ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਫਰੀਦਕੋਟ / ਮੁਕਤਸਰ

ਫਰੀਦਕੋਟ ਦੇ ਵੱਖ-ਵੱਖ ਥਾਈਾ ਆਜ਼ਾਦੀ ਦਿਵਸ ਮਨਾਇਆ

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸੁਤੰਤਰਤਾ ਦਿਵਸ ਮਨਾਇਆ
ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਸੁਤੰਤਰਤਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ¢ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਕਾਲਜ ਦੇ ਪਿ੍ੰਸੀਪਲ ਸਤਨਾਮ ਸਿੰਘ ਨੇ ਨਿਭਾਈ¢ ਇਸ ਮੌਕ ੳਨ੍ਹਾਂ ਨੇ ਕਾਲਜ ਦੇ ਸਮੂਹ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀ ਮੁਬਾਰਕਾਂ ਦਿੰਦਿਆਾ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਉਸ ਆਜ਼ਾਦ ਭਾਰਤ ਵਿਚ ਰਹਿ ਰਹੇ ਹਾਂ, ਜਿਸ ਲਈ ਦੇਸ਼ ਭਗਤਾਂ ਅਤੇ ਸ਼ਹੀਦਾਾ ਨੇ ਸੁਪਨੇ ਵੇਖੇ ਸਨ¢ ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਭਾਰਤ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਬਣਦਾ ਯੋਗਦਾਨ ਪਾਈਏ¢ ਇਸ ਮੌਕੇ ਕਾਲਜ ਸਟਾਫ਼ 'ਚ ਡਾ. ਦਰਸ਼ਨ ਸਿੰਘ, ਡਾ. ਕੰਵਲਦੀਪ ਸਿੰਘ, ਪ੍ਰੋ. ਮੰਜੂ ਕਪੂਰ, ਪ੍ਰੋ. ਰਣਜੀਤ ਸਿੰਘ ਬਾਜਵਾ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਬੀਰਇੰਦਰਜੀਤ ਸਿੰਘ, ਪ੍ਰੋ. ਜਸਬੀਰ ਸਿੰਘ, ਪ੍ਰੋ. ਸੁਖਪਾਲ, ਅਮਨਦੀਪ ਕੌਰ, ਅੰਜੂ, ਗੁਰਮੇਜ ਸਿੰਘ, ਰਾਜਪਾਲ ਸਿੰਘ, ਸਰਬਜੀਤ ਕੌਰ, ਵਿਜੈ ਕੁਮਾਰ, ਸ਼ਿਵ ਪ੍ਰਸ਼ਾਦ, ਛੋਟੂ ਰਾਮ, ਬੇਅੰਤ ਕੌਰ ਆਦਿ ਹਾਜ਼ਰ ਸਨ¢
ਸਰਕਾਰੀ ਬਰਜਿੰਦਰਾ ਕਾਲਜ ਵਿਖੇ ਸੁਤੰਤਰਤਾ ਦਿਵਸ ਮਨਾਇਆ
ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸੁਤੰਤਰਤਾ ਦਿਵਸ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਸਤਨਾਮ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਡਾ. ਨਰਿੰਦਰਜੀਤ ਸਿੰਘ ਬਰਾੜ ਦੀ ਅਗਵਾਈ ਅਧੀਨ ਐਨ.ਸੀ.ਸੀ. ਦੀ ਟੁਕੜੀ ਤੋਂ ਸਲਾਮੀ ਲਈ | ਉਨ੍ਹਾਂ ਸੁਤੰਤਰਤਾ ਦਿਵਸ ਦੇ ਸ਼ੁੱਭ ਮੌਕੇ 'ਤੇ ਸਭਨਾਂ ਨੂੰ ਵਧਾਈ ਦਿੱਤੀ ਅਤੇ ਆਜ਼ਾਦੀ ਦੇ ਪਰਵਾਨਿਆ ਨੂੰ ਯਾਦ ਕਰਦਿਆਂ ਹੋਇਆ ਉਨ੍ਹਾਂ ਦੇ ਪਾਏ ਪੂਰਨਿਆ 'ਤੇ ਚੱਲਣ ਲਈ ਸਭਨਾਂ ਨੂੰ ਅਪੀਲ ਕੀਤੀ | ਯੂਥ ਕੋਆਰਡੀਨੇਟਰ ਡਾ. ਪਰਮਿੰਦਰ ਸਿੰਘ ਨੇ ਸਭਨਾਂ ਨੂੰ ਜੀ ਆਇਆਂ ਕਿਹਾ | ਕਾਲਜ ਦੇ ਬੱਡੀਜ਼ ਗਰੁੱਪਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਭਾਗ ਲਿਆ | ਇਸ ਮੌਕੇ ਪ੍ਰੋ. ਰਾਜੇਸ਼ ਮੋਹਨ (ਮੁਖੀ, ਸੰਗੀਤ ਵਿਭਾਗ) ਦੀ ਯੋਗ ਅਗਵਾਈ ਵਿਚ ਉਨ੍ਹਾਂ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਇਣ ਪੇਸ਼ ਕੀਤਾ ਗਿਆ | ਇਸ ਸ਼ੁੱਭ ਦਿਹਾੜੇ 'ਤੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮਨਾਇਆ
ਫ਼ਰੀਦਕੋੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਫ਼ਰੀਦਕੋੋਟ ਡਵੀਜ਼ਨ ਦੇ ਕਮਿਸ਼ਨਰ ਹਰਜੀਤ ਸਿੰਘ, ਆਈ.ਏ.ਐੱਸ. ਵਲੋੋਂ ਮੁੱਖ ਮਹਿਮਾਨ ਵਜੋੋਂ ਸ਼ਿਰਕਤ ਕੀਤੀ ਗਈ | ਇਸ ਮੌੌਕੇ ਮੁੱਖ ਮਹਿਮਾਨ ਵਲੋੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ, ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸਿੱਧੂ ਵੀ ਹਾਜ਼ਰ ਸਨ | ਇਸ ਮੌੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋੋਧਨ ਕਰਦਿਆਂ ਕਮਿਸ਼ਨਰ ਹਰਜੀਤ ਸਿੰਘ ਫ਼ਰੀਦਕੋੋਟ ਡਵੀਜ਼ਨ ਨੇ ਆਜ਼ਾਦੀ ਸੰਗਰਾਮ ਵਿਚ ਹਿੱਸਾ ਪਾਉਣ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ, ਤਿੰਨਾਂ ਸੈਨਾਵਾਂ, ਬਲ ਸੈਨਿਕ ਤੇ ਅਰਧ ਸੈਨਿਕ ਬਲਾਂ ਤੋੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਗਦਰ ਲਹਿਰ, ਕੂਕਾ ਲਹਿਰ ਪੱਗੜੀ ਸੰਭਾਲ ਲਹਿਰ ਅਤੇ ਭਾਰਤ ਛੱਡੋੋ ਅੰਦੋੋਲਨ ਵਰਗੀਆਂ ਮਹਾਨ ਲਹਿਰਾਂ ਅਤੇ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋੋਇਆ ਹੈ | ਇਸ ਉਪਰੰਤ ਮੁੱਖ ਮਹਿਮਾਨ ਵਲੋੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਬੀ.ਐੱਸ.ਐਫ, ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ., ਗਾਇਡੈਂਸ ਆਦਿ ਤੋੋਂ ਸਲਾਮੀ ਲਈ | ਇਸ ਮੌੌਕੇ ਪੰਜਾਬ ਪੁਲਿਸ ਤੇ ਸਕੂਲੀ ਵਿਦਿਆਰਥੀਆਂ ਦੇ ਬੈਚਾਂ ਵਲੋੋਂ ਦੇਸ਼ ਭਗਤੀ ਦੀਆਂ ਧੁੰਨਾ ਨਾਲ ਮਾਰਚ ਪਾਸਟ ਕੀਤਾ ਗਿਆ | ਇਸ ਮੌੌਕੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਘਰ ਘਰ ਹਰਿਆਲੀ, ਨਸ਼ਿਆਂ ਵਿਰੋੋਧੀ ਜਾਗਰੂਕਤਾ, ਘਰ ਘਰ ਰੁਜ਼ਗਾਰ, ਮੁੱਖ ਮੰਤਰੀ ਸਰਬੱਤ ਵਿਕਾਸ ਯੋੋਜਨਾ ਆਦਿ ਸਬੰਧੀ ਝਾਕੀਆਂ ਵੀ ਕੱਢੀਆਂ ਗਈਆਂ | ਇਸ ਉਪਰੰਤ ਵੱਖ ਵੱਖ ਸਕੂਲਾਂ, ਸਿੱਖਿਆ ਸੰਸਥਾਵਾਂ ਵਲੋੋਂ ਦੇਸ਼ ਭਗਤੀ ਅਤੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ ਰੰਗ ਪ੍ਰੋੋਗਰਾਮ ਵੀ ਪੇਸ਼ ਕੀਤੇ ਗਏ ਜਿਸ ਵਿਚ ਝੂਮਰ, ਮਲਵਈ ਗਿੱਧਾ, ਭੰਗੜਾ, ਰਾਜਸਥਾਨੀ ਡਾਂਸ ਆਦਿ ਦੀ ਸਫਲ ਪੇਸ਼ਕਾਰੀ ਕੀਤੀ ਗਈ | ਇਸ ਮੌੌਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੂੰ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ | ਇਸ ਮੌੌਕੇ ਘਰ ਘਰ ਨੌੌਕਰੀ ਤਹਿਤ 50 ਨੌੌਜਵਾਨਾਂ ਨੂੰ ਨਿਯੁਕਤੀ ਪੱਤਰ ਸੌੌਪੇ ਗਏ ਅਤੇ ਮੁੱਖ ਮੰਤਰੀ ਸਰਬੱਤ ਵਿਕਾਸ ਯੋੋਜਨਾ ਤਹਿਤ 20 ਲਾਭ ਪਾਤਰੀਆਂ ਨੂੰ ਸਰਟੀਫਿਕੇੇਟ ਦਿੱਤੇ ਗਏ | ਇਸ ਤੋੋਂ ਇਲਾਵਾ 10 ਕਿਸਾਨਾਂ ਨੂੰ ਕਰਜ਼ਾ ਰਹਿਤ ਸਰਟੀਫਿਕੇਟ ਦਿੱਤੇ ਗਏ ਅਤੇ ਨਾੜ/ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਵਲੋੋਂ 100 ਬੱਡੀਜ਼ (ਦੋੋਸਤੀ) ਗੁਰੱਪਾਂ ਨੂੰ ਬੈਚ ਲਾ ਕੇ ਸਨਮਾਨਿਤ ਕੀਤਾ ਜੋੋ ਕਿ ਲੋੋਕਾਂ ਨੂੰ ਅਤੇ ਸਿੱਖਿਆ ਸੰਸਥਾਵਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਜਾਗਰੂਕ ਕਰਨਗੇ | ਇਸ ਮੌੌਕੇ ਪ੍ਰੋੋਫੈਸਰ ਸਾਧੂ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ, ਏ.ਡੀ.ਸੀ. (ਜ) ਗੁਰਜੀਤ ਸਿੰਘ, ਏ.ਡੀ.ਸੀ. (ਡੀ) ਪਰਮਜੀਤ ਕੌੌਰ, ਆਰ.ਟੀ.ਏ. ਹਰਦੀਪ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਬਬਨਜੀਤ ਸਿੰਘ, ਜ਼ਿਲ੍ਹਾ ਗਾਇਡੈਂਸ ਕੌੌਾਸਲਰ ਜਸਬੀਰ ਜੱਸੀ, ਸਾਬਕਾ ਮੰਤਰੀ ਉਪਿੰਦਰ ਸ਼ਰਮਾ, ਡੀ.ਐਫ.ਐੱਸ.ਸੀ. ਸੁਖਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੌੌਰ, ਤਹਿਸੀਲਦਾਰ ਰਮੇਸ਼ ਜੈਨ ਆਦਿ ਹੋੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਕੋਟਕਪੂਰਾ ਵਿਖੇ 72ਵਾਂ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ
ਕੋਟਕਪੂਰਾ, 16 ਅਗਸਤ (ਮੇਘਰਾਜ)-ਭਾਰਤ ਦੇ 72ਵੇਂ ਆਜ਼ਾਦੀ ਦਿਹਾੜੇ 'ਤੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਤਹਿਸੀਲਦਾਰ ਸੰਧੂਰਾ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ | ਉਨ੍ਹਾਂ ਇਲਾਕਾ ਨਿਵਾਸੀਆਂ ਦੇ ਨਾਂਅ ਦਿੱਤੇ ਗਏ ਸੰਦੇਸ਼ ਵਿਚ ਦੱਸਿਆ ਕਿ ਭਾਰਤ ਦੀ ਅਜ਼ਾਦੀ ਦੀ ਲੜਾਈ ਵਿਚ ਅਨੇਕਾਂ ਸੂਰਬੀਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ | ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਮੇਤ ਅਨੇਕਾਂ ਦੇਸ਼ ਭਗਤਾਂ ਦੀਆਂ ਸ਼ਹਾਦਤਾਂ ਨਾਲ ਅੰਗਰੇਜ਼ ਦੇਸ਼ ਛੱਡਣ ਲਈ ਮਜ਼ਬੂਰ ਹੋਏ | ਇਸ ਸ਼ੁਭ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀ ਪੰਡਿਤ ਜਗਦੀਸ਼ ਪ੍ਰਸ਼ਾਦ, ਸਮਾਜਸੇਵੀ ਕੁਲਦੀਪ ਸਿੰਘ ਰਾਣਾ ਮੌੜ ਤੇ ਪਵਨ ਭਾਰਤੀ ਸਮੇਤ ਵੱਖ-ਵੱਖ ਖੇਤਰਾਂ ਵਿਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਨੌਜਵਾਨਾਂ, ਅਧਿਆਪਕਾਂ, ਪੁਲਿਸ ਕਰਮਚਾਰੀਆਂ, ਸਮਾਜ ਸੇਵੀਆਂ, ਖੂਨਦਾਨੀਆਂ, ਖਿਡਾਰੀਆਂ, ਵਾਤਾਵਰਣ ਪ੍ਰੇਮੀਆਂ ਅਤੇ ਵੱਖ-ਵੱਖ ਵੰਨਗੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਡਰੀਮਲੈਂਡ ਪਬਲਿਕ ਸਕੂਲ, ਬਾਬਾ ਫ਼ਰੀਦ ਨਰਸਿੰਗ ਕਾਲਜ, ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ, ਆਕਸਬਿ੍ੱਜ ਸਕੂਲ, ਡਾ. ਹਰੀ ਸਿੰਘ ਸੇਵਕ ਸਰਕਾਰੀ ਸੈਕੰਡਰੀ ਸਕੂਲ (ਲੜਕੇ), ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਗੁਰੂ ਨਾਨਕ ਮਿਸ਼ਨ ਸਕੂਲ, ਡੀ.ਏ.ਵੀ. ਪਬਲਿਕ ਸਕੂਲ, ਦਸ਼ਮੇਸ਼ ਪਬਲਿਕ ਸਕੂਲ, ਰਿਸ਼ੀ ਸਕੂਲ, ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਅਤੇ ਹੋਰ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ 'ਤੇ ਕੋਰੀਓਗ੍ਰਾਫ਼ੀ ਰਾਹੀਂ ਵੰਨ-ਸੁਵੰਨੀਆਂ ਵੰਨਗੀਆਂ ਪੇਸ਼ ਕਰਕੇ ਸਾਰਿਆਂ ਦੇ ਦਿਲਾਂ ਨੂੰ ਟੁੰਭਿਆ | ਇਸ ਸਮਾਗਮ ਦਾ ਸਟੇਜ ਸੰਚਾਨਲ ਵਰਿੰਦਰ ਕਟਾਰੀਆ ਅਤੇ ਸੁਮਨ ਪੁਰੀ ਨੇ ਵਧੀਆ ਢੰਗ ਨਾਲ ਨਿਭਾਇਆ | ਇਸ ਮੌਕੇ ਨਾਇਬ ਤਹਿਸੀਦਾਰ ਅਨਿਲ ਸ਼ਰਮਾ, ਮਾਰਕੀਟ ਕਮੇਟੀ ਦੇ ਸਕੱਤਰ ਹਾਕਮ ਸਿੰਘ, ਬੀ.ਡੀ.ਪੀ.ਓ. ਡਾ. ਕੁਸਮ ਅਗਰਵਾਲ, ਡੀ.ਐੱਸ.ਪੀ. ਮਨਵਿੰਦਰਬੀਰ ਸਿੰਘ, ਥਾਣਾ ਸ਼ਹਿਰੀ ਮੁਖੀ ਖੇਮਚੰਦ ਪਰਾਸ਼ਰ, ਨਗਰ ਕੌਾਸਲ ਪ੍ਰਧਾਨ ਮੋਹਨ ਸਿੰਘ ਮੱਤਾ, ਕੌਾਸਲਰ ਤੇਜ ਸਿੰਘ ਮਾਨ, ਕੁਲਦੀਪ ਸਿੰਘ ਟੋਨੀ, ਹਰਬੰਸ ਕੌਰ, ਬਲਵਿੰਦਰ ਸਿੰਘ ਐੱਸ.ਡੀ.ਓ., ਅਜਾਇਬ ਸਿੰਘ ਚਹਿਲ, ਡਾ. ਮਨਜੀਤ ਸਿੰਘ ਢਿੱਲੋਂ, ਡਾ. ਪ੍ਰੀਤਮ ਸਿੰਘ ਛੋਕਰ, ਪਿੰ੍ਰਸੀਪਲ ਸਰਬਜੀਤ ਸਿੰਘ, ਪਿ੍ੰਸੀਪਲ ਜਰਨੈਲ ਕੌਰ, ਸੰਦੀਪ ਸਿੰਘ ਰੋਮਾਣਾ ਐਮ.ਈ, ਕਾਨੂੰਗੋ ਰਾਜਿੰਦਰ ਸਿੰਘ ਸਰਾਂ ਅਤੇ ਜਗਦੀਪ ਸਿੰਘ ਢਿੱਲੋਂ, ਪ੍ਰੇਮਜੀਤ ਸਿੰਘ ਬਰਾੜ, ਮਨਮੋਹਨ ਸਿੰਘ ਚਾਵਲਾ, ਨੰਬਰਦਾਰ ਪ੍ਰਸ਼ੋਤਮ ਮਨਚੰਦਾ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ, ਸਰਕਾਰੀ ਕਰਮਚਾਰੀ, ਸਮਾਜਸੇਵੀ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
ਉਪ-ਮੰਡਲ ਜੈਤੋ ਵਲੋਂ ਆਜ਼ਾਦੀ ਦਿਵਸ ਮਨਾਇਆ
ਜੈਤੋ, 16 ਅਗਸਤ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਉਪ ਮੰਡਲ ਜੈਤੋ ਵਲੋਂ ਆਜ਼ਾਦੀ ਦਿਵਸ ਮਨਾਉਣ ਲਈ ਇੱਥੇ ਖੇਡ ਸਟੇਡੀਅਮ ਅਤੇ ਦਾਣਾ ਮੰਡੀ ਵਿਚ ਸਮਾਗਮ ਕਰਵਾਇਆ ਗਿਆ। ਜਿਸ ਵਿਚ ਉਪ ਮੰਡਲ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ। ਮੁੱਖ ਮਹਿਮਾਨ ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ (ਪੀ.ਸੀ.ਐੱਸ.) ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਸਮਾਰੋਹ ਵਿਚ ਜੁਡੀਸ਼ੀਅਲ ਕੋਰਟ ਜੈਤੋ ਦੇ ਜੱਜ ਗਗਨਦੀਪ ਸਿੰਘ ਗਰਗ, ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਵਿਧਾਇਕ ਮੁਹੰਮਦ ਸਦੀਕ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪਵਨ ਗੋਇਲ ਅਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਉਪਰੰਤ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਉਪ ਮੰਡਲ ਮੈਜਿਸਟਰੇਟ ਡਾ. ਮਨਦੀਪ ਕੌਰ ਨੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ
ਮੁਬਾਰਕਬਾਦ ਦਿੱਤੀ। ਉਨ੍ਹਾਂ ਦੇਸ਼ ਭਗਤਾਂ ਨੂੰ ਸਿਜਦਾ ਕਰਦਿਆਂ ਅਧਿਆਪਕਾਂ, ਬੱਚਿਆਂ ਅਤੇ ਸਮਾਜ ਦੇ ਸਭਨਾਂ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਵਿਕਾਸ ਲਈ ਕਾਰਜਸ਼ੀਲ ਹੋਣ। ਇਸ ਮੌਕੇ ਸਕੂਲੀ ਬੱਚੀਆਂ ਨੇ ਪੀ.ਟੀ. ਸ਼ੋਅ ਪੇਸ਼ ਕੀਤਾ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਦੇਸ਼ ਭਗਤੀ ਦੇ ਨਾਟਕ, ਸਮੂਹ ਗਾਣ, ਕੋਰੀਓਗਰਾਫੀਆਂ, ਗਿੱਧਾ, ਭੰਗੜਾ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਅਤੇ ਵਿਸ਼ੇਸ਼ ਮਹਿਮਾਨ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਆਜ਼ਾਦੀ ਘੁਲਾਟੀਆਂ, ਸਰਕਾਰੀ ਕਰਮਚਾਰੀਆਂ, ਪੱਤਰਕਾਰਾਂ ਅਤੇ ਪ੍ਰੋਗਰਾਮ 'ਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿਚ ਤਹਿਸੀਲਦਾਰ ਸ਼ੀਸ਼ ਪਾਲ ਸਿੰਗਲਾ, ਨਾਇਬ ਤਹਿਸੀਲਦਾਰ ਹੀਰਾ ਵੰਤੀ, ਡੀ.ਐੱਸ.ਪੀ. ਕੁਲਦੀਪ ਸਿੰਘ ਸੋਹੀ, ਪੰਜਾਬ ਮੰਡੀ ਬੋਰਡ ਦੇ ਐੱਸ.ਡੀ.ਓ. ਬਿਕਰਮਜੀਤ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ ਗਿੱਲ, ਬੀ.ਡੀ.ਪੀ.ਓ. ਹਰਮੇਲ ਸਿੰਘ ਬੰਗੀ, ਸੇਵਾ ਮਕਤ ਤਹਿਸੀਲਦਾਰ ਅੰਮ੍ਰਿਤ ਲਾਲ ਅਰੋੜਾ, ਐੱਸ.ਡੀ.ਐਮ. ਦਫ਼ਤਰ ਦੇ ਸੁਪਰਡੈਂਟ ਸੁਖਦੇਵ ਸਿੰਘ, ਪਟਵਾਰ ਯੂਨੀਅਨ ਤਹਿਸੀਲ ਜੈਤੋ ਦੇ ਪ੍ਰਧਾਨ ਭਗਵਾਨ ਸਿੰਘ ਵਾਂਦਰ, ਸੰਤ ਰਿਸ਼ੀ ਰਾਮ ਜੀ ਜਲਾਲ ਵਾਲੇ, ਸੂਰਜ ਭਾਰਦਵਾਜ, ਸੰਜੀਵ ਭਾਰਦਵਾਜ 'ਰਾਜਾ', ਸਿਕੰਦਰ ਸਿੰਘ ਮੜ੍ਹਾਕ, ਮਿਹਰ ਸਿੰਘ ਕਰੀਰਵਾਲੀ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਹਿਰਦੇਪਾਲ ਸਿੰਘ 'ਵਿੱਕੀ ਭਲੂਰੀਆ', ਜਸਵਿੰਦਰ ਸਿੰਘ ਸ਼ੰਮ੍ਹੀ ਰੰਧਾਵਾ ਭਗਤੂਆਣਾ, ਹਰਜੀਤ ਸਿੰਘ ਬਿਸ਼ਨੰਦੀ, ਪ੍ਰੇਮਪਾਲ ਸਿੰਘ ਢਿੱਲੋਂ ਗੁਰੂਸਰ, ਗੁਰਮੀਤ ਸਿੰਘ ਧਾਲੀਵਾਲ ਕੋਠੇ ਹਵਾਨਾ, ਸਰਬਜੀਤ ਸਿੰਘ ਕੰਗ ਸਰਾਂਵਾਂ, ਜਸਵੀਰ ਸਿੰਘ ਸੇਖੋਂ ਬਹਿਬਲ ਕਲਾਂ, ਸੁਖਮੰਦਰ ਸਿੰਘ ਬਰਾੜ ਬਹਿਬਲ ਕਲਾਂ, ਗੁਰਜੰਟ ਸਿੰਘ ਸੂਰਘੁਰੀ, ਬਲਜਿੰਦਰ ਸਿੰਘ ਬਰਾੜ ਸੇਵੇਵਾਲਾ, ਰਮੇਸ਼ ਕੱਕੜ ਪੰਜਗਰਾਈਂ ਕਲਾਂ, ਨਿਰਭੈ ਸਿੰਘ ਘਣੀਆਂ, ਗੁਰਭਜਨੀਕ ਸਿੰਘ ਜ਼ੈਲਦਾਰ, ਪ੍ਰਦੀਪ ਕੁਮਾਰ ਗਰਗ ਮਲੋਟਵਾਲੇ, ਐਡਵੋਕੇਟ ਮਦਨ ਲਾਲ ਬਾਂਸਲ ਤੇ ਇਲਾਕਾ ਵਾਸੀ ਸ਼ਾਮਿਲ ਹੋਏ। ਇਸ ਮੌਕੇ ਸਟੇਜ ਸੰਚਾਲਨ ਅਧਿਆਪਕਾ ਰੀਤੂ ਨਾਰੰਗ, ਅਧਿਆਪਕ ਜਗਦੇਵ ਸਿੰਘ ਢਿੱਲੋਂ ਅਤੇ ਅਧਿਆਪਕ ਰੁਪਿੰਦਰ ਵਰਮਾ ਨੇ ਬਾਖੂਬੀ ਕੀਤਾ।

ਸੰਤ ਬਾਬਾ ਗੰਡਾ ਸਿੰਘ ਸਕੂਲ ਔਲਖ ਵਿਖੇ ਆਜ਼ਾਦੀ ਦਿਵਸ ਮਨਾਇਆ
ਪੰਜਗਰਾਈ ਕਲ਼ਾਂ, 16 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ 72 ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਸਕੂਲ ਪ੍ਰਬੰਧਕ ਰਾਜਵਿੰਦਰ ਸਿੰਘ ਭਲੂਰੀਆ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਇਆ ਅਤੇ ਸਕੂਲ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋ ਸਲਾਮੀ ਲਈ। ਇਸ ਮੌਕੇ ਭਲੂਰੀਆ ਨੇ ਪਿਛਲੇ ਸੈਸ਼ਨ ਦੌਰਾਨ ਵੱਖ-ਵੱਖ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਮੁਖੀ ਹਰਜਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਧਾਰਮਿਕ ਗੀਤ, ਕਵੀਸ਼ਰੀਆਂ, ਵਾਰਾਂ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਇਸ ਮੌਕੇ ਮੁੱਖ ਮਹਿਮਾਨਾਂ ਨੇ ਵੱਖ-ਵੱਖ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਨਪ੍ਰੀਤ ਕੌਰ, ਸ਼ਿਵਾਨੀਂ ਸ਼ਰਮਾ, ਜਗਸੀਰ ਸਿੰਘ, ਅਮਨਦੀਪ ਕੌਰ, ਸਿਮਰਜੀਤ ਕੌਰ, ਸੁਖਜੀਤ ਕੌਰ, ਕਰਮਜੀਤ ਕੌਰ, ਕੰਵਲਜੀਤ ਕੌਰ, ਰਜਨਦੀਪ ਕੌਰ, ਲਵਪ੍ਰੀਤ ਕੌਰ, ਮਨਦੀਪ ਕੌਰ, ਬੇਅੰਤ ਕੌਰ, ਮਨਪ੍ਰੀਤ ਕੌਰ, ਪਰਮਜੀਤ ਸਿੰਘ, ਮਿਲਵਰਤਨ ਸਿੰਘ, ਸੰਜੇ ਕੁਮਾਰ, ਰਾਜਵਿੰਦਰ ਕੌਰ, ਸੀਮਾ ਰਾਣੀ ਆਦਿ ਅਧਿਆਪਕ ਹਾਜ਼ਰ ਸਨ।
ਅੰਗਹੀਣਾਂ ਨੇ ਆਜ਼ਾਦੀ ਦਿਹਾੜੇ 'ਤੇ ਥਾਲੀਆਂ ਖੜਕਾ ਕੇ ਕੀਤੀ ਸੰਘਰਸ਼ ਦੀ ਸ਼ੁਰੂਆਤ
ਸਾਦਿਕ, 16 ਅਗਸਤ (ਆਰ.ਐੱਸ.ਧੁੰਨਾ)-ਅਪੰਗ-ਸੁਅੰਗ ਲੋਕ ਮੰਚ ਅਸੂਲ ਮੰਚ ਪੰਜਾਬ ਵਲੋਂ 25 ਮਾਰਚ 2018 ਦੀ ਚੌਥੀ ਲੋਕ ਅਧਿਕਾਰ ਰੈਲੀ ਵਿਚ ਫ਼ਿਰੋਜ਼ਪੁਰ ਵਿਖੇ ਐਲਾਨ ਕੀਤਾ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਨਾ ਕੀਤੇ ਅਤੇ ਹਰਿਆਣਾ-ਚੰਡੀਗੜ੍ਹ ਵਾਂਗ ਪੰਜਾਬ ਵਿਚ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਨਾ ਦਿੱਤੀ ਤਾਂ ਪੰਜਾਬ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਪੰਜਾਬ ਸਰਕਾਰ ਵਿਰੁੱਧ ਕਰੜਾ ਸੰਘਰਸ਼ ਕੀਤਾ ਜਾਵੇਗਾ। ਇਸੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੰਚ ਵਲੋਂ 15 ਤੋਂ 20 ਅਗਸਤ ਤੱਕ ਥਾਲੀ ਖੜਕਾਓ ਅੰਦੋਲਨ ਸ਼ੁਰੂ ਕੀਤਾ ਜਾ ਚੁੱਕਾ ਹੈ। ਇਸੇ ਅੰਦੋਲਨ ਤਹਿਤ ਅੱਜ ਪਹਿਲੇ ਦਿਨ ਸਾਦਿਕ, ਕਿੰਗਰਾ, ਸ਼ੇਰ ਸਿੰਘ ਵਾਲਾ, ਗੁੱਜਰ ਅਤੇ ਮੁਮਾਰਾ ਆਦਿ ਪਿੰਡਾਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਥਾਲੀਆਂ ਖੜਕਾ ਕੇ 'ਪੰਜਾਬ ਨੂੰ ਲੁੱਟਣਾ ਬੰਦ ਕਰੋ, ਪੈਨਸ਼ਨ ਦਾ ਪ੍ਰਬੰਧ ਕਰੋ', 'ਪੈਨਸ਼ਨ ਦੀ ਸਭ ਨੂੰ ਵੰਡ ਕਰੋ ਜਾਂ ਖੁਦ ਵੀ ਲੈਣੀ ਬੰਦ ਕਰੋ', ਅਤੇ 'ਪੈਨਸ਼ਨ ਲਈ ਥਾਲੀ ਖੜਕੂਗੀ, ਸਰਕਾਰ 'ਤੇ ਬਿਜਲੀ ਕੜਕੂਗੀ' ਆਦਿ ਨਾਅਰਿਆਂ ਦੀ ਗੂੰਜ ਵਿਚ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਸੀਨੀਅਰ ਆਗੂ ਭੋਲਾ ਸਿੰਘ ਖੀਵਾ (ਬੀਹਲੇਵਾਲਾ) ਨੇ ਦੱਸਿਆ ਕਿ ਹਰ ਵਰਗ ਨੂੰ ਅੱਖੋਂ ਪਰੋਖੇ ਕਰਦੀ ਆ ਰਹੀ ਪੰਜਾਬ ਸਰਕਾਰ ਦਾ ਸ਼ਿਕਾਰ ਹੁਣ ਅੰਗਹੀਣਾਂ ਨੂੰ ਵੀ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੱਜ ਹਰ ਚੀਜ਼ 'ਤੇ ਟੈਕਸ ਲਾ ਕੇ ਖ਼ਜ਼ਾਨਾ ਭਰ ਰਹੀ ਹੈ ਅਤੇ ਖ਼ੁਦ ਲੱਖਾਂ ਦੇ ਹਿਸਾਬ ਨਾਲ ਤਨਖ਼ਾਹਾਂ ਅਤੇ ਪੈਨਸ਼ਨਾਂ ਲੈਣ 'ਤੇ ਜਾਇਆ ਕਰ ਰਹੀ ਹੈ ਜਦ ਕਿ ਲੋੜਵੰਦ ਵਰਗ ਨੂੰ ਮੁੱਢਲੀਆਂ ਸਹੂਲਤਾਂ ਲੈਣ ਲਈ ਫ਼ਾਕੇ ਕੱਟਣੇ ਪੈ ਰਹੇ ਹਨ। ਇਸ ਮੌਕੇ ਦਸਮੇਸ਼ ਆਟੋ ਯੂਨੀਅਨ ਸਾਦਿਕ ਵਲੋਂ ਮੰਚ ਨੂੰ ਹਰ ਸਮਰਥਨ ਦੇਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਕਾਲਾ ਸਿੰਘ, ਜਸਵੀਰ ਸਿੰਘ ਗੁੱਜਰ, ਸਰਨਾ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ, ਲਖਵਿੰਦਰ ਕੌਰ ਅਤੇ ਪਰਦੀਪ ਕੌਰ ਆਦਿ ਹਾਜ਼ਰ ਸਨ।

ਦੜਾ ਸੱਟਾ ਲਾਉਣ ਦੇ ਦੋਸ਼ਾਂ ਤਹਿਤ ਇਕ ਕਾਬੂ

ਫ਼ਰੀਦਕੋਟ, 16 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਫ਼ਰੀਦਕੋਟ ਵਲੋਂ ਪਿੰਡ ਨਵਾਂ ਕਿਲਾ ਤੋਂ ਦੜਾ ਸੱਟਾ ਲਾਉਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਸ਼ਵਿੰਦਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸ਼ੱਕੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਅੱਗੇ ਰੋਸ ਧਰਨਾ ਅੱਜ

ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਮਨਰੇਗਾ ਮਜ਼ਦੂਰ ਅਰਜ਼ੀਆਂ ਭਰ ਕੇ ਕੰਮ ਦੀ ਮੰਗ ਕਰਦੇ ਹਨ, ਪਰ ਬੀ.ਡੀ.ਪੀ.ਓ. ਕੋਟਕਪੂਰਾ ਦੇ ਦਫ਼ਤਰੀ ਕਰਮਚਾਰੀਆਂ ਨੇ ਰਸੀਦਾਂ ਕੱਟਣ ਤੋਂ ਜਵਾਬ ਦੇਣ ਦੇ ਰੋਸ ਵਜੋਂ ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਵਲੋਂ 17 ਅਗਸਤ ...

ਪੂਰੀ ਖ਼ਬਰ »

ਮਾ: ਬਲਦੇਵ ਸਿੰਘ ਨੇ ਹਲਕੇ 'ਚ ਮੀਟਿੰਗਾਂ ਦਾ ਸਿਲਸਿਲਾ ਆਰੰਭ ਕੀਤਾ

ਜੈਤੋ, 16 ਅਗਸਤ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਦੇ ਵਿਧਾਇਕ ਮਾ: ਬਲਦੇਵ ਸਿੰਘ ਵਲੋਂ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਕੋਟਕਪੂਰਾ ਵਿਖੇ ਆਉਣ 'ਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਆਰੰਭ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ 'ਤੇ ਕੋਰੀਅਰ ਰਾਹੀਂ ਆ ਰਹੀ ਨਸ਼ੇ ਦੀ ਖੇਪ 'ਤੇ ਰੋਕ ਲਾਉਣ ਲਈ ਚੱਕਾ ਜਾਮ

ਫ਼ਰੀਦਕੋਟ, 16 ਅਗਸਤ (ਸਰਬਜੀਤ ਸਿੰਘ)-ਨਸ਼ਾ ਵਿਰੋਧੀ ਲਹਿਰ ਪੰਜਾਬ ਦੇ ਨੌਜਵਾਨਾਂ ਵਲੋਂ ਨਸ਼ੇ ਦੀ ਸ਼ਰੇਆਮ ਹੋ ਰਹੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪਾਸ ਕੀਤੀ ਜਾ ਰਹੀ ਫਰਿਆਦ ਨੂੰ ਅਣਸੁਣਿਆ ਕਰਨ ਤੋਂ ਰੋਸ 'ਚ ਆ ਕੇ ਅੱਜ ਅੰਮਿ੍ਤਸਰ ਬਠਿੰਡਾ ਨੈਸ਼ਨਲ ...

ਪੂਰੀ ਖ਼ਬਰ »

ਪੁਲਿਸ ਵਲੋਂ ਛਾਪੇਮਾਰੀ ਦੌਰਾਨ 50 ਲੀਟਰ ਲਾਹਣ ਬਰਾਮਦ

ਕੋਟਕਪੂਰਾ, 16 ਅਗਸਤ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਵਲੋਂ ਪਿੰਡ ਕੋਟਸੁਖੀਆ ਵਿਖੇ ਇਕ ਘਰ 'ਚ ਛਾਪੇਮਾਰੀ ਕਰਕੇ 50 ਲੀਟਰ ਲਾਹਣ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ...

ਪੂਰੀ ਖ਼ਬਰ »

ਮੁਅੱਤਲ ਕੀਤੇ ਅਧਿਆਪਕਾਂ ਨੂੰ ਬਹਾਲ ਕਰਵਾਉਣ ਲਈ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 16 ਅਗਸਤ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ ਤੇ ਹੋਰ ਸੰਘਰਸ਼ੀ ਜਥੇਬੰਦੀਆਂ ਵਲੋਂ ਸਾਂਝਾ ਅਧਿਆਪਕ ਮੋਰਚਾ ਦੇ ਮੁਅੱਤਲ ਕੀਤੇ ਗਏ ਪੰਜ ਅਧਿਆਪਕਾਂ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ...

ਪੂਰੀ ਖ਼ਬਰ »

ਪਿੰਡ ਸਿਵੀਆਂ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

ਬਰਗਾੜੀ, 16 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਸਿਵੀਆਂ ਵਿਖੇ ਚੜ੍ਹਦੀ ਕਲਾ ਸੇਵਾ ਜਥਾ ਦੇ ਉੱਦਮ ਸਦਕਾ ਗੁਰਦੁਆਰਾ ਬਾਬਾ ਮਸਤ ਰਾਮ ਵਿਖੇ 12 ਰੋਜ਼ਾ ਦਸਤਾਰ ਸਿਖਲਾਈ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਦਸਤਾਰ ਕੋਚ ਤੇਜਿੰਦਰ ਸਿੰਘ ਨੇ ਬੱਚਿਆ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਡਾ. ਮਨਜੀਤ ਸਿੰਘ ਢਿੱਲੋਂ ਬਾਬਾ ਫ਼ਰੀਦ ਬਾਸਕਟਬਾਲ ਕਲੱਬ ਦੇ 2 ਸਾਲਾਂ ਲਈ ਪ੍ਰਧਾਨ ਨਿਯੁਕਤ

ਕੋਟਕਪੂਰਾ, 16 ਅਗਸਤ (ਮੇਘਰਾਜ)-ਬਾਬਾ ਫ਼ਰੀਦ ਬਾਸਕਿਟਬਾਲ ਕਲੱਬ ਫ਼ਰੀਦਕੋਟ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਕਲੱਬ ਦੇ ਚੇਅਰਮੈਨ ਹਰਪਾਲ ਸਿੰਘ ਪਾਲੀ ਦੀ ਅਗਵਾਈ ਹੇਠ ਕਲੱਬ ਦੇ 2019-20 ਦੇ ਪ੍ਰਧਾਨ ਦੀ ਚੋਣ ਕਰਨ ਸਬੰਧੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਡੇਢ ਲੱਖ ਦੀ ਮੱਝ ਮਰੀ

ਬਰਗਾੜੀ, 16 ਅਗਸਤ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਦੇ ਕਿਸਾਨ ਦਰਸ਼ਨ ਸਿੰਘ ਸਪੁੱਤਰ ਮੇਜਰ ਸਿੰਘ ਨੇ ਦੱਸਿਆ ਕਿ ਉਸ ਦੀ ਮੱਝ ਜਿਸ ਦੀ ਕੀਮਤ ਲਗਪਗ ਡੇਢ ਲੱਖ ਰੁਪਏ ਸੀ, ਕਰੰਟ ਲੱਗਣ ਨਾਲ ਮਰ ਗਈ | ਉਸ ਨੇ ਦੱਸਿਆ ਕਿ ਗੁਰਦੁਆਰਾ ਟਿੱਬੀ ਸਾਹਿਬ ਤੋਂ ਗੁਰਦੁਆਰਾ ...

ਪੂਰੀ ਖ਼ਬਰ »

ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂਅ ਤਬਦੀਲੀ ਸਬੰਧੀ ਕੈਂਪ 18 ਨੂੰ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਚੀਫ ਇੰਜੀਨੀਅਰ ਹਲਕਾ ਫ਼ਰੀਦਕੋਟ ਇੰਜ. ਜਸਬੀਰ ਸਿੰਘ ਭੁੱਲਰ ਨੇ ਦੱਸਿਆ ਕਿ 18 ਅਗਸਤ 2018 ਨੂੰ ਹਲਕਾ ਫ਼ਰੀਦਕੋਟ ਅਧੀਨ ਆਉਂਦੇ 26 ਪਿੰਡਾਂ 'ਚ ਟਿਊਬਵੈਲ ਕੁਨੈਕਸ਼ਨਾਂ ਦੇ ...

ਪੂਰੀ ਖ਼ਬਰ »

ਪਿੰਡ ਕੋਹਾਰਵਾਲਾ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਤਿੰਨ ਜ਼ਖ਼ਮੀ

ਕੋਟਕਪੂਰਾ, 16 ਅਗਸਤ (ਮੇਘਰਾਜ)-ਅੱਜ ਸਵੇਰੇ ਕਰੀਬ 5.30 ਵਜੇ ਕੋਟਕਪੂਰਾ-ਹਰੀਨੌਾ ਸੜਕ 'ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਤਿੰਨ ਵਿਅਕਤੀਆਂ ਦੇ ਸਖ਼ਤ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਹਾਰਵਾਲਾ ਦੇ ਮਲਕੀਤ ਸਿੰਘ (40) ...

ਪੂਰੀ ਖ਼ਬਰ »

ਡੀ.ਜੇ. ਯੂਨੀਅਨ ਸਾਦਿਕ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 16 ਅਗਸਤ (ਆਰ.ਐੱਸ.ਧੁੰਨਾ)-ਡੀ.ਜੇ. ਯੂਨੀਅਨ ਸਾਦਿਕ ਦ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਮਾਲਵਾ ਜ਼ੋਨ ਦੇ ਪ੍ਰਧਾਨ ਦੇ ਬਿੱਟੂ ਮੁਕਤਸਰ, ਪੰਜਾਬ ਡੀ.ਜੇ. ਯੂਨੀਅਨ ਦੇ ਵਾਈਸ ਪ੍ਰਧਾਨ ਦਿਨੇਸ਼ ਬੱਬੂ ਫ਼ਿਰੋਜ਼ਪੁਰ ਦੀ ਨਿਗਰਾਨੀ ਹੇਠ ਹੋਈ | ਇਸ ਮੌਕੇ ਬਲਜਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 16 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਫ਼ਰੀਦਕੋਟ ਵਲੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਗੁਰਬਖ਼ਸ਼ ਸਿੰਘ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਗੁਪਤ ...

ਪੂਰੀ ਖ਼ਬਰ »

ਮਨਤਾਰ ਸਿੰਘ ਕੋਹਾਰਵਾਲਾ ਸਹਿਕਾਰੀ ਯੂਨੀਅਨ ਦੇ ਬਣੇ ਜ਼ਿਲ੍ਹਾ ਪ੍ਰਧਾਨ

ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਸਹਿਕਾਰੀ ਸਭਾਵਾਂ ਕਰਮਚਾਰੀ ਯੁੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਚੋਣ ਇਕੱਤਰਤਦਾ ਕੋਟਕਪੂਰਾ ਵਿਖੇ ਹੋਈ | ਆਮ ਇਜਲਾਸ ਦੀ ਸ਼ੁਰੂਆਤ ਜਲੌਰ ਸਿੰਘ ਜਟਾਣਾ ਸੂਬਾ ਪ੍ਰਧਾਨ ਨੇ ਕੀਤੀ | ਉਪਰੰਤ ਜਥੇਬੰਦੀ ਦੀ ਸਰਬਸੰਮਤੀ ਨਾਲ਼ ਹੋਈ ...

ਪੂਰੀ ਖ਼ਬਰ »

ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ਼ ਮੋਰਚਾ 77ਵੇਂ ਦਿਨ ਵੀ ਜਾਰੀ

ਬਰਗਾੜੀ, 16 ਅਗਸਤ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਿਹਾ ਇਨਸਾਫ ਮੋਰਚਾ 77ਵੇਂ ਦਿਨ ਵੀ ਜਾਰੀ ਰਿਹਾ | ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਪੂਰਾ ਭਾਰਤ ਅੱਜ ...

ਪੂਰੀ ਖ਼ਬਰ »

ਰਾਜਸਥਾਨ ਨਹਿਰ ਤੇ ਸਰਹਿੰਦ ਫੀਡਰ ਨਹਿਰ 'ਚ ਪਾਣੀ ਦੀ ਮਾਤਰਾ ਵਧੀ

ਲੰਬੀ, 16 ਅਗਸਤ (ਸ਼ਿਵਰਾਜ ਸਿੰਘ ਬਰਾੜ)-ਵਿਸ਼ਵ ਦੀ ਸਭ ਤੋਂ ਵੱਡੀ ਤੇ ਵੱਧ ਬਜਟ ਵਾਲੀ ਰਾਜਸਥਾਨ ਨਹਿਰ ਤੇ ਸਰਹਿੰਦ ਫੀਡਰ ਨਹਿਰ ਵਿਚ ਅਚਾਨਕ ਵੱਧ ਪਾਣੀ ਛੱਡਣ ਨਾਲ ਜ਼ਿਲੇ੍ਹ ਭਰ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆਂ ਹੋਇਆ ਹੈ | ਵੇਲਾ ਵਹਾਅ ਚੁੱਕੀਆਂ ਇਨ੍ਹਾਂ ...

ਪੂਰੀ ਖ਼ਬਰ »

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 16 ਅਗਸਤ (ਮੇਘਰਾਜ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ (93) ਦੀ ਅੱਜ ਸ਼ਾਮ ਕਰੀਬ 5.05 ਵਜੇ ਲੰਮੀ ਬਿਮਾਰੀ ਤੋਂ ਬਾਅਦ ਮੌਤ ਹੋ ਗਈ | ਉਨ੍ਹਾਂ ਦੀ ਮੌਤ ਨਾਲ ਸਾਰੇ ਭਾਰਤ ਦੇਸ਼ ਦੇ ਲੋਕਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ...

ਪੂਰੀ ਖ਼ਬਰ »

ਧਨਜੀਤ ਸਿੰਘ ਧਨੀ ਵਿਰਕ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਕੋਟਕਪੂਰਾ, 16 ਅਗਸਤ (ਮੇਘਰਾਜ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਧਨਜੀਤ ਸਿੰਘ ਧਨੀ ਵਿਰਕ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਮੁਨਸ਼ੀ ਰਾਮ ਕਟਾਰੀਆ ਧਰਮਸ਼ਾਲਾ ਕੋਟਕਪੂਰਾ ਵਿਖੇ ਹੋਈ | ਇਸ ਮੌਕੇ ਧਨਜੀਤ ਸਿੰਘ ਧਨੀ ਵਿਰਕ ਨੇ ਆਪਣੇ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਜੈਤੋ ਨੇ ਔਰਤ ਨੂੰ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ

ਜੈਤੋ, 16 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਇਕ ਔਰਤ ਨੂੰ ਭੁੱਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਸੀ. ਆਈ. ਏ. ਸਟਾਫ਼ ਜੈਤੋ ਦੇ ਇੰਚਾਰਜ ਜਗਦੀਸ਼ ਸਿੰਘ ਬਰਾੜ ਨੇ ਦੱਸਿਆ ਕਿ ਏ. ਐੱਸ. ਆਈ. ਜਗਦੇਵ ਸਿੰਘ ਦੀ ਅਗਵਾਈ ਵਿਚ ਮਹਿਲਾ ...

ਪੂਰੀ ਖ਼ਬਰ »

ਦਾਦੂਵਾਲ ਨੇ ਖੁਦ ਟਰੈਕਟਰ ਚਲਾ ਕੇ ਅਤੇ ਕਾਹਨ ਸਿੰਘ ਵਾਲਾ ਨੇ ਖੁਦ ਮੋਟਰਸਾਈਕਲ ਚਲਾ ਕੇ ਕੀਤੀ ਜਥਿਆਂ ਦੀ ਅਗਵਾਈ

ਬਰਗਾੜੀ, 16 ਅਗਸਤ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਵਿਚ ਮੋਰਚੇ ਦੇ ਆਗੂ ਖੁਦ ਵਾਰੀ ਸਿਰ ਜਥਿਆਂ ਦੀ ਅਗਵਾਈ ਕਰਕੇ ਵੱਡੇ-ਵੱਡੇ ਜਥਿਆਂ ਨਾਲ ਮੋਰਚੇ ਵਿਚ ਪਹੁੰਚ ਰਹੇ ਹਨ | ...

ਪੂਰੀ ਖ਼ਬਰ »

ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ 'ਤੇ ਰੋਕ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਆਮ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਡਾਇਰੈਕਟੋਰੇਟ ਦਾ ਘਿਰਾਓ 17 ਨੂੰ

ਬਾਜਾਖਾਨਾ, 16 ਅਗਸਤ (ਜੀਵਨ ਗਰਗ)-ਜ਼ਿਲ੍ਹਾ ਫ਼ਰੀਦੋਕਟ ਦੇ ਵੈਟਰਨਰੀ ਇੰਸਪੈਕਟਰਾਂ ਦੀ ਵਿਸ਼ੇਸ਼ ਮੀਟਿੰਗ ਜਲਘਰ ਬਾਜਾਖਾਨਾ ਵਿਖੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸੰਘਾ ਦੀ ਅਗਵਾਈ ਹੇਠ ਹੋਈ | ਪ੍ਰੈੱਸ ਸਕੱਤਰ ਸਤਪਾਲ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਸਟੇਟ ...

ਪੂਰੀ ਖ਼ਬਰ »

ਆਨ-ਲਾਈਨ ਅਨਾਜ ਵੰਡਣ ਦੀ ਸ਼ੁਰੂਆਤ ਕੀਤੀ

ਬਰਗਾੜੀ, 16 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਪੰਜਾਬ ਦੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਨੇ ਗ਼ਰੀਬਾਂ ਤੇ ਲੋੜਵੰਦਾਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ ਦਾ ਸਾਰਾ ਵੇਰਵਾ ਆਨ-ਲਾਈਨ ਕਰ ਦਿੱਤਾ ਹੈ | ਕਸਬਾ ਬਰਗਾੜੀ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX