ਤਾਜਾ ਖ਼ਬਰਾਂ


ਕਿਸਾਨਾਂ ਦਾ ਧਰਨਾ ਖ਼ਤਮ
. . .  41 minutes ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  53 minutes ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  54 minutes ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  about 1 hour ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  about 1 hour ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  about 2 hours ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  about 2 hours ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  about 2 hours ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  about 2 hours ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  about 3 hours ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  about 3 hours ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  about 3 hours ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  about 3 hours ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  about 4 hours ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਕਸਬਾ ਬਾਜਾਖਾਨਾ 'ਚ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦੇ ਸਿਰ 'ਚ ਲੋਹੇ ਦੀਆਂ ਰਾੜਾਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ। ਮ੍ਰਿਤਕ ....
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 18 ਨਵੰਬਰ- ਛੱਤੀਸਗੜ੍ਹ ਦੇ ਸੁਕਮਾ 'ਚ ਨਕਸਲੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਇਸ ਧਮਾਕੇ 'ਚ ਤਿੰਨ ਜਵਾਨ ਜ਼ਖਮੀ ਹੋਏ ਹਨ ਜਿਨ੍ਹਾਂ 'ਚੋਂ ਇਕ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  about 4 hours ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  about 5 hours ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  about 5 hours ago
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  about 5 hours ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  about 5 hours ago
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  about 5 hours ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  about 6 hours ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  about 6 hours ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  about 6 hours ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  about 6 hours ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  about 6 hours ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  about 6 hours ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  about 7 hours ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  about 7 hours ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  about 7 hours ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  about 8 hours ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  about 8 hours ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  about 8 hours ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  about 9 hours ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  about 9 hours ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  about 10 hours ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  about 11 hours ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  about 11 hours ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  about 12 hours ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  about 1 hour ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  54 minutes ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  about 1 hour ago
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  about 1 hour ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  about 1 hour ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਰੂਪਨਗਰ

72ਵੇਂ ਆਜ਼ਾਦੀ ਦਿਵਸ 'ਤੇ ਨਹਿਰੂ ਸਟੇਡੀਅਮ 'ਚ ਜ਼ਿਲ੍ਹਾ ਪੱਧਰੀ ਸਮਾਗਮ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)- ਜ਼ਿਲ੍ਹਾ ਰੂਪਨਗਰ 'ਚ 72ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਸ੍ਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਕਿਰਤ ਮੰਤਰੀ ਪੰਜਾਬ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ | ਡਾ. ਸੁਮੀਤ ਜਾਰੰਗਲ, ਡਿਪਟੀ ਕਮਿਸ਼ਨਰ ਰੂਪਨਗਰ ਤੇ ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਵੀ ਇਸ ਮੌਕੇ ਹਾਜ਼ਰ ਸਨ | ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਸ, ਗਰਲਜ਼ ਗਾਈਡਜ਼ ਟੁਕੜੀਆਂ 'ਤੇ ਆਧਾਰਿਤ ਸ਼ਾਨਦਾਰ ਸਮੁੱਚੀ ਪਰੇਡ ਦੀ ਅਗਵਾਈ ਨਵਰੀਤ ਸਿੰਘ ਵਿਰਕ ਡੀ. ਅੱੈਸ. ਪੀ. ਸ੍ਰੀ ਚਮਕੌਰ ਸਾਹਿਬ ਨੇ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਦਾ ਸਨਮਾਨ ਵੀ ਕੀਤਾ ਗਿਆ | ਸ੍ਰੀ ਸਿੱਧੂ ਨੇ ਆਪਣੇ ਸੰਬੋਧਨ ਵਿਚ 72ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਦੇਸ਼ ਵਾਸੀ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ ਉਸ ਆਜ਼ਾਦੀ ਲਈ ਦੇਸ਼ ਭਗਤਾਂ ਨੇ ਅਨੇਕਾਂ ਕੁਰਬਾਨੀਆਂ ਕੀਤੀਆਂ ਤੇ ਪੰਜਾਬ ਦੇ ਸਭ ਤੋਂ ਵੱਧ ਨੌਜਵਾਨਾਂ ਨੇ ਦੇਸ਼ ਦੀ ਆਜ਼ਾਦੀ ਹਾਸਿਲ ਕਰਨ ਲਈ ਸ਼ਹਾਦਤਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ | ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੀ ਇਹ ਉਹ ਧਰਤੀ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਬਰ ਜ਼ੁਲਮ ਦੇ ਟਾਕਰੇ ਲਈ ਖ਼ਾਲਸਾ ਕੌਮ ਦੀ ਸਿਰਜਣਾ ਕੀਤੀ | ਇਹ ਗੁਰੂ ਸਾਹਿਬ ਵਲੋਂ ਮਿਲੀ ਪ੍ਰੇਰਨਾ ਹੀ ਸੀ ਕਿ ਸਾਡੀ ਆਜ਼ਾਦੀ ਦੀ ਲੜਾਈ ਵਿਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ, ਸਿੱਖਾਂ ਨੇ ਕੀਤੀਆਂ | ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ: ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ ਸਾਡਾ ਦੇਸ਼ ਆਜ਼ਾਦ ਹੋਇਆ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਆਪਣੇ ਸਮੁੱਚੇ ਚੁਣਾਵੀ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਤੇ ਡੇਅਰੀ ਦੇ ਸਹਾਇਕ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਪੰਜਾਬ ਸਰਕਾਰ ਨੇ ਨਾਭਾ ਤੇ ਰੋਪੜ ਵਿਖੇ ਚੱਲ ਰਹੇ ਦੋ ਬੁੱਲ ਸਟੇਸ਼ਨ ਕਮ ਫਰੋਜ਼ਿਨ ਸੀਮਨ ਬੈਂਕ ਦਾ ਵਿਆਪਕ ਪੱਧਰ 'ਤੇ ਆਧੁਨਿਕਰਣ ਕੀਤਾ ਹੈ, ਜਿੱਥੇ ਉੱਚ ਕੋਟੀ ਦੇ ਸਾਨ੍ਹਾਂ ਤੇ ਝੋਟਿਆਂ ਦਾ ਸੀਮਨ ਪਸ਼ੂ ਪਾਲਕਾਂ ਨੂੰ ਮੁਹੱਈਆ ਕਰਵਾਉਣ ਲਈ ਪੈਦਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੀ ਹੱਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਪਸ਼ੂ ਪਾਲਣ ਵਿਭਾਗ ਦੇ ਮਾਹਿਰਾਂ ਦੀ ਟੀਮ ਵਲੋਂ 50 ਕਰੋੜ ਦੀ ਲਾਗਤ ਨਾਲ 'ਸੈਕਸ ਸੋਰਟਿੰਗ ਤਕਨੀਕ' ਅਮਲ ਵਿਚ ਲਿਆਂਦੀ ਜਾ ਰਹੀ ਹੈ ਜਿਸ ਨਾਲ ਕੇਵਲ ਕੱਟੀਆਂ ਤੇ ਵੱਛੀਆਂ ਹੀ ਪੈਦਾ ਹੋਣਗੀਆਂ | ਉਨ੍ਹਾਂ ਆਪਣੇ ਅਧੀਨ ਵਿਭਾਗਾਂ ਤੇ ਸਰਕਾਰ ਦੀ ਕਾਰਗੁਜ਼ਾਰੀ ਅਤੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕਰਨ ਦੀ ਜਾਣਕਾਰੀ ਦਿੱਤੀ | ਇਸ ਮੌਕੇ ਸ੍ਰੀ ਸਿੱਧੂ ਨੇ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਆਦਿ ਨੂੰ ਚੰਗੀਆਂ ਪ੍ਰਾਪਤੀਆਂ ਤੇ ਆਪਣੀ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਬਦਲੇ ਸਨਮਾਨਿਤ ਕੀਤਾ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਲੋੜਵੰਦ ਔਰਤਾਂ ਨੂੰ 20 ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਆਰ. ਵੈਕਟ ਰਤਨਮ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਪੰਜਾਬ, ਸ੍ਰੀਮਤੀ ਬੀ. ਨੀਰਜਾ, ਆਈ. ਜੀ., ਰੂਪਨਗਰ ਰੇਂਜ, ਬੀ. ਐੱਸ. ਸੰਧੂ, ਜ਼ਿਲ੍ਹਾ ਤੇ ਸੈਸ਼ਨ ਜੱਜ ਲਖਮੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐੱਸ. ਡੀ. ਐਮ. ਰੂਪਨਗਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸਹਾਇਕ ਕਮਿਸ਼ਨਰ (ਜਨਰਲ), ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਜ਼ਿਲ੍ਹਾ ਕੰਟਰੋਲਰ ਖ਼ੁਰਾਕ ਤੇ ਸਪਲਾਈ, ਸਿਵਲ ਸਰਜਨ ਰੂਪਨਗਰ, ਅਜਿੰਦਰ ਸਿੰਘ ਪੁਲਿਸ ਕਪਤਾਨ, ਨਵਰੀਤ ਸਿੰਘ ਵਿਰਕ ਉਪ ਪੁਲਿਸ ਕਪਤਾਨ, ਸ੍ਰੀ ਚਮਕੌਰ ਸਾਹਿਬ, ਵਿਜੈ ਕੁਮਾਰ ਸ਼ਰਮਾ, ਜ਼ਿਲ੍ਹਾ ਕਾਂਗਰਸ ਪ੍ਰਧਾਨ, ਭਾਗ ਸਿੰਘ ਸਾਬਕਾ ਵਿਧਾਇਕ, ਸੁਖਵਿੰਦਰ ਸਿੰਘ ਵਿਸਕੀ, ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ, ਬਰਿੰਦਰ ਸਿੰਘ ਢਿੱਲੋਂ, ਰਮੇਸ਼ ਗੋਇਲ, ਗੁਰਿੰਦਰ ਪਾਲ ਸਿੰਘ ਬਿੱਲਾ, ਪੋਮੀ ਸੋਨੀ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਜਗਦੀਸ਼ ਕਾਜਲਾ, ਚਰਨਜੀਤ ਸਿੰਘ ਘਈ, ਡਿਪਟੀ ਡਾਇਰੈਕਟਰ, ਯੂਥ ਸੇਵਾਵਾਂ, ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਯੂਥ ਕੋਆਰਡੀਨੇਟਰ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਆਬਕਾਰੀ ਤੇ ਕਰ ਇੰਸਪੈਕਟਰ, ਸਕੱਤਰ ਜ਼ਿਲ੍ਹਾ ਰੈੱਡ ਕਰਾਸ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਸਹਾਇਕ ਸਿੱਖਿਆ ਅਧਿਕਾਰੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
30 ਸਾਬਕਾ ਸੈਨਿਕਾਂ ਦੀ ਟੁਕੜੀ ਵਲੋਂ ਮਾਰਚ ਪਾਸਟ
ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ••ਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਜ਼ਿਲ•੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਰੂਪਨਗਰ ਦੀ ਨੁਮਾਇੰਦਗੀ ਕਰਦੇ ਹੋਏ, 30 ਸਾਬਕਾ ਸੈਨਿਕਾਂ ਦੀ ਟੁਕੜੀ ਵਲੋਂ ਮਾਰਚ ਪਾਸਟ ਕੀਤਾ ਗਿਆ | ਜਿਸ ਦੀ ਅਗਵਾਈ ਕੈਪਟਨ ਹਰਪਾਲ ਸਿੰਘ ਸੰਧੂਆਂ ਤੇ ਸੂਬੇਦਾਰ ਕਮਲਜੀਤ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਜ਼ਿਲ••ਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਜਰਨੈਲ ਸਿੰਘ (ਰਿਟਾ:) ਨੇ ਦੱਸਿਆ ਕਿ ਆਜ਼ਾਦੀ ਦਿਵਸ ਇਨ••ਾਂ ਬਹਾਦਰ ਸੂਰਮੇ ਯੋਧਿਆਂ ਨੂੰ ਸਮਰਪਿਤ ਕੀਤਾ ਜਾਂਦਾ ਹੈ ਜਿਨ••ਾਂ ਨੇ ਦੇਸ਼ ਦੀ ਆਜ਼ਾਦੀ ਕਾਇਮ ਰੱਖਣ ਵਿਚ ਅਮੁਲਾ ਯੋਗਦਾਨ ਪਾਇਆ ਹੈ | ਆਜ਼ਾਦੀ ਦੀ ਲੜਾਈ ਵਿਚ ਪੰਜਾਬੀਆਂ ਨੇ ਸਭ ਤੋਂ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਜ਼ਿਲ੍ਹ••ਾ ਨੂੰ ਪੰਜਾਬ ਦੇ ਵਾਸੀ ਬਹੁਤ ਹੀ ਮਾਣ ਤੇ ਸਤਿਕਾਰ ਨਾਲ ਆਜ਼ਾਦੀ ਦੇ ਇਸ ਮੌਕੇ ਯਾਦ ਕਰਦੇ ਹਨ ਤੇ ਇਸ ਮੌਕੇ ਜ਼ਿਲ••ਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵਲੋਂ ਸਾਬਕਾ ਸੈਨਿਕਾਂ ਨੂੰ ਮਾਰਚ ਪਾਸਟ ਟੁਕੜੀ ਵਿਚ ਹਿੱਸਾ ਲੈਣ ਤੇ ਸਨਮਾਨ ਚਿੰਨ••ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਨਲ ਜਰਨੈਲ ਸਿੰਘ ਜ਼ਿਲ••ਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਸੁਪਰਡੈਂਟ ਬਲਵੰਤ ਸਿੰਘ, ਆਨਰੇਰੀ ਕੈਪਟਨ ਅਵਤਾਰ ਸਿੰਘ, ਸੂਬੇਦਾਰ ਬਲਵਿੰਦਰ ਸਿੰਘ ਅਤੇ ਸਮੂਹ ਸਟਾਫ਼ ਮੱੁਖ ਤੌਰ 'ਤੇ ਮੌਜੂਦ ਸਨ | ਰੂਪਨਗਰ ਪ੍ਰੈੱਸ ਕਲੱਬ 'ਚ ਸਮਾਰੋਹ
72ਵਾਂ ਆਜ਼ਾਦੀ ਦਿਵਸ ਰੂਪਨਗਰ ਪ੍ਰੈੱਸ ਕਲੱਬ ਵਿਖੇ ਮਨਾਇਆ ਗਿਆ | ਇਸ ਮੌਕੇ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਨੇ ਝੰਡਾ ਲਹਿਰਾਇਆ ਅਤੇ ਆਜ਼ਾਦੀ ਦਿਵਸ ਦੀਆਂ ਵਧਾਈ ਦਿੱਤੀ | ਇਸ ਮੌਕੇ ਗੁਰਚਰਨ ਸਿੰਘ ਬਿੰਦਰਾ, ਸਤੀਸ਼ ਜਗੋਤਾ, ਬਹਾਦਰਜੀਤ ਸਿੰਘ, ਕਮਲ ਭਾਰਜ, ਅਜੇ ਅਗਨੀਹੋਤਰੀ, ਸੁਰਜੀਤ ਸਿੰਘ ਗਾਂਧੀ, ਰਾਕੇਸ਼ ਰਾਣਾ, ਸੰਦੀਪ ਵਸ਼ਿਸ਼ਟ, ਸਰਬਜੀਤ ਸਿੰਘ, ਜਗਜੀਤ ਸਿੰਘ ਜੱਗੀ, ਬਲਦੇਵ ਸਿੰਘ ਕੋਰੇ, ਗੁਰੇਸ਼ ਗਰੋਵਰ, ਰਾਜਨ ਵੋਹਰਾ, ਰਾਕੇਸ਼ ਕੁਮਾਰ, ਸਰਬਜੀਤ ਸਿੰਘ ਕੋਟਲਾ, ਰਾਜੂ ਵਾਸੁਦੇਵਾ ਵੀ ਹਾਜ਼ਰ ਸਨ |
ਜੀਨੀਅਸ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ
ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਐੱਮ. ਡੀ. ਭੁਪਿੰਦਰ ਸਿੰਘ ਨੇ ਬਾਕੀ ਅਧਿਆਪਕਾਂ ਨਾਲ ਸਕੂਲ ਵਿਚ ਝੰਡਾ ਲਹਿਰਾਇਆ ਗਿਆ ਅਤੇ ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ ਉਪਰੰਤ ਨਹਿਰੂ ਸਟੇਡੀਅਮ ਵਿਖੇ ਇਸ ਮੌਕੇ 'ਤੇ ਸਾਰੇ ਮਹਿਮਾਨਾਂ ਅਤੇ ਮੁੱਖ ਮਹਿਮਾਨ ਬਲਬੀਰ ਸਿੰਘ ਸਿੱਧੂ, ਪਸ਼ੂ ਪਾਲਣ, ਡੇਅਰੀ ਤੇ ਵਿਕਾਸ ਮੰਤਰੀ ਪੰਜਾਬ ਨੇ ਇਸ ਡਰਿਲ ਦੇ ਲਈ ਸਾਰੇ ਬੱਚਿਆਂ ਦੀ ਪ੍ਰਸੰਸਾ ਕੀਤੀ ਤੇ ਉਨ੍ਹਾਂ ਦਾ ਹੌਸਲਾ ਵਧਾਇਆ | ਇਸ ਮੌਕੇ ਗੁਣਵੰਤ ਕੌਰ, ਵਾਈਸ ਪਿ੍ੰਸੀਪਲ ਪੂਨਮ ਡੋਗਰਾ, ਰਾਜਵਿੰਦਰ ਕੌਰ, ਹਰਿੰਦਰ ਕੌਰ ਆਦਿ ਹਾਜ਼ਰ ਸਨ |
ਸੇਂਟ ਕਾਰਮਲ ਸਕੂਲ
ਸੇਂਟ ਕਾਰਮਲ ਸਕੂਲ ਰੂਪਨਗਰ 'ਚ ਆਜ਼ਾਦੀ ਦਿਹਾੜੇ 'ਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਕੂਲ ਦੇ ਸਰਪ੍ਰਸਤ ਅਮਰਜੀਤ ਸਿੰਘ ਸੈਣੀ, ਐੱਮ. ਡੀ. ਸ੍ਰੀਮਤੀ ਮਾਧੁਰੀ ਸੈਣੀ ਤੇ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਸਕੂਲ ਕੈਂਪਸ ਵਿਚ ਪਹੁੰਚੇ | ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਇਸ ਰਸਮ ਵਿਚ ਸ਼ਾਮਿਲ ਹੋ ਕੇ ਤਿਰੰਗੇ ਝੰਡੇ ਨੂੰ ਸਲੂਟ ਦੇ ਕੇ ਆਪਣੇ ਰਾਸ਼ਟਰੀ ਝੰਡੇ ਦਾ ਸਨਮਾਨ ਕੀਤਾ | ਸਕੂਲ ਮੈਨੇਜਮੈਂਟ ਵੱਲੋਂ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ |
ਕਾਂਗਰਸ ਭਵਨ 'ਚ ਲਹਿਰਾਇਆ ਤਿਰੰਗਾ
ਕਾਂਗਰਸ ਭਵਨ ਰੂਪਨਗਰ ਵਿਖੇ ਦੇਸ਼ ਦਾ ਸੁਤੰਤਰਤਾ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ | ਜ਼ਿਲ੍ਹ•ਾ ਪ੍ਰਧਾਨ ਵਿਜੈ ਸ਼ਰਮਾ ਟਿੰਕੂ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਤੇ ਇਸ ਸ਼ੁਭ ਦਿਹਾੜੇ 'ਤੇ ਸਭ ਨੂੰ ਵਧਾਈ ਦਿੱਤੀ | ਇਸ ਮੌਕੇ ਸੁਖਵਿੰਦਰ ਸਿੰਘ ਵਿਸਕੀ, ਸਤਵਿੰਦਰ ਸਿੰਘ ਚੈੜੀਆਂ, ਕੌਾ: ਪੋਮੀ ਸੋਨੀ, ਗੁਰਿੰਦਰਪਾਲ ਸਿੰਘ ਬਿੱਲਾ, ਅਮਰਜੀਤ ਸਿੰਘ ਸੈਣੀ, ਰਮੇਸ਼ ਗੋਇਲ, ਜਗਦੀਸ਼ ਕਾਜਲਾ, ਪ੍ਰੇਮ ਸਿੰਘ, ਸ਼ਿਵ ਦਿਆਲ, ਕਿਰਨ ਸੋਨੀ, ਮਹਿਲਾ ਸੂਬਾ ਜਨਰਲ ਸਕੱਤਰ ਸ਼ੀਲਾ ਨਾਰੰਗ, ਸੁਸ਼ਮਾ ਰਾਣੀ ਮੋਨਾ, ਸੀਮਾ ਚੌਧਰੀ, ਵੰਦਨਾ ਸੈਣੀ, ਅਰੁਨਾ ਰਾਣੀ, ਸਿਟੀ ਪ੍ਰਧਾਨ ਸਤਿੰਦਰ ਨਾਗੀ, ਰਛਪਾਲ ਸਿੰਘ, ਸੁਰਿੰਦਰ ਸੈਣੀ, ਕਰਮ ਸਿੰਘ, ਅਸ਼ੋਕ ਕੁਮਾਰ, ਵਿਜੈ ਸੈਣੀ, ਸੋਨੂੰ ਵੋਹਰਾ, ਕਰਨੈਲ ਸਿੰਘ ਜੈਲੀ, ਮਦਨ ਗੁਪਤਾ ਸਾਬਕਾ ਕੌਾ:, ਜਰਨੈਲ ਸਿੰਘ, ਲਾਭ ਸਿੰਘ ਤੇ ਹੋਰ ਸ਼ਾਮਿਲ ਸਨ |
ਐੱਲ. ਆਈ. ਸੀ. ਬ੍ਰਾਂਚ 'ਚ ਤਿਰੰਗਾ ਲਹਿਰਾਇਆ
ਭਾਰਤੀ ਜੀਵਨ ਬੀਮਾ ਨਿਗਮ (ਐਲ. ਆਈ. ਸੀ.) ਰੂਪਨਗਰ ਵਿਖੇ ਆਜ਼ਾਦੀ ਦਿਹਾੜੇ 'ਤੇ ਕੌਮੀ ਝੰਡਾ ਲਹਿਰਾਇਆ ਗਿਆ, ਜਿਸ ਦੀ ਪ੍ਰਧਾਨਗੀ ਬ੍ਰਾਂਚ ਮੈਨੇਜਰ ਸੁਸ਼ੀਲ ਕੁਮਾਰ ਪਤਿਆਲ ਨੇ ਕੀਤੀ ਇਸ ਮੌਕੇ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਵਿਕਾਸ ਅਧਿਕਾਰੀ, ਸਟਾਫ਼ ਮੈਂਬਰ ਤੇ ਏਜੰਟ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ |
ਹੋਲੀ ਗੋਸਟ ਚਰਚ ਕੋਟਲਾ ਨਿਹੰਗ 'ਚ ਲਹਿਰਾਇਆ ਤਿਰੰਗਾ
ਆਲ ਇੰਡੀਆ ਕ੍ਰਿਸ਼ਚਨ ਵੈੱਲਫੇਅਰ ਫ਼ਰੰਟ ਵਲੋਂ ਹੋਲੀ ਗੋਸਟ ਗਿਰਜ਼ਾ ਘਰ ਕੋਟਲਾ ਨਿਹੰਗ 'ਚ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ ਗਿਆ | ਆਲ ਇੰਡੀਆ ਕ੍ਰਿਸ਼ਚਨ ਵੈੱਲਫੇਅਰ ਫ਼ਰੰਟ ਦੇ ਕੌਮੀ ਪ੍ਰਧਾਨ ਬਿਸ਼ਪ ਡਾ: ਚਰਨ ਮਸੀਹ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਅਤੇ ਸਲਾਮੀ ਦਿੱਤੀ | ਇਸ ਮੌਕੇ ਪਾਸਟਰ ਵਿਨੋਧ ਬਿੰਦਰਾ, ਦੀਪਕ ਮਸੀਹ, ਗੁਲਸ਼ਨ ਸਹੋਤਾ, ਸੋਹਨ ਲਾਲ, ਚਰਨਜੀਤ ਸਿੰਘ, ਪਾਸਟਰ ਪਰਮਜੀਤ ਕੌਰ, ਜੋਨਸ ਮਸੀਹ, ਸੁਨੀਲ ਕੁਮਾਰ, ਸੁਖਦੇਵ ਸਿੰਘ, ਕੁਲਵਿੰਦਰ ਲਾਲ, ਜਲਾਲ ਮਸੀਹ ਭੱਟੀ ਆਦਿ ਸ਼ਾਮਿਲ ਸਨ |
ਆਜ਼ਾਦੀ ਦਿਹਾੜੇ 'ਤੇ ਰਿਲੇਅ ਰੇਸ ਕਰਵਾਈ
ਆਜ਼ਾਦੀ ਦਿਵਸ ਸਮਾਰੋਹ ਮੌਕੇ ਜ਼ਿਲ੍ਹ••ਾ ਪੱਧਰੀ ਸਮਾਗਮ ਦੌਰਾਨ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਜ਼ਿਲ••ਾ ਰੂਪਨਗਰ ਦੇ ਚੱਲ ਰਹੇ ਵੱਖ-ਵੱਖ ਕੋਚਿੰਗ ਸੈਂਟਰਾਂ ਦੇ ਖਿਡਾਰੀਆਂ ਦੀ ਇਕ ਰਿਲੇਅ ਰੇਸ ਕਰਵਾਈ ਗਈ | ਇਸ ਰਿਲੇਅ ਰੇਸ ਵਿਚ 6 ਟੀਮਾਂ ਨੇ ਭਾਗ ਲਿਆ | ਜਿਸ ਵਿਚ ਕੋਚਿੰਗ ਸੈਂਟਰ ਹੈਂਡਬਾਲ ਟੀਮ ਨੇ ਪਹਿਲਾ ਸਥਾਨ, ਕੋਚਿੰਗ ਸੈਂਟਰ ਵਾਲੀਬਾਲ ਦੀ ਟੀਮ ਨੇ ਦੂਜਾ ਸਥਾਨ ਤੇ ਕੋਚਿੰਗ ਸੈਂਟਰ ਹਾਕੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੁਖਦੇਵ ਸਿੰਘ, ਇੰਦਰਜੀਤ ਸਿੰਘ, ਤੁਲਸੀ ਰਾਮ, ਤੇਜਵੀਰ ਸਿੰਘ, ਹਰਿੰਦਰ ਸਿੰਘ, ਹਰਵਿੰਦਰ ਕੌਰ, ਵੰਦਨਾ ਬਾਹਰੀ, ਜਗਜੀਵਨ ਸਿੰਘ, ਸ਼ੀਲ ਭਗਤ, ਸ਼ੈਰਿਨਪ੍ਰੀਤ ਸਿੰਘ, ਰੁਪੇਸ਼ ਕੁਮਾਰ, ਹਰਿੰਦਰ ਕੌਰ, ਹਰਵਿੰਦਰ ਕੌਰ ਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਹੋਏ |
ਯਾਦਗਾਰੀ ਹੋ ਨਿਬੜਿਆ ਤਹਿਸੀਲ ਨੰਗਲ ਦਾ ਸੁਤੰਤਰਤਾ ਦਿਵਸ ਸਮਾਗਮ
ਨੰਗਲ, (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬਰਾਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੈਦਾਨ 'ਚ ਸੁਤੰਤਰਤਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਤਹਿਸੀਲ ਪੱਧਰ ਦੇ ਸਮਾਗਮ ਵਿਚ ਡੀ. ਪੀ. ਪਾਂਡੇ ਤਹਿਸੀਲਦਾਰ ਨੰਗਲ ਨੇ ਪਵਿੱਤਰ ਝੰਡਾ ਲਹਿਰਾਇਆ | ਸ੍ਰੀ ਪਾਂਡੇ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਸੁਤੰਤਰਤਾ ਦਾ ਬੇਸ਼ਕੀਮਤੀ ਤੋਹਫ਼ਾ ਮਿਲਿਆ ਹੈ | ਮਾਊਾਟ ਕਾਰਮਲ ਸਕੂਲ, ਸਰਕਾਰੀ ਕੰਨਿਆ ਸ: ਸ: ਸਕੂਲ, ਖ਼ਾਲਸਾ ਸਕੂਲ ਭੱਲੜੀ, ਸਰਕਾਰੀ ਸ: ਸ: ਸਕੂਲ ਬਿਭੌਰ ਸਾਹਿਬ, ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਸਕੂਲ, ਸਰਕਾਰੀ ਸ: ਸ: ਸਕੂਲ ਕਥੇੜਾ, ਐੱਸ. ਡੀ. ਹਾਈ ਸਕੂਲ, ਸਰਕਾਰੀ ਸਕੂਲ ਸੁਖਸਾਲ, ਸਰਕਾਰੀ ਸ਼ਿਵਾਲਿਕ ਕਾਲਜ ਦੇ ਕੈਡਿਟਸ ਦੀ ਪਰੇਡ ਦੇਖਣਯੋਗ ਸੀ | ਇਸ ਮੌਕੇ ਨਾਇਬ ਤਹਿਸੀਲਦਾਰ ਦਲੀਪ ਸਿੰਘ, ਈ. ਓ. ਮਨਜਿੰਦਰ ਸਿੰਘ, ਐੱਮ. ਈ. ਮੁਕੇਸ਼, ਪਿ੍ੰ: ਕਿਰਨ ਸ਼ਰਮਾ, ਪਿ੍ੰ: ਵਿਜੈ ਕੁਮਾਰ ਨੈਸ਼ਨਲ ਐਵਾਰਡੀ, ਪਿ੍ੰ: ਪਰਵਿੰਦਰ ਕੌਰ ਦੂਆ, ਪਿ੍ੰ: ਬਲਜੀਤ ਕੌਰ, ਪਿ੍ੰ: ਦੇਸਰਾਜ, ਡਾਇਰੈਕਟਰ ਖ਼ਾਲਸਾ ਸਕੂਲ ਸੁੱਚਾ ਸਿੰਘ ਸਿੱਧੂ, ਬੀ. ਪੀ. ਈ. ਓ. ਸੁਦੇਸ਼, ਡਾ: ਪੀ. ਪੀ. ਸਿੰਘ, ਸੁਰਜੀਤ ਕੌਰ, ਨੀਲਮ ਰਾਣਾ, ਸੁਰਪਿ੍ਆ, ਸੁਭੱਦਰਾ ਧੀਮਾਨ, ਬਾਲਕ੍ਰਿਸ਼ਨ, ਤਰਸੇਮ ਲਾਲ, ਕੁਮਾਰੀ ਗੁੰਜਨੀਆ, ਇਕਾਦਸ਼ੀ ਕੌਸ਼ਲ, ਕੁਮਾਰੀ ਸ਼ੀਤਲ ਪਿੰਡ ਬਰਮਲਾ, ਠਾਕੁਰ ਵਿਕਰਮ ਸਿੰਘ, ਜਰਨੈਲ ਸਿੰਘ ਸੰਧੂ, ਪਰਮਜੀਤ ਸੈਣੀ ਤੇ ਹੋਰ ਹਾਜ਼ਰ ਸਨ |
ਐੱਨ. ਐੱਫ. ਐੱਲ. ਨੇ ਸੁਤੰਤਰਤਾ ਦਿਵਸ ਮਨਾਇਆ
ਐੱਨ. ਅੱੈਫ. ਐੱਲ. ਵਲੋਂ 72ਵਾਂ ਸੁਤੰਤਰਤਾ ਦਿਵਸ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ | ਐੱਨ. ਐੱਫ. ਐੱਲ. ਦੇ ਚੀਫ਼ ਜਨਰਲ ਮੈਨੇਜਰ ਨਿਰਲੇਪ ਸਿੰਘ ਰਾਏ ਨੇ ਸੀ. ਆਈ. ਐੱਸ. ਐੱਫ. ਦੀ ਟੁਕੜੀ ਤੋਂ ਸਲਾਮੀ ਲਈ ਅਤੇ ਕੌਮੀ ਤਿਰੰਗਾ ਝੰਡਾ ਲਹਿਰਾਇਆ | ਸ: ਰਾਏ ਨੇ ਇਸ ਮੌਕੇ 'ਤੇ ਬੋਲਦਿਆਂ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਉਨ੍ਹਾਂ ਪਰਵਾਨਿਆਂ ਨੂੰ ਯਾਦ ਕੀਤਾ ਤੇ ਐੱਨ. ਐੱਫ. ਐੱਲ. ਪਲਾਂਟ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ | ਇਸ ਮੌਕੇ ਫਰਟੀਲਾਈਜ਼ਰ ਸੀਨੀਅਰ ਸੈਕੰਡਰੀ ਦਯਾਨੰਦ, ਸੇਂਟ ਸੋਲਜਰ ਆਦਿ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਤੋਂ ਪਹਿਲਾਂ ਨਿਰਲੇਪ ਸਿੰਘ ਰਾਏ ਅਤੇ ਉਨ੍ਹਾਂ ਦੀ ਪਤਨੀ ਪ੍ਰੋ: ਗੁਰਸ਼ਰਨ ਕੌਰ ਮਾਨ ਨੇ ਕੈਪਟਨ ਅਮੋਲ ਕਾਲੀਆ ਸਕੂਲ ਵਿਚ ਕੈਪਟਨ ਅਮੋਲ ਕਾਲੀਆ ਤੇ ਫ਼ੈਕਟਰੀ ਦੇ ਅੰਦਰ ਹੋਏ ਸ਼ਹੀਦ ਕਰਮਚਾਰੀਆਂ ਦੇ ਸ਼ਹੀਦੀ ਸਮਾਰਕ 'ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਸਮਾਰੋਹ ਵਿਚ ਐੱਨ. ਐੱਫ. ਐੱਲ. ਦੇ ਉੱਚ ਅਧਿਕਾਰੀ, ਅਫ਼ਸਰ, ਵਰਕਰ ਤੇ ਹੋਰ ਆਲੇ-ਦੁਆਲੇ ਦੇ ਲੋਕ ਭਾਰੀ ਗਿਣਤੀ ਵਿਚ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ 'ਚ ਮਨਾਇਆ ਆਜ਼ਾਦੀ ਦਿਵਸ ਸਮਾਰੋਹ
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)- ਆਜ਼ਾਦੀ ਦੇ ਸੰਗਰਾਮ 'ਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ | ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ: ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ ਤੇ ਜਲਿਆਂ ਵਾਲਾ ਗੋਲੀ ਕਾਂਡ ਦਾ ਬਦਲਾ ਲੈਣ ਵਾਲੇ ਪੰਜਾਬੀ ਨੌਜਵਾਨ ਸ਼ਹੀਦ ਊਧਮ ਸਿੰਘ ਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ | ਇਹ ਪ੍ਰਗਟਾਵਾ ਐੱਸ. ਡੀ. ਐੱਮ. ਹਰਬੰਸ ਸਿੰਘ ਪੀ. ਸੀ. ਐਸ. ਨੇ ਦਸਮੇਸ਼ ਮਾਰਸ਼ਲ ਆਰਟਸ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਪ ਮੰਡਲ ਪੱਧਰ ਦੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ | ਇਸ ਮੌਕੇ ਜਿੱਥੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ, ਨਸ਼ਿਆਂ ਦੀ ਵਰਤੋਂ ਨਾ ਕਰਨ, ਮਾਦਾ ਭਰੂਣ ਹੱਤਿਆ ਨਾ ਕਰਨ ਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪ੍ਰਰੇਣਾ ਦਿੱਤੀ | ਉੱਥੇ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਵੀ ਪੇਸ਼ ਕੀਤੇ ਗਏ | ਇਸ ਮੌਕੇ ਤਹਿਸੀਲਦਾਰ ਸੁਰਿੰਦਰਪਾਲ ਸਿੰਘ, ਨਾਇਬ ਤਹਿਸੀਲਦਾਰ ਸੁਰਿੰਦਰਪਾਲ, ਸੋਹਨ ਸਿੰਘ, ਕਾਰਜਸਾਧਕ ਅਫ਼ਸਰ ਭਜਨ ਚੰਦ, ਕਾਰਜਸਾਧਕ ਅਫ਼ਸਰ ਕੀਰਤਪੁਰ ਸਾਹਿਬ ਗੁਰਦਰਸ਼ਨ ਸਿੰਘ, ਪ੍ਰਧਾਨ ਨਗਰ ਕੌਾਸਲ ਹਰਜੀਤ ਸਿੰਘ ਜੀਤਾ, ਇੰਦਰਜੀਤ ਸਿੰਘ ਅਰੋੜਾ, ਪ੍ਰੇਮ ਸਿੰਘ ਬਾਸੋਵਾਲ, ਰਮੇਸ਼ ਚੰਦਰ ਦਸਗਰਾਂਈ, ਹਰਬੰਸ ਲਾਲ ਮਹਿੰਦਲੀ, ਕਮਲਦੇਵ ਜੋਸ਼ੀ, ਬੀ. ਡੀ. ਪੀ. ਓ. ਦਰਸ਼ਨ ਸਿੰਘ, ਬੀ. ਡੀ. ਪੀ. ਓ. ਨੂਰਪੁਰ ਬੇਦੀ ਬਲਬੀਰ ਸਿੰਘ, ਪਿ੍ੰ: ਸੁਖਪਾਲ ਕੌਰ ਵਾਲੀਆ, ਪਿ੍ੰ: ਰੁਚੀ ਗਰੋਵਰ, ਪਿ੍ੰ: ਸਤਨਾਮ ਸਿੰਘ, ਪਿ੍ੰਸੀਪਲ ਨਿਰੰਜਣ ਸਿੰਘ, ਮਾ: ਹਰਜੀਤ ਸਿੰਘ ਅਚਿੰਤ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਰਣਜੀਤ ਸਿੰਘ ਸੈਣੀ, ਚੌਧਰੀ ਪਹੂ ਲਾਲ, ਗੁਰਚਰਨ ਸਿੰਘ ਕਟਵਾਲ, ਸੰਜੀਵਨ ਜ਼ੈਲਦਾਰ, ਰਾਣਾ ਰਾਮ ਸਿੰਘ, ਨੰਬਰਦਾਰ ਬਚਨ ਦਾਸ ਤੇ ਹੋਰ ਪਤਵੰਤੇ ਹਾਜ਼ਰ ਸਨ | ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਸਬ ਡਵੀਜ਼ਨ ਪੱਧਰ 'ਤੇ ਸੁਤੰਤਰਤਾ ਦਿਵਸ
ਸਥਾਨਕ ਅਨਾਜ ਮੰਡੀ ਵਿਚ ਆਜ਼ਾਦੀ ਦਿਵਸ ਨੂੰ ਸਮਰਪਿਤ ਸਬ ਡਵੀਜ਼ਨ ਪੱਧਰ ਦਾ ਸਮਾਗਮ ਮਨਾਇਆ ਗਿਆ, ਜਿੱਥੇ ਮਨਕੰਵਲ ਸਿੰਘ ਚਾਹਲ ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਉਪਰੰਤ ਉਨ੍ਹ•ਾਂ ਰਣਜੀਤ ਸਿੰਘ ਧਾਰਨੀ ਐੱਨ. ਸੀ. ਸੀ. ਅਫ਼ਸਰ ਦੀ ਅਗਵਾਈ 'ਚ ਕੀਤੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਪ੍ਰੇਡ ਦਾ ਨਿਰੀਖਣ ਵੀ ਕੀਤਾ | ਇਸ ਮੌਕੇ ਸ੍ਰੀ ਚਾਹਲ ਨੇ ਆਪਣੇ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ•ਾਂ ਆਪਣੀਆਂ ਜਾਨਾਂ ਦੇ ਕੇ ਸਾਨੂੰ ਖੁੱਲ•ੀ ਫਿਜ਼ਾ ਵਿਚ ਜਿਊਣ ਦਾ ਮੌਕਾ ਦਿੱਤਾ ਹੈ | ਸ੍ਰੀ ਚਾਹਲ ਨੇ ਆਜ਼ਾਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਪੰਜਾਬ ਪੁਲਿਸ ਤੋਂ ਇਲਾਵਾ ਖੇਤਰ ਦੇ 15 ਸਕੂਲਾਂ ਤੇ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਪੀ. ਟੀ. ਸ਼ੋਅ, ਮਾਰਚ ਪਾਸਟ, ਡੰਬਲ, ਯੋਗਾ, ਕੋਰਿਓਗ੍ਰਾਫ਼ੀ, ਸ਼ਬਦ, ਦੇਸ਼ ਭਗਤੀ ਦੇ ਗੀਤ ਆਦਿ ਪੇਸ਼ ਕਰਕੇ ਹਾਜ਼ਰ ਬੱਚਿਆਂ ਤੇ ਸਰੋਤਿਆਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕੀਤਾ | ਇਸ ਦੌਰਾਨ ਆਜ਼ਾਦੀ ਘੁਲਾਟੀਏ ਮਹਿੰਦਰ ਕੌਰ ਵਿਧਵਾ ਪਿਆਰਾ ਸਿੰਘ ਧਨੌਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਨ•ਾਂ ਤੋਂ ਇਲਾਵਾ ਇਸ ਸਮਾਗਮ ਦੌਰਾਨ ਵੱਖ-ਵੱਖ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਅਨੇਕਾਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਤਹਿਸੀਲਦਾਰ ਸੁਸ਼ੀਲ ਸ਼ਰਮਾ, ਨਾਇਬ ਤਹਿਸੀਲਦਾਰ ਰੁਪਿੰਦਰ ਮਾਣਕੂ, ਚੰਦ ਸਿੰਘ ਬੀ. ਡੀ. ਪੀ. ਓ., ਸਮਸ਼ੇਰ ਸਿੰਘ ਭੰਗੂ, ਰਾਜਿੰਦਰ ਸਿੰਘ, ਕਰਨੈਲ ਸਿੰਘ ਬਜੀਦਪੁਰ, ਅਮਰੀਕ ਸਿੰਘ ਸੈਦਪੁਰ, ਪਿ੍ੰ. ਜਗਤਾਰ ਸਿੰਘ ਲੌਾਗੀਆ, ਕੈਪਟਨ ਰਣਜੀਤ ਸਿੰਘ ਰਾਣਾ, ਜਥੇ. ਬਲਵਿੰਦਰ ਸਿੰਘ ਮੁੰਡੀਆਂ, ਜਥੇ. ਗੁਰਮੀਤ ਸਿੰਘ ਮਕੜੋਨਾ, ਵਿਨੇ ਧਵਨ, ਸਰਬਜੀਤ ਸਿੰਘ ਸੰਧੂਆਂ, ਪੰਡਿਤ ਰੂਪ ਚੰਦ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |
ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਸੁਤੰਤਰਤਾ ਦਿਵਸ
ਸਥਾਨਕ ਨਗਰ ਪੰਚਾਇਤ ਦੇ ਦਫ਼ਤਰ ਵਿਚ ਵੀ ਆਜ਼ਾਦੀ ਦਿਵਸ ਸਬੰਧੀ ਕਰਵਾਏ ਸਮਾਰੋਹ ਵਿਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੇ ਅਦਾ ਕੀਤੀ | ਇਸ ਮੌਕੇ ਉਨ•ਾਂ ਸਮੂਹ ਨਗਰ ਨਿਵਾਸੀਆਂ ਨੂੰ ਇਸ ਕੌਮੀ ਤਿਉਹਾਰ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਤਿਰੰਗੇ ਨੂੰ ਸਲਾਮੀ ਦੇਣ ਦੀ ਰਸਮ ਵੀ ਅਦਾ ਕੀਤੀ ਗਈ | ਸਮਾਗਮ ਵਿਚ ਕਾਰਜ ਸਾਧਕ ਅਫ਼ਸਰ ਇੰਦਰ ਗੁਰਪ੍ਰੀਤ ਸਿੰਘ, ਐੱਸ. ਆਈ. ਅਵਤਾਰ ਸਿੰਘ, ਜਸਵੰਤ ਸਿੰਘ ਸਹਿਗਲ, ਮੁਨਿੱਤ ਕੁਮਾਰ ਮੰਟੂ, ਰਾਜਿੰਦਰ ਸਿੰਘ, ਹਰਜੀਤ ਕੌਰ ਭੰਗੂ, ਸ੍ਰੀਮਤੀ ਰਾਧਾ ਜੋਸ਼ੀ, ਸ੍ਰੀਮਤੀ ਆਸ਼ਾ, ਸ਼ਮਸ਼ੇਰ ਸਿੰਘ ਮੰਗੀ, ਸਰਬਜੀਤ ਸਿੰਘ, ਸੁਰਜੀਤ ਸਿੰਘ ਸੁਰਜੀਤ, ਮਹਿਲਾ ਪ੍ਰਧਾਨ ਦਲਜੀਤ ਕੌਰ, ਅਮਰੀਕ ਸਿੰਘ ਆਦਿ ਹਾਜ਼ਰ ਸਨ |
ਪੰਜਾਬ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਆਜ਼ਾਦੀ ਦਿਹਾੜਾ
ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲਮਾਜਰਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ | ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾ, ਸਿੰਦਰਪਾਲ ਕੌਰ ਅਟਵਾਲ ਤੇ ਪਿ੍ੰ. ਹਰਪ੍ਰੀਤ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕੁਰਬਾਨੀਆਂ ਦੇਣ ਵਾਲਿਆਂ ਸੂਰਬੀਰਾਂ ਨੂੰ ਵੀ ਯਾਦ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਅਨੁਰਾਧਾ ਧੀਮਾਨ, ਕੁਲਵੰਤ ਸਿੰਘ, ਭੁਪਿੰਦਰ ਸਿੰਘ, ਪਰਮਿੰਦਰ ਸਿੰਘ, ਅਮਰਿੰਦਰ ਸਿੰਘ, ਜੋਤੀ ਸ਼ਰਮਾ, ਸੰਦੀਪ ਕੌਰ, ਵਿਕਾਸ ਕੁਮਾਰ, ਮਮਤਾ ਸ਼ਰਮਾ ਆਦਿ ਹਾਜ਼ਰ ਸਨ |
ਗਰੀਨਵੇਜ਼ ਸਕੂਲ ਰੁੜਕੀ ਹੀਰਾਂ ਵਿਖੇ ਮਨਾਇਆ ਆਜ਼ਾਦੀ ਦਿਹਾੜਾ
ਰੁੜਕੀ ਹੀਰਾਂ ਦੇ ਗਰੀਨਵੇਜ਼ ਸਕੂਲ ਵਿਚ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਐੱਮ. ਡੀ. ਹਰਜਿੰਦਰ ਸਿੰਘ ਮੱਲੀ•ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ | ਉਪਰੰਤ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
ਰਿਵਰਲੈਂਡ ਸਕੂਲ ਕਤਲੌਰ ਵਿਖੇ ਮਨਾਇਆ ਆਜ਼ਾਦੀ ਦਿਵਸ
ਸ੍ਰੀ ਚਮਕੌਰ ਸਾਹਿਬ ਨੇੜਲੇ ਪਿੰਡ ਕਤਲੌਰ ਦੇ ਰਿਵਰਲੈਂਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸੰਸਥਾ ਦੇ ਨਿਰਦੇਸ਼ਕ ਕੁਲਦੀਪ ਸਿੰਘ ਕੰਗ ਨੇ ਅਦਾ ਕੀਤੀ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪਿ੍ੰ. ਰੁਪਿੰਦਰ ਕੌਰ ਵਲੋਂ ਸਨਮਾਨਿਤ ਕੀਤਾ ਗਿਆ |
ਦੇਸ਼ ਵੰਡ ਦੌਰਾਨ ਮੋਇਆਂ ਦੀ ਯਾਦ 'ਚ ਦੀਪ ਜਗਾਏ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)- ਸਮਾਜ ਦੀ ਇਤਿਹਾਸਕ ਪੀੜ ਨੂੰ , ਸ਼ਿੱਦਤ ਨਾਲ ਮਹਿਸੂਸ ਕਰਨ ਵਾਲੇ ਲੋਕਾਂ ਵਲੋਂ, ਸਥਾਨਕ ਆਦਰਸ਼ ਭਵਨ ਵਿਖੇ, 1947 ਦੌਰਾਨ ਭਾਰਤ ਪਾਕਿ ਵੰਡ ਸਮੇਂ, ਫਿਰਕੂ ਦੰਗਿਆਂ ਦੌਰਾਨ ਮਾਰੇ ਗਏ ਲਗਪਗ 10 ਲੱਖ ਲੋਕਾਂ ਨੂੰ , ਦੀਪ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਸਮੇਂ ਉਸ ਕੁਲੈਹਣੀ ਵੰਡ ਦੌਰਾਨ, ਦੰਗਈਆਂ ਕੋਲੋਂ ਬਚ ਕੇ ਪੰਜਾਬ ਪਰਤੇ ਅਦਬੀ ਬਜ਼ੁਰਗ ਸੁਰਜੀਤ ਸਿੰਘ ਸੁਰਜੀਤ (85) ਨੇ ਉਸ ਸਮੇਂ ਅੱਖੀਂ ਵੇਖੀ ਮਾਰ/ਧਾੜ ਦੇ ਭਾਵੁਕ ਬਿਰਤਾਂਤ ਸੁਣਾਏ | ਪ੍ਰਸਿੱਧ ਰੰਗਕਰਮੀਂ ਮਲਕੀਤ ਸਿੰਘ ਰੌਣੀ ਨੇ ਉਨ੍ਹਾਂ ਇਤਿਹਾਸਕ ਪੀੜਾਂ ਵਿਚੋਂ ਉੱਭਰੇ ਸਾਹਿਤ ਦਾ ਵਰਨਣ ਕੀਤਾ | ਨਗਰ ਕੌਾਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਨੇ ਹਾਜ਼ਰ ਸਰੋਤਿਆਂ ਨੂੰ ਸੁਚੇਤ ਕੀਤਾ ਕਿ ਸਾਨੂੰ ਕਦੇ ਵੀ ਫਿਰਕਾਪ੍ਰਸਤਾਂ ਦੀ ਧਿਰ ਨਹੀਂ ਬਣਨਾ ਚਾਹੀਦਾ ਸਗੋਂ ਭਵਿੱਖ ਦੇ ਚੰਗੇ ਲੋਕ ਬਣਕੇ ਜ਼ਿੰਦਗੀ ਨੂੰ ਜ਼ਿੰਦਾਬਾਦ ਕਹਿਣਾ ਚਾਹੀਦਾ ਹੈ | ਇਸ ਮੌਕੇ ਆਜ਼ਾਦੀ ਘੁਲਾਟੀਆ ਪਰਿਵਾਰ ਵਿਚੋਂ ਕੰਧੋਲਾ ਵਾਸੀ ਬੀਬੀ ਬਲਵੰਤ ਕੌਰ, ਪਰਮਜੀਤ ਸਿੰਘ ਖੇੜੀ ਸਲਾਬਤਪੁਰ, ਹਰਵਿੰਦਰ ਸਿੰਘ ਔਜਲਾ, ਰਾਣਾ ਰਣਦੀਪ ਸਿੰਘ, ਬੇਅੰਤ ਕੌਰ, ਨਵਜੋਤ ਕੌਰ, ਗੀਤਾ ਰਾਣੀ, ਅਵਤਾਰ ਸਿੰਘ, ਪ੍ਰਵਿੰਦਰ ਸਿੰਘ ਜਗਤ ਪੁਰ, ਸੋਹਣ ਸਿੰਘ, ਨਵਜੋਤ ਸਿੰਘ ਲਹਿਲ ਅਤੇ ਹਰਨੇਕ ਸਿੰਘ ਆਦਿ ਸ਼ਾਮਿਲ ਸਨ |
ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ
ਪੁਰਖਾਲੀ (ਅੰਮਿ੍ਤਪਾਲ ਸਿੰਘ ਬੰਟੀ)- ਕੇ. ਸੀ. ਗਲੋਬਲ ਸਕੂਲ ਭੱਦਲ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਦੌਰਾਨ ਆਈ. ਈ. ਟੀ. ਕੈਂਪਸ ਦੇ ਡਾਇਰੈਕਟਰ ਜੇ. ਐੱਸ. ਕੰਵਰ, ਡੀਨ ਵੈਲਫੇਅਰ ਸਟੂਡੈਂਟਸ ਡਾ: ਦੀਪਕ ਸੂਦ ਅਤੇ ਸਕੂਲ ਦੇ ਪਿ੍ੰਸੀਪਲ ਮਲਵਿੰਦਰ ਕੋਹਲੀ ਹਾਜ਼ਰ ਹੋਏ | ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ |
ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਹਾੜਾ ਮਨਾਇਆ
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ)- ਦੇਸ਼ ਦਾ 72ਵਾਂ ਆਜ਼ਾਦੀ ਦਿਹਾੜਾ ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਲਾਕੇ ਦੇ ਸਭ ਤੋਂ ਪੁਰਾਣੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਝੰਡਾ ਲਹਿਰਾਉਣ ਦੀ ਰਸਮ ਭਾਰਤੀ ਨੇਵੀ ਦੇ ਸੇਵਾ ਮੁਕਤ ਕਮੋਡੋਰ ਸੋਮਨਾਥ ਖਟਾਣਾ ਨੇ ਕੀਤਾ | ਉਨ੍ਹਾਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ | ਇਸ ਮੌਕੇ ਕੁਲਦੀਪ ਕੌਰ, ਕਮਲ ਦੇਵ ਸ਼ਰਮਾ, ਐਡਵੋਕੇਟ ਮਨੋਹਰ ਲਾਲ ਬੈਂਸ, ਚੌ: ਕਰਮ ਚੰਦ ਸਰਾਂ, ਗੁਰਮੇਲ ਸਿੰਘ ਭੱਟੋਂ, ਕਰਮ ਸਿੰਘ ਟੱਪਰੀਆਂ, ਅੰਬਾ ਦੱਤ, ਸੇਵਾ ਮੁਕਤ ਪਿ੍ੰਸੀਪਲ ਸਤੀਸ਼ ਦੀਵਾਨ ਭਾਓਵਾਲ, ਕਰਤਾਰਾ ਰਾਮ ਚੌਾਤਾ, ਪਿ੍ੰਸੀਪਲ ਹਰਦੀਪ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
ਸਰਕਾਰੀ ਸਮਾਰਟ ਸਕੂਲ ਧਮਾਣਾ ਵਿਖੇ ਸਮਾਗਮ
ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਸਕੂਲ ਮੁਖੀ ਮੈਡਮ ਸੀਮਾ ਰਾਣੀ ਦੀ ਅਗਵਾਈ ਵਿਚ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ | ਇਸ ਮੌਕੇ ਕੁਲਦੀਪ ਸਿੰਘ ਗਿੱਲ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਬਖਸ਼ੀ ਰਾਮ, ਸੁਖਦੇਵ ਸਿੰਘ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ | ਸਰਕਾਰੀ ਸੀਨੀਅਰ ਸਕੂਲ ਟਿੱਬਾ ਟੱਪਰੀਆਂ ਵਿਖੇ ਪਿ੍ੰਸੀਪਲ ਅਨੀਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮਨਜੀਤ ਕੌਰ ਵਲੋਂ ਤਿਆਰ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਨੇ ਪੇਸ਼ ਕੀਤੇ | ਸਰਕਾਰੀ ਹਾਈ ਸਕੂਲ ਅਬਿਆਣਾ ਵਿਖੇ ਸਕੂਲ ਮੁਖੀ ਪਰਦੀਪ ਕੁਮਾਰ ਦੀ ਅਗਵਾਈ ਵਿਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਹਰਬੰਸ ਕੌਰ ਤੇ ਸਾ: ਸਰਪੰਚ ਸੀਤਲ ਸਿੰਘ ਅਬਿਆਣਾ ਨੇ ਅਦਾ ਕੀਤੀ | ਮੰਚ ਦਾ ਸੰਚਾਲਨ ਸ਼ਵੇਤਾ ਨੇ ਬਾਖੂਬੀ ਨਿਭਾਇਆ | ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰੋਗਰਾਮ ਵੀ ਪੇਸ਼ ਕੀਤੇ |
ਮਧੂਵਨ ਵਾਟਿਕਾ ਸਕੂਲ 'ਚ ਵਿਖੇ ਸਮਾਗਮ
ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆ ਵਲੋਂ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕਰਨ ਤੋਂ ਪਹਿਲਾ ਸਕੂਲ ਚੇਅਰਮੈਨ ਅਮਿਤ ਚੱਡਾ ਵਲੋਂ ਅਤੇ ਸਕੂਲ ਸਟਾਫ਼ ਵਲੋਂ ਤਿਰੰਗਾ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਕੌਮੀ ਗੀਤ ਗਾਇਆ ਗਿਆ | ਇਸ ਮੌਕੇ ਪਿ੍ੰ: ਜੋਬੀ ਟੀ. ਅਬਰਾਇਮ, ਅੰਨੂ ਕੌਸ਼ਲ, ਮੈਡਮ ਦੂਪਿਕਾ, ਅਵਿਨਾਸ਼ ਕੁਮਾਰ, ਭੋਲੇ ਸ਼ੰਕਰ, ਧਰਮਵੀਰ ਸਿੰਘ, ਕੁੰਡਨ ਚੰਦ ਤੇ ਹੋਰ ਹਾਜ਼ਰ ਸਨ |
ਬੇਲਾ ਕਾਲਜ ਵਿਚ ਆਜ਼ਾਦੀ ਦਿਵਸ ਮਨਾਇਆ
ਬੇਲਾ, (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਾਗੀਆ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਉਪਰੰਤ ਐੱਨ. ਸੀ. ਸੀ. ਦੇ ਕੈਡਿਟਾਂ, ਐੱਨ. ਐੱਸ. ਐੱਸ. ਵਲੰਟੀਅਰਾਂ, ਸਕਾਊਟਸ ਦੇ ਵਿਦਿਆਰਥੀਆਂ ਅਤੇ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ | ਸੰਗਤ ਸਿੰਘ ਲੌਾਗੀਆ ਨੇ ਕਿਹਾ ਕਿ ਆਜ਼ਾਦੀ ਦੇਸ਼ ਭਗਤਾਂ ਦੀਆਂ ਲਾਸਾਨੀ ਕੁਰਬਾਨੀਆਂ ਦਾ ਸਿੱਟਾ ਹੈ ਇਸ ਲਈ ਸਾਨੂੰ ਸਾਰੇ ਦੇਸ਼ ਭਗਤਾਂ ਨੂੰ ਪ੍ਰਣਾਮ ਕਰਨਾ ਬਣਦਾ ਹੈ | ਇਸ ਮੌਕੇ ਪੀ. ਜੀ. ਕਾਲਜ ਦੇ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਆਪਣੇ ਸੰਬੋਧਨ ਕਰਦੇ ਹੋਏ ਨੌਜਵਾਨਾਂ ਨੰੂ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੇਸ਼ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ, ਫਾਰਮੇਸੀ ਕਾਲਜ ਦੇ ਪਿ੍ੰਸੀਪਲ ਡਾ: ਸੈਲੇਸ਼ ਸ਼ਰਮਾ,ਮ ੈਡਮ ਸਤਵੰਤ ਕੌਰ ਸ਼ਾਹੀ, ਹਰਪ੍ਰੀਤ ਕੌਰ, ਲਾਲ ਸਿੰਘ, ਪ੍ਰੋ: ਪਿ੍ਤਪਾਲ ਸਿੰਘ, ਹਰਪ੍ਰੀਤ ਸਿੰਘ ਭਿਓਰਾ, ਰਮਨਦੀਪ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ | ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਸਮਾਗਮ
ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਉਤਸ਼ਾਹ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਬੰਧਕ ਸੰਦੀਪ ਸੈਣੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਸੰਬਧੀਆਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਬੱਚਿਆਂ ਨੇ ਰਾਸ਼ਟਰੀ ਗੀਤ, ਦੇਸ਼ ਪ੍ਰੇਮ, ਕਵਿਤਾਵਾਂ, ਗੀਤ, ਭੰਗੜਾ, ਗਿੱਧਾਠ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ | ਇਸ ਮੌਕੇ ਸਰਬਜੀਤ ਕੌਰ, ਮੇਹਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਕੌਰ, ਨਰਿੰਦਰ ਕੌਰ, ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਵਿਖੇ ਸਮਾਗਮ
ਸ੍ਰੀ ਗੁਰੂ ਹਰਿਕਿ੍ਸ਼ਨ ਮਾਡਲ ਸਕੂਲ ਬਹਿਰਾਮਪੁਰ ਬੇਟ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਅਹਾਤੇ ਵਿਚ ਡਾਇਰੈਕਟਰ ਪਰਮਜੀਤ ਸਿੰਘ ਚੱਢਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਰਾਸ਼ਟਰੀ ਗੀਤ ਤੋਂ ਉਪਰੰਤ ਗੀਤ, ਕਵਿਤਾਵਾਂ, ਗਿੱਧਾ ਭੰਗੜਾ, ਹਰਿਆਣਵੀ ਨਾਚ, ਕੋਰੀਓਗ੍ਰਾਫੀਆਂ, ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰ: ਜਤਿੰਦਰ ਕੌਰ ਚੱਢਾ ਨੇ ਆਜ਼ਾਦੀ ਦਿਵਸ ਦੀ ਮੁਬਾਰਕਾਂ ਦਿੱਤਿਆਂ | ਇਸ ਮੌਕੇ ਚਿੰਰਜੀਵ ਸਿੰਘ, ਮਨਜੀਤ ਕੌਰ, ਅਮਰਜੀਤ ਕੌਰ, ਹਰਭਿੰਦਰ ਕੌਰ, ਬਲਜੀਤ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਦਸਮੇਸ਼ ਅਕੈਡਮੀ ਵਿਖੇ ਆਜ਼ਾਦੀ ਦਿਵਸ ਮਨਾਇਆ
ਸ੍ਰੀ ਅਨੰਦਪੁਰ ਸਾਹਿਬ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਦਸਮੇਸ਼ ਅਕੈਡਮੀ ਵਿਖੇ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਮੇਜਰ ਜਨਰਲ ਜੇ. ਐੱਸ. ਘੁੰਮਣ, ਵੀ. ਐੱਸ. ਐੱਮ. (ਰਿਟਾ) ਚੇਅਰਮੈਨ, ਅਕੈਡਮੀ ਮੈਨੇਜਮੈਂਟ ਕਮੇਟੀ ਅਤੇ ਡਾਇਰੈਕਟਰ ਸ੍ਰੀ ਦਸਮੇਸ਼ ਅਕੈਡਮੀ, ਅਨੰਦਪੁਰ ਸਾਹਿਬ ਦੇ ਤਿਰੰਗਾ ਝੰਡਾ ਲਹਿਰਾਇਆ ਅਤੇ ਅਤੇ ਸਲਾਮੀ ਲਈ ਅਤੇ ਸਟਾਫ਼ ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਦਾ ਗਾਇਨ ਵੀ ਕੀਤਾ | ਮੇਜਰ ਜਨਰਲ ਜੇ. ਐੱਸ. ਘੁੰਮਣ ਨੇ ਆਜ਼ਾਦੀ ਦਿਵਸ ਦੇ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੀਆ ਦੇਸ਼ ਪ੍ਰਤੀ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੰੂ ਉਨ੍ਹਾਂ ਦੁਆਰਾ ਦੱਸੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਪਿ੍ੰਸੀਪਲ ਕਰਨਲ ਕੇ. ਐੱਨ. ਪੱਡਾ ਨੇ ਸਾਡੇ ਜਵਾਨਾਂ ਵਲੋਂ ਆਪਣੀ ਮਾਤਭੂਮੀ ਦੇ ਰੱਖਿਆ ਲਈ ਕੀਤੀਆਂ ਕੁਰਬਾਨੀਆਂ ਨੰੂ ਯਾਦ ਕੀਤਾ ਅਤੇ ਵਿਦਿਆਰਥੀਆਂ ਨੰੂ ਕਿਹਾ ਕਿ ਉਹ ਆਪਣੀ ਮਾਤਭੂਮੀ ਦੀ ਸੇਵਾ ਅਤੇ ਰੱਖਿਆ ਲਈ ਹਰ ਪੱਖੋਂ ਤਿਆਰ ਰੱਖਣ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਨਰਿੰਦਰ ਕੌਰ ਘੁੰਮਣ, ਪਿ੍ੰ. ਕਰਨਲ ਕੇ. ਐੱਨ. ਪੱਡਾ (ਰਿਟਾ) ਅਤੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਸਰਕਾਰੀ ਪ੍ਰਾਇਮਰੀ ਸਕੂਲ ਕਲਵਾਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਕਾਹਨਪੁਰ ਖੂਹੀ ਤੋਂ ਗੁਰਬੀਰ ਸਿੰਘ ਵਾਲੀਆ- ਪਿੰਡ ਕਲਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਵੀ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਬੱਚਿਆਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਤੇ ਰਾਸ਼ਟਰੀ ਗਾਣ ਗਾਇਆ | ਸਕੂਲ ਅਧਿਆਪਕ ਰਜਿੰਦਰ ਕੁਮਾਰ ਤੇ ਸੁਰਜੀਤ ਸਿੰਘ ਨੇ ਬੱਚਿਆਂ ਨੂੰ , ਵੱਖ-ਵੱਖ ਦੇਸ਼ ਭਗਤਾਂ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਬਾਰੇ, ਵਿਸਥਾਰ ਵਿਚ ਜਾਣਕਾਰੀ ਦਿੱਤੀ | ਇਸ ਮੌਕੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਰਾਜਿੰਦਰ ਕੁਮਾਰ, ਸੁਰਜੀਤ ਸਿੰਘ, ਸੁਮਨਦੀਪ ਕੌਰ, ਮੈਡਮ ਸਵੀਤਾ ਤੇ ਸਮੂਹ ਬੱਚੇ ਹਾਜ਼ਰ ਸਨ |
ਭਾਈ ਨੰਦ ਲਾਲ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ
ਮੋਰਿੰਡਾ, (ਕੰਗ)-ਭਾਈ ਨੰਦ ਲਾਲ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਚ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪਿ੍ੰ. ਸ੍ਰੀਮਤੀ ਯੋਗਿਤਾ ਰਾਵਲ ਨੇ ਝੰਡਾ ਲਹਿਰਾ ਕੇ ਕੀਤੀ | ਇਸ ਤੋਂ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਪ੍ਰੇਡ ਕਰਦੇ ਹੋਏ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਵੱਖ-ਵੱਖ ਗਤੀਵਿਧੀਆਂ ਦੇ ਜੇਤੂਆਂ ਨੂੰ ਪਿ੍ੰਸੀਪਲ ਮੈਡਮ, ਸੁਖਪਾਲ ਸਿੰਘ ਵਲੋਂ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਸ੍ਰੀਮਤੀ ਯੋਗਿਤਾ ਰਾਵਲ ਨੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਮਠਿਆਈ ਵੀ ਵੰਡੀ ਗਈ |
ਸਰਕਾਰੀ ਕਾਲਜ ਰੂਪਨਗਰ 'ਚ ਤਿਰੰਗਾ ਲਹਿਰਾਇਆ
ਰੂਪਨਗਰ, (ਸ. ਰ.)- ਸਰਕਾਰੀ ਕਾਲਜ ਰੂਪਨਗਰ ਵਿਖੇ 72ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਸਵੇਰੇ 7.45 'ਤੇ ਕਾਲਜ ਵਿਖੇ ਵਾਈਸ ਪਿ੍ੰਸੀਪਲ ਪ੍ਰੋਫੈਸਰ ਬੀ. ਅੱੈਸ. ਸਤਿਆਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ¢ਸ਼ਹੀਦਾਂ ਨੂੰ ਨਮਨ ਕਰਦਿਆਂ ਪ੍ਰੋਫੈਸਰ ਭਗਵੰਤ ਸਿੰਘ ਸਤਿਆਲ ਵਾਈਸ ਪਿ੍ੰਸੀਪਲ ਸਰਕਾਰੀ ਕਾਲਜ ਰੂਪਨਗਰ ਨੇ ਕਿਹਾ ਕਿ ਅਸੀਂ ਆਜ਼ਾਦੀ ਦਾ ਨਿੱਘ ਸ਼ਹੀਦਾਂ ਦੀ ਬਦੌਲਤ ਹੀ ਮਾਣ ਰਹੇ ਹਾਂ¢ ਪ੍ਰੋਫੈਸਰ ਸਤਿਆਲ ਨੇ ਕਿਹਾ ਕਿ ਕਾਲਜ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰੋਫੈਸਰ ਸੀਮਾ ਸੈਣੀ ਨੂੰ ਬੈਡਮਿੰਟਨ ਖੇਡ ਵਿਚ ਉਪਲੱਬਧੀਆਂ ਲਈ ਸਨਮਾਨਿਤ ਕੀਤਾ ਜਾ ਰਿਹਾ ਹੈ¢ ਇਸ ਮਗਰੋਂ 'ਵੰਦੇ ਮਾਤਰਮ' ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਲਗਾਏ ਗਏ ¢ਇਸ ਸਮਾਗਮ ਵਿਚ ਡਾਕਟਰ ਜਸਬੀਰ ਕੌਰ, ਪ੍ਰੋ. ਇੰਦਰਜੀਤ ਸਿੰਘ ਕਾਹਲੋਂ, ਪ੍ਰੋ. ਡਾ: ਨਿਰਮਲ ਸਿੰਘ ਬਰਾੜ, ਪ੍ਰੋਫੈਸਰ ਹਰਜਸ ਕੌਰ, ਪ੍ਰੋਫੈਸਰ ਉਪਦੇਸ਼ਦੀਪ ਕੌਰ, ਪ੍ਰੋਫੈਸਰ ਸੀਮਾ ਸੈਣੀ, ਪ੍ਰੋਫੈਸਰ ਵਿਪਨ ਕੁਮਾਰ, ਪ੍ਰੋਫੈਸਰ ਡਾ. ਜਤਿੰਦਰ ਕੁਮਾਰ, ਪ੍ਰੋਫੈਸਰ ਸੁਨੀਲ ਕੁਮਾਰ ਸਮੇਤ ਬੱਡੀ ਗਰੁੱਪ ਦੇ ਇੰਚਾਰਜ ਵੀ ਮੌਜੂਦ ਸਨ¢

ਨਹਿਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਢੇਰ, 16 ਅਗਸਤ (ਸ਼ਿਵ ਕੁਮਾਰ ਕਾਲੀਆ)- ਪਿੰਡ ਗੱਗ ਦੇ ਨੌਜਵਾਨ ਦੀ ਬੀਤੇ ਦਿਨੀਂ ਨਹਿਰ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ | ਨੌਜਵਾਨ ਨਿਤਿਨ ਪੁੱਤਰ ਵਰਿੰਦਰ ਕੁਮਾਰ (18 ਸਾਲ) ਜੋ ਕਿ ਬੀਤੇ ਦਿਨੀਂ ਅਚਾਨਕ ਹੀ ਨਹਿਰ ਵਿਚ ਡਿਗ ਗਿਆ ਸੀ | ਕੱਲ੍ਹ ਉਸ ਦੀ ਮਿ੍ਤਕ ਦੇਹ ਨਹਿਰ ...

ਪੂਰੀ ਖ਼ਬਰ »

51 ਕਿੱਲੋਗਰਾਮ ਚੂਰਾ ਪੋਸਤ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਜ਼ਿਲ੍ਹਾ ਪੁਲਿਸ ਰੂਪਨਗਰ ਮੁਖੀ ਸਵਪਨ ਸ਼ਰਮਾ ਦੀ ਨਿਰਦੇਸ਼ਨਾ ਤਹਿਤ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਆਰੰਭੀ ਮੁਹਿੰਮ ਨੂੰ ਉਦੋਂ ਵੱਡੀ ਸਫਲਤਾ ਪ੍ਰਾਪਤ ਹੋਈ | ਜਦੋਂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ, ਪਤੀ ਜ਼ਖ਼ਮੀ

ਕੀਰਤਪੁਰ ਸਾਹਿਬ, 16 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਪਿਛਲੇ ਦਿਨੀਂ ਨੱਕੀਆਂ ਟੋਲ ਪਲਾਜ਼ੇ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਦੇ ਰਾਜ ਪੁੱਤਰ ਰਾਮ ਲੱਲਾ ਰੱਖ ਵਾਸੀ ਫੇਜ ਇਕ ਸੈਕਟਰ 26 ਬਾਪੂ ਧਾਮ ਕਲੋਨੀ ਚੰਡੀਗੜ੍ਹ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਗੱਡੀਆਂ ਦੇ ਸ਼ੀਸ਼ੇ ਭੰਨੇ

ਨੰਗਲ, 16 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਬੀਤੀ ਰਾਤ ਅਗਿਆਤ ਸ਼ਰਾਰਤੀਆਂ ਨੇ ਬਾਬਾ ਬਾਲਕ ਨਾਥ ਮੰਦਰ ਲਾਗੇ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਭੰਨ ਦਿੱਤੇ | ਇਕ ਕਾਰ ਆਰੀਆ ਸਮਾਜ ਨੰਗਲ ਦੇ ਪ੍ਰਧਾਨ ਸਤੀਸ਼ ਅਰੋੜਾ ਦੀ ਹੈ ਤੇ ਦੂਜੀ ਸ੍ਰੀ ਖੰਨਾ ਦੀ ਹੈ | ਟੂਰਿਸਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖਮੀ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ 'ਤੇ ਸਥਿਤ ਸਬਜ਼ੀ ਮੰਡੀ ਕੋਲ ਕਾਰ ਤੇ ਸਕੂਟਰੀ ਸਵਾਰ ਦੀ ਟੱਕਰ ਹੋ ਗਈ, ਜਿਸ ਵਿਚ ਸਕੂਟਰੀ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ | ਚੌਾਕੀ ਇੰਚਾਰਜ ਏ. ਐੱਸ. ਆਈ. ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਬਿਜਲੀ ਕਾਮਿਆਂ ਦੀਆਂ ਮੰਗਾਂ ਮੰਨਣ ਤੋਂ ਇਨਕਾਰੀ

ਘਨੌਲੀ, 16 ਅਗਸਤ (ਜਸਵੀਰ ਸਿੰਘ ਸੈਣੀ)- ਇੰਪਲਾਈਜ਼ ਫੈੱਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਸੈਂਟਰ ਕਮੇਟੀ ਮੀਟਿੰਗ ਅੱਜ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਤਿੰਨ ਕਾਬੂ, ਮਾਮਲਾ ਦਰਜ

ਕੀਰਤਪੁਰ ਸਾਹਿਬ, 16 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ੇ ਨੂੰ ਖ਼ਤਮ ਕਰਨ ਸਬੰਧੀ ਪੁਲਿਸ ਨੂੰ ਹਦਾਇਤਾਂ ਤਹਿਤ ਕੀਰਤਪੁਰ ਸਾਹਿਬ ਪੁਲਿਸ ਨੇ 3 ਨੌਜਵਾਨਾਂ ਨੂੰ 16 ਗਰਾਮ ਨਸ਼ੀਲੇ ਪਦਾਰਥ (ਹੈਰੋਇਨ) ਤੇ 86 ਹਜ਼ਾਰ ਦੀ ਡਰੱਗ ਮਨੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਇਕੱਤਰਤਾ ਹੋਈ

ਮੋਰਿੰਡਾ, 16 ਅਗਸਤ (ਕੰਗ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਇਕੱਤਰਤਾ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਵਿਸ਼ੇਸ਼ ਤੌਰ 'ਤੇ ਪਹੰੁਚੇ | ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਕਿਸਾਨ ...

ਪੂਰੀ ਖ਼ਬਰ »

ਸਕੂਲ 'ਚ ਆਜ਼ਾਦੀ ਦਿਵਸ ਦਾ ਰੱਖਿਆ ਪ੍ਰੋਗਰਾਮ ਰੱਦ ਕਰਵਾਉਣ ਕਾਰਨ ਪਿੰਡ ਵਾਸੀਆਂ ਵਲੋਂ ਰੋਸ

ਪੁਰਖਾਲੀ, 16 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)- ਪਿੰਡ ਮੀਆਂਪੁਰ ਦੇ ਲੋਕਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਰੱਖਿਆ ਪ੍ਰੋਗਰਾਮ ਸਕੂਲ ਪ੍ਰਬੰਧਕਾਂ ਅਤੇ ਕੱੁਝ ਹੋਰ ਲੋਕਾਂ ਵਲੋਂ ਰੋਕਣ 'ਤੇ ਪਿੰਡ ਵਾਸੀਆਂ ਵਿਚ ...

ਪੂਰੀ ਖ਼ਬਰ »

ਭੂਤਰੇ ਆਵਾਰਾ ਸਾਨ੍ਹ ਦੇ ਹਮਲਿਆਂ 'ਚ ਪਿੰਡ ਵਾਸੀ ਜ਼ਖ਼ਮੀ

ਰੂਪਨਗਰ, 16 ਅਗਸਤ (ਪ. ਪ.)- ਪਿੰਡ ਕੋਟਲਾ ਨਿਹੰਗ ਵਿਖੇ ਅੱਜ ਕੱਲ੍ਹ ਆਵਾਰਾ ਸਾਨ੍ਹਾਂ ਨੇ ਪਿੰਡ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ | ਪਿਛਲੇ ਦੋ ਮਹੀਨਿਆਂ ਦੇ ਦੌਰਾਨ ਉਕਤ ਸਾਨ੍ਹ ਨੇ ਪਿੰਡ ਵਿਚ ਅੱਠ ਦਸ ਵਿਅਕਤੀਆਂ ਨੂੰ ਜ਼ਖਮੀ ਦਿੱਤਾ ਗਿਆ ਹੈ | ਇਕ ਔਰਤ ਮਲਕੀਤ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ

ਸ੍ਰੀ ਚਮਕੌਰ ਸਾਹਿਬ, 16 ਅਗਸਤ (ਜਗਮੋਹਣ ਸਿੰਘ ਨਾਰੰਗ)- ਦੁਕਾਨ ਬੰਦ ਕਰਕੇ ਘਰ ਜਾ ਰਹੇ ਇਕ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਕੇ ਸਖ਼ਤ ਜ਼ਖ਼ਮੀ ਕਰ ਦਿੱਤਾ | ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਅਣਪਛਾਤੇ ਹਮਲਾਵਰਾਂ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ...

ਪੂਰੀ ਖ਼ਬਰ »

ਸਕੂਟਰ ਸਵਾਰ ਨੂੰ ਟੱਕਰ ਮਾਰਨ ਵਾਲੇ ਟਰੱਕ ਚਾਲਕ ਿਖ਼ਲਾਫ਼ ਮਾਮਲਾ ਦਰਜ

ਕੀਰਤਪੁਰ ਸਾਹਿਬ, 16 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਥਾਣਾ ਕੀਰਤਪੁਰ ਸਾਹਿਬ ਵਿਖੇ ਇਕ ਸਕੂਟਰ ਸਵਾਰ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਵਾਲੇ ਟਰੱਕ ਦੇ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਨੂੰ ਅਜੈਬ ਸਿੰਘ ਪੁੱਤਰ ਨਿਰਮਲ ...

ਪੂਰੀ ਖ਼ਬਰ »

ਰਾਜਪਾਲ ਵੀ. ਪੀ. ਬਦਨੌਰ ਵਲੋਂ ਨਸ਼ਾ-ਮੁਕਤ ਪੰਜਾਬ ਲਈ ਰਾਈਡ ਨੂੰ ਹਰੀ ਝੰਡੀ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)- ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਰਾਈਡਰਜ਼ ਫਾਰ ਅਵੇਅਰਨੈੱਸ ਐਾਡ ਵੈਲਫੇਅਰ' (ਰਾਅ) ਕਲੱਬ ਵਲੋਂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਰਾਜ ਪੱਧਰੀ ਸਮਾਗਮ ਜੀਨੀਅਸ ਸਕੂਲ ਰੋਪੜ ਵਿਖੇ ਕੀਤਾ ਗਿਆ | ਇਸ ਵਿਸ਼ੇਸ਼ ਮੰਤਵ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਨੂਰਪੁਰ ਬੇਦੀ, 16 ਅਗਸਤ (ਵਿੰਦਰਪਾਲ ਝਾਂਡੀਆਂ)- ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਅਰੰਭੀ ਮੁਹਿੰਮ ਤਹਿਤ ਨੂਰਪੁਰ ਬੇਦੀ ਪੁਲਿਸ ਨੇ ਪਿੰਡ ਭੈਣੀ ਦੇ ਇਕ ਵਿਅਕਤੀ ਕੋਲੋਂ ਨਜਾਇਜ਼ ਤੌਰ 'ਤੇ ਘਰ ਵਿਚ ਰੱਖੀਆਂ 36 ਬੋਤਲਾਂ (ਤਿੰਨ ਪੇਟੀਆਂ) ਸ਼ੌਕੀਨ ਸੰਗਤਰਾ ...

ਪੂਰੀ ਖ਼ਬਰ »

ਕੋਲਾਂ ਵਾਲਾ ਟੋਭਾ ਕੋਲ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸਾਉਣ ਅਸ਼ਟਮੀ ਦੇ ਚੱਲ ਰਹੇ ਮੇਲੇ ਦੌਰਾਨ ਕੋਲਾਂ ਵਾਲਾ ਟੋਭਾ ਦੇ ਨਾਲ ਇਕ ਧਰਮਸ਼ਾਲਾ ਵਿਚ ਇਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਧਰਮਸ਼ਾਲਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX