਰਸਲ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਤੰਤਰਤਾ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਤਿਰੰਗਾ ਲਹਿਰਾਉਣਗੇ | ਇਹ ਜਾਣਕਾਰੀ ਅੱਜ ਇੱਥੇ ...

ਪੂਰੀ ਖ਼ਬਰ »

ਬਲਾਕ ਪੱਧਰ ਦੇ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਗਿੱਦੜਬਾਹਾ, 13 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਵੈੱਲਫ਼ੇਅਰ ਕਲੱਬ ਭਲਾਈਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਬਲਾਕ ਪੱਧਰ ਦੇ ਫੁੱਟਬਾਲ ਟੂਰਨਾਮੈਂਟ ਦਾ ਰਸਮੀ ਉਦਘਾਟਨ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਨੇ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਲਈ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਪਿੰਡ ਬੂੜਾ ਗੁੱਜਰ ਵਿਖੇ ਮਜ਼ਦੂਰਾਂ ਨੇ ਰਿਹਾਇਸ਼ੀ ਪਲਾਟ ਅਲਾਟ ਕਰਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਦਿਹਾਤੀ ਸਭਾ ਦੇ ਸੂਬਾ ਜੁਆਇੰਟ ਸਕੱਤਰ ਜਗਜੀਤ ਸਿੰਘ ...

ਪੂਰੀ ਖ਼ਬਰ »

ਐਪਲ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਦੇ ਤਿਆਰ ਕੀਤੇ ਡੈਮੋ

ਲੰਬੀ, 13ਅਗਸਤ (ਸ਼ਿਵਰਾਜ ਸਿੰਘ ਬਰਾੜ)-ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਡੈਮੋ ਤਿਆਰ ਕੀਤੇ | ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਪਹੁੰਚ ਕੇ ਬੱਚਿਆਂ ਦਾ ਹੌਸਲਾ ਵਧਾਇਆ | ਸਕੂਲ ਦੇ ਪ੍ਰਬੰਧਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੀ.ਟੀ.ਆਈ. ਅਧਿਆਪਕ ਵਲੋਂ ਆਪਣੇ ਤਜਰਬੇ ਵਿਦਿਆਰਥੀਆਂ ਨਾਲ ਸਾਂਝੇ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਬੂੜਾ ਗੁੱਜਰ ਵਿਖੇ ਸਕੂਲ ਵਿਚੋਂ ਬਦਲੀ ਕਰਵਾ ਕੇ ਗਏ ਪੀ.ਟੀ.ਆਈ. ਅਧਿਆਪਕ ਸੁਖਵਿੰਦਰਜੀਤ ਸਿੰਘ ਜੋ ਕਿ ਸ: ਮਿਡਲ ਸਕੂਲ ਕੋਟਲੀ ਸੰਘਰ ਵਿਖੇ ਸੇਵਾ ਨਿਭਾ ਰਹੇ ਹਨ, ਵਲੋਂ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸਕੀਮ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ

ਮਲੋਟ, 13 ਅਗਸਤ (ਗੁਰਮੀਤ ਸਿੰਘ ਮੱਕੜ)-ਡਾ: ਐੱਸ.ਕੇ. ਬਾਤਿਸ਼ ਐੱਮ.ਡੀ. ਕੋਆਪ੍ਰੇਟਿਵ ਬੈਂਕ ਚੰਡੀਗੜ੍ਹ ਦੀ ਰਹਿਨੁਮਾਈ ਹੇਠ ਅਤੇ ਅਰਵਿੰਦਰਪਾਲ ਸਿੰਘ ਘੁੰਮਣ ਐੱਮ.ਡੀ. ਤੇ ਲਖਵਿੰਦਰ ਸਿੰਘ ਬਰਾੜ ਜ਼ਿਲ੍ਹਾ ਮੈਨੇਜਰ ਦੀ ਅਗਵਾਈ ਹੇਠ ਸਹਿਕਾਰਤਾ ਵਿਭਾਗ ਵਲੋਂ ਲਾਗੂ ਕੀਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਗੁਰਤੇਜ ਸਿੰਘ ਉਦੇਕਰਨ ਜ਼ਿਲ੍ਹਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ 17 ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਆਮ ਵਿਅਕਤੀ ਸੁਰੱਖਿਆ ਪੱਖੋਂ ਮਹਿਫ਼ੂਜ਼ ਨਹੀਂ-ਬਰਕੰਦੀ, ਕੋਟਭਾਈ

ਪੰਨੀਵਾਲਾ ਫੱਤਾ, 13 ਅਗਸਤ (ਰੁਪਿੰਦਰ ਸਿੰਘ ਸੇਖੋਂ)-ਨਿੱਤ ਦਿਨ ਗੁੰਡਾਗਰਦੀ, ਕਤਲੋਗਰਦ, ਗੈਂਗਸਟਰ ਘਟਨਾਵਾਂ ਅਤੇ ਧੱਕੇਸ਼ਾਹੀਆਂ ਵਰਗੇ ਮਾਹੌਲ ਕਰਕੇ ਰਾਜ ਅੰਦਰ ਅਮਨ-ਕਾਨੂੰਨ ਨਾਂਅ ਦੀ ਕੋਈ ਚੀਜ ਨਹੀਂ, ਹਰ ਵਿਅਕਤੀ ਘਰੋਂ ਬਾਹਰ ਨਿਕਲ ਕੇ ਆਪਣੇ-ਆਪ ਨੂੰ ਸੁਰੱਖਿਅਤ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਦੌਰਾਨ 310 ਮਰੀਜ਼ਾਂ ਦਾ ਕੀਤਾ ਚੈਕਅੱਪ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜਸੇਵੀ ਸੰਸਥਾ ਮੁਕਤੀਸਰ ਵੈੱਲਫ਼ੇਅਰ ਕਲੱਬ ਅਤੇ ਫੋਰਟਿਸ ਹਸਪਤਾਲ ਮੋਹਾਲੀ ਦੇ ਸਹਿਯੋਗ ਨਾਲ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਲਾਇਆ ਗਿਆ, ਜਿਸ ਵਿਚ ਦਿਲ ਦੀਆਂ ...

ਪੂਰੀ ਖ਼ਬਰ »

ਸੰੂਮੀ ਸਮਰੀਆ ਪੰਜਾਬ ਸਾਹਿਤ ਅਕਾਦਮੀ ਦੇ ਐਸੋਸੀਏਟ ਮੈਂਬਰ ਬਣੇ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀਮਤੀ ਸੂੰਮੀ ਸਮਰੀਆ ਨੂੰ ਪੰਜਾਬ ਸਾਹਿਤ ਅਕਾਦਮੀ ਵਲੋਂ ਐਸੋਸੀਏਟ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ | ਅਕਾਦਮੀ ਪ੍ਰਧਾਨ ਡਾ: ਸਰਬਜੀਤ ਕੌਰ ਸੋਹਲ ਤੇ ਸਕੱਤਰ ਡਾ: ਸਤੀਸ਼ ਕੁਮਾਰ ਵਰਮਾ ਨੇ ਨਿਯੁਕਤੀ ...

ਪੂਰੀ ਖ਼ਬਰ »

ਮਾਂ ਤੋਂ ਬੱਚੇ ਨੂੰ ਏਡਜ਼ ਦੇ ਪਸਾਰ ਨੂੰ ਰੋਕਣ ਸਬੰਧੀ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਡਾ: ਸੁਖਪਾਲ ਸਿੰਘ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਅੱਜ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਤਨਾ ਪ੍ਰਾਜੈਕਟ (ਐਨ.ਸੀ.ਪੀ.ਆਈ. ਪਲੱਸ) ਵਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਖੁੱਡੀਆਂ ਵਿਖੇ ਨਸ਼ਿਆਂ ਵਿਰੋਧੀ ਕੀਤਾ ਜਾਗਰੂਕ

ਲੰਬੀ, 13 ਅਗਸਤ (ਸ਼ਿਵਰਾਜ ਸਿੰਘ ਬਰਾੜ)-ਪਿੰਡ ਖੁੱਡੀਆਂ ਮਹਾਂ ਸਿੰਘ ਤੇ ਖੁੱਡੀਆ ਗੁਲਾਬ ਸਿੰਘ ਵਿਖੇ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਕੋਆਰਡੀਨੇਟਰ ਸਰਬਜੀਤ ਸਿੰਘ ਅਤੇ ਲੇਖਾਕਾਰ ਗੁਰਦੇਵ ਸਿੰਘ ਜੋਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਪਿੰਡ ਦੌਲਾ ਵਿਖੇ ਮੁਫ਼ਤ ਖ਼ੂਨ ਚੈਕਅੱਪ ਕੈਂਪ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ)-ਕਿਰਨ ਲੈਬ ਗਿੱਦੜਬਾਹਾ ਵਲੋਂ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੌਲਾ ਵਿਖੇ ਮੁਫ਼ਤ ਖ਼ੂਨ ਚੈਕਅੱਪ ਕੈਂਪ ਲਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਰਪੰਚ ਰਣਜੀਤ ਸਿੰਘ ਦੌਲਾ ਵਲੋਂ ਕੀਤਾ ਗਿਆ | ਕੈਂਪ ...

ਪੂਰੀ ਖ਼ਬਰ »

ਰਵਿਦਾਸ ਮੰਦਰ ਵਿਖੇ ਕਮੇਟੀ ਮੈਂਬਰਾਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਰਵਿਦਾਸ ਮੰਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਬਸੰਮਤੀ ਦੇ ਨਾਲ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਮਦਨ ਸਿੰਘ ਨੂੰ ਪ੍ਰਧਾਨ, ਬਲਜਿੰਦਰ ਸਿੰਘ ਨੂੰ ਖ਼ਜ਼ਾਨਚੀ, ਜਗਸੀਰ ਸਿੰਘ ਜਨਰਲ ਸਕੱਤਰ, ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਅਕਾਲ ਸਹਾਏ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਪਿ੍ੰਸੀਪਲ ਅਮਨਜੋਤ ਕੌਰ ਸੋਢੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵਿਦਿਆਰਥਣਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਮੈਡਮ ਊਸ਼ਾ ਸ਼ਰਮਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਡਿਪਟੀ ਸਪੀਕਰ ਵਲੋਂ ਥਾਣੇ ਦਾ ਅਚਨਚੇਤ ਦੌਰਾ

ਮਲੋਟ, 13 ਅਗਸਤ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਚਲਾਈ ਮੁਹਿੰਮ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ ਸਥਾਨਕ ਥਾਣਾ ਸਿਟੀ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਅਜਾਇਬ ...

ਪੂਰੀ ਖ਼ਬਰ »

ਜੈ ਮਾਂ ਚਿੰਤਪੁਰਨੀ ਟਰੱਸਟ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਜੈ ਮਾਂ ਚਿੰਤਪੁਰਨੀ ਟਰੱਸਟ ਦੀ ਮੀਟਿੰਗ ਸਥਾਨਕ ਸਰਵਹਿੱਤਵਾਰੀ ਵਿੱਦਿਆ ਮੰਦਰ ਵਿਖੇ ਟਰੱਸਟ ਦੇ ਪ੍ਰਧਾਨ ਸੁਰਿੰਦਰ ਸਿੰਘ ਧੁੰਨਾ ਤੋਤੀ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ...

ਪੂਰੀ ਖ਼ਬਰ »

ਓਪਨ ਫੁੱਟਬਾਲ ਬਲਾਕ ਪੱਧਰੀ ਮੁਕਾਬਲੇ 'ਚ ਭਲਾਈਆਣਾ ਦੀ ਝੰਡੀ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ)-ਪਿੰਡ ਭਲਾਈਆਣਾ ਦੇ ਦਸਮੇਸ਼ ਵੈੱਲਫ਼ੇਅਰ ਸਪੋਰਟਸ ਕਲੱਬ ਵਲੋਂ ਫੁੱਟਬਾਲ ਖਿਡਾਰੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਖੇਡ ਮੈਦਾਨ ਵਿਖੇ ਬਲਾਕ ਪੱਧਰੀ ਇਕ ਰੋਜ਼ਾ ਓਪਨ ਫੁੱਟਬਾਲ ਟੁਰਨਾਮੈਂਟ ਕਰਵਾਇਆ ਗਿਆ ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮ 'ਮੇਲਾ ਯਾਰਾਂ ਦਾ' ਦਾ ਪੋਸਟਰ ਜਾਰੀ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ)-ਹਾਕਮ ਸੂਫ਼ੀ ਯਾਦਗਾਰੀ ਟਰੱਸਟ ਗਿੱਦੜਬਾਹਾ ਵਲੋਂ ਦੁਨੀਆ ਭਰ 'ਚ ਗਿੱਦੜਬਾਹਾ ਦਾ ਨਾਂਅ ਰੌਸ਼ਨ ਕਰਨ ਵਾਲੇ ਪ੍ਰਸਿੱਧ ਗਾਇਕ, ਗੀਤਕਾਰ ਅਤੇ ਅਦਾਕਾਰ ਮਰਹੁੂਮ ਹਾਕਮ ਸੂਫ਼ੀ ਦੀ ਛੇਵੀਂ ਬਰਸੀ 'ਤੇ 'ਮੇਲਾ ਯਾਰਾਂ ਦਾ' ਨਾਂਅ ...

ਪੂਰੀ ਖ਼ਬਰ »

ਆਦਰਸ਼ ਸਕੂਲ ਕੋਟਭਾਈ ਵਿਖੇ ਐੱਨ.ਐੱਸ.ਐੱਸ. ਕੈਂਪ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਾਇਆ ਗਿਆ | ਇਸ ਦੌਰਾਨ ਸਕੂਲ ਦੇ ਵਲੰਟੀਅਰਾਂ ਵਲੋਂ ਸਕੂਲ ਕੈਂਪਸ ਦੀ ਸਫ਼ਾਈ ਕੀਤੀ ਗਈ | ਪਿ੍ੰਸੀਪਲ ਡਾ: ਮਨੀਸ਼ਾ ਗੁਪਤਾ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਸਬੰਧੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਸਾਹਿਬ ਪਾਠ ਸੇਵਾ ਸੰਸਥਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਲਗਾਇਆ ਗਿਆ | ...

ਪੂਰੀ ਖ਼ਬਰ »

ਵਿਵਾਦਾਂ 'ਚ ਫਸਿਆ ਜਲਾਲਾਬਾਦ ਰੋਡ ਰੇਲਵੇ ਫਾਟਕ ਦਾ ਫਲਾਈਓਵਰ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਹਰਮਹਿੰਦਰ ਪਾਲ)-ਸਥਾਨਕ ਮੁਕਤਸਰ-ਜਲਾਲਾਬਾਦ ਰੋਡ ਦੇ ਰੇਲਵੇ ਕਰਾਸਿੰਗ ਨੰਬਰ ਬੀ-30 'ਤੇ ਬਣਨ ਵਾਲੇ ਫਲਾਈਓਵਰ ਵਿਚ ਕਿਸੇ ਨਾ ਕਿਸੇ ਬਹਾਨੇ ਦੇਰੀ ਹੋ ਰਹੀ ਹੈ | ਇਸ ਫਾਟਕ 'ਤੇ ਸੱਤ ਸੜਕਾਂ ਦਾ ਜੰਕਸ਼ਨ ਹੈ, ਜਿਸ ਕਰਕੇ ਫਾਟਕ ਬੰਦ ਅਤੇ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਦੇ ਮੈਂਬਰਾਂ ਦੀ ਗਿਣਤੀ 31 ਹੋਈ

ਮਲੋਟ, 13 ਅਗਸਤ (ਰਣਜੀਤ ਸਿੰਘ ਪਾਟਿਲ)-ਮਲੋਟ ਵਿਕਾਸ ਮੰਚ ਦੇ ਮੈਂਬਰਾਂ ਵਿਚ ਨਵੀਂ ਭਰਤੀ ਕੀਤੀ ਗਈ ਹੈ ਅਤੇ ਹੁਣ ਇਹ ਗਿਣਤੀ 31 ਤੱਕ ਪੁੱਜ ਗਈ ਹੈ | ਇਹ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ 11 ਮੈਂਬਰਾਂ ਦੀ ਕਾਰਜਕਾਰਨੀ ਨਾਲ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਭੱਟੀ ਵਲੋਂ ਜੈਟਿੰਗ ਮਸ਼ੀਨ ਸ਼ਹਿਰ ਵਾਸੀਆਂ ਦੇ ਸਪੁਰਦ

ਮਲੋਟ, 13 ਅਗਸਤ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਦੇਖਦੇ ਹੋਏ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ ਆਪਣੇ ਅਖ਼ਤਿਆਰੀ ਕੋਟੇ 'ਚ 10 ਲੱਖ ਦੀ ਲਾਗਤ ਨਾਲ ਇਕ ਜੈਟਿੰਗ ਮਸ਼ੀਨ ਅਤੇ ਇਕ ਟਰੈਕਟਰ ਖ਼ਰੀਦ ਕੇ ...

ਪੂਰੀ ਖ਼ਬਰ »

ਨਿੱਪੀ ਔਲਖ ਤੇ ਪ੍ਰੀਤ ਸੰਮੇਵਾਲੀ ਦੇ ਪ੍ਰਧਾਨ ਬਣਨ ਦਾ ਚੁਫੇਰਿਓਾ ਸਵਾਗਤ

ਮੰਡੀ ਲੱਖੇਵਾਲੀ, ਮਲੋਟ, 13 ਅਗਸਤ (ਰੁਪਿੰਦਰ ਸਿੰਘ ਸੇਖੋਂ, ਮਿਲਖ ਰਾਜ, ਰਣਜੀਤ ਸਿੰਘ ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਹਲਕਾ ਮਲੋਟ ਦੇ ਅਕਾਲੀ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ...

ਪੂਰੀ ਖ਼ਬਰ »

ਮੀ ਾਹ ਕਰਕੇ ਮੰਡੀ ਕਿੱਲਿਆਂਵਾਲੀ 'ਚ ਦੋ ਮਜ਼ਦੂਰਾਂ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ

ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ)-ਮੀਂਹਾਂ ਦਾ ਮੌਸਮ ਗ਼ਰੀਬਾਂ ਨੂੰ ਕੁੱਲੀ ਅਤੇ ਜੁੱਲੀ ਤੋਂ ਵਾਂਝਾ ਕਰ ਰਿਹਾ ਹੈ | ਮੀਂਹ ਕਰਕੇ ਮੰਡੀ ਕਿੱਲਿਆਂਵਾਲੀ ਦੀ ਭਾਟੀ ਕਾਲੋਨੀ ਵਿਚ ਦੋ ਗ਼ਰੀਬ ਮਜ਼ਦੂਰ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿੱਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਜ਼ਮੀਨ ਦੀ ਨਿਲਾਮੀ ਦਾ ਕੀਤਾ ਵਿਰੋਧ

ਦੋਦਾ, 13 ਅਗਸਤ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪੱਧਰੀ ਵਰਕਰਾਂ ਨੇ ਇਕੱਠੇ ਹੋ ਕੇ ਪਿੰਡ ਸੁਖਨਾ ਅਬਲੂ ਪੰਚਾਇਤ ਘਰ ਅੱਗੇ ਧਰਨਾ ਲਗਾ ਕੇ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਰੁਕਵਾਈ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਕੁਲਦੀਪ ਸਿੰਘ ਘੁਮਾਣ)-ਸੰਵਿਧਾਨ ਬਚਾਓ ਮੰਚ ਸ੍ਰੀ ਮੁਕਤਸਰ ਸਾਹਿਬ ਵਲੋਂ ਪਿਛਲੇ ਦਿਨੀਂ ਦਿੱਲੀ ਵਿਖੇ ਜੰਤਰ-ਮੰਤਰ 'ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਭਾਰਤ ਦੇ ਸੰਵਿਧਾਨ ਨੂੰ ਸਾੜਨ ਅਤੇ ਡਾ: ਬੀ.ਆਰ. ਅੰਬੇਡਕਰ ਸਬੰਧੀ ਗ਼ਲਤ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮੁਲਾਜ਼ਮਾਂ ਦਾ ਧਰਨਾ 16ਵੇਂ ਦਿਨ ਵਿਚ ਸ਼ਾਮਿਲ

ਗਿੱਦੜਬਾਹਾ, 13 ਅਗਸਤ (ਬਲਦੇਵ ਸਿੰਘ ਘੱਟੋਂ)-ਸਮੂਹ ਪੰਚਾਇਤ ਸੰਮਤੀ ਮੁਲਾਜ਼ਮਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਗਿੱਦੜਬਾਹਾ ਵਿਖੇ ਦਿੱਤਾ ਜਾ ਰਿਹਾ ਧਰਨਾ ਅੱਜ 16ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਧਰਨੇ ਸਬੰਧੀ ਜਾਣਕਾਰੀ ਦਿੰਦੇ ਸੰਮਤੀ ਮੁਲਾਜ਼ਮਾਂ ਨੇ ਦੱਸਿਆ ਕਿ ਲਗਪਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX