ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  12 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  59 minutes ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 2 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 5 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 7 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 7 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 10 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 11 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  32 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  54 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਲੁਧਿਆਣਾ

ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ

 ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 72ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ ਅਤੇ ਉਨ੍ਹਾਂ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ। ਮੁੱਖ ਮੰਤਰੀ ਨੇ ਜਿੱਥੇ ਮਾਰਚ ਪਾਸਟ ਤੋਂ ਸਲਾਮੀ ਲਈ, ਉੱਥੇ ਹੀ ਉਨ੍ਹਾਂ ਨੇ ਪਰੇਡ ਦੀ ਅਗਵਾਈ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ 'ਚ ਪੀ. ਟੀ. ਸ਼ੋਅ. ਅਤੇ ਲੇਜ਼ੀਅਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚ ਗਿੱਧੇ ਤੇ ਭੰਗੜ ਦੀ ਪੇਸ਼ਕਾਰੀ ਵੀ ਕੀਤੀ ਗਈ। ਮੁੱਖ ਮੰਤਰੀ ਨੇ ਵੱਖ-ਵੱਖ ਸਰਗਰਮੀਆਂ 'ਚ ਹਿੱਸਾ ਲੈਣ ਵਾਲਿਆਂ ਨੂੰ ਬੱਚਿਆਂ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਅੰਗਹੀਣਾਂ ਨੂੰ ਟਰਾਈ ਸਾਈਕਲ, ਲੋੜਵੰਦਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਲੁਧਿਆਣਾ ਜ਼ਿਲ੍ਹੇ ਦੇ ਲਈ ਸਰਕਾਰੀ ਖਜਾਨੇ ਦਾ ਮੂੰਹ ਖੋਲ੍ਹਦਿਆਂ ਮੁੱਖ ਮੰਤਰੀ ਨੇ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੇਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਲੁਧਿਆਣਾ 'ਚ ਮੌਜੂਦਾ ਸਮੇਂ ਸਪਲਾਈ ਕੀਤੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਬਜਾਏ 24 ਘੰਟੇ ਨਹਿਰੀ ਜਲ ਦੀ ਸਪਲਾਈ ਮੁਹੱਈਆ ਦੇ ਪ੍ਰਾਜੈਕਟ ਵਾਸਤੇ 1469 ਕਰੋੜ ਰੁਪਏ, ਅਤਿ-ਆਧੁਨਿਕ ਸਾਈਕਲ ਵੈਲੀ ਦੇ ਹਿੱਸੇ ਵਜੋਂ ਹੀਰੋ ਸਾਈਕਲ ਪਾਰਕ ਦੇ ਵਿਕਾਸ ਲਈ 350 ਕਰੋੜ ਰੁਪਏ, ਓਸਵਾਲ ਇੰਟੇਗ੍ਰੇਟਿਡ ਬਿਜ਼ਨਸ ਪਾਰਕ ਲਈ 250 ਕਰੋੜ ਰੁਪਏ, ਕਨਵੈੱਨਸ਼ਨ ਤੇ ਐਗਜ਼ੀਬਿਸ਼ਨ ਸੈਂਟਰ ਦੇ ਵਿਕਾਸ ਲਈ 450 ਕਰੋੜ ਰੁਪਏ, ਲਾਡੋਵਾਲ ਵਿਖੇ 100 ਏਕੜ ਰਕਬੇ 'ਚ ਸਥਾਪਤ ਕੀਤੇ ਜਾਣ ਵਾਲੇ ਮੈਗਾ ਫੂਡ ਪਾਰਕ ਲਈ 117 ਕਰੋੜ ਰੁਪਏ, ਤਾਜਪੁਰ ਰੋਡ ਦੀਆਂ ਡਾਇੰਗ ਸਨਅਤਾਂ ਲਈ ਲੱਗ ਰਹੇ 50 ਐਮ.ਐਲ.ਡੀ. ਸੀ.ਈ.ਟੀ.ਪੀ. ਪਲਾਂਟ ਲਈ 56 ਕਰੋੜ ਰੁਪਏ, ਫ਼ੋਕਲ ਪੁਆਇੰਟ ਦੀਆਂ ਡਾਇੰਗ ਸਨਅਤਾਂ ਲਈ ਲੱਗ ਰਹੇ 40 ਐਮ.ਐਲ.ਡੀ. ਸੀ.ਈ.ਟੀ.ਪੀ. ਪਲਾਂਟ ਲਈ 55 ਕਰੋੜ ਰੁਪਏ, ਬਹਾਦਰਕੇ ਰੋਡ 'ਤੇ ਸਥਾਪਤ ਕੀਤੇ ਜਾ ਰਹੇ 15 ਐਮ.ਐਲ.ਡੀ. ਸੀ.ਈ.ਟੀ.ਪੀ. ਲਈ 23 ਕਰੋੜ ਰੁਪਏ, ਫੋਕਲ ਪੁਆਇੰਟਾਂ ਦੇ ਵਿਕਾਸ ਲਈ 32 ਕਰੋੜ ਰੁਪਏ, 24 ਇੰਡਸਟ੍ਰੀਅਲ ਕਲੱਸਟਰਾਂ 'ਚੋਂ 11 ਕਲੱਸਟਰਾਂ ਦੇ ਵਿਕਾਸ ਲਈ 15 ਕਰੋੜ ਰੁਪਏ, ਆਇਲ ਐਕਸਪੈਲਰ ਤੇ ਪਾਰਟਸ ਸਬੰਧੀ ਕਲੱਸਟਰ ਪ੍ਰੋਜੈਕਟ ਲਈ 15 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਵਿਕਾਸ ਕੰਮਾਂ ਵੀ ਲਈ 483 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਜਿਨ੍ਹਾਂ 'ਚ ਲੁਧਿਆਣਾ ਨਗਰ ਨਿਗਮ ਲਈ 366 ਕਰੋੜ ਰੁਪਏ, ਖੰਨਾ ਨਗਰ ਕੌਂਸਲ ਲਈ 52 ਕਰੋੜ ਰੁਪਏ, ਰਾਏਕੋਟ ਨਗਰ ਕੌਂਸਲ ਲਈ 32 ਕਰੋੜ ਰੁਪਏ, ਜਗਰਾਉਂ ਨਗਰ ਕੌਂਸਲ ਲਈ 23 ਕਰੋੜ ਰੁਪਏ, ਮਾਛੀਵਾੜਾ ਨਗਰ ਕੌਂਸਲ ਲਈ 3 ਕਰੋੜ ਰੁਪਏ, ਸਾਹਨੇਵਾਲ ਨਗਰ ਕੌਂਸਲ ਲਈ 2.40 ਕਰੋੜ ਰੁਪਏ, ਦੋਰਾਹਾ ਨਗਰ ਕੌਂਸਲ ਲਈ 2 ਕਰੋੜ ਰੁਪਏ, ਮੁੱਲਾਂਪੁਰ ਦਾਖਾ ਨਗਰ ਕੌਂਸਲ ਲਈ 1.5 ਕਰੋੜ ਰੁਪਏ, ਪਾਇਲ ਨਗਰ ਕੌਂਸਲ ਲਈ 1.3 ਕਰੋੜ ਰੁਪਏ, ਮਲੌਦ ਨਗਰ ਕੌਂਸਲ ਲਈ 1 ਕਰੋੜ ਰੁਪਏ ਅਤੇ ਸਮਰਾਲਾ ਨਗਰ ਕੌਂਸਲ ਲਈ 89 ਲੱਖ ਰੁਪਏ ਦਿੱਤੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਨਗਰ ਨਿਗਮ 'ਚ ਪੈਂਦੇ ਸੱਤ ਵਿਧਾਨ ਸਭਾ ਹਲਕਿਆਂ ਲਈ ਇੱਕ-ਇੱਕ ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ 1020 ਫੇਰੀ ਵਾਲਿਆਂ ਦੇ ਮੁੜ ਵਸੇਬੇ ਲਈ ਲੁਧਿਆਣਾ ਦੀਆਂ ਵੱਖ-ਵੱਖ ਅਰਬਨ ਅਸਟੇਟਾਂ 'ਚ ਗਲਾਡਾ ਵਲੋਂ 3.86 ਏਕੜ 'ਚ ਸਥਾਪਤ ਕੀਤੀਆਂ ਜਾ ਰਹੀਆਂ ਆਧੁਨਿਕ ਰੇਹੜੀ ਮਾਰਕੀਟਾਂ ਲਈ 9.60 ਕਰੋੜ ਰੁਪਏ, ਸਾਰਗੜ੍ਹੀ ਦੀ ਪ੍ਰਸਿੱਧ ਜੰਗ 'ਚ ਹਿੱਸਾ ਲੈਣ ਵਾਲੇ 36 ਸਿੱਖ ਰੈਜੀਮੈਂਟ ਦੇ ਹਵਲਦਾਰ ਈਸ਼ਵਰ ਸਿੰਘ ਦੀ ਯਾਦ 'ਚ ਪਿੰਡ ਝੋਰੜਾਂ ਵਿਖੇ 10 ਬਿਸਤਰਿਆਂ ਦੀ ਸਮਰਥਾ ਵਾਲੀ ਮਿੰਨੀ ਪੀ.ਐਚ.ਸੀ. ਦੀ ਸਥਾਪਨਾ ਲਈ 64 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ ਹਲਵਾਰਾ ਵਿਖੇ ਭਾਰਤੀ ਹਵਾਈ ਸੈਨਾ ਦੇ ਸਟੇਸ਼ਨ 'ਤੇ ਸਿਵਲ ਇਨਕਲੇਵ ਦੀ ਸਥਾਪਨਾ ਲਈ ਵੀ ਸਿਧਾਂਤਕ ਪ੍ਰਵਾਨਗੀ ਹਾਸਲ ਹੋ ਗਈ ਹੈ ਅਤੇ ਸੂਬਾ ਸਰਕਾਰ ਇਸ ਮਸਲੇ ਦੀ ਭਾਰਤ ਸਰਕਾਰ ਕੋਲ ਪੈਰਵੀ ਕਰ ਰਹੀ ਹੈ।
ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ, ਵਿਧਾਇਕ ਸੁਰਿੰਦਰ ਡਾਬਰ, ਕੁਲਦੀਪ ਸਿੰਘ ਵੈਦ, ਸੰਜੇ ਤਲਵਾਰ, ਮੇਅਰ ਬਲਕਾਰ ਸਿੰਘ ਸੰਧੂ, ਮੁੱਖ ਸਕੱਤਰ ਡਾ:ਕਰਨ ਅਵਤਾਰ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋੜਾ, ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਡਾ:ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਨਗਰ ਨਿਗਮ ਕਵਲਜੀਤ ਕੌਰ ਬਰਾੜ, ਗੁਰਪ੍ਰੀਤ ਗੋਗੀ, ਗੁਰਦੇਵ ਸਿੰਘ ਲਾਪਰਾਂ, ਰਾਜਿੰਦਰ ਸਿੰਘ ਬਸੰਤ, ਅਮਰਜੀਤ ਸਿੰਘ ਟਿੱਕਾ, ਪਵਨ ਦੀਵਾਨ, ਗੁਰਮੇਲ ਸਿੰਘ ਪਹਿਲਵਾਨ, ਸੁਖਵਿੰਦਰ ਸਿੰਘ ਰਾਜਾ ਆਦਿ ਹਾਜ਼ਰ ਸਨ।
ਸ਼ਹੀਦਾਂ ਨਾਲ ਸਬੰਧਤ ਥਾਵਾਂ ਦਾ 4 ਕਰੋੜ ਰੁਪਏ ਨਾਲ ਹੋਵੇਗਾ ਵਿਕਾਸ
ਮੁੱਖ ਮੰਤਰੀ ਨੇ ਜਗਰਾਉਂ (ਲਾਲਾ ਲਾਜਪਤ ਰਾਏ ਦੇ ਜਨਮ ਸਥਾਨ), ਪਿੰਡ ਸਰਾਭਾ (ਸ਼ਹੀਦ ਕਰਤਾਰ ਸਿੰਘ ਸਰਾਭਾ), ਥਾਪਰ ਕਲੋਨੀ (ਸ਼ਹੀਦ ਸੁਖਦੇਵ) ਅਤੇ ਭੈਣੀ ਸਾਹਿਬ (ਸਤਿਗੁਰੂ ਰਾਮ ਸਿੰਘ ਜੀ) ਦੇ ਵਿਕਾਸ ਲਈ ਕੰਪੋਜ਼ਿਟ ਡਿਵੈਲਪਮੈਂਟ ਫੰਡ ਤਹਿਤ ਇਕ-ਇਕ ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਪੇਂਡੂ ਇਲਾਕਿਆਂ ਦੇ ਵਿਕਾਸ ਲਈ 261 ਕਰੋੜ ਰੁਪਏ ਦੇ ਪ੍ਰੋਜੈਕਟ ਐਲਾਨੇ
ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਦੇ ਵਿਕਾਸ ਲਈ ਵੀ 261 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਿਨ੍ਹਾਂ 'ਚ 169 ਕਰੋੜ ਰੁਪਏ ਦੀ ਲਾਗਤ ਨਾਲ 1591 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ, 78 ਕਰੋੜ ਰੁਪਏ ਮੰਡੀਆਂ ਦੇ ਵਿਕਾਸ ਕੰਮਾਂ ਲਈ ਅਤੇ 14 ਕਰੋੜ ਰੁਪਏ ਲਿੰਕ ਸੜਕਾਂ 'ਤੇ ਬਣੇ ਪੁਲੀਆਂ ਅਤੇ ਪੁਲਾਂ ਨੂੰ ਚੌੜਾ ਤੇ ਮਜ਼ਬੂਤ ਕਰਨ 'ਤੇ ਖਰਚੇ ਜਾਣਗੇ।
ਸਰਕਾਰੀ ਸਕੂਲਾਂ ਦੇ ਬੁਨਿਆਦੇ ਢਾਂਚ ਦੇ ਸੁਧਾਰ ਲਈ ਮਿਲਣਗੇ 21.4 ਕਰੋੜ
ਸਰਕਾਰੀ ਸਕੂਲਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਤੇ ਮਜ਼ਬੂਤ ਬਣਾਉਣ ਲਈ ਵੀ ਮੁੱਖ ਮੰਤਰੀ ਨੇ 21.4 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਜਿਸ ਨਾਲ ਜਿਹੜੇ ਸਕੂਲਾਂ ਦੀ ਇਮਾਰਤ ਖਸਤਾ ਹਾਲ ਜਾਂ ਇਮਾਰਤ ਦੀ ਘਾਟ ਹੈ, ਉਸ ਦੇ ਵਿਕਾਸ ਲਈ ਪੈਸੇ ਖ਼ਰਚੇ ਜਾਣਗੇ।
ਸ਼ਹੀਦ ਬੇਅੰਤ ਸਿੰਘ ਦੀ ਯਾਦ 'ਚ ਬਣੇਗਾ 30 ਬਿਸਤਰਿਆਂ ਦਾ ਹਸਪਤਾਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚੋਂ ਅੱਤਵਾਦ ਨੂੰ ਖ਼ਤਮ ਕਰਨ ਲਈ ਆਪਣੇ ਆਪ ਵਾਰਨ ਵਾਲੇ ਸਾਬਕਾ ਮੁੱਖ ਮੰਤਰੀ ਸ਼ਹੀਦ ਬੇਅੰਤ ਸਿੰਘ ਦੀ ਯਾਦ 'ਚ ਦੋਰਾਹਾ ਵਿਖੇ 30 ਬਿਸਤਰਿਆਂ ਦੀ ਸਮਰਥਾ ਵਾਲਾ ਹਸਪਤਾਲ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਹੈ।
ਆਜ਼ਾਦੀ ਘੁਲਾਈਆਂ ਦੇ ਪਰਿਵਾਰਾਂ ਦਾ ਮੁੱਖ ਮੰਤਰੀ ਵਲੋਂ ਸਨਮਾਨ
ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਆਜ਼ਾਦੀ 'ਚ ਆਪਣਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨਾਂ ਤੇ ਦੋਸ਼ਾਲਿਆਂ ਦੇ ਨਾਲ ਸਨਮਾਨਿਤ ਕੀਤਾ ਅਤੇ ਇਕੱਲੇ-ਇਕੱਲੇ ਪਰਿਵਾਰ ਦੇ ਨਾਲ ਗੱਲਬਾਤ ਕਰਦੇ, ਉਨ੍ਹਾਂ ਦਾ ਧੰਨਵਾਦ ਕੀਤਾ।

ਸ਼ੱਕੀ ਹਾਲਤ 'ਚ ਰਾਜ ਮਿਸਤਰੀ ਦੀ ਮੌਤ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਸ਼ੱਕੀ ਹਾਲਤ 'ਚ ਇਕ ਰਾਜ ਮਿਸਤਰੀ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖ਼ਤ ਓਮ ਪ੍ਰਕਾਸ਼ ਵਜੋਂ ਕੀਤੀ ਗਈ ਹੈ | ਓਮ ਪ੍ਰਕਾਸ਼ ਦੀ ਅੱਜ ਘਰ 'ਚ ਹੀ ਸ਼ੱਕੀ ਹਾਲਤ 'ਚ ਮੌਤ ਹੋ ਗਈ | ਸਵੇਰੇ ਜਦੋਂ ਉਸ ਦੀ ...

ਪੂਰੀ ਖ਼ਬਰ »

ਗਰਭ 'ਚ ਬੱਚੇ ਦੀ ਮੌਤ ਹੋ ਜਾਣ 'ਤੇ ਹਸਪਤਾਲ 'ਚ ਕੀਤਾ ਹੰਗਾਮਾ

ਲੁਧਿਆਣਾ , 16 ਅਗਸਤ (ਸਲੇਮਪੁਰੀ)-ਸੀ.ਐਮ.ਸੀ. ਹਸਪਤਾਲ 'ਚ ਮਾਂ ਦੀ ਗਰਭ 'ਚ ਪਲ ਰਹੇ ਬੱਚੇ ਦੀ ਮੌਤ ਹੋ ਜਾਣ 'ਤੇ ਪੀੜਤ ਪਰਿਵਾਰ ਵਲੋਂ ਹੰਗਾਮਾ ਕੀਤਾ ਗਿਆ | ਗਰਭਵਤੀ ਔਰਤ ਜਸਮੀਨ ਕੌਰ ਦੇ ਪਤੀ ਅਮਨਦੀਪ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਉਸ ਨੇ ਆਪਣੀ ਪਤਨੀ ਨੂੰ ਜਣੇਪੇ ਲਈ ...

ਪੂਰੀ ਖ਼ਬਰ »

ਸਵਰਨਕਾਰ ਦੀ ਦਲੇਰੀ ਸਦਕਾ ਲੁਟੇਰੇ ਲੁੱਟ ਦੇ ਮਕਸਦ 'ਚ ਕਾਮਯਾਬ ਨਾ ਹੋਏ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਾਊਸਿੰਗ ਬੋਰਡ ਕਾਲੋਨੀ 'ਚ ਬੀਤੇ ਦਿਨ ਸਵਰਨਕਾਰ ਦੀ ਦਲੇਰੀ ਸਦਕਾ ਹਥਿਆਰਬੰਦ ਲੁਟੇਰੇ ਆਪਣੇ ਮਕਸਦ 'ਚ ਕਾਮਯਾਬ ਨਾ ਹੋ ਸਕੇ, ਪਰ ਲੁਟੇਰਿਆਂ ਵਲੋਂ ਕੀਤੇ ਹਮਲੇ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਫਾਈਨਾਂਸਰ ਤੋਂ ਹਜ਼ਾਰਾਂ ਦੀ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਦੇ ਇਲਾਕੇ ਗੋਬਿੰਦਸਰ ਕਾਲੋਨੀ 'ਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਇਕ ਫਾਈਨਾਂਸਰ ਤੋਂ ਹਜ਼ਾਰਾਂ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਜੁਝਾਰ ਨਗਰ ਦਾ ...

ਪੂਰੀ ਖ਼ਬਰ »

ਸ੍ਰੀਲੰਕਾ ਤੇ ਭਾਰਤ ਦੇ ਨੇਤਰਹੀਣਾਂ ਦੇ ਕੌਮਾਂਤਰੀ ਕ੍ਰਿਕਟ ਮੈਚ ਦਾ ਪ੍ਰਬੰਧ ਖੇਡ ਵਿਭਾਗ ਕਰੇਗਾ-ਮੁੱਖ ਮੰਤਰੀ

ਲੁਧਿਆਣਾ, 16 ਅਗਸਤ (ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੇਤਰਹੀਣਾਂ ਦੀਆਂ ਜਥੇਬੰਦੀਆਂ ਨੈਸ਼ਨਲ ਫੈਡਰੇਸ਼ਨ ਆਫ ਬਲਾਂਈਡ ਅਤੇ ਭਾਰਤ ਨੇਤਰਹੀਣ ਸੇਵਕ ਸਮਾਜ ਦੇ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ...

ਪੂਰੀ ਖ਼ਬਰ »

ਨਿਰੀਖਕ ਗੁਰਵਿੰਦਰਪਾਲ ਸਿੰਘ ਲੱਕੀ ਅਤੇ ਹਰਵਿੰਦਰ ਸਿੰਘ ਨੂੰ ਜ਼ੋਨ ਸੀ 'ਚ ਕੀਤਾ ਤਾਇਨਾਤ

ਨਗਰ ਨਿਗਮ ਅਧਿਕਾਰੀਆਂ/ ਕਰਮਚਾਰੀਆਂ ਦੇ ਤਬਾਦਲੇ ਲੁਧਿਾਣਾ, 16 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਵਲੋਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ/ਤਾਇਨਾਤੀਆਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਤਿੰਨ ਦਿਨਾਂ ਤੋਂ ਲੋਕ ਹੋ ਰਹੇ ਨੇ ਖੱਜਲ ਖੁਆਰ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰ ਕਾਲਜ ਦੇ ਨਾਲ ਸਥਿਤ ਆਟੋਮੈਟਿਡ ਡਰਾਈਵਿੰਗ ਟੈਸਟ ਟ੍ਰੈਕ 'ਤੇ ਆਪਣੀ ਲਾਇਸੰਸ ਬਣਵਾਉਣ ਲਈ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਜਿਸ ਬਾਰੇ ਮੁਲਾਜ਼ਮ ਸਰਵਰ ਡਾਊਨ ਹੋਣ ਤੇ ਹੋਰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 5 ਦੀ ਮੌਤ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਹੰਬੜਾਂ ਸੜਕ ਨੇੜੇ ਹੋਏ ਸੜਕ ਹਾਦਸੇ 'ਚ ਦੋ ਨੌਜਵਾਨ ਸੰਜੀਵ ਕੁਮਾਰ ਅਤੇ ਵਿਸ਼ਾਲ ਦੀ ਮੌਤ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ 'ਚੋਂ 6 ਵਾਹਨ ਚੋਰੀ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਚੋਰ 6 ਵਾਹਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਥਾਨਕ ਸ਼ੇਰਪੁਰ ਖੁਰਦ ਤੋਂ ਚੋਰ ਸੰਜੈ ਕੁਮਾਰ ਦਾ ਮੋਟਰਸਾਇਕਲ ਚੋਰੀ ਕਰਕੇ ਫ਼ਰਾਰ ਹੋ ਗਏ | ਸੰਜੇ ਨੇ ਮੋਟਰਸਾਇਕਲ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਨਕਲੀ ਪਾਊਡਰ ਵੇਚਦਾ ਨੌਜਵਾਨ ਗਿ੍ਫ਼ਤਾਰ ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਰੇਸ਼ ਭਾਰਦਵਾਜ ਦੀ ਸ਼ਿਕਾਇਤ 'ਤੇ ਅਭਿਸ਼ੇਕ ਕੁਮਾਰ ਵਾਸੀ ਬਰਨਾਲਾ ਨੂੰ ਕਾਪੀਰਾਈਟ ਐਕਟ ਤਹਿਤ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਸ਼ਿਕਾਇਤਕਰਤਾ ਦੀ ਕੰਪਨੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਘਿਰਾਓ ਕਰਨ ਜਾ ਰਹੇ ਮਿ੍ਤਕ ਦੀ ਮਾਂ ਅਤੇ ਭਰਾ ਪੁਲਿਸ ਨੇ ਹਿਰਾਸਤ 'ਚ ਲਏ
ਭਾਜਪਾ ਸਮਰਥਕ ਰਿੰਕਲ ਖੇੜਾ ਕਤਲ ਕਾਂਡ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ 'ਚ 19 ਜੁਲਾਈ ਨੂੰ ਭਾਜਪਾ ਸਮਰਥਕ ਰਿੰਕਲ ਖੇੜਾ ਨੂੰ ਕਤਲ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਾਸਲਰ ਗੁਰਦੀਪ ਸਿੰਘ ਨੀਟੂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ...

ਪੂਰੀ ਖ਼ਬਰ »

ਭਾਜਪਾ ਸਮਰਥਕ ਰਿੰਕਲ ਖੇੜਾ ਕਤਲ ਕਾਂਡ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ 'ਚ 19 ਜੁਲਾਈ ਨੂੰ ਭਾਜਪਾ ਸਮਰਥਕ ਰਿੰਕਲ ਖੇੜਾ ਨੂੰ ਕਤਲ ਕਰਨ ਦੇ ਮਾਮਲੇ 'ਚ ਕਾਂਗਰਸੀ ਕੌਾਸਲਰ ਗੁਰਦੀਪ ਸਿੰਘ ਨੀਟੂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ...

ਪੂਰੀ ਖ਼ਬਰ »

ਸਿਟੀ ਸੈਂਟਰ ਘੁਟਾਲੇ ਦੀ ਸੁਣਵਾਈ 24 ਅਗਸਤ ਤੱਕ ਮੁਲਤਵੀ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿਤ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ ਦੀ ਅਗਲੀ ਸੁਣਵਾਈ 24 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੇ ਇਸ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 32 ...

ਪੂਰੀ ਖ਼ਬਰ »

ਧੀ ਲਈ ਇਨਸਾਫ਼ ਲੈਣ ਗਏ ਕਾਂਗਰਸੀ ਆਗੂ ਨਾਲ ਪੁਲਿਸ ਮੁਲਾਜ਼ਮਾਂ ਨੇ ਕੀਤਾ ਦੁਰਵਿਵਹਾਰ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਹੁਰੇ ਪਰਿਵਾਰ ਦੀ ਕੁੱਟਮਾਰ ਦੀ ਸ਼ਿਕਾਰ ਧੀ ਲਈ ਇਨਸਾਫ਼ ਲੈਣ ਗਏ ਕਾਂਗਰਸੀ ਆਗੂ ਅਤੇ ਉਸ ਦੇ ਸਾਥੀਆਂ ਨਾਲ ਪੁਲਿਸ ਮੁਲਾਜ਼ਮਾਂ ਵਲੋਂ ਦੁਰਵਿਵਹਾਰ ਕੀਤਾ ਗਿਆ | ਰੋਹ 'ਚ ਆਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਥਾਣੇ ਦੇ ...

ਪੂਰੀ ਖ਼ਬਰ »

ਹਥਿਆਰਬੰਦ ਦੁਕਾਨਦਾਰ ਦਾ ਕਤਲ ਕਰਕੇ ਫ਼ਰਾਰ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੁਰਗਾਪੁਰੀ ਕਾਲੋਨੀ 'ਚ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਦੁਕਾਨਦਾਰ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ 7 ਲੱਖ ਦਾ ਸਾਮਾਨ ਚੋਰੀ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰਕਾਸ਼ ਨਗਰ 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ 7 ਲੱਖ ਰੁਪਏ ਮੱੁਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਘਰ ਦੇ ਮਾਲਕ ਗੋਪਾਲ ਦੀ ...

ਪੂਰੀ ਖ਼ਬਰ »

ਜੇਲ੍ਹ 'ਚ ਹੋਈ ਲੜਾਈ 'ਚ ਬੰਦੀ ਜ਼ਖ਼ਮੀ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਬੰਦੀਆਂ ਵਿਚਾਲੇ ਹੋਈ ਲੜਾਈ 'ਚ ਇਕ ਬੰਦੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਏ ਬੰਦੀ ਦੀ ਸ਼ਨਾਖ਼ਤ ਜਤਿਨ ਕੁਮਾਰ ਵਜੋਂ ਕੀਤੀ ਗਈ ਹੈ, ਜਤਿਨ ਅੱਜ ਦੋ ਦਿਨ ਪਹਿਲਾਂ ਹੀ ਕੇਂਦਰੀ ਜੇਲ੍ਹ 'ਚ ਆਇਆ ਸੀ | ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਲੱਗੀ ਅੱਗ ਕਾਰਨ ਮਚੀ ਖਲਬਲੀ

ਲੁਧਿਆਣਾ, 16 ਅਗਸਤ (ਅਮਰੀਕ ਸਿੰਘ ਬੱਤਰਾ)-ਸਥਾਨਕ ਸਿਵਲ ਹਸਪਤਾਲ 'ਚ ਵੀਰਵਾਰ ਸ਼ਾਮ 4.15 ਵਜੇ ਅਚਾਨਕ ਏਅਰਕੰਡੀਸ਼ਨ ਨੂੰ ਅੱਗ ਲੱਗ ਜਾਣ ਕਾਰਨ ਧੂੰਆਂ ਧੂੰਆਂ ਹੋ ਗਿਆ ਜਿਸ ਕਾਰਨ ਮਰੀਜ਼ਾਂ ਅਤੇ ਸਟਾਫ਼ 'ਚ ਖਲਬਲੀ ਮਚ ਗਈ, ਅੱਖ ਵਿਭਾਗ 'ਚ ਲੱਗੀ ਅੱਗ ਕਾਰਨ ਉੱਥੇ ਮੌਜੂਦ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ ਅਤੇ ਸੁਸਾਇਟੀਆਂ ਨੇ ਆਜ਼ਾਦੀ ਦਿਵਸ ਮਨਾਇਆ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੇ ਹਲਕਾ ਆਤਮ ਨਗਰ ਦੇ ਸੀਨੀਅਰ ਕਾਂਗਰਸ ਆਗੂ ਕੁਲਵੰਤ ਸਿੰਘ ਸਿੱਧੂ ਨੇ 72ਵੇਂ ਆਜ਼ਾਦੀ ਦਿਵਸ ਮੌਕੇ ਕਈ ਥਾਈਾ ਕੌਮੀ ਤਿਰੰਗਾ ਝੰਡਾ ਲਹਿਰਾਇਆ | ਨਿਊ ਕਰਤਾਰ ਨਗਰ ਵਿਖੇ ਆਪਣੇ ਸੰਬੋਧਨ 'ਚ ਸ. ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਸਥਾਨਕ ਗੁਰੁੂ ਨਾਨਕ ਸਟੇਡੀਅਮ ਵਿਖੇ 72ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ ਅਤੇ ਉਨ੍ਹਾਂ ਨੇ ਕੌਮੀ ਤਿਰੰਗਾ ...

ਪੂਰੀ ਖ਼ਬਰ »

ਫ਼ਿਰਕਾਪ੍ਰਸਤੀ ਦਾ ਬੋਲਬਾਲਾ-ਡਾ: ਦਿਆਲ

ਖੰਨਾ/ਈਸੜੂ/ਪਾਇਲ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ ਈਸੜੂ/ਗੁਰਦੀਪ ਸਿੰਘ ਨਿਜ਼ਾਮਪੁਰ/ ਗੋਗੀ/ ਓਬਰਾਏ/ ਧੀਮਾਨ/ ਕਲਾਲਮਾਜਰਾ)- ਸੀ. ਪੀ. ਆਈ ਅਤੇ ਸੀ. ਪੀ. ਐੱਮ. ਵਲੋਂ ਕੀਤੀ ਸਾਂਝੀ ਕਾਨਫ਼ਰੰਸ ਵਿਚ ਸੀ. ਪੀ. ਆਈ. ਦੇ ਕੌਮੀ ਕਾਰਜਕਾਰਨੀ ਮੈਂਬਰ ਡਾ. ਜੋਗਿੰਦਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਭਾਈ ਲੌਾਗੋਵਾਲ ਵਲੋਂ ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਨਾਲ ਮੁਲਾਕਾਤ

ਨਾਨਕਸਰ ਸੰਪਰਦਾਇ ਨਾਲ ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਗੌਬਿੰਦ ਸਿੰਘ ਲੌਾਗੋਵਾਲ ਨੂੰ ਸਨਮਾਨਿਤ ਕਰਦੇ ਹੋਏ ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਗੁਰਚਰਨ ਸਿੰਘ ...

ਪੂਰੀ ਖ਼ਬਰ »

ਸਾਈਕਲ ਰੈਲੀ ਕੱਢ ਕੇ ਨਸ਼ਿਆਂ ਤੋਂ ਆਜ਼ਾਦੀ ਪਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ, ਮਨਜੀਤ ਸਿੰਘ ਦੁੱਗਰੀ)- ਨਸ਼ਿਆਂ ਤੋਂ ਆਜ਼ਾਦੀ ਪਾਉਣ ਦੇ ਮਕਸਦ ਨਾਲ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ 'ਚ ਇਕ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕ ਕੀਤਾ ਗਿਆ | ਸਾਈਕਲ ਰੈਲੀ ...

ਪੂਰੀ ਖ਼ਬਰ »

ਰਛਪਾਲ ਸਿੰਘ ਗਿੱਲ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਕੌਮੀ ਪ੍ਰਧਾਨ ਬਣੇ

ਹੰਬੜਾਂ, 16 ਅਗਸਤ (ਸਲੇਮਪੁਰੀ)-ਹੋਂਦ 'ਚ ਆਈ ਨਵੀਂ ਸਿਆਸੀ ਜਥੇਬੰਦੀ ਨੈਸ਼ਨਲਿਸਟ ਜਸਟਿਸ ਪਾਰਟੀ ਦਾ ਕੌਮੀ ਪੱਧਰ 'ਤੇ ਢਾਂਚਾ ਤਿਆਰ ਕੀਤਾ ਗਿਆ ਹੈ | ਜਥੇਬੰਦੀ ਦੇ ਆਗੂ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਜਥੇਬੰਦੀ ਦੇ ਆਹੁਦੇਦਾਰਾਂ ਦੀ ਇਕ ਕੌਮੀ ਪੱਧਰ 'ਤੇ ...

ਪੂਰੀ ਖ਼ਬਰ »

ਵਿਆਹ ਦੀ ਖਰੀਦਦਾਰੀ ਲਈ ਪ੍ਰਸਿੱਧ ਤਿੰਨ ਰੋਜ਼ਾ ਵੈਡਿੰਗ ਏਸ਼ੀਆ ਪ੍ਰਦਰਸ਼ਨੀ ਅੱਜ ਤੋਂ ਸ਼ੁਰੂ

ਲੁਧਿਆਣਾ, 16 ਅਗਸਤ (ਭੁਪਿੰਦਰ ਸਿੰਘ ਬਸਰਾ)-ਵਿਆਹ ਤੇ ਹੋਰ ਖੁਸ਼ਗਵਾਰ ਮੌਕਿਆਂ 'ਤੇ ਖਰੀਦਦਾਰੀ ਕਰਨ ਦੇ ਸ਼ੌਕੀਨਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੈਡਿੰਗ ਏਸ਼ੀਆਂ ਵਲੋਂ ਤਿੰਨ ਰੋਜਾ ਵੈਡਿੰਗ ਏਸ਼ੀਆਂ ਪ੍ਰਦਰਸ਼ਨੀ 17, 18 ਅਤੇ 19 ਅਗਸਤ ਨੂੰ ਸਥਾਨਕ ਹੋਟਲ ਪਾਰਕ ...

ਪੂਰੀ ਖ਼ਬਰ »

ਫ਼ਿਕੋ ਵਲੋਂ ਆਜ਼ਾਦੀ ਦਿਵਸ ਸਮਾਗਮ 'ਚ ਵੱਖ-ਵੱਖ ਖੇਤਰਾਂ 'ਚ ਯੋਗਦਾਨ ਪਾਉਣ ਵਾਲੀਆਂ 10 ਸ਼ਖਸੀਅਤਾਂ ਦਾ ਸਨਮਾਨ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੀ ਅਗਵਾਈ 'ਚ ਲੁਧਿਆਣਾ ਦੀਆਂ 25 ਵੱਖ-ਵੱਖ ਜਥੇਬੰਦੀਆਂ ਵਲੋਂ ਐਮ.ਐਸ.ਐਮ.ਈ. ਵਿਕਾਸ ਕੇਂਦਰ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਸ੍ਰੀ ਵਾਜਪਾਈ ਦੇ ਅਕਾਲ ਚਲਾਣੇ 'ਤੇ ਸੋਗ ਵਜੋਂ ਵਕੀਲਾਂ ਵਲੋਂ ਇਕ ਦਿਨ ਕੰਮ ਬੰਦ ਰੱਖਣ ਦਾ ਫੈਸਲਾ

ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਕਾਲ ਚਲਾਣੇ 'ਤੇ ਸੋਗ ਵਜੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸ਼ੁੱਕਰਵਾਰ ਨੂੰ ਕੰਮਕਾਜ ਬੰਦ ਰੱਖਣ ਦਾ ਫੈਸਲਾ ਕੀਤਾ ਹੈ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਲੁਧਿਆਣਾ ਸ਼ਹਿਰੀ ਦੀ ਸੂਚੀ ਦਾ ਐਲਾਨ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਲੁਧਿਆਣਾ ਸ਼ਹਿਰੀ ਦੀ ਸੂਚੀ ਦਾ ਐਲਾਨ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਮੁੱਚੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਦੀ ਸਲਾਹ ਨਾਲ ਕੀਤਾ ਗਿਆ ਹੈ | ਪਾਰਟੀ ...

ਪੂਰੀ ਖ਼ਬਰ »

ਵਾਰਡ ਨੰਬਰ-39 ਵਿਖੇ ਮਹਿਲਾਵਾਂ ਨੂੰ ਵੰਡੇ ਮੁਫ਼ਤ ਗੈਸ ਕੁਨੈਕਸ਼ਨ

ਲੁਧਿਆਣਾ, 16 ਅਗਸਤ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਦੀ ਇਕ ਯੋਜਨਾ ਦੇ ਤਹਿਤ ਵਾਰਡ ਨੰ: 39 ਦੇ ਮੁਹੱਲਾ ਜਨਤਾ ਨਗਰ ਵਿਖੇ ਕੌਾਸਲਰ ਜਸਪ੍ਰੀਤ ਕੌਰ ਠੁਕਰਾਲ ਦੇ ਦਫ਼ਤਰ ਵਿਖੇ ਸਬੰਧਤ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਦਾ ਕੈਂਪ ਲਗਾਇਆ ਗਿਆ | ਇਸ ਮੌਕੇ 35 ...

ਪੂਰੀ ਖ਼ਬਰ »

'ਰੰਗੀਲਾ ਗੱਭਰੂ ਤੇ ਸੋਹਣੀ ਮੁਟਿਆਰ' ਮੁਕਾਬਲੇ ਕਰਵਾਏ

ਇਆਲੀ/ ਥਰੀਕੇ, 16 ਅਗਸਤ (ਰਾਜ ਜੋਸ਼ੀ)- ਪੀ.ਸੀ.ਟੀ.ਈ.ਕਾਲਜ ਬੱਦੋਵਾਲ ਵਲੋਂ ਸਾਉਣ ਮਹੀਨੇ ਦੇ ਤੀਜ ਤਿਉਹਾਰ ਤਹਿਤ ਰੰਗੀਲਾ ਗੱਭਰੂ ਤੇ ਸੋਹਣੀ ਮੁਟਿਆਰ ਮੁਕਾਬਲਾ ਕਰਵਾਇਆ ਗਿਆ ¢ ਇਸ ਤੀਜ ਮੇਲੇ 'ਚ ਬੀ. ਸੀ. ਏ., ਬਾਇਓ ਟੈਕਨਾਲਜੀ, ਜੌਰਨਾਲਿਜਮ, ਬੀ. ਕਾਮ, ਐਮ. ਬੀ. ਏ. ਅਤੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਦਾ 113ਵਾਂ ਜਨਮ ਦਿਹਾੜਾ ਮਨਾਇਆ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸੱਚਖੰਡ ਵਾਸੀ ਮਾਤਾ ਸਾਹਿਬ ਕੌਰ ਦੇ 113ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਦੀ ਸਪੂੰਰਨਤਾ ਗੁਰਦੁਆਰਾ ਮੰਜੀ ਸਾਹਿਬ ਜਰਖੜ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਪ੍ਰਸਤ ਹਰਪਾਲ ਸਿੰਘ ਲਹਿਲ ਅਤੇ ...

ਪੂਰੀ ਖ਼ਬਰ »

ਸੀ.ਐਮ.ਸੀ/ਹਸਪਤਾਲ 'ਚ ਅਤਿ-ਆਧੁਨਿਕ ਨਿਊਰੋ-ਕੈਥ ਲੈਬ ਦਾ ਉਦਘਾਟਨ

ਲੁਧਿਆਣਾ, 16 ਅਗਸਤ (ਸਲੇਮਪੁਰੀ)-ਕਿ੍ਸ਼ਚਨ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਿਮਾਗੀ ਰੋਗਾਂ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਨਵੇਂ ਅਤਿ-ਆਧੁਨਿਕ ਨਿਊਰੋ-ਕੈਥ-ਲੈਬ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਕੋਵਾਈ ਮੈਡੀਕਲ ਸੈਂਟਰ ਅਤੇ ਹਸਪਤਾਲ, ਕੋਇੰਬਟੋਰ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 16 ਅਗਸਤ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਬੀਬੀ ਗਗਨਦੀਪ ਕੌਰ ਮੁਹਾਲੀ ਅਤੇ ਬੀਬੀ ਜਸਵਿੰਦਰ ਕੌਰ ਅਖੰਡ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ...

ਪੂਰੀ ਖ਼ਬਰ »

ਪੰਜਾਬੀ ਅਨੁਵਾਦ ਕਰਕੇ ਪ੍ਰੋ: ਅੱਛਰੂ ਸਿੰਘ ਨੇ ਸੱਤ ਸਮੁੰਦਰਾਂ 'ਤੇ ਪੁਲ ਉਸਾਰਿਆ ਹੈ-ਪ੍ਰੋ: ਗੁਰਭਜਨ ਗਿੱਲ

ਲੁਧਿਆਣਾ, 16 ਅਗਸਤ (ਕਵਿਤਾ ਖੁੱਲਰ)- ਭਾਸ਼ਾ ਵਿਭਾਗ ਪੰਜਾਬ ਦੇ ਸ਼੍ਰੋਮਣੀ ਸਾਹਿਤਕਾਰ ਪ੍ਰੋਫੈਸਰ ਅੱਛਰੂ ਸਿੰਘ ਵਲੋਂ ਵਿਸ਼ਵ ਪ੍ਰਸਿੱਧ 101 ਅੰਗਰੇਜ਼ੀ ਕਵਿਤਾਵਾਂ ਦਾ ਪੰਜਾਬੀ ਸਰੂਪ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਪ੍ਰੋਫੈਸਰ ਰਵਿੰਦਰ ਸਿੰਘ ਭੱਠਲ, ਸਾਬਕਾ ...

ਪੂਰੀ ਖ਼ਬਰ »

ਕੈਪਟਨ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸ਼ਹਿਰ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ-ਚੌਧਰੀ ਯਸ਼ਪਾਲ

ਲੁਧਿਆਣਾ, 16 ਅਗਸਤ (ਕਵਿਤਾ ਖੁੱਲਰ)-ਪੰਜਾਬ 'ਚ ਕਾਂਗਰਸ ਪਾਰਟੀ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਹੈ ਤੇ ਲਗਭਗ ਡੇਢ ਸਾਲ ਸੱਤਾ 'ਤੇ ਕਾਬਜ਼ ਰਹਿਣ ਦੇ ਬਾਵਜੂਦ ਕੈਪਟਨ ਸਰਕਾਰ ਨੇ ਪੰਜਾਬ ਦਾ ਕੁਝ ਨਹੀਂ ਕੀਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ...

ਪੂਰੀ ਖ਼ਬਰ »

ਹੋਮਿਓਪੈਥੀ 'ਚ ਬੱਚਿਆਂ ਦੀਆਂ ਗੰਭੀਰ ਬਿਮਾਰੀਆਂ ਦਾ ਇਲਾਜ ਸੰਭਵ- ਡਾ: ਪ੍ਰਗਟ ਸਿੰਘ

ਲੁਧਿਆਣਾ, 16 ਅਗਸਤ (ਸਲੇਮਪੁਰੀ)-ਉੱਘੇ ਹੋਮਿਓਪੈਥਿਕ ਡਾ: ਪ੍ਰਗਟ ਸਿੰਘ ਮੁੱਖ ਪ੍ਰਬੰਧਕ ਪਰਗਟ ਹੋਮਿਓ ਕਲੀਨਿਕ ਨੇ ਕਲੀਨਿਕ 'ਚ ਹੋਮਿਓਪੈਥੀ ਇਲਾਜ ਸਬੰਧੀ ਕਰਵਾਏ ਗਏ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਹੋਮਿਓਪੈਥੀ 'ਚ ਗੰਭੀਰ ਸਰੀਰਿਕ ਬਿਮਾਰੀਆਂ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੀਤੇ ਐਲਾਨ ਨਾਲ ਪ੍ਰੋਜੈਕਟ ਜਲਦੀ ਪੂਰੇ ਹੋਣ ਦੀ ਆਸ ਬੱਝੀ

ਲੁਧਿਆਣਾ, 16 ਅਗਸਤ (ਅਮਰੀਕ ਸਿੰਘ ਬੱਤਰਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਜ਼ਾਦੀ ਦਿਵਸ ਮੌਕੇ ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਨਗਰ ਨਿਗਮ ਪ੍ਰੋਜੈਕਟਾਂ ਲਈ 366 ਕਰੋੜ ਦੀ ਗਰਾਂਟ ਦੇਣ ਦੇ ਕੀਤੇ ਐਲਾਨ ਨਾਲ ਵਿੱਤੀ ਸੰਕਟ 'ਚੋਂ ਗੁਜਰ ਰਹੇ ...

ਪੂਰੀ ਖ਼ਬਰ »

ਯੂ. ਐਸ. ਪੀ. ਸੀ. ਜੈਨ ਸਕੂਲ ਨੇ ਟੇਬਲ ਟੈਨਿਸ 'ਚ ਕਈ ਇਨਾਮ ਜਿੱਤੇ

ਲੁਧਿਆਣਾ, 16 ਅਗਸਤ (ਪਰਮੇਸ਼ਰ ਸਿੰਘ)- ਯੂ. ਐਸ. ਪੀ. ਸੀ. ਜੈਨ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰ ਦੇ ਮੁਕਾਬਲਿਆਂ ਦੌਰਾਨ ਟੇਬਲ ਟੈਨਿਸ 'ਚ ਕਈ ਇਨਾਮ ਜਿੱਤ ਕੇ ਸਕੂਲ ਲਈ ਮਾਣਮੱਤੀ ਪ੍ਰਾਪਤੀ ਕੀਤੀ ਹੈ | ਪਿ੍ੰ: ਵਿੰਨੀ ਮਹਾਜਨ ਨੇ ਦੱਸਿਆ ਕਿ ਅੰਡਰ-17 ਮੁਕਾਬਲੇ 'ਚ ਓਮਕਾਰ ...

ਪੂਰੀ ਖ਼ਬਰ »

ਸਬ ਜੂਨੀਅਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

ਲੁਧਿਆਣਾ, 16 ਅਗਸਤ (ਪਰਮੇਸ਼ਰ ਸਿੰਘ)- ਲੁਧਿਆਣਾ ਜ਼ਿਲ੍ਹਾ ਸਬ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਸਟੇਡੀਅਮ ਦੇ ਸ਼ਾਸ਼ਤਰੀ ਬੈਡਮਿੰਟਨ ਹਾਲ ਵਿਖੇ ਸ਼ੁਰੂ ਹੋਈ, ਜਿਸ ਵਿਚ 400 ਦੇ ਕਰੀਬ ਖਿਡਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX