ਤਾਜਾ ਖ਼ਬਰਾਂ


'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  23 minutes ago
ਨਵੀਂ ਦਿੱਲੀ, 16 ਜਨਵਰੀ- ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਕਰਾਰੇ ਜਾਣ 'ਤੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਕਹਿਣਾ ਹੈ ਕਿ ਜਦੋਂ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ ਤਾਂ ਕੋਈ ਕੀ ਕਹਿ...
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  36 minutes ago
ਨਵੀਂ ਦਿੱਲੀ, 16 ਜਨਵਰੀ- ਸ਼ੀਲਾ ਦੀਕਸ਼ਤ ਵਲੋਂ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲਣ ਮੌਕੇ ਕਰਾਏ ਪ੍ਰੋਗਰਾਮ 'ਚ ਜਗਦੀਸ਼ ਟਾਈਟਲਰ ਦੀ ਮੌਜੂਦਗੀ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਤੀਤ 'ਚ ਰਾਹੁਲ ਗਾਂਧੀ ਦੇ...
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  45 minutes ago
ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)- ਸ਼ਹਿਰ ਦੀ ਬਸਤੀ ਗੋਬਿੰਦ ਨਗਰੀ 'ਚ ਇੱਕ 45 ਸਾਲਾ ਵਿਅਕਤੀ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੇਵਲ ਕ੍ਰਿਸ਼ਨ ਦੇ ਰੂਪ 'ਚ ਹੋਈ ਹੈ। ਕੇਵਲ ਕ੍ਰਿਸ਼ਨ ਖੇਤੀਬਾੜੀ ਅਤੇ ਮਿਹਨਤ-ਮਜ਼ਦੂਰੀ ਕਰਕੇ...
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  56 minutes ago
ਨਵੀਂ ਦਿੱਲੀ, 16 ਜਨਵਰੀ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਨੇ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਦੀ ਤਾਜਪੋਸ਼ੀ ਸੰਬੰਧੀ ਕਰਾਏ ਪ੍ਰੋਗਰਾਮ 'ਚ ਜਿੱਥੇ ਕਾਂਗਰਸ ਦੇ ਕਈ ਨੇਤਾ ਮੌਜੂਦ ਸਨ, ਉੱਥੇ ਹੀ...
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  about 1 hour ago
ਨਵੀਂ ਦਿੱਲੀ, 16 ਜਨਵਰੀ- ਸੁਪਰੀਮ ਕੋਰਟ ਨੇ ਅੱਜ ਸੂਬਿਆਂ 'ਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਦੀ ਨਿਯੁਕਤੀ ਸੰਬੰਧੀ ਆਪਣੇ ਪਿਛਲੇ ਸਾਲ ਦੇ ਹੁਕਮ 'ਚ ਬਦਲਾਅ ਕਰਨ ਵਾਲੀਆਂ ਪੰਜਾਬ, ਹਰਿਆਣਾ, ਕੇਰਲ, ਪੱਛਮੀ ਬੰਗਾਲ ਅਤੇ ਬਿਹਾਰ...
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ...
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  about 1 hour ago
ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜੇ ਆਪਣੇ ਅਸਤੀਫ਼ਾ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਭੋਗਪੁਰ, 16 ਜਨਵਰੀ (ਕਮਲਜੀਤ ਸਿੰਘ ਡੱਲੀ)- ਪਠਾਨਕੋਟ-ਜਲੰਧਰ ਕੌਮੀ ਹਾਈਵੇਅ 'ਤੇ ਪਿੰਡ ਡੱਲੀ ਵਿਖੇ ਅੱਜ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ...
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਕੀਰਤਪੁਰ ਸਾਹਿਬ, 16 ਜਨਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਬੀਤੀ ਰਾਤ ਨਜ਼ਦੀਕੀ ਪਿੰਡ ਅਟਾਰੀ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਤੇ...
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 3 hours ago
ਫਿਲੌਰ, 16 ਜਨਵਰੀ (ਸੁਰਜੀਤ ਸਿੰਘ ਬਰਨਾਲਾ)- ਬੀਤੀ ਰਾਤ 12 ਵਜੇ ਦੇ ਕਰੀਬ ਫਿਲੌਰ ਦੇ ਨਵਾਂਸ਼ਹਿਰ ਰੋਡ 'ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰਾਂ ਨੇ ਸਟਰਾਂਗ ਰੂਮ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਜਿਹੜੀ ਕਿ ਅਸਫ਼ਲ ਰਹੀ। ਹਾਲਾਂਕਿ ਜਾਂਦੇ ਸਮੇਂ ਚੋਰ ਬੈਂਕ...
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਐੱਮ. ਨਾਗੇਸ਼ਵਰ ਰਾਓ ਨੂੰ ਸੀ. ਬੀ. ਆਈ. ਦਾ ਅੰਤਰਿਮ ਨਿਰਦੇਸ਼ਕ ਬਣਾਏ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਅਗਲੇ ਹਫ਼ਤੇ ਹੋਵੇਗੀ...
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 3 hours ago
ਨੈਰੋਬੀ, 16 ਜਨਵਰੀ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਸਥਿਤ ਇੱਕ ਹੋਟਲ 'ਚ ਬੀਤੀ ਰਾਤ ਹੋਏ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 30 ਲੋਕ ਜ਼ਖ਼ਮੀ ਹੋਏ ਹਨ। ਕੀਨੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਹੋਟਲ 'ਚ ਫਸੇ ਹੋਏ ਲੋਕਾਂ ਨੂੰ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 16 ਜਨਵਰੀ- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਦੂਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ 'ਆਪ' ਤੋਂ ਅਸਤੀਫ਼ਾ...
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਪਟਨਾ, 16 ਜਨਵਰੀ- ਬਿਹਾਰ ਦਾ ਹਾਜੀਪੁਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਮਲੇ 'ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ...
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 4 hours ago
ਇਸਲਾਮਾਬਾਦ, 16 ਜਨਵਰੀ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ 'ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 4 hours ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 5 hours ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 5 hours ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਤਰਨਤਾਰਨ

ਆਜ਼ਾਦੀ ਦਿਵਸ ਰਵਾਇਤੀ ਉਤਸ਼ਾਹ ਨਾਲ ਮਨਾਇਆ

ਤਰਨ ਤਾਰਨ 16 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ, ਗੁਰਪ੍ਰੀਤ ਸਿੰਘ ਕੱਦਗਿੱਲ)-72ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਮਾਲ, ਮੁੜ ਵਸੇਬਾ ਤੇ ਕੁਦਰਤੀ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਦਾ ਕੀਤੀ ਤੇ ਮਾਰਚ ਪਾਸਟ ਕੋਲੋਂ ਸਲਾਮੀ ਲਈ | ਇਸ ਮੌਕੇ ਜ਼ਿਲ੍ਹੇ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਬੱਡੀਜ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਮੁਆਫੀ ਸਕੀਮ ਤਹਿਤ ਕਿਸਾਨਾਂ ਦੇ ਕਮਰਸ਼ੀਅਲ ਬੈਂਕਾਂ ਦਾ ਕਰਜ਼ਾ ਮੁਆਫ ਕਰਨ ਦੀ ਸ਼ੁਰੂਆਤ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਤਰਨ ਤਾਰਨ ਦੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ, ਖੇਮਕਰਨ ਦੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਪੱਟੀ ਦੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਬਾਬਾ ਬਕਾਲਾ ਦੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਐਡੀਸ਼ਨਲ ਸੈਕਟਰੀ ਰੈਵੀਨਿਊ ਵਿਭਾਗ ਐਮ. ਪੀ. ਸਿੰਘ, ਆਈ. ਜੀ. ਸੁਰਿੰਦਰ ਸਿੰਘ ਪਰਮਾਰ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਐਸ. ਐਸ. ਪੀ. ਦਰਸ਼ਨ ਸਿੰਘ ਮਾਨ, ਸ਼ੈਸਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਏ. ਡੀ. ਸੀ. ਸੰਦੀਪ ਰਿਸ਼ੀ, ਏ. ਡੀ. ਸੀ. ਵਿਕਾਸ ਪ੍ਰੋ. ਰਾਕੇਸ਼ ਕੁਮਾਰ ਤੋਂ ਇਲਾਵਾ ਸਮੂਹ ਵਿਭਾਗਾਂ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਚੰਗੀ ਸਿਹਤ ਦੇਣ ਦੇ ਮਕਸਦ ਨਾਲ 640 ਹੈਲਥ ਐਾਡ ਵੈੱਲਨੈੱਸ ਕਲੀਨਕ ਸਥਾਪਿਤ ਕੀਤੇ ਗਏ ਹਨ | ਇਨ੍ਹਾਂ ਵਿਚੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਮੁਰਾਦਪੁਰਾ ਮੁਹੱਲਾ ਤਰਨ ਤਾਰਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਭਿੱਖੀਵਿੰਡ ਜਲਦੀ ਹੀ ਸ਼ੁਰੂ ਹੋ ਜਾਣਗੇ | ਇਸ ਮੌਕੇ ਕੈਬਨਿਟ ਮੰਤਰੀ ਵਲੋਂ ਸੱਭਿਆਚਾਰ ਪ੍ਰੋਗਰਾਮਾਂ ਵਿਚ ਭਾਗ ਲੈਣ ਵਾਲੇ ਸਾਰੇ ਸਕੂਲਾਂ ਨੂੰ 3 ਲੱਖ ਰੁਪਏ ਤੇ ਸਮਰਪਣ ਸਪੈਸ਼ਲ ਸਕੂਲ ਨੂੰ ਇਕ ਲੱਖ ਰੁਪਏ ਆਪਣੇ ਅਖਤਿਆਰੀ ਫੰਡ ਵਿਚੋਂ ਦੇਣ ਦਾ ਐਲਾਨ ਕੀਤਾ | ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਫੌਜੀਆਂ ਦੇ ਸ਼ਹੀਦ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਤੇ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆ | ਇਸ ਸਮਾਗਮ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਕੈਡਿਟਾਂ, ਐਨ. ਐਸ. ਐਸ. ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਵੱਲੋਂ ਸ਼ਾਨਦਾਰ ਪਰੇਡ ਦਾ ਪ੍ਰਦਸ਼ਰਨ ਕੀਤਾ ਗਿਆ | ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਸ ਪੀ. ਟੀ. ਸ਼ੋਅ ਤੇ ਦੇਸ਼ ਭਗਤੀ 'ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਾਈਆਂ | ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਦੀ ਪੇਸ਼ਕਾਰੀ ਕੀਤੀ ਗਈ ਤੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ, ਐੱਸ.ਐੱਮ.ਓ. ਡਾ: ਨਿਰਮਲ ਸਿੰਘ, ਸੰਦੀਪ ਅਗਨੀਹੋਤਰੀ, ਕਸ਼ਮੀਰ ਸਿੰਘ ਸਿੱਧੂ ਭੋਲਾ ਸਿੱਧੂ ਫਾਰਮ, ਸੁਰਿੰਦਰ ਸਿੰਘ ਮੱਲੀ ਕੌਾਸਲਰ, ਰਮਨੀਕ ਸਿੰਘ ਖੇੜਾ, ਮਨਜੀਤ ਸਿੰਘ ਢਿੱਲੋਂ, ਹਰਜਿੰਦਰ ਸਿੰਘ ਢਿੱਲੋਂ, ਅਵਤਾਰ ਸਿੰਘ ਤਨੇਜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਜ਼ਿਲ੍ਹੇ ਭਰ 'ਚੋਂ ਵੱਖ-ਵੱਖ ਸ਼ਖਸ਼ੀਅਤਾਂ ਹਾਜ਼ਰ ਸਨ |
ਤਹਿਸੀਲਦਾਰ ਸਰਬਜੀਤ ਸਿੰਘ ਥਿੰਦ ਨੇ ਲਹਿਰਾਇਆ ਕੌਮੀ ਝੰਡਾ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਵਿਖੇ ਸਬ ਡਵੀਜ਼ਨ ਪੱਧਰ ਦੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਸਰਬਜੀਤ ਸਿੰਘ ਥਿੰਦ ਤਹਿਸੀਲਦਾਰ ਪੱਟੀ ਵਲੋਂ ਅਦਾ ਕੀਤੀ ਗਈ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਗਈ ਜਿਸ ਦੀ ਅਗਵਾਈ ਏ.ਐੱਸ.ਆਈ. ਸਲਵਿੰਦਰ ਸਿੰਘ ਲੱਧੂ ਨੇ ਕੀਤੀ | ਇਸ ਮੌਕੇ ਮੁੱਖ ਮਹਿਮਾਨ ਸਰਜੀਤ ਸਿੰਘ ਥਿੰਦ ਤੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਸਵਤੰਤਰ ਸੰਗਰਾਮੀਆਂ ਤੇ ਹੋਰਾਂ ਨੂੰ ਸਨਮਾਨਿਤ ਕੀਤਾ ਗਿਆ |
ਇਸ ਮੌਕੇੇ ਸੋਹਨ ਸਿੰਘ ਡੀ.ਐਸ.ਪੀ. ਪੱਟੀ, ਡੀ.ਐੱਸ.ਪੀ. ਜੇਲ੍ਹ ਹਰਪ੍ਰੀਤ ਸਿੰਘ, ਸਹਾਇਕ ਸੁਪਰਡੈਂਟ ਗੁਰਬਚਨ ਸਿੰਘ ਦੁੱਬਲੀ, ਐਸ. ਐਚ.ਓ. ਸਿਟੀ ਰਾਜੇਸ਼ ਕੁਮਾਰ ਕੱਕੜ, ਐੱਸ. ਐੱਚ. ਓ. ਹਰੀਕੇ ਪ੍ਰਭਜੀਤ ਸਿੰਘ, ਵਜ਼ੀਰ ਸਿੰਘ ਪਾਰਸ, ਪਿ੍ੰ. ਗੁਰਬਚਨ ਸਿੰਘ ਲਾਲੀ, ਦਲਬੀਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਸਿੱਧੂ, ਹਰਮਨ ਸੇਖੋਂ, ਡਾ. ਗੁਰਪ੍ਰੀਤ ਰਾਏ ਐਸ. ਐਮ. ਓ., ਰਾਜਕਰਨ ਸਿੰਘ ਭੱਗੂਪੁਰ, ਸੇਵਾ ਸਿੰਘ ਉੱਬੋਕੇ, ਪਿ੍ੰ. ਦਲੀਪ ਕੁਮਾਰ, ਪਿ੍ੰ. ਦਲੀਪ ਕੁਮਾਰ, ਪਿ੍. ਰਣਜੀਤ ਸਿੰਘ, ਸੁਖਵਿੰਦਰ ਸਿੰਘ ਬੇਦੀ, ਗੁਰਜੀਤ ਸਿੰਘ ਸੋਨੂੰ ਸਭਰਾ, ਰਾਜੀਵ ਕੁਮਾਰ ਟਿੰਕੂ, ਤੋਂ ਇਲਾਵਾ ਵੱਖ-ਵੱਖ ਵਿਭਾਗਾ ਦੇ ਮੁੱਖੀ ਸ਼ਾਮਿਲ ਸਨ | ਨਹਿਰੂ ਯੁਵਾ ਕੇਂਦਰ ਤਰਨਤਾਰਨ
ਤਰਨ ਤਾਰਨ, (ਗੁਰਪ੍ਰੀਤ ਸਿੰਘ ਕੱਦਗਿੱਲ)- ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੇ ਯੂਥ ਹੋਸਟਲ ਵਿਖੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਤੇਜਿੰਦਰ ਸਿੰਘ ਰਾਜਾ ਸੈਕਟਰੀ ਰੈੱਡ ਕਰਾਸ, ਲੈਕਚਰਾਰ ਸੁਖਜੀਤ ਸ਼ਰਮਾ, ਧਰਮਿੰਦਰ ਸਿੰਘ, ਰਾਸ਼ਟਰੀ ਪੁਰਸਕਾਰ ਵਿਜੇਤਾ ਰਾਜਬੀਰ ਸਿੰਘ ਚੀਮਾ ਆਦਿ ਨੇ ਸੰਬੋਧਨ ਕੀਤਾ |
ਐਸ. ਡੀ. ਐਮ. ਡਾ: ਅਨੂਪ੍ਰੀਤ ਕੌਰ ਨੇ ਭਿੱਖੀਵਿੰਡ 'ਚ ਲਹਿਰਾਇਆ ਝੰਡਾ
ਭਿੱਖੀਵਿੰਡ, 16 ਅਗਸਤ (ਬੌਬੀ)- ਕਸਬਾ ਭਿੱਖੀਵਿੰਡ ਦੇ ਪੋਲਟੈਕਨੀਕਲ ਕਾਲਜ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ. ਡੀ. ਐਮ. ਡਾ: ਅਨੂਪ੍ਰੀਤ ਕੌਰ ਵਲੋਂ ਨਿਭਾਈ ਗਈ | ਉਪਰੰਤ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ, ਐਸ.ਡੀ.ਐਮ ਡਾ: ਅਨੂਪ੍ਰੀਤ ਕੌਰ ਵਲੋਂ ਸਾਂਝੇ ਤੌਰ 'ਤੇ ਆਜ਼ਾਦੀ ਦਿਵਸ ਮੌਕੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੇ ਮੁਖੀਆਂ ਤੇ ਬੱਚਿਆਂ, ਆਜ਼ਾਦੀ ਘੁਲਾਟੀਏ, ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਬਣਾਏ ਡੈਪੋ ਤੇ ਆਏ ਹੋਏ ਮਹਿਮਾਨਾਂ ਨੂੰ ਮਠਿਆਈਆਂ ਦੇ ਡੱਬੇ, ਸ਼ੀਲਡਾਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਰਾਜਵੰਤ ਸਿੰਘ ਪਹੂਵਿੰਡ, ਇੰਦਰਬੀਰ ਸਿੰਘ ਪਹੂਵਿੰਡ, ਪ੍ਰਧਾਨ ਬੱਬੂ ਸ਼ਰਮਾ, ਪ੍ਰਧਾਨ ਕਿ੍ਸ਼ਨ ਪਾਲ ਜੱਜ, ਚੇਅਰਮੈਨ ਸੂਰਜਉਦੈ ਨਾਰਲੀ, ਸਾਰਜ ਧੁੰਨ, ਸੰਦੀਪ ਕੰਬੋਕੇ, ਏ. ਐਫ. ਐਸ. ਓ. ਸੰਦੀਪ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ; ਸੁਰਿੰਦਰਪਾਲ ਸਿੰਘ, ਐਸ.ਡੀ.ਓ ਬੂਟਾ ਰਾਮ ਭਿੱਖੀਵਿੰਡ, ਐਸ.ਡੀ.ਓ ਖਾਲੜਾ, ਵਾਟਰ ਸਪਲਾਈ ਦੇ ਜੇ.ਈ .ਹਰਜੀਤ ਸਿੰਘ, ਭਿੱਖੀਵਿੰਡ ਸਰਪੰਚ ਗੁਰਮੁਖ ਸਿੰਘ ਸਾਂਡਪੁਰਾ, ਸਰਪੰਚ ਸਿਰਮਜੀਤ ਸਿੰਘ ਭੈਣੀ, ਸ਼ਹਿਰੀ ਪ੍ਰਧਾਨ ਨਰਿੰਦਰ ਕੁਮਾਰ ਬਿੱਲਾ, ਬਲਾਕ ਪ੍ਰਧਾਨ ਸ਼ਿੰਦਾ ਬੁੱਘ ਆਦਿ ਹਾਜ਼ਰ ਸਨ |
ਦੂਨ ਪਬਲਿਕ ਸਕੂਲ ਪੱਟੀ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ)- ਦੂਨ ਪਬਲਿਕ ਸਕੂਲ ਪੱਟੀ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਰਾਜਦੀਪ ਸਿੰਘ ਦਾਸੂਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਸਮੇਂ ਸਕੂਲ ਦੇ ਮੈਨੇਜਰ ਧਰਿਜ ਭਾਰਦਵਾਜ ਤੇ ਸਕੂਲ ਪਿ੍ੰਸੀਪਲ ਵਿਜੇ ਆਨੰਦ ਨੇ ਜਿਥੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ |
ਐਲਪਾਈਨ ਕਿਡਜ਼ ਸਕੂਲ
ਤਰਨ ਤਾਰਨ, (ਪਰਮਜੀਤ ਜੋਸ਼ੀ)- ਤਰਨ ਤਾਰਨ ਦੇ ਐਲਪਾਈਨ ਕਿਡਜ਼ ਸਕੂਲ 'ਚ ਦੇਸ਼ ਦਾ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ |
ਇਸ ਦੌਰਾਨ ਕਰਵਾਏ ਗਏ ਝੰਡਾ ਬਣਾਉਣ ਦੇ ਮੁਕਾਬਲੇ ਵਿਚ ਨਰਸਰੀ ਤੋਂ ਅਠਵੀਂ ਤੱਕ ਦੇ ਬੱਚਿਆਂ ਨੇ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਬੱਚਿਆਂ ਨੂੰ ਅਸੈਂਬਲੀ ਵਿਚ ਪਿ੍ੰਸੀਪਲ ਲਖਵਿੰਦਰ ਕੌਰ ਨੇ ਇਸ ਸਮਾਗਮ ਦੀ ਮਹਾਨਤਾ ਦੱਸੀ |
ਅਮਰਪੁਰੀ ਸਕੂਲ ਗੋਇੰਦਵਾਲ ਸਾਹਿਬ
ਗੋਇੰਦਵਾਲ ਸਾਹਿਬ, (ਵਰਿੰਦਰ ਸਿੰਘ ਰੰਧਾਵਾ)-ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਡਾਇਰੈਕਟਰ ਐਸ. ਐਸ. ਚੀਮਾ ਤੇ ਪਿੰ੍ਰਸੀਪਲ ਅਨੁਰਾਧਾ ਚੰਦੇਲ ਵਲੋਂ ਅਦਾ ਕੀਤੀ ਗਈ |
ਸ਼ਹੀਦ ਭਗਤ ਸਿੰਘ ਐਜੂਕੇਸ਼ਨਲ ਗਰੁੱਪ ਪੱਟੀ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜ਼ੂਕੇਸ਼ਨ ਕੈਰੋਂ ਪੱਟੀ ਵਿਖੇ ਚੇਅਰਮੈਨ ਰਾਮ ਇਕਬਾਲ ਸ਼ਰਮਾ ਤੇ ਮੈਨੇਜਿੰਗ ਡਾਇਰੈਕਟਰ ਰਾਜੇਸ਼ ਭਾਰਦਵਾਜ ਵਲੋਂ ਤਿਰੰਗਾ ਲਹਿਰਾਇਆ ਗਿਆ | ਇਸ ਮੌਕੇ ਐਡ. ਕਾਲਜ ਦੇ ਪਿ੍ੰਸੀਪਲ ਡਾ: ਸਾਰਿਤਾ ਨਾਰਦ, ਕਾਰਜਕਾਰੀ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ ਤੇ ਸੀ.ਈ.ਓ. ਇਸ਼ਾਤਾ ਭਾਰਦਵਾਜ ਵੀ ਹਾਜ਼ਰ ਸੀ |
ਪੱਟੀ ਵਿਖੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੌਮੀ ਝੰਡਾ ਲਹਿਰਾਇਆ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਪੱਟੀ ਵਲੋਂ ਆਜ਼ਾਦੀ ਦਿਵਸ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਪੱਟੀ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਤਿਰੰਗਾ ਝੰਡਾਂ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਤੋਂ ਪਹਿਲਾਂ ਸ਼ਹੀਦ ਸੋਹਨ ਲਾਲ ਪਾਠਕ ਦੇ ਬੁੱਤ ਨੂੰ ਵੀ ਫੁੱਲ ਮਹਿਲਾਵਾਂ ਪਹਿਨਾਈਆਂ ਗਈਆਂ | ਇਸ ਮੌਕੇ ਦਲਬੀਰ ਸਿੰਘ ਸੇਖੋਂ ਸ਼ਹਿਰੀ ਪ੍ਰਧਾਨ, ਵਜ਼ੀਰ ਸਿੰਘ ਪਾਰਸ, ਸੁਖਵਿੰਦਰ ਸਿੰਘ ਸਿੱਧੂ, ਕੌਾਸਲਰ ਕੁਲਵਿੰਦਰ ਸਿੰਘ ਬੱਬਾ, ਪਿੰ੍ਰ: ਹਰਦੀਪ ਸਿੰਘ, ਹਰਮਨ ਸੇਖੋਂ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਨਗਰ ਕੌਾਸਲ ਪੱਟੀ ਦਫਤਰ
ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਨਗਰ ਕੌਾਸਲ ਪੱਟੀ ਵਿਖੇ ਕੌਾਸਲ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਅਨਿਲ ਕੁਮਾਰ ਈ.ਓ., ਸਾਬਕਾ ਚੇਅਰਮੈਨ ਅਜੇਪਾਲ ਸਿੰਘ ਮੀਰਾਂਕੋਟ, ਮੈਂਬਰ ਐਸ.ਜੀ.ਪੀ.ਸੀ. ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਸਾਬਕਾ ਚੇਅਰਮੈਨ ਛਤਰਪਾਲ ਸਿੰਘ ਦੁੱਬਲੀ, ਗੁਰਪ੍ਰਤਾਪ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਜੁਗਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਗਿੱਲ ਆਦਿ ਹਾਜ਼ਰ ਸਨ |
ਕੁਸ਼ਟ ਆਸ਼ਰਮ ਤਰਨ ਤਾਰਨ
ਤਰਨ ਤਾਰਨ, (ਹਰਿੰਦਰ ਸਿੰਘ)- ਆਜ਼ਾਦੀ ਦਿਵਸ ਦੇ ਮੌਕੇ 'ਤੇ ਚੰਦਰ ਕੁਮਾਰ ਅਗਰਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਵਲੋਂ ਕੁਸ਼ਟ ਆਸ਼ਰਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਹਰਿੰਦਰ ਕੁਮਾਰ ਅਗਗਰਵਾਲ, ਪੰਡਿਤ ਅਸ਼ੋਕ ਬੰਡਾਲੇ ਵਾਲੇ, ਨਰੇਸ਼ ਚਾਵਲਾ, ਰਾਮ ਲਾਲ, ਗੁਰਪ੍ਰੀਤ ਗੋਲਡੀ, ਸਤਨਾਮ ਸਿੰਘ ਮਠਾੜੂ, ਹਰਮਿੰਦਰ ਦੀਪੂ, ਵਿਨੀਤ ਭਨੋਟ ਆਦਿ ਹਾਜ਼ਰ ਸਨ |
ਸਰਕਾਰੀ ਹਾਈ ਸਕੂਲ ਢੋਟੀਆਂ
ਤਰਨ ਤਾਰਨ, (ਪਰਮਜੀਤ ਜੋਸ਼ੀ)-ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸਭਿਆਚਾਰਕ ਕਲੱਬ ਢੋਟੀਆਂ ਅਧੀਨ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ (ਲੜਕੇ) ਢੋਟੀਆਂ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਕਲੱਬ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ, ਚੇਅਰਮੈਨ ਪਰਮਜੀਤ ਸਿੰਘ ਢੋਟੀਆਂ, ਰਜਿੰਦਰਪਾਲ ਸਿੰਘ, ਮਨਜੀਤ ਸਿੰਘ, ਮੁੱਖ ਅਧਿਆਪਕ ਦਲਜੀਤ ਸਿੰਘ, ਪ੍ਰਭਜੀਤ ਸਿੰਘ, ਰਜਿੰਦਰਪਾਲ ਸਿੰਘ, ਮਨਦੀਪ ਸਿੰਘ ਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |
ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕੌਮੀ ਝੰਡਾ ਲਹਿਰਾਇਆ
ਮੀਆਂ ਵਿੰਡ, (ਗੁਰਪਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਪਿ੍ੰਸੀਪਲ ਜਗਪ੍ਰੀਤ ਕੌਰ ਦੀ ਅਗਵਾਈ ਵਿਚ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਉਨ੍ਹਾਂ ਦੀ ਪਤਨੀ ਮਨਦੀਪ ਕੌਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਤੇ ਕੌਮੀ ਝੰਡਾ ਲਹਿਰਾਇਆ |
ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ
ਗੋਇੰਦਵਾਲ ਸਾਹਿਬ, (ਵਰਿੰਦਰ ਸਿੰਘ ਰੰਧਾਵਾ)- ਗੁਰੂੁ ਅਮਰਦਾਸ ਆਦਰਸ਼ ਇਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਸੰਸਥਾ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਪਿ੍ੰਸੀਪਲ ਮਨੀਸ਼ਾ ਸੂਦ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ |
ਸਹਿਕਾਰਤਾ ਵਿਭਾਗ ਵਲੋਂ ਆਜ਼ਾਦੀ ਦਿਵਸ ਮੌਕੇ ਝਾਕੀ ਪੇਸ਼
ਤਰਨ ਤਾਰਨ, (ਗੁਰਪ੍ਰੀਤ ਸਿੰਘ ਕੱਦਗਿੱਲ)- ਸਹਿਕਾਰਤਾ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਝਾਕੀ ਪੇਸ਼ ਕੀਤੀ ਗਈ, ਜਿਸ ਵਿਚ ਕੋਆਪ੍ਰੇਟਿਵ ਬੈਂਕਾਂ ਵਲੋਂ ਮੁਆਫ ਕੀਤੇ 14814 ਕਿਸਾਨਾਂ ਦੇ 84.99 ਕਰੋੜ ਦੇ ਕਰਜ਼ੇ, ਸਹਿਕਾਰਤਾ ਦੀਆਂ ਸਕੀਮਾਂ, ਬਦਲਦਾ ਪੰਜਾਬ ਵੱਧਦਾ ਪੰਜਾਬ ਜੋ ਕਿਹਾ ਉਹ ਕਰ ਵਿਖਾਇਆ, ਨਸ਼ਾ ਮੁਕਤ ਪੰਜਾਬ ਅਤੇ ਚੰਗੀ ਸੋਚ, ਚੰਗੀ ਸਿਹਤ ਥੀਮ ਬਾਖੂਬੀ ਪੇਸ਼ ਕੀਤੇ ਗਏ | ਇਸ ਮੌਕੇ ਬੈਂਕ ਦੇ ਐਮ.ਡੀ. ਅਤੇ ਡੀ.ਆਰ. ਸਹਿਕਾਰੀ ਸਭਾਵਾ ਤਰਨ ਤਾਰਨ ਪਲਵਿੰਦਰ ਸਿੰਘ ਬੱਲ, ਜ਼ਿਲ੍ਹਾ ਮੈਨੇਜਰ ਦਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਕੋਆਪ੍ਰੇਟਿਵ ਅਦਾਰੇ ਹਮੇਸ਼ਾਂ ਆਪਣੇ ਇਲਾਕੇ ਦੀ ਬਿਹਤਰੀ ਲਈ ਕੰਮ ਕਰਦੇ ਹਨ ਅਤੇ ਵਧੀਆ ਗਾਹਕ ਸੇਵਾਵਾਂ ਦੇਣ ਵਿਚ ਪਹਿਲ ਕਰਦੇ ਹਨ |
ਖਡੂਰ ਸਾਹਿਬ ਵਿਖੇ ਐੱਸ. ਡੀ. ਐੱਮ. ਸੁਰਿੰਦਰ ਸਿੰਘ ਨੇ ਤਿਰੰਗਾ ਲਹਿਰਾਇਆ
ਖਡੂਰ ਸਾਹਿਬ, (ਪ੍ਰਤਾਪ ਸਿੰਘ ਵੈਰੋਵਾਲ, ਮਾਨ ਸਿੰਘ)- ਸਬ ਡਵੀਜ਼ਨ ਖਡੂਰ ਸਾਹਿਬ ਦੀ ਦਾਣਾ ਮੰਡੀ ਵਿਖੇ ਆਜ਼ਾਦੀ ਦਿਹਾੜੇ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਐੱਸ.ਡੀ.ਐੱਮ. ਖਡੂਰ ਸਾਹਿਬ ਸੁਰਿੰਦਰ ਸਿੰਘ ਪੀ.ਸੀ.ਐੱਸ. ਨੇ ਮਾਰਚ ਪਾਸਟ ਤੋਂ ਸਲਾਮੀ ਲਈ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਤਹਿਸੀਲਦਾਰ ਸੀਮਾ ਸਿੰਘ, ਨਾਇਬ ਤਹਿਸੀਲਦਾਰ ਹਰਵਿੰਦਰ ਸਿੰਘ ਗਿੱਲ, ਡੀ. ਐੱਸ. ਪੀ. ਹਰਦੇਵ ਸਿੰਘ ਬੋਪਾਰਾਏ, ਐੱਸ. ਐੱਮ. ਓ. ਖਡੂਰ ਸਾਹਿਬ ਡਾ: ਜੁਗਲ ਕੁਮਾਰ, ਕਸ਼ਮੀਰ ਸਿੰਘ ਸ਼ਾਹ ਖਡੂਰ ਸਾਹਿਬ, ਪ੍ਰਮਿੰਦਰ ਸਿੰਘ ਪੋਪੀ ਸ਼ਾਹ, ਰਾਜਵਿੰਦਰ ਸਿੰਘ ਸੁਪਰਡੈਂਟ ਜਨਰਲ, ਪ੍ਰਧਾਨ ਸੁਖਪ੍ਰੀਤ ਸਿੰਘ ਪਟਵਾਰੀ, ਸੀ. ਡੀ. ਪੀ. ਓ. ਮਲਕੀਤ ਕੌਰ, ਸਵਿੰਦਰ ਸਿੰਘ ਖਹਿਰਾ, ਮਾਸਟਰ ਹਰਚਰਨ ਸਿੰਘ, ਪਿ੍ਤਪਾਲ ਸਿੰਘ ਖਹਿਰਾ, ਡੀ. ਐੱਫ. ਐੱਸ. ਓ. ਬਿਕਰਮਜੀਤ ਸਿੰਘ, ਫੂਡ ਸਪਲਾਈ ਇੰਸਪੈਕਟਰ, ਹਰਿੰਦਰਪਾਲ ਸਿੰਘ ਮੱਲ੍ਹਾ, ਰਵੇਲ ਸਿੰਘ ਖ਼ੇਤੀਬਾੜੀ ਅਫ਼ਸਰ, ਦਲਬੀਰ ਸਿੰਘ ਬਾਗ਼ਬਾਨੀ ਅਫ਼ਸਰ, ਐੱਸ. ਐੱਚ. ਓ. ਗੋਇੰਦਵਾਲ ਸਾਹਿਬ, ਚੌਕੀ ਇੰਚਾਰਜ ਬਲਬੀਰ ਸਿੰਘ, ਹਰਭਜਨ ਸਿੰਘ ਏ. ਐੱਸ. ਆਈ., ਸੁਖਦੇਵ ਸਿੰਘ ਜੋਸ਼ਨ ਬੋਦਲਕੀੜੀ ਆਦਿ ਹਾਜ਼ਰ ਸਨ |

ਡੀ. ਐੱਸ. ਪੀ. ਪੱਟੀ ਸੋਹਨ ਸਿੰਘ ਦਾ ਮੁੱਖ ਮੰਤਰੀ ਵਲੋਂ ਸਨਮਾਨ

ਪੱਟੀ, 16 ਅਗਸਤ (ਪ੍ਰਭਾਤ ਮੌਾਗਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਸਫਲ ਬਣਾਉਣ ਵਾਲੇ ਅਫਸਰਾਂ ਨੂੰ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਸੂਬਾ ਪੱਧਰੀ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਨਸ਼ਿਆਂ ਨੂੰ ਜੜੋ੍ਹਾ ਖ਼ਤਮ ਕਰਨ ਲਈ ਮੋਟਰਸਾਈਕਲ ਰੈਲੀ

ਭਿੱਖੀਵਿੰਡ, 16 ਅਗਸਤ (ਸੁਰਜੀਤ ਬੌਬੀ)- ਕਾਂਗਰਸ ਪਾਰਟੀ ਦੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਵਲੋਂ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਪਹੂਵਿੰਡ ਤੋਂ ਇਕ ਵਿਸ਼ਾਲ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਵਲੋਂ ਥਾਣਾ ਝਬਾਲ ਸਾਹਮਣੇ ਧਰਨਾ

ਝਬਾਲ,16 ਅਗਸਤ (ਸਰਬਜੀਤ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਤੇ ਦਿਹਾਤੀ ਮਜਦੂਰ ਸਭਾ ਪੰਜਾਬ ਵਲੋਂ ਕਰਮ ਸਿੰਘ ਫਤਿਆਬਾਦ, ਹਰਦੀਪ ਸਿੰਘ ਰਸੂਲਪੁਰ, ਜਰਨੈਲ ਸਿੰਘ, ਜਸਬੀਰ ਸਿੰਘ ਵੈਰੋਵਾਲ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਥਾਣਾ ਝਬਾਲ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰ ਯੂਨੀਅਨ ਤਰਨ ਤਾਰਨ ਡੀਪੂ ਦੇ ਵਰਕਰਾਂ ਵਲੋਂ ਕਾਲੇ ਚੋਲ੍ਹੇ ਪਾ ਕੇ ਆਜ਼ਾਦੀ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜੀ ਕੀਤੀ | ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰ ਬਾਰ ਕੌ ਾਸਲ ਦੇ ਮੈਂਬਰ ਬਣਨ ਨਾਲ ਖੁਸ਼ੀ ਦੀ ਲਹਿਰ

ਅਮਰਕੋਟ, 16 ਅਗਸਤ (ਭੱਟੀ)- ਯੂਥ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਬੀਬੀ ਪਲਵਿੰਦਰ ਕੌਰ ਵਲਟੋਹਾ ਦੇ ਹੋਣਹਾਰ ਸਪੁੱਤਰ ਗੌਰਵਦੀਪ ਸਿੰਘ ਵਲਟੋਹਾ ਦੇ ਹਾਈਕੋਰਟ ਬਾਰ ਕੌਾਸਲ ਦੇ ਮੈਂਬਰ ਨਿਯੁਕਤ ਹੋਣ 'ਤੇ ਸਮੁੱਚੇ ਹਲਕੇ 'ਚ ...

ਪੂਰੀ ਖ਼ਬਰ »

ਥਾਣਾ ਚੋਹਲਾ ਸਾਹਿਬ, ਸਦਰ ਪੱਟੀ, ਖਾਲੜਾ, ਵਲਟੋਹਾ ਤੇ ਥਾਣਾ ਵੋਮੈਨ ਦੇ ਐੱਸ. ਐੱਚ. ਓ. ਤਬਦੀਲ

ਤਰਨ ਤਾਰਨ, 16 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਜ਼ਿਲ੍ਹੇ ਦੇ ਪੰਜ ਥਾਣਿਆਂ ਦੇ ਮੁਖੀਆਂ ਨੂੰ ਤਬਦੀਲ ਕਰਨ ਤੋਂ ਇਲਾਵਾ ਸੀ. ਆਈ.ੲ ੇ. ਸਟਾਫ਼ ਪੱਟੀ, ਚੌਕੀ ਇੰਚਾਰਜ ਟਾਊਨ ਦੇ ਇੰਚਾਰਜਾਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਐੱਸ. ਐੱਸ. ਜੀ.-2018 ਐਪ ਵੱਧ ਤੋਂ ਵੱਧ ਡਾਊਨਲੋਡ ਕਰਨ- ਡੀ. ਸੀ.

ਤਰਨਤਾਰਨ, 16 ਅਗਸਤ (ਹਰਿੰਦਰ ਸਿੰਘ)- ਸਵੱਛਤਾ ਸਰਵੇਖਣ ਗ੍ਰਾਮੀਣ 2018 ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਤਰਨ ਤਾਰਨ ਜ਼ਿਲੇ੍ਹ ਸਮੂਹ ਡੀਪੂ ਇੰਸਪੈਕਟਰ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਭਰੋਵਾਲ ਦੀ ਦਲਿਤ ਕਾਲੋਨੀ 'ਚ ਕਈ ਸਾਲਾਂ ਤੋਂ ਖੜ੍ਹਾ ਗੰਦਾ ਪਾਣੀ ਬਿਮਾਰੀਆਂ ਵੰਡ ਰਿਹਾ- ਜੋਬਨ ਹੋਠੀਆਂ

ਫਤਿਆਬਾਦ, 16 ਅਗਸਤ (ਧੂੰਦਾ)- ਅਕਾਲੀ ਸਰਕਾਰ ਨੇ ਦਸ ਸਾਲਾਂ ਦੇ ਰਾਜ ਵਿਚ ਬਹੁਤ ਵਿਕਾਸ ਕਾਰਨ ਦੇ ਦਮਗਜੇ ਮਾਰੇ ਤੇ ਕਾਂਗਰਸ ਨੇ ਵਿਕਾਸ ਕਰਵਾਉਣ ਤੇ ਹੋਰ ਝੂਠੇ ਵਾਅਦੇ ਕਰਕੇ ਲੋਕਾਂ ਦੀਆਂ ਵੋਟਾਂ ਬਟੋਰ ਕੇ ਸਰਕਾਰ ਬਣਾਈ, ਪਰ ਦੋਹਾਂ ਸਰਕਾਰਾਂ ਦੀ ਨਾਲਾਇਕੀ ਦੀ ਮੂੰਹੋਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਦੀ ਕਾਨਫਰੰਸ 'ਚ ਵੱਡਾ ਇਕੱਠ ਹੋਵੇਗਾ- ਵਿਧਾਇਕ ਭਲਾਈਪੁਰ

ਮੀਆਂਵਿੰਡ, ਖਡੂਰ ਸਾਹਿਬ,16 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ)- 26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਦੀ ਧਰਤੀ 'ਤੇ ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਵੱਡਾ ਇਕੱਠ ਹੋਵੇਗਾ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ 'ਚ ਭੁੱਲਰ ਭਰਾਵਾਂ ਦੀ ਇਕਜੁਟਤਾ ਨੇ ਟਕਸਾਲੀ ਕਾਂਗਰਸੀਆਂ 'ਚ ਰੂਹ ਫੂਕੀ

ਅਮਰਕੋਟ, 16 ਅਗਸਤ (ਗੁਰਚਰਨ ਸਿੰਘ ਭੱਟੀ)- ਨਸ਼ੇ ਦੇ ਿਖ਼ਲਾਫ਼ ਵਿਧਾਇਕ ਭੁੱਲਰ ਵਲੋਂ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਨਗਰ ਪਹੂਵਿੰਡ ਤੋਂ ਕੱਢੀ ਗਈ ਨਸ਼ਾ ਵਿਰੋਧੀ ਮੋਟਰਸਾਈਕਲ ਰੈਲੀ ਦੇ ਸਮਾਪਤੀ ਪ੍ਰੋਗਰਾਮ ਜੋ ਕਿ ਸਥਾਨਕ ਦਾਣਾ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਹੀ ਕਾਮਯਾਬੀ- ਸੁਖਵਿੰਦਰ ਸਿੰਘ ਲਖਣਾਂ

ਸ਼ਾਹਬਾਜ਼ਪੁਰ, 16 ਅਗਸਤ (ਪਰਦੀਪ ਬੇਗੇਪੁਰ)- ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕਾ ਖੇਮਕਰਨ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਕਾਮਯਾਬੀ ਮਿਲਣੀ ਸ਼ੁਰੂ ਹੋ ਚੁੱਕੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 16 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX