ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਮੋਗਾ

ਖੇਤ ਮਜ਼ਦੂਰਾਂ ਅਤੇ ਕਾਮਿਆਂ ਦਿੱਤਾ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ

 ਬਾਘਾ ਪੁਰਾਣਾ, 14 ਅਗਸਤ (ਬਲਰਾਜ ਸਿੰਗਲਾ)-ਅੱਜ ਇੱਥੇ ਪੰਜਾਬ ਦੇ ਖੇਤ ਮਜ਼ਦੂਰ ਦੇ ਸੱਦੇ 'ਤੇ ਸਾਰੇ ਪੰਜਾਬ ਵਿਚ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਵਿਚ ਐਸ.ਡੀ.ਐਮ. ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਖੇਤ ਮਜ਼ਦੂਰਾਂ ਅਤੇ ਪਿੰਡਾਂ ਦੇ ਕਾਮਿਆਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਇਕ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀਯ ਕਮਿਊਨਿਸਟ ਪਾਰਟੀ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਸੀਨੀਅਰ ਆਗੂ ਡਾ. ਜੁਗਿੰਦਰ ਦਿਆਲ ਨੇ ਕਿਹਾ ਕਿ ਅੱਜ ਪੰਜਾਬ ਆਰਥਿਕ ਅਤੇ ਖ਼ਾਸ ਤੌਰ 'ਤੇ ਖੇਤੀ ਦੇ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ, ਪੰਜਾਬ ਦੇ ਖੇਤੀ ਸੰਕਟ ਅਤੇ ਖੇਤ ਮਜ਼ਦੂਰਾਂ ਦੇ ਮੁੱਦਿਆਂ ਨੂੰ ਅੱਖੋਂ-ਪਰੋਖੇ ਕਰਨਾ ਵਧੇਰੇ ਖ਼ਤਰਨਾਕ ਹੋਵੇਗਾ। ਇਸ ਨਾਲ ਜੁੜੇ ਪਿੰਡਾਂ ਦੇ ਕਾਮੇ ਹੋਰ ਵੀ ਤਰਸਯੋਗ ਜ਼ਿੰਦਗੀ ਜੀਅ ਰਹੇ ਹਨ। ਜੇਕਰ ਸਰਕਾਰ ਨੇ ਸਮੇਂ ਸਿਰ ਇਸ ਵੱਲ ਧਿਆਨ ਨਾ ਦਿੱਤਾ ਤਾਂ ਨੌਜਵਾਨ ਨਸ਼ਿਆਂ ਵੱਲ ਜਾਣਗੇ ਅਤੇ ਸਮਾਜ ਦੀਆਂ ਹੋਰ ਬੁਰਾਈਆਂ ਦਾ ਸ਼ਿਕਾਰ ਹੋਣਗੇ। ਇਸ ਲਈ ਇਨ੍ਹਾਂ ਸਵਾਲਾਂ ਨੂੰ ਅੱਖੋਂ-ਪਰੋਖੇ ਕਰਨਾ ਵਧੇਰੇ ਖ਼ਤਰਨਾਕ ਹੋਵੇਗਾ। ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਕਾ. ਗੁਲਜ਼ਾਰ ਸਿੰਘ ਗੋਰੀਆ ਨੇ ਕਿਹਾ ਕਿ ਪੰਜਾਬ ਵਿਚ ਕੇਂਦਰ ਸਰਕਾਰ ਬਿਨਾਂ ਕਿਸੇ ਦੇਰੀ ਤੋਂ ਵੱਖ-ਵੱਖ ਮਹਿਕਮਿਆਂ ਵਿਚ ਲੱਖਾਂ ਦੀ ਗਿਣਤੀ ਵਿਚ ਖ਼ਾਲੀ ਪਈਆਂ ਅਸਾਮੀਆਂ ਨੂੰ ਫ਼ੌਰੀ ਭਰੇ ਅਤੇ ਮਨਰੇਗਾ ਦਾ ਦਾਇਰਾ ਹੋਰ ਵਧਾਵੇ। ਕਾ. ਦੇਵੀ ਕੁਮਾਰ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ ਨੇ ਕਿਹਾ ਕਿ ਸਰਕਾਰ ਗੈਰ ਜਥੇਬੰਦਕ ਕਾਮਿਆਂ ਲਈ ਸਮਾਜਿਕ ਸੁਰੱਖਿਆ ਕਾਨੂੰਨ 2008 ਫ਼ੌਰੀ ਲਾਗੂ ਅਤੇ ਘੱਟੋ ਘੱਟ 60 ਸਾਲ ਦੇ ਹਰ ਕਾਮੇ ਲਈ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਗਰੰਟੀ ਕਰੇ। ਕਾ. ਭਗਵੰਤ ਸਿੰਘ ਬੁੱਧ ਸਿੰਘ ਵਾਲਾ ਮੈਂਬਰ ਸੂਬਾ ਵਰਕਿੰਗ ਕਮੇਟੀ ਪੰਜਾਬ ਖੇਤ ਮਜ਼ਦੂਰ ਸਭਾ ਅਤੇ ਕਨਵੀਨਰ ਜ਼ਿਲ੍ਹਾ ਮੋਗਾ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਪੰਜਾਬ ਖੇਤ ਮਜ਼ਦੂਰ ਸਭਾ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਪੂਰਾ ਜ਼ੋਰ ਲਗਾਇਆ ਜਾਵੇਗਾ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਕਾ. ਕੁਲਦੀਪ ਭੋਲਾ ਸਕੱਤਰ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮੋਗਾ, ਗਿਆਨੀ ਗੁਰਦੇਵ ਸਿੰਘ ਨਿਹਾਲ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਕਿਸਾਨ ਸਭਾ, ਕਾ. ਸੂਰਤ ਸਿੰਘ ਧਰਮਕੋਟ ਕਿਸਾਨ ਆਗੂ, ਕਾ. ਅਮਨਦੀਪ ਸਿੰਘ ਸਰਪੰਚ ਫ਼ਹਤਗਿੜ੍ਹ ਕੋਰੋਟਾਣਾ, ਕਾ. ਗੁਰਮੀਤ ਸਿੰਘ ਬਲਾਕ ਸਕੱਤਰ ਸੀ.ਪੀ.ਆਈ. ਬਾਘਾ ਪੁਰਾਣਾ, ਕਾ. ਗਿਆਨ ਚੰਦ ਸ਼ਰਮਾ ਮੌੜ, ਸੇਵਕ ਮਾਹਲਾ, ਗੁਰਦੀਪ ਸਿੰਘ, ਹਰਭਗਵਾਨ, ਸੁਦਾਗਰ ਸਿੰਘ, ਗੁਰਨਾਮ ਸਿੰਘ, ਸੁਖਦੇਵ ਭਲੂਰ, ਲਛਮਣ ਭਲੂਰ, ਛਿੰਦਾ ਭਲੂਰ, ਨਾਹਰ ਸਿੰਘ, ਹਰਜੀਤ ਕੌਰ, ਬਲਜੀਤ ਕੌਰ, ਸ਼ਮੀਰ ਕੌਰ, ਪਾਲ ਕੌਰ, ਜਸਪ੍ਰੀਤ ਕੌਰ, ਜੁਗਰਾਜ ਸਿੰਘ, ਲੱਖਾ ਸਿੰਘ, ਰਾਣੀ ਕੌਰ, ਦਰਸ਼ਨ ਕੌਰ, ਡਾ. ਲਾਡੀ ਬੁੱਧ ਸਿੰਘ ਵਾਲਾ, ਕੁਲਵੰਤ ਸਿੰਘ, ਕਿਰਨਦੀਪ ਕੌਰ ਅਤੇ ਮਲਕੀਤ ਸਿੰਘ ਹਰਗੇਵਾਲ ਆਦਿ ਨੇ ਵੀ ਸੰਬੋਧਨ ਕੀਤਾ।

ਸੁਤੰਤਰਤਾ ਦਿਵਸ ਸਮਾਰੋਹ ਮੌਕੇ ਭਾਰਤ ਭੂਸ਼ਨ ਆਸ਼ੂ ਕੌਮੀ ਝੰਡਾ ਲਹਿਰਾਉਣਗੇ

ਮੋਗਾ 14 ਅਗਸਤ (ਸੁਰਿੰਦਰਪਾਲ ਸਿੰਘ)-ਦੇਸ਼ ਦੀ ਆਜ਼ਾਦੀ ਦੇ 72ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਅਨਾਜ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਡਿਪਟੀ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਨ ...

ਪੂਰੀ ਖ਼ਬਰ »

-ਲੋਪੋ ਕਾਲਜ ਮੈਨੇਜਮੈਂਟ ਵਿਰੁੱਧ ਵਿਦਿਆਰਥੀਆਂ ਵਲੋਂ ਦੂਸਰੇ ਦਿਨ ਵੀ ਧਰਨਾ ਜਾਰੀ-

ਰੋਸ ਮਾਰਚ ਕਰਨ ਉਪਰੰਤ ਫੂਕੇ ਕਾਲਜ ਪ੍ਰਧਾਨ ਅਤੇ ਐਸ. ਡੀ. ਐਮ. ਦੇ ਪੁਤਲੇ

ਨਿਹਾਲ ਸਿੰਘ ਵਾਲਾ, 14 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਜਗਸੀਰ ਸਿੰਘ ਲੁਹਾਰਾ)-ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ ਐਜੂਕੇਸ਼ਨ ਫ਼ਾਰ ਵੋਮੈਨ ਲੋਪੋ ਵਲੋਂ ਦਲਿਤ ਵਿਦਿਆਰਥਣਾਂ ਤੋਂ ਜਬਰੀ ਫ਼ੀਸਾਂ ਵਸੂਲਣ ਦੇ ਵਿਰੋਧ ਵਿਚ ਅੱਜ ਆਰ-ਪਾਰ ...

ਪੂਰੀ ਖ਼ਬਰ »

ਕਮਿਸ਼ਨਰ ਅਨੀਤਾ ਦਰਸ਼ੀ ਦੀ ਅਗਵਾਈ ਵਿਚ ਲਾਇਨਜ਼ ਕਲੱਬ ਨੇ ਵੰਡੇ ਕੱਪੜੇ ਦੇ ਬਣੇ ਲਿਫ਼ਾਫ਼ੇ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੇ ਪ੍ਰਧਾਨ ਲਾਇਨ ਦਰਸ਼ਨ ਲਾਲ ਗਰਗ, ਲਾਇਨ ਦੀਪਕ ਜਿੰਦਲ, ਲਾਇਨ ਰਾਜਨ ਅਤੇ ਲਾਇਨ ਸੋਨੀ ਦੀ ਅਗਵਾਈ ਵਿਚ ਅੰਮਿ੍ਤਸਰ ਰੋਡ, ਮੋਗਾ ਦੀ ਚਰਚ ਵਿਖੇ ਸਮਾਗਮ ਦੌਰਾਨ ਪਲਾਸਟਿਕ ਦੇ ...

ਪੂਰੀ ਖ਼ਬਰ »

ਧਰਨੇ 'ਤੇ ਬੈਠੀਆਂ 3 ਵਿਦਿਆਰਥਣਾਂ ਦੀ ਹਾਲਤ ਵਿਗੜੀ

ਨਿਹਾਲ ਸਿੰਘ ਵਾਲਾ, 14 ਅਗਸਤ (ਟਿਵਾਣਾ)-ਸੰਤ ਦਰਬਾਰਾ ਸਿੰਘ ਕਾਲਜ ਐਜੂਕੇਸ਼ਨ ਫ਼ਾਰ ਵੋਮੈਨ ਲੋਪੋ ਦੇ ਪ੍ਰਧਾਨ ਅਤੇ ਪਿ੍ੰਸੀਪਲ 'ਤੇ ਪਰਚਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਦੋ ਦਿਨ ਤੋਂ ਐਸ.ਡੀ.ਐਮ. ਦਫ਼ਤਰ ਅੱਗੇ ਦਿਨ ਰਾਤ ਦੇ ਧਰਨੇ 'ਤੇ ਬੈਠੀਆਂ ਲੜਕੀਆਂ ...

ਪੂਰੀ ਖ਼ਬਰ »

ਕੰਧ ਨੂੰ ਪਾੜ ਲਗਾ ਕੇ ਕਣਕ ਚੋਰੀ ਕਰਨ ਦੀ ਅਸਫ਼ਲ ਕੋਸ਼ਿਸ਼

ਮੋਗਾ, 14 ਅਗਸਤ (ਸ਼ਿੰਦਰ ਸਿੰਘ ਭੁਪਾਲ)-ਗੁਰਤੇਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮੀਨੀਆ ਗਰਗ ਰਾਈਸ ਮਿੱਲ ਰਾਊਕੇ ਰੋਡ ਬੱਧਨੀ ਕਲਾਂ ਜਿੱਥੇ ਵੇਅਰ ਹਾਊਸ ਦੀ ਕਣਕ ਦਾ ਭੰਡਾਰ ਕੀਤਾ ਹੋਇਆ ਹੈ, ਵਿਖੇ ਬਤੌਰ ਚੌਕੀਦਾਰ ਡਿਊਟੀ ਕਰਦਾ ਹੈ, ਨੇ ਥਾਣਾ ਬੱਧਨੀ ਕਲਾਂ ਵਿਖੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚੋਂ ਮਿਡ-ਡੇ-ਮੀਲ ਦਾ ਸਾਮਾਨ ਚੋਰੀ

ਬਾਘਾ ਪੁਰਾਣਾ, 14 ਅਗਸਤ (ਬਲਰਾਜ ਸਿੰਗਲਾ)-ਅਣਪਛਾਤੇ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੰਦ ਨਵਾਂ ਵਿਖੇ ਵੀ ਧੜੱਲੇ ਨਾਲ ਚੋਰੀ ਕਰਦਿਆਂ ਮਿਡ-ਡੇ-ਮੀਲ ਦੀ ਰਸੋਈ, ਸੀ.ਆਰ.ਸੀ. ਰੂਮ ਅਤੇ ਹੈੱਡ ਮਾਸਟਰ ਦੇ ਦਫ਼ਤਰ ਦੇ ਤਾਲੇ ਤੋੜ ਕੇ ਗੈਸ ਸਿਲੰਡਰ, ਮਿਡ ਡੇ ਮੀਲ ਦਾ ਰਾਸ਼ਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਵਿਚਾਰਧਾਰਾ ਨੂੰ ਦੇਖਦਿਆਂ ਲੋਕ ਵੱਡੀ ਗਿਣਤੀ ਵਿਚ ਪਾਰਟੀ ਵਿਚ ਸ਼ਾਮਿਲ ਹੋਣ ਲਈ ਤਤਪਰ-ਜ਼ਿਲ੍ਹਾ ਆਗੂ

ਸਮਾਲਸਰ, 14 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਦੇ ਉੱਜਵਲ ਭਵਿੱਖ ਲਈ ਕੇਵਲ 'ਤੇ ਕੇਵਲ ਲੋਕ ਇਨਸਾਫ਼ ਪਾਰਟੀ ਹੀ ਤਤਪਰ ਹੈ ਅਤੇ ਸਾਨੂੰ ਪੰਜਾਬ ਦੇ ਸਭ ਪੱਖਾਂ ਤੋਂ ਭਲੇ ਲਈ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਪਾਰਟੀ ਲੋਕ ਇਨਸਾਫ਼ ਪਾਰਟੀ ਨੂੰ ਪੰਜਾਬ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ-ਡਾ. ਹਰਜੋਤ ਕਮਲ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਨਗਰ ਨਿਗਮ ਮੋਗਾ ਦਫ਼ਤਰ ਵਿਖੇ ਵਿਧਾਇਕ ਮੋਗਾ ਡਾ. ਹਰਜੋਤ ਕਮਲ ਨੇ ਕੀਤਾ | ਇਸ ਮੌਕੇ ਕਮਿਸ਼ਨਰ ਮੈਡਮ ਅਨੀਤਾ ...

ਪੂਰੀ ਖ਼ਬਰ »

ਕੀਮਤੀ ਰੇਂਜਰ ਸਾਈਕਲ ਚੋਰੀ

ਬਾਘਾ ਪੁਰਾਣਾ, 14 ਅਗਸਤ (ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰੋਂ ਇਕ ਨਿੱਜੀ ਸਕੂਲ ਅੱਗਿਓਾ ਕੀਮਤੀ ਰੇਂਜਰ ਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਬੇਸ਼ੱਕ ਇਸ ਸਬੰਧੀ ਸਾਈਕਲ ਦੇ ਮਾਲਕ ਮਿਸਤਰੀ ਜਗਸੀਰ ਸਿੰਘ ਸੱਗੂ ਪੁੱਤਰ ਨਛੱਤਰ ਸਿੰਘ ਵਾਸੀ ਮੁਦਕੀ ਰੋਡ ਬਾਘਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਬਾਘਾ ਪੁਰਾਣਾ, 14 ਅਗਸਤ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਾਘਾ ਪੁਰਾਣਾ ਬਰਾਂਚ ਦੇ ਵਿਦਿਆਰਥੀਆਂ ਨੇ ਚੰਗੇ ਬੈਂਡ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਦਪਿੰਦਰਜੀਤ ਕੌਰ ਵਾਸੀ ਸਮਾਲਸਰ ਨੇ 6 ਬੈਂਡ, ਪ੍ਰਦੀਪ ਸਿੰਘ ਵਾਸੀ ਰੌਾਤਾ ਨੇ 6.5 ਬੈਂਡ ਅਤੇ ਵੀਰਪਾਲ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਦੀ ਮੀਟਿੰਗ ਹੋਈ

ਮੋਗਾ, 14 ਅਗਸਤ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮਹੀਨਾਵਾਰ ਮੀਟਿੰਗ ਇੱਥੇ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਹੋਈ | ਵਿੱਤ ਸਕੱਤਰ ਕੁਲਦੀਪ ਸਿੰਘ ਕੋਮਲ ਨੇ ਸੰਸਥਾ ਸਰਪ੍ਰਸਤ ਹਰਜਿੰਦਰ ਸਿੰਘ ਕੰਡਾ ਦੀ ਮਾਤਾ ਪ੍ਰੀਤਮ ਕੌਰ ਦੇ ਅਕਾਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਵਿਧਵਾ ਔਰਤਾਂ ਨੂੰ ਪੈਨਸ਼ਨ ਚੈੱਕ ਵੰਡੇ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ)-ਸਰਬੱਤ ਦਾ ਭਲਾ ਟਰੱਸਟ ਮੋਗਾ ਵਲੋਂ ਕਰੀਬ 175 ਲੋੜਵੰਦ ਵਿਧਵਾ ਔਰਤਾਂ ਨੂੰ ਸਮਾਜ-ਸੇਵੀ ਮਹਿੰਦਰਪਾਲ ਲੂੰਬਾ ਅਤੇ ਰਣਜੀਤ ਸਿੰਘ ਧਾਲੀਵਾਲ ਪ੍ਰਧਾਨ ਵਾਹਿਗੁਰੂ ਸੇਵਾ ਸੁਸਾਇਟੀ ਨੇ ਮਹੀਨਾਵਾਰ ਪੈਨਸ਼ਨ ਚੈੱਕ ਵੰਡੇ | ਇਸ ਮੌਕੇ ...

ਪੂਰੀ ਖ਼ਬਰ »

ਹਿਊਮਨ ਰਾਈਟਸ ਪ੍ਰੈੱਸ ਕਲੱਬ ਨੇ ਥਾਣਾ ਮੁਖੀ ਨਾਲ ਕੀਤੀ ਮੀਟਿੰਗ

ਬੱਧਨੀ ਕਲਾਂ, 14 ਅਗਸਤ (ਸੰਜੀਵ ਕੋਛੜ)-ਹਿਊਮਨ ਰਾਈਟਸ ਪ੍ਰੈੱਸ ਕਲੱਬ ਬੱਧਨੀ ਕਲਾਂ ਦੇ ਪ੍ਰਧਾਨ ਨਵੀਨ ਗੋਇਲ ਦੀ ਪ੍ਰਧਾਨਗੀ ਹੇਠ ਸਮੂਹ ਅਹੁਦੇਦਾਰਾਂ ਨੇ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨਾਲ ਇਕ ਅਹਿਮ ਮੀਟਿੰਗ ਪੁਲਿਸ ਥਾਣਾ ਬੱਧਨੀ ਕਲਾਂ ਵਿਖੇ ਕੀਤੀ | ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤੇ ਬੀ. ਪੀ. ਈ. ਓ. ਦਫ਼ਤਰ ਅੱਗੇ ਘਾਹ ਬੂਟੀ ਅਤੇ ਕੂੜੇ-ਕਚਰੇ ਦੀ ਭਰਮਾਰ

ਬਾਘਾ ਪੁਰਾਣਾ, 14 ਅਗਸਤ (ਬਲਰਾਜ ਸਿੰਗਲਾ)-ਸ਼ਹਿਰ ਦੀ ਮੁਦਕੀ ਸੜਕ ਉੱਪਰ ਸਥਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਅਤੇ ਬੀ.ਪੀ.ਈ.ਓ ਦਫ਼ਤਰ ਅੱਗੇ ਪਿਛਲੇ ਲੰਮੇ ਸਮੇਂ ਘਾਹ ਬੂਟੀ ਉੱਗਣ ਸਦਕਾ ਕੂੜਾ ਕਰਕਟ ਫੈਲਿਆ ਹੋਇਆ ਹੈ | ਇੱਥੇ ਹੀ ਬੱਸ ਨਹੀਂ ਇੱਥੇ ਗੰਦਾ ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਿਰ ਵਲੋਂ ਝੰਡੇ ਦੀ ਸ਼ੋਭਾ ਯਾਤਰਾ-ਸ਼ਹਿਰ ਅੰਦਰ ਥਾਂ-ਥਾਂ ਨਿੱਘਾ ਸਵਾਗਤ

ਬਾਘਾ ਪੁਰਾਣਾ, 14 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼੍ਰੀ ਦੁਰਗਾ ਮੰਦਿਰ ਸ਼ਹੀਦ ਰਜਿੰਦਰ ਸ਼ਰਮਾ ਮਾਰਗ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਮਾਤਾ ਚਿੰਤਪੁਰਨੀ ਦੇ ਸਾਲਾਨਾ 57ਵੇਂ ਝੰਡੇ ਦੀ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ...

ਪੂਰੀ ਖ਼ਬਰ »

ਸੇਵਾ-ਮੁਕਤ ਸੈਂਟਰ ਮੁੱਖ ਅਧਿਆਪਕਾ ਸੁਰਿੰਦਰਪਾਲ ਕੌਰ ਚੰਗੀਆਂ ਸੇਵਾਵਾਂ ਬਦਲੇ ਸਨਮਾਨਿਤ

ਬੱਧਨੀ ਕਲਾਂ, 14 ਅਗਸਤ (ਸੰਜੀਵ ਕੋਛੜ)-ਉੱਘੇ ਸਮਾਜ ਸੇਵੀ ਤੇ ਪ੍ਰਵਾਸੀ ਭਾਰਤੀ ਸੂਰਜ ਪ੍ਰਕਾਸ਼ ਸ਼ਰਮਾ ਤੇ ਨਗਰ ਨਿਵਾਸੀਆਂ ਵਲੋਂ ਸੇਵਾ ਮੁਕਤ ਸੈਂਟਰ ਮੁੱਖ ਅਧਿਆਪਕਾ ਸੁਰਿੰਦਰਪਾਲ ਕੌਰ ਨੂੰ ਉਨ੍ਹਾਂ ਵਲੋਂ ਵਿੱਦਿਅਕ ਖੇਤਰ 'ਚ ਪ੍ਰਦਾਨ ਕੀਤੀਆਂ ਗਈਆਂ ਚੰਗੀਆਂ ...

ਪੂਰੀ ਖ਼ਬਰ »

ਇੰਡੀਅਨ ਫ਼ਾਰਮਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਧਰਮਕੋਟ, 14 ਅਗਸਤ (ਪਰਮਜੀਤ ਸਿੰਘ)-ਇੰਡੀਅਨ ਫ਼ਾਰਮਰਜ਼ ਐਸੋਸੀਏਸ਼ਨ ਦੀ ਮੀਟਿੰਗ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਹਰੀ ਸਿੰਘ ਭੌਰੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਹੋਏ, ਉਨ੍ਹਾਂ ਨੇ ਕਿਹਾ ਕਿ ਮਾਲ ਵਿਭਾਗ ਅੰਦਰ ...

ਪੂਰੀ ਖ਼ਬਰ »

ਸ਼ੀਤਲਾ ਮਾਤਾ ਲੰਗਰ ਕਮੇਟੀ ਵਲੋਂ ਰਾਸ਼ਨ ਦਾ ਭਰਿਆ ਟਰੱਕ ਰਵਾਨਾ

ਕੋਟ ਈਸੇ ਖਾਂ, 14 ਅਗਸਤ (ਨਿਰਮਲ ਸਿੰਘ ਕਾਲੜਾ)-ਹਰ ਸਾਲ ਦੀ ਤਰ੍ਹਾਂ 19ਵਾਂ ਸਾਲਾਨਾ ਭੰਡਾਰਾ ਸ਼ੀਤਲਾ ਮਾਤਾ ਮੰਦਰ ਵਿਖੇ ਇਲਾਕਾ ਨਿਵਾਸੀਆਂ ਅਤੇ ਸ਼ਹਿਰ ਦੇ ਸਹਿਯੋਗ ਨਾਲ 18 ਅਗਸਤ ਤੱਕ ਲੰਗਰ ਲਗਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਲੰਗਰ ਕਮੇਟੀ ਕੋਟ ਈਸੇ ਖਾਂ ਵਲੋਂ ਰਾਸ਼ਨ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਮਾਲਸਰ, 14 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਡਿਊਟੀ ਅਫ਼ਸਰ ਸੰਦੀਪ ਸਿੰਘ ਬਰਾੜ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਵਲੋਂ ਤੰਦਰੁਸਤ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਸਰਕਾਰੀ ਹਸਪਤਾਲ 'ਚ ਬੂਟੇ ਲਗਾਏ

ਬਾਘਾ ਪੁਰਾਣਾ, 14 ਅਗਸਤ (ਬਲਰਾਜ ਸਿੰਗਲਾ)-ਡੇਰਾ ਸਰਸਾ ਦੇ ਪ੍ਰੇਮੀਆਂ ਨੇ ਸਰਕਾਰੀ ਹਸਪਤਾਲ ਦੀ ਗਰਾੳਾੂਡ ਅੰਦਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਜਿਸ ਦੀ ਉਦਘਾਟਨੀ ਰਸਮ ਨਗਰ ਕੌਾਸਲ ਪ੍ਰਧਾਨ ਅਨੂੰ ਮਿੱਤਲ ਨੇ ਬੂਟਾ ਲਗਾ ਕੇ ਕੀਤੀ | ਇਸ ਮੌਕੇ ਡੇਰਾ ਪ੍ਰਬੰਧਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਵਧੀਆ ਸੇਵਾਵਾਂ ਨਾਲ ਪੰਜਾਬ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ ਤੇ ਸੰਸਥਾ ਨੇ ਹਾਲ ਹੀ ਵਿਚ ਰੂਬਲਜੀਤ ਕੌਰ ਵਾਸੀ ਸੰਗੂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ...

ਪੂਰੀ ਖ਼ਬਰ »

-ਮਾਮਲਾ ਤਨਖ਼ਾਹਾਂ ਨਾ ਮਿਲਣ ਦਾ- ਪੈਰਾ ਮੈਡੀਕਲ ਸਿਹਤ ਕਾਮਿਆਂ ਨੇ ਐਸ. ਐਮ. ਓ. ਦਫ਼ਤਰ ਅੱਗੇ ਧਰਨਾ ਲਗਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਬਲਾਕ ਡਰੋਲੀ ਭਾਈ ਅਧੀਨ ਕੰਮ ਕਰਦੇ ਸਿਹਤ ਕਾਮਿਆਂ ਨੂੰ ਤਨਖ਼ਾਹ ਅਤੇ ਬਕਾਏ ਨਾ ਮਿਲਣ ਕਾਰਨ ਪੈਰਾ ਮੈਡੀਕਲ ਸਿਹਤ ਕਾਮੇ ਯੂਨੀਅਨ ਨੇ ਐਸ.ਐਮ.ਓ. ਡਰੋਲੀ ਭਾਈ ਦੇ ਦਫ਼ਤਰ ਨੂੰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਨੇ ਗੁਰਪ੍ਰੀਤ ਕੌਰ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ¢ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ ਨੇ ਗੁਰਪ੍ਰੀਤ ਕੌਰ ਨੂੰ ਵੀਜ਼ਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 14 ਅਗਸਤ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਵਿਦਿਆਰਥੀਆਂ ਦੇ ਲਗਾਤਾਰ ਚੰਗੇ ਆ ਰਹੇ ਨਤੀਜਿਆਂ ਕਾਰਨ ਖਿੱਚ ਦਾ ਕੇਂਦਰ ਬਣੀ ਹੋਈ ਹੈ ਅਤੇ ਆਈ.ਡੀ.ਪੀ ਦੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਖ਼ਾਲਸਾ ਦੀ ਧਰਮਪਤਨੀ ਦਾ ਦਿਹਾਂਤ

ਭਲੂਰ, 14 ਅਗਸਤ (ਬੇਅੰਤ ਸਿੰਘ ਗਿੱਲ)-ਪਿੰਡ ਭਲੂਰ ਦੀ ਧਾਰਮਿਕ ਸ਼ਖ਼ਸੀਅਤ ਸਰਦਾਰ ਦਰਸ਼ਨ ਸਿੰਘ ਖ਼ਾਲਸਾ ਦੀ ਧਰਮ-ਪਤਨੀ ਸ੍ਰੀਮਤੀ ਗੁਰਮੀਤ ਕੌਰ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਸ ਮੌਕੇ ਉਨ੍ਹਾਂ ਦੀਆਂ ਬੇਟੀਆਂ ਬਲਜੀਤ ਕੌਰ ਅਤੇ ਹਰਦੀਪ ਕੌਰ ਵਲੋਂ ਮਾਤਾ ...

ਪੂਰੀ ਖ਼ਬਰ »

ਭਾਰਤ ਭੂਸ਼ਣ ਆਸ਼ੂ ਅੱਜ ਨੈਸ਼ਨਲ ਕਾਨਵੈਂਟ ਸਕੂਲ 'ਚ ਦਿਲਬਾਗ ਸਿੰਘ ਬਾਨੀ ਦੇ ਬੁੱਤ ਤੋਂ ਪਰਦਾ ਉਠਾਉਣਗੇ

ਦਿਲਬਾਗ ਸਿੰਘ ਦਾਨੀ ਦੀ ਫਾਈਲ ਤਸਵੀਰ ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਬਾਨੀ ਅਤੇ ਸੰਸਥਾਪਕ ਸਿੱਖਿਆ ਸ਼ਾਸਤਰੀ ਦਿਲਬਾਗ ਸਿੰਘ ਦਾਨੀ ਦੇ ਬੁੱਤ ਤੋਂ ਪਰਦਾ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਕੋਟ ਈਸੇ ਖਾਂ, 14 ਅਗਸਤ (ਨਿਰਮਲ ਸਿੰਘ ਕਾਲੜਾ)-ਅੱਜ ਡੀ.ਏ.ਵੀ.ਕੇ.ਆਰ.ਬੀ. ਪਬਲਿਕ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿਚ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਕਿ ਅਸੀਂ ਕਿਸ ਤਰ੍ਹਾਂ ਟਰੈਫ਼ਿਕ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਕਰਵਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਦੇ ਪਿੰਡ ਧੱਲੇਕੇ ਵਿਖੇ ਸੀਨੀਅਰ ਆਗੂ ਅਤੇ ਕੌਾਸਲਰ ਮਨਜੀਤ ਸਿੰਘ ਮਾਨ ਨੇ ਸਾਲਾਨਾ ਜਾਗਰਣ ਦਾ ਉਦਘਾਟਨ ਕੀਤਾ | ਇਸ ਮੌਕੇ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਉਹ ਮਾਤਾ ਦੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਆਜ਼ਾਦੀ ਦਿਹਾੜਾ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ | ਸਕੂਲ ਦੇ ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਫਿਲਫੌਟ ਦੀ ਵਿਦਿਆਰਥਣ ਨੇ ਹਾਸਿਲ ਕੀਤੇ 7 ਬੈਂਡ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਜਿਸ ਦਾ ਆਦਾਰਾ ਪੱਟੀ ਵਾਲੀ ਗਲੀ ਮੋਗਾ ਅਤੇ ਬੱਧਨੀ ਕਲਾਂ ਵਿਚ ਸਥਿਤ ਹੈ, ਦੀ ਵਿਦਿਆਰਥਣ ਪ੍ਰਨੀਤ ਕੌਰ ਵਾਸੀ ਬੁੱਟਰ ਕਲਾਂ ਨੇ ਲਿਸਨਿੰਗ ਵਿਚੋਂ 9 ਵਿਚੋਂ 9 ਬੈਂਡ, ਰੀਡਿੰਗ ਵਿਚ 7, ਰਾਈਟਿੰਗ 6, ਸਪੀਕਿੰਗ ਵਿਚ 6.5 ਅਤੇ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਮਨਾਇਆ ਆਜ਼ਾਦੀ ਦਿਵਸ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਮਾਉਂਟ ਲਿਟਰਾ ਜੀ ਸਕੂਲ ਵਿਚ ਆਜ਼ਾਦੀ ਦਿਵਸ 'ਤੇ ਸਮਾਗਮ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦੇ ਕੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਮਹਿੰਦੀ ਲਾਉਣ ਦੇ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 14 ਅਗਸਤ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਜ਼ੋਨ ਪੱਧਰੀ ਮਹਿੰਦੀ ਲਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਪ੍ਰੋਗਰਾਮ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX