ਤਾਜਾ ਖ਼ਬਰਾਂ


ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  about 2 hours ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 3 hours ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 4 hours ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 4 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 5 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 6 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 6 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 6 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 7 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 7 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 7 hours ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 minute ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 8 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 8 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 8 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 9 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 9 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 minute ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 10 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 10 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 minute ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 11 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 11 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 minute ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 12 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 12 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 13 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 13 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 13 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 13 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 13 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  about 1 hour ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  43 minutes ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  51 minutes ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਕਪੂਰਥਲਾ / ਫਗਵਾੜਾ

ਵਿਧਾਇਕ ਚੀਮਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦਰਿਆ ਬਿਆਸ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)- ਦਰਿਆ ਬਿਆਸ 'ਚ ਆਏ ਪਾਣੀ ਨਾਲ ਪ੍ਰਭਾਵਿਤ ਹੋਣ ਵਾਲੇ ਮੰਡ ਖੇਤਰ ਦੇ ਪਿੰਡਾਂ ਬਾਊਪੁਰ, ਪੱਸਣ ਕਦੀਮ, ਮੰਡ ਹੁਸੈਨਪੁਰ, ਲੱਖਵਰਿ੍ਹਆਂ, ਮਹਿਰਵਾਲਾ, ਬਾਗੂਆਣਾ ਆਦਿ ਦਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਤੇ ਪਾਰਟੀ ਆਗੂਆਂ ਨੂੰ ਨਾਲ ਲੈ ਕੇ ਦੌਰਾ ਕੀਤਾ | ਉਨ੍ਹਾਂ ਦਰਿਆ ਨੇੜੇ ਵੱਸਦੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਪਾਣੀ ਦੇ ਹਾਲਾਤ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ | ਚੀਮਾ ਨੇ ਉਕਤ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਦਰਿਆ ਬਿਆਸ 'ਚ ਵੱਧ ਰਹੇ ਪਾਣੀ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਢਿਲਵਾਂ ਵਾਲੇ ਪਾਸਿਓ 63 ਹਜ਼ਾਰ ਕਿਊਸਿਕ ਪਾਣੀ ਦਰਿਆ ਬਿਆਸ ਵਿਚ ਆਇਆ ਹੈ ਜਿਸ ਨਾਲ ਪਾਣੀ ਵਧਿਆ ਹੈ | ਉਨ੍ਹਾਂ ਦੱਸਿਆ ਕਿ ਹਰੀਕੇ ਹੈੱਡ ਵਰਕਸ ਤੋਂ ਛੇਤੀ ਹੀ ਦਰ ਖੋਲ ਕੇ ਪਾਣੀ ਛੁਡਵਾਇਆ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਪਾਣੀ ਦਰਿਆ 'ਚ ਪਿੱਛੇ ਵਧੇਗਾ ਉਨ੍ਹਾਂ ਹੀ ਸਰਕਾਰ ਨੂੰ ਕਹਿ ਕੇ ਹਰੀਕੇ ਤੋਂ ਨਾਲ ਦੀ ਨਾਲ ਹੀ ਛੁਡਵਾਇਆ ਜਾਵੇਗਾ | ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਦਰਿਆ ਕੰਡੇ ਬੰਨੇ੍ਹ ਹੋਏ ਸਟੱਡ ਤੇ ਹੋਰ ਕਿਨਾਰਿਆਂ 'ਤੇ ਪੂਰੀ ਨਜ਼ਰ ਰੱਖਣ ਦੀ ਹਦਾਇਤ ਅਤੇ ਲੋੜੀਂਦੇ ਮੁਰੰਮਤ ਕਰਨ ਦੇ ਹੁਕਮ ਵੀ ਦਿੱਤੇ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਮੰਡ ਖੇਤਰ ਦੇ ਲੋਕ ਖ਼ੁਦ ਵੀ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਅਤੇ ਉਨ੍ਹਾਂ ਦੇ ਧਿਆਨ ਵਿਚ ਸਮੇਂ-ਸਮੇਂ ਦੇ ਹਾਲਾਤਾਂ ਤੋਂ ਜਾਣੂ ਕਰਵਾਉਂਦੇ ਰਹਿਣ | ਚੀਮਾ ਨੇ ਪਾਣੀ ਆਉਣ ਦੀ ਸਥਿਤੀ ਤੋਂ ਨਿੱਬੜਨ ਲਈ ਸਮੂਹ ਵਿਭਾਗਾਂ ਨੂੰ ਸੁਚੇਤ ਰਹਿਣ ਲਈ ਕਿਹਾ | ਐਸ.ਡੀ.ਐਮ. ਡਾ: ਚਾਰੂਮਿਤਾ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਦੱਸਿਆ ਕਿ ਪਾਣੀ ਦਾ ਪੱਧਰ ਵੱਧਣ ਤੇ ਉਸ ਉੱਪਰ ਕਾਬੂ ਪਾਉਣ ਲਈ ਅਗਾਉਂ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਮੰਡ ਖੇਤਰ ਦੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਵਿਭਾਗ ਵਲੋਂ ਨਿਰੰਤਰ ਨਿਗਾਹ ਰੱਖੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਬੀਤੇ ਤਿੰਨ ਦਿਨ ਤੋਂ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਦਰਿਆ ਬਿਆਸ ਵਿਚ ਪਾਣੀ ਪੱਧਰ ਵੱਧਣ ਕਾਰਨ ਮੰਡ ਖੇਤਰ ਦੇ ਖੇਤਾਂ ਵਿਚ ਪਾਣੀ ਫਿਰਨ ਲੱਗਾ ਹੈ ਜਿਸ ਨਾਲ ਕਿਸਾਨ ਚਿੰਤਤ ਨਜ਼ਰ ਆ ਰਹੇ ਹਨ | ਇਸ ਮੌਕੇ ਬੀ.ਡੀ.ਪੀ.ਓ. ਪ੍ਰਗਟ ਸਿੰਘ ਸਿੱਧੂ, ਐਕਸੀਅਨ ਅਜੀਤ ਸਿੰਘ, ਐਸ.ਡੀ.ਓ. ਕਮਲਜੀਤ ਸਿੰਘ, ਤਹਿਸੀਲਦਾਰ ਗੁਰਮੀਤ ਸਿੰਘ ਮਾਨ, ਨਾਇਬ ਤਹਿਸੀਲਦਾਰ ਚੰਦਰ ਮੋਹਨ, ਜਨਰਲ ਸਕੱਤਰ ਜਗਜੀਤ ਸਿੰਘ ਚੰਦੀ, ਬਲਵਿੰਦਰ ਸਿੰਘ ਸਾਬਕਾ ਸਰਪੰਚ ਫੱਤੋਵਾਲ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਦੀਪਕ ਧੀਰ ਰਾਜੂ, ਨਗਰ ਕੌਾਸਲ ਦੇ ਪ੍ਰਧਾਨ ਵਿਨੋਦ ਕੁਮਾਰ ਗੁਪਤਾ, ਬੱਬੂ ਖੈੜਾ, ਐਸ.ਐਚ.ਓ. ਕਬੀਰਪੁਰ, ਜਸਮੇਲ ਕੌਰ, ਪਰਮਜੀਤ ਸਿੰਘ ਬਾਊਪੁਰ, ਕਰਨੈਲ ਸਿੰਘ ਬਾਊਪੁਰ, ਕਾਨੂੰਗੋ ਕੁਲਵਿੰਦਰ ਸਿੰਘ, ਕਸ਼ਮੀਰ ਸਿੰਘ ਢਿੱਲੋਂ, ਰਮਿੰਦਰ ਸਿੰਘ ਪੰਚਾਇਤ ਅਫ਼ਸਰ ਆਦਿ ਹਾਜ਼ਰ ਸਨ |

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਕਪੂਰਥਲਾ, 14 ਅਗਸਤ (ਸਡਾਨਾ)- ਵਿਦੇਸ਼ ਭੇਜਣ ਦੇ ਝਾਂਸੇ ਲੱਖਾਂ ਰੁਪਏ ਦੀ ਧੋਧਖਾੜੀ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਦਿਨੇਸ਼ ਕੁਮਾਰ ਵਾਸੀ ਸ਼ੇਖੂਪੁਰ ਨੇ ...

ਪੂਰੀ ਖ਼ਬਰ »

ਨਸ਼ਿਆਂ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ

ਕਾਲਾ ਸੰਘਿਆਂ, 14 ਅਗਸਤ (ਬਲਜੀਤ ਸਿੰਘ ਸੰਘਾ)- ਸਥਾਨਕ ਕਸਬੇ ਦੇ ਵਾਸੀ 26 ਸਾਲਾ ਨੌਜਵਾਨ ਸਚਿਨਦੀਪ ਸਿੰਘ ਹਨੀ ਦੀ ਸਵੇਰੇ 11 ਵਜੇ ਨਸ਼ੇ ਕਾਰਨ ਮੌਤ ਹੋ ਗਈ | ਇਕੱਤਰ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨਸ਼ਿਆਂ ਦਾ ਆਦੀ ਸੀ ਤੇ ਗਲਤ ਟੀਕਾ ਲਗਾ ਲਏ ਜਾਣ ਕਾਰਨ ਜੇਰੇ ਇਲਾਜ ਸੀ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਚਰਸ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 14 ਅਗਸਤ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਤੇ ਚਰਸ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਗਾਇਕ ਦਾਨਿਸ਼ ਜੇ. ਸਿੰਘ ਦਾ ਗੀਤ 'ਰੱਬ ਮੰਨਿਆ' ਅੱਜ ਵੱਖ-ਵੱਖ ਚੈਨਲਾਂ 'ਤੇ

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)- 'ਕੋਕਾ ਗੋਰੀਏ' ਦੀ ਅਪਾਰ ਸਫਲਤਾ ਤੋਂ ਬਾਅਦ ਉਭਰਦੇ ਗਾਇਕ ਤੇ ਗੀਤਕਾਰ ਦਾਨਿਸ਼ ਜੇ ਸਿੰਘ ਦਾ ਦੂਜਾ ਗੀਤ 'ਰੱਬ ਮੰਨਿਆ' 15 ਅਗਸਤ ਨੂੰ ਵੱਖ-ਵੱਖ ਟੀ.ਵੀ. ਚੈਨਲਾਂ ਤੇ ਯੂ.ਟਿਊਬ 'ਤੇ ਜਾਰੀ ਕੀਤਾ ਜਾ ਰਿਹਾ ਹੈ | ਨਾਮੀ ਕੰਪਨੀ ਵਾਈਟ ਹਿੱਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ

ਕਪੂਰਥਲਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਪੰਚਾਇਤ ਸਕੱਤਰ ਯੂਨੀਅਨ ਦੀ ਹੜਤਾਲ ਜਾਰੀ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ, ਥਿੰਦ)- ਪੰਚਾਇਤ ਸੰਮਤੀ ਤੇ ਪੰਚਾਇਤ ਸਕੱਤਰ ਯੂਨੀਅਨ ਦੀ ਆਪਣੀਆਂ ਮੰਗਾਂ ਦੇ ਹੱਕ ਵਿਚ ਕੀਤੀ ਗਈ ਹੜਤਾਲ 20ਵੇਂ ਦਿਨ ਵਿਚ ਦਾਖਲ ਹੋ ਗਈ ਹੈ ਪਰ ਸਰਕਾਰ ਦੇ ਕੰਨਾਂ 'ਤੇ ਜੰੂ ਨਹੀਂ ਸਰਕ ਰਹੀ ਹੈ | ਇਹ ਸ਼ਬਦ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਭੁੱਖ ਹੜਤਾਲ ਸਮਾਪਤ

ਕਪੂਰਥਲਾ, 14 ਅਗਸਤ (ਵਿ. ਪ੍ਰ.)- ਦੀ ਦਰਜਾ ਚਾਰ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ 24 ਘੰਟੇ ਦੀ ਭੁੱਖ ਹੜਤਾਲ ਦੂਜੇ ਦਿਨ ਵਿਚ ਦਾਖਲ ਹੋ ਗਈ | ਭੁੱਖ ਹੜਤਾਲ 'ਤੇ ਬੈਠੇ ਸਾਥੀਆਂ ਪ੍ਰੇਮ ਲਾਲ, ਬਲਵਿੰਦਰ ਬੀਬੜੀ, ਜਗੀਰ ਸਿੰਘ, ਸ਼ੁਬੇਗ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਹਰ ਪੱਧਰ 'ਤੇ ਮਜ਼ਬੂਤ ਕੀਤਾ ਜਾਵੇਗਾ- ਵਿਧਾਇਕ ਰਾਜ ਕੁਮਾਰ ਚੱਬੇਵਾਲ

ਨਡਾਲਾ, 14 ਅਗਸਤ (ਮਾਨ)- ਕਾਂਗਰਸ ਪਾਰਟੀ ਹਰ ਵਰਗ ਦੇ ਲੋਕਾਂ ਦੀ ਨੁਮਾਇੰਦਾ ਜਮਾਤ ਹੈ ਤੇ ਪਾਰਟੀ ਵਰਕਰਾਂ ਦੀ ਪੂਰੀ ਸੁਣਵਾਈ ਹੋਵੇਗੀ | ਇਹ ਵਿਚਾਰ ਹਲਕਾ ਭੁਲੱਥ ਦੇ ਤੁਫ਼ਾਨੀ ਦੌਰੇ 'ਤੇ ਆਏ ਵਿਧਾਇਕ ਤੇ ਕਾਂਗਰਸ ਐਸ.ਸੀ. ਸੈੱਲ ਦੇ ਚੇਅਰਮੈਨ ਡਾ: ਰਾਜ ਕੁਮਾਰ ਚੱਬੇਵਾਲ ਨੇ ...

ਪੂਰੀ ਖ਼ਬਰ »

ਜਥੇ: ਕਰਮੂਵਾਲਾ ਤੇ ਹੋਰਾਂ ਵਲੋਂ ਸ਼ਤਾਬਦੀ ਸਮਾਗਮ ਸਬੰਧੀ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ, ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮਾਂ ਸਬੰਧੀ ਇਥੇ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸ਼ਰਧਾਲੂ ਸੰਗਤਾਂ ਦੀ ਰਿਹਾਇਸ਼ ਤੇ ਹੋਰ ਜ਼ਰੂਰੀ ਪ੍ਰਬੰਧ ਕਰਨ ਲਈ ...

ਪੂਰੀ ਖ਼ਬਰ »

ਭਾਈ ਘਨੱਈਆ ਸਿਹਤ ਬੀਮਾ ਸਕੀਮ ਤਹਿਤ ਬਲਾਕ ਪੱਧਰੀ ਜਾਗਰੂਕਤਾ ਕੈਂਪ

ਡਡਵਿੰਡੀ, 14 ਅਗਸਤ (ਬਲਬੀਰ ਸੰਧਾ)- ਭਾਈ ਘਨੱਈਆ ਸਿਹਤ ਬੀਮਾ ਸਕੀਮ ਦਾ ਲਾਭ ਘਰ-ਘਰ ਪਹੰੁਚਾਉਣ ਲਈ ਸਹਿਕਾਰੀ ਬੈਂਕ ਦੇ ਗਾਹਕਾਂ ਤੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਚਿੰਤਪੁਰਨੀ ਲੰਗਰ ਕਮੇਟੀ ਨਡਾਲਾ ਦਾ ਜਥਾ ਮੁਬਾਰਕਪੁਰ ਰਵਾਨਾ

ਨਡਾਲਾ, 14 ਅਗਸਤ (ਮਾਨ)- ਮਾਤਾ ਚਿੰਤਪੁਰਨੀ ਦੇ ਚੱਲ ਰਹੇ ਮੇਲੇ ਦੇ ਸਬੰਧ ਵਿਚ ਮਾਤਾ ਚਿੰਤਪੁਰਨੀ ਲੰਗਰ ਕਮੇਟੀ ਨਡਾਲਾ ਵਲੋਂ ਲਗਾਏ ਜਾਣ ਵਾਲੇ 18ਵੇਂ ਸਾਲਾਨਾ ਲੰਗਰਾਂ ਲਈ ਕਮੇਟੀ ਪ੍ਰਧਾਨ ਸੋਮ ਨਾਥ ਪੱਪੂ ਦੀ ਅਗਵਾਈ ਹੇਠ ਸੇਵਾਦਾਰਾਂ ਦਾ ਜਥਾ ਨਡਾਲਾ ਤੋਂ ਮੁਬਾਰਕਪੁਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਚੋਣਾਂ ਤੁਰੰਤ ਕਰਵਾਈਆਂ ਜਾਣ- ਭਾਈ ਵਿਰਸਾ ਸਿੰਘ

ਸੁਲਤਾਨਪੁਰ ਲੋਧੀ, 14 ਅਗਸਤ (ਹੈਪੀ, ਥਿੰਦ)- ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਸਰਕਾਰ ਬਣਨ 'ਤੇ ਐਸ.ਜੀ.ਪੀ.ਸੀ. ਦੀਆਂ ਆਮ ਚੋਣਾਂ ਤੁਰੰਤ ਕਰਵਾਈਆਂ ਜਾਣਗੀਆਂ, ਪ੍ਰੰਤੂ ਕੈਪਟਨ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ...

ਪੂਰੀ ਖ਼ਬਰ »

ਸੰਵਿਧਾਨ ਸਾੜਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ- ਬਸਪਾ

ਕਪੂਰਥਲਾ, 14 ਅਗਸਤ (ਵਿ. ਪ੍ਰ.)- ਬਹੁਜਨ ਸਮਾਜ ਪਾਰਟੀ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਪੂਰਥਲਾ ਰਾਹੁਲ ਚਾਬਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਡਾ: ਭੀਮ ਰਾਓ ਅੰਬੇਡਕਰ ਵਲੋਂ ਲਿਖਿਆ ਗਿਆ ਸੰਵਿਧਾਨ ਨੂੰ ਸਾੜਨ ਵਾਲੇੇ ਤੇ ਫ਼ਿਰਕਾਪ੍ਰਸਤੀ ਫੈਲਾਉਣ ਵਾਲੇ ...

ਪੂਰੀ ਖ਼ਬਰ »

ਚਰਨਜੀਤ ਸਿੰਘ ਬਾਸੀ ਚੈਰੀਟੇਬਲ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਫਗਵਾੜਾ, 14 ਅਗਸਤ (ਟੀ. ਡੀ. ਚਾਵਲਾ)- ਬਲੱਡ ਬੈਂਕ ਕਰਵਾਏ ਸਮਾਗਮ ਦੌਰਾਨ ਚਰਨਜੀਤ ਸਿੰਘ ਬਾਸੀ ਯਾਦਗਾਰੀ ਚੈਰੀਟੇਬਲ ਟਰੱਸਟ ਵਲੋਂ ਸ਼ਹਿਰ ਦੇ ਪ੍ਰਮੁੱਖ ਕਾਲਜਾਂ ਦੇ 41 ਹੁਸ਼ਿਆਰ ਵਿਦਿਆਰਥੀਆਂ ਨੂੰ 1.50 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ ਗਏ | ਮੁੱਖ ਮਹਿਮਾਨ ਕੇ. ਕੇ. ...

ਪੂਰੀ ਖ਼ਬਰ »

ਅਸ਼ਵਨੀ ਟਿੱਬਾ ਡੀ. ਟੀ. ਐਫ. ਦੇ ਜ਼ਿਲ੍ਹਾ ਕਨਵੀਨਰ ਚੁਣੇ ਗਏ

ਕਪੂਰਥਲਾ, 14 ਅਗਸਤ (ਵਿ. ਪ੍ਰ.)- ਡੈਮੋਕਰੇਟਿਕ ਟੀਚਰਜ਼ ਫ਼ਰੰਟ ਕਪੂਰਥਲਾ ਦੀ ਐਡਹਾਕ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਕਰਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਖਦੇਵ ਸਿੰਘ ਸੀਨੀਅਰ ਵਲੋਂ ਪੇਸ਼ ਇਕ ਲਿਖਤੀ ਮਤੇ ਰਾਹੀਂ ਜ਼ਿਲ੍ਹਾ ਕਨਵੀਨਰ ਕਰਮ ਸਿੰਘ ਦੇ ...

ਪੂਰੀ ਖ਼ਬਰ »

ਪਰਮਜੀਤਪੁਰ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਤਲਵੰਡੀ ਚੌਧਰੀਆਂ, 14 ਅਗਸਤ (ਪਰਸਨ ਲਾਲ ਭੋਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਵਿਖੇ ਤੀਆਂ ਦਾ ਤਿਉਹਾਰ ਪਿ੍ੰਸੀਪਲ ਮਾਨ ਸਿੰਘ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਤੀਆਂ ਦੇ ਤਿਉਹਾਰ ਬਾਰੇ ਅਸ਼ਵਨੀ ਟਿੱਬਾ ਵਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜਾ ਸਕੂਲਾਂ ਤੇ ਕਾਲਜਾਂ 'ਚ ਧੂਮ-ਧਾਮ ਨਾਲ ਮਨਾਇਆ

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)- ਆਜ਼ਾਦੀ ਦਿਵਸ ਸਬੰਧੀ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ | ਉਪਰੰਤ ਸਕੂਲ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਖੇ ਆਜ਼ਾਦੀ ਦਿਵਸ ਸਬੰਧੀ ਸਮਾਗਮ

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)- ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਕਾਲਜ ਦੀ ਡਾਇਰੈਕਟਰ ਡਾ: ਰੇਖਾ ਕਾਲੀਆ ਭਾਰਦਵਾਜ ਦੀ ਅਗਵਾਈ ਵਿਚ ਆਜ਼ਾਦੀ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ ਜਿਸ ਦਾ ਆਗਾਜ਼ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਅਨਮੋਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬੰਦ ਕੀਤੀਆਂ– ਜਥੇ: ਸੰਗਤਪੁਰ

ਖਲਵਾੜਾ, 14 ਅਗਸਤ (ਮਨਦੀਪ ਸਿੰਘ ਸੰਧੂ)- ਪਿਛਲੇ ਕਰੀਬ ਡੇਢ ਸਾਲ ਤੋਂ ਪੰਜਾਬ ਸਰਕਾਰ ਜਨਰੇਟਰ ਤੇ ਡੀਜ਼ਲ 'ਤੇ ਚੱਲ ਰਹੀ ਹੈ ਜਿਸ ਦਾ ਖ਼ਮਿਆਜ਼ਾ ਲੋਕਾਂ ਨੂੰ ਪੱਲਿਓਾ ਪੈਸੇ ਖ਼ਰਚ ਕੇ ਭੁਗਤਣਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਬਹਾਦਰ ਸਿੰਘ ...

ਪੂਰੀ ਖ਼ਬਰ »

ਪਰਮਜੀਤ ਹਸਪਤਾਲ ਬੇਗੋਵਾਲ 'ਚ ਤੀਆਂ ਦਾ ਤਿਉਹਾਰ ਮਨਾਇਆ

ਬੇਗੋਵਾਲ, 14 ਅਗਸਤ (ਸੁਖਜਿੰਦਰ ਸਿੰਘ)- ਪਰਮਜੀਤ ਹਸਪਤਾਲ ਬੇਗੋਵਾਲ 'ਚ ਤੀਆਂ ਦਾ ਤਿਉਹਾਰ ਹਸਪਤਾਲ ਦੇ ਐਮ.ਡੀ. ਪਰਮਜੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਐਮ.ਡੀ. ਪਰਮਜੀਤ ਕੌਰ ਨੇ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਤਿਉਹਾਰ ਬਹੁਤ ਪੁਰਾਤਨ ...

ਪੂਰੀ ਖ਼ਬਰ »

ਡਿਪਸ ਸਕੂਲ ਲੱਖਣ ਕੇ ਪੱਡਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨਡਾਲਾ, 14 ਅਗਸਤ (ਮਾਨ)- ਡਿਪਸ ਕਾਨਵੈਂਟ ਸਕੂਲ ਲੱਖਣ ਕੇ ਪੱਡਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਸਾਉਣ ਨਾਲ ਸਬੰਧਿਤ ਗੀਤ ਗਾਏ, ਪੀਂਘਾਂ ਝੂਟੀਆਂ ਤੇ ਪੰਜਾਬੀ ਪਹਿਰਾਵੇ ਵਿਚ ਸੱਜ ਕੇ ਗਿੱਧਾ ਪਾਇਆ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਕਾਕਾ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਗੁਰਮਤਿ ਸਮਾਗਮ 18 ਨੂੰ

ਖਲਵਾੜਾ, 14 ਅਗਸਤ (ਮਨਦੀਪ ਸਿੰਘ ਸੰਧੂ)- ਗੁਰਸਿੱਖੀ 'ਚ ਨਿਪੁੰਨ ਅਤੇ ਮਿੱਠ-ਬੋਲੜੇ ਸੁਭਾਅ ਵਜੋਂ ਜਾਣੇ ਜਾਂਦੇ ਛੋਟੀ ਉਮਰ ਹੀ ਸਵਰਗ ਸਿਧਾਰ ਜਾਣ ਵਾਲੇ ਕਾਕਾ ਜਸਵੀਰ ਸਿੰਘ ਖ਼ਾਲਸਾ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਸੋਭਾ ...

ਪੂਰੀ ਖ਼ਬਰ »

ਬੇਬੇ ਨਾਨਕੀ ਜੀ ਨਿਵਾਸ ਤੇ ਕਾਰ ਪਾਰਕਿੰਗ ਦੀ ਚੌਥੀ ਮੰਜ਼ਿਲ 'ਤੇ ਲੈਂਟਰ ਪਾਇਆ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ, ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ

ਨਡਾਲਾ, 14 ਅਗਸਤ (ਮਾਨ)- ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਇਬਰਾਹੀਮਵਾਲ ਵਿਖੇ ਪ੍ਰੈੱਸ ਕਲੱਬ ਹਲਕਾ ਭੁਲੱਥ ਦੇ ਸਹਿਯੋਗ ਨਾਲ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਬੂਟਾ ਲਾਉਣ ਦੀ ਰਸਮ ਅਦਾ ਕਰਦਿਆਂ ਪ੍ਰੈੱਸ ਕਲੱਬ ਦੇ ਪ੍ਰਧਾਨ ਸਰਬੱਤ ਸਿੰਘ ਕੰਗ ...

ਪੂਰੀ ਖ਼ਬਰ »

ਐਸ. ਐਸ. ਏ./ਰਮਸਾ ਅਧਿਆਪਕਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)- ਪਿਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਅੱਕੇ ਤੇ ਨਿਰਾਸ਼ ਹੋਏ ਐਸ.ਐਸ.ਏ./ਰਮਸਾ ਅਧਿਆਪਕਾਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਐਸ.ਐਸ.ਏ./ ਰਮਸਾ ਅਧਿਆਪਕ ਯੂਨੀਅਨ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦਾ ਨਤੀਜਾ ਸ਼ਾਨਦਾਰ ਰਿਹਾ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਸੋਨੀਆ, ਹੈਪੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ. ਕਾਮ ਦਾ ਨਤੀਜਾ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਾਲਜ ਦੀ ਐਮ. ...

ਪੂਰੀ ਖ਼ਬਰ »

ਭਾਣੋਲੰਗਾ ਸਕੂਲ 'ਚ ਗਣਿਤ ਮੇਲਾ

ਹੁਸੈਨਪੁਰ, 14 ਅਗਸਤ (ਸੋਢੀ)- ਸਾਇੰਸ ਵਿਸ਼ੇ ਦੇ ਬੀ.ਐਮ. ਮੁਨੀਸ਼ਵਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਭਾਣੋ ਲੰਗਾ ਵਿਖੇ ਗਣਿਤ ਮੇਲਾ ਕਰਵਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਕਿਰਿਆਵਾਂ ਦਾ ਪ੍ਰਦਰਸ਼ਨ ਕੀਤਾ, ਜਿਨ੍ਹਾਂ ...

ਪੂਰੀ ਖ਼ਬਰ »

ਮਿਡਲ ਸਕੂਲ ਤੋਗਾਂਵਾਲ 'ਚ ਗਣਿਤ ਮੇਲਾ

ਹੁਸੈਨਪੁਰ, 14 ਅਗਸਤ (ਸੋਢੀ)- ਸਾਇੰਸ ਵਿਸ਼ੇ ਦੇ ਬੀ.ਐਮ. ਮੁਨੀਸ਼ਵਰ ਅਤੇ ਸਕੂਲ ਮੁਖੀ ਸ਼ਾਮ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਤੋਗਾਂਵਾਲ ਵਿਖੇ ਗਣਿਤ ਮੇਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਵਲੋਂ ਗਣਿਤ ਵਿਸ਼ੇ ਸਬੰਧੀ ਵੱਖ-ਵੱਖ ਚਾਰਟ ਮਾਡਲ ਬਣਾਏ ਗਏ | ਇਸ ...

ਪੂਰੀ ਖ਼ਬਰ »

ਵਾਲਮੀਕਿ ਜਥੇਬੰਦੀਆਂ ਵਲੋਂ ਏ. ਡੀ. ਸੀ. ਨੂੰ ਮੰਗ ਪੱਤਰ

ਕਪੂਰਥਲਾ, 14 ਅਗਸਤ (ਸਡਾਨਾ)- ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਨੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਭੇਜ ਕੇ ਸੰਵਿਧਾਨ ਦੀਆਂ ਕਾਪੀਆਂ ਸਾੜਣ ਤੇ ਡਾ: ਅੰਬੇਡਕਰ ਦਾ ਨਿਰਾਦਰ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ | ਮੋਰਚੇ ਦੇ ਪ੍ਰਧਾਨ ਮਹਿੰਦਰ ...

ਪੂਰੀ ਖ਼ਬਰ »

ਪਿੰਡ ਬਨਵਾਲੀਪੁਰ ਵਿਖੇ ਘਰ ਤੇ ਆਟਾ ਚੱਕੀ 'ਚ ਚੋਰੀ

ਕਾਲਾ ਸੰਘਿਆਂ, 14 ਅਗਸਤ (ਸੰਘਾ)- ਪਿੰਡ ਬਨਵਾਲੀਪੁਰ ਵਿਖੇ ਚੋਰਾਂ ਨੇ ਇਕ ਕੋਠੀ 'ਤੇ ਧਾਵਾ ਬੋਲਦੇ ਹੋਏ ਟੂਟੀਆਂ, ਪਿੱਤਲ ਦੇ ਭਾਂਡੇ ਤੇ ਇਲੈਕਟ੍ਰੋਨਿਕ ਦਾ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਪਰਗਟ ਸਿੰਘ ਜੋ ਪੱਕੇ ਤੌਰ 'ਤੇ ਇੰਗਲੈਂਡ ...

ਪੂਰੀ ਖ਼ਬਰ »

ਅਧਿਆਪਕਾ ਦੀ ਚੇਨੀ ਝਪਟ ਕੇ ਫ਼ਰਾਰ

ਕਪੂਰਥਲਾ, 14 ਅਗਸਤ (ਸਡਾਨਾ)- ਅਧਿਆਪਕਾ ਦੀ ਚੇਨੀ ਲਾਹ ਕੇ ਫ਼ਰਾਰ ਹੋਏ ਅਣਪਛਾਤੇ ਲੁਟੇਰਿਆਂ ਵਿਰੁੱਧ ਸਿਟੀ ਪੁਲਿਸ ਨੇ ਕੇਸ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਤਜਿੰਦਰ ਕੌਰ ਵਾਸੀ ਜਲੰਧਰ ਨੇ ਦੱਸਿਆ ਕਿ ਉਹ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੀ ਕੋਠੀ 'ਚ ਚੋਰੀ

ਕਪੂਰਥਲਾ, 14 ਅਗਸਤ (ਸਡਾਨਾ)- ਇਕ ਪ੍ਰਵਾਸੀ ਭਾਰਤੀ ਦੀ ਕੋਠੀ ਵਿਚੋਂ ਚੋਰੀ ਕਰਨ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਜਸਵਿੰਦਰ ਸਿੰਘ ਵਾਸੀ ਪਿੰਡ ਮੰਗਾ ਰੋਡਾ ਨੇ ਦੱਸਿਆ ਕਿ ਉਹ ਆਰ.ਸੀ.ਐਫ. ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੇ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ

ਤਲਵੰਡੀ ਚੌਧਰੀਆਂ, 14 (ਪਰਸਨ ਲਾਲ ਭੋਲਾ)- ਰੱਖੜ ਪੁੰਨਿਆ ਦੇ ਮਨਾਏ ਜਾ ਰਹੇ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਵਿਖੇ ਪੰਜਾ ਰੋਜ਼ਾ ਧਾਰਮਿਕ ਸਮਾਗਮ ਸੰਤ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨਤਾਰਨ ਤੇ ਬਾਬਾ ਮਹਿੰਦਰ ...

ਪੂਰੀ ਖ਼ਬਰ »

ਪੰਚਾਇਤ ਰਾਜ ਮੁਲਾਜ਼ਮ ਐਸੋਸੀਏਸ਼ਨ ਦਾ ਧਰਨਾ ਜਾਰੀ

ਕਪੂਰਥਲਾ, 14 ਅਗਸਤ (ਵਿ. ਪ੍ਰ.)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ ਪੰਚਾਇਤੀ ਰਾਜ ਮੁਲਾਜ਼ਮ ਐਸੋਸੀਏਸ਼ਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਕਪੂਰਥਲਾ ਵਿਚ ਕੀਤੀ ਜਾ ਰਹੀ ਭੁੱਖ ਹੜਤਾਲ ਤੇ ਧਰਨਾ 18ਵੇਂ ਦਿਨ ਵਿਚ ਦਾਖਲ ਹੋ ਗਿਆ | ਇਸ ਮੌਕੇ ਰੋਹ ਵਿਚ ...

ਪੂਰੀ ਖ਼ਬਰ »

ਅੱਜ ਆਜ਼ਾਦੀ ਦਿਹਾੜੇ 'ਤੇ ਵਿਸ਼ੇਸ਼

ਅੱਜ ਆਜ਼ਾਦੀ ਦਿਹਾੜੇ 'ਤੇ ਵਿਸ਼ੇਸ਼

ਅਣਗਿਣਤ ਕੁਰਬਾਨੀਆਂ ਕਰਕੇ ਹਾਸਲ ਕੀਤੀ ਆਜ਼ਾਦੀ ਨੂੰ ਬਰਕਰਾਰ ਰੱਖਣਾ ਵੱਡੀ ਚੁਣੌਤੀ

ਜਸਪਾਲ ਸਿੰਘ ਜਲੰਧਰ-ਦੇਸ਼ ਨੂੰ ਆਜ਼ਾਦ ਹੋਇਆਂ 7 ਦਹਾਕਿਆਂ ਤੋਂ ਵੀ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਅਜੇ ਵੀ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਨਹੀਂ ਸਿਰਜਿਆ ਜਾ ਸਕਿਆ | ਆਜ਼ਾਦੀ ਦਾ ਨਿੱਘ ਬਹੁਤੇ ਲੋਕਾਂ ਦੀਆਂ ਬਰੂਹਾਂ ਤੱਕ ਨਹੀਂ ਪਹੁੰਚ ਸਕਿਆ | ਦੇਸ਼ ਦੀ ...

ਪੂਰੀ ਖ਼ਬਰ »

ਆਰ. ਸੀ. ਐਫ. 'ਚ ਸਮੂਹ ਭਗਤ ਸਾਹਿਬਾਨ ਨੂੰ ਸਮਰਪਿਤ ਸਮਾਗਮ ਕੱਲ੍ਹ ਤੋਂ

ਹੁਸੈਨਪੁਰ, 14 ਅਗਸਤ (ਸੋਢੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸਮੂਹ ਭਗਤ ਸਾਹਿਬਾਨ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ ਨੂੰ ਸਮਰਪਿਤ 16 ਅਗਸਤ ਤੋਂ ਤਿੰਨ ਰੋਜ਼ਾ ਸ਼ਬਦ ਗੁਰੂ ਗਿਆਨ ਪ੍ਰਚਾਰ ਸਮਾਗਮ ...

ਪੂਰੀ ਖ਼ਬਰ »

ਪਿਰਾਮਿਡ ਕਾਲਜ ਨੇ ਦਿੱਤੀ ਆਜ਼ਾਦੀ ਘੁਲਾਟੀਆਂ ਨੂੰ ਸਲਾਮੀ

ਜਲੰਧਰ, 14 ਅਗਸਤ (ਅ.ਬ.)-ਪਿਰਾਮਿਡ ਕਾਲਜ ਆਫ਼ ਬਿਜ਼ਨੈਸ ਐਾਡ ਤਕਨੋਲਾਜੀ ਸਾਰੇ ਕੈਂਪਸ ਵਿਚ ਦੇਸ਼ ਭਗਤੀ ਦੇ ਗੀਤ ਨਾਲ ਹੋਈ, ਜਿਸ ਤੋਂ ਬਾਅਦ ਮਿਸ ਸਚਲੀਨ ਬੇਦੀ ਦੁਆਰਾ ਝੰਡਾ ਲਹਿਰਾਇਆ ਗਿਆ | ਇਸ ਤੋਂ ਬਾਅਦ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ | ਇਸ ਮੌਕੇ ਪ੍ਰੋ: ਜਤਿੰਦਰ ...

ਪੂਰੀ ਖ਼ਬਰ »

ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਨਵੰਬਰ ਇਨਟੇਕ ਲਈ ਵਿਸ਼ੇਸ਼ ਸੈਮੀਨਾਰ 16 ਨੂੰ -ਸੁਖਚੈਨ ਸਿੰਘ ਰਾਹੀ

ਜਲੰਧਰ, 14 ਅਗਸਤ (ਅ.ਬ.)-ਇੰਮੀਗ੍ਰੇਸ਼ਨ 'ਚ ਜਾਣਿਆ-ਪਹਿਚਾਣਿਆ ਨਾਂਅ ਸੁਖਚੈਨ ਸਿੰਘ ਰਾਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਵਿਦਿਆਰਥੀ ਕੈਨੇਡਾ 'ਚ ਪੜ੍ਹ ਕੇ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ | ਉਹ ਨਵੰਬਰ ਇਨਟੇਕ ਦੇ ਵਿਸ਼ੇਸ਼ ਸੈਮੀਨਾਰ ਜੋ ਉਨ੍ਹਾਂ ਦੇ ...

ਪੂਰੀ ਖ਼ਬਰ »

ਫੂਡ ਸੇਫ਼ਟੀ ਤੇ ਡੇਅਰੀ ਵਿਭਾਗ ਦੀ ਟੀਮ ਨੇ ਦੁੱਧ ਪਦਾਰਥਾਂ ਦੇ ਸੈਂਪਲ ਭਰੇ

ਕਪੂਰਥਲਾ, 14 ਅਗਸਤ (ਸਡਾਨਾ)- ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਤੇ ਡੇਅਰੀ ਵਿਭਾਗ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਵੱਖ-ਵੱਖ ਥਾਵਾਂ 'ਤੇ ਦੁੱਧ ਵਿਕਰੇਤਾਵਾਂ ਦੀ ਅਚਨਚੇਤ ਜਾਂਚ ਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੇ 6 ਸੈਂਪਲ ਭਰੇ ਗਏ, ਜਿਨ੍ਹਾਂ ਵਿਚ ਦੁੱਧ, ਪਨੀਰ, ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦੀ ਗੋਲਡਨ ਜੁਬਲੀ ਮਨਾਈ

ਕਪੂਰਥਲਾ, 14 ਅਗਸਤ (ਸਡਾਨਾ)- ਪੰਜਾਬ ਨੈਸ਼ਨਲ ਬੈਂਕ ਦੀ 50ਵੀਂ ਵਰ੍ਹੇਗੰਢ ਸਬੰਧੀ ਪੀ.ਐਨ.ਬੀ. ਦੀ ਸੁਲਤਾਨਪੁਰ ਲੋਧੀ ਸੜਕ ਸ਼ਾਖਾ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡੀ.ਜੀ.ਐਮ. ਐਸ.ਪੀ. ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਸਤਿੰਦਰ ਸਿੰਘ ਚੀਫ਼ ਐਲ.ਡੀ.ਐਮ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX